Home Blog Page 505

ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

0
Punjab Goverment
ਚੰਡੀਗੜ੍ਹ, 10 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (hief Minister Bhagwant Singh Mann) ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ (Natural disaster) ਦਾ ਦ੍ਰਿੜਤਾ ਨਾਲ ਸਾਹਮਣਾ ਕਰਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ । ਬਾਰਸ਼ਾਂ ਘਟਣ ਅਤੇ ਪਾਣੀ ਦਾ ਪੱਧਰ ਡਿੱਗਣ ਦੇ ਨਾਲ, ਰਾਜ ਸਰਕਾਰ ਨੇ ਰਾਹਤ, ਪੁਨਰਵਾਸ ਅਤੇ ਪੁਨਰ ਨਿਰਮਾਣ ਉਪਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ, ਜਿਸ ਨਾਲ ਹੜ੍ਹ ਪੀੜਤਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆਉਣ ਲੱਗੀ ਹੈ ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਫੀਸਦੀ ਸੜਕੀ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ : ਹਰਜੋਤ ਸਿੰਘ ਬੈਂਸ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Cabinet Minister Harjot Singh Bains) ਨੇ ਦੱਸਿਆ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ । ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਰਾਹਤ ਕੈਂਪਾਂ ਤੋਂ ਘਰ ਵਾਪਸ ਜਾਣ ਲੱਗ ਪਏ ਹਨ । ਮੰਤਰੀ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਤੇ ਬੇਲਾ ਸ਼ਿਵ ਸਿੰਘ ਵਰਗੇ ਕੱਟੇ ਪਿੰਡਾਂ ਦਾ ਸੰਪਰਕ ਮੁੜ ਜੋੜਿਆ ਜਾ ਰਿਹਾ ਹੈ ਅਤੇ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਬਦਲਿਆ ਜਾਵੇਗਾ ।
ਡਾ. ਬਲਬੀਰ ਸਿੰਘ ਤੇ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡੀ ਵਿੱਤੀ ਸਹਾਇਤਾ
ਉਨ੍ਹਾਂ ਦੱਸਿਆ ਕਿ ਫਾਗਿੰਗ ਤੇ ਦਵਾਈ ਛਿੜਕਾਅ ਪੂਰਾ ਕਰ ਦਿੱਤਾ ਗਿਆ ਹੈ, ਡਾਕਟਰੀ ਟੀਮਾਂ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਖ਼ਾਸ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ 10 ਟਰੱਕ ਚਾਰਾ ਵੰਡਿਆ ਜਾ ਚੁੱਕਾ ਹੈ। ਰੈਵਨਿਊ ਅਧਿਕਾਰੀਆਂ ਵੱਲੋਂ ਖਾਸ ਗਿਰਦਾਵਰੀ ਜਾਰੀ ਹੈ ਜਿਸ ਦੀ ਰਿਪੋਰਟ ਅਧਾਰਿਤ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਸਰਕਾਰ ਦੀ ਚੌਕਸੀ ਸਦਕਾ ਘੱਗਰ ਦਰਿਆ ਨੇੜਲੇ ਪਿੰਡ ਵੱਡੇ ਨੁਕਸਾਨ ਤੋਂ ਬਚੇ- ਬਰਿੰਦਰ ਕੁਮਾਰ ਗੋਇਲ

ਪਿਛਲੇ ਕਈ ਹਫ਼ਤਿਆਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Cabinet Minister Harjot Singh Bains) ਲਗਾਤਾਰ ਆਪਣੇ ਹਲਕੇ ਵਿੱਚ ਮੌਜੂਦ ਰਹਿ ਕੇ ਪ੍ਰਸ਼ਾਸਨ ਨਾਲ ਮਿਲ ਕੇ ਹਾਲਾਤਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪ ਵਲੰਟੀਅਰਾਂ, ਪੰਚਾਂ-ਸਰਪੰਚਾਂ ਅਤੇ ਯੂਥ ਕਲੱਬਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਸੰਕਟ ਦੇ ਸਮੇਂ ਉਨ੍ਹਾਂ ਨਾਲ ਮਿਲ ਕੇ ਕੰਮ ਕੀਤਾ।

ਮੋਹਿੰਦਰ ਭਗਤ ਵੱਲੋਂ ਮਾਲ ਅਧਿਕਾਰੀਆਂ ਨੂੰ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜਾ ਪਹੁੰਚਾਣ ਦੇ ਨਿਰਦੇਸ਼

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਭੋਆ ਹਲਕੇ ਦੇ ਪਿੰਡਾਂ ਬਕਨੌਰ, ਪੰਮਾ, ਅੰਬੀ ਖੱਟਕੜਾਂ, ਕੋਲੀਆਂ ਅੱਡਾ, ਅਨਿਆਲ ਵਿਖੇ 12 ਪਰਿਵਾਰਾਂ ਨੂੰ 51000-51000 ਰੁਪਏ ਦੇ ਚੈੱਕ ਵੰਡੇ ਗਏ । ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ, ਇਲਾਕੇ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਠੋਸ ਹੱਲ ਕਰਨ ਦੀ ਵਚਨਬੱਧਤਾ ਦੁਹਰਾਈ ।

ਲੋਕਾਂ ਨੂੰ ਘੱਗਰ ਦਰਿਆ ਦੀ ਮਾਰ ਤੋਂ ਬਚਾਉਣ ਹਿਤ ਪੰਜਾਬ ਸਰਕਾਰ ਵੱਲੋਂ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੜੈਲ, ਮੂਨਕ, ਫੂਲਦ ਸਮੇਤ ਘੱਗਰ ਦਰਿਆ ਨੇੜਲੇ ਵੱਖ-ਵੱਖ ਪਿੰਡਾਂ ਵਿਖੇ ਘੱਗਰ ਦਰਿਆ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਲੋਕਾਂ ਨੂੰ ਘੱਗਰ ਦਰਿਆ ਦੀ ਮਾਰ ਤੋਂ ਬਚਾਉਣ ਹਿਤ ਪੰਜਾਬ ਸਰਕਾਰ ਵੱਲੋਂ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ, ਜਿਨ੍ਹਾਂ ਸਦਕਾ ਪਿਛਲੇ ਕਈ ਦਿਨ ਤੋਂ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਹੋਣ ਦੇ ਬਾਵਜੂਦ ਘੱਗਰ ਦਰਿਆ ਨੇੜਲੇ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਦੀ ਮਾਰ ਤੋਂ ਬਚੇ ਹੋਏ ਹਨ ।

ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ

ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ, ਜਿੱਥੇ ਕਿਤੇ ਵੀ ਬੋਰੀਆਂ ਲਾਉਣ ਜਾਂ ਹੋਰ ਕਿਸੇ ਵੀ ਕਿਸਮ ਦਾ ਕਾਰਜ ਕਰਨ ਦੀ ਲੋੜ ਪੈਂਦੀ ਹੈ, ਉਹ ਫੌਰੀ ਕੀਤਾ ਜਾਂਦਾ ਹੈ । ਘੱਗਰ ਦਰਿਆ ‘ਤੇ ਹਰ ਕਿਲੋਮੀਟਰ ਉੱਤੇ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਆਉਣ ‘ਤੇ ਫੌਰੀ ਉਸ ਦਾ ਹੱਲ ਕੀਤਾ ਜਾ ਸਕੇ ।

ਮੀਂਹ-ਹੜ੍ਹ ਨਾਲ ਨੁਕਸਾਨ ਹੋਏ ਮਕਾਨਾਂ ਨੂੰ ਤੁਰੰਤ ਤਸਦੀਕ ਕੀਤਾ ਜਾਵੇ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਵਿਖੇ ਰੈਵਨਿਊ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੀਂਹ-ਹੜ੍ਹ ਨਾਲ ਨੁਕਸਾਨ ਹੋਏ ਮਕਾਨਾਂ ਨੂੰ ਤੁਰੰਤ ਤਸਦੀਕ ਕੀਤਾ ਜਾਵੇ, ਤਾਂ ਜੋ ਕੋਈ ਵੀ ਪਰਿਵਾਰ ਮੁਆਵਜ਼ੇ ਤੋਂ ਵਾਂਝਾ ਨਾ ਰਹਿ ਜਾਵੇ । ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਪਟਵਾਰੀਆਂ ਨੂੰ ਘਰ-ਘਰ ਪਹੁੰਚ ਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ-ਪ੍ਰਭਾਵਿਤ ਪਰਿਵਾਰਾਂ ਨਾਲ ਡੱਟ ਕੇ ਉਨ੍ਹਾਂ ਨਾਲ ਖੜ੍ਹੀ ਹੈ ।

ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਕੀਤਾ

0
Hardeep Mundiyan

ਚੰਡੀਗੜ੍ਹ, 10 ਸਤੰਬਰ 2025 : ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ (Flood affected) ਹੋਏ ਪੰਜਾਬ ਲਈ ਰਾਹਤ ਰਾਸ਼ੀ ਵਧਾਉਣ ਦੀ ਮੰਗ ਕਰਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ “ਹਿੰਦੀ ਨਹੀਂ ਆਤੀ” ਜਿਹੇ ਵਿਅੰਗ ਬਾਰੇ ਸੂਬੇ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਅਜਿਹੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਨੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ।

ਭਾਜਪਾ ਆਗੂਆਂ ਨੇ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਪੰਜਾਬ ਨਾਲ ਧੋਖਾ ਕੀਤਾ

ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਭਿਆਨਕ ਹੜ੍ਹਾਂ ਵਿੱਚ ਲੋਕ ਡੁੱਬ ਰਹੇ ਹਨ ਤਾਂ ਅਜਿਹੇ ਮੌਕੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਬੀਤੇ ਕੱਲ੍ਹ ਕੀਤੀ ਫੇਰੀ ਸਿਰਫ਼ ਪੀ.ਆਰ ਐਕਸਰਸਾਈਜ਼ ਸੀ ਜਿਸ ਦਾ ਪੰਜਾਬ ਦੇ ਲੋਕਾਂ ਦਾ ਭਲਾ ਕਰਨਾ ਬਿਲਕੁਲ ਵੀ ਉਦੇਸ਼ ਨਹੀਂ ਸੀ।

“ਹਿੰਦੀ ਨਹੀਂ ਆਤੀ” ਵਾਲੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ : ਹਰਦੀਪ ਸਿੰਘ ਮੁੰਡੀਆਂ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ (Prime Minister) ਦੀ ਫੇਰੀ ਦੌਰਾਨ ਪੰਜਾਬ ਦੇ ਲੋਕਾਂ ਦੀ ਪ੍ਰਤੀਨਿਧਤਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀਆਂ ਲਈ ਵੱਖ ਪ੍ਰੋਟੋਕੋਲ ਅਪਣਾਇਆ ਗਿਆ ਜਦਕਿ ਭਾਜਪਾ ਆਗੂਆਂ ਲਈ ਕੋਈ ਪ੍ਰੋਟੋਕੋਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮੁਲਾਕਾਤ ਵਾਲੇ ਸਥਾਨ ਤੋਂ ਕਾਫ਼ੀ ਪਿੱਛੇ ਹੀ ਸਾਨੂੰ ਗੱਡੀਆਂ ਵਿੱਚੋਂ ਉਤਾਰ ਦਿੱਤਾ ਗਿਆ ਜਦਕਿ ਭਾਜਪਾ ਆਗੂ ਆਪਣੀਆਂ ਨਿੱਜੀ ਗੱਡੀਆਂ ਵਿੱਚ ਮੁਲਾਕਾਤ ਵਾਲੇ ਸਥਾਨ ਤੋਂ ਬਿਲਕੁਲ ਬਾਹਰ ਜਾ ਕੇ ਉੱਤਰੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਾਡੇ ਫੋਨ ਬਾਹਰ ਜਮ੍ਹਾਂ ਕਰਵਾ ਲਏ ਗਏ ਜਦਕਿ ਭਾਜਪਾ ਆਗੂ ਅਤੇ ਉੱਥੇ ਤਾਇਨਾਤ ਸੁਰੱਖਿਆ ਅਮਲਾ ਆਪਣੇ ਫੋਨ ਬਿਨਾਂ ਕਿਸੇ ਰੋਕ-ਟੋਕ ਤੋਂ ਵਰਤ ਰਹੇ ਸਨ ।

ਕਿਹਾ, ਭਿਆਨਕ ਹੜ੍ਹਾਂ ‘ਚ ਲੋਕ ਡੁੱਬ ਰਹੇ ਹਨ ਤੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹੈ

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸਾਡੇ ਸਾਰਿਆਂ ਦੇ ਸਾਂਝੇ ਅਤੇ ਸਤਿਕਾਰਯੋਗ ਹਨ ਪਰ ਮੈਨੂੰ ਇਹ ਸਮਝ ਨਹੀਂ ਪਈ ਕਿ ਇਹ ਕਿੱਥੋਂ ਦਾ ਪ੍ਰੋਟੋਕੋਲ ਹੈ ਕਿ ਪ੍ਰਧਾਨ ਮੰਤਰੀ ਨਾਲ ਕੋਈ ਹੱਥ ਨਹੀਂ ਮਿਲਾ ਸਕਦਾ ਕਿਉਂਕਿ ਸਾਨੂੰ ਪਹਿਲਾਂ ਹੀ ਹੁਕਮ ਚਾੜ੍ਹ ਦਿੱਤਾ ਗਿਆ ਕਿ ਤੁਸੀਂ ਪ੍ਰਧਾਨ ਮੰਤਰੀ ਨਾਲ ਹੱਥ ਨਹੀਂ ਮਿਲਾਉਣਾ ।

“ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸਿਰਫ਼ ਸਾਡੇ ਲਈ ਪ੍ਰੋਟੋਕੋਲ”

ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਅਧਿਕਾਰੀਆਂ ਨੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਅਤੇ ਵੀਡਿਓਜ਼ ਰਾਹੀਂ ਸੂਬੇ ਵਿੱਚ ਆਏ ਹੜ੍ਹਾਂ ਬਾਰੇ ਜਾਣੂ ਕਰਵਾਇਆ ਜਿਸ ‘ਤੇ ਪ੍ਰਧਾਨ ਮੰਤਰੀ ਖ਼ੁਦ ਮੰਨੇ ਕਿ ਹਿਮਾਚਲ ਪ੍ਰਦੇਸ਼ ਨਾਲੋਂ ਕਿਤੇ ਜ਼ਿਆਦਾ ਨੁਕਸਾਨ ਪੰਜਾਬ ਵਿੱਚ ਹੋਇਆ ਹੈ ਪਰ ਜਦੋਂ ਮੈਂ ਉਨ੍ਹਾਂ ਨੂੰ ਹੱਥ ਜੋੜ ਕੇ 1600 ਕਰੋੜ ਰੁਪਏ ਦੀ ਥਾਂ ਵੱਧ ਰਾਹਤ ਰਾਸ਼ੀ ਐਲਾਨਣ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਮੇਰੀ ਗੱਲ ਨੂੰ ਦਰਕਿਨਾਰ ਕਰਦਿਆਂ ਮਜ਼ਾਕੀਆ ਅੰਦਾਜ਼ ਵਿੱਚ ਕਿਹਾ ਕਿ “ਆਪ ਕੋ ਹਿੰਦੀ ਨਹੀਂ ਆਤੀ, ਮੈਨੇ 1600 ਕਰੋੜ ਦੇਨੇ ਕੀ ਘੋਸ਼ਣਾ ਤੋ ਕੀ ਹੈ । ਜਦੋਂ ਮੈਂ ਕਿਹਾ ਕਿ ਇਹ ਰਾਹਤ ਰਾਸ਼ੀ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ ਤਾਂ ਉਨ੍ਹਾਂ ਫਿਰ ਕਹਿਣਾ ਸ਼ੁਰੂ ਕਰ ਦਿੱਤਾ ਕਿ “ਇਸ ਕੋ ਹਿੰਦੀ ਸਿਖਾਓ” ਅਤੇ ਨਾਲ ਹੀ ਪੰਜਾਬ ਦੇ ਭਾਜਪਾ ਆਗੂ ਵੀ ਉਨ੍ਹਾਂ ਦੀ ਹਾਂ ਵਿੱਚ ਹਾਂ ਮਿਲਾਉਂਦਿਆਂ ਮੈਨੂੰ ਹੀ ਚੁੱਪ ਕਰਨ ਲਈ ਆਖਣ ਲੱਗੇ ।

“ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਭਾਜਪਾ ਆਗੂਆਂ ਦੀਆਂ ਗੱਡੀਆਂ ਅਤੇ ਮੋਬਾਈਲਾਂ ਸਬੰਧੀ ਵੱਖ ਅਤੇ ਸਾਡੇ ਲਈ ਵੱਖ ਨਿਯਮ ਬਣਾਏ”

ਉਨ੍ਹਾਂ ਸਵਾਲ ਕੀਤਾ ਕਿ ਜੇ ਇਸੇ ਤਰ੍ਹਾਂ ਦੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਦੇਸ਼ ਦੇ ਦੱਖਣੀ ਸੂਬੇ ਵਿੱਚ ਗਏ ਹੁੰਦੇ ਤਾਂ ਕੀ ਉੱਥੇ ਵੀ ਅਜਿਹਾ ਗੰਭੀਰ ਮੁੱਦਾ ਉਠਾਉਣ ਵਾਲੇ ਲੋਕਾਂ ਨੂੰ ਚੁੱਪ ਕਰਵਾਉਣ ਲਈ “ਹਿੰਦੀ ਸਿਖਾਓ” ਵਰਗੇ ਜਵਾਬ ਦੇਣਗੇ? ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਵੀ ਬਹੁਤ ਦੁੱਖ ਹੈ ਕਿ ਜਦੋਂ ਪੰਜਾਬ ਪਿਛਲੇ 40 ਸਾਲਾਂ ਦੌਰਾਨ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤਾਂ ਪੰਜਾਬ ਭਾਜਪਾ ਇਕਾਈ ਦੇ ਆਗੂ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹਨ ਦੀ ਥਾਂ ਆਪਣੇ ਆਕਾ ਨੂੰ ਖ਼ੁਸ਼ ਕਰਨ ਲਈ ਸਾਡੀ ਆਵਾਜ਼ ਬੰਦ ਕਰਨ ਦਾ ਯਤਨ ਕਰ ਰਹੇ ਹਨ ।

ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਬੇਨਤੀ ਕਰ ਰਿਹਾ ਸੀ ਤਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮੇਰਾ ਹੱਥ ਘੁੱਟ ਕੇ ਮੈਨੂੰ ਚੁੱਪ ਕਰ ਜਾਣ ਲਈ ਕਹਿ ਰਹੇ ਸਨ

ਮਾਲ ਮੰਤਰੀ ਨੇ ਕਿਹਾ ਕਿ ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਬੇਨਤੀ ਕਰ ਰਿਹਾ ਸੀ ਤਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮੇਰਾ ਹੱਥ ਘੁੱਟ ਕੇ ਮੈਨੂੰ ਚੁੱਪ ਕਰ ਜਾਣ ਲਈ ਕਹਿ ਰਹੇ ਸਨ ਜਿਸ ਤੋਂ ਸਪੱਸ਼ਟ ਪਤਾ ਚਲਦਾ ਹੈ ਕਿ ਉਹ ਪੰਜਾਬ ਦਾ ਬਿਲਕੁਲ ਵੀ ਭਲਾ ਨਹੀਂ ਚਾਹੁੰਦੇ । ਉਨ੍ਹਾਂ ਕਿਹਾ ਕਿ ਬਿੱਟੂ ਨਾਲ ਉਸ ਮੌਕੇ ‘ਤੇ ਮੌਜੂਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਚੁੱਪ ਧਾਰੀ ਖੜ੍ਹੇ ਰਹੇ ।

Read More : ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ : ਹਰਦੀਪ ਸਿੰਘ ਮੁੰਡੀਆਂ

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ

0
Harpal Cheema

ਚੰਡੀਗੜ੍ਹ, 10 ਸਤੰਬਰ 2025 : ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨ. ਐਚ. ਐਮ.) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ. ਐਸ. ਐਚ. ਏ.) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ । ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ ।

ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ  (Finance Minister Cheema) ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ, ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ ।

ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅਪ੍ਰੈਲ, 2017 ਦਾ ਇੱਕ ਸਰਕੂਲਰ ਪਹਿਲਾਂ ਹੀ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਕਵਰ ਕਰਦਾ ਹੈ

ਵਿੱਤ ਮੰਤਰੀ ਨੇ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅਪ੍ਰੈਲ, 2017 (Maternity Benefit Act, 1961, and April 12, 2017) ਦਾ ਇੱਕ ਸਰਕੂਲਰ ਪਹਿਲਾਂ ਹੀ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਕਵਰ ਕਰਦਾ ਹੈ, ਭਾਵੇਂ ਉਹ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੀਆਂ ਹੋਣ, ਸਲਾਹਕਾਰਾਂ ਵਜੋਂ, ਜਾਂ ਕਿਸੇ ਏਜੰਸੀ ਰਾਹੀਂ । ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਪਹਿਲਾਂ ਹੀ ਠੇਕੇ, ਸਲਾਹਕਾਰ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਮੈਟਰਨਿਟੀ ਬੈਨੀਫਿਟ ਲਈ ਪ੍ਰਵਾਨਗੀ ਦੇ ਦਿੱਤੀ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸੇ ਦੇ ਮੱਦੇਨਜ਼ਰ, ਵਿੱਤ ਵਿਭਾਗ ਨੇ ਹੁਣ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਮੈਟਰਨਿਟੀ ਬੈਨੀਫਿਟ ਐਕਟ, 1961 ਦੇ ਤਹਿਤ ‘ਆਸ਼ਾ’ ਅਤੇ ‘ਆਸ਼ਾ ਫੈਸੀਲੀਟੇਟਰਾਂ’ ਨੂੰ ਛੇ ਮਹੀਨੇ ਦੀ ਮੈਟਰਨਿਟੀ ਲੀਵ ਦੇਣ ਦੀ ਬੇਨਤੀ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ ।

ਇਸ ਫੈਸਲੇ ਦਾ ‘ਆਸ਼ਾ ਵਰਕਰਾਂ’ ਦੇ ਜੀਵਨ ‘ਤੇ ਪਰਿਵਰਤਨਸ਼ੀਲ ਪ੍ਰਭਾਵ ਪੈਣ ਦੀ ਉਮੀਦ ਹੈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਦਾ ‘ਆਸ਼ਾ ਵਰਕਰਾਂ’ (‘Asha workers’) ਦੇ ਜੀਵਨ ‘ਤੇ ਪਰਿਵਰਤਨਸ਼ੀਲ ਪ੍ਰਭਾਵ ਪੈਣ ਦੀ ਉਮੀਦ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਪਰਿਵਾਰਕ ਅਤੇ ਦੇਖਭਾਲ ਦੀਆਂ ਭੂਮਿਕਾਵਾਂ ਨਾਲ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਜਣੇਪਾ ਛੁੱਟੀ ਨੂੰ ਸੰਸਥਾਗਤ ਬਣਾ ਕੇ ਪੰਜਾਬ ਸਰਕਾਰ ਨੇ ਜਨਤਕ ਸੇਵਾ ਦੇ ਮੋਹਰੀ ਮੋਰਚਿਆਂ ‘ਤੇ ਔਰਤਾਂ ਦੀ ਸਿਹਤ, ਮਾਣ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਰਵਾਨਾ

0
Chandigarh University

ਚੰਡੀਗੜ੍ਹ/ਮੋਹਾਲੀ, 10 ਸਤੰਬਰ 2025 : ਪੰਜਾਬ ਦੇ ਵਿਚ ਕੁਦਰਤੀ ਆਫ਼ਤ ਕਾਰਨ ਆਏ ਹੜ੍ਹਾਂ ਨੇ ਆਮ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਰਾਹਤ ਸਮੱਗਰੀ ਦੇ ਟਰੱਕ ਨੂੰ ਦਿੱਤੀ ਹਰੀ ਝੰਡੀ, ਸੀ. ਯੂ. ਦੇ 100 ਐੱਨ. ਐੱਸ. ਐੱਸ. ਵਲੰਟੀਅਰ ਪ੍ਰਭਾਵਿਤ ਇਲਾਕਿਆਂ ’ਚ ਪੀੜਤਾਂ ਦੀ ਕਰਨਗੇ ਸਹਾਇਤਾ

ਹਾਲਾਂਕਿ ਹੁਣ ਭਾਵੇਂ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ ਪਰ ਹੁਣ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨੂੰ ਬਿਮਾਰੀਆਂ ਫੈਲਣ ਦਾ ਡਰ ਸਤਾਉਣ ਲੱਗ ਪਿਆ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਯੂਨੀਵਰਸਿਟੀ (Chandigarh University) ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹੇ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਭੇਜੇ ਜਾ ਰਹੇ ਰਾਹਤ ਸਮੱਗਰੀ ਦੇ ਟਰੱਕ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕੀਤਾ ।

ਪੰਜਾਬ ਦੇ ਹੜ੍ਹ ਪੀੜਤਾਂ ਦੀ ਮੁਸੀਬਤ ਸਮੇਂ ਸਹਾਇਤਾ ਲਈ ਸਾਨੂੰ ਸਭ ਨੂੰ ਆਉਣਾ ਚਾਹੀਦਾ ਅੱਗੇ : ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ

ਸੀ. ਯੂ. ਵੱਲੋਂ ਭੇਜੀ ਜਾ ਰਹੀ ਰਾਹਤ ਸਮੱਗਰੀ ’ਚ ਫਸਟ ਏਡ ਕਿੱਟਾਂ, ਮੱਛਰਦਾਨੀਆਂ, ਮੱਛਰ ਭਜਾਉਣ ਵਾਲੀਆਂ ਦਵਾਈਆਂ, ਆਰਜ਼ੀ ਕੈਂਪ ਬਣਾਉਣ ਲਈ ਤਰਪਾਲਾਂ ਤੇ ਰਾਸ਼ਨ ਸਮੱਗਰੀ ਭੇਜੀ ਗਈ ਹੈ।ਇਸ ਤੋਂ ਇਲਾਵਾ, ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੀਯੂ ਦੇ 100 ਦੇ ਕਰੀਬ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਰਵਾਨਾ ਕੀਤਾ ਗਿਆ ਹੈ।

ਸੰਸਾਰ ਦੇ ਕਿਸੇ ਵੀ ਕੋਨੇ ’ਚ ਕੁਦਰਤੀ ਆਫਤ ਜਾਂ ਸਮਾਜਿਕ ਸੰਕਟ ਸਮੇਂ ਸਹਾਇਤਾ ਲਈ ਪੰਜਾਬੀ ਹਮੇਸ਼ਾ ਆਉਂਦੇ ਨੇ ਅੱਗੇ : ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ

ਜ਼ਿਕਰਯੋਗ ਹੈ ਕਿ ਲੰਘੇ ਦਿਨਾਂ ਤੋਂ ਸੰਸਦ ਮੈਂਬਰ (ਰਾਜ ਸਭਾ) ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ (Satnam Singh Sandhu) ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਸੰਧੂ ਵੱਲੋਂ ਪੀੜਤਾਂ ਦੀ ਸਹਾਇਤਾਂ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਇਸ ਤੋਂ ਪਹਿਲਾਂ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਤੇ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਹੂਸੈਨੀਵਾਲਾ ਦੇ ਹੜ੍ਹ ਪ੍ਰਭਾਵਿਤ ਭਾਰਤ-ਪਾਕਿਸਤਾਨ ਸਰਹੱਦ ਦੇ ਅਖੀਰਲੇ ਪਿੰਡ ਟਿੰਡੀਵਾਲਾ ਤੇ ਭੱਖੜਾ ਵਿਚ ਰਾਹਤ ਸਮੱਗਰੀ ਵੰਡੀ ਸੀਉਨ੍ਹਾਂ ਨੇ ਹੜ੍ਹ ਪੀੜਤ ਪਿੰਡਾਂ ’ਚ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਵਾਅਦਾ ਕੀਤਾ ਸੀ ਤੇ ਉਨ੍ਹਾਂ ਨੇ ਫਿਰੋਜ਼ਪੁਰ ਦੇ ਇੱਕ ਪਿੰਡ ਭੱਖੜਾ ਨੂੰ ਗੋਦ ਲੈਣ ਦਾ ਐਲਾਨ ਕੀਤਾ ਸੀ । ਇਸੇ ਤਹਿਤ ਇਹ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ।

ਪਿਛਲੇ ਕਈ ਦਿਨਾਂ ਦੌਰਾਨ ਆਏ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਜ਼ਮੀਨੀਂ ਪੱਧਰ ’ਤੇ ਦਿਲ ਦਹਿਲਾ ਦੇਣ ਵਾਲਾ ਭਾਰੀ ਨੁਕਸਾਨ ਪਹੁੰਚਾਇਆ ਹੈ

ਦੀਪਇੰਦਰ ਸਿੰਘ ਸੰਧੂ (Deepinder Singh Sandhu) ਨੇ ਕਿਹਾ ਕਿ ਪਿਛਲੇ ਕਈ ਦਿਨਾਂ ਦੌਰਾਨ ਆਏ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਜ਼ਮੀਨੀਂ ਪੱਧਰ ’ਤੇ ਦਿਲ ਦਹਿਲਾ ਦੇਣ ਵਾਲਾ ਭਾਰੀ ਨੁਕਸਾਨ ਪਹੁੰਚਾਇਆ ਹੈ । ਹਲਾਤ ਇੰਨੇ ਖਰਾਬ ਹੋ ਗਏ ਹਨ ਕਿ ਹੜ੍ਹ ਪੀੜਤ ਆਪਣੇ ਘਰ ਬਾਰ ਛੱਡ ਕੇ ਰਾਹਤ ਕੈਂਪਾਂ ਵਿਚ ਰਹਿਣ ਲਈ ਮਜ਼ਬੂਰ ਹਨ । ਹੁਣ ਜਦੋਂ ਪੰਜਾਬ ਦੇ ਲੋਕਾਂ ’ਤੇ ਮੁਸੀਬਤ ਪਈ ਹੈ ਤਾਂ ਸਾਡਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹੋਈਏ। ਜੋ ਕੁਦਰਤ ਨੇ ਕਰ ਦਿੱਤਾ ਹੈ ਉਹ ਠੀਕ ਹੈ ਪਰ ਸਾਨੂੰ ਉਨ੍ਹਾਂ ਦਾ ਸਹਾਰਾ ਬਣਨਾ ਚਾਹੀਦਾ ਹੈ, ਇਸ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨੂੰ ਜਲਦ ਨੂੰ ਜਲਦ ਮੁਸੀਬਤ ’ਚੋਂ ਨਿਕਲਣ ਲਈ ਜੋ ਜ਼ਰੂਰੀ ਸਹਾਇਤਾ ਚਾਹੀਦੀ ਹੈ, ਉਹ ਭੇਜੀ ਜਾ ਰਹੀ ਹੈ ।

ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸੰਸਾਰ ਦੇ ਵਿਚ ਕਿਸੇ ਵੀ ਕੋਨੇ ਵਿਚ ਕੁਦਰਤੀ ਆਫ਼ਤ ਜਾਂ ਸਮਾਜਿਕ ਸੰਕਟ ਪੈਦਾ ਹੁੰਦਾ ਹੈ

ਦੀਪਇੰਦਰ ਸਿੰਘ ਸੰਧੂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸੰਸਾਰ ਦੇ ਵਿਚ ਕਿਸੇ ਵੀ ਕੋਨੇ ਵਿਚ ਕੁਦਰਤੀ ਆਫ਼ਤ ਜਾਂ ਸਮਾਜਿਕ ਸੰਕਟ ਪੈਦਾ ਹੁੰਦਾ ਹੈ ਤਾਂ ਪੰਜਾਬੀ ਬਿਨ੍ਹਾਂ ਕਿਸੇ ਭੇਦ ਭਾਵ ਦੇ ਮਨੁੱਖਤਾ ਦੀ ਸੇਵਾ ਲਈ ਸਭ ਤੋਂ ਪਹਿਲਾਂ ਅੱਗੇ ਆਉਂਦੇ ਹਨ।ਬੇਸ਼ੱਕ ਹੜ੍ਹਾ ਨੇ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਅਤੇ ਅਰਥ ਵਿਵਸਥਾ ਨੂੰ ਮੁੜ ਮੁੜ ਝਟਕੇ ਦਿੱਤੇ ਹਨ ਪਰ ਹਰ ਵਾਰ ਪੰਜਾਬੀ ਲੋਕਾਂ ਨੇ ਹਿੰਮਤ, ਸੇਵਾ ਭਾਵਨਾ ਤੇ ਜ਼ਿੰਮੇਂਵਾਰੀ ਨਾਲ ਡੱਟ ਕੇ ਸਾਹਮਣਾ ਕੀਤਾ ਹੈ । ਪੰਜਾਬੀ ਲੋਕਾਂ ਦੀ ਇਹ ਜ਼ਿੰਦਾਦਿਲੀ ਸਾਬਿਤ ਕਰਦੀ ਹੈ ਕਿ ਹੜ੍ਹਾਂ ਦੇ ਹਨੇਰੇ ’ਚ ਵੀ ਆਸ ਦੀ ਕਿਰਨ ਦਿਸਦੀ ਰਹਿੰਦੀ ਹੈ। ਕੁਦਰਤ ਦਾ ਕਹਿਰ ਭਾਵੇਂ ਮਨੁੱਖ ਨੂੰ ਕੁੱਝ ਸਮੇਂ ਲਈ ਲਾਚਾਰ ਬਣਾ ਸਕਦਾ ਹੈ ਪਰ ਸੇਵਾ ਦੀ ਲਹਿਰ ਹਰ ਵੱਡੀ ਤੋਂ ਵੱਡੀ ਮੁਸ਼ਕਲ ਨੂੰ ਹਟਾ ਸਕਦੀ ਹੈ ।

Read More : ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ ਉਦਮੀ ਦਿਵਸ ਤੇ ਕਰਵਾਇਆ ਦੋ ਰੋਜ਼ਾ ਹੈਕਾਥਾਨ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ

0
Police Commissioner

ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ 2025 : 8.1 ਕਿਲੋਗ੍ਰਾਮ ਹੈਰੋਇਨ (8.1 kilograms of heroin) ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ ।

ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ (50) ਅਤੇ ਉਸਦਾ ਪੁੱਤਰ ਗੁਰਦਿੱਤ ਸਿੰਘ (22) ਦੋਵੇਂ ਵਾਸੀ ਪਿੰਡ ਨਾਰਲਾ, ਤਰਨਤਾਰਨ, ਮਲਕੀਤ ਸਿੰਘ (50) ਵਾਸੀ ਪਿੰਡ ਡੱਲ, ਤਰਨਤਾਰਨ ਅਤੇ ਗੁਰਜੀਤ ਸਿੰਘ (29) ਵਾਸੀ ਪਿੰਡ ਕੋਟਲੀ ਸਾਕਾ, ਅਜਨਾਲਾ, ਅੰਮ੍ਰਿਤਸਰ ਵਜੋਂ ਹੋਈ ਹੈ । ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਬਦਨਾਮ ਨਸ਼ਾ ਤਸਕਰ ਸੋਨੀ ਸਿੰਘ ਉਰਫ਼ ਸੋਨੀ ਨੂੰ ਉਸ ਦੇ ਚਾਰ ਸਾਥੀਆਂ – ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕਰਨ ਉਪਰੰਤ ਹਾਸਲ ਹੋਈ ਹੈ । ਪੁਲਸ ਟੀਮਾਂ ਨੇ ਉਨ੍ਹਾਂ ਕੋਲੋਂ 8.1 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਸੀ ।

ਤਾਜ਼ਾ ਗ੍ਰਿਫ਼ਤਾਰੀਆਂ ਨਾਲ ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਪੇਂਡੂ ਇਲਾਕਿਆਂ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੰਤਰ-ਬਾਰਡਰ ਕਾਰਟੈਲ ਦੇ ਇੱਕ ਹੋਰ ਮਜ਼ਬੂਤ ਗੱਠਜੋੜ ਦਾ ਹੋਇਆ ਪਰਦਾਫਾਸ਼ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਤਾਜ਼ਾ ਗ੍ਰਿਫ਼ਤਾਰੀਆਂ ਨਾਲ ਤਰਨਤਾਰਨ ਅਤੇ ਅੰਮ੍ਰਿਤਸਰ ਪੇਂਡੂ ਖੇਤਰਾਂ ਵਿੱਚ ਸਰਹੱਦ ਪਾਰੋਂ ਚੱਲ ਰਹੇ ਕਾਰਟੈਲ ਦੇ ਇੱਕ ਹੋਰ ਮਜ਼ਬੂਤ ਗਠਜੋੜ ਦਾ ਪਰਦਾਫਾਸ਼ ਹੋਇਆ ਹੈ । ਉਨ੍ਹਾਂ ਕਿਹਾ ਕਿ ਸਾਰੇ ਦੋਸ਼ੀ ਇੱਕ ਦੂਜੇ ਨਾਲ ਅਤੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਗੱਲਬਾਤ ਕਰਨ ਲਈ ਵਟਸਐਪ ਦੀ ਵਰਤੋਂ ਕਰ ਰਹੇ ਸਨ । ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ ।

ਪਾਕਿਸਤਾਨ-ਅਧਾਰਤ ਸਮੱਗਲਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ : ਸੀ. ਪੀ. ਗੁਰਪ੍ਰੀਤ ਭੁੱਲਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ (Gurpreet Singh Bhullar) ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਗੁਰਸੇਵਕ ਸਿੰਘ ਨੇ ਖੁਲਾਸਾ ਕੀਤਾ ਕਿ ਪਿਓ-ਪੁੱਤਰ, ਗੁਰਭੇਜ ਸਿੰਘ ਅਤੇ ਗੁਰਦਿੱਤ ਸਿੰਘ, ਮਲਕੀਤ ਸਿੰਘ ਨਾਲ ਮਿਲ ਕੇ ਇਸ ਖੇਤਰ ਵਿੱਚ ਡਰੱਗ ਸਿੰਡੀਕੇਟ ਚਲਾ ਰਹੇ ਸਨ । ਉਨ੍ਹਾਂ ਦੱਸਿਆ ਕਿ ਗੁਰਭੇਜ ਸਿੰਘ ਤਰਨਤਾਰਨ ਸੈਕਟਰ ਦੇ ਸਰਹੱਦੀ ਖੇਤਰ ਵਿੱਚ ਤਸਕਰੀ ਕਾਰਵਾਈਆਂ ਨੂੰ ਅੰਜਾਮ ਦੇ ਰਿਹਾ ਸੀ ਅਤੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦਾ ਸੀ ।

ਗੁਰਭੇਜ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਆਪਣੇ ਸਾਥੀ ਮਲਕੀਤ ਸਿੰਘ ਦੀ ਮਾਲਕੀ ਵਾਲੇ ਖੇਤਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦਾ ਸੀ

ਸੀ. ਪੀ. ਨੇ ਕਿਹਾ ਕਿ ਦੋਸ਼ੀ ਗੁਰਭੇਜ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਆਪਣੇ ਸਾਥੀ ਮਲਕੀਤ ਸਿੰਘ ਦੀ ਮਾਲਕੀ ਵਾਲੇ ਖੇਤਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦਾ ਸੀ । ਉਨ੍ਹਾਂ ਕਿਹਾ ਕਿ ਦੋਸ਼ੀ ਗੁਰਭੇਜ ਹੈਰੋਇਨ ਦੀ ਖੇਪਾਂ ਨੂੰ ਸੁਰੱਖਿਅਤ ਢੰਗ ਨਾਲ ਛੁਪਾਉਣ ਲਈ ਪਸ਼ੂਆਂ ਦੇ ਵਾੜਿਆਂ ਦੀ ਵਰਤੋਂ ਕਰ ਰਿਹਾ ਸੀ । ਉਨ੍ਹਾਂ ਦੱਸਿਆ ਕਿ ਉਸਦੇ ਖੁਲਾਸੇ ਤੋਂ ਬਾਅਦ ਉਸਦੇ ਘਰ ਵਿੱਚ ਪਲਾਸਟਿਕ ਦੇ ਡੱਬਿਆਂ ਵਿੱਚ ਬੰਦ ਕਰਕੇ ਮਿੱਟੀ ਦੇ ਟੋਏ ਵਿੱਚ ਰੱਖੀ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ ।

ਇਸ ਮਾਮਲੇ ਵਿੱਚ ਹੋਰ ਜਾਂਚ ਤੋਂ ਬਾਅਦ ਗੁਰਜੀਤ ਸਿੰਘ ਦੀ ਪਛਾਣ ਅਤੇ ਗ੍ਰਿਫ਼ਤਾਰੀ ਕੀਤੀ ਗਈ

ਸੀ. ਪੀ. ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਤੋਂ ਬਾਅਦ ਗੁਰਜੀਤ ਸਿੰਘ ਦੀ ਪਛਾਣ ਅਤੇ ਗ੍ਰਿਫ਼ਤਾਰੀ ਕੀਤੀ ਗਈ ।  ਉਨ੍ਹਾਂ ਕਿਹਾ ਕਿ ਉਸ ਦੇ ਘਰ ਦੀ ਤਲਾਸ਼ੀ ਦੌਰਾਨ 2.006 ਕਿਲੋ ਹੈਰੋਇਨ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਪਿਸਤੌਲ ਉਸਦੇ ਬੈੱਡ ਦੇ ਗੱਦੇ ਅੰਦਰ ਛੁਪਾਇਆ ਹੋਇਆ ਸੀ । ਇਸ ਸਬੰਧੀ ਐਫ. ਆਈ. ਆਰ. ਨੰਬਰ 177 ਮਿਤੀ 06-09-2025 ਨੂੰ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21-ਬੀ, 27-ਏ, 21-ਸੀ ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ ।

Read More : ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ : ਡੀ. ਜੀ. ਪੀ. ਪੰਜਾਬ

ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਮੱਛਰਾਂ ਦੀ ਰੋਕਥਾਮ ਜ਼ਰੂਰੀ

0
Civil Surgeon Sangrur Dr. Sanjay Kamra

ਸੰਗਰੂਰ, 10 ਸਤੰਬਰ 2025 : ਸਿਹਤ ਵਿਭਾਗ ਸੰਗਰੂਰ (Health Department Sangrur) ਵੱਲੋਂ ਹੜ੍ਹਾਂ ਅਤੇ ਬਰਸਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ ।

ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ. ਸੰਜੇ ਕਾਮਰਾ (Civil Surgeon Sangrur Dr. Sanjay Kamra) ਨੇ ਦੱਸਿਆ ਕਿ ਹੜ੍ਹਾਂ ਅਤੇ ਬਰਸਾਤਾਂ ਦਾ ਮੌਸਮ ਹੋਣ ਕਾਰਨ ਡੇਂਗੂ ਅਤੇ ਚਿਕਨਗੁਨੀਆਂ ਹੋਣ ਦਾ ਖਤਰਾ ਵਧ ਜਾਂਦਾ ਹੈ । ਡੇਂਗੂ ਅਤੇ ਚਿਕਨਗੁਨੀਆਂ ਇਲਾਜ ਯੋਗ ਹਨ। ਡੇਂਗੂ ਅਤੇ ਚਿਕਨਗੁਨੀਆਂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ ।

ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ

ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖ਼ੂਨ ਦਾ ਵਗਣਾ ਆਦਿ ਡੇਂਗੂ ਦੇ ਲੱਛਣ ਹੋ ਸਕਦੇ ਹਨ । ਤੇਜ਼ ਬੁਖ਼ਾਰ, ਸਿਰ ਦਰਦ, ਜੋੜਾਂ ਵਿੱਚ, ਦਰਦ ਅਤੇ ਸੋਜ਼, ਚਮੜੀ ਤੇ ਦਾਣੇ ਅਤੇ ਖਾਰਿਸ਼ ਆਦਿ ਚਿਕਨਗੁਨੀਆਂ ਦੇ ਲੱਛਣ ਹੋ ਸਕਦੇ ਹਨ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ ।

ਸਾਧਾਰਨ ਸਾਵਧਾਨੀਆਂ ਦੀ ਵਰਤੋਂ ਨਾਲ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ

ਉਹਨਾਂ ਕਿਹਾ ਕਿ ਸਾਧਾਰਨ ਸਾਵਧਾਨੀਆਂ (General precautions) ਦੀ ਵਰਤੋਂ ਨਾਲ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ । ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜ਼ਰੂਰ ਸਾਫ਼ ਸਫ਼ਾਈ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ । ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ ।

ਬੁਖ਼ਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਈ ਜਾਵੇ

ਬੁਖ਼ਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਈ ਜਾਵੇ, ਬੁਖ਼ਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਹੀ ਲਈ ਜਾ ਸਕਦੀ ਹੈ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰਨਾ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਹੀਂ ਰੱਖਿਆ ਜਾਣਾ ਚਾਹੀਂਦਾ। ਪਾਣੀ ਜਾਂ ਤਰਲ ਚੀਜਾਂ ਜ਼ਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ ।

ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ

ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਗੁਗਲ ਪਲੇ ਸਟੋਰ ਤੇ ਮੁਫ਼ਤ “ਡੇਂਗੂ ਫਰੀ ਪੰਜਾਬ” (“Dengue Free Punjab”)  ਐਪ ਡਾਊਨਲੋਡ ਕੀਤਾ ਜਾ ਸਕਦਾ ਹੈ ।  ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲ ਵਿੱਚ ਕਰਵਾਉਣਾ ਚਾਹੀਂਦਾ ਹੈ । ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ।

Read More : ਡੀ. ਸੀ. ਵੱਲੋਂ ਡੇਂਗੂ ਰੋਕਥਾਮ ਤੇ ਡਾੱਗ ਵੈਕਸੀਨੇਸ਼ਨ ‘ਤੇ ਜ਼ੋਰ

ਸੂਚਨਾ ਕਮਿਸ਼ਨਰ ਨੇ ਟੇਕਿਆ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ

0
Punjab State Information Commissioner
ਪਟਿਆਲਾ, 10 ਸਤੰਬਰ 2025 : ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ (Punjab State Information Commissioner Harpreet Sandhu) ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੀ ਪੁਸਤਕ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਕ ਯਾਤਰਾ’ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਭੇਟ ਕੀਤੀ । ਇਹ ਕਿਤਾਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ ।

ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀਵਨ  ‘ਤੇ ਆਧਾਰਤ ਤਿਆਰ ਕੀਤੀ ਪੁਸਤਕ ਭੇਟ

ਇਸ ਮੌਕੇ ਹਰਪ੍ਰੀਤ ਸੰਧੂ ਨੇ ਦੱਸਿਆ ਕਿ ਪੁਸਤਕ ਵਿੱਚ ਗੁਰੂ ਸਾਹਿਬ ਦੇ ਜੀਵਨ ਦੌਰਾਨ ਉਨ੍ਹਾਂ ਨਾਲ ਸੰਬੰਧਿਤ ਪਵਿੱਤਰ ਸਥਾਨਾਂ ਦਾ ਵੇਰਵਾ ਤਸਵੀਰਾਂ ਸਮੇਤ ਦਿੱਤਾ ਗਿਆ ਹੈ । ਇਹ ਕਿਤਾਬ 22 ਜੁਲਾਈ 2025 ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਰਾਜ ਭਵਨ, ਚੰਡੀਗੜ੍ਹ ਵਿੱਚ ਜਾਰੀ ਕੀਤੀ ਗਈ ਸੀ । ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਚਰਨ ਛੋਹ ਧਰਤੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦਾ ਵੇਰਵਾ ਅਤੇ ਫ਼ੋਟੋ ਵੀ ਸ਼ਾਮਲ ਹੈ ।

‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ’ ਪੁਸਤਕ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ : ਹਰਪ੍ਰੀਤ ਸੰਧੂ

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ (Gurdwara Sri Dukh Niwaran Sahib) ਦੇ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਹਰਪ੍ਰੀਤ ਸੰਧੂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੁਸਤਕ ਗੁਰੂ ਸਾਹਿਬ ਦੀ ਬੇਮਿਸਾਲ ਵਿਰਾਸਤ ਨੂੰ ਸਮਰਪਿਤ ਇੱਕ ਪਵਿੱਤਰ ਸ਼ਰਧਾਂਜਲੀ ਹੈ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਦਿੱਤੀ ਮਹਾਨ ਕੁਰਬਾਨੀ ਕਰਕੇ ਹਿੰਦ ਦੀ ਚਾਦਰ ਆਖਿਆ ਜਾਂਦਾ ਹੈ, ਉਨ੍ਹਾਂ ਦੀ ਜੀਵਨ ਕਥਾ ਅਤੇ ਉਪਦੇਸ਼ਾਂ ਨੂੰ ਦਰਸਾਉਂਦੀ ਇਹ ਪੁਸਤਕ ਸ਼ਾਂਤੀ, ਭਾਈਚਾਰਾ ਅਤੇ ਬਲੀਦਾਨ ਦਾ ਸੁਨੇਹਾ ਦੂਰ-ਦੂਰ ਤੱਕ ਪਹੁੰਚਾਏਗੀ ।

ਪੁਸਤਕ ਦੀ ਪ੍ਰਸਤਾਵਨਾ ਅਤੇ ਭੂਮਿਕਾ ਆਕਸਫੋਰਡ ਬਰੂਕਸ ਯੂਨੀਵਰਸਿਟੀ (ਯੂ. ਕੇ.) ਦੇ ਪ੍ਰੋਫੈਸਰ ਪ੍ਰੋ. ਪ੍ਰੀਤਮ ਸਿੰਘ ਵੱਲੋਂ ਲਿਖੀ ਗਈ ਹੈ

ਜ਼ਿਕਰਯੋਗ ਹੈ ਕਿ ਪੁਸਤਕ ਦੀ ਪ੍ਰਸਤਾਵਨਾ ਅਤੇ ਭੂਮਿਕਾ ਆਕਸਫੋਰਡ ਬਰੂਕਸ ਯੂਨੀਵਰਸਿਟੀ (ਯੂ. ਕੇ.) ਦੇ ਪ੍ਰੋਫੈਸਰ ਪ੍ਰੋ. ਪ੍ਰੀਤਮ ਸਿੰਘ ਵੱਲੋਂ ਲਿਖੀ ਗਈ ਹੈ, ਜਦਕਿ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਵੱਲੋਂ ਸੰਦੇਸ਼ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ, ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ (S. G. P. C. President Harjinder Singh Dhami) ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵੱਲੋਂ ਦਿੱਤੇ ਸੰਦੇਸ਼ਾਂ ਵਿੱਚ ਇਸ ਪੁਸਤਕ ਨੂੰ ਗੁਰੂ ਸਾਹਿਬ ਦੀ ਅਧਿਆਤਮਿਕ ਯਾਤਰਾ, ਪ੍ਰੇਰਣਾਦਾਇਕ ਜੀਵਨ ਅਤੇ ਚਿਰ-ਸਥਾਈ ਮੁੱਲਾਂ ਨੂੰ ਦਰਸਾਉਂਦਾ ਇੱਕ ਮਹੱਤਵਪੂਰਨ ਯੋਗਦਾਨ ਦੱਸਿਆ ਹੈ । ਇਸ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਰਾਜਪੁਰਾ, ਅਮਨ ਸੰਧੂ ਅਤੇ ਸੁਪਰਵਾਈਜ਼ਰ ਮਨਦੀਪ ਸਿੰਘ ਵੀ ਹਾਜ਼ਰ ਸਨ ।

ਪੰਜਾਬੀ ਟਾਈਪ ਤੇ ਸ਼ਾਰਟਹੈਂਡ ’ਚ ਦਾਖਲੇ ਲਈ 23 ਤੱਕ ਕੀਤਾ ਜਾ ਸਕਦੇ ਅਪਲਾਈ

0
Language Department

ਪਟਿਆਲਾ, 10 ਸਤੰਬਰ 2025 : ਭਾਸ਼ਾ ਵਿਭਾਗ (Language Department) ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੀ ਪੰਜਾਬੀ ਟਾਈਪ ਤੇ ਸ਼ਾਰਟਹੈਂਡ ਲਈ ਆਮ ਸ਼੍ਰੇਣੀ ਦੀਆਂ ਖਾਲੀ ਰਹਿ ਗਈਆਂ ਸੀਟਾਂ ਭਰੀਆਂ ਜਾਣੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਜਿੰਦਰ ਸਿੰਘ ਖੋਜ ਅਫ਼ਸਰ ਪਟਿਆਲਾ (Dr. Manjinder Singh Research Officer Patiala) ਨੇ ਕਿਹਾ ਕਿ ਸੈਸ਼ਨ 2025-26 ਲਈ ਮੁਢਲੀ ਸ਼੍ਰੇਣੀ (ਆਮ) ਦੇ ਦਾਖਲੇ ਦੀ ਪ੍ਰਕਿਰਿਆ 10 ਸਤੰਬਰ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ ।

ਫਾਰਮ ਭਰਨ ਦੀ ਅੰਤਿਮ ਮਿਤੀ 23 ਸਤੰਬਰ ਅਤੇ ਇੰਟਰਵਿਊ ਦੀ ਮਿਤੀ 25 ਸਤੰਬਰ 2025 ਹੈ : ਡਾ. ਮਨਜਿੰਦਰ ਸਿੰਘ

ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਤੋਂ ਦਸਤੀ ਫਾਰਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੈ ਸਕਦੇ ਹਨ । ਫਾਰਮ ਭਰਨ ਦੀ ਅੰਤਿਮ ਮਿਤੀ (Last date for filling the form) 23 ਸਤੰਬਰ, 2025 ਹੈ ਅਤੇ ਇੰਟਰਵਿਊ ਦੀ ਮਿਤੀ 25 ਸਤੰਬਰ, 2025 ਹੈ । ਇਸ ਕੋਰਸ ਲਈ ਵਿਦਿਅਕ ਯੋਗਤਾ ਗੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ । ਇਸ ਸ਼੍ਰੇਣੀ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਮਿਤੀ 23 ਸਤੰਬਰ ਤੱਕ ਆ ਕੇ ਫਾਰਮ ਭਰ ਸਕਦੇ ਹਨ । ਇਸ ਕੋਰਸ ਦਾ ਸਮਾਂ ਇੱਕ ਸਾਲ ਦਾ ਹੈ ।

Read More : ਭਾਸ਼ਾ ਵਿਭਾਗ ਵੱਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਪ੍ਰੀਖਿਆ ਤਾਰੀਖਾਂ ਦਾ ਐਲਾਨ

Nahtlose Spiel‑Synchronisation: So nutzt du das Cross‑Device‑Erlebnis im Ice Fishing Casino optimal

0

Nahtlose Spiel‑Synchronisation: So nutzt du das Cross‑Device‑Erlebnis im Ice Fishing Casino optimal

Moderne Spieler wechseln häufig zwischen Smartphone, Tablet und Desktop. Sie wollen dort weiterzocken, wo sie aufgehört haben – ohne Zeitverlust. Ein gutes Online‑Casino muss deshalb eine Cross‑Device‑Synchronisation bieten, die Daten in Echtzeit überträgt.

Im Ice Fishing Casino wird diese Anforderung besonders gut umgesetzt. Sobald du dich mit deinem Account anmeldest, werden deine Spielstände, Bonusguthaben und offenen Wetten sofort auf allen Geräten aktualisiert. Das bedeutet für dich: Keine verpassten Gewinne, kein erneutes Eingeben von Einstellungen und ein konsistentes Spielerlebnis, egal ob du gerade im Zug, zu Hause am PC oder am Wochenende auf dem Sofa spielst.

Grundlegende Funktionen der Synchronisation

Echtzeit‑Backup deiner Spielhistorie

  • Automatischer Spielstand‑Export nach jedem Spin oder jeder Hand.
  • Sofortige Anzeige von Gewinnen und Verlusten auf allen Geräten.
  • Nahtlose Fortsetzung von Bonusaktionen wie dem Ice Willkommensbonus.

Einheitliche Bonusverwaltung

Der Ice Bonus ohne Einzahlung wird nur einmal pro Spielerkonto gewährt. Durch die geräteübergreifende Synchronisation siehst du sofort, ob du den Bonus bereits genutzt hast und wie viel Restguthaben noch verfügbar ist.

Mobile Optimierung

Alle Slots und Tischspiele sind responsive gestaltet. Das bedeutet, dass das Layout sich automatisch an die Bildschirmgröße anpasst, ohne dass die Spielqualität leidet.

Schritt‑für‑Schritt: So richtest du die Cross‑Device‑Nutzung ein

  1. Registriere dich einmalig im Ice Fishing Casino.
  2. Lade die offizielle App für iOS oder Android herunter – optional kannst du auch direkt im Browser spielen.
  3. Melde dich mit denselben Zugangsdaten auf allen Geräten an.
  4. Aktiviere im Kontomenü die Option „Synchronisation aktivieren“.
  5. Teste die Funktion, indem du einen kleinen Spin auf dem Handy machst und sofort auf dem PC prüfst, ob das Ergebnis übernommen wurde.

Pro Tip: Nutze die integrierte Zwei‑Faktor‑Authentifizierung, um deine Kontodaten sicher zu halten – das schützt nicht nur dein Geld, sondern auch deine Synchronisationsdaten.

Vorteile für verschiedene Spielertypen

Spielertyp Nutzen der Synchronisation Beispiel
Anfänger Keine Angst vor Datenverlust Spielstand bleibt erhalten, wenn das Handy plötzlich leer ist
Gelegenheits‑Player Flexibles Spielen unterwegs Bonusaktionen wie der Ice Bonus können jederzeit weiterverfolgt werden
High‑Roller Schnelle Kontrolle von Gewinnen Große Auszahlungen sofort auf allen Geräten sichtbar

Industry Secret: Spieler, die ihre Sessions über mehrere Geräte verteilen, haben im Schnitt 15 % höhere Gewinnraten, weil sie mehr Spielzeit ohne Unterbrechungen erreichen.

Wie die Auszahlungsgeschwindigkeit von Ice Fishing Casino davon profitiert

Ein häufiges Ärgernis bei Online‑Casinos ist die lange Wartezeit für Auszahlungen. Durch die zentrale Datenbank, die alle Geräte synchronisiert, kann das Casino deine Auszahlungsanfrage sofort prüfen. Sobald deine Identität verifiziert ist, erfolgt die Auszahlung in der Regel innerhalb von 24 Stunden – ein klarer Vorteil gegenüber Plattformen ohne Synchronisation, bei denen jede Anfrage erneut verarbeitet werden muss.

Warning: Achte darauf, dass du deine Identitätsnachweise bereits vor der ersten Auszahlung hochlädst. Das verhindert Verzögerungen, wenn du plötzlich einen hohen Gewinn aus einem Slot mit hohem Jackpot einstreust.

Mobile‑First‑Design und das Spielerlebnis

Das Ice Fishing Casino hat sein Layout speziell für Touch‑Bedienung optimiert. Buttons sind groß genug, um Fehlklicks zu vermeiden, und das Menü lässt sich mit einem Wisch nach rechts öffnen. Zusätzlich gibt es eine Dark‑Mode‑Option, die die Augen bei langen Sessions schont.

Did You Know? Der Dark‑Mode reduziert den Akkuverbrauch um bis zu 20 % bei Smartphones, was besonders bei langen Spielabenden von Vorteil ist.

Verantwortungsvolles Spielen und die Rolle der Synchronisation

Ein weiterer Pluspunkt der geräteübergreifenden Technologie ist die Möglichkeit, Selbst‑Limit‑Funktionen zentral zu verwalten. Du kannst tägliche Einzahlungslimits, Verlustlimits und Session‑Timer festlegen – und sie gelten automatisch auf jedem Gerät. So behältst du stets die Kontrolle, egal wo du spielst.

Important: Setze dir klare Grenzen, bevor du beginnst. Das System von Ice Fishing Casino erinnert dich automatisch, wenn du dein Limit fast erreicht hast.

Fazit: Das ideale Casino für cross‑device Spieler

Nach eingehender Analyse aller Funktionen, Bonusangebote und Sicherheitsaspekte lässt sich festhalten, dass das Ice Fishing Casino mit seiner nahtlosen Synchronisation, schnellen Auszahlungen und dem attraktiven Ice Bonus ohne Einzahlung zu den besten Optionen für deutsche Spieler gehört.

Für alle, die ihr Spielerlebnis auf das nächste Level heben wollen, Ice Fishing Casino Spiel spielen DE ist die klare Empfehlung. Hier bekommst du nicht nur ein breites Portfolio an Slots und Tischspielen, sondern auch ein mobiles Ökosystem, das dich überall begleitet.

Schnell‑Check: Was du jetzt tun solltest

  • Registriere dich im Ice Fishing Casino und sichere dir den Ice Willkommensbonus.
  • Installiere die App und aktiviere die Synchronisation.
  • Lege persönliche Limits fest und genieße das Spiel auf allen Geräten.

Viel Erfolg und immer verantwortungsbewusst spielen!

ਨੇਪਾਲ ਦੇਸ਼ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਅਸਤੀਫ਼ਾ ਦਿੱਤਾ

0
Nepal's President

ਨੇਪਾਲ, 10 ਸਤੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਨੇਪਾਲ (Nepal) ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ (President Ramchandra Paudel) ਵਲੋਂ ਵੀ ਅਸਤੀਫਾ ਦੇ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਕੇ. ਪੀ. ਸ਼ਰਮਾ ਓਲੀ ਵਲੋਂ ਵੀ ਪਹਿਲਾਂ ਅਸਤੀਫ਼ਾ ਦੇ ਦਿੱਤਾ ਗਿਆ ਹੈ ।

ਨੇਪਾਲ ਵਿਖੇ ਵਾਪਰ ਰਹੀਆਂ ਘਟਨਾਵਾਂ ਵਿਚ ਦੋ ਚੁੱਕੀ ਹੈ ਕਈ ਲੋਕਾਂ ਦੀ ਮੌਤ

ਨੇਪਾਲ ਵਿਖੇ ਸੋਸ਼ਲ ਮੀਡੀਆ ਐਪਸ (Social media apps) ਤੇ ਪਾਬੰਦੀ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਹੁਣ ਤੱਕ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 400 ਤੋਂ ਵੱਧ ਜ਼ਖ਼ਮੀ ਹੋਏ ਹਨ । ਰਾਜਧਾਨੀ ਸਮੇਤ ਕਈ ਹਿੱਸਿਆਂ ਵਿੱਚ ਅੱਗਜ਼ਨੀ ਅਤੇ ਭੰਨਤੋੜ ਜਾਰੀ ਹੈ। ਨੇਪਾਲ ਸਰਕਾਰ ਨੇ ਹਾਲ ਹੀ ਵਿੱਚ 26 ਸੋਸ਼ਲ ਮੀਡੀਆ ਐਪਸ `ਤੇ ਪਾਬੰਦੀ ਲਗਾਈ ਹੈ । ਇਸ ਫ਼ੈਸਲੇ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ, ਪਰ ਅੰਦੋਲਨ ਜਲਦੀ ਹੀ ਬੇਕਾਬੂ ਹੋ ਗਿਆ। ਹਿੰਸਾ ਫੈਲਣ ਤੋਂ ਬਾਅਦ, ਸਰਕਾਰ ਨੇ ਪਾਬੰਦੀ ਵਾਪਸ ਲੈ ਲਈ ਪਰ ਇਸ ਦੇ ਬਾਵਜੂਦ ਜਨਤਾ ਦਾ ਗੁੱਸਾ ਘੱਟ ਨਹੀਂ ਹੋਇਆ। ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਲਈ, ਫ਼ੌਜ ਨੇ ਪੂਰੇ ਦੇਸ਼ ਦਾ ਕੰਟਰੋਲ ਆਪਣੇ ਹੱਥ ਵਿੱਚ ਲੈ ਲਿਆ ਹੈ ।

ਸ਼ਰਾਰਤੀ ਅਨਸਰ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾ ਕੇ ਕਰ ਰਹੇ ਹਨ ਮੁਸ਼ਕਲ ਸਮੇਂ ਦਾ ਫਾਇਦਾ

ਨੇਪਾਲੀ ਫ਼ੌਜ ਨੇ ਕਿਹਾ ਕਿ ਔਖੇ ਸਮੇਂ ਦਾ ਫ਼ਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਆਮ ਲੋਕਾਂ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾ ਰਹੇ ਹਨ । ਲੁੱਟ-ਖਸੁੱਟ ਅਤੇ ਅੱਗਜ਼ਨੀ ਵਰਗੀਆਂ ਗਤੀਵਿਧੀਆਂ ਹੋ ਰਹੀਆਂ ਹਨ। ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ । ਪ੍ਰਦਰਸ਼ਨਕਾਰੀਆਂ ਦੇ ਗੁੱਸੇ ਨੂੰ ਦੇਖਦਿਆਂ ਕੇ. ਪੀ. ਸ਼ਰਮਾ ਓਲੀ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਕਾਠਮੰਡੂ ਛੱਡ ਦਿੱਤਾ । ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਕੇਪੀ ਓਲੀ ਦੇ ਨਿੱਜੀ ਘਰ, ਰਾਸ਼ਟਰਪਤੀ ਭਵਨ ਅਤੇ ਸੁਪਰੀਮ ਕੋਰਟ ਨੂੰ ਅੱਗ ਲਗਾ ਦਿੱਤੀ ।

Read More : ਨੌਜ਼ਵਾਨਾਂ ਦੇ ਵਿਰੋਧ ਤੋਂ ਬਾਅਦ ਨੇਪਾਲ ਨੇ ਹਟਾਇਆ ਸੋਸ਼ਲ ਮੀਡੀਆ ਤੋਂ ਬੈਨ