Home Blog Page 481

ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦੀ ਸਾਂਭ-ਸੰਭਾਲ ਕਰਨ ਦਾ ਸੱਦਾ

0
stubble

ਪਟਿਆਲਾ,  27 ਸਤੰਬਰ 2025 : ਪਰਾਲੀ (Straw) ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਵਾਲੇ ਕਿਸਾਨਾਂ ਹਰੀ ਸਿੰਘ ਦੌਣਕਲਾਂ, ਗੁਰਮੁੱਖ ਸਿੰਘ ਚੂਹੜਪੁਰ, ਜੋਰਾ ਸਿੰਘ ਜਾਹਲਾਂ, ਹਰਸ਼ ਸਿੰਘ ਢੀਂਡਸਾ ਦੌਣਕਲਾਂ ਤੇ ਸਰਬਜੀਤ ਸਿੰਘ ਮੁਹੱਬਤਪੁਰ ਸਮੇਤ ਹੋਰ ਅਗਾਂਹਵਧੂ ਕਿਸਾਨਾਂ ਨੇ ਹੋਰਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵੀ ਸਾਡੇ ਵਾਤਾਵਰਣ ਅਤੇ ਜਮੀਨ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ।

ਜਮੀਨ ਨੂੰ ਚਿਰਸਦੀਵੀ ਉਪਜਾਊ ਰੱਖਣ ਤੇ ਫ਼ਸਲ ਵਧੀਆ ਲੈਣ ਲਈ ਪਰਾਲੀ ਨੂੰ ਜਮੀਨ ‘ਚ ਮਿਲਾਉਣ ਦੀ ਅਪੀਲ

ਇਨ੍ਹਾਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਖ਼ੁਦ ਦੀ ਵੀ ਜਮੀਨ ਹੈ ਅਤੇ ਇਸਦੇ ਨਾਲ ਹੀ ਉਹ ਜਮੀਨ ਠੇਕੇ ਉਪਰ ਲੈਕੇ ਵੀ ਖੇਤੀ ਕਰਦੇ ਹਨ, ਪਰੰਤੂ ਕਦੇ ਵੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਅਤੇ ਪਰਾਲੀ ਦੀ ਸੰਭਾਲ ਕਰਦੇ ਹੋਏ ਇਨਸੀਟੂ ਤਕਨੀਕਾਂ ਵਰਤਦੇ ਹਨ । ਇਨ੍ਹਾਂ ਕਿਸਾਨਾਂ ਨੇ ਕਿਹਾ ਹੈ ਕਿ ਜਮੀਨ ਨੂੰ ਚਿਰਸਦੀਵੀ ਉਪਜਾਊ ਰੱਖਣ ਅਤੇ ਫ਼ਸਲ ਵਧੀਆ ਲੈਣ ਲਈ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾ ਦਿੱਤਾ ਜਾਵੇ ।

ਪੰਜਾਬ ਖੇਤੀਬਾੜੀ ਤੇ ਕਿਸਾਨ ਵਿਕਾਸ ਵਿਭਾਗ ਦੀ ਗੱਲ ਮੰਨ ਕੇ ਅਤੇ ਸਰਬੱਤ ਦੇ ਭਲੇ ਲਈ ਪਰਾਲੀ ਤੇ ਫੂਸ ਨੂੰ ਜਮੀਨ ਵਿੱਚ ਵੀ ਮਿਲਾਉਂਦੇ ਰਹੇ ਹਨ

ਕਿਸਾਨਾਂ ਨੇ ਕਿਹਾ ਕਿ ਉਹ ਪੰਜਾਬ ਖੇਤੀਬਾੜੀ (Punjab Agriculture) ਤੇ ਕਿਸਾਨ ਵਿਕਾਸ ਵਿਭਾਗ ਦੀ ਗੱਲ ਮੰਨ ਕੇ ਅਤੇ ਸਰਬੱਤ ਦੇ ਭਲੇ ਲਈ ਪਰਾਲੀ ਤੇ ਫੂਸ ਨੂੰ ਜਮੀਨ ਵਿੱਚ ਵੀ ਮਿਲਾਉਂਦੇ ਰਹੇ ਹਨ, ਸੁਪਰ ਸੀਡਰ ਨਾਲ ਕਣਕ ਵੀ ਸਿੱਧੀ ਬਿਜਾਈ ਕਰਦੇ ਸਨ, ਅਤੇ ਹੁਣ ਨਵੀਆਂ ਤਕਨੀਕਾਂ ਨਾਲ ਇਸਨੂੰ ਗੱਠਾਂ ਬਣਾ ਕੇ ਬਿਜਲੀ ਉਤਪਾਦਨ ਲਈ ਭੇਜਿਆ ਜਾਂਦਾ ਹੈ ।

ਇਨਸਾਨ ਦੇ ਬਿਮਾਰ ਹੋਣ ਦਾ ਇਕਦਮ ਪਤਾ ਚੱਲਦਾ ਹੈ ਪਰੰਤੂ ਜਮੀਨ ਤੇ ਵਾਤਾਵਰਣ ਦੇ ਬਿਮਾਰ ਹੋਣ ਦਾ ਪਤਾ ਦੇਰ ਬਾਅਦ ਚਲਦਾ ਹੈ

ਕਿਸਾਨਾਂ ਨੇ ਕਿਹਾ ਕਿ ਇਨਸਾਨ ਦੇ ਬਿਮਾਰ ਹੋਣ ਦਾ ਇਕਦਮ ਪਤਾ ਚੱਲਦਾ ਹੈ ਪਰੰਤੂ ਜਮੀਨ ਤੇ ਵਾਤਾਵਰਣ ਦੇ ਬਿਮਾਰ ਹੋਣ ਦਾ ਪਤਾ ਦੇਰ ਬਾਅਦ ਚਲਦਾ ਹੈ ਪਰੰਤੂ ਉਦੋਂ ਤੱਕ ਬਹੁਤ ਨੁਕਸਾਨ ਹੋ ਜਾਂਦਾ ਹੈ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣੀ, ਜੋ ਕਿ ਬਹੁਤ ਨੁਕਸਾਨਦੇਹ ਹੈ, ਨੂੰ ਬੰਦ ਕਰਨ, ਕਿਉਂਕਿ ਪੰਜਾਬ ਦੀ ਜਮੀਨ ਦੀ ਉਪਜਾਊ ਸ਼ਕਤੀ ਚਿਰਸਦੀਵੀ ਬਣਾਈ ਰੱਖਣ ਲਈ ਪਰਾਲੀ ਨੂੰ ਜਮੀਨ ਦੇ ਵਿੱਚ ਹੀ ਮਿਲਾਉਣ । ਉਨ੍ਹਾਂ ਕਿਹਾ ਕਿ ਵਾਤਾਵਰਣ ਤਬਦੀਲੀ ਤੇ ਜਮੀਨ ਦੇ ਖਰਾਬ ਹੋਣ ਦੇ ਬਹੁਤ ਗੰਭੀਰ ਸਿੱਟੇ ਨਿਕਲ ਰਹੇ ਹਨ ।

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਈ ਜਾਵੇਗੀ

ਇਸੇ ਦੌਰਾਨ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ (Assistant Excise and Taxation Commissioner) ਪ੍ਰਸ਼ਾਸਨ ਇਸ਼ਾ ਸਿੰਗਲ ਨੇ ਪਿੰਡ ਆਲੋਵਾਲ ਵਿਖੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਈ ਜਾਵੇਗੀ । ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ ।

ਪਰਾਲੀ ਦੀ ਸੰਭਾਲ ਕਰਨ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਸਮੇਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਵੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਦੇ ਹੋਏ ਇਨ-ਸੀਟੂ ਤੇ ਐਕਸ-ਸੀਟੂ ਤਕਨੀਕਾਂ ਅਪਣਾ ਕੇ ਪਰਾਲੀ ਦੀ ਸੰਭਾਲ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਨਾਲ ਹੀ ਅਜਿਹੀਆਂ ਵਿਧੀਆਂ ਅਪਣਾਉਣ ਵਾਲਿਆਂ ਦੀ ਸ਼ਲਾਘਾ ਵੀ ਕੀਤੀ ।

Read More : ਪਰਾਲੀ ਸਾੜਣ ਤੋਂ ਰੋਕਣ ਲਈ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ‘ਤੇ ਜ਼ੋਰ

Mobile Zahlungen bei Ice Fishing Casino: So nutzen Sie Apple Pay und Google Pay sicher und schnell

0

Mobile Zahlungen bei Ice Fishing Casino: So nutzen Sie Apple Pay und Google Pay sicher und schnell

Immer mehr Spieler möchten ihre Einzahlungen und Auszahlungen direkt vom Smartphone aus erledigen. Wer kennt das nicht: Man sitzt gemütlich auf dem Sofa, das Lieblingsspiel läuft, und plötzlich fehlt das Geld für den nächsten Spin. Traditionelle Banküberweisungen dauern oft Tage, während mobile Wallets das Geld fast sofort verfügbar machen.

Mobile Zahlungen bieten drei zentrale Vorteile:

  • Geschwindigkeit – Einzahlungen werden in wenigen Sekunden bestätigt.
  • Sicherheit – Apple Pay und Google Pay nutzen Token‑Technologie, sodass Ihre Kartendaten nie den Anbieter verlassen.
  • Komfort – Alles läuft über die bereits installierte Zahlungs‑App, kein zusätzliches Formular nötig.

Doch nicht jedes Online‑Casino unterstützt diese modernen Methoden. Hier kommt Ice Fishing Casino ins Spiel.

Wie Ice Fishing Casino mobile Zahlungen integriert

Ice Fishing Casino hat erkannt, dass deutsche Spieler Flexibilität erwarten. Deshalb unterstützt die Plattform sowohl Apple Pay als auch Google Pay für Einzahlungen. Der Prozess ist denkbar einfach:

  1. Wählen Sie „Einzahlung“ im Cashier‑Bereich.
  2. Klicken Sie auf das Symbol von Apple Pay oder Google Pay.
  3. Bestätigen Sie die Zahlung mit Face ID, Touch ID oder dem PIN‑Code Ihres Geräts.

Die Auszahlung erfolgt weiterhin über klassische Bankmethoden, doch die schnellen Einzahlungen ermöglichen sofortiges Spielvergnügen.

Beispiel: Anna hat gerade den Willkommensbonus von Ice Fishing Casino genutzt. Sie zahlt 20 € per Apple Pay ein, das Geld ist sofort auf ihrem Spielkonto und sie kann den Ice Bonus ohne Einzahlung sofort aktivieren.

Sicherheit und Lizenz – Warum Sie vertrauensvoll spielen können

Ein häufiger Zweifel bei mobilen Zahlungen ist die Sicherheit. Apple Pay und Google Pay verschlüsseln jede Transaktion und geben keine sensiblen Kartendaten an das Casino weiter. Ice Fishing Casino ist zudem von der Malta Gaming Authority (MGA) lizenziert und unterliegt strengen Auflagen zum Spielerschutz.

Statistiken zeigen, dass über 92 % der Spieler, die mobile Wallets nutzen, die Transaktionssicherheit als „sehr hoch“ bewerten. Das bedeutet, dass Sie mit einem Klick nicht nur schnell, sondern auch sicher einzahlen können.

Praktische Tipps für die optimale Nutzung

Um das Beste aus Apple Pay und Google Pay bei Ice Fishing Casino herauszuholen, beachten Sie folgende Punkte:

  • Aktualisieren Sie Ihre Wallet‑App regelmäßig, um von den neuesten Sicherheitsupdates zu profitieren.
  • Setzen Sie persönliche Limits in der Wallet, um Ihre Ausgaben im Blick zu behalten.
  • Nutzen Sie das Bonus‑Tracking im Casino, um sicherzustellen, dass Einzahlungen korrekt dem Willkommensbonus zugeordnet werden.

Bullet‑Liste: Schnellstart für mobile Einzahlungen

  • Öffnen Sie die Ice Fishing Casino App oder die mobile Webseite.
  • Gehen Sie zum Menü „Kasse“.
  • Wählen Sie Apple Pay oder Google Pay.
  • Geben Sie den gewünschten Betrag ein (mindestens 10 €).
  • Bestätigen Sie mit Face ID, Touch ID oder PIN.

Die Vorteile im Vergleich zu klassischen Zahlungsmethoden

Merkmal Mobile Wallets (Apple Pay/Google Pay) Banküberweisung Kreditkarte
Bearbeitungszeit Sekunden bis Minuten 1‑3 Werktage Sofort bis Minuten
Sicherheitslevel Token‑basiert, keine Kartendaten Hoch, aber anfällig für Phishing Hoch, aber Kartendaten werden übertragen
Komfort 1‑Klick‑Zahlung über Smartphone Formular nötig Eingabe von Kartendaten
Gebühren Keine (je nach Bank) Oft gebührenfrei Oft gebührenpflichtig
Verfügbarkeit Weltweit, fast überall Nur bei Banken mit Online‑Banking Nur bei Karteninhabern

Wie Sie sehen, bieten mobile Wallets eine klare Überlegenheit in Geschwindigkeit und Komfort, ohne an Sicherheit einzubüßen.

Häufige Stolperfallen und wie Sie sie vermeiden

Viele Spieler starten mit mobilen Zahlungen, ohne die Bonusbedingungen zu prüfen. Das kann dazu führen, dass ein Bonus nicht freigeschaltet wird, weil die Einzahlung nicht den geforderten Betrag erreicht hat.

Rhetorische Frage: Haben Sie schon einmal einen Willkommensbonus verpasst, weil die Einzahlung zu klein war?

Um dies zu verhindern, sollten Sie:

  • Den Mindesteinzahlungsbetrag für den Ice Willkommensbonus kennen (meist 10 €).
  • Den Bonus‑Code (falls nötig) vor der Einzahlung eingeben.
  • Die Umsatzbedingungen prüfen – häufig wird ein 30‑fache Durchlauf verlangt.

Ein weiterer Fehler ist das Ignorieren von Verantwortungs‑Tools. Ice Fishing Casino bietet Selbstausschluss‑Optionen und Einzahlungslimits, die Sie direkt in Ihrem Konto aktivieren können.

Fazit – Warum Ice Fishing Casino die beste Wahl für mobile Zahlungen ist

Zusammengefasst bietet Ice Fishing Casino ein rundum gelungenes Paket für Spieler, die schnell, sicher und bequem einzahlen wollen:

  • Apple Pay und Google Pay sind nahtlos integriert und sofort verfügbar.
  • Lizenz und Sicherheit durch die MGA garantieren fairen Spielbetrieb.
  • Schnelle Boni wie der Ice Bonus ohne Einzahlung erhöhen den Spielwert von Anfang an.
  • Kundenservice ist rund um die Uhr per Live‑Chat erreichbar, falls Fragen zu Zahlungen auftreten.

Wenn Sie nach einem Casino suchen, das moderne Zahlungsmethoden mit einem attraktiven Bonusangebot kombiniert, sollten Sie einen Blick auf Ice Fishing Casino werfen.

Link in der Mitte des Artikels (Wort 350‑450):
Diese Vorteile finden Sie exakt bei Ice Fishing Casino Deutschland DE, wo mobile Einzahlungen sofort verfügbar sind und Sie sofort mit dem Spielen beginnen können.

Denken Sie immer daran, verantwortungsbewusst zu spielen und Ihre Ausgaben zu kontrollieren. Mit den richtigen Tools und den schnellen mobilen Zahlungsmöglichkeiten von Ice Fishing Casino steht Ihrem Spielspaß nichts mehr im Wege. Viel Erfolg und viel Spaß beim Drehen!

ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਨੇ ਅਹੁਦਾ ਸੰਭਾਲਿਆ

0
District Market Officer

ਪਟਿਆਲਾ, 27 ਸਤੰਬਰ 2025 : ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ (District Market Officer Aslam Muhammad) ਵੱਲੋਂ ਪੰਜਾਬ ਮੰਡੀ ਬੋਰਡ ਦੇ ਹੁਕਮਾਂ ਅਨੁਸਾਰ ਅੱਜ ਬਤੌਰ ਜ਼ਿਲ੍ਹਾ ਮੰਡੀ ਅਫ਼ਸਰ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ. ਐਮ. ਓ. ਅਸਲਮ ਮੁਹੰਮਦ

ਉਹਨਾਂ ਅਹੁਦਾ ਸੰਭਾਲਣ ਉਪਰੰਤ ਸਾਉਣੀ ਸੀਜ਼ਨ (Kharif season)  ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਕੱਤਰ ਮਾਰਕੀਟ ਕਮੇਟੀਆਂ ਦੀ ਮੀਟਿੰਗ ਬੁਲਾਈ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਇਸ ਲਈ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਸਫ਼ਾਈ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸੁਵਿਧਾ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪੂਰੇ ਪ੍ਰਬੰਧ ਯਕੀਨੀ ਬਣਾਏ ਜਾਣ ।

ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ

ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਇਸ ਲਈ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਆਰਾਮ ਲਈ ਪ੍ਰਬੰਧ ਕੀਤੇ ਗਏ ਹਨ ।

ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਕਿਸਾਨਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਤਿਆਰ ਹਨ

ਡੀ. ਐਮ. ਓ. ਪਟਿਆਲਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ (To personally visit the markets) ਅਤੇ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕੋਈ ਵੀ ਸਮੱਸਿਆ ਉੱਠਦੇ ਹੀ ਤੁਰੰਤ ਹੱਲ ਕੀਤੀ ਜਾ ਸਕੇ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਕਿਸਾਨਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਤਿਆਰ ਹਨ ਅਤੇ ਕਿਸਾਨ ਆਪਣੀ ਫ਼ਸਲ ਬਿਨਾਂ ਕਿਸੇ ਰੁਕਾਵਟ ਦੇ ਵੇਚ ਸਕਣਗੇ ।

Read More : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸੰਭਾਲਿਆ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ

0
Prof. Nishtha Tripathi

ਪਟਿਆਲਾ, 27 ਸਤੰਬਰ 2025 : ਪੰਜਾਬ ਦੀ ਸਿਰਮੌਰ ਵਿੱਦਿਅਕ ਸੰਸਥਾ ਸਰਕਾਰੀ ਮਹਿੰਦਰਾ ਕਾਲਜ (Government Mahindra College) ’ਚ ਅੱਜ ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਬਤੌਰ ਰੈਗੂਲਰ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ (Assumed office as Principal) ਲਿਆ ਹੈ ।

150 ਸਾਲ ਦਾ ਇਤਿਹਾਸ ਸਮੋਈ ਬੈਠੇ ਸਰਕਾਰੀ ਮਹਿੰਦਰਾ ਕਾਲਜ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ : ਪ੍ਰੋ. ਨਿਸ਼ਠਾ ਤ੍ਰਿਪਾਠੀ

ਇਸ ਮੌਕੇ ਉਨ੍ਹਾਂ ਕਿਹਾ ਕਿ 150 ਸਾਲ ਦਾ ਇਤਿਹਾਸ ਸਮੋਈ ਬੈਠੇ ਸਰਕਾਰੀ ਮਹਿੰਦਰਾ ਕਾਲਜ ਨੇ ਦੇਸ਼ ਲਈ ਨਿਆਇਕ ਅਧਿਕਾਰੀ, ਆਈ. ਏ. ਐਸ., ਆਈ. ਪੀ. ਐਸ., ਪੀ. ਸੀ. ਐਸ. ਸਮੇਤ ਫੌਜ, ਪੁਲਸ, ਪੱਤਰਕਾਰਤਾ ਸਮੇਤ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਦੇਣ ਵਾਲੇ ਵਿਦਿਆਰਥੀ ਅਤੇ ਖਿਡਾਰੀ ਪੈਦਾ ਕੀਤੇ ਹਨ । ਉਨ੍ਹਾਂ ਕਿਹਾ ਕਿ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਸੰਸਥਾ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ ।

ਉਨ੍ਹਾਂ ਪੰਜਾਬ ਦੀ ਇਸ ਸਿਰਮੌਰ ਵਿੱਦਿਅਕ ਸੰਸਥਾ ਵਿੱਚ ਬਤੌਰ ਪ੍ਰਿੰਸੀਪਲ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ

ਜ਼ਿਕਰਯੋਗ ਹੈ ਕਿ ਅਕਾਦਮਿਕ ਅਤੇ ਪ੍ਰਸ਼ਾਸਕੀ ਅਨੁਭਵ ਰੱਖਣ ਵਾਲੇ ਪ੍ਰੋ. ਨਿਸ਼ਠਾ ਤ੍ਰਿਪਾਠੀ ਇਸ ਤੋਂ ਪਹਿਲਾਂ ਸਰਕਾਰੀ ਕਾਲਜ, ਮੋਹਾਲੀ ਵਿਖੇ ਇਤਿਹਾਸ ਵਿਭਾਗ ਦੇ ਮੁਖੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਨ੍ਹਾਂ ਲੰਮਾ ਸਮਾਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਇਤਿਹਾਸ ਵਿਭਾਗ ਵਿੱਚ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ ਹਨ । ਅੱਜ ਦੁਬਾਰਾ ਉਨ੍ਹਾਂ ਪੰਜਾਬ ਦੀ ਇਸ ਸਿਰਮੌਰ ਵਿੱਦਿਅਕ ਸੰਸਥਾ ਵਿੱਚ ਬਤੌਰ ਪ੍ਰਿੰਸੀਪਲ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ ।

ਕਾਲਜ ਆਉਣ ‘ਤੇ ਪ੍ਰੋ. ਤ੍ਰਿਪਾਠੀ ਸਭ ਤੋਂ ਪਹਿਲਾਂ ਕਾਲਜ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ

ਕਾਲਜ ਆਉਣ ‘ਤੇ ਪ੍ਰੋ. ਤ੍ਰਿਪਾਠੀ ਸਭ ਤੋਂ ਪਹਿਲਾਂ ਕਾਲਜ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ, ਇਸ ਉਪਰੰਤ ਉਨ੍ਹਾਂ ਪ੍ਰਿੰਸੀਪਲ ਦਫ਼ਤਰ ਪਹੁੰਚ ਕੇ ਅਧਿਕਾਰਕ ਤੌਰ ‘ਤੇ ਆਪਣਾ ਅਹੁਦਾ ਸੰਭਾਲਿਆ । ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਵਿਰਾਸਤ ਦੇ ਮਹੱਤਵਪੂਰਣ ਹਿੱਸੇ ਵਜੋਂ ਜਾਣੇ ਜਾਂਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਪ੍ਰਿੰਸੀਪਲ ਵਜੋਂ ਸੇਵਾ ਮਿਲਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ ਤੇ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਸੰਸਥਾ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ । ਇਸ ਮੌਕੇ ਕਾਲਜ ਕੌਂਸਲ ਨੇ ਨਵ ਨਿਯੁਕਤ ਪ੍ਰਿੰਸੀਪਲ ਪ੍ਰੋ. ਨਿਸ਼ਠਾ ਤ੍ਰਿਪਾਠੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ । ਇਸ ਮੌਕੇ ਸਰਕਾਰੀ ਕਾਲਜ, ਮੋਹਾਲੀ ਅਤੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦਾ ਸਟਾਫ਼ ਅਤੇ ਪੁਰਾਣੇ ਸਾਥੀ ਵੀ ਮੌਜੂਦ ਸਨ ।

Read More : ਵਿਰਾਸਤੀ ਧਰੋਹਰ ਮਹਿੰਦਰਾ ਕਾਲਜ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ

ਅੱਸੂ ਦੇ ਚੌਥੇ ਨਰਾਤੇ ਮੌਕੇ ਮੰਦਿਰ ‘ਚ ਕਰੀਬ 35 ਹਜ਼ਾਰ ਸ਼ਰਧਾਲੂਆਂ ਵੱਲੋਂ ਦਰਸ਼ਨ

0
Shri kali maata Mandir

ਪਟਿਆਲਾ, 26 ਸਤੰਬਰ 2025 : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ (Sri Kali Devi Temple) ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਤੱਕ ਕਰੀਬ ਡੇਢ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਹਨ ।

ਚਾਰ ਦਿਨਾਂ ‘ਚ 1.50 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮਾਤਾ ਕਾਲੀ ਦੇਵੀ ਦੇ ਦਰਸ਼ਨ

ਅੱਜ ਚੌਥੇ ਨਰਾਤੇ ਮੌਕੇ ਕਰੀਬ 35000 ਹਜ਼ਾਰ ਸ਼ਰਧਾਲੂ (About 35,000 devotees) ਪੁੱਜੇ ਤੇ ਸ਼ਰਧਾ ਨਾਲ ਮੰਦਿਰ ਵਿਖੇ ਨਤਮਸਤਕ ਹੋਏ। ਇਸ ਕਰਕੇ ਮੰਦਿਰ ਵਿਖੇ ਵੱਡੀ ਗਿਣਤੀ ਪੁੱਜ ਰਹੇ ਸ਼ਰਧਾਲੂਆਂ ਦੀ ਸਹੂਲਤ ਲਈ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ, ਇਨ੍ਹਾਂ ਪ੍ਰਬੰਧਾਂ ਦੀ ਸ਼ਰਧਾਲੂਆਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ।

ਮੰਦਿਰ ਦਰਸ਼ਨ ਲਈ ਲਾਇਨਾਂ, ਧਾਰਮਿਕ ਭਜਨ, ਹਵਨ, ਸੁਰੱਖਿਆ, ਲੰਗਰ, ਵੀਲ੍ਹ ਚੇਅਰ, ਹੈਲਪ ਡੈਸਕ, ਸਾਫ਼-ਸਫ਼ਾਈ ਸਮੇਤ ਹੋਰ ਸਾਰੇ ਪ੍ਰਬੰਧ ਪੁਖ਼ਤਾ

ਆਪਣੇ ਪਰਿਵਾਰ ਸਮੇਤ ਮੰਦਿਰ ਪੁੱਜੀ ਤ੍ਰਿਪੜੀ ਵਾਸੀ ਇੱਕ ਮਹਿਲਾ ਸ਼ਰਧਾਲੂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਮੰਦਿਰ ਆ ਰਹੇ ਹਨ ਪਰੰਤੂ ਇਸ ਵਾਰ ਦੇ ਪ੍ਰਬੰਧਾਂ ਦੀ ਸਚਮੁੱਚ ਸ਼ਲਾਘਾ ਕਰਨੀ ਬਣਦੀ ਹੈ । ਉਨ੍ਹਾਂ ਕਿਹਾ ਕਿ ਸੇਵਾਦਾਰ ਤੇ ਸੁਰੱਖਿਆ ਮੁਲਾਜਮ ਸ਼ਰਧਾਲੂਆਂ ਨੂੰ ਪੂਰਾ ਗਾਇਡ ਕੀਤਾ ਜਾਂਦਾ ਹੈ ।

ਮੰਦਿਰ ‘ਚ ‘ਜੈ ਮਾਤਾ ਦੀ’ ਸੈਲਫ਼ੀ ਪੁਆਇੰਟ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣਿਆ

ਪਟਿਆਲਾ ਦੀ ਹੀ ਸੁਖਵਿੰਦਰ ਕੌਰ ਨੇ ਮੰਦਿਰ ‘ਚ ਚੱਲਦੇ ਧਾਰਮਿਕ ਭਜਨਾਂ ਦੀ ਗੱਲ ਕਰਦਿਆਂ ਕਿਹਾ ਕਿ ਅਧਿਆਤਮਕ ਮਾਹੌਲ ਸਿਰਜਿਆ ਗਿਆ ਸਭਨਾ ਨੂੰ ਮਾਤਾ ਦੀ ਭਗਤੀ ‘ਚ ਲੀਨ ਕਰਦਾ ਹੈ । ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਸੁਜਾਨ ਤੋਂ ਆਏ ਨਰ ਸਿੰਘ ਨੇ ਕਿਹਾ ਕਿ ਉਹ ਦਿਵਿਆਂਗ ਹੋਣ ਕਰਕੇ ਚੱਲ ਨਹੀਂ ਸਕਦੇ ਤੇ ਉਨ੍ਹਾਂ ਲਈ ਸੇਵਾਦਾਰਾਂ ਨੇ ਤੁਰੰਤ ਵੀਲ੍ਹਚੇਅਰ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਮਾਤਾ ਦੇ ਦਰਸ਼ਨ ਕਰਵਾਏ ।

ਐਡਵਾਇਜਰੀ ਮੈਨੇਜਿੰਗ ਕਮੇਟੀ ਵੱਲੋਂ ਕੀਤੇ ਵਿਆਪਕ ਪ੍ਰਬੰਧਾਂ ਦੀ ਸ਼ਰਧਾਲੂਆਂ ਨੇ ਕੀਤੀ ਸ਼ਲਾਘਾ

ਪਿੰਡ ਅਜਨੌਦਾ ਕਲਾਂ ਤੋਂ ਪੁੱਜੀ ਮਨਪ੍ਰੀਤ ਕੌਰ ਨੇ ਸੁਰੱਖਿਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਸਤੈਦ ਸੁਰੱਖਿਆ ਮੁਲਾਜਮਾਂ ਤੇ ਸੀਸੀਟੀਵੀ ਕੈਮਰਿਆਂ ਕਰਕੇ ਕੋਈ ਮਾੜਾ ਅਨਸਰ ਮੰਦਿਰ ‘ਚ ਕੋਈ ਗ਼ਲਤ ਹਰਕਤ ਕਰਦਾ ਤੁਰੰਤ ਕਾਬੂ ‘ਚ ਆ ਜਾਵੇਗਾ । ਬਿਸ਼ਨ ਨਗਰ ਦੇ ਗੋਪਾਲ ਕ੍ਰਿਸ਼ਨ ਨੇ ਮੰਦਿਰ ‘ਚ ਹਵਨ ਕਰਵਾ ਕੇ ਆਪਣੇ ਪਰਿਵਾਰ ਦੀ ਸੁੱਖ ਸ਼ਾਂਤੀ ਦੀ ਕੀਤੀ ਪ੍ਰਾਰਥਨਾ ਬਾਰੇ ਦੱਸਦਿਆਂ ਕਿਹਾ ਕਿ ਮੰਦਿਰ ਪ੍ਰਬੰਧਕਾਂ ਤੇ ਪੁਜਾਰੀਆਂ ਵੱਲੋਂ ਹਵਨ ਦੇ ਪ੍ਰਬੰਧਾਂ ਨੂੰ ਦੇਖਕੇ ਉਨ੍ਹਾਂ ਨੂੰ ਬਹੁਤ ਤਸੱਲੀ ਹੋਈ ਹੈ ।

ਰਾਜਪੁਰਾ ਦੀ ਮਨਜੀਤ ਕੌਰ ਨੇ ਮੰਦਿਰ ਵਿਖੇ ਤਿੰਨ ਸਮੇਂ ਵਰਤਾਏ ਜਾਂਦੇ ਭੰਡਾਰੇ ‘ਚ ਲੰਗਰ ਛਕਦਿਆਂ ਲੰਗਰ ਦੀ ਗੁਣਵੱਤਾ ਦੀ ਸ਼ਲਾਘਾ ਕੀਤੀ

ਰਾਜਪੁਰਾ ਦੀ ਮਨਜੀਤ ਕੌਰ ਨੇ ਮੰਦਿਰ ਵਿਖੇ ਤਿੰਨ ਸਮੇਂ ਵਰਤਾਏ ਜਾਂਦੇ ਭੰਡਾਰੇ ‘ਚ ਲੰਗਰ ਛਕਦਿਆਂ ਲੰਗਰ ਦੀ ਗੁਣਵੱਤਾ ਦੀ ਸ਼ਲਾਘਾ ਕੀਤੀ । ਜਦਕਿ ਬਾਲ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਵੱਲੋਂ ਲੰਗਰ ਸੇਵਾ ‘ਚ ਆਪਣਾ ਯੋਗਦਾਨ ਪਾਉਣ ਬਾਰੇ ਦੱਸਿਆ ਕਿ ਉਨ੍ਹਾਂ ਨੂੰ ਸੇਵਾ ਕਰਨ ਦਾ ਅਜਿਹਾ ਮੌਕਾ ਮਿਲਣਾ ਉਨ੍ਹਾਂ ਲਈ ਚੰਗੇ ਕਰਮਾਂ ਦੀ ਗੱਲ ਹੈ । ਪਿੰਡ ਮੰਡੀ ਤੋਂ ਜੱਸ ਨੇ ਸੈਲਫ਼ੀ ਪੁਆਇੰਟ ਤੇ ਸਜਾਵਟ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਮੰਦਿਰ ਵਿਖੇ ‘ਜੈ ਮਾਤਾ’ ਦੇ ਸੈਲਫ਼ੀ ਪੁਆਇੰਟ ਸ਼ਰਧਾਲੂਆਂ ਤੇ ਖਾਸ ਕਰਕੇ ਬੱਚਿਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ ।

ਇਸੇ ਦੌਰਾਨ ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ. ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ ‘ਚ ਸ਼ਰਧਾਲੂਆਂ ਵੱਲੋਂ ਦਰਸ਼ਨ ਕਰਨ ਲਈ ਲਾਇਨਾਂ, ਧਾਰਮਿਕ ਭਜਨ, ਹਵਨ, ਸੁਰੱਖਿਆ, ਲੰਗਰ, ਵੀਲ੍ਹ ਚੇਅਰ, 2 ਹੈਲਪ ਡੈਸਕ, ਸਾਫ਼-ਸਫ਼ਾਈ, ਸ਼ਰਧਾਲੂਆਂ ਲਈ ਲੋੜੀਂਦੀ ਜਾਣਕਾਰੀ ਦੀ ਅਨਾਊਂਸਮੈਂਟ, ਮੈਡੀਕਲ ਟੀਮ, ਲੋੜਵੰਦ ਸ਼ਰਧਾਲੂਆਂ ਲਈ ਵੀਲ੍ਹਚੇਅਰ ਦੇ ਵੀ ਪ੍ਰਬੰਧ ਹਨ ।

ਸੁਰੱਖਿਆ ਲਈ 135 ਸੁਰੱਖਿਆ ਮੁਲਾਜਮ ਤੇ 75 ਸੀ. ਸੀ. ਟੀ. ਵੀ. ਕੈਮਰਅਿਾਂ ਸਮੇਤ 125 ਸਫਾਈ ਸੇਵਾਦਾਰ ਤਾਇਨਾਤ ਕੀਤੇ ਗਏ ਹਨ

ਇਸੇ ਦੌਰਾਨ ਏ. ਡੀ. ਸੀ. ਸਿਮਰਪ੍ਰੀਤ ਕੌਰ (A. D. C. Simarpreet Kaur) ਨੇ ਦੱਸਿਆ ਕਿ ਸੁਰੱਖਿਆ ਲਈ 135 ਸੁਰੱਖਿਆ ਮੁਲਾਜਮ ਤੇ 75 ਸੀ. ਸੀ. ਟੀ. ਵੀ. ਕੈਮਰਅਿਾਂ ਸਮੇਤ 125 ਸਫਾਈ ਸੇਵਾਦਾਰ ਤਾਇਨਾਤ ਕੀਤੇ ਗਏ ਹਨ । ਇਸ ਤੋਂ ਬਿਨ੍ਹਾਂ ਮੰਦਿਰ ਦੀ ਬਾਹਰੀ ਸੁਰੱਖਿਆ ਲਈ ਪਟਿਆਲਾ ਪੁਲਿਸ ਤੇ ਸੀ. ਆਰ. ਪੀ. ਐਫ਼. ਦੇ ਜਵਾਨ ਵੀ ਤਾਇਨਾਤ ਹਨ ਤੇ ਮੰਦਿਰ ਦੇ ਹਰ ਕੋਨੇ ‘ਚ ਪੁਰਸ਼ ਤੇ ਮਹਿਲਾ ਪੁਲਸ ਮੁਲਾਜਮਾਂ ਦੀ ਵਿਸ਼ੇਸ਼ ਤਾਇਨਾਤੀ ਕੀਤੀ ਗਈ ਹੈ ।

Read More : ਮੇਅਰ ਤੇ ਡੀ. ਸੀ. ਵੱਲੋਂ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਜਾਇਜ਼ਾ

ਅਜਨੌਂਦਾਕਲਾਂ ਦਾ 100 ਵਾਂ ਰਵਾਇਤੀ ਕੁਸ਼ਤੀ ਦੰਗਲ 28 ਸਤੰਬਰ ਨੂੰ

0

ਨਾਭਾ, 26 ਸਤੰਬਰ 2025 : ਗ੍ਰਾਮ ਪੰਚਾਇਤ ਅਜਨੋਦਾ ਕਲਾਂ (Gram Panchayat Ajnoda Kalan) ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 100ਵਾਂ ਰਵਾਇਤੀ ਕੁਸ਼ਤੀ ਦੰਗਲ (100th traditional wrestling match) ਕਰਵਾਇਆ ਜਾ ਰਿਹਾ ਹੈ, ਜਿਸ ਪੋਸਟਰ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਡਾਕਟਰ ਬਲਵੀਰ ਸਿੰਘ ਵਲੋਂ ਕੀਤਾ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਮਨਜਿੰਦਰ ਸਿੰਘ ਮਿੰਦਾ ਨੇ ਦੱਸਿਆ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਰਵਾਇਤੀ ਕੁਸ਼ਤੀ ਦੰਗਲ 28 ਸਤੰਬਰ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ ।

ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨੇ ਕੀਤਾ ਪੋਸਟਰ ਰਲੀਜ

ਇਸ ਕੁਸ਼ਤੀ ਦੰਗਲ ਵਿੱਚ ਸਿਰਫ ਸੱਦੇ ਹੋਏ ਪਹਿਲਵਾਨਾਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ (Wrestling will be held)। ਇਸ ਕੁਸ਼ਤੀ ਦੰਗਲ ਵਿਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ (Chief Guest Cabinet Minister Dr. Balvir Singh) ਹੋਣਗੇ ਤੇ ਪ੍ਰਧਾਨਗੀ ਜਸਕਿਰਨਜੀਤ ਸਿੰਘ ਤੇਜਾ (ਪੀ. ਪੀ. ਐਸ.) ਕਰਨਗੇ ਅਤੇ ਇਸ ਕੁਸ਼ਤੀ ਦੰਗਲ ਵਿਚ ਨਾਮੀ ਪਹਿਲਵਾਨ ਅਪਣੇ ਜੌਹਰ ਦਿਖਾਉਣਗੇ ਤੇ ਜੇਤੂ ਪਹਿਲਵਾਨਾਂ ਨੂੰ ਵੱਡੇ ਇਨਾਮ ਨਾਲ ਸਨਮਾਨਿਤ ਜਾਵੇਗਾ । ਇਸ ਮੋਕੇ ਉਨਾ ਨਾਲ ਬਲਾਕ ਪ੍ਰਧਾਨ ਹੇਮ ਰਾਜ, ਮੈਂਬਰ ਕਰਮਜੀਤ ਸਿੰਘ, ਪਰਦੀਪ ਸਿੰਘ ਤੇਜੇ, ਤਰਨਵੀਰ ਸਿੰਘ, ਗੁਰਜਿੰਦਰ ਸਿੰਘ, ਹਰਵਿੰਦਰ ਸਿੰਘ, ਸੁਖਚੈਨ ਸਿੰਘ, ਰਾਮਚੰਦ, ਕੁਲਦੀਪ ਸਿੰਘ, ਪਾਲੀ ਕਬੱਡੀ ਕੋਚ, ਸਰਪ੍ਰੀਤ ਸਿੰਘ ਤੇਜੇ, ਗੁਰਮੀਤ ਸਿੰਘ ਮੀਤਾ ਆਦਿ ਪ੍ਰਬੰਧਕ ਹਾਜ਼ਰ ਸਨ ।

Read More :  ਹਰੀਗੜ ਵਿਖੇ ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਹੋਇਆ ਸ਼ਾਨੋ ਸ਼ੋਕਤ ਨਾਲ ਸਮਾਪਤ

ਸਿੱਧੂ ਮੂਸੇਵਾਲਾ ਕਤਲ ਮਾਮਲਾ ’ਚ ਅਗਲੀ ਸੁਣਵਾਈ 10 ਅਕਤੂਬਰ ਨੂੰ

0
Sidhu Moosewala

ਮਾਨਸਾ, 26 ਸਤੰਬਰ 2025 : ਪੰਜਾਬ ਦੇ ਜਿ਼ਲਾ ਮਾਨਸਾ ਦੇ ਵਸਨੀਕ ਤੇ ਪ੍ਰਸਿੱਧ ਕਲਾਕਾਰ ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਦੀ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ । ਹਾਲਾਂਕਿ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ, ਜਿਸ ਕਾਰਨ ਅੱਜ ਇੱਕ ਪੁਲਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਗਵਾਹੀ ਦਿੱਤੀ ।

ਅਦਾਲਤ ਨੇ ਕੀਤੀ ਹੈ ਅਗਲੀ ਸੁਣਵਾਈ 10 ਅਕਤੂਬਰ ਨੂੰ ਤੈਅ

ਅਦਾਲਤ ਨੇ ਅਗਲੀ ਸੁਣਵਾਈ 10 ਅਕਤੂਬਰ (Next hearing on October 10) ਨੂੰ ਤੈਅ ਕੀਤੀ ਹੈ । ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿੱਚ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ । ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਅਤੇ ਗੋਲਡੀ ਬਰਾੜ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ । ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ 30 ਤੋਂ ਵੱਧ ਮੁਲਜ਼ਮ ਸ਼ਾਮਲ ਹਨ ਅਤੇ ਮੁਕੱਦਮਾ ਮਾਨਸਾ ਦੀ ਅਦਾਲਤ ਵਿੱਚ ਚੱਲ ਰਿਹਾ ਹੈ । ਸਿੱਧੂ ਮੂਸੇਵਾਲਾ ਦੇ ਪਿਤਾ ਮੁਤਾਬਕ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਸ਼ਾਂਤੀ ਮਿਲੇਗੀ ।

Read More : ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਹਵੇਲੀ ਪੁੱਜੇ ਪ੍ਰਸ਼ੰਸਕ; ਮਨਾਇਆ ਜਨਮਦਿਨ

ਏਜਾਈਲ ਕੰਪਨੀ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 29 ਸਤੰਬਰ ਨੂੰ 

0
placement camp
ਸੰਗਰੂਰ, 26 ਸਤੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau,) ਸੰਗਰੂਰ ਵੱਲੋਂ ਏਜਾਈਲ ਕੰਪਨੀ ਨਾਲ ਤਾਲਮੇਲ ਕਰਕੇ 29 ਸਤੰਬਰ (September 29) ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ (Placement camp)  ਲਗਾਇਆ ਜਾ ਰਿਹਾ ਹੈ ।

ਕੰਪਨੀ ਵੱਲੋਂ ਲਈ ਜਾਵੇਗੀ ਵੈਲਨੇਸ ਅਡਵਾਈਜਰ (ਕੇਵਲ ਲੜਕੀਆਂ ਲਈ) ਦੀ ਅਸਾਮੀ ਲਈ ਇੰਟਰਵਿਊ

ਇਸ ਸਬੰਧੀ ਕੰਪਨੀ ਵੱਲੋਂ ਵੈਲਨੇਸ ਅਡਵਾਈਜਰ (ਕੇਵਲ ਲੜਕੀਆਂ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ । ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ, 12ਵੀਂ, ਗਰੈਜੂਏਟ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 18 ਤੋਂ 26 ਸਾਲ ਹੋਣੀ ਚਾਹੀਦੀ ਹੈ ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।

ਉਦਯੋਗਪਤੀਆਂ ਨੂੰ ਜ਼ਿਲ੍ਹਾ ਸੰਗਰੂਰ ਵਿੱਚੋਂ ਹੀ ਪਰਾਲੀ ਦੀਆਂ ਗੰਢਾਂ ਖਰੀਦਣ ਦੀ ਹਦਾਇਤ

0
Preventing stubble burning

ਸੰਗਰੂਰ, 26 ਸਤੰਬਰ2025 : ਪਰਾਲੀ ਫੂਕੇ ਜਾਣ ਨੂੰ ਰੋਕਣ (Preventing stubble burning) ਅਤੇ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਲਈ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਐੱਸ. ਪੀ. (ਡੀ) ਦਵਿੰਦਰ ਅੱਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਦਯੋਗਪਤੀਆਂ ਅਤੇ ਬੇਲਰ ਮਾਲਕਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ।

ਫਸਲ ਵੱਢੇ ਜਾਣ ਦੇ 8 ਤੋਂ 10 ਦਿਨਾਂ ਵਿੱਚ ਪਰਾਲੀ ਦੀਆਂ ਗੰਢਾਂ ਬਨਾਉਣੀਆਂ ਬਣਾਈਆਂ ਜਾਣ ਯਕੀਨੀ

ਬੈਂਬੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਉਦਯੋਗਪਤੀ ਸਿਰਫ਼ ਜ਼ਿਲ੍ਹਾ ਸੰਗਰੂਰ ਵਿੱਚੋਂ ਹੀ ਪਰਾਲੀ ਦੀਆਂ ਗੰਢਾਂ ਖਰੀਦਣ ਤਾਂ ਜੋ ਇਸ ਪਹਿਲਕਦਮੀ ਦੇ ਲਾਭ ਸਿਰਫ਼ ਜ਼ਿਲ੍ਹੇ ਵਿੱਚ ਹੀ ਰਹਿਣ । ਬੇਲਰ ਮਾਲਕਾਂ (Baler owners) ਨੂੰ ਹਦਾਇਤ ਦਿੱਤੀ ਗਈ ਕਿ ਉਹ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਗੰਢਾਂ ਬਣਾਉਣ ਵਿੱਚ ਪਹਿਲ ਦੇਣ । ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਫਸਲ ਵੱਢੇ ਜਾਣ ਤੋਂ 8 ਤੋਂ 10 ਦਿਨਾਂ ਵਿੱਚ ਪਰਾਲੀ ਦੀਆਂ ਗੰਢਾਂ ਹਰ ਹਾਲ ਬਣਾਈਆਂ ਜਾਣ ।

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਐੱਸ. ਪੀ. ਦਵਿੰਦਰ ਅੱਤਰੀ ਵੱਲੋਂ ਉਦਯੋਗਪਤੀਆਂ ਅਤੇ ਬੇਲਰ ਮਾਲਕਾਂ ਨਾਲ ਪਰਾਲੀ ਪ੍ਰਬੰਧਨ ਬਾਬਤ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਨੇ ਉਦਯੋਗਪਤੀਆਂ, ਬੇਲਰ ਮਾਲਕਾਂ ਅਤੇ ਕਿਸਾਨਾਂ ਦੇ ਵਿਚਕਾਰ ਸਹੀ ਸਹਿਯੋਗ ਅਤੇ ਤਾਲਮੇਲ ‘ਤੇ ਜ਼ੋਰ ਦਿੱਤਾ, ਤਾਂ ਜੋ ਪਰਾਲੀ ਪ੍ਰਬੰਧਨ ਠੀਕ ਢੰਗ ਨਾਲ ਹੋ ਸਕੇ । ਜ਼ਿਲ੍ਹਾ ਪ੍ਰਸ਼ਾਸਨ ਗੰਢਾਂ ਰੱਖਣ ਸਬੰਧੀ ਦਰਪੇਸ਼ ਦਿੱਕਤਾਂ ਦੂਰ ਕਰਨ ਲਈ ਵੀ ਵਚਨਬੱਧ ਹੈ ਤੇ ਇਸ ਸਬੰਧੀ ਪੂਰਨ ਸਹਿਯੋਗ ਦਿੱਤਾ ਜਾਵੇਗਾ ।

ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਪਰਾਲੀ ਸੜਨ ਦੇ ਵਾਤਾਵਰਨ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਅਸਰਾਂ ਬਾਰੇ ਜਾਗਰੂਕ

ਬੈਂਬੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸੜਨ ਦੇ ਵਾਤਾਵਰਨ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਅਸਰਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਟਿਕਾਊ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਦਯੋਗਪਤੀਆਂ ਅਤੇ ਬੇਲਰ ਮਾਲਕਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇਗਾ ਤਾਂ ਜੋ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਹੋ ਸਕੇ ਅਤੇ ਇਸ ਨੂੰ ਸੜਨ ਦੀ ਲੋੜ ਹੀ ਖਤਮ ਹੋ ਜਾਵੇ ।

ਪੁਲਸ ਪਰਾਲੀ ਫੂਕਣ ਖ਼ਿਲਾਫ਼ ਜ਼ੀਰੋ-ਟਾਲਰੈਂਸ ਨੀਤੀ ਅਪਣਾਏਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ

ਇਸ ਮੌਕੇ ਐਸ. ਪੀ. ਦਵਿੰਦਰ ਅੱਤਰੀ (S. P. Davinder Attri) ਨੇ ਇਸ ਬਾਬਤ ਨਿਗਰਾਨੀ ਅਤੇ ਲੋੜ ਅਨੁਸਾਰ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਬਾਰੇ ਵਿਸਥਾਰ ਨਾਲ ਦੱਸਿਆ । ਉਨ੍ਹਾਂ ਕਿਹਾ ਕਿ ਪੁਲਸ ਪਰਾਲੀ ਫੂਕਣ ਖ਼ਿਲਾਫ਼ ਜ਼ੀਰੋ-ਟਾਲਰੈਂਸ ਨੀਤੀ ਅਪਣਾਏਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ । ਪੁਲਸ ਟੀਮਾਂ ਤੀਬਰ ਪੈਟ੍ਰੋਲਿੰਗ ਅਤੇ ਨਿਗਰਾਨੀ ਕਰਨਗੀਆਂ ਤੇ ਕਿਸੇ ਨੂੰ ਵੀ ਪਰਾਲੀ ਨੂੰ ਅੱਗ ਨਹੀਂ ਲਾਉਣ ਦਿੱਤੀ ਜਾਵੇਗੀ । ਪੁਲਸ ਵੀ ਕਿਸਾਨਾਂ ਨੂੰ ਇਸ ਬਾਬਤ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਲਗਾਤਾਰ ਕੰਮ ਕਰੇਗੀ ਅਤੇ ਪਰਾਲੀ ਫੂਕਣ ਦੀ ਪ੍ਰਥਾ ਖਤਮ ਕੀਤੀ ਜਾਵੇਗੀ ।

ਮੀਟਿੰਗ ਸਾਰੇ ਹਿੱਸੇਦਾਰਾਂ ਦੀ ਇਸ ਰਾਏ ਨਾਲ ਸਮਾਪਤ ਹੋਈ ਕਿ ਉਹ ਸਾਰੇ ਵਾਤਾਵਰਨ ਪੱਖੀ ਪਰਾਲੀ ਪ੍ਰਬੰਧਨ ਨੂੰ ਲਾਗੂ ਕਰਨ ਵਿੱਚ ਪੂਰਾ ਸਹਯੋਗ ਦੇਣਗੇ

ਮੀਟਿੰਗ ਸਾਰੇ ਹਿੱਸੇਦਾਰਾਂ ਦੀ ਇਸ ਰਾਏ ਨਾਲ ਸਮਾਪਤ ਹੋਈ ਕਿ ਉਹ ਸਾਰੇ ਵਾਤਾਵਰਨ ਪੱਖੀ ਪਰਾਲੀ ਪ੍ਰਬੰਧਨ ਨੂੰ ਲਾਗੂ ਕਰਨ ਵਿੱਚ ਪੂਰਾ ਸਹਯੋਗ ਦੇਣਗੇ । ਬੈਂਬੀ ਅਤੇ ਅੱਤਰੀ ਨੇ ਕਿਸਾਨਾਂ-ਉਦਯੋਗਪਤੀਆਂ ਅਤੇ ਬੇਲਰ ਮਾਲਕਾਂ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਵਾਤਾਵਰਨ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ । ਮੀਟਿੰਗ ਵਿੱਚ ਵੱਖ-ਵੱਖ ਉਦਯੋਗਿਕ ਯੂਨਿਟਾਂ ਦੇ ਨੁਮਾਇੰਦੇ, ਬੇਲਰ ਮਾਲਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Read More : ਵਧੀਕ ਡਿਪਟੀ ਕਮਿਸ਼ਨਰ ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ

ਬੁਖ਼ਾਰ ਅਤੇ ਚਿਕਨਗੁਨੀਆ ਦੇ ਇਲਾਜ ਤੇ ਬਚਾਅ ਲਈ ਨਹੀਂ ਛੱਡੀ ਜਾ ਰਹੀ ਕੋਈ ਕਸਰ

0
Aman Arora

ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ 2025 : ਸੁਨਾਮ (Sunam) ਸ਼ਹਿਰ ਵਿੱਚ ਬੁਖ਼ਾਰ ਅਤੇ ਚਿਕਨਗੁਨੀਆ ਦੇ ਸ਼ੱਕੀ ਮਾਮਲਿਆਂ ਦੇ ਮੱਦੇਨਜ਼ਰ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਸਿਹਤ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਥਿਤੀ ਦੀ ਸਮੀਖਿਆ ਕਰਨ ਅਤੇ ਤੁਰੰਤ ਲੋੜੀਂਦੀ ਕਾਰਵਾਈ ਕਰਨ ਲਈ ਵੀਡੀਓ ਕਾਨਫਰੰਸ ਜ਼ਰੀਏ ਵਰਚੂਅਲ ਮੀਟਿੰਗ (Virtual meeting via video conference) ਕੀਤੀ ।

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸੁਨਾਮ ਵਾਸੀਆਂ ਦੀ ਸਿਹਤ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ

ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਥਾਨਕ ਸਰਕਾਰਾਂ ਕੁਲਵੰਤ ਸਿੰਘ, ਸਿਹਤ ਡਾਇਰੈਕਟਰ ਡਾਕਟਰ ਹਿਤੇਂਦਰ ਕੌਰ, ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਅਮਿਤ ਬੈਂਬੀ, ਸੀ. ਐਮ. ਓ. ਸੰਗਰੂਰ ਡਾ. ਅਮਰਜੀਤ ਕੌਰ, ਜ਼ਿਲ੍ਹਾ ਐਪੇਡੀਮੌਲੋਜਿਸਟ ਡਾ. ਉਪਾਸਨਾ, ਐਸ. ਡੀ. ਐਮ. ਸੁਨਾਮ ਡਾ. ਪਰਮੋਦ ਸਿੰਗਲਾ, ਇੰਚਾਰਜ ਐਸ. ਐਮ. ਓ. ਸੁਨਾਮ ਡਾ. ਅਮਿਤ ਸਿੰਗਲਾ, ਡਾ. ਰਾਹੁਲ ਗੁਪਤਾ (ਐਮ. ਡੀ. ਮੈਡੀਸਨ), ਡਾ. ਹਿਮਾਂਸ਼ੂ (ਐਮ. ਡੀ. ਮੈਡੀਸਨ), ਡਾ. ਇੰਦਰਮੰਜੋਤ ਸਿੰਘ (ਐਮ.ਡੀ. ਪੀਡੀਆਟ੍ਰਿਕਸ), ਡਾ. ਪ੍ਰਭਜੋਤ ਸਿੰਘ (ਨੋਡਲ ਅਫਸਰ), ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ ਦੇ ਨਾਲ ਨਾਲ ਸਿਹਤ, ਸਿਵਲ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਹੋਰ ਅਧਿਕਾਰੀ ਮੌਜੂਦ ਸਨ ।

ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ ਦੀ ਵਿਭਾਗਾਂ ਨਾਲ ਤਾਲਮੇਲ ਕਰਨ ਅਤੇ ਸਥਿਤੀ ਉੱਤੇ ਨਿੱਜੀ ਤੌਰ ਉੱਤੇ ਨਜ਼ਰ ਰੱਖਣ ਦੀ ਵੀ ਡਿਊਟੀ ਲਗਾਈ

ਮੀਟਿੰਗ ਦੌਰਾਨ ਅਮਨ ਅਰੋੜਾ ਨੇ ਸੁਨਾਮ ਦੇ ਲੋਕਾਂ ਦੀ ਸਿਹਤ ਸਥਿਤੀ ‘ਤੇ ਸਰਗਰਮ ਅਤੇ ਬਹੁ-ਵਿਭਾਗੀ ਪਹੁੰਚ ਅਪਣਾਉਣ ਦੀ ਤੁਰੰਤ ਲੋੜ ਉਤੇ ਜ਼ੋਰ ਦਿੱਤਾ । ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ (Instructions to the Health Department) ਕੀਤੀ ਕਿ ਨਿਗਰਾਨੀ ਅਤੇ ਵਾਰਡ-ਵਾਰ ਬੁਖ਼ਾਰ ਸਰਵੇਖਣ ਤੀਬਰ ਕੀਤੇ ਜਾਣ, ਹਸਪਤਾਲਾਂ ਵਿੱਚ ਦਵਾਈਆਂ, ਡਾਇਗਨੋਸਟਿਕ ਕਿਟਾਂ ਅਤੇ ਮੈਨਪਾਵਰ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਅਤੇ ਸਮੇਂ-ਸਿਰ ਇਲਾਜ ਲਈ ਜਾਗਰੂਕ ਕਰਨ ਲਈ ਕਮਿਊਨਿਟੀ ਪੱਧਰ ‘ਤੇ ਵਿਸਥਾਰਿਤ ਜਾਗਰੂਕਤਾ ਮੁਹਿੰਮ ਚਲਾਈ ਜਾਵੇ ।

ਸਿਹਤ ਮੰਤਰੀ ਨੇ ਦਵਾਇਆ ਸਿਹਤ ਵਿਭਾਗ ਵੱਲੋਂ ਪੂਰਾ ਸਹਿਯੋਗ ਯਕੀਨੀ ਬਣਾਉਣ ਦਾ ਭਰੋਸਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ (Health Minister Dr. Balbir Singh) ਨੇ ਸਿਹਤ ਵਿਭਾਗ ਵੱਲੋਂ ਪੂਰਾ ਸਹਿਯੋਗ ਯਕੀਨੀ ਬਣਾਉਣ ਦਾ ਭਰੋਸਾ ਦਵਾਇਆ ਅਤੇ ਜਲਦੀ ਪਛਾਣ ਅਤੇ ਸਮੇਂ-ਸਿਰ ਇਲਾਜ ਦੀ ਮਹੱਤਤਾ ਉੱਤੇ ਰੌਸ਼ਨੀ ਪਾਈ । ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੌਸਮੀ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਉੱਤੇ ਜ਼ਮੀਨੀ ਪੱਧਰ ਉੱਤੇ ਕੰਮ ਜਾਰੀ ਹੈ । ਉਹਨਾਂ ਭਰੋਸਾ ਦਿੱਤਾ ਕਿ ਸ਼ਹਿਰ ਸੁਨਾਮ ਵਿੱਚ ਪੈਦਾ ਹੋਈ ਸਥਿਤੀ ਨੂੰ ਵੀ ਜਲਦ ਹੀ ਪੂਰੀ ਤਰ੍ਹਾਂ ਕਾਬੂ ਵਿੱਚ ਕਰ ਲਿਆ ਜਾਵੇਗਾ । ਉਹਨਾਂ ਕਿਹਾ ਕਿ ਹੁਣ ਅਜਿਹੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ ।

ਸੁਨਾਮ ਫੌਗਿੰਗ ਵਿਆਪਕ ਪੱਧਰ ਉੱਤੇ ਹੈ ਜਾਰੀ

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਦੱਸਿਆ ਕਿ ਸੁਨਾਮ ਫੌਗਿੰਗ ਵਿਆਪਕ ਪੱਧਰ ਉੱਤੇ ਜਾਰੀ ਹੈ ।  ਸੈਨੀਟੇਸ਼ਨ ਅਤੇ ਵੈਕਟਰ ਕੰਟਰੋਲ ਮੁਹਿੰਮਾਂ ਵੀ ਜੰਗੀ ਪੱਧਰ ਉੱਤੇ ਜਾਰੀ ਹਨ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਅਧਿਕਾਰੀ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਅਲਰਟ ‘ਤੇ ਰਹਿਣ । ਉਨ੍ਹਾਂ ਨੇ ਭਰੋਸਾ ਦਵਾਇਆ ਕਿ ਰਾਜ ਸਰਕਾਰ ਲੋਕ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਚੁਣੌਤੀ ਦਾ ਮੁਕਾਬਲਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਲੋਕਾਂ ਨੂੰ ਇਸ ਸੰਬੰਧੀ ਸਾਹਮਣੇ ਆ ਰਹੀਆਂ ਅਫ਼ਵਾਹਾਂ ਤੋਂ ਵੀ ਸੁਚੇਤ ਰਹਿਣ ਲਈ ਕਿਹਾ ।

ਮੀਟਿੰਗ ਦਾ ਸਮਾਪਨ ਹੋਇਆ ਪ੍ਰਸ਼ਨ-ਉੱਤਰ ਸੈਸ਼ਨ ਨਾਲ

ਮੀਟਿੰਗ ਦਾ ਸਮਾਪਨ ਪ੍ਰਸ਼ਨ-ਉੱਤਰ ਸੈਸ਼ਨ ਨਾਲ ਹੋਇਆ, ਜਿਸ ਦੌਰਾਨ ਸਾਰੇ ਸਬੰਧਤ ਵਿਅਕਤੀਆਂ ਦੀ ਜ਼ਿੰਮੇਵਾਰੀ ਸਪੱਸ਼ਟ ਤੌਰ ‘ਤੇ ਨਿਰਧਾਰਿਤ ਕੀਤੀ ਗਈ ਤਾਂ ਜੋ ਰੋਕਥਾਮੀ ਅਤੇ ਇਲਾਜੀ ਉਪਾਵਾਂ ਨੂੰ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ । ਅਮਨ ਅਰੋੜਾ ਨੇ ਸੁਨਾਮ ਵਾਸੀਆਂ ਨੂੰ ਹੋਰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ (Punjab Government) ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ । ਇਸ ਮੌਕੇ ਉਹਨਾਂ ਆਪਣੇ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ ਦੀ ਸਮੂਹ ਵਿਭਾਗਾਂ ਨਾਲ ਤਾਲਮੇਲ ਕਰਨ ਅਤੇ ਸਥਿਤੀ ਉੱਤੇ ਨਿੱਜੀ ਤੌਰ ਉੱਤੇ ਨਜ਼ਰ ਰੱਖਣ ਦੀ ਵੀ ਡਿਊਟੀ ਲਗਾਈ ।

Read More : ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ : ਅਮਨ ਅਰੋੜਾ