Home Blog Page 465

ਐਲ. ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

0
L&T Company
ਚੰਡੀਗੜ੍ਹ, 8 ਅਕਤੂਬਰ 2025 : ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (Larson & Turbo) (ਐਲ. ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ ।
ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਇਕ-ਇਕ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਵੇਗੀ-ਮੁੱਖ ਮੰਤਰੀ
ਬੋਰਡ ਦੇ ਡਾਇਰੈਕਟਰ ਡੀ. ਕੇ. ਸੇਨ, ਨਾਭਾ ਪਾਵਰ ਪਲਾਂਟ ਦੇ ਸੀ. ਈ. ਓ. ਸੁਰੇਸ਼ ਨਾਰੰਗ, ਚੰਡੀਗੜ੍ਹ ਦੇ ਬ੍ਰਾਂਚ ਮੈਨੇਜਰ ਜਸਵੰਤ ਸਿੰਘ ਅਤੇ ਨਾਭਾ ਪਾਵਰ ਪਲਾਂਟ ਦੇ ਪ੍ਰਸ਼ਾਸਕੀ ਮੁਖੀ ਗਗਨਵੀਰ ਚੀਮਾ ਨੇ ਮੁੱਖ ਮੰਤਰੀ ਨੂੰ ਸਹਾਇਤ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕਿਹਾ ਕਿ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਕਰਨਾ ਕੰਪਨੀ ਆਪਣਾ ਨੈਤਿਕ ਫਰਜ਼ ਸਮਝਦੀ ਹੈ । ਉਨ੍ਹਾਂ ਕਿਹਾ ਕਿ ਉਹ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਕੰਪਨੀ ਅਤੇ ਪ੍ਰਬੰਧਕਾਂ ਨੇ ਸੂਬਾ ਸਰਕਾਰ ਨੂੰ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ । ਉਨ੍ਹਾਂ ਕਿਹਾ ਕਿ ਕੰਪਨੀ ਸੰਕਟ ਦੀ ਘੜੀ ਵਿੱਚ ਕੁਦਰਤੀ ਆਫਤ ਦੇ ਪੀੜਤਾਂ ਨਾਲ ਇਕਜੁਟ ਹੋ ਕੇ ਖੜ੍ਹੀ ਹੈ ।

ਚੜ੍ਹਦੀ ਕਲਾ ਮਿਸ਼ਨ ਇਕ ਪਹਿਲ ਹੈ, ਜਿਸ ਦਾ ਉਦੇਸ਼ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਭਲਾਈ ਲਈ ਮਦਦ ਕਰਨਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਚੜ੍ਹਦੀ ਕਲਾ ਮਿਸ਼ਨ ਇਕ ਪਹਿਲ ਹੈ, ਜਿਸ ਦਾ ਉਦੇਸ਼ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਭਲਾਈ ਲਈ ਮਦਦ ਕਰਨਾ ਹੈ । ਇਸ ਨੇਕ ਉਪਰਾਲੇ ਲਈ ਬਹੁ-ਰਾਸ਼ਟਰੀ ਕੰਪਨੀ (Multinational company) ਦਾ ਦਿਲੋਂ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਈ ਸਮਾਜ ਸੇਵੀ ਪਹਿਲਾਂ ਹੀ ਚੜ੍ਹਦੀ ਕਲਾ ਮਿਸ਼ਨ ਨੂੰ ਸਹਿਯੋਗ ਕਰਨ ਲਈ ਅੱਗੇ ਆਏ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਵਿਸ਼ਵ ਪੱਧਰ ਉਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਹੈ ਜੋ ਸਾਲ 2025 ਦੇ ਹੜ੍ਹ ਪੀੜਤਾਂ (Flood victims of the year 2025) ਵਾਸਤੇ ਸੂਬਾ ਸਰਕਾਰ ਦੇ ਪੁਨਰਵਾਸ ਉਪਰਾਲਿਆਂ ਲਈ ਫੰਡ ਇਕੱਠਾ ਕਰਨ ਲਈ ਸ਼ੁਰੂ ਕੀਤੀ ਗਈ ਹੈ ।

ਇਕ-ਇਕ ਪੈਸਾ ਹੜ੍ਹ ਪੀੜਤਾਂ ਦੀ ਭਲਾਈ ਅਤੇ ਪੁਨਰਵਾਸ ਲਈ ਸੂਝ-ਬੂਝ ਨਾਲ ਖਰਚ ਕੀਤਾ ਜਾਵੇਗਾ

ਇਸ ਪਹਿਲਕਦਮੀ ਦੀ ਭਾਵਨਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਚੜ੍ਹਦੀ ਕਲਾ ਔਖੇ ਤੋਂ ਔਖੇ ਸਮੇਂ ਵਿੱਚ ਵੀ ਹੌਂਸਲੇ ਬੁਲੰਦ ਰੱਖਣ ਅਤੇ ਉਮੀਦਾਂ ਕਾਇਮ ਰੱਖਣ ਦੀ ਭਾਵਨਾ ਨੂੰ ਦਰਸਾਉਂਦਾ ਹੈ, ਉਸੇ ਤਰ੍ਹਾਂ ਮਿਸ਼ਨ ਚੜ੍ਹਦੀ ਕਲਾ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਸੰਕਟ ਦੇ ਸਮੇਂ ਦੌਰਾਨ ਇਕ ਪਰਿਵਾਰ ਵਜੋਂ ਇਕਜੁਟ ਹੋਣ ਦਾ ਸੱਦਾ ਹੈ । ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਦੁਨੀਆ ਭਰ ਦੇ ਹੋਰ ਪੰਜਾਬੀ ਵੀ ਆਪਣੇ ਸੁਪਨਿਆਂ ਦੇ ਪੰਜਾਬ ਦੇ ਪੁਨਰ ਨਿਰਮਾਣ ਲਈ ਖੁੱਲ੍ਹ ਕੇ ਯੋਗਦਾਨ ਪਾਉਂਦੇ ਰਹਿਣਗੇ । ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਭਰੋਸਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਇਕੱਠਾ ਕੀਤਾ ਇਕ-ਇਕ ਪੈਸਾ ਹੜ੍ਹ ਪੀੜਤਾਂ ਦੀ ਭਲਾਈ ਅਤੇ ਪੁਨਰਵਾਸ ਲਈ ਸੂਝ-ਬੂਝ ਨਾਲ ਖਰਚ ਕੀਤਾ ਜਾਵੇਗਾ ।

‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਇਆ 219ਵਾਂ ਦਿਨ

0
DGP Punjab

ਚੰਡੀਗੜ੍ਹ, 8 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ (Complete eradication of drugs from the state) ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ (Day 219 of the “War on Drugs”) ਪੰਜਾਬ ਪੁਲਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 219 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,054 ਹੋ ਗਈ ਹੈ ।

ਪੰਜਾਬ ਪੁਲਸ ਵਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ (Drug traffickers) ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 50 ਕਿਲੋਗ੍ਰਾਮ ਭੁੱਕੀ, 269 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ ।

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 335 ਥਾਵਾਂ (335 locations across the state) ‘ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 366 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 17 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।

Read More : ’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ ਪੰਜਾਬ ਪੁਲਿਸ ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ 9 ਨੂੰ

0
National Commission

ਚੰਡੀਗੜ੍ਹ, 8 ਅਕਤੂਬਰ 2025 : ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ (National Commission for Backward Classes) (ਨਵੀਂ ਦਿੱਲੀ) ਵੱਲੋਂ ਭਾਰਤ ਸਰਕਾਰ ਦੀ ਓ. ਬੀ. ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ 9 ਅਕਤੂਬਰ 2025 ਨੂੰ ਬਾਅਦ ਦੁਪਹਿਰ 2:00 ਵਜੇ ਯੂ. ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਇੱਕ ਜਨਤਕ ਸੁਣਵਾਈ ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ ਵੱਲੋਂ 9 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਜਨਤਕ ਸੁਣਵਾਈ

ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ (Public hearing) (ਪਬਲਿਕ ਹਿਅਰਿੰਗ) ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਵੱਲੋਂ ਆਪਣੇ ਸੁਝਾਅ, ਤੱਥ ਅਤੇ ਮੰਗਾਂ ਨੂੰ ਸਿੱਧੇ ਤੌਰ ‘ਤੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ । ਸਰਕਾਰ ਵੱਲੋਂ ਸਬੰਧਤ ਜਾਤੀਆਂ ਦੇ ਸਮੂਹਾਂ ਅਤੇ ਪ੍ਰਤੀਨਿਧਤਾਂ (Ethnic groups and representations) ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਜਨਤਕ ਸੁਣਵਾਈ (ਪਬਲਿਕ ਹਿਅਰਿੰਗ) ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰਦੇ ਹੋਏ ਆਪਣੇ ਵਿਚਾਰ ਕਮਿਸ਼ਨ ਸਾਹਮਣੇ ਰੱਖਣ ।

Read More : ਨੈਸ਼ਨਲ ਮੈਡੀਕਲ ਕਮਿਸ਼ਨ ਨੇ ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ

ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

0
Dr. Baljit Kaur

ਚੰਡੀਗੜ੍ਹ ਮਲੋਟ/ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ 2025 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ (Minister of Social Security, Women and Child Development) ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ (3.31 crore) ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ।

ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ । ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ । ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ ।

ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ । ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ ।

ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ । ਇਸ ਮੌਕੇ ਸਰਪੰਚ ਨਿਰਮਲ ਸਿੰਘ ਪਿੰਡ ਜੰਡਵਾਲਾ, ਸਰਪੰਚ ਮਨਪ੍ਰੀਤ ਕੌਰ ਪਿੰਡ ਥੇਹੜ੍ਹੀ, ਸਰਪੰਚ ਮਨਪ੍ਰੀਤ ਸਿੰਘ ਢਿੱਲੋਂ ਪਿੰਡ ਫਕਰਸਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ ।

Read More : ਡਾ. ਬਲਜੀਤ ਕੌਰ ਨੇ ਸੌਂਪੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣਾ ਨਿੰਦਣਯੋਗ

0
kultar sandhwa

ਚੰਡੀਗੜ੍ਹ, 8 ਅਕਤੂਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ (US Army) ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ । ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ ।

ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ (US Government) ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ ।

Read More : ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਲਿਆ ਜਾਇਜਾ

ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਜੀਵਨ ਨੂੰ ਬਣਾਉਣਾ ਚਾਹੀਦਾ ਹੈ ਸਫਲ

0
Prof. Badungar
ਪਟਿਆਲਾ , 7 ਅਕਤੂਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੁੱਚੇ ਸਿੱਖ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ

ਪ੍ਰੋਫੈਸਰ ਬਡੁੰਗਰ (Professor Badungar) ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਇਤਿਹਾਸਿਕ ਗੁਰੂ ਦੁਆਰਾ ਸਾਹਿਬਾਨ ਵਿੱਚ ਬੀਤੇ ਦਿਨੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨਾਂ ਦੇ ਭੋਗ 8 ਅਕਤੂਬਰ ਨੂੰ ਸਵੇਰੇ ਪਾਏ ਜਾਣਗੇ ।

ਸ਼੍ਰੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ

ਉਨ੍ਹਾਂ ਕਿਹਾ ਕਿ ਸ਼੍ਰੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ (The fourth Guru, Sri Guru Ram Das Ji) ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ । ਉਨ੍ਹਾਂ ਸਮੁੱਚੀ ਸੰਗਤ ਨੂੰ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ  ਮੈਨੇਜਰ ਰਣਜੀਤ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਹਰਜੀਤ ਸਿੰਘ ਅਲੀਪੁਰ, ਅੰਮ੍ਰਿਤਪਾਲ ਸਿੰਘ, ਤੇ ਹੋਰ ਆਗੂ ਵੀ ਹਾਜ਼ਰ ਸਨ ।

ਆਲ ਇੰਡੀਆ ਬੈਂਕ ਅਫਸਰ ਕਨਫੈਡਰੇਸ਼ਨ ਨੇ ਮਨਾਇਆ 41ਵਾਂ ਸਥਾਪਨਾ ਦਿਵਸ

0
All India Bank Officers Confederation
ਪਟਿਆਲਾ,7 ਅਕਤੂਬਰ 2025 : ਆਲ ਇੰਡੀਆ ਬੈਂਕ ਅਫਸਰ ਕਨਫੈਡਰੇਸ਼ਨ (All India Bank Officers Confederation) (ਏ. ਆਈ. ਬੀ. ਓ. ਸੀ.) ਦੀ ਪੰਜਾਬ ਇਕਾਈ ਨੇ ਆਪਣਾ 41ਵਾਂ ਸਥਾਪਨਾ ਦਿਵਸ ਮਨਾਇਆ ।

ਕਨਫੈਡਰੇਸ਼ਨ ਭਾਰਤ ਭਰ ਦੇ 12 ਸਰਕਾਰੀ ਬੈਂਕਾਂ ਦੇ 3.5 ਲੱਖ ਬੈਂਕ ਅਫਸਰਾਂ ਦੀ ਜਥੇਬੰਦੀ ਹੈ

ਕਨਫੈਡਰੇਸ਼ਨ ਭਾਰਤ ਭਰ ਦੇ 12 ਸਰਕਾਰੀ ਬੈਂਕਾਂ ਦੇ 3.5 ਲੱਖ ਬੈਂਕ ਅਫਸਰਾਂ ਦੀ ਜਥੇਬੰਦੀ ਹੈ (The Confederation is an organization of 3.5 lakh bank officers from 12 government banks across India.) । ਇਸ ਮੌਕੇ ਪੰਜਾਬ ਦੇ ਪ੍ਰਧਾਨ ਪੁਨੀਤ ਵਰਮਾ ਤੇ ਸਕੱਤਰ ਰਾਜੀਵ ਸਰਹਿੰਦੀ ਨੇ ਦੱਸਿਆ ਕਿ ਸੂਬਾਈ ਇਕਾਈ ਨੇ ਪੰਜਾਬ ਦੀ ਨਵੀਂ ਵੈਬਸਾਈਟ ਵੀ ਲਾਂਚ ਕੀਤੀ । ਇਸ ਮੌਕੇ ਆਲ ਇੰਡੀਆ ਮੀਡੀਆ ਇੰਚਾਰਜ ਪ੍ਰਿਆਵਰਤ ਨੇ ਵੀਡੀਓ ਕਾਨਫਰਸਿੰਗ ਰਾਹੀਂ ਸੰਬੋਧਨ ਕਰਦਿਆ ਕਿਹਾ ਕਿ ਜਨਤਕ ਖੇਤਰ ਦੇ ਬੈਂਕ ਅਫਸਰਾਂ ਨੇ ਸਮੇਂ ਦੀਆਂ ਸਰਕਾਰਾਂ ਦੀ ਸਖ਼ਤੀ ਦਾ ਡੱਟ ਕੇ ਮੁਕਾਬਲਾ ਕੀਤਾ ਤੇ ਬੈਂਕਿੰਗ ਪ੍ਰਣਾਲੀ ਅੱਜ ਸਮਾਜਿਕ ਤਬਦੀਲੀ, ਆਰਥਿਕ ਸਸ਼ਕਤੀਕਰਨ ਅਤੇ ਕੌਮੀ ਖੁਸ਼ਹਾਲੀ ਦਾ ਮੁੱਢ ਬੱਝ ਰਹੀ ਹੈ । ਸਾਨੂੰ ਮਾਣ ਹੈ ਕਿ ਅਸੀਂ ਸਰਕਾਰੀ ਬੈਂਕਾਂ ਵਿਚ ਸੇਵਾਵਾਂ ਦਿੰਦਿਆਂ ਦੇਸ਼ ਵਿਚ ਵਪਾਰਕ ਪ੍ਰਫੁੱਲਤਾ ਵਾਸਤੇ ਕੰਮ ਕਰਦਿਆਂ ਸਮਾਜ ਦੇ ਸਾਰੇ ਵਰਗਾਂ ਦੀ ਸੇਵਾ ਕਰ ਰਹੇ ਹਾਂ ।

ਬੈਂਕਾਂ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ਜੰਗੀ ਪੱਧਰ ਤੇ ਹੋ ਰਹੀ ਹੈ

ਇਸ ਮੌਕੇ ਪੰਜਾਬ ਦੇ ਸਕੱਤਰ ਰਾਜੀਵ ਸਰਹਿੰਦੀ (Secretary Rajiv Sirhindi) ਨੇ ਦੱਸਿਆ ਕਿ ਬੈਂਕਾਂ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ਜੰਗੀ ਪੱਧਰ ਤੇ ਹੋ ਰਹੀ ਹੈ । ਇਸਦੇ ਨਾਲ ਹੀ ਏ. ਆਈ. ਬੀ. ਓ. ਸੀ. ਵੱਲੋਂ ਭਵਿੱਖ ਲਈ ਅਫਸਰ ਕੇਡਰ ਤਿਆਰ ਕੀਤਾ ਜਾ ਰਿਹਾ ਹੈ । ਜੋ ਕਿ ਤਕਨੀਕੀ ਮੁਹਾਰਤ ਦੇ ਨਾਲ-ਨਾਲ ਮਨੁੱਖਤਾ ਭਰੀ ਪਹੁੰਚ ਤੇ ਵਿਸ਼ਵਾਸ ਵੀ ਜਨਤਕ ਖੇਤਰ ਦੀ ਬੈਂਕਿੰਗ ਪ੍ਰਣਾਲੀ ਦਾ ਆਧਾਰ ਹੋਣਾ ਚਾਹੀਦਾ ਹੈ । ਕਿਉਂਕਿ ਇਹ ਵਿੱਤੀ ਸੇਵਾਵਾਂ ਦਾ ਮੁੱਢਲਾ ਆਧਾਰ ਹਨ ।

ਅਜਿਹੀਆਂ ਜਨਤਕ ਸੰਸਥਾਵਾਂ ਉਸਾਰਨ ਵਾਸਤੇ ਦ੍ਰਿੜ੍ਹ ਸੰਕਲਪ ਹਾਂ ਜਿਥੇ ਮਨੁੱਖ ਦਾ ਮਾਣ ਸਨਮਾਨ ਹੁੰਦਾ ਹੋਵੇ

ਪੰਜਾਬ ਦੇ ਪ੍ਰਧਾਨ ਪੁਨੀਤ ਵਰਮਾ (Punjab President Puneet Verma) ਨੇ ਕਿਹਾ ਕਿ ਅਸੀਂ ਅਜਿਹੀਆਂ ਜਨਤਕ ਸੰਸਥਾਵਾਂ ਉਸਾਰਨ ਵਾਸਤੇ ਦ੍ਰਿੜ੍ਹ ਸੰਕਲਪ ਹਾਂ ਜਿਥੇ ਮਨੁੱਖ ਦਾ ਮਾਣ ਸਨਮਾਨ ਹੁੰਦਾ ਹੋਵੇ ਤੇ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਵੀ ਨਾਲੋ-ਨਾਲ ਹੁੰਦਾ ਹੋਵੇ ਤੇ ਇਥੇ ਵਰਕ ਲਾਈਫ ਬੈਲੰਸ, ਚੰਗੀਆਂ ਐਚ ਆਰ ਨੀਤੀਆਂ ਤੇ ਭਲਾਈ ਨੀਤੀਆਂ ਅਪਣਾਈਆਂ ਜਾਣ । ਇਸ ਮੌਕੇ ਬਿਨੈ ਸਿਨਹਾ, ਦਿਨੇਸ਼ ਗੁਪਤਾ, ਜਸਬੀਰ ਸਿੰਘ, ਓਮ ਪ੍ਰਕਾਸ਼, ਮਨੀਸ਼ ਕੁਮਾਰ, ਚੇਤਨ ਸ਼ਰਮਾ, ਅਮਨਜੋਤ ਸਿੰਘ, ਵਿਨੀਤ ਸ਼ਰਮਾ, ਪੁਨੀਤ ਕੱਦ, ਹਰਮੀਤ ਕੌਰ, ਰਵਿੰਦਰ ਸਿੰਘ, ਰਾਕੇਸ਼ ਮਾਥੁਰ, ਰਾਹੁਲ ਕੁਮਾਰ, ਨਵਸੁੱਖ ਸੇਠੀ ਅਤੇ ਕਪਿਲ ਸ਼ਰਮਾ ਵੀ ਹਾਜ਼ਰ ਸਨ ।

ਫੂਡ ਸੇਫਟੀ ਟੀਮ ਵੱਲੋਂ ਖੁਰਾਕੀ ਮਿਲਾਵਟ ਖ਼ਿਲਾਫ਼ ਵੱਡੀ ਕਾਰਵਾਈ

0
Food Safety Team

ਪਟਿਆਲਾ, 7 ਅਕਤੂਬਰ 2025 : ਪਟਿਆਲਾ ਵਿੱਚ ਫੂਡ ਸੇਫਟੀ ਟੀਮ (Food Safety Team) ਨੇ ਅੱਜ ਤੜਕਸਾਰ ਖੁਰਾਕੀ ਮਿਲਾਵਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ । ਇਸ ਦੌਰਾਨ ਨੇੜਲੇ ਪਿੰਡ ਚੁਤਹਿਰਾ (Village Chutehra) ਵਿਖੇ ਇੱਕ ਡੇਅਰੀ ਯੂਨਿਟ ਉੱਤੇ ਰੇਡ ਦੌਰਾਨ 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ (225 kilograms of suspicious cheese seized) ਕੀਤਾ ਗਿਆ । ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਕਮਿਸ਼ਨਰ ਦਿਲਰਾਜ ਸਿੰਘ ਦੇ ਸਖਤ ਹੁਕਮਾਂ ‘ਤੇ ਜ਼ਿਲ੍ਹਾ ਪਟਿਆਲਾ ਦੀ ਫੂਡ ਸੇਫਟੀ ਵਿੰਗ ਵੱਲੋਂ ਤਿਉਹਾਰੀ ਮੌਸਮ ਦੇ ਮੱਦੇਨਜ਼ਰ ਖੁਰਾਕੀ ਮਿਲਾਵਟ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ ।

ਪਿੰਡ ਚੁਤਹਿਰਾ ਦੇ ਡੇਅਰੀ ਯੂਨਿਟ ‘ਤੇ ਰੇਡ, 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ

ਜ਼ਿਲ੍ਹਾ ਹੈਲਥ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ (District Health Officer and Food Safety Officer Dr. Gurpreet Kaur) ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ‘ਚ ਭੋਜਨ ਸਮੱਗਰੀ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਾਧੂ ਨਿਰੀਖਣ ਅਤੇ ਨਮੂਨੇ ਲੈਣ ਦੀ ਕਾਰਵਾਈ ਜਾਰੀ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਫੂਡ ਸੇਫਟੀ ਟੀਮ ਨੇ ਸਮਾਣਾ ਨੇੜਲੇ ਪਿੰਡ ਚੁਤਹਿਰਾ ਸਥਿਤ ਇੱਕ ਡੇਅਰੀ ਯੂਨਿਟ ‘ਤੇ ਰੇਡ ਕੀਤੀ, ਜਿਸ ਵਿੱਚ ਫੂਡ ਸੇਫਟੀ ਅਫਸਰ, ਪਟਿਆਲਾ ਜਸਵਿੰਦਰ ਸਿੰਘ ਅਤੇ ਗੌਰਵ ਕੁਮਾਰ ਸ਼ਾਮਲ ਸਨ।ਇਸ ਦੌਰਾਨ ਪਨੀਰ, ਦਹੀਂ ਅਤੇ ਸਕਿਮਡ ਮਿਲਕ ਪਾਊਡਰ ਦੇ ਤਿੰਨ ਨਮੂਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਲਏ ਗਏ। ਨਾਲ ਹੀ 225 ਕਿਲੋਗ੍ਰਾਮ ਸ਼ੱਕੀ ਮਿਲਾਵਟੀ ਪਨੀਰ ਮੌਕੇ ‘ਤੇ ਹੀ ਜ਼ਬਤ ਕੀਤਾ ਗਿਆ । ਇਹ ਸਾਰੇ ਨਮੂਨੇ ਰਾਜ ਫੂਡ ਲੈਬੋਰਟਰੀ, ਖਰੜ ਭੇਜੇ ਗਏ ਹਨ । ਜਾਂਚ ਦੀ ਰਿਪੋਰਟ ਆਉਣ ਉਪਰੰਤ ਹੋਰ ਕਾਰਵਾਈ ਕੀਤੀ ਜਾਵੇਗੀ ।

ਤਿਉਹਾਰਾਂ ਦੇ ਮੱਦੇਨਜ਼ਰ ਖੁਰਾਕੀ ਮਿਲਾਵਟ ਖ਼ਿਲਾਫ਼ ਵੱਡੀ ਮੁਹਿੰਮ ਜਾਰੀ ਰਹੇਗੀ- ਡਾ ਗੁਰਪ੍ਰੀਤ ਕੌਰ

ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦਿਨ ਵੀ ਫੂਡ ਸੇਫਟੀ ਟੀਮ ਨੇ ਨਾਭਾ ਅਤੇ ਰਾਜਪੁਰਾ ਸ਼ਹਿਰਾਂ ਵਿੱਚ ਵੀ ਮਿੱਠਾਈ ਦੀਆਂ ਦੁਕਾਨਾਂ, ਡੇਅਰੀਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਦਾ  ਨਿਰੀਖਣ ਕਰਕੇ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲਏ ਸਨ । ਨਾਭਾ ਤੋਂ ਖੋਆ ਆਧਾਰਿਤ ਮਿੱਠਾਈਆਂ ਅਤੇ ਮਸਾਲਿਆਂ ਦੇ 7 ਨਮੂਨੇ ਤੇ ਰਾਜਪੁਰਾ ਤੋਂ ਖੋਏ ਤੇ ਮਸਾਲਿਆਂ ਦੇ 4 ਨਮੂਨੇ ਲਏ ਗਏ ਸਨ ਤੇ ਇਹ ਸਾਰੇ ਨਮੂਨੇ ਲੈਬ ਟੈਸਟ ਲਈ ਭੇਜੇ ਗਏ ਹਨ। ਜਾਂਚ ਨਤੀਜਿਆਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਖਾਣ-ਪੀਣ ਦੀਆਂ ਚੀਜ਼ਾਂ ਦੇ 69 ਨਮੂਨੇ ਇਕੱਠੇ ਕੀਤੇ ਗਏ ਹਨ

ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਤਿਉਹਾਰੀ ਮੌਸਮ ਦੌਰਾਨ ਲੋਕਾਂ ਨੂੰ ਸਾਫ਼ ਸੁਥਰਾ ਭੋਜਨ ਤੇ ਖਾਦ ਪਦਾਰਥ ਉਪਲਬਧ ਕਰਵਾਉਣ, ਖੁਰਾਕੀ ਮਿਲਾਵਟ ਰੋਕਣ ਅਤੇ ਗੁਣਵੱਤਾ ਦੀ ਨਿਗਰਾਨੀ ਲਈ ਪਹਿਲਾਂ ਹੀ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਖਾਣ-ਪੀਣ ਦੀਆਂ ਚੀਜ਼ਾਂ ਦੇ 69 ਨਮੂਨੇ ਇਕੱਠੇ ਕੀਤੇ ਗਏ ਹਨ ।

ਫੂਡ ਸੇਫਟੀ ਵਿਭਾਗ ਪਟਿਆਲਾ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਅਤੇ ਗੁਣਵੱਤਾ ਭਰੀ ਖੁਰਾਕ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਅਤੇ ਗੁਣਵੱਤਾ ਭਰੀ ਖੁਰਾਕ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਤਿਉਹਾਰਾਂ ਮੌਕੇ ਮੰਗ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ, ਵਿਭਾਗ ਵੱਲੋਂ ਸਖਤ ਨਿਰੀਖਣ ਜਾਰੀ ਰਹੇਗਾ ਅਤੇ ਜੋ ਵੀ ਵਿਅਕਤੀ, ਵਿਕਰੇਤਾ, ਵਪਾਰੀ ਜਾਂ ਦੁਕਾਨਦਾਰ ਖੁਰਾਕੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Read More : ਜਲੰਧਰ : ਫੂਡ ਸੇਫਟੀ ਵਿਭਾਗ ਨੇ ਬੇਕਰੀ ‘ਤੇ ਮਾਰਿਆ ਛਾਪਾ, ਸਫਾਈ ਨਾ ਹੋਣ ਕਾਰਨ ਬੇਕਰੀ ਮਾਲਕ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ

ਟੀ-20 ਮੈਚਾਂ ਲਈ ਆਸਟ੍ਰੇਲੀਆ ਨੇ ਕਰ ਦਿੱਤਾ ਹੈੈ ਟੀਮ ਦਾ ਐਲਾਨ

0
Australia Cricket Team

ਮੈਲਬਰਨ, 7 ਅਕਤੂਬਰ 2025 : ਖੇਡਾਂ ਦੇ ਖੇਤਰ ਦੀ ਮੰਨੀ-ਪ੍ਰਮੰਨੀ ਦੇ ਪ੍ਰਸਿੱਧ ਖੇਡ ਕ੍ਰਿਕਟ ਦੀ ਜੇੇਕਰ ਗੱਲ ਕੀਤੀ ਜਾਵੇ ਤਾਂ ਟੀ-20 ਸੀਰੀਜ਼ ਜੋ ਕਿ ਆਸਟ੍ਰੇਲੀਆ ਤੇ ਭਾਰਤ ਵਿਚਕਾਰ ਹੋਣੀ ਹੈ ਦੇ ਚਲਦਿਆਂ ਆਸਟ੍ਰੇਲੀਆ ਨੇ ਆਪਣੀ ਟੀਮ ਦਾ ਐਲਾਨ (Team announcement) ਕਰ ਦਿੱਤਾ ਹੈ ।

ਆਸਟ੍ਰੇੇਲੀਆ ਵਲੋਂ ਵਨਡੇ ਟੀਮ ਦੇ ਕੀਤੇ ਗਏ ਐਲਾਨ ਵਿਚ

ਆਸਟਰੇਲੀਆਈ ਵਨਡੇ ਟੀਮ (Australian ODI team) : ਮਿਸ਼ੇਲ ਮਾਰਸ਼ (ਕਪਤਾਨ), ਜ਼ੇਵੀਅਰ ਬਾਰਟਲੇਟ, ਐਲੇਕਸ ਕੈਰੀ (ਵਿਕਟਕੀਪਰ), ਕੂਪਰ ਕਾਨਾਲੀ, ਬੇਨ ਡਵਾਰਸ਼ੁਇਸ, ਨਾਥਨ ਐਲਿਸ, ਕੈਮਰਨ ਗ੍ਰੀਨ, ਜੋਸ਼ ਹੇਜ਼ਲਵੁੱਡ, ਟ੍ਰੇਵਿਸ ਹੈੱਡ, ਜੋਸ਼ ਇੰਗਲਿਸ (ਵਿਕਟਕੀਪਰ), ਮਿਸ਼ੇਲ ਓਵਨ, ਮੈਟ ਰੇਨਸ਼ਾ, ਮੈਥਿਊ ਸ਼ਾਰਟ, ਮਿਸ਼ੇਲ ਸਟਾਰਕ, ਐਡਮ ਜ਼ੈਂਪਾ ।

ਪਹਿਲੇ ਦੋ ਟੀ-20 ਮੈਚਾਂ ਲਈ ਆਸਟਰੇਲੀਆਈ ਟੀਮ ਵਿਚ

ਪਹਿਲੇ ਦੋ ਟੀ-20 ਮੈਚਾਂ ਲਈ ਆਸਟਰੇਲੀਆਈ ਟੀਮ : ਮਿਸ਼ੇਲ ਮਾਰਸ਼ (ਕਪਤਾਨ), ਸੀਨ ਐਬਾਟ, ਜ਼ੇਵੀਅਰ ਬਾਰਟਲੇਟ, ਟਿਮ ਡੇਵਿਡ, ਬੇਨ ਡਵਾਰਸ਼ੁਇਸ, ਨਾਥਨ ਐਲਿਸ, ਜੋਸ਼ ਹੇਜ਼ਲਵੁੱਡ, ਟ੍ਰੇਵਿਸ ਹੈੱਡ, ਜੋਸ਼ ਇੰਗਲਿਸ (ਵਿਕਟਕੀਪਰ), ਮੈਥਿਊ ਕੁਹਨੇਮੈਨ, ਮਿਸ਼ੇਲ ਓਵਨ, ਮੈਥਿਊ ਸ਼ਾਰਟ, ਮਾਰਕਸ ਸਟੋਇਨਿਸ, ਐਡਮ ਜ਼ੈਂਪਾ ਸ਼ਾਮਲ ਹਨ ।

Read More : ਜ਼ਿਲ੍ਹਾ ਸਕੂਲ ਖੇਡਾਂ ਕ੍ਰਿਕਟ ‘ਚ ਅੰਡਰ-19 ਪਟਿਆਲਾ 1 ਜ਼ੋਨ ਨੇ ਜਿੱਤਿਆ ਗੋਲਡ

ਪੰਜਾਬ ’ਚ ਖਾਂਸੀ ਦੇ ਸਿਰਪ ’ਤੇ ਲਗਾਈ ਪਾਬੰਦੀ

0
Cough syrup banned

ਚੰਡੀਗੜ੍ਹ, 7 ਅਕਤੂਬਰ 2025 : ਪੰਜਾਬ ਵਿਚ ਖਾਂਸੀ ਦੇ ਸਿਰਪ ’ਕੋਲਡ੍ਰਿਫ’ (Cough syrup ‘Coldriff’) ’ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਇਸ ਸਿਰਪ ਨਾਲ ਕੁਝ ਰਾਜਾਂ ਵਿਚ ਬੱਚਿਆਂ ਦੀ ਮੌਤ ਹੋਣ ਦੀਆਂ ਰਿਪੋਰਟਾਂ ਆਈਆਂ ਸਨ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਾਬੰਦੀ ਲਾਉਣ ਦੀ ਪੁਸ਼ਟੀ ਕੀਤੀ ਹੈ ।

ਪੰਜਾਬ ਵਿਚ ਉਕਤ ਸਿਰਪ ਨਾਲ ਨੰਨੀਆਂ ਜਾਨਾਂ ਚਲੇ ਜਾਣ ਨਾਲ ਉਨ੍ਹਾਂ ਘਰਾਂ ਵਿਚ ਹਨੇਰਾ ਹੀ ਹਨੇਰਾ ਜਿਹਾ ਛਾ ਗਿਆ ਹੈ

ਦੱਸਣਯੋਗ ਹੈ ਕਿ ਪੰਜਾਬ ਵਿਚ ਉਕਤ ਸਿਰਪ ਨਾਲ ਨੰਨੀਆਂ ਜਾਨਾਂ ਚਲੇ ਜਾਣ ਨਾਲ ਉਨ੍ਹਾਂ ਘਰਾਂ ਵਿਚ ਹਨੇਰਾ ਹੀ ਹਨੇਰਾ ਜਿਹਾ ਛਾ ਗਿਆ ਹੈ ਤੇ ਹੁਣ ਉਨ੍ਹਾਂ ਘਰਾਂ ਦੀਆਂ ਨੰਨ੍ਹੀਆਂ ਰੌਸ਼ਨੀਆਂ ਕਦੇ ਵੀ ਰੁਸ਼ਨਾ ਨਹੀਂ ਸਕਣਗੀਆਂ ਜੋ ਇਸ ਸਿਰਪ ਕਾਰਨ ਬੁੱਝ ਗਈਆਂ । ਦੇਖਣ ਵਾਲੀ ਗੱਲ ਹੈ ਕਿ ਕੀ ਇਸ ਸਿਰਪ ਦੀ ਟੈਸਟਿੰਗ ਆਦਿ ਫੈਕਟ-ਸਾਈਡਇਫੈਕਟ (Testing etc. Fact-Side Effect) ਚੈਕ ਨਹੀਂ ਕੀਤੇ ਗਏ ਜਾਂ ਆਖਰ ਕੀ ਕਾਰਨ ਰਿਹਾ ਕਿ ਸਿਰਪ ਦੇ ਮਾਰਕੀਟ ਵਿਚ ਆਉਣ ਤੋਂ ਬਾਅਦ ਇਲਾਜ ਲਈ ਬੱਚਿਆਂ ਨੂੰ ਦਿੱਤੇ ਜਾਣ ਦੇ ਬਾਵਜੂਦ ਮਾੜੇ ਨਤੀਜੇ ਸਾਹਮਣੇ ਆਏ ਹਨ । ਇਹ ਆਪਣੇ ਆਪ ਵਿਚ ਸੋਚਣ ਵਾਲੀ ਗੱਲ ਹੈ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਦੌਰਾ