Home Blog Page 476

ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ

0
One-day workshop

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਕਤੂਬਰ 2025 : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ (Punjab Soil and Water Conservation Minister Barinder Kumar Goyal) ਨੇ ਕਿਹਾ ਕਿ ਸੂਬੇ ਦੇ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਸਰੋਤਾਂ ਨੂੰ ਬਚਾਉਣ ਅਤੇ ਫਸਲ ਉਤਪਾਦਕਤਾ ਨੂੰ ਵਧਾਉਣ ਲਈ, ਖਾਸ ਕਰਕੇ ਆਲੂ ਦੀ ਕਾਸ਼ਤ ਵਿੱਚ, ਸੂਖਮ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ।

ਮੋਹਾਲੀ ਵਿਖੇ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਪੱਧਰੀ ਵਰਕਸ਼ਾਪ ਦਾ ਉਦਘਾਟਨ

ਮੋਹਾਲੀ ਦੇ ਫੇਜ਼-6 ਦੇ ਭੂਮੀ ਸੰਭਾਲ ਕੰਪਲੈਕਸ ਵਿਖੇ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ (Promoting micro-irrigation in potato cultivation) ਬਾਰੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਖਮ ਸਿੰਚਾਈ – ਜਿਸ ਵਿੱਚ ਤੁਪਕਾ ਅਤੇ ਫੁਹਾਰਾ ਪ੍ਰਣਾਲੀਆਂ ਸ਼ਾਮਲ ਹਨ – ਨਾ ਸਿਰਫ਼ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਉਂਦੀਆਂ ਹਨ ਬਲਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਿੱਧੇ ਤੌਰ ‘ਤੇ ਫ਼ਸਲ ਦੇ ਜੜ੍ਹ ਖੇਤਰ ਵਿੱਚ ਕੁਸ਼ਲ ਵਰਤੋਂ ਨੂੰ ਵੀ ਸਮਰੱਥ ਬਣਾਉਂਦੀਆਂ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਣਾਲੀਆਂ ਨੂੰ ਅਪਣਾਉਣ ਨਾਲ ਕਿਸਾਨਾਂ ਨੂੰ 50% ਤੱਕ ਪਾਣੀ ਦੀ ਬਚਤ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਨਾਲ ਹੀ ਪ੍ਰਤੀ ਏਕੜ ਝਾੜ ਅਤੇ ਉਪਜ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ ।

ਅਪਗ੍ਰੇਡ ਅਤੇ ਨਵੀਨੀਕਰਨ ਕੀਤੇ ਆਡੀਟੋਰੀਅਮ ਦਾ ਉਦਘਾਟਨ ਕੀਤਾ

ਆਲੂ ਉਤਪਾਦਨ ਵਿੱਚ ਪੰਜਾਬ ਦੀ ਤਾਕਤ ਨੂੰ ਉਜਾਗਰ ਕਰਦੇ ਹੋਏ ਗੋਇਲ ਨੇ ਕਿਹਾ ਕਿ ਦੇਸ਼ ਦੇ ਵਧੀਆ ਗੁਣਵੱਤਾ ਵਾਲੇ ਬੀਜ (The best quality seeds of the country) ਆਲੂ ਦੇ ਰੂਪ ਵਿੱਚ ਰਾਜ ਆਪਣੇ ਉਤਪਾਦਨ ਦਾ ਲਗਭਗ 60 ਪ੍ਰਤੀਸ਼ਤ ਯੋਗਦਾਨ ਪਾਉਂਦਾ ਹੈ । ਸੂਖਮ ਸਿੰਚਾਈ ਆਕਾਰ ਵਿੱਚ ਇਕਸਾਰਤਾ ਬਣਾਈ ਰੱਖਣ, ਗਰੇਡਿੰਗ ਲਾਗਤਾਂ ਨੂੰ ਘਟਾਉਣ ਅਤੇ ਉਪਜ ਦੀ ਬਿਹਤਰ ਮਾਰਕੀਟ ਸਵੀਕ੍ਰਿਤੀ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ,” ਉਨ੍ਹਾਂ ਅੱਗੇ ਕਿਹਾ ।

ਟੈਂਡਰਾਂ ਦੀ ਸਮੇਂ ਸਿਰ ਪ੍ਰਵਾਨਗੀ ਲਈ ਈ-ਅਪਰੂਵਲ ਪੋਰਟਲ ਜਾਰੀ ਕੀਤਾ

ਉਨ੍ਹਾਂ ਕਿਹਾ ਕਿ ਸੂਖਮ ਸਿੰਚਾਈ ਪ੍ਰਣਾਲੀ ਦੀ ਲਗਵਾਉਣ ਲਈ, ਪੰਜਾਬ ਸਰਕਾਰ ਆਮ ਸ਼੍ਰੇਣੀ ਲਈ 80 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਕਰਦੀ ਹੈ ਜਦੋਂ ਕਿ ਔਰਤਾਂ, ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 90 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਦਿੱਤੀ ਜਾਂਦੀ ਹੈ । ਬਿਨੇ ਕਰਨਾ ਪੂਰੀ ਤਰ੍ਹਾਂ ਔਨਲਾਈਨ ਹੈ ਅਤੇ ਕਿਸਾਨ ਆਪਣੇ ਘਰ ਤੋਂ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ ।

ਭਗਵੰਤ ਸਿੰਘ ਮਾਨ ਸਰਕਾਰ ਦੀ ਸਿੰਚਾਈ ਲਈ 100 ਪ੍ਰਤੀਸ਼ਤ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਪਹਿਲਕਦਮੀਆਂ ਰਾਹੀਂ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ । ਪੰਜਾਬ ਵਿੱਚ ਨਹਿਰੀ ਸਿੰਚਾਈ ਕਵਰੇਜ ਪਹਿਲਾਂ ਹੀ 21% ਤੋਂ ਵਧਾ ਕੇ 64% ਕਰ ਦਿੱਤੀ ਗਈ ਹੈ ਅਤੇ ਬਾਕੀ 36 % ਖੇਤਰ ਨੂੰ ਵੀ ਜਲਦੀ ਹੀ ਨਹਿਰੀ ਸਿੰਚਾਈ ਅਧੀਨ ਲਿਆਂਦਾ ਜਾਵੇਗਾ । ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨਾ ਸਿਰਫ ਭੂਮੀਗਤ ਪਾਣੀ ਦਾ ਇੱਕ ਟਿਕਾਊ ਬਦਲ ਹੈ ਬਲਕਿ ਮਹੱਤਵਪੂਰਨ ਖਣਿਜਾਂ ਅਤੇ ਸੂਖਮ ਪੌਸ਼ਟਿਕ ਤੱਤਾਂ ਨਾਲ ਮਿੱਟੀ ਦੀ ਸਿਹਤ ਨੂੰ ਵੀ ਭਰਪੂਰ ਬਣਾਉਂਦਾ ਹੈ ।

ਵਰਕਸ਼ਾਪ ਸ਼ੁਰੂ ਹੋਣ ਤੋਂ ਪਹਿਲਾਂ ਆਡੀਟੋਰੀਅਮ ਦੀ ਅਪਗ੍ਰੇਡ ਅਤੇ ਨਵੀਨੀਕਰਨ ਕੀਤੀ ਇਮਾਰਤ ਦਾ ਉਦਘਾਟਨ ਵੀ ਕੀਤਾ

ਭੂਮੀ ਅਤੇ ਜਲ ਸੰਭਾਲ ਮੰਤਰੀ ਗੋਇਲ ਨੇ ਇਸ ਮੌਕੇ ਇੱਕ ਈ-ਅਪਰੂਵਲ ਪੋਰਟਲ ਵੀ ਲਾਂਚ ਕੀਤਾ ਤਾਂ ਜੋ ਸੂਖਮ ਸਿੰਚਾਈ ਟੈਂਡਰ ਪ੍ਰਣਾਲੀ ਵਿੱਚ ਹਿੱਸਾ ਲੈਣ ਵਾਲੇ ਠੇਕੇਦਾਰਾਂ/ਫਰਮਾਂ ਨੂੰ ਸਮਾਂਬੱਧ ਸਹੂਲਤ ਦਿੱਤੀ ਜਾ ਸਕੇ । ਉਨ੍ਹਾਂ ਵਰਕਸ਼ਾਪ ਸ਼ੁਰੂ ਹੋਣ ਤੋਂ ਪਹਿਲਾਂ ਆਡੀਟੋਰੀਅਮ ਦੀ ਅਪਗ੍ਰੇਡ ਅਤੇ ਨਵੀਨੀਕਰਨ ਕੀਤੀ ਇਮਾਰਤ ਦਾ ਉਦਘਾਟਨ ਵੀ ਕੀਤਾ ।

ਵਰਕਸ਼ਾਪ ਵਿੱਚ ਕਿਸਾਨਾਂ, ਮਾਹਿਰਾਂ, ਸੂਖਮ ਸਿੰਚਾਈ ਉਪਕਰਣ ਨਿਰਮਾਤਾਵਾਂ ਅਤੇ ਖਰੀਦ ਏਜੰਸੀਆਂ ਨੇ ਕੀਤੀ ਸ਼ਿਰਕਤ

ਵਰਕਸ਼ਾਪ ਵਿੱਚ ਕਿਸਾਨਾਂ, ਮਾਹਿਰਾਂ, ਸੂਖਮ ਸਿੰਚਾਈ ਉਪਕਰਣ ਨਿਰਮਾਤਾਵਾਂ ਅਤੇ ਖਰੀਦ ਏਜੰਸੀਆਂ ਨੇ ਸ਼ਿਰਕਤ ਕੀਤੀ, ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕੇਂਦਰੀ ਆਲੂ ਖੋਜ ਸੰਸਥਾ, ਸਬਜ਼ੀਆਂ ਲਈ ਉੱਤਮਤਾ ਕੇਂਦਰ ਕਰਤਾਰਪੁਰ, ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪ੍ਰੀਸ਼ਦ ਅਤੇ ਖੇਤੀਬਾੜੀ, ਬਾਗਬਾਨੀ ਅਤੇ ਜਲ ਸਰੋਤ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ ।

ਪੰਜਾਬ ਦੇ ਮੁੱਖ ਭੂਮੀ ਵਣਪਾਲ ਮਹਿੰਦਰ ਸਿੰਘ ਸੈਣੀ ਨੇ ਪਤਵੰਤਿਆਂ ਦਾ ਕੀਤਾ ਸਵਾਗਤ

ਪੰਜਾਬ ਦੇ ਮੁੱਖ ਭੂਮੀ ਵਣਪਾਲ ਮਹਿੰਦਰ ਸਿੰਘ ਸੈਣੀ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਭੂਮੀ ਅਤੇ ਜਲ ਸਰੋਤਾਂ ਦੀ ਸੰਭਾਲ ਵਿੱਚ ਵਿਭਾਗ ਦੀ ਭੂਮਿਕਾ ਬਾਰੇ ਸੰਖੇਪ ਜਾਣਕਾਰੀ ਦਿੱਤੀ । ਸ਼ਲਿੰਦਰ ਕੌਰ, ਡਾਇਰੈਕਟਰ, ਬਾਗਬਾਨੀ ਵਿਭਾਗ, ਪੰਜਾਬ ਨੇ ਹਾਜ਼ਰੀਨ ਨੂੰ ਆਲੂ ਦੀ ਕਾਸ਼ਤ ਅਤੇ ਇਸ ਵਿੱਚ ਸੂਖਮ ਸਿੰਚਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ।

Read More : ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ : ਮੀਤ ਹੇਅਰ

0
Meet hair

ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ 2025 : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer, Aam Aadmi Party Lok Sabha member from Sangrur)  ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ।

ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ

ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ (New Vande Bharat train running from New Delhi to Ferozepur Cantt.) ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ ।

ਵੰਦੇ ਭਾਰਤ ਰੇਲ ਜਦੋਂ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਰੇਲ ਦਾ ਉਚੇਚਾ ਸਵਾਗਤ ਕੀਤਾ ਜਾਵੇਗਾ : ਮੀਤ ਹੇਅਰ

ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ । ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ, ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤੇ ਹੁਣ ਜਦੋਂ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਵੰਦੇ ਭਾਰਤ ਰੇਲ ਗੱਡੀ ਚਲਾਉਣ ਦਾ ਪ੍ਰਸਤਾਵ ਹੈ ਤਾਂ ਬਰਨਾਲਾ ਸਟੇਸ਼ਨ ਉੱਤੇ ਇਸ ਗੱਡੀ ਦਾ ਠਹਿਰਾਅ ਨਹੀਂ ਬਣਾਇਆ ਗਿਆ ।

ਪਾਰਲੀਮੈਂਟ ਵਿੱਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ

ਮੀਤ ਹੇਅਰ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ ਜਿਸ ਨੂੰ ਪੂਰਾ ਹੋਣ ਉੱਤੇ ਉਹ ਰੇਲ ਮੰਤਰਾਲੇ ਦਾ ਧੰਨਵਾਦ ਕਰਦੇ ਹਨ । ਜਦੋਂ ਇਹ ਗੱਡੀ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਉਹ ਬਰਨਾਲਾ ਵਾਸੀਆਂ ਦੇ ਨਾਲ ਪਹਿਲੇ ਦਿਨ ਇਸ ਰੇਲ ਦਾ ਸਵਾਗਤ ਕਰਨਗੇ ਅਤੇ ਬਰਨਾਲਾ ਵਿਖੇ ਰੇਲ ਦਾ ਠਹਿਰ ਬਣਾਉਣ ਲਈ ਉਚੇਚੇ ਤੌਰ ਉਤੇ ਧੰਨਵਾਦ ਕਰਨਗੇ ।

Read More : ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

 

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

0
Amit shah

ਨਵੀਂ ਦਿੱਲੀ, 30 ਸਤੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ।

ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਮੁੱਖ ਮੰਤਰੀ ਨੇ ਇੱਥੇ ਅਮਿਤ ਸ਼ਾਹ (Amit Shah) ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਹੜ੍ਹ ਪੀੜਤਾਂ ਨੂੰ ਐਸ. ਡੀ. ਆਰ. ਐਫ./ਐਨ. ਡੀ. ਆਰ. ਐਫ. ਤੋਂ ਮੁਆਵਜ਼ਾ ਦਿਵਾਉਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ । ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਦਹਾਕਿਆਂ ਬਾਅਦ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇਕ ਦਾ ਸਾਹਮਣਾ ਕੀਤਾ ਹੈ, ਜਿਸ ਨਾਲ 2614 ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, 6.87 ਲੱਖ ਲੋਕ ਬੇਘਰ ਹੋਏ ਹਨ ।

ਹੜ੍ਹ ਪੀੜਤਾਂ ਲਈ ਮੁਆਵਜ਼ਾ ਵਧਾਉਣ ਵਾਸਤੇ ਐਸ. ਡੀ. ਆਰ. ਐਫ./ਐਨ. ਡੀ. ਆਰ. ਐਫ. ਦੇ ਨਿਯਮਾਂ ਵਿੱਚ ਸੋਧ ਦੀ ਕੀਤੀ ਮੰਗ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਫ਼ਤ ਨੇ ਵਿਆਪਕ ਨੁਕਸਾਨ ਪਹੁੰਚਾਇਆ ਹੈ ਕਿਉਂਕਿ 4.8 ਲੱਖ ਏਕੜ ਤੋਂ ਵੱਧ ਫਸਲਾਂ ਤਬਾਹ ਹੋ ਗਈਆਂ ਹਨ, 17,000 ਤੋਂ ਵੱਧ ਘਰ ਨੁਕਸਾਨੇ ਗਏ ਹਨ, 2.5 ਲੱਖ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਹਨ ਅਤੇ 4657 ਕਿਲੋਮੀਟਰ ਪੇਂਡੂ ਸੜਕਾਂ, 485 ਪੁਲਾਂ, 1417 ਪੁਲੀਆਂ ਅਤੇ 190 ਮੰਡੀਆਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ ।

ਅਨਾਜ ਦੀ ਚੱਲ ਰਹੀ ਖ਼ਰੀਦ ਦੌਰਾਨ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਦਾ ਮੁੱਢਲਾ ਅਨੁਮਾਨ 13,832 ਕਰੋੜ ਰੁਪਏ ਹੈ, ਜਿਸ ਵਿੱਚ ਖੇਤੀਬਾੜੀ, ਬੁਨਿਆਦੀ ਢਾਂਚਾ, ਸਿਹਤ, ਸਿੱਖਿਆ ਅਤੇ ਰੋਜ਼ੀ-ਰੋਟੀ ਦਾ ਨੁਕਸਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਐਸ. ਡੀ. ਆਰ. ਐਫ./ ਐਨ. ਡੀ. ਆਰ .ਐਫ. ਮਾਪਦੰਡ ਨੁਕਸਾਨ ਦੇ ਅਸਲ ਪੈਮਾਨੇ ਦੀ ਪੂਰਤੀ ਲਈ ਨਾਕਾਫ਼ੀ ਹਨ ।

ਜਿੱਥੇ ਫਸਲਾਂ ਦਾ ਨੁਕਸਾਨ 33 ਫੀਸਦ ਅਤੇ ਇਸ ਤੋਂ ਵੱਧ ਹੈ, ਉੱਥੇ ਗ੍ਰਹਿ ਮੰਤਰਾਲੇ ਵੱਲੋਂ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਬਣਦਾ ਹੈ

ਉਨ੍ਹਾਂ ਕਿਹਾ ਕਿ ਜਿੱਥੇ ਫਸਲਾਂ ਦਾ ਨੁਕਸਾਨ 33 ਫੀਸਦ ਅਤੇ ਇਸ ਤੋਂ ਵੱਧ ਹੈ, ਉੱਥੇ ਗ੍ਰਹਿ ਮੰਤਰਾਲੇ ਵੱਲੋਂ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਬਣਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਏਨਾ ਘੱਟ ਮੁਆਵਜ਼ਾ ਦੇਣਾ ਸਰਾਸਰ ਬੇਇਨਸਾਫ਼ੀ ਹੋਵੇਗੀ ਕਿਉਂਕਿ ਫਸਲਾਂ ਲਗਪਗ ਤਿਆਰ ਸਨ । ਇਸ ਲਈ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਮੰਤਰਾਲੇ ਕੋਲ ਇਹ ਮੁੱਦਾ ਉਠਾ ਦਿੱਤਾ ਸੀ

ਉਨ੍ਹਾਂ ਪਹਿਲਾਂ ਹੀ ਮੰਤਰਾਲੇ ਕੋਲ ਇਹ ਮੁੱਦਾ ਉਠਾ ਦਿੱਤਾ ਸੀ । ਉਨ੍ਹਾਂ ਦੱਸਿਆ ਕਿ ਹਾਲੇ ਤੱਕ ਇਸ ਦਾ ਕੋਈ ਜਵਾਬ ਨਹੀਂ ਮਿਲਿਆ, ਇਸ ਲਈ ਸੂਬੇ ਨੇ ਮੁਆਵਜ਼ਾ ਵਧਾਉਣ ਲਈ ਆਪਣੇ ਪੱਧਰ ਉੱਤੇ ਸੂਬਾਈ ਬਜਟ ਵਿੱਚੋਂ ਹਿੱਸਾ ਵਧਾ ਦਿੱਤਾ । ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਨੇ ਐਸ. ਡੀ. ਆਰ. ਐਫ. ਨਿਯਮਾਂ ਤਹਿਤ 26 ਤੋਂ 33 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 2000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ, 33 ਤੋਂ 75 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 6800 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ ਅਤੇ 75 ਤੋਂ 100 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 6800 ਰੁਪਏ ਤੋਂ ਵਧਾ ਕੇ 20,000 ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਵਿੱਚੋਂ ਸੂਬਾ ਸਰਕਾਰ ਦਾ ਯੋਗਦਾਨ 14900 ਰੁਪਏ ਦਾ ਹੋਵੇਗਾ

ਕਿਸਾਨਾਂ ਨੂੰ ਦਿੱਤੇ ਜਾਣ ਵਾਲੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਵਿੱਚੋਂ ਸੂਬਾ ਸਰਕਾਰ ਦਾ ਯੋਗਦਾਨ 14900 ਰੁਪਏ ਦਾ ਹੋਵੇਗਾ, ਜੋ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਹੈ । ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ/ਢਹਿ ਚੁੱਕੇ ਘਰ ਲਈ ਮੁਆਵਜ਼ਾ ਮੌਜੂਦਾ 1.20 ਲੱਖ ਰੁਪਏ ਤੋਂ ਦੁੱਗਣਾ ਕਰ ਕੇ 2.40 ਲੱਖ ਰੁਪਏ ਕੀਤਾ ਜਾਣਾ ਚਾਹੀਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਸ਼ਕ ਤੌਰ ’ਤੇ ਨੁਕਸਾਨੇ ਗਏ ਘਰ (ਝੁੱਗੀ-ਝੌਪੜੀਆਂ ਤੋਂ ਇਲਾਵਾ) ਲਈ ਮੌਜੂਦਾ 6500 ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਪ੍ਰਤੀ ਘਰ ਕੀਤਾ ਜਾਣਾ ਚਾਹੀਦਾ ਹੈ, ਜਦੋਂ ਕਿ ਕੱਚੇ ਮਕਾਨਾਂ ਲਈ ਮੁਆਵਜ਼ਾ ਮੌਜੂਦਾ ਚਾਰ ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ ।

ਮਕਾਨਾਂ ਨਾਲ ਲੱਗਦੇ ਪਸ਼ੂਆਂ ਦੇ ਵਾੜੇ ਲਈ ਮੌਜੂਦਾ ਮੁਆਵਜ਼ਾ ਤਿੰਨ ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਮਕਾਨਾਂ ਨਾਲ ਲੱਗਦੇ ਪਸ਼ੂਆਂ ਦੇ ਵਾੜੇ ਲਈ ਮੌਜੂਦਾ ਮੁਆਵਜ਼ਾ ਤਿੰਨ ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਇਸ ਸਾਲ 1988 ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ ਅਤੇ ਸ਼ੁਰੂਆਤੀ ਮੁਲਾਂਕਣ ਅਨੁਸਾਰ ਇਸ ਕੁਦਰਤੀ ਆਫ਼ਤ ਦੇ ਨਤੀਜੇ ਵਜੋਂ ਲਗਪਗ 1900 ਪਿੰਡ ਡੁੱਬ ਗਏ ਹਨ, ਜਿਸ ਨਾਲ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਫ਼ਤ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਝੱਲਣਾ ਪਿਆ ਹੈ, ਜਿਸ ਵਿੱਚ ਲਗਪਗ ਚਾਰ ਲੱਖ ਏਕੜ ਜ਼ਮੀਨ `ਤੇ ਫਸਲਾਂ ਦਾ ਨੁਕਸਾਨ ਹੋਇਆ ਹੈ ।

ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਕਪੂਰਥਲਾ ਅਤੇ ਫਿਰੋਜ਼ਪੁਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਕਪੂਰਥਲਾ ਅਤੇ ਫਿਰੋਜ਼ਪੁਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ, ਇਸ ਲਈ ਸਾਉਣੀ ਮੰਡੀਕਰਨ ਸੀਜ਼ਨ 2025-26 ਲਈ ਪੰਜਾਬ ਲਈ ਵਿਸ਼ੇਸ਼ ਛੋਟ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਖ਼ੁਰਾਕ ਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਤਰਜੀਹ ਦੇ ਆਧਾਰ ਉੱਤੇ ਸਾਉਣੀ ਖ਼ਰੀਦ ਸੀਜ਼ਨ 2025-26 ਦੌਰਾਨ ਖ਼ਰੀਦ ਲਈ ਝੋਨੇ ਦੇ ਮਾਪਦੰਡਾਂ ਵਿੱਚ ਛੋਟ ਦੇ ਸਕਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਤਾਂ ਕਿ ਕਿਸਾਨਾਂ ਨੂੰ ਕੁਦਰਤੀ ਆਫ਼ਤ ਕਾਰਨ ਹੋਏ ਭਾਰੀ ਨੁਕਸਾਨ ਤੋਂ ਇਲਾਵਾ ਹੋਰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ।

ਕੌਮਾਂਤਰੀ ਸਰਹੱਦ ਉੱਤੇ ਅਜਿਹੀਆਂ ਥਾਵਾਂ ਹਨ, ਜਿੱਥੇ ਰਾਵੀ ਅਤੇ ਸਤਲੁਜ ਦਰਿਆ ਕਈ ਵਾਰ ਅੰਤਰਰਾਸ਼ਟਰੀ ਸਰਹੱਦ ਨੂੰ ਪਾਰ ਕਰਦੇ ਹਨ

ਸਰਹੱਦੀ ਬੁਨਿਆਦੀ ਢਾਂਚੇ ਨੂੰ ਹੜ੍ਹਾਂ ਤੋਂ ਬਚਾਉਣ ਵਾਲੇ ਕੰਮਾਂ ਲਈ ਫੰਡਾਂ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਉੱਤੇ ਅਜਿਹੀਆਂ ਥਾਵਾਂ ਹਨ, ਜਿੱਥੇ ਰਾਵੀ ਅਤੇ ਸਤਲੁਜ ਦਰਿਆ ਕਈ ਵਾਰ ਅੰਤਰਰਾਸ਼ਟਰੀ ਸਰਹੱਦ ਨੂੰ ਪਾਰ ਕਰਦੇ ਹਨ । ਉਨ੍ਹਾਂ ਕਿਹਾ ਕਿ ਇਹ ਦਰਿਆ ਸਮੇਂ ਦੇ ਨਾਲ-ਨਾਲ ਆਪਣਾ ਰਸਤਾ ਵੀ ਬਦਲਦੇ ਰਹਿੰਦੇ ਹਨ । ਪੰਜਾਬ ਸੂਬਾ ਦਰਿਆਵਾਂ ਦੇ ਰਸਤਾ ਬਦਲਣ ਕਾਰਨ ਜ਼ਮੀਨਾਂ ਦਰਿਆ ਬੁਰਦ ਹੋਣ ਕਾਰਨ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨਾਂ ਦੀ ਜ਼ਮੀਨ ਅਤੇ ਹੋਰ ਬੁਨਿਆਦੀ ਢਾਂਚੇ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ ।

ਹਰ ਸਾਲ ਕਈ ਥਾਵਾਂ `ਤੇ ਹੜ੍ਹ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਂਦੇ ਹਨ ਪਰ ਸੂਬਾ ਸਰਕਾਰ ਕੋਲ ਫੰਡਾਂ ਦੀ ਘਾਟ ਹੋਣ ਕਾਰਨ ਅੰਤਰਰਾਸ਼ਟਰੀ ਸਰਹੱਦਾਂ `ਤੇ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਫੰਡ ਮੁਹੱਈਆ ਕਰਾਉਣੇ ਸੰਭਵ ਨਹੀਂ ਹਨ

ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਕਈ ਥਾਵਾਂ `ਤੇ ਹੜ੍ਹ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਂਦੇ ਹਨ ਪਰ ਸੂਬਾ ਸਰਕਾਰ ਕੋਲ ਫੰਡਾਂ ਦੀ ਘਾਟ ਹੋਣ ਕਾਰਨ ਅੰਤਰਰਾਸ਼ਟਰੀ ਸਰਹੱਦਾਂ `ਤੇ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਫੰਡ ਮੁਹੱਈਆ ਕਰਾਉਣੇ ਸੰਭਵ ਨਹੀਂ ਹਨ । ਉਨ੍ਹਾਂ ਗ੍ਰਹਿ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਬੀ. ਐਸ. ਐਫ. ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਸ ਗੱਲ ਉੱਤੇ ਧਿਆਨ ਦਿਵਾਇਆ ਗਿਆ ਹੈ ਕਿ ਬੀ. ਐਸ. ਐਫ. ਵੱਲੋਂ ਸੰਭਾਲੀਆਂ ਗਈਆਂ ਬਾਰਡਰ ਚੌਕੀਆਂ ਨੂੰ ਹੜ੍ਹ ਤੋਂ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਰਡਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਬੀ. ਐਸ. ਐਫ. ਤੋਂ ਇਕੱਠੇ ਕੀਤੇ ਪ੍ਰੋਜੈਕਟਾਂ ਦੀ ਸੂਚੀ ਪ੍ਰਦਾਨ ਕੀਤੀ ਹੈ, ਜਿਨ੍ਹਾਂ ਨੂੰ ਹੜ੍ਹਾਂ ਤੋਂ ਤੁਰੰਤ ਸੁਰੱਖਿਆ ਦੀ ਲੋੜ ਹੈ ।

175.96 ਕਰੋੜ ਰੁਪਏ ਦੀ ਇਕ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀ. ਪੀ. ਆਰ.) ਕਾਰਜਾਂ ਨੂੰ ਲਾਗੂ ਕਰਨ ਲਈ ਫੰਡ ਜਾਰੀ ਕਰਨ ਲਈ ਸੀ. ਡਬਲਿਯੂ. ਸੀ. ਅਤੇ ਐਨ. ਡੀ. ਐਮ. ਏ., ਨਵੀਂ ਦਿੱਲੀ ਨੂੰ ਸੌਂਪੀ ਗਈ ਸੀ

ਮੁੱਖ ਮੰਤਰੀ ਨੇ ਕਿਹਾ ਕਿ 175.96 ਕਰੋੜ ਰੁਪਏ ਦੀ ਇਕ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀ. ਪੀ. ਆਰ.) ਕਾਰਜਾਂ ਨੂੰ ਲਾਗੂ ਕਰਨ ਲਈ ਫੰਡ ਜਾਰੀ ਕਰਨ ਲਈ ਸੀ. ਡਬਲਿਯੂ. ਸੀ. ਅਤੇ ਐਨ. ਡੀ. ਐਮ. ਏ., ਨਵੀਂ ਦਿੱਲੀ ਨੂੰ ਸੌਂਪੀ ਗਈ ਸੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੌਰਾਨ ਸੀ. ਡਬਲਿਯੂ. ਸੀ. ਅਤੇ ਐਨ. ਡੀ. ਐਮ. ਏ. ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ । ਹਾਲਾਂਕਿ, ਇਨ੍ਹਾਂ ਦੇ ਜਵਾਬ ਦੀ ਅਜੇ ਵੀ ਉਡੀਕ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਫੰਡ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ ।

ਆਰ. ਡੀ. ਐਫ. ਤੇ ਮੰਡੀ ਫੀਸ ਦਾ 11297 ਕਰੋੜ ਰੁਪਏ ਦੇ ਬਕਾਏ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕੀਤਾ ਅਫ਼ਸੋਸ ਪ੍ਰਗਟ

ਆਰ. ਡੀ. ਐਫ. ਤੇ ਮੰਡੀ ਫੀਸ ਦਾ 11297 ਕਰੋੜ ਰੁਪਏ ਦੇ ਬਕਾਏ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪੰਜਾਬ ਪੇਂਡੂ ਵਿਕਾਸ ਐਕਟ-1987 ਦੀ ਧਾਰਾ 7 ਅਤੇ ਪੰਜਾਬ ਖੇਤੀਬਾੜੀ ਉਪਜ ਮਾਰਕੀਟਿੰਗ ਐਕਟ-1961 ਦੀ ਧਾਰਾ-23 ਅਨੁਸਾਰ ਭੁਗਤਾਨ ਕਰਨ ਦੀ ਸਪੱਸ਼ਟ ਵਿਵਸਥਾ ਦੇ ਬਾਵਜੂਦ ਪੇਂਡੂ ਵਿਕਾਸ ਫੀਸ ਅਤੇ ਮਾਰਕੀਟ ਫੀਸਾਂ ਦੀ ਅਦਾਇਗੀ ਸੂਬਾ ਸਰਕਾਰ ਨੂੰ ਨਹੀਂ ਕੀਤੀ ਜਾ ਰਹੀ ਹੈ ।

ਇਸ ਫੰਡ ਦਾ ਉਦੇਸ਼ ਖੇਤੀਬਾੜੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨਾ ਹੈ

ਉਨ੍ਹਾਂ ਕਿਹਾ ਕਿ ਇਸ ਫੰਡ ਦਾ ਉਦੇਸ਼ ਖੇਤੀਬਾੜੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨਾ ਹੈ, ਜੋ ਅੰਤ ਵਿੱਚ ਖੇਤੀਬਾੜੀ ਦੇ ਸਮੁੱਚੇ ਵਿਕਾਸ ਵਿੱਚ ਵਾਧਾ ਕਰਦਾ ਹੈ, ਜਿਵੇਂ ਕਿ ਪੇਂਡੂ ਸੜਕੀ ਨੈੱਟਵਰਕ, ਮੰਡੀਆਂ ਦਾ ਬੁਨਿਆਦੀ ਢਾਂਚਾ, ਸਟੋਰੇਜ ਸਹੂਲਤ ਦਾ ਵਾਧਾ, ਜ਼ਮੀਨੀ ਰਿਕਾਰਡ ਦਾ ਕੰਪਿਊਟਰੀਕਰਨ, ਮੰਡੀਆਂ ਦਾ ਆਟੋਮੇਸ਼ਨ ਅਤੇ ਮਸ਼ੀਨੀਕਰਨ ਆਦਿ ਸ਼ਾਮਲ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੀ. ਐਫ. ਪੀ. ਡੀ., ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੇਂਡੂ ਵਿਕਾਸ ਐਕਟ-1987 ਵਿੱਚ ਸੋਧ ਕੀਤੀ ਹੈ ਪਰ ਡੀ. ਐਫ. ਪੀ. ਡੀ. ਦੇ ਸਾਰੇ ਨਿਰਦੇਸ਼ਾਂ ਦੀ ਪਾਲਣਾ ਦੇ ਬਾਵਜੂਦ ਸਾਉਣੀ ਖ਼ਰੀਦ ਸੀਜ਼ਨ-2021-22 ਤੋਂ ਸੂਬਾ ਸਰਕਾਰ ਨੂੰ ਆਰ. ਡੀ. ਐਫ. ਦਾ ਬਣਦਾ ਹਿੱਸਾ ਨਹੀਂ ਮਿਲਿਆ ।

ਇਨ੍ਹਾਂ ਫੰਡਾਂ ਦੀ ਅਦਾਇਗੀ ਨਾ ਹੋਣ ਕਾਰਨ ਸੂਬਾ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਅਦਾਇਗੀ ਨਾ ਹੋਣ ਕਾਰਨ ਸੂਬਾ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਨਾਲ ਪੇਂਡੂ ਬੁਨਿਆਦੀ ਢਾਂਚੇ ਅਤੇ ਪੇਂਡੂ ਅਰਥ-ਵਿਵਸਥਾ ਦੇ ਵਿਕਾਸ ਅਤੇ ਰੱਖ-ਰਖਾਅ `ਤੇ ਮਾੜਾ ਪ੍ਰਭਾਵ ਪੈ ਰਿਹਾ ਹੈ । ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਆਰ. ਡੀ. ਐਫ. ਅਤੇ ਮਾਰਕੀਟ ਫੀਸਾਂ ਦੀ ਅਦਾਇਗੀ ਪੰਜਾਬ ਨੂੰ ਜਲਦੀ ਕੀਤੀ ਜਾਵੇ ਤਾਂ ਜੋ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੰਮ ਨੂੰ ਤੇਜ਼ ਕੀਤਾ ਜਾ ਸਕੇ । ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆੜ੍ਹਤੀਆ ਦਾ ਕਮਿਸ਼ਨ ਘਟਾਉਣ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਪੰਜਾਬ ਵਿੱਚ ਆੜ੍ਹਤੀਆ ਕਮਿਸ਼ਨ ਪੰਜਾਬ ਖੇਤੀਬਾੜੀ ਉਤਪਾਦ ਮਾਰਕੀਟਿੰਗ ਐਕਟ, 1961 ਦੀਆਂ ਤਜਵੀਜ਼ਾਂ ਅਨੁਸਾਰ ਐਮ.ਐਸ.ਪੀ. ਦੇ 2.5 ਫੀਸਦ ਦੇ ਹਿਸਾਬ ਨਾਲ ਭੁਗਤਾਨਯੋਗ ਹੈ ।

ਸਾਲ 2019-20 ਦੇ ਖਰੀਦ ਸੀਜ਼ਨ ਤੋਂ ਆੜ੍ਹਤੀਆ ਕਮਿਸ਼ਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2019-20 ਦੇ ਖਰੀਦ ਸੀਜ਼ਨ ਤੋਂ ਆੜ੍ਹਤੀਆ ਕਮਿਸ਼ਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ ਇਹ ਕਮਿਸ਼ਨ ਕਣਕ ਲਈ 46 ਰੁਪਏ/ਕੁਇੰਟਲ ਅਤੇ ਝੋਨੇ ਲਈ 45.88 ਰੁਪਏ/ਕੁਇੰਟਲ ਤੱਕ ਸੀਮਤ ਹੈ । ਪੰਜਾਬ ਖੇਤੀਬਾੜੀ ਉਤਪਾਦਨ ਮਾਰਕੀਟਿੰਗ ਐਕਟ, 1961 ਅਨੁਸਾਰ ਆੜ੍ਹਤੀਆਂ ਨੂੰ ਸਾਉਣੀ ਖ਼ਰੀਦ ਸੀਜ਼ਨ-2025-26 ਲਈ ਐਮ. ਐਸ. ਪੀ. ਦੇ 2.5 ਫ਼ੀਸਦ ਭਾਵ 59.73 ਰੁਪਏ/ਕੁਇੰਟਲ ਦੇ ਹਿਸਾਬ ਨਾਲ ਆੜ੍ਹਤੀਆ ਕਮਿਸ਼ਨ ਦੇਣਯੋਗ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀ. ਐਫ. ਪੀ. ਡੀ. ਭਾਰਤ ਸਰਕਾਰ ਨੇ ਝੋਨੇ ਲਈ 45.88 ਰੁਪਏ/ਕੁਇੰਟਲ ਦੀ ਦਰ ਨਾਲ ਆੜ੍ਹਤੀਆ ਕਮਿਸ਼ਨ ਦੇਣ ਦੀ ਮਨਜ਼ੂਰੀ ਦਿੱਤੀ ਹੈ, ਜਿਸ ਕਾਰਨ ਆੜ੍ਹਤੀਆਂ ਵਿੱਚ ਬੇਚੈਨੀ ਹੈ ।

ਸੂਬਾ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਦੇ ਤੁਰੰਤ ਹੱਲ ਲਈ ਖਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਅਤੇ ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਕੋਲ ਬੇਨਤੀ ਕੀਤੀ ਜਾ ਰਹੀ ਹੈ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਦੇ ਤੁਰੰਤ ਹੱਲ ਲਈ ਖਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਅਤੇ ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਕੋਲ ਬੇਨਤੀ ਕੀਤੀ ਜਾ ਰਹੀ ਹੈ ਪਰ ਇਹ ਮੁੱਦੇ ਅਜੇ ਵੀ ਲੰਬਿਤ ਹਨ । ਉਨ੍ਹਾਂ ਕਿਹਾ ਕਿ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ, ਇਨ੍ਹਾਂ ਦੇ ਹੱਲ ਵਿੱਚ ਦੇਰੀ ਨਾਲ ਆੜ੍ਹਤੀਆ ਭਾਈਚਾਰੇ ਵਿੱਚ ਬੇਚੈਨੀ ਜਾਂ ਸੰਘਰਸ਼ ਸ਼ੁਰੂ ਹੋ ਸਕਦਾ ਹੈ, ਜਿਸ ਨਾਲ ਸੂਬੇ ਵਿੱਚ ਸੁਚਾਰੂ ਖਰੀਦ ਪ੍ਰਕਿਰਿਆ ਵਿੱਚ ਵਿਘਨ ਪੈ ਸਕਦਾ ਹੈ । ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਆੜ੍ਹਤੀਆ ਕਮਿਸ਼ਨ ਦੀਆਂ ਦਰਾਂ ਨੂੰ ਜਲਦ ਅੰਤਿਮ ਰੂਪ ਦੇਣ/ਸੋਧਣ ਲਈ ਨਿਰਦੇਸ਼ ਦੇਣ ।

ਪੰਜਾਬ ਦੀ ਕੁੱੱਲ ਕਵਰਡ ਸਟੋਰੇਜ ਸਮਰੱਥਾ ਲਗਪਗ 180 ਲੱਖ ਮੀਟਰਕ ਟਨ ਹੈ

ਪੰਜਾਬ ਵਿੱਚੋਂ ਪੀ. ਈ. ਜੀ. ਸਕੀਮ ਅਧੀਨ ਚੌਲਾਂ ਦੀ ਢੁਆਈ ਅਤੇ ਕਵਰਡ ਗੋਦਾਮਾਂ ਦੇ ਨਿਰਮਾਣ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਕੁੱੱਲ ਕਵਰਡ ਸਟੋਰੇਜ ਸਮਰੱਥਾ ਲਗਪਗ 180 ਲੱਖ ਮੀਟਰਕ ਟਨ ਹੈ, ਜਿਸ ਦੇ ਮੁਕਾਬਲੇ ਹੁਣ ਤੱਕ ਲਗਪਗ 171 ਲੱਖ ਮੀਟਰਕ ਟਨ ਅਨਾਜ ਭੰਡਾਰ (140 ਲੱਖ ਮੀਟਰਕ ਟਨ ਚੌਲ ਅਤੇ 31 ਲੱਖ ਮੀਟਰਕ ਟਨ ਕਣਕ) ਕਵਰਡ ਖੇਤਰ ਵਿੱਚ ਸਟੋਰ ਕੀਤੇ ਗਏ ਹਨ ।

ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਮਿੱਲਰਾਂ ਦੁਆਰਾ ਕਸਟਮ ਮਿੱਲ ਕੀਤੇ ਚੌਲਾਂ ਦੀ ਡਿਲੀਵਰੀ ਦਸੰਬਰ 2025 ਵਿੱਚ ਸ਼ੁਰੂ ਹੋਵੇਗੀ

ਉਨ੍ਹਾਂ ਕਿਹਾ ਕਿ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਮਿੱਲਰਾਂ ਦੁਆਰਾ ਕਸਟਮ ਮਿੱਲ ਕੀਤੇ ਚੌਲਾਂ ਦੀ ਡਿਲੀਵਰੀ ਦਸੰਬਰ 2025 ਵਿੱਚ ਸ਼ੁਰੂ ਹੋਵੇਗੀ ਅਤੇ 117-120 ਲੱਖ ਮੀਟਰਿਕ ਟਨ ਚੌਲ 30 ਜੂਨ, 2026 ਤੱਕ ਐਫ. ਸੀ. ਆਈ. ਨੂੰ ਡਿਲੀਵਰ ਕੀਤੇ ਜਾਣੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਚੌਲਾਂ ਦੀ ਪ੍ਰਾਪਤੀ ਲਈ ਸਿਰਫ 9 ਲੱਖ ਮੀਟਰਿਕ ਟਨ ਕਵਰਡ ਸਪੇਸ ਮੁਹੱਈਆ ਹੈ । ਇਸ ਤੋਂ ਇਲਾਵਾ ਪਿਛਲੇ ਦੋ ਮਹੀਨਿਆਂ ਤੋਂ ਸੂਬੇ ਵਿੱਚੋਂ ਸਿਰਫ਼ 5 ਲੱਖ ਮੀਟਰਕ ਟਨ ਚੌਲ ਚੁੱਕੇ ਜਾ ਰਹੇ ਹਨ, ਜਿਸ ਅਨੁਸਾਰ ਦਸੰਬਰ 2025 ਤੱਕ ਸਿਰਫ਼ 19 ਲੱਖ ਮੀਟਰਿਕ ਟਨ ਚੌਲ ਲਈ ਥਾਂ ਉਪਲਬਧ ਹੋਵੇਗੀ ਅਤੇ 2025-26 ਦੇ ਸਾਉਣੀ ਖ਼ਰੀਦ ਸੀਜ਼ਨ ਦੇ ਚੌਲਾਂ ਦੀ ਸਪੁਰਦਗੀ ਨੂੰ ਸਮੇਂ ਸਿਰ ਪੂਰਾ ਕਰਨ ਲਈ ਜੂਨ 2026 ਤੱਕ 100 ਲੱਖ ਮੀਟਰਕ ਟਨ ਚੌਲਾਂ ਲਈ ਥਾਂ ਬਣਾਉਣ ਦੀ ਲੋੜ ਹੋਵੇਗੀ ।

ਜੂਨ 2026 ਤੱਕ ਹਰ ਮਹੀਨੇ ਘੱਟੋ-ਘੱਟ 10-12 ਲੱਖ ਮੀਟਰਕ ਟਨ ਚੌਲਾਂ ਦੀ ਢੋਆ-ਢੁਆਈ ਦੀ ਲੋੜ ਹੈ

ਮੁੱਖ ਮੰਤਰੀ ਨੇ ਕਿਹਾ ਕਿ ਜੂਨ 2026 ਤੱਕ ਹਰ ਮਹੀਨੇ ਘੱਟੋ-ਘੱਟ 10-12 ਲੱਖ ਮੀਟਰਕ ਟਨ ਚੌਲਾਂ ਦੀ ਢੋਆ-ਢੁਆਈ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਵਿੱਚੋਂ ਜੂਨ, 2026 ਤੱਕ ਪ੍ਰਤੀ ਮਹੀਨਾ ਘੱਟੋ-ਘੱਟ 10-12 ਲੱਖ ਮੀਟਰਕ ਟਨ ਚੌਲਾਂ ਦੀ ਢੋਆ-ਢੁਆਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ ਤਾਂ ਜੋ ਇਸ ਸਰਹੱਦੀ ਸੰਵੇਦਨਸ਼ੀਲ ਸੂਬੇ ਵਿੱਚ ਵਿਆਪਕ ਜਨਤਕ ਹਿੱਤ ਵਿੱਚ 30 ਜੂਨ, 2026 ਤੱਕ ਸਾਉਣੀ ਖ਼ਰੀਦ ਸੀਜ਼ਨ 2025-26 ਦੇ ਚੌਲਾਂ ਦੀ ਮਿਲਿੰਗ ਨੂੰ ਪੂਰਾ ਕੀਤਾ ਜਾ ਸਕੇ ।

ਡੀ. ਐਫ. ਪੀ. ਡੀ. ਭਾਰਤ ਸਰਕਾਰ ਨੇ ਪੰਜਾਬ ਵਿੱਚ 10 ਸਾਲ ਦੀ ਗਾਰੰਟੀ ਪੀ. ਈ. ਜੀ. ਸਕੀਮ ਤਹਿਤ ਕਵਰਡ ਗੋਦਾਮ ਬਣਾਉਣ ਲਈ 60 ਲੱਖ ਮੀਟਰਿਕ ਟਨ ਦੀ ਸਮਰੱਥਾ ਨੂੰ ਮਨਜ਼ੂਰੀ ਦਿੱਤੀ ਹੈ

ਉਨ੍ਹਾਂ ਅੱਗੇ ਕਿਹਾ ਕਿ ਡੀ. ਐਫ. ਪੀ. ਡੀ. ਭਾਰਤ ਸਰਕਾਰ ਨੇ ਪੰਜਾਬ ਵਿੱਚ 10 ਸਾਲ ਦੀ ਗਾਰੰਟੀ ਪੀ. ਈ. ਜੀ. ਸਕੀਮ ਤਹਿਤ ਕਵਰਡ ਗੋਦਾਮ ਬਣਾਉਣ ਲਈ 60 ਲੱਖ ਮੀਟਰਿਕ ਟਨ ਦੀ ਸਮਰੱਥਾ ਨੂੰ ਮਨਜ਼ੂਰੀ ਦਿੱਤੀ ਹੈ ਤਾਂ ਜੋ ਪੜਾਅਵਾਰ ਢੰਗ ਨਾਲ ਓਪਨ ਸਟੋਰੇਜ ਨੂੰ ਖ਼ਤਮ ਕੀਤਾ ਜਾ ਸਕੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੁੱਲ੍ਹੀ, ਮੁਕਾਬਲੇ ਵਾਲੀ ਅਤੇ ਨਿਰਪੱਖ ਟੈਂਡਰਿੰਗ ਪ੍ਰਕਿਰਿਆ ਦੁਆਰਾ ਖੋਜੇ ਜਾ ਰਹੇ ਪੀ. ਈ. ਜੀ. ਗੋਦਾਮਾਂ ਦੀਆਂ ਦਰਾਂ ਨੂੰ ਸਵੀਕਾਰ ਕੀਤਾ ਜਾ ਸਕਦਾ ਹੈ ਜਾਂ ਵਿਕਲਪਕ ਤੌਰ `ਤੇ ਮੌਜੂਦਾ ਸਥਿਤੀ ਨੂੰ ਉਲਟਣ ਲਈ ਸੀ. ਡਬਲਯੂ. ਸੀ. ਦਰਾਂ ਤੋਂ ਇਲਾਵਾ ਇਕ ਵਿਹਾਰਕ ਦਰ ਨੂੰ ਮਾਪਦੰਡ ਵਜੋਂ ਨਿਰਧਾਰਤ ਕੀਤਾ ਜਾ ਸਕਦਾ ਹੈ ।

ਅੰਦਾਜ਼ਨ 35 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੋਵੇਗਾ

ਹਾੜ੍ਹੀ ਸੀਜ਼ਨ 2025-26 ਲਈ ਡੀ. ਏ. ਪੀ. ਦੇ ਪ੍ਰਬੰਧ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਦਾਜ਼ਨ 35 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੋਵੇਗਾ, ਜਿਸ ਲਈ ਲਗਭਗ ਪੰਜ ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਫਾਸਫੇਟ ਵਾਲੀਆਂ ਖਾਦਾਂ, ਖਾਸ ਤੌਰ `ਤੇ ਡੀ. ਏ. ਪੀ., ਦੀ ਲਗਾਤਾਰ ਕਮੀ ਵੇਖੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀ. ਏ. ਪੀ. ਕਣਕ, ਆਲੂ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਦੇ ਅਨੁਕੂਲ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਖਾਦ ਹੈ ।

ਪੰਜਾਬ ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਹਿਲਾਂ ਹੀ ਡੀ. ਏ. ਪੀ. ਦੀ ਘੱਟ ਸਪਲਾਈ ਦਾ ਸਾਹਮਣਾ ਕੀਤਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਹਿਲਾਂ ਹੀ ਡੀ. ਏ. ਪੀ. ਦੀ ਘੱਟ ਸਪਲਾਈ ਦਾ ਸਾਹਮਣਾ ਕੀਤਾ ਹੈ, ਜਿਸ ਵਿੱਚ ਜੁਲਾਈ ਦੇ ਮਹੀਨੇ ਨੂੰ ਛੱਡ ਕੇ ਅਸਲ ਡਿਲੀਵਰੀ ਅਲਾਟ ਕੀਤੀ ਮਿਕਦਾਰ ਤੋਂ ਘੱਟ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਹਰ ਸਾਲ ਐਫ. ਸੀ. ਆਈ. ਦੁਆਰਾ ਖਰੀਦੇ ਗਏ ਬਫਰ ਸਟਾਕ ਦਾ ਲਗਪਗ 50 ਫੀਸਦੀ ਹਿੱਸਾ ਪ੍ਰਦਾਨ ਕਰਦਾ ਹੈ, ਇਸ ਲਈ ਖਾਦ ਦੀ ਘੱਟ ਸਪਲਾਈ ਕਾਰਨ ਕਣਕ ਦੇ ਉਤਪਾਦਨ ਵਿੱਚ ਆਉਣ ਵਾਲੀ ਕੋਈ ਵੀ ਗਿਰਾਵਟ ਸਾਡੀ ਕੌਮੀ ਭੋਜਨ ਸੁਰੱਖਿਆ ਉੱਤੇ ਡੂੰਘਾ ਪ੍ਰਭਾਵ ਪਾਵੇਗੀ। ਇਸ ਲਈ ਭਗਵੰਤ ਸਿੰਘ ਮਾਨ ਨੇ ਅਪੀਲ ਕੀਤੀ ਕਿ ਭਾਰਤ ਸਰਕਾਰ ਦੇ ਖਾਦ ਵਿਭਾਗ ਨੂੰ ਅਗਸਤ ਤੋਂ ਸਤੰਬਰ ਦੇ ਮਹੀਨਿਆਂ ਦੌਰਾਨ ਪੰਜਾਬ ਰਾਜ ਨੂੰ ਡੀ. ਏ. ਪੀ. ਅਤੇ ਹੋਰ ਫਾਸਫੇਟ ਵਾਲੀਆਂ ਖਾਦਾਂ ਦੀ ਵੱਧ ਤੋਂ ਵੱਧ ਅਲਾਟਮੈਂਟਾਂ ਅਤੇ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਪਹਿਲ ਦੇ ਤੌਰ ਉੱਤੇ ਨਿਰਦੇਸ਼ ਦਿੱਤਾ ਜਾਵੇ ।

ਇਹ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਦੀ ਇਕ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟ ਵਜੋਂ ਨਿਸ਼ਾਨਦੇਹੀ ਕੀਤੀ ਗਈ ਹੈ

ਮੁੱਖ ਮੰਤਰੀ ਨੇ ਲੈਵਲ ਕਰਾਸਿੰਗ ਨੰਬਰ. 62-ਏ, ਸ਼ੇਰੋਂ ਡਿਸਟ੍ਰੀਬਿਊਟਰੀ, ਰਾਜਪੁਰਾ-ਬਠਿੰਡਾ ਲਾਇਨ, ਧੂਰੀ, ਜ਼ਿਲ੍ਹਾ ਸੰਗਰੂਰ (ਪੰਜਾਬ) ਉੱਪਰ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਲਈ ਜਨਰਲ ਅਰੇਂਜਮੈਂਟ ਡਰਾਇੰਗ (ਜੀ. ਏ. ਡੀ.) ਨੂੰ ਫੌਰੀ ਮਨਜ਼ੂਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਇਹ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਦੀ ਇਕ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟ ਵਜੋਂ ਨਿਸ਼ਾਨਦੇਹੀ ਕੀਤੀ ਗਈ ਹੈ, ਜੋ ਨਾ ਸਿਰਫ ਚੱਲ ਰਹੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਦੂਰ ਕਰੇਗਾ, ਸਗੋਂ ਸੜਕ ਸੁਰੱਖਿਆ ਵਿੱਚ ਵੀ ਕਾਫ਼ੀ ਸੁਧਾਰ ਕਰੇਗਾ, ਵਾਹਨਾਂ ਦੇ ਪ੍ਰਵਾਹ ਨੂੰ ਸੌਖਾ ਬਣਾਏਗਾ ਅਤੇ ਪੰਜਾਬ ਦੇ ਇਸ ਮਹੱਤਵਪੂਰਨ ਖੇਤਰ ਵਿੱਚ ਸੰਪਰਕ ਨੂੰ ਮਜ਼ਬੂਤ ਕਰੇਗਾ । ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਲੋੜੀਂਦੀ 54 ਕਰੋੜ ਰੁਪਏ ਦੀ ਪੂਰੀ ਲਾਗਤ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਭਾਰਤੀ ਰੇਲਵੇ ਦੁਆਰਾ ਜਨਰਲ ਅਰੇਂਜਮੈਂਟ ਡਰਾਇੰਗ (ਜੀ. ਏ. ਡੀ.) ਦੀ ਲੰਬਿਤ ਕਲੀਅਰੈਂਸ ਕਾਰਨ ਪ੍ਰੋਜੈਕਟ ਦੀ ਸਮੇਂ ਸਿਰ ਪ੍ਰਗਤੀ ਵਿੱਚ ਰੁਕਾਵਟ ਆ ਰਹੀ ਹੈ ।

ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਜ਼ੀਰੋ ਲਾਈਨ ਦੇ 150 ਮੀਟਰ ਤੋਂ ਅੱਗੇ ਨਿਰਮਾਣ ਕੀਤਾ ਜਾ ਸਕਦਾ ਹੈ

ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਗੈਰ ਕੌਮਾਂਤਰੀ ਸਰਹੱਦ ਉੱਤੇ ਕੰਡਿਆਲੀ ਤਾਰ ਨੂੰ ਸੰਭਵ ਹੱਦ ਤੱਕ ਸਰਹੱਦ ਵਾਲੇ ਪਾਸੇ ਤਬਦੀਲ ਕਰਨ ਲਈ ਮਦਦ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਜ਼ੀਰੋ ਲਾਈਨ ਦੇ 150 ਮੀਟਰ ਤੋਂ ਅੱਗੇ ਨਿਰਮਾਣ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁਝ ਥਾਵਾਂ `ਤੇ ਸਰਹੱਦੀ ਸੁਰੱਖਿਆ ਤਾਰ ਜ਼ੀਰੋ ਲਾਈਨ ਤੋਂ ਬਹੁਤ ਦੂਰੀ `ਤੇ ਹੈ, ਜਿਸ ਕਾਰਨ ਖੇਤੀਬਾੜੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਅੰਤਰਰਾਸ਼ਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਜ਼ਮੀਨ `ਤੇ ਖੇਤੀ ਕਰਨ ਲਈ ਸਰਹੱਦੀ ਤਾਰ ਪਾਰ ਜਾਣ ਵਾਲੇ ਕਿਸਾਨਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਹੈ । ਇਨ੍ਹਾਂ ਸਾਰੇ ਕਿਸਾਨਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ।

ਇਸ ਨਾਲ ਬੀ. ਐਸ. ਐਫ. ਦਾ ਕੰਮ ਦਾ ਬੋਝ ਵੀ ਵਧਦਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬੀ. ਐਸ. ਐਫ. ਦਾ ਕੰਮ ਦਾ ਬੋਝ ਵੀ ਵਧਦਾ ਹੈ । ਇਸ ਤੋਂ ਇਲਾਵਾ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਕਾਫ਼ੀ ਮੁਆਵਜ਼ਾ ਦੇਣਾ ਪਵੇਗਾ । ਇਸ ਦੇ ਮੱਦੇਨਜ਼ਰ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਬੀ. ਐਸ. ਐਫ. ਨੂੰ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਜਿੱਥੇ ਵੀ ਸੰਭਵ ਹੋਵੇ, ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ ਤਬਦੀਲ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਲਈ ਨਿਰਦੇਸ਼ ਦਿੱਤੇ ਜਾਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਇਹ ਮੁੱਦਾ ਭਾਰਤ ਸਰਕਾਰ ਕੋਲ ਚੁੱਕਿਆ ਹੋਇਆ ਹੈ ਪਰ ਇਹ ਹਾਲੇ ਤੱਕ ਲੰਬਿਤ ਹੈ ।

Read More : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ‘ਤੇ CM ਭਗਵੰਤ ਮਾਨ ਦਾ ਆਇਆ ਬਿਆਨ

ਬਾਬਾ ਫਰੀਦ-ਮੇਜਰ ਅਜਾਇਬ ਸਿੰਘ ਸਕੂਲ ਦੇ ਬੱਚਿਆਂ ਨੇ ਦੇਖਿਆ ਵਿਧਾਨ ਸਭਾ ਸ਼ੈਸ਼ਨ

0
Vidhan Sabha session

ਚੰਡੀਗੜ੍ਹ, 30 ਸਤੰਬਰ 2025 :  ਭਾਵੇਂ ਅਸੀਂ ਆਪਣੇ ਘਰ ਬੈਠ ਕੇ ਵਿਧਾਨ ਸਭਾ (Legislative Assembly) ਦਾ ਸਿੱਧਾ ਪ੍ਰਸਾਰਣ (ਲਾਈਵ ਸ਼ੈਸ਼ਨ) ਅਕਸਰ ਦੇਖਦੇ ਅਤੇ ਸੁਣਦੇ ਰਹਿੰਦੇ ਹਾਂ ਪਰ ਅੱਜ ਪੰਜਾਬ ਵਿਧਾਨ ਸਭਾ ਦੀ ਬਾਲਕੋਨੀ ਵਿੱਚ ਬੈਠ ਕੇ ਜਿਆਦਾ ਖੁਸ਼ੀ ਮਹਿਸੂਸ ਹੋਈ ।

ਸਪੀਕਰ ਸੰਧਵਾਂ ਨਾਲ ਸਿਆਸੀ ਗੱਲਾਂ ਕਰਕੇ ਬੱਚਿਆਂ ਨੇ ਕੀਤਾ ਹੈਰਾਨ!

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨਵਾਲਾ (ਫਰੀਦਕੋਟ) ਅਤੇ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ (Major Ajaib Singh Convent School Jeevanwala (Faridkot) and Baba Farid Public School Faridkot) ਦੇ ਬੱਚਿਆਂ ਨੇ ਵਿਧਾਨ ਸਭਾ ਦਾ ਲਾਈਵ ਸ਼ੈਸ਼ਨ ਦੇਖਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੂਹਰੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਜੇਕਰ ਸਪੀਕਰ ਸੰਧਵਾਂ ਜੀ ਵਲੋਂ ਉਹਨਾ ਨੂੰ ਮੌਕਾ ਨਾ ਦਿੱਤਾ ਜਾਂਦਾ ਤਾਂ ਉਹ ਇਕ ਸੁਨਹਿਰੀ ਮੌਕੇ ਤੋਂ ਵਾਂਝੇ ਰਹਿ ਜਾਂਦੇ।

ਸਕੂਲੀ ਬੱਚੇ ਹੋਏ ਭਾਸ਼ਣਾਂ ਤੋਂ ਪ੍ਰਭਾਵਿਤ

ਉਪਰੋਕਤ ਦੋਨੋਂ ਸਕੂਲਾਂ ਦੇ ਬੱਚਿਆਂ ਨੇ ਪੰਜਾਬ ਭਰ ਦੇ ਚੁਣੇ ਨੁਮਾਇੰਦਿਆਂ ਵਿੱਚ ਸ਼ਾਮਲ ਵਿਧਾਇਕਾਂ, ਮੰਤਰੀਆਂ ਸਮੇਤ ਮੁੱਖ ਮੰਤਰੀ ਅਤੇ ਮਾਨਯੋਗ ਸਪੀਕਰ ਦੇ ਭਾਸ਼ਣ ਅਤੇ ਬੋਲਣ ਦੇ ਅੰਦਾਜ ਤੋਂ ਪ੍ਰਭਾਵਿਤ ਹੁੰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਟੀ. ਵੀ. ਚੈਨਲਾਂ ਰਾਹੀਂ ਵਿਧਾਨ ਸਭਾ ਦੇ ਸ਼ੈਸ਼ਨ ਦਾ ਲਾਈਵ ਪੋ੍ਗਰਾਮ ਚਲਾ ਕੇ ਇਕ ਤਰਾਂ ਨਾਲ ਪੰਜਾਬ ਦੀ ਤਿੰਨ ਕਰੋੜ ਆਬਾਦੀ ’ਤੇ ਅਹਿਸਾਨ ਕੀਤਾ ਹੈ ।

ਸਪੀਕਰ ਸੰਧਵਾਂ ਨੇ ਬੱਚਿਆਂ  ਨੂੰ ਆਪੋ ਆਪਣੇ ਭਵਿੱਖ ਦੇ ਟੀਚੇ ਦੱਸਣ ਬਾਰੇ ਆਖਿਆ

ਸਪੀਕਰ ਸੰਧਵਾਂ (Speaker Sandhwan) ਨੇ ਪਹਿਲਾਂ ਬਾਬਾ ਫਰੀਦ ਵਿੱਦਿਅਕ ਸੰਸਥਾਵਾਂ ਦੇ ਮੁੱਖੀ ਸਿਮਰਜੀਤ ਸਿੰਘ ਸੇਖੋਂ ਵੱਲੋਂ ਭੇਜੇ ਗਏ ਬਾਬਾ ਫਰੀਦ ਪਬਲਿਕ ਸਕੂਲ ਦੇ ਬੱਚਿਆਂ ਨਾਲ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਉਹਨਾ ਨੂੰ ਆਪੋ ਆਪਣੇ ਭਵਿੱਖ ਦੇ ਟੀਚੇ ਦੱਸਣ ਬਾਰੇ ਆਖਿਆ । ਉਹਨਾ ਪੁੱਛਿਆ ਕਿ ਵਿਧਾਨ ਸਭਾ ਦਾ ਸ਼ੈਸ਼ਨ ਉਹਨਾ ਨੂੰ ਕਿਸ ਤਰਾਂ ਦਾ ਲੱਗਿਆ ਅਤੇ ਉਹ ਪੜ੍ਹ ਲਿਖ ਕੇ ਅਫਸਰ, ਸਿਆਸਤਦਾਨ ਜਾਂ ਸਮਾਜ ਸੇਵੀ ਬਣਨ ਦੀ ਇੱਛਾ ਰੱਖਦੇ ਹਨ?

ਬਾਬਾ ਫਰੀਦ ਸਕੂਲ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾ ਵਲੋਂ ਦਿੱਤੇ ਜਵਾਬ ਤੋਂ ਸਪੀਕਰ ਸੰਧਵਾਂ ਪੂਰੀ ਤਰ੍ਹਾਂ ਹੋਏ ਸੰਤੁਸ਼ਟ

ਬਾਬਾ ਫਰੀਦ ਸਕੂਲ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾ ਵਲੋਂ ਦਿੱਤੇ ਜਵਾਬ ਤੋਂ ਸਪੀਕਰ ਸੰਧਵਾਂ ਪੂਰੀ ਤਰ੍ਹਾਂ ਸੰਤੁਸ਼ਟ ਹੋਏ ਅਤੇ ਉਸ ਤੋਂ ਬਾਅਦ ਉਹਨਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨਵਾਲਾ ਦੇ ਡਾਇਰੈਕਟਰ ਪਿ੍ਰੰਸੀਪਲ ਐਸ ਐਸ ਬਰਾੜ ਵਲੋਂ ਲਿਆਂਦੇ ਵਿਦਿਆਰਥੀ-ਵਿਦਿਆਰਥਣਾ ਨਾਲ ਵੀ ਉਸੇ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਪਰ ਮੇਜਰ ਅਜਾਇਬ ਸਿੰਘ ਸਕੂਲ ਦੇ ਵਿਦਿਆਰਥੀ ਅਤੇ ਵਿਦਿਆਰਥਣਾ ਨੇ ਹੋਰ ਢੰਗ ਨਾਲ ਜਵਾਬ ਦਿੱਤੇ ਤਾਂ ਸਪੀਕਰ ਸੰਧਵਾਂ ਨੂੰ ਉਹਨਾਂ ਦੀਆਂ ਗੱਲਾਂ ਤੋਂ ਬਹੁਤ ਖੁਸ਼ੀ ਮਹਿਸੂਸ ਹੋਈ।

ਬਾਬਾ ਫਰੀਦ ਸਕੂਲ ਅਤੇ ਮੇਜਰ ਅਜਾਇਬ ਸਿੰਘ ਸਕੂਲ ਦੇ ਬੱਚਿਆਂ ਨੇ ਹੜਾਂ ਦੀ ਕਰੋਪੀ ਉਪਰ ਸੱਦੇ ਸ਼ੈਸ਼ਨ ਬਾਰੇ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ

ਬਾਬਾ ਫਰੀਦ ਸਕੂਲ ਅਤੇ ਮੇਜਰ ਅਜਾਇਬ ਸਿੰਘ ਸਕੂਲ ਦੇ ਬੱਚਿਆਂ ਨੇ ਹੜਾਂ ਦੀ ਕਰੋਪੀ ਉਪਰ ਸੱਦੇ ਸ਼ੈਸ਼ਨ (Session called on flood situation) ਬਾਰੇ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ । ਸਮਾਜ ਸੇਵੀ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਦੋਨਾਂ ਸਕੂਲਾਂ ਦੇ ਬੱਚਿਆਂ ਨਾਲ ਸਪੀਕਰ ਸੰਧਵਾਂ ਜੀ ਵਲੋਂ ਵੱਖੋ ਵੱਖਰੇ ਤੌਰ ’ਤੇ ਗੱਲਬਾਤ ਕੀਤੀ ਗਈ ਤੇ ਬਾਅਦ ਵਿੱਚ ਦੋਨੋਂ ਸਕੂਲਾਂ ਦੇ ਬੱਚਿਆਂ ਦਾ ਸਟਾਫ ਸਮੇਤ ਸਪੀਕਰ ਸੰਧਵਾਂ ਦੀ ਰਿਹਾਇਸ਼ ’ਤੇ ਖਾਣਾ ਤਿਆਰ ਕੀਤਾ ਗਿਆ, ਜੋ ਬੱਚਿਆਂ ਅਤੇ ਸਟਾਫ ਨੇ ਸਪੀਕਰ ਸੰਧਵਾਂ ਦੇ ਸਮੁੱਚੇ ਪਰਿਵਾਰ ਨਾਲ ਖਾਣਾ ਖਾ ਕੇ ਵੱਖਰਾ ਆਨੰਦ ਮਾਣਿਆ । ਬੱਚਿਆਂ ਨੇ ਸਪੀਕਰ ਸੰਧਵਾਂ ਦੀ ਧਰਮਪਤਨੀ ਬੀਬਾ ਗੁਰਪ੍ਰੀਤ ਕੌਰ ਦੇ ਮਿਲਾਪੜੇ ਸੁਭਾਅ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਸਿਆਸਤਦਾਨਾ ਵਿੱਚੋਂ ਉਹਨਾਂ ਨੂੰ ਸਪੀਕਰ ਸੰਧਵਾਂ ਦੇ ਪਰਿਵਾਰ ਦਾ ਸੁਭਾਅ ਬਹੁਤ ਹੀ ਚੰਗਾ ਲੱਗਾ ਹੈ ।

Read More : ਸਪੀਕਰ ਸੰਧਵਾਂ ਨੇ ਫ਼ਰੀਦਕੋਟ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ; ਕੈਦੀਆਂ-ਹਵਾਲਾਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਨਾਇਬ ਸੈਣੀ ਨੇ ਕੀਤਾ ਟੌਹੜਾ ਪਰਿਵਾਰ ਨਾਲ ਦੁੱਖ ਪ੍ਰਗਟ

0
Naib Saini

ਪਟਿਆਲਾ, ਨਾਭਾ, ਭਾਦਸੋਂ, 30 ਸਤੰਬਰ 2025 : ਸਵ.ਪੰਥ ਰਤਨ ਗੁਰਚਰਨ ਸਿੰਘ ਟੌਹੜਾ (Late Panth Ratan Gurcharan Singh Tohra) ਦੇ ਦਾਮਾਦ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ (Harmel Singh Tohra) ਦਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜਿਸ ਕਰਕੇ ਅੱਜ ਪਿੰਡ ਟੌਹੜਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੁੱਜ ਕੇ ਬੀਬੀ ਕੁਲਦੀਪ ਕੌਰ ਟੌਹੜਾ, ਹਰਿੰਦਰਪਾਲ ਸਿੰਘ ਟੌਹੜਾ, ਕੰਵਰਵੀਰ ਸਿੰਘ ਟੌਹੜਾ, ਪੋ੍ਫੈਸਰ ਹਰਨੀਤ ਕੌਰ ਟੌਹੜਾ, ਐਡਵੋਕੇਟ ਮਹਿਰੀਨ ਕੌਰ ਟੌਹੜਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ । ਇਸ ਸਮੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini)  ਨੇ ਕਿਹਾ ਕਿ ਇਸ ਸਦਮੇ ਨਾਲ ਪਰਿਵਾਰ, ਇਲਾਕੇ ਤੇ ਪੂਰੇ ਪੰਜਾਬ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਜਿਸ ਦੀ ਭਰਪਾਈ ਕਰਨੀ ਅਸੰਭਵ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਮੋਹਨ ਲਾਲ ਬਡੌਲੀ ਪ੍ਧਾਨ ਹਰਿਆਣਾ ਬੀ. ਜੇ. ਪੀ. ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ, ਮਨਵਿੰਦਰ ਸਿੰਘ ਗੋਲਡੀ, ਡਾ. ਜਸਪੀ੍ਤ ਕੌਰ, ਸੁਖਦੇਵ ਸਿੰਘ ਪੰਡਤਾਂ ਖੇੜੀ, ਜਥੇਦਾਰ ਹਰਬੰਸ ਸਿੰਘ ਲੰਗ, ਹਰਫੂਲ ਸਿੰਘ ਭੰਗੂ, ਕਰਨੈਲ ਸਿੰਘ ਆਲੋਵਾਲ, ਪ੍ਰਿੰਸੀਪਲ ਭਰਪੂਰ ਸਿੰਘ ਲੌਟ, ਸਰਪੰਚ ਸੁਖਜਿੰਦਰ ਸਿੰਘ ਟੌਹੜਾ, ਰਾਮ ਸਿੰਘ ਧੀਮਾਨ, ਸੰਨੀ ਟੌਹੜਾ, ਭਰਪੂਰ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ ।

Read More : ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਅਰਪਿਤ

ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

0
Jaggu Bhagwanpuria gang

ਪਟਿਆਲਾ, 30 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ (To make Punjab a drug-free state)  ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ ।

ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕੀ ਦੱਸਿਆ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ।

ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ : ਡੀ. ਜੀ. ਪੀ.

ਡੀ. ਜੀ. ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ । ਇਸ ਆਪਰੇਸ਼ਨ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਸੀ. ਆਈ. ਪਟਿਆਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਉਹ ਇਸਨੂੰ ਜਲੰਧਰ ਪਹੁੰਚਾਉਣ ਜਾ ਰਿਹਾ ਹੈ । ਇਸ `ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਟਿਆਲਾ ਦੀਆਂ ਪੁਸਿ ਟੀਮਾਂ ਨੇ ਉਸਨੂੰ ਘੇਰਾ ਪਾ ਲਿਆ ਅਤੇ ਮੌਕੇ `ਤੇ ਹੀ ਉਸਦੇ ਕਬਜ਼ੇ `ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਅਤੇ ਉਸਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ ।

ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ ਮੁਲਜ਼ਮ : ਡੀ. ਜੀ. ਪੀ. ਗੌਰਵ ਯਾਦਵ

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ (Accused arrested) ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ `ਤੇ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਐਨ. ਡੀ. ਪੀ. ਐਸ. ਐਕਟ ਅਤੇ ਆਈ. ਪੀ. ਸੀ. ਦੀ ਧਾਰਾ 302 ਸ਼ਾਮਲ ਹਨ ।

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ `ਚੋਂ ਇੱਕ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਭਗੌੜਾ ਵੀ ਐਲਾਨਿਆ ਹੋਇਆ ਹੈ। ਏ. ਆਈ. ਜੀ. ਨੇ ਕਿਹਾ ਕਿ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਜਲੰਧਰ ਵਿੱਚ ਖੇਪ ਪ੍ਰਾਪਤ ਕਰਨ ਵਾਲੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਕੇਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.) ਥਾਣਾ, ਅੰਮ੍ਰਿਤਸਰ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21 ਅਤੇ 29 ਤਹਿਤ ਐਫ. ਆਈ. ਆਰ. ਨੰਬਰ 54 ਮਿਤੀ 30 ਸਤੰਬਰ, 2025 ਨੂੰ ਦਰਜ ਕੀਤਾ ਗਿਆ ਹੈ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 49960 ਮੀਟਰਿਕ ਟਨ ਝੋਨੇ ਦੀ ਆਮਦ

0
Deputy Commissioner

ਪਟਿਆਲਾ, 30 ਸਤੰਬਰ 20255 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 47 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 49960 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 47186 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ।

ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 20754 ਮੀਟਰਿਕ ਟਨ (20754 metric tons from Pangrain) , ਮਾਰਕਫੈਡ ਵੱਲੋਂ 9567 ਮੀਟਰਿਕ ਟਨ, ਪਨਸਪ ਵੱਲੋਂ 10141 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6724 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ।

ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ, ਤਾਂ ਜੋ ਮੰਡੀ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ ।

Read More : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 28 ਹਜ਼ਾਰ ਮੀਟਰਿਕ ਟਨ ਹੋਈ

ਨਾਭਾ ਓਪਨ ਜੇਲ ਵਿਚੋਂ ਹੋਇਆ ਕੈਦੀ ਫ਼ਰਾਰ ; ਮਾਮਲਾ ਦਰਜ

0
case registered

ਨਾਭਾ, 30 ਸਤੰਬਰ 2025 : ਨਾਭਾ ਦੀ ਖੁੱਲੀ ਓਪਨ ਖੇਤੀਬਾੜੀ ਜੇਲ੍ਹ (Nabha’s open agricultural prison) ਵਿਚੋ ਕੈਦੀ ਫਰਾਰ ਹੋਣ ਦਾ ਸਮਾਚਰ ਪ੍ਰਾਪਤ ਹੋਇਆ ਹੈ। ਜੇਲ ਦੇ ਸੁਪਰਡੈਂਟ ਸੁੱਚਾ ਸਿੰਘ ਨੇ ਪੱਤਰ ਨੰਬਰ 1437 ਰਾਹੀਂ ਥਾਣਾ ਸਦਰ ਨਾਭਾ ਨੂੰ ਲਿਖਤੀ ਸਿ਼ਕਾਇਤ ਵਿੱਚ ਦੱਸਿਆ ਕਿ 25 ਸਤੰਬਰ 2025 ਨੂੰ ਜੇਲ ਖੋਲਣ ਤੋਂ ਬਾਅਦ ਬਾਰਡਰ ਜੋਤਦੀਪ ਸਿੰਘ ਬੋਰਾ ਦਾ ਚੱਕਰ ਲਗਾਉਣ ਗਿਆ ਸੀ ਤਾਂ ਉਸ ਸਮੇਂ ਉਕਤ ਕੈਦੀ ਬੋਰ ਨੰਬਰ 2 ਤੇ ਮੌਜੂਦ ਸੀ ।

ਜਦੋਂ ਚੈਕ ਕੀਤਾ ਗਿਆ ਤਾਂ ਇਕ ਕੈਦੀ ਘੱਟ ਸੀ

ਇਸ ਤੋਂ ਬਾਅਦ ਵਾਰਡਰ ਮਨਦੀਪ ਸਿੰਘ (ਬਗੀਚਾ ਮਾਲੀ) (Warder Mandeep Singh (Gardener)) ਰੋਜਾਨਾ ਦੀ ਤਰ੍ਹਾਂ ਬੋਰ ਦਾ ਚੱਕਰ ਲਗਾਉਣ ਗਿਆ ਤਾਂ ਕੈਦੀਆਂ ਨੂੰ ਬੁਲਾ ਕੇ ਚੈੱਕ ਕੀਤਾ ਗਿਆ ਤਾਂ ਉਹਨਾਂ ਵਿੱਚੋਂ ਇੱਕ ਕੈਦੀ ਨਿੰਦਰਪਾਲ ਸ਼ਰਮਾ ਨਹੀਂ ਸਨ । ਉਕਤ ਬਗੀਚਾ ਮਾਲੀ ਨੇ ਬਾਰਡਰ ਤੋਂ ਉਕਤ ਕੈਦੀ ਸਬੰਧੀ ਪੁੱਛਿਆ ਤਾਂ ਉਹਨਾਂ ਨੇ ਦੱਸਿਆ ਕਿ ਕੈਦੀ ਸਵੇਰੇ ਸਮੇਂ ਜੇਲ ਅੰਦਰ ਆਇਆ ਸੀ ਪਰ ਕੁਝ ਸਮੇਂ ਬਾਅਦ ਜੇਲ ਤੋਂ ਵਾਪਸ ਚਲਾ ਗਿਆ ।

ਕੀ ਦੱਸਿਆ ਐਸ. ਐਚ. ਓ. ਗੁਰਪ੍ਰੀਤ ਸਿੰਘ ਸਮਰਾਓ ਨੇ

ਉਕਤ ਕੈਦੀ ਜੇਲ ਵਿੱਚੋਂ ਫਰਾਰ ਹੋ ਗਿਆ । ਇਸ ਸਬੰਧੀ ਐਸ. ਐਚ. ਓ. ਗੁਰਪ੍ਰੀਤ ਸਿੰਘ ਸਮਰਾਓ (S. H. O. Gurpreet Singh Samrao) ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕੀ ਕੈਦੀ ਨਿੰਦਰਪਾਲ ਸ਼ਰਮਾ ਨੰ.-4547/ਸੀ ਪੁੱਤਰ ਸਤਪਾਲ ਸ਼ਰਮਾ ਵਾਸੀ ਪਿੰਡ ਢਿਪਾਲੀ, ਥਾਣਾ ਫੂਲ, ਜਿ਼ਲ੍ਹਾ ਬਠਿੰਡਾ, ਜਿਸਨੂੰ ਐਫ. ਆਈ. ਆਰ. ਨੰਬਰ 23 ਮਿਤੀ 04-04-2021 ਨੂੰ ਆਈ. ਪੀ. ਸੀ. ਦੀ ਧਾਰਾ 302, 34, ਅਧੀਨ ਥਾਣਾ ਫੂਲ, ਜਿ਼ਲ੍ਹਾ ਬਠਿੰਡਾ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ, ਉਸਨੂੰ ਮਾਨਯੋਗ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਨੂੰ ਸਕ੍ਰੀਨਿੰਗ ਕਮੇਟੀ ਦੁਆਰਾ ਚੁਣੇ ਜਾਣ ਤੋਂ ਬਾਅਦ 28-06-2025 ਨੂੰ ਸੈਂਟਰਲ ਜੇਲ੍ਹ ਬਠਿੰਡਾ ਤੋਂ ਓਪਨ ਐਗਰੀਕਲਚਰ ਜੇਲ੍ਹ ਨਾਭਾ ਵਿਖੇ ਲਿਆਂਦਾ ਗਿਆ ।

ਜੇਲ ਸੁਪਰਡੈਂਟ ਸੁੱਚਾ ਸਿੰਘ ਦੇ ਬਿਆਨਾਂ ਤੇ ਕੈਦੀ ਨਿੰਦਰਪਾਲ ਸ਼ਰਮਾ ਦੇ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

ਐਸ. ਐਚ. ਓ. ਗੁਰਪ੍ਰੀਤ ਸਿੰਘ ਸਮਰਾਓ ਨੇ ਦੱਸਿਆ ਕਿ ਜੇਲ ਸੁਪਰਡੈਂਟ ਸੁੱਚਾ ਸਿੰਘ (Jail Superintendent Sucha Singh) ਦੇ ਬਿਆਨਾਂ ਤੇ ਕੈਦੀ ਨਿੰਦਰਪਾਲ ਸ਼ਰਮਾ ਦੇ ਖਿਲਾਫ ਮੁਕਦਮਾ ਨੰਬਰ 170 ਧਾਰਾ 262 ਬੀ. ਐਨ. ਐਸ. ਤਹਿਤ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।

Read More : ਬਰੇਲੀ ਹਿੰਸਾ ਮਾਮਲੇ ਵਿਚ ਪੁਲਸ ਨੇ ਮੌਲਾਨਾ ਸਮੇਤ 8 ਲੋਕਾਂ ਨੂੰ ਭੇਜਿਆ ਜੇਲ੍ਹ

ਕਿਊ ਆਰ ਕੋਡ ਸਕੈਨ ਕਰਕੇ ਹਾਸਿਲ ਕੀਤੀ ਜਾ ਸਕਦੀ ਹੈ ਚੋਣਾਂ ਸਬੰਧੀ ਜਾਣਕਾਰੀ

0
QR code

ਪਟਿਆਲਾ, 30 ਸਤੰਬਰ 2025 : ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਤੇ ਸਮੇਂ ਸਿਰ ਜਾਣਕਾਰੀ (All kinds of correct, accurate and timely information regarding elections) ਆਮ ਲੋਕਾਂ ਤੱਕ ਪੁੱਜਦੀ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵੱਲੋਂ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ (District Election Officer-cum-Deputy Commissioner) ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂ-ਟਿਊਬ ਤੇ ਉਪਬਲੱਬਧ ਮੁੱਖ ਚੋਣ ਅਫ਼ਸਰ ਪੰਜਾਬ ਦੇ ਅਧਿਕਾਰਤ ਅਕਾਂਊਂਟ ਨਾਲ ਜੁੜ ਸਕਦੇ ਹਨ ਅਤੇ ਸਿਰਫ਼ ਕਿਊ ਆਰ ਕੋਡ ਸਕੈਨ ਕਰਕੇ ਇਹ ਅਕਾਂਊਂਟ ਫੋਲੋ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਨਵੀਨਤਮ ਅੱਪਡੇਟ ਅਤੇ ਮੁੱਖ ਚੋਣ ਅਫ਼ਸਰ ਵੱਲੋ ਜਾਰੀ ਹਦਾਇਤਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ ।

ਉਹਨਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਨਾਉਣ ਅਤੇ ਉਹਨਾਂ ਤੱਕ ਹੋਰ ਲੋੜੀਂਦੀ ਜਾਣਕਾਰੀ ਪੁੱਜਦੀ ਕਰਨ ‘ਚ ਸ਼ੋਸ਼ਲ ਮੀਡੀਆ ਸੱਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ੳਭਰਿਆ ਹੈ ਅਤੇ ਇਸੇ ਕਾਰਨ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਨਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸ਼ੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਕੀਤਾ ਗਿਆ ਹੈ ।

Read More : ਸ਼ਹਿਰ ‘ਚ ਕੋਈ ਬੱਚਾ ਭੀਖ ਮੰਗਦਾ ਸਾਹਮਣੇ ਨਹੀਂ ਆਇਆ : ਡਾ. ਪ੍ਰੀਤੀ ਯਾਦਵ

ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਫੁੱਟਬਾਲ ਦੇ ਮੁਕਾਬਲੇ ਹੋਏ

0
district school games

ਪਟਿਆਲਾ, 30 ਸਤੰਬਰ 2025 : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ (District Sports Tournament Committee) ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ. ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ (69th District School Games) ਕਰਵਾਈਆਂ ਜਾ ਰਹੀਆਂ ਹਨ ।

ਲੜਕੀਆਂ ਦੇ ਫੁੱਟਬਾਲ ਦੇ ਅੰਡਰ-14,ਅੰਡਰ-17, ਅੰਡਰ -19 ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਗਏ

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੜਕੀਆਂ ਦੇ ਫੁੱਟਬਾਲ (Girls’ football) ਦੇ ਅੰਡਰ-14,ਅੰਡਰ-17, ਅੰਡਰ -19 ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਗਏ । ਖੇਡ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਸਕੂਲ ਆਫ਼ ਐਮੀਨੈਂਸ ਮਡੌਰ ਤੇ ਪ੍ਰਿੰਸੀਪਲ ਰਾਜ ਕੁਮਾਰ ਸਸਸਸ ਨੌਗਾਵਾਂ ਨੇ ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਨਵਿੰਦਰ ਸਿੰਘ ਕੋਚ, ਇੰਦਰਜੀਤ ਸਿੰਘ ਕੋਚ, ਨਵਜੋਤ ਸਿੰਘ ਕੋਚ, ਹਰਪ੍ਰੀਤ ਸਿੰਘ, ਸ਼ੰਕਰ ਨੇਗੀ, ਕੁਲਵਿੰਦਰ ਸਿੰਘ, ਕਰਮਜੀਤ ਸਿੰਘ, ਜਸਪਾਲ ਸਿੰਘ, ਮਨਜਿੰਦਰ ਸਿੰਘ, ਸ਼ਕੀਲ ਮੁਹੰਮਦ, ਭਰਪੂਰ ਸਿੰਘ ਜ਼ੋਨਲ ਸਕੱਤਰ ਸਮਾਣਾ, ਬਲਰਾਜ ਸਿੰਘ, ਹਰਿੰਦਰ ਸਿੰਘ, ਗੁਰਮੁਖ ਸਿੰਘ,ਪਰਵੀਨ ਕੁਮਾਰ, ਮਨਜੋਤ ਸਿੰਘ ਕੋਚ ਭਵਨਦੀਪ ਸਿੰਘ ਕੋਚ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Read More : 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਗਰੀਕੋ ਰੋਮਨ ਕੁਸ਼ਤੀਆਂ ਤੇ ਜੂਡੋ ਦੇ ਮੁਕਾਬਲੇ ਹੋਏ