Home Blog Page 473

ਪੰਜਾਬ ‘ਚ ਸੀ. ਆਰ. ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ

0
Gurmeet Singh Khudiyan

ਚੰਡੀਗੜ੍ਹ, 2 ਅਕਤੂਬਰ 2025 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ (Punjab Agriculture and Farmers Welfare Minister) ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ ।

“ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ ।

ਕਿਸਾਨ ਘਰ ਬੈਠੇ ਮੋਬਾਈਲ ਫੋਨ ਰਾਹੀਂ ਆਸਾਨੀ ਨਾਲ ਬੁੱਕ ਕਰ ਸਕਦੇ ਹਨ ਸੀ. ਆਰ. ਐਮ. ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ

ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ. ਆਰ. ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ । ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਦਸਤਾਵੇਜ਼ੀਕਰਨ ਦੀ ਸਹੂਲਤ ਮਿਲਦੀ ਹੈ ।

ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਅਤੇ ਗਤੀਵਿਧੀਆਂ ਦੀ ਨਿਗਰਾਨੀ ਲਈ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ ਅਤੇ ਕਲੱਸਟਰ ਅਫਸਰ ਤਾਇਨਾਤ: ਖੇਤੀਬਾੜੀ ਮੰਤਰੀ

ਖੇਤੀਬਾੜੀ ਮੰਤਰੀ ਨੇ ਇਸ ਐਪ ਦੇ ਮਜ਼ਬੂਤ ਈਕੋਸਿਸਟਮ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ (ਵੀ. ਐਲ. ਐਫਜ਼) ਅਤੇ ਕਲੱਸਟਰ ਅਫਸਰ (ਸੀ. ਓਜ਼) ਸ਼ਾਮਲ ਹਨ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ । ਇਹ ਪਲੇਟਫਾਰਮ ਸੀ. ਆਰ. ਐਮ. ਮਸ਼ੀਨਾਂ ਦੇ ਪ੍ਰਾਈਵੇਟ ਮਾਲਕਾਂ ਨੂੰ ਆਪਣੇ ਉਪਕਰਣਾਂ ਨੂੰ ਰਜਿਸਟਰ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਭਾਈਚਾਰਕ ਸਹਾਇਤਾ ਲਈ, ਵੀ. ਐਲ. ਐਫਜ਼ ਕਿਸਾਨਾਂ ਲਈ ਆਪ ਵੀ ਮਸ਼ੀਨਾਂ ਬੁੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਕਿਸਾਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ ।

ਗੁਰਮੀਤ ਸਿੰਘ ਖੁੱਡੀਆਂ ਨੇ ਇਸ ਐਪ ਦੇ ਬੈਕਐਂਡ ਬਾਰੇ ਦਿੱਤੀ ਜਾਣਕਾਰੀ

ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan)ਨੇ ਇਸ ਐਪ ਦੇ ਬੈਕਐਂਡ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਇੱਕ ਰੀਅਲ-ਟਾਈਮ ਡੈਸ਼ਬੋਰਡ ਹੈ ਜੋ ਮਸ਼ੀਨ ਦੀ ਵਰਤੋਂ ਅਤੇ ਫੀਲਡ ਅਫਸਰਾਂ ਦੀਆਂ ਗਤੀਵਿਧੀਆਂ ਦੀ ਸਟੀਕ ਨਿਗਰਾਨੀ ਨੂੰ ਸਮਰੱਥ ਬਣਾਉਂਦਾ ਹੈ । ਇਹ ਜਵਾਬਦੇਹੀ, ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਅਨੁਕੂਲ ਸਰੋਤ ਯਕੀਨੀ ਬਣਾਉਂਦਾ ਹੈ ਅਤੇ ਵਾਢੀ ਦੇ ਮਹੱਤਵਪੂਰਨ ਸਮੇਂ ਦੌਰਾਨ ਕਿਸਾਨ ਭਾਈਚਾਰੇ ਲਈ ਲਾਹੇਵੰਦ ਬਣਦਾ ਹੈ । ਉਨ੍ਹਾਂ ਕਿਹਾ ਕਿ ਸਰੋਤਾਂ ਨੂੰ ਟਰੈਕ ਕਰਨ ਅਤੇ ਪ੍ਰਬੰਧਨ ਵਿੱਚ ਡੈਸ਼ਬੋਰਡ ਦੀ ਪ੍ਰਭਾਵਸ਼ੀਲਤਾ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਕਰਦੀ ਹੈ ।

ਪੰਜਾਬ ਸਰਕਾਰ ਦੇ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ

ਗੁਰਮੀਤ ਸਿੰਘ ਖੁੱਡੀਆਂ ਨੇ “ਉੱਨਤ ਕਿਸਾਨ” ਐਪ ਦੇ ਕਿਸਾਨ-ਪੱਖੀ ਡਿਜ਼ਾਈਨ ਦਾ ਹਵਾਲਾ ਦਿੰਦਿਆਂ ਕਿਸਾਨਾਂ ਨੂੰ ਇਸ ਦੀ ਵਰਤੋਂ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਐਪ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (The app has improved crop residue management.) (ਸੀ. ਆਰ. ਐਮ.) ਮਸ਼ੀਨਰੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਅ ਲਿਆਉਂਦਿਆਂ ਇਸ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੰਮਲਿਤ ਬਣਾਇਆ ਹੈ । ਉਨ੍ਹਾਂ ਕਿਹਾ ਕਿ ਨੇੜਲੇ ਕਸਟਮ ਹਾਇਰਿੰਗ ਸੈਂਟਰਾਂ ਅਤੇ ਨਿੱਜੀ ਮਸ਼ੀਨ ਮਾਲਕਾਂ ਤੋਂ ਆਸਾਨ ਬੁਕਿੰਗ ਨੂੰ ਯਕੀਨੀ ਬਣਾ ਕੇ ਇਹ ਐਪ ਪਰਾਲੀ ਦੀ ਸੰਭਾਲ ਦਾ ਸਾਇੰਟੀਫਿਕ ਵਿਕਲਪ ਪ੍ਰਦਾਨ ਕਰਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ ।

ਡਾ. ਬਸੰਤ ਗਰਗ ਨੇ ਕੀਤੀ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਵਿਕਾਸ ਵਿੱਚ “ਉੱਨਤ ਕਿਸਾਨ” ਐਪ ਦੀ ਅਹਿਮ ਭੂਮਿਕਾ ਦੀ ਪ੍ਰਸ਼ੰਸਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਵਿਕਾਸ ਵਿੱਚ “ਉੱਨਤ ਕਿਸਾਨ” ਐਪ ਦੀ ਅਹਿਮ ਭੂਮਿਕਾ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਕਿਹਾ ਕਿ ਇਹ ਐਪ ਕਿਸਾਨਾਂ ਨੂੰ ਸੀ. ਆਰ. ਐਮ. ਮਸ਼ੀਨਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰ ਰਹੀ ਹੈ ਅਤੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰ ਰਹੀ ਹੈ । ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਭਵਿੱਖੀ ਪ੍ਰਗਤੀ ਲਈ ਇਸ ਦੀ ਡਿਜੀਟਲ ਨੀਂਹ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ ।

Read More : ਪੰਜਾਬ ‘ਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਅਪ੍ਰੈਲ-ਸਤੰਬਰ 2025 ਦੌਰਾਨ ਸੂਬੇ ਵੱਲੋਂ 13,971 ਕਰੋੜ ਦੀ ਜੀ. ਐਸ. ਟੀ. ਪ੍ਰਾਪਤੀ

0
Harpal Cheema

ਚੰਡੀਗੜ੍ਹ, 2 ਅਕਤੂਬਰ 2025 : ਸੂਬੇ ਦੇ ਕਰ ਵਿਭਾਗ (Tax Department) ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀ. ਐਸ. ਟੀ. ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਪ੍ਰਾਪਤ ਕੀਤੇ ਗਏ 11,418 ਕਰੋੜ ਰੁਪਏ ਦੇ ਮੁਕਾਬਲੇ 22.35 ਫੀਸਦੀ ਦੀ ਮਹੱਤਵਪੂਰਨ ਵਿਕਾਸ ਦਰ ਨੂੰ ਦਰਸਾਉਂਦਾ ਹੈ।

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀ. ਐਸ. ਟੀ. ਵਿਕਾਸ ਦਰ ਪ੍ਰਾਪਤ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੀ. ਐਸ. ਟੀ. ਮਾਲੀਏ ਵਿੱਚ ਕੁੱਲ 2,553 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਾਲ-ਦਰ-ਸਾਲ ਜੀ. ਐਸ. ਟੀ. ਵਿਕਾਸ ਦਰ ਵਿੱਤੀ ਸਾਲ 2024-25 ਦੇ ਪਹਿਲੇ ਅੱਧ ਦੌਰਾਨ ਦੀ ਸਿਰਫ 5 ਪ੍ਰਤੀਸ਼ਤ ਤੋਂ ਵੱਧ ਕੇ ਵਿੱਤੀ ਸਾਲ 2025-26 ਵਿੱਚ ਪ੍ਰਭਾਵਸ਼ਾਲੀ 22.35 ਪ੍ਰਤੀਸ਼ਤ ਹੋ ਗਈ ਹੈ ।

ਕਿਹਾ, ਆਰਥਿਕ ਔਕੜਾਂ ਦੇ ਬਾਵਜੂਦ ਸੂਬੇ ਵੱਲੋਂ ਕੌਮੀ ਔਸਤ ਤੋਂ ਵਧੀਆ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਇਹ ਅੰਕੜਾ ਲਗਭਗ 6 ਪ੍ਰਤੀਸ਼ਤ ਦੀ ਕੌਮੀ ਜੀ. ਐਸ. ਟੀ. ਵਿਕਾਸ ਦਰ ਤੋਂ ਕਿਤੇ ਵੱਧ ਹੈ, ਜੋ ਕਿ ਸਪੱਸ਼ਟ ਤੌਰ ‘ਤੇ ਪੰਜਾਬ ਦੇ ਮਾਲੀਆ ਜੁਟਾਉਣ ਦੇ ਯਤਨਾਂ ਦੀ ਸਫਲਤਾ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਜੀ. ਐਸ. ਟੀ. ਤੋਂ ਇਲਾਵਾ, ਪੰਜਾਬ ਨੇ ਹੋਰ ਅਸਿੱਧੀਆਂ ਟੈਕਸ ਸ਼੍ਰੇਣੀਆਂ ਵਿੱਚ ਵੀ ਉਤਸ਼ਾਹਜਨਕ ਨਤੀਜੇ ਪ੍ਰਾਪਤ ਕੀਤੇ ਹਨ । ਵੈਟ ਅਤੇ ਸੀ. ਐਸ. ਟੀ. (VAT and C. S. T.) ਅਧੀਨ ਪ੍ਰਾਪਤੀਆਂ ਵਿੱਚ 10 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਪੰਜਾਬ ਰਾਜ ਵਿਕਾਸ ਟੈਕਸ (ਪੀ. ਐਸ. ਡੀ. ਟੀ.) ਨੇ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਸਤੰਬਰ 2025 ਦੌਰਾਨ 11 ਫੀਸਦੀ ਦਾ ਵਾਧਾ ਦਰਜ ਕੀਤਾ ਹੈ ।

ਪੰਜਾਬ ਦੀ ਕਾਰਗੁਜ਼ਾਰੀ ਕੌਮੀ ਔਸਤ ਨੀਲੋਂ ਕਿਤੇ ਜ਼ਿਆਦਾ ਮਜ਼ਬੂਤ ਸਾਬਤ ਹੋਈ ਹੈ

ਹਾਲੀਆ ਜੀ. ਐਸ. ਟੀ. ਰੈਸ਼ਨੇਲਾਈਜੇਸ਼ਨ ਦੇ ਪ੍ਰਭਾਵ ਦਾ ਜ਼ਿਕਰ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਾਰਗੁਜ਼ਾਰੀ ਕੌਮੀ ਔਸਤ ਨੀਲੋਂ ਕਿਤੇ ਜ਼ਿਆਦਾ ਮਜ਼ਬੂਤ ਸਾਬਤ ਹੋਈ ਹੈ । ਵਿੱਤ ਮੰਤਰੀ ਨੇ ਕਿਹਾ ਕਿ  ਜਦੋਂ ਕਿ ਜ਼ਿਆਦਾਤਰ ਹੋਰ ਰਾਜਾਂ ਨੇ ਸਤੰਬਰ 2025 ਵਿੱਚ ਨਕਾਰਾਤਮਕ ਵਿਕਾਸ ਰੁਝਾਨ ਦਰਜ ਕੀਤਾ, ਪੰਜਾਬ ਨੇ ਲਚਕੀਲਾਪਣ ਦਿਖਾਉਣਾ ਜਾਰੀ ਰੱਖਿਆ ਅਤੇ ਦੋਹਰੇ ਅੰਕਾਂ ਦੀ ਵਿਕਾਸ ਦਰ ਰਿਪੋਰਟ ਕੀਤੀ। ਇਕੱਲੇ ਸਤੰਬਰ 2025 ਵਿੱਚ, ਰਾਜ ਨੇ 2,140.82 ਕਰੋੜ ਰੁਪਏ ਪ੍ਰਾਪਤ ਕੀਤੇ, ਜੋ ਕਿ ਸਤੰਬਰ 2024 ਵਿੱਚ ਪ੍ਰਾਪਤ ਹੋਏ 1,943 ਕਰੋੜ ਰੁਪਏ ਤੋਂ 197.82 ਕਰੋੜ ਰੁਪਏ ਦਾ ਵਾਧਾ ਅਤੇ 10 ਪ੍ਰਤੀਸ਼ਤ ਦੀ ਵਿਕਾਸ ਦਰ ਦਰਸਾਉਂਦਾ ਹੈ ਅਤੇ ਜੋ ਪਿਛਲੇ ਸਾਲ ਇਸੇ ਸਮੇਂ ਵਿੱਚ ਦੇਖੇ ਗਏ ਮਾਮੂਲੀ 5 ਪ੍ਰਤੀਸ਼ਤ ਵਾਧੇ ਦੇ ਮੁਕਾਬਲੇ ਇੱਕ ਵੱਡਾ ਸੁਧਾਰ ਹੈ ।

ਕਰ ਵਿਭਾਗ ਨੇ ਅਪ੍ਰੈਲ ਤੋਂ ਸਤੰਬਰ 2025 ਤੱਕ ਟੈਕਸ ਚੋਰੀ ਵਿਰੁੱਧ ਆਪਣੀਆਂ ਲਾਗੂਕਰਨ ਦੀਆਂ ਕਾਰਵਾਈਆਂ ਨੂੰ ਕਾਫ਼ੀ ਤੇਜ਼ ਕੀਤਾ ਗਿਆ

ਟੈਕਸ ਚੋਰੀ ਨੂੰ ਰੋਕਣ ਅਤੇ ਰਾਜ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਸਫਲਤਾ ਦਾ ਸਿਹਰਾ ਦਿੰਦੇ ਹੋਏ ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਕਰ ਵਿਭਾਗ ਨੇ ਅਪ੍ਰੈਲ ਤੋਂ ਸਤੰਬਰ 2025 ਤੱਕ ਟੈਕਸ ਚੋਰੀ ਵਿਰੁੱਧ ਆਪਣੀਆਂ ਲਾਗੂਕਰਨ ਦੀਆਂ ਕਾਰਵਾਈਆਂ ਨੂੰ ਕਾਫ਼ੀ ਤੇਜ਼ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ 1,162 ਟੈਕਸਦਾਤਾਵਾਂ ਦਰਮਿਆਨ ਹੋਏ 246 ਕਰੋੜ ਰੁਪਏ ਦੇ ਅਯੋਗ ਇਨਪੁੱਟ ਟੈਕਸ ਕ੍ਰੈਡਿਟ (ਆਈ. ਟੀ. ਸੀ.) ਨੂੰ ਰੋਕ ਦਿੱਤਾ ਗਿਆ ।

ਧੋਖਾਧੜੀ ਨਾਸ ਸਬੰਧਤ ਨੈੱਟਵਰਕਾਂ ਵਿਰੁੱਧ ਚਾਰ ਵੱਡੀਆਂ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ

ਇਸ ਤੋਂ ਇਲਾਵਾ ਧੋਖਾਧੜੀ ਨਾਸ ਸਬੰਧਤ ਨੈੱਟਵਰਕਾਂ ਵਿਰੁੱਧ ਚਾਰ ਵੱਡੀਆਂ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ 500 ਕਰੋੜ ਰੁਪਏ ਅਤੇ ਫਤਿਹਗੜ੍ਹ ਵਿੱਚ 550 ਕਰੋੜ ਰੁਪਏ ਦੇ ਘੁਟਾਲੇ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ. ਆਈ. ਪੀ. ਯੂ.) ਦੁਆਰਾ ਸੜਕਾਂ ‘ਤੇ ਨਾਕਿਆਂ ਰਾਹੀ ਜਾਂਚ ਅਤੇ ਨਿਰੀਖਣਾਂ ਤੋਂ ਜੁਰਮਾਨੇ ਦੀ ਵਸੂਲੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜੋ ਅਪ੍ਰੈਲ-ਸਤੰਬਰ 2024 ਵਿੱਚ 106.36 ਕਰੋੜ ਰੁਪਏ ਤੋਂ ਵੱਧ ਕੇ ਅਪ੍ਰੈਲ-ਸਤੰਬਰ 2025 ਵਿੱਚ 355.72 ਕਰੋੜ ਰੁਪਏ ਹੋ ਗਈ ਹੈ ਅਤੇ 249.36 ਕਰੋੜ ਰੁਪਏ ਦਾ ਇਹ ਵਾਧਾ ਲਾਗੂ ਕਰਨ-ਅਧਾਰਤ ਵਸੂਲੀ ਵਿੱਚ ਸ਼ਾਨਦਾਰ 134 ਫੀਸਦੀ ਦਾ ਵਾਧਾ ਦਰਸਾਉਂਦਾ ਹੈ ।

ਕਰ ਵਿਭਾਗ, ਜਿਸਦੀਆਂ ਸਖ਼ਤ ਲਾਗੂਕਰਨ ਮੁਹਿੰਮਾਂ ਅਤੇ ਸੁਧਾਰ ਉਪਾਅ ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਰਹੇ

ਕਰ ਵਿਭਾਗ, ਜਿਸਦੀਆਂ ਸਖ਼ਤ ਲਾਗੂਕਰਨ ਮੁਹਿੰਮਾਂ ਅਤੇ ਸੁਧਾਰ ਉਪਾਅ ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਰਹੇ ਅਤੇ ਪੰਜਾਬ ਨੂੰ ਜੀ. ਐਸ. ਟੀ. ਵਾਧੇ ਵਿੱਚ ਮੋਹਰੀ ਰਾਜਾਂ ਵਿੱਚੋਂ ਇੱਕ ਵਜੋਂ ਸਥਾਪਿਤ ਕੀਤਾ, ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚੁਣੌਤੀਪੂਰਨ ਆਰਥਿਕ ਵਾਤਾਵਰਣ ਨੂੰ ਦੇਖਦੇ ਹੋਏ ਇਹ ਪ੍ਰਾਪਤੀ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ ।

ਪੰਜਾਬ ਨੇ ਮਈ 2025 ਵਿੱਚ ਜੰਗ ਵਰਗੀ ਸਥਿਤੀ, ਜਿਸਨੇ ਕਾਰੋਬਾਰ ਅਤੇ ਵਪਾਰ ਵਿੱਚ ਵਿਘਨ ਪਾਇਆ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਮਈ 2025 ਵਿੱਚ ਜੰਗ ਵਰਗੀ ਸਥਿਤੀ, ਜਿਸਨੇ ਕਾਰੋਬਾਰ ਅਤੇ ਵਪਾਰ ਵਿੱਚ ਵਿਘਨ ਪਾਇਆ, ਬਰਾਮਦ ‘ਤੇ ਟੈਰਿਫ ਪ੍ਰਭਾਵ ਵਰਗੀਆਂ ਵਾਧੂ ਰੁਕਾਵਟਾਂ, ਅਤੇ ਕਮਜ਼ੋਰ ਖਪਤਕਾਰ ਮੰਗ, ਜਿਸਨੇ ਅਗਸਤ ਅਤੇ ਸਤੰਬਰ ਦੇ ਅੱਧ ਦੌਰਾਨ ਪ੍ਰਚੂਨ ਲੈਣ-ਦੇਣ ਦੀ ਰਫਤਰਾ ਨੂੰ ਘਟਾਇਆ, ਦਾ ਸਫਲਤਾਪੂਰਵਕ ਸਾਹਮਣਾ ਕਰਦਿਆਂ ਨਾ ਸਿਰਫ ਮਾਲੀਆ ਵਾਧਾ ਕਾਇਮ ਰੱਖਿਆ ਬਲਕਿ ਇਨ੍ਹਾਂ ਪ੍ਰਤੀਕੂਲ ਕਾਰਕਾਂ ਦੇ ਬਾਵਜੂਦ ਰਿਕਾਰਡ ਤੋੜ ਨਤੀਜੇ ਵੀ ਪ੍ਰਾਪਤ ਕੀਤੇ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਬ੍ਰਿਟਿਸ਼ ਕੋ ਐਡ ਸਕੂਲ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਹਾਸਲ ਕੀਤਾ ਪਹਿਲਾ ਸਥਾਨ

0
Primary school sports

 ਪਟਿਆਲਾ, 2 ਅਕਤੂਬਰ 2025 : ਪ੍ਰਾਇਮਰੀ ਸਕੂਲ ਖੇਡਾਂ (Primary school sports) ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਵਿਕਟੋਰੀਆ ਕਲੱਸਟਰ ਦੀਆਂ ਕਲੱਸਟਰ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ । ਇਹਨਾਂ ਖੇਡਾਂ ਵਿੱਚ ਫੁੱਟਬਾਲ ਅੰਡਰ-11 ਲੜਕਿਆਂ ਦਾ ਕਲੱਸਟਰ ਪੱਧਰੀ ਟੂਰਨਾਮੈਂਟ ਅਨਿਲ ਕੁਮਾਰ, ਮਨਪ੍ਰੀਤ ਸਿੰਘ, ਮਿਸ. ਸੰਦੀਪ ਕੌਰ, ਮਿਸ. ਕਿਰਨਜੋਤ ਕੌਰ, ਨੈਨਸੀ ਅਤੇ ਵਾਨੀ ਦੀ ਅਗਵਾਈ ਵਿੱਚ ਬ੍ਰਿਟਿਸ਼ ਕੋ-ਐਡ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ ।

ਫੁੱਟਬਾਲ ਅੰਡਰ-11 ਲੜਕਿਆਂ (Football Under-11 Boys) ਦੇ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ । ਫੁੱਟਬਾਲ ਅੰਡਰ-11 ਲੜਕਿਆਂ ਦਾ ਫਾਈਨਲ ਮੁਕਾਬਲਾ ਬ੍ਰਿਟਿਸ਼ ਕੋ-ਐਡ ਸਕੂਲ ਪਟਿਆਲਾ ਅਤੇ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪਟਿਆਲਾ ਵਿਚਕਾਰ ਹੋਇਆ । ਬ੍ਰਿਟਿਸ਼ ਕੋ-ਐਡ ਸਕੂਲ ਪਟਿਆਲਾ ਦੀ ਟੀਮ ਨੇ ਫਾਈਨਲ ਮੈਚ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੂੰ 2-1 ਦੇ ਅੰਤਰ ਨਾਲ ਹਰਾਇਆ ।

ਬ੍ਰਿਟਿਸ਼ ਕੋ-ਐਡ ਸਕੂਲ (British Co-Ed School) ਪਟਿਆਲਾ ਦੀ ਟੀਮ ਵਿੱਚ ਉਦੇਵੀਰ ਸਿੰਘ ਪੁੱਤਰ ਜਸਕਰਨ ਸਿੰਘ, ਜਪਤੇਸ ਸਿੰਘ ਪੁੱਤਰ ਜਸਪ੍ਰੀਤ ਸਿੰਘ, ਮਨਕੀਰਤ ਸਿੰਘ ਮੱਲਣ ਪੁੱਤਰ ਮਨਪ੍ਰੀਤ ਸਿੰਘ, ਨਵਨਿਧਨੂਰ ਸਿੰਘ ਪੁੱਤਰ ਜੈਤਸ਼ਾਹੂਦੀਪ ਸਿੰਘ, ਪਾਹੁਲਬੀਰ ਸਿੰਘ ਧਾਲੀਵਾਲ ਪੁੱਤਰ ਗੁਰਦਰਸ਼ਨ ਸਿੰਘ, ਗੁਰਵੰਸ਼ ਸਿੰਘ ਮਾਟਾ ਪੁੱਤਰ ਹਰਜੀਤ ਸਿੰਘ ਮਾਟਾ, ਸੂਰਜ ਸਿੰਘ ਸਿੱਧੂ ਪੁੱਤਰ ਰਣਜੀਤ ਸਿੰਘ, ਰੁਦਰ ਸ਼ਰਮਾ ਪੁੱਤਰ ਮਨਦੀਪ ਚੰਦ, ਪ੍ਰਭਰੀਤ ਸਿੰਘ ਪੁੱਤਰ ਸ਼ਪ੍ਰੀਤ ਸਿੰਘ ਗਿੱਲ, ਗੁਰਨਿਵਾਜ ਸਿੰਘ ਪੁੱਤਰ ਗੁਰਜੋਤ ਸਿੰਘ, ਅਦਵਿਕ ਗੋਇਲ ਪੁੱਤਰ ਨਿਸ਼ਤ ਕੁਮਾਰ ਗੋਇਲ, ਜੈਕਸ ਅਗਰਵਾਲ ਪੁੱਤਰ ਮਨੀਸ਼ ਅਗਰਵਾਲ, ਅੰਸ਼ ਸਿੰਗਲਾ ਪੁੱਤਰ ਅਸ਼ੀਸ ਸਿੰਗਲਾ, ਰਿਤਿਸ਼ ਪੁੱਤਰ ਮਨੀਸ਼ ਕੁਮਾਰ ਅਤੇ ਲਵਰਾਜ ਪੁੱਤਰ ਸ਼ਿਵ ਕੁਮਾਰ ਸ਼ਾਮਲ ਸਨ ।

ਟੂਰਨਾਮੈਂਟ ਦੌਰਾਨ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਅਤੇ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ, ਸ. ਸ. ਸ. ਸ. ਸ਼ੇਰਮਾਜਰਾ, ਪਟਿਆਲਾ) ਵਿਸ਼ੇਸ਼ ਤੌਰ ਤੇ ਪਹੁੰਚੇ । ਮਮਤਾ ਰਾਣੀ ਨੇ ਖਿਡਾਰੀਆਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜਿੰਦਗੀ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਮਨੁੱਖ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ (Sports are the physical and mental development of man.) ਕਰਦੀਆਂ ਹਨ । ਮਮਤਾ ਰਾਣੀ ਨੇ ਅਗੇ ਕਿਹਾ ਕਿ ਫੁੱਟਬਾਲ ਵਰਗੀਆਂ ਟੀਮ ਖੇਡਾਂ ਬੱਚਿਆਂ ਵਿੱਚ ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਇੱਕਜੁੱਟਤਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ । ਇਸ ਮੌਕੇ ਟੂਰਨਾਮੈਂਟ ਵਿੱਚ ਆਈਆਂ ਟੀਮਾਂ ਦੇ ਕੋਚ ਸਾਹਿਬਾਨ ਵੀ ਮੌਜੂਦ ਸਨ ।

Read More : ਬ੍ਰਿਟਿਸ਼ ਕੋ-ਐਡ ਸਕੂਲ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਅਧਿਆਪਕ ਅਨਿਲ ਕੁਮਾਰ ਭਾਰਤੀ ਨੂੰ ਰਿਟਾਇਰ ਹੋਣ ‘ਤੇ ਕੀਤਾ ਗਿਆ ਸਨਮਾਨਤ 

0
retirement
ਪਟਿਆਲਾ, 2 ਅਕਤੂਬਰ 2025 : ਸ਼੍ਰੀ ਸਨਾਤਨ ਧਰਮ ਸਭਾ ਪਟਿਆਲਾ (Shri Sanatan Dharam Sabha Patiala) ਦੇ ਪ੍ਰਧਾਨ ਲਾਲ ਚੰਦ ਜਿੰਦਲ ਦੀ ਯੋਗ ਅਗਵਾਈ ਹੇਠ 25 ਸਾਲ ਇਸ ਇਤਿਹਾਸਕ ਸਕੂਲ ਦੀ ਸੇਵਾ ਕਰਨ ਤੋਂ ਬਾਅਦ ਸੇਵਾਮੁਕਤੀ ‘ਤੇ ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਐਸ. ਐਸ. ਐਸ. ਮਾਸਟਰ ਅਨਿਲ ਕੁਮਾਰ ਭਾਰਤੀ (S. S. S. Master Anil Kumar Bharti) ਨੂੰ ਰਸਮੀ ਤੌਰ ‘ਤੇ ਸਨਮਾਨਿਤ ਕੀਤਾ ਗਿਆ ।

ਸ਼੍ਰੀ ਸਨਾਤਨ ਧਰਮ ਸਭਾ ਨੇ ਅਨਿਲ ਕੁਮਾਰ ਭਾਰਤੀ ਨੂੰ ਅਧਿਆਪਕ ਵਜੋਂ 25 ਸਾਲਾਂ ਦੀ ਸ਼ਾਨਦਾਰ ਸੇਵਾ ਲਈ ਕੀਤਾ ਸਨਮਾਨਿਤ

 ਸਨਮਾਨ ਸਮਾਰੋਹ ਵਿੱਚ ਸ਼੍ਰੀ ਸਨਾਤਨ ਧਰਮ ਸਭਾ ਦੇ ਉਪ-ਪ੍ਰਧਾਨ ਪਵਨ ਕੁਮਾਰ ਜਿੰਦਲ, ਰਾਕੇਸ਼ ਕੁਮਾਰ, ਤ੍ਰਿਭੁਵਨ ਗੁਪਤਾ, ਐਨ. ਕੇ. ਜੈਨ, ਜਨਰਲ ਸਕੱਤਰ ਅਨਿਲ ਗੁਪਤਾ, ਮੈਨੇਜਰ ਇੰਜੀਨੀਅਰ ਐਮ. ਐਮ. ਸਿਆਲ, ਧਰਮ ਪ੍ਰਚਾਰ ਮੰਤਰੀ ਡਾ. ਐਨ. ਕੇ. ਸ਼ਰਮਾ, ਰਾਜ ਕੁਮਾਰ ਜੋਸ਼ੀ, ਧੀਰਜ ਅਗਰਵਾਲ ਆਦਿ ਨੇ ਐਸ. ਐਸ. ਮਾਸਟਰ ਅਨਿਲ ਕੁਮਾਰ ਭਾਰਤੀ ਨੂੰ ਯਾਦਗਾਰੀ ਚਿੰਨ੍ਹ ਅਤੇ ਸੁਨਹਿਰੀ ਵਧਾਈ ਪੱਤਰ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ।

ਵੱਖ-ਵੱਖ ਆਗੂਆਂ ਨੇ ਕੀਤਾ ਅਨਿਲ ਭਾਰਤੀ ਦੀਆਂ ਸੇਵਾਵਾਂ ਨੂੰ ਯਾਦ

ਇਸ ਮੌਕੇ ‘ਤੇ ਆਪਣੇ ਭਾਵੁਕ ਭਾਸ਼ਣ ਵਿੱਚ, ਮੈਨੇਜਰ ਇੰਜੀਨੀਅਰ ਐਮ.ਐਮ. ਸਿਆਲ, ਜਨਰਲ ਸਕੱਤਰ ਅਨਿਲ ਗੁਪਤਾ, ਵਾਈਸ ਪ੍ਰਧਾਨ ਐਨ.ਕੇ. ਜੈਨ, ਧਰਮ ਪ੍ਰਚਾਰ ਮੰਤਰੀ ਡਾ. ਐਨ.ਕੇ. ਸ਼ਰਮਾ, ਅਤੇ ਪ੍ਰਿੰਸੀਪਲ ਰਿਪੁਦਮਨ ਸਿੰਘ ਨੇ ਆਪਣੇ ਅਧਿਆਪਕ ਅਨਿਲ ਭਾਰਤੀ ਦੀ ਸਨਾਤਨ ਧਰਮ ਸਭਾ ਅਤੇ ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਪ੍ਰਤੀ ਕੀਤੀ ਗਈ ਸੇਵਾਵਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਲਈ ਪ੍ਰਾਰਥਨਾ ਕੀਤੀ ।

ਸੇਵਾਮੁਕਤ ਪ੍ਰਿੰਸੀਪਲ ਵੀ. ਕੇ. ਮੋਦੀ ਅਤੇ ਰਾਕੇਸ਼ ਕਪੂਰ ਨੇ ਤੋਹਫ਼ੇ ਭੇਟ ਕਰਦੇ ਹੋਏ ਅਨਿਲ ਭਾਰਤੀ ਨਾਲ ਆਪਣੇ ਸਮੇਂ ਨੂੰ ਯਾਦ ਕੀਤਾ

ਸੇਵਾਮੁਕਤ ਪ੍ਰਿੰਸੀਪਲ ਵੀ. ਕੇ. ਮੋਦੀ ਅਤੇ ਰਾਕੇਸ਼ ਕਪੂਰ ਨੇ ਤੋਹਫ਼ੇ ਭੇਟ ਕਰਦੇ ਹੋਏ ਅਨਿਲ ਭਾਰਤੀ ਨਾਲ ਆਪਣੇ ਸਮੇਂ ਨੂੰ ਯਾਦ ਕੀਤਾ । ਆਪਣੀਆਂ ਭਾਵਨਾਵਾਂ ਜ਼ਾਹਰ ਕਰਦੇ ਹੋਏ ਅਨਿਲ ਕੁਮਾਰ ਭਾਰਤੀ ਨੇ ਆਪਣੇ ਅਨੁਭਵ ਸਾਂਝਾ ਕਰਦੇ ਹੋਏ ਕਿਹਾ ਕਿ ਉਹ 2000 ਵਿੱਚ ਇਸ ਇਤਿਹਾਸਕ ਸਕੂਲ ਵਿੱਚ ਇੱਕ ਜੇ. ਬੀ. ਟੀ. ਅਧਿਆਪਕ ਵਜੋਂ ਆਏ ਸਨ ਅਤੇ ਹੁਣ ਇੱਕ ਐਸ. ਐਸ. ਮਾਸਟਰ ਵਜੋਂ ਸੇਵਾਮੁਕਤ ਹੋ ਰਹੇ ਹਨ । ਉਹ ਆਪਣੇ ਆਪ ਨੂੰ ਭਾਗਸ਼ਾਲੀ ਮੰਨਦੇ ਹਨ ਕਿ ਉਨ੍ਹਾਂ ਨੇ 25 ਸਾਲਾਂ ਤੱਕ ਇਸ ਇਤਿਹਾਸਕ ਸਕੂਲ ਦੀ ਸੇਵਾ ਕੀਤੀ (Served this historic school for 25 years) ਹੈ ।

ਸਕੂਲ ਦੀ ਅਧਿਆਪਕ ਭਲਾਈ ਕਮੇਟੀ ਨੇ ਵੀ ਸ਼੍ਰੀ ਭਾਰਤੀ ਨੂੰ ਪਿਆਰ ਭਰੇ ਤੋਹਫ਼ੇ ਭੇਟ ਕੀਤੇ

ਸਕੂਲ ਦੀ ਅਧਿਆਪਕ ਭਲਾਈ ਕਮੇਟੀ ਨੇ ਵੀ ਭਾਰਤੀ ਨੂੰ ਪਿਆਰ ਭਰੇ ਤੋਹਫ਼ੇ ਭੇਟ ਕੀਤੇ । ਇੱਕ ਵਧਾਈ ਪੱਤਰ ਵਿੱਚ, ਸਕੂਲ ਪ੍ਰਿੰਸੀਪਲ ਰਿਪੁਦਮਨ ਸਿੰਘ ਨੇ ਆਪਣੇ ਅਧਿਆਪਕ ਅਨਿਲ ਕੁਮਾਰ ਭਾਰਤੀ ਨੂੰ ਇੱਕ ਮਿਹਨਤੀ, ਇਮਾਨਦਾਰ ਅਤੇ ਨਰਮ ਬੋਲਣ ਵਾਲੇ ਅਧਿਆਪਕ ਦੱਸਿਆ, ਸਕੂਲ ਦੇ ਨਾਲ-ਨਾਲ ਦੇਸ਼, ਧਰਮ ਅਤੇ ਸਮਾਜ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦਾ ਮਾਣ ਨਾਲ ਵਰਣਨ ਵੀ ਕੀਤਾ । ਅਧਿਆਪਕ ਯਤੀਂਦਰ ਕੁਮਾਰ ਅਤੇ ਨਵੀਨ ਕੁਮਾਰ ਨੇ ਵੀ ਭਾਰਤੀ ਸਰ ਨਾਲ ਬਿਤਾਏ ਚੰਗੇ ਪਲਾਂ ਨੂੰ ਸਾਹਿਤਕ ਢੰਗ ਨਾਲ ਬਿਆਨ ਕੀਤਾ । ਅੰਤ ਵਿੱਚ, ਸਾਰਿਆਂ ਨੇ ਰਿਫਰੈਸ਼ਮੈਂਟ ਦਾ ਆਨੰਦ ਮਾਣਿਆ ।

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

0
Bhagwant Mann
ਰਾਜਪੁਰਾ, 2 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉੱਭਰੇਗਾ ।

ਰਾਜਪੁਰਾ ਵਿੱਚ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਲਾਂਟ ਦਾ ਕੀਤਾ ਉਦਘਾਟਨ

ਇੱਥੇ ਹਾਲੈਂਡ ਆਧਾਰਤ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਸ਼ੂ ਫੀਡ ਪਲਾਂਟ (Animal feed plant of Holland-based multinational company D’Huez) ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਨਅਤੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਾਰੋਬਾਰ ਵਿੱਚ ਸੌਖ ਸਣੇ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਮਿਹਨਤੀ, ਉੱਦਮੀ ਅਤੇ ਅਮੀਰ ਵਿਰਾਸਤ ਦੀ ਧਰਤੀ ਰਹੀ ਹੈ ।
ਪੰਜਾਬ ਤੇ ਹਾਲੈਂਡ ਵਿਚਾਲੇ ਮਜ਼ਬੂਤ ਸਾਂਝ ਨੂੰ ਕੀਤਾ ਚੇਤਾ
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਹੋਣ ਉੱਤੇ ਮਾਣ ਹੈ ਕਿਉਂਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸੂਬਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਸਨਅਤੀ ਸਫ਼ਰ ਵਿੱਚ ਸਿਫ਼ਤੀ ਤਬਦੀਲੀ ਆਈ ਹੈ, ਜਿਸ ਨਾਲ ਇਸ ਖ਼ੇਤਰ ਵਿੱਚ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ ।

ਪੰਜਾਬ ਦੀ ਸਨਅਤੀ ਤਰੱਕੀ ਅਸਲ ਵਿੱਚ ਆਲਮੀ ਮੁਹਾਂਦਰਾ ਰੱਖਦੀ ਹੈ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਨਅਤੀ ਪਾਵਰਹਾਊਸ ਬਣ ਗਿਆ ਹੈ (Punjab has become an industrial powerhouse.) ਅਤੇ ਫੂਡ ਪ੍ਰਾਸੈਸਿੰਗ, ਟੈਕਸਟਾਇਲ, ਆਟੋ ਕੰਪੋਨੈਂਟ, ਹੈਂਡ ਟੂਲਜ਼, ਸਾਈਕਲ, ਆਈ. ਟੀ., ਟੂਰਿਜ਼ਮ ਤੇ ਹੋਰ ਖ਼ੇਤਰਾਂ ਵਿੱਚ ਮੋਹਰੀ ਭੂਮਿਕਾ ਵਿੱਚ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤੀ ਤਰੱਕੀ ਅਸਲ ਵਿੱਚ ਆਲਮੀ ਮੁਹਾਂਦਰਾ ਰੱਖਦੀ ਹੈ ਕਿਉਂਕਿ ਸੂਬੇ ਦੀਆਂ ਸੰਭਾਵਨਾਵਾਂ ਨੂੰ ਪਛਾਣਦਿਆਂ ਵਿਸ਼ਵ ਦੇ ਕਈ ਨਿਵੇਸ਼ਕ ਪੰਜਾਬ ਵੱਲ ਰੁਖ਼ ਕਰ ਰਹੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਹੁਣ ਤੱਕ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ, ਜਿਸ ਨਾਲ ਨੌਕਰੀਆਂ ਦੇ 4.7 ਲੱਖ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ ਸਨਅਤੀ ਤਰੱਕੀ ਤੇ ਨਵੀਨਾਕਾਰੀ ਵਿੱਚ ਉੱਭਰ ਰਿਹਾ ਹੈ ।

ਇਨ੍ਹਾਂ ਕੌਮਾਂਤਰੀ ਕੰਪਨੀਆਂ ਨੇ ਪੰਜਾਬ ਦੀ ਸੰਭਾਵਨਾ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਸੂਬੇ ਵੱਲੋਂ ਦਿੱਤੇ ਅਨੁਕੂਲ ਮਾਹੌਲ ਨੂੰ ਪਛਾਣਿਆ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਨੈਸਲੇ, ਕਲਾਸ, ਫਰੈਡਨਬਰਗ, ਕਾਰਗਿਲ, ਵਰਬਿਓ, ਡੈਨੋਨ ਤੇ ਹੋਰ ਕਈ ਵਿਸ਼ਵ ਪ੍ਰਸਿੱਧ ਕੰਪਨੀਆਂ ਨੇ ਪੰਜਾਬ ਨੂੰ ਆਪਣੇ ਕਾਰੋਬਾਰ ਲਈ ਚੁਣਿਆ ਅਤੇ ਇੱਥੇ ਆਪਣਾ ਕੰਮ-ਕਾਜ ਸ਼ੁਰੂ ਕੀਤਾ, ਜਿਸ ਨਾਲ ਉਹ ਸੂਬੇ ਦੇ ਅਰਥਚਾਰੇ ਦੀ ਤਬਦੀਲੀ ਵਿੱਚ ਯੋਗਦਾਨ ਪਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਕੌਮਾਂਤਰੀ ਕੰਪਨੀਆਂ ਨੇ ਪੰਜਾਬ ਦੀ ਸੰਭਾਵਨਾ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਸੂਬੇ ਵੱਲੋਂ ਦਿੱਤੇ ਅਨੁਕੂਲ ਮਾਹੌਲ ਨੂੰ ਪਛਾਣਿਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਆਲਮੀ ਪਹੁੰਚ ਜੱਗ-ਜ਼ਾਹਰ ਹੈ ਕਿਉਂਕਿ ਜਾਪਾਨ, ਅਮਰੀਕਾ, ਜਰਮਨੀ, ਇੰਗਲੈਂਡ, ਸੰਯੁਕਤ ਅਰਬ ਅਮੀਰਾਤ, ਸਵਿੱਟਜ਼ਰਲੈਂਡ, ਫਰਾਂਸ, ਸਪੇਨ ਤੇ ਹੋਰ ਮੁਲਕਾਂ ਤੋਂ ਨਿਵੇਸ਼ ਆ ਰਿਹਾ ਹੈ ।

ਆਪਣਾ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਨਿਵੇਸ਼ ਪੱਖੀ ਮਾਹੌਲ ਸਿਰਜਿਆ

ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਨਿਵੇਸ਼ ਪੱਖੀ ਮਾਹੌਲ ਸਿਰਜਿਆ, ਜਿਸ ਨਾਲ ਵਪਾਰ ਲਈ ਸੌਖ ਵਾਲੇ ਮਾਹੌਲ ਨੂੰ ਠੁੰਮਣਾ ਮਿਲਿਆ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਕਾਰਨ ਪੰਜਾਬ ਨੇ ‘ਵਪਾਰ ਲਈ ਸੌਖ’ ਦੇ ਖ਼ੇਤਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ । ਪੰਜਾਬ ਸਰਕਾਰ ਨੇ ਭਾਰਤ ਦਾ ਸਭ ਤੋਂ ਆਧੁਨਿਕ ਸਿੰਗਲ ਵਿੰਡੋ ਸਿਸਟਮ ‘ਫਾਸਟ ਟਰੈਕ ਪੰਜਾਬ ਪੋਰਟਲ’ ਲਾਂਚ ਕੀਤਾ ਹੈ, ਜੋ ਵਪਾਰ ਲਈ ਸਾਰੀਆਂ ਸੇਵਾਵਾਂ ਨੂੰ ਇੱਕੋ ਜਗ੍ਹਾ ਮੁਹੱਈਆ ਕਰਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਮੋਹਰੀ ਸਨਅਤਕਾਰਾਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸ਼ੇ੍ਰਣੀਆਂ ਦੇ ਕਾਰੋਬਾਰਾਂ ਦੇ ਪੱਖ ਵਿੱਚ ਨੀਤੀਆਂ ਬਣਾਉਣ ਲਈ 24 ਸੈਕਟਰਲ ਕਮੇਟੀਆਂ ਕਾਇਮ ਕੀਤੀਆਂ ਹਨ ।

ਡੀ-ਹਿਊਜ਼ ਕੰਪਨੀ ਨੇ ਪੰਜਾਬ ਵਿੱਚ 150 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਡੀ-ਹਿਊਜ਼ ਕੰਪਨੀ ਨੇ ਪੰਜਾਬ ਵਿੱਚ 150 ਕਰੋੜ ਰੁਪਏ ਦਾ ਨਿਵੇਸ਼ (Investment of Rs 150 crore) ਕੀਤਾ ਹੈ, ਜਿਸ ਨਾਲ ਨੌਜਵਾਨਾਂ ਲਈ ਨੌਕਰੀਆਂ ਦੇ ਨਵੇਂ ਮੌਕੇ ਖੁੱਲ੍ਹਣਗੇ ਅਤੇ ਸੂਬੇ ਨੂੰ ਲੰਮੇ ਸਮੇਂ ਵਿੱਚ ਫਾਇਦਾ ਹੋਵੇਗਾ । ਉਨ੍ਹਾਂ ਉਮੀਦ ਜਤਾਈ ਕਿ ਹੋਰ ਕੰਪਨੀਆਂ ਵੀ ਡੀ ਹਿਊਜ਼ ਦੇ ਰਾਹ ਉੱਤੇ ਚੱਲਦਿਆਂ ਮੌਕਿਆਂ ਦੀ ਧਰਤੀ ਪੰਜਾਬ ਨੂੰ ਨਿਵੇਸ਼ ਲਈ ਚੁਣਨਗੀਆਂ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦੀ ਸਮਰੱਥਾ 180 ਕਿਲੋ ਮੀਟਰਿਕ ਟਨ ਦੀ ਹੈ, ਜਿਸ ਨੂੰ 240 ਕਿਲੋ ਮੀਟਰਿਕ ਟਨ ਤੱਕ ਵਧਾਇਆ ਜਾ ਸਕਦਾ ਹੈ ਕਿਉਂਕਿ ਕੰਪਨੀ ਦੀ ਆਲਮੀ ਪੱਧਰ ਉੱਤੇ ਪਸ਼ੂਆਂ ਦਾ ਫੀਡ ਬਣਾਉਣ ਦੀ ਕੁੱਲ ਸਮਰੱਥਾ 120 ਲੱਖ ਟਨ ਹੈ ।

ਇਹ ਅਤਿ-ਆਧੁਨਿਕ ਪਲਾਂਟ ਪ੍ਰਦੂਸ਼ਣ ਮੁਕਤ ਤਕਨਾਲੋਜੀ ਨਾਲ ਲੈਸ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਪਲਾਂਟ ਪ੍ਰਦੂਸ਼ਣ ਮੁਕਤ ਤਕਨਾਲੋਜੀ ਨਾਲ ਲੈਸ ਹੈ, ਜੋ ਵਧੀਆ ਵਾਤਾਵਰਨ ਸਿਰਜਣ ਵਿੱਚ ਮਦਦਗਾਰ ਹੋਵੇਗਾ । ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਕ ਹੋਰ ਬਹੁਕੌਮੀ ਕੰਪਨੀ ਨੇ ਇੱਥੇ ਆਪਣਾ ਕੰਮਕਾਜ ਅਤੇ ਮੈਨੂਫੈਕਚਰਿੰਗ ਸ਼ੁਰੂ ਕੀਤੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਟਾਟਾ ਸਟੀਲ ਤੋਂ ਬਾਅਦ ਇਹ ਦੂਜਾ ਵੱਡਾ ਨਿਵੇਸ਼ ਹੈ । ਇਸ ਤੋਂ ਇਲਾਵਾ ਵਰਬਿਓ, ਜੇ. ਐਸ. ਡਬਲਯੂ. ਪਲਾਂਟ, ਕਾਰਗਿਲ, ਵਰਧਮਾਨ ਤੇ ਓਸਵਾਲ ਨੇ ਵੀ ਸੂਬੇ ਵਿੱਚ ਨਿਵੇਸ਼ ਕੀਤਾ ਹੈ ।

ਦੁਨੀਆ ਭਰ ਵਿੱਚ ਘੁੰਮਣ ਦੌਰਾਨ ਉਨ੍ਹਾਂ ਨੂੰ ਹਾਲੈਂਡ ਦੇ ਸ਼ਹਿਰ ਐਮਸਟਰਡਮ ਵੀ ਜਾਣ ਦਾ ਮੌਕਾ ਮਿਲਿਆ

ਹਾਲੈਂਡ ਨਾਲ ਭਾਵੁਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਘੁੰਮਣ ਦੌਰਾਨ ਉਨ੍ਹਾਂ ਨੂੰ ਹਾਲੈਂਡ ਦੇ ਸ਼ਹਿਰ ਐਮਸਟਰਡਮ ਵੀ ਜਾਣ ਦਾ ਮੌਕਾ ਮਿਲਿਆ, ਜਿਹੜਾ ਵਿਸ਼ਵ ਭਰ ਦੇ ਮਹਾਨ ਸ਼ਹਿਰਾਂ ਵਿੱਚੋਂ ਇਕ ਹੈ । ਉਨ੍ਹਾਂ ਕਿਹਾ ਕਿ ਹਾਲੈਂਡ ਤੇ ਪੰਜਾਬ ਦੇ ਸੱਭਿਆਚਾਰ ਵਿੱਚ ਕਈ ਸਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਰਾਹੀਂ ਪੰਜਾਬ ਨੂੰ ਵੱਡਾ ਫਾਇਦਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਅਤਿ-ਆਧੁਨਿਕ ਪਲਾਂਟ ਨਾਲ ਪੰਜਾਬ ਦੇ ਡੇਅਰੀ ਉਦਯੋਗ ਨੂੰ ਵਧਣ-ਫੁੱਲਣ ਵਿੱਚ ਮਦਦ ਮਿਲੇਗੀ ਅਤੇ ਸੂਬੇ ਦੀ ਸਨਅਤੀ ਤਰੱਕੀ ਨੂੰ ਵੱਡਾ ਹੁਲਾਰਾ ਮਿਲੇਗਾ ।

ਪੰਜਾਬ ਗੁਰੂ ਸਾਹਿਬ ਦੀ ਵਰੋਸਾਈ ਧਰਤੀ ਹੈ ਅਤੇ ਸੂਬੇ ਦੇ ਲੋਕ ਹਰੇਕ ਹਾਲਾਤ ਵਿੱਚ ਢਲਣ ਦੇ ਹੁਨਰ ਨਾਲ ਲੈਸ ਹਨ ਕਿਉਂਕਿ ਪੰਜਾਬੀਆਂ ਨੂੰ ‘ਗਲੋਬਲ ਸਿਟੀਜ਼ਨ’ ਕਿਹਾ ਜਾਂਦਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂ ਸਾਹਿਬ ਦੀ ਵਰੋਸਾਈ ਧਰਤੀ ਹੈ ਅਤੇ ਸੂਬੇ ਦੇ ਲੋਕ ਹਰੇਕ ਹਾਲਾਤ ਵਿੱਚ ਢਲਣ ਦੇ ਹੁਨਰ ਨਾਲ ਲੈਸ ਹਨ ਕਿਉਂਕਿ ਪੰਜਾਬੀਆਂ ਨੂੰ ‘ਗਲੋਬਲ ਸਿਟੀਜ਼ਨ’ ਕਿਹਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਭਾਰਤ ਦੇ ਕੌਮੀ ਪੂਲ ਵਿੱਚ 180 ਲੱਖ ਟਨ ਝੋਨਾ ਅਤੇ 125 ਲੱਖ ਟਨ ਕਣਕ ਦਾ ਯੋਗਦਾਨ ਪਾਉਣ ਕਾਰਨ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਕਿਹਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਹਾਲੈਂਡ ਵਾਂਗ ਪੰਜਾਬ ਦਾ ਵੀ ਅਮੀਰ ਖੇਡ ਵਿਰਸਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਨੌਂ ਮੈਂਬਰ ਪੰਜਾਬ ਨਾਲ ਸਬੰਧਤ ਹਨ । ਇਸ ਤੋਂ ਇਲਾਵਾ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਭਾਰਤੀ ਪੁਰਸ਼ ਫੁਟਬਾਲ ਟੀਮ ਦੇ ਕਪਤਾਨ ਵੀ ਪੰਜਾਬੀ ਹਨ ।

ਸੂਬੇ ਨੇ ਕਈ ਦਹਾਕਿਆਂ ਮਗਰੋਂ ਇਸ ਤਰ੍ਹਾਂ ਦੀ ਕੁਦਰਤੀ ਆਫ਼ਤ ਦਾ ਸਾਹਮਣਾ ਕੀਤਾ ਹੈ

ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਕਈ ਦਹਾਕਿਆਂ ਮਗਰੋਂ ਇਸ ਤਰ੍ਹਾਂ ਦੀ ਕੁਦਰਤੀ ਆਫ਼ਤ ਦਾ ਸਾਹਮਣਾ ਕੀਤਾ ਹੈ । ਉਨ੍ਹਾਂ ਕਿਹਾ ਕਿ 2300 ਪਿੰਡ ਪੂਰੀ ਤਰ੍ਹਾਂ ਡੁੱਬ ਗਏ, ਜਿਸ ਕਾਰਨ 20 ਲੱਖ ਲੋਕ ਪ੍ਰਭਾਵਿਤ ਹੋਏ ਅਤੇ ਤਕਰੀਬਨ ਪੰਜ ਲੱਖ ਏਕੜ ਰਕਬੇ ਵਿੱਚ ਫ਼ਸਲਾਂ ਪ੍ਰਭਾਵਿਤ ਹੋਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਕਾਰਨ 60 ਜਾਨਾਂ ਚਲੀਆਂ ਗਈਆਂ ਅਤੇ ਸੱਤ ਲੱਖ ਤੋਂ ਵੱਧ ਲੋਕ ਬੇਘਰ ਹੋ ਗਏ । ਇਸ ਨਾਲ ਸੂਬੇ ਵਿੱਚ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ਉੱਪਰ ਨੁਕਸਾਨ ਹੋਇਆ ।

3200 ਸਰਕਾਰੀ ਸਕੂਲ, 19 ਕਾਲਜ, 1400 ਕਲੀਨਿਕ ਅਤੇ ਹਸਪਤਾਲਾਂ ਨੂੰ ਨੁਕਸਾਨ ਪੁੱਜਿਆ

ਮੁੱਖ ਮੰਤਰੀ ਨੇ ਕਿਹਾ ਕਿ 3200 ਸਰਕਾਰੀ ਸਕੂਲ, 19 ਕਾਲਜ, 1400 ਕਲੀਨਿਕ ਅਤੇ ਹਸਪਤਾਲਾਂ ਨੂੰ ਨੁਕਸਾਨ ਪੁੱਜਿਆ । ਇਸ ਤੋਂ ਇਲਾਵਾ 8500 ਕਿਲੋਮੀਟਰ ਸੜਕਾਂ ਤੇ 2500 ਪੁਲਾਂ ਦਾ ਨੁਕਸਾਨ ਹੋਇਆ । ਉਨ੍ਹਾਂ ਕਿਹਾ ਕਿ ਮੁੱਢਲੇ ਅਨੁਮਾਨਾਂ ਅਨੁਸਾਰ ਲਗਪਗ 13800 ਕਰੋੜ ਰੁਪਏ ਦੀ ਸੰਪੱਤੀ ਨੁਕਸਾਨੀ ਗਈ, ਹਾਲਾਂਕਿ ਅਸਲ ਅੰਕੜੇ ਇਸ ਤੋਂ ਵੀ ਕਿਤੇ ਵੱਧ ਹੋ ਸਕਦੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਹਰੇਕ ਵਿਰੋਧ ਦੇ ਸਾਹਮਣੇ ਹਿੱਕ ਡਾਹ ਕੇ ਖੜ੍ਹਦਾ ਆਇਆ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਦੁਨੀਆ ਭਰ ਵਿੱਚ ਦੁਹਰਾਏਗਾ ।

ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ

0
Verka sent three trucks
ਪਟਿਆਲਾ, 2 ਅਕਤੂਬਰ 2025 : ਪੰਜਾਬ ਦੇ ਪਿੰਡ ਪੱਧਰ ਤੇ ਦੁੱਧ ਉਤਪਾਦਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਸਹਿਕਾਰੀ ਸੰਸਥਾ, ਵੇਰਕਾ, ਹੜ੍ਹਾਂ ਦੀ ਮਾਰ ਹੇਠ ਆਏ ਪੀੜਤਾਂ ਲਈ ਵੱਡੇ ਪੱਧਰ ‘ਤੇ ਸਹਾਇਤਾ ਮੁਹੱਈਆ ਕਰਵਾਉਂਦੀ ਰਹੀ ਹੈ । ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਵੇਰਕਾ ਮਿਲਕਫੈਡ (Verka Milkfed) ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਪ੍ਰਦੀਪ ਮਲਹੋਤਰਾ, ਡਾ. ਨਾਗਰ ਸਿੰਘ ਅਤੇ ਹੋਰਨਾਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਵੇਰਕਾ ਮਿਲਕ ਪਲਾਂਟ, ਪਟਿਆਲਾ ਤੋਂ 800 ਰਾਹਤ ਕਿੱਟਾਂ ਦੇ ਤਿੰਨ ਟਰੱਕ ਹੜ੍ਹ ਪੀੜਤ ਇਲਾਕਿਆਂ ਵੱਲ ਰਵਾਨਾ ਕੀਤੇ ।

ਵੇਰਕਾ ਵੱਲੋਂ ਹੜ੍ਹ ਪੀੜਤਾਂ ਲਈ 800 ਰਾਹਤ ਕਿੱਟਾਂ ਦਾ ਵੱਡਾ ਸਹਾਇਤਾ ਅਭਿਆਨ

ਇਸ ਮੌਕੇ ਵੇਰਕਾ ਮਿਲਕਫੈਡ ਦੇ ਚੇਅਰਮੈਨ ਹਰਭਜਨ ਸਿੰਘ, ਅਮਨਦੀਪ ਰਹਿਲ, ਮਿਲਕਫੈਡ ਡਾਇਰੈਕਟਰਜ਼ ਬੋਰਡ ਆਫ ਡਾਇਰੈਕਟਰਜ ਅਤੇ ਪਲਾਂਟ ਦੇ ਜਨਰਲ ਮੈਨੇਜਰ ਅਨਿਮੇਸ਼ ਪ੍ਰਮਾਣਿਕ ਸਮੇਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਰਹੀ । ਇਹ ਕੋਸ਼ਿਸ਼ ਵੇਰਕਾ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਪੰਜਾਬ ਦੇ ਪਿੰਡਾਂ ਵਿੱਚ ਆ ਰਹੀ ਮੁਸ਼ਕਲਾਂ ਦਾ ਸਾਹਮਣਾ ਕਰਨ ਵਿੱਚ ਸਹਾਇਤਾ ਦੇਣ ਲਈ ਕੀਤਾ ਗਿਆ ਹੈ ।

ਪਿੰਡ ਪੱਧਰ ਤੇ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਸਭਾਵਾਂ ਦੀ ਸਥਾਪਨਾ ਜਾਰੀ ਹੈ

ਇਸ ਤੋਂ ਇਲਾਵਾ ਵੇਰਕਾ ਦੇ ਪ੍ਰਬੰਧ ਨਿਰਦੇਸ਼ਕ, ਮਿਲਕਫੈਡ  ਰਾਹੁਲ ਗੁਪਤਾ (Verka Managing Director, Milkfed Rahul Gupta) (ਆਈ. ਏ. ਐਸ.) ਦੀ ਯੋਗ ਅਗਵਾਈ ਹੇਠ ਪਿੰਡ ਪੱਧਰ ਤੇ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਸਭਾਵਾਂ ਦੀ ਸਥਾਪਨਾ ਜਾਰੀ ਹੈ । ਇਸ ਨਾਲ ਨਿਰਯਾਤ ਅਤੇ ਅੰਦਰੂਨੀ ਮਾਰਕੀਟ ਵਿੱਚ ਖਪਤਕਾਰਾਂ ਦੀ ਵਧ ਰਹੀ ਮੰਗ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ ।

ਵੇਰਕਾ ਵੱਲੋਂ ਹਾਲ ਹੀ ਵਿੱਚ ਕਾਜੂ-ਬਦਾਮ ਵਾਲਾ ਦੁੱਧ, ਰਬੜੀ ਅਤੇ ਹਾਈਪ੍ਰੋਟੀਨ ਪ੍ਰੋਬਾਇਓਟਿਕ ਦਹੀ ਵਰਗੇ ਨਵੇਂ ਉਤਪਾਦ ਮੰਡੀ ਵਿੱਚ ਲਾਂਚ ਕੀਤੇ ਗਏ ਹਨ

ਵੇਰਕਾ ਵੱਲੋਂ ਹਾਲ ਹੀ ਵਿੱਚ ਕਾਜੂ-ਬਦਾਮ ਵਾਲਾ ਦੁੱਧ, ਰਬੜੀ ਅਤੇ ਹਾਈਪ੍ਰੋਟੀਨ ਪ੍ਰੋਬਾਇਓਟਿਕ ਦਹੀ ਵਰਗੇ ਨਵੇਂ ਉਤਪਾਦ ਮੰਡੀ ਵਿੱਚ ਲਾਂਚ ਕੀਤੇ ਗਏ ਹਨ, ਜੋ ਗੁਣਵੱਤਾ ਅਤੇ ਨਵੀਨਤਾਂ ਵਿੱਚ ਵਧੇਰੇ ਵਾਧਾ ਕਰਨਗੇ । ਇਸ ਨਾਲ ਸਿਰਫ ਖਪਤਕਾਰਾਂ ਨੂੰ ਸੁਵਿਧਾਵਾਂ ਮਿਲਣਗੀਆਂ ਹੀ ਨਹੀਂ, ਸਗੋਂ ਦੁੱਧ ਉਤਪਾਦਕਾਂ ਲਈ ਵੀ ਵਾਧੂ ਮੌਕੇ ਬਣਨਗੇ ।

ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਉਤਪਾਦ ਲਾਂਚ ਕਰਨ ਦੀ ਯੋਜਨਾ ਹੈ ਜੋ ਇਲਾਕੇ ਦੀ ਆਰਥਿਕਤਾ ਅਤੇ ਖੇਤੀਬਾੜੀ ਨੂੰ ਨਵੀਂ ਰੌਸ਼ਨੀ ਦੇਣਗੇ

ਵੇਰਕਾ ਦੀ ਇਸ ਰਣਨੀਤੀ ਦਾ ਮੁੱਖ ਉਦੇਸ਼ ਪੰਜਾਬ ਦੇ ਪਿੰਡਾਂ ਦੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ (Milk producers) ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਖਪਤਕਾਰਾਂ ਲਈ ਸਿਹਤਮੰਦ, ਸੁਰੱਖਿਅਤ ਅਤੇ ਨਵੀਂ ਕਿਸਮ ਦੇ ਦੁੱਧ ਉਤਪਾਦ ਲੈ ਕੇ ਆਉਣਾ ਹੈ । ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਉਤਪਾਦ ਲਾਂਚ ਕਰਨ ਦੀ ਯੋਜਨਾ ਹੈ ਜੋ ਇਲਾਕੇ ਦੀ ਆਰਥਿਕਤਾ ਅਤੇ ਖੇਤੀਬਾੜੀ (Economy and Agriculture) ਨੂੰ ਨਵੀਂ ਰੌਸ਼ਨੀ ਦੇਣਗੇ ।

ਵਿਧਾਇਕ ਜੌੜਾਮਾਜਰਾ ਵੱਲੋਂ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

0
MLA Jauramajra

ਸਮਾਣਾ, 2 ਅਕਤੂਬਰ 2025 : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ (Samana MLA Chetan Singh Jauramajra) ਨੇ ਅੱਜ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ।

ਸ਼ਹਿਰ ‘ਚ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ 2 ਨਵੇਂ ਟਿਊਬਵੈਲ ਪੰਪ ਲੱਗਣਗੇ

ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸਕੀਮ ਤਹਿਤ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ ਨਵੇਂ 2 ਟਿਊਬਵੈਲ ਪੰਪ ਲਗਾਏ ਜਾਣਗੇ । ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਆਉਂਦੇ 8 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ (The work will be completed in the next 8 months.) , ਇਸ ਕੰਮ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ ।

ਸ਼ਹਿਰ ਦੇ ਵਿਕਾਸ ‘ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਜੌੜਾਮਾਜਰਾ

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕੰਮਾਂ ਨੂੰ ਹੋਰ ਤੇਜ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸੀਲ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਸਮਾਣਾ ਸ਼ਹਿਰ ਲਈ ਲੋੜੀਂਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਵਿਕਾਸ ਕੰਮਾਂ ਨੂੰ ਜੰਗੀ ਪੱਧਰ ‘ਤੇ ਸੁਰੂ ਕੀਤਾ ਹੋਇਆ ਹੈ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਪੰਜਾਬ ਕਰ ਰਿਹਾ ਹੈ ਤਰੱਕੀ

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਵਿੱਚ ਪੰਜਾਬ ਤਰੱਕੀ ਕਰ ਰਿਹਾ ਹੈ, ਇਸੇ ਤਹਿਤ ਸਮਾਣਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਅਧੂਰੇ ਪਏ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਾਲ ਸ਼ਹਿਰ ਦੇ ਬਾਕੀ ਕੰਮ ਵੀ ਜਲਦੀ ਕੀਤੇ ਜਾਣਗੇ ਤੇ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਪੀ. ਏ. ਗੁਰਦੇਵ ਸਿੰਘ ਟਿਵਾਣਾ, ਪਾਰਸ ਸ਼ਰਮਾ, ਕੁਲਜੀਤ ਰੰਧਾਵਾ, ਦੀਪਕ ਵਧਵਾ, ਸੁਰਜੀਤ ਸਿੰਘ ਦਇਆ, ਅੰਗਰੇਜ਼ ਸਿੰਘ ਭੁੱਲਰ, ਰਵਿੰਦਰ ਸੋਹਲ, ਕੁਲਦੀਪ ਵਿਰਕ, ਵਰਿੰਦਰ ਧਰਮੇਹੜੀ ਰਾਣਾ ਮਿਆਲਾ, ਸੰਜੇ ਕੁਮਾਰ, ਰੱਮੀ ਸ਼ਰਮਾ, ਰਾਜੇਸ਼ ਕੁਮਾਰ ਸਮੇਤ ਜਲ ਸਪਲਾਈ ਅਤੇ ਸੀਵਰੇਜ ਬੋਰਡ ਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਆਦਿ ਹਾਜ਼ਰ ਸਨ ।

Read More : ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ

0
District administration

ਪਟਿਆਲਾ, 2 ਅਕਤੂਬਰ 2025 : ਜ਼ਿਲ੍ਹਾ ਪ੍ਰਸ਼ਾਸਨ (District Administration) ਨੇ ਕਿਸਾਨਾਂ ਨੂੰ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਵਾਤਾਵਰਣ ਬਚਾਉਣ ਲਈ ਪਰਾਲੀ ਜਮੀਨ ‘ਚ ਹੀ ਮਿਲਾਉਣ ਦਾ ਸੱਦਾ ਹੈ ।

ਡੀ. ਸੀ, ਐਸ. ਐਸ. ਪੀ., ਏ. ਡੀ. ਸੀਜ, ਐਸ. ਡੀ. ਐਮਜ, ਖੇਤੀਬਾੜੀ, ਸਹਿਕਾਰਤਾ ਵਿਭਾਗ ਤੇ ਪੁਲਸ ਟੀਮਾਂ ਵੱਲੋਂ ਪਿੰਡਾਂ ‘ਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ (Awareness campaign to stop stubble burning) ਚਲਾਉਂਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ. ਵਰੁਣ ਸ਼ਰਮਾ ਸਮੇਤ ਸਾਰੇ ਏ. ਡੀ. ਸੀਜ, ਐਸ. ਡੀ. ਐਮਜ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗਾਂ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ ਚਲਾ ਰਹੀਆਂ ਹਨ । ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਇਨਸੀਟੂ ਤੇ ਐਕਸ ਸੀਟੂ ਤਕਨੀਕਾਂ ਅਧੀਨ ਬੇਲਰ, ਮਲਚਰ, ਪਲਾਅ, ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਅਤੇ ਐਸ. ਐਮ. ਐਸ. ਲੱਗੀਆਂ ਕੰਬਾਇਨਾਂ ਵਰਤਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ।

ਜ਼ਿਲ੍ਹੇ ਭਰ ‘ਚ 938 ਨੋਡਲ ਤੇ 101 ਕਲਸਟਰ ਅਫ਼ਸਰ ਸਮੇਤ 13 ਆਬਜਰਵਰ, ਏ. ਡੀ. ਸੀ. ਤੇ ਐਸ. ਪੀ. ਪੱਧਰ ਦੇ 12 ਅਫ਼ਸਰ ਪਰਾਲੀ ਸਾੜਨ ਤੋਂ ਰੋਕਣ ਲਈ ਪਿੰਡਾਂ ‘ਚ ਸਰਗਰਮ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਿਹਾ ਹੈ ਕਿ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਵਾਤਾਵਰਣ ਅਤੇ ਜਮੀਨ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਅੱਗੇ ਆ ਰਹੇ ਹਨ । ਉਨ੍ਹਾਂ ਕਿਸਾਨਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਲਈ ਕਿਸਾਨ ਪਰਾਲੀ ਕੰਟਰੋਲ ਰੂਮ ਨੰਬਰ 0175-2350550 ‘ਤੇ ਸੰਪਰਕ ਕਰਕੇ ਆਪਣੀ ਮਸ਼ੀਨਰੀ ਬੁੱਕ ਕਰਵਾ ਸਕਦੇ ਹਨ ।

ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਵਾਤਾਵਰਣ ਬਚਾਉਣ ਲਈ ਪਰਾਲੀ ਜਮੀਨ ‘ਚ ਹੀ ਮਿਲਾਉਣ ਦਾ ਸੱਦਾ

ਪਟਿਆਲਾ ਜ਼ਿਲ੍ਹੇ ਭਰ ਦੇ ਸਾਰੇ ਪਿੰਡਾਂ ‘ਚ 938 ਨੋਡਲ ਅਫ਼ਸਰ ਅਤੇ 101 ਕਲਸਟਰ ਅਫ਼ਸਰਾਂ ਸਮੇਤ 13 ਆਬਜਰਵਰਾਂ ਤੋਂ ਇਲਾਵਾ ਫਲਾਇੰਗ ਸੁਕੈਡ ਦਾ ਗਠਨ ਕਰਦੇ ਹੋਏ 6 ਏ. ਡੀ. ਸੀ. ਤੇ 6 ਐਸ. ਪੀ. ਪੱਧਰ ਦੇ ਅਫ਼ਸਰ ਵੀ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨਾਲ ਮੀਟਿੰਗਾਂ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹਨ ।

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕਿਸ ਕਿਸ ਨੂੰ ਕੀਤਾ ਗਿਆ ਹੈ ਤਾਇਨਾਤ

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ (Burning of paddy residue) ਲਾਉਣ ਤੋਂ ਰੋਕਣ ਲਈ ਨਾਭਾ ਸਬ ਡਵੀਜ਼ਨ ਵਿੱਚ ਵਧੀਕ ਆਬਕਾਰੀ ਤੇ ਕਰ ਕਮਿਸ਼ਨਰ ਪ੍ਰਸ਼ਾਸਨ ਇਸ਼ਾ ਸਿੰਗਲ ਅਤੇ ਐਸ. ਪੀ. ਸਪੈਸ਼ਲ ਬਰਾਂਚ ਜਸਬੀਰ ਸਿੰਘ, ਪਟਿਆਲਾ ਸਬ-ਡਵੀਜਨ ‘ਚ ਏ. ਡੀ. ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਐਸ. ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ, ਪਾਤੜਾਂ ਸਬ ਡਵੀਜਨ ‘ਚ ਏ. ਡੀ. ਸੀ. ਦਿਹਾਤੀ ਵਿਕਾਸ ਤੇ ਐਸ. ਪੀ. ਸਾਇਬਰ ਕ੍ਰਾਈਮ ਆਸਵੰਤ ਸਿੰਘ ਧਾਲੀਵਾਲ, ਸਮਾਣਾ ਸਬ ਡਵੀਜਨ ਲਈ ਸਕੱਤਰ ਆਰ. ਟੀ. ਏ. ਮਨਜੀਤ ਸਿੰਘ ਚੀਮਾ ਤੇ ਐਸ. ਪੀ. ਸਥਾਨਕ ਵੈਭਵ ਚੌਧਰੀ, ਰਾਜਪੁਰਾ ਸਬ-ਡਵੀਜਨ ਲਈ ਪੀ. ਆਰ. ਟੀ. ਸੀ. ਦੇ ਏ. ਐਮ. ਡੀ. ਨਵਦੀਪ ਕੁਮਾਰ ਤੇ ਐਸ. ਪੀ. (ਜਾਂਚ) ਗੁਰਬੰਸ ਸਿੰਘ ਬੈਂਸ ਸਮੇਤ ਦੂਧਨ ਸਾਧਾਂ ਸਬ-ਡਵੀਜਨ ਲਈ ਆਰ. ਟੀ. ਓ. ਬਬਨਦੀਪ ਸਿੰਘ ਵਾਲੀਆ ਤੇ ਐਸ.ਪੀ. ਟ੍ਰੈਫਿਕ ਅੱਛਰੂ ਰਾਮ ਨੂੰ ਤਾਇਨਾਤ ਕੀਤਾ ਗਿਆ ਹੈ ।

ਫਲਾਇੰਗ ਸੁਕੈਡ ਕਰ ਰਹੇ ਹਨ ਖੇਤਾਂ ਦੇ ਦੌਰੇ

ਇਹ ਫਲਾਇੰਗ ਸੁਕੈਡ (Flying saucer) ਮਾਨਯੋਗ ਸੁਪਰੀਮ ਕੋਰਟ ਅਤੇ ਕੌਮੀ ਗ੍ਰੀਨ ਟ੍ਰਿਬਿਊਨਲ ਤੇ ਕਮਿਸ਼ਨ ਫਾਰ ਏਅਰ ਕੰਟਰੋਲ ਕੁਆਲਿਟੀ ਮੈਨਜੇਮੈਂਟ ਦੇ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾਂ ਕਰਵਾਉਣ ਲਈ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਲਗਾਤਾਰ ਖੇਤਾਂ ਦੇ ਦੌਰੇ ਕਰ ਰਹੇ ਹਨ ਤੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਉਪਾਅ ਕਰ ਰਹੇ ਹਨ । ਇਸੇ ਤਰ੍ਹਾਂ ਨਾਭਾ ਦੇ ਐਸ. ਡੀ. ਐਮ. ਡਾ. ਇਸਮਤ ਵਿਜੇ ਸਿੰਘ, ਪਟਿਆਲਾ ਦੇ ਐਸ. ਡੀ. ਐਮ ਹਰਜੋਤ ਕੌਰ ਮਾਵੀ, ਸਮਾਣਾ ਦੇ ਐਸ. ਡੀ. ਐਮ. ਰਿਚਾ ਗੋਇਲ, ਰਾਜਪੁਰਾ ਦੇ ਐਸ. ਡੀ. ਐਮ. ਅਵਿਕੇਸ਼ ਗੁਪਤਾ, ਦੂਧਨਸਾਧਾਂ ਦੇ ਐਸ. ਡੀ. ਐਮ. ਕਿਰਪਾਲਵੀਰ ਸਿੰਘ ਤੇ ਪਾਤੜਾਂ ਦੇ ਐਸ. ਡੀ. ਐਮ. ਅਸ਼ੋਕ ਕੁਮਾਰ ਆਪਣੀ ਡਵੀਜ਼ਨ ਦੇ ਡੀ. ਐਸ. ਪੀਜ. ਦੇ ਨਾਲ ਮਿਲਕੇ ਲਗਾਤਾਰ ਕਿਸਾਨਾਂ ਨਾਲ ਬੈਠਕਾਂ ਕਰ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਜਮੀਨ ‘ਚ ਮਿਲਾਉਣ ਜਾਂ ਫਿਰ ਬੇਲਰ ਨਾਲ ਗੱਠਾਂ ਬਣਾ ਕੇ ਸੰਭਾਲਣ ‘ਤੇ ਜ਼ੋਰ ਦੇ ਰਹੇ ਹਨ ।

ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਸ਼ੀਨਰੀ ਹੋ ਰਹੀ ਹੈ ਉਪਲਬੱਧ

ਇਸ ਤੋਂ ਬਿਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ (Chief Agriculture Officer Dr. Jaswinder Singh) ਤੇ ਸਹਿਕਾਰਤਾ ਵਿਭਾਗ ਦੇ ਡਿਪਟੀ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਤੇ ਉਨ੍ਹਾਂ ਦੀਆਂ ਵੀ ਪਿੰਡਾਂ ‘ਚ ਪੂਰੀ ਤਰ੍ਹਾਂ ਸਗਰਰਮ ਹਨ । ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਸ਼ੀਨਰੀ ਉਪਲਬੱਧ ਹੋ ਰਹੀ ਹੈ, ਜਿਸ ਕਰਕੇ ਉਹ ਹੁਣ ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਸੰਭਾਲਣ ਲਈ ਪੂਰੀ ਤਰ੍ਹਾਂ ਪ੍ਰਸ਼ਾਸਨ ਦਾ ਸਾਥ ਦੇ ਰਹੇ ਹਨ । ਜਦਕਿ ਪ੍ਰਸ਼ਾਸਨ ਵੱਲੋਂ ਅਜਿਹੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜਾ ਰਿਹਾ ਹੈ, ਜਿਹੜੇ ਪਰਾਲੀ ਨੂੰ ਅੱਗ ਲਾਉਣ ਤੋਂ ਇਨਕਾਰੀ ਹਨ ।

Read More : ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਸਿਹਤ ਮੰਤਰੀ ਨੇ ਸਵੈ-ਇੱਛਕ ਖ਼ੂਨਦਾਨ ਦਿਵਸ ‘ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

0
Blood Donation Day

ਪਟਿਆਲਾ, 2 ਅਕਤੂਬਰ 2025 : ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ (National Voluntary Blood Donation Day) ਸਬੰਧੀ ਰਾਜ ਪੱਧਰੀ ਸਮਾਗਮ ਯੂ. ਕੇ. ਰਿਜ਼ੋਰਟ, ਭਾਦਸੋਂ ਰੋਡ ਪਟਿਆਲਾ ਵਿਖੇ ਮਨਾਇਆ ਗਿਆ । ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਦੌਰਾਨ ਸਵੈ-ਇਛਾ ਨਾਲ ਸਭ ਤੋਂ ਵੱਧ ਖੂਨਦਾਨ ਕਰਨ ਵਾਲੀਆਂ ਖੂਨਦਾਨੀ ਸੰਸਥਾਵਾਂ ਤੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ ।

ਸਮਾਗਮ ਵਿੱਚ ਖੂਨਦਾਨੀ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਕਪਲ ਡੋਨਰਾਂ ਦਾ ਕੀਤਾ ਸਨਮਾਨ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਹਰ ਸਾਲ 1 ਅਕਤੂਬਰ ਨੂੰ ਸਵੈ-ਇੱਛੁਕ ਖੂਨਦਾਨੀ ਡਾ. ਜੈ ਗੋਪਾਲ ਜੌਲੀ ਜੀ ਦੀ ਯਾਦ ਵਿੱਚ ਰਾਸ਼ਟਰੀ ਸਵੈ-ਇੱਛੁਕ ਖੂਨਦਾਨ ਦਿਵਸ ਮਨਾਇਆ ਜਾਂਦਾ ਹੈ । ਇਸ ਸਾਲ ਅਸੀਂ ਰਾਸ਼ਟਰੀ ਸਵੈ-ਇੱਛੁਕ ਖੂਨਦਾਨ ਦਿਵਸ ਦੇ 50 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਾਂ । ਇਸ ਸਾਲ ਭਾਰਤ ਸਰਕਾਰ ਵੱਲੋਂ ਇਹ ਦਿਵਸ “ਰਕਤ ਦਾਨ ਕਰੋ, ਉਮੀਦ ਜਗਾਓ, ਆਓ ਆਪਾਂ ਸਾਰੇ ਮਿਲ ਕੇ ਜ਼ਿੰਦਗੀਆਂ ਬਚਾਈਏ” ਥੀਮ ਨਾਲ ਮਨਾਇਆ ਜਾ ਰਿਹਾ ਹੈ ।

ਪੰਜਾਬ ਵਿਚ 184 ਲਾਈਸੈਂਸਡ ਬਲੱਡ ਸੈਂਟਰ ਹਨ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ 184 ਲਾਈਸੈਂਸਡ ਬਲੱਡ ਸੈਂਟਰ (184 licensed blood centers in Punjab) ਹਨ, ਜਿਨ੍ਹਾਂ ਵਿਚੋਂ 49 ਸਰਕਾਰੀ, 7 ਮਿਲਟਰੀ ਅਤੇ 129 ਪ੍ਰਾਈਵੇਟ ਬਲੱਡ ਸੈਂਟਰ ਚਲਾਏ ਜਾ ਰਹੇ ਹਨ । ਸਰਕਾਰੀ ਤੇ ਲਾਇਸੈਂਸ-ਸ਼ੁਦਾ ਪ੍ਰਾਈਵੇਟ ਬਲੱਡ ਸੈਂਟਰਾਂ ਵਿੱਚ ਪ੍ਰਮੁੱਖ ਪੰਜ ਬਿਮਾਰੀਆਂ ਦੀ ਜਾਂਚ ਤੋਂ ਬਾਅਦ ਹੀ ਖੂਨ ਚੜ੍ਹਾਇਆ ਜਾਂਦਾ ਹੈ । ਖੂਨ ਅਤੇ ਖੂਨ ਦੇ ਤੱਤਾਂ ਦੀ ਸੁਰੱਖਿਅਤ ਅਤੇ ਲੋੜੀਂਦੀ ਮਾਤਰਾ ਵਿੱਚ ਸਪਲਾਈ ਲਈ ਸਵੈਇਛੁੱਕ ਖੂਨਦਾਨੀਆਂ ਨੂੰ ਸਤੰਭ ਕਿਹਾ ਜਾਂਦਾ ਹੈ ।

ਪੰਜਾਬ ਵਿੱਚ ਸਾਲ 2024-25 ਵਿੱਚ ਸਰਕਾਰੀ ਤੇ ਲਾਇਸੈਂਸ-ਸ਼ੁਦਾ ਪ੍ਰਾਈਵੇਟ ਬਲੱਡ ਸੈਂਟਰਾਂ ਵਿੱਚ 4 ਲੱਖ 91 ਹਜਾਰ 639 ਯੂਨਿਟ ਖੂਨ ਇਕੱਠਾ ਕੀਤਾ ਗਿਆ ਸੀ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਵਿੱਚ ਸਾਲ 2024-25 ਵਿੱਚ ਸਰਕਾਰੀ ਤੇ ਲਾਇਸੈਂਸ-ਸ਼ੁਦਾ ਪ੍ਰਾਈਵੇਟ ਬਲੱਡ ਸੈਂਟਰਾਂ ਵਿੱਚ 4 ਲੱਖ 91 ਹਜਾਰ 639 ਯੂਨਿਟ ਖੂਨ ਇਕੱਠਾ ਕੀਤਾ ਗਿਆ ਸੀ, ਜਿਸ ਵਿਚੋ 1,79,427 ਯੂਨਿਟ ਖੂਨ ਸਰਕਾਰੀ ਹਸਪਤਾਲਾਂ ਵਿੱਚ ਇਕੱਠਾ ਕੀਤਾ ਗਿਆ ਅਤੇ ਇਸ ਵਿਚੋਂ 1,77,249 ਬਲੱਡ ਯੂਨਿਟ ਸਵੈਇੱਛਾ ਨਾਲ ਖੂਨਦਾਨੀਆਂ ਵੱਲੋਂ ਦਾਨ ਕੀਤੇ ਗਏ। ਇਸ ਤਰ੍ਹਾਂ ਕੁੱਲ ਖੂਨ ਵਿੱਚੋਂ 99 ਫ਼ੀਸਦੀ ਖੂਨ ਸਵੈਇੱਛੁਕ ਖੂਨਦਾਨੀਆਂ ਤੋਂ ਇਕੱਠਾ ਕੀਤਾ ਗਿਆ ।

ਡਰੱਗ ਐਂਡ ਕੋਸਮੈਟਿਕ ਐਕਟ-1940 ਦੇ ਅਨੁਸਾਰ ਕੋਈ ਵੀ 18 ਤੋ 65 ਸਾਲ ਦਾ ਤੰਦਰੁਸਤ ਵਿਅਕਤੀ ਖੂਨਦਾਨ ਕਰ ਸਕਦਾ ਹੈ

ਉਨ੍ਹਾਂ ਦੱਸਿਆ ਕਿ ਡਰੱਗ ਐਂਡ ਕੋਸਮੈਟਿਕ ਐਕਟ 1940 ਦੇ ਅਨੁਸਾਰ (According to the Drug and Cosmetic Act 1940) ਕੋਈ ਵੀ 18 ਤੋ 65 ਸਾਲ ਦਾ ਤੰਦਰੁਸਤ ਵਿਅਕਤੀ ਖੂਨਦਾਨ ਕਰ ਸਕਦਾ ਹੈ । ਇੱਕ ਤੰਦਰੁਸਤ ਮਰਦ ਹਰ ਤਿੰਨ ਅਤੇ ਔਰਤ ਚਾਰ ਮਹੀਨੇ ਬਾਅਦ ਖੂਨਦਾਨ ਕਰ ਸਕਦੀ ਹੈ । ਖੂਨਦਾਨ ਕਰਨ ਨਾਲ ਸਿਹਤ ਤੇ ਕੋਈ ਮਾੜਾ ਪ੍ਰਭਾਵ ਨਹੀ ਪੈਂਦਾ । ਖੂਨਦਾਨ ਕਰਨ ਤੋਂ ਤੁਰੰਤ ਮਗਰੋਂ ਸ਼ਰੀਰ ਵਿੱਚ ਇਸਦੀ ਪੂਰਤੀ ਅਰੰਭ ਹੋ ਜਾਂਦੀ ਹੈ ।

ਪੰਜਾਬ ਦੀਆਂ 14 ਸਵੈਇੱਛਾ ਨਾਲ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਜਿਨ੍ਹਾਂ ਨੇ ਪਿਛਲੇ ਸਾਲ 2000 ਅਤੇ 2000 ਤੋਂ ਵੱਧ ਬਲੱਡ ਯੂਨਿਟਾਂ ਦਾ ਪ੍ਰਬੰਧ ਕਰਕੇ ਵੱਖ ਵੱਖ ਬਲੱਡ ਸੈਂਟਰਾਂ ਨੂੰ ਦਿੱਤਾ ਹੈ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਦੀਆਂ 14 ਸਵੈਇੱਛਾ ਨਾਲ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਜਿਨ੍ਹਾਂ ਨੇ ਪਿਛਲੇ ਸਾਲ 2000 ਅਤੇ 2000 ਤੋਂ ਵੱਧ ਬਲੱਡ ਯੂਨਿਟਾਂ ਦਾ ਪ੍ਰਬੰਧ ਕਰਕੇ ਵੱਖ ਵੱਖ ਬਲੱਡ ਸੈਂਟਰਾਂ ਨੂੰ ਦਿੱਤਾ ਹੈ । 100 ਅਤੇ 100 ਤੋਂ ਵੱਧ ਵਾਰ ਖੂਨਦਾਨ ਕਰ ਚੁੱਕੇ 15 ਪੁਰਸ਼ ਖੂਨਦਾਨੀਆਂ ਅਤੇ 25 ਤੋਂ ਵੱਧ ਵਾਰ ਖੂਨਦਾਨ ਕਰ ਚੁੱਕੀਆਂ 10 ਮਹਿਲਾ ਖੂਨਦਾਨੀਆਂ, 21 ਕਪਲ ਡੋਨਰ ਅਤੇ ਫੈਮਲੀ ਡੋਨਰ, 8 ਸਪੈਸ਼ਲੀ ਏਬੱਲਡ ਅਤੇ 9 ਸਿੰਗਲ ਪਲੇਟਲੈਟ ਡੋਨਰਜ਼ ਨੂੰ ਵੀ ਸਨਮਾਨਤ ਕੀਤਾ । ਇਸੇ ਤਰ੍ਹਾਂ 3 ਮੈਡੀਕਲ ਕਾਲਜ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਬਲੱਡ ਸੈਂਟਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ।

ਸਰਕਾਰੀ ਬਲੱਡ ਸੈਂਟਰ- ਆਈ. ਆਰ. ਸੀ. ਐਸ. ਲੁਧਿਆਣਾ, ਬਟਾਲਾ ਅਤੇ ਫਾਜ਼ਿਲਕਾ ਅਤੇ ਸਰਕਾਰੀ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟ- ਸੰਗਰੂਰ, ਅਮ੍ਰਿਤਸਰ ਤੇ ਕਪੂਰਥਲਾ ਨੂੰ ਸਨਮਾਨਿਤ ਕੀਤਾ ਗਿਆ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਸਰਕਾਰੀ ਬਲੱਡ ਸੈਂਟਰ- ਆਈ. ਆਰ. ਸੀ. ਐਸ. ਲੁਧਿਆਣਾ, ਬਟਾਲਾ ਅਤੇ ਫਾਜ਼ਿਲਕਾ ਅਤੇ ਸਰਕਾਰੀ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟ- ਸੰਗਰੂਰ, ਅਮ੍ਰਿਤਸਰ ਤੇ ਕਪੂਰਥਲਾ ਨੂੰ ਸਨਮਾਨਿਤ ਕੀਤਾ ਗਿਆ । ਇਸੇ ਤਰ੍ਹਾਂ ਪ੍ਰਾਈਵੇਟ ਬਲੱਡ ਸੈਂਟਰ- ਸ਼੍ਰੀਮਤੀ ਪਾਰਵਤੀ ਦੇਵੀ ਹਸਪਤਾਲ ਯੂਨੀਟ-2, ਦਯਾ ਨੰਦ ਮੈਡੀਕਲ ਕਾਲਜ, ਲੁਧਿਆਣਾ ਅਤੇ ਸ਼੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਵਿਗਿਆਨ ਅਤੇ ਖੋਜ, ਵੱਲਾ ਅੰਮ੍ਰਿਤਸਰ, ਨੂੰ ਵੀ ਸਨਮਾਨਤ ਕੀਤਾ ਗਿਆ ।

ਜਦੋਂ ਕਿ ਡਾ. ਆਰ. ਆਰ ਸ਼ਰਮਾ , ਐਚ. ਓ. ਡੀ, ਡਿਪਾਰਟਮੈਂਟ ਆਫ ਟਰਾਂਸਫਿਊਜ਼ਨ ਮੈਡੀਸਿਨ, ਪੀ. ਜੀ. ਆਈ., ਚੰਡੀਗੜ੍ਹ ਅਤੇ ਡਾ. ਰਵਨੀਤ ਕੌਰ, ਐਚ. ਓ. ਡੀ, ਡਿਪਾਰਟਮੈਂਟ ਆਫ ਟਰਾਂਸਫਿਊਜ਼ਨ ਮੈਡੀਸਿਨ, ਸਰਕਾਰੀ ਮੈਡੀਕਲ ਕਾਲਜ, ਸੈਕਟਰ-32 ਚੰਡੀਗੜ੍ਹ ਨੂੰ ਪੰਜਾਬ ਦੇ ਸਾਰੇ ਸਰਕਾਰੀ ਬਲੱਡ ਟਰਾਂਸਫਿਊਜ਼ਨ ਅਫਸਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਟਰੇਨਿੰਗ ਦੇਣ ਅਤੇ ਬਲੱਡ ਟਰਾਂਸਫਿਊਜ਼ਨ ਸਰਵਿਸਸ ਦੇ ਖੇਤਰ ਵਿੱਚ ਅਗਵਾਈ ਕਰਨ ਲਈ ਸਨਮਾਨਿਤ ਕੀਤਾ ਜਾਂਦਾ ਹੈ ।

ਡਾ. ਕੁਸਮ ਠਾਕੁਰ, ਸੀਨੀਅਰ ਕਸੰਲਟੈਂਟ, ਇੰਡੀਅਨ ਸੋਸਾਇਟੀ ਫਾਰ ਬਲੱਡ ਟ੍ਰਾਂਸਫਿਊਜ਼ਨ ਐਂਡ ਇਮਯੂਨੋਹੀਮੇਟੋਲੋਜੀ, ਪੰਜਾਬ ਚੈਪਟਰ ਨੂੰ ਪੰਜਾਬ ਰਾਜ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਮੈਡੀਕਲ ਅਤੇ ਪੈਰਾ-ਮੈਡੀਕਲ ਪੇਸ਼ੇਵਰਾਂ ਦੇ ਗਿਆਨ ਅਤੇ ਹੁਨਰਾਂ ਨੂੰ ਵਧਾਉਣ ਅਤੇ ਮਾਰਗ ਦਰਸ਼ਨ ਦੇ ਸਨਮਾਨ ਵਿੱਚ ਸਨਮਾਨਿਤ ਕੀਤਾ ਜਾ ਰਿਹਾ ਹੈ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਡਾ. ਕੁਸਮ ਠਾਕੁਰ, ਸੀਨੀਅਰ ਕਸੰਲਟੈਂਟ, ਇੰਡੀਅਨ ਸੋਸਾਇਟੀ ਫਾਰ ਬਲੱਡ ਟ੍ਰਾਂਸਫਿਊਜ਼ਨ ਐਂਡ ਇਮਯੂਨੋਹੀਮੇਟੋਲੋਜੀ, ਪੰਜਾਬ ਚੈਪਟਰ ਨੂੰ ਪੰਜਾਬ ਰਾਜ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਮੈਡੀਕਲ ਅਤੇ ਪੈਰਾ ਮੈਡੀਕਲ ਪੇਸ਼ੇਵਰਾਂ ਦੇ ਗਿਆਨ ਅਤੇ ਹੁਨਰਾਂ ਨੂੰ ਵਧਾਉਣ ਅਤੇ ਮਾਰਗ ਦਰਸ਼ਨ ਦੇ ਸਨਮਾਨ ਵਿੱਚ ਸਨਮਾਨਤ ਕੀਤਾ ਜਾ ਰਿਹਾ ਹੈ । ਡਾ. ਕੰਚਨ ਭਾਰਦਵਾਜ, ਸਾਬਕਾ ਪ੍ਰੋਫੈਸਰ ਅਤੇ ਮੁਖੀ, ਟ੍ਰਾਂਸਫਿਊਜ਼ਨ ਮੈਡਿਸਿਨ ਵਿਭਾਗ (ਬਲੱਡ ਸੈਂਟਰ), ਸਰਕਾਰੀ ਮੈਡਿਕਲ ਕਾਲਜ, ਪਟਿਆਲਾ, ਅਤੇ ਸਾਬਕਾ ਵਾਈਸ-ਪ੍ਰਿੰਸਿਪਲ, ਸਰਕਾਰੀ ਮੈਡਿਕਲ ਕਾਲਜ, ਪਟਿਆਲਾ ਨੂੰ ਉਹਨਾਂ ਦੁਆਰਾ ਬਲੱਡ ਟਰਾਂਸਫਿਊਜ਼ਨ ਸਰਵਿਸਜ਼ ਲਈ ਪਾਏ ਗਏ ਯੋਗਦਾਨ ਲਈ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ।

ਪੰਜਾਬ ਵਿਚ 14 ਖੂਨਦਾਨੀ ਸੰਸਥਾਂਵਾਂ ਨੂੰ ਸਨਮਾਨਿਤ ਕੀਤਾ ਗਿਆ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਵਿਚ 14 ਖੂਨਦਾਨੀ ਸੰਸਥਾਂਵਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਜਿਨ੍ਹਾਂ ਵਿੱਚ ਪੀ. ਬੀ. ਜੀ. ਵੈਲਫੇਅਰ ਕਲੱਬ ਕੋਟਕਪੂਰਾ ਨੇ 7989 ਬਲੱਡ ਯੂਨਿਟ ਇੱਕਠੇ ਕਰਕੇ ਵੱਖ-ਵੱਖ ਸਰਕਾਰੀ ਬਲੱਡ ਸੈਂਟਰਾਂ ਨੂੰ ਦੇ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਪੁਰਸ਼ ਖੂਨਦਾਨੀਆਂ ਵਿੱਚੋਂ ਜਤਿੰਦਰ ਸੋਨੀ ਨਿਵਾਸੀ ਜ਼ਿਲ੍ਹਾ ਜਲੰਧਰ ਨੇ 169 ਵਾਰ ਖੂਨ ਦਾਨ ਕਰਕੇ ਪੰਜਾਬ ਭਰ ਚ ਪਹਿਲਾ ਸਥਾਨ ਪ੍ਰਾਪਤ ਕੀਤਾ ।

ਮਹਿਲਾ ਖੂਨਦਾਨੀਆਂ ਵਿੱਚੋਂ ਹਰਵਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ 66 ਵਾਰ ਖੂਨ ਦਾਨ ਕਰਕੇ ਪੰਜਾਬ ਭਰ ‘ ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਮਹਿਲਾ ਖੂਨਦਾਨੀਆਂ ਵਿੱਚੋਂ ਹਰਵਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ 66 ਵਾਰ ਖੂਨ ਦਾਨ ਕਰਕੇ ਪੰਜਾਬ ਭਰ ‘ ਚ ਪਹਿਲਾ ਸਥਾਨ ਪ੍ਰਾਪਤ ਕੀਤਾ । ਸੈਪਸ਼ਲੀ ਏਬਲਡ ਡੋਨਰਜ਼ ਵਿਚੋਂ ਬਿੰਦਰ ਸਿੰਘ ਜ਼ਿਲ੍ਹਾ ਫਰੀਦਕੋਟ ਨੇ 51 ਵਾਰ ਖੂਨ ਦਾਨ ਕਰਕੇ ਪੰਜਾਬ ਭਰ ਚ ਪਹਿਲਾ ਸਥਾਨ ਪ੍ਰਾਪਤ ਕੀਤਾ । ਸਿੰਗਲ ਡੋਨਰ ਪਲੇਟਲੈਟਸ ਵਿੱਚੋਂ ਸ਼੍ਰੀ ਪ੍ਰਵੇਜ਼ ਕੁਮਾਰ ਜੀ ਜ਼ਿਲ੍ਹਾ ਫਰੀਦਕੋਟ ਨੇ 40 ਵਾਰ ਖੂਨ ਦਾਨ ਕਰਕੇ ਪੰਜਾਬ ਭਰ ‘ ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ।

ਇਸ ਮੌਕੇ ਸਮਾਗਮ ਵਿਚ ਕੌਣ ਕੌਣ ਸੀ ਮੌਜੂਦ

ਇਸ ਮੌਕੇ ਘਨਸ਼ਿਆਮ ਥੋਰੀ, ਆਈ. ਏ. ਐਸ, ਵਿਸ਼ੇਸ਼ ਸਕੱਤਰ ਸਿਹਤ-ਕਮ-ਪ੍ਰੋਜੈਕਟ ਡਾਇਰੈਕਟਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਡਾਇਰੈਕਟਰ, ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ, ਡਾ. ਜਗਪਾਲਇੰਦਰ ਸਿੰਘ ਸਿਵਲ ਸਰਜਨ ਪਟਿਆਲਾ, ਡਾ. ਵਿਸ਼ਾਲ ਗਰਗ ਅਡੀਸ਼ਨਲ ਪ੍ਰੋਜੈਕਟ ਡਾਇਰੈਕਟਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ, ਡਾ. ਸੁਨੀਤਾ ਜੁਆਇੰਟ ਡਾਇਰੈਕਟਰ ਬਲੱਡ ਟ੍ਰਾਂਸਫਿਉਜ਼ਨ ਸਰਵਿਸਜ਼ ਮੌਜੂਦ ਸਨ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਾਭਾ ‘ਚ ਡੇਂਗੂ ਕੇਸਾਂ ਦਾ ਜਾਇਜ਼ਾ

ਮਾਤਾ ਕਮਲ ਗਵਈ ਨਹੀਂ ਹੋਣਗੇ ਆਰ. ਐਸ. ਐਸ. ਦੇ ਸਮਾਗਮ ਵਿਚ ਸ਼ਾਮਲ

0
Mata Kamal Gawai

ਨਵੀਂ ਦਿੱਲੀ, 2 ਅਕਤੂਬਰ 22025 : ਰਾਸ਼ਟਰੀ ਸਵੈਮ-ਸੇਵਕ ਸੰਘ (National Volunteer Federation) ਦੇ ਪੰਜ ਅਕਤੂਬਰ ਨੂੰ ਹੋਣ ਵਾਲੇ ਸ਼ਤਾਬਦੀ ਸਮਾਗਮ ਵਿਚ ਮੁੱਖ ਮਹਿਮਾਨ (Chief Guest) ਵਜੋਂ ਸੱਦੇ ਗਏ ਕਮਲ ਗਵਈ ਸਮਾਗਮ ਵਿਚ ਸ਼਼ਾਮਲ ਹੀ ਨਹੀਂ ਹੋਣਗੇ । ਦੱਸਣਯੋਗ ਹੈ ਕਿ ਕਮਲ ਗਵਾਈ ਜਿਨ੍ਹਾਂ ਨੂੰ ਮੁੱਖ ਮਹਿਮਾਨ ਵਜੋਂ ਸੱਦਿਆ ਗਿਆ ਹੈ ਉਹ ਭਾਰਤ ਦੇਸ਼ ਦੀ ਮਾਨਯੋਗ ਤੇੇ ਸਰਵਉਚ ਸੁਪਰੀਮ ਕੋੋਰਟ ਦੇ ਚੀਫ ਜਸਟਿਸ ਬੀ. ਆਰ. ਗਵਈ ਦੇ ਮਾਤਾ ਹਨ ।

ਆਖਰ ਕਿਊਂ ਲਿਆ ਕਮਲ ਗਵਈ ਨੇ ਸਮਾਗਮ ਵਿਚ ਸ਼ਾਮਲ ਨਾ ਹੋਣ ਦਾ ਫ਼ੈਸਲਾ

ਪ੍ਰਾਪਤ ਜਾਣਕਾਰੀ ਅਨੁਸਾਰ ਕਮਲ ਗਵਈ (Kamal Gawai) ਨੇ ਆਰ. ਐਸ. ਐਸ. ਦੇ ਸ਼ਤਾਬਦੀ ਸਮਾਗਮ (Centenary celebrations) ਵਿਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਇਸ ਲਈ ਲਿਆ ਹੈ ਕਿਉਂਕਿ ਉਨ੍ਹਾਂ ਦੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਆਰ. ਐਸ. ਐਸ. ਦੇ ਸਮਾਗਮ ਵਿਚ ਸ਼ਾਮਲ ਹੋਣ ਦੇ ਸੱਦੇ ਨਾਲ ਹੀ ਬੇਲੋੜਾ ਵਿਵਾਦ ਅਤੇ ਦੋਸ਼ ਸਾਹਮਣੇ ਆਉਣੇ ਸ਼ੁਰੂ ਹੋ ਗਏ ਸਨ ।

Read More : ਦੇਸ਼ ਦੇ ਨਵੇਂ ਚੀਫ ਜਸਟਿਸ ਹੋਣਗੇ ਜਸਟਿਸ DY Chandrachud