Home Blog Page 467

ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ

0
Election Commission

ਨਵੀਂ ਦਿੱਲੀ, 6 ਅਕਤੂਬਰ 2025 : ਬਿਹਾਰ ਵਿਧਾਨ ਸਭਾ ਚੋਣਾ 2025 (Bihar Assembly Election 2025) ਦਾ ਐਲਾਨ ਕਰਨ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕਰ ਦਿੱਤਾ ਹੈ । ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੋਮਵਾਰ ਨੂੰ ਤਰੀਕਾਂ ਦਾ ਐਲਾਨ ਕੀਤਾ ।

ਚੋਣ 6 ਤੇ 11 ਨਵੰਬਰ ਨੂੰ ਹੋਣਗੀਆਂ ਜਦੋਂ ਕਿ ਚੋਣ ਨਤੀਜੇ 14 ਨਵੰਬਰ ਨੂੰ ਕੀਤੇ ਜਾਣਗੇ ਜਾਰੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਬਿਹਾਰ ਦੀਆਂ ਸਾਰੀਆਂ 243 ਸੀਟਾਂ ਲਈ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ ਲਈ ਵੋਟਿੰਗ 6 ਨਵੰਬਰ (Voting for the first phase on November 6) ਨੂੰ ਅਤੇ ਦੂਜੇ ਪੜਾਅ ਲਈ 11 ਨਵੰਬਰ ਨੂੰ ਹੋਵੇਗੀ। ਚੋਣ ਨਤੀਜੇ 14 ਨਵੰਬਰ ਨੂੰ ਜਾਰੀ ਕੀਤੇ ਜਾਣਗੇ । ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਨੇ ਚੋਣਾਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਾਅਲੀ ਖ਼ਬਰਾਂ `ਤੇ ਵੀ ਨੇੜਿਓਂ ਨਜ਼ਰ ਰੱਖੀ ਜਾਵੇਗੀ ।

Read More : ਕਿਊ ਆਰ ਕੋਡ ਸਕੈਨ ਕਰਕੇ ਹਾਸਿਲ ਕੀਤੀ ਜਾ ਸਕਦੀ ਹੈ ਚੋਣਾਂ ਸਬੰਧੀ ਜਾਣਕਾਰੀ

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਆਯੋਜਿਤ

0
District School Games

ਦਿੜ੍ਹਬਾ/ਸੰਗਰੂਰ, 6 ਅਕਤੂਬਰ 2025 : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (69th Punjab State Inter-District School Games) ਸ਼ਤਰੰਜ ਅੰਡਰ -17 ਲੜਕੇ/ਲੜਕੀਆਂ 2025-26, ਜੋ ਕਿ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ, ਮਹਿਲਾਂ ਚੌਕ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਹਨ ਤਹਿਤ ਅੰਡਰ -17 ਲੜਕਿਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਕਰਵਾਈ ਗਈ ।

ਸ਼ਤਰੰਜ ਅੰਡਰ -17 ਦਾ ਹਰਪਾਲ ਸਿੰਘ ਚੀਮਾ ਵੱਲੋਂ ਉਦਘਾਟਨ

ਇਸ ਮੌਕੇ ਕੈਬਨਿਟ ਮੰਤਰੀ ਚੀਮਾ ਨੇ ਭਾਗੀਦਾਰਾਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ, ਉਨ੍ਹਾਂ ਨੂੰ ਸਮਰਪਣ ਤੇ ਅਨੁਸ਼ਾਸਨ ਦੀ ਭਾਵਨਾ ਨਾਲ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ ।

ਕੈਬਨਿਟ ਮੰਤਰੀ ਨੇ ਖਿਡਾਰੀਆਂ ਨੂੰ ਸਮਰਪਣ ਤੇ ਅਨੁਸ਼ਾਸਨ ਦੀ ਭਾਵਨਾ ਨਾਲ ਮੁਕਾਬਲਾ ਕਰਨ ਲਈ ਕੀਤਾ ਪ੍ਰੇਰਿਤ

ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਖੇਡਾਂ ਦੇ ਮਿਆਰ (Sports standards in the state of Punjab) ਨੂੰ ਉੱਪਰ ਚੁੱਕਣ ਦੇ ਲਈ ਖੇਡ ਨਰਸਰੀਆਂ ਪਿੰਡਾਂ ਵਿੱਚ ਬਣਾਈਆਂ ਗਈਆਂ ਹਨ । ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਯੂਥ ਨੂੰ ਗਰਾਊਂਡਾਂ ਨਾਲ ਜੋੜ ਕੇ (Connecting youth to the ground) ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇ । ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਦੇ ਪਿੰਡਾਂ ਵਿਚੋਂ ਨਿਕਲ ਕੇ ਨੌਜਵਾਨ ਮੁੰਡੇ-ਕੁੜੀਆਂ ਅੰਤਰਰਾਸ਼ਟਰੀ ਪੱਧਰ ਉੱਤੇ ਦੇਸ਼ ਦੀ ਅਗਵਾਈ ਕਰਨਗੇ ਅਤੇ ਨਾਮਣਾ ਖੱਟਣਗੇ ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੀਤਾ ਜਾ ਰਿਹਾ ਹੈ ਕੰਮ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਜਿੱਥੇ “ਖੇਡਾਂ ਵਤਨ ਪੰਜਾਬ ਦੀਆਂ” (“Sports are the homeland of Punjab”) ਸ਼ੁਰੂ ਕਰਵਾਈਆਂ ਗਈਆਂ ਹਨ। ਉਥੇ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ। ਉਹਨਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਲੈਣ ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਵਿੱਚ ਹਿੱਸਾ ਲੈਣ ਨਾਲ ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਨੌਜਵਾਨਾਂ ਹਰ ਖੇਤਰ ਵਿੱਚ ਵੱਡੇ ਪੱਧਰ ਉੱਤੇ ਮੱਲਾਂ ਮਾਰਨ ਦੇ ਸਮਰੱਥ ਹੋ ਜਾਂਦੇ ਹਨ ।

ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ । ਪਿੰਡਾਂ ਤੇ ਸ਼ਹਿਰਾਂ ਵਿੱਚ ਵੱਡੇ ਪੱਧਰ ਉੱਤੇ ਖੇਡ ਮੈਦਾਨ ਅਤੇ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ । ਇਸ ਮੌਕੇ ਵਿਦਿਆਰਥੀਆਂ ਨੇ ਗਿੱਧੇ ਦੀ ਪੇਸ਼ਕਾਰੀ ਕੀਤੀ ਅਤੇ ਸ਼ਬਦ ਗਾਇਅਨ ਵੀ ਕੀਤਾ । ਇਸ ਟੂਰਨਾਮੈਂਟ ਦੇ ਕਨਵੀਨਰ ਮਨਦੀਪ ਸਿੰਘ, ਡੀ. ਪੀ. ਈ. ਨੇ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਵਿੱਚ 23 ਜ਼ਿਲ੍ਹਿਆਂ ਦੇ 115 ਖਿਡਾਰੀਆਂ ਨੇ ਭਾਗ ਲਿਆ ।

ਮੁਕਾਬਲਿਆਂ ਨੂੰ ਕਰਵਾਉਣ ਲਈ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਮਨਜੋਤ ਕੌਰ ਅਤੇ ਮੈਂਬਰ ਸਹਿਬਾਨ ਵੀ ਪ੍ਰਬੰਧਾਂ ਸਬੰਧੀ ਨਿਭਾਅ ਰਹੇ ਹਨ ਵੱਖ-ਵੱਖ ਡਿਊਟੀਆਂ

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ (District Sports Coordinator) ਨਰੇਸ਼ ਸੈਣੀ ਨੇ ਸਮੂਹ ਆਏ ਹੋਏ ਮਹਿਮਾਨਾਂ ਤਪਇੰਦਰ ਸਿੰਘ ਸੋਹੀ ਓ. ਐੱਸ. ਡੀ. (ਵਿੱਤ ਮੰਤਰੀ ਪੰਜਾਬ), ਸਟੀਫਨ ਇੰਟਰਨੈਸਨਲ ਸਕੂਲ ਦੇ ਚੇਅਰਮੈਨ ਦੀਪਕ ਗੁਪਤਾ ਅਤੇ ਪ੍ਰਿੰਸੀਪਲ ਮੋਨਿਕਾ ਸ਼ਰਮਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ । ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਲਈ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਮਨਜੋਤ ਕੌਰ ਅਤੇ ਮੈਂਬਰ ਸਹਿਬਾਨ ਵੀ ਪ੍ਰਬੰਧਾਂ ਸਬੰਧੀ ਵੱਖ-ਵੱਖ ਡਿਊਟੀਆਂ ਨਿਭਾਅ ਰਹੇ ਹਨ ।

ਇਸ ਮੌਕੇ ਕੌਣ ਕੌਣ ਸੀ ਮੌੌਜੂਦ

ਇਹਨਾਂ ਤੋਂ ਇਲਾਵਾ ਹੈੱਡਮਾਸਟਰ ਸੁਖਦੀਪ ਸਿੰਘ, ਹੈੱਡਮਾਸਟਰ ਗੁਰਿੰਦਰ ਸਿੰਘ, ਹੈੱਡਮਾਸਟਰ ਪਰਵੀਨ ਜਿੰਦਲ , ਹੈੱਡਮਿਸਟਰੈੱਸ ਰਿੰਕਲ ਸਿੰਗਲ਼ਾ, ਲੈਕਚਰਾਰ ਪਰਮਿੰਦਰ ਕੁਮਾਰ (ਸਟੇਟ ਐਵਾਰਡੀ) ਵੱਲੋਂ ਇਹਨਾਂ ਖੇਡਾਂ ਦੀ ਸਫਲਤਾ ਲਈ ਕਾਰਜ ਕੀਤੇ ਜਾ ਰਹੇ ਹਨ । ਸਟੇਜ ਸਕੱਤਰ ਦੀ ਭੂਮਿਕਾ ਸ਼੍ਰੀਮਤੀ ਸਪਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਨਿਭਾਈ । ਇਸ ਮੌਕੇ ਬਤੌਰ ਅਬਜ਼ਰਬਰ ਮਲਕੀਤ ਸਿੰਘ ਬਰਨਾਲਾ ਵਿਸ਼ੇਸ਼ ਤੌਰ ਉੱਤੇ ਪੁੱਜੇ । ਇਸ ਦੌਰਾਨ ਰਾਕੇਸ਼ ਗੁਪਤਾ, ਰਾਜਪ੍ਰੀਤ ਗੋਇਲ, ਹਰਿੰਦਰ ਸ਼ਰਮਾ, ਸੁਖਚੈਨ ਸਿੰਘ, ਦੀਪਕ ਕੁਮਾਰ, ਮੁਨੀਸ਼ ਦੂਆ ਸਮੇਤ ਵੱਡੀ ਗਿਣਤੀ ਖਿਡਾਰੀ ਹਾਜ਼ਰ ਹਨ ।

Read More : 69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਦਾ ਸ਼ਾਨਦਾਰ ਆਗਾਜ਼

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੰਸਥਾ ਦਾ ਲਾਭ ਉਠਾਉਣ ਦੀ ਅਪੀਲ

0
Deputy Commissioner

ਸੰਗਰੂਰ, 6 ਅਕਤੂਬਰ 2025 : ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ (Deputy Commissioner Sangrur Rahul Chaba) ਨੇ ਜਾਣਕਾਰੀ ਦਿੱਤੀ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਰੇਟਰੀ ਇੰਸਟੀਚਿਊਟ, ਮੋਹਾਲੀ ਲਈ ਆਨਲਾਈਨ ਦਾਖਲਾ ਫਾਰਮ 15 ਅਕਤੂਬਰ, 2025 ਤੋਂ ਉਪਲਬਧ ਹੋਣਗੇ ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਰੇਟਰੀ ਇੰਸਟੀਚਿਊਟ ਵਿੱਚ ਦਾਖ਼ਲੇ ਲਈ ਆਨਲਾਈਨ ਫਾਰਮ 15 ਅਕਤੂਬਰ ਤੋਂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਇਸ ਸੰਸਥਾ ਦੀ ਸਥਾਪਨਾ 11ਵੀਂ ਅਤੇ 12ਵੀਂ ਜਮਾਤ ਦੇ ਮੁੰਡਿਆਂ ਨੂੰ ਨੈਸ਼ਨਲ ਡਿਫੈਂਸ ਅਕਾਦਮੀ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਅਤੇ ਸਰਵਿਸਜ਼ ਸਿਲੈਕਸ਼ਨ ਬੋਰਡ ਲਈ ਤਿਆਰ ਕਰਨ ਲਈ ਕੀਤੀ ਹੈ, ਜਿਸ ਵਿੱਚ ਸਿਖਿਆਰਥੀਆਂ ਨੂੰ ਸਿਖਲਾਈ, ਰਿਹਾਇਸ਼, ਵਰਦੀਆਂ ਅਤੇ ਮੈਸ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ । ਵਿਦਿਆਰਥੀਆਂ ਨੂੰ ਸਿਰਫ ਰਿਆਇਤੀ ਸਕੂਲ ਫੀਸ ਹੀ ਅਦਾ ਕਰਨੀ ਪੈਂਦੀ ਹੈ ।

ਹੁਣ ਤੱਕ ਸੰਸਥਾ ਦੇ 278 ਕੈਡਿਟ ਸ਼ਾਮਲ ਹੋਏ ਹਨ ਨੈਸ਼ਨਲ ਡਿਫੈਂਸ ਅਕਾਦਮੀ ਅਤੇ ਸਰਵਿਸ ਅਕੈਡਮੀਆਂ ਵਿੱਚ

ਉਹਨਾਂ ਕਿਹਾ ਕਿ ਹੁਣ ਤੱਕ ਸੰਸਥਾ ਦੇ 278 ਕੈਡਿਟ ਨੈਸ਼ਨਲ ਡਿਫੈਂਸ ਅਕਾਦਮੀ (278 cadets of the institution National Defense Academy) ਅਤੇ ਸਰਵਿਸ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚੋਂ 179 ਅਫਸਰ ਵਜੋਂ ਕਮਿਸ਼ਨਡ ਹੋਏ ਹਨ । ਹਾਲ ਹੀ ਵਿੱਚ, ਜੂਨ 2025 ਵਿੱਚ 23 ਕੈਡਿਟ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ, ਜੋ ਦੇਸ਼ ਵਿੱਚ ਸਭ ਤੋਂ ਵੱਧ ਸੰਖਿਆ ਵਿੱਚੋਂ ਇੱਕ ਹੈ ।

ਜ਼ਿਲ੍ਹਾ ਵਾਸੀ ਇਸ ਸੰਸਥਾ ਦਾ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਸਥਾ ਦਾ ਲਾਭ ਉਠਾਉਣ ਤਾਂ ਜੋ ਉਨ੍ਹਾਂ ਦੇ ਬੱਚੇ ਦੇਸ਼ ਦੀਆਂ ਸੈਨਿਕ ਸੇਵਾਵਾਂ ਵਿੱਚ ਅਫਸਰ ਵਜੋਂ ਸਥਾਪਿਤ ਹੋ ਸਕਣ । ਉਹਨਾਂ ਕਿਹਾ ਕਿ ਇਸ ਸੰਸਥਾ ਅਤੇ ਦਾਖ਼ਲਾ ਪ੍ਰਕਿਰਿਆ ਬਾਰੇ ਮੁਕੰਮਲ ਜਾਣਕਾਰੀ www.mrsafpi.punjab.gov.in ‘ਤੇ ਵੀ ਉਪਲਬਧ ਹੈ ।

Read More : ਵਧੀਕ ਡਿਪਟੀ ਕਮਿਸ਼ਨਰ ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ

ਸੁਪਰੀਮ ਕੋਰਟ ਨੇ ਕੀਤੀ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ

0
Supreme Court

ਨਵੀਂ ਦਿੱਲੀ, 6 ਅਕਤੂਬਰ 2025 : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ (Supreme Court) ਨੇ ਅੱਜ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ । ਜਿਸ ਨਾਲ ਪੰਜਾਬ ਸਰਕਾਰ ਨੂੰ ਇਕ ਜ਼ਬਰਦਸਤ ਝਟਕਾ ਲੱਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਸਿੰਗਲ ਬੈਂਚ ਨੇ ਸਾਲ 2022 ਵਿੱਚ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ । ਹਾਲਾਂਕਿ ਪਿਛਲੇ ਸਾਲ ਹਾਈ ਕੋਰਟ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਸੀ ।

2022 ਵਿਚ ਹਾਈਕੋਰਟ ਨੇ ਕਰ ਦਿੱਤੀ ਸੀ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ

ਜਾਣਕਾਰੀ ਅਨੁਸਾਰ ਅਗਸਤ 2022 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਨੇ 1158 ਸਹਾਇਕ ਪ੍ਰੋਫੈਸਰਾਂ (1158 Assistant Professors) ਦੀ ਭਰਤੀ ਰੱਦ ਕਰ ਦਿੱਤੀ ਸੀ । ਜਿਸ ਤੋਂ ਬਾਅਦ ਸਿੰਗਲ ਬੈਂਚ (Single bench) ਦੇ ਫੈਸਲੇ ਤੋਂ ਬਾਅਦ ਸਰਕਾਰ ਡਬਲ ਬੈਂਚ ਕੋਲ ਚਲੀ ਗਈ। ਜਿੱਥੇ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਕਈ ਦਲੀਲਾਂ ਪੇਸ਼ ਕੀਤੀਆਂ ਸਨ, ਜਿਨ੍ਹਾਂ ਨੇ ਇਹ ਸਾਬਤ ਕਰਨ ਦੀ ਕੋਸਿਸਿ਼ ਕੀਤੀ ਸੀ ਕਿ ਭਰਤੀ ਪ੍ਰਕਿਰਿਆ ਬਿਲਕੁਲ ਸਹੀ ਹੈ। ਫੈਸਲਾ ਸਰਕਾਰ ਦੇ ਹੱਕ ਵਿੱਚ ਆਇਆ ਸੀ ।

Read More : ਬੇਅਦਬੀ ਮਾਮਲਿਆਂ ਦੇ ਤਬਾਦਲੇ `ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਦੇ ਕਰਮਚਾਰੀ ਕੀਤੇ ਇਧਰੋਂ ਉਧਰ

0
Transffers

ਚੰਡੀਗੜ੍ਹ, 6 ਅਕਤੂਬਰ 2025 : ਪੰਜਾਬ ਸਰਕਾਰ (Punjab Government) ਦੇ ਵਿਸ਼ੇੇਸ਼ ਸਕੱਤਰ ਊਮਾ ਸ਼ੰਕਰ ਗੁਪਤਾ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਵੱਖ-ਵੱਖ ਬਲਾਕਾਂ ਅਤੇ ਉਪ-ਮੰਡਲ ਦਫ਼ਤਰਾਂ ਵਿਚ ਤਾਇਨਾਤ ਇੰਜੀਨੀਅਰਾਂ ਨੂੰ ਬਦਲਦਿਆਂ (Replacing engineers) ਕਈ ਕਰਮਚਾਰੀਆਂ ਦੀਆਂ ਨਿਯੁਕਤੀਆਂ ਸ਼ਾਮਲ ਹਨ ।
ਜਿਸ ਤਹਿਤ :

 

Read More : ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀ ਤਰੱਕੀ ਤੇ ਤਬਾਦਲੇ ਕਰਕੇ ਇੱਧਰੋ ਉਧਰ

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ

0
volleyball

ਪਟਿਆਲਾ, 6 ਅਕਤੂਬਰ 2025 : ਜ਼ੋਨ ਪਟਿਆਲਾ-2 ਦਾ ਵਾਲੀਬਾਲ ਦਾ ਜ਼ੋਨਲ ਟੂਰਨਾਮੈਂਟ (Zonal Volleyball Tournament of Zone Patiala-2) ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ ।

ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਲਿਆ ਟੀਮਾਂ ਨੇ ਭਾਗ

ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ । ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੰਡਰ-14 ਲੜਕੀਆ ਦੀ ਵਾਲੀਬਾਲ ਟੀਮ ਨੇ ਮਮਤਾ ਰਾਣੀ ਜੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਇਸ ਟੂਰਨਾਮੈਂਟ ਵਿੱਚ ਭਾਗ ਲਿਆ । ਸਕੂਲ ਦੀ ਅੰਡਰ-14 ਲੜਕੀਆਂ ਦੀ ਵਾਲੀਬਾਲ ਟੀਮ (The school’s under-14 girls’ volleyball team) ਵਿੱਚ ਜਸਮੀਨ ਕੌਰ, ਆਂਚਲ, ਆਰੂਸ਼ੀ, ਜਸਮੀਤ ਕੌਰ, ਲਵਨਪ੍ਰੀਤ ਕੌਰ, ਮੁਨਾਲੀ ਕੁਮਾਰੀ , ਨੰਦਨੀ, ਪ੍ਰੀਤੀ ਕੁਮਾਰੀ, ਸੰਧਿਆ, ਸਨੇਹਾ, ਅਨਮ ਬੀ ਅਤੇ ਜਸਮੀਨ ਕੌਰ ਸ਼ਾਮਲ ਸਨ। ਸਕੂਲ ਦੀ ਅੰਡਰ-14 ਲੜਕੀਆ ਦੀ ਵਾਲੀਬਾਲ ਟੀਮ ਨੇ ਜ਼ੋਨਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ ।

ਸਕੂਲ ਦੀ ਵਾਲੀਬਾਲ ਟੀਮ ਨੇ ਪਹਿਲੀ ਵਾਰ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿੱਚ ਲਿਆ ਹੈ ਭਾਗ

ਮਮਤਾ ਰਾਣੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀ ਵਾਲੀਬਾਲ ਟੀਮ ਨੇ ਪਹਿਲੀ ਵਾਰ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿੱਚ ਭਾਗ ਲਿਆ ਹੈ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਉਹਨਾਂ ਦੀ ਟੀਮ ਵਿੱਚ ਤਜ਼ਰਬੇ ਦੀ ਕਮੀ ਹੈ ਪਰ ਇਸ ਟੂਰਨਾਮੈਂਟ ਤੋਂ ਉਹਨਾਂ ਦੀ ਟੀਮ ਨੂੰ ਬਹੁਤ ਕੁੱਝ ਸਿਖਣ ਨੂੰ ਮਿਲਿਆ ਹੈ । ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਅਗਲੇ ਸਾਲ ਉਹਨਾਂ ਦੀ ਟੀਮ ਗੋਲਡ ਮੈਡਲ ਹਾਸਲ ਕਰੇਗੀ ।

ਸਕੂਲ ਦੇ ਖਿਡਾਰੀ ਮਮਤਾ ਰਾਣੀ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ : ਸਕੂਲ ਇੰਚਾਰਜ

ਸ੍ਰੀਮਤੀ ਰਵਿੰਦਰਪਾਲ ਕੌਰ (ਸਕੂਲ ਇੰਚਾਰਜ) (Mrs. Ravinderpal Kaur (School Incharge)) ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਖਿਡਾਰੀ ਮਮਤਾ ਰਾਣੀ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਵੱਖ-ਵੱਖ ਖੇਡਾਂ ਵਿੱਚ ਮੈਡਲ ਪ੍ਰਾਪਤ ਕਰ ਰਹੇ ਹਨ । ਰਵਿੰਦਰਪਾਲ ਕੌਰ (ਸਕੂਲ ਇੰਚਾਰਜ) ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਸ੍ਰੀਮਤੀ ਮਮਤਾ ਰਾਣੀ ਉਹਨਾਂ ਦੇ ਸਕੂਲ ਦੇ ਅਧਿਆਪਕ ਹਨ । ਇਸ ਮੌਕੇ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ), ਸ੍ਰੀਮਤੀ ਅਨੀਤਾ ਸ਼ਰਮਾ (ਹਿੰਦੀ ਮਿਸਟ੍ਰੈਸ), ਸ੍ਰੀਮਤੀ ਲੀਨਾ (ਸ. ਸ. ਮਿਸਟ੍ਰੈਸ) ਅਤੇ ਸ੍ਰੀਮਤੀ ਮੀਨੂੰ ਯਾਦਵ (ਸਾਇੰਸ ਮਿਸਟ੍ਰੈਸ) ਮੋਜੂਦ ਸਨ ।

Read More : ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਆਯੋਜਿਤ

ਚਮਕੋਰ ਸਿੰਘ ਨਿੱਕੂ ਕਿਸਾਨ ਸੈਲ ਕਾਂਗਰਸ ਪੰਜਾਬ ਦੇ ਐਗਜੈਟਿਵ ਮੈਂਬਰ ਨਿਯੁਕਤ

0
Chamkor-Singh-Nikku

ਨਾਭਾ, 6 ਅਕਤੂਬਰ 2025 : ਕਾਂਗਰਸ ਪਾਰਟੀ (Congress Party) ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਸੰਮਤੀ ਮੈਂਬਰ ਚਮਕੋਰ ਸਿੰਘ ਨਿੱਕੂ ਬੋੜਾ ਕਲਾਂ ਨੂੰ ਪਾਰਟੀ ਵਲੋਂ ਕਿਸਾਨ ਸੈਲ ਕਾਂਗਰਸ ਪੰਜਾਬ (Farmers Cell Congress Punjab)  ਦਾ ਐਗਜੈਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਜਿਲਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਵਲੋਂ ਨਿਯੁਕਤੀ ਪੱਤਰ ਸੋਂਪਿਆ ਗਿਆ ।

ਸਾਬਕਾ ਮੰਤਰੀ ਧਰਮਸੋਤ ਤੇ ਜਿਲਾ ਪ੍ਰਧਾਨ ਮਹੰਤ ਖਨੌੜਾ ਨੇ ਸੌਂਪਿਆ ਨਿਯੁਕਤੀ ਪੱਤਰ

ਇਸ ਮੋਕੇ ਨਵ-ਨਿਯੁਕਤ ਐਗਜੈਟਿਵ ਮੈਂਬਰ ਚਮਕੋਰ ਸਿੰਘ ਨਿੱਕੂ (Newly appointed executive member Chamkor Singh Nikku) ਨੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਕਿਸਾਨ ਸੈਲ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ, ਸਾਧੂ ਸਿੰਘ ਧਰਮਸੋਤ (Sadhu Singh Dharamsot)  ਤੇ ਜਿਲਾ ਪ੍ਰਧਾਨ ਮਹੰਤ ਖਨੌੜਾ ਸਮੇਤ ਸਮੁਹ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਇਮਾਨਦਾਰੀ ਅਤੇ ਮਿਹਨਤ ਨਾਲ ਪਾਰਟੀ ਪ੍ਰਤੀ ਆਪਣੀ ਸੇਵਾਵਾਂ ਨਿਭਾਉਦੇ ਰਹਿਣਗੇ ।

Read more : ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਸੜਕ ਸੁਰੱਖਿਆ ਸੰਬੰਧੀ 2 ਰੋਜ਼ਾ ਟਰੇਨਿੰਗ ਕੈਂਪ ਸੰਪੰਨ 

0
road safety

ਨਾਭਾ, 6 ਅਕਤੂਬਰ 2025 : ਹਰਸ਼ ਬਲੱਡ ਡੋਨਰ ਸੋਸਾਇਟੀ (Harsh Blood Donor Society) ਨਾਭਾ ਨੇ ਸ਼ਹਿਰ ਦੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਰਿਪੁਦਮਨ ਕਾਲਜ ਨਾਭਾ ਵਿਖ਼ੇ ਜੈਪੁਰ ਦੀ ਸੰਸਥਾ ‘ਮੁਸਕਾਨ ਫੋਰ ਰੋਡ ਸੇਫਟੀ’ (‘Smile for Road Safety’) ਦੇ ਪ੍ਰੋਜੈਕਟ ਡਾਇਰੈਕਟਰ ਨੇਹਾ ਖੁੱਲਰ ਟੀਮ ਵੱਲੋਂ ਸੜਕ ਸੁਰੱਖਿਆ ਸੰਬੰਧੀ ਟਰੇਨਿੰਗ ‘ਡ੍ਰਾਈਵਿੰਗ ਸੇਫਟੀ ਫਸਟ’ ਦੋ ਰੋਜ਼ਾ ਕੈਂਪ ਲਗਾਇਆ ਗਿਆ ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਅਤੇ ਆਰ. ਟੀ. ਓ. ਬਬਨਦੀਪ ਵਾਲੀਆਂ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਪਟਿਆਲਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਕੈਂਪ ਦੇ ਪਹਿਲੇ ਦਿਨ ਨਾਭਾ ਦੇ ਸਕੂਲ ਵੈਨ ਡਰਾਈਵਰਾਂ ਨੂੰ ਸੜਕ ਸੁਰੱਖਿਆ ਸੰਬੰਧੀ ਟਰੇਨਿੰਗ (Road safety training for school van drivers) ਦਿਤੀ ਗਈ ਅਤੇ ਦੂਸਰੇ ਦਿਨ ਵਲੰਟੀਅਰਾਂ ਨੂੰ ਟਰੇਨਿੰਗ ਦੇਕੇ ਟ੍ਰੇਨਰ ਬਣਾਇਆ ਗਿਆ, ਜੋ ਸਮੇ ਸਮੇ ਤੇ ਲੋੜ ਪੈਣ ‘ਤੇ ਸੜਕ ਸੁਰੱਖਿਆ ਜਾਗਰੂਕਤਾ ਕੈਂਪ ਲਗਾ ਸਕਣ ।

ਨਾਭਾ ਦੇ ਐਮ. ਐਲ. ਏ. ਗੁਰਦੇਵ ਸਿੰਘ ਦੇਵ ਮਾਨ (M. L. A. Gurdev Singh Dev Mann) ਨੇ ਟ੍ਰੇਨਿੰਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ। ਹਰਸ਼ ਬਲੱਡ ਡੋਨਰ ਸੋਸਾਇਟੀ ਦੇ ਪ੍ਰਧਾਨ ਅਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਮੈਂਬਰ ਭੁਵੇਸ਼ ਬਾਂਸਲ ਭਾਸ਼ੀ ਖੂਨਦਾਨੀ ਸਟੇਂਟ ਅਵਾਰਡੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਵਡਮੁੱਲਾ ਸਹਿਯੋਗ ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਅਤੇ ਏ. ਟੀ. ਓ. ਪਟਿਆਲਾ ਮਨਜੋਤ ਸਿੰਘ, ਸੁਖਬੀਰ ਸਿੰਘ ਸਿੱਖਿਆ ਵਿਭਾਗ ਦਾ ਰਿਹਾ । ਇਸ ਮੌਕੇ ਸੋਸਾਇਟੀ ਚੇਅਰਮੈਨ ਜਿਪਸੀ ਬਾਂਸਲ, ਚਰਨਜੀਤ ਸਹਿਗਲ, ਸਰਪ੍ਰਸਤ ਕੁਲਦੀਪ ਭਾਟੀਆ, ਸਰਪ੍ਰਸਤ ਵਿਜੈ ਗਰਗ, ਵਾਇਸ ਪ੍ਰਧਾਨ ਮਾਧਵ ਸ਼ਰਮਾ, ਸਕੱਤਰ ਪੁਨੀਤ ਬਾਂਸਲ, ਹਿਮਾਂਸ਼ੂ ਗੋਇਲ, ਅਵਤਾਰ ਸਿੰਘ ਟੋਨੀ, ਦਿਨੇਸ਼ ਕੁਮਾਰ ਕਾਕਾ ਆਦਿ ਹਾਜਰ ਸਨ ।

Read More : ਪਟਿਆਲਾ ਜ਼ਿਲ੍ਹੇ ਨੂੰ ਸੜਕ ਸੁਰੱਖਿਆ ਮਿੱਤਰਾ ਸਕੀਮ ਲਈ ਚੁਣਿਆ-ਡਾ. ਪ੍ਰੀਤੀ ਯਾਦਵ

ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

0
Chief Minister

ਸ੍ਰੀ ਆਨੰਦਪੁਰ ਸਾਹਿਬ, 6 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ ‘ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਅੱਜ ਲੋਕਾਂ ਨੂੰ ਸਮਰਪਿਤ ਕੀਤੀ ।

ਇਹ ਯਾਦਗਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਉਣ ਵਾਲੇ ਮਹਾਨ ਸਿੱਖ ਯੋਧੇ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ

ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ (The great sacrifice of Bhai Jeevan Singh Ji) ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ, ਜਿਨ੍ਹਾਂ ਨੇ ਚਮਕੌਰ ਸਾਹਿਬ ਦੀ ਇਤਿਹਾਸਕ ਜੰਗ ਵਿੱਚ ਸਵਾ ਲੱਖ ਮੁਗਲ ਸੈਨਿਕਾਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ । ਉਨ੍ਹਾਂ ਕਿਹਾ ਕਿ ਖਾਲਸੇ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਅੱਜ ਮਨੁੱਖਤਾ ਨੂੰ ਸਮਰਪਿਤ ਪੰਜ ਗੈਲਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜੋ ਆਪਣੇ ਡਿਜ਼ਾਈਨ ਰਾਹੀਂ ਇਤਿਹਾਸ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ ।

ਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਦੋ ਪੜਾਵਾਂ ਵਿੱਚ ਮੁਕੰਮਲ ਹੋ ਚੁੱਕੀ ਹੈ ਕਿਉਂਕਿ ਪਹਿਲੇ ਪੜਾਅ ਵਿੱਚ ਮੁੱਖ ਇਮਾਰਤ ਦੀ ਉਸਾਰੀ ਫਰਵਰੀ 2024 ਵਿੱਚ ਪੂਰੀ ਹੋਈ ਸੀ ਅਤੇ ਇਸ ਦਾ ਉਦਘਾਟਨ ਕੀਤਾ ਗਿਆ ਸੀ । ਦੂਜੇ ਪੜਾਅ ਵਿੱਚ ਉਨ੍ਹਾਂ ਕਿਹਾ ਕਿ ਇਮਾਰਤ ਦੇ ਦੋਵਾਂ ਵਿੰਗਾਂ ਦੇ ਅੰਦਰ ਬਣੀਆਂ ਪੰਜ ਗੈਲਰੀਆਂ ਨੂੰ ਅੱਜ ਸਮਰਪਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ 29 ਕਰੋੜ ਰੁਪਏ (Total cost Rs 29 crore) ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਾਇਬ ਘਰ ਮਹਾਨ ਸਿੱਖ ਯੋਧੇ ਬਾਬਾ ਜੀਵਨ ਸਿੰਘ ਦੇ ਜੀਵਨ ਅਤੇ ਕੁਰਬਾਨੀ ਨੂੰ ਢੁਕਵੇਂ ਢੰਗ ਨਾਲ ਪ੍ਰਦਰਸ਼ਿਤ ਕਰੇਗਾ ।

ਸੈਲਾਨੀਆਂ ਨੂੰ ਮਿਲੇਗੀ ਯਾਦਗਾਰ ਦੇ ਪ੍ਰਵੇਸ਼ ਦੁਆਰ ‘ਤੇ ਪ੍ਰਦਰਸ਼ਿਤ ਮਾਡਲਾਂ ਅਤੇ ਵੀਡੀਓਜ਼ ਰਾਹੀਂ ਯਾਦਗਾਰ ਬਾਰੇ ਜਾਣਕਾਰੀ

ਮੁੱਖ ਮੰਤਰੀ ਨੇ ਕਿਹਾ ਕਿ ਸੈਲਾਨੀਆਂ ਨੂੰ ਯਾਦਗਾਰ ਦੇ ਪ੍ਰਵੇਸ਼ ਦੁਆਰ ‘ਤੇ ਪ੍ਰਦਰਸ਼ਿਤ ਮਾਡਲਾਂ ਅਤੇ ਵੀਡੀਓਜ਼ ਰਾਹੀਂ ਯਾਦਗਾਰ ਬਾਰੇ ਜਾਣਕਾਰੀ ਮਿਲੇਗੀ । ਉਨ੍ਹਾਂ ਕਿਹਾ ਕਿ ਪਹਿਲੀ ਗੈਲਰੀ ਸਿੱਖ ਗੁਰੂਆਂ ਬਾਰੇ ਜਾਣਕਾਰੀ ਦਿੰਦੀ ਹੈ ਅਤੇ ਦਰਸਾਉਂਦੀ ਹੈ ਕਿ ਕਿਵੇਂ ਬਾਬਾ ਜੀਵਨ ਸਿੰਘ ਦੇ ਪੁਰਖੇ ਸ਼ੁਰੂ ਤੋਂ ਹੀ ਉਨ੍ਹਾਂ ਨਾਲ ਅਧਿਆਤਮਕ ਤੌਰ ‘ਤੇ ਜੁੜੇ ਹੋਏ ਸਨ ।

ਇਤਿਹਾਸ ਨੂੰ ਜੀਵਤ ਕਰਨ ਲਈ ਕੀਤੀ ਗਈ ਹੈ ਆਧੁਨਿਕ ਤਕਨਾਲੋਜੀ ਦੀ ਵਰਤੋਂ

ਉਨ੍ਹਾਂ ਕਿਹਾ ਕਿ ਇੱਥੇ ਇਤਿਹਾਸ ਨੂੰ ਜੀਵਤ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਦੂਜੀ ਗੈਲਰੀ ਬਾਬਾ ਜੀਵਨ ਸਿੰਘ ਦੇ ਮਾਪਿਆਂ ਦੇ ਵਿਆਹ, ਉਨ੍ਹਾਂ ਦੇ ਜਨਮ ਅਤੇ ਉਨ੍ਹਾਂ ਦੇ ਪਰਿਵਾਰ ਦੇ ਪੁਰਖਿਆਂ ਦੇ ਵੰਸ਼ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤੀਜੀ ਗੈਲਰੀ ਕਸ਼ਮੀਰੀ ਪੰਡਤਾਂ ‘ਤੇ ਹੋਏ ਅਤਿਆਚਾਰ, ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਬੇਨਤੀ, ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਹਾਦਤ ਲਈ ਉਨ੍ਹਾਂ ਦੀ ਵਿਦਾਇਗੀ ਅਤੇ ਬਾਬਾ ਜੀਵਨ ਸਿੰਘ ਦੇ ਮੁੱਢਲੇ ਜੀਵਨ ਅਤੇ ਸਿੱਖਿਆ ਨੂੰ ਦਰਸਾਉਂਦੀ ਹੈ ।

ਚੌਥੀ ਗੈਲਰੀ ਪੇਂਟਿੰਗਾਂ ਅਤੇ ਮਲਟੀ-ਮੀਡੀਆ ਰਾਹੀਂ ਉਸ ਪਲ ਨੂੰ ਪ੍ਰਦਰਸ਼ਿਤ ਕਰਦੀ ਹੈ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵਿੱਚ ਚਾਂਦਨੀ ਚੌਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ (Martyrdom of Sri Guru Tegh Bahadur Ji) ਦੀ ਆਡੀਓ-ਵਿਜ਼ੂਅਲ ਪੇਸ਼ਕਾਰੀ ਅਤੇ ਭਾਈ ਜੈਤਾ ਜੀ ਨੂੰ ਗੁਰੂ ਜੀ ਦੇ ਸੀਸ ਨੂੰ ਵਾਪਸ ਲਿਆਉਂਦੇ ਹੋਏ ਦਿਖਾਇਆ ਗਿਆ ਇੱਕ ਦ੍ਰਿਸ਼ ਵੀ ਹੈ । ਉਨ੍ਹਾਂ ਕਿਹਾ ਕਿ ਚੌਥੀ ਗੈਲਰੀ ਪੇਂਟਿੰਗਾਂ ਅਤੇ ਮਲਟੀ-ਮੀਡੀਆ ਰਾਹੀਂ ਉਸ ਪਲ ਨੂੰ ਪ੍ਰਦਰਸ਼ਿਤ ਕਰਦੀ ਹੈ, ਜਦੋਂ ਬਾਬਾ ਜੀਵਨ ਸਿੰਘ ਨੇ ਨੌਵੇਂ ਗੁਰੂ ਜੀ ਦਾ ਪਵਿੱਤਰ ਸੀਸ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੰਗਰੇਟਾ ਗੁਰੂ ਕਾ ਬੇਟਾ ਦੀ ਉਪਾਧੀ ਦਿੱਤੀ ਗਈ ਸੀ ।

ਇਹ ਗੈਲਰੀ ਬਾਬਾ ਜੀਵਨ ਸਿੰਘ ਜੀ ਦੀ ਦੇ ਵਿਆਹ, ਖਾਲਸੇ ਦੀ ਸਿਰਜਣਾ ਅਤੇ ਵੱਖ-ਵੱਖ ਲੜਾਈਆਂ ਵਿੱਚ ਉਨ੍ਹਾਂ ਦੀ ਬਹਾਦਰੀ ਨੂੰ ਵੀ ਦਰਸਾਉਂਦੀ ਹੈ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਗੁਰੂ ਜੀ ਦੇ ਸੀਸ ਨੂੰ ਕੀਰਤਪੁਰ ਸਾਹਿਬ ਵਾਪਸ ਲਿਆਉਣ ਦੀ ਔਖੀ ਯਾਤਰਾ ਨੌਜਵਾਨ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਵੀ ਪ੍ਰੇਰਿਤ ਕਰੇਗੀ ਅਤੇ ਕਿਹਾ ਕਿ ਇਹ ਗੈਲਰੀ ਬਾਬਾ ਜੀਵਨ ਸਿੰਘ ਜੀ ਦੀ ਦੇ ਵਿਆਹ, ਖਾਲਸੇ ਦੀ ਸਿਰਜਣਾ ਅਤੇ ਵੱਖ-ਵੱਖ ਲੜਾਈਆਂ ਵਿੱਚ ਉਨ੍ਹਾਂ ਦੀ ਬਹਾਦਰੀ ਨੂੰ ਵੀ ਦਰਸਾਉਂਦੀ ਹੈ ।

ਗੈਲਰੀਆਂ ਤੋਂ ਬਾਅਦ ਇੱਕ ਤੋਹਫ਼ੇ ਦੀ ਦੁਕਾਨ ਅਤੇ ਇੱਕ ਪ੍ਰਦਰਸ਼ਨੀ ਖੇਤਰ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਵੀਂ ਗੈਲਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ (Baba Jiwan Singh) ਨਾਲ ਸਬੰਧਤ ਇਤਿਹਾਸਕ ਸਥਾਨਾਂ, ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਆਨੰਦਪੁਰ ਸਾਹਿਬ ਤੋਂ ਜਾਣ ਨੂੰ ਦਰਸਾਉਂਦੀ ਹੈ ਅਤੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਸ਼ਹਾਦਤ ਦੀ ਐਨੀਮੇਟਿਡ ਪੇਸ਼ਕਾਰੀ ਨਾਲ ਸਮਾਪਤ ਹੁੰਦੀ ਹੈ । ਉਨ੍ਹਾਂ ਕਿਹਾ ਕਿ ਗੈਲਰੀਆਂ ਤੋਂ ਬਾਅਦ ਇੱਕ ਤੋਹਫ਼ੇ ਦੀ ਦੁਕਾਨ ਅਤੇ ਇੱਕ ਪ੍ਰਦਰਸ਼ਨੀ ਖੇਤਰ ਹੈ, ਜਿਸ ਵਿੱਚ ਪੰਜਾਬ ਸੈਰ-ਸਪਾਟਾ ਨਾਲ ਜੁੜੇ ਸਥਾਨ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ।

Read More : ਕੋਈ ਮੁੱਦਾ ਨਾ ਹੋਣ ਕਾਰਨ ਬੁਖਲਾਹਟ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

0
Chief Minister

ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ‘ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾਵੇਗਾ

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਹਿੱਸਾ ਬਣਨ ਦਾ ਸੁਭਾਗ ਬਖਸ਼ਿਆ ਹੈ । ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਪਵਿੱਤਰ ਸ਼ਹਿਰ ਨੇ ਸਦਾ ਇਤਿਹਾਸ ਸਿਰਜਿਆ ਹੈ ਕਿਉਂਕਿ ਇਸ ਧਰਤੀ ਨੇ ਨਾ ਸਿਰਫ਼ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਭਾਰਤ ਦੇ ਇਤਿਹਾਸ ਨੂੰ ਵੀ ਵੱਡਾ ਮੋੜ ਦਿੱਤਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਇਤਿਹਾਸਕ ਧਰਤੀ ‘ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ।

ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਇਸ ਪਵਿੱਤਰ ਅਸਥਾਨ ਤੋਂ ਅਧਿਆਤਮਿਕ ਅਤੇ ਮਾਨਸਿਕ ਤੌਰ ‘ਤੇ ਤਾਕਤ ਪ੍ਰਾਪਤ ਕਰਦੇ ਹਨ ਅਤੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਲੈਂਦੇ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਹਿੰਦ ਦੀ ਚਾਦਰ’ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ ਜਿਸ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Keshgarh Sahib) ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਸੰਗਮਰਮਰ ਦੀ ਵਰਤੋਂ ਕਰਕੇ ਵਿਰਾਸਤੀ ਰਸਤੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ।

ਪ੍ਰੋਜੈਕਟ 25 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ ਅਤੇ 31 ਮਾਰਚ, 2026 ਤੱਕ ਪੂਰਾ ਹੋ ਜਾਵੇਗਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ 25 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ ਅਤੇ 31 ਮਾਰਚ, 2026 ਤੱਕ ਪੂਰਾ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਨੂੰ ਸੈਰ-ਸਪਾਟੇ ਖਾਸ ਕਰਕੇ ਧਾਰਮਿਕ ਸੈਰ-ਸਪਾਟੇ ਦੇ ਵਿਸ਼ਵਵਿਆਪੀ ਕੇਂਦਰ ਵਜੋਂ ਵਿਕਸਤ ਕਰਨ ਵਿੱਚ ਹੋਰ ਵੀ ਵੱਡੀ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਅਤੇ ਸੈਲਾਨੀਆਂ ਦਾ ਧਿਆਨ ਖਿੱਚਣ ਲਈ ਪ੍ਰਵੇਸ਼ ਦੁਆਰ ‘ਤੇ ਇੱਕ ਵੱਡਾ ਅਤੇ ਆਕਰਸ਼ਕ ਮੁੱਖ ਗੇਟ ਬਣਾਇਆ ਜਾਵੇਗਾ ।

ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਸਾਏ ਛਾਂਦਾਰ ਰੁੱਖ ਚਿੱਟੇ ਸੰਗਮਰਮਰ ਦੇ ਫੁੱਟਪਾਥ ਦੇ ਨਾਲ ਲਾਏ ਜਾਣਗੇ

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਸਾਏ ਛਾਂਦਾਰ ਰੁੱਖ ਚਿੱਟੇ ਸੰਗਮਰਮਰ ਦੇ ਫੁੱਟਪਾਥ ਦੇ ਨਾਲ ਲਾਏ ਜਾਣਗੇ । ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 580 ਮੀਟਰ ਲੰਬਾ ਰਸਤਾ ਮੁੱਖ ਤੌਰ ‘ਤੇ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ, ਇੱਕ ਪਵਿੱਤਰ ਸਰੋਵਰ ਦੇ ਸਾਹਮਣੇ ਤੋਂ ਲੰਘਦਾ ਹੈ ਅਤੇ ਦੂਜਾ ਤਖ਼ਤ ਸਾਹਿਬ ਤੱਕ ਜਾਣ ਵਾਲੀਆਂ ਪੌੜੀਆਂ ਦੇ ਨਾਲ ਹੈ, ਜੋ ਸ਼ਰਧਾਲੂਆਂ ਦੀ ਸਹੂਲਤ ਨੂੰ ਯਕੀਨੀ ਬਣਾਉਂਦਾ ਹੈ ।

ਮਾਰਗ ਦੇ ਦੋਵੇਂ ਪਾਸੇ ਸ਼ਾਨਦਾਰ ਪੇਂਟਿੰਗਾਂ ਅਤੇ ਕਲਾਤਮਕ ਤਕਨੀਕਾਂ ਰਾਹੀਂ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਨੂੰ ਹੋਰ ਸੁੰਦਰ ਢੰਗ ਨਾਲ ਦਰਸਾਇਆ ਜਾਵੇਗਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਰਗ ਦੇ ਦੋਵੇਂ ਪਾਸੇ ਸ਼ਾਨਦਾਰ ਪੇਂਟਿੰਗਾਂ ਅਤੇ ਕਲਾਤਮਕ ਤਕਨੀਕਾਂ ਰਾਹੀਂ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਨੂੰ ਹੋਰ ਸੁੰਦਰ ਢੰਗ ਨਾਲ ਦਰਸਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਮੁੱਖ ਗੇਟ ਤੋਂ ਇਲਾਵਾ ਸਰੋਵਰ ਨੂੰ ਜਾਣ ਵਾਲੇ ਰਸਤਿਆਂ ਅਤੇ ਪਾਰਕਿੰਗ ਖੇਤਰਾਂ ਦੇ ਨਾਲ ਹੋਰ ਗੇਟ ਬਣਾਏ ਜਾਣਗੇ ਤਾਂ ਜੋ ਸਮੁੱਚੇ ਡਿਜ਼ਾਈਨ ਵਿੱਚ ਇਕਸਾਰਤਾ ਬਣਾਈ ਰੱਖੀ ਜਾ ਸਕੇ ।

ਸੂਬਾ ਸਰਕਾਰ ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ । ਉਨ੍ਹਾਂ ਕਿਹਾ ਕਿ ਇੱਕ ਪਾਸੇ ਲੋਕਾਂ ਨੂੰ ਸਹੂਲਤ ਦੇਣਾ ਅਤੇ ਦੂਜੇ ਪਾਸੇ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ । ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ-ਮਾਤਾ ਨੈਣਾ ਦੇਵੀ ਰੋਪਵੇਅ ‘ਤੇ ਜਲਦੀ ਹੀ ਕੰਮ ਸ਼ੁਰੂ ਕਰਨ ਲਈ ਜ਼ੋਰਦਾਰ ਢੰਗ ਨਾਲ ਪੈਰਵੀ ਕਰੇਗੀ । ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਣਪ੍ਰੀਤ ਸਿੰਘ ਸੌਂਦ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮੌਜੂਦ ਸਨ ।

Read More : CM ਭਗਵੰਤ ਮਾਨ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਸ਼ੁਰੂ