Home Blog Page 569

ਨਸ਼ਾ ਤਸਕਰੀ ਦੇ ਦੋਸ਼ ਹੇਠ ਸੁਖਪਾਲ ਖਹਿਰਾ ਦਾ ਸਾਬਕਾ ਪੀ. ਐਸ. ਓ. ਕਾਬੂ

0
Accused arrested

ਚੰਡੀਗੜ੍ਹ, 9 ਅਗਸਤ 2025 : ਪਿਛਲੇ 10 ਸਾਲਾਂ ਤੋਂ ਨਸ਼ਾ ਤਸਕਰੀ (Drug trafficking) ਦੇ ਮਾਮਲੇ ਵਿਚ ਫਰਾਰ ਚੱਲੇ ਆ ਰਹੇ ਜੋਗਾ ਸਿੰਘ ਨਾਮ ਦੇ ਵਿਅਕਤੀ ਨੂੰ ਪੰਜਾਬ ਪੁਲਸ (Punjab Police) ਵਲੋਂ ਆਖਰਕਾਰ ਗ੍ਰਿਫ਼ਤਾਰ ਕਰ ਹੀ ਲਿਆ ਗਿਆ ਹੈ ।

ਕੌਣ ਹੈ ਜੋਗਾ ਸਿੰਘ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਵਲੋਂ ਜਿਸ ਜੋਗਾ ਸਿੰਘ (Joga Singh) ਨਾਮ ਦੇ ਵਿਅਕਤੀ ਨੂੰ 10 ਸਾਲਾਂ ਤੋ਼ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਦਰਅਸਲ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦਾ ਸਾਬਕਾ ਪੀ. ਐਸ. ਓ. ਹੈ ਅਤੇ ਹੁਣ ਉਸਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕੀਤਾ ਗਿਆ ਹੈ।

ਕਦੋਂ ਦਾ ਹੈ ਮਾਮਲਾ

ਸਾਲ 2015 ਵਿਚ ਫਾਜਿ਼ਲਕਾ ਪੁਲਸ ਵਲੋਂ ਜਿਹੜੇ ਨੋ ਵਿਅਕਤੀਆਂ ਨੂੰ ਹੈਰੋਇਨ, ਸੋਨੇ ਦੇ ਬਿਸਕੁੱਟ ਅਤੇ ਦੋ ਪਾਕਿਸਤਾਨੀ ਸਿੰਮ ਕਾਰਡਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਦੇ ਮਾਮਲੇ ਵਿਚ ਜੋਗਾ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਸੀ, ਜਿਸਨੂੰ ਪੰਜਾਬ ਪੁਲਸ ਵਲੋਂ ਹਾਲ ਹੀ ਵਿਚ ਕਾਬੂ ਕਰ ਲਿਆ ਗਿਆ ਹੈ।ਇਥੇ ਹੀ ਬਸ ਨਹੀਂ ਇਹ ਵੀ ਜਿ਼ਕਰਯੋਗ ਹੈ ਕਿ ਇਸੇ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Congress MLA Sukhpal Khaira) ਦਾ ਨਾਮ ਵੀ ਆਇਆ ਸੀ ਜੋ ਇਸ ਸਮੇਂ ਹਾਈ ਕੋਰਟ ਤੋਂ ਜ਼ਮਾਨਤ `ਤੇ ਬਾਹਰ ਹਨ ।

Read More : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼

ਭਵਾਨੀਗੜ੍ਹ ਦੇ ਦੋ ਨੌਜਵਾਨਾਂ ਦੀ ਹੋਈ ਸੜਕ ਹਾਦਸੇ `ਚ ਮੌਤ

0
Accident Death

ਸੰਗਰੂਰ, 9 ਅਗਸਤ 2025 : ਮਾਂ ਸ੍ਰੀ ਨੈਣਾ ਦੇਵੀ (Mother Sri Naina Devi) ਦੇ ਦਰਸ਼ਨਾਂ ਲਈ ਗਏ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਦੋਵੇਂ ਨੌਜਵਾਨ ਜਿ਼ਲਾ ਸੰਗਰੂਰ ਅਧੀਨ ਆਉਂਦੇ ਸ਼ਹਿਰ ਭਵਾਨੀਗੜ੍ਹ ਵਿਖੇ ਬਣੀ ਫੱਗੂਵਾਲਾ ਕੈਂਚੀਆਂ ਵਿਖੇ ਸਥਿਤ ਕਾਲੋਨੀਆਂ ਦੇ ਵਸਨੀਕ ਹਨ ਅਤੇ ਦੋਵੇਂ ਮ੍ਰਿਤਕ ਗੁਰਜੀਤ ਸ਼ਰਮਾ ਤੇ ਮੋਹਿਤ ਸ਼ਰਮਾ ਹਨ।

ਕਿਸ ਨਾਲ ਹੋਈ ਨੌਜਵਾਨਾਂ ਦੀ ਟੱਕਰ

ਪ੍ਰਾਪਤ ਜਾਣਕਾਰੀ ਮੁਤਾਬਕ ਭਵਾਨੀਗੜ੍ਹ (Bhawanigarh) ਵਿਖੇ ਬਣੀਆਂ ਫੱਗੂਵਾਲਾ ਕੈਂਚੀਆਂ ਵਿਖੇ ਸਥਿਤ ਕਲੋਨੀਆਂ ’ਚ ਰਹਿਣ ਵਾਲੇ ਪ੍ਰਵਾਸੀ ਪਰਿਵਾਰਾਂ ਦੇ ਕੁਝ ਲੜਕੇ ਆਪਣੇ ਮੋਟਰਸਾਈਕਲਾਂ ਰਾਹੀ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਗਏ ਸਨ ਅਤੇ ਜਿਥੋਂ ਇਹ ਲੜਕੇ ਮਾਤਾ ਨੈਣਾਂ ਦੇਵੀ ਦੇ ਦਰਸ਼ਨ ਕਰ ਕੇ ਅੱਗੇ ਬਾਬਾ ਬਾਲਕ ਨਾਥ ਜੀ ਦੇ ਦਰਸ਼ਨ ਕਰਨ ਲਈ ਚਲੇ ਗਏ ਅਤੇ ਜਦੋਂ ਇਹ ਉਥੋਂ ਵਾਪਸ ਆ ਰਹੇ ਸਨ ਤਾਂ ਸ਼ਹਿਰ ਨੇੜੇ ਇਨ੍ਹਾਂ ਦੇ ਮੋਟਰਸਾਈਕਲ ਜਿਸ ’ਤੇ ਦੋ ਨੌਜਵਾਨ ਸਵਾਰ ਸਨ ਦੀ ਇਕ ਟਰੱਕ ਨਾਲ ਟੱਕਰ (Collision with a truck) ਹੋ ਗਈ ।

ਕਿਸ ਨੇ ਕਦੋਂ ਤੋੜਿਆ ਦਮ

ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਗੁਰਜੀਤ ਸ਼ਰਮਾ (Gurjit Sharma) ਪੁੱਤਰ ਵਦੇਸ਼ੀ ਸ਼ਰਮਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਨੌਜਵਾਨ ਮੋਹਿਤ ਸ਼ਰਮਾ ਪੁੱਤਰ ਹਰਦੇਵ ਸ਼ਰਮਾ ਨੇ ਪੀ.ਜੀ.ਆਈ ਲਿਜਾਂਦੇ ਸਮੇਂ ਰਸਤੇ ’ਚ ਹੀ ਦਮ ਤੋੜ ਦਿੱਤਾ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਦੋੜ ਗਈ ।

Read More : ਸੜਕ ਹਾਦਸੇ ਵਿੱਚ 18 ਕਾਂਵੜੀਆਂ ਦੀ ਮੌਤ ਤੇ ਕਈ ਜਣੇ ਜ਼ਖਮੀ

ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੀ ਜਵਾਨਾਂ ਦੀ ਹੋਈ ਮੌਤ

0
Police Force

ਜੰਮੂ-ਕਸ਼ਮੀਰ, 9 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ (Jammu and Kashmir) ਦੇ ਕੁਲਗਾਮ ਵਿਖੇ ਫ਼ੌਜ ਅਤੇ ਅੱਤਵਾਦੀਆਂ (Terrorists) ਵਿਚਾਲੇ ਹੋਏ ਮੁਕਾਬਲੇ ਵਿਚ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ, ਜਦਕਿ 10 ਜਵਾਨਾਂ ਦੇ ਜ਼ਖ਼ਮੀ ਹੋਣ ਬਾਰੇ ਪਤਾ ਚੱਲਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮੁਕਾਬਲੇ ਵਿੱਚ ਫ਼ੌਜ ਨੇ ਇੱਕ ਅੱਤਵਾਦੀ ਨੂੰ ਵੀ ਮਾਰ ਦਿੱਤਾ ਹੈ।

ਫੌਜ ਤੇ ਅੱਤਵਾਦੀਆਂ ਵਿਚ ਮੁਕਾਬਲਾ ਹੈ 9ਵੇਂ ਦਿਨ ਵੀ ਜਾਰੀ

ਜੰਮੂ ਕਸ਼ਮੀਰ ਦੇ ਕੁਲਗਾਮ (Kulgam) ਵਿੱਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ 9ਵੇਂ ਦਿਨ ਵੀ ਜਾਰੀ ਹੈ। ਸੁਰੱਖਿਆ ਬਲ ਪਹੁੰਚ ਤੋਂ ਬਾਹਰ ਜੰਗਲੀ ਖੇਤਰ ਵਿੱਚ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਹੈਲੀਕਾਪਟਰਾਂ ਸਮੇਤ ਸਾਰੇ ਜ਼ਰੂਰੀ ਸਾਧਨਾਂ ਦੀ ਵਰਤੋਂ ਕਰ ਰਹੇ ਹਨ। ਚਿਨਾਰ ਕੋਰ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਟਵੀਟ ਕੀਤਾ ਹੈ ।

Read More : ਪੰਜਾਬ ਪੁਲਿਸ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ: ਰਿਕਵਰੀ ਦੌਰਾਨ ਹੋਈ ਗੋਲੀਬਾਰੀ, 6 ਮੈਂਬਰ ਗ੍ਰਿਫਤਾਰ

ਮਾਨ ਤੇ ਕੇਜਰੀਵਾਲ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਕੀਤਾ ਪੇਸ਼

0
CEO Conclave

ਚੰਡੀਗੜ੍ਹ, 9 ਅਗਸਤ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਮੁੱਖ ਮੰਤਰੀ ਵਜੋਂ ਅਗਵਾਈ ਕਰ ਰਹੇ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਸੀ. ਈ. ਓ. ਕਨਕਲੇਵ (C. E. O. Conclave) `ਚ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸਿਰਫ਼ ਪੈਸਾ ਨਹੀਂ, ਦਿਲ, ਤਨ ਤੇ ਮਨ ਵੀ ਲਗਾਉਣੀ ਲੋੜ ਹੈ ।

6 ਮਹੀਨਿਆਂ ਵਿਚ ਆਵੇਗਾ ਪਿੰਡਾਂ ਤੇ ਸ਼ਹਿਰਾਂ ਵਿਚ ਬਦਲਾਓ

ਸੀ. ਈ. ਓ. ਕਨਕਲੇਵ ਵਿਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਤੇ ਕੌਮੀ ਸੰਯੋਜਕ ਅਰਵਿੰਦ ਕੇਜਰੀਵਾਲ (National Coordinator Arvind Kejriwal) ਨੇ ਆਖਿਆ ਹੈ ਕਿ ਅਗਲੇ 6 ਮਹੀਨਿਆਂ ਵਿੱਚ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਵੱਡਾ ਬਦਲਾਵ ਆਵੇਗਾ ਤੇ ਸਾਰੇ 166 ਸ਼ਹਿਰਾਂ ਦੀ ਕਾਇਆ ਕਲਪ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੱਤ ਸ਼ਹਿਰਾਂ ਦੀਆਂ ਮੁੱਖ ਸੜਕਾਂ ਦਾ ਤਾਂ ਯੂਰਪੀ ਮਾਡਲ `ਤੇ ਦੁਬਾਰਾ ਨਿਰਮਾਣ ਕੀਤਾ ਜਾਵੇਗਾ ।

ਪਿੰਡਾਂ ਵਿੱਚ ਸੜਕਾਂ, ਝੀਲਾਂ ਦੀ ਸਫਾਈ ਅਤੇ ਖੇਡ ਸਟੇਡੀਅਮ ਬਣਾਉਣ ਦੀ ਯੋਜਨਾ

ਪੰਜਾਬ ਦੇ ਪਿੰਡਾਂ ਵਿਚ ਸੜਕਾਂ, ਝੀਲਾਂ ਦੀ ਸਫਾਈ ਅਤੇ ਖੇਡ ਸਟੇਡੀਅਮ ਬਣਾਉਣ ਦੀ ਯੋਜਨਾ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਵਿਰੋਧੀ ਮੁਹਿੰਮ `ਚ ਲੋਕਾਂ ਦੀਆਂ ਸਿ਼ਕਾਇਤਾਂ `ਤੇ 3500 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਲਈ ਆਸਾਨ ਰਜਿਸਟ੍ਰੇਸ਼ਨ ਅਤੇ ਜਮਾਬੰਦੀ ਪੋਰਟਲ ਵੀ ਲਾਂਚ ਕੀਤਾ ਜਾ ਚੁੱਕਿਆ ਹੈ ।

ਉਦਯੋਗਿਕ ਜਗਤ ਦੀ ਸੁਝਾਵੀ ਭੂਮਿਕਾ ਪੰਜਾਬ ਦੀ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਉਦਯੋਗਿਕ ਜਗਤ ਦੀ ਸੁਝਾਵੀ ਭੂਮਿਕਾ ਪੰਜਾਬ ਦੀ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਹੈ । ਮਾਨ ਨੇ ਕਿਹਾ ਕਿ ਮਾਰਚ 2022 ਤੋਂ ਹੁਣ ਤੱਕ 1. 14 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ ਤੇ 4.5 ਲੱਖ ਤੋਂ ਵੱਧ ਨੌਕਰੀਆਂ ਵੀ ਮਿਲੀਆਂ ਹਨ ।

ਸਰਕਾਰ ਦਾ ਉਦਯੋਗ, ਸਿੱਖਿਆ ਅਤੇ ਸਿਹਤ `ਤੇ ਹੈ ਖਾਸ ਧਿਆਨ : ਸਿਸੋਦੀਆ

ਸਾਬਕਾ ਡਿਪਟੀ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਅੰਦਰ ਟਾਟਾ ਸਟੀਲ ਅਤੇ ਸਨਾਤਨ ਟੈਕਸਟਾਈਲ ਵਰਗੇ ਵੱਡੇ ਨਿਵੇਸ਼ਕ ਪੰਜਾਬ ਵਿੱਚ ਨਿਵੇਸ਼ ਲਈ ਤਤਪਰ ਹਨ ਤੇ ਸਰਕਾਰ ਦਾ ਉਦਯੋਗ, ਸਿੱਖਿਆ ਅਤੇ ਸਿਹਤ `ਤੇ ਖਾਸ ਧਿਆਨ ਹੈ ।

Read More : ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਰੱਖਿਆ ਨੀਂਹ ਪੱਥਰ

ਕੰਬਾਇਨ ਉਪਰੇਟਰ ਨਹੀਂ ਕਰ ਸਕਣਗੇ ਬਿਨ੍ਹਾਂ ਐਸ. ਐਮ. ਐਸ. ਦੇ ਝੋਨੇ ਦੀ ਕਟਾਈ 

0
SDM

ਦੂਧਨਸਾਧਾਂ, 9 ਅਗਸਤ 2025 : ਦੂਧਨਸਾਧਾਂ ਦੇ ਐਸ. ਡੀ. ਐਮ. ਕਿਰਪਾਲ ਵੀਰ ਸਿੰਘ (S. D. M. Kirpal Veer Singh) ਨੇ ਪਰਾਲੀ ਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੰਬਾਇਨ ਉਪਰੇਟਰਾਂ ਨਾਲ ਬੈਠਕ ਕੀਤੀ ।

ਐਸ. ਡੀ. ਐਮ. ਵੱਲੋਂ ਪਰਾਲੀ ਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੰਬਾਇਨ ਉਪਰੇਟਰਾਂ ਨਾਲ ਬੈਠਕ

ਇਸ ਮੌਕੇ ਉਨ੍ਹਾਂ ਨੇ ਡਵੀਜਨ ਦੁੱਧਨਸਾਧਾਂ (Division Dairy Products) ਅਧੀਨ ਆਉਂਦੇ ਸਮੂਹ ਕੰਬਾਇਨ ਓਪਰੇਟਰਾਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਕਿ ਝੋਨੇ ਦੇ ਇਸ ਸੀਜਨ ਦੌਰਾਨ ਕੰਬਾਇਨ੍ਹਾਂ ਉਪਰ ਬਿਨ੍ਹਾਂ ਐਸ.ਐਮ.ਐਸ ਤੋਂ ਕੋਈ ਵੀ ਓਪਰੇਟਰ ਕੰਬਾਇਨ ਨਹੀਂ ਚਲਾਏਗਾ । ਕਿਰਪਾਲਵੀਰ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਜਿਹੇ ਕਦਮ ਉਠਾਉਣੇ ਬੇਹੱਦ ਲਾਜਮੀ ਹਨ, ਇਸ ਲਈ ਸਮੂਹ ਕੰਬਾਇਨ ਉਪਰੇਟਰ (Combine operator) ਇਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ।

ਉਨ੍ਹਾਂ ਸਮੂਹ ਉਪਰੇਟਰਾਂ ਨੂੰ ਅਪੀਲ ਵੀ ਕੀਤੀ ਕਿ ਉਹ ਖ਼ੁਦ ਵੀ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ (Burning the stubble) ਲਾਉਣ ਤੋਂ ਬਚਣ ਲਈ ਜਾਗਰੂਕ ਕਰਨ ਤਾਂ ਕਿ ਉਨ੍ਹਾਂ ਨੂੰ ਕੋਈ ਪ੍ਰੇ਼ਸ਼ਾਨੀ ਨਾ ਆਵੇ । ਐਸ. ਡੀ. ਐਮ. ਕਿਰਪਾਲਵੀਰ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆ ਰਹੇ ਝੋਨੇ ਦੇ ਸੀਜਨ ਦੌਰਾਨ ਫ਼ਸਲ ਦੀ ਰਹਿੰਦ-ਖੂੰਹਦ (Crop residue) ਤੇ ਪਰਾਲੀ ਨੂੰ ਅੱਗ ਲਾਉਣ ਤੋਂ ਬਚਣ ਲਈ ਹੁਣੇ ਤੋਂ ਆਪਣੇ ਪ੍ਰਬੰਧ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾਂ ਕਰਨ, ਕਿਉਂਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾੜਨਾ ਬੇਹੱਦ ਖਤਰਨਾਕ ਹੈ ਜਦਕਿ ਇਸ ਨੂੰ ਖੇਤਾਂ ਵਿੱਚ ਮਿਲਾਉਣਾ ਜਮੀਨ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ ।

Read More : ਐਸ. ਡੀ. ਐਮ. ਵੱਲੋਂ ਪਿੰਡ ਗੁੱਥਮੜਾ ਦਾ ਦੌਰਾ ਕਰਕੇ ਆਮ ਲੋਕਾਂ ਨਾਲ ਬੈਠਕ

ਪੰਜਾਬ ਪੁਲਿਸ ਨੇ ਸੂਬੇ ਭਰ ’ਚ 151 ਰੇਲਵੇ ਸਟੇਸ਼ਨਾਂ ’ਤੇ ਕੀਤੀ ਚੈਕਿੰਗ

0
Punjab Police

ਚੰਡੀਗੜ੍ਹ, 9 ਅਗਸਤ 2025 : ਆਜ਼ਾਦੀ ਦਿਵਸ (Independence Day) ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਸ ਨੇ ਸੂਬੇ ਭਰ ਦੇ 151 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ ।

ਅਪ੍ਰੇਸ਼ਨ ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾ ਦੇ ਹਿੱਸੇ ਵਜੋਂ ਪੁਲਿਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ (Director General of Police) (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਜ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀ. ਪੀ. /ਐਸ. ਐਸ. ਪੀ. ਨੂੰ , ਸੁਪਰਡੈਂਟ ਆਫ਼ ਪੁਲਿਸ (ਐਸ. ਪੀ.) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ । ਉਨ੍ਹਾਂ ਕਿਹਾ ਕਿ ਇਸ ਦੌਰਾਨ ਰਾਜ ਦੇ 151 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਭਿਆਨ ਦੌਰਾਨ ਰੇਲਵੇ ਸਟੇਸ਼ਨਾਂ ਵਿਖੇ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਕਾਰਜ ਦੌਰਾਨ ਲਗਭਗ 72 ਸ਼ੱਕੀ ਵਿਅਕਤੀਆਂ (72 suspects) ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ।

ਇਸ ਤੋਂ ਇਲਾਵਾ, ਪੁਲਸ ਟੀਮਾਂ ਨੇ 160ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਸ਼ੁੱਕਰਵਾਰ ਨੂੰ 352 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਰਾਜ ਭਰ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 59 ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 160 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 25,149 ਹੋ ਗਈ ਹੈ ।

ਵਿਸ਼ੇਸ਼ ਡੀ. ਜੀ. ਪੀ. (Special D. G. P.) ਨੇ ਕਿਹਾ ਕਿ ਇਸ ਛਾਪੇਮਾਰੀ ਕਾਰਨਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1.1 ਕਿਲੋ ਅਫੀਮ, 12627 ਨਸ਼ੀਲੀਆਂ ਗੋਲੀਆਂ ਅਤੇ 2.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ 106 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 232 ਤੋਂ ਵੱਧ ਪੁਲਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਦੀ ਜਾਂਚ ਕੀਤੀ ਹੈ ਅਤੇ ਰਾਜ ਭਰ ਵਿੱਚ ਨਸ਼ਿਆਂ ਦੇ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ (Raided) ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 375 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ । ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਅੰਦਰ ਸੁਲਝਾਇਆ

0
Police Commissioner

ਚੰਡੀਗੜ੍ਹ/ਅੰਮ੍ਰਿਤਸਰ, 9 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰਕੇ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ (Pro-Khalistan slogans) ਲਿਖਣ ਸਬੰਧੀ ਕੇਸ ਨੂੰ ਸੁਲਝਾ ਲਿਆ ਹੈ, ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਗੌਰਵ ਯਾਦਵ ਨੇ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਕੌਣ ਕੌਣ ਹੈ ਸ਼ਾਮਲ

ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ। ਦੱਸਣਯੋਗ ਹੈ ਕਿ ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (Sikhs for Justice) (ਐਸ. ਐਫ. ਜੇ.) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਟਾਲਾ ਦੇ ਦਰਗਾਬਾਦ ਪਿੰਡ ਦਾ ਰਹਿਣ ਵਾਲਾ ਜਸ਼ਨਪ੍ਰੀਤ ਸਿੰਘ (22) ਅਤੇ ਇੱਕ 17 ਸਾਲਾ ਨਾਬਾਲਗ ਸ਼ਾਮਲ ਹੈ ।

ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ : ਡੀ. ਜੀ. ਪੀ.

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸ ਨੇ ਉਨ੍ਹਾਂ ਨੂੰ ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ‘ਤੇ ਇਹ ਕਾਰਵਾਈ ਕਰਨ ਲਈ ਕਿਹਾ ਸੀ । ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਆਪਣੇ ਸੰਚਾਲਕਾਂ ਤੋਂ ਨਿਰਦੇਸ਼ ਮਿਲਣ ਉਪਰੰਤ ਸੋਸ਼ਲ ਮੀਡੀਆ ਮੋਬਾਈਲ-ਐਪ ਸਨੈਪਚੈਟ ਤੋਂ ਡਿਜ਼ਾਈਨ ਦੇਖ ਕੇ ਇਹ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੀ ਕਾਰਵਾਈ ਨੂੰ ਅੰਜ਼ਾਮ ਦਿੱਤਾ, ਪਰ ਉਨ੍ਹਾਂ ਨੂੰ ਵਾਅਦੇ ਅਨੁਸਾਰ ਆਪਣੇ ਕੰਮ ਦਾ ਭੁਗਤਾਨ ਨਹੀਂ ਕੀਤਾ ਗਿਆ ।

ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

ਡੀ. ਜੀ. ਪੀ. (D. G. P.) ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ । ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀ. ਸੀ. ਪੀ. ਰਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਜਾਂਚ ਟੀਮ ਜਿਸ ਵਿੱਚ ਏ. ਡੀ. ਸੀ. ਪੀ. ਜਗਬਿੰਦਰ ਸਿੰਘ, ਏ. ਡੀ. ਸੀ. ਪੀ. ਹਰਪਾਲ ਸਿੰਘ, ਏ. ਸੀ. ਪੀ. ਹਰਮਿੰਦਰ ਸਿੰਘ, ਏ. ਸੀ. ਪੀ. ਸ਼ਿਵਦਰਸ਼ਨ ਸਿੰਘ ਅਤੇ ਇੰਸਪੈਕਟਰ ਅਮੋਲਕ ਸਿੰਘ (ਇੰਚਾਰਜ ਸੀ. ਆਈ. ਏ.), ਇੰਸਪੈਕਟਰ ਮੋਹਿਤ ਕੁਮਾਰ (ਐਸ. ਐਚ. ਓ. ਛਾਉਣੀ), ਇੰਸਪੈਕਟਰ ਗੁਰਪ੍ਰੀਤ ਸਿੰਘ (ਐਸ. ਐਚ. ਓ . ਸਿਵਲ ਲਾਈਨਜ਼), ਇੰਸਪੈਕਟਰ ਅਮਨਦੀਪ ਕੌਰ (ਐਸ. ਐਚ. ਓ. ਏ ਡਿਵੀਜ਼ਨ) ਸ਼ਾਮਲ ਸਨ, ਨੇ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਦੀ ਕਾਰਵਾਈ ਤੁਰੰਤ ਸ਼ੁਰੂ ਕਰ ਦਿੱਤੀ ।

ਮੁਲਜ਼ਮਾਂ ਨੂੰ ਦਿੱਤਾ ਗਿਆ ਸੀ ਲੁਭਾਉਣ ਲਈ ਖਾਲਿਸਤਾਨ ਪੱਖੀ ਨਾਅਰੇ ਲਿਖਣ ਬਦਲੇ ਪੈਸੇ ਦਾ ਲਾਲਚ

ਪੁਲਸ ਕਮਿਸ਼ਨਰ (Police Commissioner) ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੁਭਾਉਣ ਲਈ ਖਾਲਿਸਤਾਨ ਪੱਖੀ ਨਾਅਰੇ ਲਿਖਣ ਬਦਲੇ ਪੈਸੇ ਦਾ ਲਾਲਚ ਦਿੱਤਾ ਗਿਆ ਸੀ, ਜੋ ਉਨ੍ਹਾਂ ਨੂੰ ਕਦੇ ਮਿਲੇ ਹੀ ਨਹੀਂ । ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜਸ਼ਨਪ੍ਰੀਤ ਨੇ ਨਾਬਾਲਗ ਵਿਅਕਤੀ ਨਾਲ ਮਿਲ ਕੇ ਬਟਾਲਾ ਤੋਂ ਸਪਰੇਅ ਪੇਂਟ ਖਰੀਦਿਆ ਅਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ, ਜਿਸ ਉਪਰੰਤ ਉਨ੍ਹਾਂ ਵੱਲੋਂ ਸਬੂਤ ਵਜੋਂ ਸ਼ੇਰਾ ਮਾਨ ਨਾਲ ਇਸ ਕਾਰਵਾਈ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ । ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਬਾਰੇ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਿਆਂ ਕੰਟੋਨਮੈਂਟ, ਡਿਵੀਜ਼ਨ-ਏ ਅਤੇ ਸਿਵਲ ਲਾਈਨਜ਼ ਵਿਖੇ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

ਐਸ. ਡੀ. ਐਮ. ਵੱਲੋਂ ਪਿੰਡ ਗੁੱਥਮੜਾ ਦਾ ਦੌਰਾ ਕਰਕੇ ਆਮ ਲੋਕਾਂ ਨਾਲ ਬੈਠਕ

0
SDM

ਦੂਧਨਸਾਧਾਂ, 9 ਅਗਸਤ 2025 : ਦੂਧਨਸਾਧਾਂ ਦੇ ਐਸ. ਡੀ. ਐਮ. (S. D. M.) ਕਿਰਪਾਲ ਵੀਰ ਸਿੰਘ ਨੇ ਸਬ ਡਵੀਜ਼ਨ ਵਿੱਚ ਨਿਵੇਕਲੀ ਪਹਿਲਕਦਮੀ ਕਰਦਿਆਂ ਪਿੰਡ ਗੁੱਥਮੜਾ (Village Guthmara) ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ।

ਐਸ. ਡੀ. ਐਮ. ਖ਼ੁਦ ਕਰਨਗੇ ਆਪਣੀ ਸਬ ਡਵੀਜਨ ਦੇ ਹਰ ਪਿੰਡ ਦਾ ਖ਼ੁਦ ਦੌਰਾ

ਉਨ੍ਹਾਂ ਕਿਹਾ ਕਿ ਉਹ ਆਪਣੀ ਸਬ ਡਵੀਜਨ ਦੇ ਹਰ ਪਿੰਡ ਦਾ ਖ਼ੁਦ ਦੌਰਾ ਕਰਨਗੇ ਅਤੇ ਬਜ਼ੁਰਗਾਂ ਤੇ ਬੱਚਿਆਂ ਦੇ ਮਸਲੇ ਪਿੰਡ ਪੱਧਰ ਉਤੇ ਜਾ ਕੇ ਹੱਲ ਕਰਨਗੇ । ਬੈਠਕ ਦੌਰਾਨ ਕਿਰਪਾਲਵੀਰ ਸਿੰਘ ਨੇ ਪਿੰਡ ਵਾਸੀਆਂ ਨਾਲ ਉਨ੍ਹਾਂ ਦੇ ਕੋਲ ਬੈਠਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕਿਸੇ ਵੀ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕੂਟਰ/ਮੋਟਰ ਸਾਈਕਲ/ਕਾਰ ਆਦਿ ਚਲਾਉਣ ਲਈ ਨਾ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਘੱਟ ਉਮਰ ਦੇ ਬੱਚਿਆਂ ਵੱਲੋਂ ਵਹੀਕਲ ਚਲਾਉਣ ਕਰਕੇ ਹੁੰਦੇ ਹਾਦਸੇ ਅਤੇ ਬਿਨ੍ਹਾਂ ਲਾਇਸੈਂਸ ਵਹੀਕਲ ਚਲਾਉਣ ਦੇ ਨੁਕਸਾਨ ਬਾਬਤ ਲੋਕਾਂ ਨੂੰ ਜਾਣੂ ਕਰਵਾਇਆ ।

ਪਿੰਡ ਦੇ ਇੱਕਠ ਵਿੱਚ ਹਾਜਰ ਸਮੂਹ ਬਜੁਰਗਾਂ ਨੂੰ ਵੀ ਉਨ੍ਹਾਂ ਦੀਆਂ ਮੁ਼ਸ਼ਕਿਲਾਂ ਬਾਬਤ ਪੁਛਿਆਂ

ਐਸ. ਡੀ. ਐਮ. ਨੇ ਇਸ ਮੌਕੇ ਝੋਨੇ ਦੀ ਵਾਢੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਮੂਹ ਪਿੰਡ ਵਾਸੀਆਂ ਤੇ ਖਾਸ ਕਰਕੇ ਕਿਸਾਨਾਂ ਨੂੰ ਆਪਣੀ ਫਸਲ ਦੀ ਰਹਿਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਵੀ ਪ੍ਰੇਰਤ ਕੀਤਾ । ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਦਿਆਂ ਲੋਕਾਂ ਤੋਂ ਪ੍ਰਣ ਕਰਵਾਇਆ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣਗੇ ।

ਇਸ ਮੌਕੇ ਕਿਰਪਾਲਵੀਰ ਸਿੰਘ (Kirpalveer Singh) ਨੇ ਵੈਲਫੇਅਰ ਆਫ ਪੈਰੇਂਟਸ ਐਡ ਸੀਨੀਅਰ ਸਿਟੀਜਨ ਐਕਟ 2007 ਦੀ ਪਾਲਣਾ ਹਿੱਤ ਪਿੰਡ ਦੇ ਇੱਕਠ ਵਿੱਚ ਹਾਜਰ ਸਮੂਹ ਬਜੁਰਗਾਂ ਨੂੰ ਵੀ ਉਨ੍ਹਾਂ ਦੀਆਂ ਮੁ਼ਸ਼ਕਿਲਾਂ ਬਾਬਤ ਪੁਛਿਆ ਕਿ ਕੀ ਬਜ਼ੁਰਗਾਂ ਨੂੰ ਉਨ੍ਹਾਂ ਦੇ ਬੱਚੇ ਤੇ ਵਾਰਸ ਸਹੀ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ ਜਾਂ ਨਹੀਂ ਅਤੇ ਕੀ ਉਨ੍ਹਾਂ ਨੂੰ ਸਹੀ ਸਮੇਂ ਉਤੇ ਸਹੀ ਖੁਰਾਕ ਵੀ ਮਿਲ ਰਹੀ ਹੈ ਜਾਂ ਨਹੀਂ ।

ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ (Keep the surroundings clean.) ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਹਰਿਆ-ਭਰਿਆ ਕਰਨ ਦੀ ਵੀ ਅਪੀਲ ਕੀਤੀ। ਐਸ. ਡੀ. ਐਮ. ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸੇ ਤਰ੍ਹਾਂ ਹਰ ਪਿੰਡ ਦਾ ਦੌਰਾ ਕੀਤਾ ਜਾਵੇਗਾ ਅਤੇ ਬੱਚਿਆਂ ਅਤੇ ਬਜੁਰਗਾਂ ਨਾਲ ਸਬੰਧਤ ਮੁੱਦੇ ਹੁਣ ਉਨ੍ਹਾਂ ਵੱਲੋਂ ਪਿੰਡ ਪੱਧਰ ਉਤੇ ਜਾ ਕੇ ਹੱਲ ਕੀਤੇ ਜਾਣਗੇ ।

Read More : ਐਸ. ਡੀ. ਐਮ. ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਪ੍ਰਧਾਨ ਮੰਤਰੀ ਐਮ. ਐਸ. ਪੀ. ਦੀ ਕਨੂੰਨੀ ਗਰੰਟੀ ਲਾਗੂ ਕਰਨ : ਪ੍ਰੋ. ਬਡੂੰਗਰ

0
Proffesar Badungar

ਪਟਿਆਲਾ, 9 ਅਗਸਤ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਯਤਨ ਕਰ ਰਹੀ ਹੈ, ਉਨ੍ਹਾਂ ਨੂੰ ਹਰ ਸਾਲ ਥੌੜੀ ਬਹੁਤ ਆਰਥਿਕ ਸਹਾਇਤਾ ਵੀ ਦਿਤੀ ਜਾਂਦੀ ਹੈ ਪਰ ਇਸ ਤਰੀਕੇ ਨਾਲ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੋ ਸਕੇਗਾ।

ਕਿਸਾਨ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਪਣਾ ਸ਼ਾਂਤਮਈ ਸੰਘਰਸ਼ ਰੱਖਣਗੇ ਜਾਰੀ

ਪ੍ਰੋ. ਬਡੂੰਗਰ (Prof. Badungar) ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੇ ਕਿਸਾਨਾਂ ਨੂੰ ਐਮ. ਐਸ. ਪੀ. ਦੀ ਕਨੂੰਨੀ ਗਰੰਟੀ (Legal guarantee of M. S. P.) ਅਤੇ ਝੋਨੇ, ਕਣਕ ਦੇ ਬਦਲ ਵਜੋਂ ਮੱਕੀ ਅਤੇ ਦਾਲਾਂ ਦੀ ਖੇਤੀ ਨੂੰ ਉਤਸ਼ਾਹ ਕਰਕੇ ਉਨ੍ਹਾਂ ਦੀ ਪੂਰੀ ਕੀਮਤ ਅਤੇ ਵਧੀਆ ਮੰਡੀਕਰਨ ਯਕੀਨੀ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਕਿਸਾਨ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਣਗੇ ।

ਕਿਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਝੁਕਣਾ ਪਿਆ

ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਦੇਸ ਦੇ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਪੂਰੀਆਂ ਕਰਕੇ ਉਹਨਾਂ ਨੂੰ ਸੰਘਰਸ਼ ਦੇ ਰਾਹ ਤੋਂ ਮੋੜ ਕੇ ਕਿਸਾਨੀ ਲਈ ਪ੍ਰੇਰਿਤ ਕਰਨ । ਪਹਿਲਾਂ ਕਿਸਾਨਾਂ ਵੱਲੋਂ ਚਲਾਏ ਗਏ ਲੰਬੇ ਸੰਘਰਸ਼ ਦੌਰਾਨ ਕਈ ਕਿਸਾਨਾਂ ਨੂੰ ਆਪਣੀਆਂ ਜਾਨਾਂ ਗਵਾਈਆਂ ਤੇ ਕਿਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਝੁਕਣਾ ਪਿਆ ।

Read More : ਕੇਂਦਰ ਸਰਕਾਰ ਬੇਅਦਬੀਆਂ ਨੂੰ ਰੋਕਣ ਲਈ ਸਖਤ ਤੋਂ ਸਖਤ ਕਾਨੂੰਨ ਬਣਾਵੇ : ਪ੍ਰੋ. ਬਡੂੰਗਰ

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

0
Indian Army soldier

ਚੰਡੀਗੜ੍ਹ/ਗੁਰਦਾਸਪੁਰ, 8 ਅਗਸਤ 2025 : ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ. ਐੱਲ. ਡੀ. (Indian Army soldier A. L. D.) ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਉਚੇਚੇ ਤੌਰ ‘ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਹੀਦ ਏ. ਐੱਲ. ਡੀ. ਦਲਜੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ. ਐੱਲ. ਡੀ. ਦਲਜੀਤ ਸਿੰਘ (Daljit Singh) ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਪਣੇ ਮਹਾਨ ਸਪੂਤ ਸ਼ਹੀਦ ਦਲਜੀਤ ਸਿੰਘ ਉੱਪਰ ਮਾਣ ਹੈ । ਉਨ੍ਹਾਂ ਕਿਹਾ ਕਿ ਏ. ਐੱਲ. ਡੀ. ਦਲਜੀਤ ਸਿੰਘ ਨੇ ਲਦਾਖ਼ ਵਰਗੇ ਇਲਾਕੇ ਵਿੱਚ ਕਠਿਨ ਸਥਿਤੀਆਂ ਵਿੱਚ ਵੀ ਆਪਣੇ ਦੇਸ਼ ਦੀ ਰਾਖੀ ਲਈ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਭਾਰਤ ਮਾਂ ਦਾ ਇਹ ਸਪੂਤ ਆਪਣੇ ਦੇਸ਼ ਦੀ ਰਾਖੀ ਕਰਦਾ ਹੋਇਆ ਦੇਸ਼ ਤੋਂ ਕੁਰਬਾਨ ਹੋ ਗਿਆ ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ. ਐੱਲ. ਡੀ. ਦਲਜੀਤ ਸਿੰਘ ਦੇ ਪਰਿਵਾਰ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਤਹਿਤ 1 ਕਰੋੜ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ, ਜਿਸ ਵਿੱਚੋਂ 6 ਲੱਖ ਰੁਪਏ ਦਾ ਚੈੱਕ ਅੱਜ ਪਰਿਵਾਰ ਨੂੰ ਦੇ ਦਿੱਤਾ ਗਿਆ ਹੈ ਅਤੇ ਬਾਕੀ ਦੇ 94 ਲੱਖ ਰੁਪਏ ਬਹੁਤ ਜਲਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਉੱਪਰ ਪਰਿਵਾਰ ਨੂੰ ਦੇ ਦਿੱਤੇ ਜਾਣਗੇ ।

ਉਨ੍ਹਾਂ ਕਿਹਾ ਕਿ ਸ਼ਹੀਦ ਦਲਜੀਤ ਸਿੰਘ ਦੇ ਭਰਾ ਨੂੰ ਸਰਕਾਰੀ ਨੌਂਕਰੀ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਕੀਤਾ ਜਾਵੇਗਾ ਅਤੇ ਪਿੰਡ ਦੀ ਐਂਟਰੀ ਉੱਪਰ ਇੱਕ ਯਾਦਗਾਰੀ ਗੇਟ ਦੀ ਉਸਾਰੀ ਵੀ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਹਮੇਸ਼ਾਂ ਹੀ ਵਚਨਬੱਧ ਹੈ ਅਤੇ ਇਹ ਸਾਰੇ ਪਰਿਵਾਰ ਦੇਸ਼ ਤੇ ਕੌਮ ਦਾ ਬੇਸ਼ਕੀਮਤੀ ਸਰਮਾਇਆ ਹਨ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਗੁਲਜ਼ਾਰ ਸਿੰਘ ਨੂੰ ਸਨਮਾਨਿਤ ਵੀ ਕੀਤਾ । ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਏ. ਐੱਲ. ਡੀ. ਦਲਜੀਤ ਸਿੰਘ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ ।

Read More : ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਹੋਣਗੇ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ