Home Blog Page 509

ਸੱਤਿਆ ਮਾਈਕਰੋ ਕੈਪੀਟਲ ਲਿਮਿਟਡ ਕੰਪਨੀ ਦਾ ਪਲੇਸਮੈਂਟ ਕੈਂਪ 10 ਸਤੰਬਰ ਨੂੰ

0
Placement camp

ਸੰਗਰੂਰ, 9 ਸਤੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ (District Employment and Business Bureau Sangrur) ਵੱਲੋਂ ਸੱਤਿਆ ਮਾਈਕਰੋ ਕੈਪੀਟਲ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ 10 ਸਤੰਬਰ ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ ।

ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸਿੰਪੀ ਸਿੰਗਲਾ (Simpi Singla) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਅਪ੍ਰੇਂਟਿਸ, ਈ. ਡੀ. ਓ. (ਕੇਵਲ ਲੜਕੇ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ । ਜਿਸ ਲਈ ਪ੍ਰਾਰਥੀ ਦੀ ਵਿਦਿਅਕ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ । ਇਸ ਤੋਂ ਇਲਾਵਾ ਉਮਰ 20 ਤੋਂ 32 ਸਾਲ ਹੋਣੀ ਚਾਹੀਦੀ ਹੈ ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।

Read More : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ

ਉਪ-ਰਾਸ਼ਟਰਪਤੀ ਦੀ ਚੋਣ ਲਈ ਮੋਦੀ ਨੇ ਪਹਿਲੀ ਵੋਟ ਪਾ ਕੀਤੀ ਵੋਟਿੰਗ ਦੀ ਸ਼ੁਰੂਆਤ

0
Voting

ਨਵੀਂ ਦਿੱਲੀ, 9 ਸਤੰਬਰ 2025 : ਭਾਰਤ ਦੇਸ਼ ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ (17th Vice President) ਦੇ ਤੌਰ ਤੇ ਨਿਯੁਕਤ ਹੋਣ ਵਾਲੇ ਦੋ ਉਮੀਦਵਾਰਾਂ ਦੀ ਚੋਣ ਲਈ ਅੱਜ ਸਵੇਰ ਤੋਂ ਸ਼ੁਰੂ ਹੋਈ ਵੋਟਿੰਗ ਦੀ ਸ਼ੁਰੂਆਤ (Voting begins) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖੁਦ ਵੋਟ ਪਾ ਕੇ ਕੀਤੀ । ਦੱਸਣਯੋਗ ਹੈ ਕਿ 16ਵੇਂ ਉਪ-਼ਰਾਸ਼ਟਰਪਤੀ ਜਗਦੀਪ ਧਨਖੜ ਨੇ ਤਬੀਅਤ ਦਾ ਹਵਾਲਾ ਦਿੰਦਿਆਂ ਅਸਤੀਫਾ ਦੇ ਦਿੱਤਾ ਸੀ ।

ਕੌਣ-ਕੌਣ ਪਹੁੰਚਿਆ ਵੋਟ ਪਾਉਣ

ਸ਼ੁਰੂਆਤੀ ਵੋਟਰਾਂ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਰਜੁਨ ਰਾਮ ਮੇਘਵਾਲ ਅਤੇ ਕਿਰਨ ਰਿਜਿਜੂ ਸ਼ਾਮਲ ਸਨ। ਰਾਜ ਸਭਾ ਦੇ ਡਿਪਟੀ ਚੇਅਰਪਰਸਨ ਹਰੀਵੰਸ਼, ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅਤੇ ‘ਸਪਾ’ ਨੇਤਾ ਰਾਮ ਗੋਪਾਲ ਯਾਦਵ ਵੀ ਆਪਣੀ ਵੋਟ ਪਾਉਣ ਲਈ ਪੁੱਜੇ ਹਨ । ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੰਸਦ ਭਵਨ ਵਿੱਚ ਆਪਣੀ ਵੋਟ ਪਾਉਣਗੇ। ਵੋਟਾਂ ਦੀ ਗਿਣਤੀ ਸ਼ਾਮ 6 ਵਜੇ ਸ਼ੁਰੂ ਹੋਵੇਗੀ ਅਤੇ ਨਤੀਜੇ ਦੇਰ ਸ਼ਾਮ ਐਲਾਨੇ ਜਾਣਗੇ । ਸੰਸਦ ਮੈਂਬਰ ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਉਣ ਲਈ ਪਾਰਟੀ ਵ੍ਹਿਪ ਵੱਲੋਂ ਪਾਬੰਦ ਨਹੀਂ ਹਨ । ਵੋਟਿੰਗ ਗੁਪਤ ਵੋਟ ਪ੍ਰਣਾਲੀ ਅਧੀਨ ਹੁੰਦੀ ਹੈ ।

Read More : ਭਾਰਤ ਦੇਸ਼ ਦੇ ਉਪ-ਰਾਸ਼ਟਰਪਤੀ ਦੀ ਚੋਣ ਲਈ ਅੱਜ ਹੋਵੇਗੀ ਵੋਟਿੰਗ

ਮੋਟਰਸਾਈਕਲ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

0
Case registered

ਪਟਿਆਲਾ, 9 ਸਤੰਬਰ 2025 : ਥਾਣਾ ਤ੍ਰਿਪੜੀ ਪਟਿਆਲਾ (Police Station Tripuri Patiala)  ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਅੰਮ੍ਰਿਤ ਸਿੰਘ ਪੁੱਤਰ ਫਕੀਰ ਚੰਦ ਵਾਸੀ ਵਿਕਾਸ ਨਗਰ ਨੇੜੇ ਚੀਮਾ ਚੋਂਕ ਥਾਣਾ ਤ੍ਰਿਪੜੀ ਨੇ ਦੱਸਿਆ ਕਿ 29 ਅਗਸਤ ਨੂੰ ਉਸਨੇ ਆਪਣਾ ਮੋਟਰਸਾਈਕਲ ਜੋ ਕਿ ਗਲੀ ਨੰ 3 ਦੀਪ ਨਗਰ ਪਟਿਆਲਾ ਵਿਖੇ ਖੜ੍ਹਾ ਕੀਤਾ ਸੀ ਤੇ ਜਦੋਂ ਕੁੱਝ ਸਮੇਂ ਬਾਅਦ ਆ ਕੇ ਦੇਖਿਆ ਤਾਂ ਮੋਟਰਸਾਈਕਲ ਗਾਇਬ ਸੀ, ਜਿਸਨੂੰ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ । ਪੁਲਸ ਨੇ ਅਣਪਛਾਤੇ ਵਿਅਕਤੀਆਂ (Unknown persons) ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਨੌਜ਼ਵਾਨਾਂ ਦੇ ਵਿਰੋਧ ਤੋਂ ਬਾਅਦ ਨੇਪਾਲ ਨੇ ਹਟਾਇਆ ਸੋਸ਼ਲ ਮੀਡੀਆ ਤੋਂ ਬੈਨ

0
youth protests

ਨੇਪਾਲ, 9 ਸਤੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਨੇਪਾਲ ਵਿਖੇ ਨੇਪਾਲੀ ਸਰਕਾਰ ਵਲੋਂ ਜੋ ਲੰਘੇ ਦਿਨੀਂ ਨੇੇਪਾਲ ਵਿਚ ਸੋਸ਼ਲ ਮੀਡੀਆ ਤੇ ਬੈੈਨ (Ban on social media) ਲਗਾਇਆ ਗਿਆ ਸੀ ਨੂੰ ਨੇਪਾਲ ਸਰਕਾਰ ਨੇ ਨੌਜਵਾਨਾਂ ਦੇ ਭਾਰੀ ਵਿਰੋਧ ਤੋ ਬਾਅਦ ਹਟਾ ਲਿਆ ਹੈ ।

ਸੰਚਾਰ ਮੰਤਰੀ ਪ੍ਰਿਥਵੀ ਗਰਗ ਨੇ ਕੀ ਆਖਿਆ

ਕੈਬਨਿਟ ਮੀਟਿੰਗ ਤੋਂ ਬਾਅਦ ਸੰਚਾਰ ਮੰਤਰੀ ਪ੍ਰਿਥਵੀ ਗੁਰੰਗ (Communications Minister Prithvi Gurung) ਨੇ ਕਿਹਾ ਕਿ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਦੀ ਗੱਲ ਮੰਨ ਲਈ ਹੈ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਨੇਪਾਲ ਸਰਕਾਰ ਨੇ ਵਟਸਐਪ ਸਮੇਤ 26 ਸੋਸ਼ਲ ਮੀਡੀਆ ਐਪਸ ’ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਨੇਪਾਲ ਦੇ ਨੌਜਵਾਨਾਂ ਵੱਲੋਂ ਵੱਡੀ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ।

ਪ੍ਰਦਰਸ਼ਨ ਦੀ ਅਗਵਾਈ ਜੈਨ ਜ਼ੀ ਯਾਨੀ 18 ਤੋਂ 28 ਸਾਲ ਦੇ ਨੌਜਵਾਨਾਂ ਵੱਲੋਂ ਗਈ ਸੀ ਕੀਤੀ

ਜ਼ਿਕਰਯੋਗ ਹੈ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ (Nepal Prime Minister K.P. Sharma Oli) ਨੇ ਕੱਲ੍ਹ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ । ਇਸ ਪ੍ਰਦਰਸ਼ਨ ਦੀ ਅਗਵਾਈ ਜੈਨ ਜ਼ੀ ਯਾਨੀ 18 ਤੋਂ 28 ਸਾਲ ਦੇ ਨੌਜਵਾਨਾਂ ਵੱਲੋਂ ਕੀਤੀ ਗਈ ਸੀ । ਕੱਲ੍ਹ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 20 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 300 ਜ਼ਿਆਦਾ ਵਿਅਕਤੀ ਜ਼ਖਮੀ ਹੋ ਗਏ ਸਨ ।

Read More : ਬੰਗਲਾਦੇਸ਼ ‘ਚ ਹਿੰ.ਸਾ ਜਾਰੀ, ਸ਼ੇਖ ਹਸੀਨਾ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ 

ਮੋਗਾ ਸੀਵਰੇਜ ਟ੍ਰੀਟਮੈਂਟ ਪਲਾਂਟ `ਚੋਂ ਕਲੋਰੀਨ ਗੈਸ ਲੀਕ ਨਾਲ ਇਕ ਦੀ ਸਿਹਤ ਵਿਗੜੀ

0
Moga Gass leak

ਮੋਗਾ, 9 ਸਤੰਬਰ 2025 : ਪੰਜਾਬ ਦੇ ਸ਼ਹਿਰ ਮੋਗਾ ਦੇ ਬੁਕਣ ਵਾਲਾ ਰੋਡ `ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ (Sewage Treatment Plant) ਤੋਂ ਕਲੋਰੀਨ ਗੈਸ ਲੀਕ (Chlorine gas leak) ਹੋਣ ਦੇ ਚਲਦਿਆਂ ਇਕ ਫਾਇਰ ਬ੍ਰਿਗੇਡ (Fire brigade) ਕਰਮਚਾਰੀ ਦੀ ਸਿਹਤ ਵਿਗੜਣ ਦਾ ਸਮਾਚਾਰ ਹੈ, ਜਿਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ।

ਗੈਸ ਦੇ ਲੀਕ ਹੁੰਦਿਆਂ ਹੀ ਚੁਫੇੇਰੇਓਂ ਫੈਲ ਗਈ ਬਦਬੂ

ਮੋਗਾ ਵਿਖੇ ਲੀਕ ਹੋਈ ਗੈਸ ਕਾਰਨ ਚੁਫੇਬਰੇਓਂ ਬਦਬੂ ਹੀ ਬਦਬੂ ਫੈਲਣ ਲੱਗੀ ਤਾਂ ਮੋਗਾ ਨਗਰ ਨਿਗਮ ਤੋਂ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਾਈਆਂ । ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਅਤੇ ਸਾਰੇ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ `ਤੇ ਪਹੁੰਚ ਗਏ ਅਤੇ ਲੀਕ ਹੋਣ ਵਾਲੀ ਗੈਸ `ਤੇ ਕਾਬੂ ਪਾਇਆ ਗਿਆ ।

Read more : ਗੈਸ ਲੀਕ ਹੋਣ ਤੇ ਫਟੇ ਸਿਲੰਡਰ ਕਾਰਨ ਜੌੜਾ ਬੁਰੀ ਤਰ੍ਹਾਂ ਝੁਲਸਿਆ

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ

0
Takht Sri Patna Sahib

ਬਿਹਾਰ, 9 ਸਤੰਬਰ 2025 : ਭਾਰਤ ਦੇਸ਼ ਦੇ ਸੂਬੇ ਬਿਹਾਰ ਵਿਖੇ ਬਣੇ ਸਿੱਖਾਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ (Takht Sri Patna Sahib) ਨੂੰ ਆਰ. ਡੀ. ਐਕਸ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ । ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ’ਚ ਹੜਕੰਪ ਮਚ ਗਆ ।

ਈਮੇਲ ਤੇ ਆਈ ਧਮਕੀ ਮਿਲਦਿਆਂ ਹੀ ਤੁਰੰਤ ਪੁਲਸ ਨੂੰ ਦਿੱਤੀ ਸੂਚਨਾ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਧਿਕਾਰਤ ਈਮੇਲ ਆਈ. ਡੀ. ’ਤੇ ਪ੍ਰਾਪਤ ਹੋਈ ਇਕ ਸ਼ੱਕੀ ਈਮੇਲ ਵਿਚ ਲਿਖੇ ਗਏ ਮੈਸੇਜ ਕਿ ਲੰਗਰ ਹਾਲ ’ਚ ਚਾਰ ਆਰ. ਡੀ. ਐਕਸ. (R. D. X.) ਲਗਾਏ ਗਏ ਹਨ ਸਬੰਧੀ ਪਤਾ ਚਲਦਿਆਂ ਹੀ ਪੁਲਸ ਨੂੰ ਦੱਸਿਆ ਗਿਆ, ਜਿਸ ਤੇ ਪੁਲਸ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਰਚ ਅਪ੍ਰੇਸ਼ਨ ਚਲਾਇਆ ਗਿਆ। ਜਾਂਚ ਦੌਰਾਨ ਪੁਲਸ ਨੂੰ ਲੰਗਰ ਹਾਲ ’ਚੋਂ ਕੋਈ ਵੀ ਵਿਸਫ਼ੋਟਕ ਪਦਾਰਥ ਬਰਾਮਦ ਨਹੀਂ ਹੋਇਆ। ਪਰ ਚੌਕਸੀ ਦੇ ਆਧਾਰ ’ਤੇ ਗੁਰਦੁਆਰਾ ਅਤੇ ਆਸ-ਪਾਸ ਦੇ ਇਲਾਕੇ ਨੂੰ ਅਲਰਟ ਮੋਡ ’ਤੇ ਰੱਖਿਆ ਗਿਆ ਹੈ।

ਕੀ ਆਖਿਆ ਤਖ਼ਤ ਦੇ ਮੀਡੀਆ ਇੰਚਾਰਜ ਨੇ

ਉਪਰੋਕਤ ਘਟਨਾਕ੍ਰਮ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਮੀਡੀਆ ਇੰਚਾਰਜ ਸੁਦੀਪ ਸਿੰਘ ਨੇ ਦੱਸਿਆ ਕਿ ਕੱਲ੍ਹ ਸੋਮਵਾਰ ਨੂੰ ਤਖ਼ਤ ਸਾਹਿਬ ਦੀ ਡਾਕ ’ਤੇ ਇੱਕ ਡਾਕ ਭੇਜੀ ਗਈ ਸੀ । ਇਸ ਵਿੱਚ ਕਿਹਾ ਗਿਆ ਸੀ ਕਿ ਤੁਹਾਡੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਚਾਰ ਆਰ. ਡੀ. ਐਕਸ. ਆਧਾਰਿਤ ਐਲ. ਈ. ਡੀ. ਐਸ. ਮੌਜੂਦ ਹਨ ।

ਇਸ ਡਾਕ ਦੇ ਮਿਲਣ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੇ ਸੁਪਰਡੈਂਟ, ਸਹਾਇਕ ਮੈਨੇਜਰ, ਆਈਟੀ ਨਾਲ ਸਬੰਧਤ ਆਦਿ ਵਿੱਚ ਦਹਿਸ਼ਤ ਫੈਲ ਗਈ । ਇਹ ਜਾਣਕਾਰੀ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿੱਤੀ ਗਈ । ਇਸ ਤੋਂ ਬਾਅਦ ਬੰਬ ਸਕੁਐਡ, ਸਰਚ ਸਕੁਐਡ ਅਤੇ ਹੋਰ ਟੀਮਾਂ ਤਖ਼ਤ ਸ੍ਰੀ ਪਟਨਾ ਸਾਹਿਬ ਪਹੁੰਚੀਆਂ ਅਤੇ ਆਰ. ਡੀ. ਐਕਸ. ਅਤੇ ਬੰਬ ਆਦਿ ਦੀ ਭਾਲ ਲਈ ਮੁਹਿੰਮ ਸ਼ੁਰੂ ਹੋ ਗਈ ।\

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪਰਿਸਰ ਤੋਂ ਬਾਹਰ ਰਹਿਣ ਵਾਲੇ ਸ਼ਰਧਾਲੂਆਂ ਵਿੱਚ ਵੀ ਦਹਿਸ਼ਤ ਹੈ

ਦੇਰ ਸ਼ਾਮ ਤੱਕ ਅਜਿਹੀ ਕੋਈ ਵੀ ਵਿਸਫੋਟਕ ਸਮੱਗਰੀ ਲੰਗਰ ਹਾਲ ’ਚੋਂ ਨਹੀਂ ਮਿਲੀ ਪਰ ਇੱਥੇ ਅਧਿਕਾਰੀਆਂ, ਵਰਕਰਾਂ ਅਤੇ ਸੇਵਾਦਾਰਾਂ ਵਿੱਚ ਡਰ ਦਾ ਮਾਹੌਲ ਹੈ । ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪਰਿਸਰ ਤੋਂ ਬਾਹਰ ਰਹਿਣ ਵਾਲੇ ਸ਼ਰਧਾਲੂਆਂ ਵਿੱਚ ਵੀ ਦਹਿਸ਼ਤ ਹੈ । ਜਿਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ । ਡੀ. ਐਸ. ਪੀ.-2 ਡਾ. ਗੌਰਵ ਕੁਮਾਰ ਨੇ ਕਿਹਾ ਕਿ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਇੱਕ ਮੇਲ ਭੇਜਿਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਲੰਗਰ ਦੇ ਨੇੜੇ ਚਾਰ ਆਰ. ਡੀ. ਐਕਸ. ਸਨ । ਇਹ ਮੇਲ ਜਾਂਚ ਲਈ ਸਾਈਬਰ ਸੈੱਲ ਨੂੰ ਦਿੱਤਾ ਗਿਆ ਹੈ ।

ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਭੇਜਣ ਵਾਲੇ ਦਾ ਪਤਾ ਲਗਾਉਣਾ ਚਾਹੀਦਾ ਹੈ

ਸੁਦੀਪ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ (Administration and security agencies) ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਭੇਜਣ ਵਾਲੇ ਦਾ ਪਤਾ ਲਗਾਉਣਾ ਚਾਹੀਦਾ ਹੈ ਕਿਉਂਕਿ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ । ਜ਼ਿਕਰਯੋਗ ਹੈ ਕਿ ਕੁਝ ਦਿਨਾਂ ਬਾਅਦ ਇੱਥੋਂ ਸ਼ਹੀਦੀ ਜਾਗ੍ਰਿਤੀ ਯਾਤਰਾ ਸ਼ੁਰੂ ਹੋਣੀ ਹੈ ਜਿਸ ’ਚ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਦੇ ਮੰਤਰੀ ਮੰਡਲ ਸਮੇਤ ਕਈ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਪਹੁੰਚਣ ਵਾਲੀਆਂ ਹਨ, ਦੇਸ਼-ਵਿਦੇਸ਼ ਤੋਂ ਵੀ ਸ਼ਰਧਾਲੂ ਵੱਡੀ ਗਿਣਤੀ ਵਿੱਚ ਆਉਂਦੇ ਹਨ, ਅਜਿਹੀ ਸਥਿਤੀ ਵਿੱਚ ਅਜਿਹੀਆਂ ਧਮਕੀਆਂ ਮਿਲਣਾ ਬਹੁਤ ਚਿੰਤਾ ਦਾ ਵਿਸ਼ਾ ਹੈ ।

Read More : ਪੰਜਾਬ ਪੁਲਸ ਨੇ ਬੀ. ਕੇ. ਆਈ. ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ

ਅਣਪਛਾਤੇ ਵਿਅਕਤੀਆਂ ਨੇ ਕੀਤਾ ਹਸਪਤਾਲ ਦੀ ਪਾਰਕਿੰਗ ਵਿਚੋਂ ਮੋਟਰਸਾਈਕਲ ਚੋਰੀ

0
Case Rejistered

ਪਟਿਆਲਾ, 9 ਸਤੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 303 (2) ਤਹਿਤ ਮੋਟਰਸਾਈਕਲ ਚੋਰੀ (Motorcycle theft) ਕਰਨ ਦਾ ਕੇਸ ਦਰਜ ਕੀਤਾ ਹੈ ।

ਪੁਲਸ ਨੂੰ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਪੰਜਾਬ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸੰਧਨੋਲੀ ਥਾਣਾ ਭਾਦਸੋਂ ਨੇ ਦੱਸਿਆ ਕਿ 23-24 ਅਗਸਤ 2025 ਦੀ ਦਰਮਿਆਨ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸਦਾ ਮੋਟਰਸਾਇਕਲ ਜੋ ਕਿ ਪਾਰਕ ਹਸਪਤਾਲ (Park Hospital) ਪਟਿਆਲਾ ਦੀ ਪਾਰਕਿੰਗ ਵਿੱਚ ਖੜ੍ਹਾ ਸੀ, ਚੋਰੀ ਕਰ ਲਿਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਚੋਰੀ ਦਾ ਮੋਟਰਸਾਈਕਲ ਬਰਾਮਦ ਹੋਣ ਤੇ ਇਕ ਵਿਰੁੱਧ ਕੇੇਸ ਦਰਜ

ਭਾਰਤੀ ਫੌਜੀ ਜਵਾਨਾਂ ਨੇ ਕੁਲਗਾਮ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਮਾਰੇ

0
Army

ਸ੍ਰੀਨਗਰ,9 ਸਤੰਬਰ 2025 : ਭਾਰਤ ਦੇਸ ਨੂੰ ਅੱਤਵਾਦੀਆਂ ਤੋਂ ਬਚਾ ਕੇ ਰੱਖਣ ਦੇ ਚਲਦਿਆਂ ਲਗਾਤਾਰ ਮੁਕਾਬਲੇ ਕਰ ਰਹੇ ਭਾਰਤੀ ਫੌੋਜੀ ਜਵਾਨਾਂ ਨੇ ਲੰਘੇ ਦਿਨ ਜੰਮੂ ਕਸ਼ਮੀਰ ਦੇ ਕੁਲਗਾਮ (Kulgam, Jammu and Kashmir) ਵਿਖੇ ਦੋ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਦੋਂ ਕਿ ਇਸ ਦੌਰਾਨ ਦੋ ਜਵਾਨ ਸ਼ਹੀਦੀ (Two young men martyred) ਪ੍ਰਾਪਤ ਕਰ ਗਏ ।

ਕੀ ਦੱਸਿਆ ਫੌਜੀ ਅਧਿਕਾਰੀਆਂ ਨੇ

ਭਾਰਤੀ ਫੌਜੀ ਅਧਿਕਾਰੀਆਂ (Indian military officers) ਨੇ ਦਸਿਆ ਕਿ ਮੁਹਿੰਮ ਦੌਰਾਨ ਦੋ ਜਵਾਨ ਸੂਬੇਦਾਰ ਪਰਭਾਤ ਗੌੜ ਅਤੇ ਲਾਂਸ ਨਾਇਕ ਨਰਿੰਦਰ ਸਿੰਧੂ ਅਤੇ ਫੌਜ ਦਾ ਇਕ ਮੇਜਰ ਜ਼ਖਮੀ ਹੋ ਗਏ । ਜਿ਼ਆਦਾ ਜ਼ਖ਼ਮੀ ਹੋਣ ਕਾਰਨ ਗੌੜ ਅਤੇ ਸਿੰਧੂ ਨੇ ਦਮ ਤੋੜ ਦਿਤਾ ਜਦਕਿ ਮੇਜਰ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਫੌਜ ਦੀ ਕਸ਼ਮੀਰ ਸਥਿਤ ਚਿਨਾਰ ਕੋਰ ਨੇ ਇਕ ਟਵੀਟ ’ਚ ਕਿਹਾ ਕਿ ਉਹ ਦੇਸ਼ ਲਈ ਡਿਊਟੀ ਨਿਭਾਉਂਦੇ ਹੋਏ ਬਹਾਦਰਾਂ ਸੂਬੇਦਾਰ ਪਰਭਾਤ ਗੌਰ ਅਤੇ ਲਾਂਸ ਨਾਇਕ ਨਰਿੰਦਰ ਸਿੰਧੂ ਦੇ ਸਰਵਉੱਚ ਬਲੀਦਾਨ ਦਾ ਸਨਮਾਨ ਕਰਦੀ ਹੈ। ਉਨ੍ਹਾਂ ਦੀ ਹਿੰਮਤ ਅਤੇ ਸਮਰਪਣ ਸਾਨੂੰ ਹਮੇਸ਼ਾ ਪ੍ਰੇਰਿਤ ਕਰੇਗਾ ।

Read More : ਭਾਰਤੀ ਫੌਜੀਆਂ ਨੇ ਪੁਲਸ ਦੇ ਸਹਿਯੋਗ ਨਾਲ ਕੀਤੇ ਦੋ ਅੱਤਵਾਦੀ ਢੇਰ

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

0
Prime Minister

ਚੰਡੀਗੜ੍ਹ, 9 ਸਤੰਬਰ 2025 : ਪੰਜਾਬ ਵਿਚ ਆਏ ਹੜ੍ਹਾਂ ਕਾਰਨ ਤਬਾਹ ਹੋਏ ਖੇਤਰਾਂ ਤੇ ਉਨ੍ਹਾਂ ਵਿਚ ਰਹਿੰਦੇ ਲੋਕਾਂ ਦੀ ਸਾਰ ਲੈਣ ਲਈ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਅੱਜ ਪੰਜਾਬ ਆਉਣਗੇ । ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ (Punjab) ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ (Himachal Pradesh) ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕਰਨਗੇ ।

ਦੋਵੇਂ ਸੂਬਿਆਂ ਨੂੰ ਸੂਬਾ ਸਰਕਾਰਾਂ ਨੇ ਐਲਾਨਿਆਂ ਹੈ ਹੜ੍ਹ ਪ੍ਰਭਾਵਿਤ ਸੂਬਾ

ਪੰਜਾਬ ਅਤੇ ਹਿਮਾਾਚਲ ਪ੍ਰਦੇੇਸ਼ ਜਿਨ੍ਹਾਂ ਨੂੰ ਦੋਹਾਂ ਸੂਬਿਆਂ ਦੀਆਂ ਸਟੇਟ ਗੌਰਮਿੰਟ ਵਲੋਂ ਹੀ ਹੜ੍ਹ ਪ੍ਰਭਾਵਿਤ ਸੂਬਾ ਐਲਾਨਿਆਂ ਗਿਆ ਹੈ ਵਿਖੇ ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੋਵੇਗਾ।

ਪ੍ਰਧਾਨ ਮੰਤਰੀ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ

ਪ੍ਰਧਾਨ ਮੰਤਰੀ ਸਵੇਰੇ ਸਭ ਤੋਂ ਪਹਿਲਾਂ ਹਵਾਈ ਜਹਾਜ਼ ਰਾਹੀਂ ਪਠਾਨਕੋਟ ਪਹੁੰਚਣਗੇ । ਇੱਥੋਂ ਉਹ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਜਾਣਗੇ। ਇੱਥੇ ਉਹ ਤਿੰਨ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ (Flood affected) ਜ਼ਿਲ੍ਹਿਆਂ, ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਸਵੇਰੇ ਲਗਭਗ 11:30 ਵਜੇ ਗੱਗਲ ਹਵਾਈ ਅੱਡੇ `ਤੇ ਉਤਰਨਗੇ । ਇੱਥੋਂ ਉਹ ਧਰਮਸ਼ਾਲਾ ਜਾਣਗੇ ਅਤੇ ਦੁਪਹਿਰ 12 ਵਜੇ ਦੇ ਕਰੀਬ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ।

Read More : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾੰਕੁਭ ਦੌਰਾਨ ਸੰਗਮ ‘ਚ ਲਾਈ ਡੁਬਕੀ

 

ਭਾਰਤ ਦੇਸ਼ ਦੇ ਉਪ-ਰਾਸ਼ਟਰਪਤੀ ਦੀ ਚੋਣ ਲਈ ਅੱਜ ਹੋਵੇਗੀ ਵੋਟਿੰਗ

0
vice-president

ਨਵੀਂ ਦਿੱਲੀ, 9 ਸਤੰਬਰ 2025 : ਭਾਰਤ ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ ਚੋਣ (17th Vice Presidential Election) ਲਈ ਅੱਜ ਸੰਸਦ ਭਵਨ ਵਿੱਚ ਵੋਟਿੰਗ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਉਕਤ ਚੋਣ ਦਾ ਮੁੱਖ ਕਾਰਨ 16ਵੇਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਹੋ ਰਹੀ ਹੈ ।

ਕਿਸ-ਕਿਸ ਵਿਚਕਾਰ ਹੈ ਮੁਕਾਬਲਾ

ਦੇਸ਼ ਦੇ 17ਵੇਂ ਉਪ-ਰਾਸ਼ਟਰਪਤੀ ਦੀ ਚੋਣ ਲਈ ਜੋ ਅੱਜ ਵੋਟਿੰਗ ਹੋਣੀ ਹੈ (Voting is to be held today.) ਲਈ ਕਿਹੜੇੇ ਕਿਹੜੇ ਉਮੀਦਵਾਰ ਮੈਦਾਨ ਵਿਚ ਹਨ ਦੀ ਗੱਲ ਕੀਤੀ ਜਾਵੇ ਤਾਂ ਪਹਿਲੇ ਸੀ. ਪੀ. ਰਾਧਾਕ੍ਰਿਸ਼ਨਨ (C. P. Radhakrishnan) ਅਤੇ ਇੰਡੀਆ ਬਲਾਕ ਉਮੀਦਵਾਰ ਜਸਟਿਸ ਬੀ. ਸੁਦਰਸ਼ਨ ਰੈੱਡੀ (Justice B. Sudarshan Reddy) ਸ਼ਾਮਲ ਹਨ ।

ਵੋਟਿੰਗ ਦੀ ਸ਼ੁਰੂਆਤ ਸਵੇਰੇ 10 ਤੋਂ ਸ਼ਾਮ ਦੇ ਪੰਜ ਵਜੇ ਤੱਕ ਦੀ ਹੋਵੇਗੀ

17ਵੇਂ ਉਪ-ਰਾਸ਼ਟਰਪਤੀ ਦੀ ਚੋਣ ਲਈ ਜੋ ਵੋਟਿੰਗ ਅੱਜ ਸੰਸਦ ਭਵਨ ਵਿਚ ਕੀਤੀ ਜਾਣੀ ਹੈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਮਰਾ ਨੰਬਰ ਐਫ-101, ਵਸੁਧਾ ਵਿੱਚ ਹੋਵੇਗੀ, ਜਿਸਦੀ ਸ਼ੁਰੂਆਤ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 10 ਵਜੇ ਆਪਣੀ ਵੋਟ ਪਾਉਣਗੇ ।

Read More : ਜੁਆਇੰਟ ਮੁੱਖ ਚੋਣ ਅਫ਼ਸਰ ਵਲੋਂ ਈ. ਵੀ. ਐਮ. ਵੇਅਰਹਾਊਸ ਦੀ ਜਾਂਚ