Home Blog Page 522

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਛੇਵੇਂ ਰਾਊਂਡ ’ਚ ‘ਆਪ’ ਦੀ ਲੀਡ 2286 ਹੋਈ

0

ਲੁਧਿਆਣਾ, 23 ਜੂਨ 2025 – ਵੋਟਾਂ ਦੀ ਗਿਣਤੀ ਦੇ ਛੇਵੇਂ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ 14483 ਵੋਟਾਂ ਹਾਸਲ ਕੀਤੀਆਂ ਹਨ। ਭਾਰਤ ਭੂਸ਼ਣ ਆਸ਼ੂ ਨੂੰ 12200 ਵੋਟਾਂ ਤੇ ਜੀਵਨ ਗੁਪਤਾ ਨੂੰ 10703 ਵੋਟਾਂ ਮਿਲੀਆਂ ਹਨ। ਫਿਲਹਾਲ ਪਰਉਪਕਾਰ ਸਿੰਘ ਘੁੰਮਣ 3283 ਵੋਟਾਂ ਹੀ ਲੈ ਸਕੇ ਹਨ। ਇਸ ਰਾਊਂਡ ‘ਚ ਸੰਜੀਵ ਅਰੋੜਾ 2286 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

ਪੰਜਵੇਂ ਰਾਊਂਡ ਵਿਚ ਸੰਜੀਵ ਅਰੋੜਾ ਨੂੰ 12320, ਭਾਰਤ ਭੂਸ਼ਣ ਆਸ਼ੂ ਨੂੰ 9816, ਜੀਵਨ ਗੁਪਤਾ ਨੂੰ 8831 ਅਤੇ ਪਰਉਪਕਾਰ ਸਿੰਘ ਘੁੰਮਣ ਨੂੰ 2959 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਰਤ ਭੂਸ਼ਣ ਆਸ਼ੂ ਨੂੰ 7421, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪੰਜਵੇਂ ਰਾਊਂਡ ਤੋਂ ਬਾਅਦ ਵੀ ‘ਆਪ’ ਅੱਗੇ: ਪਰ ਲੀਡ ਘਟੀ

0

ਲੁਧਿਆਣਾ, 23 ਜੂਨ 2025 – ਵੋਟਾਂ ਦੀ ਗਿਣਤੀ ਦੇ ਪੰਜਵੇਂ ਰਾਊਂਡ ਵਿਚ ਵੀ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੈ, ਪਰ ਦੂਜੇ ਉਮੀਰਦਵਾਰਾਂ ਨਾਲੋਂ ਇਸ ਰਾਊਂਡ ‘ਚ ਲੀਡ ਚ ਥੋੜੀ ਜਿਹੀ ਗਿਰਾਵਟ ਆ ਹੈ। ਇਸ ਰਾਊਂਡ ‘ਚ ਸੰਜੀਵ ਅਰੋੜਾ ਨੂੰ 12320, ਭਾਰਤ ਭੂਸ਼ਣ ਆਸ਼ੂ ਨੂੰ 9816, ਜੀਵਨ ਗੁਪਤਾ ਨੂੰ 8831 ਅਤੇ ਪਰਉਪਕਾਰ ਸਿੰਘ ਘੁੰਮਣ ਨੂੰ 2959 ਵੋਟਾਂ ਮਿਲੀਆਂ ਹਨ।

ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਜੋ ਪਹਿਲਾਂ ਤੀਜੇ ਨੰਬਰ ’ਤੇ ਚਲੇ ਗਏ ਸਨ, ਮੁੜ ਇਸ ਰਾਊਂਡ ‘ਚ ਦੂਜੇ ਨੰਬਰ ’ਤੇ ਬਣੇ ਹੋਏ ਹਨ। ਸੰਜੀਵ ਅਰੋੜਾ 2504 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਚੌਥੇ ਰਾਊਂਡ ਤੋਂ ਬਾਅਦ ਵੀ ‘ਆਪ’ ਦੀ ਲੀਡ ਬਰਕਰਾਰ, ਆਸ਼ੂ ਮੁੜ ਦੂਜੇ ਨੰਬਰ ‘ਤੇ ਆਏ

0

ਲੁਧਿਆਣਾ, 23 ਜੂਨ 2025 – ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੈ, ਹਾਲਾਂਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਜੋ ਪਹਿਲਾਂ ਤੀਜੇ ਨੰਬਰ ’ਤੇ ਚਲੇ ਗਏ ਸਨ, ਮੁੜ 7421 ਵੋਟਾਂ ਨਾਲ ਦੂਜੇ ਨੰਬਰ ’ਤੇ ਆ ਗਏ ਹਨ। ਇਸ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਤੀਜੇ ਰਾਊਂਡ ਤੋਂ ਬਾਅਦ ਆਪ ਦੀ ਲੀਡ ਬਰਕਰਾਰ, ਭਾਜਪਾ ਦੂਜੇ ਨੰਬਰ ’ਤੇ ਆਈ

0

ਲੁਧਿਆਣਾ, 23 ਜੂਨ- ਵੋਟਾਂ ਦੀ ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਹਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਹੈ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।

ਸੋਸ਼ਲ ਮੀਡੀਆ ਉੱਤੇ ਲੱਚਰਤਾ ਬਰਦਾਸ਼ਤ ਨਹੀਂ, ਹੋਵੇਗੀ ਤੁਰੰਤ ਕਾਰਵਾਈ: ਡਾ. ਬਲਜੀਤ ਕੌਰ

0

– ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ
– ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ

ਚੰਡੀਗੜ੍ਹ, 23 ਜੂਨ 2025 – ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਪੋਸਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਏ.ਡੀ.ਜੀ.ਪੀ. (ਸਾਇਬਰ ਕ੍ਰਾਈਮ) ਨੂੰ ਜਾਰੀ ਕੀਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪੱਧਰ ’ਤੇ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਜਿਹੀ ਅਸ਼ਲੀਲ ਸਮੱਗਰੀ ’ਤੇ ਨਜ਼ਰ ਰੱਖੀ ਜਾਵੇ। ਜੇਕਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਅਤੇ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾ ਕੇ ਸਥਾਨਕ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਸੁਚੇਤ ਕੀਤਾ ਜਾਵੇ।

ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੋ ਵੀ ਤੱਤ ਬੱਚਿਆਂ ਦੀ ਮਾਨਸਿਕਤਾ ਉੱਤੇ ਮਾੜਾ ਅਸਰ ਪਾਉਂਦੇ ਹਨ, ਉਹਨਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ ਅਤੇ ਉਹਨਾਂ ਨੂੰ ਕਾਨੂੰਨੀ ਤੌਰ ’ਤੇ ਉਦਾਹਰਨ ਬਣਾਇਆ ਜਾਵੇਗਾ, ਤਾਂ ਜੋ ਹੋਰ ਕਿਸੇ ਦੀ ਹਿੰਮਤ ਨਾ ਹੋਵੇ ਕਿ ਉਹ ਸੋਸ਼ਲ ਮੀਡੀਆ ਤੇ ਅਸ਼ਲੀਲ ਸਮੱਗਰੀ ਪੋਸਟ ਕਰੇ।

ਡਾ. ਬਲਜੀਤ ਕੌਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ਉੱਤੇ ਅਜਿਹੀ ਸਮੱਗਰੀ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਜੋ ਵਿਅਕਤੀ ਅਜਿਹੀ ਸਮੱਗਰੀ ਤਿਆਰ ਜਾਂ ਅਪਲੋਡ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਬੀ.ਐਨ.ਐਸ. 2023, ਆਈ.ਟੀ. ਐਕਟ 2000 ਅਤੇ ਪੀ.ਓ.ਸੀ.ਸੋ ਐਕਟ 2012 ਅਧੀਨ ਤੁਰੰਤ ਕਾਰਵਾਈ ਕੀਤੀ ਜਾਵੇ।

ਮੰਤਰੀ ਨੇ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਅਜਿਹੀ ਸਮੱਗਰੀ ਜਾਂ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਬਿਨਾਂ ਦੇਰੀ ਪੁਲਿਸ ਜਾਂ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ “ਬੱਚਿਆਂ ਲਈ ਇੱਕ ਸੁਰੱਖਿਅਤ, ਸਿਹਤਮੰਦ ਅਤੇ ਸਕਾਰਾਤਮਕ ਡਿਜ਼ੀਟਲ ਮਾਹੌਲ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।”

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਦੂਜੇ ਗੇੜ ਵਿਚ ਵੀ ‘ਆਪ’ ਦੀ ਲੀਡ ਬਰਕਰਾਰ

0

ਲੁਧਿਆਣਾ, 23 ਜੂਨ 2025 – ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਵੋਟ ਗਿਣਤੀ ਦੇ ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਦੀ ਲੀਡ ਬਰਕਰਾਰ ਹੈ। ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਹਨ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।

ਜਾਸੂਸੀ ਦੇ ਸ਼ੱਕ ਵਿੱਚ 2 ਨੌਜਵਾਨ ਗ੍ਰਿਫ਼ਤਾਰ: ਫੌਜ ਦਾ ਜਵਾਨ ਵੀ ਸ਼ਾਮਿਲ, ਪਾਕਿਸਤਾਨੀ ISI ਏਜੰਟਾਂ ਨੂੰ ਖੁਫੀਆ ਜਾਣਕਾਰੀ ਭੇਜਣ ਦਾ ਦੋਸ਼

0

– ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ
– ਆਈ.ਐਸ.ਆਈ. ਹੈਂਡਲਰ ਰਾਣਾ ਜਾਵੇਦ ਦੇ ਸਿੱਧੇ ਸੰਪਰਕ ਵਿੱਚ ਸੀ ਜੰਮੂ ਵਿੱਚ ਤਾਇਨਾਤ ਫੌਜੀ ਗੁਰਪ੍ਰੀਤ ਸਿੰਘ; ਪੈੱਨ ਡਰਾਈਵ ਰਾਹੀਂ ਭੇਜਦਾ ਸੀ ਖੁਫ਼ੀਆ ਜਾਣਕਾਰੀ : ਡੀਜੀਪੀ ਗੌਰਵ ਯਾਦਵ
– ਗੁੰਝਲਦਾਰ ਢੰਗ ਨਾਲ ਜਾਰੀ ਕੀਤਾ ਜਾਂਦਾ ਖੁਫੀਆ ਜਾਣਕਾਰੀ ਲੀਕ ਕਰਨ ਦਾ ਵਿੱਤੀ ਮੁਆਵਜ਼ਾ ; ਇਨਕ੍ਰਿਪਟਡ ਚੈਟ ਵਾਲੇ ਦੋ ਮੋਬਾਈਲ ਫੋਨ ਹੋਏ ਬਰਾਮਦ: ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 23 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ,ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਇਹ ਸ਼ੱਕ ਹੈ ਕਿ ਉਹ ਪੈੱਨ ਡਰਾਈਵ ਰਾਹੀਂ ਸੰਵੇਦਨਸ਼ੀਲ ਅਤੇ ਖੁਫ਼ੀਆ ਜਾਣਕਾਰੀ ਸਾਂਝੀ ਕਰਦਾ ਸੀ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਮੁੱਖ ਆਈ.ਐਸ.ਆਈ. ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਰਚੁਅਲ ਨੰਬਰਾਂ ਵਾਲੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਵਰਤੋਂ ਕਥਿਤ ਤੌਰ ’ਤੇ ਆਈਐਸਆਈ ਦੇ ਕਾਰਕੁੰਨਾਂ ਨਾਲ ਗੱਲਬਾਤ ਕਰਨ ਲਈ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਜਾਸੂਸੀ-ਦਹਿਸ਼ਤਗਰਦੀ ਦੇ ਵਿਆਪਕ ਨੈੱਟਵਰਕ ਨੂੰ ਜੜ੍ਹੋਂ ਤਬਾਹ ਕਰਨ ਅਤੇ ਇਸ ਮਾਮਲੇ ਵਿੱਚ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ 2016 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਇਹ ਖ਼ਦਸ਼ਾ ਹੈ ਕਿ ਉਸਨੇ ਆਪਣੇ ਆਹੁਦੇ ਦੀ ਦੁਰਵਰਤੋਂ ਕਰਦਿਆਂ ਪੈੱਨ ਡਰਾਈਵ ਅਤੇ ਡਿਸਕਾਂ ਰਾਹੀਂ ਫੌਜ ਦੀ ਖੁਫ਼ੀਆ ਜਾਣਕਾਰੀ ਜੁਟਾਈ ਅਤੇ ਪਾਕਿਸਤਾਨ ਆਈਐਸਆਈ ਨੂੰ ਲੀਕ ਕੀਤੀ।

ਉਨ੍ਹਾਂ ਕਿਹਾ ਕਿ ਜਾਸੂਸੀ ਨੈੱਟਵਰਕ ਨੂੰ ਕਥਿਤ ਤੌਰ ’ਤੇ ਧਾਰੀਵਾਲ ਦੇ ਇੱਕ ਦੁਬਈ-ਅਧਾਰਤ ਨਸ਼ਾ ਤਸਕਰ, ਅਰਜਨ ਨੇ ਪੰਜ ਮਹੀਨੇ ਪਹਿਲਾਂ ਗੁਰਪ੍ਰੀਤ ਨੂੰ ਆਈਐਸਆਈ ਦੇ ਕਾਰਕੁਨਾਂ ਨਾਲ ਰੂਬਰੂ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਕਿ ਉਸ ਸਮੇਂ ਤੋਂ, ਗੁਰਪ੍ਰੀਤ ਪਹਿਲਾਂ ਤੋਂ ਨਿਰਧਾਰਤ ਡਰਾਪ ਥਾਵਾਂ ਦੀ ਵਰਤੋਂ ਕਰਕੇ ਆਈਐਸਆਈ ਨੂੰ ਫੌਜ ਦਾ ਸੰਵੇਦਨਸ਼ੀਲ ਡੇਟਾ ਸਰਗਰਮੀ ਨਾਲ ਭੇਜਣ ਕਰਨ ਵਿੱਚ ਜੁਟਿਆ ਸੀ।

ਐਸਐਸਪੀ ਨੇ ਕਿਹਾ ਕਿ ਇਸ ਜਾਸੂਸੀ ਗਤੀਵਿਧੀ ਨੂੰ ਅੰਜਾਮ ਦੇਣ ਬਦਲੇ, ਦੋਸ਼ੀ ਗੁਰਪ੍ਰੀਤ ਨੂੰ ਬੜੇ ਗੁੰਝਲਦਾਰ ਨੈੱਟਵਰਕ ਰਾਹੀਂ ਇਵਜ਼ਾਨਾ ਮਿਲ ਰਿਹਾ ਸੀ ,ਜਿਸ ਵਿੱਚ ਦੋਸਤਾਂ, ਰਿਸ਼ਤੇਦਾਰਾਂ ਅਤੇ ਵਿਦੇਸ਼ੀ ਸਹਿਯੋਗੀਆਂ ਦੇ ਬੈਂਕ ਖਾਤਿਆਂ ਨੂੰ ਵਰਤਿਆ ਜਾਂਦਾ ਸੀ ਤਾਂ ਜੋ ਇਸ ਗਤੀਵਿਧੀ ਦਾ ਕਿਸੇ ਨੂੰ ਨਾ ਪਤਾ ਲੱਗੇ। ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਰਪ੍ਰੀਤ ਅਤੇ ਉਸਦੇ ਸਾਥੀ ਸਾਹਿਲ ਮਸੀਹ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੋਰ ਸੰਵੇਦਨਸ਼ੀਲ ਡੇਟਾ ਲੀਕ ਕਰਨ ਦੀ ਤਾਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਵਿਆਪਕ ਗਠਜੋੜ ਦਾ ਪਰਦਾਫਾਸ਼ ਕਰਨ ਅਤੇ ਹੋਰ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਲੋਪੋਕੇ ਵਿਖੇ 21.06.2025 ਨੂੰ ਆਫੀਸ਼ੀਅਲ ਸੀਕਰਟ ਐਕਟ ਦੀ ਧਾਰਾ 3, 5, ਅਤੇ 9 ਅਤੇ ਬੀਐਨਐਸ ਦੀ ਧਾਰਾ 3(5) ਦੇ ਤਹਿਤ ਐਫਆਈਆਰ ਨੰਬਰ 140 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪਹਿਲਾ ਰੁਝਾਨ ਆਇਆ ਸਾਹਮਣੇ

0

– ‘ਆਪ’ ਉਮੀਦਵਾਰ ਸੰਜੀਵ ਅਰੋੜਾ 2895 ਵੋਟਾਂ ਨਾਲ ਅੱਗੇ

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਪਹਿਲਾ ਰੁਝਾਨ ਸਾਹਮਣੇ ਆ ਗਿਆ ਹੈ। ਪਹਿਲੇ ਰੁਝਾਨ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ 2895 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ ਨਾਲ ਦੂਜੇ ਨੰਬਰ ’ਤੇ ਹਨ। ਇਸ ਦੇ ਨਾਲ ਹੀ ਭਾਜਪਾ ਦੇ ਜੀਵਨ ਗੁਪਤਾ ਤੀਜੇ ਨੰਬਰ ’ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਫਿਲਹਾਲ ਚੌਥੇ ਨੰਬਰ ’ਤੇ ਹਨ। ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਹਨ।

ਫਾਰਚੂਨਰ ਕਾਰ ‘ਚੋਂ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਮਿਲੀਆਂ ਲਾਸ਼ਾਂ, ਖ਼ੁਦਕੁਸ਼ੀ ਦਾ ਸ਼ੱਕ

0

ਰਾਜਪੁਰਾ, 23 ਜੂਨ 2025 – ਐਤਵਾਰ ਨੂੰ ਰਾਜਪੁਰਾ ਅਧੀਨ ਬਨੂੜ-ਟੇਪਲਾ ਸੜਕ ‘ਤੇ ਚੰਗੇੜਾ ਪਿੰਡ ਦੇ ਨੇੜੇ ਖੇਤਾਂ ਵਿੱਚ ਖੜੀ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ। ਤਿੰਨਾਂ ਨੂੰ ਗੋਲੀ ਲੱਗੀ ਹੋਈ ਸੀ। ਇਹ ਕਾਰ ਸੜਕ ਤੋਂ ਥੋੜ੍ਹੀ ਹੇਠਾਂ ਖੇਤਾਂ ਵੱਲ ਖੜੀ ਸੀ। ਜਦੋਂ ਪਿੰਡ ਵਾਸੀਆਂ ਨੇ ਖੇਤ ਵਿੱਚ ਟਿਊਬਵੈੱਲ ਲਗਾਉਣ ਲਈ ਗੱਡੀ ਵੱਲ ਦੇਖਿਆ ਤਾਂ ਉਨ੍ਹਾਂ ਨੇ ਫਾਰਚੂਨਰ ਕਾਰ ਵਿੱਚ ਤਿੰਨ ਲਾਸ਼ਾਂ ਦੇਖੀਆਂ।

ਇਸ ਤੋਂ ਬਾਅਦ ਤੁਰੰਤ ਬਨੂੜ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਜਾਂਚ ਦੌਰਾਨ, ਕਾਰ ਦੇ ਅੰਦਰ ਇੱਕ ਆਦਮੀ, ਇੱਕ ਔਰਤ ਅਤੇ ਇੱਕ ਨਾਬਾਲਗ ਬੱਚੇ ਦੀਆਂ ਲਾਸ਼ਾਂ ਮਿਲੀਆਂ। ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਮ੍ਰਿਤਕਾਂ ਦੀ ਪਛਾਣ ਸੰਦੀਪ ਸਿੰਘ (45), ਉਨ੍ਹਾਂ ਦੀ ਪਤਨੀ ਮਨਦੀਪ ਕੌਰ (42) ਅਤੇ ਪੁੱਤਰ ਅਭੈ (15) ਵਜੋਂ ਹੋਈ ਹੈ। ਪਰਿਵਾਰ ਮੋਹਾਲੀ ਦਾ ਰਹਿਣ ਵਾਲਾ ਸੀ।

ਰਾਜਪੁਰਾ ਦੇ ਡੀਐਸਪੀ ਮਨਜੀਤ ਸਿੰਘ ਨੇ ਕਿਹਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਮ੍ਰਿਤਕ ਸੰਦੀਪ ਸਿੰਘ ਦੇ ਹੱਥ ਵਿੱਚ ਇੱਕ ਪਿਸਤੌਲ ਮਿਲਿਆ ਹੈ ਅਤੇ ਤਿੰਨਾਂ ਦੇ ਸਿਰ ‘ਤੇ ਗੋਲੀਆਂ ਦੇ ਨਿਸ਼ਾਨ ਹਨ। ਇਸ ਤੋਂ ਮੁੱਢਲੇ ਤੌਰ ‘ਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸੰਦੀਪ ਨੇ ਪਹਿਲਾਂ ਆਪਣੀ ਪਤਨੀ ਮਨਦੀਪ ਕੌਰ ਅਤੇ ਪੁੱਤਰ ਅਭੈ ਨੂੰ ਗੋਲੀ ਮਾਰੀ। ਫਿਰ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਪੁਲਿਸ ਅਨੁਸਾਰ ਮ੍ਰਿਤਕ ਸੰਦੀਪ ਸਿੰਘ ਮੂਲ ਰੂਪ ਵਿੱਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਸਿੱਖਵਾਲਾ ਦਾ ਰਹਿਣ ਵਾਲਾ ਸੀ। ਉਹ ਆਪਣੇ ਪਰਿਵਾਰ ਨਾਲ ਗੁਰੂਗ੍ਰਾਮ ਵਿੱਚ ਲੰਬੇ ਸਮੇਂ ਤੋਂ ਰਿਹਾ ਅਤੇ ਤਿੰਨ ਸਾਲ ਪਹਿਲਾਂ ਮੋਹਾਲੀ ਦੇ ਸੈਕਟਰ 109 ਵਿੱਚ ਏਮਾਰ ਸੋਸਾਇਟੀ ਵਿੱਚ ਸ਼ਿਫਟ ਹੋ ਗਿਆ ਸੀ। ਉਹ ਪ੍ਰਾਪਰਟੀ ਡੀਲਿੰਗ ਕਰਦਾ ਸੀ ਅਤੇ ਕਿਹਾ ਜਾਂਦਾ ਹੈ ਕਿ ਪਰਿਵਾਰ ਆਰਥਿਕ ਤੌਰ ‘ਤੇ ਖੁਸ਼ਹਾਲ ਹੈ।

ਪੁਲਿਸ ਨੇ ਸੰਦੀਪ ਦੇ ਰਿਸ਼ਤੇਦਾਰ ਅਮਰਿੰਦਰ ਸਿੰਘ ਨੂੰ ਘਟਨਾ ਬਾਰੇ ਸੂਚਿਤ ਕੀਤਾ, ਜੋ ਮੌਕੇ ‘ਤੇ ਪਹੁੰਚ ਗਏ। ਅਮਰਿੰਦਰ ਨੇ ਕਿਹਾ ਕਿ ਕਿਸੇ ਨੂੰ ਵੀ ਅੰਦਾਜ਼ਾ ਨਹੀਂ ਸੀ ਕਿ ਸੰਦੀਪ ਕਦੇ ਅਜਿਹਾ ਕਦਮ ਚੁੱਕ ਸਕਦਾ ਹੈ। ਪਰਿਵਾਰ ਹਮੇਸ਼ਾ ਖੁਸ਼ ਦਿਖਾਈ ਦਿੰਦਾ ਸੀ।

ਸੰਦੀਪ ਦਾ ਪਰਿਵਾਰ ਵਿੱਚ ਇੱਕ ਭਰਾ ਹੈ, ਜੋ ਬਠਿੰਡਾ ਵਿੱਚ ਰਹਿੰਦਾ ਹੈ। ਜਦੋਂ ਕਿ, ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਇਸ ਵੇਲੇ ਖੁਦਕੁਸ਼ੀ ਦੇ ਕਾਰਨਾਂ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਡੀਐਸਪੀ ਨੇ ਕਿਹਾ ਕਿ ਮ੍ਰਿਤਕ ਦੇ ਹੋਰ ਰਿਸ਼ਤੇਦਾਰਾਂ ਦੇ ਬਿਆਨਾਂ ਤੋਂ ਬਾਅਦ ਹੋਰ ਜਾਣਕਾਰੀ ਸਪੱਸ਼ਟ ਹੋਵੇਗੀ। ਇਸ ਤੋਂ ਇਲਾਵਾ, ਪੁਲਿਸ ਨੇ ਖੁਦਕੁਸ਼ੀ ਦੇ ਕਾਰਨ ਦਾ ਪਤਾ ਲਗਾਉਣ ਲਈ ਕੁਝ ਠੋਸ ਸੁਰਾਗ ਪ੍ਰਾਪਤ ਕਰਨ ਲਈ ਮੋਹਾਲੀ ਸਥਿਤ ਸੰਦੀਪ ਦੇ ਘਰ ਦੀ ਤਲਾਸ਼ੀ ਲੈਣ ਦੀ ਵੀ ਯੋਜਨਾ ਬਣਾਈ ਹੈ।

ਪੰਜਾਬ ‘ਚ 5 ਦਿਨ ਪਹਿਲਾਂ ਹੀ ਪਹੁੰਚਿਆ ਮਾਨਸੂਨ: ਅੰਮ੍ਰਿਤਸਰ ਵਿੱਚ 39 ਅਤੇ ਲੁਧਿਆਣਾ ਵਿੱਚ 49 ਮਿਲੀਮੀਟਰ ਮੀਂਹ ਪਿਆ

0

– 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
– ਡੈਮ ਅਜੇ ਵੀ ਸੁੱਕੇ

ਲੁਧਿਆਣਾ, 23 ਜੂਨ 2025 – ਹਿਮਾਚਲ ਵਿੱਚ ਰੁਕਿਆ ਹੋਇਆ ਮਾਨਸੂਨ ਹੁਣ ਅੱਗੇ ਵਧਿਆ ਹੈ ਅਤੇ ਐਤਵਾਰ ਨੂੰ ਪਠਾਨਕੋਟ ਰਾਹੀਂ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਮੀਂਹ ਪਿਆ।

ਮੀਂਹ ਤੋਂ ਬਾਅਦ, ਪੰਜਾਬ ਵਿੱਚ ਦਿਨ ਦੇ ਤਾਪਮਾਨ ਵਿੱਚ ਔਸਤਨ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਹੁਣ ਵੀ ਤਾਪਮਾਨ ਆਮ ਨਾਲੋਂ 3.3 ਡਿਗਰੀ ਘੱਟ ਹੈ।

ਐਤਵਾਰ ਨੂੰ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਾਮ 5:30 ਵਜੇ ਤੱਕ ਲੁਧਿਆਣਾ ਵਿੱਚ 49 ਮਿਲੀਮੀਟਰ, ਅੰਮ੍ਰਿਤਸਰ ਵਿੱਚ 39 ਮਿਲੀਮੀਟਰ, ਪਠਾਨਕੋਟ ਵਿੱਚ 5 ਮਿਲੀਮੀਟਰ ਅਤੇ ਫਿਰੋਜ਼ਪੁਰ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਪੰਜਾਬ ਵਿੱਚ 26 ਜੂਨ ਤੱਕ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ।
23 ਜੂਨ: ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕੋਈ ਚੇਤਾਵਨੀ ਨਹੀਂ, ਪਰ ਪਠਾਨਕੋਟ, ਅੰਮ੍ਰਿਤਸਰ, ਨਵਾਂਸ਼ਹਿਰ ਅਤੇ ਕੁਝ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਨਿਗਰਾਨੀ।
24 ਜੂਨ: ਜ਼ਿਆਦਾਤਰ ਜ਼ਿਲ੍ਹਿਆਂ, ਖਾਸ ਕਰਕੇ ਫਿਰੋਜ਼ਪੁਰ, ਫਾਜ਼ਿਲਕਾ, ਮੋਹਾਲੀ, ਨਵਾਂਸ਼ਹਿਰ, ਹੁਸ਼ਿਆਰਪੁਰ ਆਦਿ ਵਿੱਚ ਗਰਜ ਨਾਲ ਤੂਫ਼ਾਨ ਦੀ ਚੇਤਾਵਨੀ।
25 ਜੂਨ: ਉੱਤਰੀ ਅਤੇ ਪੂਰਬੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਾਵਧਾਨੀ ਵਰਤਣ ਦੀ ਚੇਤਾਵਨੀ ਦਿੱਤੀ ਗਈ ਹੈ।
26 ਜੂਨ: ਪੰਜਾਬ ਭਰ ਵਿੱਚ ਹਲਕੇ ਤੋਂ ਦਰਮਿਆਨੇ ਗਰਜ-ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ।

ਭਾਰੀ ਮੀਂਹ ਦੇ ਬਾਵਜੂਦ, ਭਾਖੜਾ ਅਤੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਆਮ ਨਾਲੋਂ ਬਹੁਤ ਘੱਟ ਹੈ। ਸ਼ਨੀਵਾਰ ਨੂੰ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1,560.32 ਫੁੱਟ ਸੀ, ਜੋ ਕਿ ਪਿਛਲੇ ਸਾਲ 21 ਜੂਨ ਦੇ ਮੁਕਾਬਲੇ ਲਗਭਗ 25 ਫੁੱਟ ਘੱਟ ਹੈ। ਡੈਮ ਵਿੱਚ ਪਾਣੀ ਦਾ ਵਹਾਅ 32,699 ਕਿਊਸਿਕ ਦਰਜ ਕੀਤਾ ਗਿਆ, ਜੋ ਕਿ ਪਿਛਲੇ ਸਾਲ ਇਸੇ ਦਿਨ 34,525 ਕਿਊਸਿਕ ਸੀ। ਹਾਲਾਂਕਿ, ਝੋਨੇ ਦੀ ਬਿਜਾਈ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਸਿੰਚਾਈ ਦੀ ਮੰਗ ਵੱਧ ਹੋਣ ਕਾਰਨ, 34,500 ਕਿਊਸਿਕ ਪਾਣੀ ਛੱਡਿਆ ਗਿਆ, ਜੋ ਕਿ ਆਮਦ ਤੋਂ ਵੱਧ ਸੀ।

ਪੌਂਗ ਡੈਮ ਦਾ ਪਾਣੀ ਦਾ ਪੱਧਰ 1,288.76 ਫੁੱਟ ਸੀ, ਜੋ ਕਿ ਪਿਛਲੇ ਸਾਲ ਨਾਲੋਂ 21 ਫੁੱਟ ਘੱਟ ਹੈ। ਪਿਛਲੇ ਸਾਲ ਇਸੇ ਦਿਨ ਇਹ 1,309.60 ਫੁੱਟ ਸੀ। ਹਾਲਾਂਕਿ, ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਇਲਾਕਿਆਂ ਵਿੱਚ ਸ਼ੁਰੂਆਤੀ ਬਾਰਸ਼ਾਂ ਕਾਰਨ ਪਾਣੀ ਦਾ ਪ੍ਰਵਾਹ 16,602 ਕਿਊਸਿਕ ਹੋ ਗਿਆ, ਜੋ ਪਿਛਲੇ ਸਾਲ ਦੇ 5,389 ਕਿਊਸਿਕ ਨਾਲੋਂ ਬਹੁਤ ਜ਼ਿਆਦਾ ਹੈ।

ਭਾਖੜਾ-ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਅਨੁਸਾਰ, 20 ਮਈ ਤੋਂ 15 ਸਤੰਬਰ ਤੱਕ ਦੇ ਸਮੇਂ ਨੂੰ ਦੋਵਾਂ ਡੈਮਾਂ ਲਈ ਭਰਨ ਦਾ ਸਮਾਂ ਮੰਨਿਆ ਜਾਂਦਾ ਹੈ। ਜੇਕਰ ਇਸ ਸਮੇਂ ਦੌਰਾਨ ਮੌਨਸੂਨ ਦੀ ਬਾਰਿਸ਼ ਆਮ ਰਹਿੰਦੀ ਹੈ, ਤਾਂ ਪਾਣੀ ਦੇ ਪੱਧਰ ਵਿੱਚ ਸੁਧਾਰ ਦੀ ਸੰਭਾਵਨਾ ਹੈ।