Home Blog Page 506

ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਐਨੀਮਲ ਐਕਟ ਤਹਿਤ ਕੇਸ ਦਰਜ

0
FIR

ਪਟਿਆਲਾ, 10 ਸਤੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਦੀ ਪੁਲਸ ਨੇ ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਪੰਜਾਬ ਪ੍ਰੋਬੀਸ਼ੀਨ ਆਫ ਕਾਓ ਸਲਾਟਰ ਐਕਟ, ਸੈਕਸ਼ਨ 11 ਪ੍ਰੀਵੈਨਸ਼ਨ ਆਫ ਕਰਿਊਟਲੀ ਟੂ ਐਨੀਮਲਜ਼-ਐਨੀਮਲਜ਼ ਐਕਟ (Punjab Prohibition of Cow Slaughter Act, Sec 11 Prevention of Cruelty to Animals Act) ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਵਿਕਾਸ ਕੰਬੋਜ ਪੁੱਤਰ ਨਰੇਸ਼ ਕੁਮਾਰ ਵਾਸੀ ਮਕਾਨ ਨੰ 2587-1 ਜੌੜੀਆਂ ਭੱਠੀਆਂ ਪਟਿਆਲਾ ਨੇ ਦੱਸਿਆ ਕਿ ਉਹ ਗਊ ਰਕਸ਼ਾ ਦਲ ਪਟਿਆਲਾ ਪੰਜਾਬ ਦਾ ਚੇਅਰਮੈਨ ਹੈ ਤੇ 9 ਸਤੰਬਰ 2025 ਨੂੰ ਉਹ ਬਸ ਸਟੈਂਡ ਪਟਿਆਲਾ ਕੋਲ ਮੌਜੂਦ ਸੀ ਤਾਂ ਸੂਚਨਾ ਮਿਲੀ ਕਿ ਉਕਤ ਟਰੱਕ ਵਿਚ ਗਊਆਂ ਭਰੀਆਂ (Cows are full.) ਹੋਈਆਂ ਹਨ ਤੇ ਗਊਆਂ ਨੂੰ ਕੱਟਣ ਲਈ ਲਿਜਾਇਆ ਜਾ ਰਿਹਾ ਹੈ । ਜਿਸ ਤੇ ਉਸਨੇ ਆਪਣੇ ਦਲ ਦੇ ਮੈਂਬਰਾਂ ਨਾਲ ਉਕਤ ਟਰੱਕ ਰੋਕਿਆ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ । ਸਿ਼ਕਾਇਤਕਰਤਾ ਨੇ ਦੱਸਿਆ ਕਿ ਟਰੱਕ ਵਿਚੋਂ 12 ਗਊਆਂ ਬੰਨ੍ਹੀਆਂ ਹੋਈਆਂ (12 cows tied up)  ਬਰਾਮਦ ਹੋਈਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਘਰ ਅੰਦਰ ਵੜ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ ਬਣੇ ਸੀ. ਪੀ. ਕ੍ਰਿਸ਼ਨਨ

0
C. P. Krishnan

ਨਵੀਂ ਦਿੱਲੀ, 10 ਸਤੰਬਰ 2025 : ਲੰਘੇ ਦਿਨ ਭਾਰਤ ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ ਦੀ ਚੋਣ (Election of the 17th Vice President) ਲਈ ਹੋਈ ਵੋਟਿੰਗ ਵਿਚ ਸਭ ਤੋਂ ਵਧ ਵੋਟ ਪ੍ਰਾਪਤ ਕਰਕੇ ਸੀ. ਪੀ. ਕ੍ਰਿਸ਼ਨਲ ਭਾਰਤ ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ ਦੀ ਚੋਣ ਜਿੱਤ ਗਏ ।

ਕਿੰਨੇ ਵੋਟ ਪਏ ਕ੍ਰਿਸ਼ਨਨ ਤੇ ਕਿੰਨੇ ਪਏ ਸੁਦਰਸ਼ਨ ਰੈਡੀ ਨੂੰ

ਐਨ. ਡੀ. ਏ. ਦੇ ਉਮੀਦਵਾਰ ਸੀ. ਪੀ. ਕ੍ਰਿਸ਼ਨਨ ਨੂੰ 452 ਵੋਟਾਂ ਪ੍ਰਾਪਤ ਹੋਈਆਂ ਜਦੋਂ ਕਿ ਸੁਦਰਸ਼ਨ ਰੈਡੀ ਨੂੰ 300 ਵੋਟਾਂ ਪ੍ਰਾਪਤ ਹੋਈਆਂ। ਜਿਸਦੇ ਚਲਦਿਆਂ ਸੀ. ਪੀ. ਕ੍ਰਿਸ਼ਨਨ (C. P. Krishnan) ਨੇ ਸੁਦਰਸ਼ਨ ਰੈਡੀ ਨੂੰ 152 ਪਹਿਲੀ ਪਸੰਦ ਦੀਆਂ ਵੋਟਾਂ ਨਾਲ ਹਰਾਇਆ । ਨਤੀਜਿਆਂ ਦਾ ਐਲਾਨ ਕਰਦੇ ਹੋਏ, ਚੋਣ ਅਧਿਕਾਰੀ ਪੀ. ਸੀ. ਮੋਦੀ ਨੇ ਕਿਹਾ ਕਿ ਸੁਦਰਸ਼ਨ ਰੈਡੀ ਨੂੰ 300 ਪਹਿਲੀ ਪਸੰਦ ਦੀਆਂ ਵੋਟਾਂ ਮਿਲੀਆਂ, ਜਦਕਿ ਸੀ. ਪੀ. ਰਾਧਾਕ੍ਰਿਸ਼ਨਨ ਦੇ ਹੱਕ ਵਿੱਚ 452 ਵੋਟਾਂ ਪਈਆਂ ।

Read More : ਉਪ-ਰਾਸ਼ਟਰਪਤੀ ਦੀ ਚੋਣ ਲਈ ਮੋਦੀ ਨੇ ਪਹਿਲੀ ਵੋਟ ਪਾ ਕੀਤੀ ਵੋਟਿੰਗ ਦੀ ਸ਼ੁਰੂਆਤ

 

ਤਿੰਨ ਧੀਆਂ ਦਾ ਗਲਾ ਘੋਟ ਫਿਰ ਮਾਂ ਨੇ ਵੀ ਕੀਤੀ ਆਤਮ-ਹੱਤਿਆ

0
Mother also commits suicide

ਉਤਰ ਪ੍ਰਦੇਸ਼, 10 ਸਤੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਬਾਗਪਤ ਜਿ਼ਲ੍ਹੇ ਦੇ ਟਿੱਕਰੀ ਕਸਬੇ ਵਿੱਚ ਇਕ ਮਾਂ ਵਲੋਂ ਪਹਿਲਾਂ ਆਪਣੀਆਂ ਤਿੰਨ ਧੀਆਂ (Three daughters) ਤੇ ਫਿਰ ਖੁਦ ਹੀ ਆਤਮ-ਹੱਤਿਆ (Suicide) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੁਲਸ ਟੀਮ ਨੇ ਪਤਾ ਚਲਦਿਆਂ ਹੀ ਘਟਨਾ ਵਾਲੀ ਥਾਂ ਤੇ ਪਹੁੰਚ ਕਾਰਵਾਈ ਸ਼ੁਰੂ ਕੀਤੀ ਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ।

ਮਰਨ ਵਾਲਿਆਂ ਵਿਚ ਹਨ ਕੌਣ-ਕੌਣ

ਪ੍ਰਾਪਤ ਜਾਣਕਾਰੀ ਅਨੁਸਾਰ ਬੜੌਤ ਪੁਲਸ ਸਰਕਲ ਅਫਸਰ ਵਿਜੇ ਕੁਮਾਰ (Police Circle Officer Vijay Kumar) ਨੇ ਦੱਸਿਆ ਕਿ ਮ੍ਰਿਤਕਾਂ ਵਿਚ ਤੇਜ ਕੁਮਾਰੀ ਉਰਫ਼ ਮਾਇਆ (29) ਅਤੇ ਉਸ ਦੀਆਂ ਧੀਆਂ ਗੁੰਜਨ (ਸੱਤ), ਕੇਟੋ (ਢਾਈ ਸਾਲ) ਅਤੇ ਚਾਰ ਮਹੀਨੇ ਦੀ ਮੀਰਾ ਵਜੋਂ ਹੋਈ ਹੈ । ਉਨ੍ਹਾਂ ਅੱਗੇ ਕਿਹਾ ਕਿ ਤੇਜ ਕੁਮਾਰੀ ਨੇ ਆਪਣੀਆਂ ਤਿੰਨ ਧੀਆਂ ਗੁੰਜਨ, ਕੀਤੋ ਅਤੇ ਮੀਰਾ ਦਾ ਕਤਲ (Murder) ਕਰ ਦਿੱਤਾ ਅਤੇ ਫਿਰ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ ।

Read More : ਰਾਕੇਸ਼ ਗੱਗੀ ਕਤਲ ਕੇਸ ਵਿਚ ਖਰੜ ਤੋਂ ਸ਼ੂਟਰ ਪਿਸਤੌਲ ਸਣੇ ਗ੍ਰਿਫ਼ਤਾਰ

ਥਾਣਾ ਸਿਵਲ ਲਾਈਨ ਨੇ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ

0
Case Rejistered

ਪਟਿਆਲਾ, 10 ਸਤੰਬਰ 2025 : ਥਾਣਾ ਸਿਵਲ ਲਾਈਨ (Civil Line Police Station) ਪਟਿਆਲ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 64 (1) ਬੀ. ਐਨ. ਐਸ. ਅਤੇ ਪੋਸਕੋ ਐਕਟ (POSCO Act) ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਆਰੀਅਮ ਅਰੋੜਾ (Arium Aurora) ਪੁੱਤਰ ਦਰਸ਼ਨ ਲਾਲ ਵਾਸੀ ਮਕਾਨ ਨੰ. 71 ਗਲੀ ਨੰ. 8 ਗੁਰੂ ਨਾਨਕ ਨਗਰ ਪਟਿਆਲਾ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਜੋ ਕਿ 17 ਸਾਲ ਦੋ ਮਹੀਨਿਆਂ ਦੀ ਹੈ ਦੇ ਪੇਟ ਵਿੱਚ ਕਾਫੀ ਦਰਦ ਹੋਣ ਕਾਰਨ ਜਦੋ ਉਸ ਨੂੰ ਚੈਕਅੱਪ ਕਰਾਉਣ ਲਈ ਹਸਪਤਾਲ ਲੈ ਕੇ ਜਾਣ ਲੱਗੇ ਤਾਂ ਉਸ ਨੇ ਜਾਣ ਤੋ ਮਨ੍ਹਾਂ ਕਰ ਦਿੱਤਾ ਅਤੇ ਦੱਸਿਆ ਕਿ ਉਹ ਗਰਭਵਤੀ ਹੈ । ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਕਰੀਬ ਢਾਬੀ ਸਾਲ ਤੋ ਉਸ ਨਾਲ ਸਰੀਰਕ ਸਬੰਧ (Sexual intercourse) ਬਣਾਉਦਾ ਆ ਰਿਹਾ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਇਕ ਵਿਅਕਤੀ ਵਿਰੁੱਧ ਪੋਸਕੋ ਐਕਟ ਸਮੇਤ ਕਈ ਦੋਸ਼ਾਂ ਹੇਠ ਕੇਸ ਦਰਜ

ਕਿਸਾਨਾਂ ਨੂੰ ਫ਼ਸਲਾਂ ਤੇ ਪਸ਼ੂਆਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਦੱਸੇ ਉਪਾਅ

0
Agricultural Science Center
ਪਟਿਆਲਾ, 10 ਸਤੰਬਰ 2025 : ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) (ਪੀ. ਏ. ਯੂ.), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਜ਼ਿਲ੍ਹੇ ਦੇ ਭੁੰਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਭਸਮੜਾ, ਜਲਾਹਖੇੜੀ, ਸਾਧੂਨਗਰ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ।

ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਸਾਂਝੀ ਟੀਮ ਵਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸੰਬੰਧੀ ਉਪਾਅ ਦੱਸੇ ਅਤੇ ਇਸ ਸੰਕਟ ਦੇ ਸਮੇਂ ਪਸ਼ੂਆਂ ਦੀ ਖ਼ੁਰਾਕ ਅਤੇ ਪ੍ਰਬੰਧਨ ਬਾਰੇ ਸਲਾਹ (Advice on animal nutrition and management during a crisis) ਵੀ ਦਿੱਤੀ । ਇਸ ਦੇ ਨਾਲ-ਨਾਲ, ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਤੁਰੰਤ ਲੋੜਾਂ ਦਾ ਸਰਵੇਖਣ ਵੀ ਕੀਤਾ ਗਿਆ । ਇਸ ਪਹਿਲ ਦਾ ਉਦੇਸ਼ ਡੇਅਰੀ ਕਿਸਾਨਾਂ ਦੇ ਨੁਕਸਾਨ ਨੂੰ ਘੱਟ ਕਰਨਾ ਅਤੇ ਇਸ ਮੁਸ਼ਕਲ ਵੇਲੇ ਦੌਰਾਨ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣਾ ਸੀ ।

ਪਿੰਡ ਭਸਮੜਾ, ਜਲਾਹਖੇੜੀ ਤੇ ਸਾਧੂਨਗਰ ਦੇ ਕਿਸਾਨਾਂ ਨਾਲ ਕੀਤੀ ਗੱਲਬਾਤ

ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ (Assessment of crop damage caused by floods) ਲਿਆ ਅਤੇ ਪ੍ਰਭਾਵਿਤ ਫ਼ਸਲਾਂ ਦੀ ਸਾਂਭ ਸੰਭਾਲ ਕਰਨ ਲਈ ਪੀ. ਏ. ਯੂ. ਲੁਧਿਆਣਾ ਵੱਲੋਂ ਸਿਫ਼ਾਰਿਸ਼ ਅਚਨਚੇਤੀ ਫ਼ਸਲ ਯੋਜਨਾ ਬੰਦੀ (ਕੌਂਟੀਜੇਂਸੀ ਪਲਾਨ) ਬਾਰੇ ਚਾਨਣਾ ਪਾਇਆ। ਇਸ ਦੌਰੇ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਤੋਂ ਡਾ. ਨਿਸ਼ਾ ਸ਼ਰਮਾ, ਜ਼ਿਲ੍ਹਾ ਪਸਾਰ ਮਾਹਿਰ (ਸਬਜ਼ੀ ਵਿਗਿਆਨ), ਕੇ. ਵੀ. ਕੇ. ਤੋਂ ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਅਤੇ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਮੌਜੂਦ ਰਹੇ ।

ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ : ਅਮਨ ਅਰੋੜਾ

0
Aman Arora

ਚੰਡੀਗੜ੍ਹ, 10 ਸਤੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ (Aman Arora) ਨੇ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਸੂਬੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ 1600 ਕਰੋੜ ਰੁਪਏ ਦੇ “ਨਿਗੂਣੇ” ਰਾਹਤ ਪੈਕੇਜ (“Meager” relief package of Rs 1600 crore) ‘ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਇਸਨੂੰ ਹੜ੍ਹਾਂ ਮਾਰੇ ਪੰਜਾਬ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ‘ਤੇ ਆਏ ਸਨ ।

ਪੰਜਾਬ ਦੀ ਦੁਰਦਸ਼ਾ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਉਦਾਸੀਨ ਰਵੱਈਆ ਬੇਹੱਦ ਨਿੰਦਣਯੋਗ : ਅਰੋੜਾ

ਅਰੋੜਾ ਨੇ ਕੇਂਦਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਨੂੰ ਕੋਈ ਠੋਸ ਰਾਹਤ, ਜਿਸਦੀ ਉਨ੍ਹਾਂ ਤੋਂ ਉਮੀਦ ਸੀ, ਦੇਣ ਦੀ ਬਜਾਏ ਸੂਬੇ ਨਾਲ “ਭੱਦਾ ਮਜ਼ਾਕ” (“Great joke”) ਕੀਤਾ ਹੈ । ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਥੇ ਆ ਕੇ ਸੂਬੇ ਦੇ ਹਾਲਾਤ ਦੇਖਣ ਤੋਂ ਬਾਅਦ ਵੀ ਇਹ ਨਿਗੂਣਾ ਪੈਕੇਜ ਦੇ ਕੇ ਸਮੁੱਚੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕਿਸਾਨਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੋਈ ਹੈ ਅਤੇ ਉਨ੍ਹਾਂ ਦੇ ਘਰ, ਫਸਲਾਂ, ਪਸ਼ੂ ਹੜ੍ਹਾਂ ਵਿੱਚ ਵਹਿ ਗਏ ਹਨ ਤਾਂ ਅਜਿਹਾ ਸਭ ਕੁਝ ਧਿਆਨ ‘ਚ ਰੱਖਦਿਆਂ ਕੇਂਦਰ ਦਾ ਹੁੰਗਾਰਾ ਨਾ ਸਿਰਫ਼ ਬੇਹੱਦ ਨਿੰਦਣਯੋਗ ਅਤੇ ਨਿਗੂਣਾ ਹੈ ਸਗੋਂ ਪੰਜਾਬ ਦਾ ਘੋਰ ਅਪਮਾਨ ਹੈ । ਉਨ੍ਹਾਂ ਕਿਹਾ ਕਿ 1600 ਕਰੋੜ ਰੁਪਏ ਹਰ ਉਸ ਨਾਗਰਿਕ ਦੇ ਮੂੰਹ ‘ਤੇ ਚਪੇੜ ਹਨ, ਜਿਨ੍ਹਾਂ ਨੇ ਹੜ੍ਹਾਂ ਵਿੱਚ ਆਪਣਾ ਸਭ ਕੁਝ ਗੁਆ ਦਿੱਤਾ ਹੈ ।

ਮੋਦੀ ਵੱਲੋਂ ਦਿੱਤੀ ਗਈ ਇਹ ਨਿਗੂਣੀ ਸਹਾਇਤਾ ਪੰਜਾਬੀਆਂ ਨਾਲ ਇੱਕ ਘਟੀਆ ਮਜ਼ਾਕ ਹੈ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਲਈ ਕੇਂਦਰ ਵੱਲੋਂ ਰੋਕੇ ਹੋਏ ਫੰਡਾਂ ਦੇ 60,000 ਕਰੋੜ ਰੁਪਏ ਅਤੇ ਹੜ੍ਹ ਰਾਹਤ ਪੈਕੇਜ ਲਈ 20,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਲਗਾਤਾਰ ਮੰਗ ਕਰ ਰਹੀ ਹੈ, ਪਰ ਮੋਦੀ ਵੱਲੋਂ ਦਿੱਤੀ ਗਈ ਇਹ ਨਿਗੂਣੀ ਸਹਾਇਤਾ ਪੰਜਾਬੀਆਂ ਨਾਲ ਇੱਕ ਘਟੀਆ ਮਜ਼ਾਕ ਹੈ । ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਦੀ ਦੁਰਦਸ਼ਾ ਪ੍ਰਤੀ ਕੇਂਦਰ ਦੀ ਸਪੱਸ਼ਟ ਅਣਦੇਖੀ ਨੂੰ ਦਰਸਾਉਂਦਾ ਹੈ ।

ਪੰਜਾਬ ਦੀ ਜਿੰਦ-ਜਾਨ, ਸਾਡੀ ਖੇਤੀਬਾੜੀ, ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਜਿੰਦ-ਜਾਨ, ਸਾਡੀ ਖੇਤੀਬਾੜੀ, ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ । ਸਾਡੇ ਕਿਸਾਨਾਂ ਨੇ ਜਿਨ੍ਹਾਂ ਫਸਲਾਂ ਨੂੰ ਆਪਣੇ ਪੁੱਤਾਂ ਵਾਂਗ ਪਾਲਿਆ ਸੀ, ਉਹ ਕਟਾਈ ਤੋਂ ਸਿਰਫ਼ 15-20 ਦਿਨ ਪਹਿਲਾਂ ਹੀ ਤਬਾਹ ਹੋ ਗਈਆਂ ਹਨ । ਉਨ੍ਹਾਂ ਕੋਲ ਦੁਬਾਰਾ ਬਿਜਾਈ ਦਾ ਕੋਈ ਮੌਕਾ ਨਹੀਂ ਹੈ । ਸਾਡੇ ਕਿਸਾਨ ਪੂਰੇ ਸੀਜ਼ਨ ਦੀ ਆਮਦਨ ਗੁਆ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਕੁੱਲ 4.80 ਲੱਖ ਏਕੜ ਖੇਤੀਬਾੜੀ ਜ਼ਮੀਨ ਪ੍ਰਭਾਵਿਤ ਹੋਈ ਹੈ ਅਤੇ ਸਭ ਤੋਂ ਵੱਧ ਨੁਕਸਾਨ ਝੋਨੇ ਨੂੰ ਹੋਇਆ ਹੈ ਜੋ 3.71 ਲੱਖ ਏਕੜ ਤੋਂ ਵੱਧ ਰਕਬਾ ਬਣਦਾ ਹੈ । ਉਨ੍ਹਾਂ ਦੱਸਿਆ ਕਿ 1988 ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ 52 ਕੀਮਤੀ ਜਾਨਾਂ ਲੈ ਲਈਆਂ ਹਨ ਅਤੇ ਹੜ੍ਹਾਂ ਕਾਰਨ 2000 ਤੋਂ ਵੱਧ ਪਿੰਡਾਂ ਦੇ ਲਗਭਗ 4 ਲੱਖ ਲੋਕ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ ਹਨ । ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਹੋਏ ਨੁਕਸਾਨ ਨੂੰ ਦੇਖਦਿਆਂ ਪੁਨਰਵਾਸ ਲਈ ਵਿਆਪਕ ਯਤਨਾਂ ਦੀ ਭਾਰੀ ਜ਼ਰੂਰਤ ਹੈ ।

ਕੇਂਦਰ ਸਰਕਾਰ ਨੂੰ ਤੁਰੰਤ ਜ਼ਿੰਮੇਵਾਰੀ ਦੀ ਭਾਵਨਾ ਨਾਲ ਨੁਕਸਾਨ ਦਾ ਮੁਲਾਂਕਣ ਕਰਨਾ ਚਾਹੀਦਾ ਹੈ

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਜ਼ਿੰਮੇਵਾਰੀ ਦੀ ਭਾਵਨਾ ਨਾਲ ਨੁਕਸਾਨ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਇਸ ਆਫ਼ਤ ਦੀ ਗੰਭੀਰਤਾ ਅਤੇ ਦੇਸ਼ ਲਈ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਵੇਖਦਿਆਂ ਇੱਕ ਵਿਆਪਕ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ । ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੇ ਇਤਿਹਾਸਕ ਯੋਗਦਾਨ ਅਤੇ ਕੇਂਦਰ ਦੀ ਅੱਖੋ-ਪਰੋਖੇ ਕਰਨ ਸਬੰਧੀ ਨੀਤੀ ਦਰਮਿਆਨ ਸਪੱਸ਼ਟ ਅੰਤਰ ‘ਤੇ ਚਾਨਣਾ ਪਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਤੋਂ ਲੈ ਕੇ ਦੇਸ਼ ਦੇ ਅੰਨ ਭੰਡਾਰ ਭਰਨ ਤੱਕ, ਪੰਜਾਬ ਹਮੇਸ਼ਾ ਦੇਸ਼ ਦੀ ਤਲਵਾਰ ਅਤੇ ਢਾਲ ਰਿਹਾ ਹੈ । ਸੂਬੇ ਦੇ ਕਿਸਾਨਾਂ ਨੇ ਦਹਾਕਿਆਂ ਤੋਂ ਭਾਰਤ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਅਤੇ ਸਾਡੇ ਨੌਜਵਾਨਾਂ ਨੇ ਇਸਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕੀਤੀ ਹੈ। ਹੁਣ ਜਦੋਂ ਸਾਡੀ ਆਪਣੀ ਜ਼ਮੀਨ ਹੜ੍ਹਾਂ ਵਿੱਚ ਡੁੱਬ ਰਹੀ ਹੈ ਅਤੇ ਸਾਡੇ ਲੋਕ ਦੁੱਖਾਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਫਿਰ ਵੀ ਭਾਰਤ ਸਰਕਾਰ ਦਾ ਰਵੱਈਆ ਸਿਰਫ਼ ਮੰਗਾਂ ਤੋਂ ਮੂੰਹ ਫੇਰਨ ਵਾਲਾ ਹੈ ।

Read More : ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

“ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ “

0
Cabinet Ministers

ਚੰਡੀਗੜ੍ਹ, 10 ਸਤੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈ. ਟੀ. ਓ, ਬਰਿੰਦਰ ਕੁਮਾਰ ਗੋਇਲ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਪ੍ਰਧਾਨ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ 80,000 ਕਰੋੜ ਰੁਪਏ ਦੀ ਜਾਇਜ਼ ਮੰਗ (A legitimate demand of Rs 80,000 crore) ਦੇ ਉਲਟ ਮਹਿਜ਼ 1600 ਕਰੋੜ ਰੁਪਏ ਦਾ ਨਿਗੂਣਾ ਰਾਹਤ ਪੈਕੇਜ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਦੇ ਐਲਾਨ ਨੂੰ ਮਹਿਜ਼ ਇੱਕ ਦਿਖਾਵਾ ਕਰਾਰ ਦਿੱਤਾ । ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਨਿਗੂਣੀ ਸਹਾਇਤਾ ਸੂਬੇ ਦੇ ਉਨ੍ਹਾਂ ਲੱਖਾਂ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਦੇ ਬਰਾਬਰ ਹੈ, ਜਿਨ੍ਹਾਂ ਨੇ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚ ਆਪਣੇ ਘਰ, ਰੋਜ਼ੀ-ਰੋਟੀ ਅਤੇ ਫ਼ਸਲਾਂ ਗੁਆ ਦਿੱਤੀਆਂ ਹਨ ।

ਇੰਨੇ ਭਿਆਨਕ ਹੜ੍ਹਾਂ ਦੌਰਾਨ ਮਹਿਜ਼ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਪੰਜਾਬ ਨਾਲ ਭੱਦਾ ਮਜ਼ਾਕ

ਇਥੇ ਜਾਰੀ ਸਾਂਝੇ ਬਿਆਨ ਵਿੱਚ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਨੇ ਹਾਲ ਹੀ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕੀਤਾ ਹੈ, ਜਿਸ ਨੇ ਘਰਾਂ, ਫ਼ਸਲਾਂ ਅਤੇ ਰੋਜ਼ੀ-ਰੋਟੀ ਨੂੰ ਤਬਾਹ ਕਰਕੇ ਰੱਖ ਦਿੱਤਾ ਅਤੇ ਪੂਰੇ ਪਿੰਡ ਦੇ ਪਿੰਡ ਪਾਣੀ ਵਿੱਚ ਡੁੱਬ ਗਏ । ਅਜਿਹੀ ਭਿਆਨਕ ਸਥਿਤੀ ਵਿੱਚ ਕੇਂਦਰ ਵੱਲੋਂ ਹੜ੍ਹਾਂ ਦੇ ਭਾਰੀ ਨੁਕਸਾਨ ਦੇ ਮੁਕਾਬਲੇ ਪੰਜਾਬ ਲਈ ਐਲਾਨੀ ਰਾਸ਼ੀ ਊਠ ਦੇ ਮੂੰਹ ਵਿੱਚ ਜ਼ੀਰੇ ਸਮਾਨ ਹੈ ।

ਪੰਜਾਬ 80,000 ਕਰੋੜ ਰੁਪਏ ਦੀ ਰਾਹਤ ਦਾ ਹੱਕਦਾਰ ਸੀ ਪਰ ਮੰਗ ਦਾ ਸਿਰਫ਼ 2 ਫ਼ੀਸਦੀ ਹੀ ਮਿਲਿਆ

ਕੈਬਨਿਟ ਮੰਤਰੀਆਂ (Cabinet Ministers) ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਅਤੇ ਸਰਹੱਦਾਂ ਦੇ ਰਾਖੇ ਪੰਜਾਬ ਦੇ ਲੋਕਾਂ ਨੂੰ ਅਜਿਹੇ ਮਤਰੇਈ ਮਾਂ ਵਾਲੇ ਸਲੂਕ ਦੀ ਬਿਲੁਕਲ ਉਮੀਦ ਨਹੀਂ ਸੀ । ਕੈਬਨਿਟ ਮੰਤਰੀਆਂ ਨੇ ਅੱਗੇ ਕਿਹਾ ਕਿ ਜਦੋਂ ਪੰਜਾਬ ਦੀ ਖੇਤੀਬਾੜੀ ਆਧਾਰਤ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਤਾਂ ਅਜਿਹੇ ਦਿਖਾਵੇ ਦੀ ਨਹੀਂ, ਸਗੋੰ ਤੁਰੰਤ ਠੋਸ ਸਹਾਇਤਾ ਦੀ ਲੋੜ ਸੀ । ਮੰਤਰੀਆਂ ਨੇ ਕਿਹਾ ਕਿ ਸੂਬੇ ਵੱਲੋਂ 20,000 ਕਰੋੜ ਰੁਪਏ ਦੀ ਮੰਗ ਬੇਬੁਨਿਆਦ ਨਹੀਂ ਸੀ, ਸਗੋਂ ਜ਼ਮੀਨੀ ਪੱਧਰ ‘ਤੇ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਲਗਾਇਆ ਗਿਆ ਅਨੁਮਾਨ ਸੀ ।

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਨਿਗੂਣੀ ਰਾਹਤ ਲਈ ਪ੍ਰਧਾਨ ਮੰਤਰੀ ਦੀ ਕਰੜੀ ਨਿੰਦਾ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਦਾ ਇਹ ਫ਼ੈਸਲਾ (This decision of the center) ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਦੁਰਦਸ਼ਾ ਪ੍ਰਤੀ ਅੱਖਾਂ ਮੀਟਣ ਦੇ ਤੁਲ ਹੈ, ਜੋ ਆਪਣੀ ਜ਼ਿੰਦਗੀ ਮੁੜ ਲੀਹ ‘ਤੇ ਲਿਆਉਣ ਲਈ ਸੰਘਰਸ਼ ਕਰ ਰਹੇ ਹਨ । ਕੈਬਨਿਟ ਮੰਤਰੀਆਂ ਨੇ ਕਿਹਾ ਕਿ ਆਫ਼ਤ ਦੀ ਇਸ ਔਖੇ ਘੜੀ ਵਿੱਚ ਪ੍ਰਧਾਨ ਮੰਤਰੀ ਨੂੰ ਆਪਣੀਆਂ ਸੌੜੀਆਂ ਗਿਣਤੀਆਂ-ਮਿਣਤੀਆਂ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਪੈਕੇਜ ਦੇਣ ਲਈ ਖੁਲ੍ਹਾ ਅਤੇ ਵੱਡਾ ਦਿਲ ਦਿਖਾਉਣਾ ਚਾਹੀਦਾ ਸੀ । ਉਨ੍ਹਾਂ ਅੱਗੇ ਕਿਹਾ ਕਿ ਜਦੋਂ ਘਰ ਵਿੱਚ ਅੱਗ ਲੱਗੀ ਹੋਵੇ ਤਾਂ ਪਾਣੀ ਦੀਆਂ ਬੂੰਦਾਂ ਨਹੀਂ ਗਿਣੀਆਂ ਜਾਂਦੀਆਂ । ਉਨ੍ਹਾਂ ਕਿਹਾ ਕਿ ਇਵੇਂ ਹੀ ਨਿਗੂਣੀ ਰਾਹਤ ਵੱਡ-ਆਕਾਰੀ ਆਫ਼ਤ ਦੇ ਜ਼ਖ਼ਮਾਂ ਨੂੰ ਨਹੀਂ ਭਰ ਸਕਦੀ ।

Read More : ਪ੍ਰਧਾਨ ਮੰਤਰੀ ਦੀ ਰਾਹਤ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

ਕਾਂਗਰਸ ਨੇ ਹੜ੍ਹ ਰਾਹਤ ਪੈਕੇਜ ਨੂੰ ਊਠ ਦੇ ਮੂੰਹ ਵਿੱਚ ਜ਼ੀਰੇ ਦੇ ਸਮਾਨ ਦੱਸਿਆ

0
Amrinder raja waring

ਚੰਡੀਗੜ੍ਹ, 10 ਸਤੰਬਰ 2025 : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Congress President Amarinder Singh Raja Warring) ਨੇ ਸੂਬੇ ਲਈ 1600 ਕਰੋੜ ਰੁਪਏ ਦੇ ਹੜ੍ਹ ਰਾਹਤ ਪੈਕੇਜ ਨੂੰ “ਬਹੁਤ ਹੀ ਘੱਟ” ਕਰਾਰ ਦਿੰਦੇ ਹੋਏ ਇਸ ਨੂੰ ਊਠ ਤੇ ਮੂੰਹ ਵਿੱਚ ਜੀਰੇ ਸਮਾਨ ਦੱਸਿਆ ਹੈ । ਇਸ ਲੜੀ ਹੇਠ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸੂਬੇ ਦੇ ਦੌਰੇ ਦੌਰਾਨ ਪੈਕੇਜ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਸਨ ਪਰ ਉਨ੍ਹਾਂ ਨੇ ਸਾਰਿਆਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ ।

ਪੰਜਾਬੀਆਂ ਨਾਲ ਬੇਰਹਿਮ ਮਜ਼ਾਕ ਕੀਤਾ ਗਿਆ : ਵੜਿੰਗ

ਵੜਿੰਗ ਨੇ ਕਿਹਾ ਕਿ ਇਹ ਊਠ ਤੇ ਮੂੰਹ ਵਿੱਚ ਜ਼ੀਰੇ ਦੇ ਸਮਾਨ ਹੈ । ਉਨ੍ਹਾਂ ਕਿਹਾ ਕਿ ਅਜਿਹੇ ਵਿਨਾਸ਼ਕਾਰੀ ਨੁਕਸਾਨ ਲਈ 1600 ਕਰੋੜ ਰੁਪਏ ਮੂੰਗਫਲੀ ਦੇ ਦਾਣਿਆਂ ਵਾਂਗ (1600 crore rupees like peanuts) ਵੀ ਨਹੀਂ ਹਨ । ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੇ ਪਿਛਲੇ ਗਿਆਰਾਂ ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਵਿਤਕਰਾ ਸਿਰਫ਼ ਇਸ ਲਈ ਝੱਲਣਾ ਪਿਆ ਹੈ, ਕਿਉਂਕਿ ਸੂਬਾ ਭਗਵਾ ਪਾਰਟੀ ਦੇ ਨਾਲ ਨਹੀਂ ਚੱਲਿਆ ਹੈ ਨਹੀਂ ਤਾਂ ਹੋਰ ਕੁਝ ਵੀ ਪੰਜਾਬ ਨਾਲ ਅਜਿਹੇ ਵਿਤਕਰੇ ਦੀ ਵਿਆਖਿਆ ਨਹੀਂ ਕਰਦਾ ਅਤੇ ਉਹ ਵੀ ਉਸ ਸਮੇਂ ਜਦੋਂ ਸੂਬਾ ਸਭ ਤੋਂ ਭਿਆਨਕ ਕੁਦਰਤੀ ਆਫ਼ਤਾਂ ਵਿੱਚੋਂ ਇੱਕ ਨਾਲ ਜੂਝ ਰਿਹਾ ਹੈ ।

Read More : ਵੜਿੰਗ ਨੇ ਡੈਮਾਂ, ਹੈੱਡਵਰਕਸ ਦੇ ਮਾੜੇ ਪ੍ਰਬੰਧਾਂ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ

ਪੰਜਾਬ ਸਰਕਾਰ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ

0
Balbeer Sidhu

ਐਸ. ਏ. ਐਸ. ਨਗਰ, 9 ਸਤੰਬਰ 2025 : ਸੀਨੀਅਰ ਕਾਂਗਰਸੀ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu)  ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਐਲਾਨ ਨੂੰ “ਉੱਠ ਦੇ ਮੂੰਹ ਵਿਚ ਜ਼ੀਰਾ” ਕਰਾਰ ਦਿੰਦਿਆਂ ਇਹ ਰਾਸ਼ੀ ਨਾਕਾਫ਼ੀ ਦੱਸਦੇ ਹੋਏ ਮੰਗ ਕੀਤੀ ਹੈ ਕਿ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨ ਆਪਣੀ ਅਗਲੀ ਫਸਲ ਦੀ ਬੀਜਾਈ ਕਰ ਸਕਣ।

20,000 ਰੁਪਏ ਪ੍ਰਤੀ ਏਕੜ ਮੁਆਵਜ਼ਾ “ਉੱਠ ਦੇ ਮੂੰਹ ਵਿਚ ਜ਼ੀਰਾ” ਦੇ ਬਰਾਬਰ : ਬਲਬੀਰ ਸਿੱਧੂ

ਉਨ੍ਹਾਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਹਜ਼ਾਰਾਂ ਕਿਸਾਨਾਂ ਦੀ ਇਹ ਹਾਲਤ ਹੈ ਕਿ ਨਾ ਉਨ੍ਹਾਂ ਦੀ ਫਸਲ ਬਚੀ ਹੈ, ਨਾ ਮਕਾਨ, ਨਾ ਹੀ ਪਸ਼ੂ । ਇਨ੍ਹਾਂ ਹਾਲਾਤਾਂ ‘ਚ 20,000 ਰੁਪਏ ਪ੍ਰਤੀ ਏਕੜ ਰਾਸ਼ੀ (Rs. 20,000 per acre) ਕਿਸੇ ਵੀ ਤਰ੍ਹਾਂ ਨਾਕਾਫੀ ਹੈ । ਇਹ ਰਕਮ ਤਾਂ ਸਿਰਫ਼ ਖ਼ਰਾਬ ਹੋਈ ਟਰੈਕਟਰ ਜਾਂ ਟਿਊਬਵੈਲ ਵਰਗੀ ਮਸ਼ੀਨਰੀ ਦੀ ਮੁਰੰਮਤ ‘ਚ ਹੀ ਲੱਗ ਜਾਏਗੀ ।

ਪੰਜਾਬ ਸਰਕਾਰ ਇਸ ਮੁਆਵਜ਼ੇ ਦੀ ਰਾਸ਼ੀ ਨੂੰ ਇਉਂ ਪ੍ਰਚਾਰ ਰਹੀ ਹੈ ਜਿਵੇਂ ਇਹ ਪੂਰੀ ਰਕਮ ਆਪਣੇ ਖ਼ਜ਼ਾਨੇ ਵਿਚੋਂ ਦਿੱਤੀ ਜਾ ਰਹੀ ਹੋਵੇ।

ਬਲਬੀਰ ਸਿੱਧੂ ਨੇ ਇਹ ਵੀ ਆਖਿਆ ਕਿ ਪੰਜਾਬ ਸਰਕਾਰ ਇਸ ਮੁਆਵਜ਼ੇ ਦੀ ਰਾਸ਼ੀ ਨੂੰ ਇਉਂ ਪ੍ਰਚਾਰ ਰਹੀ ਹੈ ਜਿਵੇਂ ਇਹ ਪੂਰੀ ਰਕਮ ਆਪਣੇ ਖ਼ਜ਼ਾਨੇ ਵਿਚੋਂ ਦਿੱਤੀ ਜਾ ਰਹੀ ਹੋਵੇ । ਹਕੀਕਤ ਇਹ ਹੈ ਕਿ ਸੂਬਾ ਸਰਕਾਰ ਨੂੰ ਕੇਂਦਰ ਦੇ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਵਾਲੇ ਫੰਡ ਵਿੱਚੋਂ ਕੇਂਦਰ ਸਰਕਾਰ ਦੇ 10,000 ਰੁਪਏ (10,000 rupees from the central government) ਅਤੇ ਪੰਜਾਬ ਸਰਕਾਰ ਨੇ ਆਪਣੇ ਕੋਲੋਂ ਸਿਰਫ਼ 5,000 ਰੁਪਏ ਪਾਏ ਹਨ । ਅਸਲ ਵਿਚ ਪੰਜਾਬ ਸਰਕਾਰ ਵਲੋਂ ਐਲਾਨੇ ਗਏ 20,000 ਰੁਪਏ ਪ੍ਰਤੀ ਏਕੜ ਦੀ ਮੁਆਵਜ਼ਾ ਰਾਸ਼ੀ ਵਿਚ ਆਪਣੇ ਕੋਲੋਂ ਤਾਂ ਮਹਿਜ਼ 5000 ਰੁਪਏ ਹੀ ਪਾਏ ਹਨ ।

ਭਗਵੰਤ ਮਾਨ ਪਹਿਲਾਂ ਕਿਹਾ ਕਰਦੇ ਸਨ ਕਿ ਕੇਂਦਰ ਵੱਲੋਂ ਦਿੱਤੇ ਫੰਡ ਨੂੰ ਸੂਬਾ ਸਰਕਾਰ ਆਪਣੀ ਮਰਜ਼ੀ ਨਾਲ ਵਰਤ ਸਕਦੀ ਹੈ

ਉਨ੍ਹਾਂ ਯਾਦ ਦਿਵਾਇਆ ਕਿ ਭਗਵੰਤ ਮਾਨ ਪਹਿਲਾਂ ਕਿਹਾ ਕਰਦੇ ਸਨ ਕਿ ਕੇਂਦਰ ਵੱਲੋਂ ਦਿੱਤੇ ਫੰਡ ਨੂੰ ਸੂਬਾ ਸਰਕਾਰ ਆਪਣੀ ਮਰਜ਼ੀ ਨਾਲ ਵਰਤ ਸਕਦੀ ਹੈ, ਪਰ ਹੁਣ ਉਹੀ ਮੁੱਖ ਮੰਤਰੀ ਕੇਂਦਰ ਨੂੰ ਚਿੱਠੀਆਂ ਲਿਖ ਰਹੇ ਹਨ ਕਿ ਇਹ ਫੰਡ ਵਰਤਣ ਲਈ ਨਿਯਮ ਬਦਲੇ ਜਾਣ । ਉਨ੍ਹਾਂ ਨੇ ਅਖੀਰ ‘ਚ ਕਿਹਾ ਕਿ ਹੜ੍ਹਾਂ ਪੀੜਤ ਕਿਸਾਨਾਂ ਨੇ ਆਪਣੀ ਜ਼ਿੰਦਗੀ ਮੁੜ ਸਿਫ਼ਰ ਤੋਂ ਸ਼ੁਰੂ ਕਰਨੀ ਹੈ, ਇਸ ਲਈ ਉਨ੍ਹਾਂ ਨੂੰ ਨਾ ਸਿਰਫ਼ ਫਸਲਾਂ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਣਾ ਚਾਹੀਦਾ ਹੈ, ਸਗੋਂ ਡਿੱਗੇ ਮਕਾਨਾਂ, ਖ਼ਰਾਬ ਮਸ਼ੀਨਰੀ ਅਤੇ ਮਾਰੇ ਗਏ ਪਸ਼ੂਆਂ ਲਈ ਵੱਖ-ਵੱਖ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ ।
ਕਿਸਾਨ ਹੜ੍ਹਾਂ ਦੀ ਤਬਾਹੀ ਤੋਂ ਬਾਅਦ ਅਣਗਿਣਤ ਮੁਸੀਬਤਾਂ ਦਾ ਸਾਹਮਣਾ ਕਰਨਗੇ, ਪਰ ਉਹ ਸਿਰਫ਼ ਤਦ ਹੀ ਮੁਕਾਬਲਾ ਕਰ ਸਕਣਗੇ ਜਦੋਂ ਉਨ੍ਹਾਂ ਕੋਲ ਮੁੱਢਲੇ ਖ਼ਰਚਿਆਂ ਲਈ ਲੋੜੀਂਦੀ ਰਕਮ ਹੋਵੇ। ਇਸਦੀ ਉਤਰਦਾਇਤਾ ਸੂਬਾ ਸਰਕਾਰ ਦੀ ਹੈ ।

Read More : ਲੁਧਿਆਣਾ: ਕਾਂਗਰਸੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਪਹੁੰਚੀ ਅਲਕਾ ਲਾਂਬਾ

ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਕੋਝਾ ਮਜ਼ਾਕ : ਬ੍ਰਹਮਪੁਰਾ 

0
Brahmpura

ਤਰਨ ਤਾਰਨ, 9 ਸਤੰਬਰ 2025 : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਅੱਜ ਚੰਬਾ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ (Ravinder Singh Brahmpura) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਅਤੇ ਹੜ੍ਹ ਪੀੜਤਾਂ ਲਈ ਐਲਾਨੇ ਗਏ ਰਾਹਤ ਪੈਕੇਜ ਨੂੰ ਪੰਜਾਬ ਦੇ ਲੋਕਾਂ ਨਾਲ ਇੱਕ ਵੱਡਾ ਧੋਖਾ ਕਰਾਰ ਦਿੱਤਾ ਹੈ ।

ਐਲਾਨਿਆ ਪੈਕੇਜ ਊਠ ਦੇ ਮੂੰਹ ‘ਚ ਜੀਰਾ : ਬ੍ਰਹਮਪੁਰਾ

ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਾ ਦੌਰਾ ਬਹੁਤ ਦੇਰੀ ਨਾਲ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਐਲਾਨੀ ਗਈ 1600 ਕਰੋੜ ਰੁਪਏ ਦੀ ਮਦਦ ਹੜ੍ਹਾਂ ਨਾਲ ਹੋਏ ਹਜ਼ਾਰਾਂ ਕਰੋੜਾਂ ਦੇ ਨੁਕਸਾਨ ਅੱਗੇ ਊਠ ਦੇ ਮੂੰਹ ਵਿੱਚ ਜੀਰੇ ਦੇ ਬਰਾਬਰ ਹੈ । ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਜਿਸ ਪੰਜਾਬੀ ਕੌਮ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਨਾਜ ਸੁਰੱਖਿਆ ਲਈ ਹਮੇਸ਼ਾ ਮੋਹਰੀ ਹੋ ਕੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਅੱਜ ਉਸੇ ਕੌਮ ਨੂੰ ਆਫ਼ਤ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ । ਪ੍ਰਧਾਨ ਮੰਤਰੀ (Prime Minister) ਦਾ ਇਹ ਦੌਰਾ ਪੰਜਾਬ ਦੇ ਜ਼ਖ਼ਮਾਂ ‘ਤੇ ਮਲ੍ਹਮ ਲਗਾਉਣ ਦੀ ਬਜਾਏ ਸਿਰਫ਼ ਇੱਕ ਸਿਆਸੀ ਡਰਾਮਾ ਸਾਬਤ ਹੋਇਆ ਹੈ ।

ਦੇਸ਼ ਦਾ ਢਿੱਡ ਭਰਨ ਵਾਲੀ ਕੌਮ ਨਾਲ ਮਤਰੇਈ ਮਾਂ ਵਾਲਾ ਸਲੂਕ ਬਰਦਾਸ਼ਤ ਨਹੀਂ, ਜ਼ਿਆਦਾਤਰ ਪੈਸਾ ਪੰਜਾਬ ਦਾ ਆਪਣਾ ਹੱਕ

ਬ੍ਰਹਮਪੁਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ । ‘ਆਪ’ ਸਰਕਾਰ ਦੀ ਅਣਗਹਿਲੀ ਅਤੇ ਤਜਰਬੇਹੀਣਤਾ ਕਾਰਨ ਹੀ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ । ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਣ ਵਿੱਚ ਅਸਫ਼ਲ ਰਹੇ ਹਨ, ਜਿਸ ਕਾਰਨ ਪੰਜਾਬ ਨੂੰ ਇੰਨਾ ਨਿਗੂਣਾ ਪੈਕੇਜ ਮਿਲਿਆ ਹੈ ।

ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਡਟਿਆ ਹੋਇਆ ਹੈ

ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਡਟਿਆ ਹੋਇਆ ਹੈ । ਸਾਡੇ ਆਗੂ ਅਤੇ ਵਰਕਰ ਬਿੰਨਾਂ ਕਿਸੇ ਸਰਕਾਰੀ ਸਹਾਇਤਾ ਦੇ ਆਪਣੇ ਪੱਧਰ ‘ਤੇ ਲੰਗਰ, ਦਵਾਈਆਂ, ਪਸ਼ੂਆਂ ਲਈ ਚਾਰਾ ਅਤੇ ਹੋਰ ਜ਼ਰੂਰੀ ਵਸਤਾਂ ਨਾਲ ਲੋਕਾਂ ਦੀ ਮਦਦ ਕਰ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਦੇ ਦਰਦ ਨੂੰ ਆਪਣਾ ਦਰਦ ਸਮਝਦਾ ਹੈ ।

ਕੇਂਦਰ ਸਰਕਾਰ ਤੁਰੰਤ ਆਪਣਾ ਫੈਸਲਾ ਬਦਲ ਕੇ ਪੰਜਾਬ ਲਈ ਘੱਟੋ-ਘੱਟ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਆਪਣਾ ਫੈਸਲਾ ਬਦਲ ਕੇ ਪੰਜਾਬ ਲਈ ਘੱਟੋ-ਘੱਟ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ ਤਾਂ ਜੋ ਤਬਾਹ ਹੋਏ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ ਅਤੇ ਕਿਸਾਨਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਹੋ ਸਕੇ । ਇਸ ਮੌਕੇ ਅਮਰੀਕ ਸਿੰਘ ਸਾਬਕਾ ਸਰਪੰਚ, ਚੋਹਲਾ ਸਾਹਿਬ, ਮਨਜਿੰਦਰ ਸਿੰਘ ਲਾਟੀ, ਡਾ: ਜਤਿੰਦਰ ਸਿੰਘ, ਦਿਲਬਰ ਸਿੰਘ, ਗੁਰਦੇਵ ਸਿੰਘ ਸ਼ਬਦੀ, ਬਾਬਾ ਬਲਬੀਰ ਸਿੰਘ ਘੈਣਾ, ਸਿਮਰਨਜੀਤ ਸਿੰਘ ਕਾਕੂ ਪੀ.ਏ, ਮਾਸਟਰ ਦਲਬੀਰ ਸਿੰਘ ਚੰਬਾ ਕਲਾਂ, ਅਜੀਤ ਪਾਲ ਸਿੰਘ ਬਿੱਟੂ ਸਾਬਕਾ ਸਰਪੰਚ ਆਦਿ ਹਾਜ਼ਰ ਸਨ ।

Read More : ਰੇਤ ਚੁੱਕਣ ਦੀ ਇਜਾਜ਼ਤ ਦੇ ਕੇ ਕਿਸਾਨਾਂ ਨਾਲ ਧੋਖਾ ਨਾ ਕਰੇ ‘ਆਪ’ ਸਰਕਾਰ : ਬ੍ਰਹਮਪੁਰਾ