Home Blog Page 541

ਬਾਲੀਵੁੱਡ ਅਦਾਕਾਰਾ ਮਨਾਰਾ ਚੋਪੜਾ ਦੇ ਪਿਤਾ ਦਾ ਦਿਹਾਂਤ

0

ਬਾਲੀਵੁੱਡ ਅਦਾਕਾਰਾ ਮਨਾਰਾ ਚੋਪੜਾ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਮਨਾਰਾ ਚੋਪੜਾ ਦੇ ਪਿਤਾ ਰਮਨ ਰਾਏ ਹਾਂਡਾ ਦਾ ਦਿਹਾਂਤ ਹੋ ਗਿਆ ਹੈ। ਬਿੱਗ ਬੌਸ ਫੇਮ ਅਦਾਕਾਰਾ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹ 72 ਸਾਲ ਦੇ ਸਨ। ਇਸ ਖ਼ਬਰ ਨਾਲ ਪੂਰਾ ਚੋਪੜਾ ਪਰਿਵਾਰ ਸਦਮੇ ਵਿੱਚ ਹੈ। ਇਸ ਦੇ ਨਾਲ ਹੀ ਇਸ ਖ਼ਬਰ ਨੇ ਮਨੋਰੰਜਨ ਜਗਤ ਵਿੱਚ ਵੀ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਮਨਾਰਾ ਨੇ ਖੁਦ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰਕੇ ਆਪਣੇ ਪਿਤਾ ਦੀ ਮੌਤ ਦੀ ਜਾਣਕਾਰੀ ਦਿੱਤੀ। ਮਨਾਰਾ ਨੇ ਇਸ ‘ਚ ਪਿਤਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, ‘ਡੂੰਘੇ ਦੁੱਖ ਅਤੇ ਸੋਗ ਨਾਲ ਅਸੀਂ ਤੁਹਾਨੂੰ ਸੂਚਿਤ ਕਰਦੇ ਹਾਂ ਕਿ ਸਾਡੇ ਪਿਤਾ ਦਾ 16/06/2025 ਨੂੰ ਦੇਹਾਂਤ ਹੋ ਗਿਆ। ਉਹ ਸਾਡੇ ਪਰਿਵਾਰ ਦੀ ਤਾਕਤ ਅਤੇ ਸਹਾਰਾ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 18 ਜੂਨ ਨੂੰ ਦੁਪਹਿਰ 1 ਵਜੇ ਅੰਧੇਰੀ ਵੈਸਟ ਦੇ ਅੰਬੋਲੀ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।’

ਦੱਸ ਦਈਏ ਕਿ ਮਨਾਰਾ ਚੋਪੜਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਮਾਡਲ ਵਜੋਂ ਕੀਤੀ। ਇਸ ਤੋਂ ਬਾਅਦ ਉਹ ਕਈ ਇਸ਼ਤਿਹਾਰਾਂ ਵਿੱਚ ਨਜ਼ਰ ਆਈ। ਉਸਨੇ ਫਿਲਮ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਤੇਲਗੂ ਫਿਲਮ ‘ਪ੍ਰੇਮਾ ਗੀਮਾ ਜਨਤਾ ਨਾਈ’ ਨਾਲ ਕੀਤੀ। ਮਨਾਰਾ ਨੂੰ ‘ਬਿੱਗ ਬੌਸ 17’ ਵਿੱਚ ਇੱਕ ਪ੍ਰਤੀਯੋਗੀ ਵਜੋਂ ਪ੍ਰਸਿੱਧੀ ਮਿਲੀ।

 

 

 

500 ਗ੍ਰਾਮ ਅਫੀਮ ਬਰਾਮਦ ਹੋਣ ਤੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

0
Opium

ਨਾਭਾ, 17 ਜੂਨ 2025: ਥਾਣਾ ਕੋਤਵਾਲੀ (Police Station) ਦੀ ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ 500 ਗ੍ਰਾਮ ਅਫੀਮ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯਾਦਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਇਸਮਾਇਲਪੁਰ ਥਾਣਾ ਬਿਸਹਾਰਤਗੰਜ ਜਿਲਾ ਬਰੇਲੀ ਯੂ.ਪੀ, ਰਵੀ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਗੈਣੀ ਥਾਣਾ ਅਲੀਗੰਜ ਜਿਲਾ ਬਰੇਲੀ ਯੂ.ਪੀ, ਰਾਜੀਵ ਸ਼ਰਮਾ ਪੁੱਤਰ ਰਾਮ ਪ੍ਰਕਾਸ਼ ਵਾਸੀ ਪਿੰਡ ਗੈਣੀ ਥਾਣਾ ਅਲੀਗੰਜ ਜਿਲਾ ਬਰੇਲੀ ਯੂ.ਪੀ, ਅਸੋ਼ਕ ਕੁਮਾਰ ਪੁੱਤਰ ਰਾਜਵੀਰ ਸਿੰਘ ਵਾਸੀ ਰਘਬੀਰਪੁਰ ਥਾਣਾ ਬਿਸਹਾਰਤਗੰਜ ਜਿਲਾ ਬਰੇਲੀ ਯੂ.ਪੀ. ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਏ. ਐਸ. ਆਈ. ਗੁਰਪ੍ਰੀਤ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਰਪ੍ਰੀਆ ਹੋਟਲ ਨਾਭਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕੀ ਜੋ ਕਿ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕਿਆ ਤਾਂ ਚੈਕ ਕਰਨ ਤੇ 500 ਗ੍ਰਾਮ ਅਫੀਮ (500 grams of opium) ਬ੍ਰਾਮਦ ਹੋਈ । ਪੁਲਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਵੱਧਦੇ ਬਲੱਡ ਪ੍ਰੈੱਸ਼ਰ ਨੂੰ ਨਾ ਕਰੋ ਨਜ਼ਰ ਅੰਦਾਜ਼, ਦਿਲ ਦੀ ਬਿਮਾਰੀਆਂ ਸਣੇ ਕਈ ਸਮੱਸਿਆਵਾਂ ਦਾ ਵੱਧ ਸਕਦਾ ਖਤਰਾ

0

ਫਾਜ਼ਿਲਕਾ : ਸਿਹਤ ਵਿਭਾਗ ਪੰਜਾਬ ਵੱਲੋਂ ਹਾਈਪਰਟੈਂਸ਼ਨ ਸਬੰਧੀ ਪਿਛਲੇ ਇੱਕ ਮਹੀਨੇ ਤੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਸੈਮੀਨਾਰ, ਰੈਲੀ ਅਤੇ ਸਕ੍ਰੀਨਿੰਗ ਕੈਂਪ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਹੀ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ।

ਇਸ ਮੌਕੇ ਡਾਕਟਰਾਂ ਨੇ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਨਾਲ ਦਿਲ ਦੀ ਬਿਮਾਰੀ ਅਤੇ ਬਰੇਨ ਸਟ੍ਰੋਕ ਦਾ ਜੋਖ਼ਮ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਈਪਰਟੈਂਸ਼ਨ ਤੋਂ ਬਚਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ, ਸਾਈਕਲ ਚਲਾਉਣਾ ਚਾਹੀਦਾ ਹੈ, ਨਮਕ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ, ਫਾਸਟ ਫੂਡ, ਸ਼ਰਾਬ ਤੇ ਸਿਗਰਟਨੋਸ਼ੀ ਨਹੀਂ ਕਰਨੀ ਚਾਹੀਦੀ।

SGPC ਪ੍ਰਧਾਨ ਨੇ ਕੇਂਦਰੀ ਮੰਤਰੀ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

0

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।

ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸ ਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਅਤੇ ਇਜ਼ਤਮਾਣ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਪਰ ਜਦੋਂ ਸਿਖਰਲੇ ਅਹੁਦਿਆਂ ’ਤੇ ਬੈਠੇ ਲੋਕ ਹੀ ਅਜਿਹੀਆਂ ਨਿੰਦਣਯੋਗ ਹਰਕਤਾਂ ਕਰਨਗੇ, ਤਾਂ ਆਮ ਲੋਕਾਂ ਦਾ ਸਰਕਾਰ ਅਤੇ ਸਮਾਜਿਕ ਨਿਆਂ ’ਤੇ ਭਰੋਸਾ ਕਿਵੇਂ ਕਾਇਮ ਰਹੇਗਾ? ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਸਮੁੱਚੇ ਸਮਾਜ ਵਿੱਚ ਵਿਸ਼ਵਾਸ ਅਤੇ ਸਦਭਾਵਨਾ ਨੂੰ ਵੀ ਕਮਜ਼ੋਰ ਕਰਦੀਆਂ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਅਣਮੁੱਲੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਸਿੱਖ ਕੌਮ ਨੇ ਹਰ ਔਖੀ ਘੜੀ ਮਨੁੱਖਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭੂਚਾਲ, ਹੜ੍ਹ ਜਾਂ ਹੋਰ ਕੁਦਰਤੀ ਆਫ਼ਤਾਂ ਸਮੇਂ ਸਿੱਖਾਂ ਨੇ ਲੰਗਰਾਂ ਸਮੇਤ ਹੋਰ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਉਂਦਿਆਂ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਸਾਕਾਰ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਸਿੱਖ ਭਾਈਚਾਰੇ ਨੇ ਆਪਣੀਆਂ ਸੇਵਾਵਾਂ ਨਾਲ ਮਨੁੱਖਤਾ ਦੀ ਭਲਾਈ ਲਈ ਮਿਸਾਲੀ ਯੋਗਦਾਨ ਪਾਇਆ। ਪਰੰਤੂ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਇਕ ਜ਼ਿੰਮੇਵਾਰ ਤੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਵੱਲੋਂ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਆਹਤ ਕੀਤੀਆਂ ਗਈਆਂ ਹਨ। ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ।

 

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼; ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ; ਜਾਣੋ ਕਦੋ ਦਸਤਕ ਦੇਵੇਗਾ ਮੌਨਸੂਨ

0
Changed weather mood in Punjab, heavy rains in these districts, alert till 26

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਜ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 20 ਜੂਨ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਨਾਲ ਹੀ ਬਿਜਲੀ ਵੀ ਡਿੱਗ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦਾ ਪ੍ਰਭਾਵ ਉੱਤਰੀ ਭਾਰਤ ਵਿੱਚ ਦੇਖਿਆ ਜਾ ਰਿਹਾ ਹੈ। ਇਸ ਲਈ ਪੰਜਾਬ ਦੇ 8 ਜ਼ਿਲ੍ਹਿਆਂ ਪਟਿਆਲਾ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਅਲਰਟ ਅਲਰਟ ਜਾਰੀ ਕੀਤਾ ਹੈ।

ਇੱਥੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ, ਹੁਸ਼ਿਆਰਪੁਰ, ਮੋਹਾਲੀ, ਪਠਾਨਕੋਟ, ਨਵਾਂਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੌਸਮ ਹੌਲੀ-ਹੌਲੀ ਦੁਬਾਰਾ ਸਰਗਰਮ ਹੋ ਸਕਦਾ ਹੈ। ਇਸ ਦੇ ਇਲਾਵਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਨਸੂਨ 25 ਤੋਂ 30 ਜੂਨ ਦੇ ਵਿਚਕਾਰ ਪੰਜਾਬ ਵਿੱਚ ਮਾਨਸੂਨ ਦਸਤਕ ਦੇਵੇਗਾ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਕੈਨੇਡਾ, G7 ਸੰਮੇਲਨ ‘ਚ ਲੈਣਗੇ ਹਿੱਸਾ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਪਹੁੰਚ ਗਏ ਹਨ। ਉਹ ਇੱਥੇ ਕਈ ਵਿਸ਼ਵ ਨੇਤਾਵਾਂ ਨੂੰ ਮਿਲਣਗੇ। ਉਹ ਜੀ-7 ਦੀ 51ਵੀਂ ਮੀਟਿੰਗ ਵਿੱਚ ਹਿੱਸਾ ਲੈਣਗੇ ਅਤੇ ਰਾਜਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਜੀ-7 ਮੀਟਿੰਗ ਦੌਰਾਨ ਅਮਰੀਕਾ ਅਤੇ ਯੂਨਾਈਟਿਡ ਕਿੰਗਡਮ ਵਿਚਕਾਰ ਕੁਝ ਸਮਝੌਤੇ ਹੋਏ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਉਹ ਇੱਕ ਵਪਾਰਕ ਸਮਝੌਤੇ ‘ਤੇ ਦਸਤਖਤ ਕਰ ਰਹੇ ਹਨ ਜੋ ਦੋਵਾਂ ਦੇਸ਼ਾਂ ਦੇ ਸਾਮਾਨਾਂ ‘ਤੇ ਟੈਰਿਫ ਘਟਾਏਗਾ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੀ ਆਪਣੀ ਫੇਰੀ ਪੂਰੀ ਕਰਨ ਤੋਂ ਬਾਅਦ ਸੋਮਵਾਰ ਨੂੰ ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਪਹੁੰਚੇ। ਇਸ ਦੌਰਾਨ, ਉਨ੍ਹਾਂ ਨੇ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨਾਲ ਵਿਆਪਕ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਸਾਈਪ੍ਰਸ, ਕੈਨੇਡਾ ਅਤੇ ਕਰੋਸ਼ੀਆ ਦੇ ਚਾਰ ਦਿਨਾਂ ਦੌਰੇ ‘ਤੇ ਹਨ।

ਮੋਦੀ ਦੇ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ, ‘ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮੈਕਾਰੀਓਸ III’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਕਾਰੋਬਾਰੀ ਆਗੂਆਂ ਨਾਲ ਇੱਕ ਗੋਲਮੇਜ਼ ਮੀਟਿੰਗ ਵਿੱਚ ਹਿੱਸਾ ਲਿਆ, ਜਿਸ ਵਿੱਚ ਸਾਈਪ੍ਰਸ ਦੇ ਰਾਸ਼ਟਰਪਤੀ ਵੀ ਮੌਜੂਦ ਸਨ।

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

0

ਅੰਮ੍ਰਿਤਸਰ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-6-2025

0

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਮੰਗਲਵਾਰ, ੩ ਹਾੜ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੮੫)

 

ਪੰਜਾਬੀ ਵਿਆਖਿਆ

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

ਵਿਜੇ ਰੁਪਾਣੀ ਨੂੰ ਦਿੱਤਾ ਗਾਰਡ ਆਫ਼ ਆਨਰ, ਕਈ ਆਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ

0

ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਅੰਤਿਮ ਯਾਤਰਾ ਸ਼ਮਸ਼ਾਨਘਾਟ ਲਈ ਰਵਾਨਾ ਹੋ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਜਕੋਟ ਦੇ ਰਾਮਨਾਥ ਪਾਰਾ ਵਿਖੇ ਕੀਤਾ ਜਾਵੇਗਾ।

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਸੋਮਵਾਰ ਸ਼ਾਮ ਨੂੰ ਵਿਜੇ ਰੂਪਾਨੀ ਨੂੰ 21 ਤੋਪਾਂ ਦੀ ਸਲਾਮੀ (ਗਾਰਡ ਆਫ਼ ਆਨਰ) ਦਿੱਤੀ ਗਈ। ਇਸ ਤੋਂ ਪਹਿਲਾਂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਸੀਆਰ ਪਾਟਿਲ, ਗੁਜਰਾਤ ਦੇ ਮੁੱਖ ਮੰਤਰੀ-ਰਾਜਪਾਲ ਅਤੇ ਹੋਰ ਨੇਤਾ ਰੂਪਾਨੀ ਦੇ ਘਰ ਪਹੁੰਚੇ ਅਤੇ ਸ਼ਰਧਾਂਜਲੀ ਭੇਟ ਕੀਤੀ।

ਰੂਪਾਣੀ ਦੀ ਦੇਹ ਨੂੰ ਉਨ੍ਹਾਂ ਦੇ ਰਾਜਕੋਟ ਸਥਿਤ ਘਰ ਪ੍ਰਕਾਸ਼ ਸੋਸਾਇਟੀ (ਨਿਰਮਲਾ ਰੋਡ) ਵਿਖੇ ਰੱਖਿਆ ਗਿਆ। ਉੱਥੇ ਹੀ ਅੰਤਿਮ ਸੰਸਕਾਰ ਕੀਤਾ ਗਿਆ। ਅੱਜ ਸਵੇਰੇ ਅਹਿਮਦਾਬਾਦ ਵਿੱਚ ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ, ਦੇਹ ਨੂੰ ਇੱਕ ਚਾਰਟਰਡ ਜਹਾਜ਼ ਰਾਹੀਂ ਰਾਜਕੋਟ ਲਿਆਂਦਾ ਗਿਆ।

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

0

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 107 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,749 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 479 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 504 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।