Home Blog Page 501

ਖੇੜੀ ਗੁੱਜਰਾਂ ਨੇ ਤਾਈਕਵਾਂਡੋ ਟੂਰਨਾਮੈਂਟ ਵਿੱਚ ਗੋਲਡ ਅਤੇ ਚਾਰ ਬਰੋਂਜ਼ ਮੈਡਲ ਜਿੱਤੇ

0
69th District Level School Games Year 2025-26

ਪਟਿਆਲਾ, 13 ਸਤੰਬਰ 2025 : 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ (Sports) ਸਾਲ 2025-26 (69th District Level School Games Year 2025-26) ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਸੰਜੀਵ ਸ਼ਰਮਾ, ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਰਮਜੀਤ ਕੁਮਾਰ, ਮੋਹਿਤ, ਬੱਧ ਰਾਮ, ਅਤੇ ਮਨਦੀਪ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ ।

ਟੂਰਨਾਮੈਂਟ ਵਿੱਚ ਲਿਆ ਹਰ ਜ਼ੋਨ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ

ਇਸ ਟੂਰਨਾਮੈਂਟ ਵਿੱਚ ਹਰ ਜ਼ੋਨ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ । ਟੂਰਨਾਮੈਂਟ ਦੌਰਾਨ ਸਭ ਖਿਡਾਰੀਆਂ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ । ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਰਹਿਨੁਮਾਈ ਹੇਠ ਭਾਗ ਲਿਆ ।

ਜ਼ਿਲ੍ਹਾ ਪੱਧਰੀ ਤਾਈਕਵਾਂਡੋ ਵਿੱਚ ਕਿਸ ਕਿਸ ਨੇ ਕੀਤਾ ਕਿਹੜਾ ਸਥਾਨ ਪ੍ਰਾਪਤ

ਜ਼ਿਲ੍ਹਾ ਪੱਧਰੀ ਤਾਈਕਵਾਂਡੋ (District Level Taekwondo) ਅੰਡਰ-14 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਬਲਜੋਤ ਕੌਰ ਪੁੱਤਰੀ ਜਗਵੰਤ ਸਿੰਘ ਨੇ -18 ਕਿਲੋ ਭਾਰ ਵਿੱਚ ਗੋਲਡ ਮੈਡਲ, ਮੁਨਾਲੀ ਕੁਮਾਰੀ ਪੁੱਤਰੀ ਰਾਣਾ ਪਾਸਵਾਨ ਨੇ -20 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਜਸਮੀਤ ਕੌਰ ਪੁੱਤਰੀ ਰਵਿੰਦਰ ਸਿੰਘ ਨੇ -22 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ । ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-17 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (School Kheri Gujjars) (ਪਟਿਆਲਾ) ਦੀ ਆਸਥਾ ਯਾਦਵ ਪੁੱਤਰੀ ਅਖਿਲੇਸ਼ ਯਾਦਵ ਨੇ -32 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਤਾਨੀਆ ਪੁੱਤਰੀ ਸਰਜੂ ਨੇ -35 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ ।

ਉਹ ਆਪਣੇ ਸਕੂਲ ਦੀਆਂ ਖਿਡਾਰਣਾਂ ਦੇ ਇਸ ਟੂਰਨਾਮੈਂਟ ਵਿੱਚ ਪ੍ਰਦਰਸ਼ਨ ਤੋਂ ਬਹੁਤ ਖੁਸ਼ ਹਨ : ਮਮਤਾ ਰਾਣੀ

ਮਮਤਾ ਰਾਣੀ ਨੇ ਕਿਹਾ ਕਿ ਉਹ ਆਪਣੇ ਸਕੂਲ ਦੀਆਂ ਖਿਡਾਰਣਾਂ ਦੇ ਇਸ ਟੂਰਨਾਮੈਂਟ ਵਿੱਚ ਪ੍ਰਦਰਸ਼ਨ ਤੋਂ ਬਹੁਤ ਖੁਸ਼ ਹਨ । ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਵੱਧ ਤੋਂ ਵੱਧ ਲੜਕੀਆਂ ਨੂੰ ਇਸ ਖੇਡ ਨਾਲ ਜੁੜਣਾ ਚਾਹੀਦਾ ਹੈ ਕਿਉਂਕਿ ਇਹ ਖੇਡ ਲੜਕੀਆਂ ਨੂੰ ਆਤਮ ਰੱਖਿਆ ਵਿੱਚ ਵੀ ਮਦਦ ਕਰਦੀ ਹੈ । ਇਸ ਮੋਕੇ ਮਨਪ੍ਰੀਤ ਸਿੰਘ, ਮਿਸ. ਕੁਲਦੀਪ ਕੌਰ, ਯਸ਼ਦੀਪ ਸਿੰਘ, ਸ੍ਰੀਮਤੀ ਸਿਮਰਨ ਕੌਰ ਅਤੇ ਹੋਰ ਕੋਚ ਮੋਜੂਦ ਸਨ ।

Read More : ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਹੋਈ ਮੀਟਿੰਗ

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਹੋਏ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ

0
69th District School Games

ਪਟਿਆਲਾ, 13 ਸਤੰਬਰ 2025 : ਪਟਿਆਲਾ ਵਿੱਚ ਚੱਲ ਰਹੀਆਂ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ (69th District School Games) ਵਿੱਚ ਅੱਜ ਗੱਤਾ, ਬੇਸਬਾਲ, ਤਾਈਕਵਾਡੋ ਅਤੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਕਰਵਾਏ ਗਏ । ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ ਅੰਡਰ-14 ਲੜਕੀਆਂ ਦੇ ਗੱਤਕੇ ਦੇ ਮੁਕਾਬਲਿਆਂ ਵਿੱਚ ਘਨੌਰ ਜ਼ੋਨ ਨੇ ਪਹਿਲਾ, ਰਾਜਪੁਰਾ ਜ਼ੋਨ ਨੇ ਦੂਜਾ, ਨਾਭਾ ਜ਼ੋਨ-ਪਟਿਆਲਾ 2 ਜ਼ੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।

ਅੰਡਰ 19 ਗੱਤਕਾ ਦੇ ਮੁਕਾਬਲਿਆਂ ਵਿੱਚ ਕਿਸ ਕਿਸ ਨੇ ਕਿਹੜਾ ਸਥਾਨ ਕੀਤਾ ਪ੍ਰਾਪਤ

ਅੰਡਰ 19 ਗੱਤਕਾ (Gatka) ਦੇ ਮੁਕਾਬਲਿਆਂ ਵਿੱਚ ਰਾਜਪੁਰਾ ਜ਼ੋਨ ਨੇ ਪਹਿਲਾ, ਘਨੌਰ ਜ਼ੋਨ ਨੇ ਦੂਜਾ ਤੇ ਭੁਨਰਹੇੜੀ ਜ਼ੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਅੰਡਰ 17 ਘਨੌਰ ਜ਼ੋਨ ਦੀ ਸੋਟੀ ਟੀਮ ਨੇ ਪਹਿਲਾ, ਰਾਜਪੁਰਾ ਜ਼ੋਨ ਦੀ ਫਰੀ ਸੋਟੀ ਟੀਮ ਨੇ ਪਹਿਲਾ, ਪਟਿਆਲਾ-2 ਜ਼ੋਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਅੰਡਰ-14 ਨੈਸ਼ਨਲ ਸਟਾਈਲ ਕਬੱਡੀ ਲੜਕਿਆਂ ਦੇ ਮੁਕਾਬਲਿਆਂ ਵਿੱਚ ਪਾਤੜਾਂ ਜ਼ੋਨ ਨੇ ਪਟਿਆਲਾ-2 ਜ਼ੋਨ ਨੂੰ, ਪਟਿਆਲਾ-1 ਜ਼ੋਨ ਨੇ ਰਾਜਪੁਰਾ ਜ਼ੋਨ ਨੂੰ ਹਰਾਇਆ ।

ਅੰਡਰ 14 ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲਿਆਂ ਵਿੱਚ ਕਿਸ ਕਿਸ ਨੇ ਕਿਹੜਾ ਸਥਾਨ ਕੀਤਾ ਪ੍ਰਾਪਤ

ਅੰਡਰ 14 ਨੈਸ਼ਨਲ ਸਟਾਈਲ ਕਬੱਡੀ (National Style Kabaddi) ਦੇ ਮੁਕਾਬਲਿਆਂ ਵਿੱਚ ਭਾਦਸੋਂ ਜ਼ੋਨ ਨੇ ਪਟਿਆਲਾ 3 ਜ਼ੋਨ ਨੂੰ, ਪਾਤੜਾਂ ਜ਼ੋਨ ਨੇ ਪਟਿਆਲਾ 2 ਜ਼ੋਨ ਨੂੰ, ਨਾਭਾ ਜ਼ੋਨ ਨੇ ਸਮਾਣਾ ਜ਼ੋਨ ਨੂੰ ਅਤੇ ਪਟਿਆਲਾ-1 ਜ਼ੋਨ ਨੇ ਭੁੱਨਰਹੇੜੀ ਜ਼ੋਨ ਨੂੰ ਹਰਾਇਆ । ਅੰਡਰ-14 ਲੜਕਿਆਂ ਦੇ ਤਾਈਕਵਾਂਡੋ  ਮੁਕਾਬਲਿਆਂ ਵਿੱਚ 18 ਤੋਂ 21 ਕਿਲੋ ਭਾਰ ਵਰਗ ਵਿੱਚ ਕਰਨਵੀਰ ਸਿੰਘ ਭੁੱਨਰਹੇੜੀ ਜ਼ੋਨ ਨੇ ਪਹਿਲਾ, ਰਿਤਿਕ ਪਾਸਵਾਨ ਪਟਿਆਲਾ 1 ਜ਼ੋਨ ਨੇ ਦੂਜਾ, ਅਸੀਸ ਕੁਮਾਰ ਪਟਿਆਲਾ 3 ਨੇ ਤੀਜਾ ਸਥਾਨ ਪ੍ਰਾਪਤ ਕੀਤਾ ।

21 ਤੋਂ 23 ਕਿਲੋ ਭਾਰ ਵਰਗ ਵਿੱਚ ਕਿਸ ਕਿਸ ਨੇ ਕਿਹੜਾ ਸਥਾਨ ਕੀਤਾ ਪ੍ਰਾਪਤ

ਉਨ੍ਹਾਂ ਦੱਸਿਆ ਕਿ 21 ਤੋਂ 23 ਕਿਲੋ ਭਾਰ ਵਰਗ ਵਿੱਚ ਹਰਗਮ ਸਿੰਘ ਭੁਨਰਹੇੜੀ ਜ਼ੋਨ ਨੇ ਪਹਿਲਾ, ਸੁਖਵਿੰਦਰ ਸਿੰਘ ਨਾਭਾ ਜ਼ੋਨ ਨੇ ਦੂਜਾ, ਅਯਾਨ ਅਲੀ ਪਟਿਆਲਾ 2 ਜ਼ੋਨ ਨੇ ਤੀਜਾ ਅਤੇ ਗੁਰਸ਼ਰਨ ਸਿੰਘ ਪਾਤੜਾਂ ਜ਼ੋਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਤੇ ਪ੍ਰਿੰਸੀਪਲ ਬਿਕਰਮ ਸਿੰਘ, ਦਵਿੰਦਰ ਸਿੰਘ, ਦੀਦਾਰ ਸਿੰਘ, ਰਾਜਪਾਲ ਸਿੰਘ, ਸ਼ਿਵ ਭੰਡੀਰ ਕੁਲਵੰਤ ਸਿੰਘ ਪਾਤੜਾਂ, ਹਰੀਸ਼ ਸਿੰਘ ਰਾਵਤ, ਸ਼ਸ਼ੀ ਮਾਨ,ਤਰਸੇਮ ਸਿੰਘ, ਭਰਪੂਰ ਸਿੰਘ, ਗੁਰਪ੍ਰੀਤ ਸਿੰਘ ਝੰਡਾ, ਰਕੇਸ਼ ਕੁਮਾਰ ਲਚਕਾਣੀ, ਜਸਵੰਤ ਸਿੰਘ, ਮਨਦੀਪ ਸ਼ਰਮਾ, ਅਲਬਟ,ਸਾਗਰ ਕੋਚ, ਮਨਿੰਦਰ ਸਿੰਘ ਗੱਤਕਾ ਕੋਚ, ਵੀਰਪਾਲ ਕੌਰ, ਅਖਿਲ ਬਜਾਜ, ਬਿਕਰਮ ਠਾਕੁਰ, ਡਾ. ਆਸਾ ਸਿੰਘ, ਡਾ ਨਿਧੀ, ਯਸ਼ਦੀਪ ਸਿੰਘ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਅਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Read More : 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਹੋਇਆ ਆਗਾਜ਼

ਪੀ. ਪੀ. ਐਸ. ਸੀ. ਕਰਵਾਏਗਾ ਪੀ. ਸੀ. ਐਸ. (ਪ੍ਰੀਲਿਮਿਨਰੀ) ਪ੍ਰੀਖਿਆ 7 ਨੂੰ

0
PPSC

ਪਟਿਆਲਾ, 13 ਸਤੰਬਰ 2025 : ਪੰਜਾਬ ਪਬਲਿਕ ਸਰਵਿਸ ਕਮਿਸ਼ਨ (Punjab Public Service Commission) (ਪੀ. ਪੀ. ਐਸ. ਸੀ.) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ । ਇਹ ਪ੍ਰੀਖਿਆ (Exam) ਹੁਣ ਐਤਵਾਰ 26 ਅਕਤੂਬਰ, 2025 ਦੀ ਬਜਾਏ ਐਤਵਾਰ 7 ਦਸੰਬਰ (December 7) 2025 ਨੂੰ ਆਯੋਜਿਤ ਹੋਵੇਗੀ । ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਕੱਤਰ, ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ 7 ਦਸੰਬਰ, 2025 (ਐਤਵਾਰ) ਦੇ ਸ਼ਡਿਊਲ ਅਨੁਸਾਰ ਦੋ ਸੈਸ਼ਨਾਂ ਵਿੱਚ ਲਈ ਜਾਵੇਗੀ ।ਦਾਖਲਾ ਕਾਰਡ ਪ੍ਰੀਖਿਆ ਦੀ ਮਿਤੀ ਤੋਂ ਲਗਭਗ ਦਸ ਦਿਨ ਪਹਿਲਾਂ ਕਮਿਸ਼ਨ ਦੀ ਵੈੱਬਸਾਈਟ ‘ਤੇ ਅਪਲੋਡ ਜਾਣਗੇ ਕੀਤੇ

ਪ੍ਰੀਖਿਆ ਲਈ ਦਾਖਲਾ ਕਾਰਡ ਪ੍ਰੀਖਿਆ ਦੀ ਮਿਤੀ ਤੋਂ ਲਗਭਗ ਦਸ ਦਿਨ ਪਹਿਲਾਂ ਕਮਿਸ਼ਨ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ। ਉਮੀਦਵਾਰ ਅਧਿਕਾਰਤ ਵੈੱਬਸਾਈਟ https://ppsc.gov.in ‘ਤੇ ਉਪਲਬਧ “ਡਾਊਨਲੋਡ ਐਡਮਿਟ ਕਾਰਡ” ਲਿੰਕ ਰਾਹੀਂ ਆਪਣੇ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਦੀ ਵਰਤੋਂ ਕਰਕੇ ਆਪਣੇ ਦਾਖਲਾ ਕਾਰਡ ਡਾਊਨਲੋਡ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਸੰਬੰਧੀ ਵੇਰਵੇ ਐਡਮਿਟ ਕਾਰਡਾਂ ‘ਤੇ ਦਰਜ ਕੀਤੇ ਜਾਣਗੇ । ਉਮੀਦਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਨਵੇਂ ਅਪਡੇਟਸ ਅਤੇ ਨਿਰਦੇਸ਼ਾਂ ਲਈ ਨਿਯਮਿਤ ਤੌਰ ‘ਤੇ ਕਮਿਸ਼ਨ ਦੀ ਵੈੱਬਸਾਈਟ ਦੇਖਦੇ ਰਹਿਣ ।

ਪ੍ਰੀਖਿਆ ਮੁਲਤਵੀ ਕਰਨ ਨਾਲ ਪ੍ਰਭਾਵਿਤ ਖੇਤਰਾਂ ਦੇ ਉਮੀਦਵਾਰਾਂ ਨੂੰ ਤਿਆਰੀ ਕਰਨ ਲਈ ਮਿਲੇਗਾ ਲੋੜੀਂਦਾ ਸਮਾਂ

ਚਰਨਜੀਤ ਸਿੰਘ ਨੇ ਦੱਸਿਆ ਕਿ ਪੀ. ਪੀ. ਐਸ. ਸੀ. ਦੇ ਚੇਅਰਮੈਨ, ਮੇਜਰ ਜਨਰਲ ਵਿਨਾਇਕ ਸੈਣੀ (Chairman, Major General Vinayak Saini) (ਸੇਵਾਮੁਕਤ), ਦੀ ਅਗਵਾਈ ਹੇਠ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਉਮੀਦਵਾਰਾਂ ਸਮੇਤ ਸਾਰੇ ਉਮੀਦਵਾਰਾਂ ਨੂੰ ਤਿਆਰੀ ਕਰਨ ਅਤੇ ਬਿਨਾਂ ਕਿਸੇ ਮੁਸ਼ਕਲ ਦੇ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਲੋੜੀਂਦਾ ਸਮਾਂ ਮਿਲ ਜਾਵੇ । ਪ੍ਰੀਖਿਆ ਮੁਲਤਵੀ ਕਰਨ ਨਾਲ ਪ੍ਰਭਾਵਿਤ ਖੇਤਰਾਂ ਦੇ ਉਮੀਦਵਾਰਾਂ ਨੂੰ ਤਿਆਰੀ ਕਰਨ ਲਈ ਲੋੜੀਂਦਾ ਸਮਾਂ ਮਿਲੇਗਾ ।

Read More : ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਝੋਨੇ ਦੀ ਕਟਾਈ ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕਰਨ ‘ਤੇ ਪਾਬੰਦੀ

0
ADC Simarpreet Kaur

ਪਟਿਆਲਾ, 13 ਸਤੰਬਰ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ (Additional District Magistrate Simarpreet Kaur) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਸਾਲ 2025-26 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋਣ ਜਾ ਰਹੀ ਹੈ

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2025-26 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋਣ ਜਾ ਰਹੀ ਹੈ । ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ । ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ ।

ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਹੁੰਦਾ ਹੈ ਰੋਸ ਪੈਦਾ

ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ । ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ । ਜਿਸ ਕਰਕੇ ਖਰੀਦ ਏਜੰਸੀਆਂ (Purchasing agencies) ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ । ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ ।

ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ. ਐਮ. ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ. ਐਮ. ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ ਅਤੇ ਖੇਤੀਬਾੜੀ ਵਿਭਾਗ (Department of Agriculture) ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ । ਇਹ ਹੁਕਮ ਜ਼ਿਲ੍ਹੇ ਵਿੱਚ 11 ਨਵੰਬਰ 2025 ਤੱਕ ਲਾਗੂ ਰਹਿਣਗੇ ।

Read More : ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਝੋਨੇ ਦੀ ਖਰੀਦ 16 ਸਤੰਬਰ ਤੋਂ ਸ਼ੁਰੂ : ਡੀ. ਐਫ. ਐਸ. ਸੀ.

0
D. F. S. C.

ਪਟਿਆਲਾ, 13 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (District Food and Supply Controller) ਡਾ. ਰੂਪਪ੍ਰੀਤ ਕੌਰ ਨੇ ਦੱਸਿਆ ਕਿ 16 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ।

ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਕੀਤੀ ਅਪੀਲ

ਜ਼ਿਲ੍ਹਾ ਕੰਟਰੋਲਰ ਡਾ. ਰੂਪਪ੍ਰੀਤ ਕੌਰ (Dr. Rooppreet Kaur) ਨੇ ਦੱਸਿਆ ਕਿ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ/ਜਿੰਮੀਦਾਰਾਂ ਨੂੰ ਸੀਜ਼ਨ ਦੌਰਾਨ ਕਿਸੇ ਪ੍ਰਕਾਰ ਦੀਆਂ ਔਕੜਾਂ ਨਹੀ ਆਉਣ ਦਿੱਤੀਆਂ ਜਾਣਗੀਆਂ ।

ਕਿਸਾਨਾਂ ਨੂੰ ਝੋਨਾ ਸੁੱਕਾ ਹੀ ਲੈ ਕੇ ਆਉਣ ਦੀ ਕੀਤੀ ਅਪੀਲ

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖ਼ਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ (Dry rice) ਹੀ ਲੈ ਕੇ ਆਉਣ । ਉਹਨਾਂ ਸੁੱਕਾ ਝੋਨਾ ਲਿਆਉਣ ਦੇ ਫਾਇਦੇ ਦਰਸਾਂਉਂਦੇ ਹੋਏ ਵਿਸ਼ੇਸ਼ ਤੌਰ ‘ ਤੇ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਕਿਸਾਨਾਂ ਦੀ ਫ਼ਸਲ ਦੀ ਖਰੀਦ ਜਲਦੀ ਹੋ ਜਾਂਦੀ ਹੈ ਅਤੇ ਇਸ ਉਪਰੰਤ ਅਦਾਇਗੀ ਵੀ ਤੁਰੰਤ ਹੋ ਜਾਂਦੀ ਹੈ । ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਹੁੰਦੀ ਹੈ, ਜਿਸ ਕਾਰਨ ਬਾਕੀ ਰਹਿੰਦੇ ਕਿਸਾਨ ਵੀਰਾਂ ਨੂੰ ਮੰਡੀ ਵਿੱਚ ਜਿਣਸ ਵੇਚਣ ਲਈ ਮਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ ।

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ

ਡੀ. ਐਫ. ਐਸ. ਸੀ. ਨੇ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇਕ ਇਕ ਦਾਣਾ ਸਮੇਂ ਸਿਰ ਖ਼ਰੀਦਿਆ ਜਾਵੇਗਾ, ਇਸ ਲਈ ਉਹਨਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਦੇ ਹੋਏ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ (In the markets) ਲਿਆਉਣ ਤਾਂ ਜੋ ਖ਼ਰੀਦ ਦੀ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਸਕੇ ।

Read More : ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ : ਡੀ. ਐਫ. ਐਸ. ਸੀ. 

ਹੜ੍ਹ ਪੀੜਤਾਂ ਲਈ ਐਲਾਨੀ 1600 ਕਰੋੜ ਦੀ ਸਹਾਇਤਾ ਨਾ ਕਾਫੀ : ਪ੍ਰੋ. ਬਡੂੰਗਰ

0
Proffesar Badungar

ਪਟਿਆਲਾ, 12 ਸਤੰਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਕੁਦਰਤੀ ਹੜਾਂ ਦੀ ਮਾਰ ਹੇਠ ਆ ਕੇ ਬੁਰੀ ਤਰ੍ਹਾਂ ਤਬਾਹੀ ਕਿਨਾਰੇ ਪਹੁੰਚ ਚੁੱਕਿਆ ਹੈ ਅਤੇ ਇਸ ਹੜ ਦੀ ਕਰੋਪੀ ਵਿੱਚ ਕਿਸਾਨਾਂ ਮਜ਼ਦੂਰਾਂ ਤੇ ਹਰੇਕ ਵਰਗ ਨੂੰ ਆਰਥਿਕ ਤੌਰ ਤੇ ਵੱਡਾ ਘਾਟਾ ਪਿਆ ਹੈ, ਘਰਾਂ ਦੇ ਘਰ ਉਜੜ ਗਏ, ਪਸ਼ੂ ਪਾਣੀ ਵਿੱਚ ਵਹਿ ਕੇ ਮਰ ਗਏ ਹਨ, ਤੇ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪੁੱਤਾਂ ਵਾਂਗ ਪਾਲੀ ਹੋਈ ਫਸਲ ਵੀ ਬੁਰੀ ਤਰ੍ਹਾਂ ਤਬਾਹ ਹੋ ਕੇ ਰਹਿ ਗਈ ਹੈ ਤੇ ਕਿੰਨੀਆਂ ਹੀ ਕੀਮਤੀ ਜਾਨਾਂ ਅਜਾਈ ਜਾ ਚੁੱਕੀਆਂ ਹਨ ।

ਹੜਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਰਾਜ ਤੇ ਕੇਂਦਰ ਦੋਵਾਂ ਸਰਕਾਰਾਂ ਨੇ ਨਹੀਂ ਲਈ ਸਾਰ : ਪ੍ਰੋ . ਬਡੂੰਗਰ

ਉਹਨਾਂ ਕਿਹਾ ਕਿ ਭਾਵੇਂ ਇਹ ਘਾਟੇ ਕਦੇ ਪੂਰੇ ਨਹੀਂ ਹੋ ਸਕਦੇ ਪ੍ਰੰਤੂ ਅਜਿਹੇ ਸਮਿਆਂ ਵਿੱਚ ਸਰਕਾਰਾਂ ਵੱਲੋਂ ਲੋੜਵੰਦ ਪੀੜਤ ਪਰਿਵਾਰਾਂ ਦੀ ਮਦਦ ਤਾਂ ਖੁੱਲੇ ਦਿਲ ਨਾਲ ਕੀਤੀ ਜਾ ਸਕਦੀ ਹੈ । ਉਹਨਾਂ ਕਿਹਾ ਕਿ ਪੰਜਾਬ ਤੇ ਪਈ ਇਸ ਬਿਫਤਾ ਵਿੱਚ ਕੇਂਦਰ ਤੇ ਰਾਜ ਦੋਵਾਂ ਸਰਕਾਰਾਂ ਵੱਲੋਂ ਆਪਣਾ ਬਣਦਾ ਫਰਜ਼ ਨਹੀਂ ਨਿਭਾਇਆ ਗਿਆ ਜਦੋਂ ਕਿ ਸਮਾਜ ਸੇਵੀ ਜਥੇਬੰਦੀਆਂ (Social service organizations) ਨੇ ਪੰਜਾਬ ਦੀ ਬਾਂਹ ਫੜੀ ।

ਪੰਜਾਬ ਹੀ ਇੱਕ ਅਜਿਹਾ ਰਾਜ ਹੈ, ਜਿਸ ਨੂੰ ਸਭ ਤੋਂ ਵੱਧ ਸੰਤਾਪ ਭੋਗਣਾ ਪਿਆ ਹੈ

ਪ੍ਰੋਫੈਸਰ ਬਡੂੰਗਰ (Professor Badungar) ਨੇ ਕਿਹਾ ਕਿ ਕੁਦਰਤੀ ਮਾਰ ਹੜਾਂ ਦਾ ਜਾਇਜਾ ਲੈਣ ਲਈ ਖੁਦ ਪੰਜਾਬ ਪਹੁੰਚੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਭਾਈ ਮੋਦੀ ਵਲੋਂ ਪੰਜਾਬ ਦੇ ਅਣਗਿਣਤ ਹੜ੍ਹ ਪੀੜਤਾਂ ਲਈ ਐਲਾਨੀ 1600 ਕਰੋੜ ਰੁਪਏ ਦੀ ਸਹਾਇਤਾ ਨਾ ਕਾਫੀ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਹੀ ਇੱਕ ਅਜਿਹਾ ਰਾਜ ਹੈ, ਜਿਸ ਨੂੰ ਸਭ ਤੋਂ ਵੱਧ ਸੰਤਾਪ ਭੋਗਣਾ ਪਿਆ ਹੈ ਤੇ ਪੰਜਾਬੀਆਂ ਵੱਲੋਂ ਹੀ ਭਾਰਤ ਦੀ ਸਭ ਪ੍ਰਕਾਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਗਏ ਮਹਾਨ ਕਾਰਜ ਅਤੇ ਭਾਰਤ ਦੀਆ ਸਰਹੱਦਾਂ ਦੀ ਰਾਖੀ ਕਰਦਿਆਂ ਦਿਤੀਆਂ ਗਈਆਂ ਅਣਗਿਣਤ ਕੁਰਬਾਨੀਆਂ (Countless sacrifices) ਅਤੇ ਹੜ੍ਹਾਂ ਕਾਰਨ ਹੋਏ ਬੇਤਹਾਸਾ ਆਰਥਿਕ ਨੁਕਸਾਨ ਅਤੇ ਹੜਾਂ ਦੌਰਾਨ ਹੋਈਆਂ ਤਕਰੀਬਨ 50 ਮੌਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੀ ਭਰਪੂਰ ਆਰਥਿਕ ਮਦਦ ਕਰਨ ਤਾਂ ਜੋ ਪੰਜਾਬ ਮੁੜ ਪੈਰਾਂ ਉਤੇ ਖੜੇ ਹੋ ਕੇ ਭਾਰਤ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੱਧ ਚੜ੍ਹਕੇ ਹਿਸਾ ਪਾ ਸਕਣ ।

ਪਟਿਆਲਾ ਨੂੰ ਸਾਫ਼ ਸੁਥਰਾ ਬਣਾਉਣ ਨਿਗਮ ਦੀ ਪਹਿਲੀ ਤਰਜੀਹ : ਮੇਅਰ

0
Making Patiala clean

ਪਟਿਆਲਾ, 12 ਸਤੰਬਰ 2025 : ਪਟਿਆਲਾ ਨੂੰ ਇੱਕ ਸਾਫ਼-ਸੁਥਰਾ ਅਤੇ ਵਧੇਰੇ ਵਾਤਾਵਰਣ ਪੱਖੀ ਸ਼ਹਿਰ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ ਨਗਰ ਨਿਗਮ (Municipal Corporation) ਨੇ ਕੇਂਦਰੀ ਜੇਲ੍ਹ ਦੇ ਨੇੜੇ ਭਾਦਸੋਂ ਰੋਡ ‘ਤੇ ਸਥਿਤ ਸੈਕੰਡਰੀ ਕੂੜਾ ਇਕੱਠਾ ਕਰਨ ਵਾਲੇ ਸਥਾਨ ਨੂੰ ਪੱਕੇ ਤੌਰ ‘ਤੇ ਸਾਫ਼ ਕਰਕੇ ਇੱਥੋਂ ਕੂੜੇ ਦੇ ਡੰਪ ਨੂੰ ਸਫਲਤਾਪੂਰਵਕ ਹਟਾ ਦਿੱਤਾ ਹੈ ।

ਨਗਰ ਨਿਗਮ ਨੇ ਭਾਦਸੋਂ ਰੋਡ ‘ਤੇ ਕੂੜੇ ਦਾ ਢੇਰ ਬਣ ਰਹੇ ‘ਸੈਕੰਡਰੀ ਵੇਸਟ ਕੁਲੈਕਸ਼ਨ ਪੁਆਇੰਟ’ ਨੂੰ ਪੱਕੇ ਤੌਰ ‘ਤੇ ਸਾਫ਼ ਕੀਤਾ

ਮੇਅਰ ਕੁੰਦਨ ਗੋਗੀਆ (Mayor Kundan Gogia) ਅਤੇ ਕਮਿਸ਼ਨਰ ਪਰਮਵੀਰ ਸਿੰਘ ਦੀ ਨਿਗਰਾਨੀ ਹੇਠ ਚੱਲ ਰਹੀ ਇਸ ਮੁਹਿੰਮ ਦੌਰਾਨ ਨਗਰ ਨਿਗਮ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਇਸ ਜਗ੍ਹਾ ਨੂੰ ਸਾਫ਼ ਕੀਤਾ ਗਿਆ । ਸ਼ਹਿਰ ਦੀ ਸਫ਼ਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਜਗ੍ਹਾ ਨੂੰ ਹੁਣ ਸੁੰਦਰੀਕਰਨ ਲਈ ਨਿਰਧਾਰਤ ਕੀਤਾ ਗਿਆ ਹੈ । ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ “ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਸਾਡੇ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਹੈ ।

ਸ਼ਹਿਰ ਦੀਆਂ 42 ‘ਚੋਂ 24 ਕੂੜਾ ਇਕੱਠਾ ਕਰਨ ਵਾਲੀਆਂ ਥਾਵਾਂ ਨੂੰ ਕੀਤਾ ਸਾਫ਼, ਸਾਫ਼ ਥਾਵਾਂ ਦਾ ਸੁੰਦਰੀਕਰਨ ਕੀਤਾ : ਕਮਿਸ਼ਨਰ ਪਰਮਵੀਰ ਸਿੰਘ

ਭਾਦਸੋਂ ਰੋਡ ‘ਤੇ ਸੈਕੰਡਰੀ ਵੇਸਟ ਪੁਆਇੰਟ (Secondary waste point) ਨੂੰ ਸਦਾ ਲਈ ਹਟਾਉਣਾ ਇਸ ਗੱਲ ਦੀ ਨਿਸ਼ਾਨੀ ਹੈ ਕਿ ਅਸੀਂ ਸਿਰਫ਼ ਅਸਥਾਈ ਹੱਲ ਨਹੀਂ, ਸਗੋਂ ਟਿਕਾਊ ਪ੍ਰਬੰਧਨ ਲਈ ਵਚਨਬੱਧ ਹਾਂ । ਨਗਰ ਨਿਗਮ ਦੀ ਟੀਮ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਸ਼ਹਿਰ ਵਿੱਚ ਕਿਸੇ ਵੀ ਥਾਂ ‘ਤੇ ਗੰਦਗੀ ਨਾ ਰਹੇ । ਪਟਿਆਲਵੀਆਂ ਨੂੰ ਵੀ ਅਪੀਲ ਹੈ ਕਿ ਉਹ ਇਸ ਮੁਹਿੰਮ ਵਿੱਚ ਸਾਥ ਦੇਣ ਅਤੇ ਸਫ਼ਾਈ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ । ਸਾਡਾ ਮਕਸਦ ਪਟਿਆਲਾ ਨੂੰ ਇੱਕ ਸਿਹਤਮੰਦ, ਹਰਾ-ਭਰਾ ਅਤੇ ਸੁੰਦਰ ਸ਼ਹਿਰ ਬਣਾਉਣਾ ਹੈ ।

ਸੁਚਾਰੂ ਅਤੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਨੇ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਲਈ ਇਲੈਕਟ੍ਰਿਕ ਵਾਹਨ ਲਗਾਏ ਹਨ

ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਸੁਚਾਰੂ ਅਤੇ ਟਿਕਾਊ ਰਹਿੰਦ-ਖੂੰਹਦ (Waste) ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਨੇ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਲਈ ਇਲੈਕਟ੍ਰਿਕ ਵਾਹਨ ਲਗਾਏ ਹਨ । ਇਹ ਗੱਡੀਆਂ ਘਰਾਂ ਤੋਂ ਕੂੜਾ ਇਕੱਠਾ ਕਰਨ ਵਾਲੇ ਰੇਹੜੀਆਂ ਵਾਲਿਆਂ ਤੋਂ ਕੂੜਾ ਲੈਕੇ ਇਸਨੂੰ ਸਿੱਧੇ ਮਟੀਰੀਅਲ ਰਿਕਵਰੀ ਸਹੂਲਤ (ਐਮ. ਆਰ. ਐਫ.) ਅਤੇ ਨਿਰਧਾਰਤ ਡੰਪਿੰਗ ਸਾਈਟ ‘ਤੇ ਪਹੁੰਚਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਵਾਤਾਵਰਣ-ਅਨੁਕੂਲ ਪਹਿਲਕਦਮੀ ਪਟਿਆਲਾ ਦੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਂਦੇ ਹੋਏ ਕੂੜੇ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਂਦੀ ਹੈ ।

ਹੁਣ ਤੱਕ 42 ਸੈਕੰਡਰੀ ਕੂੜਾ ਇਕੱਠਾ ਕਰਨ ਦੀਆਂ ਥਾਂਵਾਂ ਵਿੱਚੋਂ 24 ਨੂੰ ਹਟਾ ਦਿੱਤਾ ਹੈ

ਕਮਿਸ਼ਨਰ ਨੇ ਅੱਗੇ ਕਿਹਾ ਕਿ ਭਾਦਸੋਂ ਰੋਡ ਸਥਿਤ ਇਸ ਕੂੜੇ ਦੇ ਸੈਕੰਡਰੀ ਸਾਈਟ ਨੂੰ ਹਟਾਉਣਾ ਨਗਰ ਨਿਗਮ ਦੀ ਸਵੱਛ ਭਾਰਤ ਮਿਸ਼ਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਣ ਸਮੇਤ ਇੱਕ ਸਿਹਤਮੰਦ, ਹਰਾ-ਭਰਾ ਅਤੇ ਵਧੇਰੇ ਸੁੰਦਰ ਪਟਿਆਲਾ ਬਣਾਉਣ ਵੱਲ ਇੱਕ ਹੋਰ ਮੀਲ ਪੱਥਰ ਹੈ । ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਨਵਿੰਦਰ ਸਿੰਘ (Health Officer Dr. Navinder Singh) ਨੇ ਦੱਸਿਆ ਕਿ ਨਿਗਮ ਨੇ ਹੁਣ ਤੱਕ 42 ਸੈਕੰਡਰੀ ਕੂੜਾ ਇਕੱਠਾ ਕਰਨ ਦੀਆਂ ਥਾਂਵਾਂ ਵਿੱਚੋਂ 24 ਨੂੰ ਹਟਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ‘ਤੇ ਲੋਕਾਂ ਵੱਲੋਂ ਕੂੜਾ ਸੁੱਟਣ ਨੂੰ ਰੋਕਣ ਅਤੇ ਇਨ੍ਹਾਂ ਥਾਵਾਂ ਨੂੰ ਸਾਫ਼ ਰੱਖਣ ਲਈ ਸਾਫ਼ ਕੀਤੀਆਂ ਥਾਵਾਂ ‘ਤੇ ਬੂਟੇ ਲਾਸ਼ ਸਮੇਤ ਗਮਲੇ ਵੀ ਰੱਖੇ ਗਏ ਹਨ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਕਰਨਾਲ ਜੇਵੀ ਸਿੰਘ, ਜੁਆਇੰਟ ਸਟੇਟ ਸੈਕਟਰੀ ਦਵਿੰਦਰ ਸਿੰਘ ਵਾਲੀਆ, ਸੈਕਟਰੀ ਰਜਿੰਦਰ ਮੋਹਨ ਮੇਅਰ, ਬਲਾਕ ਇੰਚਾਰਜ ਸੁਸ਼ੀਲ ਮਿੱਡਾ, ਕੌਂਸਲਰ ਜਸਬੀਰ ਗਾਂਧੀ, ਚਰਨਜੀਤ ਸਿੰਘ (ਐਸ. ਕੇ.), ਕੌਂਸਲਰ ਮਨਦੀਪ ਸਿੰਘ ਵਿਰਦੀ, ਕੌਂਸਲਰ ਕੁਲਵੰਤ ਸਿੰਘ ਕਾਲਕਾ, ਕੌਸਲਰ ਹਰਿੰਦਰ ਸ਼ੁਕਲਾ, ਬਲਾਕ ਇੰਚਾਰਜ ਲਾਲ ਸਿੰਘ, ਵਾਰਡ ਇੰਚਾਰਜ ਕੇਵਲ ਬਾਵਾ, ਸਿਹਤ ਅਫਸਰ ਡਾ: ਨਵਿੰਦਰ ਸਿੰਘ, ਇਲਾਕਾ ਇੰਸਪੈਕਟਰ ਹਰਵਿੰਦਰ ਸਿੰਘ, ਦਰੋਗਾ ਬਲਜਿੰਦਰ ਸਿੰਘ, ਵੇਦ ਪ੍ਰਕਾਸ਼, ਰਤਨ ਲਾਲ ਅਤੇ ਪੂਰੀ ਸਿਹਤ ਟੀਮ ਵੀ ਮੌਜੂਦ ਸਨ ।

Read More : ਨਗਰ ਨਿਗਮ ਪਟਿਆਲਾ ਦੀ ਬਿਲਡਿੰਗ ਬ੍ਰਾਂਚ ਦਾ ਜਿ਼ਆਦਾਤਰ ਸਟਾਫ ਸੀ ਗੈਰ ਹਾਜ਼ਰ

ਗ੍ਰੀਨ ਐਨਰਜੀ ਦੇ ਭਵਿੱਖ ਦੀ ਨੀਂਹ ਹਨ ਆਰਕੀਟੈਕਚਰ ਅਤੇ ਸਸਟੇਨੇਬਲ ਡਿਜ਼ਾਈਨ

0
green energy

ਚੰਡੀਗੜ੍ਹ, 12 ਸਤੰਬਰ 2025 : ਚੰਡੀਗੜ੍ਹ ਦੇ ਗ੍ਰਹਿ ਸਕੱਤਰ ਆਈ. ਏ. ਐਸ. ਮਨਦੀਪ ਬਰਾੜ ਨੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (P. H. D. Chamber of Commerce and Industry) ਵੱਲੋਂ ਆਯੋਜਿਤ ਚਾਰ ਦਿਨਾਂ 11ਵੀਂ ਇੰਸ-ਆਊਟ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ, ਜਿਸਨੂੰ ਵਿਸ਼ਵ ਪੱਧਰ ‘ਤੇ ਸੁੰਦਰ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ, ਆਧੁਨਿਕ ਆਰਕੀਟੈਕਚਰ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਸਥਾਨ ਰੱਖਦਾ ਹੈ ।

ਯੂ. ਟੀ. ਗ੍ਰਹਿ ਸਕੱਤਰ ਨੇ ਪੀ. ਐਚ. ਡੀ. ਸੀ. ਸੀ. ਆਈ. ਦੀ 11ਵੀਂ ਇੰਸ-ਆਊਟ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ

20ਵੀਂ ਸਦੀ ਦੀ ਸ਼ਹਿਰੀ ਯੋਜਨਾਬੰਦੀ (20th century urban planning) ਦੀਆਂ ਸਭ ਤੋਂ ਵਧੀਆ ਉਦਾਹਰਣਾਂ ਵਿੱਚੋਂ ਇੱਕ ਵਜੋਂ ਡਿਜ਼ਾਈਨ ਕੀਤਾ ਗਿਆ, ਚੰਡੀਗੜ੍ਹ ਆਪਣੇ ਸਾਵਧਾਨੀ ਨਾਲ ਯੋਜਨਾਬੱਧ ਖੇਤਰਾਂ, ਵਿਸ਼ਾਲ ਹਰੀਆਂ ਥਾਵਾਂ, ਕੈਪੀਟਲ ਕੰਪਲੈਕਸ ਵਰਗੀਆਂ ਵੱਕਾਰੀ ਬਣਤਰਾਂ ਅਤੇ ਆਪਣੇ ਆਧੁਨਿਕਤਾਵਾਦੀ ਸੁਹਜ ਸ਼ਾਸਤਰ (Modernist aesthetics) ਲਈ ਮਸ਼ਹੂਰ ਹੈ । ਉਨ੍ਹਾਂ ਕਿਹਾ ਕਿ ਇਸ ਆਰਕੀਟੈਕਚਰਲ ਵਿਰਾਸਤ ਦੇ ਕਾਰਨ ਇਹ ਸ਼ਹਿਰ ਦੁਨੀਆ ਭਰ ਦੇ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨੂੰ ਆਕਰਸ਼ਿਤ ਕਰਦਾ ਰਹਿੰਦਾ ਹੈ ਜੋ ਇਸਦੇ ਯੋਜਨਾਬੰਦੀ ਸਿਧਾਂਤਾਂ ਅਤੇ ਆਰਕੀਟੈਕਚਰਲ ਦਰਸ਼ਨ ਦਾ ਅਧਿਐਨ ਕਰਨ ਲਈ ਆਉਂਦੇ ਹਨ ।

ਆਰਕੀਟੈਕਚਰ ਅਤੇ ਸਸਟੇਨੇਬਲ ਡਿਜ਼ਾਈਨ ਗ੍ਰੀਨ ਐਨਰਜੀ ਦੇ ਭਵਿੱਖ ਦੀ ਨੀਂਹ ਹਨ

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਰਕੀਟੈਕਚਰ ਅਤੇ ਸਸਟੇਨੇਬਲ ਡਿਜ਼ਾਈਨ ਗ੍ਰੀਨ ਐਨਰਜੀ (Architecture and Sustainable Design Green Energy) ਦੇ ਭਵਿੱਖ ਦੀ ਨੀਂਹ ਹਨ । ਅਜਿਹੇ ਡਿਜ਼ਾਈਨ ਦਾ ਉਦੇਸ਼ ਅਜਿਹੀਆਂ ਬਣਤਰਾਂ ਬਣਾਉਣਾ ਹੈ ਜੋ ਵਾਤਾਵਰਣ ਪੱਖੋਂ ਟਿਕਾਊ, ਊਰਜਾ-ਕੁਸ਼ਲ ਅਤੇ ਸਮਾਜਿਕ ਤੌਰ ‘ਤੇ ਸਮਾਂਵੇਸ਼ੀ ਹੋਣ। ਇਹ ਨਵਿਆਉਣਯੋਗ ਊਰਜਾ, ਵਾਤਾਵਰਣ-ਅਨੁਕੂਲ ਸਮੱਗਰੀਆਂ,ਕੁਦਰਤੀ ਰੋਸ਼ਨੀ ਅਤੇ ਹਵਾਦਾਰੀ, ਮੀਂਹ ਦੇ ਪਾਣੀ ਦੀ ਸੰਭਾਲ ਅਤੇ ਰਹਿੰਦ-ਖੂੰਹਦ ਨੂੰ ਘਟਾਉਣ ਦੇ ਅਭਿਆਸਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਾ ਹੈ ।

ਇਹ ਪ੍ਰਦਰਸ਼ਨੀ ਆਰਕੀਟੈਕਚਰ ਅਤੇ ਸੰਬੰਧਿਤ ਖੇਤਰਾਂ ਦੇ ਵਿਦਿਆਰਥੀਆਂ ਨੂੰ ਉਸਾਰੀ ਅਤੇ ਡਿਜ਼ਾਈਨ ਵਿੱਚ ਨਵੀਆਂ ਤਕਨਾਲੋਜੀਆਂ ਅਤੇ ਉੱਭਰ ਰਹੇ ਰੁਝਾਨਾਂ ਤੋਂ ਜਾਣੂ ਕਰਵਾਉਣ ਲਈ ਇੱਕ ਕੀਮਤੀ ਪਲੇਟਫਾਰਮ ਪ੍ਰਦਾਨ ਕਰਦੀ ਹੈ

ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਪੀ. ਐਚ. ਡੀ. ਸੀ. ਸੀ. ਆਈ. (P. H. D. C. C. I.) ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਮਧੂ ਸੂਦਨ ਵਿਜ ਨੇ ਕਿਹਾ ਕਿ ਇਹ ਪ੍ਰਦਰਸ਼ਨੀ ਆਰਕੀਟੈਕਚਰ ਅਤੇ ਸੰਬੰਧਿਤ ਖੇਤਰਾਂ ਦੇ ਵਿਦਿਆਰਥੀਆਂ ਨੂੰ ਉਸਾਰੀ ਅਤੇ ਡਿਜ਼ਾਈਨ ਵਿੱਚ ਨਵੀਆਂ ਤਕਨਾਲੋਜੀਆਂ ਅਤੇ ਉੱਭਰ ਰਹੇ ਰੁਝਾਨਾਂ ਤੋਂ ਜਾਣੂ ਕਰਵਾਉਣ ਲਈ ਇੱਕ ਕੀਮਤੀ ਪਲੇਟਫਾਰਮ ਪ੍ਰਦਾਨ ਕਰਦੀ ਹੈ ।

ਉਦਘਾਟਨੀ ਸਮਾਰੋਹ ਪੀ. ਐਚ. ਡੀ. ਸੀ. ਸੀ. ਆਈ. ਦੀ ਸੀਨੀਅਰ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਵੱਲੋਂ ਸੰਚਾਲਿਤ ਕੀਤਾ ਗਿਆ

ਉਦਘਾਟਨੀ ਸਮਾਰੋਹ ਪੀ. ਐਚ. ਡੀ. ਸੀ. ਸੀ. ਆਈ. ਦੀ ਸੀਨੀਅਰ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਵੱਲੋਂ ਸੰਚਾਲਿਤ ਕੀਤਾ ਗਿਆ, ਜਿਨ੍ਹਾਂ ਨੇ ਅਕਾਦਮਿਕ ਅਤੇ ਉਦਯੋਗ ਵਿਚਕਾਰ ਪਾੜੇ ਨੂੰ ਪੂਰਾ ਕਰਨ ਵਿੱਚ ਅਜਿਹੀਆਂ ਪਹਿਲਕਦਮੀਆਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਉਨ੍ਹਾਂ ਦੱਸਿਆ ਕਿ ਖੇਤਰ ਦੇ ਕਈ ਸੰਸਥਾਵਾਂ ਦੇ ਵਿਦਿਆਰਥੀ, ਆਰਕੀਟੈਕਚਰ, ਸ਼ਹਿਰੀ ਡਿਜ਼ਾਈਨ ਅਤੇ ਯੋਜਨਾਬੰਦੀ ਦੇ ਖੇਤਰਾਂ ਦੀ ਨੁਮਾਇੰਦਗੀ ਕਰਦੇ ਹੋਏ, ਇਸ ਸਮਾਗਮ ’ਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ ।

ਆਰਕੀਟੈਕਚਰ ਅਤੇ ਸ਼ਹਿਰੀ ਵਿਕਾਸ ਦੇ ਭਵਿੱਖ ਬਾਰੇ ਕੀਮਤੀ ਸਮਝ ਪ੍ਰਦਾਨ ਕੀਤੀ ਗਈ

ਪੀ. ਐਚ. ਡੀ. ਸੀ. ਸੀ. ਆਈ. ਚੰਡੀਗੜ੍ਹ ਚੈਪਟਰ ਦੇ ਸਹਿ-ਚੇਅਰਮੈਨ ਸੁਵਰਤ ਖੰਨਾ ਨੇ ਪਤਵੰਤਿਆਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਾਲਾਂ ਵਿੱਚ ਆਈ. ਐਨ. ਐਸ. ਆਊਟਸ ਦਾ ਦਾਇਰਾ ਵਧਦਾ ਅਤੇ ਫੈਲਦਾ ਰਹੇਗਾ । ਇਸ ਮੌਕੇ ਸ਼ਹਿਰੀ ਯੋਜਨਾਬੰਦੀ ਅਤੇ ਬੁਨਿਆਦੀ ਢਾਂਚਾ ਵਿਕਾਸ ‘ਤੇ ਪੈਨਲ ਚਰਚਾ ਚਾਰ ਦਿਨਾਂ ਦੇ ਪ੍ਰੋਗਰਾਮ ਦੀ ਸ਼ੁਰੂਆਤ ਹੋਈ, ਜਿਸ ਵਿੱਚ ਆਰਕੀਟੈਕਚਰ ਅਤੇ ਸ਼ਹਿਰੀ ਵਿਕਾਸ ਦੇ ਭਵਿੱਖ ਬਾਰੇ ਕੀਮਤੀ ਸਮਝ ਪ੍ਰਦਾਨ ਕੀਤੀ ਗਈ ।

ਆਈ. ਆਈ. ਏ. ਚੰਡੀਗੜ੍ਹ ਚੈਪਟਰ ਦੇ ਪ੍ਰਧਾਨ, ਪ੍ਰੋ. ਮਨਮੋਹਨ ਖੰਨਾ ਨੇ ਵਿਰਾਸਤ, ਵਿਕਾਸ ਅਤੇ ਸਥਿਰਤਾ ਦੇ ਸੰਤੁਲਨ ਲਈ ਇੱਕ ਆਦਰਸ਼ ਵਜੋਂ ਚੰਡੀਗੜ੍ਹ ਦੀ ਭੂਮਿਕਾ ’ਤੇ ਜ਼ੋਰ ਦਿੱਤਾ

ਆਈ. ਆਈ. ਏ. ਚੰਡੀਗੜ੍ਹ ਚੈਪਟਰ ਦੇ ਪ੍ਰਧਾਨ, ਪ੍ਰੋ. ਮਨਮੋਹਨ ਖੰਨਾ ਨੇ ਵਿਰਾਸਤ, ਵਿਕਾਸ ਅਤੇ ਸਥਿਰਤਾ ਦੇ ਸੰਤੁਲਨ ਲਈ ਇੱਕ ਆਦਰਸ਼ ਵਜੋਂ ਚੰਡੀਗੜ੍ਹ ਦੀ ਭੂਮਿਕਾ ’ਤੇ ਜ਼ੋਰ ਦਿੱਤਾ । ਪੈਨਲ ਚਰਚਾ ਵਿੱਚ ਇਸ਼ਵਿੰਦਰ ਸਿੰਘ ਖੁਰਾਨਾ, ਪੋਲੀਕੈਬ, ਜੀਤ ਕੁਮਾਰ ਗੁਪਤਾ, ਟਰੱਸਟੀ, ਆਈ. ਆਈ. ਏ., ਕਪਿਲ ਸੇਤੀਆ, ਸਾਬਕਾ ਮੁੱਖ ਆਰਕੀਟੈਕਟ, ਚੰਡੀਗੜ੍ਹ, ਪ੍ਰੋ. ਸਵਾਤੀ ਭੇਲ, ਚੰਡੀਗੜ੍ਹ ਯੂਨੀਵਰਸਿਟੀ, ਐਚ.ਐਸ. ਭੋਗਲ, ਸਾਬਕਾ ਮੁੱਖ ਨਗਰ ਯੋਜਨਾਕਾਰ, ਪੰਜਾਬ ਧੀਰਜ ਤ੍ਰੇਹਾਨ, ਦੀਪਕ ਮਨਚੰਦਾ, ਕ੍ਰਿਸ਼ਨ ਤਿਆਗੀ, ਮਿਰਾਕ ਸਮੇਤ ਕਈ ਉੱਘੇ ਪਤਵੰਤਿਆਂ ਨੇ ਸ਼ਿਰਕਤ ਕੀਤੀ ।

Read More : ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ

0
Doctor Baljeet Kaur

ਚੰਡੀਗੜ੍ਹ, 12 ਸਤੰਬਰ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ (Punjab Social Security, Women and Child Development Minister) ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ । ਉਨ੍ਹਾਂ ਕਿਹਾ ਕਿ ਇਹ ਸੁਝਾਅ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸੋਚ ਅਤੇ ਸਮਾਜਿਕ ਨਿਆਂ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੇ ਹਨ ।

“ਇੱਕ ਰਾਸ਼ਟਰ ਇੱਕ ਸਕਾਲਰਸ਼ਿਪ ਮਜ਼ਬੂਤੀ, ਆਦਰਸ਼ ਗ੍ਰਾਮ ਯੋਜਨਾ ਅਪਗ੍ਰੇਡ ਤੇ ਅਣਖ ਖਾਤਰ ਕਤਲਾਂ ‘ਤੇ ਸਖ਼ਤ ਕਾਨੂੰਨ ਦੀ ਮੰਗ”

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਯੋਗ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਸਿੱਖਿਆ, ਸਮਾਜਿਕ ਨਿਆਂ ਅਤੇ ਬਾਲ ਭਲਾਈ ਦੇ ਖੇਤਰਾਂ ਵਿੱਚ ਦੇਸ਼ ਲਈ ਨਵੇਂ ਮਾਪਦੰਡ ਸੈੱਟ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪੇਸ਼ ਕੀਤੇ ਸੁਝਾਅ ਦੇਸ਼-ਪੱਧਰੀ ਸੁਧਾਰਾਂ ਦੀ ਦਿਸ਼ਾ ਤੈਅ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ ।

“ਇੱਕ ਰਾਸ਼ਟਰ ਇੱਕ ਸਕਾਲਰਸ਼ਿਪ” ਸੰਕਲਪ ਨੂੰ ਇੱਕ ਪੈਨ-ਇੰਡੀਆ ਔਨਲਾਈਨ ਪੋਰਟਲ ਰਾਹੀਂ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਕੇਂਦਰੀ ਮੰਤਰੀ ਡਾ. ਬਰਿੰਦਰ ਕੁਮਾਰ (Union Minister Dr. Barinder Kumar) ਅਤੇ ਹੋਰ ਰਾਜਾਂ ਦੇ ਮੰਤਰੀਆਂ ਦਾ ਪੰਜਾਬ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ “ਇੱਕ ਰਾਸ਼ਟਰ ਇੱਕ ਸਕਾਲਰਸ਼ਿਪ” ਸੰਕਲਪ ਨੂੰ ਇੱਕ ਪੈਨ-ਇੰਡੀਆ ਔਨਲਾਈਨ ਪੋਰਟਲ ਰਾਹੀਂ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਦੂਜੇ ਰਾਜਾਂ ਵਿੱਚ ਦਾਖਲੇ ਲੈਣ ਵੇਲੇ ਤਸਦੀਕ ਵਿੱਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ ।

ਐੱਸ. ਸੀ. ਪੋਸਟ-ਮੈਟ੍ਰਿਕ ਸਕਾਲਰਸ਼ਿਪ ਲਈ ਆਮਦਨ ਮਾਪਦੰਡ ₹2.5 ਲੱਖ ਤੋਂ ਵਧਾ ਕੇ ₹5 ਲੱਖ ਕੀਤੇ ਜਾਣ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਵਧਾਉਣ ਅਤੇ ਇੱਕ ਸਮਾਨ ਆਮਦਨ ਮਾਪਦੰਡ ਪੇਸ਼ ਕਰਨ ਦੀ ਵੀ ਸਿਫਾਰਸ਼ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਯੋਗ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ । ਉਨ੍ਹਾਂ ਨੇ ਖਾਸ ਤੌਰ ‘ਤੇ ਸਿਫ਼ਾਰਸ਼ ਕੀਤੀ ਕਿ ਐੱਸ. ਸੀ. ਪੋਸਟ-ਮੈਟ੍ਰਿਕ ਸਕਾਲਰਸ਼ਿਪ ਲਈ ਆਮਦਨ ਮਾਪਦੰਡ 2.5 ਲੱਖ ਤੋਂ ਵਧਾ ਕੇ ₹5 ਲੱਖ ਕੀਤੇ ਜਾਣ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਯੋਜਨਾ ਦਾ ਲਾਭ ਲੈ ਸਕਣ ।

ਡਾ. ਬਲਜੀਤ ਕੌਰ ਨੇ ਦਿੱਤਾ ਆਦਰਸ਼ ਗ੍ਰਾਮ ਯੋਜਨਾ ਦੇ ਟੀਚਿਆਂ ਨੂੰ ਮੁੜ ਸੁਰਜੀਤ ਕਰਨ ਅਤੇ ਅਪਗ੍ਰੇਡ ਕਰਨ ਦੀ ਜ਼ਰੂਰਤ ‘ਤੇ ਹੋਰ ਜ਼ੋਰ

ਡਾ. ਬਲਜੀਤ ਕੌਰ ਨੇ ਆਦਰਸ਼ ਗ੍ਰਾਮ ਯੋਜਨਾ ਦੇ ਟੀਚਿਆਂ ਨੂੰ ਮੁੜ ਸੁਰਜੀਤ ਕਰਨ ਅਤੇ ਅਪਗ੍ਰੇਡ ਕਰਨ ਦੀ ਜ਼ਰੂਰਤ ‘ਤੇ ਹੋਰ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਦੀ ਵੱਡੀ ਅਨੁਸੂਚਿਤ ਜਾਤੀ ਦੀ ਆਬਾਦੀ ਤੱਕ ਆਦਰਸ਼ ਗ੍ਰਾਮ ਯੋਜਨਾ ਦਾ ਲਾਭ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੇ। ਉਨ੍ਹਾਂ ਨੇ ਆਦਰਸ਼ ਗ੍ਰਾਮ ਯੋਜਨਾ ਤਹਿਤ ਅਲਾਟਮੈਂਟ ਨੂੰ ਮੌਜੂਦਾ 20 ਲੱਖ ਤੋਂ ਵਧਾ ਕੇ 1 ਕਰੋੜ ਪ੍ਰਤੀ ਪਿੰਡ ਕਰਨ ਦਾ ਪ੍ਰਸਤਾਵ ਰੱਖਿਆ, ਤਾਂ ਜੋ ਮਾਡਲ ਪਿੰਡਾਂ ਨੂੰ ਸੰਪੂਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਿਕਸਤ ਕੀਤਾ ਜਾ ਸਕੇ ।

ਅੰਤਰ-ਜਾਤੀ ਵਿਆਹਾਂ ਵਿਰੁੱਧ ਵਿਤਕਰੇ ਅਤੇ ਹਿੰਸਾ ਨੂੰ ਰੋਕਣ ਲਈ ਇੱਕ ਸਖ਼ਤ ਦੇਸ਼ ਵਿਆਪੀ ਕਾਨੂੰਨ ਲਿਆਂਦਾ ਜਾਵੇ

ਅਣਖ ਖਾਤਰ ਕਤਲਾਂ ਦਾ ਮੁੱਦਾ ਉਠਾਉਂਦੇ ਹੋਏ, ਡਾ. ਬਲਜੀਤ ਕੌਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅੰਤਰ-ਜਾਤੀ ਵਿਆਹਾਂ ਵਿਰੁੱਧ ਵਿਤਕਰੇ ਅਤੇ ਹਿੰਸਾ ਨੂੰ ਰੋਕਣ ਲਈ ਇੱਕ ਸਖ਼ਤ ਦੇਸ਼ ਵਿਆਪੀ ਕਾਨੂੰਨ ਲਿਆਂਦਾ ਜਾਵੇ । ਉਨ੍ਹਾਂ ਅਪੀਲ ਕੀਤੀ ਕਿ ਐੱਸ. ਸੀ./ਐੱਸ. ਟੀ. ਅੱਤਿਆਚਾਰ ਰੋਕਥਾਮ ਐਕਟ ਤਹਿਤ ਕੱਤਲ ਅਤੇ ਬਲਾਤਕਾਰ ਦੇ ਕੇਸ ਵਿੱਚ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਮੌਜੂਦਾ 8.5 ਲੱਖ ਤੋਂ ਵਧਾ ਕੇ ਵੱਧ ਰਕਮ ਕੀਤੀ ਜਾਵੇ ਅਤੇ ਅਤਿਆਚਾਰ ਰੋਕਥਾਮ ਐਕਟ ਦੇ ਹੋਰ ਕੇਸਾਂ ਵਿੱਚ ਵੀ ਇਹ ਰਾਸ਼ੀ ਵਧਾਈ ਜਾਵੇ, ਤਾਂ ਜੋ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਸਲ ਰਾਹਤ ਮਿਲ ਸਕੇ । ਉਨ੍ਹਾਂ ਨੇ ਨੌਜਵਾਨਾਂ ਨੂੰ ਟਿਕਾਊ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ, ਰਵਾਇਤੀ ਸਿਲਾਈ ਅਤੇ ਬਿਊਟੀ ਪਾਰਲਰ ਕੋਰਸਾਂ ਦੀ ਬਜਾਏ ਨਰਸਿੰਗ ਅਤੇ ਸੀਨੀਅਰ ਸਿਟੀਜ਼ਨ ਕੇਅਰ ਸਿਖਲਾਈ ਵਰਗੇ ਆਧੁਨਿਕ ਰੋਜ਼ੀ-ਰੋਟੀ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ।

ਸ਼ੋਸ਼ਣ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਡੀ. ਐਨ. ਏ. ਟੈਸਟ ਕਰਵਾਏ ਗਏ ਹਨ

ਬਾਲ ਭੀਖ ਮੰਗਣ ਦੇ ਖਾਤਮੇ ਵਿੱਚ ਪੰਜਾਬ ਦੀ ਸਫਲਤਾ ਨੂੰ ਉਜਾਗਰ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਸਾਂਝਾ ਕੀਤਾ ਕਿ ਬੱਚਿਆਂ ਦੀ ਭਲਾਈ ਲਈ ਬਣਾਏ ਗਏ ਵੱਖ-ਵੱਖ ਐਕਟਾਂ ਵਿੱਚ ਦਰਜ ਗਾਈਡਲਾਈਨਜ਼ ਨੂੰ ਇੱਕਠਾ ਕਰਕੇ ਅਤੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ 700 ਤੋਂ ਵੱਧ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ ਹੈ, ਸ਼ੋਸ਼ਣ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਡੀ. ਐਨ. ਏ. ਟੈਸਟ ਕਰਵਾਏ ਗਏ ਹਨ ਅਤੇ ਬਚਾਏ ਗਏ ਬੱਚਿਆਂ ਨੂੰ ਸਕੂਲਾਂ ਵਿੱਚ ਪੁਨਰਵਾਸ ਕੀਤਾ ਗਿਆ ਹੈ । “ਅੱਜ, ਤੁਹਾਨੂੰ ਪੰਜਾਬ ਦੀਆਂ ਸੜਕਾਂ ‘ਤੇ ਭੀਖ ਮੰਗਦਾ ਬੱਚਾ ਨਹੀਂ ਮਿਲੇਗਾ-ਇਸ ਮਾਡਲ ਨੂੰ ਸਾਰੇ ਰਾਜਾਂ ਦੁਆਰਾ ਦੁਹਰਾਇਆ ਜਾਣਾ ਚਾਹੀਦਾ ਹੈ,” ਉਨ੍ਹਾਂ ਨੇ ਤਾਕੀਦ ਕੀਤੀ ।

ਡਾ. ਬਲਜੀਤ ਕੌਰ ਨੇ ਉਠਾਈ ਭਾਰਤ ਸਰਕਾਰ ਅੱਗੇ ਜੋਰਦਾਰ ਢੰਗ ਨਾਲ ਆਵਾਜ

ਡਾ. ਬਲਜੀਤ ਕੌਰ ਨੇ ਭਾਰਤ ਸਰਕਾਰ ਅੱਗੇ ਜੋਰਦਾਰ ਢੰਗ ਨਾਲ ਆਵਾਜ ਉਠਾਈ ਕਿ ਐਸ. ਸੀ./ਬੀ. ਸੀ. ਵਿਦਿਆਰਥੀਆਂ ਲਈ ਬਣਾਏ ਜਾਣ ਵਾਲੇ ਹੋਸਟਲਾਂ ਨੂੰ ਐਸ. ਸੀ/ਬੀ. ਸੀ. ਦਾ ਨਾਮ ਨਹੀਂ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਉਥੇ ਰਹਿੰਦੇ ਵਿਦਿਆਰਥੀਆਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਹੋਵੇ ਅਤੇ ਵਿਦਿਆਰਥੀਆਂ ਲਈ ਇੱਕ ਸਮਾਨ ਵਾਤਾਵਰਨ ਸਿਰਜਿਆ ਜਾ ਸਕੇ । ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਦੇਸ਼ ਭਰ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਪੰਜਾਬ ਮਾਡਲ ਨੂੰ ਅਪਣਾਇਆ ਜਾਵੇ । ਇਹਨਾਂ ਸੁਝਾਵਾਂ ਰਾਹੀਂ ਪੰਜਾਬ ਨੇ ਇੱਕ ਵਾਰ ਫਿਰ ਦਿਖਾਇਆ ਹੈ ਕਿ ਸਮਾਜਿਕ ਨਿਆਂ, ਸਿੱਖਿਆ ਅਤੇ ਬਾਲ ਭਲਾਈ ਵਿੱਚ ਦੇਸ਼ ਨੂੰ ਅੱਗੇ ਲਿਜਾਣ ਲਈ ਉਹ ਹਮੇਸ਼ਾਂ ਅਗਵਾਈ ਕਰਦਾ ਰਹੇਗਾ ।

Read More : ਡਾ. ਬਲਜੀਤ ਕੌਰ ਨੇ ਸੌਂਪੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਆਈ ਅੱਗੇ

0
Punjab Revenue Officers Association

ਚੰਡੀਗੜ੍ਹ, 12 ਸਤੰਬਰ 2025 : ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ (Help for flood victims) ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ।

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ।

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ

ਰੈਵੀਨਿਊ ਅਫ਼ਸਰ ਐਸੋਸੀਏਸ਼ਨ (Revenue Officers Association) ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ । ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ । ਇਸ ਮੌਕੇ ਪੰਜਾਬ ਰਾਜ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਨੀਲ ਗਰਗ (Neil Garg, Chairman, Punjab State Small Scale Industries) ਅਤੇ ਮਾਲ ਮੰਤਰੀ ਦੇ ਨਿੱਜੀ ਸਕੱਤਰ ਬਲਵਿੰਦਰ ਸਿੰਘ ਵੀ ਮੌਜੂਦ ਸਨ ।

Read More : ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ