Home Blog Page 460

ਰੂਸ ਦੇ ਕੁਰਿਲ ਟਾਪੂਆਂ ਤੇ ਅਫ਼ਗਾਨਿਸਤਾਨ `ਚ ਆਏ ਭੂਚਾਲ ਦੀ ਤੀਬਰਤਾ ਸੀ 6.2

0
Earth Quake

ਰੂਸ, 2 ਅਗਸਤ 2025 : ਵਿਦੇਸ਼ੀ ਧਰਤੀ ਰੂਸ ਦੇ ਕੁਰਿਲ ਟਾਪੂਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਨੂੰ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਸ਼ੁੱਕਰਵਾਰ ਦੇਰ ਰਾਤ ਕੁਰਿਲ ਟਾਪੂਆਂ ਦੇ ਪੂਰਬ ਵਿੱਚ 6.2 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ।

ਭਾਰਤੀ ਮਿਆਰ ਸਮੇਂ ਮੁਤਾਬਕ ਭੂਚਾਲ 23: 50 ਤੇ 32 ਕਿਲੋਮੀਟਰ ਦੀ ਡੂੰਘਾਈ ਤੇ ਆਇਆ

ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਸ਼ੁੱਕਰਵਾਰ ਨੂੰ ਭਾਰਤੀ ਮਿਆਰੀ ਸਮੇਂ ਅਨੁਸਾਰ 23:50 `ਤੇ 32 ਕਿਲੋਮੀਟਰ ਦੀ ਡੂੰਘਾਈ `ਤੇ ਆਇਆ। ਹੁਣ ਤੱਕ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਇਸ ਤੋਂ ਬਾਅਦ ਪ੍ਰਸ਼ਾਸਨ ਅਲਰਟ `ਤੇ ਹੈ।

ਬੁੱਧਵਾਰ ਨੂੰ ਵੀ ਰੂਸ ਦੇ ਕਾਮਚਟਕਾ ਵਿੱਚ ਆਇਆ ਸੀ 8.8 ਤੀਬਰਤਾ ਦਾ ਭੂਚਾਲ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰੂਸ ਦੇ ਕਾਮਚਟਕਾ ਵਿੱਚ 8.8 ਤੀਬਰਤਾ ਦਾ ਭੂਚਾਲ ਆਇਆ ਸੀ। ਕਿਹਾ ਜਾ ਰਿਹਾ ਹੈ ਕਿ ਇਹ ਹੁਣ ਤੱਕ ਦਾ ਛੇਵਾਂ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਸੀ। ਹਾਲਾਂਕਿ, ਇਹ ਖੁਸ਼ਕਿਸਮਤੀ ਦੀ ਗੱਲ ਹੈ ਕਿ ਇਸ ਆਫ਼ਤ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕ੍ਰੇਮਲਿਨ ਨੇ ਕਿਹਾ ਕਿ ਰੂਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ।

Read More : ਰੂਸ ਵਿਚ ਆਇਆ 8.7 ਤੀਬਰਤਾ ਨਾਲ ਭੂਚਾਲ

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

0
Lok Adalat

ਪਟਿਆਲਾ 2 ਅਗਸਤ 2025 : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (National Legal Services Authority) (ਨਵੀਂ ਦਿੱਲੀ) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਰੁਪਿੰਦਰਜੀਤ ਚਾਹਲ, ਦੀ ਯੋਗ ਅਗਵਾਈ ਹੇਠ 13 ਸਤੰਬਰ 2025 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ (National Lok Adalat) ਦਾ ਆਯੋਜਨ ਕੀਤਾ ਜਾਵੇਗਾ ।

ਇਸ ਮੌਕੇ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿੱਚ ਨਿਆਂਇਕ ਅਦਾਲਤਾਂ ਦੇ ਬੈਂਚ ਬਣਾਏ ਜਾਣਗੇ । ਇਸ ਲੋਕ ਅਦਾਲਤ ਵਿੱਚ ਚੈੱਕ ਬਾਊਂਸ ਕੇਸ, ਪੈਸੇ ਦੀ ਵਸੂਲੀ ਵਾਲੇ ਕੇਸ, ਲੇਬਰ ਅਤੇ ਰੁਜ਼ਗਾਰ ਸੰਬੰਧੀ ਝਗੜੇ, ਬਿਜਲੀ, ਪਾਣੀ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਸਿਰਫ ਗੈਰ-ਕੰਪਾਊਂਡੇਬਲ ਕੇਸਾਂ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫੌਜਦਾਰੀ ਕੰਪਾਊਂਡੇਬਲ ਕੇਸ ਅਤੇ ਹੋਰ ਦੀਵਾਨੀ ਝਗੜੇ ਜਿਵੇਂ ਕਿ ਵਿਆਹੁਤਾ ਸੰਬੰਧੀ ਮਾਮਲੇ (ਤਲਾਕ ਤੋਂ ਇਲਾਵਾ), ਜ਼ਮੀਨ ਗ੍ਰਹਿਣ ਮਾਮਲੇ, ਤਨਖ਼ਾਹ ਅਤੇ ਭੱਤਿਆਂ ਦੇ ਕੇਸ, ਸੇਵਾਮੁਕਤੀ ਲਾਭਾਂ ਅਤੇ ਮਾਲ ਸੰਬੰਧੀ ਮਾਮਲੇ ਸੁਲਝਾਏ ਜਾਣਗੇ । ਇਸ ਦੇ ਨਾਲ ਹੀ ਕ੍ਰਿਮੀਨਲ ਕੰਪਾਊਂਡੇਬਲ ਓਫੈਂਸ, ਐਮਏਸੀਟੀ ਕੇਸ ਅਤੇ ਮਨੀ ਰਿਕਵਰੀ ਦੇ ਕੇਸ ਵੀ ਲੋਕ ਅਦਾਲਤ ਵਿੱਚ ਪੇਸ਼ ਕੀਤੇ ਜਾ ਸਕਦੇ ਹਨ ।

ਸੀ. ਜੇ. ਐਮ. (C. J. M.) ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ ਅਮਨਦੀਪ ਕੰਬੋਜ, ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਲੋਕ ਅਦਾਲਤਾਂ ਦਾ ਮਕਸਦ ਮੂਲ ਰੂਪ ਵਿੱਚ ਝਗੜਿਆਂ ਨੂੰ ਸਮਝੌਤਿਆਂ ਰਾਹੀਂ ਸੁਲਝਾਉਣਾ ਹੈ, ਜਿਸ ਨਾਲ ਧਿਰਾਂ ਦਾ ਕੀਮਤੀ ਸਮਾਂ ਅਤੇ ਪੈਸਾ ਬਚਦਾ ਹੈ ਅਤੇ ਆਪਸੀ ਰੰਜਸ਼ਾਂ ਘੱਟ ਹੁੰਦੀਆਂ ਹਨ । ਇਸ ਪ੍ਰਕਿਰਿਆ ਵਿੱਚ ਜੇ ਕੇਸ ਦਾ ਨਿਪਟਾਰਾ ਹੋ ਜਾਂਦਾ ਹੈ ਤਾਂ ਉਹ ਫੈਸਲਾ ਅੰਤਿਮ ਅਤੇ ਅਪੀਲ ਤੋਂ ਬਹਿਰ ਹੋ ਜਾਂਦਾ ਹੈ ।

ਇਸ ਤਰ੍ਹਾਂ ਪਾਰਟੀਆਂ ਨੂੰ ਤੇਜ਼ੀ ਨਾਲ ਅਤੇ ਬਿਨਾਂ ਵਧੀਆ ਖਰਚ ਤੋਂ ਆਪਣੇ ਮੁੱਦੇ ਦਾ ਹੱਲ ਮਿਲ ਜਾਂਦਾ ਹੈ, ਇਸ ਲਈ ਸਾਰੇ ਪਾਰਟੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਲੰਬਿਤ ਕੇਸਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪੇਸ਼ ਕਰਕੇ ਆਪਣੇ ਸਮੇਂ ਅਤੇ ਮਿਹਨਤ ਦੀ ਕਮਾਈ ਦੀ ਬਚਤ ਕਰਨ ।

ਕੇਸਾਂ ਦੀ ਸੁਲਝਾਈ ਲਈ ਸੰਬੰਧਤ ਅਦਾਲਤ ਦੇ ਪ੍ਰੀਜ਼ਾਈਡਿੰਗ ਅਫਸਰ ਜਾਂ ਜੇ ਪ੍ਰੀ-ਲਿਟੀਗੇਟਿਵ ਕੇਸ ਹੋਣ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ ਨੂੰ ਬੇਨਤੀ ਕੀਤੀ ਜਾ ਸਕਦੀ ਹੈ । ਵਧੇਰੇ ਜਾਣਕਾਰੀ ਲਈ www.pulsa.gov.in ਵੈਬਸਾਈਟ ਵੇਖੀ ਜਾ ਸਕਦੀ ਹੈ ਜਾਂ ਐਨ. ਏ. ਐਲ. ਐਸ. ਏ. ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸੰਪਰਕ ਨੰਬਰ 0175-2306500 ‘ਤੇ ਸਾਡੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

Read More :  ਚੰਡੀਗੜ੍ਹ ‘ਚ ਕੱਲ੍ਹ ਤੋਂ ਲਗੇਗੀ ਲੋਕ ਅਦਾਲਤ, ਟ੍ਰੈਫਿਕ ਚਲਾਨ ਅਤੇ ਛੋਟੇ ਮਾਮਲਿਆਂ ਦਾ ਹੋਵੇਗਾ ਨਿਪਟਾਰਾ1

ਐਸ. ਸੀ. ਕਮਿਸ਼ਨ ਵੱਲੋਂ ਐਸ. ਐਸ. ਪੀ. ਪਟਿਆਲਾ ਤਲਬ

0
Punjab State Scheduled Castes

ਚੰਡੀਗੜ੍ਹ, 2 ਅਗਸਤ 2025 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ (Senior captain Patiala summoned) ਕੀਤਾ ਹੈ ।

ਐਸ. ਐਸ. ਪੀ. ਪਟਿਆਲਾ 5 ਅਗਸਤ-2025 ਨੂੰ ਰਿਪੋਰਟ ਪੇਸ਼ ਕਰਨ

ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰ ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ, ਇਨ੍ਹਾਂ ਵਿੱਚੋਂ ਇਕ ਮ੍ਰਿਤਕ ਹਰਪ੍ਰੀਤ ਸਿੰਘ ਅਨੂਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਛੇ ਦਿਨਾਂ ਤੋਂ ਪਾਤੜਾਂ ਪਟਿਆਲਾ ਮਾਰਗ ‘ਤੇ ਧਰਨਾ ਲਗਾਇਆ ਗਿਆ ਹੈ । ਇਸ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਨੇ ਐਸ. ਐਸ. ਪੀ. ਪਟਿਆਲਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ 5 ਅਗਸਤ-2025 (August 5, 2025) ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ ।

Read More : ਪੰਜਾਬ ਸਰਕਾਰ ਵੱਲੋਂ ਐਸ.ਸੀ. ਪਰਿਵਾਰਾਂ ਦੇ ₹68 ਕਰੋੜ ਦੇ ਕਰਜ਼ੇ ਮੁਆਫ

1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

0
DGP

ਚੰਡੀਗੜ੍ਹ, 2 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ (War on drugs’) ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ 1 ਮਾਰਚ, 2025 ਤੋਂ ਹੁਣ ਤੱਕ 15242 ਐਫ. ਆਈ.ਆਰਜ਼ (15242 F. I. R.s.) ਦਰਜ ਕੀਤੀਆਂ ਹਨ ਅਤੇ 24,089 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਦੇ ਨਾਲ 1000 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈ ਕੀਤੀ ਜਾ ਰਹੀ ਹੈ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਸੀ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਪੁਲਿਸ ਟੀਮਾਂ ਨੇ 12 ਕਰੋੜ ਰੁਪਏ ਦੀ ਡਰੱਗ ਮਨੀ, 344 ਕਿਲੋ ਅਫੀਮ, 204 ਕਿਲੋ ਚੂਰਾ-ਪੋਸਤ, 31 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ( ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ (Arpit Shukla,)  ਜੋ ਕਿ ਇਨ੍ਹਾਂ ਆਪ੍ਰੇਸ਼ਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਖੁਲਾਸਾ ਕੀਤਾ ਕਿ 1000 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਨੇ 344 ਕਿਲੋਗ੍ਰਾਮ ਅਫੀਮ, 204 ਕੁਇੰਟਲ ਭੁੱਕੀ, 14 ਕਿਲੋਗ੍ਰਾਮ ਚਰਸ, 367 ਕਿਲੋਗ੍ਰਾਮ ਗਾਂਜਾ, 6 ਕਿਲੋਗ੍ਰਾਮ ਆਈ. ਸੀ. ਈ., 31.27 ਲੱਖ ਨਸ਼ੀਲੀਆਂ ਗੋਲੀਆਂ ਅਤੇ 12.12 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

153ਵੇਂ ਦਿਨ 1.7 ਕਿਲੋਗ੍ਰਾਮ ਹੈਰੋਇਨ, 4 ਕਿਲੋਗ੍ਰਾਮ ਚੂਰਾ-ਪੋਸਤ ਸਮੇਤ 92 ਨਸ਼ਾ ਤਸਕਰ ਕਾਬੂ

153ਵੇਂ ਦਿਨ (Day 153) ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦੇ ਹੋਏ ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨੇ 92 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਗਾਂਜਾ, 404 ਕਿਲੋਗ੍ਰਾਮ ਭੁੱਕੀ, 4865 ਨਸ਼ੀਲੀਆਂ ਗੋਲੀਆਂ ਅਤੇ 2490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ ।

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 59 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਉਨ੍ਹਾਂ ਕਿਹਾ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 378 ਥਾਵਾਂ ’ਤੇ ਛਾਪੇਮਾਰੀ ਕੀਤੀ , ਇਸ ਦੌਰਾਨ ਸੂਬੇ ਭਰ ਵਿੱਚ 65 ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 407 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈ. ਡੀ. ਪੀ.) ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 59 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ : ਡੀ. ਜੀ. ਪੀ. ਪੰਜਾਬ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

0
CIASR

ਚੰਡੀਗੜ੍ਹ/ਅੰਮ੍ਰਿਤਸਰ, 2 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ(Four activists, including a minor, arrested) ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ ।

ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਭਗਵਾਨਪੁਰਾ, ਤਰਨਤਾਰਨ ਦੇ ਸਿਕੰਦਰਜੀਤ ਸਿੰਘ (19); ਅੰਤਰਜਾਮੀ ਕਲੋਨੀ, ਅੰਮ੍ਰਿਤਸਰ ਦੇ ਪ੍ਰਦੀਪ ਸਿੰਘ ਉਰਫ਼ ਬੱਬਲ (43); ਨਿਊ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਜਰਨੈਲ ਸਿੰਘ (34) ਵਜੋਂ ਹੋਈ ਹੈ । ਇਸ ਦੇ ਨਾਲ ਹੀ ਤਰਨਤਾਰਨ ਦੇ ਰਹਿਣ ਵਾਲੇ ਇੱਕ 17 ਸਾਲਾ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ  ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ,.30 ਬੋਰ ਦੇ ਚਾਰ ਸਟਾਰ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਹਥਿਆਰਾਂ ਦੀ ਖੇਪ ਹਾਸਲ ਕਰਦੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀਆਂ ਨੂੰ ਭੜਕਾਉਣ ਅਤੇ ਖਿੱਤੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ । ਡੀ. ਜੀ. ਪੀ. ਨੇ ਕਿਹਾ ਕਿ ਇਸ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹਥਿਆਰਾਂ ਦੀ ਤਸਕਰੀ ਦੇ ਇਸ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ (Commissioner of Police (CP) Amritsar)ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਕੰਦਰ ਅਤੇ 17 ਸਾਲਾ ਨਾਬਾਲਗ, ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦਾ ਘਰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਹੈ ਅਤੇ ਨਿਰਧਾਰਤ ਸਥਾਨਾਂ ‘ਤੋਂ ਡਰੋਨ ਰਾਹੀਂ ਸੁੱਟੀਆਂ ਖੇਪਾਂ ਪ੍ਰਾਪਤ ਕਰਦੇ ਸਨ ।

ਦੂਜੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਪਰਦੀਪ ਅਤੇ ਜਰਨੈਲ ਮ੍ਰਿਤਕ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ, ਜਿਸਦੀ ਜੱਗੂ ਭਗਵਾਨਪੁਰੀਆ ਗੈਂਗ ਨਾਲ ਦੁਸ਼ਮਣੀ ਸੀ, ਦੇ ਸਾਥੀ ਹਨ । ਉਨ੍ਹਾਂ ਕਿਹਾ ਕਿ ਇਹ ਹਥਿਆਰ ਪਾਕਿਸਤਾਨੀ ਤਸਕਰਾਂ (Pakistani arms smugglers) ਤੋਂ ਪ੍ਰਾਪਤ ਕੀਤੇ ਗਏ ਆਧੁਨਿਕ ਪਿਸਤੌਲ ਹਨ ਅਤੇ ਮ੍ਰਿਤਕ ਸੋਨੂੰ ਮੋਟਾ ਨੇ ਆਪਣੀ ਮੌਤ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਸੌਂਪੇ ਸਨ । ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਨਾਲ ਇਲਾਕੇ ਵਿੱਚ ਵੱਡੀ ਅਪਰਾਧਿਕ ਕਾਰਵਾਈ ਨੂੰ ਟਾਲਣ ਵਿੱਚ ਸਫ਼ਲਤਾ ਮਿਲੀ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ ।

Read More : ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ : ਡੀ. ਜੀ. ਪੀ. ਪੰਜਾਬ

‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ ਅਰਜ਼ੀਆਂ ਦੀ ਮੰਗ

0
'Subhas Chandra Bos

ਪਟਿਆਲਾ, 2 ਅਗਸਤ 2025 : ਭਾਰਤ ਸਰਕਾਰ (Government of India) ਵੱਲੋਂ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ।

ਆਪਦਾ ਪ੍ਰਬੰਧਨ ‘ਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ/ਸੰਸਥਾਵਾਂ ਨੂੰ ਮਿਲੇਗਾ ਪੁਰਸਕਾਰ

ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (National Disaster Management Authority) ਵੱਲੋਂ ਇਸ ਪੁਰਸਕਾਰ ਲਈ 30 ਸਤੰਬਰ 2025 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਦੱਸਿਆ ਕਿ ਪੁਰਸਕਾਰ ਲਈ ਯੋਗ ਵਿਅਕਤੀ ਜਾਂ ਸੰਸਥਾਵਾਂ ਵੱਲੋਂ ਆਨਲਾਈਨ ਪੋਰਟਲ https://awards.gov.in ‘ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਵੈਬਸਾਈਟ ‘ਤੇ ਅਪਲਾਈ ਕਰਨ ਦੀਆਂ ਸ਼ਰਤਾਂ, ਪੁਰਸਕਾਰ ਲਈ ਚੋਣ ਪ੍ਰਕਿਰਿਆ, ਲੋੜੀਂਦੀ ਯੋਗਤਾ ਜਾਂ ਆਪਦਾ ਪ੍ਰਬੰਧਨ ਲਈ ਕੀਤੇ ਗਏ ਕੰਮਾਂ ਦੀ ਸੂਚੀ ਆਦਿ ਉਪਲਬੱਧ ਹੈ । ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਜਾ ਸੰਸਥਾਵਾਂ ਜਿਨ੍ਹਾਂ ਵੱਲੋਂ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਵਧੀਆਂ ਸੇਵਾਵਾਂ ਦਿੱਤੀਆਂ ਹਨ ਉਹ ਉਕਤ ਵੈਬਸਾਈਟ ‘ਤੇ ਮਿਤੀ 30 ਸਤੰਬਰ ਤੱਕ ਆਨ ਲਾਈਨ ਅਪਲਾਈ ਕਰ ਸਕਦੇ ਹਨ ।

ਪੁਰਸਕਾਰ ਲਈ ਆਨ ਲਾਈਨ ਅਪਲਾਈ ਕਰਨ ਦੀ ਅਪੀਲ ਕੀਤੀ ਹੈ

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਪਦਾ ਪ੍ਰਬੰਧਨ ‘ਚ ਵਡਮੁੱਲੇ ਯੋਗਦਾਨ ਤੇ ਨਿਰਸਵਾਰਥ ਸੇਵਾ ਨੂੰ ਮਾਨਤਾ ਦੇਣ ਲਈ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ (‘Subhas Chandra Bose Disaster Management Award’) ਦੀ ਸ਼ੁਰੂਆਤ ਕੀਤੀ ਗਈ ਹੈ ਜੋ ਹਰੇਕ ਸਾਲ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਮੌਕੇ ਤਿੰਨ ਵਿਅਕਤੀਆਂ ਜਾਂ ਸੰਸਥਾਵਾਂ ਨੂੰ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਜੋ ਇਸ ਪੁਰਸਕਾਰ ਲਈ ਯੋਗ ਹਨ, ਉਨ੍ਹਾਂ ਨੂੰ ਇਸ ਪੁਰਸਕਾਰ ਲਈ ਆਨ ਲਾਈਨ ਅਪਲਾਈ ਕਰਨ ਦੀ ਅਪੀਲ ਕੀਤੀ ਹੈ ।

Read More :

 

ਸੂਰਾਂ ਵਿੱਚ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਪਸ਼ੂ ਪਾਲਕ

0
African swine fever

ਪਟਿਆਲਾ, 2 ਅਗਸਤ 2025 : ਪਟਿਆਲਾ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾਂ (Village Ravas Brahmins) ਦੇ ਇੱਕ ਪਿੱਗ ਫਾਰਮ ਵਿੱਚ ਸੂਰਾਂ ਨੂੰ ਅਫ਼ਰੀਕਨ ਸਵਾਈਨ ਫੀਵਰ (African swine fever) ਦੀ ਬਿਮਾਰੀ ਦੀ ਪੁਸ਼ਟੀ ਹੋਣ ਦੇ ਬਾਆਦ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਸੂਰ ਪਾਲਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ । ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਮਾਹਰਾਂ ਮੁਤਾਬਕ ਇਹ ਸੂਰਾਂ ਵਿੱਚ ਪਾਈ ਜਾਣ ਵਾਲੀ ਵਿਸ਼ਾਣੂ ਨਾਲ ਹੋਣ ਵਾਲੀ ਇੱਕ ਛੂਤੀ ਬਿਮਾਰੀ ਹੈ, ਪਰੰਤੂ ਇਹ ਬਿਮਾਰੀ ਸੂਰਾਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ ।

ਅਫ਼ਰੀਕਨ ਸਵਾਈਨ ਫੀਵਰ ਦੀ ਬਿਮਾਰੀ ਸੂਰਾਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ-ਡਾ. ਰਾਜੀਵ ਗਰੋਵਰ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬਿਮਾਰੀ ਬਹੁਤ ਤੇਜੀ ਨਾਲ ਫੈਲਦੀ ਹੈ ਅਤੇ ਇਸ ਬਿਮਾਰੀ ਨਾਲ ਸੂਰਾਂ ਵਿੱਚ ਮੌਤ ਦੀ ਦਰ 100 ਫੀਸਦੀ (Death rate in pigs is 100 percent) ਹੈ, ਇਸ ਲਈ ਸਮੂਹ ਪਸ਼ੂ ਪਾਲਕ ਪਸ਼ੂ ਪਾਲਣ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ  ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਾਵਧਾਨੀਆਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਬੰਦੀਆਂ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਪਿੰਡ ਰਵਾਸ ਬ੍ਰਹਮਣਾਂ ਵਿਚ ਆਏ ਕੇਸ ਦੇ ਮੱਦੇਨਜ਼ਰ, ਬਿਮਾਰੀ ਦੇ ਕੇਂਦਰ ਤੋਂ 0 ਤੋਂ 1 ਕਿਲੋਮੀਟਰ ਤੱਕ ਦੇ ਖੇਤਰ ਨੂੰ ਲਾਗ ਵਾਲਾ (ਇਨਫੈਕਟਿਡ ਜ਼ੋਨ) ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਖੇਤਰ ਨੂੰ ਨਿਗਰਾਨੀ ਜ਼ੋਨ ਐਲਾਨ ਕੀਤਾ ਗਿਆ ਹੈ ।

ਪਸ਼ੂ ਪਾਲਣ ਵਿਭਾਗ ਵੱਲੋਂ ਬਿਮਾਰੀ ਨੂੰ ਕੰਟਰੋਲ ਅਤੇ ਸੀਮਤ ਕਰਨ ਲਈ ਮੁਹਿੰਮ ਸ਼ੁਰੂ

ਪਸ਼ੂ ਪਾਲਣ ਵਿਭਾਗ (Animal Husbandry Department) ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਰਾਜੀਵ ਗਰੋਵਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਇੱਕ ਫਾਰਮ ਤੇ ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਬਿਮਾਰੀ ਦੀ ਪੁਸ਼ਟੀ ਹੋਈ ਹੈ । ਇਹ ਬਿਮਾਰੀ ਬਿਮਾਰ ਪਸ਼ੂਆਂ ਤੋਂ ਤੰਦਰੁਸਤ ਪਸ਼ੂਆਂ ਤੱਕ ਆਵਾਜਾਈ, ਪਸ਼ੂਆਂ ਦੀ ਫੀਡ ਅਤੇ ਹੋਰ ਸਾਜੋ ਸਮਾਨ ਰਾਹੀਂ ਵੀ ਇੱਕ ਤੋਂ ਦੂਜੀ ਜਗ੍ਹਾ ਤੇ ਫੈਲਦੀ ਹੈ ਪਰੰਤੂ ਇਹ ਬਿਮਾਰੀ ਸੂਰਾਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ, ਇਸ ਲਈ ਆਮ ਲੋਕਾਂ ਨੂੰ ਇਸ ਤੋਂ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਹ ਸੂਰਾਂ ਵਿੱਚ ਹੋਣ ਵਾਲਾ ਇੱਕ ਵਿਸ਼ਾਣੂ ਰੋਗ ਅਫਰੀਕਨ ਸਵਾਈਨ ਬੁਖਾਰ ਹੈ ।

ਆਪਣੇ ਫਾਰਮ ਤੇ ਮਨੁੱਖੀ ਤੇ ਸੂਰਾਂ ਜਾਂ ਸੂਰਾਂ ਦੇ ਮੀਟ ਪਦਾਰਥ ਆਦਿ ਦੀ ਅਣਲੋੜੀਂਦੀ ਆਵਾਜਾਈ ਤੋਂ ਗੁਰੇਜ ਕਰਨ

ਡਿਪਟੀ ਡਾਇਰੈਕਟਰ ਡਾ. ਰਾਜੀਵ ਗਰੋਵਰ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਇਸ ਬਿਮਾਰੀ ਨੂੰ ਕੰਟਰੋਲ ਅਤੇ ਸੀਮਤ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸਤਰਕਤਾ ਤਹਿਤ ਸੂਰਾਂ ਵਿੱਚ ਇਸ ਬਿਮਾਰੀ ਦਾ ਪਤਾ ਲਗਾਉਣ ਲਈ ਸੈਂਪਲ ਲਏ ਜਾ ਰਹੇ ਹਨ। ਡਾ. ਗਰੋਵਰ ਨੇ ਸਮੂਹ ਸੂਰ ਪਾਲਕਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਆਪਣੇ ਫਾਰਮ ਤੇ ਪਸ਼ੂ ਪਾਲਣ ਵਿਭਾਗ ਦੁਆਰਾ ਜਾਰੀ ਕੀਤੀਆਂ ਬਾਇਓ ਸਕਿਉਰਟੀ ਸਬੰਧੀ ਦਿਸ਼ਾ ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਆਪਣੇ ਫਾਰਮ ਤੇ ਮਨੁੱਖੀ ਅਤੇ ਸੂਰਾਂ ਜਾਂ ਸੂਰਾਂ ਦੇ ਮੀਟ ਪਦਾਰਥ ਆਦਿ ਦੀ ਅਣਲੋੜੀਂਦੀ ਆਵਾਜਾਈ ਤੋਂ ਗੁਰੇਜ ਕਰਨ ।

Read More : ਪੰਜਾਬ ਸਰਕਾਰ ਨੇ ਅਫਰੀਕਨ ਸਵਾਈਨ ਫੀਵਰ ਤੋਂ ਪੀੜਤ ਸੂਰਾਂ ਨੂੰ ਮਾਰਨ ਦੇ ਦਿੱਤੇ ਹੁਕਮ

 

ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ : ਚੇਅਰਮੈਨ

0
Punjab State Sanitation Commission

ਪਟਿਆਲਾ 1 ਅਗਸਤ 2025 : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ (Punjab State Sanitation Commission) ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਇਸ ਗੱਲ ਦਾ ਪ੍ਰਗਟਾਵਾ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨਾਲ ਇਕ ਮੀਟਿੰਗ ਦੌਰਾਨ ਕੀਤਾ ।

ਸਫ਼ਾਈ ਕਰਮਚਾਰੀਆਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀ ਕੀਤਾ ਜਾਵੇਗਾ

ਉਹਨਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਸੂਬੇ ਭਰ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ (Problems of sanitation workers) ਨੂੰ ਸੁਣਨਾ, ਉਹਨਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਸਰਕਾਰੀ ਨੀਤੀਆਂ ਦੀ ਸਮੀਖਿਆ ਕਰਨਾ ਹੈ। ਉਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਤਨਦੇਹੀ ਨਾਲ ਪਹੁੰਚਾਇਆ ਜਾਵੇਗਾ ਅਤੇ ਉਹਨਾਂ ਦੀ ਭਲਾਈ ਲਈ ਢੁੱਕਵੇਂ ਫੈਸਲੇ ਲਏ ਜਾਣਗੇ । ਚੇਅਰਮੈਨ ਚੰਦਨ ਗਰੇਵਾਲ (Chairman Chandan Grewal) ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਪਹਿਲ ਦੇ ਅਧਾਰ ‘ ਤੇ ਹੱਲ ਕਰਨੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ ।

ਸਫ਼ਾਈ ਵਿਵਸਥਾ ਸੁਧਾਰ ਲਈ ਸਫ਼ਾਈ ਕਰਮਚਾਰੀਆਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਕੀਤੀ ਅਪੀਲ

ਉਹਨਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਹੈ ਅਤੇ ਉਹਨਾਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀ ਕੀਤਾ ਜਾਵੇਗਾ । ਮੀਟਿੰਗ ਦੀ ਸੁਰੂਆਤ ਵਿੱਚ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ, ਜਿਹਨਾਂ ਵਿੱਚ ਪੱਕੀ ਨੌਕਰੀ, ਵਧੀਆ ਮਜਦੂਰੀ, ਰਿਟਾਇਰਮੈਂਟ ਲਾਭ, ਆਊਟਸੋਰਸਿੰਗ ਨੀਤੀ ਦੀ ਸਮੀਖਿਆ, ਸਫ਼ਾਈ ਕਰਮਚਾਰੀਆਂ ਦੀ ਨਿਯਮਿਤ ਭਰਤੀ ਅਤੇ ਉਚਿਤ ਭੱਤਾ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ । ਚੇਅਰਮੈਨ ਚੰਦਨ ਗਰੇਵਾਲ ਨੇ ਇਹਨਾਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਇਹ ਮੰਗਾਂ ਸਰਕਾਰ ਤੱਕ ਪਹੁੰਚਾਉਣ ਅਤੇ ਜਲਦੀ ਹੱਲ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ।

ਜਾਇਜ ਮੰਗਾਂ ਤੇ ਹਾਂ ਪੱਖੀ ਕ਼ਦਮ ਚੁੱਕੇ ਜਾਣਗੇ

ਉਹਨਾਂ ਸਮੂਹ ਕਰਮਚਾਰੀਆਂ ਨੂੰ ਕਿਹਾ ਕਿ ਉਹਨਾਂ ਦੀਆਂ ਸਾਰੀਆਂ ਜਾਇਜ ਮੰਗਾਂ ਤੇ ਹਾਂ ਪੱਖੀ ਕ਼ਦਮ ਚੁੱਕੇ ਜਾਣਗੇ। ਉਹਨਾਂ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ (City sanitation system)ਨੂੰ ਹੋਰ ਬਿਹਤਰ, ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ ਅਤੇ ਨਾਗਰਿਕਾਂ ਨੂੰ ਸਿਹਤਮੰਦ ਅਤੇ ਸਾਫ਼ ਸੁਥਰਾ ਮਾਹੌਲ ਮਿਲ ਸਕੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਅਤੇ ਨਗਰ ਨਿਗਮ ਦੇ ਸਫ਼ਾਈ ਸੇਵਕ ਹਾਜ਼ਰ ਸਨ ।

Read More : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੜਕਸਾਰ ਪਟਿਆਲਾ ਪੁੱਜੇ

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

0
PSPCL

ਪਟਿਆਲਾ, 1 ਅਗਸਤ 2025 : ਪੀ. ਐਸ. ਪੀ. ਸੀ. ਐਲ. (P. S. P. C. L.) ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ (New connection) ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ । ਉਹ ਖਪਤਕਾਰ ਜੋ ਆਪਣੇ ਆਪ ਆਨਲਾਈਨ ਅਪਲਾਈ ਕਰਨ ਵਿੱਚ ਅਸਮਰੱਥ ਹਨ, ਦੀ ਸਹਾਇਤਾ ਲਈ ਮੋਹਾਲੀ ਅਤੇ ਜ਼ੀਰਕਪੁਰ ਡਿਵੀਜ਼ਨਾਂ ਵਿੱਚ ਸਮਰਪਿਤ ਹੈਲਪ ਡੈਸਕ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਪੀ. ਐਸ. ਪੀ. ਸੀ. ਐਲ. ਸਟਾਫ ਅਰਜ਼ੀਆਂ ਔਨਲਾਈਨ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਉਹਨਾਂ ਲੋਕਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰਦਾ ਹੈ ਜੋ ਡਿਜੀਟਲ ਪ੍ਰਕਿਰਿਆ ਨੂੰ ਸੁਤੰਤਰ ਤੌਰ ‘ਤੇ ਨੈਵੀਗੇਟ ਕਰਨ ਵਿੱਚ ਅਸਮਰੱਥ ਹਨ।

ਹੈਲਪ ਡੈਸਕ ਕਰਮਚਾਰੀਆਂ ਦੁਆਰਾ ਦਿੱਤੀ ਜਾਂਦੀ ਹੈ ਮਾਰਗਦਰਸ਼ਨ ਅਤੇ ਸਹਾਇਤਾ

ਪੀ. ਐੱਸ. ਪੀ. ਸੀ. ਐੱਲ. ਦਫਤਰਾਂ ‘ਤੇ ਜਾਣ ਵਾਲੇ ਖਪਤਕਾਰਾਂ ਨੂੰ ਹੈਲਪ ਡੈਸਕ ਕਰਮਚਾਰੀਆਂ ਦੁਆਰਾ ਮਾਰਗਦਰਸ਼ਨ ਅਤੇ ਸਹਾਇਤਾ ਦਿੱਤੀ ਜਾਂਦੀ ਹੈ ਜੋ ਜਾਂ ਤਾਂ ਉਹਨਾਂ ਨੂੰ ਖੁਦ ਆਨਲਾਈਨ ਅਪਲਾਈ (Apply online) ਕਰਨ ਵਿੱਚ ਮਦਦ ਕਰਦੇ ਹਨ ਜਾਂ ਉਹਨਾਂ ਦੀ ਤਰਫੋਂ ਪੂਰੀ ਤਰ੍ਹਾਂ ਮੁਫਤ ਔਨਲਾਈਨ ਅਰਜ਼ੀ ਅੱਪਲਾਈ ਕਰਦੇ ਹਨ । ਇਸ ਪ੍ਰਕਿਰਿਆ ਦਾ ਉਦੇਸ਼ ਪਾਰਦਰਸ਼ਤਾ ਨੂੰ ਵਧਾਉਣਾ, ਵਿਚੋਲਿਆਂ ਨੂੰ ਖਤਮ ਕਰਨਾ ਅਤੇ ਨਵੇਂ ਬਿਨੈਕਾਰਾਂ ਦੇ ਸ਼ੋਸ਼ਣ ਦੇ ਨੂੰ ਰੋਕਣਾ ਹੈ । ਇਸ ਤੋਂ ਇਲਾਵਾ PSERC ਦੁਆਰਾ ਜਾਰੀ ਕੀਤੇ ਗਏ ਨਵੀਨਤਮ ਸਪਲਾਈ ਕੋਡ 2024 ਦੇ ਅਨੁਸਾਰ ਸਾਰੇ ਘਰੇਲੂ ਸਪਲਾਈ (DS) ਕੁਨੈਕਸ਼ਨਾਂ ਲਈ ਟੈਸਟ ਰਿਪੋਰਟ ਜਮ੍ਹਾਂ ਕਰਾਉਣਾ ਲਾਜ਼ਮੀ ਹੈ। ਪਹਿਲਾਂ, 20 ਕਿਲੋਵਾਟ ਤੱਕ ਦੇ ਲੋਡ ਲਈ ਅਜਿਹੀਆਂ ਰਿਪੋਰਟਾਂ ਦੀ ਲੋੜ ਨਹੀਂ ਸੀ । ਪੀ. ਐਸ. ਪੀ. ਸੀ. ਐਲ. ਇਸ ਸਬੰਧ ਵਿੱਚ ਲੋੜੀਂਦੀ ਸਮੀਖਿਆ ਅਤੇ ਰਾਹਤ ਲਈ ਰੈਗੂਲੇਟਰ ਕੋਲ ਮਾਮਲਾ ਉਠਾ ਰਿਹਾ ਹੈ ।

ਕੋਈ ਵੀ ਕਰਮਚਾਰੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਇੰਦਰਪਾਲ ਸਿੰਘ ਡਾਇਰੈਕਟਰ ਡਿਸਟਰੀਬਿਊਸ਼ਨ (Director Distribution) ਨੇ ਦੱਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭ੍ਰਿਸ਼ਟਾਚਾਰ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਨੂੰ ਵਟਸਐਪ ਰਾਹੀਂ ਸਿੱਧੇ ਤੌਰ ਤੇ ਨੰਬਰ 96461-75770 ਜਾਂ https://grms.pspcl.in ਪੋਰਟਲ ਰਾਹੀ ਸੂਚਿਤ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਜਮ੍ਹਾਂ ਕਰਵਾਈ ਗਈ ਹਰੇਕ ਔਨਲਾਈਨ ਅਰਜ਼ੀ ਲਈ, ਖਪਤਕਾਰ ਨੂੰ ਵਿਸ਼ੇਸ਼ ਐਸ. ਐਮ. ਐਸ. ਲਿੰਕ ਭੇਜਿਆ ਜਾਂਦਾ ਹੈ, ਜਿਸ ਨਾਲ ਉਹ ਪ੍ਰਕਿਰਿਆ ਦੌਰਾਨ ਹੋਏ ਭ੍ਰਿਸ਼ਟਾਚਾਰ ਜਾਂ ਪਰੇਸ਼ਾਨੀ ਦੀ ਕਿਸੇ ਵੀ ਘਟਨਾ ਦੀ ਸਿੱਧੇ ਤੌਰ ‘ਤੇ ਰਿਪੋਰਟ ਕਰ ਸਕਦੇ ਹਨ, ਜੇਕਰ ਕੋਈ ਵੀ ਕਰਮਚਾਰੀ ਕਿਸੇ ਤਰ੍ਹਾਂ ਦੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।

ਖਪਤਕਾਰ ਕਰ ਸਕਦੇ ਹਨ PSPCL ਚੌਵੀ ਘੰਟੇ ਚੱਲਦੇ ਸੋਸ਼ਲ ਮੀਡੀਆ ਹੈਲਪਡੈਸਕ ‘ਤੇ ਵੀ ਸੰਪਰਕ

ਖਪਤਕਾਰ PSPCL ਚੌਵੀ ਘੰਟੇ ਚੱਲਦੇ ਸੋਸ਼ਲ ਮੀਡੀਆ ਹੈਲਪਡੈਸਕ ‘ਤੇ ਵੀ ਸੰਪਰਕ ਕਰ ਸਕਦੇ ਹਨ 1912@pspcl.in, fb.com/PSPCLPb, x.com/PSPCLPb, instagram.com/PSPCLPb ਜਾਂ 96461-06835 ‘ਤੇ WhatsApp ਰਾਹੀਂ। (ਮੋਹਾਲੀ ਅਤੇ ਜ਼ੀਰਕਪੁਰ ਵਿੱਚ ਪੀ. ਐਸ. ਪੀ. ਸੀ. ਐਲ. ਦਫ਼ਤਰਾਂ ਵਿੱਚ ਕਾਰਜਸ਼ੀਲ ਪਹਿਲਾਂ ਤੋਂ ਮੌਜੂਦ ਹੈਲਪ ਡੈਸਕਾਂ ਦੀਆਂ ਤਸਵੀਰਾਂ ਉਪਭੋਗਤਾ-ਅਨੁਕੂਲ ਪ੍ਰਬੰਧਾਂ ਨੂੰ ਦਰਸਾਉਣ ਲਈ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ।

Read More : ਪੰਜਾਬ ਦੇ CM ਨੇ ਬਿਜਲੀ ਸਮਝੌਤਿਆਂ ਬਾਰੇ ਲਿਆ ਅਹਿਮ ਫੈਸਲਾ, PSPCL ਨੂੰ ਜਾਰੀ ਕੀਤੇ ਨਵੇਂ ਹੁਕਮ

ਨੈਸ਼ਨਲ ਹਾਈਵੇ ‘ਤੇ ਸਲਿਪ ਰੋਡ ਦੀ ਮੁਰੰਮਤ ਕਰਵਾਈ

0
https://aakshnews.com/single-post/after-a-letter-written-by-the-patiala-divisional-commissioner-to-the-project-director-of-the-national-highway-authority-the-slip-road-on-rajpura-national-highway-was-repaired

ਪਟਿਆਲਾ, 1 ਅਗਸਤ 2025 : ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ (Divisional Commissioner) ਵਿਨੈ ਬੁਬਲਾਨੀ ਵੱਲੋਂ ਰਾਜਪੁਰਾ ਵਿਖੇ ਨੈਸ਼ਨਲ ਹਾਈਵੇ ‘ਤੇ ਬਣਾਏ ਜਾ ਰਹੇ ਫਲਾਈਓਵਰ ਜੰਕਸ਼ਨ ਨੇੜੇ ਸਲਿਪ ਰੋਡ ਦੀ ਮਾੜੀ ਹਾਲਤ ਦਾ ਨੋਟਿਸ ਲੈ ਕੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਪ੍ਰਜੈਕਟ ਇੰਪਲੀਮੈਂਟੇਸ਼ਨ ਯੂਨਿਟ, ਅੰਬਾਲਾ ਦੇ ਪ੍ਰਾਜੈਕਟ ਡਾਇਰੈਕਟਰ ਨੂੰ ਲਿਖੇ ਅਰਧ ਸਰਕਾਰੀ ਪੱਤਰ ਦਾ ਅਸਰ ਤੁਰੰਤ ਦੇਖਣ ਨੂੰ ਮਿਲਿਆ ਹੈ ।

ਰੋਡ ਦੀ ਮੁਰੰਮਤ ਕਰਕੇ ਰਾਹਗੀਰਾਂ ਨੂੰ ਮੁਸ਼ਕਿਲ ਨਾ ਆਉਣ ਦੇਵੇ ਨੈਸ਼ਨਲ ਹਾਈਵੇ ਅਥਾਰਟੀ : ਵਿਨੈ ਬੁਬਲਾਨੀ

ਐਨ. ਐਚ. ਏ. ਆਈ. (N. H. A. I.)  ਨੇ ਇਸ ਪੱਤਰ ‘ਤੇ ਤੁਰੰਤ ਕਾਰਵਾਈ ਕਰਦਿਆਂ ਸਲਿਪ ਰੋਡ ਦੀ ਮੁਰੰਮਤ ਕਰਵਾ ਦਿੱਤੀ ਹੈ । ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਆਪਣੇ ਅਰਧ ਸਰਕਾਰੀ ਪੱਤਰ ਵਿੱਚ ਲਿਖਿਆ ਹੈ ਕਿ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਲਿਪ ਰੋਡ ਦੀ ਮੁਰੰਮਤ ਕਰਵਾਈ ਜਾਵੇ ਤਾਂ ਕਿ ਜੀ.ਟੀ. ਰੋਡ ‘ਤੇ ਰਾਜਪੁਰਾ ਤੋਂ ਲੁਧਿਆਣਾ ਤੇ ਪਟਿਆਲਾ ਆਉਣ ਵਾਲੇ ਵਾਹਨ ਚਾਲਕ ਕਿਸੇ ਹਾਦਸੇ ਦੇ ਸ਼ਿਕਾਰ ਨਾ ਹੋਣ ।

ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਨਵੇਂ ਬਣ ਰਹੇ ਫਲਾਈਓਵਰ ਦੇ ਦੋਵੇਂ ਪਾਸੇ ਬੰਦ ਹੋਣ ਕਰਕੇ ਸਲਿਪ ਰੋਡ ਚੱਲ ਰਹੇ ਹਨ ਪਰੰਤੂ ਇਨ੍ਹਾਂ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਰਕੇ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਵਿਨੈ ਬੁਬਲਾਨੀ (Vinay Bublani) ਨੇ ਕਿਹਾ ਹੈ ਕਿ ਉਨ੍ਹਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ (Project Director of the National Highway Authority)  ਨੂੰ ਸਖ਼ਤ ਸਲਾਹ ਦਿਤੀ ਹੈ ਕਿ ਉਹ ਭਵਿੱਖ ਵਿੱਚ ਇਸ ਗੱਲ ਦਾ ਧਿਆਨ ਰੱਖਣ ਕਿ ਸੜਕ ‘ਤੇ ਹਾਦਸੇ ਰੋਕਣ ਲਈ ਰੋਡ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ ।

Read More : ਸਰਕਾਰੀ ਦਫਤਰਾਂ ‘ਚ ਮੋਬਾਇਲ ਫੋਨ ਦੀ ਵਰਤੋਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਇਹ ਫੈਸਲਾ