Home Blog Page 472

ਧੀ ਦੇ ਚਰਿੱਤਰ ਤੇ ਸ਼ੱਕ ਦੇ ਚੱਕਰ ਵਿਚ ਪਿਤਾ ਨੇ ਨਹਿਰ ਵਿਚ ਸੁੱਟੀ ਧੀ

0
Sucide

ਫਿਰੋਜਪੁਰ, 3 ਅਕਤੂਬਰ 2025 : ਪੰਜਾਬ ਦੇ ਸ਼ਹਿਰ ਫ਼ਿਰੋਜ਼ਪੁਰ (Ferozepur) ਵਿਚ ਇਕ ਪਿਤਾ ਵਲੋਂ ਅਪਣੀ ਹੀ ਧੀ ਨੂੰ ਨਹਿਰ ਵਿਚ ਸੁੱਟਣ (Throwing the daughter into the canal) ਦਾ ਮਾਮਲਾ ਸਾਹਮਣੇ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਘਟਨਾਕ੍ਰਮ ਇਸ ਲਈ ਵਾਪਰਿਆ ਕਿਉਂਕਿ ਇਕ ਪਿਤਾ ਵਲੋਂ ਹੀ ਆਪਣੀ ਧੀ ਦੇ ਕਰੈਕਟਰ ਤੇ ਸ਼ੱਕ ਕੀਤਾ ਜਾ ਰਿਹਾ ਸੀ ।

ਪੁਲਸ ਨੇ ਕਰ ਲਿਆ ਹੈ ਕੇਸ ਦਰਜ

ਫਿਰੋਜ਼ਪੁਰ ਵਿਖੇ ਵਾਪਰੇ ਇਸ ਘਟਨਾਕ੍ਰਮ ਦੇ ਚਲਦਿਆਂ ਪੁਲਸ ਵਲੋਂ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਰਜੀਤ ਸਿੰਘ ਵਾਸੀ ਹਾਊਸਿੰਗ ਬੋਰਡ ਕਲੋਨੀ ਫ਼ਿਰੋਜ਼ਪੁਰ ਸ਼ਹਿਰ ਸ਼ਾਮਲ ਹੈ ।

ਕੀ ਦੱਸਿਆ ਥਾਣਾ ਦੇ ਐਸ. ਐਚ. ਓ. ਨੇ

ਜਿਸ ਥਾਂ ਤੇ ਘਟਨਾ ਵਾਪਰੀ ਦੇ ਅਧੀਨ ਆਉਂਦੇ ਥਾਣੇ ਦੇ ਐਸ. ਐਚ. ਓ. (The S. H. O. of the police station.) ਜਤਿੰਦਰ ਸਿੰਘ ਨੇ ਦਸਿਆ ਕਿ ਸ਼ਿਕਾਇਤਕਰਤਾ ਦਾ ਮਾਮਾ ਸੁਰਜੀਤ ਸਿੰਘ ਉਸ ਦੀ ਲੜਕੀ ਦੇ ਚਾਲ-ਚਲਣ ’ਤੇ ਸ਼ੱਕ ਕਰਦਾ ਸੀ ਅਤੇ ਉਸ ਦੀ ਕੁੱਟਮਾਰ ਕਰਦਾ ਸੀ। ਉਸ ਨੇ ਦਸਿਆ ਕਿ ਬੀਤੀ ਰਾਤ ਸੁਰਜੀਤ ਸਿੰਘ ਅਪਣੀ ਲੜਕੀ ਪ੍ਰੀਤ ਨੂੰ ਮੋਟਰਸਾਈਕਲ ’ਤੇ ਰਿਸ਼ਤੇਦਾਰੀ ’ਚ ਜਾਣ ਦੇ ਬਹਾਨੇ ਲੈ ਕੇ ਮੋਗਾ ਰੋਡ ’ਤੇ ਜਾ ਰਿਹਾ ਹੈ ਤਾਂ ਸ਼ਿਕਾਇਤਕਰਤਾ ਨੇ ਤੁਰਤ ਮੋਟਰਸਾਈਕਲ ’ਤੇ ਅਪਣੇ ਮਾਮੇ ਦਾ ਪਿੱਛਾ ਕੀਤਾ, ਜਿਸ ਨੇ ਦੇਖਦੇ ਹੀ ਦੇਖਦੇ ਅਪਣੀ ਲੜਕੀ ਦੇ ਹੱਥ ਬੰਨ੍ਹ ਕੇ ਨਹਿਰ ’ਚ ਸੁੱਟ ਦਿਤਾ ਅਤੇ ਫ਼ਰਾਰ ਹੋ ਗਿਆ ।

Read More :  ਨਹਿਰ ਵਿਚ ਡੁਬਣ ਕਾਰਨ ਪੰਜਾਬੀ ਨੌਜਵਾਨ ਦੀ ਇਟਲੀ `ਚ ਮੌ.ਤ

ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

0
Sucide

ਪਟਿਆਲਾ, 3 ਅਕਤੂਬਰ 2025 : ਥਾਣਾ ਪਸਿਆਣਾ ਪੁਲਸ (Police Station Pasiana) ਨੇ ਫੇਟ ਮਾਰ ਕੇ ਮੌਤ ਦੇੇ ਘਾਟ ਉਤਾਰਨ ਤੇ ਕਾਰ ਦੇ ਅਣਪਛਾਤੇ ਚਾਲਕ (Unknown driver) ਵਿਰੁੱਧ ਵੱਖ-ਵੱਖ ਧਾਰਾਵਾਂ 281, 106 (1), 324 (4) ਬੀ. ਐਨ. ਐਸ. ਤਹਿਤ ਕੇੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਸਿ਼ੰਦਰਪਾਲ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਵਾਰਡ ਨੰ. 16 ਪੀਰ ਗੋਰੀ ਮੁਹੱਲਾ ਸਮਾਣਾ ਥਾਣਾ ਸਿਟੀ ਸਮਾਣਾ ਨੇ ਦੱਸਿਆ ਕਿ 10 ਅਪੈ੍ਲ 2025 ਨੂੰ ਉਸਨੂੰ ਕਿਸੇ ਰਾਹਗੀਰ ਦਾ ਫੋਨ ਆਇਆ ਸੀ ਕਿ ਉਸਦੇ ਲੜਕੇ ਰਵਿੰਦਰ ਸਿੰਘ ਦਾ ਪਿੰਡ ਰਾਮਨਗਰ (Village Ramnagar) ਨੇੜੇ ਕਿਸੇ ਵ੍ਹੀਕਲ ਨਾਲ ਐਕਸੀਡੈਂਟ ਹੋ ਗਿਆ ਹੈ, ਜਿਸਦੀ 16 ਅਪੈ੍ਲ 2025 ਨੂੰ ਇਲਾਜ ਦੌਰਾਨ ਮੌਤ ਹੋ ਗਈ ਸੀ ਅਤੇ ਉਸ ਨੇ ਆਪਣੇ ਬਿਆਨ ਵਿੱਚ ਰਵਿੰਦਰ ਸਿੰਘ ਦਾ ਮੋਟਰਸਾਇਕਲ ਮਿੱਟੀ ਵਿੱਚ ਸਲਿੱਪ ਹੋਣ ਕਰਕੇ ਕੁਦਰਤੀ ਮੌਤ ਹੋਣ ਤੇ ਲਿਖਾ ਕੇ ਕਾਰਵਾਈ ਕਰਕੇ ਪੋਸਟਮਾਰਟਮ ਕਰ ਦਿੱਤਾ ਸੀ ਪਰ ਕੁੱਝ ਦਿਨ ਪਹਿਲਾਂ ਉਸਨੂੰ ਰਾਜਵੀਰ ਸਿੰਘ ਵਾਸੀ ਪਿੰਡ ਤਲਵੰਡੀ ਮਲਿਕ ਨੇ ਦੱਸਿਆ ਕਿ ਕਾਰ ਦਦੇ ਅਣਪਛਾਤੇ ਡਰਾਇਵਰ ਨੇ ਆਪਣੀ ਕਾਰ ਨਾਲ ਰਵਿਦਰ ਸਿੰਘ ਨੂੰ ਫੇਟ ਮਾਰੀ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ । ਪੁਲਸ ਨੇੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

0
Chief Agriculture Officer

ਪਟਿਆਲਾ, 3 ਅਕਤੂਬਰ 2025 : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ (Chief Agriculture Officer Dr. Jaswinder Singh) ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ (Farmers should not harvest their paddy at night.) । ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ, ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ ਰੋਗ ਵਾਲਾ ਪਾਊਡਰ ਨਮੀ ਕਾਰਨ ਝੋਨੇ ਦੇ ਦਾਣਿਆਂ ਨਾਲ ਲੱਗ ਜਾਂਦਾ ਹੈ, ਜਿਸ ਕਾਰਨ ਦਾਣਾ ਬਦਰੰਗ ਹੋਣ ਕਾਰਨ ਝੋਨੇ ਨੂੰ ਵਿਕਣ ਵਿੱਚ ਮੁਸ਼ਕਲ ਹੁੰਦੀ ਹੈ ।

ਕਿਹਾ, ਰਾਤ ਸਮੇਂ ਝੋਨੇ ਦੀ ਕਟਾਈ ਨਾਲ ਦਾਣਾ ਬਦਰੰਗ ਹੋਣ ਕਾਰਨ ਵਿੱਕਣ ‘ਚ ਆਉਂਦੀ ਹੈ ਮੁਸ਼ਕਲ

ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਪਹਿਲਾ ਹੀ ਜਾਰੀ ਕੀਤੇ ਹਨ, ਇਸ ਲਈ ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ ਸਗੋਂ ਧੁੱਪ ਵਿੱਚ ਕਟਾਈ ਕਰਨ ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੀ ਠੀਕ ਰਹਿੰਦੀ ਹੈ ।

ਪਰਾਲੀ ਦੇ ਨਿਪਟਾਰੇ ਲਈ ਕਿਸਾਨ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਡਾ. ਜਸਵਿੰਦਰ ਸਿੰਘ

ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀਆਂ ‘ਚ 12 ਲੱਖ 35 ਹਜ਼ਾਰ ਮੀਟਰਿਕ ਟਨ ਝੋਨਾ (This year, 12 lakh 35 thousand metric tons of paddy will be available in the markets.) ਆਉਣ ਦਾ ਉਮੀਦ ਹੈ ਅਤੇ ਹਾਲੇ ਤੱਕ ਮੰਡੀਆਂ ਵਿੱਚ 61 ਹਜ਼ਾਰ 771 ਮੀਟਰਿਕ ਟਨ ਆਮਦ ਹੋਈ ਹੈ ਜੋ ਆਉਣ ਵਾਲੇ ਦਿਨ ਵਿੱਚ ਤੇਜ਼ ਹੋਵੇਗੀ । ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਲਈ (To mix the straw in the field itself) ਜ਼ਿਲ੍ਹੇ ਵਿੱਚ ਮਸ਼ੀਨਰੀ ਉਪਲਬੱਧ ਹੈ ਅਤੇ ਇਸ ਦੀ ਵਰਤੋਂ ਕਰਕੇ ਕਿਸਾਨ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਨ, ਉਥੇ ਹੀ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ । ਉਨ੍ਹਾਂ ਦੱਸਿਆ ਕਿ ਐਕਸ ਸੀਟੂ ਤਕਨੀਕ ਰਾਹੀਂ ਕਿਸਾਨ ਬੇਲਰ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾਕੇ ਵੀ ਇਸ ਦਾ ਨਿਪਟਾਰਾ ਕਰ ਸਕਦੇ ਹਨ ।

Read More : ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਹੁਕਮ ਜਾਰੀ

0
Additional District Magistrate Simarpreet

ਪਟਿਆਲਾ, 3 ਅਕਤੂਬਰ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ (Additional District Magistrate Simarpreet) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 3 ਦਸੰਬਰ 2025 ਤੱਕ ਲਾਗੂ ਰਹਿਣਗੇ (The order will remain in effect until December 3, 2025.) ।

ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ । ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ ।

Read More : ਪਟਿਆਲਾ ਜ਼ਿਲ੍ਹੇ ‘ਚ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ‘ਤੇ ਪਾਬੰਦੀ

ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਆਲੇ ਦੁਆਲੇ ਦੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

0
no drone zone

ਪਟਿਆਲਾ, 3 ਅਕਤੂਬਰ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ (Additional District Magistrate Simarpreet) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ (Jail areas and 500 meters around jails in the district declared as no drone zones)। ਇਹ ਹੁਕਮ 3 ਦਸੰਬਰ 2025 ਤੱਕ ਲਾਗੂ ਰਹਿਣਗੇ ਤੇ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ (Director General of Police Punjab) ਦੇ ਜਾਰੀ ਪੱਤਰ ਮੁਤਾਬਕ ਡਰੋਨ ਜਨਤਕ ਡੋਮੇਨ ਵਿੱਚ ਤੇਜ਼ੀ ਨਾਲ ਪ੍ਰਸਿੱਧ ਅਤੇ ਅਸਾਨੀ ਨਾਲ ਪਹੁੰਚਣਯੋਗ ਬਣ ਗਏ ਹਨ, ਜੋ ਸੰਭਾਵੀ ਸੁਰੱਖਿਆ ਉਲੰਘਣਾਵਾਂ ਅਤੇ ਧਮਕੀਆਂ ਬਾਰੇ ਚਿੰਤਾਵਾਂ ਪੈਦਾ ਕਰਦੀਆਂ ਹਨ । ਜੇਲ੍ਹਾਂ ਦੇ ਨੇੜੇ ਡਰੋਨਾਂ ਦੀ ਅਣਅਧਿਕਾਰਤ ਨਿਗਰਾਨੀ ਲਈ, ਨਸ਼ੀਲੇ ਪਦਾਰਥਾਂ (ਮੋਬਾਇਲ, ਨਸ਼ੀਲੇ ਪਦਾਰਥਾਂ, ਹਥਿਆਰਾਂ ਆਦਿ) ਦੀ ਤਸਕਰੀ ਲਈ, ਭੱਜਣ ਦੀਆਂ ਕੋਸ਼ਿਸ਼ਾਂ ਦੀ ਸਹੂਲਤ ਲਈ ਅਤੇ ਇੱਥੋਂ ਤੱਕ ਕਿ ਰਾਜ ਦੀ ਪ੍ਰਭੂਸੱਤਾ ਨੂੰ ਚੁਨੌਤੀ ਦੇਣ ਦੇ ਉਦੇਸ਼ ਨਾਲ ਅੱਤਵਾਦੀ ਹਮਲਿਆਂ ਲਈ ਵੀ ਸੰਭਾਵਿਤ ਦੁਰਵਰਤੋਂ ਨੂੰ ਨਕਾਰਿਆਂ ਨਹੀਂ ਜਾ ਸਕਦਾ । ਜੇਲ੍ਹਾਂ ਦੇ ਨੇੜੇ ਅਜਿਹੀਆਂ ਅਣਅਧਿਕਾਰਤ ਡਰੋਨ ਉਡਾਣਾਂ ਇੱਕ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ, ਜਿਸ ਨਾਲ ਜੇਲ੍ਹਾਂ ਨੂੰ ਸੁਰੱਖਿਆ ਉਲੰਘਣਾਵਾਂ ਦਾ ਸਾਹਮਣਾ ਕਰਨਾ ਪੈਦਾ ਹੈ । ਜੇਲ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਣ ਜ਼ਰੂਰੀ ਹੈ ।

Read More : ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਵਿਧਾਨ ਸਭਾ ਸਪੀਕਰ ਨੇ ਸੌਂਪੀ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਰਾਸ਼ੀ

0
kultar singh sandhwan

ਚੰਡੀਗੜ੍ਹ 2 ਅਕਤੂਬਰ 2025  : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਮਜ਼ਦੂਰ ਪੰਨਾ ਲਾਲ, ਕੋਟਕਪੂਰਾ ਦਾ ਰਹਿਣ ਵਾਲਾ ਸੀ, ਜਿਸਦੀ ਉਸਾਰੀ ਦਾ ਕੰਮ ਕਰਦੇ ਸਮੇਂ ਇੱਕ ਹਾਦਸੇ ਕਾਰਨ ਮੌਤ ਹੋ ਗਈ ਸੀ ਅਤੇ ਉਹ ਕਿਰਤ ਵਿਭਾਗ ਪੰਜਾਬ (Labor Department Punjab) ਦਾ ਰਜਿਸਟਰਡ ਲਾਭਪਾਤਰੀ ਵੀ ਸੀ । ਸਪੀਕਰ ਨੇ ਮ੍ਰਿਤਕ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸੌਂਪੀ ।

ਮਨੁੱਖੀ ਜਾਨ ਦੀ ਕੀਮਤ ਕਿਸੇ ਵੀ ਰੂਪ ਵਿਚ ਅਦਾ ਨਹੀਂ ਕੀਤੀ ਜਾ ਸਕਦੀ

ਬੇਸ਼ੱਕ, ਮਨੁੱਖੀ ਜਾਨ ਦੀ ਕੀਮਤ ਕਿਸੇ ਵੀ ਰੂਪ ਵਿਚ ਅਦਾ ਨਹੀਂ ਕੀਤੀ ਜਾ ਸਕਦੀ, ਪਰ ਮਿਸਤਰੀ, ਤਰਖਾਣ, ਲੁਹਾਰ, ਇੱਟਾਂ ਦੇ ਭੱਠੇ ਦੇ ਕਾਮੇ, ਸੰਗਮਰਮਰ-ਟਾਈਲ ਫਿੱਟ ਕਰਨ ਵਾਲੇ, ਪਲੰਬਰ, ਇਲੈਕਟ੍ਰੀਸ਼ੀਅਨ, ਪੇਂਟਰ, ਪੀ. ਓ. ਪੀ. ਵਰਕਰ, ਛੋਟੇ ਅਤੇ ਬੇ-ਜ਼ਮੀਨੇ ਕਿਸਾਨ ਅਤੇ ਹੋਰ ਮਜ਼ਦੂਰ ਜੋ ਉਸਾਰੀ ਦਾ ਕੰਮ ਕਰਦੇ ਹਨ, ਕਿਰਤ ਵਿਭਾਗ ਵਿੱਚ ਰਜਿਸਟ੍ਰੇਸ਼ਨ ਤੋਂ ਬਾਅਦ ਲਾਭਪਾਤਰੀ ਬਣ ਸਕਦੇ ਹਨ ਅਤੇ ਕਿਰਤ ਵਿਭਾਗ, ਪੰਜਾਬ ਦੁਆਰਾ ਚਲਾਈ ਜਾ ਰਹੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ ।

18 ਤੋਂ 60 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ ਇਸ ਸਕੀਮ ਅਧੀਨ ਖੁਦ ਨੂੰ ਲਾਭਪਾਤਰੀ ਵਜੋਂ ਰਜਿਸਟਰ ਕਰਵਾ ਸਕਦਾ ਹੈ

ਸਪੀਕਰ ਨੇ ਕਿਹਾ ਕਿ 18 ਤੋਂ 60 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ ਇਸ ਸਕੀਮ ਅਧੀਨ ਖੁਦ ਨੂੰ ਲਾਭਪਾਤਰੀ ਵਜੋਂ ਰਜਿਸਟਰ ਕਰਵਾ ਸਕਦਾ ਹੈ । ਰਜਿਸਟ੍ਰੇਸ਼ਨ ਲਈ, ਕੋਟਕਪੂਰਾ ਦੇ ਸਾਰੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ । ਇਸ ਦਾ ਸ਼ਡਿਊਲ ਜਲਦੀ ਹੀ ਸਾਂਝਾ ਕੀਤਾ ਜਾਵੇਗਾ । ਇਸੇ ਤਰ੍ਹਾਂ ਲਾਭਪਾਤਰੀ ਬੱਚਿਆਂ ਦੀ ਸਿੱਖਿਆ ਲਈ ਚਲਾਈ ਜਾ ਰਹੀ ਸਕਾਲਰਸਿ਼ਪ ਸਕੀਮ, ਸ਼ਗਨ ਸਕੀਮ, ਜਣੇਪਾ ਲਾਭ ਸਕੀਮ, ਦੋ ਕੁੜੀਆਂ ਦੀ ਸੂਰਤ ਵਿੱਚ ਬਾਲੜੀ ਤੋਹਫ਼ਾ ਸਕੀਮ, ਲਾਭਪਾਤਰੀ ਦੀ ਮੌਤ ਹੋਣ ਦੀ ਸੂਰਤ ਵਿੱਚ 2 ਲੱਖ ਤੋਂ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਸਕੀਮ, ਸਸਕਾਰ ਲਈ 20,000 ਰੁਪਏ ਦੀ ਸਹਾਇਤਾ, ਜਨਰਲ ਸਰਜਰੀ ਲਈ ਨਿਸ਼ਚਿਤ ਰਕਮ ਸਕੀਮ, ਹੁਨਰ ਵਿਕਾਸ ਸਕੀਮ ਅਤੇ ਹੋਰ ਬਹੁਤ ਸਾਰੀਆਂ ਸਕੀਮਾਂ ਦਾ ਲਾਭ ਵੀ ਲੈ ਸਕਦਾ ਹੈ ।

Read More : ਕੁਲਤਾਰ ਸਿੰਘ ਸੰਧਵਾਂ ਨੇ ਗਵਰਨਰ ਦੇ ਨੋਟੀਫਿਕੇਸ਼ਨ ਨੂੰ ਲੈ ਕੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ 

ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 215ਵਾਂ ਦਿਨ

0
Chief Minister Bhagwant Singh Mann

ਚੰਡੀਗੜ੍ਹ, 2 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਨੂੰ ਲਗਾਤਾਰ 215ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 288 ਥਾਵਾਂ ‘ਤੇ ਛਾਪੇਮਾਰੀ ਕੀਤੀ ।

ਪੰਜਾਬ ਪੁਲਸ ਵੱਲੋਂ 4 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 78 ਨਸ਼ਾ ਤਸਕਰ ਕਾਬੂ

ਜਿਸ ਦੌਰਾਨ ਸੂਬੇ ਭਰ ਵਿੱਚ 60 ਐਫ. ਆਈ. ਆਰਜ਼. ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਨਾਲ, 215 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,649 ਹੋ ਗਈ ਹੈ । ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 842 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.13 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ।

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ -ਮੇਟੀ ਦਾ ਵੀ ਗਠਨ ਕੀਤਾ ਹੈ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ -ਮੇਟੀ ਦਾ ਵੀ ਗਠਨ ਕੀਤਾ ਹੈ ।

ਆਪਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 288 ਛਾਪੇ ਮਾਰੇ ਹਨ

ਇਸ ਆਪਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ (70 gazetted officers during the operation) ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 288 ਛਾਪੇ ਮਾਰੇ ਹਨ । ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 301 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ । ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ. ਡੀ. ਪੀ.)-ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 34 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ‘ਯੁੱਧ ਨਸ਼ੇ ਵਿਰੁੱਧ’ ਅਪਰੇਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ 16 ਪਰਚੇ ਦਰਜ

 

877.05 ਕਰੋੜ ਦੀ ਲਾਗਤ ਨਾਲ ਕਈ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਮੁਕੰਮਲ

0
Harbhajan Singh E. T. O.

ਚੰਡੀਗੜ੍ਹ, 2 ਅਕਤੂਬਰ 2025 : ਪੰਜਾਬ ਰਾਜ ਵਿੱਚ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਗਤੀ ਨੂੰ ਤੇਜ ਕਰਨ ਵਿਚ ਸੂਬੇ ਦੇ ਲੋਕ ਨਿਰਮਾਣ ਵਿਭਾਗ (Public Works Department) ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ।

ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਿਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. (Harbhajan Singh E. T. O.) ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 279.64 ਕਿਲੋਮੀਟਰ ਲੰਬਾਈ ਦੀ ਸੜਕਾਂ ਅਤੇ 8 ਪੁੱਲਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ ਜਿਸ ਉੱਤੇ 104.28 ਕਰੋੜ ਦਾ ਖਰਚਾ ਕੀਤਾ ਗਿਆ ।

ਵਿੱਤੀ ਸਾਲ 2025-26 ਦੋਰਾਨ 125.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 192 ਕਰੋੜ ਖਰਚ ਕਰਨ ਦੀ ਯੋਜਨਾ ਹੈ

ਵਿੱਤੀ ਸਾਲ 2025-26 (Financial Year 2025-26) ਦੋਰਾਨ 125.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 192 ਕਰੋੜ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਅਧੀਨ 14.50 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ, ਜਿਸ ਉੱਤੇ 18.13 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ । ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਮੱਦ 5054 ਆਰ.ਬੀ.-10 ਸੜਕਾਂ ਅਧੀਨ 781 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਤੇ 503.02 ਕਰੋੜ ਰੁਪਏ ਦਾ ਕੁੱਲ ਖਰਚਾ ਕੀਤਾ ਗਿਆ ।

ਵਿੱਤੀ ਸਾਲ 2025-26 ਦੌਰਾਨ 840.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 663.00 ਕਰੋੜ ਖਰਚ ਕਰਨ ਦੀ ਯੋਜਨਾ ਹੈ

ਵਿੱਤੀ ਸਾਲ 2025-26 ਦੌਰਾਨ 840.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 663.00 ਕਰੋੜ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 342 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ । ਇਸ ਸਕੀਮ ਅਧੀਨ 212 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ । ਕੈਬਨਿਟ ਮੰਤਰੀ ਨੇ ਦੱਸਿਆ ਮੱਦ ਨੰਬਰ 5054 ਅਧੀਨ ਵਿੱਤੀ ਸਾਲ 2024-25 ਦੌਰਾਨ 10 ਪੁੱਲਾਂ ਦੀ ਉਸਾਰੀ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਤੇ 48.29 ਕਰੋੜ ਰੁਪਏ ਦਾ ਕੁੱਲ ਖਰਚਾ ਕੀਤਾ ਗਿਆ । ਵਿੱਤੀ ਸਾਲ 2025-26 ਦੋਰਾਨ 31 ਨੰ: ਪੁਲਾਂ ਦੀ ਉਸਾਰੀ ਤੇ 155.00 ਕਰੋੜ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 31 ਨੰ: ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ । ਇਸ ਸਕੀਮ ਅਧੀਨ 16.39 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ ।

ਸੀ. ਆਰ. ਆਈ. ਐਫ਼. ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ 147.68 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਨੂੰ ਅਪਗ੍ਰੇਡ ਕੀਤਾ ਗਿਆ

ਸਰਦਾਰ ਈ. ਟੀ. ਉ. ਨੇ ਦੱਸਿਆ ਕਿ ਸੀ. ਆਰ. ਆਈ. ਐਫ਼. ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ 147.68 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਨੂੰ ਅਪਗ੍ਰੇਡ ਕੀਤਾ ਗਿਆ । ਇਨ੍ਹਾਂ ਕੰਮਾਂ ਤੇ ਕੁੱਲ 141.80 ਕਰੋੜ ਰੁਪਏ ਦਾ ਖਰਚਾ ਕੀਤਾ ਗਿਆ । ਇਸ ਤੋਂ ਇਲਾਵਾ ਵਿੱਤੀ ਸਾਲ 2025-26 ਦੋਰਾਨ 95 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 3 ਨੰ: ਪੁਲ ਤੇ 190.00 ਕਰੋੜ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 10 ਕਿਲੋਮੀਟਰ ਅਤੇ 2 ਨੰ: ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ । ਇਸ ਸਕੀਮ ਅਧੀਨ 23.05 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ ।

Read More : PSPCL ਵੱਲੋਂ ਬਿਜਲੀ ਸਪਲਾਈ ‘ਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਨਾਬਾਲਗ ਸਮੇਤ ਪੰਜ ਵਿਅਕਤੀ ਗ੍ਰਿਫਤਾਰ

0
Police Commissioner

ਚੰਡੀਗੜ/ਅੰਮ੍ਰਿਤਸਰ, 2 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈ ।

12 ਪਿਸਤੌਲਾਂ, 1.5 ਕਿਲੋਗ੍ਰਾਮ ਹੈਰੋਇਨ ਹੋਈ ਬਰਾਮਦ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਨੇ ਇੱਕ ਨਾਬਾਲਗ ਸਮੇਤ ਪੰਜ ਕਾਰਕੁਨਾ ਨੂੰ 12 ਆਧੁਨਿਕ .30 ਬੋਰ ਪਿਸਤੌਲਾਂ ਅਤੇ 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕ ਨੂੰ ਬੇਅਸਰ ਕਰ ਦਿੱਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।

ਗਿ੍ਫਤਾਰ ਕੀਤੇ ਗਏ ਵਿਅਕਤੀਆਂ ਵਿੱਚ

ਗਿ੍ਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਜੋਬਨ ਸਿੰਘ (22), ਕਰਨਦੀਪ ਸਿੰਘ ਉਰਫ ਪੰਡਿਤ (19) ਅਤੇ ਅਜੈਪਾਲ ਸਿੰਘ (18), ਤਿੰਨੋਂ ਵਾਸੀ ਪਿੰਡ ਮਾੜੀ ਮੇਘਾ, ਤਰਨਤਾਰਨ ; ਅੰਮ੍ਰਿਤਸਰ ਦੇ ਪਿੰਡ ਰਣੀਆ ਦਾ ਜਸ਼ਨਪ੍ਰੀਤ ਸਿੰਘ (18) ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ ।

ਪੰਜਾਬ ਵਿੱਚ ਅੰਤਰ-ਗਿਰੋਹ ਦੁਸ਼ਮਣੀਆਂ ਨੂੰ ਹਵਾ ਦੇਣ ਲਈ ਵਰਤੀਆਂ ਜਾਣੀਆਂ ਸਨ ਹਥਿਆਰਾਂ ਦੀਆਂ ਇਹ ਖੇਪਾਂ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫਤਾਰ ਕੀਤੇ ਗਏ ਦੋਸ਼ੀ, ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ, ਪਾਕਿਸਤਾਨ ਸਥਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਪਹੁੰਚਾਉਣ ਲਈ ਸੋਸ਼ਲ ਮੀਡੀਆ ਰਾਹੀਂ ਸੰਚਾਰ ਕਰ ਰਹੇ ਸਨ । ਉਨਾਂ ਕਿਹਾ ਕਿ ਹਥਿਆਰਾਂ ਦੀਆਂ ਇਹ ਖੇਪਾਂ ਪੰਜਾਬ ਵਿੱਚ ਅੰਤਰ-ਗੈਂਗ ਦਸ਼ਮਣੀਆਂ ਨੂੰ ਹਵਾ ਦੇਣ ਲਈ ਵਰਤੀਆਂ ਜਾਣੀਆਂ ਸਨ । ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ ।

ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸੁੱਟਣ ਲਈ ਪਾਕਿਸਤਾਨੀ ਤਸਕਰ ਕਰਦੇ ਸਨ ਡਰੋਨ ਦੀ ਵਰਤੋਂ : ਸੀ. ਪੀ. ਗੁਰਪ੍ਰੀਤ ਸਿੰਘ ਭੁੱਲਰ

ਪੁਲਸ ਕਮਿਸ਼ਨਰ (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ (Gurpreet Singh Bhullar) ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਗੇਟ ਹਕੀਮਾ ਖੇਤਰ ਵਿੱਚ ਲਗਾਏ ਇੱਕ ਨਾਕੇ ਤੇ ਪੁਲਸ ਟੀਮਾਂ ਨੇ ਸ਼ੱਕੀ ਜੋਬਨ ਸਿੰਘ, ਕਰਨਦੀਪ ਸਿੰਘ ਉਰਫ ਪੰਡਿਤ ਅਤੇ ਅਜੈਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਦੇ ਕਬਜੇ ਚੋਂ ਪੰਜ .30 ਬੋਰ ਪਿਸਤੌਲ ਬਰਾਮਦ ਕੀਤੇ । ਗ੍ਰਿਫਤਾਰ ਕੀਤੇ ਗਏ ਤਿੰਨੋਂ ਮੁਲਜਮ ਇੱਕੋ ਪਿੰਡ ਮਾੜੀ ਮੇਘਾ, ਜੋ ਕਿ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਹੈ, ਦੇ ਰਹਿਣ ਵਾਲੇ ਹਨ । ਉਨਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦੇ ਸਨ ।

ਖੁਲਾਸਿਆਂ ਦੇ ਆਧਾਰ ‘ਤੇ, ਗਿ੍ਰਫਤਾਰ ਕੀਤੇ ਗਏ ਮੁਲਜ਼ਮ ਜੋਬਨ ਸਿੰਘ ਦੇ ਸਾਥੀਆਂ – ਜਸ਼ਨਪ੍ਰੀਤ ਸਿੰਘ ਅਤੇ ਇੱਕ ਨਾਬਾਲਗ- ਨੂੰ ਨਾਮਜ਼ਦ ਕਰਕੇ ਸੱਤ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ

ਸੀ. ਪੀ. ਨੇ ਕਿਹਾ ਕਿ ਖੁਲਾਸਿਆਂ ਦੇ ਆਧਾਰ ‘ਤੇ, ਗਿ੍ਰਫਤਾਰ ਕੀਤੇ ਗਏ ਮੁਲਜ਼ਮ ਜੋਬਨ ਸਿੰਘ ਦੇ ਸਾਥੀਆਂ – ਜਸ਼ਨਪ੍ਰੀਤ ਸਿੰਘ ਅਤੇ ਇੱਕ ਨਾਬਾਲਗ- ਨੂੰ ਨਾਮਜ਼ਦ ਕਰਕੇ ਸੱਤ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ । ਜੋਬਨ ਸਿੰਘ ਤੋਂ ਲਗਾਤਾਰ ਪੁੱਛਗਿੱਛ ਕਰਨ ‘ਤੇ, ਉਸ ਵੱਲੋਂ ਛੁਪਾ ਕੇ ਰੱਖੀ ਹੋਈ 1.5 ਕਿਲੋ ਹੈਰੋਇਨ ਦੀ ਖੇਪ ਬਾਰੇ ਵੀ ਖੁਲਾਸਾ ਹੋਇਆ, ਜੋ ਕਿ ਉਸ ਦੁਆਰਾ ਦੱਸੇ ਗਏ ਟਿਕਾਣੇ ਤੋਂ ਬਰਾਮਦ ਕਰ ਲਈ ਗਈ । ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ ਵਿਖੇ ਅਸਲਾ ਐਕਟ (Arms Act)  ਦੀ ਧਾਰਾ 25 ਅਤੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫ. ਆਈ. ਆਰ. ਨੰਬਰ 269 ਮਿਤੀ 28-09-2025 ਕੇਸ ਦਰਜ ਕੀਤਾ ਗਿਆ ਹੈ ।

Read More : ‘ਯੁੱਧ ਨਸ਼ਿਆਂ ਵਿਰੁੱਧ’ 183ਵੇਂ ਦਿਨ, ਪੰਜਾਬ ਪੁਲਸ ਨੇ 324 ਥਾਵਾਂ ’ਤੇ ਕੀਤੀ ਛਾਪੇਮਾਰੀ

ਐਨ. ਡੀ. ਏ. ਦੀ ਲਿਖਤੀ ਪ੍ਰੀਖਿਆ 47 ਕੈਡਿਟਾਂ ਨੇ ਕੀਤੀ ਪਾਸ

0

ਚੰਡੀਗੜ੍ਹ, 2 ਅਕਤੂਬਰ 2025 : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (Maharaja Ranjit Singh Armed Forces Preparatory Institute) (ਐਸ. ਏ. ਐਸ. ਨਗਰ) (ਮੁਹਾਲੀ) ਦੇ 47 ਕੈਡਿਟਾਂ ਨੇ ਐਨ. ਡੀ. ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ. ਡੀ. ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ । ਇਸ ਸਬੰਧੀ ਯੂ. ਪੀ. ਐਸ. ਸੀ. ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਤੀਜੇ ਐਲਾਨੇ ਗਏ ਸਨ। ਇਹ ਕੋਰਸ ਜੂਨ 2026 ਵਿੱਚ ਸ਼ੁਰੂ ਹੋਵੇਗਾ ।

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਐਨ. ਡੀ. ਏ. (II) ਲਿਖਤੀ ਪ੍ਰੀਖਿਆ ਦੇਣ ਵਾਲੇ ਇਸ ਸੰਸਥਾ ਦੇ 57 ਕੈਡਿਟਾਂ ਵਿੱਚੋਂ 47 ਕੈਡਿਟਾਂ ਨੇ 82.45 ਫੀਸਦੀ ਦੀ ਸ਼ਾਨਦਾਰ ਸਫਲਤਾ ਦਰ ਨਾਲ ਪ੍ਰੀਖਿਆ ਪਾਸ ਕੀਤੀ ਹੈ। ਇਹ ਸੰਸਥਾ ਵੱਲੋਂ ਐਨ. ਡੀ. ਏ. (I) ਜਾਂ ਐਨ. ਡੀ. ਏ. (II) ਪ੍ਰੀਖਿਆਵਾਂ ਲਈ ਪ੍ਰਾਪਤ ਕੀਤੀ ਹੁਣ ਤੱਕ ਦੀ ਸਭ ਤੋਂ ਵੱਧ ਸਫਲਤਾ ਦਰ ਹੈ । ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੇਰੇ ਵੱਲੋਂ ਉਨ੍ਹਾਂ ਨੂੰ ਐਸ. ਐਸ. ਬੀ. ਇੰਟਰਵਿਊ ਅਤੇ ਟ੍ਰੇਨਿੰਗ ਲਈ ਸ਼ੁਭਕਾਮਨਾਵਾਂ ।

ਸੰਸਥਾ ਦੇ ਨੌਂ ਵਿੱਚੋਂ ਸੱਤ ਕੈਡਿਟ ਕਰ ਚੁੱਕੇ ਹਨ ਏ. ਐਫ. ਸੀ. ਏ. ਟੀ. ਪ੍ਰੀਖਿਆ ਪਾਸ

ਨਤੀਜਿਆਂ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਰਿਟਾਇਰਡ) ਅਜੈ ਐਚ ਚੌਹਾਨ, ਵੀ. ਐਸ. ਐਮ. ਨੇ ਕਿਹਾ ਕਿ ਕੈਡਿਟ ਹੁਣ ਜਲਦ ਹੀ ਆਪਣਾ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ. ਐਸ. ਬੀ.) ਇੰਟਰਵਿਊ ਦੇਣਗੇ । ਉਨ੍ਹਾਂ ਨੇ ਸੰਸਥਾ ਦੇ ਸਟਾਫ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਵਧਾਈ ਦਿੱਤੀ । ਉਨ੍ਹਾਂ ਦੱਸਿਆ ਕਿ ਸੰਸਥਾ ਦੇ ਨੌਂ ਵਿੱਚੋਂ ਸੱਤ ਕੈਡਿਟ ਏ. ਐਫ. ਸੀ. ਏ. ਟੀ. ਪ੍ਰੀਖਿਆ ਪਾਸ ਕਰ ਚੁੱਕੇ ਹਨ, ਜਿਸ ਦੇ ਨਤੀਜੇ ਹਾਲ ਹੀ ਵਿੱਚ ਡੀ-ਕਲਾਸੀਫਾਈਡ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਹੁਣ ਤੱਕ ਇਸ ਦੇ 179 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ ।

Read More : ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ : ਅਮਨ ਅਰੋੜਾ