Home Blog Page 503

ਰਿਸ਼ਵਤ ਲੈਣ ਤੇ ਨਾਇਬ ਤਹਿਸੀਲਦਾਰ ਦੇ ਰਜਿਸਟਰੀ ਕਲਰਕ ਮੁਅਤਲ

0
Suspend

ਹੁਸਿ਼ਆਰਪੁਰ, 3 ਜੁਲਾਈ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ ਦੀ ਸਬ ਤਹਿਸੀਲ ਭੰਗੂਾ ਦੇ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਰਿਸ਼ਵਤ ਮਾਮਲੇ ਵਿਚ ਮੁਅੱਤਲ (Suspend) ਕਰ ਦਿੱਤਾ ਗਿਆ ਹੈ ।

ਕਿਸ ਮਾਮਲੇ ਵਿਚ ਲਈ ਗਈ ਸੀ ਰਿਸ਼ਵਤ

ਹੁਸਿ਼ਆਰਪੁਰ ਦੀ ਸਬ ਤਹਿਸੀਲ ਭੂੰਗਾ ਦੇ ਜਿਸ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ (Naib Tehsildar and Registry Clerk) ਨੂੰ ਮੁਅੱਤਲ ਕੀਤਾ ਗਿਆ ਹੈ ਵਲੋਂ ਇਕ ਦੁਕਾਨ ਦੀ ਰਜਿਸਟਰੀ ਕਰਨ ਬਦਲੇ 40 ਹਜ਼ਾਰ ਰੁਪਏ ਰਿਸ਼ਵਤ ਲਈ ਸੀ। ਦੱਸਣਯੋਗ ਹੈ ਕਿ ਉਕਤ ਦੋਵੇਂ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਹੁਸਿ਼ਆਰਪੁਰ ਦਫ਼ਤਰ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ ।

ਕੀ ਹੈ ਸਮੁੱਚੇ ਮਾਮਲਾ :

ਪੀੜ੍ਹਤ ਕੁਲਦੀਪ ਸਿੰਘ ਦੇ ਦੱਸਣ ਮੁਤਾਬਕ ਉਸਨੇ ਦੁਕਾਨ ਦੀ ਰਜਿਸਟ੍ਰੀ ਕਰਵਾਉਣੀ ਸੀ ਪਰ ਸਬ ਤਹਿਸੀਲ ਭੂੰਗਾ (Sub-Tehsil Bhunga) ਵਿਖੇ ਡਿਪਟੀ ਤਹਿਸੀਲਦਾਰ ਵਲੋਂ ਉਸਨੂੰ ਆਖਿਆ ਗਿਆ ਕਿ ਹਾਈਕੋਰਟ ਦੇ ਹੁਕਮਾਂ ਦੇ ਚਲਦਿਆਂ ਮੌਜੂਦਾ ਸਮੇਂ ਰਜਿਸਟ੍ਰੇਸ਼ਨਾਂ ਤੇ ਰੋਕ ਲੱਗੀ ਹੋਈ ਹੈ ਤੇ ਅਗਲੇ ਹਫ਼ਤੇ ਆ ਕੇ ਪਤਾ ਕੀਤਾ ਜਾਵੇ । ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋ਼ ਫਿਰ ਉਹ ਅਗਲੇ ਹਫ਼ਤੇ ਆਇਆ ਤਾਂ ਉਸਨੂੰ ਮੁੜ ਓਹੀ ਜਵਾਬ ਮਿਲਿਆ, ਜਿਸਦੇ ਚਲਦਿਆਂ ਉਸ ਵਲੋਂ `ਆਪ` ਦੇ ਜਿ਼ਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਨਾਲ ਰਾਬਤਾ ਕਾਇਮ ਕੀਤਾ ਗਿਆ ਤੇ ਉਨ੍ਹਾਂ ਵਲੋਂ ਤਹਿਸੀਲ ਵਿਚ ਫੋਨ ਕੀਤਾ ਗਿਆ ਤੇ ਆਖਿਆ ਗਿਅ ਕਿ ਤਹਿਸੀਲ ਜਾਣ ਤੇ ਕੰਮ ਹੋ ਜਾਵੇਗਾ ।

ਕੁਲਦੀਪ ਸਿੰਘ ਦੱਸਿਆ ਕਿ ਜਦੋ਼ ਫਿਰ ਉਹ 13 ਜੂਨ ਨੂੰ ਤਹਿਸੀਲ ਗਿਆ ਤਾਂ ਡਿਪਟੀ ਤਹਿਸੀਲਦਾਰ ਨੇ ਉਸ ਨੂੰ ਰਜਿਸਟਰੀ ਕਲਰਕ ਨੂੰ ਮਿਲਣ ਲਈ ਕਿਹਾ, ਜਿਸਤੇ ਰਜਿਸਟ੍ਰੀ ਕਲਰਕ ਨੇ ਆਖਿਆ ਕਿ ਰਜਿਸਟ੍ਰੇਸ਼ਨ ਲਈ ਉਨ੍ਹਾਂ ਨੂੰ 40 ਹਜ਼ਾਰ ਰੁਪਏ ਦੇਣੇ ਪੈਣਗੇ।

ਕੀ ਸੋਚਿਆ ਕੁਲਦੀਪ ਸਿੰਘ ਨੇ

ਪੀੜ੍ਹਤ ਤੇ ਸਿ਼ਕਾਇਤਕਰਤਾ ਕੁਲਦੀਪ ਨੇ ਦੱਸਿਆ ਕਿ ਉਸਨੇ ਸੋਚਿਆ ਕਿ ਉਹ ਤਾਂ ਵਿਦੇਸ਼ ਰਹਿੰਦਾ ਹੈ ਤੇ ਕੰਮ ਕਰਵਾਉਣ ਲਈ ਇਹ ਕੌੜਾ ਘੁੱਟ ਪੀਣਾ ਹੀ ਪਵੇਗਾ, ਜਿਸਦੇ ਚਲਦਿਆਂ ਉਸਨੇ ਰਜਿਸਟ੍ਰੀ ਕਰਾਉਣ ਨੂੰ ਪਹਿਲ ਦੇਣਾ ਠੀਕ ਸਮਝਿਆ। ਪੀੜਤ ਆਖਿਆ ਕਿ ਜਿਲ੍ਹਾ ਮੁਖੀ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਅਧਿਕਾਰੀਆਂ ਵਲੋ਼ ਕੰਮ ਨਹੀਂ ਕੀਤਾ ਜਾ ਰਿਹਾ ਅਤੇ ਉਸ ਨੂੰ ਪੈਸੇ ਦੇਣੇ ਪੈ ਰਹੇ ਹਨ। ਜਿਸਦੀ ਜਦੋ਼ ਸਿ਼ਕਾਇਤ ਡਿਪਟੀ ਕਮਿਸ਼ਨਰ ਅੰਸਿ਼ਕਾ ਜੈਨ ਨੂੰ ਕੀਤੀ ਗਈ ਤਾਂ ਤੱਥ ਸਹੀ ਪਾਏ ਜਾਣ ਤੇ ਤੁਰੰਤ ਕਾਰਵਾਈ ਕਰਦਿਆਂ ਡੀ. ਸੀ. ਵਲੋਂ ਦੋਵਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ।

Read More : ਜਗਰਾਉਂ ਰਿਸ਼ਵਤ ਮਾਮਲੇ ‘ਚ 3 ਪੁਲਿਸ ਮੁਲਾਜ਼ਮ ਮੁਅੱਤਲ

72 ਸਾਲਾ ਵਕੀਲ ਨਾਲ ਸਾਈਬਰ ਠੱਗਾਂ ਠੱਗੇ ਕਰੋੜਾਂ

0
Cyber ​​thugs

ਨੋਇਡਾ, 3 ਜੁਲਾਈ 2025 : ਭਾਰਤ ਦੇਸ਼ ਦੇ ਸ਼ਹਿਰ ਨੋਇਡਾ (Noida) ਦੀ 72 ਸਾਲਾ ਮਹਿਲਾ ਸੀਨੀਅਰ ਵਕੀਲ ਕੋਲੋਂ ਸਾਈਬਰ ਠੱਗਾਂ ਨੇ ਡਿਜ਼ੀਟਲ ਅਰੈਸਟ ਕੀਤਾ ਹੋਇਆ ਆਖ ਕੇ 3 ਕਰੋੜ 29 ਲੱਖ 70 ਹਜ਼ਾਰ ਰੁਪਏ ਠੱਗ (3 crore 29 lakh 70 thousand rupees cheated) ਲਏ ।

ਦੱਸਣਯੋਗ ਹੈ ਕਿ ਸਾਈਬਰ ਠੱਗਾਂ ਦਾ ਇਹ ਜਾਲ ਪੂਰੇ ਭਾਰਤ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਹੀ ਵਿਛਿਆ ਹੋਇਆ ਹੈ, ਜਿਸ ਦੇ ਕਈ ਵਿਅਕਤੀ ਸਿ਼ਕਾਰ ਹੋ ਚੁੱਕੇ ਹਨ ਤੇ ਕਈ ਤਾਂ ਇਨ੍ਹਾਂ ਠੱਗਾਂ ਤੋ਼ ਘਬਰਾ ਕੇ ਆਪਣੇ ਆਪ ਨੂੰ ਉਨ੍ਹਾਂ ਵਲੋ਼ ਡਿਜ਼ੀਟਲ ਅਰੈਸਟ (Digital arrest) )ਕਰਨ ਦੇ ਨਾਲ ਨਾਲ ਕਮਰਿਆਂ ਵਿਚ ਹਰ ਤਰ੍ਹਾਂ ਬੰਦ ਕਰ ਲੈ਼ਦੇ ਹਨ ਤੇ ਹਰ ਤਰ੍ਹਾਂ ਦੇ ਕੰਟੈਕਟ ਨੂੰ ਵੀ ਬੰਦ ਕਰ ਦਿੰਦੇ ਹਨ ।

ਕਾਲਰ ਨੇ ਫੋਨ ਕਰਕੇ ਬੋਲਿਆ ਤੁਹਾਡੇ ਬੈਂਕ ਖਾਤੇ ਵਿਚ ਹੋਇਆ ਗਲਤ ਲੈਣ ਦੇਣ

ਭਰੋਸੇਯੋਗ ਸੂਤਰਾ ਤੋ਼ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਵਲੋ਼ 10 ਜੂਨ ਨੂੰ ਜਿਸ ਮਹਿਲਾ ਨੂੰ ਫੋਨ ਕਾਲ ਕੀਤੀ ਗਈ ਨੂੰ ਆਖਿਆ ਗਿਆ ਕਿ ਉਨ੍ਹਾਂ ਦੇ ਆਧਾਰ ਕਾਰਡ ਦੇ ਆਧਾਰ ਤੇ ਜੋ ਬੈਂਕ ਖਾਤੇ ਖੋਲ੍ਹੇ ਗਏ ਹਨ ਵਿਚ ਕਾਫੀ ਤਰ੍ਹਾਂ ਤੋ਼ ਲੈਣ ਦੇਣ ਕੀਤਾ ਗਿਆ ਹੈ, ਜਿਨ੍ਹਾਂ ਦਾ ਇਸਤੇਮਾਲ ਹਥਿਆਰਾਂ ਦੀ ਤਸਕਰੀ, ਬਲੈਕਮੇਲਿੰਗ ਅਤੇ ਜੂਏ ਵਾਸਤੇ ਕੀਤਾ ਗਿਆ ਹੈ।

ਠੱਗ ਇਥੇ ਹੀ ਨਹੀਂ ਰੁਕੇ ਬਲਕਿ ਉਨ੍ਹਾਂ ਮਹਿਲਾ ਨੂੰ ਇਹ ਵੀ ਆਖ ਦਿੱਤਾ ਕਿ ਸਾਈਬਰ ਕਰਾਈਮ ਪੁਲਸ ਵਲੋ਼ ਵੀ ਇਨ੍ਹਾਂ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਐਫ. ਆਈ. ਆਰ. ਵੀ ਦਰਜ ਹੋ ਗਈ ਹੈ। ਜਿਸ ਤੋ਼ ਬਚਣ ਲਈ ਸਾਈਬਰ ਠੱਗਾਂ ਨੇ ਮਹਿਲਾ ਨੰੁ ਦਿੱਤੇ ਗਏ ਨੰਬਰ ਤੇ ਕਾਲ ਕਰਨ ਲਈ ਵੀ ਆਖਿਆ।

ਕਿੰਨੇ ਦਿਨਾਂ ਤੱਕ ਰੱਖਿਆ ਜਾਂਚ ਤੇ ਅਤੇ ਕਿੰਨੇ ਦਿਨਾਂ ਤੱਕ ਜਾਰੀ ਰਹੀ ਵੀਡੀਓ ਕਾਲ

ਸਾਈਬਰ ਠੱਗਾਂ ਵਲੋਂ ਮਹਿਲਾ ਵਕੀਲ ਨੂੰ ਉਸਦੇ ਨੰਬਰ ਤੇ ਵਟਸਐਪ ਰਾਹੀਂ ਜਾਅਲੀ ਅਰੈਸਟ ਵਾਰੰਟ ਭੇਜੇ ਅਤੇ ਡਿਜ਼ੀਟਲ ਅਰੈਸਟ ਵੀ ਕਰ ਲਿਆ ਤੇ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਸੀਨੀਅਰ ਪੁਲਸ ਅਧਿਕਾਰੀ ਦੱਸ ਕੇ ਮਹਿਲਾ ਦੀ 6 ਦਿਨਾਂ ਤੱਕ ਤਾਂ ਜਾਂਚ ਜਾਰੀ ਰੱਖਣ ਦੇ ਨਾਲ ਨਾਲ 15 ਦਿਨਾਂ ਤੱਕ ਨਾਰਮਲ ਵੀਡੀਓ ਕਾਲ ਤੇ ਰਖਿਆ ਤੇ ਫਿਰ ਇਸ ਸਭ ਦੇ ਚਲਦਿਆਂ ਮਹਿਲਾ ਵਕੀਲ ਨੇ ਅਖੀਰਕਾਰ ਠੱਗਾਂ ਦੇ ਜਾਲ ਵਿਚ ਫਸਦਿਆਂ ਆਪਣਾ ਫਿਕਸ ਡਿਪਾਜਿਟ ਤੋੜ ਕੇ ਰਕਮ ਟ੍ਰਾਂਸਫਰ ਕਰਵਾ ਦਿੱਤੀ ।

Read More : ਸਾਈਬਰ ਅਪਰਾਧੀਆਂ ਵੱਲੋਂ DGP ਭਾਵਰਾ ਦੀ ਤਸਵੀਰ ਦੀ ਦੁਰਵਰਤੋਂ, ਅਲਰਟ ਕੀਤਾ ਜਾਰੀ

ਬੈਂਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਮ ਰੱਖਿਆ ਜਾਵੇਗਾ ਡਾ. ਮਨਮੋਹਨ ਸਿੰਘ ਦੇ ਨਾਂ `ਤੇ

0
Dr. Manmohan Singh

ਬੈਂਗਲੁਰੂ, 3 ਜੁਲਾਈ 2025 : ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ (Dr. Manmohan Singh ) ਦੇੇ ਨਾਮ ਤੇ ਕਰਨਾਟਕ ਮੰਤਰੀ ਮੰਡਲ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਸਰਕਾਰੀ ਬੈਂਗਲੁਰੂ ਸਿਟੀ ਯੂਨੀਵਰਸਿਟੀ (Bangalore City University) ਦਾ ਨਾਮ ਰੱਖਿਆ ਜਾਵੇਗਾ ।

ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਬੰਗਲੌਰ ਦਿਹਾਤੀ ਜ਼ਿਲ੍ਹੇ ਦਾ ਨਾਮ ਵੀ ਬਦਲ ਕੇ ਬੰਗਲੌਰ ਉੱਤਰੀ ਜ਼ਿਲ੍ਹਾ ਅਤੇ ਬਾਗੇਪੱਲੀ ਤਾਲੁਕ ਦਾ ਨਾਮ ਭਾਗਿਆ ਨਗਰ ਕਰਨ ਦਾ ਫੈਸਲਾ ਕੀਤਾ ਗਿਆ ਹੈ ਤੇ ਉਕਤ ਫ਼ੈਸਲੇ ਨੂੰ ਮਨਜ਼ੂੂਰੀ ਨੰਦੀ ਪਹਾੜੀਆਂ `ਤੇ ਮੁੱਖ ਮੰਤਰੀ ਸਿਧਾਰਮਈਆ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ (Karnataka Cabinet) ਦੀ ਮੀਟਿੰਗ ਵਿੱਚ ਦਿੱਤੀ ਗਈ।

ਕਿਸ ਉਮਰੇ ਹੋਇਆ ਸੀ ਡਾ. ਮਨਮੋਾਹਨ ਸਿੰਘ ਦਾ ਦੇਹਾਂਤ

ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ (Former Prime Minister) ਡਾ. ਮਨਮੋਹਨ ਸਿੰਘ ਜਿਨ੍ਹ੍ਹਾਂ ਦਾ ਦੇਹਾਂਤ 92 ਸਾਲ ਦੀ ਉਮਰ ਵਿਚ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਹੋਇਆ ਸੀ ਨੇ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੇ ਆਰਥਿਕ ਸੁਧਾਰਾਂ ਨੂੰ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ।

Read More : RSS ਦੇ ਮੰਚ ‘ਤੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

ਮੋਦੀ `ਦਿ ਆਫੀਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ` ਨਾਲ ਸਨਮਾਨਤ

0
Narendra Modi

ਨਵੀਂ ਦਿੱਲੀ, 3 ਜੁਲਾਈ 2025 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਨੂੰ ਘਾਨਾ ਦੇ ਸਰਵਉੱਚ ਸਨਮਾਨ `ਦਿ ਆਫੀਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ`(`The Officer of the Order of the Star of Ghana`)ਨਾਲ ਸਨਮਾਨਤ ਕੀਤਾ ਗਿਆ। ਜਿਸ ਨਾਲ ਭਾਰਤ ਦੇਸ਼ ਅਤੇ ਦੇਸ਼ ਵਾਸੀਆਂ ਦੇ ਸਨਮਾਨ ਵਿਚ ਵੀ ਭਾਰੀ ਵਾਧਾ ਹੋਇਆ ਹੈ ।

ਦੋਹਾਂ ਦੇਸ਼ਾਂ ਕੀਤੇ ਚਾਰ ਵੱਖ-ਵੱਖ ਸਮਝੌਤਿਆਂ ਤੇ ਹਸਤਾਖਰ

ਘਾਨਾ ਵਿਖੇ ਪਹੁੰਚ ਪ੍ਰਧਾਨ ਮੰਤਰੀ (PM Modi) ਭਾਰਤ ਸਰਕਾਰ ਨਰੇਂਦਰ ਮੋਦੀ ਅਤੇ ਘਾਨਾ ਦੇ ਰਾਸ਼ਟਰਪਤੀ ਜੌਨ ਮਹਾਮਾ ਵਿਚਕਾਰ ਚਾਰ ਵੱਖ-ਵੱਖ ਤਰ੍ਹਾਂ ਦੇ ਸਮਝੌਤਿਆਂ ਤੇ ਹਸਤਾਖਰ ਵੀ ਕੀਤੇ ਗਏ ਹਨ।

ਭਾਰਤ ਅਤੇ ਘਾਨਾ ਅੱਤਵਾਦ ਨੂੰ ਮੰਨਦੇ ਹਨ ਮਨੁੱਖਤਾ ਦਾ ਦੁਸ਼ਮਣ : ਮੋਦੀ

ਭਾਰਤ ਦੇਸ਼ ਜੋ ਪਹਿਲੇ ਦਿਨ ਤੋਂ ਹੀ ਮਨੁੱਖਤਾ ਵਿਰੋਧੀ ਕਾਰਜਾਂ ਵਿਰੁੱਧ ਰਿਹਾ ਹੈ ਦੇ ਚਲਦਿਆਂ ਅੱਤਵਾਦ ਵਿਰੋਧੀ ਵੀ ਰਿਹਾ ਹੈ, ਨੂੰ ਮੁੱਖ ਰੱਖਦਿਆਂ ਘਾਨਾ ਵਿਖੇ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਅਤੇ ਘਾਨਾ ਦੋਵੇਂ ਵੀ ਇਕ ਅਜਿਹੀ ਸੋਚ ਦੇ ਧਾਰਨੀ ਹਨ ਕਿ ਅੱਤਵਾਦ ਸਿੱਧੇ ਸਿੱਧੇ ਮਨੁੱਖਤਾ ਦਾ ਦੁਸ਼ਮਣ ਹੈ ਤੇ ਇਸ ਵਿਰੁੱਧ ਮਿਲ ਕੇ ਕੰਮ ਵੀ ਕਰਨਾ ਸਮੇਂ ਦੀ ਮੰਗ ਹੈ । ਇਸ ਮੌਕੇ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਜੰਗ ਦਾ ਸਮਾਂ ਨਹੀਂ ਸਗੋਂ ਸਮੱਸਿਆਵਾਂ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕਰਨ ਦਦਾ ਸਮਾਂ ਹੈ ।

Read More : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾੰਕੁਭ ਦੌਰਾਨ ਸੰਗਮ ‘ਚ ਲਾਈ ਡੁਬਕੀ

ਡਾ. ਬਲਬੀਰ ਸਿੰਘ ਵੱਲੋਂ ਪੰਚਾਂ ਸਰਪੰਚਾਂ ਤੇ ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕਾਂ

0
Dr. Balbir Singh holds meetings

ਪਟਿਆਲਾ, 3 ਜੁਲਾਈ 2025 : ਰੰਗਲਾ ਪੰਜਾਬ ਪ੍ਰੋਜੈਕਟ (Rangla Punjab Project) ਤਹਿਤ ਵਿਸ਼ੇਸ਼ ਤੌਰ ‘ ਤੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਵਿਕਾਸ ਕੰਮਾਂ ਲਈ ਸਰਗਰਮ ਮੁਹਿੰਮ ਲਗਾਤਾਰਤਾ ਵਿੱਚ ਚਲਾਈ ਜਾ ਰਹੀ ਹੈ । ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਪਟਿਆਲਾ ਦੇ ਦਿਹਾਤੀ ਹਲਕੇ ਵਿੱਚ ਆਉਂਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ‘ ਚ ਹੋ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਪੰਚਾਂ-ਸਰਪੰਚਾਂ, ਵਾਰਡ ਕੌਂਸਲਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਕੀਤਾ ।

ਸਰਕਾਰ ਕੋਲ ਨਹੀ ਹੈ ਫੰਡਾਂ ਦੀ ਕੋਈ ਕਮੀ

ਡਾ. ਬਲਬੀਰ ਸਿੰਘ (Dr. Balbir Singh) ਨੇ ਦੱਸਿਆ ਕਿ ਪਿੰਡ ਪੱਧਰ ’ਤੇ ਛੱਪੜਾਂ ਦੀ ਸਫ਼ਾਈ ਅਤੇ ਵਿਕਾਸ ਥਾਪਰ ਤੇ ਸੀਚੇਵਾਲ ਮਾਡਲ ਅਨੁਸਾਰ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਸਕੂਲਾਂ ਤੇ ਹਸਪਤਾਲਾਂ ਦੀ ਵਿਸ਼ੇਸ਼ ਤਰਜੀਹ ਦੇ ਕੇ ਮੌਜੂਦਾ ਢਾਂਚੇ ਨੂੰ ਬਿਹਤਰ (Improve the current structure) ਬਣਾਇਆ ਜਾਵੇਗਾ । ਉਹਨਾਂ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀ ਹੈ । ਉਹਨਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਧਿਕਾਰੀ ਮੌਕੇ ‘ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਤੁਰੰਤ ਕਾਰਵਾਈ ਸ਼ੁਰੂ ਕਰਨ । ਇਸ ਦੌਰਾਨ ਦਹਾਕਿਆਂ ਬਾਅਦ ਟੇਲਾਂ ਤੱਕ ਮਿਲ ਰਹੀ ਨਹਿਰੀ ਪਾਣੀ ਦੀ ਸਪਲਾਈ ‘ ਤੇ ਕਈ ਪਿੰਡਾਂ ਦੇ ਸਰਪੰਚਾਂ ਨੇ ਸਰਕਾਰ ਦਾ ਧੰਨਵਾਦ ਕੀਤਾ ।

14 ਨਵੀਆਂ ਕੂੜਾ ਡੰਪ ਈ- ਗੱਡੀਆਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਵਿਖੇ 14 ਨਵੀਆਂ ਕੂੜਾ ਡੰਪ ਈ- ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਹਨਾਂ ਕਿਹਾ ਕਿ ਇਹ ਗੱਡੀਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਕੂੜਾ ਇਕੱਠਾ ਕਰਨ ਵਿੱਚ ਲਗਾਈਆਂ ਜਾਣਗੀਆਂ ਤਾਂ ਜੋ ਸਫ਼ਾਈ ਸਹੀ ਢੰਗ ਨਾਲ ਹੋ ਸਕੇ। ਉਹਨਾਂ ਕਿਹਾ ਕਿ ਸਫਾਈ ਸਿਰਫ਼ ਇਕ ਵਿਭਾਗੀ ਕੰਮ ਨਹੀ, ਇਹ ਸਿੱਧਾ ਲੋਕਾਂ ਦੀ ਸਿਹਤ ਅਤੇ ਜੀਵਨ ਗੁਣਵੱਤਾ ਨਾਲ ਜੁੜਿਆ ਹੋਇਆ ਕੰਮ ਹੈ । ਇਸ ਮੌਕੇ ਉਹਨਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਸਿੰਘ ਕੋਹਲੀ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਮੌਜੂਦ ਸਨ ।

ਸਰਕਾਰ ਦੀ ਹੈ ਹਰ ਇਲਾਾਕੇ ਤੱਕ ਵਧੀਆ ਸਫਾਈ ਸੇਵਾਵਾਂ ਪਹੁੰਚਣ

ਬੈਠਕ ਦੀ ਲੜੀ ਤਹਿਤ ਡਾ. ਬਲਬੀਰ ਸਿੰਘ ਨੇ 24 ਘੰਟੇ ਪਾਣੀ ਦੀ ਸਪਲਾਈ, ਕਲੋਨੀਆਂ ਵਿੱਚ ਸੜਕਾਂ, ਸੀਵਰੇਜ , ਜਲ ਸਪਲਾਈ, ਪਾਰਕਾਂ ਅਤੇ ਸਟਰੀਟ ਲਾਈਟਾਂ ਵਰਗੇ ਮੁੱਦਿਆਂ ਤੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਹਰ ਇਲਾਕੇ ਤੱਕ ਵਧੀਆ ਸਫ਼ਾਈ ਸੇਵਾਵਾਂ ਪਹੁੰਚਣ ਤਾਂ ਜੋ ਲੋਕਾਂ ਨੂੰ ਸਾਫ਼ ਤੇ ਸਿਹਤਮੰਦ ਵਾਤਾਵਰਣ ਮਿਲ ਸਕੇ ।

Read More : ਡਾ: ਬਲਬੀਰ ਸਿੰਘ ਨੇ 16 ਪਿੰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ, ਪਿੰਡ ਵਾਸੀਆਂ ਤੋਂ ਲਏ ਸੁਝਾਅ

ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ ‘ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ

0
Punjab Health and Family Welfare Minister

ਪਟਿਆਲਾ, 3 ਜੁਲਾਈ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਬਿਲਡਰਾਂ ਵੱਲੋਂ ਬਣਾਈਆਂ ਕਲੋਨੀਆਂ ’ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਬਿਲਡਰਾਂ ਖ਼ਿਲਾਫ਼ ਕਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ । ਉਹ ਅੱਜ ਅਰਬਨ ਅਸਟੇਟ ਸਮੇਤ ਕੋਹਿਨੂਰ ਇਨਕਲੇਵ, ਓਮੈਕਸ ਸਿਟੀ, ਫਰੈਂਡਜ਼ ਕਲੋਨੀ ਤੇ ਜ਼ੈਲਦਾਰ ਕਲੋਨੀਆਂ ਦੀਆਂ ਰੈਜ਼ੀਡੈਂਸ਼ੀਅਲ ਵੈੱਲਫੇਅਰ ਸੁਸਾਇਟੀਜ਼ ਨਾਲ ਪੀ. ਡੀ. ਏ. ਦਫ਼ਤਰ ਪਟਿਆਲਾ ਵਿਖੇ ਮੀਟਿੰਗ ਕਰ ਰਹੇ ਸਨ ।

ਪੀ. ਡੀ. ਏ. ਅਧਿਕਾਰੀ ਮੁਸ਼ਕਲਾਂ ਹੱਲ ਕਰਨਾ ਯਕੀਨੀ ਬਣਾਉਣ

ਪੀ. ਡੀ. ਏ. ਦੇ ਅਧਿਕਾਰੀਆਂ (P. D. A. officials) ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਅਣਗਹਿਲੀ ਲਈ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਹੋਵੇਗੀ । ਇਸ ਮੌਕੇ ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਕੌਂਸਲਰ ਜਸਬੀਰ ਗਾਂਧੀ ਸਮੇਤ ਪੀ. ਡੀ. ਏ. ਦੀਆਂ ਵੱਖ ਵੱਖ ਸ਼ਾਖਾਵਾਂ ਦੇ ਮੁਖੀ ਮੌਜੂਦ ਸਨ ।

ਕੰਮ ਵਿੱਚ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਹੋਵੇਗਾ ਜ਼ਿੰਮੇਵਾਰ

ਡਾ. ਬਲਬੀਰ ਸਿੰਘ (Dr. Balbir Singh) ਨੇ ਰੈਜ਼ੀਡੈਂਸ਼ੀਅਲ ਵੈੱਲਫੇਅਰ ਸੁਸਾਇਟੀਜ਼ ਵੱਲੋਂ ਰੱਖੇ ਗਏ ਮਸਲਿਆਂ ‘ਤੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕਰਦਿਆਂ ਹਰੇਕ ਮਸਲੇ ‘ਤੇ ਵਿਚਾਰ ਚਰਚਾ ਕਰਦਿਆਂ ਕੰਮਾਂ ਨੂੰ ਕਰਵਾਉਣ ਦਾ ਸਮਾਂ ਨਿਸ਼ਚਿਤ ਕੀਤਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਦੀ ਇੰਨ ਬਿੰਨ ਪਾਲਣਾ ਸਮੇਤ ਕੰਮ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਕੰਮ ਵਿੱਚ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਉਨ੍ਹਾਂ ਕੋਹਿਨੂਰ ਇਨਕਲੇਵ ਵਾਸੀਆਂ ਵੱਲੋਂ ਬਿਲਡਰ ਵੱਲੋਂ ਬੁਨਿਆਦੀ ਸਹੂਲਤਾਂ ਨਾਹ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਬਿਲਡਰ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ।

ਪੀ. ਡੀ. ਏ. ਦੇ ਅਧਿਕਾਰੀ ਓਮੈਕਸ ਸਿਟੀ ਦੀਆਂ ਸਮੱਸਿਆਵਾਂ ਇਕ ਹਫ਼ਤੇ ’ਚ ਹੱਲ ਕਰਨ

ਉਨ੍ਹਾਂ ਓਮੈਕਸ ਸਿਟੀ ਦੀਆਂ ਸਮੱਸਿਆਵਾਂ ਇਕ ਹਫ਼ਤੇ ’ਚ ਹੱਲ ਕਰਨ ਲਈ ਪੀ. ਡੀ. ਏ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ । ਸਿਹਤ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਅਰਬਨ ਅਸਟੇਟ ਦੇ ਵੱਖ-ਵੱਖ ਪਾਰਕਾਂ ਦੀ ਤੁਰੰਤ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਪਾਣੀ ਖੜ੍ਹਨ ਨਾਲ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਪਾਰਕਾਂ ਦੀ ਸਫ਼ਾਈ ਹੋਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ।

ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਸਮਝਣ ਲਈ ਫ਼ੀਲਡ ਦੇ ਦੌਰੇ ਕਰਨ

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਰਹਿਣ ਲਈ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਵਾਉਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਸਮਝਣ ਲਈ ਫ਼ੀਲਡ ਦੇ ਦੌਰੇ ਕਰਨ ਤਾਂ ਕਿ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਖ਼ੁਦ ਵੀ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਕਰਨਗੇ । ਮੀਟਿੰਗ ਦੌਰਾਨ ਪੁੱਡਾ ਅਧਿਕਾਰੀਆਂ ਵੱਲੋਂ ਵਿਕਾਸ ਕਾਰਜਾਂ ਸਬੰਧੀ ਤਾਜ਼ਾ ਰਿਪੋਰਟ ਪੇਸ਼ ਕੀਤੀ ਗਈ ਅਤੇ ਭਰੋਸਾ ਦਿੱਤਾ ਗਿਆ ਕਿ ਲੰਬਿਤ ਕੰਮਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਸਿਹਤ ਮੰਤਰੀ ਨੇ ਹੁਕਮ ਦਿੱਤੇ ਕਿ ਬੁਨਿਆਦੀ ਢਾਂਚੇ ਦੇ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿੱਚ ਪੂਰਾ ਕਰਨ ਲਈ ਸਮਾਂਬੱਧ ਐਕਸ਼ਨ ਲਿਆ ਜਾਵੇ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

’ਯੁੱਧ ਨਸ਼ਿਆਂ ਵਿਰੁੱਧ 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

0
Special D. G. P. (Law and Order) Arpit Shukla

ਚੰਡੀਗੜ੍ਹ, 2 ਜੁਲਾਈ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 3 ਕਿਲੋ ਅਫੀਮ ਅਤੇ 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਇਸ ਨਾਲ ਸਿਰਫ਼ 123 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,206 ਹੋ ਗਈ ਹੈ ।

ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਆਪ੍ਰੇਸ਼ਨ

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ (D. G. P.) Gaurav Yadav) ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ ।

ਰਾਜ ਭਰ ‘ਚ 477 ਥਾਵਾਂ ‘ਤੇ ਛਾਪੇਮਾਰੀ ਕੀਤੀ

ਸਪੈਸ਼ਲ ਡੀ. ਜੀ. ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ (Arpit Shukla) ਨੇ ਦੱਸਿਆ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ‘ਚ 477 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 104 ਐਫਆਈਆਰਜ਼ (104 FIRs) ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ।

ਪੰਜਾਬ ਪੁਲਸ ਕਰ ਚੁੱਕੀ ਹੈ 59 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ 

ਸਪੈਸ਼ਲ ਡੀ. ਜੀ. ਪੀ. (Special D. G. P.) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 59 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।

Read More :’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ ਪੰਜਾਬ ਪੁਲਿਸ ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

0
smuggling network exposed

ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ (Counter Intelligence (CI) Amritsar) ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ (Illegal weapons smuggling module) ਦਾ ਪਰਦਾਫ਼ਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ ।

8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਗ੍ਰਿਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸਾਂਕੇ ਦੇ ਵਸਨੀਕ ਸਰਬਜੀਤ ਸਿੰਘ, ਫਿਰੋਜ਼ਪੁਰ ਦੇ ਪਿੰਡ ਲੰਗਿਆਣਾ ਦੇ ਵਸਨੀਕ ਕੁਲਵਿੰਦਰ ਸਿੰਘ ਅਤੇ ਰੇਲਵੇ ਰੋਡ , ਤਰਨਤਾਰਨ ਦੇ ਵਸਨੀਕ ਅਸ਼ਮਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9ਐਮਐਮ ਗਲੌਕ ਪਿਸਤੌਲ, ਤਿੰਨ .30 ਬੋਰ ਦੇ ਚਾਈਨੀਜ਼ ਪਿਸਤੌਲ ਅਤੇ ਦੋ .30 ਬੋਰ ਦੇ ਪੀਐਕਸ-5 ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ ਅਤੇ ਇੱਕ ਸਪਲੈਂਡਰ ਮੋਟਰਸਾਈਕਲ (ਪੀਬੀ05-ਏਟੀ-1664), ਜਿਸਦੀ ਵਰਤੋਂ ਉਹ ਖੇਪਾਂ ਦੀ ਢੋਆ-ਢੁਆਈ ਲਈ ਕਰਦੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ ।

ਪੰਜਾਬ ਵਿੱਚ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਹਥਿਆਰ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਸਿਕੰਦਰ ਨੂਰ, ਵਾਸੀ ਮਨੀਹਾਲਾ (ਪਾਕਿਸਤਾਨ) ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ, ਜੋ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਦੀ ਖੇਪਾਂ ਪਹੁੰਚਾਉਂਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇਹ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਾਉਂਦੇ ਸਨ ।

Read More : ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

 

ਸੰਜੀਵ ਅਰੋੜਾ ਬਣ ਜਾਣਗੇ ਦੁਪਹਿਰ ਤੱਕ ਕੈਬਨਿਟ ਮੰਤਰੀ

0
Sanjeev Arora

ਚੰਡੀਗੜ੍ਹ, 2 ਜੁਲਾਈ 2025 : ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦੇ ਲੁਧਿਆਣਾ ਪੱਛਮੀ ਤੋ ਵਿਧਾਇਕ ਦੀ ਚੋਣ ਜਿੱਤੇ ਸੰਜੀਵ ਅਰੋੜਾ (Sanjeev Arora ) ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 3 ਜੁਲਾਈ ਦੁਪਹਿਰ ਤੱਕ ਕੈਬਨਿਟ ਮੰਤਰੀ ਬਣ ਜਾਣਗੇ।

ਦੱਸਣਯੋਗ ਹੈ ਕਿ ਸੰਜੀਵ ਅਰੋੜਾ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਵਿਚ ਮੈਂਬਰ ਰਾਜ ਸਭਾ ਵਜੋ਼ ਸੇਵਾਵਾਂ ਨਿਭਾ ਚੁੱਕੇ ਹਨ ਤੇ ਹੁਣ ਲੁਧਿਆਣਾ ਪੱਛਮੀ ਜਿਮਨੀ ਚੋਣ ਵਿਚ ਵਿਧਾਇਕ ਦੇ ਤੌਰ ਤੇ ਜਿੱਤ ਪ੍ਰਾਪਤ ਕਰਕੇ ਵਿਧਾਇਕ ਤੇ ਹੁਣ ਕੈਬਨਿਟ ਮੰਤਰੀ ਜਾਣਗੇ ।

Read More: ਲੁਧਿਆਣਾ: ਆਮ ਆਦਮੀ ਪਾਰਟੀ ਨੂੰ ਝਟਕਾ, ਸੂਬਾ ਸੰਯੁਕਤ ਸਕੱਤਰ ਸਮੇਤ 43 ਵਰਕਰ ਕਾਂਗਰਸ ‘ਚ ਹੋਏ ਸ਼ਾਮਲ

 

ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਈ. ਕੇ. ਵਾਈ. ਸੀ. ਦਾ ਆਖਰੀ ਮੌਕਾ

0
Rashan Card
ਐਸ. ਏ. ਐਸ. ਨਗਰ, 2 ਜੁਲਾਈ 2025 :  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ (Smart Ration Card Scheme)  ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿਚ ਦਰਜ ਸਮੂਹ ਪਰਿਵਾਰਿਕ ਮੈਬਰਾਂ ਦੀ ਈ. ਕੇ. ਵਾਈ. ਸੀ. (E. K. Y. C.) ਕਰਵਾਉਣਾ ਲਾਜਮੀ ਹੈ । ਪਹਿਲਾਂ ਈ. ਕੇ. ਵਾਈ. ਸੀ. ਕਰਵਾਉਣ ਦੀ ਆਖਰੀ ਮਿਤੀ 30 ਜੂਨ ਸੀ ਜੋ ਹੁਣ ਮਿਤੀ 5 ਜੁਲਾਈ ਤੱਕ ਦਾ ਸਮਾਂ ਹੈ ।

ਲਾਭਪਾਤਰੀ ਕਰ ਸਕਦੇ ਹਨ ਸਮਾਰਟ ਫੋਨ ਰਾਹੀ ਈ. ਕੇ. ਵਾਈ. ਸੀ.

ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਨਵਰੀਤ ਅਨੁਸਾਰ ਹੁਣ ਸਰਕਾਰ ਦੁਆਰਾ ਮੇਰਾ (MERA eKYC App) ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ, ਇਸਦੇ ਨਾਲ ਲਾਭਪਾਤਰੀ ਘਰ ਬੈਠੇ ਹੀ ਸਮਾਰਟ ਫੋਨ ਰਾਹੀ ਆਪਣਾ ਅਤੇ ਆਪਣੇ ਪਰਿਵਾਰਿਕ ਮੈਬਰਾਂ ਦਾ ਈ. ਕੇ. ਵਾਈ. ਸੀ. (eKYC) ਕਰ ਸਕਦੇ ਹਨ । ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਲਾਭਪਾਤਰੀਆ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ ਜਾਂ (MERA eKYC App) ਰਾਹੀ 5 ਜੁਲਾਈ ਤੱਕ ਈ. ਕੇ. ਵਾਈ. ਸੀ ਕਰਵਾਉਣੀ ਯਕੀਨੀ ਬਣਾਈ ਜਾਵੇ ।

5 ਜੁਲਾਈ ਤੱਕ ਈ. ਕੇ. ਵਾਈ. ਸੀ .ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ

ਉਨ੍ਹਾਂ ਕਿਹਾ ਕਿ ਈ. ਕੇ. ਵਾਈ. ਸੀ. ਨਾ ਹੋਣ ਦੀ ਸੂਰਤ ਵਿਚ ਅਗਲੇ ਕਣਕ ਦੇ ਵੰੰਡ ਚੱਕਰ ਦੌਰਾਨ ਸਮਾਰਟ ਰਾਸ਼ਨ ਕਾਰਡ ਧਾਰਕ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ, ਇਸ ਲਈ ਤੁਰੰਤ 5 ਜੁਲਾਈ ਤੱਕ (Until July 5)    ਈ.ਕੇ.ਵਾਈ.ਸੀ ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਮਨੋਰਥ ਇਹ ਹੈ ਕਿ ਕੋਈ ਵੀ ਲਾਭਪਾਤਰੀ ਕਣਕ ਤੋਂ ਵਾਂਝਾ ਨਾ ਰਹੇ ।