Home Blog Page 54

ਆਨਲਾਈਨ ਮਿਲਨੀ ਦੌੌਰਾਨ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨਾਲ ਕੀਤੀ ਗੱਲਬਾਤ

0
NRI Milni

ਚੰਡੀਗੜ੍ਹ 9 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਮਾਸਿਕ ਆਨ ਲਾਈਨ ਮਿਲਨੀ (Online Milni) ਦੌਰਾਨ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਨਾਲ ਸਿੱਧੀ ਗੱਲਬਾਤ ਕੀਤੀ ।

ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਨੇ ਸੁਣੀਆਂ ਮੁਸ਼ਕਲਾਂ ਤੇ ਸਿ਼ਕਾਇਤਾਂ

ਮਿਲੀ ਜਾਣਕਾਰੀ ਅਨੁਸਾਰ ਐਨ. ਆਰ. ਆਈ. ਭਾਈਚਾਰੇ ਦੀ ਭਲਾਈ ਲਈ ਪੰਜਾਬ ਸਰਕਾਰ (Punjab Government) ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਜੋ ਪੰਜਾਬ ਦੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਸਰਕਾਰ ਦੇ ਮਾਸਿਕ “ਆਨ ਲਾਈਨ ਮਿਲਨੀ” ਪ੍ਰੋਗਰਾਮ ਆਯੋਜਿਤ ਕੀਤਾ ਗਿਆ ਦੇ ਦੌਰਾਨ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਿ਼ਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ ਗਈਆਂ ।

ਪੰਜਾਬ ਸਰਕਾਰ ਵਿਦੇਸ਼ੀ ਪੰਜਾਬੀਆਂ ਦੀ ਮਦਦ ਲਈ ਹੈ ਵਚਨਬੱਧ : ਰਵਜੋਤ ਸਿੰਘ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦੇਸ਼ੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮੇਂ ਸਿਰ ਹੱਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੇ ਇਸ ਔਨਲਾਈਨ ਮਿਲਨੀ ਵਿੱਚ ਹਿੱਸਾ ਲਿਆ ਅਤੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ । ਮੀਟਿੰਗ ਦੌਰਾਨ ਜਾਇਦਾਦ ਅਤੇ ਜ਼ਮੀਨੀ ਝਗੜਿਆਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ।

ਸਰਕਾਰ ਦਾ ਉਦੇਸ਼ ਸਿ਼ਕਾਇਤਾਂ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣਾ ਹੈ

ਉਨ੍ਹਾਂ ਅੱਗੇ ਦੱਸਿਆ ਕਿ ਐਨ. ਆਰ. ਆਈ ਪੰਜਾਬੀਆਂ ਜੋ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਕਰਮਚਾਰੀ ਸਨ, ਨੇ ਵੀ ਆਪਣੇ ਪੈਨਸ਼ਨ ਨਾਲ ਸਬੰਧਤ ਮੁੱਦੇ ਉਠਾਏ । ਇਨ੍ਹਾਂ ਵਿੱਚ ਵਿਦੇਸ਼ਾਂ ਵਿੱਚ ਹੋਣ ਕਾਰਨ ਵਨ-ਟਾਈਮ ਪਾਸਵਰਡ ਨਾ ਮਿਲਣ ਦੀਆਂ ਸਮੱਸਿਆਵਾਂ ਅਤੇ ਪੈਨਸ਼ਨ ਤਸਦੀਕ ਪ੍ਰਕਿਰਿਆ ਨਾਲ ਸਬੰਧਤ ਹੋਰ ਤਕਨੀਕੀ ਮੁਸ਼ਕਲਾਂ ਸ਼ਾਮਲ ਸਨ । ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਸਰਕਾਰ ਦਾ ਉਦੇਸ਼ ਸਿਰਫ਼ ਸਿ਼ਕਾਇਤਾਂ ਸੁਣਨਾ ਹੀ ਨਹੀਂ ਹੈ, ਸਗੋਂ ਉਨ੍ਹਾਂ ਦੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣਾ ਵੀ ਹੈ ।

ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤੀਆਂ ਹਦਾਇਤਾਂ

ਡਾ. ਰਵਜੋਤ ਸਿੰਘ (Dr. Ravjot Singh) ਨੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸ਼ਿਕਾਇਤ ਦੀ ਪਹਿਲ ਦੇ ਆਧਾਰ ‘ਤੇ ਗੰਭੀਰਤਾ ਨਾਲ ਜਾਂਚ ਕਰਨ ਅਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ । ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ, ਜੇਕਰ ਲੋੜ ਹੋਵੇ, ਤਾਂ ਸਿ਼ਕਾਇਤਕਰਤਾਵਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ ।

ਮਹੀਨਾਵਾਰ ਆਨ-ਲਾਈਨ ਮੀਟਿੰਗ ਸਰਕਾਰ ਦੀ ਪਹਿਲ ਕਦਮੀ ਹੈ

ਕੈਬਨਿਟ ਮੰਤਰੀ ਨੇ ਕਿਹਾ ਕਿ ਮਹੀਨਾਵਾਰ “ਆਨ-ਲਾਈਨ ਮੀਟਿੰਗ ਪਹਿਲਕਦਮੀ ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਵਿਚਕਾਰ ਸਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਭਰੋਸੇਯੋਗ ਅਤੇ ਪ੍ਰਭਾਵਸ਼ਾਲੀ ਪਲੇਟਫਾਰਮ ਵਜੋਂ ਉਭਰੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਭਾਈਚਾਰੇ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਕਰਨ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਅਤੇ ਪੰਜਾਬ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ।

ਸ਼ੇਖੂਪੁਰਾ ਵਿਖੇ ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ

0
Shoot

ਜੰਡਿਆਲਾ ਗੁਰੂ, 9 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਖੇਤਰ ਵਿਖੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵਲੋਂ ਇਕ ਘਰ ‘ਤੇ ਗੋਲੀਬਾਰੀ (Shooting) ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ

ਜੰਡਿਆਲਾ ਗੁਰੂ (Jandiala Guru) ਦੇ ਸ਼ੇਖੂਪੁਰਾ ਖੇਤਰ ਵਿਚ ਬੀਤੀ ਰਾਤ ਜੋ ਇੱਕ ਘਰ ‘ਤੇ ਅਣਪਛਾਤੇ ਹਮਲਾਵਰਾਂ (Unknown attackers) ਵਲੋਂ ਤਾਬੜਤੋੜ ਗੋਲੀਬਾਰੀ ਕੀਤੀ ਗਈ ਹੈਦੌਰਾਨ ਤਿੰਨ ਮੋਟਰਸਾਈਕਲਾਂ ‘ਤੇ ਸਵਾਰ ਲਗਭਗ ਅੱਠ ਤੋਂ ਨੌਂ ਹਮਲਾਵਰਾਂ ਨੇ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਆਂ ਚਲਾਈਆਂ । ਗੋਲੀਬਾਰੀ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ । ਪਰਿਵਾਰਕ ਮੈਂਬਰ ਬਲਵਿੰਦਰ ਕੌਰ ਨੇ ਦੱਸਿਆ ਕਿ ਘਟਨਾ ਸਮੇਂ ਪੂਰਾ ਪਰਿਵਾਰ ਘਰ ਦੇ ਅੰਦਰ ਬੱਚਿਆਂ ਨੂੰ ਖਾਣਾ ਖੁਆ ਰਿਹਾ ਸੀ । ਅਚਾਨਕ ਬਾਹਰ ਉੱਚੀਆਂ ਆਵਾਜ਼ਾਂ ਸੁਣਾਈ ਦਿੱਤੀਆਂ । ਪਹਿਲਾਂ ਤਾਂ ਉਨ੍ਹਾਂ ਨੂੰ ਲੱਗਿਆ ਕਿ ਇਹ ਪਟਾਕੇ ਚੱਲ ਰਹੇ ਹਨ, ਪਰ ਕੁਝ ਦੇਰ ਬਾਅਦ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਘਰ ਦੇ ਬਾਹਰ ਗੋਲੀਬਾਰੀ ਹੋ ਰਹੀ ਹੈ ।

ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਕੀਤੀ ਪੁਲਸ ਤੋਂ ਮੰਗ

ਉਨ੍ਹਾਂ ਕਿਹਾ ਕਿ ਤਿੰਨ ਮੋਟਰਸਾਈਕਲਾਂ ‘ਤੇ ਲਗਭਗ ਅੱਠ ਤੋਂ ਨੌਂ ਹਮਲਾਵਰ ਆਏ ਅਤੇ 10 ਤੋਂ 12 ਰਾਉਂਡ ਫਾਇਰ ਕੀਤੇ । ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਉਸ ਸਮੇਂ ਕੋਈ ਬੱਚਾ ਜਾਂ ਪਰਿਵਾਰਕ ਮੈਂਬਰ ਘਰ ਦੇ ਬਾਹਰ ਹੁੰਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ । ਬਲਵਿੰਦਰ ਕੌਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ (Arrested) ਕੀਤਾ ਜਾਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਉਨ੍ਹਾਂ ਨੇ ਪਰਿਵਾਰ ਨੂੰ ਕਿਸ ਮਕਸਦ ਲਈ ਨਿਸ਼ਾਨਾ ਬਣਾਇਆ ।

ਭਾਰਤ ਨੇ ਜਿੱਤੇ ਏਸ਼ੀਆਈ ਕੁਸ਼ਤੀ ਚੈਂਪੀਅਨਸਿ਼ਪ `ਚ 4 ਸੋਨ ਸਮੇਤ 20 ਤਮਗੇ ਜਿੱਤੇ

0
Wrestling

ਪਟਾਇਆ, 9 ਜੁਲਾਈ 2026 : ਅੰਡਰ-20 ਏਸ਼ੀਆਈ ਕੁਸ਼ਤੀ ਚੈਂਪੀਅਨਸਿ਼ਪ (Asian Wrestling Championship) ਵਿਚ ਭਾਰਤ ਵਲੋਂ ਚਾਰ ਸੋਨੇ ਦੇ ਤਮਗਿਆਂ ਸਮੇਤ 20 ਤਮਗੇ ਜਿੱਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ ।

ਕਿਹੜੇ ਕਿਹੜੇ ਤਗਮੇ ਕਿੰਨੇ ਗਏ ਹਨ ਜਿੱਤੇ

ਭਾਰਤੀ ਪਹਿਲਵਾਨਾਂ (Indian wrestlers) ਨੇ ਅੰਡਰ-20 ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 4 ਸੋਨ ਸਮੇਤ 20 ਤਮਗੇ ਆਪਣੇ ਨਾਂ ਕੀਤੇ ਜਿਸ ‘ਚ 7 ਚਾਂਦੀ ਅਤੇ 9 ਕਾਂਸੀ ਦੇ ਤਮਗੇ ਸ਼ਾਮਲ ਹਨ । ਭਾਰਤ ਨੇ ਚੈਂਪੀਅਨਸਿ਼ਪ ਦੀ ਮਹਿਲਾ ਕੁਸ਼ਤੀ ਅਤੇ ਪੁਰਸ਼ ਫ੍ਰੀਸਟਾਈਲ ‘ਚ ਓਵਰਆਲ ਟੀਮ ਰੈਂਕਿੰਗ ‘ਚ ਵੀ ਟਾਪ-3 ‘ਚ ਜਗ੍ਹਾ ਪੱਕੀ ਕੀਤੀ ।

ਭਾਰਤੀ ਟੀਮ ਮਹਿਲਾ ਕੁਸ਼ਤੀ ਵਿਚ ਰਹੀ 184 ਅੰਕਾਂ ਨਾਲ ਦੂਸਰੇ ਸਥਾਨ ‘ਤੇ

ਮਹਿਲਾ ਕੁਸ਼ਤੀ (Women’s wrestling) ‘ਚ ਭਾਰਤੀ ਟੀਮ 184 ਅੰਕਾਂ ਨਾਲ ਦੂਜੇ ਸਥਾਨ ‘ਤੇ ਰਹੀ ਜੋ ਚੈਂਪੀਅਨ ਚੀਨ (189 ਅੰਕ) ਤੋਂ ਥੋੜ੍ਹਾ ਹੀ ਘੱਟ ਸੀ । ਜਾਪਾਨ (142 ਅੰਕ) ਤੀਜੇ ਸਥਾਨ `ਤੇ ਰਿਹਾ। ਭਾਰਤੀ ਪੁਰਸ਼ ਫ੍ਰੀਸਟਾਈਲ ਟੀਮ 152 ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੀ । ਉਸ ਤੋਂ ਅੱਗੇ ਜੇਤੂ ਕਜ਼ਾਕਿਸਤਾਨ (170) ਅਤੇ ਈਰਾਨ (164) ਰਹੇ ।

ਮਹਿਲਾ ਵਰਗ ਵਿਚ ਕਿਸ ਨੇ ਕਿਹੜੇ ਵਰਗ ਵਿਚ ਕੁਸ਼ਤੀ ਖੇਡੀ

ਪ੍ਰਵੀਨ (50 ਕਿਲੋ), ਮੁਸਕਾਨ (53 ਕਿਲੋ) ਅਤੇ ਕਾਜਲ (76 ਕਿਲੋ) ਨੇ ਸੋਨ ਤਮਗਿਆਂ ਨਾਲ ਭਾਰਤੀ ਚੁਣੌਤੀ ਦੀ ਅਗਵਾਈ ਕੀਤੀ । ਮਾਨਿਆ ਰਾਜਪੂਤ (57 ਕਿਲੋ), ਸਵਿਤਾ (62 ਕਿਲੋ) ਅਤੇ ਮਨੀਸ਼ਾ (72 ਕਿਲੋ) ਨੂੰ ਚੀਨ ਦੇ ਪਹਿਲਵਾਨਾਂ ਵਿਰੁੱਧ ਆਪਣੇ-ਆਪਣੇ ਫਾਈਨਲ ਮੁਕਾਬਲੇ ਹਾਰ ਜਾਣ ਤੋਂ ਬਾਅਦ ਚਾਂਦੀ ਤਮਗੇ ਨਾਲ ਸਬਰ ਕਰਨਾ ਪਿਆ । ਕਾਜਲ (55 ਕਿਲੋ), ਕੋਮਲ (59 ਕਿਲੋ) ਅਤੇ ਮਾਨਸੀ ਲਾਥਰ (65 ਕਿਲੋ) ਕਾਂਸੀ ਦੇ ਤਮਗੇ ਜਿੱਤਣ ‘ਚ ਸਫਲ ਰਹੇ ।

70 ਕਿਲੋ ਵਰਗ ਵਿਚ ਪੁਰਸ਼ ਫ੍ਰੀ ਸਟਾਇਲ ਵਿਚ ਸੁਮਿਤ ਨੇ ਭਾਰਤ ਲਈ ਇਕਲੌਤਾ ਸੋਨ ਤਮਗਾ ਜਿੱਤਿਆ

ਪੁਰਸ਼ ਫ੍ਰੀ ਸਟਾਈਲ (Men’s Freestyle) ‘ਚ ਸੁਮਿਤ ਕੁਮਾਰ ਲਕਸ਼ਮਣ ਭਾਰਾਸਕਰ ਨੇ 70 ਕਿਲੋ ਵਰਗ ‘ਚ ਭਾਰਤ ਲਈ ਇਕਲੌਤਾ ਸੋਨ ਤਮਗਾ ਜਿੱਤਿਆ । ਉਸ ਨੇ ਕਜ਼ਾਕਿਸਤਾਨ ਦੇ ਸੁੰਗਕਰ ਸੇਦਾਖਮੇਟ ਵਿਰੁੱਧ ਰੋਮਾਂਚਕ ਮੁਕਾਬਲੇ ‘ਚ 13-7 ਨਾਲ ਜਿੱਤ ਹਾਸਲ ਕੀਤੀ । ਪੁਸ਼ਪ (61 ਕਿਲੋ), ਸੌਰਭਯਾਦਵ (79 ਕਿਲੋ) ਅਤੇ ਰੌਣਕ (125 ਕਿਲੋ) ਨੂੰ ਫਾਈਨਲ ‘ਚ ਹਰਾ ਕੇ ਚਾਂਦੀ ਤਮਗਾ ਮਿਲਿਆ ਜਦਕਿ ਰੋਹਿਤ (57 ਕਿਲੋ), ਆਦਰਸ਼ ਯੁਵਰਾਜ ਪਾਟਿਲ (74 ਕਿਲੋ) ਅਤੇ ਲੱਕੀ (97 ਕਿਲੋ) ਨੇ ਕਾਂਸੀ ਦੇ ਤਮਗੇ ਜਿੱਤੇ । ਇਸ ਤੋਂ ਪਹਿਲਾਂ ਗ੍ਰੀਕੋ-ਰੋਮਨ ਵਰਗ ‘ਚ ਅਕਸ਼ੈ ਰਾਣਾ ਨੇ 97 ਕਿਲੋ ਵਰਗ ‘ਚ ਚਾਂਦੀ ਤਮਗਾ (Medal) ਜਿੱਤਿਆ ਸੀ । ਨੀਰਜ ਪਟੇਲ (55 ਕਿਲੋ), ਅਨੁਜ (67 ਕਿਲੋ) ਅਤੇ ਧੀਰਜ ਕੁਮਾਰ ਮਲਿਕ (67 ਕਿਲੋ) ਨੂੰ ਕਾਂਸੀ ਦੇ ਤਮਗੇ ਨਾਲ ਸਬਰ ਕਰਨਾ ਪਿਆ ।

ਕਾਰ ਦੇ ਟਰੱਕ ਨਾਲ ਟਕਰਾ ਜਾਣ ਦੇ ਕਾਰਨ ਹੋਈ ਚਾਰ ਵਿਅਕਤੀਆਂ ਦੀ ਮੌਤ

0
Car Accident

ਮੱਧ ਪ੍ਰਦੇਸ, 9 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਉਮਰੀਆ ਵਿਖੇ ਇਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਚਾਰ ਵਿਅਕਤੀਆਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ

ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਉਮਰੀਆ ਵਿਚ ਜੋ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਅਰਟਿਗਾ ਕਾਰ (Fast Ertiga car) ਸੜਕ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ ਦੇ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਾਰ ਸਵਾਰਾਂ ਦੀ ਮੌਤ ਹੋ ਗਈ ਹੈ ਦੇ ਵਿਚ ਸਰਪੰਚ ਕੁਲਪਤ ਸਿੰਘ (37), ਉਨ੍ਹਾਂ ਦੀ ਪਤਨੀ ਹੈੱਡ ਕਾਂਸਟੇਬਲ ਸਵਿਤਾ ਸਿੰਘ ਮਾਰਕੋ (32) ਪ੍ਰਿਯੰਕਾ ਸਿੰਘ ਅਤੇ ਰੁਦਰ ਪ੍ਰਤਾਪ (3) ਸ਼ਾਮਲ ਹਨ ।

ਪੁਲਸ ਮੁਤਾਬਕ ਕਾਰ ਸਵਾਰ ਵਿਅਕਤੀ ਚਿੱਤਰਕੂਟ ਜਾ ਰਹੇ ਸਨ

ਇਹ ਸੜਕ ਹਾਦਸਾ (Road accident) ਕੋਤਵਾਲੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਸਿਵਲ ਲਾਈਨਜ਼ ਪੁਲਿਸ ਚੌਕੀ ਦੇ ਨੇੜੇ ਰਾਸ਼ਟਰੀ ਰਾਜਮਾਰਗ-43 ‘ਤੇ ਵਾਪਰਿਆ । ਪੁਲਸ ਦੇ ਅਨੁਸਾਰ ਪਰਿਵਾਰ ਅਨੂਪਪੁਰ ਜਿਲ੍ਹੇ ਦਾ ਰਹਿਣ ਵਾਲਾ ਸੀ । ਪਰਿਵਾਰ ਦੇ ਛੇ ਮੈਂਬਰ ਇੱਕ ਅਰਟਿਗਾ ਕਾਰ ਵਿੱਚ ਚਿੱਤਰਕੂਟ ਜਾ ਰਹੇ ਸਨ । ਅਚਾਨਕ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ । ਵਧੀਕ ਪੁਲਸ ਸੁਪਰਡੈਂਟ ਆਲੋਕ ਸ਼ਰਮਾ ਦੇ ਅਨੁਸਾਰ ਇਹ ਸਾਰੇ ਅਨੂਪਪੁਰ ਜਿਲ੍ਹੇ ਦੇ ਲੀਲਾ ਪਿੰਡ ਦੇ ਵਸਨੀਕ ਸਨ ।

ਸਰਕਾਰ ਫੁੱਲਾਂ ਦੇ ਬੀਜ ਉਤਪਾਦਨ ਲਈ 40 ਪ੍ਰਤੀਸ਼ਤ ਸਬਸਿਡੀ ਦੇ ਰਹੀ: ਮਹਿੰਦਰ ਭਗਤ

0
Mahendra Bhagat

ਚੰਡੀਗੜ੍ਹ 9 ਜੁਲਾਈ, 2026 : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ (Horticulture Minister Mahendra Bhagat) ਨੇ ਦਿੌਰਾਨ ਆਖਿਆ ਹੈ ਕਿ ਸਰਕਾਰ ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਬਿਡੀ ਦੇ ਰਹੀ ਹੈ ।

ਸਰਕਾਰ ਕਰਨ ਜਾ ਰਹੀ ਹੈ ਕਿਸਾਨ ਪੱਖੀ ਯੋਜਨਾਵਾਂ ਲਾਗੂ : ਕੈਬਨਿਟ ਮੰਤਰੀ

ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਬਾਗਬਾਨੀ ਨੂੰ ਹੋਰ ਲਾਭਦਾਇਕ ਬਣਾਉਣ ਲਈ ਕਈ ਕਿਸਾਨ-ਪੱਖੀ ਯੋਜਨਾਵਾਂ ਲਾਗੂ ਕਰ ਰਹੀ ਹੈ । ਬਾਗਬਾਨੀ ਮੰਤਰੀ ਨੇ ਦੱਸਿਆ ਕਿ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ, ਸਰਕਾਰ ਬਾਗਬਾਨੀ ਸਕੀਮਾਂ ਤਹਿਤ ਫੁੱਲਾਂ ਦੇ ਬੀਜ ਉਤਪਾਦਕਾਂ ਨੂੰ ਤਿੰਨ ਸਾਲਾਂ ਲਈ ਪ੍ਰਤੀ ਏਕੜ ਲਾਗਤ ‘ਤੇ 40 ਪ੍ਰਤੀਸ਼ਤ ਸਬਸਿਡੀ, ਜਾਂ ਵੱਧ ਤੋਂ ਵੱਧ 14,000 ਰੁਪਏ ਪ੍ਰਤੀ ਏਕੜ ਪ੍ਰਦਾਨ ਕਰ ਰਹੀ ਹੈ ।

ਕਿਸਾਨ ਬਾਗਬਾਨੀ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਉਠਾਉਣ

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਉੱਚ-ਗੁਣਵੱਤਾ ਵਾਲੇ ਫੁੱਲਾਂ ਦੇ ਬੀਜਾਂ ਦੇ ਉਤਪਾਦਨ (Seed production) ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਲਈ ਵਾਧੂ ਆਮਦਨ ਦੇ ਮੌਕੇ ਪੈਦਾ ਕਰਨਾ ਹੈ । ਭਗਤ ਨੇ ਕਿਸਾਨਾਂ (Farmers) ਨੂੰ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ।

ਅਰਮੀਨੀਆ `ਚ ਪੰਜਾਬੀ ਲੜਕੀ ਦੀ ਬੀਮਾਰੀ ਕਾਰਨ ਮੌਤ

0
Armenia Death

ਤਰਨਤਾਰਨ, 9 ਜੁਲਾਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਵਿਧਾਨ ਸਭਾ ਹਲਕਾ ਪੱਟੀ ਦੀ ਵਸਨੀਕ ਪੰਜਾਬੀ ਲੜਕੀ ਦੀ ਵਿਦੇਸ਼ ਵਿਚ ਬਿਮਾਰੀ ਕਾਰਨ ਮੌਤ (Death) ਹੋਣ ਦਾ ਪਤਾ ਚੱਲਿਆ ਹੈ ।

ਕੌਣ ਹੈ ਇਹ ਪੰਜਾਬੀ ਲੜਕੀ

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਜਿਲੇ ਦੇ ਪੱਟੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਲੌਹਕਾ (Village Lauhka) ਦੀ ਰਹਿਣ ਵਾਲੀ ਜਿਸ ਪੰਜਾਬੀ ਲੜਕੀ ਦੀ ਅਰਮੀਨੀਆ ਵਿਚ ਬੀਮਾਰੀ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਦੀ ਪਛਾਣ ਨਗੀਤਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਨਗੀਤਾ ਕਰੀਬ ਇਕ ਸਾਲ ਪਹਿਲਾਂ ਘਰ ਦੇ ਮਾੜੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਅਤੇ ਰੋਜ਼ੀ-ਰੋਟੀ ਕਮਾਉਣ ਲਈ ਅਰਮੀਨੀਆ ਗਈ ਸੀ ।

ਕੀ ਜਾਣਕਾਰੀ ਦਿੱਤੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਗੀਤਾ (Nagita) ਨੇ ਬੀ. ਏ. ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਰੀਬ ਸਾਢੇ ਚਾਰ ਲੱਖ ਰੁਪਏ ਖਰਚ ਕਰ ਕੇ ਵਿਦੇਸ਼ ਦਾ ਰੁਖ ਕੀਤਾ ਸੀ । ਕੁਝ ਦਿਨ ਪਹਿਲਾਂ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ । ਪਰਿਵਾਰ ਵੱਲੋਂ ਇਲਾਜ ਲਈ ਲੋੜੀਂਦੀ ਰਕਮ ਵੀ ਭੇਜੀ ਗਈ ਪਰ ਇਲਾਜ ਦੌਰਾਨ (During treatment) ਹੀ ਉਸ ਦੀ ਮੌਤ ਹੋ ਗਈ । ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਿਚ 6 ਧੀਆਂ ਅਤੇ 1 ਪੁੱਤਰ ਹੈ । ਨਗੀਤਾ ਆਪਣੇ ਪਰਿਵਾਰ ਦੀ ਆਰਥਿਕ ਮਦਦ ਲਈ ਵਿਦੇਸ਼ ਮੌਤ ਨਾਲ ਪਰਿਵਾਰ ਗਹਿਰੇ ਸਦਮੇ ਵਿਚ ਹੈ ।

ਸਰਪੰਚ ਗੁਰਜੀਤ ਸਿੰਘ ਨੇ ਕੀਤੀ ਸਰਕਾਰਾਂ ਨੂੰ ਮਦਦ ਕਰਨ ਦੀ ਅਪੀਲ

ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਪੰਜਾਬ ਸਰਕਾਰ, ਭਾਰਤ ਸਰਕਾਰ ਅਤੇ ਐੱਨ. ਆਰ. ਆਈ. ਭਾਈਚਾਰੇ ਨੂੰ ਅਪੀਲ ਕੀਤੀ ਕਿ ਇਸ ਗਰੀਬ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਨਗੀਤਾ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰੀ ਪੱਧਰ ‘ਤੇ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ

0
Sanjeev Arora

ਚੰਡੀਗੜ੍ਹ, 9 ਜੁਲਾਈ 2026 : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਨੂੰ ਬੀਤੇ ਦਿਨੀਂ ਹਾਈਕੋਰਟ ਵਿਚ ਹੋਈ ਸੁਣਵਾਈ ਦੌਰਾਨ ਫਿਲਹਾਲ ਕੋਈ ਰਾਹਤ ਨਾ ਦਿੱਤੇ ਜਾਣ ਦਾ ਸਮਾਚਾਰ ਹੈ ।

ਹੁਣ ਕਦੋਂ ਹੋਵੇਗੀ ਮਾਮਲੇ ਦੀ ਸੁਣਵਾਈ

ਮਿਲੀ ਜਾਣਕਾਰੀ ਅਨੁਸਾਰ ਮਨੀ ਲਾਂਡਰਿੰਗ (Money laundering) ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਜੋ ਪੰਜਾਬ ਤੇ ਹਰਿਆਣਾ ਹਾਈ ਕੋਰਟ (High Court) ਤੋਂ ਸੁਣਵਾਈ ਦੌਰਾਨ ਫਿ਼ਲਹਾਲ ਕੋਈ ਰਾਹਤ ਨਹੀਂ ਮਿਲੀ ਹੈ ਬੁੱਧਵਾਰ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ, ਜਿਸ ‘ਤੇ ਹਾਈ ਕੋਰਟ ਨੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ।

ਅਰੋੜਾ ਨੇ ਦਾਇਰ ਕੀਤੀ ਪਟੀਸ਼ਨ ਵਿਚ ਕੀ ਮੰਗ ਕੀਤੀ

ਪ੍ਰਾਪਤ ਸੂਚਨਾ ਮੁਤਾਬਕ ਪਟੀਸ਼ਨ ਵਿੱਚ ਸੰਜੀਵ ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ । ਦੂਜੇ ਪਾਸੇ ਈ. ਡੀ. ਦਾ ਕਹਿਣਾ ਹੈ ਕਿ ਮਾਮਲਾ ਕਥਿਤ ਜਾਅਲੀ ਜੀ. ਐੱਸ. ਟੀ. ਬਿਲਿੰਗ, ਰੀਅਲ ਅਸਟੇਟ ਲੈਣ-ਦੇਣ ਅਤੇ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ । ਗ੍ਰਿਫ਼ਤਾਰੀ ਤੋਂ ਪਹਿਲਾਂ ਈਡੀ ਨੇ ਅਰੋੜਾ ਨਾਲ ਜੁੜੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਸੀ । ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਹਾਈ ਕੋਰਟ ਨੇ ਸੰਜੀਵ ਅਰੋੜਾ ਦੀ ਨਿਯਮਿਤ ਜ਼ਮਾਨਤ ਸਬੰਧੀ ਪਟੀਸ਼ਨ ‘ਤੇ ਵੀ ਈ. ਡੀ. ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ।

ਪੰਜਾਬੀ ਨੌਜਵਾਨ ਦੀ ਲੰਡਨ `ਚ ਭੇਦਭਰੇ ਹਾਲਾਤਾਂ `ਚ ਮੌਤ

0
Death

ਫਿਰੋਜ਼ਪੁਰ, 9 ਜੁਲਾਈ 2026 : ਪੰਜਾਬ ਦੇ ਜਿਲਾ ਫਿਰੋਜਪੁਰ (Ferozepur)ਦੇ ਪਿੰਡ ਸੂਬਾ ਕਦੀਮ ਦੇ ਵਸਨੀਕ ਪੰਜਾਬੀ ਨੌਜਵਾਨ ਦੀ ਲੰਡਨ ਵਿਖੇ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਫਿਰੋਜਪੁਰ ਦੇ ਪਿੰਡ ਸੂਬਾ ਕਦੀਮ (Village Suba Kadim) ਦੇ ਰਹਿਣ ਵਾਲੇ ਜਿਸ ਪੰਜਾਬੀ ਨੌਜਵਾਨ ਦੀ ਲੰਡਨ ਵਿਖੇ ਭੇਦਭਰੇ ਹਾਲਾਤਾਂ (Challenging circumstances) ਵਿਚ ਮੌਤ ਹੋ ਗਈ ਹੈ ਦੀ ਪਛਾਣ 26 ਸਾਲਾ ਸਹਿਜੀਤ ਸਿੰਘ ਦੇ ਤੌਰ ਤੇ ਹੋਈ ਹੈ । ਜਾਣਕਾਰੀ ਅਨੁਸਾਰ ਵੀਰ ਸਿੰਘ ਦਾ ਪੁੱਤਰ ਸਹਿਜੀਤ 17 ਜੂਨ 2021 ਨੂੰ ਸਟੱਡੀ ਵੀਜ਼ੇ ‘ਤੇ ਲੰਡਨ ਗਿਆ ਸੀ ਅਤੇ ਚੰਗੇ ਭਵਿੱਖ ਦੀ ਤਲਾਸ਼ ਵਿੱਚ ਉੱਥੇ ਰਹਿ ਰਿਹਾ ਸੀ ।

ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਵਰਕ ਪਰਮਿਟ ‘ਤੇ ਇੱਕ ਸ਼ਾਪਿੰਗ ਮਾਲ ਵਿੱਚ ਸੇਲਜ਼ਮੈਨ ਵਜੋਂ ਕੰਮ ਕਰ ਰਿਹਾ ਸੀ । ਉਹ ਲਗਪਗ ਪੰਜ ਸਾਲਾਂ ਬਾਅਦ ਇਸੇ ਮਹੀਨੇ ਦੇ ਅਖੀਰ ਵਿੱਚ ਆਪਣੇ ਪਿੰਡ ਪਰਤਣ ਦੀ ਤਿਆਰੀ ਕਰ ਰਿਹਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਮੰਦਭਾਗਾ ਭਾਣਾ ਵਾਪਰ ਗਿਆ । ਮ੍ਰਿਤਕ ਦੇ ਪਿਤਾ ਵੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਦੀ ਸਹਿਜੀਤ ਨਾਲ ਆਖਰੀ ਵਾਰ 13 ਜੂਨ ਨੂੰ ਵੀਡੀਓ ਕਾਲ ਰਾਹੀਂ ਗੱਲ ਹੋਈ ਸੀ ।

ਮਾਪੇ ਕਰ ਰਹੇ ਸਹਿਜੀਤ ਦੇ ਘਰ ਆਉਣ ਦੀ ਉਡੀਕ

ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਉਹ ਖੁਸ਼ ਅਤੇ ਬਿਲਕੁਲ ਆਮ ਵਾਂਗ ਦਿਖਾਈ ਦੇ ਰਿਹਾ ਸੀ । ਅਸੀਂ ਉਸ ਦੇ ਘਰ ਪਰਤਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸੀ । ਪਰਿਵਾਰ ਮੁਤਾਬਕ ਚਿੰਤਾ ਉਦੋਂ ਵਧ ਗਈ ਜਦੋਂ ਕੁਝ ਦਿਨਾਂ ਤੱਕ ਸਹਿਜੀਤ ਨਾਲ ਸੰਪਰਕ ਨਹੀਂ ਹੋ ਸਕਿਆ । ਜਦੋਂ ਉਸ ਦੇ ਇੱਕ ਦੋਸਤ ਨੇ ਉਸ ਦੇ ਫ਼ੋਨ ‘ਤੇ ਵਾਰ-ਵਾਰ ਕਾਲ ਕੀਤੀ, ਤਾਂ ਦੂਜੇ ਪਾਸਿਓਂ ਇੱਕ ਪੁਲਿਸ ਅਧਿਕਾਰੀ ਨੇ ਫ਼ੋਨ ਚੁੱਕਿਆ, ਜਿਸ ਨੇ ਦੱਸਿਆ ਕਿ ਸਹਿਜੀਤ (Sahejit) ਇੱਕ ਪਾਰਕ ਵਿੱਚ ਬੇਹੋਸ਼ ਪਾਇਆ ਗਿਆ ਸੀ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

22 ਦਿਨਾਂ ਬਾਅਦ ਵੀ ਪਰਿਵਾਰ ਉਡੀਕ ਰਿਹਾ ਹੈ ਪੁੱਤਰ ਦੀ ਲਾਸ਼

ਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਮੌਤ ਨੂੰ 22 ਦਿਨ ਬੀਤ ਜਾਣ ਦੇ ਬਾਵਜੂਦ ਪਰਿਵਾਰ ਅਜੇ ਵੀ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੀਆਂ ਕਾਰਵਾਈਆਂ ਨੂੰ ਜਲਦੀ ਪੂਰਾ ਕਰਨ ਵਿੱਚ ਮਦਦ ਕਰਨ ਤਾਂ ਜੋ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਘਰ ਲਿਆਂਦਾ ਜਾ ਸਕੇ ਅਤੇ ਉਸ ਦੇ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਕੀਤਾ ਜਾ ਸਕੇ ।

ਕੈਬਨਿਟ ਮੰਤਰੀ ਸੌਂਦ ਨੇ 52 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

0
Cabinet Minister

ਚੰਡੀਗੜ੍ਹ 8 ਜੁਲਾਈ 2026 : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ (Minister of Water Supply and Sanitation) ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ (Appointment letter) ਸੌਂਪੇ ਗਏ ਹਨ ।

ਉਮੀਦਵਾਰਾਂ ਨੂੰ ਤਰਸਯੋਗ ਰੋਜ਼ਗਾਰ ਨੀਤੀ ਤਹਿਤ ਕੀਤਾ ਗਿਆ ਹੈ ਭਰਤੀ : ਕੈਬਨਿਟ ਮੰਤਰੀ

ਪੰਜਾਬ ਭਵਨ ਵਿਖੇ ਹੋਏ ਸਮਾਰੋਹ ਦੌਰਾਨ ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਸਟਾਫ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਕਰਨਗੀਆਂ ਬਲਕਿ ਵਿਭਾਗ ਦੇ ਚੱਲ ਰਹੇ ਅਤੇ ਨਵੇਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 52 ਉਮੀਦਵਾਰਾਂ ਨੂੰ ਤਰਸਯੋਗ ਰੁਜ਼ਗਾਰ ਨੀਤੀ (employment policy) ਤਹਿਤ ਭਰਤੀ ਕੀਤਾ ਗਿਆ ਹੈ । ਨਿਯੁਕਤ ਉਮੀਦਵਾਰਾਂ ਵਿੱਚ 3 ਜੂਨੀਅਰ ਮੈਪ ਸਰਵੇਅਰ, 9 ਕਲਰਕ, 31 ਸੇਵਾਦਾਰ, 1 ਸਫਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਸਹਾਇਕ ਟੈਕਨੀਸ਼ੀਅਨ ਸ਼ਾਮਲ ਹਨ ।

ਨਵੀਆਂ ਭਰਤੀਆਂ ਵਿਭਾਗ ਦੀ ਕੁਸ਼ਲਤਾ ਵਿਚ ਕਰਨਗੀਆਂ ਹੋਰ ਸੁਧਾਰ

ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਵਚਨਬੱਧਤਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆਂ ਵਿਭਾਗ ਦੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਗੀਆਂ ਅਤੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨਗੀਆਂ ।

ਪੰਜਾਬ ਸਰਕਾਰ ਵਧਾ ਰਹੀ ਹੈ ਵਿਭਾਗਾਂ ਵਿਚ ਪਾਰਦਰਸ਼ੀ ਭਰਤੀ ਪ੍ਰਕਿਰਿਆ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਮਾਨ ਸਰਕਾਰ ਨੇ ਹੁਣ ਤੱਕ 68,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀਆਂ ਨਿਯੁਕਤੀਆਂ ਸਮੇਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ 2022 ਤੋਂ ਹੁਣ ਤੱਕ ਵੱਖ-ਵੱਖ ਸ਼੍ਰੇਣੀਆਂ ਵਿੱਚ ਕੁੱਲ 520 ਨਿਯੁਕਤੀਆਂ ਕੀਤੀਆਂ ਹਨ ।

ਪਹਿਲਾਂ ਕੀਤੀਆਂ 468 ਨਿਯੁਕਤੀਆਂ ਵਿਚ ਕਿੰਨੇ ਉਮੀਦਵਾਰਾਂ ਕੀਤੇ ਗਏ ਭਰਤੀ

ਪਿਛਲੀਆਂ 468 ਨਿਯੁਕਤੀਆਂ ਵਿੱਚ 44 ਸਬ-ਡਿਵੀਜ਼ਨਲ ਇੰਜੀਨੀਅਰ, 97 ਜੂਨੀਅਰ ਇੰਜੀਨੀਅਰ, 81 ਜੂਨੀਅਰ ਮੈਪ ਨੈਵੀਗੇਟਰ, 41 ਕਲਰਕ, 27 ਸਟੈਨੋਗ੍ਰਾਫਰ, 25 ਜੂਨੀਅਰ ਟੈਕਨੀਸ਼ੀਅਨ, 76 ਤਕਨੀਕੀ ਸਹਾਇਕ, 71 ਸੇਵਾਦਾਰ, 1 ਚੌਕੀਦਾਰ ਅਤੇ 5 ਸਫਾਈ ਕਰਮਚਾਰੀ ਸ਼ਾਮਲ ਹਨ । ਇਹ ਸਾਰੇ ਕਰਮਚਾਰੀ ਰਾਜ ਦੇ ਵੱਖ-ਵੱਖ ਜਿ਼ਲ੍ਹਿਆਂ ਵਿੱਚ ਸੇਵਾ ਨਿਭਾ ਰਹੇ ਹਨ ।

ਗੈਰ-ਕਾਨੂੰਨੀ ਹਥਿਆਰਾਂ ਸਮੇਤ ਤਿੰਨ ਵਿਅਕਤੀ ਕਾਊਂਟਰ ਇੰਟੈਲੀਜੈਂਸ ਨੇ ਕੀਤੇ ਗ੍ਰਿਫ਼ਤਾਰ

0
illegal weapons

ਅੰਮ੍ਰਿਤਸਰ, 8 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਤਿੰਨ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ (Counter intelligence) ਵਲੋਂ ਜੋ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਦੇ ਕਬਜ਼ੇ ਵਿੱਚੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਗਏ ਹਨ ।

ਕੀ ਸਾਹਮਣੇ ਆਇਆ ਪੁਲਸ ਵਲੋਂ ਕੀਤੀ ਗਈ ਸੁਰੂਆਤੀ ਜਾਂਚ ਵਿਚ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ । ਜਾਂਚ ਮੁਤਾਬਕ ਇਸ ਪੂਰੇ ਨੈੱਟਵਰਕ ਨੂੰ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ. ਐੱਸ. ਆਈ. ਅਤੇ ਵਿਦੇਸ਼ਾਂ ਵਿੱਚ ਸਰਗਰਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਆਪਰੇਟਿਵਜ਼ ਦਾ ਸਮਰਥਨ ਹਾਸਲ ਸੀ । ਪੁਲਸ ਅਨੁਸਾਰ ਇਹ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਮੰਗਵਾਈ ਗਈ ਸੀ । ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਪੁਲਸ ਨੇ ਇੱਕ ਵੱਡੀ ਸਾਜਿ਼ਸ਼ ਨੂੰ ਨਾਕਾਮ ਕਰ ਦਿੱਤਾ ।

ਵੱਖ-ਵੱਖ ਐਕਟ ਤਹਿਤ ਕਰ ਦਿੱਤੇ ਗਏ ਹਨ ਮਾਮਲੇ ਦਰਜ

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਥਾਣੇ ਵਿੱਚ ਆਰਮਜ਼ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਬੀ. ਐਨ. ਐਸ. ਦੀਆਂ ਸੰਬੰਧਤ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ (FIR registered) ਕੀਤੀ ਗਈ ਹੈ । ਫਿਲਹਾਲ ਪੁਲਸ ਇਸ ਨੈੱਟਵਰਕ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਜੋੜਨ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਕਰ ਰਹੀ ਹੈ ।