Home Blog Page 497

ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ

0
commit suicide

ਨਾਭਾ, 7 ਜੁਲਾਈ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 324 (4) ਬੀ. ਐਨ. ਐਸ. ਤਹਿਤ ਫੇਟ ਮਾਰ ਕੇ ਮੌਤ ਦੇ ਘਾਟ (Beaten to death) ਉਤਾਰਨ ਤੇ ਕੇਸ ਦਰਜ ਕੀਤਾ ਗਿਆ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਖਚੈਨ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਲੁਬਾਣਾ ਟੈਕੂ ਥਾਣਾ ਸਦਰ ਨਾਭਾ ਨੇ ਦੱਸਿਆ ਕਿ 5 ਜੁਲਾਈ 2025 ਨੂੰ ਉਸਦਾ ਭਰਾ ਹਰਪ੍ਰੀਤ ਸਿੰਘ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਪਿੰਡ ਮੰਡੋੜ ਕੋਲ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਹੀਕਲ ਡਰਾਇਵਰ (unidentified vehicle driver) ਨੇ ਲਾਪ੍ਰਵਾਹੀ ਨਾਲ ਫੇਟ ਮਾਰ ਦਿੱਤੀ, ਜਿਸ ਕਾਰਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਤਿੰਨ ਵਿਰੁੱਧ ਲੁੱਟ ਖੋਹ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ

ਗੋਲੀਆਂ ਮਾਰ ਕੇ ਟੇਲਰ ਸ਼ੋਅਰੂਮ ਮਾਲਕ ਦਾ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ.ਤ.ਲ

0
Tailor showroom owner shot dead

ਅਬੋਹਰ, 7 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅਬੋਹਰ ਵਿਖੇ ਇਕ ਪ੍ਰਸਿੱਧ ਟੇਲਰ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦਾ ਸੋਮਵਾਰ ਵਾਲੇ ਦਿਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕ. ਤ. ਲ ਕਰ ਦਿੱਤਾ ਗਿਆ ਹੈ ।

ਕਿਹੜੇ ਸ਼ੋਅਰੂਮ ਦੇ ਮਾਲਕ ਦਾ ਹੋਇਆ ਹੈ ਕਤਲ

ਅਬੋਹਰ ਵਿਖੇ ਕੁੜ੍ਹਤੇ ਪਜਾਮੇ ਦੀ ਸਿਲਾਈ ਲਈ ਮੰਨੇ ਪ੍ਰਮੰਨੇ ਸ਼ੋਅਰੂਮ ਨਿਊ ਵੀਲਰ ਵੈਲ ਦੇ ਮਾਲਕ ਸੰਜੇ ਵਰਮਾ ਦਾ ਕ. ਤ. ਲ ਉਸ ਵੇਲੇ ਹੋਇਆ ਜਦੋਂ ਉਹ ਰੋਜ਼ਾਨਾ ਵਾਂਗ ਹੀ ਆਪਣੇ ਸ਼ੋਅਰੂਮ ਤੇ ਪਹੁੰਚੇ ਸਨ ਤੇ ਇਸ ਦੌਰਾਨ ਹੀ ਪਹਿਲਾਂ ਤੋਂ ਹੀ ਰੇਕੀ ਕਰ ਰਹੇ ਤਿੰਨ ਨੌਜਵਾਨਾਂ ਨੇ ਅ ਕੇ ਸੰਜੇ ਵਰਮਾ ਨੂੰ ਘੇਰ ਲਿਆ ਤੇ ਫਿਰ ਤਾਬੜ ਤੋੜ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ ।

ਸੰਜੇ ਵਰਮਾ ਨੂੰ ਲਿਜਾਇਆ ਗਿਆ ਹਸਪਤਾਲ ਪਰ ਉਹ ਤੋੜ ਚੁੱਕੇ ਸਨ ਦਮ

ਪ੍ਰਸਿੱਧ ਟੇਲਰ ਸ਼ੋਅਰੂਮ ਦੇ ਜਿਸ ਮਾਲਕ ਸੰਜੇ ਵਰਮਾ ਦਾ ਗੋਲੀਆਂ ਮਾਰ ਕੇ ਕ. ਤ. ਲ ਕੀਤਾ ਗਿਆ ਹੈ ਨੂੰ ਬਚਾਉਣ ਲਈ ਇਲਾਜ ਵਾਸਤੇ ਹਸਪਤਾਲ ਲਿਜਾਇਆ ਗਿਆ ਪਰ ਗੋਲੀਆਂ ਲੱਗਣ ਕਾਰਨ ਉਹ ਇੰਨੇ ਜਿ਼ਆਦਾ ਫੱਟੜ ਹੋ ਚੁੱਕੇ ਸਨ ਕਿ ਉਨ੍ਹਾਂ ਦੀ ਅਖੀਰਕਾਰ ਮੌਤ ਹੀ ਹੋ ਗਈ ।

ਗੋਲੀਆਂ ਮਾਰਨ ਰਹੇ ਭੱਜਣ ਵਿਚ ਕਾਮਯਾਬ

ਸੰਜੇ ਵਰਮਾ ਨੂੰ ਗੋਲੀਆਂ ਮਾਰਨ ਵਾਲੇ ਵਿਅਕਤੀ ਮੌਕੇ ਤੋਂ ਰਫੂ ਚੱਕਰ ਹੋਣ ਵਿਚ ਪੂਰੀ ਤਰ੍ਹਾਂ ਕਾਮਯਾਬ ਰਹੇ। ਜਿਨ੍ਹਾਂ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਵਲੋਂ ਪਹਿਲਾਂ ਤੋਂ ਹੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਭੱਜਣ ਲਈ ਤਿਆਰ ਕੀਤਾ ਗਿਆ ਮੋਟਰਸਾਈਕਲ ਨੇੜਲੇ ਇਕਪਾਰਕ ਵਿਖੇ ਖੜ੍ਹਾ ਕੀਤਾ ਗਿਆ ਸੀ ਤੇ ਅੰਜਾਮ ਦਿੰਦਿਆਂ ਹੀ ਮੋਟਰਸਾਈਕਲ ਤੇ ਸਵਾਰ ਹੋ ਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰਨ ਵਾਲਿਆਂ ਵਿਚੋਂ ਇਕ ਵਿਅਕਤੀ ਦਸਤਾਰਧਾਰੀ ਵੀ ਦੱਸਿਆ ਜਾ ਰਿਹਾ ਹੈ ਤੇ ਦੋ ਵਿਅਕਤੀ ਮੋਨੇ ਦੱਸੇ ਜਾ ਰਹੇ ਹਨ।

ਪੁਲਸ ਨੇ ਘਟਨਾਕ੍ਰਮ ਵਾਲੀ ਥਾਂ ਤੇ ਪਹੁੰਚ ਕਰ ਦਿੱਤੀ ਹੈ ਜਾਂਚ ਸ਼ੁਰੂ

ਸੰਜੇ ਵਰਮਾ ਦਾ ਜਿਸ ਥਾਂ ਤੇ ਕਤਲ ਹੋਇਆ ਵਾਲੀ ਥਾਂ ਤੇ ਜਾਂਚ ਕਰਨ ਲਈ ਪੁਲਸ ਵੀ ਮੌਕੇ ਤੇ ਪਹੁੰਚ ਗਈ ਤੇ ਉਸਨੇ ਜਦੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪਰਿਵਾਰਕ ਮੈਂਬਰਾਂ ਮੁਤਾਬਕ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਜਿਸ ਦੇ ਚਲਦਿਆਂ ਅਜਿਹੇ ਘਟਨਾਕ੍ਰਮ ਨੂੰ ਅੰਜਾਮ ਦੇਣ ਦਾ ਕਾਰਨ ਮੁੱਖ ਤੌਰ ਤੇ ਫਿਰੌਤੀ ਮੰਨਿਆਂ ਜਾ ਰਿਹਾ ਹੈ ।

Read More : ਅੰਮ੍ਰਿਤਸਰ ‘ਚ ਆਨਰ ਕਿਲਿੰਗ: ਪਿਓ ਨੇ ‘ਧੀ ਅਤੇ ਉਸਦੇ ਪ੍ਰੇਮੀ’ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਕੇਂਦਰੀ ਜੇਲ ਪਟਿਆਲਾ ਅੰਦਰ ਬੰਦ ਹਵਾਲਾਤੀ ਦੀ ਹੋਈ ਮੌਤ

0
Inmate dies in Patiala Central Jail

ਪਟਿਆਲਾ, 7 ਜੁਲਾਈ 2025 : ਪਟਿਆਲਾ ਦੇ ਮਿੰਨੀ ਸਕੱਤਰੇਤ ਰੋਡ ਤੇ ਬਣੀ ਕੇਂਦਰੀ ਜੇਲ ਪਟਿਆਲਾ (Central Jail Patiala) ਵਿੱਚ ਬੰਦ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਦੱਸਣਯੋਗ ਹੈ ਕਿ ਉਕਤ ਹਵਾਲਾਤੀ ਕੇਂਦਰੀ ਜੇਲ ਪਟਿਆਲਾ ਵਿਚ ਧੋਖਾਧੜੀ ਦੇ ਦੋਸ਼ ਹੇਠ ਬੰਦ ਸੀ ।

ਜੇਲ ਵਿਚ ਮਰਿਆ ਹਵਾਲਾਤੀ ਕੌਣ ਸੀ

ਕੇਂਦਰੀ ਜੇਲ ਪਟਿਆਲਾ ਵਿਚ ਬੰਦ ਹਵਾਲਾਤੀ ਸੁਖਵਿੰਦਰ ਸਿੰਘ (Prisoner Sukhwinder Singh) ਸੀ ਜੋ ਕਿ 55 ਸਾਲਾਂ ਦਾ ਸੀ ਤੇ ਪਿੰਡ ਢਕੋਲੀ ਜਿਲ੍ਹਾ ਮੁਹਾਲੀ ਦਾ ਰਹਿਣ ਹੈ । ਹਵਾਲਾਤੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸੁਖਵਿੰਦਰ ਦੀ ਮੌਤ ਮੈਡੀਕਲ ਸਹੂਲਤਾਂ ਨਾ ਮਿਲਣ ਕਾਰਨ ਹੋਈ ਹੈ।

ਹਵਾਲਾਤੀ ਨੂੰ ਮੌਕੇ ਸਿਰ ਦਿੱਤੀ ਗਈ ਸੀ ਮੈਡੀਕਲ ਸਹੂਲਤ : ਜੇਲ ਅਧਿਕਾਰੀ

ਕੇਂਦਰੀ ਜੇਲ ਪਟਿਆਲਾ ਦੇ ਅਧਿਕਾਰੀਆਂ ਨੇ ਜੇਲ ਵਿਚ ਬੰਦ ਕੈਦੀ ਸੁਖਵਿੰਦਰ ਸਿੰਘ ਦੀ ਮੌਤ ਹੋ ਜਾਣ ਤੇ ਉਸਦੇ ਪੀੜ੍ਹਤ ਪਰਿਵਾਰਕ ਮੈਂਬਰਾਂ ਵਲੋਂ ਸੁਖਵਿੰਦਰ ਸਿੰਘ ਨੂੰ ਜੇਲ ਵਿਚ ਮੈਡੀਕਲ ਸਹੂਲਤ ਨਾ ਦਿੱਤੇ ਜਾਣ (Medical facilities should not be provided.) ਦੇ ਲੱਗੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਹਵਾਲਾਤੀ ਨੂੰ ਮੌਕੇ ਸਿਰ ਮੈਡੀਕਲ ਸਹੂਲਤ ਦਿੱਤੀ ਗਈ ਸੀ ਪਰ ਉਹ ਨਹੀਂ ਬਚ ਸਕਿਆ।

ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਪਿਤਾ ਦਾ ਫੋਨ ਵੀ ਆਇਆ ਸੀ

ਜੇਲ ਵਿਚ ਬੰਦ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਪਿ੍ਰੰਸ ਨੇ ਦੱਸਿਆ ਕਿ ਉਸਦੇ ਪਿਤਾ ਜਿਥੇ ਸ਼ੂਗਰ ਦੀ ਬਿਮਾਰੀ ਨਾਲ ਪੀੜ੍ਹਤ ਸਨ, ਉਥੇ ਲੰਘੇ ਦਿਨੀਂ ਜੇਲ ਵਿਚੋਂ ਉਸਦੇ ਪਿਤਾ ਦਾ ਫੋਨ ਵੀ ਆਇਆ ਸੀ ਕਿ ਉਨ੍ਹਾਂ ਦੀ ਛਾਤੀ ਵਿਚ ਦਰਦ ਹੋ ਰਿਹਾ ਹੈ ਪਰ ਉਸ ਨੂੰ ਸਮੇਂ ਤੇ ਮੈਡੀਕਲ ਸਹੂਲਤ ਨਹੀਂ ਦਿੱਤੀ ਜਾ ਰਹੀ, ਜਿਸ ਤੋਂ ਬਾਅਦ ਦੁਪਹਿਰ 12 ਵਜੇ ਜੇਲ ਤੋਂ ਫੋਨ ਆਇਆ ਕਿ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ। ਮ੍ਰਿਤਕ ਸੁਖਵਿੰਦਰ ਸਿੰਘ ਦਾ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਐਤਵਾਰ ਨੂੰ ਪੋਸਟਮਾਰਟਮ ਵੀ ਕੀਤਾ ਗਿਆ, ਜਿਸ ਤੋ਼ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦੱਤੀ ਗਈ ।

Read More : ਕੇਂਦਰੀ ਜੇਲ੍ਹ ‘ਚ ਬੰਦ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਕੇਂਦਰੀ ਜੇਲ੍ਹ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ 

 

ਕੈਂਟਰ ਵਿਚ ਟਰੱਕ ਤੇਜ ਰਫ਼ਤਾਰ ਨਾਲ ਮਾਰਨ ਕਾਰਨ ਇਕ ਦੀ ਮੌਤ ਹੋਣ ਤੇ ਕੇਸ ਦਰਜ

0
commit suicide

ਰਾਜਪੁਰਾ, 7 ਜੁਲਾਈ 2025 : ਥਾਣਾ ਸ਼ੰਭੂ ਪੁਲਸ (Shambhu Police Station) ਨੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 106 (1), 324 (4) ਬੀ. ਐਨ. ਐਸ. ਤਹਿਤ ਟਰੱਕ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮਾਰ ਕੇ ਇਕ ਨੂੰ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਤੇਲੁ ਰਾਮ ਪੁੱਤਰ ਹਰਮੇਸ਼ ਚੰਦ ਵਾਸੀ ਪਿੰਡ ਗੜ ਬਾਗਾ ਥਾਣਾ ਨੂਰਪੁਰ ਬੇਦੀ ਜਿਲਾ ਰੋਪੜ ਨੇ ਦੱਸਿਆ ਕਿ 6 ਜੁਲਾਈ 2025 ਨੂੰ ਉਸਦਾ ਭਰਾ ਦਲਜੀਤ ਸਿੰਘ ਜੋ ਕਿ ਕੈਂਟਰ ਵਿਚ ਸਵਾਰ ਹੋ ਕੇ ਰਾਣਾ ਪੈਟਰੋਲ ਪੰਪ ਬਾ-ਹੱਦ ਪਿੰਡ ਤੇਪਲਾ ਦੇ ਕੋਲ ਜਾ ਰਿਹਾ ਸੀ ਤਾਂ ਟਰੱਕ ਦੇ ਅਣਪਛਾਤੇ ਡਰਾਇਵਰ (Unknown driver) ਨੇ ਆਪਣਾ ਟਰੱਕ ਤੇਜ ਰਫਤਾਰ ਤੇ ਲਾਪ੍ਰ਼ਵਾਹੀ (Truck speeding and reckless driving) ਨਾਲ ਲਿਆ ਕੇ ਉਸਦੇ ਭਰਾ ਦੇ ਕੈਂਟਰ ਵਿੱਚ ਮਾਰਿਆ, ਜਿਸ ਕਾਰਨ ਉਸਦੇ ਭਰਾ ਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਟਰੱਕ ਤੇਜ ਰਫ਼ਤਾਰ ਨਾਲ ਲਿਆ ਕੇ ਮਾਰਨ ਤੇ ਚਾਲਕ ਵਿਰੁੱਧ ਕੇਸ ਦਰਜ

ਕੈਬ ਡਰਾਈਵਰਾਂ ਨੂੰ ਮਾਰ ਕੇ ਨੇਪਾਲ ਗੱਡੀਆਂ ਵੇਚਣ ਵਾਲਾ ਆਇਆ ਪੁਲਸ ਅੜਿੱਕੇ

0
Police arrest man who killed cab drivers

ਨਵੀਂ ਦਿੱਲੀ, 7 ਜੁਲਾਈ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਕਰਾਈਮ ਬ੍ਰਾਂਚ ਪੁਲਸ ਟੀਮ ਨੇ ਇਕ ਅਜਿਹੇ ਲਾਂਬਾ ਨਾਮ ਦੇ ਵਿਅਕਤੀ (People named Lamba) ਨੂੰ ਕਾਬੂ ਕੀਤਾ ਹੈ ਜਿਸ ਵਲੋਂ ਕੈਬ ਡਰਾਈਵਰਾਂ ਨੂੰ ਮਾਰ ਕੇ ਪਹਾੜਾਂ ਤੋ ਉਨ੍ਹਾਂ ਦੀਆਂ ਲਾਸ਼ਾਂ ਸੁੱਟ ਕੇ ਗੱਡੀਆਂ ਨੇਪਾਲ ਵਿਚ ਜਾ ਕੇ ਵੇਚ ਦਿੱਤੀਆਂ ਜਾਂਦੀਆਂ ਸਨ ।

ਕਿਵੇਂ ਕਰਦਾ ਸੀ ਲਾਂਬਾ ਇਹ ਸਾਰਾ ਕੁੱਝ

ਦਿੱਲੀ ਕਰਾਈਮ ਬ੍ਰਾਂਚ (Delhi Crime Branch) ਵਲੋਂ ਗ੍ਰਿਫ਼ਤਾਰ ਕੀਤਾ ਗਿਆ ਲਾਂਬਾ ਨਾਮ ਦਾ ਸੀਰੀਅਲ ਕਿਲਰ ਸਭ ਤੋਂ ਪਹਿਲਾਂ ਕੈਬ ਬੁੱਕ ਕਰਦਾ ਸੀ (Used to book a cab) ਅਤੇ ਡਰਾਈਵਰਾਂ ਨੂੰ ਦੂਰ ਦਰਾਡੇ ਲਿਜਾ ਕੇ ਮਾਰ ਦਿੰਦਾ (Would kill) ਸੀ ਤੇ ਫਿਰ ਪਹਾੜਾਂ ਤੋਂ ਉਨ੍ਹਾਂ ਦੀਆਂ ਲਾਸ਼ਾਂ ਸੁੱਟ ਦਿੰਦਾ ਸੀ ਤਾਂ ਜੋ ਕੋਈ ਵੀ ਸਬੂਤ ਮਿਲ ਹੀ ਨਾ ਸਕੇ। ਕੈਬ ਡਰਾਈਵਰਾਂ ਨੂੰ ਮਾਰ ਕੇ ਲਾਸ਼ਾਂ ਟਿਕਾਣੇ ਲਗਾਉਣ ਤੋਂ ਬਾਅਦ ਫਿਰ ਕੈਬ ਨੂੰ ਨੇਪਾਲ ਲਿਜਾ ਕੇ ਵੇਚ ਦਿੰਦਾ ਸੀ ।

ਦਿੱਲੀ ਕਰਾਈਮ ਬ੍ਰਾਂਚ ਮੁਤਾਬਕ ਲਾਂਬਾ ਇਸ ਗਿਰੋਹ ਦਾ ਮਾਸਟਰ ਮਾਈਂਡ ਹੈ ਤੇ ਇਸਦੇ ਦੋ ਸਾਥੀ ਪਹਿਲਾਂ ਹੀ ਇਸ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ। ਲਾਂਬਾ ਜਿਸਨੂੰ ਹਾਲ ਹੀ ਵਿਚ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਵਿਰੁੱਧ ਹਲਦਵਾਨੀ, ਅਲਮੋੜਾ, ਲੋਹਾਘਾਟ ਅਤੇ ਨਿਊ ਅਸ਼ੋਕ ਨਗਰ ਥਾਣਿਆਂ ਵਿਚ ਮਰਡਰ ਦੇ ਕੇਸ ਵੀ ਦਰਜ ਹਨ ।

Read More : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਕਤਲ; ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ

ਪੀ. ਪੀ. ਸੀ. ਸੀ. ਨੇ 6 ਸਾਲਾਂ ਲਈ ਸੋਢੀ ਨੂੰ ਪਾਰਟੀ ਵਿਚੋਂ ਕੱਢਿਆ

0
P. P. C. C. Sodhi expelled

ਚੰਡੀਗੜ੍ਹ, 7 ਜੁਲਾਈ 2025 : ਜਿ਼ਲਾ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਦੇ ਕਰਤਾਰਪੁਰ ਬਲਾਕ ਕਾਂਗਰਸ-2 ਦੇ ਪ੍ਰਧਾਨ ਜੋਰਾਵਰ ਸਿੰਘ ਸੋਢੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਨੁਸ਼ਾਸਨਾਤਮਕ ਕਾਰਵਾਈ ਕਮੇਟੀ (Punjab Pradesh Congress Committee Disciplinary Action) ਨੇ ਪਾਰਟੀ ਵਿਚੋਂ 6 ਸਾਲਾਂ ਵਾਸਤੇ ਬਾਹਰ ਕਰ ਦਿੱਤਾ ਹੈ ।

ਕਾਂਗਰਸ ਪਾਰਟੀ ਵਿਚੋਂ ਕਿਉਂ ਕੱਢਿਆ ਗਿਆ ਸੋਢੀ ਨੂੰ

ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਨੁਸ਼ਾਸਨਾਤਮਕ ਕਾਰਵਾਈ ਕਮੇਟੀ ਨੇ ਜੋ 6 ਸਾਲਾਂ ਵਾਸਤੇ ਜੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਾਹ ਦਿਖਾਇਆ ਹੈ (Zorawar Singh Sodhi was shown the way out of the party for 6 years.) ਦਾ ਮੁੱਖ ਕਾਰਨ ਉਨ੍ਹਾਂ ਵਿਰੁੱਧ ਡਕੈਤੀ ਵਰਗੇ ਗੰਭੀਰ ਅਪਰਾਧਿਕ ਮਾਮਲੇ ਵਿਚ ਕੇਸ ਦਰਜ ਹੋਣ ਅਤੇ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਕੀਤੀ ਗਈ ਹੈ।

ਕਿਸ ਦੀ ਸਿ਼ਕਾਇਤ ਤੇ ਕੀਤੀ ਗਈ ਹੈ ਕਾਰਵਾਈ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨਾਤਮਕ ਐਕਸ਼ਨ ਕਮੇਟੀ (Disciplinary Action Committee) ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਵਲੋਂ ਦੱਸਿਆ ਗਿਆ ਕਿ 4 ਜੁਲਾਈ 2025 ਨੂੰ ਹਲਕਾ ਇੰਚਾਰਜ ਕਰਤਾਰਪੁਰ ਰਾਜਿੰਦਰ ਸਿੰਘ ਵੱਲੋਂ ਇਕ ਸਿ਼ਕਾਇਤ ਦਿੱਤੀ ਗਈ, ਜਿਸਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਸੋਢੀ ਨੂੰ ਪਾਰਟੀ ਵਿਚੋਂ ਬਾਹਰ ਕੀਤਾ ਗਿਆ ਹੈ ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸੇ ਵੀ ਅਪਰਾਧਿਕ ਜਾਂ ਗੈਰ-ਸਮਾਜਿਕ ਸਰਗਰਮੀ ਨੂੰ ਬਰਦਾਸ਼ਤ ਨਹੀਂ ਕਰਦੀ ਅਤੇ ਪਾਰਟੀ ਦੀ ਅਕਸ ਸਾਫ਼-ਸੁਥਰੀ ਰੱਖਣ ਲਈ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ । ਕਾਂਗਰਸ ਨੇ ਸਪਸ਼ਟ ਕੀਤਾ ਕਿ ਅਜਿਹੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ, ਜਿਸ ਉੱਤੇ ਗੰਭੀਰ ਅਪਰਾਧਿਕ ਦੋਸ਼ ਲੱਗੇ ਹੋਣ ।

Read More : ਪੰਜਾਬ ਪ੍ਰਦੇਸ਼ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਦੂਜੀ ਸੂਚੀ ਕੀਤੀ ਜਾਰੀ

ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਲੜਕੇ ਵਿਰੁੱਧ ਕੇਸ ਦਰਜ

0
commit suicide

ਪਟਿਆਲਾ, 7 ਜੁਲਾਈ 2025 : ਥਾਣਾ ਕੋਤਵਾਲੀ (Kotwali police station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 137 (2), 87 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ ਕੀਤਾ ਹੈ।

ਕਿਸ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਗੋਪਾਲ ਕਲੋਨੀ ਪਟਿਆਲਾ ਸ਼ਾਮਲ ਹੈ ।

ਸਿ਼ਕਾਇਤਕਰਤਾ ਨੇ ਪੁਲਸ ਨੂੰ ਕੀ ਦਰਜ ਕਰਵਾਇਆ ਸਿ਼ਕਾਇਤ ਵਿਚ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ 2 ਜੁਲਾਈ 2025 ਨੂੰ ਉਸਦੀ ਲੜਕੀ ਜੋ ਕਿ 15/16 ਸਾਲਾਂ ਦੀ ਹੈ ਆਪਣੇ ਘਰ ਦੇ ਬਾਹਰ ਖੜ੍ਹੀ ਮੁਹੱਲੇ ਦੀਆਂ ਸਹੇਲੀਆਂ ਨਾਲ ਗੱਲਬਾਤ ਕਰ ਰਹੀ ਸੀ ਪਰ ਉਸ ਤੋ ਬਾਅਦ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਾ ਕਿ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਫੁਸਲਾ (Seduce the girl) ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ

ਸਰੀ ਵਿਖੇ ਵਾਪਰੇ ਸੜਕੀ ਹਾਦਸੇ ਵਿਚ ਨੌਜਵਾਨ ਦੀ ਹੋਈ ਮੌਤ

0
Road Accident

ਚੰਡੀਗੜ੍ਹ, 7 ਜੁਲਾਈ 2025 : ਪੰਜਾਬੀਆਂ ਦੀ ਮਨਪਸੰਦ ਸ਼ਹਿਰ ਕੈਨੇਡਾ (Canada) ਦੇ ਸ਼ਹਿਰ ਸਰੀ ਦੇ ਇਕ ਚੌਂਕ ਵਿਚ ਵਾਪਰੇ ਸੜਕੀ ਹਾਦਸੇ (Road Accident ) ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ ।

ਕਿਸ ਨਾਲ ਟੱਕਰ ਹੋਈ ਮੋਟਰਸਾਈਕਲ ਸਵਾਰ ਦੀ :

ਕੈਨੈਡਾ ਦੇ ਸਰੀ (Surrey) ਸ਼ਹਿਰ ਦੀ 132 ਸਟ੍ਰੀਟ ਦੇ ਇਕ ਚੌਂਕ ਵਿਚ ਮੋਟਰਸਾਈਕਲ ਸਵਾਰ ਨੌਜਵਾਨ (Young man riding a motorcycle) ਦੀ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਪਿਕਅਪ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਉਸਦੇ ਕਾਫੀ ਗੁੱਝੀਆਂ ਸੱਟਾਂ ਲੱਗੀਆਂ ਅਤੇ ਇਨ੍ਹਾਂ ਸੱਟਾਂ ਕਾਰਨ ਹੋਏ ਜ਼ਖਮਾਂ ਦੀ ਤਾਬ ਨਾ ਝਲਦਿਆਂ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ । ਸਰੀ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ।

Read More : ਭਿਆਨਕ ਹਾਦਸੇ ਵਿਚ ਬਾਈਕ `ਤੇ ਸਵਾਰ 4 ਬੱਚਿਆਂ ਸਮੇਤ 5 ਦੀ ਮੌਤ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼

0
drug smuggling network busted

ਚੰਡੀਗੜ੍ਹ/ਅੰਮ੍ਰਿਤਸਰ, 5 ਜੁਲਾਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਚਾਰ ਕਾਰਕੁਨਾਂ ਨੂੰ 5 ਕਿਲੋ ਹੈਰੋਇਨ (5 kg of heroin) ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਦੇਖੋ ਕੌਣ ਕੌਣ ਹੈ ਸ਼ਾਮਲ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ, ਗੁਰਪਿੰਦਰ ਸਿੰਘ ਦੋਵੇਂ ਵਾਸੀ ਧਨੋਏ ਕਲਾਂ (ਅੰਮ੍ਰਿਤਸਰ), ਰੂਪਪ੍ਰੀਤ ਸਿੰਘ ਅਤੇ ਸ਼ੁਭਕਰ ਮਨਜੀਤ ਸਿੰਘ ਦੋਵੇਂ ਵਾਸੀ ਸਹਿਨੇਵਾਲੀ (ਅੰਮ੍ਰਿਤਸਰ) ਵਜੋਂ ਹੋਈ ਹੈ । ਪੁਲਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਹਿੰਦਰਾ ਥਾਰ (ਪੀ. ਬੀ. 08-ਐਫ. ਸੀ-7002) ਅਤੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02-ਡੀਵੀ-6761) ਨੂੰ ਵੀ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਖੇਪਾਂ ਨੂੰ ਲਿਆਉਣ-ਲਿਜਾਣ ਲਈ ਕੀਤੀ ਜਾਂਦੀ ਸੀ ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪਹੁੰਚਾਉਂਦੇ ਸਨ ਹੋਰ ਨਸ਼ਾ ਕਾਰੋਬਾਰੀਆਂ ਤੱਕ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਕਾਕਾ, ਜੋ ਕਿ ਪਾਕਿਸਤਾਨ ਦੇ ਦਿਆਲ ਦਾ ਰਹਿਣ ਵਾਲਾ ਹੈ, ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ । ਜਿ਼ਕਰਯੋਗ ਹੈ ਤਸਕਰ ਕਾਕਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦਾ ਸੀ । ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸੂਬੇ ਵਿੱਚ ਅੱਗੇ ਹੋਰ ਨਸ਼ਾ ਕਾਰੋਬਾਰੀਆਂ ਤੱਕ ਪਹੁੰਚਾਉਂਦੇ ਸਨ ।

ਕਾਊਂਟਰ ਇੰਟੈਲੀਜੈਂਸ ਕੀਤੀ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਵੀ ਬਰਾਮਦ

ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਧਨੋਏ ਕਲਾਂ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਨੇੜੇ ਕੁਝ ਵਿਅਕਤੀਆਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ । ਡੀ. ਜੀ. ਪੀ. ਯਾਦਵ ਨੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਸ ਟੀਮਾਂ ਨੇ ਅਟਾਰੀ ਤੋਂ ਪੁਲ ਕੰਜਰੀ ਰੋਡ, ਅੰਮ੍ਰਿਤਸਰ ਵੱਲ ਜਾਂਦੇ ਚਾਰ ਵਿਅਕਤੀਆਂ ਨੂੰ ਰੋਕ ਕੇ ਉਦੋਂ ਕਾਬੂ ਕਰ ਲਿਆ , ਜਦੋਂ ਉਹ ਆਪਣੇ ਵਾਹਨਾਂ ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ।

ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਕੀਤੀ ਜਾ ਰਹੀ ਹੈ ਜਾਂਚ

ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ । ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ । ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਐਨ. ਡੀ. ਪੀ. ਐਸ. ਐਕਟ (N. D. P. S. Act)  ਦੀ ਧਾਰਾ 21, 25 ਅਤੇ 29 ਤਹਿਤ ਐਫ. ਆਈ. ਆਰ. ਨੰਬਰ 36 ਮਿਤੀ 05-07-2025 ਨੂੰ ਕੇਸ ਦਰਜ ਕੀਤਾ ਗਿਆ ਹੈ ।

Read More : DGP ਗੌਰਵ ਯਾਦਵ ਨੇ 14 PCR ਵੈਨਾਂ ਨੂੰ ਦਿੱਤੀ ਹਰੀ ਝੰਡੀ 

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਜੇ. ਈ. ਕੀਤਾ ਕਾਬੂ

0
Vigilance Bureau

ਚੰਡੀਗੜ੍ਹ, 5 ਜੁਲਾਈ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.), ਸਬ-ਸਟੇਸ਼ਨ, ਕੰਧਾਲਾ ਜੱਟਾਂ ਜਿਲ੍ਹਾ ਹੁਸ਼ਿਆਰਪੁਰ (Hoshiarpur) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ. ਈ.) ਬਲਜੀਤ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇੱਕ ਨਿਵਾਸੀ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ (Complainant) ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇਈ ਨੇ ਉਸਦੇ ਪਿੰਡ ਵਿੱਚ ਬਿਜਲੀ ਸਪਲਾਈ ਲੋਡ ਨੂੰ ਠੀਕ ਕਰਨ ਲਈ ਇੱਕ ਨਵਾਂ ਟ੍ਰਾਂਸਫਾਰਮਰ ਲਗਾਉਣ ਦੇ ਬਦਲੇ 20000 ਰੁਪਏ ਦੀ ਮੰਗ ਕੀਤੀ ਸੀ ਪਰ ਉਸ ਦੀ ਬੇਨਤੀ ‘ਤੇ ਸੌਦਾ 15000 ਰੁਪਏ ਵਿਚ ਤੈਅ ਹੋ ਗਿਆ ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ (Taking a bribe of Rs. 15,000) ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਸ ਥਾਣਾ, ਜਲੰਧਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।

Read More : ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ 37 ਦਿਨਾਂ ਬਾਅਦ ਹਟਾਇਆ