Home Blog Page 468

ਕੈਨੇਡਾ ਵਿਖੇ ਲਾਰੈਂਸ ਗੈਂਗ ਨੇ ਚਲਾਈਆਂ ਗੋਲੀਆਂ

0
Lawrence gang

ਟੋਰਾਂਟੋ, 6 ਅਕਤੂਬਰ 2025 : ਭਾਰਤ ਦੇ ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੇ ਗੈਂਗ ਵਲੋਂ ਹਾਲ ਹੀ ਵਿਚ ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਵਿਖੇ ਨਵੀ ਢੇਸੀ (Newcomer to Canada) ਨਾਮੀ ਵਿਅਕਤੀ ਦੇ ਟਿਕਾਣਿਆਂ ਤੇ ਗੋਲੀਆਂ (Shoot) ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਣਯੋਗ ਹੈ ਕਿ ਉਕਤ ਫਾਇਰਿੰਗ ਸਬੰਧੀ ਜਾਣਕਾਰੀ ਲਾਰੈਂਸ ਗੈਂਗ ਨਾਲ ਜੁੜੇ ਇਕ ਗੈਂਗਸਟਰ ਵਲੋਂ ਸ਼ੋਸ਼ਲ ਮੀਡੀਆ ’ਤੇ ਪਾਈ ਗਈ ੲਕ ਪੋਸਟ ਤੋਂ ਪ੍ਰਾਪਤ ਹੋਈ ਹੈ ।

ਕੀ ਆਖਿਆ ਗਿਆ ਹੈ ਪੋਸਟ ਵਿਚ

ਲਾਰੈਂਸ ਗੈਂਗ ਦੇ ਮੈਂਬਰ ਵਲੋਂ ਪਾਈ ਗਈ ਪੋਸਟ ’ਚ ਕਿਹਾ ਗਿਆ ਹੈ ਕਿ ਨਵੀ ਢੇਸੀ ਨਾਮ ਦੇ ਇਕ ਵਿਅਕਤੀ ਨੇ ਲਾਰੈਂਸ ਬਿਸ਼ਨੋਈ ਦੇ ਨਾਮ ’ਤੇ ਲੋਕਾਂ ਤੋਂ 50 ਲੱਖ ਰੁਪਏ ਦੀ ਰੰਗਦਾਰੀ ਵਸੂਲੀ ਸੀ, ਇਸ ਲਈ ਉਨ੍ਹਾਂ ਨੇ ਉਸ ਦੇ ਟਿਕਾਣਿਆਂ ’ਤੇ ਫਾਈਰਿੰਗ ਕੀਤੀ ਹੈ ।

ਲਾਰੈਂਸ ਗੈਂਗ ਮੁਤਾਬਕ ਨਵੀ ਢੇਸੀ ਕੀ ਕੀ ਕਰ ਰਿਹਾ ਹੈ ਲਾਰੈਂਸ ਗੈੈਂਗ ਦੇ ਨਾਮ ਹੇਠ

ਕੈਨੇਡਾ ’ਚ ਜਿਨ੍ਹਾਂ ਥਾਵਾਂ ’ਤੇ ਫਾਈਰਿੰਗ ਕੀਤੀ ਗਈ ਹੈ ਉਹ ਸਾਰੇ ਨਵੀ ਢੇਸੀ ਦੇ ਹਨ ਅਤੇ ਅਸੀਂ ਤਿੰਨ ਦਿਨਾਂ ਤੋਂ ਇਨ੍ਹਾਂ ਟਿਕਾਣਿਆਂ ’ਤੇ ਫਾਈਰਿੰਗ ਕਰ ਰਹੇ ਹਾਂ। ਨਵੀ ਢੇਸੀ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ’ਤੇ ਗਾਇਕਾਂ ਤੋਂ 50 ਲੱਖ ਰੁਪਏ ਦੀ ਉਗਰਾਹੀ (Collection of Rs. 50 lakh) ਕੀਤੀ ਸੀ, ਇਸ ਲਈ ਅਸੀਂ ਉਸ ਦੇ ਪਿੱਛੇ ਪਏ ਹਾਂ। ਜੇਕਰ ਕੋਈ ਹੋਰ ਵਪਾਰੀ ਵੀ ਨਿਸ਼ਾਨੇ ’ਤੇ ਹੈ ਅਤੇ ਉਸਦਾ ਕੋਈ ਖਾਸ ਮਕਸਦ ਹੈ ਤਾਂ ਉਹ ਸਾਡੇ ਭੈਣ-ਭਰਾਵਾਂ ਤੋਂ ਉਨ੍ਹਾਂ ਦਾ ਕੰਮ ਖੋਹ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ ।

Read More : ਲਾਰੈਂਸ ਬਿਸ਼ਨੋਈ ਦੇ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਇਜਰਾਇਲ ਦੀ ਗਾਜਾ ਤੇ ਬੰਬਾਰਮੈਂਟ ਕਰਨਾ ਜਾਰੀ

0
Isreal

ਨਵੀਂ ਦਿੱਲੀ, 6 ਅਕਤੂਬਰ 2025 : ਇਜਰਾਇਲ ਦੇ ਗਾਜਾ ਪੱਟੀ (Israel’s Gaza Strip) ਤੇ ਕੀਤੇ ਗਏ ਹਵਾਈ ਹਮਲੇ ਦੌਰਾਨ ਕੀਤੀ ਗਈ ਬੰਬਾਰਮੈਂਟ ਦੇ ਚਲਦਿਆਂ ਪ੍ਰਾਪਤ ਜਾਣਕਾਰੀ ਅਨੁਸਾਰ ਘੱਟੋ-ਘੱਟ 79 ਫਿਲਸਤੀਨੀ ਮਾਰੇ ਗਏ (79 Palestinians killed) ਹਨ, ਜਿਨ੍ਹਾਂ ਵਿਚ ਦੋ ਮਹੀਨਿਆਂ ਤੋਂ ਲੈ ਕੇ 8 ਸਾਲ ਦੇ ਬੱਚੇ ਵੀ ਸਾਮਲ ਹਨ ।

ਦੱਸਣਯੋਗ ਹੈ ਕਿ ਇਕ ਪਾਸੇ ਜਿਥੇ ਟਰੰਪ ਦੀਆਂ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗ ਰੋਕਣ ਦੀਆਂ ਕੋਸ਼ਿਸ਼ਾਂ ਦੀਆਂ ਤਾਰੀਫ਼ਾਂ ਹੋ ਰਹੀਆਂ ਹਨ ਉਂਥੇ ਦੂਸਰੇ ਪਾਸੇ ਇਸੇ ਦੌਰਾਨ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ ਕਿ ਇਜ਼ਰਾਈਲ ਨੇ ਟਰੰਪ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਨਜ਼ਰਅੰਦਾਜ਼ ਕਰਦਿਆਂ ਗਾਜ਼ਾ ਪੱਟੀ ’ਚ ਇਕ ਹੋਰ ਵੱਡਾ ਹਵਾਈ ਹਮਲਾ ਕੀਤਾ ਹੈ ।

ਹਮਲਾ ਟਰੰਪ ਦੇ ਤੁਰੰਤ ਹਮਲੇ ਬੁੰਦ ਕਰਨ ਦੀ ਅਪੀਲ ਮੌਕੇ ਹੋਇਆ

ਪ੍ਰਾਪਤ ਜਾਣਕਾਰੀ ਅਨੁਸਾਰ ਇਜਰਾਇਲੀ ਹਮਲਾ ਉਸ ਵੇਲੇ ਹੋਇਆ ਜਦੋਂ ਸੰਯੁਕਤ ਰਾਜ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ ਨੂੰ ਤੁਰਤ ਹਮਲੇ ਬੰਦ ਕਰਨ ਦੀ ਅਪੀਲ ਕੀਤੀ ਸੀ ।

ਹਮਲੇ ਦੌਰਾਨ ਬੰਧਕਾਂ ਦੀ ਰਿਹਾਈ ਅਤੇ ਕੈਦੀਆਂ ਦੀ ਅਦਲਾ-ਬਦਲੀ ਲਈ ਗੱਲਬਾਤ ਰਹੀ ਜਾਰੀ

ਇਸ ਦੌਰਾਨ ਬੰਧਕਾਂ ਦੀ ਰਿਹਾਈ ਅਤੇ ਕੈਦੀਆਂ ਦੀ ਅਦਲਾ-ਬਦਲੀ ਲਈ ਗੱਲਬਾਤ ਜਾਰੀ ਹੈ, ਜਿਸ ਲਈ ਹਮਾਸ ਅਤੇ ਇਜ਼ਰਾਈਲ ਦੇ ਵਫ਼ਦ ਸੋਮਵਾਰ ਨੂੰ ਮਿਸਰ ਵਿਚ ਗੱਲਬਾਤ ਵਿੱਚ ਸ਼ਾਮਲ ਹੋਣਗੇ । ਵ੍ਹਾਈਟ ਹਾਊਸ (White House) ਦੇ ਅਧਿਕਾਰੀਆਂ (ਸਟੀਵ ਵਿਟਕੋਫ ਅਤੇ ਜੇਰੇਡ ਕੁਸ਼ਨਰ) ਨੂੰ ਵੀ ਗੱਲਬਾਤ ਲਈ ਮਿਸਰ ਭੇਜਿਆ ਜਾ ਰਿਹਾ ਹੈ । ਇਜ਼ਰਾਈਲੀ ਫੌਜ ਨੇ ਕਿਹਾ ਕਿ ਉਹ ਗੋਲੀਬਾਰੀ ਵਿਚ ਸ਼ਾਮਲ ਨਹੀਂ ਸੀ ਅਤੇ ਹਮਲਿਆਂ ਬਾਰੇ ਤੁਰਤ ਕੋਈ ਟਿਪਣੀ ਨਹੀਂ ਕੀਤੀ । ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ ਜੰਗ ਵਿਚ ਫਲਸਤੀਨੀਆਂ ਦੀ ਮੌਤ ਦੀ ਗਿਣਤੀ 67,139 ਹੋ ਗਈ ਹੈ, ਜਿਸ ਵਿਚ ਲਗਭਗ 170,000 ਜ਼ਖਮੀ ਹੋਏ ਹਨ ।

Read More : ਇਜਰਾਇਲ ਨੇ ਕੀਤਾ ਗਾਜਾ ਦੇ ਇੱਕੋ ਇਕ ਚਰਚ ਉਤੇ ਘਾਤਕ ਹਮਲਾ

ਪੱਛਮੀ ਬੰਗਾਲ `ਚ ਭਾਰੀ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ 23 ਮੌਤਾਂ

0
Landslide

ਪੱਛਮੀ ਬੰਗਾਲ, 6 ਅਕਤੂਬਰ 2025 : ਪੱਛਮੀ ਬੰਗਾਲ ਦੇ ਦਾਰਜੀਲਿੰਗ (Darjeeling of West Bengal) ਵਿੱਚ ਸ਼ਨੀਵਾਰ ਦੀ ਰਾਤ ਨੂੰ ਭਾਰੀ ਮੀਂਹ ਪੈਣ ਦੇ ਚਲਦਿਆਂ ਜ਼ਮੀਨ ਖਿਸਕਣ ਦੀ ਵਾਪਰੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ 23 (Death toll 23) ਹੋ ਗਈ ਹੈ । ਜਿਨ੍ਹਾਂ ਵਿੱਚ ਸੱਤ ਬੱਚੇ ਵੀ ਸ਼ਾਮਲ ਹਨ। ਕਈ ਲੋਕ ਅਜੇ ਵੀ ਲਾਪਤਾ ਹਨ, ਕਈ ਘਰ ਮਲਬੇ ਵਿੱਚ ਵਗ ਗਏ ਹਨ ।

ਦਾਰਜਲਿੰਗ ਅਤੇ ਸਿੱਕਮ ਵਿਚਕਾਰ ਕੱਟਿਆ ਗਿਆ ਸੜਕ ਸੰਪਰਕ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ

ਦਾਰਜੀਲਿੰਗ ਅਤੇ ਸਿੱਕਮ ਵਿਚਕਾਰ ਸੜਕ ਸੰਪਰਕ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਕੱਟਿਆ ਗਿਆ ਹੈ । ਸੈਲਾਨੀ ਸੀਜ਼ਨ ਦੌਰਾਨ, 2,000 ਤੋਂ ਵੱਧ ਸੈਲਾਨੀ (Tourist) ਦਾਰਜੀਲਿੰਗ ਅਤੇ ਸਿੱਕਮ ਵਿੱਚ ਫਸੇ ਹੋਏ ਹਨ । ਦਾਰਜੀਲਿੰਗ, ਜਲਪਾਈਗੁੜੀ, ਕੂਚ ਬਿਹਾਰ, ਕਲੀਮਪੋਂਗ ਅਤੇ ਅਲੀਪੁਰਦੁਆਰ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ । ਮੁੱਖ ਮੰਤਰੀ ਮਮਤਾ ਬੈਨਰਜੀ ਸੋਮਵਾਰ ਨੂੰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ।

Read More : ਜ਼ਮੀਨ ਖਿਸਕਣ ਕਾਰਨ ਇਕ ਦੀ ਮੌਤ ਛੇ ਫਸੇ

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ

0
Gurmeet Singh Khudiyan
ਚੰਡੀਗੜ੍ਹ, 6 ਅਕਤੂਬਰ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ (Punjab Minister for Animal Husbandry, Dairy Development and Fisheries) ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ “ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26” (“Block Level Milking Competition- 2025-26”) ਕਰਵਾਏ ਜਾਣਗੇ ।
ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ
ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਨੇ ਸ਼ੁਰੂ ਹੋਣ ਵਾਲੇ ਸਾਲ ਭਰ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਸੂਬੇ ਦੇ ਸਾਰੇ 154 ਬਲਾਕਾਂ ਵਿੱਚ ਕਰਵਾਏ ਜਾਣਗੇ, ਜਿਸ ਨਾਲ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਆਪਣੇ ਸਰਬੋਤਮ ਪਸ਼ੂਧਨ ਦਾ ਪ੍ਰਦਸ਼ਨ ਕਰਨ ਅਤੇ ਪਸ਼ੂ ਪਾਲਣ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਣਾਉਣ ਲਈ ਇੱਕ ਮੰਚ ਮਿਲੇਗਾ ।
ਪੰਜਾਬ ਦੇ ਸਾਰੇ 154 ਬਲਾਕਾਂ ਵਿੱਚ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਹੋਣਗੇ ਮੁਕਾਬਲੇ : ਗੁਰਮੀਤ ਸਿੰਘ ਖੁੱਡੀਆਂ
ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ ਦੇਣ ਦੇ ਮਾਪਦੰਡਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁਰ੍ਹਾ ਅਤੇ ਮੁਰ੍ਹਾ ਗ੍ਰੇਡਿਡ ਨਸਲ ਦੀਆਂ ਮੱਝਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣ, ਨੀਲੀ ਰਾਵੀ ਅਤੇ ਨੀਲੀ ਰਾਵੀ ਗ੍ਰੇਡਿਡ ਨਸਲ ਦੀਆਂ ਮੱਝਾਂ 14 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਸਾਹੀਵਾਲ ਅਤੇ ਹੋਰ ਦੇਸੀ ਨਸਲ ਦੀਆਂ ਗਾਵਾਂ 12 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਐਚ. ਐਫ. ਅਤੇ ਐਚ. ਐਫ. ਕਰਾਸ ਗਾਵਾਂ 30 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਰਸੀ ਅਤੇ ਜਰਸੀ ਕਰਾਸ ਗਾਵਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਦੋਂ ਕਿ ਕਿਸੇ ਵੀ ਨਸਲ ਦੀਆਂ ਬੱਕਰੀਆਂ 2.5 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣ ।
ਇਸ ਕਦਮ ਦਾ ਉਦੇਸ਼ ਪਸ਼ੂ ਪਾਲਣ ਦੇ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਪਸ਼ੂ-ਪਾਲਕਾਂ ਨੂੰ ਸਨਮਾਨ ਦੇਣਾ ਅਤੇ ਪਾਸਾਰ ਕਰਨਾ: ਪਸ਼ੂ ਪਾਲਣ ਮੰਤਰੀ
ਪਸ਼ੂ ਪਾਲਕਾਂ ਨੂੰ ਮੁਕਾਬਲੇ (Competition for livestock farmers) ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਾਡੇ ਡੇਅਰੀ ਸੈਕਟਰ ਵਿੱਚ ਪੇਂਡੂ ਆਰਥਿਕਤਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦੀ ਅਥਾਹ ਸੰਭਾਵਨਾ ਹੈ । ਇਹ ਮੁਕਾਬਲਾ ਸਿਰਫ਼ ਇਨਾਮ ਜਿੱਤਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪਸ਼ੂ ਪ੍ਰਬੰਧਨ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਉਹਨਾਂ ਨੂੰ ਸਨਮਾਨਿਤ ਕਰਨ ਅਤੇ ਪ੍ਰਚਾਰ ਕਰਨ ਦਾ ਇੱਕ ਰਣਨੀਤਕ ਮਿਸ਼ਨ ਹੈ । ਉਹਨਾਂ ਕਿਹਾ ਕਿ ਸਾਡੇ ਕਿਸਾਨਾਂ ਨੂੰ ਉੱਚ-ਉਤਪਾਦਨ ਦੇਣ ਵਾਲੀਆਂ ਨਸਲਾਂ ਪਾਲਣ ਲਈ ਉਤਸ਼ਾਹਿਤ ਕਰਕੇ ਅਸੀਂ ਸਿੱਧੇ ਤੌਰ ‘ਤੇ ਪੰਜਾਬ ਵਿੱਚ ਵਧ ਆਮਦਨ, ਬਿਹਤਰ ਜੈਨੇਟਿਕਸ ਅਤੇ ਇੱਕ ਵਧੇਰੇ ਮਜ਼ਬੂਤ, ਟਿਕਾਊ ਡੇਅਰੀ ਈਕੋਸਿਸਟਮ ਵਿੱਚ ਯੋਗਦਾਨ ਪਾ ਰਹੇ ਹਾਂ ।

ਸਿਹਤਮੰਦ ਮੁਕਾਬਲੇ ਦੀ ਭਾਵਨਾ ਉਤਸ਼ਾਹਿਤ ਹੋਣ ਦੀ ਉਮੀਦ ਹੈ

ਇਹ ਪਹਿਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ, ਸਹਾਇਕ ਖੇਤੀਬਾੜੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦੀ ਤਰਜ਼ ‘ਤੇ ਹੈ । ਖੁੱਡੀਆਂ ਨੇ ਕਿਹਾ ਕਿ ਇਸ ਨਾਲ ਸਿਹਤਮੰਦ ਮੁਕਾਬਲੇ ਦੀ ਭਾਵਨਾ ਉਤਸ਼ਾਹਿਤ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੇ ਪਸ਼ੂਧਨ ਵਿੱਚ ਮਹੱਤਵਪੂਰਨ ਗੁਣਾਤਮਕ ਸੁਧਾਰ ਹੋਵੇਗਾ ।

ਚਾਹਵਾਨ ਪਸ਼ੂ ਪਾਲਕ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪਸ਼ੂ ਹਸਪਤਾਲਾਂ ਤੋਂ ਲੋੜੀਂਦੇ ਫਾਰਮ ਪ੍ਰਾਪਤ ਕਰ ਸਕਦੇ ਹਨ

ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਰਾਹੁਲ ਭੰਡਾਰੀ ਨੇ ਕਿਹਾ ਕਿ ਚਾਹਵਾਨ ਪਸ਼ੂ ਪਾਲਕ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪਸ਼ੂ ਹਸਪਤਾਲਾਂ ਤੋਂ ਲੋੜੀਂਦੇ ਫਾਰਮ ਪ੍ਰਾਪਤ ਕਰ ਸਕਦੇ ਹਨ । ਇਹ ਮੁਕਾਬਲਾ ਡੇਅਰੀ ਫਾਰਮਿੰਗ ਅਤੇ ਪਸ਼ੂਧਨ ਪ੍ਰਬੰਧਨ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰੇਗਾ, ਜਿਸ ਵਿੱਚ ਹਰੇਕ ਸ਼੍ਰੇਣੀ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਅਤੇ ਸਨਮਾਨ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਕਿਸਾਨ ਨਿਰਧਾਰਤ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ ਮਾਪਦੰਡਾਂ ਅਨੁਸਾਰ ਇੰਦਰਾਜ਼ ਕਰਵਾ ਕੇ ਹਿੱਸਾ ਲੈ ਸਕਦੇ ਹਨ ।

ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 281ਵਾਂ ਦਿਨ

0
War on drugs

ਚੰਡੀਗੜ੍ਹ, 6 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” (War on drugs) ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ (82 drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 218 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,972 ਹੋ ਗਈ ਹੈ ।

ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.9 ਕਿਲੋਗ੍ਰਾਮ ਹੈਰੋਇਨ, 67 ਕਿਲੋਗ੍ਰਾਮ ਭੁੱਕੀ, 660 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 41,640 ਰੁਪਏ ਦੀ ਡਰੱਗ ਮਨੀ (Drug money worth Rs. 41,640) ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ ।

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਆਪ੍ਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ (60 gazetted officers) ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 313 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 331 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ ।

ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਕੀਤਾ ਹੈ 20 ਵਿਅਕਤੀਆਂ ਨੂੰ ਰਾਜ਼ੀ

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 20 ਵਿਅਕਤੀਆਂ (20 people) ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।

Read More : ‘ਯੁੱਧ ਨਸ਼ੇ ਵਿਰੁੱਧ’ ਅਪਰੇਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ 16 ਪਰਚੇ ਦਰਜ

ਅਧਿਆਪਕ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ

0
World Teachers' Day
ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ ।
 ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ
ਵਿਸ਼ਵ ਅਧਿਆਪਕ ਦਿਵਸ (World Teachers’ Day) ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ 55 ਸਾਲਾਂ ਬਾਅਦ ਸੂਬਾ ਸਰਕਾਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ ।
ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਿਆ, ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਵਿੱਚ ਸਭ ਤੋਂ ਵੱਧ ਯੋਗਦਾਨ ਅਧਿਆਪਕਾਂ ਦਾ
ਅਧਿਆਪਕ ਦਿਵਸ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਨ ਕੋਈ ਪੇਸ਼ਾ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦਾ ਮਿਸ਼ਨ ਹੈ । ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਅਧਿਆਪਕ, ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕਰਦੇ ਹਨ ।

ਹੜ੍ਹਾਂ ਵਿੱਚ 3200 ਸਰਕਾਰੀ ਸਕੂਲ ਤਬਾਹ ਹੋ ਗਏ ਹਨ, 19 ਕਾਲਜ ਬਰਬਾਦ ਹੋ ਗਏ ਹਨ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹਾਂ ਵਿੱਚ 3200 ਸਰਕਾਰੀ ਸਕੂਲ ਤਬਾਹ ਹੋ ਗਏ (3200 government schools destroyed in floods) ਹਨ, 19 ਕਾਲਜ ਬਰਬਾਦ ਹੋ ਗਏ ਹਨ, 8500 ਕਿਲੋਮੀਟਰ ਅਤੇ 2500 ਪੁਲ ਵੀ ਤਬਾਹ ਹੋ ਗਏ ਹਨ । ਉਨ੍ਹਾਂ ਕਿਹਾ ਕਿ ਹੜ੍ਹਾਂ ਵਿੱਚ ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਸੀ ਪਰ ਪੰਜਾਬੀਆਂ ਨੇ ਇਸ ਕੁਦਰਤੀ ਆਫ਼ਤ ਨਾਲ ਪੈਦਾ ਹੋਏ ਸੰਕਟ ਵਿੱਚੋਂ ਨਿਕਲਣ ਲਈ ਬੇਮਿਸਾਲੀ ਬਹਾਦਰੀ ਦਿਖਾਈ ਹੈ। ਭਗਵੰਤ ਸਿੰਘ ਮਾਨ ਨੇ ਕੁਦਰਤੀ ਆਫ਼ਤ ਦੌਰਾਨ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਉਦਾਹਰਨਾਂ ਵਿਸ਼ਵ ਇਤਿਹਾਸ ਵਿੱਚ ਬਹੁਤ ਘੱਟ ਮਿਲਦੀਆਂ ਹਨ ।

ਆਪਣੇ ਅਧਿਆਪਕਾਂ ਦਾ ਸਨਮਾਨ ਕਰਕੇ ਅਸੀਂ ਰਾਸ਼ਟਰ ਨਿਰਮਾਤਾ ਵਜੋਂ ਉਨ੍ਹਾਂ ਦੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ

ਪੁਰਸਕਾਰ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਅਧਿਆਪਕਾਂ ਦਾ ਸਨਮਾਨ ਕਰਕੇ ਅਸੀਂ ਰਾਸ਼ਟਰ ਨਿਰਮਾਤਾ ਵਜੋਂ ਉਨ੍ਹਾਂ ਦੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ । ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ ਵਿੱਚ, ਗੁਰੂ ਸ਼ਬਦ ਇਕ ਅਧਿਆਪਕ ਲਈ ਵਰਤਿਆ ਜਾਂਦਾ ਸੀ ਕਿਉਂਕਿ ਇਹ ਦੋ ਸੰਸਕ੍ਰਿਤ ਸ਼ਬਦਾਂ “ਗੁ” (ਹਨੇਰਾ) ਅਤੇ “ਰੂ” (ਹਟਾਉਣ ਵਾਲਾ) ਤੋਂ ਆਇਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਦਾ ਅਰਥ ਹੈ ਹਨੇਰੇ ਨੂੰ ਦੂਰ ਕਰਨ ਵਾਲਾ । ਦੂਜੇ ਸ਼ਬਦਾਂ ਵਿੱਚ ਇਕ ਅਧਿਆਪਕ ਦਾ ਫਰਜ਼ ਆਪਣੇ ਵਿਦਿਆਰਥੀਆਂ ਦੇ ਮਨਾਂ ਨੂੰ ਗਿਆਨ ਦੀ ਰੌਸ਼ਨੀ ਨਾਲ ਰੁਸ਼ਨਾਉਣਾ ਹੁੰਦਾ ਹੈ ।

ਇਕ ਅਧਿਆਪਕ,  ਵਿਦਿਆਰਥੀ ਦੇ ਦਿਮਾਗ ਨੂੰ ਡਾਕਟਰ, ਇੰਜੀਨੀਅਰ ਅਤੇ ਕਲਾਕਾਰ ਲਈ ਉਸੇ ਤਰ੍ਹਾਂ ਢਾਲਦਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਕ ਅਧਿਆਪਕ, ਵਿਦਿਆਰਥੀ ਦੇ ਦਿਮਾਗ ਨੂੰ ਡਾਕਟਰ, ਇੰਜੀਨੀਅਰ ਅਤੇ ਕਲਾਕਾਰ ਲਈ ਉਸੇ ਤਰ੍ਹਾਂ ਢਾਲਦਾ ਹੈ, ਜਿਵੇਂ ਇਕ ਮੂਰਤੀਕਾਰ ਆਪਣੀਆਂ ਕਲਾਕ੍ਰਿਤਾਂ ਨੂੰ ਆਕਾਰ ਦਿੰਦਾ ਹੈ । ਉਨ੍ਹਾਂ ਕਿਹਾ ਕਿ ਅੱਜ ਸੂਬਾ ਸਰਕਾਰ ਵੱਖ-ਵੱਖ ਸ਼੍ਰੇਣੀਆਂ ਅਧੀਨ 71 ਅਧਿਆਪਕਾਂ ਨੂੰ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਹਨ ।

234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ

ਮੁੱਖ ਮੰਤਰੀ ਨੇ ਕਿਹਾ ਕਿ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ (234 principals and education officers) ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ, 152 ਮੁੱਖ ਅਧਿਆਪਕਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਐਡਵਾਂਸਡ ਕੋਚਿੰਗ ਪ੍ਰਾਪਤ ਕੀਤੀ ਹੈ ਅਤੇ 144 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿੱਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਅਗਲਾ ਬੈਚ ਨਵੰਬਰ ਮਹੀਨੇ ਵਿੱਚ ਸਿਖਲਾਈ ਲਈ ਫਿਨਲੈਂਡ ਜਾਵੇਗਾ, ਇਸ ਨਾਲ ਅਧਿਆਪਕਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਵਿੱਚ ਮਦਦ ਮਿਲੇਗੀ ।

ਅਧਿਆਪਕਾਂ ਨੂੰ ਆਪਣੇ ਮੁੱਢਲੇ ਫਰਜ਼ਾਂ ‘ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾਉਣ ਲਈ 1920 ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਮੁੱਢਲੇ ਫਰਜ਼ਾਂ ‘ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾਉਣ ਲਈ 1920 ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ ਅਤੇ ਪੰਜਾਬ ਦੇ ਬੱਚਿਆਂ ਨੂੰ ਉੱਚੀ ਉਡਾਨ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਸਹਾਇਤਾ ਕਰਨ ਲਈ  ਸਾਲ 2022 ਵਿੱਚ “ਸਿੱਖਿਆ ਕ੍ਰਾਂਤੀ” ਸ਼ੁਰੂ ਕੀਤੀ ਗਈ ਸੀ ।

ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ, ਜਿਨ੍ਹਾਂ ਦੀ ਚਰਚਾ ਹੁਣ ਦੇਸ਼ ਭਰ ਵਿੱਚ ਹੋ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ (118 Schools of Eminence established in the state) ਕੀਤੇ ਗਏ ਹਨ, ਜਿਨ੍ਹਾਂ ‘ਤੇ ਅਸੀਂ ਹੁਣ ਤੱਕ 231.74 ਕਰੋੜ ਰੁਪਏ ਖਰਚ ਕੀਤੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਸੁਨਹਿਰੇ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ ।

ਸਕੂਲੀ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਸਕੂਲ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ

ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਸਕੂਲ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਕੁੜੀ ਸਿੱਖਿਆ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰਕੇ ਆਧੁਨਿਕ ਯੁੱਗ ਦੇ ਮੰਦਰਾਂ ਵਜੋਂ ਸੇਵਾ ਕਰ ਰਹੇ ਹਨ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਉਨ੍ਹਾਂ ਦੀ ਸਫਲਤਾ ਦਾ ਸਬੂਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਰਮਡ ਪ੍ਰੈਪਰੇਟਰੀ ਫੋਰਸਿਜ਼, ਨੀਟ, ਜੇ. ਈ. ਈ., ਸੀ. ਐਲ. ਏ. ਟੀ. ਐਨ. ਆਈ. ਐਫ. ਟੀ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦਿੱਤੀ ਜਾ ਰਹੀ ਹੈ ।

ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਪ੍ਰੀਖਿਆ ਲਈ ਯੋਗਤਾ ਪ੍ਰਾਪਤ ਕੀਤੀ ਹੈ

ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਪ੍ਰੀਖਿਆ ਲਈ ਯੋਗਤਾ ਪ੍ਰਾਪਤ ਕੀਤੀ ਹੈ । ਉਨ੍ਹਾਂ ਕਿਹਾ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਹੋਰ ਵਿਲੱਖਣ ਪਹਿਲਕਦਮੀ ਕਰਦੇ ਹੋਏ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸਿਵਲ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਲਾਹ ਦੇ ਰਹੇ ਹਨ ।

ਸੂਬਾ ਸਰਕਾਰ ਨੇ ਮਾਪੇ-ਅਧਿਆਪਕ ਮੀਟਿੰਗਾਂ (ਪੀ. ਟੀ. ਐਮ.) ਵੀ ਸ਼ੁਰੂ ਕੀਤੀਆਂ ਹਨ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਾਪੇ-ਅਧਿਆਪਕ ਮੀਟਿੰਗਾਂ (ਪੀ. ਟੀ. ਐਮ.) ਵੀ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਨੂੰ ਮਾਪਿਆਂ ਵੱਲੋਂ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 19,200 ਸਰਕਾਰੀ ਸਕੂਲ ਹਨ ਅਤੇ ਕੁੱਲ 25 ਲੱਖ ਮਾਪਿਆਂ ਨੇ ਪੀ. ਟੀ. ਐਮ. ਵਿੱਚ ਹਿੱਸਾ ਲਿਆ ਹੈ । ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ । ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਵੀ ਮੌਜੂਦ ਸਨ ।

ਤਕਨੀਕੀ ਸੁਧਾਰ ਪੰਜਾਬ ਵਿੱਚ ਡਿਜੀਟਲ ਗਵਰਨੈਂਸ ਵੱਲ ਇੱਕ ਮਹੱਤਵਪੂਰਨ ਕਦਮ ਹਨ

0
Punjab Finance Minister

ਚੰਡੀਗੜ੍ਹ, 6 ਅਕਤੂਬਰ 2025 : ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ । ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ ਪੂਰੀ ਤਰ੍ਹਾਂ ਡਿਜੀਟਲ ਗਵਰਨੈਂਸ ਵੱਲ ਇੱਕ ਮਹੱਤਵਪੂਰਨ ਕਦਮ ਹਨ ।

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ. ਏ. ਐਸ. ਸੀ. ਆਈ. 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Advocate Harpal Singh Cheema) ਨੇ ਕਿਹਾ ਕਿ ਡਾਇਰੈਕਟੋਰੇਟ ਨੇ ਕੇਂਦਰ ਪ੍ਰਾਯੋਜਿਤ ਸਕੀਮਾਂ ਲਈ ਇੱਕ ਨਵੇਂ ਫੰਡ ਪ੍ਰਵਾਹ ਢਾਂਚਾ, ਐਸ. ਐਨ. ਏ-ਸਪਰਸ਼ ਨੂੰ ਸਫਲਤਾਪੂਰਵਕ ਵਿਕਸਤ ਕਰਦਿਆਂ ਵਿੱਤੀ ਸਾਲ 2024-25 ਵਿੱਚ 450 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕੀਤੀ । ਉਨ੍ਹਾਂ ਕਿਹਾ ਕਿ ਇਹ ਏਕੀਕ੍ਰਿਤ ਢਾਂਚਾ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ. ਐਫ. ਐਮ. ਐਸ.), ਰਾਜ ਆਈ.ਐਫ. ਐਮ. ਐਸ. ਅਤੇ ਭਾਰਤੀ ਰਿਜ਼ਰਵ ਬੈਂਕ ਦੇ ਈ-ਕੁਬੇਰ ਸਿਸਟਮ ਨੂੰ ਜੋੜਦਾ ਹੈ, ਜਿਸਦਾ ਉਦੇਸ਼ ਖਜ਼ਾਨੇ ਵਿੱਚ ਨਕਦ ਤਰਲਤਾ (ਕੈਸ਼ ਲਿਕਿਊਡਿਟੀ) ਨੂੰ ਵਧਾਉਣਾ ਅਤੇ ਬੈਂਕ ਖਾਤਿਆਂ ਵਿੱਚ ਪਏ ਅਣਵਰਤੇ ਫੰਡਾਂ ਨੂੰ ਘਟਾਉਣਾ ਹੈ ।

ਪੰਜਾਬ ਨੇ ਵਿੱਤੀ ਪ੍ਰਬੰਧਨ ਨੂੰ ਡਿਜੀਟਲ ਕਰਦਿਆਂ ਵੱਡੇ ਖਜ਼ਾਨਾ ਸੁਧਾਰਾਂ ਨਾਲ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਵਧਾਇਆ : ਵਿੱਤ ਮੰਤਰੀ

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਣਾਲੀ ਦੀ ਸਹੂਲਤ ਲਈ ਇੱਕ ਵੱਖਰਾ ਐਸ.ਐਨ.ਏ. ਸਪਰਸ਼ ਖਜ਼ਾਨਾ ਬਣਾਇਆ ਗਿਆ ਹੈ, ਅਤੇ ਸੂਬੇ ਵੱਲੋਂ ਹੁਣ ਵਿੱਤੀ ਸਾਲ 2025-26 ਲਈ ਪੂੰਜੀ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ ਦੀ ਯੋਜਨਾ (ਐਸ. ਏ. ਐਸ. ਸੀ. ਆਈ 2025-26) ਦੇ ਤਹਿਤ 350 ਕਰੋੜ ਰੁਪਏ ਦਾ ਪ੍ਰੋਤਸਾਹਨ ਪ੍ਰਾਪਤ ਕਰਨ ਦਾ ਟੀਚਾ ਮਿਥਿਆ ਗਿਆ ਹੈ ।

ਐਸ. ਐਨ. ਏ-ਸਪਰਸ਼, ਪੀ. ਐਸ. ਪੀ. ਅਤੇ ਏ. ਐਮ. ਐਸ. ਵਰਗੀਆਂ ਤਕਨੀਕਾਂ ਨਾਲ ਮਹੱਤਵਪੂਰਨ ਬੱਚਤ, ਵਧੀ ਹੋਈ ਜਵਾਬਦੇਹੀ, ਅਤੇ ਬਿਹਤਰ ਸੇਵਾ ਡਿਲੀਵਰੀ ਪ੍ਰਾਪਤ ਹੋਈ

ਇੱਕ ਹੋਰ ਮੁੱਖ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਪੈਨਸ਼ਨਰਾਂ ਦਾ ਕੇਂਦਰੀਕ੍ਰਿਤ ਡੇਟਾਬੇਸ ਬਣਾਉਣ (Creating a centralized database of pensioners) ਅਤੇ ਬੈਂਕਾਂ ਤੇ ਖਜ਼ਾਨੇ ਵਿਚਕਾਰ ਆਨਲਾਈਨ ਪੈਨਸ਼ਨ ਕੇਸ ਪ੍ਰੋਸੈਸਿੰਗ ਦੀ ਸਹੂਲਤ ਲਈ, ਪੰਜਾਬ ਡਿਵੈਲਪਮੈਂਟ ਕਮਿਸ਼ਨ (ਪੀ. ਡੀ. ਸੀ.) ਨਾਲ ਸਲਾਹ-ਮਸ਼ਵਰਾ ਕਰਕੇ ਪੈਨਸ਼ਨਰ ਸੇਵਾ ਪੋਰਟਲ (ਪੀ. ਐਸ. ਪੀ.) ਵਿਕਸਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਪੋਰਟਲ ਖਜ਼ਾਨੇ ਤੋਂ ਬੈਂਕਾਂ ਨੂੰ ਈ-ਪੀ. ਪੀ. ਓ. ਭੇਜਣ ਵਰਗੀਆਂ ਗਤੀਵਿਧੀਆਂ ਨੂੰ ਸਮਰੱਥ ਬਣਾਉਂਦਾ ਹੈ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਅਪਡੇਟਸ ਦੀ ਅਸਲ-ਸਮੇਂ ਦੀ ਟ੍ਰੈਕਿੰਗ, ਸ਼ਿਕਾਇਤ ਨਿਵਾਰਨ, ਜੀਵਨ ਸਰਟੀਫਿਕੇਟ ਏਕੀਕਰਣ ਅਤੇ ਅਪਡੇਸ਼ਨ ਬੇਨਤੀਆਂ ਜਮ੍ਹਾਂ ਕਰਨ ਦੀ ਸਮਰੱਥਾ ਪ੍ਰਦਾਨ ਕਰਦਾ ਹੈ ।

ਏ. ਐਮ. ਐਸ. ਸਾਰੇ ਭਾਈਵਾਲਾਂ ਨੂੰ ਆਡਿਟ ਰਿਪੋਰਟਾਂ ਤੱਕ ਅਸਲ-ਸਮੇਂ ਦੀ ਪਹੁੰਚ ਪ੍ਰਦਾਨ ਕਰਦਾ ਹੈ

ਨਵੇਂ ਆਡਿਟ ਮੈਨੇਜਮੈਂਟ ਸਿਸਟਮ (New Audit Management System) (ਏ. ਐਮ. ਐਸ.) ਬਾਰੇ ਚਰਚਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਏ. ਐਮ. ਐਸ. ਸਾਰੇ ਭਾਈਵਾਲਾਂ ਨੂੰ ਆਡਿਟ ਰਿਪੋਰਟਾਂ ਤੱਕ ਅਸਲ-ਸਮੇਂ ਦੀ ਪਹੁੰਚ ਪ੍ਰਦਾਨ ਕਰਦਾ ਹੈ ਅਤੇ ਸਮੇਂ ਸਿਰ ਆਡਿਟ ਪਹਿਰਿਆਂ ਦੇ ਹੱਲ ਲਈ ਪ੍ਰਸ਼ਾਸਕੀ ਸਕੱਤਰ ਪੱਧਰ ‘ਤੇ ਨਿਯਮਤ ਸਮੀਖਿਆ ਮੀਟਿੰਗਾਂ ਰਾਹੀਂ ਵੱਧ ਨਿਗਰਾਨੀ ਦੀ ਸਹੂਲਤ ਦਿੰਦਾ ਹੈ । ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਡੀ. ਟੀ. ਏ. ਦੇ ਭਵਿੱਖ ਦੇ ਰੋਡਮੈਪ ਵਿੱਚ ਅਕਾਊਂਟੈਂਟ ਜਨਰਲ ਦੀਆਂ ਆਡਿਟ ਰਿਪੋਰਟਾਂ ਨੂੰ ਸ਼ਾਮਲ ਕਰਨ ਦੀ ਵੀ ਯੋਜਨਾ ਹੈ ।

ਨਵੀਆਂ ਪਹਿਲਕਦਮੀਆਂ ਵਿੱਚ ਗੈਰ-ਖਜ਼ਾਨਾ ਮਾਡਿਊਲ (ਨਾਨ-ਟ੍ਰੈਜਰੀ ਮੌਡੀਊਲ) ਵੀ ਸ਼ਾਮਲ ਹੈ

ਵਿੱਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੀਆਂ ਪਹਿਲਕਦਮੀਆਂ ਵਿੱਚ ਗੈਰ-ਖਜ਼ਾਨਾ ਮਾਡਿਊਲ (ਨਾਨ-ਟ੍ਰੈਜਰੀ ਮੌਡੀਊਲ) ਵੀ ਸ਼ਾਮਲ ਹੈ, ਜੋ ਕਿ ਜੰਗਲਾਤ ਅਤੇ ਲੋਕ ਨਿਰਮਾਣ ਵਿਭਾਗਾਂ ਦੁਆਰਾ ਜਮ੍ਹਾਂ ਕਾਰਜਾਂ ਲਈ ਲੇਖੇ-ਜੋਖੇ ਨੂੰ ਸੁਚਾਰੂ ਬਣਾਉਣ ਲਈ ਅਕਾਊਂਟੈਂਟ ਜਨਰਲ (ਏ. ਜੀ.) ਦਫ਼ਤਰ ਦੇ ਤਾਲਮੇਲ ਨਾਲ ਵਿਕਸਤ ਕੀਤਾ ਗਿਆ ਇੱਕ ਗੈਰ-ਖਜ਼ਾਨਾ ਲੇਖਾ ਪ੍ਰਣਾਲੀ ਹੈ। ਇਸ ਸਿਸਟਮ ਰਾਹੀਂ ਇਹਨਾਂ ਵਿਭਾਗਾਂ ਵਿੱਚ ਸਾਰੇ ਡਿਵੀਜ਼ਨਾਂ ਦੁਆਰਾ ਮਹੀਨਾਵਾਰ ਖਾਤਿਆਂ ਨੂੰ ਜਮ੍ਹਾਂ ਕਰਾਉਣ ਦੇ ਕੰਮ ਨੂੰ ਸਵੈਚਾਲਤ ਕੀਤਾ ਗਿਆ ਹੈ ।

ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਸਾਰੇ ਬਿੱਲਾਂ ਲਈ ਈ-ਵਾਊਚਰ ਦੀ ਵਰਤੋਂ ਵੀ ਸ਼ੁਰੂ ਕਰ ਦਿੱਤੀ ਹੈ

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਸਾਰੇ ਬਿੱਲਾਂ ਲਈ ਈ-ਵਾਊਚਰ ਦੀ ਵਰਤੋਂ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਸਟੇਸ਼ਨਰੀ, ਯਾਤਰਾ ਅਤੇ ਏ. ਜੀ. ਪੰਜਾਬ ਨੂੰ ਜਮ੍ਹਾਂ ਕਰਾਏ ਗਏ ਭੌਤਿਕ ਵਾਊਚਰਾਂ ਨੂੰ ਸੰਭਾਲਣ ਨਾਲ ਸਬੰਧਤ ਲਾਗਤ ਵਿੱਚ ਮਹੱਤਵਪੂਰਨ ਕਮੀ ਆਉਣ ਦੀ ਉਮੀਦ ਹੈ । ਉਨ੍ਹਾਂ ਕਿਹਾ ਕਿ ਇਹਨਾਂ ਈ-ਵਾਊਚਰਾਂ ਨੂੰ ਸਟੋਰ ਕਰਨ ਲਈ ਲੋੜੀਂਦਾ ਹਾਰਡਵੇਅਰ ਖਰੀਦ ਕੇ ਏ.ਜੀ. ਦਫਤਰ ਵਿੱਚ ਸਥਾਪਿਤ ਕਰ ਗਿਆ ਹੈ ।

ਵਿੱਤ ਮੰਤਰੀ ਨੇ ਕੀਤੀ ਨਵੀਆਂ ਤਕਨੀਕੀ ਪ੍ਰਣਾਲੀਆਂ ਦੀ ਪ੍ਰਸ਼ੰਸਾ

ਇੰਨ੍ਹਾਂ ਨਵੀਆਂ ਤਕਨੀਕੀ ਪ੍ਰਣਾਲੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗੀ ਖਾਤਿਆਂ ਨੂੰ ਸਵੈਚਾਲਤ ਕਰਨ ਅਤੇ ਐਸ. ਐਨ. ਏ.-ਸਪਰਸ਼ (S. N. A.-Sparsh) ਰਾਹੀਂ ਕੁਸ਼ਲ ਕੇਂਦਰੀ ਫੰਡ ਪ੍ਰਵਾਹ ਨੂੰ ਯਕੀਨੀ ਬਣਾਉਣ ਤੋਂ ਲੈ ਕੇ ਸਮੁੱਚੀ ਆਡਿਟ ਅਤੇ ਪੈਨਸ਼ਨ ਪ੍ਰਕਿਰਿਆਵਾਂ ਨੂੰ ਡਿਜੀਟਾਈਜ਼ ਕਰਨ ਤੱਕ, ਇਹ ਪਹਿਲਕਦਮੀਆਂ ਮਹੱਤਵਪੂਰਨ ਬੱਚਤ ਪ੍ਰਦਾਨ ਕਰਨਗੀਆਂ, ਜਵਾਬਦੇਹੀ ਵਧਾਉਣਗੀਆਂ ਅਤੇ ਸਭ ਤੋਂ ਮਹੱਤਵਪੂਰਨ, ਸਾਡੇ ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਸੇਵਾ ਡਿਲੀਵਰੀ ਵਿੱਚ ਸੁਧਾਰ ਲਿਆਉਣਗੀਆਂ । ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਵਿਆਪਕ ਡਿਜੀਟਲ ਪ੍ਰਣਾਲੀਆਂ ਦੀ ਸ਼ੁਰੂਆਤ ਨਾਲ ਅਸੀਂ ਸਿਰਫ਼ ਸੌਫਟਵੇਅਰ ਨੂੰ ਅੱਪਗ੍ਰੇਡ ਨਹੀਂ ਕਰ ਰਹੇ ਹਾਂ; ਅਸੀਂ ਇਹ ਯਕੀਨੀ ਬਣਾਉਣ ਲਈ ਆਪਣੇ ਵਿੱਤੀ ਢਾਂਚੇ ਵਿੱਚ ਮੂਲ ਰੂਪ ਵਿੱਚ ਸੁਧਾਰ ਕਰ ਰਹੇ ਹਾਂ ਕਿ ਹਰੇਕ ਰੁਪਏ ਦਾ ਹਿਸਾਬ ਰੱਖਦਿਆਂ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾਵੇ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਬਾਕਸਿੰਗ ਮੁਕਾਬਲੇ ਹੋਏ

0
69th Inter-District School Games

ਪਟਿਆਲਾ, 6 ਅਕਤੂਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਸਿੱ. ਸੰਜੀਵ ਸ਼ਰਮਾ (District Education Officer Sr. Sr. Sanjeev Sharma) ਦੇ ਦਿਸ਼ਾ-ਨਿਰਦੇਸ਼ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ  ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ ।

ਮੁਕਾਬਲਿਆਂ ਵਿੱਚ ਪ੍ਰਿੰਸੀਪਲ ਵਿਜੇ ਕਪੂਰ ਨੇ ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਕਿਹਾ ਅੰਡਰ 17 ਲੜਕੀਆਂ ਬਾਕਸਿੰਗ ਦੇ ਅੰਤਰ ਜ਼ਿਲ੍ਹਾ ਮੁਕਾਬਲੇ (Under 17 Girls Inter-District Boxing Competition) ਪੀ. ਐਮ. ਸ਼ੀ੍ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ 3 ਅਕਤੂਬਰ ਤੋਂ 6 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ । ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੋਰ ਤੇ ਪ੍ਰਿੰਸੀਪਲ ਵਿਜੇ ਕਪੂਰ ਪੀ. ਐਮ. ਸ਼ੀ੍ ਸ. ਸ. ਸ. ਸ. ਮਲਟੀਪਰਪਜ਼, ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਬਾਕਸਿੰਗ ਦੇ ਅਬਜ਼ਰਵਰ ਤਾਰਾ ਸਿੰਘ, ਆਫੀਸ਼ੀਅਲ ਲਕਸ਼ਮੀ, ਅਨਿਲ ਕੁਮਾਰ, ਪ੍ਰੀਤਪਾਲ ਸਿੰਘ, ਦੀਪਇੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਵਿਕਰਮਜੀਤ ਸਿੰਘ, ਪਰਮਜੀਤ ਸਿੰਘ ਸੋਹੀ, ਤਨਵੀਰ ਸਿੰਘ, ਰਾਜੇਸ਼ ਪਾਂਡੇ, ਸੰਧਿਆ ਰਾਣਾ, ਅਨਿਲ ਚਹਿਲ, ਰੁਪਿੰਦਰ ਸਿੰਘ, ਰਾਜੇਸ਼ ਬਠਿੰਡਾ, ਦਿਆ ਸਿੰਘ, ਰਾਕੇਸ਼ ਕੁਮਾਰ ਲਚਕਾਣੀ, ਜਸਵਿੰਦਰ ਸਿੰਘ ਗੱਜੂਮਾਜਰਾ ਸਨ ।

Read More : ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਫੁੱਟਬਾਲ ਦੇ ਮੁਕਾਬਲੇ ਹੋਏ

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ 

0
Health Minister
ਪਟਿਆਲਾ, 6 ਅਕਤੂਬਰ 2025 : ਪੰਜਾਬ ਸਰਕਾਰ ਵੱਲੋਂ ” ਰੰਗਲਾ ਪੰਜਾਬ, ਸਿਹਤਮੰਦ ਪੰਜਾਬ ਅਤੇ ਨਸ਼ਾ ਮੁਕਤ ਪੰਜਾਬ” (“Colorful Punjab, Healthy Punjab and Drug Free Punjab”) ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਠੋਸ ਕਦਮ ਚੁੱਕਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਦਿਹਾਤੀ ਹਲਕੇ ਵਿੱਚ ਸੜਕਾਂ, ਕਲੀਨਿਕ ਅਤੇ ਪੰਚਾਇਤ ਘਰ ਦੀਆਂ ਮੁਹਿੰਮਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ।
ਨਵੀਆਂ ਸੜਕਾਂ, ਕਲੀਨਿਕ ਅਤੇ ਪੰਚਾਇਤ ਘਰ ਦਾ ਉਦਘਾਟਨ
ਡਾ. ਬਲਬੀਰ ਸਿੰਘ (Dr. Balbir Singh) ਨੇ ਪਟਿਆਲਾ ਦੇ ਆਦਰਸ਼ ਕਲੋਨੀ, ਮਨਜੀਤ ਨਗਰ, ਅਨੰਦ ਨਗਰ, ਲਚਕਾਣੀ ਤੋਂ ਭਾਦਸੋਂ, ਮੰਡੋਰ ਤੋਂ ਹਿਆਣਾ ਕਲਾਂ ਅਤੇ ਹਿਆਣਾ ਕਲਾਂ ਤੋਂ ਹਿਆਣਾ ਖੁਰਦ ਤੱਕ ਦੀਆਂ ਸੜਕਾਂ ਦਾ ਉਦਘਾਟਨ ਕੀਤਾ । ਉਨ੍ਹਾਂ ਨੇ ਕਿਹਾ ਕਿ ਇਹ ਸੜਕਾਂ ਸਿਰਫ਼ ਆਵਾਜਾਈ ਦੀ ਸੁਵਿਧਾ ਨਹੀਂ, ਬਲਕਿ ਇਲਾਕੇ ਦੇ ਵਿਕਾਸ ਦਾ ਰਾਹ ਖੋਲ੍ਹਣਗੀਆਂ ।

ਪਿੰਡ ਆਲੋਵਾਲ ਦੇ ਗੁਰੂ ਘਰ ਵਿਚ ਹਾਜ਼ਰੀ ਭਰੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ

ਇਸ ਦੌਰਾਨ ਪਿੰਡ ਆਲੋਵਾਲ ਦੇ ਗੁਰੂ ਘਰ ਵਿਚ ਹਾਜ਼ਰੀ ਭਰੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਸੇ ਤਰ੍ਹਾਂ ਪਿੰਡ ਖੁਰਦ ਵਿਖੇ ਨਵੇਂ ਬਣੇ ਪੰਚਾਇਤ ਘਰ ਦਾ ਉਦਘਾਟਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਨੂੰ ਮਜ਼ਬੂਤ ਬਣਾਉਣਾ ਲੋਕਤੰਤਰ ਦੀ ਜੜ੍ਹ ਨੂੰ ਮਜ਼ਬੂਤ ਕਰਨਾ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਵਾਸੀਆਂ ਨੂੰ ਬਹੁਤ  ਲਾਭ ਹੋਵੇਗਾ।ਇਥੇ ਬੈਠ ਕੇ ਲੋਕ ਵਿਚਾਰ ਵਟਾਂਦਰਾ ਕਰਨਗੇ ਅਤੇ ਆਪਸ ਵਿਚ ਭਾਈਚਾਰਾ ਵਧੇਗਾ ।
ਮੁਫ਼ਤ ਇਲਾਜ ਹੁਣ ਪਿੰਡਾਂ ਦੇ ਦਰਵਾਜ਼ੇ ਤਕ – ਡਾ. ਬਲਬੀਰ ਸਿੰਘ
ਸਿਹਤ ਖੇਤਰ ਵਿੱਚ ਇਕ ਹੋਰ ਵਿਸ਼ੇਸ਼ ਯਤਨ ਕਰਦੇ ਹੋਏ ਮੰਤਰੀ ਨੇ ਪਿੰਡ ਸਿੰਬੜੋ ਵਿੱਚ ਨਵੇਂ ਆਮ ਆਦਮੀ ਕਲੀਨਿਕ (Aam Aadmi Clinic) ਦੀ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ । ਉਨ੍ਹਾਂ ਕਿਹਾ ਕਿ ਇਹ ਕਲੀਨਿਕ ਓਹਨਾ ਲੋਕਾਂ ਲਈ ਹੈ  ਜੋ  ਦੂਰ ਜਾਂ ਹਸਪਤਾਲ ਨਹੀਂ ਜਾ ਸਕਦੇ, ਪੰਜਾਬ ਸਰਕਾਰ ਵੱਲੋਂ  “ਮੁਫ਼ਤ ਤੇ ਸੁਗਮ ਇਲਾਜ” (“Free and affordable treatment”) ਹੁਣ ਓਹਨਾ ਦੀਆਂ ਥਾਵਾਂ ਤਕ ਪਹੁੰਚਾਇਆ ਜਾ ਰਿਹਾ ਹੈ । ਓਹਨਾ ਕਿਹਾ ਕਿ ਇਹ ਸਿਰਫ ਇਮਾਰਤ ਨਹੀਂ, ਸਗੋਂ ਪੰਜਾਬ ਦੀ ਸਿਹਤ ਕ੍ਰਾਂਤੀ ਵੱਲ ਇਕ ਮਜ਼ਬੂਤ ਕਦਮ ਹੈ ।
ਪਿੰਡ ਆਲੋਵਾਲ ਦੇ ਗੁਰੂ ਘਰ ਵਿਚ ਹਾਜ਼ਰੀ ਭਰੀ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਉਨ੍ਹਾਂ ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ’ (‘Chief Minister Bhagwant Singh Mann’) ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਦੀ ਨਵੀਂ ਸੋਚ ਅਤੇ ਨਵੇਂ ਮਾਡਲ ਤੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਸਿਰਫ਼ ਵਾਅਦੇ ਨਹੀਂ ਕਰਦੇ, ਉਨ੍ਹਾਂ ਨੂੰ ਪੂਰਾ ਕਰਕੇ ਵਿਖਾਂਦੇ ਹਾਂ । ਅਸੀਂ ਨਵੇਂ ਪੰਜਾਬ ਦੀ ਨੀਂਹ ਰੱਖ ਰਹੇ ਹਾਂ, ਜਿੱਥੇ ਲੋਕਾਂ ਦੀ ਤਰੱਕੀ ਸਾਡੀ ਪਹਿਲੀ ਤਰਜੀਹ ਹੈ । ਇਸ ਮੌਕੇ ਮੇਅਰ ਕੁੰਦਨ ਗੋਗੀਆ, ਮੇਘ ਚੰਦ ਸ਼ੇਰ ਮਾਜਰਾ, ਨਗਰ ਨਿਗਮ ਦੇ ਅਧਿਕਾਰੀ, ਪੰਚਾਇਤੀ ਅਹੁਦੇਦਾਰ, ਸਥਾਨਕ ਆਗੂ, ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਦੀ ਹਾਜ਼ਰੀ ਦਰਜ ਰਹੀ ।

ਦੋਵਾਂ ਦੇਸ਼ਾਂ ਦਰਮਿਆਨ ਫ਼ਿਰਕੂ ਸਦਭਾਵਨਾ ਦੇ ਨਾਲ ਸ਼ਾਂਤੀ ਸਥਾਪਿਤ ਹੋਵੇਗੀ : ਸਪੀਕਰ

0
Speaker

ਚੰਡੀਗੜ੍ਹ 6 ਅਕਤੂਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Punjab Vidhan Sabha Speaker Kultar Singh Sandhwan) ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ ‘ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ (Guru Nanak Dev Ji’s birthday)  ਮੌਕੇ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ ਹੈ ਅਤੇ ਇਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਫ਼ਿਰਕੂ ਸਦਭਾਵਨਾ ਦੇ ਨਾਲ-ਨਾਲ ਸ਼ਾਂਤੀ ਸਥਾਪਿਤ ਹੋਵੇਗੀ ਅਤੇ ਆਪਸੀ ਵਪਾਰ ਵਿੱਚ ਵੀ ਪ੍ਰਫੁਲਿਤ ਹੋਵੇਗਾ। ਇਸ ਨਾਲ ਕਿਸਾਨਾਂ ਅਤੇ ਵਪਾਰਕ ਭਾਈਚਾਰੇ ਨੂੰ ਵੀ ਲਾਭ ਪਹੁੰਚੇਗਾ ।

Read More : ਕੁਲਤਾਰ ਸਿੰਘ ਸੰਧਵਾਂ ਨੇ ਗਵਰਨਰ ਦੇ ਨੋਟੀਫਿਕੇਸ਼ਨ ਨੂੰ ਲੈ ਕੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ