Home Blog Page 502

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਆਈ ਅੱਗੇ

0
Punjab Revenue Officers Association

ਚੰਡੀਗੜ੍ਹ, 12 ਸਤੰਬਰ 2025 : ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ (Help for flood victims) ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ।

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ।

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ

ਰੈਵੀਨਿਊ ਅਫ਼ਸਰ ਐਸੋਸੀਏਸ਼ਨ (Revenue Officers Association) ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ । ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ । ਇਸ ਮੌਕੇ ਪੰਜਾਬ ਰਾਜ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਨੀਲ ਗਰਗ (Neil Garg, Chairman, Punjab State Small Scale Industries) ਅਤੇ ਮਾਲ ਮੰਤਰੀ ਦੇ ਨਿੱਜੀ ਸਕੱਤਰ ਬਲਵਿੰਦਰ ਸਿੰਘ ਵੀ ਮੌਜੂਦ ਸਨ ।

Read More : ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਦੇ ਹੁਕਮ ਜਾਰੀ

0
Additional District Magistrate

ਪਟਿਆਲਾ, 12 ਸਤੰਬਰ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ (Additional District Magistrate) ਪਟਿਆਲਾ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ (Public display of weapons)  ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ ।

ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਵੀ ਲਗਾਈ ਪਾਬੰਦੀ

ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ । ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ । ਹੁਕਮ 8 ਨਵੰਬਰ 2025 ਤੱਕ ਲਾਗੂ ਰਹਿਣਗੇ । ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ (Legal action) ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ ।

Read More : ਏ. ਡੀ. ਸੀ. ਵੱਲੋਂ ਫਰਮ ਟੈਕਬੈਰੀ ਮੈਂਟੋਰਸ ਦਾ ਲਾਇਸੰਸ ਰੱਦ

ਦਿੱਲੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0
Delhi High Court

ਨਵੀਂ ਦਿੱਲੀ, 12 ਸਤੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi High Court) ਨੂੰ ਬੰਬ ਨਾਲ ਉਡਾਏ ਜਾਣ ਦੀ ਮਿਲੀ ਧਮਕੀ ਦੇ ਚਲਦਿਆਂ ਤੁਰੰਤ ਕੰਪਲੈਕਸ ਖਾਲੀ ਕਰਵਾਇਆ ਗਿਆ ।

ਧਮਕੀ ਮਿਲਦਿਆਂ ਹੀ ਜਾਂਚ ਲਈ ਪਹੁੰਚਿਆ ਬੰਬ ਨਿਰੋਧਕ ਦਸਤਾ

ਪੁਲਸ ਨੇ ਜਿਥੇ ਸਭ ਤੋਂ ਪਹਿਲਾਂ ਕੰਪਲੈਕਸ ਖਾਲੀ ਕਰਵਾਇਆ (The complex was evacuated.) , ਉਥੇ ਦਿੱਲੀ ਪੁਲਿਸ ਅਤੇ ਬੰਬ ਨਿਰੋਧਕ ਦਸਤਾ ਮੌਕੇ ਨੇ ਮੌਕੇ ਤੇ ਪਹੁੰਚ ਕੇ ਸਮੁੱਚੀ ਸਥਿਤੀ ਨੂੰ ਕੰਟਰੋਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ ।

ਕਿਵੇਂ ਮਿਲੀ ਦਿੱਲੀ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ ਹਾਈਕੋਰਟ ਨੂੰ ਬੰਬ ਨਾਲ ਉਡਾਉਣ (To blow up with a bomb)  ਦੀ ਜੋ ਧਮਕੀ ਮਿਲੀ ਹੈ ਉਹ ਡਾਕ ਰਾਹੀਂ ਦਿੱਲੀ ਪੁਲਸ ਨੂੰ ਦਿੱਤੀ ਗਈ ਹੈ । ਪੁਲਸ ਨੂੰ ਦਿੱਲੀ ਹਾਈ ਕੋਰਟ ਦੇ 3 ਕੋਰਟ ਰੂਮਾਂ ਵਿਚ ਬੰਬ ਧਮਾਕੇ ਦੀ ਧਮਕੀ ਮਿਲੀ ਹੈ । ਲਗਭਗ 11 ਵਜੇ ਸੂਚਨਾ ਮਿਲਣ ਤੋਂ ਬਾਅਦ, ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ । ਮੁਲਜ਼ਮਾਂ ਨੇ 2 ਵਜੇ ਤੱਕ ਅਦਾਲਤ ਖਾਲੀ ਕਰਨ ਦੀ ਧਮਕੀ ਦਿੱਤੀ ਹੈ । ਅਦਾਲਤ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ।

Read More : ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ

ਪੰਜਾਬ ਸਰਕਾਰ ਕੇਂਦਰ ਦੀ ਫ਼ਸਲ ਬੀਮਾ ਯੋਜਨਾ ਤੁਰੰਤ ਲਾਗੂ ਕਰੇ

0
Gurtej Singh Dhillon

ਨਾਭਾ, 12 ਸਤੰਬਰ 2025 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਸੀ, ਦੌਰਾ ਕਰਨ ਉਪਰੰਤ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ, ਜ਼ੋ ਇੱਕ ਟੋਕਨ ਮਣੀ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ । ਇਹ ਪ੍ਰਗਟਾਵਾ ਸੂਬਾ ਕਾਰਜਕਾਰਨੀ ਮੈਂਬਰ ਗੁਰਤੇਜ ਸਿੰਘ ਢਿੱਲੋਂ (State Executive Member Gurtej Singh Dhillon) ਅਤੇ ਬੀ. ਜੇ. ਪੀ. ਦੇ ਨਾਭਾ ਤੋਂ ਸੀਨੀਅਰ ਆਗੂ ਤੇ ਸਾਬਕਾ ਜਿਲਾ ਵਾਇਸ ਪ੍ਰਧਾਨ ਕਿਸਾਨ ਮੋਰਚਾ ਰਮਨਦੀਪ ਸਿੰਘ ਭੀਲੋਵਾਲ (Ramandeep Singh Bhilowal)  ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਲਈ 1600 ਕਰੋੜ ਦਾ ਰਾਹਤ ਪੈਕੇਜ ਐਲਾਨਣਾ ਸ਼ਲਾਘਾਯੋਗ ਕਦਮ : ਢਿੱਲੋ, ਭੀਲੋਵਾਲ

ਭੀਲੋਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਹੜ ਪੀੜਤਾ ਨੂੰ ਪੰਜਾਹ ਪੰਜਾਹ ਹਜ਼ਾਰ ਤੇ ਮਿ੍ਤਕਾਂ ਨੂੰ ਦੋ ਦੋ ਲੱਖ ਦੇਣ ਤੋਂ ਇਲਾਵਾ ਖਰਾਬ ਹੋਈਆਂ ਸੜਕਾਂ ਨੂੰ ਕੇਂਦਰ ਸਰਕਾਰ ਵਲੋਂ ਬਣਾਉਣ ਅਤੇ ਹੜ ਪੀੜਤ ਇਲਾਕੇਆ ਵਿਚ ਪ੍ਰਧਾਨ ਮੰਤਰੀ ਅਵਾਜ਼ ਯੋਜਨਾ ਤਹਿਤ ਮਕਾਨ ਬਣਾ ਕੇ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ । ਢਿੱਲੋਂ ਨੇ ਕਿਹਾ ਕਿ ਬੀ. ਜੇ. ਪੀ. ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜੀ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਬੀ. ਜੇ. ਪੀ. ਪੰਜਾਬ ਦੇ ਲੋਕਾਂ ਤੇ ਖਾਸ ਕਰ ਕਿਸਾਨਾਂ ਨਾਲ ਹਿੱਕ ਡਾਹ ਕੇ ਖੜ੍ਹੇਗੀ । ਪੰਜਾਬ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆਂ ਬੀ. ਜੇ. ਪੀ. ਆਗੂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕੇਂਦਰ ਦੀ ਫ਼ਸਲ ਬੀਮਾ ਯੋਜਨਾ (Crop Insurance Scheme) ਨੂੰ ਤੁਰੰਤ ਪੰਜਾਬ ਵਿੱਚ ਲਾਗੂ ਕਰੇ । ਉਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਮਾਂ ਰਹਿੰਦਿਆਂ ਸੇਮ ਨਾਲੇ ਤੇ ਚੋਇਆ ਦੀ ਸਫਾਈ ਦਾ ਪ੍ਰਬੰਧ ਕਰਦੀ ਤਾਂ ਪੰਜਾਬ ਦੇ ਲੋਕਾਂ ਨੂੰ ਇਹ ਦਿਨ ਦੇਖਣੇ ਨਾ ਪੈਂਦੇ ।

Read More : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦਿੱਤੀ ਵਧਾਈ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ

0
Punjab Agricultural University

ਪਟਿਆਲਾ, 12 ਸਤੰਬਰ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ ਪਿੰਡ ਕੋਟਲੀ ਜ਼ਿਲ੍ਹਾ ਪਟਿਆਲਾ ਵਿਖੇ ਆਯੋਜਨ ਕੀਤੀ ਗਈ । ਇਹ ਚਰਚਾ ਭਾਰਤੀ ਸਮਾਜਿਕ ਸਿੱਖਿਆ ਖੋਜ ਪ੍ਰੀਸ਼ਦ, ਨਵੀਂ ਦਿੱਲੀ ਵੱਲੋਂ ਸਥਿਰ ਭਵਿੱਖ ਵਿਚ ਖੇਤ ਮਜ਼ਦੂਰਾਂ ਦੀ ਸਮਾਜਿਕ, ਮਾਨਸਿਕ ਅਤੇ ਪੌਸ਼ਟਿਕ ਸਿਹਤ ਬਾਰੇ ਜਾਰੀ ਕੀਤੇ ਪ੍ਰਾਜੈਕਟ ਦੇ ਅਧੀਨ ਕੀਤੀ ਗਈ ।

ਸਮਾਜਿਕ ਅਤੇ ਆਰਥਿਕ ਵਿਕਾਸ ਵਿਚ ਨਾਰੀ ਦੀ ਭੂਮਿਕਾ ਨੂੰ ਅੰਕਿਤ ਕੀਤਾ

ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇਸ ਪ੍ਰਾਜੈਕਟ ਦੇ ਮੁੱਖ ਨਿਗਰਾਨ ਡਾ. ਗੁਰਉਪਦੇਸ਼ ਕੌਰ ਨੇ ਹਾਜ਼ਰੀਨ ਔਰਤਾਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਅਤੇ ਆਰਥਿਕ ਵਿਕਾਸ ਵਿਚ ਨਾਰੀ ਦੀ ਭੂਮਿਕਾ ਨੂੰ ਅੰਕਿਤ ਕੀਤਾ । ਉਨ੍ਹਾਂ ਨੇ ਕਿਹਾ ਜਿੰਨੀ ਦੇਰ ਤੱਕ ਔਰਤ ਨੂੰ ਸਿੱਖਿਅਤ ਅਤੇ ਆਰਥਿਕ ਤੌਰ ਤੇ ਸਵੈ-ਨਿਰਭਰ ਨਹੀਂ ਬਣਾਇਆ ਜਾਂਦਾ ਉਨ੍ਹੀਂ ਦੇਰ ਤੱਕ ਲਿੰਗਕ ਬਰਾਬਰੀ ਦਾ ਸੁਪਨਾ ਅਧੂਰਾ ਹੀ ਰਹੇਗਾ । ਉਨ੍ਹਾਂ ਦੱਸਿਆ ਕਿ ਖੇਤੀ ਕਾਰਜਾਂ ਵਿਚ ਔਰਤ ਦੀ ਹਿੱਸੇਦਾਰੀ, ਪਰਿਵਾਰ ਦੀ ਸਿਹਤ ਅਤੇ ਆਮਦਨ ਦਾ ਅਹਿਮ ਸਰੋਤ ਰਹੀ ਹੈ ਪਰ ਅੱਜਕੱਲ੍ਹ ਕੰਮ ਦਾ ਸੰਕਲਪ ਸਮਾਜਿਕ ਢਾਂਚੇ ਵਿਚੋਂ ਘੱਟ ਰਿਹਾ ਹੈ ਅਤੇ ਇਸ ਦਾ ਅਸਰ ਖੇਤੀ ਨਾਲ ਜੁੜੇ ਪਰਿਵਾਰਾਂ ਉੱਪਰ ਵੀ ਨਜ਼ਰ ਆਉਂਦਾ ਹੈ ।

ਕਿਰਤ ਅਤੇ ਕਿਰਸ ਦੀ ਮੁੜ ਉਸਾਰੀ ਲਈ ਔਰਤਾਂ ਨੂੰ ਲਾਮਬੰਦ ਹੋਣ ਲਈ ਪ੍ਰੇਰਿਆ

ਉਨ੍ਹਾਂ ਨੇ ਕਿਰਤ ਅਤੇ ਕਿਰਸ ਦੀ ਮੁੜ ਉਸਾਰੀ ਲਈ ਔਰਤਾਂ ਨੂੰ ਲਾਮਬੰਦ ਹੋਣ ਲਈ ਪ੍ਰੇਰਿਆ ਅਤੇ ਇਸ ਦਿਸ਼ਾ ਵਿਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਬਾਰੇ ਵੀ ਵਿਸ਼ੇਸ਼ ਗੱਲਬਾਤ ਕੀਤੀ । ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗ਼ਬਾਨੀ) ਨੇ ਹਾਜ਼ਰੀਨ ਔਰਤਾਂ ਨੂੰ ਬਜ਼ਾਰ-ਅਧਾਰਿਤ ਭੋਜਨ ਸਰੋਤਾਂ ‘ਤੇ ਨਿਰਭਰਤਾ ਨੂੰ ਘਟਾਉਣ ਅਤੇ ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ, ਘਰੇਲੂ ਬਗੀਚੀ ਵਿੱਚ ਮੌਸਮੀ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ ।

ਖੇਤ ਮਜ਼ਦੂਰਾਂ ਨੂੰ ਮਿਲਦੀ ਉਜਰਤ ਵਿਚ ਲਿੰਗਕ ਵਿਤਕਰੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ

ਉਨ੍ਹਾਂ ਨੇ ਖੇਤ ਮਜ਼ਦੂਰਾਂ ਨੂੰ ਮਿਲਦੀ ਉਜਰਤ ਵਿਚ ਲਿੰਗਕ ਵਿਤਕਰੇ (Gender discrimination) ਬਾਰੇ ਵੀ ਜਾਣਕਾਰੀ ਸਾਂਝੀ ਕੀਤੀ । ਅੰਤ ਦੇ ਵਿਚ ਡਾ. ਗੁਰਉਪਦੇਸ਼ ਕੌਰ (Dr. Gurupdesh Kaur) ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਮੰਤਵ ਖੇਤ ਮਜ਼ਦੂਰਾਂ ਵਿਚ ਲਿੰਗ ਆਧਾਰਿਤ ਵੰਡ ਦੀਆਂ ਚੁਣੌਤੀਆਂ ਬਾਰੇ ਖੋਜ ਨੂੰ ਅਕਾਦਮਿਕ ਹਸਤੀਆਂ, ਵਿਚਾਰਕਾਂ ਅਤੇ ਨੀਤੀਨਿਰਧਾਰਕਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਕਿ ਸਥਿਰ ਵਿਕਾਸ ਰਾਹੀਂ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ।

Read More : ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਨਰਮੇ ਦੀ ਫ਼ਸਲ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ 

ਪਤਨੀ ਤੇ ਪੁੱਤਰ ਦੇ ਸਾਹਮਣੇ ਹੀ ਮੌਤ ਦੇ ਘਾਟ ਉਤਾਰ ਦਿੱਤਾ ਵਿਅਕਤੀ ਨੂੰ

0
Man killed

ਅਮਰੀਕਾ, 12 ਸਤੰਬਰ 2025 : ਭਾਰਤ ਦੇਸ਼ ਦੇ ਵਸਨੀਕ ਇਕ ਵਿਅਕਤੀ ਨੂੰ ਇਕ ਅਮਰੀਕੀ ਵਿਅਕਤੀ (American person) ਨੇ ਉਸ ਵਿਅਕਤੀ ਦੀ ਪਤਨੀ ਤੇ ਪੁੱਤਰ ਦੇ ਸਾਹਮਣੇ ਹੀ ਮੌਤ ਦੇ ਘਾਟ ਉਤਰ ਦਿੱਤਾ । ਦੱਸਣਯੋਗ ਹੈ ਕਿ ਦੋਹਾਂ ਵਿਚਕਾਰ ਵਾਸਿ਼ੰਗ ਮਸ਼ੀਨ ਨੂੰ ਲੈ ਕੇ ਝਗੜਾ ਹੋਇਆ ਸੀ ।

ਭਾਰਤ ਦੇ ਕਿਸ ਸ਼ਹਿਰ ਦਾ ਰਹਿਣ ਵਾਲਾ ਹੈ ਮ੍ਰਿਤਕ ਵਿਅਕਤੀ

ਭਾਰਤੀ ਮੂਲ ਦੇ ਜਿਸ ਵਿਅਕਤੀ ਦੀ ਉਸਦੇ ਹੀ ਸਾਥੀ ਵਲੋਂ ਹੀ ਹੱਤਿਆ ਕੀਤੀ ਗਈ ਹੈ ਦਾ ਰਿਕਾਰਡ ਵੀ ਅਪਰਾਧਕ ਦੱਸਿਆ ਜਾ ਰਿਹਾ ਹੈ ਤੇ ਉਕਤ ਕਤਲ ਕਰਨ ਵਾਲੇ ਵਿਅਕਤੀ ਵਿਰੁੱਧ ਪੁਲਸ ਵਲੋਂ ਕਤਲ ਦਾ ਦੋਸ਼ ਲਗਾਇਆ ਗਿਆ ਹੈ ।

ਕੀ ਆਖਿਆ ਡੱਲਾਸ ਪੁਲਸ ਵਿਭਾਗ ਨੇ

ਡੱਲਾਸ ਪੁਲਸ (Dallas Police) ਵਿਭਾਗ ਅਨੁਸਾਰ ਕਰਨਾਟਕ ਦੇ ਰਹਿਣ ਵਾਲੇ ਚੰਦਰ ਨਾਗਮੱਲਈਆ ਦੀ ਮੌਤ ਉਸ ਦੇ ਸਹਿ-ਕਰਮਚਾਰੀ ਯੋਰਡਾਨਿਸ ਕੋਬੋਸ-ਮਾਰਟੀਨੇਜ਼ ਨਾਲ ਟੁੱਟੀ ਹੋਈ ਵਾਸਿ਼ੰਗ ਮਸ਼ੀਨ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਹੋਈ । ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਦਾ ਕਤਲ ਹੋਇਆ ਹੈ ਦੀ ਉਮਰ 50 ਸਾਲ ਦੀ ਹੈ ।

Read More : ਨੌਜਵਾਨ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਬਰਖਾਸਤ ਪੁਲਸ ਮੁਲਾਜਮ ਨੂੰ ਹੋਈ ਨਰਸ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ

0
Nurse Murdeer case

ਹਰਿਆਣਾ, 12 ਸਤੰਬਰ 2025 : ਹਰਿਆਣਾ ਦੇ ਸ਼ਹਿਰ ਪੰਚਕੂਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦੀ ਨਰਸ ਦੇ ਕਤਲ ਦੇ ਦੋਸ਼ ਹੇਠ ਪੰਜਾਬ ਪੁਲਸ ਦੇ ਇਕ ਬਰਖਾਸਤ ਮੁਲਾਜਮ ਨੂੰ ਉਮਰ ਕੈਦ ਦੀ ਸਜ਼ਾ (Life imprisonment) ਹੋਈ ਹੈ ।

ਅਦਾਲਤ ਨੇ ਸੁਣਵਾਈ ਹੈ ਨਰਸ ਦੇ ਕਾਤਲ ਨੂੰ ਸਜ਼ਾ

ਨਰਸ ਨਸੀਬ ਕੌੌਰ (Nurse Naseeb Kaur) ਜਿਨ੍ਹਾਂ ਅੱਜ ਤਿੰਨ ਸਾਲ ਪਹਿਲਾਂ ਮੋਹਾਲੀ ਵਿਖੇ ਕਤਲ ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿਚ ਮੋਹਾਲੀ ਦੀ ਜਿ਼ਲ੍ਹਾ ਅਦਾਲਤ ਨੇ ਨਰਸ ਦੇ ਪ੍ਰੇਮੀ ਤੇ ਬਰਖ਼ਾਸਤ ਪੁਲਸ ਮੁਲਾਜ਼ਮ ਰਸ਼ਪ੍ਰੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਅਦਾਲਤ ਨੇ ਦੋਸ਼ੀ ਨੂੰ ਆਈ. ਪੀ. ਸੀ. ਦੀ ਧਾਰਾ 302 ਦੇ ਤਹਿਤ ਉਮਰ ਕੈਦ ਅਤੇ 40,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ।

ਕਦੋਂ ਦਾ ਹੈ ਮਾਮਲਾ

ਉਪਰੋਕਤ ਨਰਸ ਕਤਲ ਮਾਮਲਾ (Nurse murder case) 13 ਨਵੰਬਰ 2022 ਦਾ ਹੈ, ਜਦੋਂ ਨਸੀਬ ਕੌਰ ਦੀ ਲਾਸ਼ ਸੋਹਾਣਾ ਪਿੰਡ ਦੇ ਛੱਪੜ ਕੋਲ ਸ਼ੱਕੀ ਹਾਲਾਤਾਂ ਵਿੱਚ ਮਿਲੀ ਸੀ ਤੇ ਕਤਲ ਤੋਂ 11 ਦਿਨਾਂ ਬਾਅਦ ਪੁਲਸ ਨੇ ਰਸ਼ਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਪੁਲਸ ਵਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਨੇ ਕਬੂਲ ਕੀਤਾ ਕਿ ਕਤਲ ਵਾਲੀ ਰਾਤ ਉਸ ਨੇ ਨਸੀਬ ਕੌਰ ਨਾਲ ਸ਼ਰਾਬ ਪੀਤੀ ਸੀ ।

ਕਿਊਂ ਸੁਣਾਈ ਗਈ ਹੈ ਰਸ਼ਪ੍ਰੀਤ ਸਿੰਘ ਨੂੰ ਸਜ਼ਾ

ਰਸ਼ਪ੍ਰੀਤ ਸਿੰਘ (Rashpreet Singh) ਜਿਸਨੇ ਕਤਲ ਕਰਨ ਤੋਂ ਬਾਅਦ ਸਬੂਤ ਨਸ਼ਟ ਕੀਤੇ ਸਨ ਦੇ ਦੋਸ਼ ਵਿੱਚ ਉਸ ਨੂੰ ਆਈ. ਪੀ. ਸੀ. ਦੀ ਧਾਰਾ 201 ਦੇ ਤਹਿਤ 3 ਸਾਲ ਦੀ ਸਖ਼ਤ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ । ਇਸ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ । ਹਾਲਾਂਕਿ ਇਹ ਸਜ਼ਾ ਅਪਰਾਧਿਕ ਪ੍ਰਕਿਰਤੀ ਦੀ ਹੈ, ਜਦੋਂ ਕਿ ਇੱਕ ਵਾਰ ਬਹਾਦਰੀ ਦਿਖਾ ਕੇ ਉਸ ਨੇ ਤਰੱਕੀ ਹਾਸਲ ਕਰ ਲਈ ਪਰ ਉਸ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਹੋਣ ਤੋਂ ਬਾਅਦ, ਉਸ ਨੂੰ ਬਹਾਲ ਨਹੀਂ ਕੀਤਾ ਜਾ ਸਕਿਆ ।

Read More : ਅਦਾਲਤ ਵਲੋਂ ਸੁਣਾਈ 7 ਸਾਲ ਦੀ ਸਜ਼ਾ ਸੁਣਦਿਆਂ ਹੀ ਮਾਰੀ ਦੂਸਰੀ ਮੰਜਿਲ ਤੋਂ ਛਾਲ

ਡੀ. ਸੀ. ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਤੁਰੰਤ ਵੰਡਣ ਲਈ ਸਖ਼ਤ ਨਿਰਦੇਸ਼

0
doctor preeti yadav

ਪਟਿਆਲਾ, 12 ਸਤੰਬਰ 2025 : ਪਟਿਆਲਾ ਦੇ ਡਿਪਟੀ ਡਾ. ਪ੍ਰੀਤੀ ਯਾਦਵ (Deputy Dr. Preeti Yadav) ਨੇ ਸਮੂਹ ਐਸ. ਡੀ. ਐਮਜ. ਤੇ ਮਾਲ ਅਧਿਕਾਰੀਆਂ ਨੂੰ ਜ਼ਿਲ੍ਹੇ ‘ਚ ਹੜ੍ਹਾਂ ਤੇ ਭਾਰੀ ਬਰਸਾਤ ਕਰਕੇ ਹੋਏ ਨੁਕਸਾਨ ਦਾ ਮੁਆਵਜਾ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਪੀੜਤਾਂ ਨੂੰ ਤੁਰੰਤ ਪ੍ਰਦਾਨ ਕਰਨ ਦੀ ਸਖ਼ਤ ਹਦਾਇਤ ਕੀਤੀ ਹੈ । ਹੜ੍ਹਾਂ ਤੇ ਮੀਂਹ ਪੈਣ ਕਰਕੇ ਜ਼ਿਆਦਾ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਜਿਸ ਕਰਕੇ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ (Only dry paddy should be brought to the markets) ਲਈ ਵੀ ਪ੍ਰੇਰਤ ਕੀਤਾ ਜਾਵੇ ।

ਮੰਡੀਆਂ ‘ਚ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਵੇਚਣ ਲਈ ਲਿਆਉਣ ਦੀ ਅਪੀਲ

ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਆਪਣੀ ਜਿਣਸ ਦੀ ਤੁਰੰਤ ਖਰੀਦ ਲਈ ਕੇਵਲ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉ ਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਕੰਬਾਇਨਾਂ ਵੱਲੋਂ ਝੋਨੇ ਦੀ ਕਟਾਈ ਕੇਵਲ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਣੀ ਹੈ ਤਾਂ ਕਿ ਰਾਤ ਸਮੇਂ ਤਰੇਲ ਪੈਣ ਕਰਕੇ ਝੋਨਾ ਗਿੱਲਾ ਨਾ ਹੋਵੇ ਅਤੇ ਅਜਿਹਾ ਗਿੱਲਾ ਝੋਨਾ ਮੰਡੀਆਂ ‘ਚ ਨਾ ਪੁੱਜੇ, ਜਿਸ ਨਾਲ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇ ।

ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਿਸਾਨ ਵੀਰ : ਡਾ. ਪ੍ਰੀਤੀ ਯਾਦਵ

ਡਾ. ਪ੍ਰੀਤੀ ਯਾਦਵ ਨੇ ਵਾਤਾਵਰਣ ਬਚਾਉਣ ਤੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਮੇਤ ਜੀਵ-ਜੰਤੂਆਂ (Animals) ਤੇ ਮਨੁੱਖੀ ਸਿਹਤ ਦਾ ਹਵਾਲਾ ਦਿੰਦਿਆਂ ਕਿਸਾਨਾਂ ਵੀਰਾਂ ਨੂੰ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਸਾੜਨ ਤੋਂ ਬਚਣ ਦਾ ਵੀ ਸੱਦਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪਰਾਲੀ ਨੂੰ ਵਾਤਾਵਰਨ ਢੰਗਾਂ ਨਾਲ ਟਿਕਾਣੇ ਲਗਾਉਣ ਲਈ ਮਸ਼ੀਨਾਂ ਤੇ ਬੇਲਰ ਉਪਲਬੱਧ ਹਨ ਜਿਸ ਲਈ ਇਸ ਵਾਰ ਪਟਿਆਲਾ ਜ਼ਿਲ੍ਹੇ ਵਿੱਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਾਵੇ ।

ਹੜ੍ਹਾਂ ਪੀੜਤਾਂ ਨੂੰ ਮੁਆਵਜਾ ਤੇ ਨੁਕਸਾਨੀ ਫ਼ਸਲ ਦੀ ਮੁਆਵਜਾ ਰਾਸ਼ੀ ਪ੍ਰਭਵਿਤ ਲੋਕਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤਾਂ ਨੂੰ ਮੁਆਵਜਾ ਤੇ ਨੁਕਸਾਨੀ ਫ਼ਸਲ ਦੀ ਮੁਆਵਜਾ ਰਾਸ਼ੀ ਪ੍ਰਭਵਿਤ ਲੋਕਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ, ਜਿਸ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਇਨ੍ਹਾਂ ਹੜ੍ਹਾਂ ਤੋਂ ਉਭਰਨ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨ ਤਾਂ ਕਿ ਪੀੜਤਾਂ ਨੂੰ ਤੁਰੰਤ ਮਦਦ ਪਹੁੰਚਾਈ ਜਾ ਸਕੇ ।

ਵੱਖ-ਵੱਖ ਅਧਿਕਾਰੀਆਂ ਨੂੰ ਸੜਕਾਂ ਤੇ ਪੁਲਾਂ ਦਾ ਨਿਰੀਖਣ ਕਰਕੇ ਮਜ਼ਬੂਤ ਕਰਨ ਦੇ ਆਦੇਸ਼

ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ ਅਥਾਰਟੀ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਤੁਰੰਤ ਮੁਰੰਮਤ ਕਰਨ ਸਮੇਤ ਸਾਰੀਆਂ ਸੜਕਾਂ ਦੇ ਸਾਰੇ ਪੁੱਲਾਂ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਕੇ ਇਨ੍ਹਾਂ ਨੂੰ ਹੋਰ ਮਜਬੂਤ ਕੀਤਾ ਜਾਵੇ ਤਾਂ ਕਿ ਭਾਰੀ ਮੀਂਹ ਦੇ ਪਾਣੀ ਕਰਕੇ ਕਮਜ਼ੋਰ ਹੋ ਚੁੱਕੇ ਢਾਂਚੇ ਨੂੰ ਪੈਣ ਵਾਲੇ ਮੀਂਹ ਕਰਕੇ ਕੋਈ ਹੋਰ ਨੁਕਸਾਨ ਨਾ ਪੁੱਜੇ ।

ਮੀਟਿੰਗ ਵਿਚ ਸਨ ਕਿਹੜੇ ਕਿਹੜੇ ਅਧਿਕਾਰੀ ਮੌਜੂਦ

ਇਸ ਮੌਕੇ ਏ. ਡੀ. ਸੀ. ਸਿਮਰਪ੍ਰੀਤ ਕੌਰ, ਵੀ. ਸੀ. ਰਾਹੀਂ ਸਮੂਹ ਐਸ. ਡੀ. ਐਮਜ, ਸੀ. ਐਮ. ਐਫ. ਓ. ਸਤੀਸ਼ ਚੰਦਰ, ਵਾਤਾਵਰਣ ਇੰਜੀਨੀਅਰ ਕੰਵਲਦੀਪ ਕੌਰ, ਉਪ-ਰਾਜਿਸਟਰਾਰ ਸਹਿਕਾਰੀ ਸਭਾਵਾਂ ਸੰਗਰਾਮ ਸਿੰਘ ਸੰਧੂ, ਏ. ਡੀ. ਓ. ਰਵਿੰਦਰਪਾਲ ਸਿੰਘ ਚੱਠਾ ਤੇ ਹੋਰ ਅਧਿਕਾਰੀ ਹਾਜ਼ਰ ਸਨ ।

Read More : ਪਟਿਆਲਾ ਜ਼ਿਲ੍ਹੇ ਨੂੰ ਸੜਕ ਸੁਰੱਖਿਆ ਮਿੱਤਰਾ ਸਕੀਮ ਲਈ ਚੁਣਿਆ-ਡਾ. ਪ੍ਰੀਤੀ ਯਾਦਵ

ਬਲਾਕ ਰਾਜਪੁਰਾ-2 ਦੇ ਅੰਤਰ ਸਕੂਲ ਸਹਿ-ਅਕਾਦਮਿਕ ਮੁਕਾਬਲੇ ਕਰਵਾਏ ਗਏ 

0
Inter-school co-academic competitions

ਪਟਿਆਲਾ/ਰਾਜਪੁਰਾ, 12 ਸਤੰਬਰ 2025 : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains)  ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡੀ. ਈ. ਓ. ਸੈਕੰਡਰੀ ਸਿੱਖਿਆ ਪਟਿਆਲਾ ਡਾ. ਰਵਿੰਦਰਪਾਲ ਸ਼ਰਮਾ ਦੀ ਦੇਖ-ਰੇਖ ਹੇਠ ਬਲਾਕ ਰਾਜਪੁਰਾ-2 ਦੇ ਅੰਤਰ ਸਕੂਲ ਸਹਿ-ਅਕਾਦਮਿਕ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਵਿਖੇ ਆਯੋਜਿਤ ਕੀਤੇ ਗਏ ।

ਮੁਕਾਬਲਿਆਂ ਵਿੱਚ ਭਾਸ਼ਣ, ਗਰੁੱਪ ਵਿਚਾਰ ਵਟਾਂਦਰਾ (ਗਰੁੱਪ ਡਿਸ਼ਕਸ਼ਨ) , ਕਵਿਤਾ ਉਚਾਰਨ, ਡਰਾਇੰਗ, ਸਲੋਗਨ ਅਤੇ ਲੇਖ ਰਚਨਾ ਦੇ ਮੁਕਾਬਲੇ ਸ਼ਾਮਲ ਸਨ

ਇਨ੍ਹਾਂ ਮੁਕਾਬਲਿਆਂ ਵਿੱਚ ਭਾਸ਼ਣ, ਗਰੁੱਪ ਵਿਚਾਰ ਵਟਾਂਦਰਾ (ਗਰੁੱਪ ਡਿਸ਼ਕਸ਼ਨ) , ਕਵਿਤਾ ਉਚਾਰਨ, ਡਰਾਇੰਗ, ਸਲੋਗਨ ਅਤੇ ਲੇਖ ਰਚਨਾ ਦੇ ਮੁਕਾਬਲੇ ਸ਼ਾਮਲ ਸਨ । ਭਾਗੀਦਾਰ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ‘ਤੇ ਆਪਣੀ ਕਾਬਲੀਅਤ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲੀ ਪੱਧਰ ‘ਤੇ ਚੁਣੇ ਹੋਏ ਵਿਦਿਆਰਥੀਆਂ ਨੇ ਬਲਾਕ ਪੱਧਰ ਤੱਕ ਪਹੁੰਚ ਕੇ ਆਪਣੀ ਮਿਹਨਤ ਅਤੇ ਜੋਸ਼ ਨਾਲ ਸਭਨਾਂ ਨੂੰ ਪ੍ਰਭਾਵਿਤ ਕੀਤਾ ।

ਸਹਿ-ਅਕਾਦਮਿਕ ਮੁਕਾਬਲੇ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ

ਇਸ ਮੌਕੇ ਹੈੱਡ ਮਾਸਟਰ ਹਰਪ੍ਰੀਤ ਸਿੰਘ (Head Master Harpreet Singh) ਬਲਾਕ ਨੋਡਲ ਅਫ਼ਸਰ ਬੀ. ਐੱਨ. ਓ. ਰਾਜਪੁਰਾ-2 ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਤ ਕੀਤਾ ਅਤੇ ਉਨ੍ਹਾਂ ਦੇ ਉੱਜਵਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਹਿ-ਅਕਾਦਮਿਕ ਮੁਕਾਬਲੇ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ।

ਇਸ ਮੌਕੇ ਪ੍ਰਿੰਸੀਪਲ ਜੁਗਰਾਜਬੀਰ  ਕੌਰ, ਵੀਨਾ ਅਰੋੜਾ, ਸੰਗੀਤਾ ਵਰਮਾ, ਵਰਿੰਦਰਜੀਤ ਕੌਰ ਲੈਕਚਰਾਰ, ਰਾਜਿੰਦਰ ਸਿੰਘ ਚਾਨੀ, ਰਾਜਦੀਪ ਕੌਰ, ਰਣਜੋਧ ਸਿੰਘ, ਗੁਰਜਿੰਦਰ ਕੌਰ, ਸੀਮਾ ਸੇਠੀ, ਮੈਡਮ ਵਿਧੀ ਅਤੇ ਹੋਰ ਅਧਿਆਪਕਾਂ ਨੇ ਮੁਕਾਬਲਿਆਂ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਕੀਤਾ । ਇਹਨਾਂ ਮੁਕਾਬਲਿਆਂ ਵਿੱਚ ਕਵਿਤਾ ਉਚਾਰਨ ਦੇ ਮਿਡਲ ਵਿੰਗ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਮਨਪ੍ਰੀਤ ਕੌਰ ਸਕੰਸਸਸ ਰਾਜਪੁਰਾ ਟਾਊਨ, ਦੂਜਾ ਸਥਾਨ ਕੁਲਵਿੰਦਰ ਕੌਰ ਸਹਸ ਬਠੌਣੀਆਂ ਅਤੇ ਤੀਜਾ ਸਥਾਨ ਗੁਰਨੀਤ ਕੌਰ ਸਹਸ ਘੱਗਰ ਸਰਾਏ ਨੇ ਪ੍ਰਾਪਤ ਕੀਤਾ। ਕਵਿਤਾ ਉਚਾਰਨ ਦੇ ਹਾਈ ਵਿੰਗ ਵਿੱਚ ਪਹਿਲਾ ਸਥਾਨ ਸਿਮਰਨ ਕੌਰ ਸ. ਕੰ. ਸ. ਸ. ਸ. ਰਾਜਪੁਰਾ ਟਾਊਨ, ਦੂਜਾ ਸਥਾਨ ਸੰਦੀਪ ਕੌਰ ਸਹਸ ਘੱਗਰ ਸਰਾਏ ਅਤੇ ਤੀਜਾ ਸਥਾਨ ਹਰਸ਼ਦੀਪ ਕੌਰ ਸਹਸ ਬਠੌਣੀਆਂ ਨੇ ਪ੍ਰਾਪਤ ਕੀਤਾ ।

ਮੁਕਾਬਲਿਆਂ ਵਿਚ ਕਿਸ ਕਿਸ ਨੇ ਕਿਹੜਾ ਸਥਾਨ ਕੀਤਾ ਪ੍ਰਾਪਤ

ਗਰੁੱਪ ਡਿਸਕਸ਼ਨ ਮੁਕਾਬਲੇ ਵਿੱਚ ਪਹਿਲਾ ਸਥਾਨ ਸਹਸ ਢਕਾਂਨਸੂ ਕਲਾਂ, ਦੂਜਾ ਸਥਾਨ ਸਹਸ ਬਠੌਣੀਆਂ ਅਤੇ ਤੀਜਾ ਸਥਾਨ ਸ.  ਹ. ਸ. ਥੂਹਾ ਨੇ ਪ੍ਰਾਪਤ ਕੀਤਾ । ਭਾਸ਼ਣ ਮੁਕਾਬਲੇ ਵਿੱਚ ਸ. ਕੰ. ਸ. ਸ. ਸ. ਮਾਣਕਪੁਰ, ਦੂਜਾ ਸਥਾਨ ਸ. ਹ. ਸ. ਗੁਰਦਿੱਤ ਪੁਰਾ ਨੱਤਿਆਂ ਅਤੇ ਤੀਜਾ ਸਥਾਨ ਸ. ਹ. ਸ. ਘੱਗਰ ਸਰਾਏ ਨੇ ਪ੍ਰਾਪਤ ਕੀਤਾ । ਡਰਾਇੰਗ ਅਤੇ ਸਲੋਗਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਿਆਂਸ਼ੂ ਸ. ਕੰ. ਸ. ਸ. ਸ. ਰਾਜਪੁਰਾ ਟਾਊਨ, ਦੂਜਾ ਸਥਾਨ ਸਹਸ ਗੁਰਦਿੱਤ ਪੁਰਾ ਨੱਤਿਆਂ ਅਤੇ ਤੀਜਾ ਸਥਾਨ ਸੁਮਨਪਰੀਤ ਕੌਰ ਪੀ. ਐਮ. ਸ੍ਰੀ ਸ. ਹ. ਸ. ਖੇੜਾ ਗੱਜੂ ਨੇ ਪ੍ਰਾਪਤ ਕੀਤਾ । ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਿਮਾਨੀ ਸ਼ਰਮਾ ਸ. ਹ. ਸ. ਬਠੌਣੀਆਂ, ਦੂਜਾ ਸਥਾਨ ਖੁਸ਼ਪ੍ਰੀਤ ਕੌਰ ਪੀ. ਐਮ. ਸ੍ਰੀ ਸ. ਹ. ਸ. ਢਕਾਂਨਸੂ ਕਲਾਂ ਅਤੇ ਤੀਜਾ ਸਥਾਨ ਮਹਿਕ ਕੌਰ ਪੀ. ਐਮ. ਸ੍ਰੀ ਸ. ਸ. ਸ. ਸ. ਮਾਣਕਪੁਰ ਮੁੰਡੇ ਨੇ ਪ੍ਰਾਪਤ ਕੀਤਾ ।

Read More :

ਸਹਿਕਾਰੀ ਸਭਾਵਾਂ ‘ਚ ਡੀ. ਏ. ਪੀ. ਦੀ ਕਾਲਾਬਾਜਾਰੀ ਵਿਰੁੱਧ ਮੁਹਿੰਮ

0
Deputy Registrar Cooperative Societies

ਪਟਿਆਲਾ, 12 ਸਤੰਬਰ 2025 : ਪਟਿਆਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਵੱਲੋਂ ਵਰਤੀ ਜਾਂਦੀ ਖਾਦ ਡੀ. ਏ. ਪੀ. ਦੀ ਕਾਲਾ ਬਜਾਰੀ ਨੂੰ ਰੋਕਣ ਲਈ ਉਪ-ਰਜਿਸਟਰਾਰ ਸਹਿਕਾਰੀ ਸਭਾਵਾਂ (Deputy Registrar Cooperative Societies,) ਪਟਿਆਲਾ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ । ਇਹ ਜਾਣਕਾਰੀ ਦਿੰਦਿਆਂ ਸਹਿਕਾਰਤਾ ਵਿਭਾਗ ਪਟਿਆਲਾ ਦੇ ਉਪ-ਰਜਿਸਟਰਾਰ ਸੰਗਰਾਮ ਸਿੰਘ ਸੰਧੂ (Sangram Singh Sandhu) ਨੇ ਕਿਹਾ ਕਿ ਇਸ ਸਬੰਧੀ ਸਮੂਹ ਸਹਾਇਕ ਰਜਿਸਟਰਾਰ ਅਤੇ ਇੰਸਪੈਕਟਰਜ਼ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਆਪਣੇ ਇਲਾਕਿਆਂ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ‘ਚ ਡੀ. ਏ. ਪੀ. ਦੀ ਵਿਕਰੀ ‘ਤੇ ਨਿਗਰਾਨੀ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਗ਼ੈਰਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਯਕੀਨੀ ਬਣਾਉਣ ।

ਡੀ. ਏ. ਪੀ. ਦੀ ਕਾਲਾਬਾਜਾਰੀ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ, ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਅੰਦਰ 4400 ਮੀਟਰਿਕ ਟਨ ਖਾਦ ਸਪਲਾਈ

ਸੰਗਰਾਮ ਸਿੰਘ ਸੰਧੂ ਨੇ ਕਿਹਾ ਕਿ ਕਿਸੇ ਵੀ ਸਹਿਕਾਰੀ ਸਭਾ ਵੱਲੋਂ ਡੀ. ਏ. ਪੀ. ਦੀ ਕਾਲਾਬਜਾਰੀ, ਮਾਲ ਸਟੌਕ ਕਰਨਾ ਜਾਂ ਉੱਚੀ ਕੀਮਤ ‘ਤੇ ਵਿਕਰੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਮੈਂਬਰ ਨੂੰ ਅਜਿਹੀ ਗਤੀਵਿਧੀ ਦੀ ਜਾਣਕਾਰੀ ਮਿਲਦੀ ਹੈ ਜਾਂ ਨਿਰਧਾਰਤ ਕੀਮਤ ਤੋਂ ਵੱਧ ਰੇਟ ‘ਤੇ ਖਾਦ ਵੇਚੀ ਜਾਂਦੀ ਹੈ, ਤਾਂ ਉਹ ਤੁਰੰਤ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਜ਼ਿਲ੍ਹਾ ਪਟਿਆਲਾ ਨਾਲ ਉਨ੍ਹਾਂ ਦੇ ਫੋਨ ਨੰਬਰ 81466-01618 ‘ਤੇ ਸੰਪਰਕ ਕਰ ਸਕਦੇ ਹਨ ।

ਕਿਸਾਨ ਖੇਤੀਬਾੜੀ ਮਾਹਰਾਂ ਦੀ ਸਲਾਹ ਮੁਤਾਬਕ ਹੀ ਵਰਤਣ ਡੀ. ਏ. ਪੀ. : ਸੰਗਰਾਮ ਸਿੰਘ ਸੰਧੂ

ਇਸਦੇ ਨਾਲ ਨਾਲ, ਸਹਿਕਾਰੀ ਸਭਾਵਾਂ ਦੇ ਸਮੂਹ ਕਿਸਾਨ ਮੈਂਬਰਾਂ (Farmer members) ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਫਵਾਹਾਂ ਤੋਂ ਸਾਵਧਾਨ ਰਹਿਣ, ਕਿਉਂਕਿ ਹੁਣ ਤਕ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਅੰਦਰ 4400 ਮੀਟਰਿਕ ਟਨ ਖਾਦ ਸਪਲਾਈ ਕੀਤਾ ਜਾ ਚੁੱਕਿਆ ਹੈ । ਜ਼ਿਲ੍ਹੇ ਵਿੱਚ ਖਾਦ ਦੀ ਲੋੜ ਅਨੁਸਾਰ ਪੂਰਤੀ ਲਈ ਸਰਕਾਰ ਵੱਲੋਂ ਲਾਜ਼ਮੀ ਉਪਾਅ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਡੀ. ਏ. ਪੀ. ਦੀ ਸਭਾਵਾਂ ਅੰਦਰ ਕਿਸੇ ਤਰ੍ਹਾਂ ਦੀ ਬਲੈਕਮਾਰਕੀਟਿੰਗ ਅਤੇ ਜਮ੍ਹਾਂਖੋਰੀ ਦੀ ਚੈਕਿੰਗ ਦੇ ਨਾਲ-ਨਾਲ ਕਿਸਾਨਾਂ ਨੂੰ ਡੀ. ਏ. ਪੀ. ਦੀ ਵੰਡ ਹੱਦ ਕਰਜੇ ਮੁਤਾਬਕ ਕੀਤੀ ਜਾਣੀ ਵੀ ਯਕੀਨੀ ਬਣਾਈ ਜਾ ਰਹੀ ਹੈ ।

ਉਪ-ਰਜਿਸਟਰਾਰ ਨੇ ਕਿਹਾ ਕਿ ਕਣਕ ਤੇ ਸਬਜ਼ੀਆਂ ਦੀ ਬਿਜਾਈ ਲਈ ਕਿਸਾਨਾਂ ਨੂੰ ਲੋੜੀਂਦੀ ਡੀ. ਏ. ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ । ਡੀ. ਏ. ਪੀ. ਦੀ ਸਭਾਵਾਂ ਅੰਦਰ ਕਿਸੇ ਤਰ੍ਹਾਂ ਦੀ ਬਲੈਕਮਾਰਕੀਟਿੰਗ ਅਤੇ ਜਮ੍ਹਾਂਖੋਰੀ ਦੀ ਚੈਕਿੰਗ ਦੇ ਨਾਲ-ਨਾਲ ਕਿਸਾਨਾਂ ਨੂੰ ਡੀ. ਏ. ਪੀ. ਦੀ ਵੰਡ ਹੱਦ ਕਰਜੇ ਮੁਤਾਬਕ ਕੀਤੀ ਜਾਣੀ ਵੀ ਯਕੀਨੀ ਬਣਾਈ ਜਾ ਰਹੀ ਹੈ ।

ਪਟਿਆਲਾ ਜ਼ਿਲ੍ਹੇ ‘ਚ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡੀ. ਏ. ਪੀ. (D. A. P.) ਦੀ ਆ ਰਹੀ ਸਪਲਾਈ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਕਿਸਾਨ ਮੈਬਰਾਂ ਨੂੰ ਤਕਸੀਮ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਇਸੇ ਦੌਰਾਨ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਖੇਤੀਬਾੜੀ ਮਾਹਰਾਂ ਦੀ ਰਾਏ ਮੁਤਾਬਕ ਹੀ ਡੀ. ਏ. ਪੀ. ਦੀ ਵਰਤੋਂ ਆਪਣੇ ਖੇਤਾਂ ਵਿੱਚ ਕਰਨ । ਉਪ-ਰਜਿਸਟਰਾਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਡੀ. ਏ. ਪੀ. ਦੀ ਬਲੈਕਮਾਰਕੀਟਿੰਗ, ਜਮ੍ਹਾਂਖੋਰੀ ਤੇ ਕਿਸਾਨਾਂ ਨੂੰ ਇਸ ਦੀ ਵੰਡ ਹੱਦ ਕਰਜੇ ਮੁਤਾਬਕ ਕੀਤੇ ਜਾਣ ਦੀ ਚੈਕਿੰਗ ਉਹ ਖ਼ੁਦ ਅਤੇ ਉਨ੍ਹਾਂ ਦੇ ਸਹਾਇਕ ਰਜਿਸਟਰਾਰ ਸਮੇਤ ਸਾਰੇ ਇੰਸਪੈਕਟਰ ਕਰ ਰਹੇ ਹਨ ।

Read More : ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼