ਨਿਗਮ ਤੇ ਪ੍ਰਦੂਸ਼ਣ ਰੋਕਥਾਮ ਬੋਰਡ ਟੀਮਾਂ ਨੇ ਕੀਤਾ ਮੰਡੀਆਂ ਦਾ ਦੌਰਾ
ਹਾਜ਼ਰੀ ਬਾਇਓਮੈਟ੍ਰਿਕ ਸਿਸਟਮ ਦਰਜ ਨਾ ਹੋਣ ਤੇ ਕੱਟ ਲਈ ਜਾਵੇਗੀ ਤਨਖਾਹ
ਚੰਡੀਗੜ੍ਹ, 23 ਅਗਸਤ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਕੰਮ ਕਰਨ ਵਾਲੇ ਮੁਲਾਜਮਾਂ ਲਈ ਹਾਜ਼ਰੀ ਯਕੀਨੀ ਬਣਾਉਣ ਦੇ ਚਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਜਿਥੇ ਕਰਮਚਾਰੀਆਂ ਦੀ ਹਾਜ਼ਰੀ ਬਾਇਓਮੈਟ੍ਰਿਕ ਰਾਹੀਂ ਕਰਨਾ ਲਾਜ਼ਮੀ ਕੀਤੀ ਹੈ ਨਾਲ ਹੀ ਇਹ ਵੀ ਲਾਜ਼ਮੀ ਕਰ ਦਿੱਤਾ ਹੈ ਕਿ ਜਿਸਦੀ ਬਾਇਓਮੈਟ੍ਰਿਕ ਸਿਸਟਮ (Biometric system) ਵਿਚ ਹਾਜ਼ਰੀ ਦਰਜ ਨਹੀਂ ਹੋਵੇਗੀ ਦੀ ਤਨਖਾਹ ਕਟ ਲਈ ਜਾਵੇਗੀ।
ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗੀ ਕਰਮਚਾਰੀਆਂ ਦੀ ਸੂਚੀ
ਚੰਡੀਗੜ੍ਹ ਪ੍ਰਸ਼ਾਸਨ ਨੇ ਕਰਮਚਾਰੀਆਂ ਦੀ ਸੂਚੀ ਮੰਗੀ (Requested list of employees) ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿੰਨੇ ਬਾਇਓਮੈਟ੍ਰਿਕ ਨਾਲ ਜੁੜੇ ਹੋਏ ਹਨ ਅਤੇ ਕਿੰਨੇ ਨਹੀਂ। ਜਿਹੜੇ ਕਰਮਚਾਰੀ ਅਜੇ ਤੱਕ ਇਸ ਨਾਲ ਨਹੀਂ, ਉਨ੍ਹਾਂ ਨੂੰ ਵੀ ਜਲਦੀ ਹੀ ਇਸ ਸਿਸਟਮ ਨਾਲ ਜੋੜਿਆ ਜਾਵੇਗਾ। ਹੁਕਮ ਵਿੱਚ ਕਿਹਾ ਗਿਆ ਹੈ ਕਿ ਹਰ ਮਹੀਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਕਰਮਚਾਰੀਆਂ ਦੀ ਬਾਇਓਮੈਟ੍ਰਿਕ ਹਾਜ਼ਰੀ ਦੀ ਰਿਪੋਰਟ ਭੇਜਣਾ ਲਾਜ਼ਮੀ ਹੋਵੇਗਾ, ਤਾਂ ਜੋ ਤਨਖਾਹ ਬਿੱਲ ਸਮੇਂ ਸਿਰ ਤਿਆਰ ਕੀਤਾ ਜਾ ਸਕੇ ।
Read More : ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ ਉਦਮੀ ਦਿਵਸ ਤੇ ਕਰਵਾਇਆ ਦੋ ਰੋਜ਼ਾ ਹੈਕਾਥਾਨ
ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਆਯੋਜਿਤ
ਪਟਿਆਲਾ, 23 ਅਗਸਤ 2025 : ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ (Zonal tournament of Zone Patiala-2) ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ ।
ਜ਼ੋਨਲ ਅੰਡਰ-14 (ਲੜਕੇ) ਖੋ-ਖੋ ਟੂਰਨਾਮੈਂਟ (Kho-Kho tournament) ਵਿੱਚ ਸਰਕਾਰੀ ਹਾਈ ਸਕੂਲ ਧਬਲਾਨ ਨੇ ਪਹਿਲਾ, ਬੁੱਢਾ ਦਲ ਪਬਲਿਕ ਸਕੂਲ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਲਲੋਛੀ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੇ) ਖੋ-ਖੋ ਟੂਰਨਾਮੈਂਟ ਵਿੱਚ ਸਰਕਾਰੀ ਹਾਈ ਸਕੂਲ ਧਬਲਾਨ ਨੇ ਪਹਿਲਾ, ਸਰਕਾਰੀ ਹਾਈ ਸਕੂਲ ਲਲੋਛੀ ਨੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-14 (ਲੜਕੇ) ਵਾਲੀਬਾਲ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਮੈਣ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ ।
ਜ਼ੋਨਲ ਅੰਡਰ-14 (ਲੜਕੀਆਂ) ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਮੈਣ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੇ) ਵਾਲੀਬਾਲ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਦੂਜਾ ਅਤੇ ਗੁਰੁ ਨਾਨਕ ਫਾਉਂਡੈਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੀਆਂ) ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਦੂਜਾ ਸਥਾਨ ਹਾਸਲ ਕੀਤਾ ।
ਜ਼ੋਨਲ ਅੰਡਰ-19 (ਲੜਕੀਆਂ) ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ ।
ਇਸ ਮੌਕੇ ਮਮਤਾ ਰਾਣੀ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ, ਜਸਦੇਵ ਸਿੰਘ, ਗੁਰਦੀਪ ਸਿੰਘ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਯਾਦਵਿੰਦਰ ਕੌਰ, ਸਿਮਨਦੀਪ ਕੌਰ, ਭਗਵਤੀ, ਪ੍ਰਦੀਪ ਕੁਮਾਰ, ਗਗਨਦੀਪ ਸਿੰਘ, ਮਿਸ ਸਿਮਰਨ, ਰੁਪਿੰਦਰ ਕੌਰ, ਵਰਿੰਦਰ ਕੌਰ, ਮਨਦੀਪ ਕੁਮਾਰ, ਪ੍ਰਵੀਨ ਕੁਮਾਰ, ਅਨਿਲ ਕੁਮਾਰ, ਸਰਬਜੀਤ ਕੌਰ, ਯਸ਼ਦੀਪ ਸਿੰਘ, ਸੁਰਿੰਦਰਪਾਲ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ ।
Read More : ਖੇਡਾਂ ਵਤਨ ਪੰਜਾਬ ਦੀਆਂ: ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ
ਮੁੱਖ ਮੰਤਰੀ ਨੇ ਕੀਤਾ ਹਾਦਸੇ ਦੇ ਪੀੜ੍ਹਤਾਂ ਨੂੰ ਦੋ-ਦੋ ਲੱਖ ਦੀ ਮਦਦ ਦੇਣ ਦਾ ਐਲਾਨ
ਹੁਸ਼ਿਆਰਪੁਰ, 23 ਅਗਸਤ 2025 : ਪੰਜਾਬ ਦੇ ਜਿ਼ਲਾ ਹੁਸਿਆਰਪੁਰ ਦੇ ਪਿੰਡ ਮੰਡਿਆਲਾਂ (Village Mandialan) ਵਿਖੇ ਦੇਰ ਰਾਤ ਐੱਲ. ਪੀ. ਜੀ. ਗੈਸ ਨਾਲ ਭਰੇ ਟੈਂਕਰ ਦੇ ਫਟਣ ਨਾਲ ਮੌਤ ਦੇ ਘਾਟ ਉਤਰੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ-ਦੋ ਲੱਖ ਰੁਪਏ (v) ਦੀ ਵਿੱਤੀ ਦੇਣ ਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਐਲਾਟ ਕੀਤਾ ਗਿਆ ਹੈ ।
ਮੁੱਖ ਮੰਤਰੀ ਨੇ ਕੀਤਾ ਹਾਦਸੇ ਤੇ ਦੁੱਖ ਪ੍ਰਗਟ
ਉਕਤ ਘਟਨਾਕ੍ਰਮ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਨੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ।
Read More : ਮੁੱਖ ਮੰਤਰੀ ਪੰਜਾਬ ਅੱਜ ਕਰਨਗੇ ਕੈਬਨਿਟ ਮੀਟਿੰਗ
ਪੁਲਿਸ ਨੇ ਬਰਾਮਦ ਚਾਰ ਹੇਂਡ ਗ੍ਰੇਨੇਡ
ਬਟਾਲਾ, 23 ਅਗਸਤ 2025 : ਪੰਜਾਬ ਦੇ ਪ੍ਰਸਿੱਧ ਜਿ਼ਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ (Batala) ਵਿਖੇ ਪੰਜਾਬ ਪੁਲਸ ਨੇ ਪਿੰਡ ਪੁਰੀਆਂ ਤੋਂ ਗ੍ਰੇਨੇਡ ਬਰਾਮਦ ਕੀਤੇ ਗਏ ਹਨ ।
ਕਿਥੋਂ ਹੋਏ ਹਨ ਗ੍ਰੇਨੇਡ
ਪੰਜਾਬ ਪੁਲਸ ਨੂੰ ਜੋ ਚਾਰ ਹੇਂਡ ਗ੍ਰੇਨੇਡ ਬਰਾਮਦ ਹੋਏ ਹਨ ਉਹ ਬਟਾਲਾ-ਅਮ੍ਰਿਤਸਰ ਰੋਡ `ਤੇ ਸਥਿਤ ਪਿੰਡ ਬਲਪੁਰੀਆਂ (Village Balpurian) ਦੇ ਇੱਕ ਖਾਲੀ ਪਲਾਟ ਵਿੱਚੋਂ ਬਰਾਮਦ ਕੀਤੇ ਗਏ ਹਨ ਅਤੇ ਇਸ ਸਬੰਧੀ ਐੱਸ. ਐੱਸ. ਪੀ. ਸੁਹੇਲ ਕਾਸਿਮ ਮੀਰ (S. S. P. Suhail Qasim Mir) ਨੇ ਵੀ ਖੁਲਾਸਾ ਕੀਤਾ ਹੈ ।
ਪੁਲਸ ਨੇ ਕਰ ਦਿੱਤਾ ਹੈ ਪਿੰਡ ਨੂੰ ਸੀਲ
ਹੈਂਡ ਗ੍ਰੇਨੇਡ ਮਿਲਣ ਤੇ ਪੰਜਾਬ ਪੁਲਸ ਨੇ ਪਿੰਡ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਵਿਅਕਤੀ ਜਦੋਂ ਇਸ ਖਾਲੀ ਪਲਾਟ ਦੇ ਨੇੜੇ ਹੀ ਜਗ੍ਹਾ ਦੀ ਸਫਾਈ ਕਰ ਰਿਹਾ ਸੀ ਤਾਂ ਉਸ ਨੂੰ ਲਿਫਾਫੇ ਵਿੱਚ ਗ੍ਰੇਨੇਡ (Grenade) ਪਏ ਦਿਖੇ ਅਤੇ ਉਸਨੇ ਤੁਰੰਤ ਪਿੰਡ ਦੇ ਸਰਪੰਚ ਨੂੰ ਇਸ ਦੀ ਸੂਚਨਾ ਦਿੱਤੀ ਤੇ ਪਿੰਡ ਦੇ ਸਰਪੰਚ ਨੇ ਪੁਲਸ ਨੂੰ ਸੂਚਤ ਕੀਤਾ । ਫਿਲਹਾਲ ਪੁਲਸ ਵੱਲੋਂ ਪਿੰਡ ਦੇ ਕੁਝ ਲੋਕਾਂ ਕੋਲੋਂ ਵੀ ਪੁੱਛ ਕੇ ਕੀਤੀ ਜਾ ਰਹੀ ਹੈ ।
Read More : ਜਲੰਧਰ ਗ੍ਰੇਨੇਡ ਹਮਲੇ ਵਿਚ ਤਿੰਨ ਨਾਬਾਲਗਾਂ ਸਣੇ ਛੇ ਬਦਮਾਸ਼ ਕਾਬੂ
ਚਮੌਲੀ ਵਿਚ ਬੱਦਲ ਫਟਣ ਕਾਰਨ ਹੋਈ ਤਬਾਹੀ ਹੀ ਤਬਾਹੀ
ਉੱਤਰਾਖੰਡ, 23 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਦੇ ਜਿ਼ਲੇ ਚਮੌਲੀ ਵਿਖੇ ਬੀਤੀ ਦੇਰ ਰਾਤ ਅਚਾਨਕ ਹੀ ਬੱਦਲ ਫਟਣ ਦੇ ਚਲਦਿਆਂ ਥਰਾਲੀ ਖੇਤਰ ਵਿੱਚ ਤੇਜ਼ ਹੜ੍ਹ ਅਤੇ ਮਲਬੇ ਦੇ ਵਹਾਅ ਨਾਲ ਕਈ ਘਰਾਂ ਅਤੇ ਦੁਕਾਨਾਂ ਨੂੰ ਭਾਰੀ ਨੁਕਸਾਨ ਹੋ ਗਿਆ ਹੈ। ਇਸ ਘਟਨਾ ਵਿੱਚ ਇੱਕ ਲੜਕੀ ਦੀ ਮੌਤ ਤੇ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਸੂਚਨਾ ਹੈ ।
ਕਦੋਂ ਵਾਪਰੀ ਘਟਨਾ
ਚਮੌਲੀ ਦੇ ਥਰਾਲੀ ਵਿਖੇ ਬੱਦਲ ਫਟਣ (Cloudburst) ਦੀ ਘਟਨਾ ਰਾਤ ਨੂੰ ਲਗਭਗ 12 ਵਜੇ ਕੋਟਦੀਪ ਖੇਤਰ ਵਿੱਚ ਵਾਪਰੀ, ਜਿਸ ਕਾਰਨ ਹੜ੍ਹ ਦਾ ਪਾਣੀ ਅਤੇ ਮਲਬਾ ਦੁਕਾਨਾਂ ਅਤੇ ਘਰਾਂ ਦੇ ਨਾਲ- ਨਾਲ ਤਹਿਸੀਲ ਹੈੱਡਕੁਆਰਟਰ ਰਾੜੀਬਾਗੜ ਵਿੱਚ ਸਬ-ਡਿਵੀਜ਼ਨਲ
ਮੈਜਿਸਟ੍ਰੇਟ (ਐਸ. ਡੀ. ਐਮ.) ਦੇ ਨਿਵਾਸ ਦੇ ਅੰਦਰ ਵੀ ਪਹੁੰਚ ਗਿਆ ।
ਪ੍ਰਸ਼ਾਸਨ ਨੇ ਤੁਰੰਤ ਕੀਤੇ ਬਚਾਅ ਕਾਰਜ ਸ਼ੁਰੂ
ਉਤਰਾਖੰਡ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (State Disaster Response Force) ਅਤੇ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗ ਗਈਆਂ। ਜਿ਼ਲ੍ਹਾ ਮੈਜਿਸਟ੍ਰੇਟ ਡਾ. ਸੰਦੀਪ ਤਿਵਾੜੀ ਨੇ ਦੱਸਿਆ ਕਿ ਪ੍ਰਸ਼ਾਸਨ ਅਤੇ ਪੁਲਸ ਦੀਆਂ ਟੀਮਾਂ ਮੌਕੇ `ਤੇ ਮੌਜੂਦ ਹਨ ਅਤੇ ਕੰਮ ਜੰਗੀ ਪੱਧਰ `ਤੇ ਜਾਰੀ ਹੈ ।
Read More : ਬੱਦਲ ਫਟਣ ਕਾਰਨ ਇੱਕੋ ਰਾਤ ਵਿਚ 18 ਜਣਿਆਂ ਦੀ ਹੋਈ ਮੌਤ
ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਮਾਰੇ ਅਨਿਲ ਅੰਬਾਨੀ ਦੇ ਟਿਕਾਣਆਂ ਦੇ ਛਾਪੇ
ਮੁੰਬਈ, 23 ਅਗਸਤ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (Central Bureau of Investigation) ਨੇ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨਜ਼ (ਆਰਕਾਮ) ਵਿਰੁੱਧ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਕੇਸ ਦਰਜ ਕਰਨ ਤੋਂ ਇਲਾਵਾ ਕੰਪਨੀ ਦੇ ਦਫਤਰਾਂ ਅਤੇ ਅਨਿਲ ਅੰਬਾਨੀ ਨਾਲ ਸਬੰਧਤ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ । ਇਹ ਧੋਖਾਧੜੀ ਸਟੇਟ ਬੈਂਕ ਆਫ਼ ਇੰਡੀਆ ਨਾਲ ਹੋਈ ਹੈ ।
ਕੀ ਦੱਸਿਆ ਵਿੱਤ ਮੰਤਰੀ ਪੰਕਜ ਚੌਧਰੀ ਨੇ
ਵਿੱਤ ਰਾਜ ਮੰਤਰੀ ਪੰਕਜ ਚੌਧਰੀ (Minister of State for Finance Pankaj Chaudhary) ਨੇ ਪਿਛਲੇ ਮਹੀਨੇ ਲੋਕ ਸਭਾ ’ਚ ਦੱਸਿਆ ਸੀ ਕਿ 13 ਜੂਨ ਨੂੰ ਆਰ. ਬੀ. ਆਈ. ਦੇ ਨਿਯਮਾਂ ਅਤੇ ਬੈਂਕ ਨੀਤੀਆਂ ਦੇ ਆਧਾਰ ’ਤੇ ਇਸ ਮਾਮਲੇ ਨੂੰ ਧੋਖਾਧੜੀ ਐਲਾਨਿਆ ਗਿਆ ਸੀ। 24 ਜੂਨ 2025 ਨੂੰ ਬੈਂਕ ਨੇ ਆਰ. ਬੀ. ਆਈ. ਇਸ ਦੀ ਜਾਣਕਾਰੀ ਦਿੱਤੀ ਸੀ ਅਤੇ ਸੀ. ਬੀ. ਆਈ. ਕੋਲ ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ । ਇਸ ਤੋਂ ਪਹਿਲਾਂ 23 ਜੁਲਾਈ ਨੂੰ ਈਡੀ ਨੇ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ ਸੀ । ਇਹ ਛਾਪੇਮਾਰੀ ਯੈੱਸ ਬੈਂਕ ਤੋਂ ਲਏ ਗਏ 3000 ਕਰੋੜ ਰੁਪਏ ਦੇ ਕਰਜ਼ਾ ਧੋਖਾਧੜੀ ਮਾਮਲੇ ਵਿੱਚ ਕੀਤੀ ਗਈ ਸੀ ।
Read More : ਸਾਈਬਰ ਧੋਖਾਧੜੀ ਦੇ ਦੋਸ਼ ਹੇਠ ਸੀ. ਬੀ. ਆਈ. ਨੇ ਕੀਤਾ 3 ਨੂੰ ਗ੍ਰਿਫ਼ਤਾਰ
ਸੜਕੀ ਹਾਦਸੇ ਵਿਚ 8 ਦੀ ਮੌਤ
ਬਿਹਾਰ, 23 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਸ਼ਹਿਰ ਪਟਨਾ (Patna) ਵਿਚ ਇਕ ਸੜਕ ਹਾਦਸੇ (Road accidents) ਵਿੱਚ 8 ਲੋਕਾਂ ਦੀ ਮੌਤ ਹੋਣ ਦੇ ਨਾਲ-ਨਾਲ ਕਈ ਲੋਕ ਜ਼ਖ਼ਮੀ ਵੀ ਹੋ ਗਏ ਹਨ ।
ਕਿਥੇ ਵਾਪਰਿਆ ਹਾਦਸਾ
ਉਕਤ ਸੜਕੀ ਹਾਦਸਾ ਸ਼ਨੀਵਾਰ ਸਵੇਰੇ ਸ਼ਾਹਜਹਾਂਪੁਰ ਦੇ ਦਾਨਿਆਵਾਨ ਹਿਲਸਾ ਸਟੇਟ ਹਾਈਵੇਅ 4 `ਤੇ ਸਿਗਾਰੀਆਵਾ ਸਟੇਸ਼ਨ ਨੇੜੇ ਵਾਪਰਿਆ । ਜਿਸ ਦੌਰਾਨ ਮੌਕੇ ਤੇ 7 ਅਤੇ ਇੱਕ ਦੀ ਹਸਪਤਾਲ ਵਿੱਚ ਮੌਤ ਹੋ ਗਈ । ਦਾਨਿਆਵਾਨ ਪੁਲਸ ਸਟੇਸ਼ਨ ਮੁਖੀ ਨੇ ਦੱਸਿਆ ਕਿ ਮ੍ਰਿਤਕ ਨਾਲੰਦਾ ਜ਼ਿਲ੍ਹੇ ਦੇ ਹਿਲਸਾ ਦੇ ਮਾਲਵਾ ਦੇ ਵਸਨੀਕ ਸਨ ।
ਜ਼ਖ਼ਮੀਆਂ ਦੀ ਹਾਲਤ ਬਣੀ ਹੋਈ ਹੈ ਗੰਭੀਰ
ਹਾਦਸੇ ਵਿਚ ਮਰਨ ਵਾਅਿਾਂ ਵਿਚ ਜਿਥੇ 8 ਵਿਚੋਂ 5 ਔਰਤਾਂ ਹਨ ਉਥੇ ਪੀ. ਐਮ. ਸੀ. ਐਚ. ਹਸਪਤਾਲ (Hospital) ਵਿਚ ਇਲਾਜ ਲਈ ਦਾਖਲ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਦੱਸੀ ਜਾ ਰਹੀ ਹੈ ।
Read More : ਸੜਕ ਹਾਦਸੇ ਵਿੱਚ 18 ਕਾਂਵੜੀਆਂ ਦੀ ਮੌਤ ਤੇ ਕਈ ਜਣੇ ਜ਼ਖਮੀ
ਯਾਤਰੀਆਂ ਨਾਲ ਭਰੀ ਬਸ ਪਲਟਣ ਨਾਲ ਪੰਜ ਦੀ ਹੋਈ ਮੌ. ਤ
ਅਮਰੀਕਾ, 23 ਅਗਸਤ 2025 : ਅਮਰੀਕਾ ਦੇ ਸ਼ਹਿਰ ਨਿਊਯਾਰਕ (New York) ’ਚ ਲੰਘੇ ਦਿਨ ਸ਼ੁੱਕਰਵਾਰ ਨੂੰ ਨਿਆਗਰਾ ਫਾਲਸ ਤੋਂ ਨਿਊਯਾਰਕ ਸ਼ਹਿਰ ਜਾ ਰਹੀ ਇੱਕ ਟੂਰਿਸਟ ਬੱਸ ਪਲਟ ਗਈ ਅਤੇ ਇਸੇ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌ. ਤ (5 people died) ਹੋ ਗਈ ਅਤੇ ਕਈ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ।
ਬਸ ਡਰਾਈਵਰ ਨੇ ਗੁਆ ਦਿੱਤਾ ਸੀ ਕੰਟਰੋਲ
ਨਿਊਯਾਰਕ ਸਟੇਟ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਬੱਸ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਸੀ ਜਿਸ ਕਾਰਨ ਬੱਸ ਪਲਟ (Bus overturned) ਗਈ । ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਦੁਪਹਿਰ 12:30 ਵਜੇ ਦੇ ਕਰੀਬ ਹੋਇਆ। ਬੱਸ ਵਿੱਚ 54 ਯਾਤਰੀ ਸਵਾਰ (54 passengers on board) ਸਨ ਅਤੇ ਜ਼ਿਆਦਾਤਰ ਯਾਤਰੀਆਂ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ, ਜਿਸ ਕਾਰਨ ਹਾਦਸੇ ਸਮੇਂ ਖਿੜਕੀਆਂ ਟੁੱਟਣ ਕਾਰਨ ਕਈ ਯਾਤਰੀ ਬੱਸ ਵਿੱਚੋਂ ਬਾਹਰ ਡਿੱਗ ਪਏ ।
ਕੀ ਆਖਿਆ ਪੁਲਸ ਨੇ
ਨਿਊਯਾਰਕ ਸਟੇਟ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਵਿੱਚ ਬੱਚਿਆਂ ਸਮੇਤ ਅਤੇ ਜ਼ਿਆਦਾਤਰ ਯਾਤਰੀ ਭਾਰਤੀ, ਚੀਨੀ ਅਤੇ ਫਿਲੀਪੀਨਜ ਮੂਲ ਦੇ ਸਨ । ਜ਼ਖਮੀਆਂ ਨੂੰ ਹੈਲੀਕਾਪਟਰਾਂ ਅਤੇ ਐਂਬੂਲੈਂਸਾਂ ਰਾਹੀਂ ਬਫੇਲੋ ਦੇ ਏਰੀ ਕਾਉਂਟੀ ਮੈਡੀਕਲ ਸੈਂਟਰ ਸਮੇਤ ਖੇਤਰ ਦੇ ਹਸਪਤਾਲਾਂ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ।
Read More : ਬਰਨਾਲਾ ਵਿਚ ਸਕੂਲੀ ਬੱਸ ਪਲਟਣ ਨਾਲ ਕੰਡਕਟਰ ਦੀ ਮੌਤ
ਡਿਪਟੀ ਕਮਿਸ਼ਨਰ ਨੇ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪਟਿਆਲਾ, 23 ਅਗਸਤ 2025 : ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ. ਸੀ. ਐਂਬੂਲੈਂਸ (A. C. Ambulance) ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ।
ਇਸ ਮੌਕੇ ਐਸ. ਡੀ. ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਵੀਂ ਐਂਬੂਲੈਂਸ ਦੀਆਂ ਚਾਬੀਆਂ ਰੈੱਡ ਕਰਾਸ ਨੂੰ ਸੌਂਪਦਿਆਂ ਕਿਹਾ ਕਿ ਇਸ ਐਂਬੂਲੈਂਸ ਵਿੱਚ ਐਮਰਜੈਂਸੀ ਸਮੇਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤ (Medical facility) ਉਪਲਬੱਧ ਹਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਇਹ ਐਂਬੂਲੈਂਸ ਰਜਿੰਦਰਾ ਪਟਿਆਲਾ ਵਿਖੇ ਬਹੁਤ ਹੀ ਘੱਟ ਰੇਟਾਂ ਤੇ ਮਰੀਜ਼ਾਂ ਦੀ ਸਹੂਲਤ ਲਈ ਵਰਤੀ ਜਾਵੇਗੀ ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ (District Red Cross Society) ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰੈੱਡ ਕਰਾਸ ਵੱਲੋਂ ਰੋਸ਼ਨ ਪੰਜਾਬ ਪ੍ਰੋਜੈਕਟ (Roshan Punjab Project) ਤਹਿਤ ਪਟਿਆਲਾ ਜ਼ਿਲ੍ਹੇ ਦੇ 213 ਸਕੂਲਾਂ ਦੇ 61 ਹਜ਼ਾਰ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਰੈੱਡ ਕਰਾਸ ਵੱਲੋਂ ਸਿਵਲ ਸਰਜਨ ਦਫ਼ਤਰ ਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਮੇਂ ਸਮੇਂ ’ਤੇ ਮੈਡੀਕਲ ਉਪਕਰਣ ਮੁਹੱਈਆ ਕਰਵਾਏ ਗਏ ਹਨ ਅਤੇ ਸੁਸਾਇਟੀ ਵੱਲੋਂ ਸਮੇਂ ਸਮੇਂ ’ਤੇ ਖੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦਾ ਮੁੱਖ ਮਕਸਦ ਹੀ ਲੋਕ ਸੇਵਾ ਹੈ ਅਤੇ ਇਸ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ।














