Home Blog Page 458

ਫਾਰੈਂਸਿੰਗ ਜਾਂਚ ਤੋਂ ਲੱਗਿਆ ਪਤੀ ਨੇ ਮਾਰੀ ਬੇਹੋਸ਼ੀ ਦੇ ਟੀਕੇ ਲਗਾ ਲਗਾ ਕੇ ਪਤਨੀ

0
Forensic investigation

ਕਰਨਾਟਕ, 16 ਅਕਤੂਬਰ 2025 : ਭਾਰਤ ਦੇਸ਼ ਦੇ ਕਰਨਾਟਕ (Karnataka) ਵਿਖੇ ਇਕ ਪਤੀ ਨੇ ਆਪਣੀ ਹੀ ਪਤਨੀ ਨੂੰ ਬੇਹੋਸ਼ੀ ਦੇ ਟੀਕੇ ਲਗਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ । ਦੱਸਣਯੋਗ ਹੈ ਕਿ ਕਰਨਾਟਕ ਦੇ ਬੈਂਗਲੁਰੂ ਪੁਲਿਸ (Bengaluru Police) ਨੇ ਵਿਕਟੋਰੀਆ ਹਸਪਤਾਲ ਦੇ ਜਨਰਲ ਸਰਜਨ ਡਾ. ਮਹਿੰਦਰ ਰੈਡੀ ਨੂੰ ਉਨ੍ਹਾਂ ਦੀ ਪਤਨੀ ਡਾ. ਕ੍ਰਿਤਿਕਾ ਐਮ. ਰੈਡੀ ਦੇ ਕਤਲ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ । ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਹਿੰਦਰ ਨੇ ਆਪਣੀ ਪਤਨੀ ਨੂੰ ਪ੍ਰੋਪੋਫੋਲ ਨਾਂ ਦੀ ਦਵਾਈ ਦੇ ਕੇ ਮਾਰਿਆ ਹੈ, ਜੋ ਕਿ ਆਮ ਤੌਰ `ਤੇ ਸਿਰਫ ਓਪਰੇਟਿੰਗ ਥੀਏਟਰਾਂ ਵਿੱਚ ਵਰਤੀ ਜਾਂਦੀ ਹੈ ।

ਕਿਵੇਂ ਆਇਆ ਸਾਰਾ ਮਾਮਲਾ ਸਾਹਮਣੇ

ਕ੍ਰਿਤਿਕਾ (Criticism) ਦੀ ਮੌਤ ਨੂੰ ਸ਼ੁਰੂਆਤੀ ਦੌਰ ਵਿਚ ਆਮ ਵਾਂਗ ਮੰਨੇ ਜਾਣ ਦੇੇ ਬਾਵਜੂਦ ਕ੍ਰਿਤੀਕਾ ਦੀ ਭੈਣ ਵਲੋਂ ਸ਼ੱਕ ਪ੍ਰਗਟ ਕੀਤੇ ਜਾਣ ਤੇ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਕ੍ਰਿਤਿਕਾ ਦੇ ਕਈ ਅੰਗਾਂ ਵਿੱਚ ਪ੍ਰੋਪੋਫੋਲ ਦੀ ਮੌਜੂਦਗੀ ਪਾਈ ਗਈ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਕਿ ਉਸ ਦੀ ਮੌਤ ਬੇਹੋਸ਼ ਕਰਨ ਵਾਲੀ ਦਵਾਈ ਕਾਰਨ ਹੋਈ ਸੀ । ਕ੍ਰਿਤਿਕਾ ਦੀ ਵੱਡੀ ਭੈਣ ਡਾ. ਨਿਕਿਤਾ ਐਮ. ਰੈਡੀ, ਜੋ ਕਿ ਇੱਕ ਰੇਡੀਓਲੋਜਿਸਟ ਹੈ ਨੇ ਸ਼ੱਕ ਪ੍ਰਗਟ ਕਰਦਿਆਂ ਜਾਂਚ ਦੀ ਮੰਗ ਕੀਤੀ ਸੀ ਤੇ ਲਗਭਗ ਛੇ ਮਹੀਨਿਆਂ ਦੀ ਜਾਂਚ ਤੋਂ ਬਾਅਦ ਇਕ ਫੋਰੈਂਸਿਕ ਸਾਇੰਸ ਲੈਬਾਰਟਰੀ ਰਿਪੋਰਟ ਵਿੱਚ ਕ੍ਰਿਤਿਕਾ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗਿਆ ।

ਪੁਲਸ ਨੇ ਦਰਜ ਕੀਤਾ ਹੈ ਕਤਲ ਦਾ ਮਾਮਲਾ

ਫਾਰੈਂਸਿੰਗ ਜਾਂਚ (Forensic investigation0 ਦੀ ਸਾਹਮਣੇ ਆਈ ਰਿਪੋਰਟ ਤੋਂ ਬਾਅਦ ਮਰਾਠਾਹੱਲੀ ਪੁਲਸ ਨੇ ਧਾਰਾ 103 ਦੇ ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਅਤੇ ਮਹਿੰਦਰ ਨੂੰ ਉਡੂਪੀ ਦੇ ਮਨੀਪਾਲ ਤੋਂ ਗ੍ਰਿਫ਼ਤਾਰ ਕਰ ਲਿਆ, ਜਿੱਥੇ ਉਹ ਘਟਨਾ ਤੋਂ ਬਾਅਦ ਰਹਿ ਰਿਹਾ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਹੀ ਇੱਕ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਜਾ ਚੁੱਕਾ ਸੀ ।

Read More : ਪਤਨੀ ਤੇ ਪੁੱਤਰ ਦੇ ਸਾਹਮਣੇ ਹੀ ਮੌਤ ਦੇ ਘਾਟ ਉਤਾਰ ਦਿੱਤਾ ਵਿਅਕਤੀ ਨੂੰ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

0
Vizilence

ਚੰਡੀਗੜ੍ਹ, 16 ਅਕਤੂਬਰ 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਲਗਾਇਆ ਸੀ ਦੋਸ਼

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ । ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ (Bribe of Rs. 30,000) ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ ‘ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੀਤੇ ਜਾਣਗੇ ।

ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਫੜ ਲਿਆ ਰੰਗੇ ਹੱਥੀਂ

ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਰੰਗੇ ਹੱਥੀਂ ਫੜ ਲਿਆ । ਇਸ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ (Police Station Amritsar Range) ਵਿਖੇ ਮੁਕੱਦਮਾ ਦਰਜ ਕਰ ਲਿਆ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ।

Read More : ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ; PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਰੰਗੇ ਹੱਥੀਂ ਕਾਬੂ

ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਤੇ ਇਕ ਵਿਰੁੱਧ ਕੇਸ ਦਰਜ

0
Caase Rejistered

ਪਟਿਆਲਾ, 16 ਅਕਤੂਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਜਾਨੋਂ ਮਾਰਨ (To kill) ਦੀ ਨੀਅਤ ਨਾਲ ਕ੍ਰਿਪਾਨ ਨਾਲ ਹਮਲਾ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ 109, 115 (2) ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੰਮ੍ਰਿਤ ਸਿੰਘ ਪੁੱਤਰ ਗੁਰਧਿਆਨ ਸਿੰਘ ਵਾਸੀ ਪਿੰਡ ਸਿਉਣਾ ਥਾਣਾ ਤ੍ਰਿਪੜੀ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨਰਿੰਦਰ ਗਰਗ (Complainant Narendra Garg) ਪੁੱਤਰ ਭੀਮ ਸੈਨ ਵਾਸੀ ਮਕਾਨ ਨੰ. 17-ਏ ਕਿਸ਼ੋਰ ਕਲੋਨੀ ਨੇੜੇ ਪੰਜਾਬੀ ਬਾਗ ਪਟਿਆਲਾ ਨੇ ਦੱਸਿਆ ਕਿ ਉਸਦੀ ਅਨਾਜ ਮੰਡੀ ਸਰਹੰਦ ਰੋਡ ਫੇਸ-2 ਵਿਖੇ ਆੜਤ ਦੀ ਦੁਕਾਨ ਹੈ ਤੇ 14 ਅਕਤੂਬਰ 2025 ਨੂੰ ਉਕਤ ਵਿਅਕਤੀ ਉਸਦੀ ਦੁਕਾਨ ਤੇ ਜੀਰੀ ਵੇਚਣ ਆਇਆ ਸੀ ਤੇ ਜੀਰੀ ਦੀ ਸਾਫ ਸਫਾਈ ਤੋ ਬਾਅਦ ਜੀਰੀ ਦੀ ਤਲਾਈ ਸ਼ੁਰੂ ਹੋ ਗਈ ਸੀ ਤੇ 9 ਵਜੇ ਅੰਮ੍ਰਿਤ ਸਿੰਘ ਨੇ ਉਸ ਨੂੰ ਕਿਹਾ ਕਿ ਤੁਸੀ ਬਿਨ੍ਹਾਂ ਵਜਾ ਉਸਦੀ ਜੀਰੀ ਦੀ ਤੁਲਾਈ ਲੇਟ ਕਰ ਰਹੋ ਹੋ ਪਰ ਉਸਨੇ ਕਿਹਾ ਕਿ ਕਰੀਬ 70 ਫੀਸਦੀ ਤੁਲਾਈ ਹੋ ਗਈ ਹੈ ਅਤੇ ਬਾਕੀ ਬਚਦੀ ਜੀਰੀ ਦੀ ਵੀ ਜਲਦ ਹੀ ਤੁਲਾਈ ਹੋ ਜਾਵੇਗੀ ਤਾਂ ਇੰਨਾਂ ਕਹਿਣ ਤੇ ਅੰਮ੍ਰਿਤ ਸਿੰਘ ਤਹਿਸ਼ ਵਿੱਚ ਆ ਗਿਆ ਅਤੇ ਗਾਲੀ-ਗਲੋਚ ਕਰਨ ਲੱਗ ਪਿਆ ਤੇ ਨੇੜੇ ਖੜੀ ਆਪਣੀ ਗੱਡੀ ਵਿੱਚੋ ਕਿਰਪਾਨ ਕੱਢ ਲਿਆਇਆ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਉਸਦੇ ਸਿਰ ਤੇ ਕਿਰਪਾਨ ਨਾਲ ਵਾਰ ਕੀਤਾ ।

ਅੰਮ੍ਰਿਤ ਸਿੰਘ ਵਲੋਂ ਕ੍ਰਿਪਾਨ ਨਾਲ ਹਮਲਾ ਕਰਨ ਤੇ ਉਸਨੇ ਆਪਣੇ ਬਚਾਅ ਲਈ ਆਪਣੀ ਖੱਬੀ ਬਾਂਹ ਅੱਗੇ ਕਰ ਲਈ

ਸਿ਼ਕਾਇਤਕਰਤਾ ਨੇ ਦੱਸਿਆ ਕਿ ਅੰਮ੍ਰਿਤ ਸਿੰਘ ਵਲੋਂ ਕ੍ਰਿਪਾਨ ਨਾਲ ਹਮਲਾ ਕਰਨ ਤੇ ਉਸਨੇ ਆਪਣੇ ਬਚਾਅ ਲਈ ਆਪਣੀ ਖੱਬੀ ਬਾਂਹ ਅੱਗੇ ਕਰ ਲਈ ਤੇ ਉਹ ਹੇਠਾਂ ਡਿੱਗ ਪਿਆ ਅਤੇ ਰੌਲਾ ਪਾਉਣ ਤੇ ਉਪਰੋਕਤ ਵਿਅਕਤੀ ਆਪਣੇ ਹਥਿਆਰ ਸਮੇਤ ਮੌਕੇ ਤੋ ਫਰਾਰ ਹੋ ਗਿਆ। ਜਿਸ ਤੇ ਉਹ ਇਲਾਜ ਲਈ ਮਨੀਪਾਲ ਹਸਪਤਾਲ ਪਟਿ. ਦਾਖਲ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਅਨਾਜ ਮੰਡੀ ਕੀਤਾ ਲੁੱਟਾਂ ਖੋਹਾਂ ਕਰਨ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ

ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

0
Harpal Cheema

ਚੰਡੀਗੜ੍ਹ/ਧੂਰੀ, 16 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ । ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ । ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Cheema)ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧੂਰੀ ਤੋਂ ਮੁਆਵਜ਼ਾ ਵੰਡਣ ਦੀ ਕੀਤੀ ਸ਼ੁਰੂਆਤ

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ । ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ।

ਕਿਹਾ, ਜੇਕਰ ਪੰਜਾਬ ਸਰਕਾਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕਰਦੀ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ

ਉਹਨਾਂ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ । ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ । ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ । ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਮਿਲਣਗੇ ਜਦਕਿ ਪਹਿਲਾਂ ਸਿਰਫ਼ 4 ਹਜ਼ਾਰ ਰੁਪਏ ਮਿਲਦੇ ਸਨ। ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ ।

ਕੇਂਦਰ ਸਰਕਾਰ ਪ੍ਰਧਾਨ ਮੰਤਰੀ ਵੱਲੋਂ ਐਲਾਨੇ 1600 ਕਰੋੜ ਰੁਪਏ ਜਲਦ ਤੋਂ ਜਲਦ ਜਾਰੀ ਕਰੇ : ਹਰਪਾਲ ਸਿੰਘ ਚੀਮਾ

ਉਹਨਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਲੋਕ ਹਰ ਮੁਸ਼ਕਿਲ ਦੀ ਘੜ੍ਹੀ ਵਿੱਚ ਕੁਦਰਤੀ ਕਰੋਪੀਆਂ ਦੇ ਪੀੜ੍ਹਤਾਂ ਨਾਲ ਖੜਦੇ ਆਏ ਹਨ। ਪਰ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬੀਆਂ ਨਾਲ ਹਰ ਖੇਤਰ ਵਿੱਚ ਧੱਕਾ ਕਰਦੀ ਹੈ । ਉਹਨਾਂ ਕੇਂਦਰ ਸਰਕਾਰ ਤੋਂ ਉਹਨਾਂ 1600 ਕਰੋੜ (1600 crores)  ਰੁਪਏ ਜਾਰੀ ਕਰਨ ਦੀ ਮੰਗ ਕੀਤੀ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਐਲਾਨ ਕਰਕੇ ਗਏ ਸਨ। ਉਹਨਾਂ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ 240 ਕਰੋੜ ਰੁਪਏ ਤਾਂ ਸਾਲਾਨਾ ਕਿਸ਼ਤ ਦਾ ਹਿੱਸਾ ਹਨ ।

ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਝੋਕ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ : ਚੀਮਾ

ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ (Punjab Government) ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਝੋਕ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ । ਜੇਕਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ। ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਦੀ ਪਿੱਠ ਥਾਪੜਦਿਆਂ ਕਿਹਾ ਕਿ ਘੱਗਰ ਵਿੱਚ 747 ਫੁੱਟ ਪਾਣੀ ਹੋਣ ਉਤੇ ਪਾੜ ਪੈ ਜਾਂਦਾ ਸੀ। ਇਸ ਵਾਰ 755 ਫੁੱਟ ਪਾਣੀ ਹੋਣ ਉੱਤੇ ਵੀ ਸਥਿਤੀ ਕਾਬੂ ਵਿੱਚ ਰਹੀ ।

ਪੰਜਾਬ ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੰਗਾਮੀ ਸਥਿਤੀ ਦਾ ਮੁਕਾਬਲਾ ਕਰਨ ਲਈ ਅਗਾਊਂ ਪ੍ਰਬੰਧ ਕੀਤੇ ਗਏ ਸਨ

ਇਸ ਤੋਂ ਪਹਿਲਾਂ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਨੇ ਜ਼ਿਲ੍ਹਾ ਸੰਗਰੂਰ ਵਿੱਚ ਹੜ੍ਹ ਦਾ ਮੁਕਾਬਲਾ ਕਰਨ ਲਈ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਦਾ ਇਹ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੰਗਾਮੀ ਸਥਿਤੀ ਦਾ ਮੁਕਾਬਲਾ ਕਰਨ ਲਈ ਅਗਾਊਂ ਪ੍ਰਬੰਧ ਕੀਤੇ ਗਏ ਸਨ ।  ਭਾਰੀ ਮੀਂਹ ਦੇ ਬਾਵਜੂਦ ਜ਼ਿਲ੍ਹਾ ਸੰਗਰੂਰ ਵਿੱਚੋਂ ਲੰਘਦੇ ਘੱਗਰ ਦਰਿਆ ਦੇ 41 ਕਿਲੋਮੀਟਰ ਖੇਤਰ ਵਿੱਚ ਇੱਕ ਵੀ ਪਾੜ ਨਹੀਂ ਪੈਣ ਦਿੱਤਾ ਗਿਆ । ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐੱਸ. ਡੀ. ਐੱਮ. ਰਿਸ਼ਭ ਬਾਂਸਲ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਅਨਵਰ ਭਸੌੜ, ਸੋਨੀ ਮੰਡੇਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਆਮਦਨ ਕਰ ਵਿਭਾਗ ਦੀ ਰੇਡ ਵਿਚ ਰੁਕਾਵਟ ਪਾਉਣ ਤੇ ਪੰਜ ਖ਼ਿਲਾਫ਼ ਮਾਮਲਾ ਦਰਜ

0
FIR

ਲੁਧਿਆਣਾ, 16 ਅਕਤੂਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ (Ludhiana) ਵਿਖੇ ਪੰਜ ਡਾਕਟਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ।

ਕਿਊਂ ਕੀਤਾ ਗਿਆ ਹੈ ਕੇਸ ਦਰਜ

ਲੁਧਿਆਣਾ ਦੇ ਸੋਫਤ ਪਰਿਵਾਰ ਦੇ ਜਿਨ੍ਹਾਂ ਪੰਜ ਮੈਂਬਰਾਂ ਖਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ ਤੇੇ ਦੋਸ਼ ਹੈ ਕਿ ਉਨ੍ਹਾਂ ਨੇ ਆਮਦਨ ਕਰ ਵਿਭਾਗ (Income Tax Department) ਵੱਲੋਂ ਕੀਤੀ ਗਈ ਰੇਡ ’ਚ ਰੁਕਾਵਟ ਪਾਈ ਸੀ ।

ਕੌਣ ਕੌਣ ਹਨ ਜਿਨ੍ਹਾਂ ਤੇ ਕੀਤਾ ਗਿਆ ਕੇਸ ਦਰਜ

ਜਿਨ੍ਹਾਂ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ (Case registered against five people) ਕੀਤਾ ਗਿਆ ਹੈ ਵਿਚ ਸੰਗਤ ਰੋਡ, ਕਾਲਜ ਰੋਡ ਦੇ ਡਾਕਟਰ ਜਗਦੀਸ਼ ਰਾਏ ਸੋਫਤ, ਡਾ. ਰਮਾ ਸੋਫਤ, ਡਾ. ਅਮਿਤ ਸੋਫਤ, ਡਾ. ਰੁਚਿਕਾ ਸੋਫਤ, ਡਾ. ਹੀਰਾ ਸਿੰਘ ਰੋਡ, ਸਿਵਲ ਲਾਈਨ ਦੇ ਡਾ. ਸੁਮਿਤ ਸੋਫਤ ਸ਼ਾਮਲ ਹਨ ।

ਕਿਸ ਦੀ ਸਿ਼ਕਾਇਤ ਤੇ ਦਰਜ ਕੀਤਾ ਗਿਆ ਕੇੇਸ

ਆਮਦਨ ਕਰ ਵਿਭਾਗ ਦੀ ਰੇਡ ਵਿਚ ਰੁਕਾਵਟ ਪਾਉਣ ਤੇ ਜਿਨ੍ਹਾਂ ਪੰਜ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਦੀ ਸਿ਼ਕਾਇਤ ਐਫ. ਆਰ. ਆਰ. ਆਮਦਨ (ਜਾਂਚ) ਦੇ ਉਪ-ਨਿਰਦੇਸ਼ਕ ਅਨੁਰਾਗ ਢੀਂਡਸਾ ਵਲੋਂ ਕੀਤੀ ਗਈ ਸੀ । ਅਧਿਕਾਰੀਆਂ ਨੂੰ 18 ਦਸੰਬਰ 2024 ਨੂੰ ਪ੍ਰਿੰਸੀਪਲ ਡਾਇਰੈਕਟਰ ਆਫ਼ ਇਨਕਮ ਟੈਕਸ ਦੇ ਹੁਕਮਾਂ ਤਹਿਤ ਕੀਤੀ ਗਈ ਤਲਾਸ਼ੀ ਦੌਰਾਨ ਧਮਕੀਆਂ ਅਤੇ ਸਹਿਯੋਗ ਨਾ ਕਰਨ ਦੀ ਸੂਚਨਾ ਦਿੱਤੀ ਸੀ ।

ਦਰਜ ਕੀਤੀ ਗਈ ਸਿ਼ਕਾਇਤ ਵਿਚ ਕੀ ਕੀ ਲਗਾਏ ਗਏ ਸਨ ਦੋਸ਼

ਆਮਦਨ ਕਰ ਵਿਭਾਗ ਦੇ ਅਧਿਕਾਰੀ ਵਲੋਂ ਦਿੱਤੀ ਗਈ ਸ਼ਿਕਾਇਤ (Complaint) ਅਨੁਸਾਰ ਆਰੋਪੀਆਂ ਨੇ ਵਾਰ-ਵਾਰ ਅਧਿਕਾਰੀਆਂ ਨੂੰ ਝੂਠੇ ਕਾਨੂੰਨੀ ਮਾਮਲਿਆਂ ਜਿਸ ’ਚ ਯੌਨ ਉਤਪੀੜਨ ਦੀ ਵੀ ਧਮਕੀ ਦਿੱਤੀ। ਕਥਿਤ ਤੌਰ ’ਤੇ ਕਰਮਚਾਰੀਆਂ ਨੂੰ ਮਹੱਤਵਪੂਰਨ ਰਿਕਾਰਡ ਦੇ ਖੁਲਾਸੇ ਨੂੰ ਰੋਕਣ ਦੇ ਲਈ ਡਰਾਉਣ ਦੀ ਕੋਸ਼ਿਸ਼ ਕੀਤੀ ਗਈ। ਸੋਫਤਾਂ ’ਤੇ ਬੰਦ ਕਮਰਿਆਂ ਅਤੇ ਇਲੈਕਟ੍ਰਾਨਿਕ ਰਿਕਾਰਡ, ਈ. ਆਰ. ਪੀ. ਸਾਫਟਵੇਅਰ ਤੱਕ ਪਹੁੰਚ ਕਰਨ ਤੋਂ ਇਨਕਾਰ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਜਾਣ ਬੁੱਝ ਕੇ ਰੁਕਾਵਟਾਂ ਪੈਦਾ ਕੀਤੀਆਂ ਗਈਆਂ । ਐਫ. ਆਈ. ਆਰ. ਵਿਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਆਰੋਪੀਆਂ ਨੇ ਕਰਮਚਾਰੀਆਂ ਦੇ ਬਿਆਨਾਂ ਵਿਚ ਦਾਖਲ ਦਿੱਤਾ ।

Read More : ਟਰਾਂਸਪੋਰਟ ਵਿਭਾਗ ਦੀ ਰੋਜ਼ਾਨਾ ਆਮਦਨ ‘ਚ 1 ਕਰੋੜ ਰੁਪਏ ਦਾ ਵਾਧਾ : ਰਾਜਾ ਵੜਿੰਗ

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ

0
Food Safety Team

ਪਟਿਆਲਾ, 15 ਅਕਤੂਬਰ 2025 : ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ ਅਤੇ ਬਿਨ੍ਹਾਂ ਮਿਲਾਵਟ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਭੋਜਨ ਸੁਰੱਖਿਆ ਟੀਮਾਂ ਵੱਲੋਂ ਲਗਾਤਾਰ ਛਾਪਾਮਾਰੀ ਕਰਕੇ ਚੈਕਿੰਗ ਕਰਨ ਸਮੇਤ ਨਮੂਨੇ ਲਏ ਜਾ ਰਹੇ ਹਨ ।

ਵੱਖ-ਵੱਖ ਥਾਵਾਂ ਤੋਂ 12 ਸੈਂਪਲ ਭਰੇ, ਮਠਿਆਈ ਦੀ ਫੈਕਟਰੀ ‘ਚੋਂ 107 ਕਿਲੋ ਖੋਆ ਬਰਫੀ ਤੇ 25 ਕਿੱਲੋ ਮਿੱਠਾ ਖੋਆ ਵੀ ਜਬਤ, ਇੱਕ ਚਲਾਨ ਵੀ ਕੱਟਿਆ

ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ (District Health Officer Dr. Gurpreet Kaur) ਨੇ ਦੱਸਿਆ ਕਿ ਬਾਬੂ ਸਿੰਘ ਕਲੋਨੀ ਵਿਖੇ ਮਿਠਿਆਈਆਂ ਬਣਾਉਣ ਦੀ ਇੱਕ ਫੈਕਟਰੀ ਵਿਖੇ ਅਚਨਚੇਤ ਨਿਰੀਖਣ ਕਰਕੇ ਵੱਖ-ਵੱਖ ਥਾਵਾਂ ਤੋਂ 12 ਨਮੂਨੇ ਭਰੇ ਹਨ ਅਤੇ ਗ਼ੈਰ ਮਿਆਰੀ ਜਾਪ ਰਹੀ 107 ਕਿਲੋ ਖੋਆ ਬਰਫੀ ਤੇ 25 ਕਿਲੋ ਮਿੱਠਾ ਖੋਆ ਜਬਤ ਕੀਤਾ ਗਿਆ ਹੈ । ਇਸ ਤੋਂ ਬਿਨ੍ਹਾਂ ਗੁਲਾਬ ਜਾਮਣ, ਰਸਗੁੱਲੇ, ਬਰਫ਼ੀ, ਢੋਡਾ ਬਰਫ਼ੀ, ਛੈਨਾ ਮੁਰਗੀ, ਖੋਆ ਬਰਫ਼ੀ, ਰਸਗੁੱਲੇ ਦੇ 5 ਸੈਂਪਲ ਭਰਨ ਤੋਂ ਇਲਾਵਾ 7 ਹੋਰ ਸੈਂਪਲ ਸ਼ਾਮਲ ਹਨ।

ਮਠਿਆਈਆਂ ਬਣਾਉਣ ਵਾਲੇ ਖੋਆ, ਪਨੀਰ ਤੇ ਦੁੱਧ ਦਾ ਸਰੋਤ ਜਰੂਰ ਚੈਕ ਕਰਨ, ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਹੋਵੇਗਾ-ਡਾ. ਗੁਰਪ੍ਰੀਤ ਕੌਰ

ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਫ. ਡੀ. ਏ. ਕਮਿਸ਼ਨਰ ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਨ੍ਹਾਂ ਦੀ ਟੀਮ ‘ਚ ਸ਼ਾਮਲ ਫੂਡ ਸੇਫਟੀ ਅਫ਼ਸਰ ਤਰੁਣ ਬਾਂਸਲ, ਜਸਵਿੰਦਰ ਸਿੰਘ ਤੇ ਗੌਰਵ ਕੁਮਾਰ ਵੱਲੋਂ ਜਿੱਥੇ ਬਾਹਰਲੇ ਰਾਜਾਂ ਤੋਂ ਮਠਿਆਈ ਤੇ ਪਨੀਰ ਆਦਿ ਫੜਨ ਲਈ ਹਰਿਆਣਾ ਬਾਰਡਰ ‘ਤੇ ਰਾਤ ਨੂੰ ਨਾਕਾਬੰਦੀ ਵੀ ਕੀਤੀ ਜਾ ਰਹੀ ਹੈ, ਉਥੇ ਹੀ ਜ਼ਿਲ੍ਹੇ ਭਰ ‘ਚ ਵੱਖ-ਵੱਖ ਥਾਵਾਂ ‘ਤੇ ਮੌਜੂਦਾ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਈ ਥਾਵਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ।

ਲਗਭਗ 107 ਕਿਲੋਗ੍ਰਾਮ ਸ਼ੱਕੀ ਖੋਆ ਬਰਫ਼ੀ ਸਮੇਤ 25 ਕਿਲੋਗ੍ਰਾਮ ਸ਼ੱਕੀ ਮਿੱਠਾ ਖੋਆ ਕੀਤਾ ਗਿਆ ਜ਼ਬਤ

ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੀਤੀ ਜਾਂਦੀ ਚੈਕਿੰਗ (Checking) ਦੌਰਾਨ ਇਹ ਦੇਖਿਆ ਗਿਆ ਕਿ ਜਿਹੜੀਆਂ ਇਕਾਈਆਂ ਵਿੱਚ ਮਠਿਆਈ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ, ਉਥੇ ਅਸੁਰੱਖਿਅਤ ਤੇ ਗ਼ੈਰ ਮਿਆਰੀ ਹਾਲਾਤ ਵਿੱਚ ਖਾਧ ਪਦਾਰਥ ਬਣਾਏ ਜਾ ਰਹੇ ਸਨ, ਇਸ ਲਈ ਇੱਕ ਫੈਕਟਰੀ ਦਾ ਮੌਕੇ ‘ਤੇ ਹੀ ਚਲਾਨ (ਅਸੁਰੱਖਿਅਤ ਕਾਰਜਾਂ ਲਈ) ਕੱਟਿਆ ਗਿਆ । ਜਦੋਂਕਿ ਲਗਭਗ 107 ਕਿਲੋਗ੍ਰਾਮ ਸ਼ੱਕੀ ਖੋਆ ਬਰਫ਼ੀ ਸਮੇਤ 25 ਕਿਲੋਗ੍ਰਾਮ ਸ਼ੱਕੀ ਮਿੱਠਾ ਖੋਆ ਜ਼ਬਤ ਕੀਤਾ ਗਿਆ, ਜਿਸ ਨੂੰ ਕਿ ਸਟੇਟ ਫੂਡ ਲੈਬਾਰਟਰੀ, ਖਰੜ ਤੋਂ ਰਿਪੋਰਟ ਆਉਣ ਤੱਕ ਸੁਰੱਖਿਅਤ ਰੱਖਿਆ ਜਾਵੇਗਾ ।

ਡਾ. ਗੁਰਪ੍ਰੀਤ ਕੌਰ ਨੇ ਕੀਤੀ ਮਠਿਆਈਆਂ ਬਣਾਉਣ ਵਾਲਿਆਂ ਨੂੰ ਹਦਾਇਤ

ਡਾ. ਗੁਰਪ੍ਰੀਤ ਕੌਰ ਨੇ ਮਠਿਆਈਆਂ ਬਣਾਉਣ ਵਾਲਿਆਂ ਨੂੰ ਹਦਾਇਤ (Instructions to those who make sweets) ਕੀਤੀ ਹੈ ਕਿ ਉਹ ਲੋਕਾਂ ਨੂੰ ਵੇਚਣ ਲਈ ਬਣਾਈ ਜਾ ਰਹੀ ਮਿਠਾਈ ਤੇ ਖੋਆ ਐਫ਼. ਐਸ. ਐਸ. ਏ. ਆਈ. ਦੇ ਸ਼ਡਿਊਲ ਚਾਰ, ਐਫ. ਐਸ. ਐਮ. ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੰਗੇ ਨਿਰਮਾਣ ਅਭਿਆਸ ਜੀ. ਐਮ. ਪੀ. ਅਤੇ ਚੰਗੇ ਸਫਾਈ ਅਭਿਆਸ ਜੀ.ਐਜ.ਪੀ. ਦਾ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਮਠਿਆਈਆਂ ਬਣ ਰਹੀਆਂ ਹੋਣ ਸਫ਼ਾਈ, ਕਰਮਚਾਰੀਆਂ ਦੀ ਸਫਾਈ, ਸਹੀ ਉਪਕਰਣ ਰੱਖ-ਰਖਾਅ, ਰਿਕਾਰਡ ਰੱਖਣ, ਕੀਟ ਨਿਯੰਤਰਣ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਖਾਸ ਧਿਆਨ ਦਿੱਤਾ ਜਾਵੇ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ ।

ਜੇਕਰ ਕੋਈ ਕੁਤਾਹੀ ਕਰਦਾ ਜਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਨਹੀਂ ਜਾਵੇਗਾ ਬਖ਼ਸ਼ਿਆ

ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ (Health Minister Dr. Balbir Singh) ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਮੁਤਾਬਕ ਸਾਰੇ ਮਠਿਆਈਆਂ ਬਣਾਉਣ ਵਾਲੇ ਛੋਟੇ ਵੱਡੇ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਗਈ ਹੈ, ਕਿ ਉਹ ਆਪਣੀ ਇਕਾਈ ਵਿੱਚ ਦੁੱਧ, ਪਨੀਰ ਤੇ ਖੋਆ ਜਿੱਥੋਂ ਆ ਰਿਹਾ ਹੈ, ਉਸ ਦਾ ਸਰੋਤ ਪਤਾ ਕਰਨ ਤਾਂ ਕਿ ਲੋਕਾਂ ਨੂੰ ਮਿਲਾਵਟੀ ਅਤੇ ਨਕਲੀ ਪਾਧ ਪਦਾਰਥ ਨਾ ਵੇਚੇ ਜਾਣ । ਉਨ੍ਹਾਂ ਕਿਹਾ ਕਿ ਜੇਕਰ ਕੋਈ ਕੁਤਾਹੀ ਕਰਦਾ ਜਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਬਖ਼ਸ਼ਿਆ ਨਹੀਂ ਜਾਵੇਗਾ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਾਭਾ ‘ਚ ਡੇਂਗੂ ਕੇਸਾਂ ਦਾ ਜਾਇਜ਼ਾ

ਨਾਭਾ ਅਨਾਜ ਮੰਡੀ ਵਿੱਚ ਦੋ ਲੱਖ 40 ਹਜਾਰ ਕੁਇੰਟਲ ਝੋਨਾ ਆਇਆ : ਅਮਿਤ ਕੁਮਾਰ

0
paddy

ਨਾਭਾ, 15 ਅਕਤੂਬਰ 2025 : ਨਾਭਾ ਦੀ ਅਨਾਜ ਮੰਡੀ ਵਿੱਚ ਅੱਜ ਤੱਕ 2 ਲੱਖ 40 ਹਜਾਰ ਕੁਇੰਟਲ ਝੋਨਾ (2 lakh 40 thousand quintals of paddy) ਆਇਆ ਜਿਸ ਦੀ ਸਰਕਾਰੀ ਖਰੀਦ ਕੀਤੀ ਗਈ ਹੈ ਅਤੇ ਬਾਸਮਤੀ ਝੋਨਾ ਦੋ ਲੱਖ 6 ਹਜਾਰ ਕੁਇੰਟਲ ਅਨਾਜ ਮੰਡੀ ਨਾਭਾ ਵਿੱਚ ਪਹੁੰਚਿਆ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਕਟਰੀ ਅਨਾਜ ਮੰਡੀ ਨਾਭਾ ਅਮਿਤ ਕੁਮਾਰ ਨੇ ਕੀਤਾ ਹੈ ।

ਅਨਾਜ ਮੰਡੀ ਨਾਭਾ ਦੇ ਵਿੱਚ ਖਰੀਦ ਬਿਲਕੁਲ ਸਹੀ ਤਰੀਕੇ ਹੋ ਰਹੀ ਹੈ

ਉਹਨਾਂ ਕਿਹਾ ਕਿ ਅਨਾਜ ਮੰਡੀ ਨਾਭਾ (Grain Market Nabha) ਦੇ ਵਿੱਚ ਖਰੀਦ ਬਿਲਕੁਲ ਸਹੀ ਤਰੀਕੇ ਹੋ ਰਹੀ ਹੈ । ਅਨਾਜ ਮੰਡੀ ਨਾਭਾ ਦੇ ਵਿੱਚ ਝੋਨੇ ਦੇ ਖਰੀਦ ਪ੍ਰਬੰਧ ਬਿਲਕੁਲ ਸਹੀ ਚੱਲ ਰਹੇ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਉਹਨਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਨਾਭਾ ਮੇਰੀ ਅਨਾਜ ਮੰਡੀ ਦੇ ਅਧੀਨ ਜਿੰਨੇ ਵੀ ਸੈਂਟਰ ਚੱਲ ਰਹੇ ਹਨ ਉਹਨਾਂ ਵਿੱਚ ਵੀ ਖਰੀਦ ਪ੍ਰਬੰਧ ਬਿਲਕੁਲ ਸਹੀ ਚੱਲ ਰਹੇ ਹਨ ।

ਸਰਕਾਰ ਦੀ ਹਦਾਇਤਾਂ ਦੇ ਮੁਤਾਬਕ ਤੈਅ ਕੀਤਾ ਗਿਆ ਹੈ ਉਸ ਅਧੀਨ ਹੀ ਖਰੀਦ ਚੱਲ ਰਹੀ ਹੈ

ਇਸ ਮੌਕੇ ਉਹਨਾਂ ਨੇ ਮੁਆਇਸਚਰ (Moisture) ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜੋ ਸਰਕਾਰ ਦੀ ਹਦਾਇਤਾਂ ਦੇ ਮੁਤਾਬਕ
ਤੈਅ ਕੀਤਾ ਗਿਆ ਹੈ ਉਸ ਅਧੀਨ ਹੀ ਖਰੀਦ ਚੱਲ ਰਹੀ ਹੈ । ਇਸ ਮੌਕੇ ਉਹਨਾਂ ਕਿਹਾ ਕਿ ਕੇਂਦਰ ਟੀਮ (Center team) ਵੱਲੋਂ ਬਿਮਾਰੀ ਸਬੰਧੀ ਨਾਭਾ ਦੀ ਅਨਾਜ ਮੰਡੀ ਵਿੱਚ ਦੌਰਾ ਕੀਤਾ ਸੈਂਪਲ ਵੀ ਭਰੇ ਗਏ । ਉਹਨਾਂ ਕਿਹਾ ਕਿ ਝੋਨੇ ਦੇ ਘੱਟ ਰਹੇ ਝਾੜ ਕਾਰਨ ਕਿਸਾਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ । ਇਸ ਮੌਕੇ ਅਮਿਤ ਕੁਮਾਰ ਮਾਰਕਟ ਕਮੇਟੀ ਨਾਭਾ, ਦਲਵੀਰ ਸਿੰਘ ਮੰਡੀ ਸੁਪਰਵਾਈਜਰ, ਵਿਨੇ ਮੱਗੋ ਅਤੇ ਬਲਜਿੰਦਰ ਸਿੰਘ ਹਾਜ਼ਰ ਸਨ ।

Read More : ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼

‘ਰਾਸ਼ਟਰੀ ਮਹਿਲਾ ਆਯੋਗ ਆਪ ਕੇ ਦੁਆਰ’ ਤਹਿਤ ਮਹਿਲਾ ਜਨ ਸੁਣਵਾਈ 17 ਨੂੰ

0
'National Women's Commission
ਪਟਿਆਲਾ, 15 ਅਕਤਬਰ 2025 :  ਰਾਸ਼ਟਰੀ ਮਹਿਲਾ ਕਮਿਸ਼ਨ (National Commission for Women) ਵੱਲੋਂ ਔਰਤਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੀ ਸੁਣਵਾਈ ਲਈ ਪਟਿਆਲਾ ਵਿਖੇ ‘ਰਾਸ਼ਟਰੀ ਮਹਿਲਾ ਆਯੋਗ ਆਪ ਕੇ ਦੁਆਰ’ ਤਹਿਤ ਮਹਿਲਾ ਜਨ ਸੁਣਵਾਈ ਕੈਂਪ 17 ਅਕਤੂਬਰ ਨੂੰ ਪੁਲਿਸ ਲਾਈਨ ਪਟਿਆਲਾ ਦੇ ਕਾਨਫਰੰਸ ਹਾਲ ਵਿਖੇ ਲਗਾਇਆ ਜਾਵੇਗਾ ।

ਪਟਿਆਲਾ ਜ਼ਿਲ੍ਹੇ ਦੀਆਂ ਲੰਬਿਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ

ਨੈਸ਼ਨਲ ਕਮਿਸ਼ਨ ਵਾਰ ਵੂਮੈਨ ਦੇ ਲੀਗਲ ਕਾਉਂਸਲਰ ਅੰਜਨਾ ਸ਼ਰਮਾ ਨੇ ਦੱਸਿਆ ਕਿ ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਲੰਬਿਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਹੋਰ ਮੌਕੇ ‘ਤੇ ਆਉਣ ਵਾਲੀਆਂ ਮਹਿਲਾਵਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ । ਇਸ ਦੌਰਾਨ ਸਿਵਲ ਪ੍ਰਸ਼ਾਸਨ, ਪੁਲਿਸ, ਨਗਰ ਨਿਗਮ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ ।

ਮੋਦੀ ਸਰਕਾਰ ਦੇ ਫੈਸਲੇ ਨਾਲ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ : ਡਾ. ਕਾਂਸਲ 

0
Gurvinder Kansal
ਪਟਿਆਲਾ, 15 ਅਕਤੂਬਰ 2025 : ਕੇਂਦਰ ਦੀ ਮੋਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਸਪਸ਼ਟ ਕੀਤਾ ਹੈ, ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜੱਥਿਆਂ ਉੱਪਰ ਕਿਸੇ ਵੀ ਕਿਸਮ ਦੀ ਕੋਈ ਵੀ ਰੋਕ ਨਹੀਂ ਹੈ ।

ਗੁਰਪੁਰਬ ਤੇ ਪਾਕਿਸਤਾਨ ਜਾਣ ਵੇਲੇ ਜੱਥੇ ਤੇ ਕੋਈ ਵੀ ਰੋਕ ਨਹੀਂ

ਇਸ ਮੌਕੇ ਪਟਿਆਲਾ ਤੋਂ ਭਾਜਪਾ ਨੇਤਾ ਡਾ. ਗੁਰਵਿੰਦਰ ਕਾਂਸਲ (BJP leader Dr. Gurvinder Kansal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਇਤਹਾਸਕ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਤੋਂ ਹੀ ਇੱਕ ਧਰਮ ਨਿਰਪੱਖ ਅਤੇ ਸਿੱਖ ਭਾਈਚਾਰੇ ਵਿੱਚ ਹਰਮਨ ਪਿਆਰੇ ਨੇਤਾ ਦੇ ਤੌਰ ਤੇ ਜਾਣੇ ਜਾਂਦੇ ਹਨ ।
ਉਹਨਾਂ ਨੇ ਗੁਰਪੁਰਬ ਦੇ ਮੌਕੇ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਜਾਣ ਵਾਲੇ ਜੱਥਿਆਂ ਨੂੰ ਮਨਜ਼ੂਰੀ ਦੇ ਕੇ ਸਮੁੱਚੇ ਸਿੱਖ ਭਾਈਚਾਰੇ (Sikh community) ਦਾ ਦਿਲ ਜਿੱਤ ਲਿਆ ਹੈ ਅਤੇ ਇਸ ਫ਼ੈਸਲੇ ਨਾਲ ਪੂਰੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ । ਕਿਉਂਕਿ ਸਿੱਖ ਸੰਗਤ ਹਰ ਸਾਲ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਦੀ ਹੈ ਅਤੇ ਸਿੱਖ ਸ਼ਰਧਾਲੂ ਉਥੇ ਦਰਸ਼ਨ ਕਰਕੇ ਆਪਣਾ ਜੀਵਨ ਸਫਲ ਕਰਦੇ ਹਨ ।

ਕਬੱਡੀ ਮੁਕਾਬਲੇ ‘ਚ ਕਲਸਟਰ ਮੈਣ ਦੀ ਟੀਮ ਜੇਤੂ

0
Block level sports competitions
ਪਟਿਆਲਾ, 15 ਅਕਤੂਬਰ 2025 : ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ-ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀ. ਪੀ. ਈ. ਓ. ਪ੍ਰਿਥੀ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਖੇਡ ਮੁਕਾਬਲੇ (Block level sports competitions) ਆਯੋਜਿਤ ਕੀਤਾ ਗਏ । ਇਸ ਮੌਕੇ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਐਡਵੋਕੇਟ ਕੀਰਤ ਮਿੱਤਲ ਨੇ ਸ਼ਮੂਲੀਅਤ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਦੀ ਹਰ ਪੱਖੋਂ ਮਦਦ ਕਰਨ ਦਾ ਐਲਾਨ ਵੀ ਕੀਤਾ ।
ਮੁੱਖ ਮਹਿਮਾਨ ਵਜੋਂ ਐਡਵੋਕੇਟ ਕੀਰਤ ਮਿੱਤਲ ਨੇ ਕੀਤੀ ਸ਼ਿਰਕਤ
ਇਹਨਾਂ ਖੇਡਾਂ ਦੌਰਾਨ ਬਲਾਕ ਅਧੀਨ ਪੈਂਦੇ ਅੱਠ ਕਲਸਟਰਾਂ ਦੀਆਂ ਵੱਖ-ਵੱਖ ਟੀਮਾਂ ਨੇ ਸ਼ਮੂਲੀਅਤ ਕੀਤੀ । ਇਨਾ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬੀ. ਪੀ. ਈ. ਓ. ਪ੍ਰਿਥੀ ਸਿੰਘ ਨੇ ਦੱਸਿਆ ਕਿ ਸਰਕਲ ਸਟਾਈਲ ਕਬੱਡੀ (ਲੜਕੇ) ਮੁਕਾਬਲੇ ਵਿੱਚ ਕਲਸਟਰ ਮੈਣ ਨੇ ਪਹਿਲਾ ਸਥਾਨ ਅਤੇ ਕਲਸਟਰ ਝੰਡੀ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ । ਇਸ ਦੇ ਨਾਲ ਹੀ ਕਬੱਡੀ ਨੈਸ਼ਨਲ ਸਟਾਈਲ (Kabaddi National Style) (ਲੜਕੇ) ਵਿੱਚ ਕਲਸਟਰ ਖੇੜੀ ਗੁੱਜਰਾਂ ਨੇ ਪਹਿਲਾ ਅਤੇ ਕਲਸਟਰ ਘਾਸ ਮੰਡੀ ਨੇ ਦੂਜਾ ਸਥਾਨ ਹਾਸਲ ਕੀਤਾ ਜਦਕਿ ਲੜਕੀਆਂ ਦੀ ਨੈਸ਼ਨਲ ਸਟਾਇਲ ਕਬੱਡੀ ਟੀਮ ਵਿਚ ਕਲਸਟਰ ਘਾਸ ਮੰਡੀ ਨੇ ਪਹਿਲਾ ਅਤੇ ਕਲਸਟਰ ਖੇੜੀ ਗੁੱਜਰਾਂ ਨੇ ਦੂਜਾ ਸਥਾਨ ਹਾਸਿਲ ਕੀਤਾ ।
ਡਿਪਟੀ ਡੀ. ਈ. ਓ. ਨੇ ਜੇਤੂਆਂ ਨੂੰ ਕੀਤਾ ਸਨਮਾਨਿਤ
ਉਹਨਾਂ ਨੇ ਅੱਗੇ ਦੱਸਿਆ ਕਿ ਖੋ-ਖੋ (ਲੜਕੇ) ਦੇ ਮੁਕਾਬਲੇ ਵਿਚ ਕਲਸਟਰ ਮਲਟੀਪਰਪਜ ਨੇ ਪਹਿਲਾ ਤੇ ਕਲਸਟਰ ਵਿਕਟੋਰੀਆ ਨੇ ਦੂਜਾ ਸਥਾਨ ਹਾਸਿਲ ਕੀਤਾ ਜਦਕਿ ਖੋ-ਖੋ (ਲੜਕੀਆਂ) ਵਿੱਚ ਕਲਸਟਰ ਤ੍ਰਿਪੜੀ ਨੇ ਪਹਿਲਾ ਤੇ ਕਲਸਟਰ ਮਲਟੀਪਰਪਜ ਨੇ ਦੂਜਾ ਸਥਾਨ ਹਾਸਿਲ ਕੀਤਾ । ਰੱਸਾ ਕੱਸੀ ਦੇ ਮੁਕਾਬਲੇ ਵਿੱਚ ਕਲਸਟਰ ਖੇੜੀ ਗੁੱਜਰਾਂ ਨੇ ਪਹਿਲਾ ਅਤੇ ਕਲਸਟਰ ਮਲਟੀਪਰਪਜ ਨੇ ਦੂਜਾ ਸਥਾਨ ਹਾਸਿਲ ਕੀਤਾ ।

ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਉਪ-ਜਿਲਾ ਸਿੱਖਿਆ ਅਫਸਰ ਪਟਿਆਲਾ ਅਤੇ ਬੀ. ਪੀ. ਈ. ਓ. ਵੱਲੋਂ ਨਿਭਾਈ ਗਈ

ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਉਪ-ਜਿਲਾ ਸਿੱਖਿਆ ਅਫਸਰ ਪਟਿਆਲਾ ਮਨਵਿੰਦਰ ਕੌਰ ਭੁੱਲਰ ਅਤੇ ਬੀ. ਪੀ. ਈ. ਓ. ਪ੍ਰਿਥੀ ਸਿੰਘ ਵੱਲੋਂ ਨਿਭਾਈ ਗਈ । ਇਸ ਮੌਕੇ ਸੀ. ਐਚ. ਟੀ. ਪੂਰਨ ਸਿੰਘ ਮੈਣ, ਸੀਐਚਟੀ ਭੁਪਿੰਦਰ ਸਿੰਘ, ਸੀ. ਐਚ. ਟੀ. ਬਿੰਦੂ ਬਾਲਾ, ਸੀ. ਐਚ. ਟੀ. ਸੰਦੀਪ ਕੌਰ, ਸੀਐਚਟੀ ਸਤਵੰਤ ਕੌਰ ਤੇ ਸੀ. ਐਚ. ਟੀ. ਅਮਨਦੀਪ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ ।