Home Blog Page 507

ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਕੋਝਾ ਮਜ਼ਾਕ : ਬ੍ਰਹਮਪੁਰਾ 

0
Brahmpura

ਤਰਨ ਤਾਰਨ, 9 ਸਤੰਬਰ 2025 : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਅੱਜ ਚੰਬਾ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ (Ravinder Singh Brahmpura) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਅਤੇ ਹੜ੍ਹ ਪੀੜਤਾਂ ਲਈ ਐਲਾਨੇ ਗਏ ਰਾਹਤ ਪੈਕੇਜ ਨੂੰ ਪੰਜਾਬ ਦੇ ਲੋਕਾਂ ਨਾਲ ਇੱਕ ਵੱਡਾ ਧੋਖਾ ਕਰਾਰ ਦਿੱਤਾ ਹੈ ।

ਐਲਾਨਿਆ ਪੈਕੇਜ ਊਠ ਦੇ ਮੂੰਹ ‘ਚ ਜੀਰਾ : ਬ੍ਰਹਮਪੁਰਾ

ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਾ ਦੌਰਾ ਬਹੁਤ ਦੇਰੀ ਨਾਲ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਐਲਾਨੀ ਗਈ 1600 ਕਰੋੜ ਰੁਪਏ ਦੀ ਮਦਦ ਹੜ੍ਹਾਂ ਨਾਲ ਹੋਏ ਹਜ਼ਾਰਾਂ ਕਰੋੜਾਂ ਦੇ ਨੁਕਸਾਨ ਅੱਗੇ ਊਠ ਦੇ ਮੂੰਹ ਵਿੱਚ ਜੀਰੇ ਦੇ ਬਰਾਬਰ ਹੈ । ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਜਿਸ ਪੰਜਾਬੀ ਕੌਮ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਨਾਜ ਸੁਰੱਖਿਆ ਲਈ ਹਮੇਸ਼ਾ ਮੋਹਰੀ ਹੋ ਕੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਅੱਜ ਉਸੇ ਕੌਮ ਨੂੰ ਆਫ਼ਤ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ । ਪ੍ਰਧਾਨ ਮੰਤਰੀ (Prime Minister) ਦਾ ਇਹ ਦੌਰਾ ਪੰਜਾਬ ਦੇ ਜ਼ਖ਼ਮਾਂ ‘ਤੇ ਮਲ੍ਹਮ ਲਗਾਉਣ ਦੀ ਬਜਾਏ ਸਿਰਫ਼ ਇੱਕ ਸਿਆਸੀ ਡਰਾਮਾ ਸਾਬਤ ਹੋਇਆ ਹੈ ।

ਦੇਸ਼ ਦਾ ਢਿੱਡ ਭਰਨ ਵਾਲੀ ਕੌਮ ਨਾਲ ਮਤਰੇਈ ਮਾਂ ਵਾਲਾ ਸਲੂਕ ਬਰਦਾਸ਼ਤ ਨਹੀਂ, ਜ਼ਿਆਦਾਤਰ ਪੈਸਾ ਪੰਜਾਬ ਦਾ ਆਪਣਾ ਹੱਕ

ਬ੍ਰਹਮਪੁਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ । ‘ਆਪ’ ਸਰਕਾਰ ਦੀ ਅਣਗਹਿਲੀ ਅਤੇ ਤਜਰਬੇਹੀਣਤਾ ਕਾਰਨ ਹੀ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ । ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਣ ਵਿੱਚ ਅਸਫ਼ਲ ਰਹੇ ਹਨ, ਜਿਸ ਕਾਰਨ ਪੰਜਾਬ ਨੂੰ ਇੰਨਾ ਨਿਗੂਣਾ ਪੈਕੇਜ ਮਿਲਿਆ ਹੈ ।

ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਡਟਿਆ ਹੋਇਆ ਹੈ

ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਡਟਿਆ ਹੋਇਆ ਹੈ । ਸਾਡੇ ਆਗੂ ਅਤੇ ਵਰਕਰ ਬਿੰਨਾਂ ਕਿਸੇ ਸਰਕਾਰੀ ਸਹਾਇਤਾ ਦੇ ਆਪਣੇ ਪੱਧਰ ‘ਤੇ ਲੰਗਰ, ਦਵਾਈਆਂ, ਪਸ਼ੂਆਂ ਲਈ ਚਾਰਾ ਅਤੇ ਹੋਰ ਜ਼ਰੂਰੀ ਵਸਤਾਂ ਨਾਲ ਲੋਕਾਂ ਦੀ ਮਦਦ ਕਰ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਦੇ ਦਰਦ ਨੂੰ ਆਪਣਾ ਦਰਦ ਸਮਝਦਾ ਹੈ ।

ਕੇਂਦਰ ਸਰਕਾਰ ਤੁਰੰਤ ਆਪਣਾ ਫੈਸਲਾ ਬਦਲ ਕੇ ਪੰਜਾਬ ਲਈ ਘੱਟੋ-ਘੱਟ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਆਪਣਾ ਫੈਸਲਾ ਬਦਲ ਕੇ ਪੰਜਾਬ ਲਈ ਘੱਟੋ-ਘੱਟ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ ਤਾਂ ਜੋ ਤਬਾਹ ਹੋਏ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ ਅਤੇ ਕਿਸਾਨਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਹੋ ਸਕੇ । ਇਸ ਮੌਕੇ ਅਮਰੀਕ ਸਿੰਘ ਸਾਬਕਾ ਸਰਪੰਚ, ਚੋਹਲਾ ਸਾਹਿਬ, ਮਨਜਿੰਦਰ ਸਿੰਘ ਲਾਟੀ, ਡਾ: ਜਤਿੰਦਰ ਸਿੰਘ, ਦਿਲਬਰ ਸਿੰਘ, ਗੁਰਦੇਵ ਸਿੰਘ ਸ਼ਬਦੀ, ਬਾਬਾ ਬਲਬੀਰ ਸਿੰਘ ਘੈਣਾ, ਸਿਮਰਨਜੀਤ ਸਿੰਘ ਕਾਕੂ ਪੀ.ਏ, ਮਾਸਟਰ ਦਲਬੀਰ ਸਿੰਘ ਚੰਬਾ ਕਲਾਂ, ਅਜੀਤ ਪਾਲ ਸਿੰਘ ਬਿੱਟੂ ਸਾਬਕਾ ਸਰਪੰਚ ਆਦਿ ਹਾਜ਼ਰ ਸਨ ।

Read More : ਰੇਤ ਚੁੱਕਣ ਦੀ ਇਜਾਜ਼ਤ ਦੇ ਕੇ ਕਿਸਾਨਾਂ ਨਾਲ ਧੋਖਾ ਨਾ ਕਰੇ ‘ਆਪ’ ਸਰਕਾਰ : ਬ੍ਰਹਮਪੁਰਾ

ਪ੍ਰਧਾਨ ਮੰਤਰੀ ਦੀ ਰਾਹਤ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

0
Harpal Cheema

ਚੰਡੀਗੜ੍ਹ, 9 ਸਤੰਬਰ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਲਈ ਐਲਾਨੇ ਵਿੱਤੀ ਸਹਾਇਤਾ ਪੈਕੇਜ ਦੀ ਸਖ਼ਤ ਨਿੰਦਾ ਕਰਦੇ ਹੋਏ ਇਸਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ “ਬੇਰਹਿਮ ਮਜ਼ਾਕ” ਕਿਹਾ। ਉਨ੍ਹਾਂ ਨੇ ਰਾਜ ਦੇ ਹਵਾਈ ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਐਲਾਨੇ ਗਏ “ਮਾਮੂਲੀ ਅਤੇ ਅਪਮਾਨਜਨਕ” ਹੜ੍ਹ ਰਾਹਤ ਪੈਕੇਜ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।

ਪ੍ਰਧਾਨ ਮੰਤਰੀ ਮੋਦੀ ਦੀ ‘ਮਾਮੂਲੀ ਅਤੇ ਅਪਮਾਨਜਨਕ’ ਹੜ੍ਹ ਸਹਾਇਤਾ ਦੀ ਕੀਤੀ ਸਖ਼ਤ ਨਿੰਦਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1,600 ਕਰੋੜ ਰੁਪਏ ਦੀ ਸਹਾਇਤਾ (Assistance of Rs. 1,600 crore) ਪੰਜਾਬ ਦੇ ਲੋਕਾਂ ਨਾਲ ਇੱਕ ਬੇਰਹਿਮ ਮਜ਼ਾਕ ਹੈ, ਜਿਨ੍ਹਾਂ ਨੂੰ ਚਾਰ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਵਜੋਂ ਦਰਸਾਏ ਗਏ ਹੜ੍ਹਾਂ ਵਿੱਚ ਭਿਆਨਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਦਾ ਦੌਰਾ ਸਿਰਫ਼ ਇੱਕ ਫੋਟੋ-ਅਪ ਤੋਂ ਵੱਧ ਕੁਝ ਨਹੀਂ ਸੀ। ਸਾਡੇ ਸੂਬੇ ਵੱਲੋਂ ਹਫ਼ਤਿਆਂ ਤੱਕ ਇੱਕ ਬੇਮਿਸਾਲ ਕੁਦਰਤੀ ਆਫ਼ਤ ਨਾਲ ਜੂਝਣ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਅੰਤ ਵਿੱਚ ਇੱਕ ਬਹੁਤ ਹੀ ਮਾਮੂਲੀ ਸਹਾਇਤਾ ਪੈਕੇਜ ਨਾਲ ਜਵਾਬ ਦਿੱਤਾ ਹੈ। ਸਾਡੇ ਕਿਸਾਨਾਂ, ਮਜ਼ਦੂਰਾਂ, ਗਰੀਬ ਲੋਕਾਂ, ਕਾਰੋਬਾਰਾਂ ਅਤੇ ਬੁਨਿਆਦੀ ਢਾਂਚੇ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਅਤੇ ਕੇਂਦਰ ਸਰਕਾਰ ਕੋਲ ਸਿਰਫ 1,600 ਕਰੋੜ ਰੁਪਏ ਦੀ ਮਾਮੂਲੀ ਰਕਮ ਦੀ ਪੇਸ਼ਕਸ਼ ਕਰਨ ਦੀ ਹਿੰਮਤ ਹੈ।”

ਕਿਹਾ, ਸਾਡੇ ਕਿਸਾਨਾਂ, ਮਜ਼ਦੂਰਾਂ, ਗਰੀਬ ਲੋਕਾਂ, ਕਾਰੋਬਾਰਾਂ ਅਤੇ ਬੁਨਿਆਦੀ ਢਾਂਚੇ ਦਾ ਹਜ਼ਾਰਾਂ ਕਰੋੜਾਂ ਵਿੱਚ ਨੁਕਸਾਨ

ਖਾਸ ਤੌਰ ‘ਤੇ ਗਰੀਬ ਲੋਕਾਂ, ਜਿਨ੍ਹਾਂ ਦੇ ਘਰ ਤਬਾਹ ਹੋ ਗਏ, ਦੇ ਅਥਾਹ ਦੁੱਖਾਂ ਅਤੇ ਮਜ਼ਦੂਰਾਂ ਨੂੰ ਹੋ ਰਹੇ ਨੁਕਸਾਨ ਦਾ ਜ਼ਿਕਰ ਕਰਦੀਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਖੁੱਲ੍ਹੇ ਅਸਮਾਨ ਹੇਠ ਹਨ, ਅਤੇ ਮਜ਼ਦੂਰਾਂ ਨੇ ਇੱਕ ਪੈਸਾ ਵੀ ਨਹੀਂ ਕਮਾਇਆ ਹੈ। ਉਨ੍ਹਾਂ ਨੇ ਗਰੀਬ ਲੋਕਾਂ ਦੁਆਰਾ ਹੋਏ ਭਾਰੀ ਨੁਕਸਾਨ, ਜਿਸ ਵਿੱਚ ਫਸਲਾਂ, ਘਰਾਂ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਵਿਆਪਕ ਤਬਾਹੀ ਸ਼ਾਮਲ ਹੈ, ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਲਈ ਪ੍ਰਤੀ ਏਕੜ 20,000 ਰੁਪਏ ਅਤੇ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਲਈ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰ ਚੁੱਕੀ ਹੈ।

ਅਸੀਂ ਰਾਹਤ ਪ੍ਰਦਾਨ ਕਰਨ ਲਈ ਆਪਣੀ ਪੂਰੀ ਤਾਕਤ ਨਾਲ ਕੰਮ ਕਰ ਰਹੇ ਹਾਂ

“ਅਸੀਂ ਰਾਹਤ ਪ੍ਰਦਾਨ ਕਰਨ ਲਈ ਆਪਣੀ ਪੂਰੀ ਤਾਕਤ ਨਾਲ ਕੰਮ ਕਰ ਰਹੇ ਹਾਂ, ਪਰ ਆਫ਼ਤ ਦਾ ਪੈਮਾਨਾ ਇੰਨਾ ਵੱਡਾ ਹੈ ਕਿ ਇਸ ਲਈ ਕੇਂਦਰ ਤੋਂ ਠੋਸ ਅਤੇ ਤੁਰੰਤ ਸਹਾਇਤਾ ਦੀ ਲੋੜ ਹੈ। ਪ੍ਰਧਾਨ ਮੰਤਰੀ ਦਾ ਐਲਾਨ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ,” ਉਨ੍ਹਾਂ ਅੱਗੇ ਕਿਹਾ । ਵਿੱਤ ਮੰਤਰੀ ਨੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਉਦਾਸੀਨਤਾ ਦੀ ਕਰੜੀ ਆਲੋਚਨਾ ਕਰਦਿਆਂ ਕੇਂਦਰ ਤੋਂ ਲੰਬਿਤ ਫੰਡਾਂ ਦੀ ਰਿਹਾਈ ਲਈ ਸੂਬੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੁਹਰਾਇਆ, ਜਿਸ ਵਿੱਚ ਜੀਐਸਟੀ ਮੁਆਵਜ਼ਾ ਅਤੇ ਹੋਰ ਬਕਾਏ ਸ਼ਾਮਲ ਹਨ, ਜਿਸਦੀ ਰਕਮ ਉਨ੍ਹਾਂ ਨੇ 60,000 ਕਰੋੜ ਰੁਪਏ ਤੋਂ ਵੱਧ ਦੱਸੀ।

ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਫੰਡਾਂ ਦੀ ਰਿਹਾਈ ਲਈ ਲਿਖੇ ਪੱਤਰ ਦਾ ਜਵਾਬ ਵੀ ਨਹੀਂ ਦਿੱਤਾ ਹੈ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਇਨ੍ਹਾਂ ਫੰਡਾਂ ਦੀ ਰਿਹਾਈ ਲਈ ਲਿਖੇ ਪੱਤਰ ਦਾ ਜਵਾਬ ਵੀ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਬਜਾਏ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਸੰਕਟ ਦਾ ਰਾਜਨੀਤੀਕਰਨ ਕਰ ਰਿਹਾ ਹੈ । ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਸਥਿਤੀ ਦਾ ਤੁਰੰਤ ਮੁਲਾਂਕਣ ਕਰਨ ਅਤੇ ਪੰਜਾਬ ਨੂੰ ਆਫ਼ਤ ਵਿੱਚੋਂ ਉਭਰਨ ਵਿੱਚ ਮਦਦ ਕਰਨ ਲਈ ਇੱਕ ਵਿਆਪਕ ਅਤੇ ਢੁਕਵੇਂ ਵਿੱਤੀ ਪੈਕੇਜ ਦਾ ਐਲਾਨ ਕਰਨ ਦੀ ਮੰਗ ਕੀਟੀ । ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਹਰ ਸੰਕਟ ਵਿੱਚ ਦੇਸ਼ ਦੇ ਨਾਲ ਖੜ੍ਹੇ ਰਹੇ ਹਨ। ਹੁਣ, ਸਾਡੀ ਲੋੜ ਦੇ ਸਮੇਂ, ਅਸੀਂ ਉਮੀਦ ਕਰਦੇ ਹਾਂ ਕਿ ਕੇਂਦਰ ਸਰਕਾਰ ਸਾਡੇ ਨਾਲ ਖੜ੍ਹੇਗੀ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ : ਹਰਦੀਪ ਸਿੰਘ ਮੁੰਡੀਆਂ

0
Hardeep Mundiyan

ਚੰਡੀਗੜ੍ਹ, 9 ਸਤੰਬਰ 2025 : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਵਿਗੜੀ ਹੈ. ਜਿਸ ਨਾਲ ਹੋਰ 33 ਪਿੰਡ ਅਤੇ ਹੋਰ 133 ਲੋਕ ਪ੍ਰਭਾਵਿਤ ਹੋਏ ਹਨ ਅਤੇ 6988 ਹੈਕਟੇਅਰ ਫ਼ਸਲਾਂ ਦਾ ਖ਼ਰਾਬਾ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਨਾਲ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2097 ਹੋ ਗਈ ਹੈ ਅਤੇ ਪ੍ਰਭਾਵਿਤ ਆਬਾਦੀ 3,88,092 ਤੱਕ ਪਹੁੰਚ ਗਈ ਹੈ।

119 ਰਾਹਤ ਕੈਂਪ ਜਾਰੀ, 5521 ਲੋਕਾਂ ਨੂੰ ਮਿਲਿਆ ਆਸਰਾ

ਮਾਲ ਮੰਤਰੀ (Revenue Minister) ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਗਈ ਹੈ, ਜਿਸ ਨਾਲ 15 ਜ਼ਿਲ੍ਹਿਆਂ ਵਿੱਚ ਮੌਤਾਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਵਿਅਕਤੀ ਹਾਲੇ ਵੀ ਲਾਪਤਾ ਹਨ।

ਪਿਛਲੇ 24 ਘੰਟਿਆਂ ਦੌਰਾਨ 33 ਹੋਰ ਪਿੰਡ ਪ੍ਰਭਾਵਿਤ, ਇੱਕ ਮੌਤ ਹੋਈ ਅਤੇ ਕਰੀਬ 1.92 ਲੱਖ ਹੈਕਟੇਅਰ ਫ਼ਸਲਾਂ ਦਾ ਖ਼ਰਾਬਾ ਦਰਜ

ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਹੋਰ 191 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਗਿਆ ਜਿਸ ਨਾਲ ਬਚਾਏ ਗਏ ਵਿਅਕਤੀਆਂ ਦੀ ਕੁੱਲ ਗਿਣਤੀ 23,206 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਭ ਤੋਂ ਵੱਧ (5581) ਲੋਕਾਂ ਨੂੰ ਗੁਰਦਾਸਪੁਰ ਵਿੱਚ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਫਾਜ਼ਿਲਕਾ ਵਿੱਚ (4254), ਫਿਰੋਜ਼ਪੁਰ (4012), ਅੰਮ੍ਰਿਤਸਰ (3260), ਹੁਸ਼ਿਆਰਪੁਰ (1616), ਕਪੂਰਥਲਾ (1428), ਪਠਾਨਕੋਟ (1139), ਬਰਨਾਲਾ (738), ਜਲੰਧਰ (511), ਮਾਨਸਾ (178), ਮੋਗਾ (155), ਰੂਪਨਗਰ (313) ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ 21 ਵਿਅਕਤੀਆਂ ਨੂੰ ਹੁਣ ਤੱਕ ਸੁਰੱਖਿਅਤ ਕੱਢਿਆ ਜਾ ਚੁੱਕਾ ਹੈ ।

ਸੂਬੇ ਵਿੱਚ ਮੌਜੂਦਾ ਸਮੇਂ 119 ਰਾਹਤ ਕੈਂਪ ਜਾਰੀ ਹਨ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਸਮੇਂ 119 ਰਾਹਤ ਕੈਂਪ ਜਾਰੀ ਹਨ (Currently, 119 relief camps are underway.) , ਜਿਨ੍ਹਾਂ ਵਿੱਚ 5521 ਲੋਕ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਫਾਜ਼ਿਲਕਾ ਵਿੱਚ 14 ਕੈਂਪਾਂ ‘ਚ 2946 ਲੋਕ, ਬਰਨਾਲਾ ਵਿੱਚ 43 ਕੈਂਪਾਂ ‘ਚ 638 ਲੋਕ, ਹੁਸ਼ਿਆਰਪੁਰ ਵਿੱਚ 4 ਕੈਂਪਾਂ ‘ਚ 921 ਲੋਕ, ਮੋਗਾ ਵਿੱਚ 3 ਕੈਂਪਾਂ ‘ਚ 155 ਵਿਅਕਤੀ, ਮਾਨਸਾ ਵਿੱਚ 1 ਕੈਂਪ ‘ਚ 15 ਪ੍ਰਭਾਵਿਤ ਵਿਅਕਤੀ, ਅੰਮ੍ਰਿਤਸਰ ਵਿੱਚ 16 ਕੈਂਪਾਂ ‘ਚ 51 ਵਿਅਕਤੀ, ਫਿਰੋਜ਼ਪੁਰ ਵਿੱਚ 5 ਕੈਂਪਾਂ ‘ਚ 202 ਵਿਅਕਤੀ, ਗੁਰਦਾਸਪੁਰ ਵਿੱਚ 13 ਕੈਂਪਾਂ ‘ਚ 10 ਵਿਅਕਤੀ, ਜਲੰਧਰ ਵਿੱਚ 18 ਕੈਂਪਾਂ ‘ਚ 453 ਵਿਅਕਤੀ, ਲੁਧਿਆਣਾ ਵਿੱਚ ਇੱਕ ਕੈਂਪ ‘ਚ 47 ਵਿਅਕਤੀ ਅਤੇ ਸੰਗਰੂਰ ਵਿੱਚ 1 ਕੈਂਪ ‘ਚ 83 ਪ੍ਰਭਾਵਿਤ ਵਿਅਕਤੀ ਰਹਿ ਰਹੇ ਹਨ ।

18 ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 1,91,926.45 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ

ਫ਼ਸਲਾਂ ਦੇ ਖ਼ਰਾਬੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੰਡੀਆਂ ਨੇ ਦੱਸਿਆ ਕਿ 18 ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 1,91,926.45 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ ਜਦਕਿ ਇਹ ਅੰਕੜਾ ਬੀਤੇ ਕੱਲ੍ਹ ਲਗਭਗ 1.84 ਲੱਖ ਹੈਕਟੇਅਰ ਸੀ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਵਿੱਚ ਸਭ ਤੋਂ ਵੱਧ 40,169 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ (27,154 ਹੈਕਟੇਅਰ), ਫਾਜ਼ਿਲਕਾ (19,037 ਹੈਕਟੇਅਰ), ਕਪੂਰਥਲਾ (17,574 ਹੈਕਟੇਅਰ), ਪਟਿਆਲਾ (17,404 ਹੈਕਟੇਅਰ), ਫਿਰੋਜ਼ਪੁਰ (17,257 ਹੈਕਟੇਅਰ), ਤਰਨ ਤਾਰਨ (12,828 ਹੈਕਟੇਅਰ), ਮਾਨਸਾ (12,207 ਹੈਕਟੇਅਰ), ਹੁਸ਼ਿਆਰਪੁਰ (8322 ਹੈਕਟੇਅਰ), ਸੰਗਰੂਰ (6560 ਹੈਕਟੇਅਰ), ਜਲੰਧਰ (4800 ਹੈਕਟੇਅਰ), ਪਠਾਨਕੋਟ (2442 ਹੈਕਟੇਅਰ), ਮੋਗਾ (2240 ਹੈਕਟੇਅਰ), ਐਸ. ਏ. ਐਸ.ਨਗਰ (2000 ਹੈਕਟੇਅਰ), ਰੂਪਨਗਰ (1080 ਹੈਕਟੇਅਰ), ਬਠਿੰਡਾ (586.79 ਹੈਕਟੇਅਰ), ਐਸ. ਬੀ. ਐਸ. ਨਗਰ (188.3 ਹੈਕਟੇਅਰ) ਅਤੇ ਲੁਧਿਆਣਾ ਵਿੱਚ (76 ਹੈਕਟੇਅਰ) ਫ਼ਸਲ ਦਾ ਨੁਕਸਾਨ ਦਰਜ ਕੀਤਾ ਗਿਆ ਹੈ ।

9 ਸਤੰਬਰ ਤੱਕ 22 ਜ਼ਿਲ੍ਹਿਆਂ ਦੇ ਕੁੱਲ 2097 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ

ਉਨ੍ਹਾਂ ਦੱਸਿਆ ਕਿ 9 ਸਤੰਬਰ ਤੱਕ 22 ਜ਼ਿਲ੍ਹਿਆਂ ਦੇ ਕੁੱਲ 2097 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ । ਪ੍ਰਭਾਵਿਤ ਪਿੰਡਾਂ ਦੇ ਮਾਮਲੇ ਵਿੱਚ ਸਭ ਤੋਂ ਵੱਧ ਪਿੰਡ ਗੁਰਦਾਸਪੁਰ ਜ਼ਿਲ੍ਹੇ ਵਿੱਚ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਗਿਣਤੀ 329 ਹੈ । ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 196 ਪਿੰਡ, ਹੁਸ਼ਿਆਰਪੁਰ ਵਿੱਚ 208 ਪਿੰਡ, ਕਪੂਰਥਲਾ ਵਿੱਚ 145 ਪਿੰਡ, ਜਲੰਧਰ ਵਿੱਚ 93 ਪਿੰਡ, ਲੁਧਿਆਣਾ ਅਤੇ ਫਾਜ਼ਿਲਕਾ ਵਿੱਚ 86-86 ਪਿੰਡ ਅਤੇ ਫਿਰੋਜ਼ਪੁਰ ਵਿੱਚ 108 ਪਿੰਡ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਸੰਗਰੂਰ ਦੇ 107 ਪਿੰਡ, ਪਟਿਆਲਾ ਵਿੱਚ 133 ਪਿੰਡ, ਪਠਾਨਕੋਟ ਵਿੱਚ 88 ਪਿੰਡ ਅਤੇ ਮਾਨਸਾ ਵਿੱਚ 95 ਪਿੰਡ ਪ੍ਰਭਾਵਿਤ ਹੋਏ ਹਨ । ਉਨ੍ਹਾਂ ਅੱਗੇ ਦੱਸਿਆ ਕਿ ਬਰਨਾਲਾ ਵਿੱਚ (121), ਤਰਨ ਤਾਰਨ (70), ਰੂਪਨਗਰ (66), ਮੋਗਾ (52), ਫਰੀਦਕੋਟ (15), ਬਠਿੰਡਾ (21), ਐਸ. ਏ. ਐਸ. ਨਗਰ (15), ਐਸ.ਬੀ.ਐਸ. ਨਗਰ (28), ਮਾਲੇਰਕੋਟਲਾ (12) ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ (23) ਪ੍ਰਭਾਵਿਤ ਹੋਏ ਹਨ ।

ਸੂਬੇ ਭਰ ਵਿੱਚ ਪ੍ਰਭਾਵਿਤ ਆਬਾਦੀ 3,88,092 ਤੱਕ ਪਹੁੰਚ ਗਈ ਹੈ

ਮਾਲ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ ਪ੍ਰਭਾਵਿਤ ਆਬਾਦੀ 3,88,092 ਤੱਕ ਪਹੁੰਚ ਗਈ ਹੈ । ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਗੁਰਦਾਸਪੁਰ ਵਿੱਚ 1,45,000 ਵਿਅਕਤੀ ਪ੍ਰਭਾਵਿਤ ਹੋਏ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 1,36,105, ਫਿਰੋਜ਼ਪੁਰ ਵਿੱਚ 38,614, ਫਾਜ਼ਿਲਕਾ ਵਿੱਚ 25,037, ਐਸ.ਏ.ਐਸ. ਨਗਰ ਵਿੱਚ 14,000, ਪਠਾਨਕੋਟ ਵਿੱਚ 15,503, ਕਪੂਰਥਲਾ ਵਿੱਚ 5728, ਹੁਸ਼ਿਆਰਪੁਰ ਵਿੱਚ 2785, ਜਲੰਧਰ ਵਿੱਚ 1970, ਬਰਨਾਲਾ ਵਿੱਚ 1451 ਵਿਅਕਤੀ, ਮੋਗਾ ਵਿੱਚ 800, ਰੂਪਨਗਰ ਵਿੱਚ 778, ਮਾਨਸਾ ਵਿੱਚ 178, ਸੰਗਰੂਰ ਵਿੱਚ 83 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ 60 ਵਿਅਕਤੀ ਪ੍ਰਭਾਵਿਤ ਹੋਏ ਹਨ ।

ਮੌਜੂਦਾ ਸਮੇਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਨ. ਡੀ. ਆਰ. ਐਫ. ਦੀਆਂ 18 ਟੀਮਾਂ

ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਨ. ਡੀ. ਆਰ. ਐਫ. ਦੀਆਂ 18 ਟੀਮਾਂ, ਐਸ. ਡੀ. ਆਰ. ਐਫ. ਦੀਆਂ 2 ਟੀਮਾਂ, ਫੌਜ ਦੇ 21 ਕਾਲਮ, 2 ਸੈਕਸ਼ਨ ਅਤੇ 1 ਇੰਜੀਨੀਅਰ ਟਾਸਕ ਫੋਰਸ ਤਾਇਨਾਤ ਹੈ। ਭਾਰਤੀ ਹਵਾਈ ਸੈਨਾ ਅਤੇ ਫੌਜ ਦੇ ਲਗਭਗ 30 ਹੈਲੀਕਾਪਟਰ ਬਚਾਅ ਕਾਰਜਾਂ ਵਿੱਚ ਸਹਾਇਤਾ ਕਰ ਰਹੇ ਹਨ। ਬੀ. ਐਸ. ਐਫ. ਯੂਨਿਟਾਂ ਫਿਰੋਜ਼ਪੁਰ ਖੇਤਰ ਵਿੱਚ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਮੌਜੂਦਾ ਰਾਹਤ ਕਾਰਜਾਂ ਵਿੱਚ 178 ਕਿਸ਼ਤੀਆਂ ਸ਼ਾਮਲ ਹਨ ।

Read More :  ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਰਾਹਤ ਕਾਰਜਾਂ ਵਿੱਚ ਜੁੱਟੀ

0
Barinder Goyal

ਚੰਡੀਗੜ੍ਹ, 9 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ । ਕੈਬਨਿਟ ਮੰਤਰੀ, ਐਮ. ਐਲ. ਏਜ਼. ਅਤੇ ਪੂਰਾ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ । ਇਸ ਸੰਕਟ ਦੀ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਵੱਲੋਂ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ ।

ਹਰਜੋਤ ਸਿੰਘ ਬੈਂਸ ਨੇ ਗਿਰਦਾਵਰੀ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਬੁਨਿਆਦੀ ਢਾਂਚਾ ਬਹਾਲ ਕਰਨ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਬੇਲਿਆਂ ਦੇ ਦਰਜਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਡਾਢਾ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪਸ਼ੂਆਂ ਲਈ ਚਾਰੇ ਦੀ ਵੰਡ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਗਿਰਦਾਵਰੀ ਤੁਰੰਤ ਪੂਰੀ ਕਰਨ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਸੜਕਾਂ ਦੀ ਮੁਰੰਮਤ ਅਤੇ ਜਲ-ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।

ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਅਗਾਊਂ ਪ੍ਰਬੰਧਾਂ ਦੀ ਕੀਤੀ ਅਗਵਾਈ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਮਹਿਸੂਸ ਨਾ ਹੋਵੇ । ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਸਕੇ ।

ਤਰੁਣਪ੍ਰੀਤ ਸੌਂਦ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਇੱਕ ਹੋਰ ਟਰੱਕ ਭੇਜਿਆ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਲੁਧਿਆਣਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪਾਣੀ ਨਾਲ ਫੈਲਣ ਵਾਲੀਆਂ ਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਵ ਲਈ ਸਰਗਰਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਹੜ੍ਹ ਦਾ ਪਾਣੀ ਹਟੇਗਾ, ਸਿਹਤ ਟੀਮਾਂ ਪਿੰਡ-ਪਿੰਡ ਘਰ-ਘਰ ਸਰਵੇ ਕਰਨਗੀਆਂ। ਪਾਣੀ ਦੇ ਸਰੋਤਾਂ ਦੀ ਕਲੋਰੀਨੇਸ਼ਨ, ਇਲਾਕਿਆਂ ਵਿੱਚ ਫੋਗਿੰਗ ਅਤੇ ਸਕੂਲਾਂ ਵਿੱਚ ਆਰ. ਓ. ਸਿਸਟਮ ਲਗਾ ਕੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਬਿਮਾਰੀ ਦਾ ਖਤਰਾ ਨਾ ਰਹੇ।

ਬਰਿੰਦਰ ਕੁਮਾਰ ਗੋਇਲ ਵੱਲੋਂ ਘੱਗਰ ਨੇੜਲੇ ਇਲਾਕਿਆਂ ਚ ਪੂਰਾ ਦਿਨ ਰਾਹਤ ਤੇ ਬਚਾਅ ਕਾਰਜਾਂ ਦਾ ਨਿੱਜੀ ਤੌਰ ਉੱਤੇ ਕੀਤਾ ਨਿਰੀਖਣ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਮੰਡੀ ਗੋਬਿਦਗੜ੍ਹ ਤੋਂ ਰਾਹਤ ਸਮੱਗਰੀ ਨਾਲ ਭਰਿਆ ਇੱਕ ਹੋਰ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੇਜਿਆ ਹੈ । ਇਸ ਤੋਂ ਪਹਿਲਾਂ ਉਹ ਤਿੰਨ ਟਰੱਕ ਖੰਨਾ ਤੋਂ ਫਾਜ਼ਿਲਕਾ ਵਿਖੇ ਭੇਜ ਚੁੱਕੇ ਹਨ । ਮੰਡੀ ਗੋਬਿਦਗੜ੍ਹ ਵਿਖੇ ਐੱਚ ਐੱਫ ਸੁਪਰ ਮਿਲਕ ਪਲਾਂਟ ਤੋਂ ਭੇਜੇ ਰਾਹਤ ਸਮੱਗਰੀ ਦੇ ਟਰੱਕ ਵਿੱਚ ਸੋਲਰ ਲਾਈਟਾਂ ਅਤੇ ਤਰਪਾਲਾਂ ਆਦਿ ਸ਼ਾਮਲ ਹਨ । ਇਸ ਮਦਦ ਲਈ ਉਨ੍ਹਾਂ ਮਿਲਕ ਪਲਾਂਟ ਦੇ ਮਾਲਕ ਵਿਨੋਦ ਕੁਮਾਰ ਦੱਤ ਦਾ ਵਿਸ਼ੇਸ਼ ਧੰਨਵਾਦ ਕੀਤਾ ।

10 ਸਤੰਬਰ ਤੱਕ ਘੱਗਰ ਦਰਿਆ ਵਿੱਚ 4-5 ਇੰਚ ਪਾਣੀ ਘਟ ਜਾਵੇਗਾ

ਉਧਰ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਹਲਕਾ ਲਹਿਰਾਗਾਗਾ ਵਿਚੋਂ ਲੰਘਦੇ ਘੱਗਰ ਨੇੜਲੇ ਇਲਾਕਿਆਂ ਦਾ ਦੌਰਾ ਕਰਕੇ ਪੂਰਾ ਦਿਨ ਰਾਹਤ ਅਤੇ ਬਚਾਅ ਕਾਰਜਾਂ ਦਾ ਨਿਰੀਖਣ ਕਰਦੇ ਰਹੇ । ਉਨ੍ਹਾਂ ਦੱਸਿਆ ਕਿ 10 ਸਤੰਬਰ ਤੱਕ ਘੱਗਰ ਦਰਿਆ ਵਿੱਚ 4-5 ਇੰਚ ਪਾਣੀ ਘਟ ਜਾਵੇਗਾ । ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਘੱਗਰ ਦਰਿਆ ਵਿੱਚ 750.5 ਫੁੱਟ (14425 ਕਿਊਸਿਕ) ਪਾਣੀ ਚੱਲ ਰਿਹਾ ਹੈ । ਵਿਭਾਗ ਵੱਲੋਂ ਲਗਾਏ ਗਏ ਅਨੁਮਾਨ ਅਨੁਸਾਰ ਕੱਲ੍ਹ ਤੱਕ 4-5 ਇੰਚ ਪਾਣੀ ਘਟਣਾ ਚਾਹੀਦਾ ਹੈ ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ 18 ਕਿਲੋਮੀਟਰ ਵਿੱਚ ਪੈਂਦੇ ਘੱਗਰ ਖੇਤਰ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ

ਉਨ੍ਹਾਂ ਕਿਹਾ ਕਿ ਜੇ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਅਗਲੇ 4-5 ਦਿਨਾਂ ਵਿੱਚ ਘੱਗਰ ਦਰਿਆ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਆ ਜਾਵੇਗਾ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ 18 ਕਿਲੋਮੀਟਰ ਵਿੱਚ ਪੈਂਦੇ ਘੱਗਰ ਖੇਤਰ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ । ਵਿਭਾਗ ਦੇ ਬੇਲਦਾਰ ਤੋਂ ਲੈ ਕੇ ਨਿਗਰਾਨ ਇੰਜੀਨੀਅਰ ਤੱਕ ਦੇ ਅਧਿਕਾਰੀ ਬੰਨ੍ਹ ਉੱਤੇ ਲਗਾਤਾਰ ਡਿਊਟੀ ਉੱਤੇ ਤਾਇਨਾਤ ਹਨ ।

ਪਿੰਡ ਦੇ ਬਹੁਤ ਸਾਰੇ ਪਰਿਵਾਰ ਆਪਣਾ ਘਰ, ਪਸ਼ੂ ਪਾਲਣ ਅਤੇ ਰੋਜ਼ਾਨਾ ਵਰਤੋਂ ਵਾਲਾ ਸਮਾਨ ਹੜ੍ਹਾਂ ਦੀ ਭੇਂਟ ਚੜ੍ਹਾ ਬੈਠੇ ਹਨ

ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਅਨਾਜ ਮੰਡੀ ਤੋਂ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ । ਉਨ੍ਹਾਂ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਾਂ ਵਿੱਚ ਹੜ੍ਹਾ ਕਾਰਨ ਲੋਕਾਂ ਦੀ ਰੋਜ਼ਮਰ੍ਹਾ ਦੀ ਜਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ । ਪਿੰਡ ਦੇ ਬਹੁਤ ਸਾਰੇ ਪਰਿਵਾਰ ਆਪਣਾ ਘਰ, ਪਸ਼ੂ ਪਾਲਣ ਅਤੇ ਰੋਜ਼ਾਨਾ ਵਰਤੋਂ ਵਾਲਾ ਸਮਾਨ ਹੜ੍ਹਾਂ ਦੀ ਭੇਂਟ ਚੜ੍ਹਾ ਬੈਠੇ ਹਨ ।

ਇਸ ਸੰਕਟ ਦੀ ਘੜੀ ਵਿੱਚ ਉਹਨਾਂ ਦੀ ਸਹਾਇਤਾ ਲਈ ਹੋਰਾਂ ਦੇ ਸਹਿਯੋਗ ਨਾਲ ਅੱਜ ਲਾਲੜੂ ਤੋ 2 ਟਰੱਕ ਭੇਜੇ ਗਏ ਹਨ

ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਹਨਾਂ ਦੀ ਸਹਾਇਤਾ ਲਈ ਹੋਰਾਂ ਦੇ ਸਹਿਯੋਗ ਨਾਲ ਅੱਜ ਲਾਲੜੂ ਤੋ 2 ਟਰੱਕ ਭੇਜੇ ਗਏ ਹਨ, ਜਿਨ੍ਹਾਂ ਵਿੱਚ ਇੱਕ ਟਰੱਕ ਪਸ਼ੂਆਂ ਲਈ ਫੀਡ ਅਤੇ ਦੂਜਾ ਟਰੱਕ ਚੋਕਰ ਦਾ ਭੇਜਿਆ ਗਿਆ ਹੈ । ਵਿਧਾਇਕ ਨੇ ਕਿਹਾ ਕਿ ਹੜ੍ਹਾ ਨੇ ਸੂਬੇ ਦੇ ਕਈ ਇਲਾਕਿਆਂ ਵਿੱਚ ਵੱਡਾ ਨੁਕਸਾਨ ਕੀਤਾ ਹੈ । ਇਸ ਵੇਲੇ ਸਾਰੇ ਲੋਕਾਂ, ਸੰਸਥਾਵਾਂ ਅਤੇ ਸਰਕਾਰ ਨੂੰ ਇੱਕਠੇ ਮਿਲਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਹੜ੍ਹ ਪੀੜਤ ਲੋਕਾਂ ਨੂੰ ਜਲਦ ਤੋ ਜਲਦ ਮੁੜ ਸਧਾਰਨ ਜਿੰਦਗੀ ਵਿੱਚ ਵਾਪਿਸ ਲਿਆਂਦਾ ਜਾ ਸਕੇ ।

ਪਿੰਡ ਆਤੂ ਵਾਲਾ ਲਈ 5.63 ਲੱਖ ਰੁਪਏ ਦੀ ਕਿਸ਼ਤੀ ਮੁਹੱਈਆ ਕਰਵਾਈ

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਪਣੇ ਹਲਕੇ ਦੇ ਪਿੰਡ ਆਤੂ ਵਾਲਾ ਲਈ 5.63 ਲੱਖ ਰੁਪਏ ਦੀ ਕਿਸ਼ਤੀ ਮੁਹੱਈਆ ਕਰਵਾਈ । ਉਨ੍ਹਾਂ ਕਿਹਾ ਕਿ ਸਰਕਾਰ ਲੋੜਵੰਦ ਲੋਕਾਂ ਨੂੰ ਰਾਸ਼ਨ, ਅਤੇ ਪਸ਼ੂਆਂ ਲਈ ਕੈਟਲ ਫੀਡ ਮੁਹਈਆ ਕਰਵਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਅਹਿਮ ਫੈਸਲਿਆਂ ਜਿਵੇਂ ਕਿ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਮੁਹੱਈਆ ਕਰਵਾਉਣ ਅਤੇ ਜਿਸ ਦਾ ਖੇਤ ਉਸਦੀ ਰੇਤ ਬਾਰੇ ਵੀ ਚਾਨਣਾ ਪਾਇਆ ।

ਬੱਚਿਆਂ ਲਈ ਆਰਜੀ ਕਲਾਸਾਂ ਅਤੇ ਮੋਬਾਈਲ ਲਾਇਬਰੇਰੀ ਵੀ ਸ਼ੁਰੂ ਕੀਤੀ ਗਈ ਹੈ

ਇਸੇ ਕੜੀ ਵਿੱਚ ਫਾਜ਼ਿਲਕਾ ਵਿੱਚ ਸੀਨੀਅਰ ਆਈਏਐਸ ਅਫਸਰ ਕੰਵਲਪ੍ਰੀਤ ਬਰਾੜ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਪਿੰਡ ਮੌਜਮ, ਰਾਣਾ ਅਤੇ ਸਲੇਮ ਸ਼ਾਹ ਦੇ ਰਾਹਤ ਕੈਂਪਾਂ ਦਾ ਦੌਰਾ ਕਰਕੇ ਬੱਚਿਆਂ ਵਿੱਚ ਖੁਰਾਕ ਤੇ ਮਹਿਲਾਵਾਂ ਵਿੱਚ ਹਾਈਜੀਨ ਸਮਾਨ ਵੰਡਿਆ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਡੀਕਲ ਅਤੇ ਵੈਟਰਨਰੀ ਟੀਮਾਂ ਤਾਇਨਾਤ ਹਨ, ਜਾਨਵਰਾਂ ਲਈ ਚਾਰਾ ਉਪਲਬਧ ਹੈ । ਬੱਚਿਆਂ ਲਈ ਆਰਜੀ ਕਲਾਸਾਂ ਅਤੇ ਮੋਬਾਈਲ ਲਾਇਬਰੇਰੀ ਵੀ ਸ਼ੁਰੂ ਕੀਤੀ ਗਈ ਹੈ । ਇਸ ਵੇਲੇ 14 ਕੈਂਪਾਂ ਵਿੱਚ 2761 ਲੋਕ ਰਹਿ ਰਹੇ ਹਨ ਜਿਨ੍ਹਾਂ ਦੀ ਸੰਭਾਲ ਲਈ ਸੀਨੀਅਰ ਅਧਿਕਾਰੀ ਤਾਇਨਾਤ ਹਨ ।

Read More : ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਰਿਸ਼ਵਤ ਲੈਣ ਵਾਲਾ ਏ. ਐਸ. ਆਈ. ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0
Vigilance Bureau

ਚੰਡੀਗੜ੍ਹ, 9 ਸਤੰਬਰ 2025: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ ।

ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨ. ਆਰ. ਆਈ. ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ ।

ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ

ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ. ਐਸ. ਆਈ. (A. S. I.) ਨੇ ਸ਼ਿਕਾਇਤਕਰਤਾ ਦੇ ਐਨ. ਆਰ. ਆਈ. ਦੋਸਤ ਦੀ ਪੁਲਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ । ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏ. ਟੀ. ਐਮ. ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ । ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿੱਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ, ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨ-ਲਾਈਨ ਸ਼ਿਕਾਇਤ ਦਰਜ ਕਰਾ ਦਿੱਤੀ ।

ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ । ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ । ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।

Read More : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਗ੍ਰਿਫਤਾਰ

ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਕਾਨਫਰੰਸ ਆਯੋਜਿਤ

0
PEDA

ਚੰਡੀਗੜ੍ਹ, 9 ਸਤੰਬਰ 2025 : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ. ਐਸ. ਐਮ. ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ (‘Investment market for energy efficiency’) ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ, ਐਮ. ਐਸ. ਐਮ. ਈਜ਼ ਅਤੇ ਉਪਕਰਣ ਨਿਰਮਾਤਾਵਾਂ ਸਮੇਤ ਮੁੱਖ ਭਾਈਵਾਲਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ ।

ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ” ਵਿਸ਼ੇ ‘ਤੇ ਕਰਵਾਈ ਕਾਨਫਰੰਸ ਦੌਰਾਨ ਮੁੱਖ ਭਾਈਵਾਲਾਂ ਨੇ ਇਸ ਅਹਿਮ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਕੀਤੀ ਚਰਚਾ

ਕਿਸਾਨ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਡਾ (Peda) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸ੍ਰੀਮਤੀ ਨੀਲਿਮਾ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ. ਐਸ. ਐਮ. ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਆਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਉਨ੍ਹਾਂ ਨੇ ਉਦਯੋਗਾਂ ਅਤੇ ਐਮ. ਐਸ. ਐਮ. ਈਜ਼ (M. S. M. Ez) ਵਿੱਚ ਨਿਵੇਸ਼ ਦੀਆਂ ਸੰਭਾਵਨਾ ‘ਤੇ ਵੀ ਧਿਆਨ ਕੇਂਦਰਿਤ ਕੀਤਾ ਜਿਸ ਨਾਲ ਸੂਬਾ ਪੱਧਰ ‘ਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਸਕਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਉਦਯੋਗ, ਆਵਾਜਾਈ, ਇਮਾਰਤਾਂ ਅਤੇ ਖੇਤੀਬਾੜੀ ਖੇਤਰ ਦੀ ਗਤੀਸ਼ੀਲਤਾ ‘ਤੇ ਜ਼ੋਰ ਦਿੱਤਾ ਜੋ ਨਵੇਂ ਮੌਕੇ ਸਿਰਜ ਰਹੇ ਹਨ । ਉਨ੍ਹਾਂ ਨੇ ਉਦਯੋਗਾਂ ਅਤੇ ਐਮ. ਐਸ. ਐਮ. ਈਜ਼ ਵਿੱਚ ਊਰਜਾ ਕੁਸ਼ਲ ਪ੍ਰਾਜੈਕਟ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਸੰਚਾਰ ਅਤੇ ਗਿਆਨ ਦੇ ਪਾੜੇ ਨੂੰ ਪੂਰਨ ਦੀ ਲੋੜ ਬਾਰੇ ਚਾਨਣਾ ਪਾਇਆ ।

ਉਦਯੋਗਾਂ ਅਤੇ ਐਮ. ਐਸ. ਐਮ. ਈਜ਼ ਦੇ ਭਾਈਵਾਲਾਂ ਵੱਲੋਂ ਵਿਆਪਕ ਪੱਧਰ ‘ਤੇ ਅਪਣਾਏ ਜਾਣ ਲਈ ਸਫਲ ਊਰਜਾ ਕੁਸ਼ਲ ਪ੍ਰੋਜੈਕਟ ਵੀ ਪੇਸ਼ ਕੀਤੇ ਗਏ

ਆਰਥਿਕ ਵਿਕਾਸ ਅਤੇ ਵਿੱਤੀ ਸਹਾਇਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਰਾਜ-ਵਿਆਪੀ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਵਿੱਚ ਉਦਯੋਗਾਂ ਅਤੇ ਐਮ. ਐਸ. ਐਮ. ਈਜ਼ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Minister Aman Arora) ਦੀ ਅਗਵਾਈ ਹੇਠ, ਸੂਬੇ ਵੱਲੋਂ ਸਾਫ਼ ਸੁਥਰੀ ਊਰਜਾ ਸਬੰਧੀ ਹੱਲਾਂ ‘ਤੇ ਧਿਆਨ ਕੇਂਦ੍ਰਤ ਕਰਕੇ ਊਰਜਾ ਤਬਦੀਲੀ ਵਿੱਚ ਦੇਸ਼ ਦੀ ਅਗਵਾਈ ਕੀਤੀ ਜਾ ਰਹੀ ਹੈ ਅਤੇ ਇਸ ਕਾਨਫਰੰਸ ਦਾ ਉਦੇਸ਼ ਊਰਜਾ ਕੁਸ਼ਲਤਾ ਨੂੰ ਹੋਰ ਬਾਜ਼ਾਰ ਅਨੁਕੂਲ ਬਣਾਉਣਾ ਹੈ । ਕਾਨਫਰੰਸ ਦੌਰਾਨ ਉਦਯੋਗਾਂ ਅਤੇ ਐਮ. ਐਸ. ਐਮ. ਈਜ਼ ਦੇ ਭਾਈਵਾਲਾਂ ਵੱਲੋਂ ਵਿਆਪਕ ਪੱਧਰ ‘ਤੇ ਅਪਣਾਏ ਜਾਣ ਲਈ ਸਫਲ ਊਰਜਾ ਕੁਸ਼ਲ ਪ੍ਰੋਜੈਕਟ ਵੀ ਪੇਸ਼ ਕੀਤੇ ਗਏ ।

ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੀਐਂਸੀ (ਬੀ. ਈ. ਈ.) ਦੇ ਡਾਇਰੈਕਟਰ ਸ਼ਿਆਮ ਸੁੰਦਰ ਨੇ ਊਰਜਾ ਕੁਸ਼ਲਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ

ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ (Ministry of Power, Government of India) ਦੇ ਬਿਊਰੋ ਆਫ਼ ਐਨਰਜੀ ਐਫੀਸ਼ੀਐਂਸੀ (ਬੀ. ਈ. ਈ.) ਦੇ ਡਾਇਰੈਕਟਰ ਸ਼ਿਆਮ ਸੁੰਦਰ ਨੇ ਊਰਜਾ ਕੁਸ਼ਲਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਬੀ. ਈ. ਈ. ਵੱਲੋਂ ਉਦਯੋਗਾਂ ਲਈ ਪੇਸ਼ ਕੀਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਏ. ਡੀ. ਈ. ਈ. ਟੀ. ਆਈ. ਈ. (ਉਦਯੋਗਾਂ ਅਤੇ ਸੰਸਥਾਵਾਂ ਵਿੱਚ ਊਰਜਾ ਕੁਸ਼ਲ ਤਕਨਾਲੋਜੀਆਂ ਲਾਗੂ ਕਰਨ ਸਬੰਧੀ ਸਹਾਇਤਾ) ਯੋਜਨਾ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ । ਇਸ ਕਾਨਫਰੰਸ ਵਿੱਚ ਪੇਡਾ ਦੇ ਸੀਨੀਅਰ ਅਧਿਕਾਰੀ ਅਤੇ ਉਦਯੋਗਾਂ, ਐਮ. ਐਸ. ਐਮ. ਈਜ਼, ਵਿੱਤੀ ਸੰਸਥਾਵਾਂ/ਬੈਂਕਾਂ, ਐਸ. ਆਈ. ਡੀ. ਬੀ. ਆਈ., ਯੂਨੀਅਨ ਬੈਂਕ ਆਫ਼ ਇੰਡੀਆ, ਯੂਕੋ ਬੈਂਕ, ਆਈ. ਸੀ. ਆਈ. ਸੀ. ਆਈ. ਬੈਂਕ, ਐਚ. ਡੀ. ਐਫ. ਸੀ. ਬੈਂਕ, ਉਪਕਰਣ ਨਿਰਮਾਤਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਸਨ ।

Read More : ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ

0
Doctor Ravjot Singh

ਚੰਡੀਗੜ੍ਹ, 9 ਸਤੰਬਰ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ. ਏ. ਐਸ. ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ ।

ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ : ਡਾ. ਰਵਜੋਤ ਸਿੰਘ

ਇੱਥੇ “ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ ‘ਤੇ ਪੰਜਾਬ ਕਨਕਲੇਵ” (“Punjab Conclave on E-Mobility and Sustainable Public Transportation”) ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ ।

ਸਭ ਤੋਂ ਪਹਿਲਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਸ਼ੁਰੂ ਹੋਵੇਗੀ ਸੇਵਾ

ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾ ਰਹੀ ਅਤੇ ਮਾਰਚ 2024 ਤੋਂ ਹੁਣ ਤੱਕ ਅੰਮ੍ਰਿਤਸਰ ਵਿੱਚ ਈ-ਆਟੋ ਫਲੀਟ ‘ਚ 200 ਔਰਤਾਂ ਸ਼ਾਮਲ ਹੋਈਆਂ ਹਨ ।

ਅੰਮ੍ਰਿਤਸਰ ਵਿੱਚ ਮਾਰਚ 2024 ਤੋਂ ਹੁਣ ਤੱਕ 200 ਔਰਤਾਂ ਈ-ਆਟੋ ਫਲੀਟ ਵਿੱਚ ਸ਼ਾਮਲ ਹੋਈਆਂ

ਇਹ ਸੰਮੇਲਨ, ਜੋ ਵਿਸ਼ਵ ਈਵੀ ਦਿਵਸ (World EV Day) ‘ਤੇ ਸੀ. ਈ. ਈ. ਡਬਲਿਊ. ਦੁਆਰਾ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ, ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇਲੈਕਟ੍ਰਿਕ ਆਟੋ (ਈ-ਆਟੋ) ਅਪਨਾਉਣ ਵੱਲ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ ਹੈ । ਇਸ ਸੰਮੇਲਨ ਨੇ ਸਾਫ਼ ਸੁਥਰੀ ਤੇ ਟਿਕਾਊ ਆਵਾਜਾਈ ਦੇ ਵਿਸ਼ੇ ‘ਤੇ ਵਿਚਾਰਚਰਚਾ ਲਈ ਅੰਮ੍ਰਿਤਸਰ ਦੇ ਨੀਤੀ ਘਾੜਿਆਂ, ਸ਼ਹਿਰ ਦੇ ਮੋਹਰੀ ਆਗੂਆਂ, ਮਾਹਿਰਾਂ ਅਤੇ ਈ-ਆਟੋ ਡਰਾਈਵਰਾਂ ਨੂੰ ਇੱਕ ਮੰਚ ‘ਤੇ ਲਿਆਂਦਾ ।

ਪੰਜਾਬ ਦੇ ਖੁਸ਼ਹਾਲ ਅਤੇ ਟਿਕਾਊ ਭਵਿੱਖ ਦੀ ਸਿਰਜਣਾ ਲਈ ਸਾਰੇ ਨਾਗਰਿਕਾਂ ਦਾ ਇੱਕ ਸਾਂਝਾ ਦ੍ਰਿਸ਼ਟੀਕੋਣ ਹੈ

ਆਪਣੇ ਉਦਘਾਟਨੀ ਭਾਸ਼ਣ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਖੁਸ਼ਹਾਲ ਅਤੇ ਟਿਕਾਊ ਭਵਿੱਖ ਦੀ ਸਿਰਜਣਾ ਲਈ ਸਾਰੇ ਨਾਗਰਿਕਾਂ ਦਾ ਇੱਕ ਸਾਂਝਾ ਦ੍ਰਿਸ਼ਟੀਕੋਣ ਹੈ । ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਵਿੱਚ 1,200 ਡੀਜ਼ਲ ਆਟੋਜ਼ ਨੂੰ ਇਲੈਕਟ੍ਰਿਕ ਆਟੋ ‘ਚ ਬਦਲਣਾ ਵਧੇਰੇ ਪ੍ਰੇਰਨਾਦਾਇਕ ਸਫ਼ਰ ਰਿਹਾ ਹੈ, ਜੋ ਇੱਕ ਠੋਸ ਨੀਤੀ ਅਤੇ ਸਮੂਹਿਕ ਯਤਨਾਂ ਕਰਕੇ ਸੰਭਵ ਹੋਇਆ ।

ਇਸ ਸਫ਼ਲਤਾ ਦੇ ਆਧਾਰ ‘ਤੇ ਅਸੀਂ ਹੁਣ ਇਲੈਕਟ੍ਰਿਕ ਬੱਸਾਂ ਸ਼ੁਰੂ ਕਰ ਰਹੇ ਹਾਂ

ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦੇ ਆਧਾਰ ‘ਤੇ ਅਸੀਂ ਹੁਣ ਇਲੈਕਟ੍ਰਿਕ ਬੱਸਾਂ (Electric buses) ਸ਼ੁਰੂ ਕਰ ਰਹੇ ਹਾਂ, ਜੋ ਸਭ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐਸ. ਏ. ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਸ਼ਹਿਰਾਂ ‘ਚ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਪੀ. ਐਮ. ਆਈ. ਡੀ. ਸੀ. ਦੁਆਰਾ ਸਰਕਾਰ ਨਾਲ ਨੇੜਿਓਂ ਤਾਲਮੇਲ ਰਾਹੀਂ ਸਾਵਧਾਨੀ ਨਾਲ ਰੂਟ ਰੈਸ਼ਨਲਾਈਜ਼ੇਸ਼ਨ, ਚਾਰਜਿੰਗ ਢਾਂਚੇ ਅਤੇ ਆਧੁਨਿਕੀਕਰਨ ਬਾਰੇ ਯੋਜਨਾ ਬਣਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਜਦੋਂ ਅਸੀਂ ਪੂਰੇ ਜਨੂੰਨ ਅਤੇ ਵਚਨਬੱਧਤਾ ਨਾਲ ਕੰਮ ਕਰਾਂਗੇ, ਸਾਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ ।

Read More : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੜਕਸਾਰ ਪਟਿਆਲਾ ਪੁੱਜੇ

ਮੰਤਰੀ ਵੱਲੋਂ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼

0
Minister directs PESCO

ਚੰਡੀਗੜ੍ਹ, 9 ਸਤੰਬਰ 2025 :  ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ (Minister Mohinder Bhagat) ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ ।

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ : ਮੋਹਿੰਦਰ ਭਗਤ

ਭਗਤ ਨੇ ਕਿਹਾ ਕਿ ਇਸ ਨਵੀਂ ਭਰਤੀ ਵਿੱਚ ਸਾਬਕਾ ਸੈਨਿਕਾਂ ਅਤੇ ਗੈਰ-ਸਾਬਕਾ ਸੈਨਿਕਾਂ ਦੋਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਅਸਾਮੀਆਂ ਪੁਰਸ਼ਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਲਈ ਵੀ ਖੁੱਲ੍ਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਫੈਸਲਾ ਨਾ ਸਿਰਫ਼ ਸਾਡੀਆਂ ਜੇਲ੍ਹਾਂ ਲਈ ਹੋਰ ਸੁਰੱਖਿਆ ਗਾਰਡ ਪ੍ਰਦਾਨ ਕਰੇਗਾ ਬਲਕਿ ਸਾਬਕਾ ਸੈਨਿਕਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ ।

ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ

ਮੀਟਿੰਗ ਦੌਰਾਨ ਪੈਸਕੋ ਦੇ ਮੈਨੇਜਿੰਗ ਡਾਇਰੈਕਟਰ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ ਮਨਜ਼ੂਰਸ਼ੁਦਾ ਗਿਣਤੀ ਵਿੱਚੋਂ 900 ਸੁਰੱਖਿਆ ਗਾਰਡ ਪਹਿਲਾਂ ਹੀ ਭਰਤੀ ਕੀਤੇ ਜਾ ਚੁੱਕੇ ਹਨ । ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਜੇਲ੍ਹਾਂ ਵਿੱਚ ਮਜ਼ਬੂਤ ​​ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਬਾਕੀ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ । ਭਗਤ ਨੇ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਕੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ ।

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ (Punjab Government) ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ । ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇਗੀ । ਭਗਤ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ।

Read More : ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ

ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਲਈ 11 ਨੁਕਾਤੀ ਪੈਕੇਜ ਦਾ ਕੀਤਾ ਐਲਾਨ

0
Prime Minister Modi

ਚੰਡੀਗੜ, 9 ਸਤੰਬਰ 2025 :  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਦੌਰਾ ਕੀਤਾ ਅਤੇ ਗੁਰਦਾਸਪੁਰ ਵਿੱਚ ਅਧਿਕਾਰੀਆਂ ਅਤੇ ਪੀੜਤਾਂ ਲੋਕਾਂ ਨਾਲ ਬੈਠਕ ਕਰ ਕੇ ਆਫ਼ਤ ਦਾ ਮੁਲਾਂਕਣ ਕੀਤਾ । ਭਾਰਤੀ ਜਨਤਾ ਪਾਰਟੀ ਪੰਜਾਬ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੱਲੋਂ ਪੰਜਾਬ ਲਈ 11 ਨੁਕਾਤੀ ਪੈਕੇਜ ਦੇ ਕਿਤੇ ਐਲਾਨ ਦਾ ਸਵਾਗਤ ਕੀਤਾ ।

ਪੰਜਾਬ ਨੂੰ ਪਹਿਲਾਂ ਤੋਂ ਦਿੱਤੇ 12 ਹਜ਼ਾਰ ਕਰੋੜ ਦੇ ਆਫਤ ਰਾਹਤ ਫੰਡ ਦੇ ਨਾਲ ਹੋਰ ਵਾਧੂ 1600 ਕਰੋੜ ਦਿੱਤੇ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Punjab BJP President Sunil Jakhar) ਅਤੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੋਵਾਂ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਆਫਤ ਦੇ ਮੌਕੇ ਪੰਜਾਬ ਨਾਲ ਖੜਨ ਅਤੇ ਪੀੜਿਤ ਲੋਕਾਂ ਨੂੰ ਮਦਦ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ । ਪ੍ਰਧਾਨ ਮੰਤਰੀ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਦੁੱਖ ਅਤੇ ਸਮੱਸਿਆ ਦੀ ਇਸ ਘੜੀ ਵਿੱਚ ਕੇਂਦਰ ਸਰਕਾਰ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ ।

ਪ੍ਰਧਾਨ ਮੰਤਰੀ ਨੇ ਪੰਜਾਬ ਲਈ ਜੋ ਐਲਾਨ ਕੀਤੇ ਉਨ੍ਹਾਂ ਵੇਰਵਾ ਇਸ ਤਰ੍ਹਾਂ ਹੈ:

-ਪੰਜਾਬ ਲਈ 1600 ਕਰੋੜ ਦੀ ਵਿੱਤੀ ਰਾਹਤ ਰਾਸ਼ੀ ਦਾ ਐਲਾਨ
-ਇਹ ਰਾਸ਼ੀ ਪਹਿਲਾਂ ਹੀ ਸੂਬਾ ਸਰਕਾਰ ਨੂੰ ਭੇਜੀ ਗਈ 12000 ਕਰੋੜ ਦੀ ਰਾਸ਼ੀ ਤੋਂ ਅਲੱਗ ਹੋਵੇਗੀ।

-ਸਟੇਟ ਡਿਜ਼ਾਸਟਰ ਰਿਲੀਫ਼ ਫੰਡ (ਐੱਸ. ਡੀ. ਆਰ. ਐੱਫ.) ਅਤੇ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਐਡਵਾਂਸ ਜਾਰੀ ਕੀਤੀ ਜਾਵੇਗੀ

-ਬਹੁ-ਧਾਰਾਵੀਂ ਯੋਜਨਾ ਰਾਹੀਂ ਪੀਐੱਮ ਅਵਾਸ ਯੋਜਨਾ ਤਹਿਤ ਘਰਾਂ ਦੀ ਮੁੜ ਉਸਾਰੀ, ਨੈਸ਼ਨਲ ਹਾਈਵੇਜ਼ ਨੂੰ ਠੀਕ ਕਰਨਾ, ਸਕੂਲਾਂ ਦੀ ਉਸਾਰੀ ਕਰਵਾਉਣਾਂ, ਪਸ਼ੂਆਂ ਤੇ ਮਵੇਸ਼ੀਆਂ ਲਈ ਮਿੰਨੀ ਕਿੱਟਾਂ ਦਾ ਪ੍ਰਬੰਧ ਕਰਨਾ ਅਤੇ ਪੀ. ਐੱਮ. ਐੱਨ. ਆਰ. ਐਫ਼. ਦੇ ਫੰਡ ਨਾਲ ਰਾਹਤ ਮੁਹੱਈਆ ਕਰਵਾਉਣਾ ਹੈ ।

– ਕਿਸਾਨ ਭਾਈਚਾਰੇ ਦੀ ਮਦਦ ਲਈ ਮਹੱਤਵਪੂਰਨ ਲੋੜ ਨੂੰ ਦੇਖਦੇ ਹੋਏ, ਉਨ੍ਹਾਂ ਕਿਸਾਨਾਂ ਨੂੰ ਵਾਧੂ ਸਹਾਇਤਾ ਦਿੱਤੀ ਜਾਵੇਗੀ,ਜਿਨ੍ਹਾਂ ਕੋਲ ਇਸ ਸਮੇਂ ਬਿਜਲੀ ਕੁਨੈਕਸ਼ਨਾਂ ਦੀ ਘਾਟ ਹੈ ।

-ਸੂਬਾ ਸਰਕਾਰ ਦੇ ਖਾਸ ਪ੍ਰਸਤਾਵ ਦੇ ਮੱਦੇਨਜ਼ਰ ਜੋ ਬੋਰ ਗਾਰ ਨਾਲ ਭਰ ਗਏ ਹਨ ਜਾਂ ਪਾਣੀ ਵਿੱਚ ਵਹਿ ਗਏ ਹਨ, ਉਨ੍ਹਾਂ ਲਈ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪ੍ਰੋਜੈਕਟ ਤਹਿਤ ਨਵੀਨੀਕਰਨ ਲਈ ਮਦਦ ਦਿੱਤੀ ਜਾਵੇਗੀ ।

-ਡੀਜ਼ਲ ‘ਤੇ ਚੱਲਣ ਵਾਲੇ ਬੋਰ ਪੰਪਾਂ, ਸੋਲਰ ਪੈਨਲਾਂ ਲਈ MNRE ਨਾਲ ਕਨਵਰਜੈਂਸ ਅਤੇ ਪਰ ਡਰੋਪ ਮੋਰ ਕਰੌਪ ਗਾਇਡਲਾਇਨਜ਼ ਤਹਿਤ ਮਾਈਕ੍ਰੋ ਸਿੰਚਾਈ ਲਈ ਸਹਾਇਤਾ ਦੀ ਸਹੂਲਤ ਦਿੱਤੀ ਜਾਵੇਗੀ ।

– ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਦੇ ਤਹਿਤ, ਪੇਂਡੂ ਖੇਤਰਾਂ ਵਿੱਚ ਘਰਾਂ ਦੇ ਪੁਨਰ ਨਿਰਮਾਣ ਲਈ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ “ਵਿਸ਼ੇਸ਼ ਪ੍ਰੋਜੈਕਟ” ਦੇ ਤਹਿਤ ਵਿੱਤੀ ਸਹਾਇਤਾ ਉਨ੍ਹਾਂ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦੇ ਘਰ ਹੜ੍ਹਾਂ ਕਾਰਨ ਨੁਕਸਾਨੇ ਗਏ ਹਨ ।

– ਪੰਜਾਬ ਵਿੱਚ ਹਾਲ ਹੀ ਵਿੱਚ ਹੜ੍ਹਾਂ ਵਿੱਚ ਨੁਕਸਾਨੇ ਗਏ ਸਰਕਾਰੀ ਸਕੂਲਾਂ ਨੂੰ ਸਮਗ੍ਰ ਸਿੱਖਿਆ ਅਭਿਆਨ ਦੇ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਸੂਬਾ ਸਰਕਾਰ ਨੂੰ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀ ਲੋੜੀਂਦੀ ਸਹਾਇਕ ਜਾਣਕਾਰੀ ਪ੍ਰਦਾਨ ਕਰਨ ਦੀ ਲੋੜ ਹੈ ।

– ਜਲ ਸੰਚਯ ਜਨ ਭਾਗੀਦਾਰੀ ਪ੍ਰੋਗਰਾਮ ਦੇ ਤਹਿਤ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਰੀਚਾਰਜ ਢਾਂਚਿਆਂ ਦਾ ਨਿਰਮਾਣ ਵਿਆਪਕ ਤੌਰ ‘ਤੇ ਕੀਤਾ ਜਾਵੇਗਾ। ਇਸ ਦਾ ਉਦੇਸ਼ ਨੁਕਸਾਨੇ ਗਏ ਰੀਚਾਰਜ ਢਾਂਚਿਆਂ ਦੀ ਮੁਰੰਮਤ ਕਰਨਾ ਅਤੇ ਵਾਧੂ ਪਾਣੀ ਦੀ ਸੰਭਾਲ ਦੇ ਢਾਂਚਿਆਂ ਦਾ ਨਿਰਮਾਣ ਕਰਨਾ ਹੋਵੇਗਾ ।

– ਪ੍ਰਧਾਨ ਮੰਤਰੀ ਨੇ ਹੜ੍ਹਾਂ ਦੀ ਆਫ਼ਤ ਦੌਰਾਨ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਵਾਰਸਾਂ ਨੂੰ ਪ੍ਰਤੀ ਵਿਅਕਤੀ 2 ਲੱਖ ਰੁਪਏ ਅਤੇ ਗੰਭੀਰ ਜਖ਼ਮੀਆ ਦੇ ਇਲ਼ਾਜ਼ ਲਈ 50,000 ਮੁਆਵਜਾ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ ।

– ਹੜਾਂ ਦੌਰਾਨ ਅਨਾਥ ਹੋਏ ਬੱਚਿਆਂ ਦੀ ਦੇਖ-ਭਾਲ ਲਈ ਪੀ. ਐੱਮ. ਚਾਇਲਡ ਕੇਅਰ ਸਕੀਮ ਤਹਿਤ ਸਹਾਇਤਾ ਕੀਤੀ ਜਾਵੇਗੀ ।

Read More : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦਿੱਤੀ ਵਧਾਈ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼

0
cartel busted in Faridkot

ਚੰਡੀਗੜ੍ਹ/ਫਰੀਦਕੋਟ, 9 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ (‘War on drugs’) ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਸ ਨੇ ਦੋ ਮੁੱਖ ਨਸ਼ਾ ਤਸਕਰਾਂ (Two major drug traffickers) ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ, ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਕਰਦੇ ਹਨ ਇਸ਼ਾਰਾ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ । ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਇਹ ਨਾਜਾਇਜ਼ ਖੇਪ ਪੁਲਿਸ ਥਾਣਾ ਸਦਰ ਫਰੀਦਕੋਟ ਦੇ ਅਧਿਕਾਰ ਖੇਤਰ ਅਧੀਨ ਪਿੰਡ ਝਰੀਵਾਲਾ ਤੋਂ ਬਰਾਮਦ ਕੀਤੀ ਗਈ ਹੈ । ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡਰੱਗ ਕਾਰਟਲ ਪੂਰੀ ਤਰ੍ਹਾਂ ਪਰਦਾਫ਼ਾਸ਼ ਕੀਤਾ ਜਾ ਸਕੇ ।

ਪਿੰਡ ਝਰੀਵਾਲਾ ਵਿੱਚ ਮੁਲਜ਼ਮ ਸੁਖਪ੍ਰੀਤ ਸਿੰਘ ਦੇ ਘਰ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ

ਸੀਨੀਅਰ ਪੁਲਿਸ ਸੁਪਰਡੈਂਟ (ਐਸ. ਐਸ. ਪੀ.) ਫਰੀਦਕੋਟ ਡਾ. ਪ੍ਰਗਿਆ ਜੈਨ (Dr. Pragya Jain) ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਮਿਲੀ ਪੁਖ਼ਤਾ ਇਤਲਾਹ `ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਐਸ. ਪੀ. (ਜਾਂਚ) ਸੰਦੀਪ ਕੁਮਾਰ ਅਤੇ ਡੀ. ਐਸ. ਪੀ. ਫਰੀਦਕੋਟ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਪੁਲਸ ਸਟੇਸ਼ਨ ਸਦਰ ਫਰੀਦਕੋਟ ਅਤੇ ਪੁਲਸ ਚੌਕੀ ਗੋਲੇਵਾਲਾ ਦੀਆਂ ਟੀਮਾਂ ਨੇ ਪਿੰਡ ਝਰੀਵਾਲਾ ਵਿੱਚ ਮੁਲਜ਼ਮ ਸੁਖਪ੍ਰੀਤ ਸਿੰਘ ਦੇ ਘਰ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਸਮੇਤ ਉਦੋਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ ।

ਜਾਂਚ ਵਿੱਚ ਪਾਇਆ ਗਿਆ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਵੱਲੋਂ ਡਰੋਨਾਂ ਰਾਹੀਂ ਹੈਰੋਇਨ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਪਹੁੰਚਾਈ ਜਾਂਦੀ ਸੀ

ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਪਾਕਿਸਤਾਨ-ਅਧਾਰਤ ਤਸਕਰ (Pakistan-based smugglers) ਵੱਲੋਂ ਡਰੋਨਾਂ ਰਾਹੀਂ ਹੈਰੋਇਨ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਪਹੁੰਚਾਈ ਜਾਂਦੀ ਸੀ , ਜਿਸ ਨੂੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਅੱਗੇ ਹੋਰ ਤਸਕਰਾਂ ਨੂੰ ਸਪਲਾਈ ਕੀਤਾ ਜਾਂਦਾ ਸੀ । ਐਸ. ਐਸ. ਪੀ. ਨੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਆਸ ਹੈ । ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21 ਅਤੇ 23 ਤਹਿਤ ਐਫ. ਆਈ. ਆਰ. ਨੰਬਰ 212 ਮਿਤੀ 08.09.2025 ਨੂੰ ਕੇਸ ਦਰਜ ਕੀਤਾ ਗਿਆ ਹੈ ।

Read More : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ