Home Blog Page 470

ਆਤਮ-ਹੱਤਿਆ ਕਰਨ ਲਈ ਜਿੰਮੇੇਵਾਰ ਦੱਸਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

0
Sucide

ਪਟਿਆਲਾ, 4 ਅਕਤੂਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 108 ਬੀ. ਐਨ. ਐਸ. ਤਹਿਤ ਆਤਮ-ਹੱਤਿਆ ਲਈ ਜਿੰਮੇਵਾਰ (Responsible for suicide) ਦੱਸਣ ਤੇ ਕੇੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜੀਵ ਰੰਜਨ ਥਾਣਾ ਪ੍ਰਭਾਰੀ ਲਾਲ ਮਤੀਆ ਜਿਲਾ ਭਾਗਲਪੁਰ ਬਿਹਾਰ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਅਕਾਸ਼ ਜੈਨ ਪੁੱਤਰ ਅਜੀਤ ਕੁਮਾਰ ਵਾਸੀ ਮਕਾਨ ਨੰ. 108 ਸੈਕਟਰ-33 ਚੰਡੀਗੜ੍ਹ ਨੇ ਦੱਸਿਆ ਕਿ ਉਸਦੀ ਭੈਣ ਖੁਸ਼ਬੂ ਜੈਨ ਜੋ ਕਿ ਆਯੂਸ਼ ਦੀਪਕ ਪੁੱਤਰ ਸੁਦੇਸਵਰ ਮੰਡਲ ਵਾਸੀ ਐਫ-3/38 ਸੈਕਟਰ-16 ਰੋਹਿਨੀ ਦਿੱਲੀ ਹਾਲ ਅਬਾਦ ਮਕਾਨ ਨੰ. 180 ਸੈਕਟਰ-33 ਚੰਡੀਗੜ੍ਹ ਨਾਲ ਵਿਆਹੀ ਹੋਈ ਸੀ ।

ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦਾ ਜੀਜਾ ਆਈ. ਟੀ. ਬੀ. ਪੀ. ਵਿੱਚ ਬਤੌਰ ਡਿਪਟੀ ਕਮਾਂਡੈਂਟ ਨੌਕਰੀ ਕਰਦਾ ਸੀ ਤੇ ਜਿਸਦੀ ਪੋਸਟਿੰਗ ਆਈ. ਟੀ. ਬੀ. ਪੀ. ਕੈਂਪ ਪਟਿਆਲਾ ਵਿਖੇ ਸੀ ਤੇੇ ਡਿਊਟੀ ਦੌਰਾਨ ਇੱਥੇ ਹੀ ਰਹਿੰਦਾ ਸੀ । ਸਿ਼ਕਾਇਤਕਰਤਾ ਨੇ ਦੱਸਿਆ ਕਿ 3 ਅਕਤੂਬਰ 2025 ਨੂੰ ਸਵੇਰ ਤੋਂ ਉਸਦੀ ਭੈਣ ਆਪਣੇ ਪਤੀ ਨੂੰ ਫੋਨ ਕਰ ਰਹੀ ਸੀ ਪਰ ਉਹ ਫੋਨ ਅਟੈਂਡ ਨਹੀ ਕਰ ਰਿਹਾ ਸੀ, ਜਿਸ ਕਰਕੇ ਉੁਸਦੀ ਭੈਣ ਨੇ ਆਈ. ਟੀ. ਬੀ. ਪੀ. ਕਰਮਚਾਰੀ ਵਿਕਾਸ ਸਿੰਘ ਨੂੰ ਫੋਨ ਕਰਕੇ ਆਪਣੇ ਪਤੀ ਦੇ ਫੋਨ ਨਾ ਚੁੱਕਣ ਸਬੰਧੀ ਦੱਸਿਆ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਆਈ. ਟੀ. ਬੀ. ਪੀ. ਕਰਮਚਾਰੀ ਵਿਕਾਸ ਸਿੰਘ ਨੇ ਆਯੂਸ਼ ਦੀਪਕ ਦੇ ਕਮਰੇ ਦੀ ਖਿੜ੍ਹਕੀ ਰਾਹੀ ਦੇਖਿਆ ਕਿ ਉਸਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਤੇ ਜਦੋਂ ਦਰਵਾਜਾ ਤੋੜ ਕੇ ਦੇਖਿਆ ਤਾਂ ਆਯੂਸ਼ ਦੀਪਕ ਨੇ ਪੱਖੇ ਨਾਲ ਰੱਸੀ ਬੰਨ ਕੇ ਸੁਸਾਇਡ ਕਰ ਲਿਆ ਸੀ, ਜਿਸ ਕੋਲ ਉਪਰੋਕਤ ਵਿਅਕਤੀ ਖਿਲਾਫ ਲਿਖਿਆ ਇੱਕ ਸੁਸਾਇਡ ਨੋਟ ਵੀ ਮਿਲਿਆ, ਜਿਸ ਵਿੱਚ ਉਪਰੋਕਤ ਵਿਅਕਤੀ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read more : ਤਿੰਨ ਧੀਆਂ ਦਾ ਗਲਾ ਘੋਟ ਫਿਰ ਮਾਂ ਨੇ ਵੀ ਕੀਤੀ ਆਤਮ-ਹੱਤਿਆ

 

ਟੈ੍ਰਕਟਰ ਹੇੇਠਾਂ ਦਰੜਨ ਨਾਲ ਢਾਈ ਮਹੀਨਿਆਂ ਦੀ ਬੱਚੀ ਦੀ ਹੋਈ ਮੌਤ

0
suicide

ਚੰਡੀਗੜ੍ਹ, 4 ਅਕਤੂਬਰ 2025 : ਭੱਠੇ ਤੇ ਕੰਮ ਕਰਦੇ ਇਕ ਪਰਿਵਾਰ ਦੀ ਢਾਈ ਸਾਲਾਂ ਬੱਚੀ ਉਸ ਸਮੇਂ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੀ ਜਦੋਂ ਭੱਠੇ ਤੇ ਹੀ ਕੰਮ ਕਰਨ ਵਾਲੇ ਇਕ ਵਿਅਕਤੀ ਨੇ ਉਸ ਬੱਚੀ ਨੂੰ ਤੇਜ ਰਫ਼ਤਾਰ ਤੇ ਲਾਪ੍ਰਵਾਹੀ (High speed and carelessness) ਨਾਲ ਟੈ੍ਰਕਟਰ ਚਲਾ ਕੇ ਉਸਨੂੰ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ (Put to death) ।

ਕਿਥੇ ਵਾਪਰਿਆ ਇਹ ਹਾਦਸਾ

ਢਾਈ ਮਹੀਨਿਆਂ ਦੀ ਬੱਚੀ (Two and a half month old baby girl) ਦੇ ਟੈ੍ਰਕਟਰ ਹੇਠਾਂ ਦਰੜੇ ਜਾਣ ਦਾ ਮਾਮਲਾ ਜੀਰਾ ਖੇਤਰ ਵਿਖੇ ਪਿੰਡ ਮੌਜੇ ਵਾਲਾ ਨੇੜੇ ਫਰੈਂਡਜ਼ ਇੱਟਾਂ ਦੇ ਭੱਠੇ ’ਤੇ ਵਾਪਰਿਆ । ਮ੍ਰਿਤਕ ਬੱਚੀ ਦੇ ਪਿਤਾ ਰਾਜ ਪਾਤਰ ਨੇ ਦਸਿਆ ਕਿ ਵੀਰਵਾਰ ਦੀ ਸਵੇਰ ਕਰੀਬ 9 ਵਜੇ ਉਸ ਦੀ ਪਤਨੀ ਨੇ ਉਨ੍ਹਾਂ ਦੀ ਛੋਟੀ ਲੜਕੀ ਜਿਸ ਦਾ ਨਾਮ ਰਾਜ ਨੰਦਨੀ ਹੈ ਨੂੰ ਭੱਠੇ ਦੇ ਨੇੜੇ ਛਾਂ ਵਾਲੀ ਜਗ੍ਹਾ ’ਤੇ ਸੁਲਾ ਦਿਤਾ ਸੀ ।

ਬੱਚੀ ਆਰਾਮ ਨਾਲ ਸੁੱਤੀ ਪਈ ਸੀ

ਰਾਜ ਪਾਤਰ ਨੇ ਦਸਿਆ ਕਿ ਇਹ ਬੱਚੀ ਆਰਾਮ ਨਾਲ ਸੁੱਤੀ ਪਈ ਸੀ ਕਿ ਐਨੇ ਨੂੰ ਗੋਸੀ ਵਾਸੀ ਬਠਿੰਡਾ ਜੋ ਕਿ ਇਸੇ ਭੱਠੇ ’ਤੇ ਕੰਮ ਕਰਦਾ ਹੈ ਨੇ ਆਪਣਾ ਟਰੈਕਟਰ ਬਹੁਤ ਹੀ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਭਜਾ ਕੇ ਲਿਆਉਂਦਿਆਂ ਲਾਪਰਵਾਹੀ ਵਰਤਦਿਆਂ (Using carelessly) ਟਰੈਕਟਰ ਬੱਚੀ ਦੇ ਉਪਰੋਂ ਲੰਘਾ ਦਿਤਾ ਤੇ ਮਾਸੂਮ ਰਾਜ ਨੰਦਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ । ਪੁਲਸ ਨੇ ਸ਼ਿਕਾਇਤਕਰਤਾ ਰਾਜ ਪਾਤਰ ਦੇ ਬਿਆਨਾਂ ਦੇ ਆਧਾਰ ’ਤੇ ਟਰੈਕਟਰ ਚਾਲਕ ਗੋਸੀ ਵਿਰੁਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ ।

Read More : ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਸੁਰੇਂਦਰ ਪਾਲ ਜੁਨੇਜਾ ਦੇ 50ਵੇਂ ਜਨਮ ਦਿਨ ਮੌਕੇ ਐਸ. ਬੀ. ਗਰੈਟੀਚਿਊਡ ਟਰੱਸਟ ਸ਼਼ੁਰੂ

0
S. B. Gratitude Trust launched

ਪਟਿਆਲਾ, 4 ਅਕਤਬਰ 2025 : ਪ੍ਰਸਿੱਧ ਸਮਾਜ ਸੇਵਕ ਤੇ ਬਿਜ਼ਨੈਸਮੈਨ ਸੁਰੇਂਦਰਪਾਲ ਜੁਨੇਜਾ (Surendrapal Juneja) ਜਿਨ੍ਹਾਂ ਦਾ ਲੰਘੇੇ ਦਿਨੀਂ 50ਵਾਂ ਜਨਮ ਦਿਹਾੜਾ (50th birthday) ਮਨਾਇਆ ਗਿਆ ਮੌਕੇ ਐਸ. ਬੀ. ਗ੍ਰੈਟੀਚਿਊਡ ਟਰੱਸਟ ਨਾਮੀ ਸੰਸਥਾ ਦੀ ਸ਼ੁਰੂਆਤ ਕੀਤੀ ਗਈ ।

ਗ੍ਰੀਨਮੈਨ ਐਵਾਰਡੀ ਭਗਵਾਨ ਦਾਸ ਜੁਨੇਜਾ ਨੇ ਕੀਤੀ ਸ਼ੁਰੂਆਤ

ਇਸ ਮੌਕੇੇ ਇਹ ਸ਼ੁਰੂਆਤ ਸੁਰੇਂਦਰਪਾਲ ਜੁਨੇਜਾ ਦੇ ਪਿਤਾ ਗ੍ਰੀਨਮੈਨ ਪਟਿਆਲਾ ਭਗਵਾਨ ਦਾਸ ਜੁਨੇਜਾ (Greenman Patiala Bhagwan Das Juneja) ਨੇ ਕੀਤੀ ।ਇਸ ਮੌਕੇ ਟਰੱਸਟ ਸਬੰਧੀ ਜਾਣਕਾਰੀ ਦਿੰਦਿਆਂ ਸੁਰੇਂਦਰਪਾਲ ਜੁਨੇਜਾ ਨੇ ਦੱਸਿਆ ਕਿ ਟਰੱਸਟ ਵਿਚ ਉਨ੍ਹਾਂ ਵਲੋਂ ਲੋਕਾਂ ਦਾ ਬਿਨਾਂ ਦਵਾਈਆਂ ਦੇ ਇਲਾਜ ਕੀਤਾ ਜਾਵੇਗਾ । ਕਿਉਂਕਿ ਅੱਜ ਦੇ ਯੁੱਗਗ ਵਿਚ ਤਕਰੀਬਨ-ਤਕਰੀਬਨ ਹਰੇਕ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਤੋਂ ਕਿਸੇ ਨਾ ਕਿਸੇ ਬਿਮਾਰੀ ਨਾਲ ਪੀੜ੍ਹਤ ਹੈ । ਜਿਸਦੇ ਚਲਦਿਆਂ ਦਵਾਈਆਂ ਨਾਲ ਇਲਾਜ ਨਾ ਕਰਕੇ ਬਲਕਿ ਆਰਗੈਨਿਕ ਵਿਧੀਆਂ ਰਾਹੀਂ ਇਲਾਜ ਕਰੇਗਾ ਤਾਂ ਜੋ ਲੋਕ ਪੂਰੀ ਤਰ੍ਹਾਂ ਅਤੇ ਲੰਮੇ ਸਮੇਂ ਤੱਕ ਤੰਦਰੁਸਤ ਰਹਿ ਸਕਣ ।

ਟਰੱਸਟ ਤੋਂ ਮਿਲੇਗਾ ਸਮਾਜ ਦੇ ਵਿਚ ਵਿਚਰ ਰਹੇ ਲੋਕਾਂ ਨੂੰ ਵੱਡੇ ਪੱਧਰ ਤੇ ਫਾਇਦਾ ਮਿਲੇਗਾ

ਇਸ ਮੌਕੇ ਟਰੱਸਟ ਦੀ ਸ਼ੁਰੂਆਤ ਕਰਨ ਪਹੁੰਚੇ ਗ੍ਰੀਨਮੈਨ ਐਵਾਰਡੀ ਭਗਵਾਨ ਦਾਸ ਜੁਨੇਜਾ ਨੇ ਕਿਹਾ ਕਿ ਜੋ ਟਰੱਸਟ ਉਨ੍ਹਾਂ ਦੇ ਸਪੁੱਤਰ ਸੁਰੇਂਦਰਪਾਲ ਜੁਨੇਜਾ ਵਲੋਂ ਸ਼ੁਰੂ ਕੀਤਾ ਗਿਆ ਹੈ ਦਾ ਸਮਾਜ ਦੇ ਵਿਚ ਵਿਚਰ ਰਹੇ ਲੋਕਾਂ ਨੂੰ ਵੱਡੇ ਪੱਧਰ ਤੇ ਫਾਇਦਾ ਮਿਲੇਗਾ ਕਿਉਂਕਿ ਉਨ੍ਹਾਂ ਦੀ ਵੀ ਸ਼ੁਰੂ ਤੋਂ ਇਹੋ ਸੋਚ ਰਹੀ ਹੈ ਕਿ ਲੋਕ ਭਲਾਈ ਕਾਰਜ (Public welfare work) ਪਹਿਲ ਦੇ ਆਧਾਰ ਤੇ ਕੀਤੇ ਜਾ ਸਕਣ । ਉਕਤ ਟਰੱਸਟ ਵਿਖੇ ਜਿਨ੍ਹਾਂ ਜਿਨ੍ਹਾਂ ਥੈਰੇਪੀਆ ਦਾ ਇਲਾਜ ਕੀਤਾ ਜਾਵੇਗਾ ਵਿੱਚ ਐਨ. ਡੀ. ਐਸ., ਕਲੋਨ ਹਾਈਡਰੋ ਥੈਰਪੀ, ਐਨ. ਐਲ. ਪੀ., ਯੋਗਾ, ਮਸ਼ੀਨ ਥੈਰੇਪੀ, ਬੀ. ਐਮ. ਆਈ. ਮੈਨੇਜਮੈਂਟ, ਲੀਚ ਥੈਰਪੀ ਆਦੀ ਸ਼ਾਮਿਲ ਹਨ ।

Read More : ਰਾਮ ਲੀਲਾ ਕਲੱਬ ਨੇ ਕੀਤਾ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ

ਆਰਮਜ਼ ਐਕਟ ਕੇਸ ਵਿਚ ਇਕ ਅੰਦਰ ਚਾਰ ਬਾਹਰ

0
Court

ਮੋਹਾਲੀ, 4 ਅਕਤੂਬਰ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਮਾਨਯੋਗ ਅਦਾਲਤ ਨੇ ਆਰਮਜ਼ ਐਕਟ (Arms Act) ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ, ਅਸੀਮ ਉਰਫ਼ ਹਾਸ਼ਮ ਬਾਬਾ, ਦੀਪਕ ਅਤੇ ਵਿਕਰਮ ਸਿੰਘ ਉਰਫ਼ ਵਿੱਕੀ (Gangsters Lawrence Bishnoi, Asim alias Hasham Baba, Deepak and Vikram Singh alias Vicky) ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰਦਿਆਂ ਸੋਨੂੰ ਨਾਮੀ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ ਤਿੰਨ ਸਾਲ ਦੀ ਕੈਦ ਅਤੇ ਜੁਰਮਾਨਾ ਸੁਣਾਇਆ ਹੈ ।

ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਇਕ ਮਹੀਨੇ ਦੀ ਸਜ਼ਾ ਵਧੇਗੀ

ਮਾਨਯੋਗ ਅਦਾਲਤ ਵਲੋਂ ਸੋਨੂੰ ਨੂੰ ਸੁਣਾਈ ਗਈ ਤਿੰਨ ਸਾਲ ਦੀ ਸਜ਼ਾ ਤੇ ਕੀਤੇ ਗਏ ਜੁਰਮਾਨੇ ਸਬੰਧੀ ਆਖਿਆ ਕਿ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਸੋਨੂੰ ਨੂੰ ਇਕ ਮਹੀਨੇ ਦੀ ਹੋਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ ।

ਅਦਾਲਤ ਨੇ ਕੀਤਾ ਫ਼ੈਸਲੇ ਵਿਚ ਸਪੱਸ਼ਟ

ਅਦਾਲਤ (Court) ਨੇ ਅਪਣੇ ਫ਼ੈਸਲੇ ਵਿਚ ਸਪੱਸ਼ਟ ਕੀਤਾ ਕਿ ਇਸਤਗਾਸਾ ਪੱਖ ਸੋਨੂੰ ਵਿਰੁਧ ਧਾਰਾ 25 ਤਹਿਤ ਉਸ ਦਾ ਬਣਦਾ ਅਪਰਾਧ ਸਾਬਤ ਕਰਨ ਵਿਚ ਸਫ਼ਲ ਰਿਹਾ ਹੈ। ਇਸ ਦੇ ਆਧਾਰ ’ਤੇ, ਉਸ ਨੂੰ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਅਤੇ ਬੀ. ਐਨ. ਐਸ. ਦੀ ਧਾਰਾ 120-ਬੀ ਤਹਿਤ ਬਰੀ (Acquittal) ਕਰ ਦਿਤਾ ਗਿਆ । ਅਦਾਲਤ ਨੇ ਅੱਗੇ ਕਿਹਾ ਕਿ ਇਸਤਗਾਸਾ ਪੱਖ ਲਾਰੈਂਸ ਬਿਸ਼ਨੋਈ, ਅਸੀਮ ਉਰਫ਼ ਹਾਸ਼ਮ ਬਾਬਾ, ਦੀਪਕ ਅਤੇ ਵਿਕਰਮ ਸਿੰਘ ਦੇ ਵਿਰੁਧ ਸਬੂਤ ਪ੍ਰਦਾਨ ਕਰਨ ਵਿਚ ਅਸਫ਼ਲ ਰਿਹਾ ਅਤੇ ਇਸ ਲਈ, ਉਨ੍ਹਾਂ ਨੂੰ ਦੋਸ਼ਾਂ ਤੋਂ ਬਰੀ ਕਰ ਦਿਤਾ ਗਿਆ ।

Read More : ਅਦਾਲਤ ਨੇ ਫਿਰ ਇਕ ਵਾਰ ਕਰ ਦਿੱਤੀ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ

 

69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਦਾ ਸ਼ਾਨਦਾਰ ਆਗਾਜ਼

0
Chess

ਸੰਗਰੂਰ, 4 ਅਕਤੂਬਰ : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (69th Punjab State Inter-District School Games) (ਸ਼ਤਰੰਜ) ਅੰਡਰ -17 ਲੜਕੇ/ਲੜਕੀਆਂ ਦਾ ਸ਼ਾਨਦਾਰ ਆਗਾਜ਼ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਹੋਇਆ  । ਸ਼੍ਰੀਮਤੀ ਨਰੇਸ਼ ਸੈਣੀ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚੋਂ 23 ਜ਼ਿਲ੍ਹਿਆਂ ਦੇ ਅੰਡਰ -17 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਸ਼ਤਰੰਜ ਦੇ ਖਿਡਾਰੀ (Chess player) ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣਗੇ ।

23 ਜ਼ਿਲ੍ਹਿਆਂ ਦੇ ਅੰਡਰ -17 ਸਾਲ ਦੇ ਲੜਕੇ ਅਤੇ ਲੜਕੀਆਂ ਖਿਡਾਰੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ

ਟੂਰਨਾਮੈਂਟ ਦੇ ਕਨਵੀਨਰ ਮਨਦੀਪ ਸਿੰਘ ਡੀ. ਪੀ. ਈ. ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਸ਼ਰਮਾ ਨੇ ਅੱਜ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ, ਉਹਨਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਖੇਡ ਭਾਵਨਾ ਤੇ ਇਮਾਨਦਾਰੀ ਨਾਲ ਖੇਡਣ ਲਈ ਪ੍ਰੇਰਿਤ ਕੀਤਾ ।

ਇਸ ਮੌਕੇ ਸਟੇਟ ਕਮੇਟੀ ਮੈਂਬਰ ਸਿਮਰਦੀਪ ਸਿੰਘ ਬਰਨਾਲਾ ਅਤੇ ਬਤੌਰ ਆਬਜ਼ਰਵਰ ਮਲਕੀਤ ਸਿੰਘ ਬਰਨਾਲਾ ਹਾਜ਼ਰ ਸਨ

ਇਸ ਮੌਕੇ ਸਟੇਟ ਕਮੇਟੀ ਮੈਂਬਰ ਸਿਮਰਦੀਪ ਸਿੰਘ ਬਰਨਾਲਾ ਅਤੇ ਬਤੌਰ ਆਬਜ਼ਰਵਰ ਮਲਕੀਤ ਸਿੰਘ ਬਰਨਾਲਾ ਹਾਜ਼ਰ ਸਨ । ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਲਈ ਜ਼ਿਲ੍ਹਾ ਟੂਰਨਾਮੈਂਟ ਕਮੇਟੀ (District Tournament Committee) ਦੇ ਮੈਂਬਰ ਸ੍ਰੀਮਤੀ ਮਨਜੋਤ ਕੌਰ ਅਤੇ ਮੈਂਬਰ ਸਹਿਬਾਨ ਵੀ ਪ੍ਰਬੰਧਾਂ ਸੰਬੰਧੀ ਵੱਖ-ਵੱਖ ਡਿਊਟੀਆਂ ਨਿਭਾਅ ਰਹੇ ਹਨ । ਇਹਨਾਂ ਤੋਂ ਇਲਾਵਾ ਹੈੱਡਮਾਸਟਰ ਸੁਖਦੀਪ ਸਿੰਘ, ਹੈੱਡਮਾਸਟਰ ਗੁਰਿੰਦਰ ਸਿੰਘ, ਹੈੱਡਮਾਸਟਰ ਪਰਵੀਨ ਜਿੰਦਲ, ਹੈੱਡਮਿਸਟ੍ਰੈਸ਼ ਰਿੰਕਲ ਸਿੰਗਲਾ, ਰਾਕੇਸ਼ ਗੁਪਤਾ, ਰਾਜਪ੍ਰੀਤ ਗੋਇਲ, ਹਰਿੰਦਰ ਸ਼ਰਮਾ, ਸੁਖਚੈਨ ਸਿੰਘ, ਦੀਪਕ ਕੁਮਾਰ, ਮੁਨੀਸ਼ ਦੂਆ ਆਦਿ ਹਾਜ਼ਰ ਹਨ ।

Read More : 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਆਯੋਜਿਤ

ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

0
"War on Drugs Campaign"

ਸੰਗਰੂਰ, 4 ਅਕਤੂਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ (To make the state drug-free) ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ (District Police Chief Sartaj Singh Chahal) ਦੇ ਨਿਰਦੇਸ਼ਾਂ ਮੁਤਾਬਕ ਐੱਸ. ਪੀ. (ਪੀ. ਬੀ. ਆਈ.) ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਾਮ ਨਗਰ ਬਸਤੀ, ਉਭਾਵਾਲ ਰੋਡ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ ।

ਮੁਲਜ਼ਮ ਪਤੀ-ਪਤਨੀ ‘ਤੇ ਦਰਜ ਹਨ 12 ਕੇਸ

ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਕਾਕਾ ਸਿੰਘ ਵਾਸੀ ਰਾਮ ਨਗਰ ਬਸਤੀ, ਸੰਗਰੂਰ ਖਿਲਾਫ ਐਨ. ਡੀ. ਪੀ. ਐੱਸ. ਐਕਟ ਦੇ 3 ਅਤੇ ਐਕਸਾਈਜ਼ ਐਕਟ ਦੇ 3 ਕੇਸ ਦਰਜ ਹਨ । ਮੁਲਜ਼ਮ ਕਾਕਾ ਸਿੰਘ ਦੀ ਪਤਨੀ ਬਲਜੀਤ ਕੌਰ ਉਰਫ ਗੱਗੀ ਖ਼ਿਲਾਫ਼ ਵੀ ਐਨ. ਡੀ. ਪੀ. ਐੱਸ. ਐਕਟ ਦੇ 5 ਅਤੇ ਐਕਸਾਈਜ਼ ਐਕਟ ਦਾ 1 ਕੇਸ ਦਰਜ ਹੈ ।

ਪੰਜਾਬ ਸਰਕਾਰ ਵੱਲੋਂ ਅਪਣਾਈ ਜਾ ਰਹੀ ਹੈ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ

ਸਰਤਾਜ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ (Zero tolerance policy) ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ । ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ । ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ ।

ਨਸ਼ਾ ਤਸਕਰ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ : ਚਾਹਲ

ਜ਼ਿਲ੍ਹਾ ਪੁਲਿਸ ਮੁਖੀ ਚਾਹਲ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ । ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ ।

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ

ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਡੀ. ਐੱਸ. ਪੀ. (ਪੀ. ਬੀ. ਆਈ.) ਕਰਨੈਲ ਸਿੰਘ, ਐੱਸ. ਐੱਚ. ਓ. ਥਾਣਾ ਸਿਟੀ-1 ਇੰਸਪੈਕਟਰ ਕਸ਼ਮੀਰ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ ।

Read More : ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

ਥਾਣਾ ਕੋਤਵਾਲੀ ਪਟਿਆਲਾ ਤੇ ਜਿਲਾ ਪੁਲਸ ਨੇ ਕੀਤੀ ਨਸ਼ਾ ਤਸਕਰਾ ਤੇ ਕੀਤੀ ਕਾਰਵਾਈ

0
district police

ਪਟਿਆਲਾ, 4 ਅਕਤੂਬਰ 2025 : ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ (S. S. P. Patiala Varun Sharma) ਨੇ ਦੱਸਿਆ ਕਿ ਪਟਿਆਲਾ ਪੁਲਸ ਨੂੰ ਯੁੱਧ ਨਸ਼ਿਆ ਵਿਰੁੱਧ (War on drugs) ਤਹਿਤ ਅਹਿਮ ਕਾਮਯਾਬੀ ਉਦੋਂ ਮਿਲੀ ਜਦੋਂ ਐਸ. ਪੀ. (ਸਿਟੀ) ਪਲਵਿੰਦਰ ਚੀਮਾ ਦੀ ਅਗਵਾਈ ਹੇਠ ਡੀ. ਐਸ. ਪੀ ਸਿਟੀ-1 ਪਟਿਆਲਾ ਸਤਨਾਮ ਸਿੰਘ, ਮੁੱਖ ਥਾਣਾ ਕੋਤਵਾਲੀ ਪਟਿਆਲਾ ਇੰਸ. ਜਸਪ੍ਰੀਤ ਸਿੰਘ ਕਾਹਲੋਂ ਤੇ ਪਟਿਆਲਾ ਜਿਲੇ ਦੇ 8 ਐਸ. ਐਚ. ਓਜ. ਸਮੇਤ 200 ਮੁਲਾਜਮ ਇਸ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੇ ਵਿੱਚ ਬਦਨਾਮ ਏਰੀਆ ਅਬੂ ਸ਼ਾਹ ਕਲੋਨੀ ਦੇ ਅਹਿਮ ਨਸ਼ਾ ਸਮੱਗਲਰਾਂ ਦੇ 4 ਘਰ ਡਿਮੋਲਿਸ਼ (4 houses of drug smugglers demolished) ਕੀਤੇ ।

ਡਿਊਟੀ ਮੈਜਿਸਟ੍ਰੇਟ ਦੀ ਮੌੌਜੂਦਗੀ ਵਿਚ ਕਾਰਪੋੋਰੇਸ਼ਨ ਨੂੰ ਦੁਆਇਆ ਕਬਜਾ

ਉਨ੍ਹਾਂ ਦੱਸਿਆ ਕਿ ਇਨ੍ਹਾਂ ਨਸ਼ਾ ਸਮੱਗਲਰਾ ਨੇ ਸਰਕਾਰ ਤੇ ਕਾਰਪੋਰੇਸ਼ਨ ਦੀ ਜਗ੍ਹਾ ਉੱਤੇ ਨਜਾਇਜ ਉਸਾਰੀ ਕਰਕੇ ਨਸ਼ੇ ਦੇ ਕਾਲੇ ਧੰਦੇ ਨਾਲ ਘਰ ਬਣਾਏ ਹੋਏ ਸਨ, ਜਿਨ੍ਹਾਂ ਨੂੰ ਡਿਊਟੀ ਮੈਜਿਸਟਰੇਟ (Duty Magistrate) ਦੀ ਹਾਜਰੀ ਤੇ ਕਾਰਪੋਰੇਸ਼ਨ ਦੇ ਅਫਸਰਾਂ ਦੀ ਮਦਦ ਨਾਲ ਇਹ ਨਜਾਇਜ ਕਬਜਾ ਕਾਰਪੋਰੇਸ਼ਨ ਤੇ ਸਰਕਾਰ ਨੂੰ ਦਵਾਇਆ ਗਿਆ। ਇਨ੍ਹਾਂ ਨਜਾਇਜ ਉਸਾਰੀਆਂ ਵਿੱਚੋਂ ਦੀਪਕ ਪੁੱਤਰ ਨਾਇਬ ਕੁਮਾਰ ਉਰਫ ਦੂਨਾ ਰਾਮ ਜਿਸ ਉੱਤੇ ਐਨ. ਡੀ. ਪੀ. ਐਸ. ਐਕਟ ਤੇ ਐਕਸਾਈਜ ਐਕਟ (N. D. P. S. Act and Excise Act)ਧਾਰਵਾਂ ਤਹਿੱਤ ਵੱਖ ਵੱਖ 11 ਮਾਮਲੇ ਦਰਜ ਹਨ ਅਤੇ ਸਲੀਮ ਪੁੱਤਰ ਜੋਗਿੰਦਰ ਵਾਸੀ ਅਬੂ ਸ਼ਾਹ ਢੇਹਾ ਬਸਤੀ ਜਿਸ ਦੇ ਪਰਿਵਾਰ ਉੱਤੇ ਵੀ ਐਨ. ਡੀ. ਪੀ. ਐਸ. ਐਕਟ ਤੇ ਹੋਰ ਧਾਰਵਾਂ ਤਹਿਤ 5 ਤੋ ਵੱਧ ਕੇਸ ਦਰਜ ਹਨ, ਜਿਸਦਾ ਨਜਾਇਜ ਕਬਜਾ ਵੀ ਹਟਾ ਕੇ ਕਾਰਪੋਰੇਸ਼ਨ ਦੇ ਹਵਾਲੇ ਕੀਤਾ ਗਿਆ ।

Read More : ਯੁੱਧ ਨਸ਼ਿਆ ਵਿਰੁੱਧ: ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ-ਪੁਲਸ ਕਮਿਸ਼ਨਰ

‘ਯੁੱਧ ਨਸ਼ਿਆਂ ਵਿਰੁੱਧ’ 216ਵੇਂ ਦਿਨ ਜਾਰੀ 

0
DGP Punjab

ਚੰਡੀਗੜ੍ਹ, 3 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਸ ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ ਕੀਤੀ ।

ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

“ਯੁੱਧ ਨਸ਼ਿਆਂ ਵਿਰੁੱਧ” ਦੌਰਾਨ ਸੂਬੇ ਭਰ ਵਿੱਚ 45 ਐਫ. ਆਈ. ਆਰਜ਼. ਦਰਜ (45 F. I. R.s. registered) ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਨਾਲ, 216 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,684 ਹੋ ਗਈ ਹੈ । ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ।

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ।

ਆਪਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 328 ਛਾਪੇ ਮਾਰੇ

ਇਸ ਆਪਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ (67 gazetted officers during the operation) ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 328 ਛਾਪੇ ਮਾਰੇ ਹਨ । ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 351 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ । ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ‘ਯੁੱਧ ਨਸ਼ਿਆਂ ਵਿਰੁੱਧ’ 183ਵੇਂ ਦਿਨ, ਪੰਜਾਬ ਪੁਲਸ ਨੇ 324 ਥਾਵਾਂ ’ਤੇ ਕੀਤੀ ਛਾਪੇਮਾਰੀ

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼

0
Minister Sanjeev Arora

ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ 2025 : ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ (Minister Sanjeev Arora) ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼

ਮੀਟਿੰਗ ਦੌਰਾਨ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨ. ਐਚ. ਏ. ਆਈ.) (Project Director (N. H. A. I.)) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਜਵਾਬ ਵਿੱਚ ਪ੍ਰੋਜੈਕਟ ਡਾਇਰੈਕਟਰ (ਐਨ. ਐਚ. ਏ. ਆਈ.) ਨੇ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ 150 ਕਰੋੜ ਦੀ ਵੰਡ ਦੀ ਪੁਸ਼ਟੀ ਕੀਤੀ । ਜਲੰਧਰ ਬਾਈਪਾਸ ਦੇ ਨੇੜੇ ਵਾਹਨ ਅੰਡਰਪਾਸ ਦੀ ਪ੍ਰਗਤੀ ਬਾਰੇ ਵੀ ਅਪਡੇਟਸ ਸਾਂਝੇ ਕੀਤੇ ਗਏ ।

ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਸ਼ਹਿਰੀ ਸੁਹਜ ਨੂੰ ਵਧਾਉਣ ਅਤੇ ਨਾਗਰਿਕ ਨੈਤਿਕ ਅਨੁਸ਼ਾਸਨ ਲਾਗੂ ਕਰਨ ਦੀ ਕੋਸਿ਼ਸ਼ ਤਹਿਤ ਮੰਤਰੀ ਨੇ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੁਧਿਆਣਾ-ਫਿਰੋਜ਼ਪੁਰ ਐਲੀਵੇਟਿਡ ਹਾਈਵੇਅ ਦੇ ਪਿੱਲਰਾਂ ਨੂੰ ਵਿਗਾੜਨ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਸ਼ਹਿਰ ਦੇ ਸੁੰਦਰੀਕਰਨ ਦੇ ਯਤਨਾਂ ਵਿੱਚ ਰੁਕਾਵਟ ਪਾਉਣ ਵਾਲੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟਾਲਰੈਂਸ ਪਹੁੰਚ ਅਪਣਾਉਣ `ਤੇ ਜ਼ੋਰ ਦਿੱਤਾ । ਇਸ ਤੋਂ ਇਲਾਵਾ ਉਨ੍ਹਾਂ ਨੇ ਨਗਰ ਨਿਗਮ ਨੂੰ ਸੜਕਾਂ ਤੋਂ ਕੂੜਾ-ਕਰਕਟ ਅਤੇ ਲਾਵਾਰਿਸ ਵਾਹਨਾਂ ਨੂੰ ਤੁਰੰਤ ਹਟਾਉਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ।

ਅਰੋੜਾ ਨੇ ਲਿਆ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਵਰਗੇ ਕਈ ਹੋਰ ਰਣਨੀਤਕ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ

ਅਰੋੜਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (Airports Authority of India) ਅਤੇ ਜਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਵਰਗੇ ਕਈ ਹੋਰ ਰਣਨੀਤਕ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਨੇ ਲੁਧਿਆਣਾ-ਬਠਿੰਡਾ ਹਾਈਵੇਅ, ਲੁਧਿਆਣਾ-ਖਰੜ ਹਾਈਵੇਅ `ਤੇ ਮਿਸਿੰਗ ਲਿੰਕ, ਲੁਧਿਆਣਾ-ਰੋਪੜ ਕਨੈਕਟੀਵਿਟੀ ਅਤੇ ਐਲੀਵੇਟਿਡ ਹਾਈਵੇਅ ਦੇ ਨਾਲ ਪਾਰਕਿੰਗ ਸਹੂਲਤਾਂ ਦੇ ਵਿਕਾਸ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਵੀ ਮੁਲਾਂਕਣ ਕੀਤਾ ।

ਮੰਤਰੀ ਨੇ 13 ਨਗਰ ਨਿਗਮਾਂ ਵਿੱਚ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪਹਿਲਕਦਮੀ ਦਾ ਜਾਇਜ਼ਾ ਵੀ ਲਿਆ

ਇਸ ਤੋਂ ਇਲਾਵਾ ਮੰਤਰੀ ਨੇ 13 ਨਗਰ ਨਿਗਮਾਂ ਵਿੱਚ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (Punjab State Power Corporation) ਲਿਮਟਿਡ ਦੀ ਪਹਿਲਕਦਮੀ ਦਾ ਜਾਇਜ਼ਾ ਵੀ ਲਿਆ, ਜਿਸ ਵਿੱਚ 87 ਸਬ-ਡਿਵੀਜ਼ਨ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਲੁਧਿਆਣਾ ਦੇ ਸਿਵਲ ਲਾਈਨਜ਼ ਸਬ- ਡਿਵੀਜ਼ਨ ਲਈ ਟੈਂਡਰ 9 ਅਕਤੂਬਰ ਨੂੰ ਇੱਕ ਪਾਇਲਟ ਪ੍ਰੋਜੈਕਟ ਵਜੋਂ ਖੁੱਲ੍ਹਣਗੇ । ਇਸ ਪ੍ਰੋਜੈਕਟ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਵਧਾਉਣਾ ਅਤੇ ਬਿਜਲੀ ਦੇ ਕੱਟਾਂ ਨੂੰ ਘੱਟਾਉਣਾ ਹੈ । ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਹੋਰ ਅਹਿਮ ਵਿਭਾਗਾਂ ਅਧੀਨ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਵੀ ਕੀਤੀ ।

ਅਰੋੜਾ ਨੇ ਦਿੱਤੇ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਜ਼ੋਨਲ ਕਮਿਸ਼ਨਰ, ਨਗਰ ਨਿਗਮ ਨੂੰ ਐਮ. ਪੀ. ਐਲ. ਏ. ਡੀ. ਸਕੀਮ ਅਧੀਨ ਲੰਬਿਤ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼

ਅਰੋੜਾ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਜ਼ੋਨਲ ਕਮਿਸ਼ਨਰ, ਨਗਰ ਨਿਗਮ ਨੂੰ ਐਮ. ਪੀ. ਐਲ. ਏ. ਡੀ. ਸਕੀਮ ਅਧੀਨ ਲੰਬਿਤ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਮਾਨਯੋਗ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਅਤੇ ਸਾਰੀਆਂ ਵਿਕਾਸ ਪਹਿਲਕਦਮੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ।

ਸਮੀਖਿਆ ਦੌਰਾਨ ਪ੍ਰਮੁੱਖ ਅਧਿਕਾਰੀਆਂ ਵਿਚ ਕੌਣ ਕੌਣ ਸੀ ਮੌਜੂਦ

ਸਮੀਖਿਆ ਦੌਰਾਨ ਮੌਜੂਦ ਪ੍ਰਮੁੱਖ ਅਧਿਕਾਰੀਆਂ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸੀ. ਐਸ. ਡਾ. ਰਮਨਦੀਪ ਕੌਰ, ਪੀ. ਡੀ. ਐਨ. ਐਚ. ਏ. ਆਈ. ਪ੍ਰਿਅੰਕਾ ਮੀਨਾ, ਜ਼ੋਨਲ ਕਮਿਸ਼ਨਰ ਐਮਸੀਐਲ ਸ਼ੇਕਨ ਅਤੇ ਡਿਪਟੀ ਈ. ਐਸ. ਏ. ਦਫ਼ਤਰ ਦੇ ਨੁਮਾਇੰਦੇ ਸ਼ਾਮਲ ਸਨ ।

Read More : ਸੰਜੀਵ ਅਰੋੜਾ ਨੂੰ ਮਿਲੇ ਉਦਯੋਗ, ਵਣਜ, ਨਿਵੇਸ਼ ਪ੍ਰਮੋਸ਼ਨ, ਐਨ. ਆਰ. ਆਈ. ਮਾਮਲੇ

ਵਿੱਤ ਮੰਤਰੀ ਵੱਲੋਂ 5 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

0
Harpal Cheema

ਚੰਡੀਗੜ੍ਹ, 3 ਅਕਤੂਬਰ 2025 : ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Advocate Harpal Singh Cheema,) , ਜੋ ਕਿ ਕਰਮਚਾਰੀ ਮੁੱਦਿਆਂ ‘ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ (‘Maternity Benefits Act, 1961’) ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ।

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ (ASHA Facilitator Maternity Leave) ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ । ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ ‘ਤੇ ਲਾਗੂ ਹੋਣਗੀਆਂ । ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ ।

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ

ਇਸ ਦੌਰਾਨ ਵਿੱਤ ਮੰਤਰੀ ਵੱਲੋਂ ਪੰਜਾਬ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਜ਼ਮ ਯੂਨੀਅਨ, ਈ. ਟੀ. ਟੀ. ਟੀ. ਈ. ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ), ਅਤੇ ਬੇਰੁਜ਼ਗਰ ਪੀ. ਐਸ. ਟੀ. ਈ. ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ । ਉਨ੍ਹਾਂ ਇਸ ਮੌਕੇ ਨਿਯਮਾਂ ਅਨੁਸਾਰ ਜਾਇਜ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ।

ਅਧਿਕਾਰੀਆਂ ਨੂੰ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਵਿਚਾਰ-ਵਟਾਂਦਰੇ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿਚਾਰ ਅਤੇ ਜ਼ਰੂਰੀ ਕਾਰਵਾਈ ਲਈ ਤੁਰੰਤ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ । ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਗੱਲਬਾਤ ਜਾਰੀ ਰਹੇਗੀ, ਅਤੇ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਲਈ ਮੀਟਿੰਗਾਂ ਜਾਰੀ ਰਹਿਣਗੀਆਂ ।

ਮੀਟਿੰਗ ਦੌਰਾਨ ਮੰਗਾਂ ਅਤੇ ਮੁੱਦੇ ਕਿਸ ਕਿਸ ਵਲੋਂ ਕੀਤੇ ਗਏ ਪੇਸ਼

ਜੰਗਲਾਤ ਵਰਕਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਅਤੇ ਸੁਲੱਖਣ ਸਿੰਘ ਮੋਹਾਲੀ, ਅਤੇ ਉਪ-ਪ੍ਰਧਾਨ ਸਤਨਾਮ ਸਿੰਘ ਸੰਗਰੂਰ; ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ ਤੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਸ਼ਿੰਦਰਪਾਲ ਕੌਰ ਬਾਲਿਆਂਵਾਲੀ, ਅਤੇ ਕਿਰਨਜੀਤ ਕੌਰ ਮਾਨਸਾ; ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਸਹਾਇਕ ਸਕੱਤਰ ਸਲੀਮ ਮੁਹੰਮਦ, ਈ. ਟੀ. ਟੀ. ਟੀ. ਈ. ਟੀ. ਟੀ. ਈ. ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਸੂਬਾ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ, ਅਤੇ ਖਜ਼ਾਨਚੀ ਗੁਰਮੁਖ ਸਿੰਘ ਪਟਿਆਲਾ ਅਤੇ ਬੇਰੁਜ਼ਗਰ ਪੀ. ਐਸ. ਟੀ. ਈ. ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਕਿਰਨਦੀਪ, ਜੋਤਇੰਦਰ ਸਿੰਘ ਅਤੇ ਹਰਮਿੰਦਰ ਸੈਣੀ ਨੇ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ ।

Read More : ਵਿੱਤ ਮੰਤਰੀ ਨੇ ਕਿਸਾਨਾਂ ਦੀ ਵਿੱਤੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ