Home Blog Page 566

ਰਿਸ਼ਵਤਖੋਰੀ ਦੇ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ

0
Vizilence

ਚੰਡੀਗੜ੍ਹ, 11 ਅਗਸਤ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ (Eight different cases) ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਗਰਮੀ ਨਾਲ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ (6 Vigilance Investigations) ਵੀ ਦਰਜ ਕੀਤੀਆਂ ਗਈਆਂ ਹਨ । ਉਨ੍ਹਾਂ ਅੱਗੇ ਕਿਹਾ ਕਿ 13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ ਹਨ ।

ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ ਪੰਜ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਫੈਸਲਾ ਸੁਣਾਇਆ ਹੈ, ਜਿਸ ਵਿੱਚ ਸੱਤ ਵਿਅਕਤੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਦੇ ਨਾਲ 10,000 ਰੁਪਏ ਤੋਂ 1,00,000ਰੁਪਏ ਤੱਕ ਦੇ ਜੁਰਮਾਨੇ ਲਾਏ ਗਏ ਹਨ ।

Read More : ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ 37 ਦਿਨਾਂ ਬਾਅਦ ਹਟਾਇਆ

ਏ. ਡੀ. ਸੀ. ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ

0
ADC

ਪਟਿਆਲਾ 11 ਅਗਸਤ 2025 : ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ (RCET Advisory Committee) ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ । ਮੀਟਿੰਗ ਵਿੱਚ ਆਰਸੇਟੀ ਪਟਿਆਲਾ ਵੱਲੋਂ ਸਾਲ 2025-26 ਲਈ ਤਿਆਰ ਕੀਤੀ ਸਲਾਨਾ ਗਤੀਵਿਧੀ ਰਿਪੋਰਟ ਜਾਰੀ ਕੀਤੀ ।

ਮੀਟਿੰਗ ਦੌਰਾਨ ਆਰਸੇਟੀ ਪਟਿਆਲਾ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ (Director Bhagwan Singh Verma) ਨੇ ਸੰਸਥਾ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਹਨਾਂ ਦੱਸਿਆ ਕਿ ਸਾਲ 2025-26 ਵਿੱਚ ਹੁਣ ਤੱਕ 250 ਉਮੀਦਵਾਰਾਂ ਨੂੰ ਵੱਖ-ਵੱਖ ਤਕਨੀਕੀ ਅਤੇ ਵਪਾਰਕ ਕੋਰਸਾਂ ਰਾਹੀਂ ਸਿਖਲਾਈ ਦਿੱਤੀ ਗਈ ਹੈ । ਇਹ ਸਿਖਲਾਈ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਤਿਆਰ ਕਰਦੀ ਹੈ, ਜਿਸ ਨਾਲ ਉਹ ਆਪਣੇ ਪੈਰਾਂ ‘ਤੇ ਖੜੇ ਹੋ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਆਰਸੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਪੇਂਡੂ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਉਹਨਾਂ ਦੀ ਜੀਵਨ ਰੇਖਾ ਬਦਲ ਰਹੀ ਹੈ ।

ਉਹਨਾਂ ਕਿਹਾ ਕਿ ਆਰਸੇਟੀ ਕੇਂਦਰ ਸਰਕਾਰ (RSETI Central Government) ਦੇ ਪੇਂਡੂ ਵਿਕਾਸ ਮੰਤਰਾਲੇ, ਪੰਜਾਬ ਸਰਕਾਰ ਅਤੇ ਸਟੇਟ ਬੈਂਕ ਆਫ਼ ਇਡੀਆ ਵੱਲੋਂ ਸਾਂਝੇ ਤੌਰ ‘ ਤੇ ਚਲਾਇਆ ਜਾਂਦਾ ਹੈ । ਇਸ ਮੌਕੇ ਉਮੀਦ ਜਤਾਈ ਗਈ ਕਿ ਆਰਸੇਟੀ ਪਟਿਆਲਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜੇ ਖੋਲੇਗਾ। ਮੀਟਿੰਗ ਦੌਰਾਨ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ, ਨਾਬਾਰਡ ਤੋਂ ਪਰਮਿੰਦਰ ਕੌਰ ਨਾਗਰਾ , ਰਾਜ ਪੱਧਰੀ ਪੇਂਡੂ ਜੀਵਿਕਾ ਮਿਸ਼ਨ ਤੋਂ ਰੀਨਾ ਰਾਣੀ, ਰੋਜ਼ਗਾਰ ਦਫ਼ਤਰ ਤੋਂ ਡਿਪਟੀ ਸੀ. ਈ. ਓ. ਸਤਿੰਦਰ ਸਿੰਘ, ਆਈ. ਟੀ. ਆਈ. ਪਟਿਆਲਾ ਤੋਂ ਮਨਪ੍ਰੀਤ ਸਿੰਘ ਆਦਿ ਵੱਖ-ਵੱਖ ਅਧਿਕਾਰੀ  ਮੌਜੂਦ ਸਨ ।

Read More : ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਵੱਲੋਂ ਡੇਂਗੂ ਰੋਕਥਾਮ ਲਈ ਮੀਟਿੰਗ

ਘਰ ਦੀ ਛੱਤ ਡਿੱਗਣ ਨਾਲ ਦੋ ਬੱਚਿਆਂ ਦੀ ਹੋਈ ਮੌਤ

0
Roof

ਹਰਿਆਣਾ, 11 ਅਗਸਤ 2025 : ਹਰਿਆਣਾ (Haryana) ਦੇ ਜਿ਼ਲਾ ਨੂਹ ਜਿ਼ਲੇ ਦੇ ਪਿੰਡ ਰੀਠ ਵਿਖੇ ਇਕ ਘਰ ਦੀ ਛੱਤ (Roof of the house) ਮੀਂਹ ਦੇ ਕਾਰਨ ਡਿੱਗਣ ਦੇ ਚਲਦਿਆਂ ਇੱਕ ਪਰਿਵਾਰ ਦੇ ਪੰਜ ਮੈਂਬਰ (Five members) ਮਲਬੇ ਹੇਠ ਦੱਬ ਗਏ, ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ । ਇਸ ਘਟਨਾ ਵਿੱਚ ਬੱਚਿਆਂ ਦੇ ਪਿਤਾ ਸਲੀਮ ਅਤੇ ਉਨ੍ਹਾਂ ਦੀ ਪਤਨੀ ਫਰਹਾਨਾ ਅਤੇ ਪੁੱਤਰ ਸਲਮਾਨ ਗੰਭੀਰ ਜ਼ਖ਼ਮੀ ਹੋ ਗਏ ।

ਕੀ ਦੱਸਿਆ ਪਿੰਡ ਵਾਸੀਆਂ ਨੇ

ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦਾ ਰਹਿਣ ਵਾਲਾ 40 ਸਾਲਾ ਸਲੀਮ ਆਪਣੇ ਘਰ ਵਿੱਚ ਸੌਂ ਰਿਹਾ ਸੀ । ਉਸ ਦੀ ਪਤਨੀ ਫਰਾਨਾ ਅਤੇ ਤਿੰਨ ਬੱਚੇ ਉਮਰ ਮੁਹੰਮਦ, ਸਲਮਾਨ ਅਤੇ ਧੀ ਨਾਇਰਾ ਵੀ ਉਸ ਦੇ ਨਾਲ ਸੌਂ ਰਹੇ ਸਨ । ਰਾਤ ਨੂੰ ਕਰੀਬ 1:00 ਵਜੇ ਘਰ ਦੀ ਪਿਛਲੀ ਕੰਧ ਡਿੱਗ ਪਈ ਅਤੇ ਛੱਤ ਦਾ ਮਲਬਾ ਘਰ ਵਿੱਚ ਸੁੱਤੇ ਪਰਿਵਾਰ `ਤੇ ਡਿੱਗ ਪਿਆ । ਪਰਿਵਾਰ ਦੇ ਪੰਜ ਮੈਂਬਰ ਇਸ ਹੇਠ ਦੱਬ ਗਏ ।

ਪਿੰਡ ਵਾਸੀਆਂ ਨੇ ਕਰਵਾਇਆ ਹੈ ਤਿੰਨੋਂ ਜ਼ਖ਼ਮੀਆਂ ਨੂੰ ਨਲਹੜ ਮੈਡੀਕਲ ਕਾਲਜ ਵਿੱਚ ਦਾਖ਼ਲ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਤਿੰਨੋਂ ਜ਼ਖ਼ਮੀਆਂ ਨੂੰ ਨਲਹੜ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਹੈ । 5 ਸਾਲਾ ਸਲਮਾਨ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਦਿੱਲੀ ਟਰਾਮਾ ਸੈਂਟਰ ਰੈਫ਼ਰ (Trauma Center Referral) ਕਰ ਦਿੱਤਾ ਹੈ । ਇਸ ਦੌਰਾਨ ਜ਼ਖ਼ਮੀ ਸਲੀਮ ਅਤੇ ਫਰਾਨਾ ਦਾ ਮੈਡੀਕਲ ਕਾਲਜ ਵਿੱਚ ਇਲਾਜ ਚੱਲ ਰਿਹਾ ਹੈ । ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਦੂਜੇ ਪਾਸੇ, ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਮਲਬੇ ਵਿਚ ਦੱਬੇ ਪੰਜ ਲੋਕਾਂ ਨੂੰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ, ਜਦੋਂ ਬੱਚਿਆਂ ਨੂੰ ਮਲਬੇ ਤੋਂ ਕੱਢਿਆ ਗਿਆ ਤਾਂ ਉਮਰ ਮੁਹੰਮਦ ਅਤੇ ਉਸ ਦੀ ਭੈਣ ਨਾਇਰਾ ਮ੍ਰਿਤਕ ਪਾਏ ਗਏ ।

Read More : ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬਿਆ ਨੌਜਵਾਨ

ਅਵਾਰਾ ਕੁੱਤਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ

0
Street Dogs

ਨਵੀਂ ਦਿੱਲੀ, 11 ਅਗਸਤ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਬਣੀ ਮਾਨਯੋਗ ਤੇ ਸਰਵ-ਉਚ ਸੁਪਰੀਮ ਕੋਰਟ ਨੇ ਦਿੱਲੀ ਐਨ. ਸੀ. ਆਰ. (ਨੈਸ਼ਨਲ ਕੈਪੀਟਲ ਰੀਜ਼ਨ) ਵਿਚੋਂ ਆਵਾਰਾ ਕੁੱਤਿਆਂ ਦੇ ਮਾਮਲੇ ਵਿੱਚ ਸਖ਼ਤ ਦਿਸ਼ਾ ਨਿਰਦੇਸ਼ ਦਿੰਦਿਆਂ ਐਮ. ਸੀ. ਡੀ. ਅਤੇ ਐਨ. ਡੀ. ਐਮ. ਸੀ. ਨੂੰ ਆਵਾਰਾ ਕੁੱਤਿਆਂ (Stray dogs) ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਰੇ ਆਵਾਰਾ ਕੁੱਤਿਆਂ ਨੂੰ ਤੁਰੰਤ ਚੁੱਕਣਾ ਸ਼ੁਰੂ ਕਰ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਹੋਰ ਖੇਤਰ ਵਿੱਚ ਭੇਜਿਆ ਜਾਵੇ।

ਰੁਕਾਵਟ ਪਾਉਣ ਵਾਲੇ ਨੂੰ ਕਰਨਾ ਪਵੇਗਾ ਸਖ਼ਤ ਕਾਰਵਾਈ ਦਾ ਸਾਹਮਣਾ

ਕੁੱਤਿਆਂ ਦੇ ਮਾਮਲੇ ਵਿਚ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਕੋਈ ਸੰਗਠਨ ਕੁੱਤਿਆਂ ਨੂੰ ਜ਼ਬਰਦਸਤੀ ਫੜਨ ਵਿੱਚ ਰੁਕਾਵਟ ਪਾਉਂਦਾ ਹੈ ਤਾਂ ਉਸਨੂੰ ਸੁਪਰੀਮ ਕੋਰਟ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ । ਇਸ ਪ੍ਰਕਿਰਿਆ ਵਿੱਚ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਜਾਣੀ ਚਾਹੀਦੀ । ਸੁਪਰੀਮ ਕੋਰਟ ਨੇ ਕਿਹਾ ਹੈ ਕਿ ਫਿਲਹਾਲ ਸਾਰੇ ਨਿਯਮਾਂ ਨੂੰ ਭੁੱਲ ਜਾਓ । ਸਾਨੂੰ ਸਾਰੇ ਖੇਤਰਾਂ ਤੋਂ ਆਵਾਰਾ ਕੁੱਤਿਆਂ ਨੂੰ ਫੜਨਾ ਪਵੇਗਾ। ਇਹ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਕਿ ਬੱਚੇ, ਔਰਤਾਂ ਅਤੇ ਬਜ਼ੁਰਗ ਸੜਕਾਂ ’ਤੇ ਸੁਰੱਖਿਅਤ ਰਹਿਣ ਅਤੇ ਰੇਬੀਜ਼ ਦੇ ਜੋਖਮ ਵਿੱਚ ਨਾ ਹੋਣ ।

ਸਾਨੂੰ ਸੜਕਾਂ ਨੂੰ ਆਵਾਰਾ ਕੁੱਤਿਆਂ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਪਵੇਗਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਸੜਕਾਂ ਨੂੰ ਆਵਾਰਾ ਕੁੱਤਿਆਂ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਪਵੇਗਾ । ਅਸੀਂ ਕਿਸੇ ਨੂੰ ਵੀ ਗੋਦ ਲੈਣ ਦੀ ਇਜਾਜ਼ਤ ਨਹੀਂ ਦੇਵਾਂਗੇ। ਸੜਕਾਂ ਨੂੰ ਆਵਾਰਾ ਕੁੱਤਿਆਂ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਦੀ ਲੋੜ ਹੈ । ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਸਰਕਾਰ ਦੀ ਹੀ ਸੁਣਵਾਈ ਹੋਵੇਗੀ ਅਤੇ ਕੁੱਤਿਆਂ ਨੂੰ ਪਿਆਰ ਕਰਨ ਵਾਲਿਆਂ ਜਾਂ ਕਿਸੇ ਹੋਰ ਧਿਰ ਦੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ । ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ ਦਿੱਲੀ, ਐਮ. ਸੀ. ਡੀ. ਅਤੇ ਨਵੀਂ ਦਿੱਲੀ ਨਗਰ ਨਿਗਮ ਨੂੰ ਕੁੱਤਿਆਂ ਲਈ ਤੁਰੰਤ ਇੱਕ ਆਸਰਾ ਬਣਾਉਣ ਅਤੇ 8 ਹਫ਼ਤਿਆਂ ਦੇ ਅੰਦਰ ਬੁਨਿਆਦੀ ਢਾਂਚੇ ਦੇ ਨਿਰਮਾਣ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ।

Read More : ਆਵਾਰਾ ਕੁੱਤਿਆਂ ਦਾ ਕਹਿਰ, ਘਰ ਬਾਹਰ ਖੇਡ ਰਹੀ ਬੱਚੀ ‘ਤੇ ਹਮਲਾ ਕਰ ਕੀਤਾ ਜ਼ਖ਼ਮੀ

ਦੋ ਪੁਲਸ ਅਧਿਕਾਰੀਆਂ ਦੀ ਹੋਈ ਸੜਕ ਹਾਦਸੇ ਵਿੱਚ ਮੌਤ

0
Police Officers

ਜੰਮੂ ਕਸ਼ਮੀਰ, 11 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ (Jammu and Kashmir) ਦੇ ਦੋ ਪੁਲਸ ਅਧਿਕਾਰੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਅਮਰਨਾਥ ਯਾਤਰਾ ਦੀ ਡਿਊਟੀ ਤੋਂ ਬਾਅਦ ਸ਼੍ਰੀਨਗਰ ਤੋਂ ਜੰਮੂ ਜਾ ਰਹੇ ਤਿੰਨ ਸਬ-ਇੰਸਪੈਕਟਰ (Three sub-inspectors) ਸ਼ਹਿਰ ਦੇ ਲਾਸਜਨ ਖੇਤਰ ਦੇ ਤੇਂਗਨ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਵੀ ਮੌਕੇ `ਤੇ ਪਹੁੰਚ ਗਏ ਅਤੇ ਜਿਸ ਤੋਂ ਬਾਅਦ ਜ਼ਖ਼ਮੀ ਪੁਲਿਸ ਅਧਿਕਾਰੀਆਂ ਨੂੰ ਹਸਪਤਾਲ (Hospital) ਲਿਜਾਇਆ ਗਿਆ, ਜਿੱਥੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦੋਂ ਕਿ ਇੱਕ ਦੀ ਹਾਲਤ ਗੰਭੀਰ ਹੈ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ।

ਕੌਣ ਹਨ ਮ੍ਰਿਤਕ ਪੁਲਸ ਮੁਲਾਜਮ

ਮ੍ਰਿਤਕ ਪੁਲਿਸ ਅਧਿਕਾਰੀਆਂ ਦੀ ਪਛਾਣ ਸਚਿਨ ਵਰਮਾ (Identity Sachin Verma) ਅਤੇ ਸ਼ੁਭਮ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਅਧਿਕਾਰੀ ਦੀ ਪਛਾਣ ਮਸਤਾਨ ਸਿੰਘ ਵਜੋਂ ਹੋਈ ਹੈ । ਮਸਤਾਨ ਸਿੰਘ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ, ਜਦੋਂ ਕਿ ਦੋਵੇਂ ਮ੍ਰਿਤਕ ਜਵਾਨਾਂ ਦਾ ਅੰਤਿਮ ਸਸਕਾਰ ਪੋਸਟਮਾਰਟਮ ਤੋਂ ਬਾਅਦ ਕੀਤਾ ਗਿਆ ।

Read More : ਚਾਰਧਾਮ ਯਾਤਰਾ ‘ਤੇ ਜਾ ਰਹੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ, ਕਈ ਲੋਕਾਂ ਦੀ ਗਈ ਜਾਨ

ਦੋ ਭਰਾ ਦੇ ਸਵਰਗ ਸਿਧਾਰਨ ਦੀ ਖਬਰ ਸੁਣ ਤੀਸਰੇ ਦੀ ਹਾਲਤ ਹੋਈ ਖਰਾਬ

0
Budladha

ਮਾਨਸਾ, 11 ਅਗਸਤ 2025 : ਪੰਜਾਬ ਦੇ ਜਿ਼ਲਾ ਮਾਨਸਾ ਦੇ ਸ਼ਹਿਰ ਬੁਢਲਾਡਾ (Budhlada) ਵਿਖੇ ਇੱਕੋ ਪਰਿਵਾਰ ਦੇ ਦੋ ਜੀਆਂ ਦੀ ਹਾਰਟ ਅਟੈਕ ਨਾਲ ਮੌਤ ਹੋਣ ਅਤੇ ਦੋਹਾਂ ਦੀ ਮੌਤ ਦੀ ਖਬਰ (News of death) ਸੁਣ ਤੀਸਰੇ ਦੀ ਤਬੀਅਤ ਨਾਸਾਰ ਹੋਣ ਨਾਲ ਬੁਢਲਾਡਾ ਹੀ ਨਹੀਂ ਬਲਕਿ ਹਰ ਪਾਸੇ ਦੁੱਖਾਂ ਦਾ ਪਹਾੜ ਜਿਹਾ ਟੁੱਟ ਪਿਆ ਹੈ ।

ਕੌਣ ਕੌਣ ਤੇ ਕਿਵੇਂ ਹੋ ਗਿਆ ਅਕਾਲ ਪੁਰਖ ਨੂੰ ਪਿਆਰਾ

ਬੁਢਲਾਡਾ ਪੰਚਾਇਤੀ ਦੁਰਗਾ ਮੰਦਰ (Panchayati Durga Temple) ਦੇ ਪੁਜਾਰੀ ਮਰਹੂਮ ਦੇਵਦੱਤ ਸ਼ਰਮਾ ਦਾ ਪੁੱਤਰ ਸੁਭਾਸ਼ ਸ਼ਰਮਾ ਜੋ ਦੁਕਾਨਾਂ ਦੇ ਮਹੂਰਤ ਲਈ ਪੂਜਾ ਕਰਨ ਗਿਆ ਸੀ ਦੀ ਜਿਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਉਥੇ ਜਦੋਂ ਭਰਾ ਦੀ ਮੌਤ ਦੀ ਖ਼ਬਰ ਵੱਡੇ ਭਰਾ ਰਮੇਸ਼ ਕੁਮਾਰ ਨੂੰ ਮਿਲੀ ਤਾਂ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੇ ਮੌਕੇ `ਤੇ ਹੀ ਦਮ ਤੋੜ ਦਿੱਤਾ ।

ਇਥੇ ਹੀ ਬਸ ਨਹੀਂ ਦੋ ਭਰਾਵਾਂ ਦੀ ਮੌਤ ਦੀ ਖ਼ਬਰ ਮਿਲਣ `ਤੇ ਤੀਜੇ ਤੇ ਛੋਟੇ ਭਰਾ ਦੇਵ ਦਰਸ਼ਨ ਨੂੰ ਵੀ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਗੰਭੀਰ ਹਾਲਤ ਵਿਚ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ । ਦੱਸਣਯੋਗ ਹੈ ਕਿ ਇਹ ਪਰਿਵਾਰ ਪਿਛਲੇ 80 ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਪੁਜਾਰੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ।

Read More : ਭਰਾ ਦੀ ਮੌਤ ਦੀ ਖਬਰ ਸੁਣ ਦੂਜੇ ਭਰਾ ਨੇ ਵੀ ਤੋੜਿਆ ਦਮ,ਇੱਕੋ ਦਿਨ ਕੀਤਾ ਦੋਵਾਂ ਦਾ ਸਸਕਾਰ

ਸਿੰਧੂ ਜਲ ਸੰਧੀ ਮੁਅੱਤਲ ਕੀਤੀ ਤਾਂ ਪਾਕਿਸਤਾਨ ਕਰੇਗਾ ਭਾਰਤ ਤੇ ਹਮਲਾ

0
Pakistan

ਨਵੀਂ ਦਿੱਲੀ, 11 ਅਗਸਤ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਦੇ ਫੀਲਡ ਮਾਰਸ਼ਲ ਅਸੀਮ ਮੁਨੀਰ ਨੇ ਭਾਰਤ ਨੂੰ ਸਪੱਸ਼ਟ ਆਖਿਆ ਹੈ ਕਿ ਜੇਕਰ ਭਾਰਤ ਨੇ ਸਿੰਧੂ ਜਲ ਸੰਧੀ (Indus Water Treaty) ਮੁਅਤਲ ਕੀਤੀ ਤਾਂ ਪਾਕਿਸਤਾਨ ਭਾਰਤ ਤੇ 10 ਮਿਜਾਇਲਾਂ ਨਾਲ ਹਮਲਾ ਕਰ ਦੇਵੇਗਾ । ਇਹ ਦਾਅਵਾ `ਦ ਪ੍ਰਿੰਟ` ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ।

ਭਾਰਤ ਦੇ ਇਸ ਨੂੰ ਮੁਲਤਵੀ ਕਰਨ ਦੇ ਫ਼ੈਸਲੇ ਨਾਲ 25 ਕਰੋੜ ਲੋਕ ਭੁੱਖਮਰੀ ਦੇ ਖ਼ਤਰੇ ਵਿੱਚ ਪੈ ਸਕਦੇ ਹਨ : ਮੁਨੀਰ

ਪਾਕਿਸਤਾਨੀ ਅਸੀਮ ਮੁਨੀਰ (Asim Munir) ਨੇ ਕਿਹਾ ਹੈ ਕਿ ਜੇਕਰ ਭਾਰਤ ਸਿੰਧੂ ਜਲ ਸੰਧੀ ਮੁਅਤਲ ਕਰਨ ਦਾ ਫ਼ੈਸਲਾ ਲੈਂਦਾ ਹੈ ਤਾਂ ਇਸ ਨਾਲ 25 ਕਰੋੜ ਲੋਕ ਭੁੱਖਮਰੀ ਦੇ ਖ਼ਤਰੇ ਵਿੱਚ ਪੈ ਸਕਦੇ ਹਨ । ਮੁਨੀਰ ਨੇ ਕਿਹਾ ਕਿ ਪਾਕਿਸਤਾਨ ਇੱਕ ਪ੍ਰਮਾਣੂ ਹਥਿਆਰਬੰਦ ਦੇਸ਼ ਹੈ ਅਤੇ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਡੁੱਬ ਰਹੇ ਹਨ ਤਾਂ ਉੁਹ ਅੱਧੀ ਦੁਨੀਆਂ ਨੂੰ ਆਪਣੇ ਨਾਲ ਲਿਜਾਉਣਗੇ ।

Read More : ਸਿੰਧੂ ਜਲ ਸੰਧੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਭਾਰਤ ਨੇ ਪਾਕਿਸਤਾਨ ਨੂੰ ਅਧਿਕਾਰਤ ਪੱਤਰ ਭੇਜਿਆ

ਅਮਰੀਕਾ ਵਿਖੇ ਹੋਈ ਹਰਿਆਣਵੀ ਨੌਜਵਾਨ ਦੀ ਮੌਤ

0
Incident Death

ਹਰਿਆਣਾ, 11 ਅਗਸਤ 2025 : ਹਰਿਆਣਾ ਦੇ ਸ਼ਹਿਰ ਕਰਨਾਲ ਦੇ ਮੰਚੂਰੀ ਨਾਮੀ ਪਿੰਡ ਦੇ 35 ਸਾਲ ਪਹਿਲਾਂ ਡੌਂਕੀ ਲਗਾ ਕੇ ਗਏ ਨੌਜਵਾਨ ਦੀ ਅਮਰੀਕਾ ਵਿਖੇ ਮੌਤ ਹੋ ਗਈ ਹੈ ।

ਕੌਣ ਹੈ ਨੌਜਵਾਨ ਤੇ ਕਿਵੇਂ ਹੋਈ ਹੈ ਮੌਤ

ਕਰਨਾਲ ਦੇ ਮੰਚੂਰੀ ਪਿੰਡ ਦੇ ਜਿਸ ਨੌਜਵਾਨ ਦੀ ਕੈਲੀਫੋਰਨੀਆ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਦੀ ਪਛਾਣ ਮ੍ਰਿਤਕ ਦੀ ਪਛਾਣ ਗੁਰਮਹਿਕ ਸਿੱਧੂ (26) ਵਜੋਂ ਹੋਈ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਨੌਜਵਾਨ ਕੈਲੀਫੋਰਨੀਆ ਵਿੱਚ ਟਰੱਕ ਡਰਾਈਵਰ ਸੀ ਅਤੇ ਸ਼ਨੀਵਾਰ ਸ਼ਾਮ ਨੂੰ ਉਹ ਇੱਕ ਟਰਾਲੇ ਵਿੱਚ ਸਾਮਾਨ ਲੈ ਕੇ ਵਾਸਿੰਗਟਨ ਤੋਂ ਕੈਲੀਫ਼ੋਰਨੀਆ ਆ ਰਿਹਾ ਸੀ, ਜਿਸ ਦੌਰਾਨ ਟਰਾਲਾ ਆਪਣਾ ਸੰਤੁਲਨ ਗੁਆ ਬੈਠਾ ਅਤੇ ਖੱਡ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ ।

ਕੀ ਆਖਿਆ ਮ੍ਰਿਤਕ ਦੇ ਪਿਤਾ ਨੇ

ਮ੍ਰਿਤਕ ਨੌਜਵਾਨ ਦੇ ਪਿਤਾ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੇ ਪੁੱਤਰ ਨੂੰ ਅਮਰੀਕਾ ਭੇਜਣ ਲਈ ਲਗਭਗ 35 ਲੱਖ ਰੁਪਏ ਖ਼ਰਚ ਕੀਤੇ ਸੀ ਤੇ ਇਹ ਪੈਸਾ ਵੀ ਉਨ੍ਹਾਂ ਵਲੋਂ ਰਿਸ਼ਤੇਦਾਰਾਂ ਤੋਂ ਕਰਜ਼ਾ ਲੈ ਕੇ ਦਿੱਤੇ ਗਿਆ ਸੀ ।

Read More : ਮੋਹਾਲੀ ਦੇ ਨੌਜਵਾਨ ਦੀ ਡੌਂਕੀ ਰੂਟ ‘ਤੇ ਮੌਤ: ਅਮਰੀਕਾ ਜਾਣ ਲਈ ਏਜੰਟ ਨੂੰ ਦਿੱਤੇ ਸੀ 43 ਲੱਖ ਰੁਪਏ

 

ਸੜਕ ਵਿਚਾਲੇ ਖੜ੍ਹੇ ਟਰੱਕ ਵਿਚ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ

0
NDPS Act

ਸਮਾਣਾ, 11 ਅਗਸਤ 2025 : ਥਾਣਾ ਸਦਰ ਸਮਾਣਾ (Police Station Sadar Samana) ਪੁਲਸ ਨੇ ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 285, 106 (1), 324 (2) ਬੀ. ਐਨ. ਐਸ. ਤਹਿਤ ਸੜਕ ਵਿਚਕਾਰ ਖੜ੍ਹੇ ਟਰੱਕ ਵਿਚ ਵੱਜਣ ਕਰਕੇ ਮੌਤ ਦੇ ਘਾਟ ਉਤਰ ਜਾਣ ਤੇ ਕੇਸ ਦਰਜ ਕੀਤਾ ਹੈ ।

ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਓਮ ਪ੍ਰਕਾਸ਼ ਪੁੱਤਰ ਰਾਮ ਜਤਨ ਵਾਸੀ ਮਕਾਨ ਨੰ. 47 ਵਾਰਡ ਨੰ. 03 ਨੇੜੇ ਵਿਸ਼ਵਕਰਮਾ ਮੰਦਰ ਪਾਤੜਾਂ ਨੇ ਦੱਸਿਆ ਕਿ 8-9 ਅਗਸਤ ਦੀ ਦਰਮਿਆਨੀ ਰਾਤ ਨੂੰ ਉਸਦਾ ਲੜਕਾ ਮੁਨੀਸ਼ ਕੁਮਾਰ ਜੋ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਫਿਜੀਕਲ ਕਾਲਜ ਪਿੰਡ ਚੁੱਪਕੀ ਕੋਲ ਜਾ ਰਿਹਾ ਸੀ ਤਾਂ ਰਾਹ ਵਿਚਕਾਰ ਉਕਤ ਟਰੱਕ ਖੜ੍ਹਾ ਸੀ, ਜਿਸ ਕਾਰਨ ਮੁਨੀਸ਼ ਕੁਮਾਰ ਦਾ ਮੋਟਰਸਾਇਕਲ ਉਕਤ ਟਰੱਕ ਨਾਲ ਜਾ ਟਕਰਾਇਆ, ਜਿਸ ਕਾਰਨ ਹੋਏ ਐਕਸੀਡੈਂਟ ਵਿੱਚ ਮੁਨੀਸ਼ ਕੁਮਾਰ ਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ (Case registered) ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ ।

Read More : 600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ

ਸਿਹਤ ਮੰਤਰੀ ਵਲੋਂ ਸਾਫ਼ ਸਫ਼ਾਈ-ਸੜਕਾਂ ਦੀ ਹਾਲਤ ਅਤੇ ਸੀਵਰੇਜ ਦੀ ਅਚਨਚੇਤ ਚੈਕਿੰਗ

0
Health Minister

ਪਟਿਆਲਾ, 11 ਅਗਸਤ 2025 : ਪੰਜਾਬ ਸਰਕਾਰ ਦੀ “ਰੰਗਲਾ ਪੰਜਾਬ” (“Colorful Punjab”) ਮੁਹਿੰਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤੜਕੇ ਪਟਿਆਲਾ ਦੇ ਕਈ ਦਿਹਾਤੀ ਖੇਤਰਾਂ ‘ਚ ਅਚਨਚੇਤ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਸਫ਼ਾਈ, ਸੜਕਾਂ ਦੀ ਹਾਲਤ, ਸੀਵਰੇਜ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਜਾਂਚ ਕੀਤੀ ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਕੀਤਾ ਅਚਨਚੇਤ ਦੌਰਾ

ਅਚਨਚੇਤ ਦੌਰਾ (Sudden attack) ਫੈਕਟਰੀ ਏਰੀਆ, ਪਰਾਂਠਾ ਮਾਰਕੀਟ, ਗੁਰਬਖਸ਼ ਕਾਲੋਨੀ, ਛੋਟੀ ਅਤੇ ਵੱਡੀ ਨਦੀ, ਝਿੱਲ, ਤ੍ਰਿਪੜੀ ਅਤੇ ਭਾਦਸੋਂ ਰੋਡ ਸਮੇਤ ਹੋਰ ਆਲੇ-ਦੁਆਲੇ ਦੇ ਇਲਾਕਿਆਂ ‘ਚ ਕੀਤਾ ਗਿਆ । ਉਨ੍ਹਾਂ ਇਲਾਕੇ ਦੇ ਪਾਰਕਾਂ, ਮਾਰਕੀਟਾਂ ਅਤੇ ਨਿਵਾਸੀ ਇਲਾਕਿਆਂ ਦਾ ਵਿਸਥਾਰ ਵਿੱਚ ਮੁਆਇਨਾ ਕੀਤਾ ਅਤੇ ਲੋਕਾਂ ਨਾਲ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ।

ਇਲਾਕੇ ‘ਚ ਹੋਣਾ ਚਾਹੀਦਾ ਹੈ ਠੀਕ ਦਿਸ਼ਾ ‘ਚ ਕੰਮ

ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ (Municipal Corporation officials) ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਲਾਕੇ ‘ਚ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ, ਪਾਰਕਾਂ ਦੀ ਸੰਭਾਲ ਅਤੇ ਸੀਵਰੇਜ ਸਿਸਟਮ ਦੀ ਠੀਕ ਦਿਸ਼ਾ ‘ਚ ਕੰਮ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਨਾਗਰਿਕਾਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਉਪਲਬਧ ਕਰਵਾਉਣਾ ਸਰਕਾਰ ਦੀ ਪਹਿਲ ਹੈ ।

ਚੈਕਿੰਗ ਹੁਣ ਹਰ ਹਫ਼ਤੇ ਕੀਤੀ ਜਾਵੇਗੀ

ਸਿਹਤ ਮੰਤਰੀ ਨੇ ਦੱਸਿਆ ਕਿ ਇਹ ਤਰ੍ਹਾਂ ਦੀ ਚੈਕਿੰਗ ਹੁਣ ਹਰ ਹਫ਼ਤੇ ਕੀਤੀ ਜਾਵੇਗੀ ਤਾਂ ਜੋ ਜ਼ਮੀਨੀ ਹਕੀਕਤਾਂ ਦੀ ਨਿਗਰਾਨੀ ਨਿਰੰਤਰ ਚਲਦੀ ਰਹੇ। ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਕਿ ਕਚਰੇ ਦੀ ਲਿਫਟਿੰਗ ਦਿਨ ਵਿੱਚ ਦੋ ਵਾਰ ਹੋਣੀ ਚਾਹੀਦੀ ਹੈ ਤਾਂ ਜੋ ਕਚਰੇ ਦਾ ਜਮਾਵਾਂ ਨਾ ਹੋਵੇ ਅਤੇ ਬਿਮਾਰੀਆਂ ਫੈਲਣ ਤੋਂ ਰੋਕਿਆ ਜਾ ਸਕੇ । ਡਾ. ਬਲਬੀਰ ਸਿੰਘ ਨੇ ਡਿਪਟੀ ਮੇਅਰ ਨੂੰ ਨਿਰਦੇਸ਼ ਦਿੱਤੇ ਕਿ ਵਾਰਡ ਅਧਾਰਤ ਕਮੇਟੀਆਂ ਬਣਾਈਆਂ ਜਾਣ ਜੋ ਕਿ ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਤਰੀਕੇ ਨਾਲ ਚੁਕਾਈ ਅਤੇ ਪ੍ਰਬੰਧਨ ਲਈ ਯੋਜਨਾ ਤਿਆਰ ਕਰਨ ।

ਸ਼ਹਿਰ ‘ਚ ਕੂੜਾ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਜਗਾ-ਜਗਾ ਗੰਦਗੀ ਦੇ ਢੇਰ ਲੱਗਣੇ ਚਾਹੀਦੇ ਹਨ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ‘ਚ ਕੂੜਾ ਨਹੀਂ ਹੋਣਾ ਚਾਹੀਦਾ (There should be no garbage in the city.) ਅਤੇ ਨਾ ਹੀ ਜਗਾ-ਜਗਾ ਗੰਦਗੀ ਦੇ ਢੇਰ ਲੱਗਣੇ ਚਾਹੀਦੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕਿਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਜੋ ਕਿ ਮੱਛਰਾਂ ਦੇ ਪੈਦਾ ਹੋਣ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਦੇ ਫੈਲਾਅ ਦਾ ਕਾਰਨ ਬਣ ਸਕਦਾ ਹੈ । ਸਿਹਤ ਮੰਤਰੀ ਨੇ ਆਖ਼ਰ ਵਿੱਚ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਗ੍ਹਾ ਜਗਾ ਕੂੜਾ ਗੇਰਨ ਤੋਂ ਗ਼ੁਰੇਜ਼ ਕਰਨ ।

ਪੰਜਾਬ ਸਰਕਾਰ ਲੋਕਾਂ ਦੇ ਸਿਹਤਮੰਦ ਜੀਵਨ ਲਈ ਵਚਨਬੱਧ ਹੈ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਿਹਤਮੰਦ ਜੀਵਨ ਲਈ ਵਚਨਬੱਧ ਹੈ ਅਤੇ “ਰੰਗਲਾ ਪੰਜਾਬ” ਮੁਹਿੰਮ ਦੇ ਤਹਿਤ ਹਰ ਪੱਖੋਂ ਵਿਕਾਸ ਅਤੇ ਸਫਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ । ਇਸ ਮੌਕੇ ਡਿਪਟੀ ਮੇਅਰ ਹਰਿੰਦਰ ਕੋਹਲੀ, ਸੁਰੇਸ਼ ਰਾਏ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ ।

Read More : ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ : ਡਾ. ਬਲਬੀਰ ਸਿੰਘ