Home Blog Page 561

ਟੈ੍ਰਫਿਕ ਨਿਯਮ ਤੋੋੜਨ ਤੇ ਪੁਲਸ ਨੂੰ ਵੀ ਹੋਵੇਗਾ ਜੁਰਮਾਨਾ ਤੇ ਉਹ ਵੀ ਦੁੱਗਣਾ

0
CHD Traffic Police

ਚੰਡੀਗੜ੍ਹ, 14 ਅਗਸਤ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਚ ਜਿਥੇ ਆਮ ਆਦਮੀ ਨੂੰ ਤਾਂ ਟੈ੍ਰਫਿਕ ਨਿਯਮਾਂ ਦੀ ਉਲੰਘਣਾਂ ਕਰਨ ਤੇ ਜੁਰਮਾਨਾ ਹੋ ਜਾਂਦਾ ਸੀ ਪਰ ਹੁਣ ਚੰਡੀਗੜ੍ਹ ਵਿਚ ਜੇਕਰ ਕੋਈ ਪੁਲਸ ਮੁਲਾਜਮ ਵੀ ਕਾਨੂੰਨ ਦੀ ਉਲੰਘਣਾਂ ਕਰੇਗਾ ਤਾਂ ਉਸਨੂੰ ਵੀ ਜੁਰਮਾਨਾ ਕੀਤਾ ਜਾਵੇਗਾ ਤੇ ਉਹ ਵੀ ਦੁੱਗਣਾ ।

ਕੀ ਕੀ ਹੋਵੇਗਾ ਨਿਯਮ ਤੋੜਨ ਤੇ ਪੁਲਸ ਖਿਲਾਫ਼

ਚੰਡੀਗੜ੍ਹ ਵਿਚ ਪੁਲਸ ਵਲੋਂ ਟੈ੍ਰਫਿਕ ਨਿਯਮ ਤੋੜਨ (Breaking traffic rules) ਤੇ ਸਿਰਫ਼ ਉਸਨੂੰ ਦੁੱਗਣਾ ਜੁਰਮਾਨਾ ਹੀ ਨਹੀਂ ਭਰਨਾ ਪਵੇਗਾ ਬਲਕਿ ਉਸਦੇ ਖਿਲਾਫ ਵਿਭਾਗੀ ਜਾਂਚ ਵੀ ਸ਼ੁਰੂ ਕੀਤੀ ਜਾਵੇਗੀ। ਜੇ ਚੰਡੀਗੜ੍ਹ ਪੁਲਸ ਕਰਮਚਾਰੀ ਡਿਊਟੀ ਦੌਰਾਨ ਜਾਂ ਨਿਜੀ ਸਮੇਂ ਵਿਚ ਟ੍ਰੈਫ਼ਿਕ ਨਿਯਮਾਂ ਨੂੰ ਤੋੜਦੇ ਹਨ ਤਾਂ ਹੁਣ ਉਨ੍ਹਾਂ ਨੂੰ ਦੋਹਰੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।

ਕੀ ਆਖਿਆ ਡੀ. ਐੈਸ. ਪੀ. (ਟੈ੍ਰਫਿਕ ਐਡਮਿਨ ਅਤੇ ਸਾਊਥ ਵੈਸਟ) ਨੇ

ਚੰਡੀਗੜ੍ਹ ਦੇ ਡੀ. ਐਸ. ਪੀ. (ਟ੍ਰੈਫ਼ਿਕ ਐਡਮਿਨ ਅਤੇ ਸਾਊਥ ਵੈਸਟ) (D. S. P. (Traffic Admin and South West) ਨੇ ਹੁਕਮਾਂ ਵਿੱਚ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪੁਲਸ ਕਰਮਚਾਰੀ ਭਾਵੇਂ ਵਰਦੀ ਵਿੱਚ ਹੋਣ ਜਾਂ ਸਿਵਲ ਡਰੈੱਸ ਵਿਚ, ਸਰਕਾਰੀ ਵਾਹਨ ਚਲਾ ਰਹੇ ਹੋਣ ਜਾਂ ਫਿਰ ਨਿਜੀ ਵਾਹਨ ਕਿਸੇ ਵੀ ਹਾਲਤ ਵਿਚ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ (Violation of traffic rules) ਨਹੀਂ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਕੁਝ ਮਾਮਲਿਆਂ ਵਿੱਚ ਪੁਲਸ ਕਰਮਚਾਰੀ ਵਰਦੀ ਵਿੱਚ ਗੱਡੀ ਚਲਾਉਂਦੇ ਸਮੇਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾਂ ਕਰਦੇ ਫੜੇ ਗਏ ਸਨ, ਜਿਨ੍ਹਾਂ ਦੀਆਂ ਤਸਵੀਰਾਂ ਪ੍ਰਕਾਸ਼ਤ ਹੋਈਆਂ ਸਨ। ਮੋਟਰ ਵਹੀਕਲ ਐਕਟ ਦੀ ਧਾਰਾ 210 (ਬੀ) ਤਹਿਤ ਜੇ ਕੋਈ ਇਨਫੋਰਸਮੈਂਟ ਅਥਾਰਟੀ ਨਿਯਮਾਂ ਨੂੰ ਤੋੜਦਾ ਹੈ ਤਾਂ ਉਸ ਨੂੰ ਇਕ ਆਮ ਆਦਮੀ ਨਾਲੋਂ ਦੁੱਗਣਾ ਜੁਰਮਾਨਾ ਲਗਾਇਆ ਜਾਵੇਗਾ ।

Read More : ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਤੋਂ ਸਰਕਾਰ ਨਜਾਇਜ਼ ਕਬਜ਼ੇ ਹਟਾਵੇ- ਗੁਰਚਰਨ ਸਿੰਘ ਗਰੇਵਾਲ

ਪਾਵਰਕਾਮ ਦੇ ਡਾਇਰੈਕਟਰ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ

0
PSPCL

ਚੰਡੀਗੜ੍ਹ, 13 ਅਗਸਤ 2025 : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐਸ. ਪੀ. ਸੀ. ਐਲ.) (P. S. P. C. L.) ਦੇ ਡਾਇਰੈਕਟਰ (ਵਪਾਰਕ) ਇੰਜੀਨੀਅਰ ਹੀਰਾ ਲਾਲ ਗੋਇਲ (Hira Lal Goyal) ਨੇ ਆਪਣੇ ਅਹੁਦੇ ਤੋਂ ਅਸਤੀਫਾ (Resignation) ਦੇ ਦਿੱਤਾ ਹੈ । ਹੈਰਾਨੀ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਨੇ ਇਸ ਸਾਲ ਮਾਰਚ ਵਿੱਚ ਅਹੁਦਾ ਸੰਭਾਲਿਆ ਸੀ ਅਤੇ ਟਰਮ ਪੂਰੀ ਹੋਣ ਤੋਂ ਕਰੀਬ ਡੇਢ ਸਾਲ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਹੈ ।

ਦੱਸਣਯੋਗ ਹੈ ਕਿ ਇਕ ਪਾਸੇ ਬਿਜਲੀ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਹੜ੍ਹਤਾਲ ਕਰ ਰਹੇ ਹਨ ਤੇ ਦੂਸਰੇ ਪਾਸੇ ਪਾਵਰਕਾਮ ਦੇ ਸੀਨੀਅਰ ਅਧਿਕਾਰੀ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ ।

Read More : ਪਾਵਰਕਾਮ ਵਲੋਂ ਵੱਡਾ ਐਲਾਨ, ਕਰੰਟ ਲੱਗਣ ‘ਤੇ PSPCL ਦੇਵੇਗਾ ਮੁਆਵਜ਼ਾ

ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਕਰਨਗੇ ਹੜਤਾਲ

0
PRTC

ਚੰਡੀਗੜ੍ਹ, 13 ਅਗਸਤ 2025 : ਪੰਜਾਬ ਰੋਡਵੇਜ਼ ਪੀ. ਆਰ. ਟੀ. ਸੀ. ਪਨਬਸ ਕੰਟਰੈਕਟ ਯੂਨੀਅਨ (Punjab Roadways P. R. T. C. PUNBUS Contract Union) ਵੱਲੋਂ 14 ਅਗਸਤ ਨੂੰ ਪੰਜਾਬ ’ਚ ਬੱਸਾਂ ਰੋਕ ਕੇ ਹੜਤਾਲ (Buses stop strike in Punjab) ਕੀਤੀ ਜਾਵੇਗੀ । ਸਮੂਹ ਆਗੂ ਅਤੇ ਵਰਕਰ ਸਾਥੀਆਂ ਨੂੰ ਬੇਨਤੀ ਹੈ ਕਿ ਅੱਜ ਜਥੇਬੰਦੀ ਦੀ ਸਰਕਾਰ ਨਾਲ ਪੈਨਿਲ ਮੀਟਿੰਗ ਹੋਈ ਹੈ ।

ਮੀਟਿੰਗ ਵਿੱਚ ਪਿਛਲੇ ਸਮੇਂ ਦੀ ਤਰ੍ਹਾਂ ਟਾਲਮਟੋਲ ਨੀਤੀ (Avoidance policy) ਨਾਲ ਸਮਾਂ ਟਪਾਇਆ ਅਤੇ ਮੰਗਾਂ ਦਾ ਹੱਲ ਕਰਨ ਤੋਂ ਲਗਾਤਾਰ ਮੈਨੇਜਮੈਂਟ ਅਸਫ਼ਲ ਰਹੀ, ਜਿਸ ਦੇ ਰੋਸ ਵਜੋਂ ਜਥੇਬੰਦੀ ਵੱਲੋਂ ਪਹਿਲਾਂ ਤੋਂ ਉਲੀਕੇ ਐਕਸ਼ਨਾਂ ਅਨੁਸਾਰ 14 ਅਗਸਤ (August 14) 2025 ਨੂੰ ਪਹਿਲੇ ਟਾਈਮ ਤੋਂ ਹੜਤਾਲ ਬੱਸਾਂ ਦਾ ਚੱਕਾ ਜਾਮ ਕਰਕੇ ਡਿਪੂ ਵਾਈਜ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ ।

15 ਅਗਸਤ 2025 ਨੂੰ ਅਜ਼ਾਦੀ ਦਿਹਾੜੇ ਨੂੰ ਗੁਲਾਮੀ ਦਿਵਸ ਵਜੋਂ ਮਨਾਉਂਦੇ ਹੋਏ ਜਿਥੇ ਵੀ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ, ਸਮੇਤ ਕੈਬਨਿਟ ਮੰਤਰੀ ਜਿਥੇ ਵੀ ਝੰਡਾ ਲਹਿਰਾਉਣ ਆਉਣਗੇ ਉਥੇ ਕਾਲੇ ਝੋਲੇ ਪਾ ਕੇ ਕਾਲੀਆਂ ਝੰਡੀਆ ਲੈ ਕੇ ਪਨਬੱਸ, ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਠੇਕੇਦਾਰ ਵਿਚੋਲਿਆਂ ਦੀ ਗੁਲਾਮੀ ਅਤੇ ਪ੍ਰਾਈਵੇਟ ਕਿਲੋਮੀਟਰ ਬੱਸਾਂ ਨਾਲ ਵਿਭਾਗ ਦੇ ਕੀਤੇ ਜਾ ਰਹੇ ਨਿੱਜੀਕਰਨ ਦੇ ਰੋਸ ਵਿੱਚ ਮੁਲਾਜ਼ਮਾਂ ਵੱਲੋਂ ਠੇਕੇਦਾਰੀ ਸਿਸਟਮ ਦੀ ਗੁਲਾਮੀ ਵਿੱਚੋ ਕੱਢ ਕੇ ਅਜਾਦੀ ਦੀ ਮੰਗ ਕਰਦੇ ਹੋਏ ਸਵਾਲ ਕਰਨਗੇ ।

Read More : ਪੀ. ਆਰ. ਟੀ. ਸੀ. ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ : ਜੀ. ਐਮ.

ਐਚ. ਆਰ. ਗਰੁੱਪ ਨੇ ਲਾਂਚ ਕੀਤਾ ‘ਇਲਾਰਾ ਸਟਰੀਟ’ ਕਮਰਸ਼ੀਅਲ ਪ੍ਰਾਜੈਕਟ

0
H. R. Group of Companies
ਪਟਿਆਲਾ, 13 ਅਗਸਤ 2025 : ਐਚ. ਆਰ. ਗਰੁੱਪ ਆਫ ਕੰਪਨੀਜ (H. R. Group of Companies) ਨੇ ਐਚ.ਆਰ. ਗਰੁੱਪ ਆਫ ਕੰਪਨੀਜ਼ ਦੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਅੰਟਾਲ ਨਨਾਨਸੁੰ ਦੀ ਅਗਵਾਈ ਹੇਠ ਆਪਣਾ ਇੱਕ ਨਵਾਂ ਕਮਰਸ਼ੀਅਲ ਪ੍ਰਾਜੈਕਟ ‘ਇਲਾਰਾ ਸਟਰੀਟ’ ਨੇੜੇ ਸਨੋਰ ਅੱਡਾ ਦੇਵੀਗੜ੍ਹ ਰੋਡ ਪਟਿਆਲਾ ਵਿਖੇ ਲਾਂਚ ਕਰ ਦਿੱਤਾ ਹੈ । ਹਮੇਸ਼ਾਂ ਦੀ ਤਰ੍ਹਾਂ ਸਾਦੇ ਸਮਾਗਮ ਵਿਚ ਵਾਹਿਗੁਰੂ ਜੀ ਦਾ ਓਟ ਆਸ ਲੈ ਕੇ ‘ਇਲਾਰਾ’ ਕਮਰਸ਼ੀਅਲ ਪ੍ਰਾਜੈਕਟ (‘Illara’ commercial project) ਲਾਂਚ ਕੀਤਾ ਗਿਆ । ਇਸ ਮੌਕੇ ਸੁਖਮਨੀ ਸਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਅਰਦਾਸ਼ ਹੋਈ ਅਤੇ ਪ੍ਰਾਜੈਕਟ ਲਾਂਚ ਕੀਤਾ ਗਿਆ ।
ਇਸ ਮੌਕੇ ਵਿਸ਼ੇਸ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪਟਿਆਲਾ ਸ਼ਹਿਰ ਦੇ ਵਿਧਇਕ ਅਜੀਤਪਾਲ ਸਿੰਘ ਕੋਹਲੀ, ਹਲਕਾ ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਇੰਪਰੂਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ, ਨਗਰ ਨਿਗਮੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਪਹੁੰਚ ਕੇ ਐਚ. ਆਰ. ਗਰੁੱਪ ਆਫ ਕੰਪਨੀਜ਼ ਨੂੰ ਵਧਾਈ ਦਿੱਤੀ ਅਤੇ ਕਿ ਪੰਜਾਬ ਸਰਕਾਰ ਵੱਲੋਂ ਕਲੋਨੀਆ ਅਤੇ ਕਮਰਸ਼ੀਅਲ ਪ੍ਰਾਜੈਕਟਾਂ ਨੂੰ ਅਪਰੂਪਵਡ ਕਰਵਾਉਣ ਲਈ ਅਸਾਨ ਪਾਲਿਸੀ ਲੈ ਕੇ ਆਉਂਦੀ ਹੈ ਅਤੇ ਸਾਰੇ ਨਿਯਮਾਂ ਦੇ ਮੁਤਾਬਕ ਕੰਮ ਕਰਨ ਨੂੰ ਪਹਿਲ ਦੇ ਰਹੀ ਹੈ ।
ਉਨ੍ਹਾਂ ਪ੍ਰਦੀਪ ਸਿੰਘ ਅੰਟਾਲ ਨਨਾਨਸੁੰ (Pradeep Singh Antal Nanansu) ਅਤੇ ਉਨ੍ਹਾਂ ਦੇ ਸਾਥੀਆਂ ਦੀ ਨਿਯਮਾਂ ਦੇ ਮੁਤਾਬਕ ਕੰਮ ਕਰਨ ਦੀ ਨੀਤੀ ਦੀ ਸ਼ਲਾਘਾ ਕੀਤੀ । ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਸ ਨਾਲ ਪ੍ਰਾਜੈਕਟ ਦੇ ਆਉਣ ਲਈ ਸਾਰੇ ਇਲਾਕੇ ਦੀ ਸੁੰਦਰਤਾ ਵਧੀ ਹੈ ਅਤੇ ਲੋਕਾਂ ਨੂੰ ਕੂੜੇ ਡੰਪ ਤੋਂ ਵੀ ਰਾਹਤ ਮਿਲੀ ਹੈ। ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਅੰਟਾਲ ਨਨਾਨਸੰ, ਜੱਸਾ ਸਿੰਘ ਸੰਧੂ ਰਾਸ਼ਟਰੀ ਪ੍ਰਧਾਨ ਸਰਬਤ ਦਾ ਭਲਾ ਟਰੱਸਟ, ਸਾਬਕਾ ਕੌਂਸਲਰ ਅਤੇ ਰੀਅਲ ਅਸਟੇਟ ਕਾਰੋਬਾਰੀ ਗੁਰਦੇਵ ਸਿੰਘ ਪੂਨੀਆ, ਬਿਕਰਮ ਸਿੰਘ ਤੇਜੇ ਨੇ ਆਈਟਾਂ ਸ਼ਖਸ਼ੀਅਤਾਂ ਦਾ ਸਵਾਗਤ ਕੀਤਾ ।
ਇਸ ਮੌਕੇ ਵਿਸ਼ੇਸ ਤੌਰ ’ਤੇ ਸਾਬਕਾ ਮੇਅਰ ਸੰਜੀਵ ਬਿੱਟੂ, ਰਾਜੇਸ਼ ਅਗਰਵਾਲ ਚੀਫ ਐਡੀਟਰ ਐਨ. ਐਨ. ਭਾਰਤ ਨਿਊਜ਼ ਚੈਨਲ, ਮਿੰਟੂ ਜੋੜੇ ਮਾਜਰਾ, ਵਿਕਰਮਜੀਤ ਸਿੰਘ ਸਨੀ ਫਰੀਦਕੋਟ, ਗੁਰਦਰਸ਼ਨ ਸਿੰਘ ਗਾਂਧੀ, ਮੀਰ ਸਮੀਰ ਅਜ਼ਾਦ, ਸੋਨੂੰ ਸਲਮਾਨੀ, ਤੋਫੀਕ ਖਾਨ, ਅਰਫਾਕ ਖਾਨ, ਨਾਇਬ ਸਿੰਘ ਨੀਟਾ, ਅਮਰ ਸਿੰਘ ਢੰਡੇ, ਜਗਜੀਤ ਸਿੰਘ ਨਨਾਨਸੁੰ , ਨਾਇਬ ਸਿੰਘ ਨੀਟੂ, ਜਗਜੀਤ ਸਿੰਘ ਕੋਹਲੀ, ਪੋਨੂੰ ਬੱਤਰਾ, ਬੀਨੂੰ ਗੋਇਲ, ਜਗਦੀਪ ਬਲਿਆਨ ਸਾਬਕਾ ਚੇਅਰਮੈਨ, ਬਲਿਹਾਰ ਸਿੰਘ, ਯਾਦਵਿੰਦਰ ਸਿੰਘ ਅੰਟਾਲ, ਗਿੰਨੀ ਢਿੱਲੋਂ ਭਾਜਪਾ, ਰਮੇਸ਼ ਗੋਇਲ ਭਾਜਪਾ ਜਿਲਾ ਪ੍ਰਧਾਨ, ਐਡਵੋਕੇਟ ਆਤਮਜੀਤ ਕਾਹਲੋਂ, ਐਡੋਵੇਕਟ ਸੁਨੀਤ ਕਥੂਰੀਆ, ਜਨਕ ਰਾਜ ਕਲਵਾਣੂ, ਰਾਜ ਰਾਣਾ ਪ੍ਰਧਾਨ ਡੀਲਰ ਐਸੋਸੀਏਸ਼ਨ, ਪ੍ਰਧਾਨ ਪ੍ਰਦੀਪ ਜੋਸਨ, ਲਖਵਿੰਦਰ ਲੱਖਾ ਲਲੀਨਾ, ਸੁਰਜੀਤ ਸਿੰਘ ਲੰਗ, ਰਾਜੇਸ਼ ਪੰਜੌਲਾ, ਬਲਜਿੰਦਰ ਪੰਜੌਲਾ, ਡੀ. ਐਸ. ਪੀ. ਜਸਵਿੰਦਰ ਸਿੰਘ ਟਿਵਾਣਾ, ਡੀ. ਐਸ. ਪੀ. ਹਰਦੀਪ ਸਿੰਘ ਬਡੁੰਗਰ, ਡੀ. ਐਸ. ਪੀ. ਗੁਰਪ੍ਰਤਾਪ ਸਿੰਘ ਢਿੱਲੋਂ , ਮਹੰਤ ਜਸਪਾਲ ਦਾਸ ਸੂਲਰ, ਹਰਦੀਪ ਜੋਸਨ, ਤਰਸੇਮ ਕਾਂਸਲ, ਕਰਮਜੀਤ ਸਿੰਘ ਸਰਾਉ ਐਮ.ਡੀ. ਸਰਾਉ ਡਿਸਟਿਲਰੀ, ਅਮਰਜੀਤ ਸਿੰਘ ਵਾਲੀਆ, ਅਕਾਸ਼ ਸ਼ਰਮਾ ਬੋਕਸਰ ਅਤੇ ਰਵਿੰਦਰ ਕੁਮਾਰ ਰਵੀ ਆਦਿ ਵੀ ਹਾਜਰ ਸਨ ।
ਇਸ ਤੋਂ ਬਾਅਦ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਨਨਾਨਸੁੰ ਨੇ ਕਿਹਾ ਕਿ ‘ਇਲਾਰਾ ਸਟਰੀਟ’ 7.00 ਏਕੜ ਦਾ ਪ੍ਰਾਜੈਕਟ ਹੈ। ਜਿਸ ਵਿਚ ਲਗਭਗ 160 ਸ਼ੋ ਰੂਮ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿਚ ਦੋ ਤਰ੍ਰਾਂ ਦੇ ਸਾਈਜ਼ ਰੱਖੇ ਗਏ ਹਨ ਪਹਿਲਾ 15 ਬਾਏ 60 ਅਤੇ ਦੂਜਾ 12 ਬਾਏ45 ਫੁੱਟ ਦੇ ਹਨ। ਇਸ ਦੀ ਪ੍ਰੀ-ਲਾਂਚਿੰਗ ਵਿਚ 90 ਸ਼ੋ ਰੂਮਾਂ ਦੀ ਬੁਕਿੰਗ (90 showrooms booked in pre-launch) ਕੀਤੀ ਜਾ ਰਹੀ ਹੈ। ਜਿਨ੍ਹਾਂ ਦੀ ਵੰਡ ਡਰਾਅ ਦੇ ਜਰੀਏ ਹੋਵੇਗੀ । ਇਸ ਡਰਾਅ ਵਿਚ ਕੁਲ 31 ਇਨਾਮ ਕੱਢੇ ਜਾ ਰਹੇ ਹਨ। ਜਿਨ੍ਹਾਂ ਵਿਚ 6 ਥਾਰ ਗੱਡੀਆਂ, 10 ਸਵਿਫਟ ਕਾਰਾਂ, 10 ਬੁਲਟ ਮੋਟਰਸਾਇਕਲ ਅਤੇ 5 ਐਕਟਿਵਾ ਕੱਢੇ ਜਾਣਗੇ ।
ਐਮ. ਡੀ. ਪ੍ਰਦੀਪ ਸਿੰਘ ਨੇ ਦੱਸਿਆ ਕਿ ਇਨਵੈਸਟਰਾਂ ਦੇ ਲਈ ਈਜੀ ਇਨਸਟਾਲਮੈਂਟਾਂ (Easy Installments) ਰੱਖੀਆਂ ਗਈਆਂ ਹਨ। ਜਿਸ ਦੇ ਤਹਿਤ ਸਾਰੇ ਪੈਸੇ ਡੇਢ ਸਾਲ ਵਿਚ ਲਏ ਜਾਣਗੇ । ਉਨ੍ਹਾਂ ਕਿਹਾ ਕਿ ਇਹ ਪਹਿਲਾ ਪ੍ਰਾਜੈਕਟ ਹੈ, ਜਿਹੜਾ ਕਿ ਐਂਡ ਯੂਜਰ ਅਤੇ ਇਨਵੈਸਟਰਾਂ ਦੋਨਾ ਦੇ ਲਈ ਸ਼ਹਿਰ ਦੇ ਸਭ ਤੋਂ ਨੇੜੇ, ਸਾਰੇ ਸ਼ਹਿਰਾਂ ਨੂੰ ਕਨੈਕਟਡ ਹੈ ।
ਉਨ੍ਹਾਂ ਕਿਹਾ ਕਿ ਇਲਾਰਾ ਸਟਰੀਟ ਪਟਿਆਲਾ ਇੱਕ ਬਿਹਤਰੀਨ ਪ੍ਰਾਜੈਕਟ ਹੈ ਅਤੇ ਐਚ. ਆਰ. ਗਰੁੱਪ ਆਫ ਕੰਪਨੀਜ਼ ਵੱਲੌਂ ਆਪਣੇ ਵਾਅਦਿਆਂ ਨੂੰ ਸਹੀ ਸਮੇਂ ਅਤੇ ਸਹੀ ਤਰੀਕੇ ਨਾਲ ਡਿਲੀਵਰ ਕਰਨ ਦੇ ਕਾਰਨ ਲੋਕਾਂ ਵਿਚ ਇਸ ਪ੍ਰਾਜੈਕਟ ਦੇ ਪ੍ਰਤੀ ਹੋਰ ਵੀ ਭਰੋਸਾ ਵਧ ਰਿਹਾ ਹੈ । ਐਮ. ਡੀ. ਪ੍ਰਦੀਪ ਸਿੰਘ ਨੇ ਕਿਹਾ ਕਿ ਇਨਵੈਸਟਰ ਅਤੇ ਐਂਡ ਯੁਜਰ ਨੂੰ ਆਪਣੇ ਪੁਰੇ ਪੈਸੇ ਵਸੂਲ ਹੋਣ ਅਤੇ ਸ਼ਹਿਰ ਦੀ ਸ਼ਾਨ ਬਣੇ ਤੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਸਹੂਲਤਾਂ ਮਿਲਣ, ਇਹੀ ਉਨ੍ਹਾਂ ਦੀ ਪਹਿਲ ਹੈ ।

ਮਾਨਸਾ ਅਦਾਲਤ ਨੇ ਦਿੱਤੀ ਮੁੱਖ ਮੰਤਰੀ ਮਾਨ ਨੂੰ ਅੰਤਰਿਮ ਰਾਹਤ

0
Chief Minister

ਮਾਨਸਾ, 13 ਅਗਸਤ 2025 : ਪੰਜਾਬ ਦੇ ਜਿ਼ਲਾ ਮਾਨਸਾ (Mansa) ਦੀ ਮਾਨਯੋਗ ਅਦਾਲਤ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅੰਤਰਿਮ ਰਾਹਤ (Interim relief) ਪ੍ਰਦਾਨ ਕਰ ਦਿੱਤੀ ਹੈ ।

ਕਿਸ ਮਾਮਲੇ ਵਿਚ ਮਿਲੀ ਹੈ ਰਾਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਮਾਨਸਾ ਅਦਾਲਤ ਵਿੱਚ ਦਾਇਰ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ ।

ਅਦਾਲਤ ਨੇ ਪੰਜਾਬ ਸਰਕਾਰ ਤੇ ਸਾਬਕਾ ਵਿਧਾਇਕ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਜਸਟਿਸ ਤ੍ਰਿਭੁਵਨ ਦਹੀਆ (Justice Tribhuvan Dahiya) ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਅਤੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਨੋਟਿਸ ਜਾਰੀ ਕੀਤਾ ਅਤੇ 18 ਅਗਸਤ 2025 ਤੱਕ ਜਵਾਬ ਮੰਗਿਆ ਹੈ ਤੇ ਨਾਲ ਹੀ ਅੰਤਰਿਮ ਰਾਹਤ ਦਿੰਦਿਆਂ ਨਿਰਦੇਸ਼ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਨਸਾ ਅਦਾਲਤ ਵਿੱਚ ਨਿੱਜੀ ਜਾਂਚ ਲਈ ਅਰਜ਼ੀ ਦਾਇਰ ਕਰਨਗੇ ਅਤੇ ਮੈਜਿਸਟ੍ਰੇਟ ਅਦਾਲਤ ਇਸਨੂੰ ਲੰਬਿਤ ਰੱਖੇਗੀ ।

ਕੀ ਹੈ ਸਮੁੱਚਾ ਮਾਮਲਾ

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ (Former MLA Nazar Singh Manshahia) ਨੇ 25 ਅਪ੍ਰੈਲ 2019 ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਮਾਣਹਾਨੀ ਸਿ਼ਕਾਇਤ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਭਗਵੰਤ ਮਾਨ ਜੋ ਉਸ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਸਨ ਨੇ ਉਨ੍ਹਾਂ `ਤੇ ਪੈਸੇ ਦੇ ਲਾਲਚ ਲਈ ਪਾਰਟੀ ਬਦਲਣ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਬਣਨ ਦਾ ਦੋਸ਼ ਲਗਾਇਆ ਸੀ ।

Read More : ਅਦਾਲਤ ਨੇ ਨਹੀਂ ਦਿੱਤੀ ਬਿਕਰਮ ਮਜੀਠੀਆ ਨੂੰ ਜ਼ਮਾਨਤ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਚੜ੍ਹਾਂਉਣਗੇ ਪਟਿਆਲਾ ਵਿਖੇ ਤਿਰੰਗਾ

0
Full Dress Reharsal

ਪਟਿਆਲਾ 13 ਅਗਸਤ 2025 : ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ (The country’s 79th Independence Day) ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਕ ਫੁੱਲ ਡਰੈਸ ਰਿਹਰਸਲ ਹੋਈ ।

Full Dress Reharsal

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਅਤੇ ਐਸ. ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ. ਟੀ. ਓ. ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ ।

Full Dress Reharsal

ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ. ਟੀ. ਬੀ. ਪੀ, ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਸ ਮਹਿਲਾ ਵਿੰਗ ਦੀ ਇਕ ਟੁਕੜੀ, ਪੰਜਾਬ ਹੋਮਗਾਰਡਜ਼, ਚੌਥੀ ਗਰਲਜ਼ ਬਟਾਲੀਅਨ, ਐਨ. ਸੀ. ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐਨ. ਸੀ. ਸੀ. ਵਿੰਗ ਸਮੇਤ ਪੰਜਾਬ ਪੁਲਸ ਦੇ ਆਈ. ਆਰ. ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ।

Full Dress Reharsal

ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ

ਐਸ. ਪੀ.(ਹੈਡੁਕੁਆਰਟਰ) ਵੈਭਵ ਚੌਧਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ । ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਸ ਥਾਣੇ , ਚੌਂਕੀ, ਨਾਕੇ ਜਾਂ ਪੀ. ਸੀ. ਆਰ. ਟੀਮ ਨੂੰ ਦੇਣ ਸਮੇਤ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ ਤੇ ਦਿੱਤੀ ਜਾ ਸਕਦੀ ਹੈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ. ਡੀ. ਐਮ. ਹਰਜੋਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ।

Read More : 75ਵੇਂ ਆਜ਼ਾਦੀ ਦਿਹਾੜੇ ‘ਤੇ ਪੰਜਾਬ ਸਰਕਾਰ ਲੋਕਾਂ ਨੂੰ ਦੇਵੇਗੀ ਇਹ ਤੋਹਫਾ: CM ਭਗਵੰਤ ਮਾਨ

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

0
Cricket Tournament

ਪਟਿਆਲਾ, 13 ਅਗਸਤ 2025 : ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ (Zonal Cricket Tournament) ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ।

ਟੂਰਨਾਮੈਂਟ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਦਲਜੀਤ ਸਿੰਘ (ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਪਟਿਆਲਾ), ਚਰਨਜੀਤ ਸਿੰਘ ਅਤੇ ਇਰਸ਼ਾਦ ਖਾਨ ਵਿਸ਼ੇਸ਼ ਤੌਰ ਤੇ ਪਹੁੰਚੇ । ਟੂਰਨਾਮੈਂਟ ਦੀ ਸ਼ੁਰੂਆਤ (Tournament start) ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ । ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੇ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੂੰ ਹਰਾਇਆ । ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ । ਇਸ ਮੌਕੇ ਸਤਵਿੰਦਰ ਸਿੰਘ, ਮਮਤਾ ਰਾਣੀ, ਮਨਪ੍ਰੀਤ ਸਿੰਘ, ਪ੍ਰਵੀਨ ਕੁਮਾਰ, ਯਸ਼ਦੀਪ ਸਿੰਘ, ਸਿਮਨਦੀਪ ਕੌਰ, ਮਨਦੀਪ ਸਿੰਘ, ਜਸਦੇਵ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੌਜੂਦ ਸਨ ।

Read More : ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਤੋਂ ਵਾਂਝਾ ਹੋ ਸਕਦਾ ਪਾਕਿਸਤਾਨ, ਭਾਰਤ ਨੇ ਟੂਰਨਾਮੈਂਟ ਖੇਡਣ ਤੋਂ ਕੀਤਾ ਇਨਕਾਰ

ਆਮ ਆਦਮੀ ਪਾਰਟੀ ਦੀ ਵਿਧਾਇਕਾ ਦੇ ਸੜਕੀ ਹਾਦਸੇ ਵਿਚ ਲੱਗੀਆਂ ਸੱਟਾਂ ਹੀ ਸੱਟਾਂ

0
MLA

ਲੁਧਿਆਣਾ, 13 ਅਗਸਤ 2025 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ (MLA Rajinderpal Kaur Chhina0 ਦੀ ਕਾਰ ਖਨੌਰੀ ਸਰਹੱਦ ਨੇੜੇ ਇੱਕ ਡਿਵਾਈਡਰ ਨਾਲ ਟਕਰਾਉਣ (Collision with the divider) ਦੇ ਚਲਦਿਆਂ ਸੜਕੀ ਹਾਦਸਾ (Road accident) ਵਾਪਰ ਗਿਆ, ਜਿਸ ਵਿਚ ਉਨ੍ਹਾਂ ਦੇ ਚੇਹਰੇ `ਤੇ ਗੰਭੀਰ ਸੱਟਾਂ ਲੱਗੀਆਂ ਹਨ । ਜਿਸ ਤੇ ਉਨ੍ਹਾਂ ਨੂੰ ਤੁਰੰਤ ਹਰਿਆਣਾ ਦੇ ਕੈਥਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਰਾਜਿੰਦਰਪਾਲ ਕੌਰ ਛੀਨਾ ਗਈ ਹੋਈ ਸੀ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ

ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਗਈ ਹੋਈ ਸੀ । ਉਹ ਰਾਤ ਨੂੰ ਦਿੱਲੀ ਹਵਾਈ ਅੱਡੇ `ਤੇ ਉਤਰੀ ਸੀ। ਉਸ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਉਸ ਨੂੰ ਲੈਣ ਗਏ ਸਨ। ਜਦੋਂ ਉਹ ਸਵੇਰੇ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਉਸ ਦੀ ਕਾਰ ਦੇ ਸਾਹਮਣੇ ਕੋਈ ਚੀਜ਼ ਆ ਗਈ, ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਡਿਵਾਈਡਰ ਨਾਲ ਟਕਰਾ ਗਈ ।

Read More : ਭਿਆਨਕ ਸੜਕੀ ਹਾਦਸੇ ਵਿਚ ਹੈਦਰਾਬਾਦ ਦਾ ਪੂਰਾ ਪਰਿਵਾਰ ਉਤਰਿਆ ਮੌਤ ਦੇ ਘਾਟ

20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0
Fire officer arrested

ਚੰਡੀਗੜ੍ਹ 12 ਅਗਸਤ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ (Fire Officer) ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ ।

ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਰਿਸ਼ਵ ਕਾਲੀਆ (Complainant Rishav Kalia) ਵਾਸੀ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ । ਸ਼ਿਕਾਇਤਕਰਤਾ ਰਿਸ਼ਵ ਕਾਲੀਆ ਨਵੇਂ ਅੱਗ ਬੁਝਾਊ ਯੰਤਰ ਵੇਚਣ ਅਤੇ ਪੁਰਾਣੇ ਅੱਗ ਬੁਝਾਊ ਯੰਤਰਾਂ (Fire extinguishers) ਨੂੰ ਰਿਫਿਲ ਕਰਨ ਦਾ ਕੰਮ ਕਰਦਾ ਹੈ ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਫਾਇਰ ਅਫ਼ਸਰ ਵਰਿੰਦਰ ਕਥੂਰੀਆ ਨੇ ਉਸ ਕੋਲੋਂ ਬਿੱਲਾਂ ਦੇ ਨਿਪਟਾਰੇ ਲਈ ਕਮਿਸ਼ਨ ਦੇ ਰੂਪ ਵਿੱਚ 25,000 ਰੁਪਏ ਤੋਂ 30,000 ਰੁਪਏ ਦੀ ਰਿਸ਼ਵਤ (Bribe) ਦੀ ਮੰਗ ਕੀਤੀ । ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਆਪਣੇ ਹੋਰ ਬਿੱਲਾਂ ਦੇ ਨਿਪਟਾਰੇ ਲਈ ਵੀ ਮੁਲਜ਼ਮ ਨੂੰ ਉਸਦੇ ਘਰ ਜਾ ਕੇ ਮਿਲਿਆ ਸੀ ।

ਸ਼ਿਕਾਇਤਕਰਤਾ ਆਪਣੇ ਜਾਇਜ਼ ਕੰਮ ਲਈ ਉਸ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਵਾਉਣ ਲਈ, ਸ਼ਿਕਾਇਤਕਰਤਾ ਨੇ ਮਲਜ਼ਮ ਨਾਲ ਕੀਤੀ ਆਪਣੀ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਮਾਮਲੇ ਦੀ ਰਿਪੋਰਟ ਵਿਜੀਲੈਂਸ ਬਿਊਰੋ ਦੀ ਫਾਜ਼ਿਲਕਾ ਯੂਨਿਟ ਕੋਲ ਕੀਤੀ ।

ਵਿਜੀਲੈਂਸ ਬਿਊਰੋ ਦੀ ਫਾਜ਼ਿਲਕਾ ਯੂਨਿਟ (Fazilka Unit) ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਕਤ ਮੁਲਜ਼ਮ ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ. ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਗਿਆ । ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਫਾਇਰ ਅਫਸਰ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।

Read More : ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਦੀਆਂ ਜਾਇਦਾਦਾਂ ਕੀਤੀਆਂ ਕੁਰਕ

1 ਤੋਂ ਭਾਖੜਾ ਡੈਮ ਦੀ ਸੁਰੱਖਿਆ ਕਰ ਸਕਦੀ ਹੈ ਸੀ. ਆਈ. ਐਸ. ਐਫ.

0
CISF

ਨੰਗਲ, 13 ਅਗਸਤ 2025 : ਪੰਜਾਬ ਦੇ ਵਿਚ ਬਣੇ ਨੰਗਲ-ਭਾਖੜਾ ਡੈਮ (Nangal-Bhakhra Dam) ਦੀ ਸੁਰੱਖਿਆ ਪੰਜਾਬ ਪੁਲਸ ਦੀ ਥਾਂ ਕੇਂਦਰੀ ਸੁਰੱਖਿਆ ਬਲਾਂ ਸੀ. ਆਈ. ਐਸ. ਐਫ. ਵਲੋਂ ਕੀਤੇ ਜਾਣ ਦੀਆਂ ਕਿਆਸਰਾਈਆਂ ਦੇ ਚਲਦਿਆਂ ਹੋ ਸਕਦਾ ਹੈ ਕਿ 1 ਸਤੰਬਰ ਤੋਂ ਭਾਖੜਾ ਡੈਮ ਦੀ ਸੁਰੱਖਿਆ ਦੀ ਜਿੰਮੇਵਾਰੀ (Responsibility for security) ਲੈ ਲਵੇ ।

ਸੀ. ਆਈ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਨੇ ਨੰਗਲ ਤੇ ਭਾਖੜਾ ਡੈਮ ਦਾ ਕੀਤਾ ਸੀ ਵਿਸ਼ੇਸ਼ ਦੌਰਾ

ਪੰਜਾਬ ਸਰਕਾਰ ਜਿਸ ਨੇ ਸੀ. ਆਈ. ਐੱਸ. ਐੱਫ. (C. I. S. F.) ਨੂੰ ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਲਈ ਤਾਇਨਾਤ ਕਰਨ ’ਤੇ ਖਰਚੇ ਵਜੋਂ ਆਪਣੇ ਹਿੱਸੇ ਦੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਦਾ ਦੌਰਾ ਸੀ. ਆਈ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਵਲੋਂ ਕੀਤਾ ਗਿਆ ਸੀ।ਇਥੇ ਹੀ ਬਸ ਨਹੀਂ ਦੂਜੇ ਪਾਸੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐਮ. ਬੀ.) ਨੇ ਇਹ ਰਕਮ ਅਦਾ ਕਰ ਦਿੱਤੀ ਸੀ, ਜਿਸ ਨਾਲ ਕੇਂਦਰੀ ਰਿਜ਼ਰਵ ਫੋਰਸ ਨੂੰ ਭਾਖੜਾ ਤੇ ਨੰਗਲ ਡੈਮ ਦੀ ਸੁਰੱਖਿਆ ਜਿੰਮੇਵਾਰੀ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ ।

Read More : ਭਾਖੜਾ ਡੈਮ ਦੀ ਸੁਰੱਖਿਆ CISF ਨੂੰ ਸੌਂਪੀ, 296 ਜਵਾਨ ਕੀਤੇ ਜਾਣਗੇ ਤਾਇਨਾਤ