Home Blog Page 563

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਸਤੰਬਰ ਨੂੰ 

0
Punjabi Proficiency Exam
ਪਟਿਆਲਾ 12 ਅਗਸਤ 2025 : ਪੰਜਾਬ ਸਰਕਾਰ (Punjab Government) ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ ।
ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਸਤੰਬਰ (ਦਿਨ ਐਤਵਾਰ) (September 14 (Sunday) ਨੂੰ ਲਈ ਜਾਵੇਗੀ । ਦਫ਼ਤਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ (Office of the Director, Language Department, Punjab) ਵੱਲੋਂ ਜਾਰੀ ਸੂਚਨਾ ਮੁਤਾਬਕ ਉਕਤ ਪ੍ਰੀਖਿਆ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 05 ਸਤੰਬਰ, 2025 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ ।
ਇਸ ਪ੍ਰੀਖਿਆ ਲਈ ਫੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ । ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30×25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 40 ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਫਿੱਕੇ (ਲਾਈਟ) ਰੰਗ ਦੇ ਹੋਣ, ਨਾਲ ਲਿਆਉਣ । ਪੰਜਾਬੀ ਪ੍ਰਬੋਧ ਪ੍ਰੀਖਿਆ (Punjabi Proficiency Test) ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Die Kunst, mit Megaways‑Slots bei Dragonia Casino zu glänzen – Ein Insider‑Leitfaden

0

Die Kunst, mit Megaways‑Slots bei Dragonia Casino zu glänzen – Ein Insider‑Leitfaden

Im deutschen Online‑Casino‑Markt gibt es immer mehr Plattformen, die mit innovativen Spielmechaniken um die Aufmerksamkeit der Spieler kämpfen. Dragonia Casino hat sich dabei einen besonderen Namen gemacht, weil es nicht nur ein breites Portfolio an Megaways‑Slots anbietet, sondern auch ein attraktives Willkommensbonus‑Paket und einen Bonus ohne Einzahlung bereitstellt. Seit seiner Gründung im Jahr 2019 operiert die Seite unter der Lizenz der Malta Gaming Authority und erfüllt damit strenge Vorgaben zu Sicherheit und Fair Play. Wer sich für das Spiel bei Dragoniacasino interessiert, findet auf der Startseite sofort die wichtigsten Informationen zur Registrierung und zu den aktuellen Aktionen.

Situation

Viele Spieler, die neu in die Welt der Megaways‑Slots eintauchen, stehen vor drei typischen Problemen:
1. Sie wissen nicht, welche Slots die besten Auszahlungsraten (RTP) haben.
2. Sie verstehen die oft hohen Wettanforderungen (Wagering) von Bonusguthaben nicht.
3. Sie haben Schwierigkeiten, schnell und sicher Geld abzuheben, weil sie bei anderen Anbietern lange Wartezeiten erleben.

Bei Dragonia Casino trifft man auf über 150 Megaways‑Titel, darunter Klassiker wie Gonzo’s Quest Megaways und exklusive Neuerscheinungen von NetEnt, Pragmatic Play und Red Tiger. Die Plattform bietet zudem schnelle Auszahlungen, einen Live‑Chat‑Support und ein mobil‑optimiertes Interface, das das Spielen auf Smartphone und Tablet ebenso flüssig macht wie am Desktop.

Herausforderung

Der Kern der Herausforderung liegt darin, dass Spieler nicht nur den passenden Slot finden, sondern ihn auch optimal nutzen, um den maximalen Casino Bonus herauszuholen. Ohne ein klares Konzept laufen sie Gefahr, ihr Budget zu überschreiten oder die Bonusbedingungen nicht zu erfüllen. Gleichzeitig muss das Casino die Balance halten zwischen attraktiven Aktionen und verantwortungsvollem Spiel.

Ansatz

Um diese Hürden zu überwinden, haben wir einen strukturierten Lernpfad entwickelt, der auf drei Säulen beruht:

1. Slot‑Auswahl nach RTP und Volatilität

  • RTP prüfen: Wählen Sie Slots mit einem Return‑to‑Player von mindestens 96 %.
  • Volatilität verstehen: Niedrige Volatilität liefert häufige kleine Gewinne, hohe Volatilität größere, aber seltene Treffer.
  • Payline‑Struktur: Megaways‑Slots können bis zu 117 649 Gewinnlinien haben – achten Sie darauf, dass Sie die Gewinnlinien‑Mechanik verstehen.

2. Bonus‑Management

  • Willkommensbonus: Nutzen Sie den 100 % Match‑Bonus bis zu 500 € plus 100 Freispiele, die Dragoniacasino neu anmeldenden Spielern bietet.
  • Bonus ohne Einzahlung: Aktivieren Sie den Bonus ohne Einzahlung von 10 € sofort nach der Registrierung, um das Spiel risikofrei zu testen.
  • Wettanforderungen reduzieren: Setzen Sie sich ein persönliches Limit von 30‑x des Bonusbetrags, um die Bedingungen schneller zu erfüllen.

3. Schnelle Auszahlungen und Sicherheit

  • Zahlungsmethoden wählen: E‑Wallets wie Skrill oder Neteller ermöglichen Auszahlungen innerhalb von 24 Stunden.
  • Verifizierung abschließen: Laden Sie Ihren Ausweis und einen Adressnachweis hoch, um Verzögerungen zu vermeiden.
  • Verantwortungsvolles Spielen: Setzen Sie Limits im Account‑Dashboard und nutzen Sie die Selbstausschluss‑Option, wenn nötig.

Umsetzung

Wir haben den Ansatz an einem fiktiven Spieler namens Lukas getestet. Lukas ist 28 Jahre alt, hat ein monatliches Budget von 200 € und spielt gerne Megaways‑Slots.

  1. Slot‑Auswahl – Lukas wählte Bonanza Megaways (RTP 96,2 %, mittlere Volatilität).
  2. Bonus‑Management – Er nutzte den Willkommensbonus von 200 € (100 % Match) und aktivierte den Bonus ohne Einzahlung von 10 €.
  3. Wettanforderungen – Mit einem Einsatz von 0,20 € pro Drehung erreichte er nach 1 500 Spins die 30‑x‑Wette.
  4. Auszahlung – Er beantragte eine Auszahlung von 150 € über Neteller und erhielt das Geld am nächsten Tag.

Ergebnisse

  • Gewinn: Lukas erzielte einen Gesamtgewinn von 320 € (inkl. Bonusgewinne).
  • ROI: Sein Return on Investment lag bei 160 % – deutlich über dem Branchendurchschnitt von 95‑105 %.
  • Zeitersparnis: Durch die klaren Bonus‑ und Wettstrategien sparte er etwa 2 Stunden, die er sonst mit trial‑and‑error verbracht hätte.
  • Zufriedenheit: Lukas bewertete die Erfahrung mit 4,8 von 5 Sternen und empfiehlt Dragonia Casino weiter.

Lernpunkte

  • RTP und Volatilität sind entscheidende Faktoren, die die langfristige Gewinnchance bestimmen.
  • Klare Bonus‑Strategien verhindern, dass Spieler in endlosen Wettanforderungen stecken.
  • Schnelle Auszahlungen stärken das Vertrauen und erhöhen die Spielmotivation.
  • Verantwortungsvolles Spielen sollte immer Teil der Strategie sein – Limits setzen und Pausen einlegen.

Fazit und Anwendung für Sie

Wenn Sie das nächste Mal einen Megaways‑Slot starten, denken Sie an den dreistufigen Plan: Slot‑Analyse, Bonus‑Management und Auszahlungssicherheit. Dragonia Casino bietet dafür die ideale Umgebung: ein breites Spielangebot, attraktive Willkommensbonus‑ und Bonus ohne Einzahlung‑Aktionen, schnelle Auszahlungen und einen zuverlässigen Kundensupport.

Besuchen Sie die offizielle Seite von Dragonia Casino unter dragoniacasino-deutschland.com und starten Sie noch heute Ihre Reise durch die Welt der Megaways‑Slots. Nutzen Sie die Registrierung für den ersten Bonus und erleben Sie, wie einfach und lohnend Online‑Casino‑Spiel sein kann, wenn Sie die richtigen Werkzeuge in der Hand haben.

Praktische Tipps für Megaways‑Fans

  • Setzen Sie ein Tagesbudget und halten Sie sich strikt daran.
  • Spielen Sie zuerst im Demo‑Modus, um die Funktionsweise zu verstehen, bevor Sie echtes Geld einsetzen.
  • Achten Sie auf Sonderaktionen wie Freispiele am Wochenende – sie erhöhen Ihre Gewinnchancen ohne zusätzliches Risiko.

Häufige Fehler und wie man sie vermeidet

  1. Zu hohe Einsätze – Beginnen Sie mit kleinen Beträgen, um die Volatilität zu spüren.
  2. Ignorieren von Bonusbedingungen – Lesen Sie immer das Kleingedruckte, besonders bei Wettanforderungen.
  3. Keine Auszahlungsoption wählen – Entscheiden Sie sich für schnelle Methoden wie E‑Wallets, um Wartezeiten zu minimieren.

Beispielrechnung für den Bonus ohne Einzahlung

Stellen Sie sich vor, Sie erhalten 10 € Bonus ohne Einzahlung mit 35‑facher Wettanforderung. Das bedeutet:

  • Erforderlicher Umsatz = 10 € × 35 = 350 €
  • Bei einem durchschnittlichen Einsatz von 0,25 € pro Spin benötigen Sie 1 400 Spins, um die Bedingung zu erfüllen.

Wenn Sie dabei einen durchschnittlichen Gewinn von 0,05 € pro Spin erzielen, erreichen Sie nach 1 400 Spins einen Gewinn von 70 €, den Sie sofort auszahlen können.

Dragonia Casino kombiniert also ein umfangreiches Spielportfolio, faire Bonusbedingungen und einen schnellen Zahlungsverkehr. Mit diesem Leitfaden sind Sie bestens gerüstet, um das Beste aus den Megaways‑Slots herauszuholen und gleichzeitig verantwortungsbewusst zu spielen. Viel Erfolg und viel Spaß beim Drehen!

ਮੁੱਖ ਮੰਤਰੀ ਮਾਨ ਸਪੱਸ਼ਟ ਕਰਨ ਜ਼ਮੀਨ ਅਧਿਗ੍ਰਹਣ ਦੀ ਮਨਸ਼ਾ ਖਤਮ ਹੋਈ ਜਾਂ ਨਹੀਂ

0
Ashwani Sharma

ਚੰਡੀਗੜ੍ਹ, 12 ਅਗਸਤ 2025 : “ਮੈਨੂੰ ਯਕੀਨ ਹੈ ਕਿ ਪੰਜਾਬ ਦੀ ਆਮ ਆਦਮੀ ਸਰਕਾਰ (Aam Aadmi Government) ਕਿਸੇ ਹੋਰ ਤਰੀਕੇ ਨਾਲ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਅਧਿਗ੍ਰਹਿਤ ਕਰੇਗੀ ਕਿਉਂਕਿ ਉਨ੍ਹਾਂ ਨੇ ਸਿਰਫ਼ 14 ਮਈ 2025 ਨੂੰ ਘੋਸ਼ਿਤ ਕੀਤੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਿਆ ਹੈ ਨਾ ਕਿ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਅਧਿਗ੍ਰਹਣ (Land acquisition) ਕਰਨ ਦੀ ਮਨਸ਼ਾ ਨੂੰ । ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਸੁਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਜੋ ਅੱਜ ਨਵੇਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਕਿਸਾਨਾਂ ਦੇ ਹਿੱਤ ਕਰਕੇ ਨਹੀਂ ਲਈ ਲੈਂਡ ਪੂਲਿੰਗ ਨੀਤੀ ਵਾਪਸ, ਸਗੋਂ ਹਾਈਕੋਰਟ ਦੇ ਡਰ ਨਾਲ : ਅਸ਼ਵਨੀ ਸ਼ਰਮਾ

ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਲੈਂਡ ਪੂਲਿੰਗ ਨੀਤੀ (Land Pooling Policy) ਕਿਸਾਨਾਂ ਦੇ ਹਿੱਤ ਵਿੱਚ ਵਾਪਸ ਨਹੀਂ ਲਈ, ਸਗੋਂ ਹਾਈਕੋਰਟ ਦੇ ਸਟੇ ਆਰਡਰ ਤੋਂ ਡਰ ਕਰ ਇਹ ਫ਼ੈਸਲਾ ਕੀਤਾ । ਜਿਹੜੀਆਂ ਗੱਲਾਂ ਅਸੀਂ ਕਹਿੰਦੇ ਸੀ, ਉਨ੍ਹਾਂ ਹੀ ਮੁੱਦਿਆਂ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਲੈਂਡ ਪੂਲਿੰਗ ਨੀਤੀ ‘ਤੇ ਰੋਕ ਲਾ ਦਿੱਤੀ ।

ਜਿਸ ਤਰ੍ਹਾਂ ਇੱਕ ਸਰਕਾਰੀ ਅਧਿਕਾਰੀ ਦੇ ਆਦੇਸ਼ ਨਾਲ ਉਸ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਿਆ ਗਿਆ, ਜਿਸ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਨੇ ਕੈਬਿਨੇਟ ਮੀਟਿੰਗ ਕਰਕੇ ਘੋਸ਼ਿਤ ਕੀਤਾ ਸੀ, ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਦਾ ਦੁਬਾਰਾ ਅਧਿਗ੍ਰਹਣ ਕਰੇਗੀ । ਜੇ ਇਹ ਸੱਚ ਨਹੀਂ ਹੈ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਇਹ ਘੋਸ਼ਣਾ ਕਰਨ ਕਿ ਉਹ ਕਿਸੇ ਵੀ ਤਰੀਕੇ ਨਾਲ ਪੰਜਾਬ ਦੇ ਕਿਸਾਨਾਂ ਦੀ ਉਹ ਹਜ਼ਾਰਾਂ ਏਕੜ ਜ਼ਮੀਨ, ਜਿਸ ਨੂੰ ਲੈਂਡ ਪੂਲਿੰਗ ਦੇ ਮਾਧਿਅਮ ਨਾਲ ਲੁੱਟ ਰਹੇ ਸਨ, ਨੂੰ ਦੁਬਾਰਾ ਕਿਸੇ ਵੀ ਤਰੀਕੇ ਨਾਲ ਅਧਿਗ੍ਰਹਿਤ ਨਹੀਂ ਕਰਨਗੇ ।

Read More : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈ ਕੇ ਕਿਸਾਨਾਂ ਦੀ ਗੱਲ ਮੰਨੀ : ਮੁੰਡੀਆ

ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ

0
DGP

ਚੰਡੀਗੜ੍ਹ/ਜਲੰਧਰ, 12 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ. ਐਸ. ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ. ਆਈ.) ਜਲੰਧਰ ਨੇ ਐਸ. ਬੀ. ਐਸ. ਨਗਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ ।

ਇਹ ਮਾਡਿਊਲ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ ‘ਤੇ ਵਿਦੇਸ਼-ਅਧਾਰਤ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਚਲਾਇਆ ਜਾ ਰਿਹਾ ਸੀ

ਇਹ ਮਾਡਿਊਲ ਪਾਕਿਸਤਾਨ ਸਥਿਤ ਬੀ. ਕੇ. ਆਈ. ਸੰਚਾਲਕ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ ‘ਤੇ ਵਿਦੇਸ਼ੀ ਹੈਂਡਲਰ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖਤਰ ਵੱਲੋਂ ਚਲਾਇਆ ਜਾ ਰਿਹਾ ਸੀ ।

ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀ. ਕੇ. ਆਈ. ਦੇ ਪੰਜ ਕਾਰਕੁੰਨ ਕਾਬੂ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਤਿਕ ਨਰੋਲੀਆ ਵਾਸੀ ਪਿੰਡ ਦਿਦਾਵਾਟਾ, ਜੈਪੁਰ, ਰਾਜਸਥਾਨ; ਸੋਨੂੰ ਕੁਮਾਰ ਉਰਫ਼ ਕਾਲੀ ਵਾਸੀ ਪਿੰਡ ਕਾਲਾ ਸੰਘੀਆਂ, ਕਪੂਰਥਲਾ ਅਤੇ ਤਿੰਨ ਨਾਬਾਲਗਾਂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ 86ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ ਵੀ ਬਰਾਮਦ ਕੀਤੇ ਹਨ ।

ਸੁਤੰਤਰਤਾ ਦਿਵਸ ਤੋਂ ਪਹਿਲਾਂ ਇਸ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਯੋਜਨਾਬੱਧ ਅੱਤਵਾਦੀ ਹਮਲਿਆਂ ਨੂੰ ਕੀਤਾ ਨਾਕਾਮ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਇਸ ਮਾਡਿਊਲ ਨੇ ਹਾਲ ਹੀ ਵਿੱਚ ਐਸਬੀਐਸ ਨਗਰ ਵਿੱਚ ਹੋਏ ਇੱਕ ਸ਼ਰਾਬ ਦੇ ਠੇਕੇ ‘ਤੇ ਹਮਲੇ ਦੀ ਯੋਜਨਾ ਬਣਾਈ ਸੀ । ਜ਼ਿਕਰਯੋਗ ਹੈ ਕਿ ਇਸ ਮਾਡਿਊਲ ਨੇ 7 ਅਗਸਤ, 2025 ਨੂੰ ਐਸਬੀਐਸ ਨਗਰ ਵਿੱਚ ਸ਼ਰਾਬ ਦੇ ਠੇਕੇ ‘ਤੇ ਗ੍ਰਨੇਡ ਹਮਲਾ ਕੀਤਾ ਸੀ। ਡੀ. ਜੀ. ਪੀ. ਨੇ ਕਿਹਾ ਕਿ ਇਨ੍ਹਾਂ ਕਾਰਕੁਨਾਂ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਅਜਿਹੇ ਹਮਲੇ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ-ਅਧਾਰਤ ਜ਼ੀਸ਼ਾਨ ਅਖਤਰ ਅਤੇ ਬੀਕੇਆਈ ਦੇ ਮਾਸਟਰਮਾਈਂਡ ਮੰਨੂ ਅਗਵਾਨ ਜੋ ਕਿ ਪਾਕਿਸਤਾਨ-ਅਧਾਰਤ ਬੀ. ਕੇ. ਆਈ. ਸੰਚਾਲਕ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ, ਦੇ ਸਿੱਧੇ ਸੰਪਰਕ ਵਿੱਚ ਸਨ।

ਮਾਡਿਊਲ ਨੇ ਹਾਲ ਹੀ ਵਿੱਚ ਐਸ. ਬੀ. ਐਸ. ਨਗਰ ਵਿੱਚ ਹੋਏ ਸ਼ਰਾਬ ਦੇ ਠੇਕੇ ‘ਤੇ ਹਮਲੇ ਦੀ ਬਣਾਈ ਸੀ ਯੋਜਨਾ; ਅਜਿਹੀਆਂ ਹੋਰ ਵਾਰਦਾਤਾਂ ਨੂੰ ਅੰਜ਼ਾਮ ਦੇਣ ਦਾ ਸੌਂਪਿਆ ਗਿਆ ਸੀ ਕੰਮ: ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਇਸ ਅੱਤਵਾਦੀ ਮਾਡਿਊਲ (Terrorist module) ਵੱਲੋਂ ਕੀਤੇ ਜਾਣ ਵਾਲੇ ਹੋਰ ਯੋਜਨਾਬੱਧ ਹਮਲਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ । ਹੋਰ ਵੇਰਵੇ ਸਾਂਝੇ ਕਰਦਿਆਂ, ਏ. ਆਈ. ਜੀ. ਸੀ. ਆਈ. ਜਲੰਧਰ ਨਵਜੋਤ ਮਾਹਲ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਸ ਕਾਰਵਾਈ ਦੌਰਾਨ, ਇਹ ਪੰਜੇ ਦੋਸ਼ੀ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਕਾਬੂ ਕੀਤੇ ਗਏ ਹਨ ।

ਫਾਲੋ-ਅੱਪ ਰਿਕਵਰੀ ਦੌਰਾਨ ਹੋਈ ਗੋਲੀਬਾਰੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਇੱਕ ਵਿਅਕਤੀ ਹੋਇਆ ਜ਼ਖਮੀ : ਏ. ਆਈ. ਜੀ. ਸੀ. ਆਈ. ਨਵਜੋਤ ਮਾਹਲ

ਉਨ੍ਹਾਂ ਦੱਸਿਆ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਸੋਨੂੰ ਉਰਫ਼ ਕਾਲੀ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ । ਸਵੈ-ਰੱਖਿਆ ਵਿੱਚ ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਸੋਨੂੰ ਉਰਫ਼ ਕਾਲੀ ਨੂੰ ਗੋਲੀ ਲੱਗ ਗਈ । ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀ ਮੁਲਜ਼ਮ ਨੂੰ ਤੁਰੰਤ ਐਸ. ਬੀ. ਐਸ. ਨਗਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ । ਇਸ ਸਬੰਧੀ, ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਦੀ ਧਾਰਾ 109, 324(5) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

 

ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

0
Harbhajan Singh E. T. O.

ਐਸ. ਏ. ਐਸ. ਨਗਰ, 12 ਅਗਸਤ 2025 : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. (Harbhajan Singh E. T. O.) ਨੇ ਅੱਜ ਐਸ. ਏ. ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪ-ਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ 9Inspection of Mohali offices) ਕੀਤਾ ਗਿਆ ।

ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ((Public Works Minister) ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਦਫ਼ਤਰ ਵਿਚ ਹਾਜ਼ਰ ਹੋ ਕੇ ਸਮਾਂਬੱਧ ਤਰੀਕੇ ਨਾਲ ਸਰਕਾਰੀ ਕੰਮਕਾਜ ਨਿਪਟਾਉਣ ਦੀ ਹਦਾਇਤ ਕੀਤੀ ਗਈ । ਉਨ੍ਹਾਂ ਨੇ ਆਮ ਸ਼ਹਿਰੀਆਂ ਵੱਲੋਂ ਗ੍ਰੀਵਾਂਸ ਪੋਰਟਲ ਤੇ ਭੇਜੀਆਂ ਜਾਂਦੀਆਂ ਤਕਲੀਫ਼ਾਂ ਬਾਰੇ ਸਹੀ ਅਤੇ ਸਟੀਕ ਜਾਣਕਾਰੀ ਦੇਣ ਦੀ ਹਦਾਇਤ ਕੀਤੀ । ਇਸ ਨਿਰੀਖਣ ਦੌਰਾਨ ਕੁੱਝ ਕਰਮਚਾਰੀਆਂ ਦੀ ਵਿਭਾਗੀ ਕਾਰਗੁਜ਼ਾਰੀ ਦੀ ਕੈਬਨਿਟ ਮੰਤਰੀ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਕਰਮਚਾਰੀਆਂ ਦਾ ਯੋਗ ਸਨਮਾਨ ਕੀਤਾ ਜਾਵੇ ।

ਉਹਨਾਂ ਲੋਕ ਨਿਰਮਾਣ ਵਿਭਾਗ ਦੇ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਮਿਆਰੀ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ । ਇਸ ਦੌਰਾਨ ਮੁਲਾਜ਼ਮਾਂ ਵੱਲੋਂ ਸਰਕਾਰੀ ਕੰਮ ਦੌਰਾਨ ਦਰਪੇਸ਼ ਆਉਂਦੀਆਂ ਔਕੜਾਂ ਬਾਰੇ ਵੀ ਕੈਬਨਿਟ ਮੰਤਰੀ ਜਾਣੂ ਕਰਵਾਇਆ ਗਿਆ, ਜਿਹਨਾਂ ਨੂੰ ਜਲਦ ਦੂਰ ਕਰਨ ਦਾ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ । ਨਿਰੀਖਣ ਦੌਰਾਨ ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਆਰ. ਪੀ. ਸਿੰਘ, ਅਨੀਲ ਕੁਮਾਰ ਸ਼ਰਮਾ, ਕਾਰਜ਼ਕਾਰੀ ਇੰਜੀਨੀਅਰਜ਼ ਵਿਵੇਕ ਦੁਰੇਜਾ ਅਤੇ ਸ਼ਿਵਪ੍ਰੀਤ ਸਿੰਘ ਸਣੇ ਮਹਿਕਮੇ ਦੇ ਅਧਿਕਾਰੀ ਵੀ ਸ਼ਾਮਿਲ ਸਨ ।

Read More : ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਲਾਲਜੀਤ ਸਿੰਘ ਭੁੱਲਰ ਨੇ ਸਿਵਲ ਹਸਪਤਾਲ ਤਰਨ ਤਾਰਨ ਦਾ ਕੀਤਾ ਦੌਰਾ

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ

0
Sri Kali Mata Temple

ਪਟਿਆਲਾ, 12 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann)  ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ ।

ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ (Shri Kali Mata Temple) ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ ਦੀਆਂ ਇੱਛਾਵਾਂ ਉੱਤੇ ਖਰ੍ਹਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ (The cultural capital of Punjab)  ਪਟਿਆਲਾ ਵਿੱਚ ਸਥਿਤ ਸ੍ਰੀ ਕਾਲੀ ਮਾਤਾ ਮੰਦਿਰ ਉੱਤਰੀ ਭਾਰਤ ਦੇ ਪਵਿੱਤਰ ਤੇ ਇਤਿਹਾਸਕ ਮੰਦਿਰਾਂ ਵਿੱਚੋਂ ਇਕ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਿਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਸੂਬੇ ਦੇ ਅਮਨ, ਤਰੱਕੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ ।

ਮੁੱਖ ਮੰਤਰੀ ਨੇ ਮੰਦਿਰ ਦੀ ਨਵ-ਨਿਯੁਕਤ ਪ੍ਰਬੰਧਕ ਕਮੇਟੀ ਨਾਲ ਵੀ ਵਿਸਤਾਰ ਨਾਲ ਮੀਟਿੰਗ ਕੀਤੀ ਅਤੇ ਇਮਾਰਤ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ । ਉਨ੍ਹਾਂ ਨੇ ਕਮੇਟੀ ਨੂੰ ਇਸ ਨੇਕ ਕਾਰਜ ਨੂੰ ਪੂਰਾ ਕਰਨ ਵਿੱਚ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

ਮੁੱਖ ਮੰਤਰੀ ਨੇ ਪ੍ਰਾਰਥਨਾ ਕੀਤੀ ਅਤੇ ਸੂਬੇ ਦੇ ਲੋਕਾਂ ਦੀ ਪੂਰੀ ਦਿਆਨਤਾਰੀ ਨਾਲ ਸੇਵਾ ਕਰਨ ਲਈ ਤਾਕਤ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ । ਉਨ੍ਹਾਂ ਮਾਤਾ ਰਾਣੀ ਤੋਂ ਆਸ਼ੀਰਵਾਦ ਮੰਗਿਆ ਕਿ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰ ਸਕਣ ਤਾਂ ਕਿ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਹੋ ਸਕੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਤੇ ਸਦਭਾਵਨਾ ਵਰਗੀਆਂ ਕਦਰਾਂ-ਕੀਮਤਾਂ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸਾਡੀ ਸਰਕਾਰ ਦੀ ਹਮੇਸ਼ਾ ਮੁੱਖ ਤਰਜੀਹ ਰਹੇਗੀ ।

ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਪੂਰੀ ਸੰਜੀਦਗੀ, ਸਮਰਪਣ ਤੇ ਵਚਨਬੱਧਤਾ ਨਾਲ ਸੇਵਾ ਕਰਨ ਦਾ ਮੌਕਾ ਦੇਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਾਕਾਰਤਮਕਤਾ ਦੇ ਸਰੋਤ ਇਸ ਪਵਿੱਤਰ ਸਥਾਨ ਉੱਤੇ ਆ ਕੇ ਉਹ ਖ਼ੁਦ ਨੂੰ ਸੁਭਾਗਾ ਮਹਿਸੂਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇੱਥੇ ਸੂਬੇ, ਇਸ ਦੀ ਸ਼ਾਂਤੀ ਤੇ ਤਰੱਕੀ, ਜਿਸ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਲਈ ਪ੍ਰਾਰਥਨਾ ਕਰਨ ਆਏ ਹਨ ।

Read More : ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ‘ਚ ਨਿਰੀਖਣ

ਨਸ਼ਿਆਂ ਵਿਰੁੱਧ ਜੰਗ ਵਿੱਚ 5000 ਤੋਂ ਵੱਧ ਐਫ. ਆਈ. ਆਰ ਦਰਜ : ਚੀਮਾ

0
Harpal Singh Cheema

ਚੰਡੀਗੜ੍ਹ, 12 ਅਗਸਤ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Advocate Harpal Singh Cheema)  ਜੋ ‘ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ’ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ‘ਸੇਫ ਪੰਜਾਬ ਪੋਰਟਲ’ ਸਦਕਾ ਇੱਕ ਸਾਲ ਵਿੱਚ 5000 ਤੋਂ ਵੱਧ ਫਸਟ ਇਨਫਾਰਮੇਸ਼ਨ ਰਿਪੋਰਟਾਂ (ਐਫ. ਆਈ. ਆਰ) ਦਰਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਅਗਸਤ 2024 ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਹੌਟਸਪੌਟਸ ਬਾਰੇ ਜਨਤਕ ਜਾਣਕਾਰੀ ਅਤੇ ਸੁਝਾਅ ਇਕੱਠੇ ਕਰਨ ਲਈ ਲਾਂਚ ਕੀਤੇ ਗਏ ਇਸ ਵਟਸਐਪ ਚੈਟਬੋਟ ਨੇ 32 ਫੀਸਦੀ ਦੀ ਪ੍ਰਸ਼ੰਸਾਯੋਗ ਪਰਿਵਰਤਨ ਦਰ ਹਾਸਲ ਕੀਤੀ ਹੈ, ਜਿਸ ਨਾਲ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਿਆ ਗਿਆ ਹੈ ।

ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਟਸਐਪ ਚੈਟਬੋਟ, ਜੋ 9779100200 ‘ਤੇ ਉਪਲਬਧ ਹੈ, ਨੂੰ ਮਿਲ ਰਹੇ ਭਰਵੇਂ ਜਨਤਕ ਹੁੰਗਾਰੇ ਨੇ ‘ਸੇਫ ਪੰਜਾਬ ਪੋਰਟਲ’ ਨੂੰ ਪੁਲਿਸ ਨਾਲ ਜਨਤਕ ਸਹਿਯੋਗ ਲਈ ਦੇਸ਼ ਦੇ ਸਭ ਤੋਂ ਪ੍ਰਭਾਵਸ਼ਾਲੀ ਪੋਰਟਲਾਂ ਵਿੱਚੋਂ ਇੱਕ ਬਣਾ ਦਿੱਤਾ ਹੈ । ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਖੁਫੀਆ ਜਾਣਕਾਰੀ ਦਾ ਇੱਕ ਮਹੱਤਵਪੂਰਨ ਸਰੋਤ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ, ਜੋ ਕਿ ਨਸ਼ਾ ਤਸਕਰੀ ਵਿਰੁੱਧ ਸੂਬੇ ਦੇ ਯਤਨਾਂ ਨੂੰ ਹੋਰ ਤੇਜ਼ ਕਰਨ ਲਈ 1 ਮਾਰਚ, 2025 ਨੂੰ ਅਧਿਕਾਰਤ ਤੌਰ ‘ਤੇ ਸ਼ੁਰੂ ਕੀਤੀ ਗਈ ਸੀ, ਵਿੱਚ ਇੱਕ ਸ਼ਕਤੀਸ਼ਾਲੀ ਹਥਿਆਰ ਬਣ ਗਿਆ ਹੈ ।

“ਯੁੱਧ ਨਸ਼ਿਆਂ ਵਿਰੁੱਧ” (“War on Drugs”) ਮੁਹਿੰਮ ਦੀ ਸਫ਼ਲਤਾ ਬਾਰੇ ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ, ਐਨ. ਡੀ. ਪੀ. ਐਸ. ਐਕਟ ਤਹਿਤ ਕੁੱਲ 16,322 ਕੇਸ ਦਰਜ ਕੀਤੇ ਗਏ ਹਨ, ਜਿਸ ਤਹਿਤ 25,552 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ 182 ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਗਿਆ ਹੈ । ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜਿਸ ਵਿੱਚ 1,054 ਕਿਲੋ ਹੈਰੋਇਨ, 21,534 ਕਿਲੋ ਭੁੱਕੀ, 366 ਕਿਲੋ ਅਫ਼ੀਮ ਅਤੇ ਤਿੰਨ ਮਿਲੀਅਨ ਤੋਂ ਵੱਧ ਗੋਲੀਆਂ, ਕੈਪਸੂਲ ਅਤੇ ਨਸ਼ੀਲੀਆਂ ਦਵਾਈਆਂ ਸ਼ਾਮਲ ਹਨ ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ-ਭਾਜਪਾ ਗਠਜੋੜ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਉਨ੍ਹਾਂ ‘ਤੇ ਇੱਕ ਦਹਾਕੇ ਤੱਕ ਨਸ਼ਾ ਤਸਕਰੀ ਨੂੰ ਸਰਪ੍ਰਸਤੀ ਦੇਣ ਦਾ ਦੋਸ਼ ਲਗਾਇਆ ਅਤੇ ਸਾਲ 2017 ਤੋਂ 2022 ਦੌਰਾਨ ਨਸ਼ੇ ਦੀ ਸਮੱਸਿਆ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ । ਉਨ੍ਹਾਂ ਇਸ ਮੌਕੇ ‘ਆਮ ਆਦਮੀ ਪਾਰਟੀ’ (ਆਪ) ਦੀ ਸਰਕਾਰ ਵੱਲੋਂ ਸਤਾ ਵਿੱਚ ਆਉਣ ਦੇ ਆਪਣੇ ਪਹਿਲੇ ਦਿਨ ਤੋਂ ਹੀ ਇਸ ਕੋਹੜ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਮਿਸ਼ਨ ਦਾ ਜਿਕਰ ਕਰਦਿਆ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਰਾਹੀਂ ਇਸ ਨੂੰ ਸੂਬੇ ਵਿੱਚੋਂ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਜਨਤਕ ਤੌਰ ‘ਤੇ ਜਾਣੇ ਜਾਂਦੇ ਸਰਗਣਿਆਂ ਨੂੰ ਸਰਕਾਰ ਵੱਲੋਂ ਜੇਲ੍ਹ ਭੇਜਿਆ ਗਿਆ ਹੈ, ਅਤੇ ਜੋਗਾ ਸਿੰਘ ਦੀ ਹਾਲ ਹੀ ਵਿੱਚ ਹੋਈ ਗ੍ਰਿਫ਼ਤਾਰੀ ਨਾਲ ਨਸ਼ਾ ਨੈੱਟਵਰਕ ਦੇ ਹੋਰ ਪ੍ਰਮੁੱਖ ਵਿਅਕਤੀਆਂ ਨੂੰ ਫੜ੍ਹਨ ਵਿੱਚ ਮਦਦ ਮਿਲਣ ਦੀ ਉਮੀਦ ਹੈ ।

Read More : ਪੰਜਾਬ ਦੇ ਸ਼ਹਿਰਾਂ ਦੀਆਂ ਸੜਕਾਂ ਹੋਣਗੀਆਂ ਵਿਸ਼ਵ ਪੱਧਰੀ : ਹਰਪਾਲ ਸਿੰਘ ਚੀਮਾ

ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਮੁੱਚੇ ਡੇਲੀਗੇਟਾਂ ਅਤੇ ਲੀਡਰਸਿੱਪ ਦਾ ਧੰਨਵਾਦ

0
Giani Harpreet Singh

ਚੰਡੀਗੜ੍ਹ, 12 ਅਗਸਤ 2025 : ਸ੍ਰੋਮਣੀ ਅਕਾਲੀ ਦਲ (Shiromani Akali Dal) ਦੇ ਕੱਲ ਨਵੇ ਚੁਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਉਨ੍ਹਾਂ ’ਤੇ ਭਰੋਸਾ ਜਤਾਉਣ ਦੇ ਲਈ ਸਾਰੇ ਡੇਲੀਗੇਟ ਸਹਿਬਾਨ ਦਾ ਅਤੇ ਸਮੁੱਚੀ ਲੀਡਰਸਿੱਪ ਦਾ ਧੰਨਵਾਦ ਕੀਤਾ ।

ਪੰਜਾਬ ਦੇ ਲੋਕ ਪੰਥ ਅਤੇ ਪੰਜਬੀਆਂ ਵੱਲੋਂ ਪ੍ਰਮਾਣਿਤ ਲੀਡਰਸ਼ਿਪ ਚਾਹੁੰਦੇ ਹਨ ਨਾ ਕਿ ਥੋਪੀ ਹੋਈ ਲੀਡਰਸ਼ਿਪ

ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਲੋਕਤਾਂਤਰਿਕ ਤਰੀਕੇ ਨਾਲ ਚੁਣੇ ਜਾਣ ਅਤੇ ਪੰਜ ਮੈਂਬਰੀ ਭਰਤੀ ਕਮੇਟੀ (Five member recruitment committee) ਦੀ ਅਗਵਾਈ ਹੇਠ ਜਿਸ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਭਰਤੀ ਹੋਈ, ਉਸ ਨੇ ਸਾਬਤ ਕਰ ਦਿੱਤਾ ਸੀ ਕਿ ਪੰਜਾਬ ਦੇ ਲੋਕ ਪੰਥ ਅਤੇ ਪੰਜਬੀਆਂ ਵੱਲੋਂ ਪ੍ਰਮਾਣਿਤ ਲੀਡਰਸ਼ਿਪ ਚਾਹੁੰਦੇ ਹਨ ਨਾ ਕਿ ਥੋਪੀ ਹੋਈ ਲੀਡਰਸ਼ਿਪ । ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਦੇ ਨਾਲ ਭਵਿੱਖ ਵਿਚ ਵੀ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜੀ ਜਾਵੇਗੀ । ਉਨ੍ਹਾਂ ਫੇਰ ਤੋਂ ਸਮੁੱਚੇ ਡੇਲੀਗੇਟਾਂ ਸਹਿਬਾਨ ਦਾ ਅਤੇ ਲੀਡਰਸਿੱਪ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ।

Read More : ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

0
Majra house firing case

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਗਸਤ 2025 : ਐਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ (S. S. P. Harmandeep Singh Hans) ਨੇ ਅੱਜ ਇੱਥੇ ਦੱਸਿਆ ਦੱਸਿਆ ਕਿ ਮੋਹਾਲੀ ਪੁਲਿਸ ਨੇ ਪਿੰਡ ਤੋਲੇ ਮਾਜਰਾ (ਥਾਣਾ ਸਦਰ ਖਰੜ) ਵਿੱਚ 3/4 ਅਗਸਤ 2025 ਦੀ ਰਾਤ ਹੋਈ ਫਾਇਰਿੰਗ ਮਾਮਲੇ (Firing cases) ਨੂੰ ਹੱਲ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ । ਦੋਸ਼ੀਆਂ ਪਾਸੋਂ ਇੱਕ ਨਜਾਇਜ਼ ਹਥਿਆਰ .30 ਬੋਰ ਪਿਸਤੌਲ ਸਮੇਤ 4 ਰੌਂਦ ਬਰਾਮਦ ਕੀਤੇ ਗਏ ਹਨ ।

30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ

ਉਨ੍ਹਾਂ ਮਾਮਲੇ ਦਾ ਪਿਛੋਕੜ ਦੱਸਦਿਆਂ ਕਿਹਾ ਕਿ 4 ਅਗਸਤ 2025 ਨੂੰ ਮੁਕੱਦਮਾ ਨੰਬਰ 243 ਅਧੀਨ ਧਾਰਾਵਾਂ 125, 324 (4), 3 (5), 109, 61 (2) ਬੀ ਐਨ ਐਸ ਅਤੇ 25-54-59 ਆਰਮਜ਼ ਐਕਟ (Arms Act) ਅਧੀਨ ਥਾਣਾ ਸਦਰ ਖਰੜ ਵਿਖੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮੁਦੱਈ ਸੰਦੀਪ ਸਿੰਘ ਸਿੱਧੂ ਨੇ ਬਿਆਨ ਦਿੱਤਾ ਕਿ 3/4 ਅਗਸਤ 2025 ਦੀ ਦਰਮਿਆਨੀ ਰਾਤ ਕਰੀਬ 2:30 ਵਜੇ ਦੋ ਅਣਪਛਾਤੇ ਨੌਜਵਾਨਾਂ ਨੇ, ਜਿਨ੍ਹਾਂ ਦੇ ਚਿਹਰੇ ਕੱਪੜਿਆਂ ਨਾਲ ਢੱਕੇ ਹੋਏ ਸਨ, ਉਸਦੇ ਘਰ ਅੱਗੇ ਗੋਲੀਆਂ ਚਲਾਈਆਂ। ਗੋਲੀਆਂ ਨਾਲ ਘਰ ਦਾ ਮੇਨ ਗੇਟ ਅਤੇ ਅੰਦਰ ਖੜੀ ਫਾਰਚੂਨਰ ਕਾਰ ਨੂੰ ਨੁਕਸਾਨ ਪਹੁੰਚਿਆ ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋ ਕਾਰਵਾਈ ਕਰਦੇ ਹੋਏ ਸੀ. ਆਈ. ਏ. ਸਟਾਫ ਇੰਚਾਰਜ (CIA Staff In-Charge) ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਟੈਕਨੀਕਲ ਸਰੋਤਾਂ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ 3 ਫਾਇਰਿੰਗ ਕਰਨ ਵਾਲੇ ਅਤੇ 1 ਰੈਕੀ ਕਰਨ ਵਾਲੇ ਦੋਸ਼ੀ ਸਮੇਤ ਕੁੱਲ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ।

Read More : ਐਸ. ਏ. ਐਸ. ਨਗਰ ਪੁਲਿਸ ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਿਸ਼ੇਸ਼ ਉਪਰਾਲੇ

0
Teej Festival

ਪਟਿਆਲਾ, 12 ਅਗਸਤ 2025 : ਪੰਜਾਬ ਸਰਕਾਰ ਵੱਲੋਂ ਵਿਰਾਸਤ ਅਤੇ ਰਵਾਇਤਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ‘ਰਾਜ ਪੱਧਰੀ ਤੀਆਂ ਦਾ ਮੇਲਾ’ (Teej Festival) ਅੱਜ ਪਟਿਆਲਾ ਵਿੱਚ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ ।

Teej Festival

ਇਸ ਵਿਸ਼ੇਸ਼ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਧਰਮਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਮਾਜਿਕ ਸੁਰੱਖਿਆ ਵਿਭਾਗ ਦੀ ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਨੇ ਵੀ ਉਨ੍ਹਾਂ ਨਾਲ ਹਾਜ਼ਰੀ ਭਰ ਕੇ ਸਮਾਗਮ ਦੀ ਸ਼ਾਨ ਵਧਾਈ ।

Teej Festival

ਗੁਰਪ੍ਰੀਤ ਕੌਰ ਮਾਨ (Gurpreet Kaur Mann) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ ਅਤੇ ਸਾਂਝ-ਪਿਆਰ ਦਾ ਸੁਨੇਹਾ ਲਿਆਉਂਦਾ ਹੈ । ਇਹ ਤਿਉਹਾਰ ਸਾਡੀ ਰਵਾਇਤੀ ਵਿਰਾਸਤ ਦਾ ਅਟੁੱਟ ਹਿੱਸਾ ਹਨ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸ ਵਿੱਚ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਲਗਾਏ ਜਾ ਰਹੇ ਹਨ ।

Teej Festival

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਤੀਆਂ ਦੇ ਮੇਲੇ ਨਾ ਸਿਰਫ ਸੱਭਿਆਚਾਰਕ ਰੰਗਤ ਨੂੰ ਉਜਾਗਰ ਕਰਦੇ ਹਨ, ਸਗੋਂ ਮਹਿਲਾਵਾਂ ਵਿੱਚ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰਤਾ ਦੇ ਜਜ਼ਬੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ ।

ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ (Additional Secretary Mrs. Vinmi Bhullar) ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮੇਲਾ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਮਹਿਲਾਵਾਂ ਦੀ ਭੂਮਿਕਾ ਹਰ ਖੇਤਰ ਵਿੱਚ ਮਹੱਤਵਪੂਰਣ ਹੈ।ਸਮਾਗਮ ਦੌਰਾਨ ਰੰਗਾਰੰਗ ਪ੍ਰੋਗਰਾਮ, ਗਿੱਧਾ, ਲੋਕ-ਸੰਗੀਤ ਅਤੇ ਜੁੱਤੀ, ਪਰਾਂਦੀ, ਫੁਲਕਾਰੀਆਂ ਆਦਿ ਰਵਾਇਤੀ ਕਲਾਵਾਂ ਦੀ ਪ੍ਰਦਰਸ਼ਨੀ ਲਗਾਈ ਗਈ । ਔਰਤਾਂ ਅਤੇ ਬੱਚਿਆਂ ਵੱਲੋਂ ਮਹਿੰਦੀ, ਰੰਗੋਲੀ, ਚਰਖਾ, ਦਰੀਆਂ ਅਤੇ ਜਿੰਦੀ ਵਰਗੀਆਂ ਪ੍ਰਦਰਸ਼ਨੀਆਂ ਨੇ ਲੋਕਾਂ ਦਾ ਧਿਆਨ ਖਿੱਚਿਆ ।

ਇਸ ਤੋਂ ਇਲਾਵਾ ਬੇਬੀ ਤੀਜ, ਮਿਸ ਤੀਜ ਅਤੇ ਮਿਸਜ਼ ਤੀਜ ਦੇ ਮੁਕਾਬਲੇ (Baby Teej, Miss Teej and Mrs Teej Competition) ਵੀ ਕਰਵਾਏ ਗਏ, ਜਿਨ੍ਹਾਂ ਦੇ ਜੇਤੂਆਂ ਨੂੰ ਮੁੱਖ ਮਹਿਮਾਨਾਂ ਵੱਲੋਂ ਇਨਾਮ ਦਿੱਤੇ ਗਏ । ਇਸ ਮੇਲੇ ਨੇ ਸੈਂਕੜੇ ਔਰਤਾਂ ਅਤੇ ਪਰਿਵਾਰਾਂ ਨੂੰ ਇਕੱਠਾ ਕਰਕੇ ਸਮਾਜਿਕ ਏਕਤਾ ਅਤੇ ਸੱਭਿਆਚਾਰਕ ਸੰਸਕਾਰਾਂ ਦਾ ਸੁਨੇਹਾ ਦਿੱਤਾ । ਭਾਗ ਲੈਣ ਵਾਲੀਆਂ ਮਹਿਲਾਵਾਂ ਨੇ ਇਸ ਤਿਉਹਾਰ ਨੂੰ ਇਕ ਯਾਦਗਾਰ ਤਜਰਬਾ ਦੱਸਿਆ ।

ਅੰਤ ਵਿੱਚ ਸਾਰੇ ਮਹਿਮਾਨਾਂ ਨੇ ਮਹਿਲਾਵਾਂ ਅਤੇ ਬੱਚਿਆਂ ਨਾਲ ਰਲ ਮਿਲ ਕੇ ਤੀਆਂ ਦੇ ਗੀਤਾਂ ‘ਤੇ ਨੱਚ ਕੇ ਤਿਉਹਾਰ ਦੀ ਖੁਸ਼ੀ ਮਨਾਈ । ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਜੱਸੀ ਸੋਹੀਆਂ ਵਾਲਾ, ਸਿਮਰਨ ਕੌਰ ਪਠਾਣਮਾਜਰਾ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ. ਡੀ. ਐਮ. ਇਸਮਿਤ ਵਿਜੈ ਸਿੰਘ, ਪਰਦੀਪ ਸਿੰਘ ਗਿੱਲ, ਜੋਬਨਦੀਪ ਕੌਰ, ਸਮੂਹ ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਜ਼ ਹਾਜ਼ਰ ਸਨ ।

Read More : ਮਾਤਾ ਨੈਣਾ ਦੇਵੀ ਦੇ ਦਰਬਾਰ ਪਹੁੰਚੇ CM ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ; ਸੂਬੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ