ਬੇਕਰੀ ਅਤੇ ਕਨਫੈਕਸ਼ਨਰੀ ਵਿੱਚ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਸਬੰਧੀ ਕੈਂਪ ਲਗਾਇਆ
ਲੋਂਗੋਵਾਲ, 17 ਅਕਤੂਬਰ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (Punjab Agricultural University Ludhiana) ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਟੂਹਾ ਖੁਰਦ (Village Batuha Khurd) ਵਿਖੇ ਝੋਨੇ ਦੀ ਪਰਾਲੀ ਨੂੰ ਬਗੈਰ ਅੱਗ ਲਗਾਏ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ।
ਕੈਂਪ ਵਿੱਚ ਲਿਆ ਪਿੰਡ ਦੇ ਅਗਾਂਹਵਧੂ 50 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ
ਕੈਂਪ ਵਿੱਚ ਪਿੰਡ ਦੇ ਅਗਾਂਹਵਧੂ 50 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ । ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ (Dr. Ashok Kumar) ਗਰਗ, ਜ਼ਿਲ੍ਹਾ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਅਤੇ ਇੰਚਾਰਜ ਨੇ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਹੈਪੀਸੀਡਰ, ਸੁਪਰ ਸੀਡਰ, ਪੀ. ਏ. ਯੂ. ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਨ ਬਾਰੇ ਵਿਸਥਾਰਪੂਰਵਕ ਦੱਸਿਆ ।
ਉਹਨਾਂ ਕਿਹਾ ਕਿ ਇਕ ਟਨ ਝੋਨੇ ਦੀ ਪਰਾਲੀ (One ton of rice straw) ਨੂੰ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਗੰਧਕ ਤੱਤ ਨਸ਼ਟ ਹੋ ਜਾਂਦੇ ਹਨ । ਪਰਾਲੀ ਨੂੰ ਸਾੜਨ ਨਾਲ ਪੌਸ਼ਟਿਕ ਤੱਤਾਂ ਦਾ ਪੂਰੀ ਤਰ੍ਹਾਂ ਨੁਕਸਾਨ ਹੋਣ ਦੇ ਨਾਲ ਨਾਲ ਹਾਨੀਕਾਰਕ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ ਅਤੇ ਨਾਈਟ੍ਰਿਕ ਆਕਸਾਈਡ ਦਾ ਵੀ ਵਾਤਾਣਰਣ ਵਿੱਚ ਚਲੀਆਂ ਜਾਦੀਆਂ ਹਨ । ਇਸ ਦੇ ਨਾਲ-ਨਾਲ ਸੜਕ ਦੁਰਘਟਨਾਵਾਂ ਦਾ ਵਧਣਾ, ਮਨੁੱਖਾਂ ਅਤੇ ਜਾਨਵਰਾਂ ਦੀ ਸਿਹਤ ਦਾ ਵਿਗੜਨਾ, ਪੰਛੀਆਂ ਦਾ ਮਰਨਾ ਆਦਿ ਵੀ ਹੋ ਸਕਦਾ ਹੈ ।
ਸਾਉਣੀ ਦੀ ਫਸਲ ਦੀ ਵਾਢੀ ਤੋਂ ਬਾਅਦ ਆਪਣੇ ਖੇਤ ਦੀ ਮਿੱਟੀ ਚੈੱਕ ਕਰਾਉਣ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਢੰਗ ਬਾਰੇ ਵੀ ਵਿਸਥਾਰ ਪੂਰਵਕ ਸਾਂਝੀ ਕੀਤੀ ਜਾਣਕਾਰੀ
ਉਹਨਾਂ ਕਿਸਾਨਾਂ ਨੂੰ ਸਾਉਣੀ ਦੀ ਫਸਲ (Kharif cropKharif crop) ਦੀ ਵਾਢੀ ਤੋਂ ਬਾਅਦ ਆਪਣੇ ਖੇਤ ਦੀ ਮਿੱਟੀ ਚੈੱਕ ਕਰਾਉਣ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਢੰਗ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਲਈ ਅਗਲੀ ਹਾੜ੍ਹੀ ਵਿੱਚ ਬੀਜੀ ਜਾਣ ਵਾਲੀ ਕਣਕ ਨੂੰ ਲੱਗਣ ਵਾਲੇ ਜੈਵਿਕ ਟੀਕੇ (ਕੰਨਸ਼ੋਰਸ਼ੀਅਮ) ਦੇ ਫਾਇਦਿਆਂ ਬਾਰੇ ਦੱਸਿਆ।ਹਾੜ੍ਹੀ ਦੀਆਂ ਮੁੱਖ ਫਸਲਾਂ ਵਿੱਚ ਸੁਚੱਜੇ ਖੁਰਾਕ ਪ੍ਰਬੰਧਨ ਬਾਰੇ ਵਿਚਾਰ ਸਾਂਝੇ ਕੀਤੇ ।
ਪੀ. ਏ. ਯੂ. ਲੁਧਿਆਣਾ ਵਲੋਂ ਕੀਤੀ ਗਈ ਸਿਫ਼ਾਰਸ਼
ਪੀ. ਏ. ਯੂ. ਲੁਧਿਆਣਾ (P. A. U. Ludhiana) ਵਲੋਂ ਸਿਫ਼ਾਰਸ਼ ਕੀਤੀ ਕਣਕ ਦੀ ਨਵੀਂ ਕਿਸਮ ਪੀ. ਬੀ. ਡਬਲਯੂ 872 ਅਤੇ ਕਣਕ ਦੀਆਂ ਹੋਰ ਸਿਫ਼ਾਰਸ਼ ਕੀਤੀਆਂ ਕਿਸਮਾਂ ਬਾਰੇ ਅਤੇ ਇਸ ਦੀ ਵਿੱਕਰੀ ਲਈ ਕੇਂਦਰ ‘ਤੇ ਉਪਲਬਧਤਾ ਜਾਣਕਾਰੀ ਸਾਂਝੀ ਕੀਤੀ ਗਈ । ਇਸ ਤੋਂ ਇਲਾਵਾ ਪਸ਼ੂਆਂ ਦੀ ਚੰਗੀ ਸਿਹਤ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ, ਬਾਈਪਾਸ ਫੈਟ, ਪ੍ਰੀ-ਮਿਕਸ, ਪੀ. ਏ. ਯੂ. ਸਾਹਿਤ ਦੇ ਨਾਲ-ਨਾਲ ਸਬਜ਼ੀਆਂ ਦੀਆਂ ਕਿੱਟਾਂ, ਮਟਰ ਅਤੇ ਛੋਲੇ ਦੇ ਬੀਜ ਵੀ ਵੇਚੇ ਗਏ ।
ਪੀ. ਏ. ਯੂ. ਸਾਹਿਤ ਦੀ ਪ੍ਰਦਰਸ਼ਨੀ ਅਤੇ ਸੇਲ ਵੀ ਕੀਤੀ ਗਈ
ਅੰਤ ਵਿੱਚ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਜਿਵੇਂ ਕਿ ਕਣਕ ਵਿੱਚ ਮੈਂਗਨੀਜ਼ ਦੀ ਘਾਟ ਦਾ ਪ੍ਰਬੰਧਨ, ਚੂਨੇ ਦੇ ਪਾਣੀ ਦੀ ਲੋੜ, ਮਿੱਟੀ ਪਰਖ ਰਿਪੋਰਟ ਦੀ ਵਿਆਖਿਆ, ਨੈਨੋ ਯੂਰੀਆ ਨਾ ਵਰਤਣ ਤੇ ਜੋਰ, ਆਦਿ ਦੇ ਜਵਾਬ ਦਿੱਤੇ ਗਏ । ਘਰੇਲੂ ਬਗੀਚੀ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਹਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀ ਦੀਆਂ ਕਿੱਟਾਂ ਬਾਰੇ ਚਾਨਣਾ ਪਾਇਆ ਅਤੇ ਸੇਲ ਵਾਸਤੇ ਵੀ ਉਪਲਬਧ ਕਰਵਾਇਆ ਗਿਆ । ਇਸ ਮੌਕੇ ਪੀ. ਏ. ਯੂ. ਸਾਹਿਤ ਦੀ ਪ੍ਰਦਰਸ਼ਨੀ ਅਤੇ ਸੇਲ ਵੀ ਕੀਤੀ ਗਈ ।
ਸਰਪੰਚ ਜਗਰਾਜ ਸਿੰਘ ਨੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਦੇ ਇੰਚਾਰਜ ਡਾ. ਅਸ਼ੋਕ ਕੁਮਾਰ ਗਰਗ ਦਾ ਧੰਨਵਾਦ ਕੀਤਾ
ਇਸ ਮੌਕੇ ਪਿੰਡ ਦੇ ਸਰਪੰਚ ਜਗਰਾਜ ਸਿੰਘ ਨੇ ਕੈਂਪ ਲਗਾਉਣ ਵਿੱਚ ਪੂਰਾ ਸਹਿਯੋਗ ਦਿੱਤਾ ਅਤੇ ਨਾਲ ਹੀ ਕਮਲਜੀਤ ਸਿੰਘ, ਨਿਹਾਲ ਸਿੰਘ, ਰਜਿੰਦਰ ਸਿੰਘ ਅਤੇ ਹੋਰ ਵੀ ਕੈਂਪ ਵਿੱਚ ਮੌਜੂਦ ਰਹੇ । ਅੰਤ ਵਿੱਚ ਸਰਪੰਚ ਜਗਰਾਜ ਸਿੰਘ ਨੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਦੇ ਇੰਚਾਰਜ ਡਾ. ਅਸ਼ੋਕ ਕੁਮਾਰ ਗਰਗ ਦਾ ਧੰਨਵਾਦ ਕੀਤਾ ।
Read More : PAU ਲੁਧਿਆਣਾ ‘ਚ ਅੱਜ ਮਹਾਡਿਬੇਟ ਦਾ ਅਹਿਮ ਦਿਨ
ਕੈਬਨਿਟ ਮੰਤਰੀ ਨੇ ਹਲਕਾ ਸੁਨਾਮ ਦੇ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ
ਸੁਨਾਮ, 17 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੀਤੇ ਐਲਾਨ ਮੁਤਾਬਕ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰ ਕੇ ਮਿਸਾਲ ਕਾਇਮ ਕੀਤੀ ਹੈ । ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਕਿਸੇ ਕੁਦਰਤੀ ਕਰੋਪੀ ਦਾ ਮੁਆਵਜ਼ਾ (Compensation for natural disasters) ਐਨੇ ਘੱਟ ਸਮੇਂ ਵਿੱਚ ਦਿੱਤਾ ਹੋਵੇ ।
ਐਲਾਨੇ ਸਮੇਂ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਕਾਇਮ ਕੀਤੀ ਮਿਸਾਲ : ਅਮਨ ਅਰੋੜਾ
ਇਹ ਗੱਲ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ (Cabinet Minister Punjab Aman Arora) ਨੇ ਅੱਜ ਇਥੇ ਆਪਣੇ ਰਿਹਾਇਸ਼ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਭਾਰੀ ਬਰਸਾਤ/ ਹੜ੍ਹਾਂ ਨਾਲ ਪ੍ਰਭਾਵਿਤ ਹੋਏ 9 ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਣ ਮੌਕੇ ਕੀਤਾ। ਇਹਨਾਂ ਪੀੜਤਾਂ ਵਿੱਚ ਅਨੋਖ ਸਿੰਘ ਸੁਨਾਮ ਏ, ਅਕਾਲਗੜ੍ਹ ਤੋਂ ਸੁਖਵਿੰਦਰ ਸਿੰਘ ਤੇ ਪਰਮਜੀਤ ਸਿੰਘ, ਝਾੜੋਂ ਤੋਂ ਸਤਗੁਰ ਸਿੰਘ, ਚਮਕੌਰ ਸਿੰਘ, ਲਾਭ ਸਿੰਘ, ਸਰਬਜੀਤ ਸਿੰਘ, ਕੋਟੜਾ ਅਮਰੂ ਤੋਂ ਗੁਰਮੇਲ ਸਿੰਘ ਅਤੇ ਮਹਿੰਦਰ ਸਿੰਘ ਸ਼ਾਮਲ ਹਨ।
ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕਰ ਦਿੱਤੀ ਹੈ ਜਾਰੀ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਨੇ ਆਪਣਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 03.50 ਕਰੋੜ ਰੁਪਏ ਵੰਡੇ ਜਾਣਗੇ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 05.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ ।
ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਹੋ ਗਈਆਂ ਸਨ ਖ਼ਰਾਬ
ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ । ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ। ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਅਤੇ ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ ।
ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਲਾ ਕੇ ਕੀਤਾ ਹੈ ਹੜ੍ਹਾਂ ਦਾ ਮੁਕਾਬਲਾ
ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਲਾ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ । ਜੇਕਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ।
ਜੇਕਰ ਕਿਸੇ ਵੀ ਹੜ੍ਹ ਪੀੜਤ ਨੂੰ ਮੁਆਵਜ਼ਾ ਰਾਸ਼ੀ ਲੈਣ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ : ਕੈਬਨਟ ਮੰਤਰੀ
ਕੈਬਨਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਹੜ੍ਹ ਪੀੜਤ ਨੂੰ ਮੁਆਵਜ਼ਾ ਰਾਸ਼ੀ ਲੈਣ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ । ਉਹ ਹਰ ਹਾਲ ਉਸ ਸਮੱਸਿਆ ਦਾ ਫੌਰੀ ਹੱਲ ਕਰਵਾਉਣਗੇ । ਇਸ ਮੌਕੇ ਐਸ. ਡੀ. ਐਮ. ਪ੍ਰਮੋਦ ਸਿੰਗਲਾ, ਤਹਿਸੀਲਦਾਰ ਰਾਜਵਿੰਦਰ ਕੌਰ, ਪਟਵਾਰੀ ਪੱਲਵੀ, ਹਰਦੀਪ, ਗੁਰਜਿੰਦਰ, ਵਰਿੰਦਰ ਕਾਨੰਗੋ, ਜਗਸੀਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ ।
Read More : ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ
ਸੰਗਰੂਰ ਜ਼ਿਲ੍ਹੇ ‘ਚ ਝੋਨੇ ਦੇ ਖਰੀਦ ਪ੍ਰਬੰਧਾਂ ‘ਤੇ ਕਿਸਾਨਾਂ ਨੇ ਪ੍ਰਗਟਾਈ ਤਸੱਲੀ
ਸ਼ੇਰਪੁਰ/ਧੂਰੀ/ਸੰਗਰੂਰ, 17 ਅਕਤੂਬਰ 2025 : ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ‘ਚ ਆਪਣੀ ਜਿਣਸ (Genus) ਦੀ ਸਮੇਂ ਸਿਰ ਹੋ ਰਹੀ ਖਰੀਦ ਤੋਂ ਖੁਸ਼ ਹੋਏ ਕਿਸਾਨਾਂ ਨੇ ਝੋਨੇ ਦੀ ਖਰੀਦ (Paddy procurement) ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ‘ਚ ਕੀਤੇ ਖਰੀਦ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ ।
ਮੰਡੀਆਂ ‘ਚ ਪੀਣ ਵਾਲੇ ਪਾਣੀ ਤੇ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ
ਇਸ ਦੌਰਾਨ ਸੰਗਰੂਰ ਜ਼ਿਲ੍ਹੇ ਦੀ ਧੂਰੀ ਸਬ ਡਵੀਜਨ (Dhuri Sub-Division) ਦੇ ਪਿੰਡ ਸ਼ੇਰਪੁਰ ਦੀ ਮੰਡੀ ‘ਚ ਹੇੜੀਕੇ ਵਾਸੀ ਗੁਰਮੇਲ ਸਿੰਘ ਦਾ ਕਹਿਣਾ ਸੀ ਕਿ ਉਹ ਆਪਣੀ ਜਿਣਸ ਸ਼ੇਰਪੁਰ ਮੰਡੀ ਵਿਖੇ ਲੈ ਕੇ ਆਏ ਹਨ। ਪੰਜਾਬ ਸਰਕਾਰ ਵੱਲੋਂ ਮੰਡੀ ਵਿੱਚ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀ ਵਿੱਚ ਪੀਣ ਲਈ ਪਾਣੀ, ਲਾਈਟਾਂ ਅਤੇ ਪਖਾਨਿਆਂ ਸਮੇਤ ਝੋਨੇ ਦੀ ਨਾਲੋ ਨਾਲ ਖਰੀਦ ਅਤੇ ਲਿਫਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ ।
-ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਧੂਰੀ ਦੇ ਪਿੰਡ ਸਲੇਮਪੁਰ ਦੇ ਤਰਸੇਮ ਸਿੰਘ ਨੇ ਕਿਹਾ ਕਿ ਮੰਡੀ ਵਿੱਚ ਖਰੀਦ ਪ੍ਰਬੰਧ ਬਹੁਤ ਸੁਚਾਰੂ ਹਨ ਤੇ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਅਤੇ ਸਫਾਈ ਦਾ ਵੀ ਪੂਰਾ ਪ੍ਰਬੰਧ ਰੱਖਿਆ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਸਮੇਂ ਸਿਰ ਕੀਤੇ ਸੁਚਾਰੂ ਪ੍ਰਬੰਧਾਂ ਲਈ ਧੰਨਵਾਦ ਕੀਤਾ ।
ਸੀਜ਼ਨ 2025-26 ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਕੁਲ 13,54,166 ਮੀਟਰਕ ਟਨ ਆਮਦ ਹੋਣ ਦੀ ਹੈ ਸੰਭਾਵਨਾ
ਸੰਗਰੂਰ ਜ਼ਿਲ੍ਹੇ ਦੇ ਡੀ. ਐਫ. ਐਸ. ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਉਨ੍ਹਾਂ ਕਿਹਾ ਕਿ ਸੀਜ਼ਨ 2025-26 ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਕੁਲ 13,54,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ ।
ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ ਕੀਤੀ ਗਈ ਹੈ 17 ਫੀਸਦੀ ਨਿਰਧਾਰਿਤ
ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ । ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਅਤੇ ਲਿਫਟਿੰਗ ਯਕੀਨੀ ਬਣਾਈ ਜਾ ਸਕੇ ।
Read More : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 49960 ਮੀਟਰਿਕ ਟਨ ਝੋਨੇ ਦੀ ਆਮਦ
ਕੈਲੀਗਰੀ ਵਿਖੇ ਸੜਕੀ ਹਾਦਸੇ ਵਿਚ ਪੰਜਾਬੀ ਨੌਜਵਾਨ ਹੋਇਆ ਹਲਾਕ
ਮੋਗਾ, 17 ਅਕਤੂਬਰ 2025 : ਪੰਜਾਬ ਦੇ ਜਿਲਾ ਮੋਗਾ (Moga District) ਦੇ ਪਿੰਡ ਘੋਲੀਆ ਖੁਰਦ ਦਾ ਵਸਨੀਕ ਪੰਜਾਬੀ ਨੌਜਵਾਨ ਕੈਨੇਡਾ ਦੇੇ ਕੈਲੀਗਰੀ ਵਿਖੇ ਸੜਕੀ ਹਾਦਸੇ (Road accidents) ਵਿਚ ਹਲਾਕ ਹੋ ਗਿਆ ਹੈ ।
ਕੌਣ ਹੈ ਪੰਜਾਬੀ ਨੌਜਵਾਨ ਜਿਸਦੀ ਸੜਕ ਹਾਦਸੇ ਵਿਚ ਹੋਈ ਹੈ ਮੌਤ
ਪਿੰਡ ਘੋਲੀਆ ਖੁਰਦ ਦਾ ਵਸਨੀਕ ਪੰਜਾਬੀ ਨੌਜਵਾਨ ਜੋ ਕਿ ਕੈਲੀਗਰੀ (Caligari) ਵਿਖੇ ਸੜਕੀ ਹਾਦਸੇ ਵਿਚ ਮੌਤ ਦੇ ਘਾਟ ਉਤਰ ਗਿਆ ਦਾ ਨਾਮ ਮਨਦੀਪ ਸਿੰਘ (Mandeep Singh) ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਉਹ ਟਰੱਕ ਡਰਾਈਵਰ ਸੀ ਤੇ ਹਾਦਸਾ ਵਾਪਰਨ ਤੇ ਮੌਕੇ ਤੇ ਹੀ ਮੌਤ ਦੇ ਘਾਟ ਉਤਰ ਗਿਆ ।
ਅਕਸਰ ਹੀ ਹੁੰਦੇ ਰਹਿੰਦੇ ਹਨ ਆਪਣਾ ਦੇਸ਼ ਦੱਡ ਵਿਦੇਸ਼ ਗਏ ਨੌਜਵਾਨਾਂ ਨਾਲ
ਪੰਜਾਬ ਦੀ ਧਰਤੀ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਚੰਗੇ ਭਵਿੱਖ ਦੀ ਉਮੀਦ ਵਿਚ ਵਿਦੇਸ਼ਾਂ ਵਿਚ ਗਏ ਨੌਜਵਾਨ ਵਿਦੇਸ਼ਾਂ ਵੱਲ ਰੁੱਖ ਤਾਂ ਕਰ ਲੈਂਦੇ ਹਨ ਪਰ ਜਦੋਂ ਉਥੇ ਕੋਈ ਭਾਣਾ ਵਾਪਰ ਜਾਂਦਾ ਹੈ ਤਾਂ ਫਿਰ ਪਿੱਛੇ ਪਛਤਾਉਣ ਤੋਂ ਇਲਾਵਾ ਕੁੱਝ ਵੀ ਬਾਕੀ ਨਹੀਂ ਰਹਿ ਜਾਂਦਾ । ਜਿਸਦਾ ਨਤੀਜਾ ਅਖੀਰਕਾਰ ਨੌਜਵਾਨਾਂ ਨੂੰ ਆਪਣੀਆਂ ਜਾਨਾਂ ਦੇ ਕੇ ਹੀ ਚੁਕਾਉਣਾ ਪੈਂਦਾ ਹੈ ਅਤੇ ਇਸਦਾ ਸਬੂਤ ਕਈ ਕਈ ਵਾਰ ਸਾਹਮਣੇ ਆ ਵੀ ਚੁੱਕਿਆ ਹੈ ।
Read More : ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ਵਿਚ ਮੌਤ
ਪੀ. ਏ. ਯੂ.-ਕੇ. ਵੀ. ਕੇ. ਵੱਲੋਂ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
ਦਿੜ੍ਹਬਾ/ਸੰਗਰੂਰ, 17 ਅਕਤੂਬਰ 2025 : ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਦੀ ਯੋਗ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਸੀ. ਆਰ. ਐਮ. ਸਕੀਮ 2025-26 ਤਹਿਤ ਬਲਾਕ ਦਿੜ੍ਹਬਾ ਦੇ ਪਿੰਡ ਕੈਂਪਰ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਹਾੜ੍ਹੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਾਸ਼ਤਕਾਰੀ ਤਕਨੀਕਾਂ ਸਬੰਧੀ ਇੱਕ ਪਿੰਡ ਪੱਧਰੀ ਕੈਂਪ (Village level camp) ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਲਗਭਗ 60 ਕਿਸਾਨਾਂ ਨੇ ਭਾਗ ਲਿਆ ।
ਝੋਨੇ ਦੀ ਕਟਾਈ ਲਈ ਐਸ. ਐਮ. ਐਸ. ਵਾਲੀ ਕੰਬਾਈਨ ਦੀ ਵਰਤੋਂ ਕਰੋ : ਡਾ ਮਨਦੀਪ ਸਿੰਘ
ਇਸ ਕੈਂਪ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ (Agricultural Science Center) (ਸੰਗਰੂਰ) ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਅਤੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਬੀਜਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਸਾਂਭਣ ਦੇ ਫਾਇਦਿਆਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ ।
ਉਹਨਾਂ ਦੱਸਿਆ ਕਿ ਇੱਕ ਟਨ ਪਰਾਲੀ ਨੂੰ ਅੱਗ (Burning the stubble) ਲਾਉਣ ਨਾਲ 400 ਕਿਲੋ ਜੈਵਿਕ ਮਾਦਾ, 5.5 ਕਿਲੋ ਨਾਈਟ੍ਰੋਜਨ, 2.5 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫ਼ਰ ਤੱਤ ਨਸ਼ਟ ਹੋ ਜਾਂਦੇ ਹਨ। ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਹਿਰੀਲਾ ਧੂੰਆਂ ਪੈਦਾ ਹੁੰਦਾ ਹੈ ਜੋ ਹਵਾ ਪ੍ਰਦੂਸ਼ਣ ਨੇ ਨਾਲ- ਨਾਲ ਮਨੁੱਖਾਂ ਅਤੇ ਪਸ਼ੂਆਂ ਲਈ ਕਈ ਬਿਮਾਰੀਆਂ ਦਾ ਕਾਰਣ ਵੀ ਬਣਦਾ ਹੈ ।
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਅਤੇ ਕਣਕ ਦੀਆਂ ਵੱਧ ਉਪਜ ਅਤੇ ਵੱਧ ਗੁਣਵੱਤਾ ਵਾਲੀਆਂ ਕਿਸਮਾਂ ਬਾਰੇ ਵੀ ਦਿੱਤੀ ਜਾਣਕਾਰੀ
ਇਸ ਤੋਂ ਇਲਾਵਾ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਅਤੇ ਕਣਕ ਦੀਆਂ ਵੱਧ ਉਪਜ ਅਤੇ ਵੱਧ ਗੁਣਵੱਤਾ ਵਾਲੀਆਂ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ । ਇਸ ਦੇ ਨਾਲ ਹੀ ਉਹਨਾਂ ਸਰੋਂ, ਦੇਸੀ ਛੋਲਿਆਂ ਅਤੇ ਮਟਰਾਂ ਦੀਆਂ ਸੁਧਰੀਆਂ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ । ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਉਪਲਬਧ ਖੇਤੀ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਨੇ ਮਸ਼ੀਨਾਂ ਦੀ ਵਰਤੋਂ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਵਿਗਿਆਨਕ ਹੱਲ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ।
ਕਿਸਾਨਾਂ ਨੂੰ ਕਣਕ ਵਿੱਚ ਗੁੱਲੀ-ਡੰਡੇ ਦੀ ਰੋਕਥਾਮ ਲਈ ਕਣਕ ਦੀ ਬਿਜਾਈ ਸਮੇਂ ਵਰਤੇ ਜਾਣ ਵਾਲੇ ਨਦੀਨਨਾਸ਼ਕਾਂ ਬਾਰੇ ਵੀ ਸੁਚੇਤ ਕੀਤਾ
ਡਾ. ਰੁਕਿੰਦਰਪ੍ਰੀਤ ਸਿੰਘ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) (Dr. Rukinderpreet Singh Assistant Professor (Crop Science)) ਨੇ ਕਿਸਾਨਾਂ ਨੂੰ ਕਣਕ, ਸਰੋਂ ਅਤੇ ਛੋਲਿਆਂ ਵਿੱਚ ਸੁਚੱਜੇ ਨਦੀਨ ਅਤੇ ਖਾਦ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ । ਉਹਨਾਂ ਕਿਸਾਨਾਂ ਨੂੰ ਕਣਕ ਵਿੱਚ ਗੁੱਲੀ-ਡੰਡੇ ਦੀ ਰੋਕਥਾਮ ਲਈ ਕਣਕ ਦੀ ਬਿਜਾਈ ਸਮੇਂ ਵਰਤੇ ਜਾਣ ਵਾਲੇ ਨਦੀਨਨਾਸ਼ਕਾਂ ਬਾਰੇ ਵੀ ਸੁਚੇਤ ਕੀਤਾ । ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦਾ ਰੋਗ ਵਿਗਿਆਨ) ਨੇ ਕਿਸਾਨਾਂ ਨੂੰ ਕਣਕ ਵਿੱਚ ਬੀਜ ਦੀ ਸੋਧ ਦੁਆਰਾ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਲਾਬੀ ਸੁੰਡੀ ਦੀ ਸਮੱਸਿਆ ਤੋਂ ਬਚਾਅ ਲਈ ਪੀਏਯੂ ਦੀਆਂ ਸਿਫ਼ਾਰਸ਼ਾਂ ‘ਤੇ ਵੀ ਚਾਨਣਾ ਪਾਇਆ । ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਝੋਨੇ ਵਿੱਚ ਬੂਟਿਆਂ ਦੇ ਮਧਰੇਪਣ ਦੇ ਕਾਰਣਾਂ ਅਤੇ ਇਸ ਦੀ ਰੋਕਥਾਮ ਬਾਰੇ ਵੀ ਦੱਸਿਆ ।
ਫੀਲਡ ਵਿਜਿਟ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਅਗਾਂਹਵਧੂ ਕਿਸਾਨ ਸ ਮੱਖਣ ਸਿੰਘ ਦੇ ਫਾਰਮ ਉੱਤੇ ਸਿੱਧੀ ਬਿਜਾਈ ਵਾਲੇ ਝੋਨੇ ਦੀ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ ਗਿਆ
ਪ੍ਰੋਗਰਾਮ ਦੇ ਅੰਤ ਵਿੱਚ ਕਿਸਾਨਾਂ ਨੂੰ ਪੀ. ਏ. ਯੂ. (P. A. U.) ਵੱਲੋਂ ਤਿਆਰ ਕੀਤੀਆਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ, ਸਰ੍ਹੋਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਖੇਤੀਬਾੜੀ ਸਾਹਿਤ ਵੰਡਿਆ ਗਿਆ । ਫੀਲਡ ਵਿਜਿਟ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਅਗਾਂਹਵਧੂ ਕਿਸਾਨ ਸ ਮੱਖਣ ਸਿੰਘ ਦੇ ਫਾਰਮ ਉੱਤੇ ਸਿੱਧੀ ਬਿਜਾਈ ਵਾਲੇ ਝੋਨੇ ਦੀ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ ਗਿਆ ਅਤੇ ਕਿਸਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ । ਜਾਗਰੂਕਤਾ ਕੈਂਪ ਦੌਰਾਨ ਸਰਪੰਚ ਸ. ਗੁਰਸੇਵਕ ਸਿੰਘ, ਸ. ਗੁਰਚਰਨ ਸਿੰਘ, ਸ ਕੁਲਦੀਪ ਸਿੰਘ ਅਤੇ ਸ ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ਉੱਤੇ ਹਾਜ਼ਰ ਰਹੇ ।
Read More : ਪਰਾਲੀ ਸਾੜਨ ‘ਤੇ ਰੋਕ: ਕੇਂਦਰ ਸਰਕਾਰ ਨੇ ਪੰਜਾਬ ਦੀ 1200 ਕਰੋੜ ਦੀ ਮੰਗ ਠੁਕਰਾਈ
ਰੋਪੜ ਰੇਂਜ ਦੇ ਡੀ. ਆਈ. ਜੀ. ਭੁੱਲਰ ਘਰੋਂ ਕੀ ਕੀ ਮਿਲਿਆ ਸੀ. ਬੀ. ਆਈ. ਨੂੰ
ਚੰਡੀਗੜ੍ਹ, 17 ਅਕਤੂਬਰ 2025 : ਬੀਤੇ ਦਿਨੀਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਪਕੜੇ ਗਏ ਰੋਪੜ ਰੇੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar of Ropar Range) ਅਤੇ ਉਸਦੇ ਵਿਚੋਲੀਏ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਕੋਰਟ ਵਿਚ ਅੱਜ ਪੇਸ਼ ਕੀਤਾ ਜਾਵੇਗਾ । ਸੀ. ਬੀ. ਆਈ. ਵਲੋਂ ਅੱਜ ਸੈਕਟਰ-16 ਦੇ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ ।
ਕੀ ਕੀ ਮਿਲਿਆ ਸੀ. ਬੀ. ਆਈ. ਨੂੰ ਜਾਂਚ ਵਿਚ
ਦਿੱਲੀ ਅਤੇ ਚੰਡੀਗੜ੍ਹ ਤੋਂ ਆਈ ਸੀ. ਬੀ. ਆਈ. ਟੀਮ ਨੇ ਉਸ ਦੇ ਮੋਹਾਲੀ ਦਫਤਰ ਅਤੇ ਉਸ ਦੇ ਸੈਕਟਰ 40 ਵਾਲੇ ਬੰਗਲੇ ਦੀ ਤਲਾਸ਼ੀ ਲਈ ਤਾਂ ਬੰਗਲੇ ਵਿੱਚੋਂ 7 ਕਰੋੜ ਰੁਪਏ ਦੀ ਨਕਦੀ (Cash worth Rs 7 crore) ਬਰਾਮਦ ਕੀਤੀ ਗਈ, ਜੋ ਤਿੰਨ ਬੈਗਾਂ ਅਤੇ ਦੋ ਬ੍ਰੀਫਕੇਸਾਂ ਵਿੱਚ ਪੈਕ ਕੀਤੀ ਗਈ ਸੀ । ਜਿਸ ਨੂੰ ਗਿਣਨ ਲਈ ਸੀ. ਬੀ. ਆਈ. ਟੀਮ ਨੂੰ 3 ਨੋਟ ਗਿਣਨ ਵਾਲੀਆਂ ਮਸ਼ੀਨਾਂ ਮੰਗਵਾਉਣੀਆਂ ਪਈਆਂ। ਜਾਂਚ ਦੌਰਾਨ ਵੱਡੀ ਮਾਤਰਾ ਵਿੱਚ ਗਹਿਣੇ, ਲਗਜ਼ਰੀ ਘੜੀਆਂ, ਵਿਦੇਸ਼ੀ ਸ਼ਰਾਬ ਅਤੇ ਇੱਕ ਰਿਵਾਲਵਰ ਵੀ ਬਰਾਮਦ ਕੀਤਾ ਗਿਆ ।
ਸੀ. ਬੀ. ਆਈ. ਨੂੰ ਡੀ. ਆਈ. ਜੀ. ਦੀਆਂ 15 ਜਾਇਦਾਦਾਂ ਅਤੇ ਲਗਜ਼ਰੀ ਵਾਹਨਾਂ ਨਾਲ ਸਬੰਧਤ ਦਸਤਾਵੇਜ਼ ਵੀ ਮਿਲੇ ਹਨ
ਸੀ. ਬੀ. ਆਈ. (C. B. I.) ਨੂੰ ਡੀ. ਆਈ. ਜੀ. ਦੀਆਂ 15 ਜਾਇਦਾਦਾਂ ਅਤੇ ਲਗਜ਼ਰੀ ਵਾਹਨਾਂ ਨਾਲ ਸਬੰਧਤ ਦਸਤਾਵੇਜ਼ ਵੀ ਮਿਲੇ ਹਨ । ਇਸ ਤੋੋਂ ਇਲਾਵਾ ਘਰ ਤੋਂ ਇੱਕ ਬੀ. ਐਮ. ਡਬਲਿਊਂ, ਇੱਕ ਮਰਸੀਡੀਜ਼ ਕਾਰ ਅਤੇ ਇੱਕ ਬੈਂਕ ਲਾਕਰ ਦੀਆਂ ਚਾਬੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ।
Read More : ਸੀ. ਬੀ. ਆਈ. ਵੱਲੋਂ ਡੀ. ਆਈ. ਜੀ. ਰੋਪੜ ਰੇਂਜ ਗ੍ਰਿਫ਼ਤਾਰ















