Home Blog Page 523

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਪ੍ਰੀਖਿਆ ਤਾਰੀਖਾਂ ਦਾ ਐਲਾਨ

0
Bhasha Vibhag

ਪਟਿਆਲਾ, 2 ਸਤੰਬਰ 2025 :  ਭਾਸ਼ਾ ਵਿਭਾਗ ਪੰਜਾਬ (Language Department Punjab) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਦੀ ਪ੍ਰਾਈਵੇਟ ਪ੍ਰੀਖਿਆ ਮਿਤੀ 25 ਅਕਤੂਬਰ, 2025 ਨੂੰ ਕਰਵਾਈ ਜਾਵੇਗੀ । ਇਸ ਸਬੰਧੀ ਖੋਜ ਅਫ਼ਸਰ ਪਟਿਆਲਾ ਡਾ. ਮਨਜਿੰਦਰ ਸਿੰਘ (Research Officer Patiala Dr. Manjinder Singh) ਨੇ ਕਿਹਾ ਕਿ ਭਾਸ਼ਾ ਭਵਨ, ਸ਼ੇਰਾਂ ਵਾਲ਼ਾ ਗੇਟ ਵਿਖੇ ਸਥਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਈ ਜਾਣ ਵਾਲੀ ਪ੍ਰੀਖਿਆ ਸਬੰਧੀ ਪ੍ਰੀਖਿਆ ਫਾਰਮ 1 ਸਤੰਬਰ, 2025 ਤੋਂ ਸਵੇਰੇ 9.30 ਤੋਂ 5.00 ਵਜੇ ਤੱਕ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਸੰਪੂਰਨ ਤੌਰ ਤੇ ਫਾਰਮ ਭਰ ਕੇ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ ।

25 ਅਕਤੂਬਰ ਨੂੰ ਹੋਵੇਗੀ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਦੀ ਪ੍ਰਾਈਵੇਟ ਪ੍ਰੀਖਿਆ

ਇਸ ਸਬੰਧੀ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 1 ਸਤੰਬਰ ਤੋਂ 20 ਸਤੰਬਰ ਤੱਕ (ਬਿਨਾਂ ਲੇਟ ਫੀਸ) ਪੰਜਾਬੀ ਟਾਈਪ ਲਈ 200 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 300 ਰੁਪਏ ਫੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ, 21 ਸਤੰਬਰ ਤੋਂ 30 ਸਤੰਬਰ ਤੱਕ (50 ਰੁਪਏ ਲੇਟ ਫੀਸ ਨਾਲ਼) ਪੰਜਾਬੀ ਟਾਈਪ (Punjabi type) ਲਈ 250 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 350 ਰੁਪਏ ਫੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ ਅਤੇ 1 ਅਕਤੂਬਰ ਤੋਂ 10 ਅਕਤੂਬਰ ਤੱਕ (100 ਰੁਪਏ ਲੇਟ ਫੀਸ ਨਾਲ) ਪੰਜਾਬੀ ਟਾਈਪ ਲਈ 300 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 400 ਰੁਪਏ ਫੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ । ਇਸ ਤੋਂ ਬਾਅਦ ਕੋਈ ਵੀ ਬੇਨਤੀ ਪੱਤਰ ਸਵੀਕਾਰ ਨਹੀਂ ਕੀਤਾ ਜਾਵੇਗਾ । ਸਹੀ ਸਮੇਂ ਤੇ ਫੀਸ ਭਰਨ ਵਾਲ਼ੇ ਵਿਦਿਆਰਥੀਆਂ ਦੀ ਪ੍ਰੀਖਿਆ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਮਿਤੀ 25 ਅਕਤੂਬਰ, 2025 ਨੂੰ ਕਰਵਾਈ ਜਾਵੇਗੀ ।

Read More : ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਸਤੰਬਰ ਨੂੰ 

ਹੜ੍ਹ ਪੀੜਤਾਂ ਦੀ ਮੱਦਦ ਲੰਮਾਂ ਸਮਾਂ ਚੱਲੇਗੀ : ਸੰਤ ਸੀਚੇਵਾਲ

0
Narinder Kaaur Bhaaraj

ਸੰਗਰੂਰ, 3 ਸਤੰਬਰ 2025 : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਜਿਲ੍ਹਾਂ ਸੰਗਰੂਰ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰ (Relief materials for flood victims) ਦੇ ਪੰਜ ਟੱਰਕ ਸੁਲਤਾਨਪੁਰ ਲੋਧੀ ਪਹੁੰਚ ਗਏ ਹਨ । ਸੰਗਰੂਰ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਾਰਜ ਨੇ ਬਾਊਪੁਰ ਜਾ ਕੇ ਹੜ੍ਹ ਪੀੜਤ ਇਲਾਕੇ ਦਾ ਦੌਰਾ ਕੀਤਾ ਤੇ ਹੜ੍ਹ ਪੀੜਤਾਂ ਦੇ ਦਰਦ ਨੂੰ ਜਾਣਿਆ ।

ਪਾਣੀ ਉਤਰਨ ਨਾਲ ਹੀ ਹੜ੍ਹਾਂ ਦੇ ਹੋਏ ਨੁਕਸਾਨ ਦੀ ਅਸਲ ਤਸਵੀਰ ਆਵੇਗੀ ਸਾਹਮਣੇ

ਪਿਛਲੇ 23 ਦਿਨਾਂ ਤੋਂ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Rajya Sabha Member Sant Balbir Singh Seechewal) ਦੇ ਹਵਾਲੇ ਰਾਹਤ ਸਮੱਗਰੀ ਦੇ ਇੰਨ੍ਹਾਂ ਪੰਜ ਟੱਰਕਾਂ ਵਿੱਚ ਚਾਰ ਟਰੱਕ ਪਸ਼ੂਆਂ ਦਾ ਚਾਰਾ ਹੈ ਜਦ ਕਿ ਇੱਕ ਟਰੱਕ ਵਿੱਚ ਰੋਜ਼ਾਨਾ ਦੀ ਵਰਤੋਂ ਵਾਲੀਆਂ ਵਸਤਾਂ ਹਨ । ਉਧਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਅਸਲ ਤਸਵੀਰ ਉਸ ਵੇਲੇ ਸਾਹਮਣੇ ਆਵੇਗੀ ਜਦੋਂ ਪਾਣੀ ਹੇਠਾਂ ਉਤਰ ਜਾਵੇਗਾ। ਉਹਨਾਂ ਕਿਹਾ ਕਿ ਇਸੇ ਲਈ ਹੜ੍ਹ ਪੀੜਤਾਂ ਦੀ ਮੱਦਦ ਲੰਮਾਂ ਸਮਾਂ ਚੱਲੇਗੀ ।

ਆਪ ਦੀ ਵਿਧਾਇਕਾ ਨੇ ਹੜ੍ਹ ਪੀੜਤਾਂ ਲਈ ਪੰਜ ਟਰੱਕ ਰਾਹਤ ਸਮੱਗਰੀ ਭੇਜੀ

ਆਪ ਦੀ ਵਿਧਾਇਕ ਨਰਿੰਦਰ ਕੌਰ ਭਾਰਜ (MLA Narinder Kaur Bharj)  ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਰਾਹਤ ਸਮੱਗਰੀ ਸੰਤ ਸੀਚੇਵਾਲ ਜੀ ਦੇ ਸਪੁਰਦ ਕਰਦਿਆ ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਵੱਡੀ ਕੁਦਰਤ ਦੀ ਕਰੋਪੀ ਵਿੱਚੋਂ ਲੰਘ ਰਿਹਾ ਹੈ । ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਵਾਸਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਹਰ ਵਰਕਰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾ ਰਿਹਾ ਹੈ ।

ਸੰਤ ਸੀਚੇਵਾਲ ਇਸ ਇਲਾਕੇ ਦੀਆਂ ਲੋੜਾਂ ਤੋਂ ਬਾਖੂਬੀ ਵਾਕਿਫ਼ ਹਨ

ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹੜ੍ਹ ਪੀੜਤਾਂ ਦੀ ਪਹਿਲੇ ਦਿਨ ਤੋਂ ਹੀ ਕੀਤੀ ਜਾ ਰਹੀ ਮਦਦ ਦੀ ਪ੍ਰਸੰਸ਼ਾ ਕਰਦਿਆ ਕਿਹਾ ਕਿ ਸੰਤ ਸੀਚੇਵਾਲ ਇਸ ਇਲਾਕੇ ਦੀਆਂ ਲੋੜਾਂ ਤੋਂ ਬਾਖੂਬੀ ਵਾਕਿਫ਼ ਹਨ । ਇਹੀ ਵਜ੍ਹਾ ਹੈ ਕਿ ਉਨ੍ਹਾਂ ਨੇ ਬਾਊਪੁਰ, ਸਾਂਗਰਾ ਅਤੇ ਰਾਮਪੁਰ ਗੌਹਰਾ ਆਦਿ ਪਿੰਡਾਂ ਅਤੇ ਡੇਰਿਆਂ ਵਿੱਚ ਆਪ ਸਿੱਧੀ ਪਹੁੰਚ ਕਰਕੇ ਲੋਕਾਂ ਨੂੰ ਮੁਸੀਬਤ ਵਿੱਚੋਂ ਕੱਢਿਆ ਹੈ ।

ਸੰਤ ਸੀਚੇਵਾਲ ਨੇ ਕੀਤਾ ਰਾਹਤ ਸਮੱਗਰੀ ਲੈਕੇ ਆਉਣ ਵਾਲੀਆਂ ਜੱਥੇਬੰਦੀਆਂ ਅਤੇ ਸੰਸਥਾਵਾਂ ਦਾ ਧੰਨਵਾਦ

ਇਸ ਮੌਕੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਰਾਹਤ ਸਮੱਗਰੀ ਲੈ ਕੇ ਆਉਣ ਵਾਲੀਆਂ ਜੱਥੇਬੰਦੀਆਂ ਅਤੇ ਸੰਸਥਾਵਾਂ (Organizations and institutions) ਦਾ ਧੰਨਵਾਦ ਕੀਤਾ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਹੜ੍ਹ ਪੀੜਤਾਂ ਦੀ ਮੱਦਦ ਲੰਮਾਂ ਸਮਾਂ ਚੱਲਣ ਵਾਲੀ ਹੈ। ਜਦੋਂ ਇਸ ਮੰਡ ਇਲਾਕੇ ਵਿੱਚੋਂ ਪਾਣੀ ਘੱਟ ਜਾਵੇਗਾ ਉਸ ਵੇਲੇ ਇੰਨ੍ਹਾਂ ਕਿਸਾਨਾਂ ਨੂੰ ਸਭ ਤੋਂ ਵੱਧ ਲੋੜ ਮਹਿਸੂਸ ਹੋਵੇਗੀ ।

ਕਣਕ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਪਵੇਗੀ ਖਾਦ ਦੀ ਵੀ ਲੋੜ

ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਖਾਦ ਦੀ ਵੀ ਲੋੜ ਪਵੇਗੀ ਤੇ ਵਾਹੀ ਲਈ ਡੀਜ਼ਲ ਆਦਿ ਦੀ ਤਾਂ ਜੋ ਉਨ੍ਹਾਂ ਦਾ ਖੇਤੀ ਦਾ ਕੰਮ ਕਾਜ਼ ਮੁੜ ਲੀਹ ‘ਤੇ ਆ ਜਾਵੇ । ਸੰਤ ਸੀਚੇਵਾਲ ਨੇ ਸੰਗਰੂਰ ਦੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਹੜ੍ਹ ਪੀੜਤਾਂ ਦਾ ਦਰਦ ਹੋਣ ਕਾਰਨ ਉਹ ਏਨੀ ਦੂਰ ਤੋਂ ਵੀ ਰਾਹਤ ਸਮੱਗਰੀ ਲੈ ਕੇ ਪਹੁੰਚੇ ਹਨ ।

Read More : ਨਰਿੰਦਰ ਕੌਰ ਭਰਾਜ ਨੇ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਬੈਨ ਕਰਨ ਦੀ ਕੀਤੀ ਸਖ਼ਤ ਨਿਖੇਧੀ

ਸਾਈਬਰ ਠੱਗਾਂ ਨੂੰ ਬੈਂਕ ਖਾਤੇ ਅਤੇ ਮੋਬਾਇਲ ਸਿੰਮ ਕਾਰਡ ਦੇਣ ਵਾਲਾ ਗਿਰੋਹ ਕਾਬੂ

0
cyber thugs busted

ਪਟਿਆਲਾ, 3 ਸਤੰਬਰ 2025 : ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਦੀ ਨਿਗਰਾਨੀ ਹੇਠ ਪਟਿਆਲਾ ਪੁਲਸ ਦੀ ਸਾਈਬਰ ਕਰਾਈਮ ਟੀਮ ਨੇ ਐਸ. ਪੀ. (ਸਾਈਬਰ ਕਰਾਈਮ) ਅਤੇ ਆਰਥਿਕ ਅਪਰਾਧ ਪਟਿਆਲਾ ਆਸਵੰਤ ਸਿੰਘ ਅਤੇ ਇੰਸਪੈਕਟਰ ਤਰਨਦੀਪ ਕੌਰ, ਐਸ. ਐਚ. ਓ. ਥਾਣਾ ਸਾਈਬਰ ਕਰਾਈਮ ਪਟਿਆਲਾ ਦੀ ਅਗਵਾਈ ਹੇਠ ਪਟਿਆਲੇ ਦੇ ਇੱਕ ਅਜਿਹੇ ਗਿਰੋਹ ਨੂੰ ਫੜਿਆ ਗਿਆ ਹੈ ਜੋ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ (Cyber ​​thugs based in the Philippines) ਨੂੰ ਪੈਸੇ ਲੈ ਕੇ ਸਾਈਬਰ ਠੱਗੀ ਮਾਰਨ ਲਈ ਬੈਂਕ ਖਾਤੇ ਅਤੇ ਮੋਬਾਇਲ ਸਿੰਮ ਕਾਰਡ ਮੁਹੱਈਆ ਕਰਵਾ ਰਿਹਾ ਸੀ।

ਐਸ. ਐਚ. ਓ. ਥਾਣਾ ਸਾਈਬਰ ਕਰਾਈਮ ਪਟਿਆਲਾ ਨੇ ਦੱਸਿਆ ਕਿਵੇੇਂ ਕਰਦੇ ਸੀ ਕੰਮ

ਐਸ. ਐਚ. ਓ. ਥਾਣਾ ਸਾਈਬਰ ਕਰਾਈਮ (S. H. O. Thana Cyber ​​Crime) ਪਟਿਆਲਾ ਨੇ ਦੱਸਿਆ ਕਿ ਆਮ ਲੋਕਾਂ ਦੇ ਨਾਮ ਤੇ ਲਏ ਗਏ ਇਹਨਾਂ ਮੋਬਾਇਲ ਸਿਮਾਂ ਰਾਹੀਂ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਫੋਨ ਕਰਕੇ ਉਹਨਾਂ ਨੂੰ ਡਿਜੀਟਲ ਅਰੈਸਟ ਦਾ ਡਰਾਵਾ ਦੇ ਕੇ ਜਾਂ ਨਿਵੇਸ਼ ਸਕੀਮਾਂ ਦਾ ਝਾਂਸਾ ਦੇ ਕੇ ਸਾਈਬਰ ਧੋਖਾਧੜੀ ਦਾ ਸ਼ਿਕਾਰ ਬਣਾ ਕੇ ਇਹਨਾਂ ਆਮ ਲੋਕਾਂ ਦੇ ਨਾਮ ਤੇ ਖੋਲੇ ਗਏ ਬੈਂਕ ਖਾਤਿਆਂ ਵਿੱਚ ਪੈਸੇ ਪੁਆ ਲਏ ਜਾਂਦੇ ਸਨ ਅਤੇ ਫਿਰ ਇਸ ਪੈਸੇ ਨੂੰ ਹੋਰ ਬੈਂਕ ਖਾਤਿਆਂ ਵਿਚੋਂ ਘੁਮਾ ਕੇ ਕਢਵਾ ਲਿਆ ਜਾਂਦਾ ਸੀ ।

ਹੁਣ ਤੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਜਾ ਚੁੱਕਿਐ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਗਿਰੋਹ ਦੇ 4 ਮੈਂਬਰਾ ਨੂੰ ਗ੍ਰਿਫਤਾਰ (4 members of the gang arrested) ਕੀਤਾ ਜਾ ਚੁੱਕਿਆ ਹੈ ।ਜਿਨ੍ਹਾਂ ਵਿਚ ਪੰਕਜ਼, ਅਰਸ਼ਦੀਪ ਅਤੇ ਮੰਗਾ ਸਿੰਘ (ਸਾਰੇ ਪਟਿਆਲਾ ਦੇ ਵਾਸੀ) ਸ਼ਾਮਲ ਹਨ ਵੱਲੋਂ ਹੀ ਇਹ ਗਿਰੋਹ ਚਲਾਇਆ ਜਾ ਰਿਹਾ ਸੀ ਤੇ ਇਸ ਗਿਰੋਹ ਵਲੋਂ ਭੋਲੇ ਭਾਲੇ ਨੋਜਵਾਨਾ ਨੂੰ ਨੋਕਰੀ ਦੇਣ ਦਾ ਝਾਂਸਾ ਦੇ ਕੇ ਉਹਨਾਂ ਦਾ ਸੈਲਰੀ ਖਾਤੇ ਉਹਨਾ ਦੇ ਨਾਮ ਤੇ ਖੁਲਵਾ ਕੇ ਉਸ ਖਾਤੇ ਦਾ ਸਾਰਾ ਵੇਰਵਾ, ਏ. ਟੀ. ਐਮ. ਕਾਰਡ ਅਤੇ ਬੈਂਕ ਖਾਤਿਆਂ ਦਾ ਵੇਰਵਾ ਵੇਰਵਾ ਆਪਣੇ ਕੋਲ ਰੱਖ ਲੈਂਦੇ ਸਨ।

ਉਨ੍ਹਾਂ ਦੱਸਿਆ ਕਿ ਫਿਰ ਇਸ ਬੈਂਕ ਖਾਤੇ ਦਾ ਏ. ਟੀ. ਐਮ. ਕਾਰਡ ਅਤੇ ਬੈਂਕ ਖਾਤੇ ਦਾ ਵੇਰਵਾ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਬਾਬੂ ਅਤੇ ਸੂਮੀ (ਜੋ ਪੰਜਾਬੀ ਮੂਲ ਦੇ ਹਨ) ਨੂੰ ਵੇਚ ਦਿੰਦੇ ਸਨ । ਇਹਨਾ ਵੱਲੋਂ ਇੱਕ ਸੇਵਿੰਗ ਬੈਂਕ ਖਾਤਾ 10 ਹਜ਼ਾਰ ਰੁਪਏ ਅਤੇ ਇੱਕ ਕਰੰਟ ਬੈਂਕ ਖਾਤਾ 40 ਹਜ਼ਾਰ ਰੁਪਏ ਵਿੱਚ ਵੇਚਿਆ ਜਾਂਦਾ ਸੀ । ਹੁਣ ਤੱਕ ਇਸ ਗੈਂਗ ਨੇ 30 ਤੋਂ ਵੱਧ ਬੈਂਕ ਖਾਤੇ ਫਿਲੀਪੀਨਜ਼ ਬੈਠੇ ਸਾਈਬਰ ਠੱਗਾ ਨੂੰ ਵੇਚੇ ਹਨ, ਜਿਨ੍ਹਾ ਵੱਲੋਂ ਕੁੱਝ ਮਹੀਨਿਆਂ ਵਿੱਚ ਹੀ ਇਹਨਾ ਬੈਂਕ ਖਾਤਿਆ ਰਾਹੀ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ ।

ਇਹਨਾ ਮਿਊਲ ਬੈਂਕ ਖਾਤਿਆਂ ਵਿੱਚ ਹੋਏ ਲੈਣ-ਦੇਣ ਦੀ ਪੂਰੀ ਜਾਣਕਾਰੀ ਬੈਂਕਾ ਤੋਂ ਪ੍ਰਾਪਤ ਕੀਤੀ ਜਾ ਰਹੀ ਹੈ

ਉਨ੍ਹਾਂ ਦੱਸਿਆ ਕਿ ਇਹਨਾ ਮਿਊਲ ਬੈਂਕ ਖਾਤਿਆਂ ਵਿੱਚ ਹੋਏ ਲੈਣ-ਦੇਣ ਦੀ ਪੂਰੀ ਜਾਣਕਾਰੀ ਬੈਂਕਾ ਤੋਂ ਪ੍ਰਾਪਤ ਕੀਤੀ ਜਾ ਰਹੀ ਹੈ । ਇਸ ਗਿਰੋਹ ਨੇ ਚੌਰਾ ਰੋਡ ਪਟਿਆਲਾ ਵਿਖੇ ਕੁੱਝ ਸਮੇਂ ਲਈ ਇੱਕ ਅਣ-ਅਧਿਕਾਰਤ ਡੀ-ਐਡੀਕਸ਼ਨ ਸੈਂਟਰ ਵੀ ਚਲਾਇਆ ਸੀ ਅਤੇ ਨਸ਼ਾ ਕਰਨ ਵਾਲਿਆ ਨੂੰ 500 ਰੁਪਏ ਪ੍ਰਤੀ ਸਿੰਮ ਦਾ ਲਾਲਚ ਦੇ ਕੇ ਉਹਨਾ ਦੇ ਨਾਵਾਂ ਤੇ ਨਵੇਂ ਸਿਮ ਕਾਰਡ ਖਰੀਦ ਲਏ ।ਇਹ ਸਿੰਮ ਕਾਰਡ ਵੀ ਅੱਗੇ ਫਿਲੀਪੀਨਜ਼ ਬੈਠੇ ਸਾਈਬਰ ਠੱਗਾ ਨੂੰ ਵੇਚੇ ਜਾਂਦੇ ਸਨ ਅਤੇ ਕੋਰੀਅਰ ਰਾਹੀ ਟੀ-ਸ਼ਰਟ ਦੀ ਸੀਨ ਵਿੱਚ ਲੁਕਾ ਛੁਪਾ ਕੇ ਫਿਲੀਪੀਨਜ਼ ਭੇਜੇ ਜਾਂਦੇ ਸਨ ।

ਗਿਰੋਹ ਨੇ ਹੁਣ ਤੱਕ 50 ਸਿੰਮ ਕਾਰਡ ਭੇਜੇ ਹਨ ਫਿਲੀਪੀਨਜ਼

ਐਸ. ਐਚ. ਓ. ਸਾਈਬਰ ਕਰਾਈਮ ਨੇ ਦੱਸਿਆ ਕਿ ਹੁਣ ਤੱਕ ਇਸ ਗੈਂਗ ਨੇ ਲਗਭਗ 50 ਸਿਮ ਕਾਰਡ ਫਿਲੀਪੀਨਜ਼ ਭੇਜੇ ਹਨ (50 SIM cards sent to the Philippines) । ਇਹ ਸਿਮ ਕਾਰਡ ਸਾਈਬਰ ਠੱਗਾਂ ਵੱਲੋਂ ਭਾਰਤ ਵਿੱਚ ਭੋਲਾ ਭਾਲੇ ਲੋਕਾ ਨੂੰ ਕਾਲ ਕਰਨ ਲਈ ਵਰਤੇ ਜਾਂਦੇ ਹਨ ।ਇਹ ਸਾਰੇ ਸਿਮ ਕਾਰਡ ਡੀਜੀਟਲ ਜ਼ੋਨ ਦੁਕਾਨ ਤੋਂ ਬਿਨਾਂ ਸਹੀ ਜਾਂਚ ਪੜਤਾਲ ਦੇ ਵੇਚੇ ਗਏ ਸਨ ।ਇਸ ਦੁਕਾਨ ਦੇ ਮਾਲਕ ਬੀਰਬਲ ਪੁੱਤਰ ਕ੍ਰਿਸ਼ਨ ਚੰਦ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ।

ਗ੍ਰਿਫ਼ਤਾਰ ਵਿਅਕਤੀਆਂ ਵਿਰੁੱਧ ਕੇਸ ਕਰ ਲਿਆ ਗਿਆ ਹੈ ਦਰਜ

ਇਸ ਮਾਮਲੇ ਸਬੰਧੀ ਮੁਕੱਦਮਾ ਨੰਬਰ 29 ਮਿਤੀ 27.08.2025 ਅ/ਧ 316 (2), 318 (4), 336 (3), 338, 340 (2), 351 (2), 61(2) ਬੀ. ਐਨ. ਐਸ. ਅਤੇ 66-ਸੀ ਆਈ. ਟੀ. ਐਕਟ ਥਾਣਾ ਸਾਈਬਰ ਕਰਾਇਮ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਹੈ, ਜਿਸ ਵਿੱਚ ਹੁਣ ਤੱਕ 4 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ । ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਬਾਬੂ ਅਤੇ ਸੂਮੀ ਦੇ ਪੰਜਾਬ ਕਨੈਕਸ਼ਨ ਸਬੰਧੀ ਤਫਤੀਸ਼ ਜਾਰੀ ਹੈ ਤਾਂ ਜੋ ਇਸ ਸਾਈਬਰ ਧੋਖਾਧੜੀ (Cyber ​​fraud)  ਦੇ ਪੂਰੇ ਜਾਲ ਨੂੰ ਬੇਨਕਾਬ ਕੀਤਾ ਜਾ ਸਕੇ ।

Read More : 72 ਸਾਲਾ ਵਕੀਲ ਨਾਲ ਸਾਈਬਰ ਠੱਗਾਂ ਠੱਗੇ ਕਰੋੜਾਂ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤਾ ਮਲਕਪੁਰ ਦਾ ਦੌਰਾ

0
Deputy Commissioner

ਮੋਹਾਲੀ, 2 ਸਤੰਬਰ 2025 : ਡਿਪਟੀ ਕਮਿਸ਼ਨਰ ਕੋਮਲ ਮਿੱਤਲ (Deputy Commissioner Komal Mittal) ਨੇ ਸ਼ਾਮ ਵੇਲੇ ਮਲਕਪੁਰ (Malakpur) ਦੇ ਆਪਣੇ ਦੌਰੇ ਦੌਰਾਨ ਲੋਕ ਨਿਰਮਾਣ ਵਿਭਾਗ, ਡਰੇਨੇਜ ਵਿਭਾਗ ਅਤੇ ਨਗਰ ਨਿਗਮ ਖਰੜ ਦੇ ਅਧਿਕਾਰੀਆਂ ਨੂੰ ਸੜਕ ਆਵਾਜਾਈ ਨੂੰ ਯਕੀਨੀ ਬਣਾਉਣ ਅਤੇ ਢਾਂਚੇ ਦੀ ਸੁਰੱਖਿਆ ਲਈ ਪਾਣੀ ਦੇ ਵਹਾਅ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ।

ਡੀ. ਸੀ. ਨੇ ਦਿੱਤਾ ਨਿਰਵਿਘਨ ਆਵਾਜਾਈ ਬਣਾਈ ਰੱਖਣ ਦੀ ਮਹੱਤਤਾ `ਤੇ ਜ਼ੋਰ

ਡੀ. ਸੀ. ਕੋਮਲ ਮਿੱਤਲ ਨੇ ਸਾਈਟ `ਤੇ ਨਿਰਵਿਘਨ ਆਵਾਜਾਈ ਬਣਾਈ ਰੱਖਣ ਦੀ ਮਹੱਤਤਾ `ਤੇ ਜ਼ੋਰ ਦਿੰਦਿਆਂ ਕਿਹਾ ਕਿ ਪਹਿਲਾਂ ਹੀ ਭੇਜੇ ਹੋਏ ਨਵੇਂ ਪੁਲ ਦੇ ਨਿਰਮਾਣ ਦੇ ਪ੍ਰਸਤਾਵ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਜਾਵੇਗਾ । ਇਸ ਦੌਰਾਨ, ਈ ਓ ਖਰੜ ਨੂੰ ਨਿਰੰਤਰ ਆਵਾਜਾਈ ਸੰਪਰਕ ਬਣਾਈ ਰੱਖਣ ਲਈ ਇੱਕ ਵਾਧੂ ਪਾਈਪ ਪਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ।

Read More : ਜ਼ਿਲ੍ਹੇ ਵਿੱਚ ਘੱਗਰ ਵਿੱਚ ਪਾਣੀ ਦਾ ਪੱਧਰ ਕੰਟਰੋਲ ਵਿੱਚ : ਡੀ. ਸੀ. ਕੋਮਲ ਮਿੱਤਲ

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ

0
Hardeep Mundiyan

ਚੰਡੀਗੜ੍ਹ, 2 ਸਤੰਬਰ 2025 : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ (Punjab Revenue, Rehabilitation and Disaster Management Minister) ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ 30 ਮਨੁੱਖੀ ਜਾਨਾਂ ਗਈਆਂ ਹਨ ਅਤੇ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਰਾਹਤ ਪਹੁੰਚਾਉਣ, ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਉਨ੍ਹਾਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ।

174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ : ਹਰਦੀਪ ਸਿੰਘ ਮੁੰਡੀਆਂ

ਕੈਬਨਿਟ ਮੰਤਰੀ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਹੁਣ ਤੱਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ 19,597 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਿਸ ਵਿੱਚ ਗੁਰਦਾਸਪੁਰ ‘ਚੋਂ (5581 ਵਿਅਕਤੀ), ਫਿਰੋਜ਼ਪੁਰ (3432), ਅੰਮ੍ਰਿਤਸਰ (2734), ਫਾਜ਼ਿਲਕਾ (2422), ਹੁਸ਼ਿਆਰਪੁਰ (1615), ਕਪੂਰਥਲਾ (1428) ਅਤੇ ਪਠਾਨਕੋਟ (1139) ਤੋਂ ਇਲਾਵਾ ਬਰਨਾਲਾ (369), ਜਲੰਧਰ (474), ਰੂਪਨਗਰ (65), ਮਾਨਸਾ (163), ਮੋਗਾ (115) ਅਤੇ ਤਰਨ ਤਾਰਨ ‘ਚੋਂ (60) ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ।

ਹੁਣ ਤੱਕ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ, 30 ਲੋਕਾਂ ਦੀ ਗਈ ਜਾਨ ਅਤੇ 1400 ਪਿੰਡ ਹੜ੍ਹਾਂ ਦੀ ਲਪੇਟ ‘ਚ ਆਏ

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਠਹਿਰ ਅਤੇ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ 174 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿੱਚ ਬਰਨਾਲਾ ਵਿੱਚ 29 ਕੈਂਪ, ਪਟਿਆਲਾ ਵਿੱਚ 26, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਅੰਮ੍ਰਿਤਸਰ ਵਿੱਚ 16, ਪਠਾਨਕੋਟ ਵਿੱਚ 14, ਫਾਜ਼ਿਲਕਾ ਵਿੱਚ 10, ਮੋਗਾ ਵਿੱਚ 9, ਫਿਰੋਜ਼ਪੁਰ ਅਤੇ ਜਲੰਧਰ ਵਿੱਚ 8-8, ਕਪੂਰਥਲਾ ਵਿੱਚ 4, ਰੂਪਨਗਰ ਵਿੱਚ 3 ਅਤੇ ਮਾਨਸਾ ਅਤੇ ਸੰਗਰੂਰ ਵਿੱਚ 1-1 ਕੈਂਪ ਸ਼ਾਮਲ ਹਨ ।

ਹੜ੍ਹਾਂ ਕਰਕੇ 1.48 ਲੱਖ ਹੈਕਟੇਅਰ ਤੋਂ ਵੱਧ ਫ਼ਸਲੀ ਰਕਬੇ ਨੂੰ ਨੁਕਸਾਨ ਪਹੁੰਚਿਆ

ਇਸ ਸਮੇਂ ਇਨ੍ਹਾਂ ਕੈਂਪਾਂ ਵਿੱਚ 5167 ਲੋਕਾਂ ਨੂੰ ਠਹਿਰਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਹੁਸ਼ਿਆਰਪੁਰ ਦੇ (1041) ਵਿਅਕਤੀ, ਫਾਜ਼ਿਲਕਾ (1304), ਫਿਰੋਜ਼ਪੁਰ (706), ਗੁਰਦਾਸਪੁਰ (424), ਅੰਮ੍ਰਿਤਸਰ (371), ਬਰਨਾਲਾ (369) ਅਤੇ ਜਲੰਧਰ ਦੇ (474) ਅਤੇ ਹੋਰਨਾਂ ‘ਚ ਮਾਨਸਾ ਦੇ 163, ਮੋਗਾ ਦੇ 115, ਸੰਗਰੂਰ ਦੇ 60, ਕਪੂਰਥਲਾ ਦੇ 57, ਪਠਾਨਕੋਟ ਦੇ 48 ਅਤੇ ਰੂਪਨਗਰ ਦੇ 35 ਵਿਅਕਤੀ ਸ਼ਾਮਲ ਹਨ।

ਕੁੱਲ 1400 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ

ਪਿੰਡਾਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਮੁੰਡੀਆਂ ਨੇ ਕਿਹਾ ਕਿ ਕੁੱਲ 1400 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ । ਇਨ੍ਹਾਂ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਗੁਰਦਾਸਪੁਰ ਜ਼ਿਲ੍ਹੇ ਦੇ (324 ਪਿੰਡ), ਅੰਮ੍ਰਿਤਸਰ (135), ਹੁਸ਼ਿਆਰਪੁਰ (119), ਕਪੂਰਥਲਾ (115), ਮਾਨਸਾ (108), ਫਿਰੋਜ਼ਪੁਰ (93), ਪਠਾਨਕੋਟ (82), ਫਾਜ਼ਿਲਕਾ (72), ਜਲੰਧਰ (62) ਅਤੇ ਤਰਨ ਤਾਰਨ ਦੇ (66) ਪਿੰਡ ਸ਼ਾਮਲ ਹਨ। ਇਸ ਤੋਂ ਇਲਾਵਾ ਮੋਗਾ ਵਿੱਚ 48 ਪਿੰਡ, ਰੂਪਨਗਰ ਵਿੱਚ 44, ਬਰਨਾਲਾ ਵਿੱਚ 34, ਲੁਧਿਆਣਾ ਵਿੱਚ 26, ਸ੍ਰੀ ਮੁਕਤਸਰ ਸਾਹਿਬ ਵਿੱਚ 23, ਪਟਿਆਲਾ ਵਿੱਚ 16, ਫ਼ਰੀਦਕੋਟ ਵਿੱਚ 15, ਸੰਗਰੂਰ ਵਿੱਚ 13 ਅਤੇ ਮਾਲੇਰਕੋਟਲਾ ਵਿੱਚ 5 ਪਿੰਡ ਪ੍ਰਭਾਵਿਤ ਹੋਏ ਹਨ ।

ਹੜ੍ਹਾਂ ਕਾਰਨ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕੁੱਲ 3,54,626 ਆਬਾਦੀ ਪ੍ਰਭਾਵਿਤ ਹੋਈ ਹੈ

ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਦੱਸਿਆ ਕਿ ਹੜ੍ਹਾਂ ਕਾਰਨ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕੁੱਲ 3,54,626 ਆਬਾਦੀ ਪ੍ਰਭਾਵਿਤ ਹੋਈ ਹੈ । ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ ‘ਚ 1,45,000 ਲੋਕ, ਅੰਮ੍ਰਿਤਸਰ ਵਿੱਚ 1,17,534, ਫਿਰੋਜ਼ਪੁਰ ਵਿੱਚ 38,112 ਅਤੇ ਫਾਜ਼ਿਲਕਾ ਵਿੱਚ 21,562 ਲੋਕ ਪ੍ਰਭਾਵਿਤ ਹੋਏ ਹਨ। ਹੋਰ ਜ਼ਿਲ੍ਹਿਆਂ ਵਿੱਚ ਪਠਾਨਕੋਟ ਵਿੱਚ 15,053, ਕਪੂਰਥਲਾ ਵਿੱਚ 5748, ਐਸ. ਏ. ਐਸ. ਨਗਰ ਵਿੱਚ 7000, ਹੁਸ਼ਿਆਰਪੁਰ ਵਿੱਚ 1960 ਅਤੇ ਜਲੰਧਰ ਵਿੱਚ 991 ਵਿਅਕਤੀ ਪ੍ਰਭਾਵਿਤ ਹੋਏ ਹਨ। ਘੱਟ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਰਨਾਲਾ ‘ਚ (403) ਲੋਕ, ਮੋਗਾ (800), ਰੂਪਨਗਰ (300) ਅਤੇ ਮਾਨਸਾ ਵਿੱਚ 163 ਲੋਕ ਪ੍ਰਭਾਵਿਤ ਹੋਏ ਹਨ ।

ਸੂਬੇ ਵਿੱਚ 1,48,590 ਹੈਕਟੇਅਰ ਰਕਬੇ ‘ਚ ਖੜ੍ਹੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 1,48,590 ਹੈਕਟੇਅਰ ਰਕਬੇ ‘ਚ ਖੜ੍ਹੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ (Crops standing in an area of ​​1,48,590 hectares have been damaged in the state.) । ਇਨ੍ਹਾਂ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਗੁਰਦਾਸਪੁਰ ‘ਚ (40,193 ਹੈਕਟੇਅਰ), ਮਾਨਸਾ (27,291), ਅੰਮ੍ਰਿਤਸਰ (23,000), ਕਪੂਰਥਲਾ (14,934), ਫਿਰੋਜ਼ਪੁਰ (14,665) ਅਤੇ ਤਰਨ ਤਾਰਨ (11,883 ਹੈਕਟੇਅਰ), ਹੁਸ਼ਿਆਰਪੁਰ (5971), ਜਲੰਧਰ (3000) ਅਤੇ ਪਠਾਨਕੋਟ (2442) ਸ਼ਾਮਲ ਹਨ । ਇਸੇ ਤਰ੍ਹਾਂ ਐਸ. ਏ. ਐਸ. ਨਗਰ (2000), ਪਟਿਆਲਾ (1450), ਮੋਗਾ (949), ਰੂਪਨਗਰ (300), ਫ਼ਰੀਦਕੋਟ (141), ਲੁਧਿਆਣਾ (108), ਬਠਿੰਡਾ (97), ਸ੍ਰੀ ਮੁਕਤਸਰ ਸਾਹਿਬ (84), ਫਾਜ਼ਿਲਕਾ (64), ਐਸਬੀਐਸ ਨਗਰ (7), ਮਾਲੇਰਕੋਟਲਾ (5), ਸੰਗਰੂਰ (3), ਬਰਨਾਲਾ (2), ਫਤਹਿਗੜ੍ਹ ਸਾਹਿਬ ‘ਚ (1) ਹੈਕਟੇਅਰ ਫ਼ਸਲੀ ਰਕਬੇ ਨੂੰ ਨੁਕਸਾਨ ਪਹੁੰਚਿਆ ਹੈ ।

ਪ੍ਰਭਾਵਿਤ ਜ਼ਿਲ੍ਹਿਆਂ 23 ਐਨ. ਡੀ. ਆਰ. ਐਫ. ਟੀਮਾਂ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ

ਰਾਹਤ ਕਾਰਜਾਂ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ 23 ਐਨ. ਡੀ. ਆਰ. ਐਫ. ਟੀਮਾਂ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ, ਜਿਨ੍ਹਾਂ ਵਿੱਚ ਪਠਾਨਕੋਟ ‘ਚ (1) ਟੀਮ, ਗੁਰਦਾਸਪੁਰ (6), ਅੰਮ੍ਰਿਤਸਰ (6), ਫਿਰੋਜ਼ਪੁਰ (3), ਫਾਜ਼ਿਲਕਾ (3), ਬਠਿੰਡਾ (1), ਜਲੰਧਰ (2) ਅਤੇ ਰੂਪਨਗਰ ਵਿੱਚ (1) ਟੀਮ ਸ਼ਾਮਲ ਹੈ । ਫੌਜ, ਹਵਾਈ ਸੈਨਾ ਅਤੇ ਜਲ ਸੈਨਾ ਨੇ ਬਚਾਅ ਅਤੇ ਰਾਹਤ ਕਾਰਜਾਂ ਲਈ 12 ਟੁਕੜੀਆਂ ਤਾਇਨਾਤ ਕੀਤੀਆਂ ਹਨ ਅਤੇ 8 ਟੁਕੜੀਆਂ ਨੂੰ ਤਿਆਰ ਰੱਖਿਆ ਗਿਆ ਹੈ । ਇਸ ਦੇ ਨਾਲ ਹੀ 2 ਇੰਜੀਨੀਅਰ ਟੀਮਾਂ ਅਤੇ ਲਗਭਗ 35 ਹੈਲੀਕਾਪਟਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ । ਬੀ. ਐਸ. ਐਫ. ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰ ਰਹੀ ਹੈ । ਇਸ ਤੋਂ ਇਲਾਵਾ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਬਾਹਰ ਕੱਢਣ ਲਈ 114 ਕਿਸ਼ਤੀਆਂ ਅਤੇ ਸੂਬੇ ਦੇ ਇੱਕ ਹੈਲੀਕਾਪਟਰ ਨੂੰ ਕੰਮ ਵਿੱਚ ਲਗਾਇਆ ਗਿਆ ਹੈ ।

1 ਅਗਸਤ ਤੋਂ 2 ਸਤੰਬਰ ਤੱਕ 12 ਜ਼ਿਲ੍ਹਿਆਂ ਵਿੱਚ ਕੁੱਲ 30 ਲੋਕਾਂ ਦੀ ਜਾਨ ਗਈ ਹੈ

ਕੈਬਨਿਟ ਮੰਤਰੀ ਨੇ ਦੱਸਿਆ ਕਿ 1 ਅਗਸਤ ਤੋਂ 2 ਸਤੰਬਰ ਤੱਕ (From August 1 to September 2) 12 ਜ਼ਿਲ੍ਹਿਆਂ ਵਿੱਚ ਕੁੱਲ 30 ਲੋਕਾਂ ਦੀ ਜਾਨ ਗਈ ਹੈ, ਜਿਨ੍ਹਾਂ ਵਿੱਚੋਂ ਪਠਾਨਕੋਟ ਵਿੱਚ ਸਭ ਤੋਂ ਵੱਧ 6 ਮੌਤਾਂ ਹੋਈਆਂ ਹਨ ਅਤੇ ਪਠਾਨਕੋਟ ਦੇ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹ ਦਾ ਪਾਣੀ ਘੱਟਣ ਤੋਂ ਬਾਅਦ ਪਸ਼ੂਆਂ ਅਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਪਤਾ ਲਗਾਇਆ ਜਾਵੇਗਾ ਪਰ ਸ਼ੁਰੂਆਤੀ ਰਿਪੋਰਟਾਂ ਭਾਰੀ ਨੁਕਸਾਨ ਵੱਲ ਇਸ਼ਾਰਾ ਕਰਦੀਆਂ ਹਨ ।

Read More : ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ : ਹਰਦੀਪ ਸਿੰਘ ਮੁੰਡੀਆਂ

ਲਾਲਜੀਤ ਭੁੱਲਰ ਨੇ ਵੰਡੀ ਹੜ੍ਹ ਪ੍ਰਭਾਵਿਤ ਖੇਤਰ ਵਿਚ ਪਰਿਵਾਰਾਂ ਨੂੰ ਰਾਹਤ ਸਮੱਗਰੀ 

0
Laljit Singh Bhullar

ਚੰਡੀਗੜ੍ਹ, 2 ਸਤੰਬਰ 2025 : ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ ।

ਫੂਡ ਕਿੱਟਾਂ, ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਮੁਹੱਈਆ ਕਰਵਾਈ

ਦਰਿਆਈ ਪਾਣੀ ਦੀ ਮਾਰ ਕਰਕੇ ਮੌਜੂਦਾ ਸਥਿਤੀ ਅਤੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਫੂਡ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ (Relief materials distributed) ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਦਾ ਪ੍ਰਬੰਧ ਵੀ ਕੀਤਾ । ਇਸ ਮੌਕੇ ਭੁੱਲਰ ਨੇ ਲੋਕਾਂ ਨੂੰ ਕਿਹਾ ਕਿ ਕਿ ਮੀਂਹ ਦੀ ਤਾਜ਼ਾ ਸਥਿਤੀ ਅਨੁਸਾਰ ਦਰਿਆਈ ਪਾਣੀ ਹੋਰ ਵਧਣ ਦੀ ਸੰਭਾਵਨਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਿਤ ਲੋਕਾਂ ਲਈ ਲੋੜੀਂਦੇ ਪ੍ਰਬੰਧ (Necessary arrangements for affected people0 ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ‘ਚ ਬਣਾਏ ਕੈਂਪਾਂ ਵਿਖੇ ਲੋਕਾਂ ਨੂੰ ਪਹੁੰਚਾਉਣ ਅਤੇ ਲੋੜੀਂਦੇ ਪ੍ਰਬੰਧ ਵੀ ਕਰ ਰਿਹਾ ਹੈ ।

ਕੁਦਰਤੀ ਆਫ਼ਤ ਕਾਰਨ ਇਹਨਾਂ ਮੁਸ਼ਕਿਲ ਹਾਲਾਤਾਂ ਵਿੱਚ ਸਾਨੂੰ ਸਭ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਹੜ੍ਹ ਪੀੜਤਾਂ ਦੀ ਮੱਦਦ ਕਰਨੀ ਚਾਹੀਦੀ ਹੈ

ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਇਹਨਾਂ ਮੁਸ਼ਕਿਲ ਹਾਲਾਤਾਂ ਵਿੱਚ ਸਾਨੂੰ ਸਭ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਹੜ੍ਹ ਪੀੜਤਾਂ ਦੀ ਮੱਦਦ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤਾਂ ਰਾਹਤ ਕਾਰਜਾਂ ਦਾ ਕੰਮ ਕਰ ਹੀ ਰਹੇ ਹਨ, ਇਸ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੀ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਸਹਿਯੋਗ ਦੇ ਰਹੀਆਂ ਹਨ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਸ਼ਕਿਲ ਵਿੱਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ

ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਸ਼ਕਿਲ ਵਿੱਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ । ਉਨ੍ਹਾਂ ਕਿਹਾ ਕਿ ਹੜਾਂ ਕਾਨ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸਰਕਾਰ, ਪ੍ਰਸ਼ਾਸਨ, ਸਮਾਜਿਕ ਸੰਗਠਨ ਅਤੇ ਆਮ ਲੋਕ ਸਾਰੇ ਮਿਲ ਕੇ ਵੱਡੇ ਪੱਧਰ ‘ਤੇ ਪ੍ਰਭਾਵਤਿ ਲੋਕਾਂ ਦੀ ਮੱਦਦ ਕਰ ਰਹੇ ਹਨ।

ਇਸ ਸਮੇਂ ਹਰ ਕਿਸੇ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਲੋੜਵੰਦ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ

ਉਨ੍ਹਾਂ ਅਪੀਲ ਕੀਤੀ ਕਿ ਇਸ ਸਮੇਂ ਹਰ ਕਿਸੇ ਨੂੰ ਪਾਰਟੀਬਾਜ਼ੀ (Partying) ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਲੋੜਵੰਦ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ । ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸਗੋਂ ਮਨੁੱਖਤਾ ਨਿਭਾਉਣ ਦਾ ਹੈ। ਜਦੋਂ ਲੋਕ ਮੁਸ਼ਕਲ ਵਿੱਚ ਹਨ ਤਾਂ ਸਾਡਾ ਫ਼ਰਜ਼ ਹੈ ਕਿ ਉਨ੍ਹਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰੀਏ ।

Read More : ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਚੁਣੇ 3839 ਪੰਚਾਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਚੁਕਾਉਣਗੇ ਸਹੁੰ 

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

0
Harjot bains

ਚੰਡੀਗੜ੍ਹ/ਨੰਗਲ, 2 ਸਤੰਬਰ 2025 : ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ (Punjab Education and Information and Public Relations Minister) ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਲੋੜਵੰਦ ਲੋਕਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ ।

ਸਿੱਖਿਆ ਮੰਤਰੀ ਨੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਦਾ ਕੀਤਾ ਦੌਰਾ

ਭਾਰੀ ਮੀਂਹ ਦੇ ਬਾਵਜੂਦ ਬੈਂਸ ਨੇ ਕਿਸ਼ਤੀ ਅਤੇ ਮੋਟਰਸਾਈਕਲ ਰਾਹੀਂ ਰਾਹਤ ਕੈਂਪਾਂ ਅਤੇ ਹਰਸਾ ਬੇਲਾ, ਭਨਾਮ, ਭਲਾਣ, ਭੱਲੜੀ, ਨਾਂਗੜਾ, ਬੇਲਾ ਰਾਮਗੜ੍ਹ ਅਤੇ ਬੇਲਾ ਧਿਆਨੀ ਸਮੇਤ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਕੇ ਪ੍ਰਬੰਧਾਂ ਦਾ ਜ਼ਾਇਜਾ ਲਿਆ । ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ ।

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ 30 ਤੋਂ ਵੱਧ ਰਾਹਤ ਕੈਂਪ ਸਥਾਪਤ : ਬੈਂਸ

ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਰੈਣ ਬਸੇਰਾ ਸਮੇਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 30 ਤੋਂ ਵੱਧ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ । ਸਿੱਖਿਆ ਮੰਤਰੀ ਨੇ ਯੂਥ ਕਲੱਬਾਂ ਅਤੇ ਮਹਿਲਾ ਮੰਡਲਾਂ ਸਮੇਤ ਸਥਾਨਕ ਸੰਗਠਨਾਂ ਨੂੰ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ । ਉਨ੍ਹਾਂ ਨੇ ਨਹਿਰ ਦੇ ਕਿਨਾਰਿਆਂ ਦਾ ਵੀ ਜਾਇਜ਼ਾ ਲਿਆ ਅਤੇ ਪਾਣੀ ਦੀ ਖਾਰ ਪੈਣ ਨਾਲ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਰਾਹਤ ਕੇਂਦਰ ਕਾਰਜਸ਼ੀਲ ਹਨ ਅਤੇ ਸਾਵਧਾਨੀ ਦੇ ਉਪਾਅ ਵਜੋਂ ਸੰਵੇਦਨਸ਼ੀਲ ਖੇਤਰਾਂ ਦੇ ਵਸਨੀਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ-ਬਰ-ਤਿਆਰ ਹਨ ।

ਬੈਂਸ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਤੋਂ ਬਚਣ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ । ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਕਿਸੇ ਸਹਾਇਤਾ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਵਸਨੀਕ ਕੰਟਰੋਲ ਰੂਮ ਨੰਬਰ 87279-62441 ‘ਤੇ ਸੰਪਰਕ ਕਰ ਸਕਦੇ ਹਨ ।

Read More : ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ‘ਚ ਤਰਸ ਦੇ ਅਧਾਰ ‘ਤੇ 27 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

0
Doctor Balbeer singh

ਚੰਡੀਗੜ੍ਹ, 2 ਸਤੰਬਰ 2025 : ਸਿਹਤ ਤੇ ਪਰਿਵਾਰ ਭਲਾਈ ਮੰਤਰੀ (Minister of Health and Family Welfare) ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਮੁਹਿੰਮ ਦੀ ਅਗਵਾਈ ਕਰਦਿਆਂ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਾਮਬੰਦੀ, ਇਲਾਜ ਅਤੇ ਬਿਮਾਰੀਆਂ ਦੀ ਰੋਕਥਾਮ ‘ਤੇ ਕੇਂਦ੍ਰਿਤ ਬਹੁ-ਪੱਖੀ ਰਣਨੀਤੀ ਅਪਣਾਈ ਹੈ । ਇਸ ਵਿੱਚ 818 ਟੀਮਾਂ, ਜਿਨ੍ਹਾਂ ਵਿੱਚ 458 ਰੈਪਿਡ ਰਿਸਪਾਂਸ ਟੀਮਾਂ ਅਤੇ 360 ਮੋਬਾਈਲ ਮੈਡੀਕਲ ਟੀਮਾਂ ਸ਼ਾਮਲ ਹਨ, ਜ਼ਰੂਰੀ ਦਵਾਈਆਂ ਨਾਲ ਪੂਰੀ ਤਰ੍ਹਾਂ ਲੈੱਸ ਹਨ ।

ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ

ਉਨ੍ਹਾਂ ਦੱਸਿਆ ਕਿ ਸਾਡਾ ਟੀਚਾ ਸੂਬੇ ਦੇ ਹਰੇਕ ਵਿਅਕਤੀ ਤੱਕ ਡਾਕਟਰੀ ਸਹੂਲਤ ਦੇਣਾ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਵਾਅਦੇ ਨੂੰ ਪੂਰਾ ਕਰ ਰਹੇ ਹਾਂ। ਉਹਨਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਅਤੇ ਆਸਰਾ ਘਰਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨਿਰਵਿਘਨ ਇਲਾਜ ਪ੍ਰਦਾਨ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਅੱਜ ਤੱਕ 962 ਕੈਂਪ ਲਗਾਏ ਗਏ ਹਨ (962 camps have been set up), ਜਿੱਥੇ 31,876 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ ਅਤੇ ਦਸਤ, ਗੈਸਟਰੋਐਂਟਰਾਈਟਿਸ, ਸ਼ੂਗਰ, ਹਾਈਪਰਟੈਨਸ਼ਨ, ਚਮੜੀ ਅਤੇ ਅੱਖਾਂ ਦੀ ਐਲਰਜੀ, ਅਤੇ ਕੁੱਤਿਆਂ ਦੇ ਕੱਟਣ ਸਮੇਤ ਕਈ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਹੈ । ਸਿਹਤ ਟੀਮਾਂ ਗਰਭਵਤੀ ਔਰਤਾਂ ਦੀ ਮੌਕੇ ‘ਤੇ ਹੀ ਜਾਂਚ ਕਰਕੇ ਉਨ੍ਹਾਂ ਨੂੰ ਵੀ ਤਰਜੀਹ ਦੇ ਰਹੀਆਂ ਹਨ ।

424 ਐਂਬੂਲੈਂਸਾਂ ਕਾਰਜਸ਼ੀਲ ਅਤੇ ਡਾਕਟਰ ਮੋਹਰੀ ਕਤਾਰ ਵਿੱਚ ਤਾਇਨਾਤ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਕੋਲ ਸੰਕਟ ਨਾਲ ਨਜਿੱਠਣ ਲਈ ਇੱਕ ਮਜ਼ਬੂਤ ਪ੍ਰਣਾਲੀ ਹੈ । ਸੂਬੇ ਕੋਲ ਹੜ੍ਹ ਰਾਹਤ ਲਈ ਵਿਸ਼ੇਸ਼ ਤੌਰ ‘ਤੇ ਪਹਿਲਾਂ ਤੋਂ ਚੁਣੀਆਂ ਗਈਆਂ 66 ਜ਼ਰੂਰੀ ਦਵਾਈਆਂ ਅਤੇ 21 ਵਸਤਾਂ ਦਾ ਲੋੜੀਂਦਾ ਸਟਾਕ ਉਪਲਬਧ ਹੈ । ਇਸ ਤੋਂ ਇਲਾਵਾ ਜ਼ਿਲ੍ਹਿਆਂ ਨੂੰ ਵੱਖਰੇ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਹਸਪਤਾਲ ਜ਼ਰੂਰੀ ਦਵਾਈਆਂ ਖਰੀਦ ਸਕੇ ਅਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾ ਸਕੇ ।

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ 11,103 ਤੋਂ ਵੱਧ ਆਸ਼ਾ ਵਰਕਰ ਘਰ-ਘਰ ਜਾ ਕੇ ਦਵਾਈਆਂ ਵੰਡ ਰਹੀਆਂ ਹਨ

ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਸਰਗਰਮ ਉਪਾਵਾਂ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ 11,103 ਤੋਂ ਵੱਧ ਆਸ਼ਾ ਵਰਕਰ ਘਰ-ਘਰ ਜਾ ਕੇ ਦਵਾਈਆਂ ਵੰਡ ਰਹੀਆਂ ਹਨ ਅਤੇ ਪਾਣੀ ਅਤੇ ਵੈਕਟਰ-ਬੋਰਨ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾ ਰਹੀਆਂ ਹਨ । ਉਹ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਦੇਖਭਾਲ ਨੂੰ ਵੀ ਤਰਜੀਹ ਦੇ ਰਹੀਆਂ ਹਨ ਅਤੇ ਇਹ ਯਕੀਨੀ ਬਣਾ ਰਹੀਆਂ ਹਨ ਕਿ ਨਿਯਮਤ ਟੀਕਾਕਰਨ ਸਮਾਂ-ਸਾਰਣੀ ਵਿੱਚ ਵਿਘਨ ਨਾ ਪਵੇ ।

ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿਹਤ ਵਿਭਾਗ ਨੇ 170 ਐਂਬੂਲੈਂਸਾਂ ਤਾਇਨਾਤ ਕੀਤੀਆਂ ਹਨ

ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿਹਤ ਵਿਭਾਗ ਨੇ 170 ਐਂਬੂਲੈਂਸਾਂ ਤਾਇਨਾਤ ਕੀਤੀਆਂ ਹਨ । ਇਸ ਬੇੜੇ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ. ਏ.), ਨਰਸਿੰਗ ਕਾਲਜਾਂ ਅਤੇ ਗੈਰ-ਸਰਕਾਰੀ ਸੰਗਠਨਾਂ, ਜਿਨ੍ਹਾਂ ਨੇ 254 ਹੋਰ ਪੂਰੀ ਤਰ੍ਹਾਂ ਲੈਸ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਹਨ, ਦੇ ਸਮਰਥਨ ਨਾਲ ਹੋਰ ਵਧਾਇਆ ਗਿਆ ਹੈ ।

ਪੰਜ ਗਰਭਵਤੀ ਔਰਤਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ ਹੈ

ਡਾ. ਬਲਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਕੁੱਲ 424 ਐਂਬੂਲੈਂਸਾਂ ਕਾਰਜਸ਼ੀਲ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰੇਕ ਸਮੇਂ ਡਾਕਟਰੀ ਸਹਾਇਤਾ ਉਪਲਬਧ ਹੋਵੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ (District Gurdaspur) ਵਿੱਚ ਦੋ ਵਿਸ਼ੇਸ਼ ਕਿਸ਼ਤੀ ਐਂਬੂਲੈਂਸਾਂ ਅਤੇ ਗਰਭਵਤੀ ਔਰਤਾਂ ਸਮੇਤ ਗੰਭੀਰ ਮਰੀਜ਼ਾਂ ਦੀ ਐਮਰਜੈਂਸੀ ਏਅਰਲਿਫਟ ਲਈ ਇੱਕ ਹੈਲੀਕਾਪਟਰ ਤਾਇਨਾਤ ਹੈ । ਹੁਣ ਤੱਕ ਪੰਜ ਗਰਭਵਤੀ ਔਰਤਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ ਹੈ ਅਤੇ ਸਮੇਂ ਸਿਰ ਡਾਕਟਰੀ ਦੇਖਭਾਲ ਪ੍ਰਦਾਨ ਕੀਤੀ ਗਈ ਹੈ ।

ਸਿਹਤ ਮੰਤਰੀ ਨੇ ਕਿਹਾ ਕਿ 322 ਨਵੇਂ ਮੈਡੀਕਲ ਅਫਸਰ ਨਿਯੁਕਤ ਕੀਤੇ ਗਏ ਹਨ

ਫਰੰਟ-ਲਾਈਨ ਟੀਮਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ 322 ਨਵੇਂ ਮੈਡੀਕਲ ਅਫਸਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 138 ਨੂੰ ਵਿਸ਼ੇਸ਼ ਤੌਰ ‘ਤੇ 7 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਨਿਯੁਕਤ ਕੀਤਾ ਗਿਆ ਹੈ । ਇਹ ਅਫਸਰ ਮੋਬਾਈਲ ਟੀਮਾਂ ਅਤੇ ਐਂਬੂਲੈਂਸ ਸੇਵਾਵਾਂ ਦੀ ਅਗਵਾਈ ਕਰਨਗੇ, ਮੈਡੀਕਲ ਕੈਂਪਾਂ ਦਾ ਪ੍ਰਬੰਧ ਕਰਨਗੇ ਅਤੇ ਸੰਭਾਵੀ ਬਿਮਾਰੀਆਂ ਦੇ ਫੈਲਾਅ ਦੀ ਨਿਗਰਾਨੀ ਕਰਨਗੇ ।

ਡਾ. ਬਲਬੀਰ ਸਿੰਘ ਨੇ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ

ਮੰਤਰੀ ਨੇ ਭਾਈਵਾਲ ਸੰਗਠਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਮਦਦ ਲਈ ਅੱਗੇ ਆਉਣ ਵਾਲੇ ਆਈ. ਐਮ. ਏ. ਪੰਜਾਬ, ਨਰਸਿੰਗ ਕਾਲਜਾਂ, ਨਿੱਜੀ ਹਸਪਤਾਲਾਂ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸਮਰਥਨ ਲਈ ਧੰਨਵਾਦੀ ਹਾਂ । ਇਹ ਭਾਈਵਾਲੀ ਸਮੁੱਚੇ ਭਾਈਚਾਰੇ ਦੇ ਸੰਕਲਪ ਨੂੰ ਦਰਸਾਉਂਦੀ ਹੈ । ਡਾ. ਬਲਬੀਰ ਸਿੰਘ ਨੇ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ । ਸਾਡੀਆਂ ਟੀਮਾਂ ਨਿਰਵਿਘਨ ਸਿਹਤ ਸੰਭਾਲ ਅਤੇ ਰੋਕਥਾਮ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਅਸੀਂ ਹਰ ਨਾਗਰਿਕ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਅਤੇ ਇਸ ਸੰਕਟ ਦਾ ਪੂਰੀ ਤਰ੍ਹਾਂ ਹੱਲ ਹੋਣ ਤੱਕ ਹਰ ਸੰਭਵ ਰਾਹਤ ਪ੍ਰਦਾਨ ਕਰਦੇ ਰਹਾਂਗੇ ।

Read More : ਪੰਜਾਬ ਸਰਕਾਰ ਸੰਕਟ ਦੀ ਘੜ੍ਹੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ : ਡਾ. ਬਲਬੀਰ ਸਿੰਘ

ਕੁਦਰਤੀ ਕਰੋਪੀ ਸਮੇਂ ਲੋਕਾਂ ਨੇ ਦਿੱਤਾ ਇੱਕਜੁੱਟਤਾ ਦਾ ਸੁਨੇਹਾ : ਗੁਰਦੇਵ ਸਿੰਘ ਦੇਵ ਮਾਨ

0
Gurdev Singh Dev Mann

ਭਾਦਸੋਂ, 2 ਸਤੰਬਰ 2025 : ਬੀਤੇ ਕੁਝ ਦਿਨਾਂ ਤੋਂ ਸੂਬੇ ਅੰਦਰ ਭਾਰੀ ਮੀਂਹ (Heavy rain in the state) ਤੋਂ ਬਾਅਦ ਆਏ ਹੜ੍ਹਾਂ ਨਾਲ ਮਾਝਾ ਖੇਤਰ `ਚ ਹੋਏ ਭਾਰੀ ਨੁਕਸਾਨ ਦੇ ਚਲਦਿਆਂ ਨਾਭਾ ਹਲਕੇ ਦੇ ਨਗਰ ਭਾਦਸੋਂ ਤੋਂ ਹੜ੍ਹ ਪੀੜਤ ਬੇਜ਼ਬਾਨ ਪਸ਼ੂਆਂ ਵਾਸਤੇ ਚਾਰੇ ਦੀਆਂ ਗੱਠਾਂ ਦਾ ਟਰੱਕ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਰਵਾਨਾ ਕੀਤਾ ਗਿਆ ।

ਭਾਦਸੋਂ ਨਗਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮਗਰੀ ਭੇਜੀ

ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (MLA Gurdev Singh Dev Mann) ਨੇ ਕਿਹਾ ਕਿ ਇਹ ਮਦਦ ਭਾਦਸੋਂ ਦੇ ਪੰਚਾਇਤ ਦੇ ਕੌਂਸਲਰਾਂ, ਦੁਕਾਨਦਾਰ ਵਰਗ, ਨਗਰ, ਟਰੱਕ ਯੂਨੀਅਨ ਅਤੇ ਪਤਵੰਤਿਆਂ ਵੱਲੋਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਾਂਝੇ ਤੌਰ ਤੇ ਭੇਜੀ ਜਾ ਰਹੀ ਹੈ । ਇਸ ਤੋਂ ਇਲਾਵਾ ਪਟਿਆਲਾ ਦੇ ਦਾਨੀ ਸੱਜਣ ਵੱਲੋਂ ਸੇਬਾਂ ਦੀਆਂ ਪੇਟੀਆਂ (Apple crates) ਦੀ ਸੇਵਾ ਕੀਤੀ ਗਈ ਹੈ ਜੋ ਇਸ ਟਰੱਕ ਨਾਲ ਰਾਜਾਸਾਂਸੀ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਲਈ ਰਵਾਨਾ ਕੀਤੀ ਗਈਆਂ ਹਨ । ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਸਰਕਾਰ ਦੀ ਸਮੁੱਚੀ ਮਸ਼ੀਨਰੀ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ ।

ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ’ਚ ਲੋਕਾਂ ਨਾਲ ਖੜੀ : ਵਿਧਾਇਕ

ਉਨ੍ਹਾਂ ਕਿਹਾ ਕਿ ਭਾਦਸੋਂ ਤੋਂ ਰਾਹਤ ਸਮਗਰੀ (Relief materials) ਦਾ ਇੱਕ ਟਰੱਕ ਅਗਲੇ ਦੋ ਦਿਨਾਂ ਅੰਦਰ ਹੋਰ ਰਵਾਨਾ ਹੋਵੇਗਾ, ਜਿਸ ਤੋਂ ਇਲਾਵਾ ਨਾਭਾ ਤੋਂ ਚਾਰ ਦੇ ਕਰੀਬ ਟਰੱਕ ਰਾਹਤ ਸਮਗਰੀ ਲੈ ਕੇ ਜਲਦ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਸਾਨੂੰ ਮਿੱਲ ਜੁੱਲ ਕੇ ਮਦਦ ਲਈ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਪੰਜਾਬੀਆਂ ਨੇ ਇਕ ਦੂਸਰੇ ਦੀ ਮਦਦ ਕਰਕੇ ਇਸ ਮੁਸ਼ਕਲ ਘੜੀ ਵਿੱਚ ਇੱਕਜੁੱਟਤਾ ਦਾ ਸੁਨੇਹਾ ਦਿੱਤਾ ਹੈ ।

ਵੱਖ-ਵੱਖ ਸਮਾਜ ਸੇਵੀਆਂ ਨੇ ਕੀਤਾ ਧੰਨਵਾਦ

ਇਸ ਦੌਰਾਨ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਸੁਦਰਸ਼ਨ ਗੁਪਤਾ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ, ਸੈਂਕੀ ਸਿੰਗਲਾ ਪ੍ਰਧਾਨ, ਬੱਬੀ ਰੰਘੇੜੀ ਜਰਨਲ ਸਕੱਤਰ ਵਪਾਰ ਮੰਡਲ ਨੇ ਵਪਾਰੀ ਵਰਗ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਹੋਰ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇੱਕਜੁੱਟ ਹੋ ਕੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਇਆ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਮਨਪ੍ਰੀਤ ਸਿੰਘ ਕਰਤਾਰ ਕੰਬਾਈਨ, ਸੰਜੀਵ ਸੂਦ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਯੂਥ ਵਿਕਾਸ ਬੋਰਡ, ਬੱਬੀ ਰੰਘੇੜੀ ਪ੍ਰਧਾਨ ਸਵਰਨਕਾਰ ਯੂਨੀਅਨ, ਚਰਨਜੀਤ ਸਿੰਘ ਰਿੰਪੀ, ਸਤਨਾਮ ਸਿੰਘ ਖ਼ਾਲਸਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਸੁਖਜਿੰਦਰ ਸਿੰਘ ਟੌਹੜਾ ਪ੍ਰਧਾਨ ਟਰੱਕ ਯੂਨੀਅਨ,ਕਮਲਪ੍ਰੀਤ ਸਿੰਘ ਭਾਦਸੋਂ, ਲਾਡੀ ਖੱਟੜਾ, ਰਜਿੰਦਰ ਖਨੌੜਾ, ਨਿਤਿਨ ਗੁਪਤਾ, ਦਲਜੀਤ ਸਿੰਘ ਟਿਵਾਣਾ ਰਾਇਮਲ ਮਾਜਰੀ, ਨਿਰਭੈ ਸਿੰਘ ਘੁੰਡਰ, ਭੁਪਿੰਦਰ ਸਿੰਘ ਕੱਲਰਮਾਜਰੀ, ਜਸਵੀਰ ਸਿੰਘ ਸ਼ਿੰਦਾ ਵੀ ਹਾਜ਼ਰ ਸਨ ।

Read More : ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਪਹੁੰਚਾਇਆ : ਹਰਦੀਪ ਮੁੰਡੀਆਂ

ਤੇਜਿੰਦਰ ਮਹਿਤਾ ਨੇ ਲਿਆ ਵੱਡੀ ਨਦੀ ਦਾ ਜਾਇਜ਼ਾ

0
Tejinder Mehta

ਪਟਿਆਲਾ, 2 ਸਤੰਬਰ 2025 : ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ (District Planning Board Chairman Tejinder Mehta) ਨੇ ਵੱਡੀ ਨਦੀ ਤੇ ਪਹੁੰਚਕੇ ਹਾਲਾਤ ਦਾ ਜਾਇਜ਼ਾ ਲਿਆ ।

ਲੋਕਾਂ ਨੂੰ ਵਹਿਮਾਂ ‘ਚ ਪਾਉਣ ਵਾਲਾ ਸ਼ਾਹੀ ਪਰਿਵਾਰ ਹੁਣੇ ਚੜਾ ਲਵੇ ਨੱਥ ਚੂੜਾ

ਉਨ੍ਹਾਂ ਮੌਕੇ ਤੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫ਼ੋਨ ਕਰਕੇ ਪਟਿਆਲਾ ਸ਼ਹਿਰ ਨੂੰ ਹੜ ਤੋਂ ਬਚਾਉਣ (To protect from floods) ਲਈ ਹਰ ਸੰਭਵ ਯਤਨ ਕਰਨ ਦੀ ਤਾਕੀਦ ਕੀਤੀ । ਨਾਲ ਹੀ ਸ਼ਾਹੀ ਪਰਿਵਾਰ ਤੇ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚ ਪਾ ਕੇ ਵੋਟ ਬਟੋਰਨ ਵਾਲਿਆਂ ਨੂੰ ਚਾਹੀਦਾ ਹੈ ਕਿ ਹੁਣੇ ਹੀ ਆਕੇ ਆਪਣੀ ਪਰਿਵਾਰਕ ਰਸਮ ਅਦਾ ਕਰ ਲੈਣ। ਕਿਉਂਕਿ ਸਰਕਾਰ ਪਟਿਆਲਾ ਨੂੰ ਹੜ੍ਹ ਤੋਂ ਬਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ, ਹੜ੍ਹ ਆਉਣ ਦੀ ਕੋਈ ਸੰਭਾਵਨਾ ਨਹੀਂ। ਬਾਅਦ ਵਿੱਚ ਨੱਥ-ਚੂੜਾ ਚੜ੍ਹਾਕੇ ਪਟਿਆਲਾ ਵਾਸੀਆਂ ਦੀ ਹਮਦਰਦੀ ਲੈਣ ਦਾ ਉਨ੍ਹਾਂ ਨੂੰ ਮੌਕਾ ਨਹੀਂ ਮਿਲਣਾ ।

ਨਦੀ ਵਿੱਚ ਪਿੱਛੋਂ ਰੁੜ ਕੇ ਆ ਰਹੀ ਜਲ-ਬੂਟੀ ਨੂੰ ਲਗਾਤਾਰ ਮਸ਼ੀਨਾਂ ਨਾਲ ਕੱਢਣ ਦਾ ਕੰਮ ਜਾਰੀ ਹੈ

ਉਨ੍ਹਾਂ ਕਿਹਾ ਕਿ ਨਦੀ ਵਿੱਚ ਪਿੱਛੋਂ ਰੁੜ ਕੇ ਆ ਰਹੀ ਜਲ-ਬੂਟੀ ਨੂੰ ਲਗਾਤਾਰ ਮਸ਼ੀਨਾਂ ਨਾਲ ਕੱਢਣ ਦਾ ਕੰਮ ਜਾਰੀ ਹੈ (The work of removing aquatic weeds with machines is ongoing.) । ਮੰਤਰੀ ਅਤੇ ਐਮ. ਐਲ. ਏ. ਸਾਹਿਬਾਨ ਤੋਂ ਲੈਕੇ ਪਾਰਟੀ ਦੇ ਵਰਕਰ ਤੱਕ ਹਰ ਪਲ ਸਥਿਤੀ ਤੇ ਨਿਗ੍ਹਾ ਰੱਖ ਰਹੇ ਹਨ । ਇਸ ਲਈ ਪਟਿਆਲਾ ਵਾਸੀਆਂ ਨੂੰ ਘਬਰਾਉਣ ਅਤੇ ਅਫਵਾਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਤੇ ਉਨ੍ਹਾਂ ਦੇ ਨਾਲ ਜਿਲ੍ਹਾ ਸਕੱਤਰ ਅਮਿਤ ਡਾਬੀ, ਜਿਲ੍ਹਾ ਖਜ਼ਾਨਚੀ ਤੇ ਬਲਾਕ ਪ੍ਰਧਾਨ ਮੁਖਤਿਆਰ ਸਿੰਘ ਗਿੱਲ, ਸੋਸ਼ਲ ਮੀਡੀਆ ਇੰਚਾਰਜ ਸੁਮਿਤ ਟਕੇਜਾ, ਬਲਾਕ ਪ੍ਰਧਾਨ ਰੂਬੀ ਭਾਟੀਆ , ਸੁਸ਼ੀਲ ਮਿੱਡਾ, ਅਮਰਜੀਤ ਸਿੰਘ ਅਰੋੜਾ, ਅਮਨ ਬਾਂਸਲ, ਨੋਜਵਾਨ ਆਗੂ ਸੁਰਿੰਦਰ ਸਿੰਘ ਨਿੱਕੂ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ ।

Read More : ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ