Home Blog Page 475

ਡੀ. ਜੀ. ਪੀ. ਪੰਜਾਬ ਨੇ ਕੀਤੇ ਪੁਲਸ ਵਿੱਚ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਦੇ ਹੁਕਮ

0
D. G. P. Punjab

ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਪੁਲਸ ਦੇ ਮੁਖੀ ਡਾਇਰੈਕਟਰ ਜਨਰਲ ਆਫ ਪੰਜਾਬ ਗੌਰਵ ਯਾਦਵ (Punjab Police Chief Director General of Punjab Gaurav Yadav) ਨੇ ਪੰਜਾਬ ਪੁਲਸ ਵਿਭਾਗ ਵਿੱਚ ਅਗਲੇ ਸਾਲ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ।

ਸਟਾਫ਼ ਦੀ ਘਾਟ ਨੂੰ ਦੇਖਦਿਆਂ ਸਰਕਾਰ ਨੇ ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਹੈ

ਡੀ. ਜੀ. ਪੀ. ਨੇ ਇਸ ਭਰਤੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ । ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਪੁਲਸ ਕਮਿਸ਼ਨਰ, ਐੱਸ. ਐੱਸ. ਪੀ. ਅਤੇ ਐੱਸ. ਐੱਚ. ਓ. ਰੈਂਕ (S. H. O. Rank) ਤੱਕ ਦੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਭਵਿੱਖ ਦੀ ਯੋਜਨਾ ਬਾਰੇ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਸਟਾਫ਼ ਦੀ ਘਾਟ ਨੂੰ ਦੇਖਦਿਆਂ ਸਰਕਾਰ ਨੇ ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਹੈ । ਜਿਸ ਤਹਿਤ ਏ. ਐੱਸ. ਆਈ. ਤੋਂ ਇੰਸਪੈਕਟਰ ਰੈਂਕ ਤੱਕ 1600 ਅਸਾਮੀਆਂ ਬਣਾਈਆਂ ਗਈਆਂ ਹਨ, ਜਿਸ ਵਿੱਚ 150 ਇੰਸਪੈਕਟਰ, 450 ਐੱਸ. ਆਈ. ਅਤੇ 1000 ਏ. ਐੱਸ. ਆਈਜ. (A. S. Eyes.) ਦੀ ਤਰੱਕੀ ਰਾਹੀਂ ਭਰਤੀ ਕੀਤੀ ਜਾਵੇਗੀ । ਇਸ ਦੇ ਨਾਲ ਹੀ ਜਿਲ੍ਹਾ ਕਾਡਰਾਂ ਵਿੱਚ 4500 ਹੋਰ ਅਸਾਮੀਆਂ ਨੂੰ ਪੜਾਅਵਾਰ ਭਰਨ ਦੇ ਹੁਕਮ ਦਿੱਤੇ ਗਏ ਹਨ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

 

ਬ੍ਰਿਟਿਸ਼ ਕੋ-ਐਡ ਸਕੂਲ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਹਾਸਲ ਕੀਤਾ ਪਹਿਲਾ ਸਥਾਨ

0
football tournament

ਪਟਿਆਲਾ, 1 ਅਕਤੂਬਰ 2025 : ਪ੍ਰਾਇਮਰੀ ਸਕੂਲ ਖੇਡਾਂ (Primary school sports) ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਵਿਕਟੋਰੀਆ ਕਲੱਸਟਰ ਦੀਆਂ ਕਲੱਸਟਰ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ । ਇਹਨਾਂ ਖੇਡਾਂ ਵਿੱਚ ਫੁੱਟਬਾਲ ਅੰਡਰ-11 ਲੜਕਿਆਂ ਦਾ ਕਲੱਸਟਰ ਪੱਧਰੀ ਟੂਰਨਾਮੈਂਟ ਅਨਿਲ ਕੁਮਾਰ, ਮਨਪ੍ਰੀਤ ਸਿੰਘ, ਮਿਸ. ਸੰਦੀਪ ਕੌਰ, ਮਿਸ. ਕਿਰਨਜੋਤ ਕੌਰ, ਸ੍ਰੀਮਤੀ ਨੈਨਸੀ ਅਤੇ ਵਾਨੀ ਦੀ ਅਗਵਾਈ ਵਿੱਚ ਬ੍ਰਿਟਿਸ਼ ਕੋ-ਐਡ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ ।

ਫੁੱਟਬਾਲ ਅੰਡਰ-11 ਲੜਕਿਆਂ ਦੇ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਲਿਆ ਭਾਗ

ਫੁੱਟਬਾਲ ਅੰਡਰ-11 ਲੜਕਿਆਂ ਦੇ ਟੂਰਨਾਮੈਂਟ (Football Under-11 Boys Tournament) ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ । ਫੁੱਟਬਾਲ ਅੰਡਰ-11 ਲੜਕਿਆਂ ਦਾ ਫਾਈਨਲ ਮੁਕਾਬਲਾ ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਅਤੇ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪਟਿਆਲਾ ਵਿਚਕਾਰ ਹੋਇਆ । ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਦੀ ਟੀਮ ਨੇ ਫਾਈਨਲ ਮੈਚ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੂੰ 2-1 ਦੇ ਅੰਤਰ ਨਾਲ ਹਰਾਇਆ ।

ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਦੀ ਟੀਮ ਵਿੱਚ ਕੌਣ ਕੌਣ ਸੀ ਸ਼ਾਮਲ

ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਦੀ ਟੀਮ (British Co-Ed School Patiala team) ਵਿੱਚ ਉਦੇਵੀਰ ਸਿੰਘ ਪੁੱਤਰ ਜਸਕਰਨ ਸਿੰਘ, ਜਪਤੇਸ ਸਿੰਘ ਪੁੱਤਰ ਜਸਪ੍ਰੀਤ ਸਿੰਘ, ਮਨਕੀਰਤ ਸਿੰਘ ਮੱਲਣ ਪੁੱਤਰ ਮਨਪ੍ਰੀਤ ਸਿੰਘ, ਨਵਨਿਧਨੂਰ ਸਿੰਘ ਪੁੱਤਰ ਜੈਤਸ਼ਾਹੂਦੀਪ ਸਿੰਘ, ਪਾਹੁਲਬੀਰ ਸਿੰਘ ਧਾਲੀਵਾਲ ਪੁੱਤਰ ਗੁਰਦਰਸ਼ਨ ਸਿੰਘ, ਗੁਰਵੰਸ਼ ਸਿੰਘ ਮਾਟਾ ਪੁੱਤਰ ਹਰਜੀਤ ਸਿੰਘ ਮਾਟਾ, ਸੂਰਜ ਸਿੰਘ ਸਿੱਧੂ ਪੁੱਤਰ ਰਣਜੀਤ ਸਿੰਘ, ਰੁਦਰ ਸ਼ਰਮਾ ਪੁੱਤਰ ਮਨਦੀਪ ਚੰਦ, ਪ੍ਰਭਰੀਤ ਸਿੰਘ ਪੁੱਤਰ ਸ਼ਪ੍ਰੀਤ ਸਿੰਘ ਗਿੱਲ, ਗੁਰਨਿਵਾਜ ਸਿੰਘ ਪੁੱਤਰ ਗੁਰਜੋਤ ਸਿੰਘ, ਅਦਵਿਕ ਗੋਇਲ ਪੁੱਤਰ ਨਿਸ਼ਤ ਕੁਮਾਰ ਗੋਇਲ, ਜੈਕਸ ਅਗਰਵਾਲ ਪੁੱਤਰ ਮਨੀਸ਼ ਅਗਰਵਾਲ, ਅੰਸ਼ ਸਿੰਗਲਾ ਪੁੱਤਰ ਅਸ਼ੀਸ ਸਿੰਗਲਾ, ਰਿਤਿਸ਼ ਪੁੱਤਰ ਮਨੀਸ਼ ਕੁਮਾਰ ਅਤੇ ਲਵਰਾਜ ਪੁੱਤਰ ਸ਼ਿਵ ਕੁਮਾਰ ਸ਼ਾਮਲ ਸਨ ।

ਟੂਰਨਾਮੈਂਟ ਦੌਰਾਨ ਮਮਤਾ ਰਾਣੀ ਅਤੇ ਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ

ਟੂਰਨਾਮੈਂਟ ਦੌਰਾਨ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਅਤੇ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ, ਸ. ਸ. ਸ. ਸ. ਸ਼ੇਰਮਾਜਰਾ, ਪਟਿਆਲਾ) ਵਿਸ਼ੇਸ਼ ਤੌਰ ਤੇ ਪਹੁੰਚੇ । ਮਮਤਾ ਰਾਣੀ ਨੇ ਖਿਡਾਰੀਆਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਜਿੰਦਗੀ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਮਨੁੱਖ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ । ਸ੍ਰੀਮਤੀ ਮਮਤਾ ਰਾਣੀ ਨੇ ਅਗੇ ਕਿਹਾ ਕਿ ਫੁੱਟਬਾਲ ਵਰਗੀਆਂ ਟੀਮ ਖੇਡਾਂ ਬੱਚਿਆਂ ਵਿੱਚ ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਇੱਕਜੁੱਟਤਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ । ਇਸ ਮੌਕੇ ਟੂਰਨਾਮੈਂਟ ਵਿੱਚ ਆਈਆਂ ਟੀਮਾਂ ਦੇ ਕੋਚ ਸਾਹਿਬਾਨ ਵੀ ਮੌਜੂਦ ਸਨ ।

Read More : ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਫੁੱਟਬਾਲ ਦੇ ਮੁਕਾਬਲੇ ਹੋਏ

ਬਦਲਦੇ ਮੌਸਮ ਦੇ ਚਲਦਿਆਂ ਸਕੂਲਾਂ ਦੇ ਸਮੇਂ ਵਿਚ ਕੀਤੀ ਤਬਦੀਲੀ

0
Changes in school hours

ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ (Changes in school hours ) ਕਰਨ ਦਾ ਫੈਸਲਾ ਕੀਤਾ ਗਿਆ ਹੈ । ਬਦਲਦੇ ਮੌਸਮ ਨੂੰ ਦੇਖਦਿਆਂ ਸਿੱਖਿਆ ਵਿਭਾਗ ਨੇ 1 ਅਕਤੂਬਰ ਤੋਂ ਸਕੂਲਾਂ ਲਈ ਨਵੀਂ ਸਮਾਂ-ਸਾਰਣੀ ਵੀ ਜਾਰੀ ਕਰ ਦਿੱਤੀ ਹੈ ।

ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲਾਂ ਦਾ ਸਮਾਂ ਇਸ ਪ੍ਰਕਾਰ ਰਹੇਗਾ :

ਪ੍ਰਾਇਮਰੀ ਸਕੂਲ 8. 30 ਵਜੇ ਤੋਂ ਦੁਪਹਿਰ 2. 30 ਵਜੇ।ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 8:30 ਵਜੇ ਅਤੇ ਬੰਦ ਹੋਣ ਦਾ ਸਮਾਂ ਦੁਪਹਿਰ 2:50 ਵਜੇ ਤੈਅ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਤੋਂ ਇਕ ਵਾਰ ਫਿਰ ਸਮੇਂ ਵਿਚ ਤਬਦੀਲੀ ਕੀਤੀ ਜਾਵੇੇਗੀ। ਇਹ ਨਵੀਂ ਸਮਾਂ-ਸਾਰਣੀ ਸਿਰਫ਼ ਅਕਤੂਬਰ ਮਹੀਨੇ ਲਈ ਹੈ । 1 ਨਵੰਬਰ ਤੋਂ ਸਰਦੀਆਂ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਇੱਕ ਵਾਰ ਫਿਰ ਬਦਲਾਅ ਕੀਤਾ ਜਾਵੇਗਾ।

1 ਨਵੰਬਰ 2025 ਤੋਂ 28 ਫਰਵਰੀ 2026 ਤੱਕ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ: ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ । ਸਰਕਾਰ ਦਾ ਇਹ ਫੈਸਲਾ ਵਿਦਿਆਰਥੀਆਂ ਨੂੰ ਬਦਲਦੇ ਮੌਸਮ ਵਿੱਚ ਹੋਣ ਵਾਲੀ ਅਸੁਵਿਧਾ ਤੋਂ ਬਚਾਉਣ ਲਈ ਲਿਆ ਗਿਆ ਹੈ ।  ਸਾਰੇ ਜਿ਼ਲ੍ਹਾ ਸਿੱਖਿਆ ਅਧਿਕਾਰੀਆਂ (District Education Officers) ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ ।

Read More : ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਰਾਹਤ ਕਾਰਜਾਂ ਵਿੱਚ ਜੁੱਟੀ

ਯੂ. ਐਸ. ਏ. ਨੇ ਈਰਾਨੀਆਂ ਨੂੰ ਦਿੱਤਾ ਦੇਸ਼ ਨਿਕਾਲਾ

0
U. S. A. deports Iranians

ਅਮਰੀਕਾ, 1 ਅਕਤੂਬਰ 2025 : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਮੰਨੇ ਜਾਂਦੇ ਅਮਰੀਕਾ (America) ਨੇ ਹਾਲ ਹੀ ਦੇ ਵਿਚ 100 ਦੇ ਕਰੀਬ ਈਰਾਨੀਆਂ ਨੂੰ ਅਮਰੀਕਾ ਅਤੇ ਈਰਾਨ (Iran) ਵਿਚਕਾਰ ਚੱਲ ਰਹੀ ਲੰਮੀ ਗੱਲਬਾਤ ਤੋਂ ਬਾਅਦ ਫ਼ੈਸਲਾ ਲੈਂਦਿਆਂ ਦੇਸ਼ ਨਿਕਾਲਾ (Deportation) ਦਿੱਤਾ ਹੈ । ਇਹ ਜਾਣਕਾਰੀ ਨਿਊਯਾਰਕ ਟਾਈਮਜ਼ ਦੇ ਅਨੁਸਾਰ ਪ੍ਰਾਪਤ ਹੋਈ ਹੈ । ਦੱਸਣਯੋਗ ਹੈ ਕਿ ਅਮਰੀਕਾ ਵਿਚੋਂ ਬਾਹਰ ਕੀਤੇ ਗਏ ਈਰਾਨੀਆਂ ਨੂੰ ਸੋਮਵਾਰ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਅਮਰੀਕਾ ਦੇ ਲੁਈਸਿਆਨਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਇਹ ਜਹਾਜ਼ ਮੰਗਲਵਾਰ ਨੂੰ ਕਤਰ ਰਾਹੀਂ ਈਰਾਨ ਪਹੁੰਚਿਆ ।

ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਦੇ ਫੜੇ ਗਏ ਸਨ ਕਈ ਈਰਾਨੀ

ਹਾਲ ਘੀ ਘੜੀ ਦੇ ਸਮੇਂ ਦੌਰਾਨ ਵਿੱਚ ਬਹੁਤ ਸਾਰੇ ਈਰਾਨੀ ਅਮਰੀਕਾ-ਮੈਕਸੀਕੋ ਸਰਹੱਦ (US-Mexico border) ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰਦੇ ਫੜੇ ਗਏ ਹਨ । ਇਨ੍ਹਾਂ ਲੋਕਾਂ ਨੇ ਰਾਜਨੀਤਿਕ ਅਤੇ ਧਾਰਮਿਕ ਅਤਿਆਚਾਰ ਦਾ ਹਵਾਲਾ ਦਿੰਦੇ ਹੋਏ ਅਮਰੀਕਾ ਵਿੱਚ ਸ਼ਰਨ ਮੰਗੀ ਹੈ। ਜਿਆਦਾਤਰ ਮਾਮਲਿਆਂ ਵਿੱਚ ਉਨ੍ਹਾਂ ਦੇ ਸ਼ਰਨ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਗਿਆ ਸੀ ।

Read More :  ਅਮਰੀਕਾ ਵੀਜ਼ਾ ਪ੍ਰਾਪਤ ਭਾਰਤੀ ਬਿਨਾਂ ਵੀਜ਼ਾ ਆ ਸਕਦੇ ਹਨ ਅਮਰੀਕੀ ਦੇਸ਼ ਅਰਜਨਟੀਨਾ

ਫਿਲੀਪੀਨਜ਼ ਵਿੱਚ ਭੂਚਾਲ ਕਾਰਨ 20 ਜਣਿਆਂ ਦੀ ਹੋਈ ਮੌ. ਤ

0
Earthquake

ਫਿਲੀਪੀਨਜ਼,1 ਅਕਤੂਬਰ 2025 : ਵਿਦੇਸ਼ੀ ਧਰਤੀ ਫਿਲੀਪੀਨਜ਼ ਵਿਖੇ ਭੂਚਾਲ (Earthquake in the Philippines)  ਆਉਣ ਕਾਰਨ 20 ਵਿਅਕਤੀਆਂ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ । ਭੂਚਾਲ ਜੋ ਮੰਗਲਵਾਰ-ਬੁੱਧਵਾਰ ਰਾਤ ਨੂੰ ਆਇਆ ਸੀ ਇੰਨਾਂ ਸ਼ਕਤੀਸ਼ਾਲੀ ਸੀ ਕਿ ਕਈ ਵਿਅਕਤੀਆਂ ਦੀ ਜਿਥੇ ਮੌਤ ਹੋਈ ਹੈ ਉਥੇ ਵੱਡੀ ਗਿਣਤੀ ਵਿਚ ਲੋਕ ਫੱਟੜ ਵੀ ਹੋਏ ਹਨ ।

ਫਿਲੀਪੀਨਜ਼ ਦੇ ਕਿਹੜੇ ਖੇਤਰ ਵਿਚ ਆਇਆ ਸੀ ਭੂਚਾਲ

ਫਿਲੀਪੀਨਜ਼ ਦੇ ਰਿੰਗ ਆਫ ਫਾਇਰ ਖੇਤਰ ਵਿਚ ਆਏ ਭੂਚਾਲ ਨੇ ਇਕ ਵਾਰ ਤਾਂ ਚੁਫੇਰੇਓਂ ਅਫਰਾ-ਤਫਰੀ ਮਚਾ ਕੇ ਰੱਖ ਦਿੱਤੀ ਹੈ ਅਤੇ ਇਸਦੀ ਤੀਬਰਤਾ ਰਿਕਟਰ ਪੈਮਾਨੇ `ਤੇ 6.9 ਮਾਪੀ (The intensity was measured at 6.9 on the Richter scale.) ਗਈ ਸੀ ।

ਭੂਚਾਲ ਦਾ ਕੇਂਦਰ ਬਿੰਦੂ ਕਿਥੋਂ ਦਾ ਸੀ

ਫਿਲੀਪੀਨਜ਼ ਦੇਸ਼ ਦੇ ਵਿਚ ਆਏ ਭੂਚਾਲ ਸਬੰਧੀ ਜਾਣਕਾਰੀ ਦਿੰਦਿਆਂ ਭੂਚਾਲ ਪ੍ਰਬੰਧਨ ਵਿਭਾਗ (Earthquake Management Department) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਸੇਬੂ ਦੇ ਬੋਗੋ ਸ਼ਹਿਰ ਦੇ ਨੇੜੇ ਵਿਸਾਯਾਨ ਸਾਗਰ ਵਿੱਚ ਲਗਭਗ 5 ਤੋਂ 10 ਕਿਲੋਮੀਟਰ ਦੀ ਡੂੰਘਾਈ `ਤੇ ਸਥਿਤ ਸੀ । ਭੂਚਾਲ ਤੋਂ ਸਭ ਤੋਂ ਵੱਧ ਪ੍ਰਭਾਵਿਤ ਫਿਲੀਪੀਨਜ਼ ਦੇ ਸ਼ਹਿਰ ਸੇਬੂ, ਬੋਹੋਲ, ਸਮਰ, ਬਿਲੀਰਾਨ ਅਤੇ ਨੇਗਰੋਸ ਸਨ ।

Read More : ਭੂਚਾਲ ਨੇ ਫਿਰ ਦਿੱਤੀ 7.8 ਤੀਬਰਤਾ ਦੀ ਰਫ਼ਤਾਰ ਨਾਲ ਰੂਸ ਵਿਚ ਦਸਤਕ

ਲਾਪ੍ਰਵਾਹੀ ਅਤੇ ਕਾਰਵਾਈ ਵਿਚ ਬੇਲੋੜੀ ਦੇਰੀ ਕਰਨ ਤੇ ਐਸ. ਐਚ. ਓ. ਮੁਅੱਤਲ

0
SHO suspended

ਲੁਧਿਆਣਾ, 1 ਅਕਤੂਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਵਿਖੇ ਐਸ. ਐਚ. ਓ. (S. H. O.) ਨੂੰ ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ ਸਸਪੈਂਡ ਕਰ ਦਿੱਤਾ ਗਿਆ ਹੈ ।

ਕੀ ਕਾਰਨ ਰਿਹਾ ਐਸ. ਐਚ. ਓ. ਨੂੰ ਸਸਪੈਂਡ ਕਰਨ ਦਾ

ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (Ludhiana Police Commissioner Swapan Sharma) ਵਲੋਂ ਜਿਸ ਐਸ. ਐਚ. ਓ. ਨੂੰ ਸਸਪੈਂਡ ਕੀਤਾ ਗਿਆ ਹੈ ਉਹ ਥਾਣਾ ਟਿੱਬਾ ਵਿਖੇ ਤਾਇਨਾਤ ਸੀ ਤੇ ਉਸ ਵਲੋਂ ਇਕ ਔਰਤ ਦੀ ਸ਼ਿਕਾਇਤ ’ਤੇ ਲਾਪ੍ਰਵਾਹੀ ਅਤੇ ਕਾਰਵਾਈ ’ਚ ਬੇਲੋੜੀ ਦੇਰੀ ਕਰਨ ਦੇ ਮਾਮਲੇ ’ਚ ਜ਼ੀਰੋ ਟਾਲਰੈਂਸ ਅਪਣਾਉਂਦਿਆਂ ਸਸਪੈਂਡ ਕੀਤਾ ਗਿਆ ਹੈ ।

ਸਸਪੈਂਡ ਕਰਦਿਆਂ ਹੀ ਐਸ. ਐਚ. ਓ. ਪਹੁੰਚਿਆ ਪੁਲਸ ਲਾਈਨ

ਲੁਧਿਆਣਾ ਕਮਿਸ਼ਨਰ ਸਵਪਨ ਸ਼ਰਮਾ ਵਲੋਂ ਸਸਪੈਂਡ ਕੀਤੇ ਗਏ ਥਾਣਾ ਟਿੱਬਾ (Police Station Tibba) ਦੇ ਐੈਸ. ਐਚ. ਓ. ਨੂੰ ਤੁਰੰਤ ਪੁਲਸ ਲਾਈਨ ਭੇਜ ਦਿੱਤਾ ਗਿਆ ਤੇ ਉੱਚ ਅਧਿਕਾਰੀ ਵੱਲੋਂ ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਹਾਲ ਹੀ ’ਚ ਇੱਕ ਔਰਤ ਡੌਲੀ ’ਤੇ ਉਸ ਦੇ ਪਤੀ ਨੇ ਹਮਲਾ ਕਰ ਦਿੱਤਾ ਸੀ, ਜਿਸ ’ਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਸਨ । ਇਹ ਹਮਲਾ ਪਤੀ-ਪਤਨੀ ਦੇ ਚੱਲ ਰਹੇ ਝਗੜੇ ਕਾਰਨ ਹੋਇਆ ਸੀ । ਜ਼ਖ਼ਮੀ ਹੋਣ ਤੋਂ ਬਾਅਦ ਔਰਤ ਥਾਣੇ ਪਹੁੰਚੀ ਤੇ ਐੱਸ. ਐੱਚ. ਓ. ਸਬ-ਇੰਸ. ਜਸਪਾਲ ਸਿੰਘ ਨੂੰ ਘਟਨਾ ਬਾਰੇ ਦੱਸ ਕੇ ਹਮਲਾਵਰ ’ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਪਰ ਐੱਸ. ਐੱਚ. ਓ. ਨੇ ਲਾਪਰਵਾਹ ਰਵੱਈਆ ਅਪਣਾਉਂਦੇ ਹੋਏ ਐੱਫ. ਆਈ. ਆਰ. ਦਰਜ ਕਰਨ ’ਚ ਦੇਰੀ ਕਰ ਦਿੱਤੀ ।

ਪੀੜ੍ਹਤ ਮਹਿਲਾ ਨੇ ਦੱਸੀ ਸੀ ਪਹੁੰਚ ਕਰਕੇ ਸਾਰੇ ਹੱਡ ਬੀਤੀ

ਪੁਲਸ ਕਮਿਸ਼ਨਰ ਸ਼ਰਮਾ ਨੇ ਖੁਲਾਸਾ ਕੀਤਾ ਕਿ ਪੀੜਤ ਔਰਤ ਨੇ ਉਨ੍ਹਾਂ ਦੇ ਕੋਲ ਪਹੁੰਚ ਕੇ ਆਪ ਬੀਤੀ ਦੱਸੀ । ਉਸ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਤੁਰੰਤ ਐੱਸ. ਐੱਚ. ਓ. ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਤੇ ਉਸ ਨੂੰ ਪੁਲਿਸ ਲਾਈਨ (Police line) ਭੇਜਣ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਆਖਿਆ ਕਿ ਐੱਸ. ਆਈ. ਜਸਪਾਲ ਸਿੰਘ (S. I. Jaspal Singh)  ਨੂੰ ਟਿੱਬਾ ਥਾਣੇ ਦੇ ਐੱਸ. ਐੱਚ. ਓ. ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਸ ਦੀ ਥਾਂ ਨਵਾਂ ਐੱਸ. ਐੱਚ. ਓ. ਤਾਇਨਾਤ ਕੀਤਾ ਗਿਆ ਹੈ । ਪੁਲਸ ਕਮਿਸ਼ਨਰ ਨੇ ਆਖਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪੀੜਤ ਔਰਤ (Victim woman) ਦਾ ਬਿਆਨ ਤੁਰੰਤ ਦਰਜ ਕਰ ਕੇ ਕੇਸ ਦਰਜ ਕੀਤਾ ਜਾਵੇ । ਲੁਧਿਆਣਾ ਪੁਲਸ ਲੋਕਾਂ ਨੂੰ ਪੂਰੀ ਨਿਆਂ ਦਿੰਦੀ ਆ ਰਹੀ ਹੈ ਤੇ ਥਾਣਾ ਇੰਚਾਰਜ ਦੀ ਅਜਿਹੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

Read More : ਜੇਲ੍ਹ ਵਿਭਾਗ ਦੇ 25 ਅਧਿਕਾਰੀ ਸਸਪੈਂਡ: ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਸਲਾਹ-ਮਸ਼ਵਰਾ ਸ਼ੈਸ਼ਨ ਆਯੋਜਿਤ

0
State level consultation session

ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਪੁਲਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (Community Affairs Division of Punjab Police) (ਸੀ. ਏ. ਡੀ.) ਨੇ ਐਨ. ਜੀ. ਓ. ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ (Human trafficking) ‘ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ ।

ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ

ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ (Gaurav Yadav) ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ।  ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ ।

ਡੀ. ਜੀ. ਪੀ. ਗੌਰਵ ਯਾਦਵ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ ‘ਤੇ ਦਿੱਤਾ ਜ਼ੋਰ

ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ (Continuous interstate crime) ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤੋਂ ਬਿਨਾਂ ਨਹੀਂ ਨਜਿੱਠਿਆ ਜਾ ਸਕਦਾ । ਡੀ. ਜੀ. ਪੀ. ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ ।

ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਪੰਜਾਬ ਪੁਲਿਸ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਕਿਰਤ ਵਿਭਾਗ ਦੇ ਵੱਖ-ਵੱਖ ਨੁਮਾਇੰਦਿਆਂ ਨੇ ਹਿੱਸਾ ਲਿਆ

ਇਸ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਪੰਜਾਬ ਪੁਲਿਸ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਕਿਰਤ ਵਿਭਾਗ ਦੇ ਵੱਖ-ਵੱਖ ਨੁਮਾਇੰਦਿਆਂ ਨੇ ਹਿੱਸਾ ਲਿਆ । ਸਪੈਸ਼ਲ ਡੀ. ਜੀ. ਪੀ. ਸੀ. ਏ. ਡੀ., ਪੰਜਾਬ ਗੁਰਪ੍ਰੀਤ ਦਿਓ ਨੇ ਕਿਹਾ ਕਿ ਭਾਰਤ ਹੁਣ ਮਨੁੱਖੀ ਤਸਕਰੀ ਵਿਰੁੱਧ ਸਭ ਤੋਂ ਮਜ਼ਬੂਤ ਕਾਨੂੰਨਾਂ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਭਾਰਤੀ ਨਿਆਂ ਸੰਹਿਤਾ ਰਾਹੀਂ ਇਨ੍ਹਾਂ ਕਾਨੂੰਨਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ ।

ਮਜ਼ਬੂਤ ਕਾਨੂੰਨਾਂ ਨੂੰ ਮਜ਼ਬੂਤ ਲਾਗੂ ਕਰਨ ਵਿਧੀ ਨਾਲ ਜੋੜਿਆ ਜਾਣਾ ਚਾਹੀਦਾ ਹੈ

ਉਨ੍ਹਾਂ ਕਿਹਾ ਕਿ ਮਜ਼ਬੂਤ ਕਾਨੂੰਨਾਂ ਨੂੰ ਮਜ਼ਬੂਤ ਲਾਗੂ ਕਰਨ ਵਿਧੀ ਨਾਲ ਜੋੜਿਆ ਜਾਣਾ ਚਾਹੀਦਾ ਹੈ ਕਿਉਂਕਿ ਇਕੱਲੇ ਕਾਨੂੰਨ ਆਪਣੇ ਆਪ ਵਿੱਚ ਇਸ ਅਪਰਾਧ ਨੂੰ ਖਤਮ ਨਹੀਂ ਕਰ ਸਕਦੇ । ਉਨ੍ਹਾਂ ਕਿਹਾ ਕਿ ਸਾਨੂੰ ਜਿਸ ਚੀਜ਼ ਦੀ ਤੁਰੰਤ ਲੋੜ ਹੈ ਉਨ੍ਹਾਂ ਵਿੱਚ ਲੋਕ ਜਾਗਰੂਕਤਾ, ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਰਮਿਆਨ ਮਜ਼ਬੂਤ ਤਾਲਮੇਲ ਅਤੇ ਸਭ ਤੋਂ ਉੱਪਰ ਅਪਰਾਧੀਆਂ ਵਿਰੁੱਧ ਸਮੇਂ ਸਿਰ ਕਾਨੂੰਨੀ ਕਾਰਵਾਈ ਕਰਨਾ ਸ਼ਾਮਲ ਹੈ ।

ਸਪੈਸ਼ਲ ਡੀ. ਜੀ. ਪੀ. ਰੇਲਵੇ ਨੇ ਕੀਤੀ ਰੇਲਵੇ ਸੁਰੱਖਿਆ ਬਲ, ਗੈਰ-ਸਰਕਾਰੀ ਸੰਗਠਨਾਂ ਅਤੇ ਪੰਜਾਬ ਰਾਜ ਜੀ. ਆਰ. ਪੀ. ਦਰਮਿਆਨ ਸਹਿਯੋਗ ਦੀ ਰੂਪ-ਰੇਖਾ ਬਾਰੇ ਚਰਚਾ

ਸਮਾਗਮ ਦੌਰਾਨ ਸਪੈਸ਼ਲ ਡੀ. ਜੀ. ਪੀ. ਰੇਲਵੇ, ਸ਼ਸ਼ੀ ਪ੍ਰਭਾ, ਜਿਨ੍ਹਾਂ ਨਾਲ ਖੜਗਪੁਰ ਅਤੇ ਅੰਬਾਲਾ ਲਈ ਰੇਲਵੇ ਸੁਰੱਖਿਆ ਦੇ ਡਿਵੀਜ਼ਨਲ ਕਮਿਸ਼ਨਰ ਅਰੁਣ ਤ੍ਰਿਪਾਠੀ ਅਤੇ ਪ੍ਰਕਾਸ਼ ਕੁਮਾਰ ਪਾਂਡਾ ਵੀ ਮੌਡੂਦ ਸਨ ਨੇ ਰੇਲਵੇ ਸੁਰੱਖਿਆ ਬਲ, ਗੈਰ-ਸਰਕਾਰੀ ਸੰਗਠਨਾਂ ਅਤੇ ਪੰਜਾਬ ਰਾਜ ਜੀ. ਆਰ. ਪੀ. ਦਰਮਿਆਨ ਸਹਿਯੋਗ ਦੀ ਰੂਪ-ਰੇਖਾ ਬਾਰੇ ਚਰਚਾ ਕੀਤੀ ।

ਸਪੈਸ਼ਲ ਡੀ. ਜੀ. ਪੀ. ਵੀ ਨੀਰਜਾ ਨੇ ਕਰਵਾਇਆ ਭਾਗੀਦਾਰਾਂ ਨੂੰ ਮਨੁੱਖੀ ਤਸਕਰੀ ਦੇ ਅਪਰਾਧ ਨੂੰ ਠੱਲ੍ਹ ਪਾਉਣ ਲਈ ਵਿੱਚ ਸਾਈਬਰਸਪੇਸ ਦੀ ਭੂਮਿਕਾ ਅਤੇ ਵਰਤੋਂ ਤੋਂ ਜਾਣੂ

ਸਾਈਬਰ ਕ੍ਰਾਈਮ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਵੀ ਨੀਰਜਾ ਨੇ ਭਾਗੀਦਾਰਾਂ ਨੂੰ ਮਨੁੱਖੀ ਤਸਕਰੀ ਦੇ ਅਪਰਾਧ ਨੂੰ ਠੱਲ੍ਹ ਪਾਉਣ ਲਈ ਵਿੱਚ ਸਾਈਬਰਸਪੇਸ ਦੀ ਭੂਮਿਕਾ ਅਤੇ ਵਰਤੋਂ ਤੋਂ ਜਾਣੂ ਕਰਵਾਇਆ । ਐਸ. ਪੀ. ਸਿਵਲ ਰਾਈਟਸ ਰਾਜਸਥਾਨ ਹਰਸ਼ ਵਰਧਨ ਅਗਰਵੱਲਾ ਨੇ ਰਾਜਸਥਾਨ ਵਿੱਚ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਅਪਨਾਏ ਜਾ ਰਹੇ ਬਿਹਤ ਅਭਿਆਸਾਂ ਬਾਰੇ ਪੇਸ਼ਕਾਰੀ ਦਿੱਤੀ । ਇਸ ਵਿਚਾਰ-ਵਟਾਂਦਰੇ ਵਿੱਚ ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਯੂ. ਆਈ. ਡੀ. ਏ. ਆਈ. ਚੰਡੀਗੜ੍ਹ ਦੇ ਖੇਤਰੀ ਦਫ਼ਤਰ ਦੇ ਪੁਲਸ ਅਧਿਕਾਰੀਆਂ ਨੇ ਵੀ ਹਿੱਸਾ ਲਿਆ । ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਰਾਜ ਬਾਲ ਕਮਿਸ਼ਨ ਦੀ ਚੇਅਰਪਰਸਨ ਕੰਵਰਦੀਪ ਸਿੰਘ ਨੇ ਵੀ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ ।

Read More : ਪੰਜਾਬ ਪੁਲਸ ਦੇ ਅਧਿਕਾਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪਦਕ ਨਾਲ ਸਨਮਾਨਤ

“ਮੇਰਾ ਘਰ, ਮੇਰਾ ਮਾਣ” ਸਕੀਮ ਦੀ ਹੋਈ ਸ਼ੁਰੂਆਤ

0
My home my pride

ਚੰਡੀਗੜ੍ਹ/ਤਰਨ ਤਾਰਨ, 1 ਅਕਤੂਬਰ 2025 : ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” (My home my pride) ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ । ਇਸ ਮੌਕੇ ਹਲਕਾ ਇੰਚਾਰਜ ਤਰਨਤਾਰਨ ਹਰਮੀਤ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਤਰਨ ਤਾਰਨ ਗੁਰਮੀਤ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਗੁਰਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਲਾਭਪਾਤਰੀ ਵੀ ਹਾਜ਼ਰ ਸਨ ।

ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ (Cabinet Minister Hardeep Singh Mundian) ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੀ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ । ਉਨ੍ਹਾਂ ਕਿਹਾ ਕਿ ਅੱਜ ਤਰਨ ਤਾਰਨ ਤੋਂ ਸ਼ੁਰੂ ਹੋਈ ਇਹ “ਮੇਰਾ ਘਰ, ਮੇਰਾ ਮਾਣ” ਮੁਹਿੰਮ ਸੂਬੇ ਵਿੱਚ ਨਵੀਂ ਕ੍ਰਾਂਤੀ ਲੈ ਕੇ ਆਵੇਗੀ । ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਰਾਜ ਵਿੱਚ ਮਿਸ਼ਨ ਮੋਡ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਇਹ ਸਕੀਮ ਦਸੰਬਰ, 2026 ਤੱਕ ਰਾਜ ਭਰ ਵਿੱਚ ਲਾਗੂ ਕਰ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ “ਮੇਰਾ ਘਰ, ਮੇਰਾ ਮਾਣ” ਸਕੀਮ ਆਬਾਦੀ ਦੇਹ ਦੇ ਖੇਤਰ, ਜਿਸ ਨੂੰ ਅਸੀਂ ਲਾਲ ਲਕੀਰ ਦੇ ਨਾਮ ਨਾਲ ਜਾਣਦੇ ਹਾਂ, ਉਸ ਵਿੱਚ ਰਹਿ ਰਹੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣਾ ਹੈ ।

ਪ੍ਰਾਪਰਟੀ ਕਾਰਡ ਜ਼ਮੀਨ ਦੇ ਮਾਲਕੀ ਹੱਕਾਂ ਦਾ ਇੱਕ ਸਪੱਸ਼ਟ, ਡਿਜੀਟਲ ਅਤੇ ਸਰਕਾਰੀ ਰਿਕਾਰਡ ਹੋਵੇਗਾ

ਇਸ ਮੌਕੇ ਹਾਜ਼ਰ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਰਟੀ ਕਾਰਡ ਤੁਹਾਡੀ ਜ਼ਮੀਨ ‘ਤੇ ਤੁਹਾਡੇ ਮਾਲਕੀ ਦੇ ਹੱਕਾਂ ਦਾ ਇੱਕ ਸਪਸ਼ਟ, ਡਿਜੀਟਲ ਅਤੇ ਸਰਕਾਰੀ ਰਿਕਾਰਡ ਹੋਵੇਗਾ । ਹੁਣ ਕਿਸੇ ਨੂੰ ਇਹ ਨਹੀਂ ਕਹਿਣਾ ਪਏਗਾ ਕਿ ਤੁਹਾਡੇ ਕੋਲ ਜ਼ਮੀਨ ਦਾ ਸਬੂਤ ਨਹੀਂ ਹੈ । ਉਨ੍ਹਾਂ ਕਿਹਾ ਕਿ ਇਹ ਸੰਪਤੀ ਕਾਰਡ ਹੁਣ ਬੈਂਕ ਵਿੱਚ ਤੁਹਾਡੀ ਜ਼ਮੀਨ ਦੀ ਗਾਰੰਟੀ ਦਾ ਕਾਗਜ਼ ਬਣੇਗਾ ਅਤੇ ਤੁਸੀਂ ਆਸਾਨੀ ਨਾਲ ਲੋਨ ਆਦਿ ਪ੍ਰਾਪਤ ਕਰ ਸਕੋਗੇ ।

ਇਸ ਸਕੀਮ ਦੇ ਲਾਭਪਾਤਰੀ ਲਾਲ ਲਕੀਰ ਵਾਲੀ ਇਸ ਜ਼ਮੀਨ ਨੂੰ ਹੁਣ ਤੁਸੀਂ ਬਿਨਾ ਕਿਸੇ ਡਰ ਜਾਂ ਝੰਜਟ ਦੇ ਵੇਚ ਸਕਦੇ ਹਨ

ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਲਾਭਪਾਤਰੀ ਲਾਲ ਲਕੀਰ ਵਾਲੀ ਇਸ ਜ਼ਮੀਨ ਨੂੰ ਹੁਣ ਤੁਸੀਂ ਬਿਨਾ ਕਿਸੇ ਡਰ ਜਾਂ ਝੰਜਟ ਦੇ ਵੇਚ ਸਕਦੇ ਹਨ । ਇਹ ਕਾਰਡ ਖਰੀਦਦਾਰ ਨੂੰ ਪੂਰਾ ਭਰੋਸਾ ਦੇਵੇਗਾ ਕਿ ਜ਼ਮੀਨ ਸਾਫ਼ ਹੈ ਅਤੇ ਤੁਸੀਂ ਇਸ ਦੇ ਅਸਲ ਮਾਲਕ ਹੋ। ਇਸ ਨਾਲ ਲੈਣ-ਦੇਣ ਦੀ ਪ੍ਰਕਿਰਿਆ ਆਸਾਨ ਅਤੇ ਪਾਰਦਰਸ਼ੀ ਹੋਵੇਗੀ । ਉਨ੍ਹਾਂ ਕਿਹਾ ਕਿ ਹੁਣ ਪੀੜ੍ਹੀ-ਦਰ-ਪੀੜ੍ਹੀ ਦੇ ਜ਼ਮੀਨੀ ਝਗੜੇ ਖਤਮ ਹੋਣਗੇ ਤੇ ਬੱਚਿਆਂ ਨੂੰ ਵਿਰਸੇ ਵਿੱਚ ਸਾਫ਼-ਸਪੱਸ਼ਟ ਜ਼ਮੀਨ ਮਿਲੇਗੀ ।

“ਮੇਰਾ ਘਰ, ਮੇਰਾ ਮਾਣ” ਸਿਰਫ਼ ਇੱਕ ਸਕੀਮ ਨਹੀਂ,, ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਤੁਹਾਡੇ ਪ੍ਰਤੀ ਵਚਨ ਹੈ

ਉਨ੍ਹਾਂ ਕਿਹਾ “ਮੇਰਾ ਘਰ, ਮੇਰਾ ਮਾਣ” ਸਿਰਫ਼ ਇੱਕ ਸਕੀਮ ਨਹੀਂ,, ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਤੁਹਾਡੇ ਪ੍ਰਤੀ ਵਚਨ ਹੈ । ਇਹ ਸਾਡੀ ਉਸ ਕੋਸ਼ਿਸ਼ ਦਾ ਹਿੱਸਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਸਮਰੱਥ ਹੋਵੇ ਅਤੇ ਆਤਮ ਨਿਰਭਰ ਹੋਵੇ । ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹਰ ਪਰਿਵਾਰ ਨੂੰ ਉਸ ਦੇ ਅਧਿਕਾਰ ਦਿਵਾਉਣਾ ਹੈ । ਉਨ੍ਹਾਂ ਕਿਹਾ ਕਿ ਇਹ ਸੰਪਤੀ ਕਾਰਡ ਤੁਹਾਡੀ ਜ਼ਮੀਨ ਦਾ ਆਧਾਰ ਕਾਰਡ ਹੈ, ਇਹ ਤੁਹਾਡੀ ਅਗਲੀ ਪੀੜ੍ਹੀ ਦੀ ਸੰਪਤੀ ਦੀ ਗਾਰੰਟੀ ਹੈ ।

ਰਾਜ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Cabinet Minister Laljit Singh Bhullar)  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਰਾਜ ਦੇ ਸਰਬ-ਪੱਖੀ ਵਿਕਾਸ ਲਈ ਅਨੇਕਾਂ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ।

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾ ਰਾਜ ਦੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾ ਰਾਜ ਦੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ “ਮੇਰਾ ਘਰ, ਮੇਰਾ ਮਾਣ” ਸਕੀਮ ਰਾਹੀਂ ਰਾਜ ਦੇ ਹਜ਼ਾਰਾਂ ਪਰਿਵਾਰਾਂ ਤੇ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ । ਇਸ ਮੌਕੇ ਹਲਕਾ ਇੰਚਾਰਜ ਤਰਨ ਤਾਰਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਮੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ “ਮੇਰਾ ਘਰ, ਮੇਰਾ ਮਾਣ” ਸਕੀਮ ਦੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ ।

Read More : ਮੁੱਖ ਸਕੱਤਰ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੇ ਅਮਲ ਦੀ ਸਮੀਖਿਆ

ਡੀ. ਜੀ. ਪੀ. ਵੱਲੋਂ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼

0
Video conference

ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (Director General of Police) (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕਰਨ ਅਤੇ ਤਿਉਹਾਰਾਂ ਦੇ ਸੀਜ਼ਨ 2025 ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਬਣਾਉਣ ਵਾਸਤੇ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰਾਂ (ਐਸ. ਐਚ. ਓਜ਼.) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਮੀਟਿੰਗ ਦੀ ਪ੍ਰਧਾਨਗੀ ਕੀਤੀ ।

ਤਿਉਹਾਰਾਂ ਦੇ ਸੀਜ਼ਨ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਫੋਰਸ ਨੂੰ ਸੁਚੇਤ ਅਤੇ ਤਿਆਰ-ਬਰ-ਤਿਆਰ ਰਹਿਣ ਲਈ ਵੀ ਕਿਹਾ

ਸੂਬੇ ਭਰ ਦੀਆਂ ਸਾਰੀਆਂ ਰੇਂਜਾਂ ਦੇ ਡੀ. ਆਈ. ਜੀਜ਼., ਸੀ. ਪੀਜ਼./ਐਸ. ਐਸ. ਪੀਜ਼., ਐਸ. ਪੀਜ਼./ਡੀ. ਐਸ. ਪੀਜ਼. ਅਤੇ ਐਸ. ਐਚ. ਓਜ਼. ਨੂੰ ਸੰਬੋਧਨ ਕਰਦਿਆਂ ਡੀ. ਜੀ. ਪੀ. ਨੇ ਉਨ੍ਹਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ (Peace during the festive season,) , ਸਦਭਾਵਨਾ ਅਤੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਰਹਿਣ ਦੇ ਨਿਰਦੇਸ਼ ਦਿੱਤੇ । ਮੀਟਿੰਗ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪ੍ਰਮੋਦ ਬਾਨ ਅਤੇ ਏ. ਡੀ. ਜੀ. ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ ।

ਪੰਜਾਬ ਸਰਕਾਰ ਨੇ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਤਰੱਕੀ ਰਾਹੀਂ ਭਰਤੀ ਲਈ 1600 ਅਸਾਮੀਆਂ ਅਤੇ ਸਿੱਧੀ ਭਰਤੀ ਲਈ 3400 ਕਾਂਸਟੇਬਲ ਦੀਆਂ ਅਸਾਮੀਆਂ ਸਿਰਜਆਂ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਿਡਰਤਾ ਨਾਲ ਨਜਿੱਠਣ ਲਈ ਕਿਹਾ । ਉਨ੍ਹਾਂ ਚੇਤਾਵਨੀ ਦਿੱਤੀ, “ਕਾਂਸਟੇਬਲ ਰੈਂਕ ਤੋਂ ਲੈ ਕੇ ਐਸ. ਐਸ. ਪੀ.  ਤੱਕ ਹਰੇਕ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਗੈਂਗਸਟਰ ਤੇ ਡਰੱਗ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਡੀ. ਜੀ. ਪੀ. ਨੇ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕੀਤੇ ਗਏ ਸ਼ਲਾਘਾਯੋਗ ਕੰਮਾਂ, ਜਿਹਨਾਂ ਦੇ ਨਤੀਜੇ ਵਜੋਂ ਐਨ. ਡੀ. ਪੀ. ਐਸ. ਮਾਮਲਿਆਂ ਵਿੱਚ ਦੋਸ਼ ਸਾਬਤ ਹੋਣ ਦੀ ਦਰ 87 ਫ਼ੀਸਦ ਰਹੀ ਹੈ, ਲਈ ਪੁਲਸ ਬਲ ਦੀ ਪ੍ਰਸ਼ੰਸਾ ਕੀਤੀ ।

ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਹਰ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ : ਡੀ. ਜੀ. ਪੀ. ਗੌਰਵ ਯਾਦਵ

ਉਨ੍ਹਾਂ ਨੇ ਖੇਪਾਂ ਦੇ ਸਰੋਤ ਦੀ ਪਛਾਣ ਕਰਨ ਅਤੇ “ਵੱਡੀਆਂ ਮੱਛੀਆਂ” (“Big fish”) ਤੱਕ ਪਹੁੰਚਣ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਪੇਸ਼ੇਵਰ ਜਾਂਚ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਬਦਨਾਮ ਸਪਲਾਇਰਾਂ ਦੇ ਜ਼ਬਤ ਕੀਤੇ ਮੋਬਾਈਲ ਫੋਨਾਂ ਨੂੰ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜਿਆ ਜਾਵੇ ਤਾਂ ਜੋ ਮੁਕੰਮਲ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਹੋਰ ਗ੍ਰਿਫਤਾਰੀਆਂ ਕੀਤੀਆਂ ਜਾ ਸਕਣ।

ਡੀ. ਜੀ. ਪੀ. ਗੌਰਵ ਯਾਦਵ ਨੇ ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਕਰਨ ਲਈ ਸਾਰੀਆਂ ਰੇਂਜਾਂ ਦੇ ਡੀ. ਆਈ. ਜੀਜ਼., ਸੀ. ਪੀਜ਼./ਐਸ. ਐਸ. ਪੀਜ਼., ਐਸ. ਪੀਜ਼. /ਡੀ. ਐਸ. ਪੀਜ਼. ਅਤੇ ਐਸ. ਐਚ. ਓਜ਼. ਨਾਲ ਵਰਚੁਅਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਉਨ੍ਹਾਂ ਅਧਿਕਾਰੀਆਂ ਨੂੰ ਐਨ. ਡੀ. ਪੀ. ਐਸ. ਐਕਟ ਦੀ ਧਾਰਾ 64-ਏ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਕਿਹਾ । ਦੱਸਣਯੋਗ ਹੈ ਕਿ ਧਾਰਾ 64-ਏ ਤਹਿਤ ਥੋੜੀ ਮਾਤਰਾ ਵਿੱਚ ਹੈਰੋਇਨ ਜਾਂ ਨਸ਼ੀਲੇ ਪਾਊਡਰ ਨਾਲ ਫੜੇ ਗਏ ਨਸ਼ਾ ਪੀੜਤਾਂ ਨੂੰ ਮੁੜ ਵਸੇਬੇ ਦਾ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ । ਉਨ੍ਹਾਂ ਸੇਫ ਪੰਜਾਬ ਐਂਟੀ-ਡਰੱਗਜ਼ ਚੈਟਬੋਟ ਰਾਹੀਂ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ, ਜਿਸ ਤਹਿਤ ਪ੍ਰਾਪਤ ਜਾਣਕਾਰੀ ਰਾਹੀਂ ਐਫ. ਆਈ. ਆਰ. ਦਾਇਰ ਕਰਨ ਦੀ ਦਰ 33-35 ਫ਼ੀਸਦ ਹੈ । ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਪ੍ਰਾਪਤ ਜਨਤਕ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਆਉਣ ਲਈ ਵੀ ਕਹਾ ।

ਅਗਲੇ ਸਾਲ ਸਿੱਧੀ ਭਰਤੀ ਰਾਹੀਂ ਕਾਂਸਟੇਬਲਾਂ ਦੀਆਂ 3400 ਅਸਾਮੀਆਂ ਭਰੀਆਂ ਜਾਣਗੀਆਂ

ਸਟਾਫ ਦੀ ਘਾਟ ਦੇ ਗੰਭੀਰ ਮੁੱਦੇ ਨਾਲ ਨਜਿੱਠਣ ਸਬੰਧੀ ਡੀ. ਜੀ. ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1600 ਅਸਾਮੀਆਂ, ਜਿਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1000 ਸਹਾਇਕ ਸਬ-ਇੰਸਪੈਕਟਰ ਸ਼ਾਮਲ ਹਨ, ਸਿਰਜੀਆਂ ਗਈਆਂ ਹਨ ਅਤੇ ਇਹ ਅਸਾਮੀਆਂ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ । ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਸਾਲ ਸਿੱਧੀ ਭਰਤੀ ਰਾਹੀਂ ਕਾਂਸਟੇਬਲਾਂ ਦੀਆਂ 3400 ਅਸਾਮੀਆਂ ਭਰੀਆਂ ਜਾਣਗੀਆਂ ਅਤੇ ਜ਼ਿਲ੍ਹਾ ਕਾਡਰ ਦੀਆਂ ਹੋਰ 4500 ਅਸਾਮੀਆਂ ਸਿਰਜੀਆਂ ਗਈਆਂ ਹਨ ਜੋ ਪੜਾਅਵਾਰ ਢੰਗ ਨਾਲ ਭਰੀਆਂ ਜਾਣਗੀਆਂ ।

ਸਮੇਂ ਦੇ ਨਾਲ, ਹੋਰ ਸਟਾਫ ਸ਼ਾਮਲ ਕੀਤਾ ਜਾਵੇਗਾ

ਉਨ੍ਹਾਂ ਸੀ. ਪੀਜ਼./ਐਸ. ਐਸ. ਪੀਜ਼. ਨੂੰ ਸਰੋਤ ਆਡਿਟ ਕਰਵਾਉਣ ਅਤੇ ਕੰਮ ਦੇ ਬੋਝ ਨੂੰ ਘਟਾਉਣ ਲਈ, ਖਾਸ ਕਰਕੇ ਐਨ. ਡੀ. ਪੀ. ਐਸ. ਮਾਮਲਿਆਂ ਸਬੰਧੀ, ਥਾਣਿਆਂ ਵਿੱਚ ਰੈਗੂਲਰ ਤੌਰ ‘ਤੇ ਹੈੱਡ ਕਾਂਸਟੇਬਲਾਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ “ਸਮੇਂ ਦੇ ਨਾਲ, ਹੋਰ ਸਟਾਫ ਸ਼ਾਮਲ ਕੀਤਾ ਜਾਵੇਗਾ । ਸੰਗਠਿਤ ਅਪਰਾਧ ਵਿਰੁੱਧ ਕਾਰਵਾਈਆਂ ਦੀ ਸਮੀਖਿਆ ਕਰਦਿਆਂ ਡੀ. ਜੀ. ਪੀ. ਨੇ ਪੁਲਸ ਅਧਿਕਾਰੀਆਂ ਨੂੰ ਗੈਂਗਸਟਰਾਂ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਣ ਲਈ ਕਿਹਾ ।

ਗੈਂਗਸਟਰਾਂ ਦਾ ਨਿਡਰਤਾ ਨਾਲ ਸਾਹਮਣਾ ਕਰਨ ਲਈ ਕਹਿੰਦਿਆਂ ਪੁਲਿਸ ਬਲ ਨੂੰ ਵਿਭਾਗ ਵੱਲੋਂ ਸਮੁੱਚੀ ਸੁਰੱਖਿਆ ਅਤੇ ਸਮਰਥਨ ਦਾ ਭਰੋਸਾ ਦਿੱਤਾ

ਉਨ੍ਹਾਂ ਗੈਂਗਸਟਰਾਂ ਦਾ ਨਿਡਰਤਾ ਨਾਲ ਸਾਹਮਣਾ ਕਰਨ ਲਈ ਕਹਿੰਦਿਆਂ ਪੁਲਿਸ ਬਲ ਨੂੰ ਵਿਭਾਗ ਵੱਲੋਂ ਸਮੁੱਚੀ ਸੁਰੱਖਿਆ ਅਤੇ ਸਮਰਥਨ ਦਾ ਭਰੋਸਾ ਦਿੱਤਾ । ਡੀ. ਜੀ. ਪੀ. ਨੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਹਰ ਅਧਿਕਾਰੀ/ਕਰਮਚਾਰੀ, ਭਾਵੇਂ ਉਸਦਾ ਕੋਈ ਵੀ ਰੈਂਕ ਹੋਵੇ, ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ ।

ਪੰਜਾਬ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਨਿਆਂ ਪ੍ਰਦਾਨ ਕਰਨਾ ਹੈ

ਨਾਗਰਿਕ-ਕੇਂਦ੍ਰਿਤ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਨਿਆਂ ਪ੍ਰਦਾਨ ਕਰਨਾ ਹੈ । ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਰਹਿਣ, ਲੋਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਉਨ੍ਹਾਂ ਦੇ ਫੋਨਾਂ ਦਾ ਜਵਾਬ ਦੇਣ ਦੀ ਸਲਾਹ ਦਿੱਤੀ  ਮੀਟਿੰਗ ਦੌਰਾਨ ਡੀ. ਜੀ. ਪੀ. ਨੇ ਸੂਬੇ ਭਰ ਦੇ ਐਸ. ਐਸ. ਪੀਜ਼., ਐਸ. ਪੀਜ਼./ਡੀ. ਐਸ. ਪੀਜ਼. ਅਤੇ ਐਸ. ਐਚ. ਓਜ਼. ਸਮੇਤ ਸਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਖੇਤਰੀ ਪੱਧਰ ਦੇ ਤਜ਼ਰਬੇ ਅਤੇ ਕਾਰਵਾਈਆਂ ਬਾਰੇ ਜਾਣਕਾਰੀ ਲਈ ।

Read More : ‘ਯੁੱਧ ਨਸ਼ਿਆਂ ਵਿਰੁੱਧ’ 183ਵੇਂ ਦਿਨ, ਪੰਜਾਬ ਪੁਲਸ ਨੇ 324 ਥਾਵਾਂ ’ਤੇ ਕੀਤੀ ਛਾਪੇਮਾਰੀ

ਪੰਜਾਬ ਵਫ਼ਦ ਵੱਲੋਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

0
Finance Minister

ਚੰਡੀਗੜ੍ਹ/ਨਵੀਂ ਦਿੱਲੀ, 1 ਅਕਤੂਬਰ 2025 :  ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ (Finance Minister)  ਐਡਵੋਕੇਟ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਅਤੇ ਗ੍ਰਹਿ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਸ਼ਾਮਲ ਸਨ, ਨੇ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ (Chairman of the 16th Finance Commission)  ਡਾ. ਅਰਵਿੰਦ ਪਨਗੜ੍ਹੀਆ ਨਾਲ ਮੁਲਾਕਾਤ ਕੀਤੀ ।

ਹੜ੍ਹਾਂ ਕਾਰਨ 20,000 ਕਰੋੜ ਰੁਪਏ ਦੇ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਪੁਨਰਵਾਸ ਪੈਕੇਜ ਦੀ ਕੀਤੀ ਮੰਗ

ਸੂਬੇ ਵਿੱਚ ਹਾਲ ਹੀ ਵਿੱਚ ਆਏ ਦਹਾਕਿਆਂ ਦੇ ਸੱਭ ਤੋਂ ਭਿਆਨਕ ਹੜ੍ਹਾਂ, ਜਿਸ ਕਾਰਨ ਫਸਲਾਂ, ਘਰਾਂ ਅਤੇ ਬੁਨਿਆਦੀ ਢਾਂਚੇ ਨੂੰ 20,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ, ਦਾ ਹਵਾਲਾ ਦਿੰਦਿਆਂ, ਸੂਬੇ ਲਈ ਵਿਸ਼ੇਸ਼ ਲੰਬੇ ਸਮੇਂ ਦੇ ਪੁਨਰਵਾਸ ਪੈਕੇਜ ਵਾਸਤੇ ਜੋਰਦਾਰ ਢੰਗ ਨਾਲ ਕੇਸ ਪੇਸ਼ ਕੀਤਾ ।

ਐਸ. ਡੀ. ਆਰ. ਐਫ. ਨੂੰ ਵਿਆਜ ਰਹਿਤ ਫੰਡ ਵਿੱਚ ਤਬਦੀਲ ਕਰਨ ਦੀ ਕੀਤੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਇਸ ਮੌਕੇ ਇੱਕ ਮੋਹਰੀ ਸਰਹੱਦੀ ਸੂਬੇ ਵਜੋਂ ਵਿਲੱਖਣ ਸਥਿਤੀ, ਹਾਲੀਆ ਕੁਦਰਤੀ ਆਫ਼ਤਾਂ ਅਤੇ ਵਸਤੂਆਂ ਅਤੇ ਸੇਵਾਵਾਂ ਕਰ (ਜੀ. ਐਸ. ਟੀ.) ਪ੍ਰਣਾਲੀ ਵਿੱਚ ਤਬਦੀਲੀ ਤੋਂ ਪੈਦਾ ਹੋਏ ਢਾਂਚਾਗਤ ਨੁਕਸਾਨਾਂ ਕਾਰਨ ਪੰਜਾਬ ਦੇ ਵਿੱਤ ‘ਤੇ ਪਏ ਭਾਰੀ ਦਬਾਅ ਦਾ ਵਿਸਥਾਰ ਵਿੱਚ ਵਰਨਣ ਕੀਤਾ । ਵਿੱਤ ਮੰਤਰੀ ਨੇ ਰਾਜ ਆਫ਼ਤ ਪ੍ਰਬੰਧਨ ਫੰਡ (ਐਸ. ਡੀ. ਆਰ. ਐਫ.) ਦੇ ਨਿਯਮਾਂ ਵਿੱਚ ਸੁਧਾਰ ਦੀ ਤੁਰੰਤ ਲੋੜ ‘ਤੇ ਜੋਰ ਦਿੰਦਿਆਂ ਚਰਚਾ ਦੀ ਸ਼ੁਰੂਆਤ ਕੀਤੀ ।

ਵੰਡਣਯੋਗ ਪੂਲ ਵਿੱਚ 50 % ਹਿੱਸੇਦਾਰੀ ਅਤੇ ਇਸ ਪੂਲ ਵਿੱਚ ਸੈੱਸ, ਸਰਚਾਰਜ ਅਤੇ ਚੋਣਵੇਂ ਗੈਰ-ਟੈਕਸ ਮਾਲੀਏ ਨੂੰ ਸ਼ਾਮਲ ਕਰਨ ਦੀ ਸੂਬੇ ਦੀ ਮੰਗ ਨੂੰ ਦੁਹਰਾਇਆ

ਵਿੱਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੌਜੂਦਾ ਐਸ. ਡੀ. ਆਰ. ਐਫ. ਨਿਯਮ (S. D. R. F. Rules) ਬਹੁਤ ਜ਼ਿਆਦਾ ਪਾਬੰਦੀਆਂ ਵਾਲੇ ਅਤੇ ਸਖ਼ਤ ਸਾਬਤ ਹੋਏ ਹਨ, ਜੋ ਸਮੇਂ ਸਿਰ ਅਤੇ ਢੁਕਵੀਂ ਰਾਹਤ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਯੋਗਤਾ ਨੂੰ ਬੁਰੀ ਤਰ੍ਹਾਂ ਸੀਮਤ ਕਰਦੇ ਹਨ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਲਈ ਇਹ ਜ਼ਰੂਰੀ ਹੈ ਕਿ ਸੂਬਾ-ਵਿਸ਼ੇਸ਼ ਆਫ਼ਤਾਂ ਲਈ ਲਚਕਦਾਰ ਨਿਯਮਾਂ ਨੂੰ ਸ਼ਾਮਲ ਕਰਨ ਲਈ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਵਿਆਪਕ ਸਮੀਖਿਆ ਕੀਤੀ ਜਾਵੇ ।

ਪੰਜਾਬ ਦੇ ਐਸ. ਡੀ. ਆਰ. ਐਫ. ਵਿੱਚ ਇਸ ਸਮੇਂ 12,268 ਕਰੋੜ ਰੁਪਏ ਦੇ ਕੁੱਲ ਬਕਾਏ ਵਿੱਚੋਂ 7,623 ਕਰੋੜ ਰੁਪਏ ਦੀ ਵਿਆਜ ਦੀ ਵੱਡੀ ਰਕਮ ਹੈ

ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਇਹ ਜਿਕਰ ਕਰਦਿਆਂ ਕਿ ਪੰਜਾਬ ਦੇ ਐਸ. ਡੀ. ਆਰ. ਐਫ. ਵਿੱਚ ਇਸ ਸਮੇਂ 12,268 ਕਰੋੜ ਰੁਪਏ ਦੇ ਕੁੱਲ ਬਕਾਏ ਵਿੱਚੋਂ 7,623 ਕਰੋੜ ਰੁਪਏ ਦੀ ਵਿਆਜ ਦੀ ਵੱਡੀ ਰਕਮ ਹੈ ਜ਼ੋਰ ਦੇ ਕੇ ਕਿਹਾ ਕਿ ਐਸ. ਡੀ. ਆਰ. ਐਫ. ਨੂੰ ਰਾਸ਼ਟਰੀ ਆਫ਼ਤ ਪ੍ਰਬੰਧਨ ਫੰਡ (ਐਨ. ਡੀ. ਆਰ. ਐਫ) ਵਾਂਗ ਇੱਕ ਵਿਆਜ ਰਹਿਤ ਸਹਿਣਸ਼ੀਲ ਰਿਜ਼ਰਵ ਫੰਡ ਵਿੱਚ ਬਦਲਿਆ ਜਾਣਾ ਚਾਹੀਦਾ ਹੈ । ਵਿੱਤ ਕਮਿਸ਼ਨ ਦੇ ਚੇਅਰਮੈਨ ਨੇ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਈ ਗਈ ਚਿੰਤਾ ਨੂੰ ਸਵੀਕਾਰ ਕੀਤਾ ਅਤੇ ਭਰੋਸਾ ਦਿੱਤਾ ਕਿ ਇਸ ਬਾਰੇ ਕਮਿਸ਼ਨ ਦੇ ਮੈਂਬਰਾਂ ਨਾਲ ਉਨ੍ਹਾਂ ਦੀ ਆਉਣ ਵਾਲੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ।

ਦੁਸ਼ਮਣ ਦੇਸ਼ਾਂ ਨਾਲ ਸਰਹੱਦੀ ਰਾਜਾਂ ਨੂੰ ਸਮਰਪਿਤ ਵਿੱਤੀ ਸਹਾਇਤਾ ਲਈ ਵੀ ਠੋਸ ਦਲੀਲ ਦਿੱਤੀ

16ਵੇਂ ਵਿੱਤ ਕਮਿਸ਼ਨ ਨਾਲ ਪਿਛਲੀ ਮੀਟਿੰਗ ਵਿੱਚ ਸੂਬੇ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਸ਼ਮਣ ਦੇਸ਼ਾਂ ਨਾਲ ਸਰਹੱਦੀ ਰਾਜਾਂ ਨੂੰ ਸਮਰਪਿਤ ਵਿੱਤੀ ਸਹਾਇਤਾ ਲਈ ਵੀ ਠੋਸ ਦਲੀਲ ਦਿੱਤੀ । ਉਨ੍ਹਾਂ ਕਮਿਸ਼ਨ ਨੂੰ ਦੱਸਿਆ ਕਿ ਪਾਕਿਸਤਾਨ ਨਾਲ ਵਧੇ ਤਣਾਅ, ਖਾਸ ਕਰਕੇ ਇਸ ਸਾਲ ਦੇ ਸ਼ੁਰੂ ਵਿੱਚ ਆਪ੍ਰੇਸ਼ਨ ਸਿੰਧੂਰ ਦੇ ਮੱਦੇਨਜ਼ਰ, ਰੋਜ਼ਾਨਾ ਜੀਵਨ, ਉਦਯੋਗਿਕ ਗਤੀਵਿਧੀਆਂ ਅਤੇ ਸਾਮਾਨ ਦੀ ਆਵਾਜਾਈ ਵਿੱਚ ਵਾਰ-ਵਾਰ ਵਿਘਨ ਪੈਣ ਕਰਕੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਭਾਰੀ ਆਰਥਿਕ ਨੁਕਸਾਨ ਪਹੁੰਚਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਡਰੋਨ ਘੁਸਪੈਠ, ਸਰਹੱਦ ਪਾਰੋ ਤਸਕਰੀ ਅਤੇ ਨਾਰਕੋ-ਅੱਤਵਾਦ ਸਮੇਤ ਵਿਲੱਖਣ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਸੁਰੱਖਿਆ ਅਤੇ ਕਾਨੂੰਨ ਲਾਗੂਕਰਨ ਲਈ ਨਿਰੰਤਰ ਅਤੇ ਭਾਰੀ ਨਿਵੇਸ਼ ਦੀ ਮੰਗ ਕਰਦੀਆਂ ਹਨ ।

ਵਿੱਤ ਮੰਤਰੀ ਨੇ ਕੀਤੀ ਪੁਲਿਸ ਬਲਾਂ ਅਤੇ ਕਾਨੂੰਨ ਲਾਗੂ ਕਰਨ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਸਮਰਪਿਤ ਸਰਹੱਦੀ ਖੇਤਰ ਪੈਕੇਜ ਦੀ ਬੇਨਤੀ

ਵਿੱਤ ਮੰਤਰੀ ਨੇ ਚੇਅਰਮੈਨ ਨੂੰ ਜਾਣੂ ਕਰਵਾਇਆ ਕਿ ਸੂਬੇ ਵੱਲੋਂ ਸੀਮਾ ਸੁਰੱਖਿਆ ਬਲ (Border Security Force) (ਬੀ. ਐਸ. ਐਫ.) ਦੇ ਸਮਰਥਨ ਵਿੱਚ ਇੱਕ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਬਣਾਉਣ ਲਈ ਬੁਨਿਆਦੀ ਢਾਂਚੇ ਅਤੇ ਪੁਲਿਸ ਆਧੁਨਿਕੀਕਰਨ ਵਿੱਚ ਭਾਰੀ ਨਿਵੇਸ਼ ਕਰ ਰਿਹਾ ਹੈ । ਵਿੱਤ ਮੰਤਰੀ ਨੇ ਪੁਲਿਸ ਬਲਾਂ ਅਤੇ ਕਾਨੂੰਨ ਲਾਗੂ ਕਰਨ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਸਮਰਪਿਤ ਸਰਹੱਦੀ ਖੇਤਰ ਪੈਕੇਜ ਦੀ ਬੇਨਤੀ ਕੀਤੀ, ਜਿਸ ਲਈ ਸੂਬੇ ਨੇ ਕਮਿਸ਼ਨ ਨੂੰ ਸੌਂਪੇ ਆਪਣੇ ਮੈਮੋਰੰਡਮ ਵਿੱਚ 2,982 ਕਰੋੜ ਰੁਪਏ ਦੀ ਬੇਨਤੀ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਸਹਾਇਤਾ ਕੌਮੀ ਸੁਰੱਖਿਆ ਅਤੇ ਖੇਤਰੀ ਸਥਿਰਤਾ ਦੋਵਾਂ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਹੈ ।

ਵਿੱਤ ਮੰਤਰੀ ਚੀਮਾ ਨੇ ਸਰਹੱਦੀ ਜ਼ਿਲ੍ਹਿਆਂ ਲਈ ਇੱਕ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਵੀ ਕੀਤੀ ਮੰਗ

ਵਿੱਤ ਮੰਤਰੀ ਚੀਮਾ ਨੇ ਸਰਹੱਦੀ ਜ਼ਿਲ੍ਹਿਆਂ ਲਈ ਇੱਕ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਵੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਸਰਹੱਦੀ ਤਣਾਅ ਕਾਰਨ ਸੀਮਤ ਉਦਯੋਗਿਕ ਗਤੀਵਿਧੀਆਂ ਕਾਰਨ ਇਹ ਜ਼ਿਲ੍ਹੇ ਪ੍ਰਤੀ ਵਿਅਕਤੀ ਆਮਦਨ ਵਿੱਚ ਸੂਬੇ ਦੀ ਔਸਤ ਤੋਂ ਲਗਾਤਾਰ ਪਿੱਛੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਵਾਹਗਾ ਸਰਹੱਦ, ਜੋ ਕਿ ਇੱਕ ਮਹੱਤਵਪੂਰਨ ਵਪਾਰਕ ਗਲਿਆਰਾ ਹੈ, ਦੇ ਬੰਦ ਹੋਣ ਨਾਲ, ਪ੍ਰਤੀ ਸਾਲ 5,000 – 8,000 ਕਰੋੜ ਰੁਪਏ ਦਾ ਅਨੁਮਾਨਤ ਨੁਕਸਾਨ ਹੋ ਰਿਹਾ ਹੈ, ਜਿਸ ਨਾਲ ਸੂਬੇ ਨੂੰ ਵੱਡਾ ਆਰਥਿਕ ਝਟਕਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਢਾਂਚਾਗਤ ਨੁਕਸਾਨ ਨੂੰ ਦੂਰ ਕਰਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ, ਉਦਯੋਗ ਨੂੰ ਮੁੜ ਸੁਰਜੀਤ ਕਰਨ ਅਤੇ ਰੁਜ਼ਗਾਰ ਪੈਦਾ ਕਰਨ ਲਈ ਇੱਕ ਵਿਸ਼ੇਸ਼ ਉਦਯੋਗਿਕ ਵਿਕਾਸ ਪੈਕੇਜ ਜ਼ਰੂਰੀ ਹੈ ।

ਪੰਜਾਬ ਨੇ ਇਸ ਪੈਕੇਜ ਲਈ ਕੁੱਲ 6,000 ਕਰੋੜ ਰੁਪਏ ਦੀ ਮੰਗ ਕੀਤੀ ਹੈ

ਪੰਜਾਬ ਨੇ ਇਸ ਪੈਕੇਜ ਲਈ ਕੁੱਲ 6,000 ਕਰੋੜ ਰੁਪਏ ਦੀ ਮੰਗ ਕੀਤੀ ਹੈ, ਜਿਸ ਵਿੱਚ ਉਦਯੋਗਿਕ ਵਿਕਾਸ, ਰੱਖ-ਰਖਾਅ ਅਤੇ ਪ੍ਰੋਤਸਾਹਨ ਲਈ ਫੰਡ ਸ਼ਾਮਲ ਹਨ, ਜੋ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਰਗੇ ਗੁਆਂਢੀ ਖੇਤਰਾਂ ਲਈ ਪਹਿਲਾਂ ਹੀ ਐਲਾਨੇ ਗਏ ਸਮਾਨ ਪੈਕੇਜਾਂ ਦੇ ਸਮਾਨ ਹੈ । ਵਿੱਤ ਮੰਤਰੀ ਨੇ ਜੀ. ਐਸ. ਟੀ. ਸ਼ਾਸਨ ਨੂੰ ਲਾਗੂ ਕਰਨ ਦੇ ਮਾੜੇ ਵਿੱਤੀ ਪ੍ਰਭਾਵਾਂ ਦਾ ਵੀ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਸੂਬੇ ਦੇ ਵੱਖ-ਵੱਖ ਟੈਕਸਾਂ ਦੇ ਜੀ. ਐਸ. ਟੀ. ਵਿੱਚ ਸ਼ਾਮਿਲ ਕੀਤੇ ਜਾਣ ਕਾਰਨ ਪੰਜਾਬ ਨੂੰ ਪ੍ਰਤੀ ਸਾਲ 49,727 ਕਰੋੜ ਰੁਪਏ ਦਾ ਸਥਾਈ ਨੁਕਸਾਨ ਹੋਇਆ ਹੈ, ਜਿਸ ਲਈ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜੀ. ਐਸ. ਟੀ. ਵਿੱਚ ਲਿਆਂਦੀ ਗਈ ਤਰਕਸ਼ੀਲਤਾ ਦੇ ਸੰਭਾਵਤ ਪ੍ਰਭਾਵ ਕਾਰਨ ਇਸ ਅੰਕੜੇ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ ।

ਸੂਬਿਆਂ ਲਈ ਵਧੇਰੇ ਵਿੱਤੀ ਸੰਭਾਵਨਾਵਾਂ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ 16ਵੇਂ ਵਿੱਤ ਕਮਿਸ਼ਨ ਨੂੰ ਮਹੱਤਵਪੂਰਨ ਸਿਫਾਰਸ਼ਾਂ ਪੇਸ਼ ਕੀਤੀਆਂ

ਸੂਬਿਆਂ ਲਈ ਵਧੇਰੇ ਵਿੱਤੀ ਸੰਭਾਵਨਾਵਾਂ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ 16ਵੇਂ ਵਿੱਤ ਕਮਿਸ਼ਨ ਨੂੰ ਮਹੱਤਵਪੂਰਨ ਸਿਫਾਰਸ਼ਾਂ ਪੇਸ਼ ਕੀਤੀਆਂ । ਪੇਸ਼ ਕੀਤੇ ਗਏ ਮੁੱਖ ਸੁਝਾਵਾਂ ਵਿੱਚ ਸੂਬਿਆਂ ਦੇ ਹਿੱਸੇ ਨੂੰ ਵੰਡਣਯੋਗ ਪੂਲ ਦੇ 50 % ਤੱਕ ਵਧਾਉਣਾ (ਮੌਜੂਦਾ 42% ਤੋਂ ਵੱਧ) ਅਤੇ ਵੰਡਣਯੋਗ ਪੂਲ ਵਿੱਚ ਸੈੱਸ, ਸਰਚਾਰਜ ਅਤੇ ਚੋਣਵੇਂ ਗੈਰ-ਟੈਕਸ ਮਾਲੀਏ ਨੂੰ ਸ਼ਾਮਲ ਕਰਨਾ ਸ਼ਾਮਲ ਹੈ । ਇਸ ਤੋਂ ਇਲਾਵਾ ਵਿੱਤ ਮੰਤਰੀ ਨੇ 15ਵੇਂ ਵਿੱਤ ਕਮਿਸ਼ਨ ਦੁਆਰਾ ਪ੍ਰਦਾਨ ਕੀਤੀ ਗਈ ਮਾਲੀਆ ਘਾਟਾ ਗ੍ਰਾਂਟ ਦੀ ਤਰਜ਼ ‘ਤੇ ਪੰਜਾਬ ਰਾਜ ਲਈ 75,000 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਦੀ ਬੇਨਤੀ ਕੀਤੀ ।

ਸੂਬੇ ਦੇ ਨਵੀਨਤਮ ਵਿੱਤੀ ਸੰਕੇਤ ਕੀਤੇ ਪੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਸੂਬੇ ਦੇ ਨਵੀਨਤਮ ਵਿੱਤੀ ਸੰਕੇਤ ਪੇਸ਼ ਕੀਤੇ, ਜਿਸ ਵਿੱਚ ਵਿੱਤੀ ਸਾਲ 2025-26 ਲਈ 23,957 ਕਰੋੜ ਰੁਪਏ ਦਾ ਮਾਲੀਆ ਘਾਟਾ ਅਤੇ 34,201 ਕਰੋੜ ਰੁਪਏ ਦਾ ਵਿੱਤੀ ਘਾਟਾ ਦਸ਼ਾਇਆ ਗਿਆ, ਅਤੇ ਜਿਸ ਵਿੱਚ ਕਰਜੇ-ਤੋਂ-ਜੀਐਸਡੀਪੀ ਅਨੁਪਾਤ 44.50% ਹੈ । ਉਨ੍ਹਾਂ ਦੁਹਰਾਇਆ ਕਿ 16ਵੇਂ ਵਿੱਤ ਕਮਿਸ਼ਨ ਦੁਆਰਾ ਇੱਕ ਅਨੁਕੂਲ ਸਿਫਾਰਸ਼ ਪੰਜਾਬ ਲਈ ਆਪਣੀਆਂ ਮਹੱਤਵਪੂਰਨ ਸੁਰੱਖਿਆ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਅਤੇ ਆਪਣੇ ਆਰਥਿਕ ਨੁਕਸਾਨਾਂ ਨੂੰ ਦੂਰ ਕਰਨ ਲਈ ਲਾਜ਼ਮੀ ਹੈ ।  ਹਾਂ ਪੱਖੀ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਨੁਕਤਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ।

Read More : ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ