Home Blog Page 57

ਮੌਸਮ ਵਿਭਾਗ ਨੇ ਦਿੱਤੀ ਪੰਜਾਬ ਤੇ ਚੰਡੀਗੜ੍ਹ ਵਿਚ ਅਗਲੇ 2 ਦਿਨ ਮੀਂਹ ਦੀ ਚਿਤਾਵਨੀ

0
Weather

ਚੰਡੀਗੜ੍ਹ, 8 ਜੁਲਾਈ 2026 : ਚੰਡੀਗੜ੍ਹ ਮੌਸਮ ਵਿਭਾਗ (Chandigarh Meteorological Department) ਵਲੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਅਗਲੇ ਦੋ ਦਿਨ ਭਾਰੀ ਮੀਂਹ (Heavy rain) ਦੀ ਚਿਤਾਵਨੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਅੱਜ ਪੰਜਾਬ ਦੇ ਕਿਹੜੇ 21 ਜਿਲਿਆਂ ਵਿਚ ਹੈ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅਗਲੇ 48 ਘੰਟਿਆਂ ਨੂੰ ਨਾਜ਼ੁਕ ਦੱਸਦੇ ਹੋਏ ਅੱਜ ਅਤੇ 9 ਜੁਲਾਈ ਨੂੰ ਭਾਰੀ ਮੀਂਹ ਲਈ `ਯੈਲੋ ਅਲਰਟ`(Yellow Alert) ਜਾਰੀ ਕੀਤਾ ਹੈ । ਅੱਜ ਪੰਜਾਬ ਦੇ 21 ਜਿ਼ਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਇਨ੍ਹਾਂ ਵਿੱਚੋਂ ਛੇ ਜਿ਼ਲ੍ਹਿਆਂ ਪਠਾਨਕੋਟ, ਹੁਸਿ਼ਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਇੱਕ-ਦੋ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੌਰਾਨ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਅਤੇ ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਅਸਮਾਨ ਬੱਦਲਵਾਈ ਵਾਲਾ ਰਹੇਗਾ ।

ਮੰਗਲਵਾਰ ਨੂੰ ਭਾਰੀ ਗਰਮੀ ਕਾਰਨ ਬਿਜਲੀ ਦੀ ਕਿੰਨੇ ਮੈਗਾਵਾਟ ਕੀਤੀ ਗਈ ਦਰਜ

ਭਾਰੀ ਗਰਮੀ (Intense heat) ਕਾਰਨ ਮੰਗਲਵਾਰ ਨੂੰ ਬਿਜਲੀ ਦੀ ਮੰਗ 15,003 ਮੈਗਾਵਾਟ ਦਰਜ ਕੀਤੀ ਗਈ । ਇਸ ਦੌਰਾਨ ਸੂਬੇ ਦਾ ਆਪਣਾ ਬਿਜਲੀ ਉਤਪਾਦਨ 4,673 ਮੈਗਾਵਾਟ ਰਿਹਾ, ਜਦੋਂ ਕਿ ਕੇਂਦਰੀ ਪੂਲ ਤੋਂ 10,578 ਮੈਗਾਵਾਟ ਬਿਜਲੀ ਅਲਾਟ ਕੀਤੀ ਗਈ ਸੀ । ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐਮ. ਬੀ. ) ਅਨੁਸਾਰ 7 ਜੁਲਾਈ ਨੂੰ ਭਾਖੜਾ ਡੈਮ ਵਿਖੇ ਪਾਣੀ ਦਾ ਪੱਧਰ 1,567.02 ਫੁੱਟ ਦਰਜ ਕੀਤਾ ਗਿਆ । ਡੈਮ ਵਿੱਚ 38,018 ਕਿਊਸਿਕ ਪਾਣੀ ਦੀ ਆਮਦ ਹੋਈ, ਜਦਕਿ 23,229 ਕਿਊਸਿਕ ਪਾਣੀ ਛੱਡਿਆ ਗਿਆ । ਇਸੇ ਦੌਰਾਨ, ਪੌਂਗ ਡੈਮ ਵਿਖੇ ਪਾਣੀ ਦਾ ਪੱਧਰ 1,318.71 ਫੁੱਟ ਸੀ; ਇੱਥੇ 17,875 ਕਿਊਸਿਕ ਪਾਣੀ ਦੀ ਆਮਦ ਦਰਜ ਕੀਤੀ ਗਈ ਅਤੇ 15,500 ਕਿਊਸਿਕ ਪਾਣੀ ਛੱਡਿਆ ਗਿਆ ।

ਮਾਨਸੂਨ ਦੇ ਲਗਾਤਾਰ ਅੱਗੇ ਵਧਣ ਨਾਲ ਮਿਲੇਗੀ ਲੋਕਾਂ ਨੂੰ ਗਰਮੀ ਤੇ ਨਮੀ ਤੋਂ ਰਾਹਤ

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਦੱਖਣ-ਪੱਛਮੀ ਮੌਨਸੂਨ ਦੇ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਪੰਜਾਬ ਦੇ ਬਾਕੀ ਹਿੱਸਿਆਂ ਨੂੰ ਪੂਰੀ ਤਰ੍ਹਾਂ ਕਵਰ ਕਰਨ ਲਈ ਹਾਲਾਤ ਅਨੁਕੂਲ ਹਨ, ਸਿਰਫ਼ ਦੋ ਜਿ਼ਲ੍ਹੇ ਬਚੇ ਹਨ । ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ, ਅਤੇ ਨਤੀਜੇ ਵਜੋਂ ਰਾਜ ਦੇ ਜਿ਼ਆਦਾਤਰ ਖੇਤਰਾਂ ਵਿੱਚ ਬਾਰਿਸ਼ ਦੀ ਗਤੀਵਿਧੀ ਜਾਰੀ ਰਹਿਣ ਦੀ ਸੰਭਾਵਨਾ ਹੈ । ਇਸ ਨਾਲ ਲੋਕਾਂ ਨੂੰ ਗਰਮੀ ਅਤੇ ਨਮੀ ਤੋਂ ਰਾਹਤ ਮਿਲੇਗੀ । ਇਸ ਤੋਂ ਇਲਾਵਾ ਇੱਕ ਪੱਛਮੀ ਗੜਬੜ (Western disturbance) ਵੀ ਸਰਗਰਮ ਹੈ, ਜੋ ਮਾਨਸੂਨ ਨੂੰ ਮਜ਼ਬੂਤ ਕਰੇਗੀ, ਅਤੇ ਅਗਲੇ ਕੁਝ ਦਿਨਾਂ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ ।

 

ਵਿਜੀਲੈਂਸ ਵਲੋਂ ਸਹਾਇਕ ਸਬ-ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

0
Vigilance

ਤਲਵੰਡੀ ਸਾਬੋ, 8 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫਤਾਰ (Arrested) ਕੀਤਾ ਗਿਆ ਹੈ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਸਹਾਇਕ ਸਬ-ਇੰਸਪੈਕਟਰ) (ਏ. ਐੱਸ. ਆਈ.) ਬਲਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ (Vigilance) ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲਾ ਬਠਿੰਡਾ ਦੇ ਇਕ ਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫਤਾਰ ਕੀਤਾ ਹੈ । ਸੂਤਰਾਂ ਦੇ ਅਨੁਸਾਰ ਬੀੜ ਤਲਾਬ ਵਾਸੀ ਸ਼ਿਵਰਾਜ ਸਿੰਘ ਦੇ ਬੇਟੇ ਦਾ ਤਲਵੰਡੀ ਏਰੀਆ ਦੇ ਪਿੰਡ ਬਹਿਮਣ ਜੱਸਾ ਸਿੰਘ ਵਾਲਾ ਦੇ ਨੌਜਵਾਨ ਨਾਲ ਝਗੜਾ ਹੋ ਗਿਆ ਸੀ । ਝਗੜੇ ਦੌਰਾਨ ਸੱਟਾਂ ਲੱਗਣ ਤੋਂ ਬਾਅਦ ‘ਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ।

ਕੌਣ ਹੈ ਇਹ ਏ. ਐਸ. ਆਈ.

ਏ. ਐੱਸ. ਆਈ. ਬਲਜੀਤ ਸਿੰਘ ਜ਼ਖਮੀ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ । ਉਕਤ ਏ. ਐੱਸ. ਆਈ. ਬਲਜੀਤ ਸਿੰਘ ਨੇ ਹਮਲਾਵਰ ਵਿਰੁੱਧ ਕੇਸ ਦਰਜ (Case registered) ਕਰਨ ਦਾ ਕਹਿ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਕੋਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ । ਸਿਕਾਇਤਕਰਤਾ ਨੇ ਫੰਡ ਇਕੱਠਾ ਕਰਨ ਲਈ ਕੁਝ ਦਿਨ ਦੀ ਮੋਹਲਤ ਮੰਗੀ ਅਤੇ ਨਾਲ ਹੀ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਰ ਲਿਆ ਗਿਆ ਹੈ ਕੇਸ ਦਰਜ

ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ । ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ. ਐੱਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ ਸਿ਼ਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

ਅਮਰੀਕਾ ਨੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਕੀਤਾ ਡਾਲਰਾਂ ਦਾ ਐਲਾਨ

0
Goldy Brar

ਅਮਰੀਕਾ, 8 ਜੁਲਾਈ 2026 : ਅਮਰੀਕਾ (America) ਦੇਸ਼ ਵਲੋਂ ਭਾਰਤੀ ਗੈਂਗਸਟਰ ਗੋਲਡੀ ਬਰਾੜ (Gangster Goldie Brar) ਦੀ ਗ੍ਰਿ਼ਫ਼ਤਾਰੀ ਦੇ ਲਈ ਜਾਣਕਾਰੀ ਦੇਣ ਵਾਸਤੇ ਕਈ ਡਾਲਰਾਂ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ ।

ਗੈਂਗਸਟਰਾਂ ਦੀ ਗ੍ਰਿਫ਼ਤਾਰੀ ਲਈ ਅਮਰੀਕਾ ਨੇ ਕੀਤਾ ਅਪ੍ਰੇੇਸ਼ਨ ਹਾਰਡਬਾਲ ਸ਼ੁਰੂ

ਜਾਣਕਾਰੀ ਅਨੁਸਾਰ ਅਮਰੀਕਾ ਨੇ ਜੋ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ‘ਤੇ ਆਪਣੀ ਸਭ ਤੋਂ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਉਸਦਾ ਹੁਣ ਤੱਕ ਦਾ ਸਭ ਤੋਂ ਵੱਡਾ ਆਪ੍ਰੇਸ਼ਨ ਸ਼ੁਰੂ ਹੋ ਗਿਆ ਹੈ । ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਇਸ ਗੈਂਗ ਨਾਲ ਕਥਿਤ ਤੌਰ ‘ਤੇ ਜੁੜੇ ਚੌਵੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਪੂਰੇ ਆਪ੍ਰੇਸ਼ਨ ਨੂੰ ਆਪ੍ਰੇਸ਼ਨ ਹਾਰਡਬਾਲ (Operation Hardball) ਦਾ ਨਾਮ ਦਿੱਤਾ ਗਿਆ ਹੈ । ਇਸ ਸਬੰਧੀ ਐਫ. ਬੀ. ਆਈ. ਵਲੋਂ ਇੱਕ ਵੱਡਾ ਐਲਾਨ ਕਰਦਿਆਂ ਗੈਂਗ ਦੇ ਕਥਿਤ ਮੁੱਖ ਮੈਂਬਰਾਂ ਵਿੱਚੋਂ ਇੱਕ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਲਈ 50,000 ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ ਹੈ ।

ਕੀ ਆਖਿਆ ਐਫ. ਬੀ. ਆਈ. ਨੇ

ਫੈਡਰਲ ਬਿਊਰੋ ਆਫ ਇਨਵੈਸਟੀਗੇੇਸ਼ਨ (Federal Bureau of Investigation) (ਐਫ. ਬੀ. ਆਈ.) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਆਖਿਆ ਹੈ ਕਿ ਐਫ. ਬੀ. ਆਈ. ਸਤਿੰਦਰਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਲਈ 50,000 ਡਾਲਰ ਤੱਕ ਦੇ ਇਨਾਮ ਦੀ ਪੇਸ਼ਕਸ਼ ਕਰ ਰਿਹਾ ਹੈ, ਜਿਸ ‘ਤੇ ਲਾਰੈਂਸ ਬਿਸ਼ਨੋਈ ਸੰਗਠਿਤ ਅਪਰਾਧ ਸਮੂਹ ਨਾਲ ਜੁੜੇ ਹੋਣ ਦਾ ਦੋਸ਼ ਹੈ । ਇਹ ਸਮੂਹ ਕਥਿਤ ਤੌਰ ‘ਤੇ ਦੱਖਣੀ ਕੈਲੀਫੋਰਨੀਆ, ਪੂਰੇ ਸੰਯੁਕਤ ਰਾਜ ਅਤੇ ਕੈਨੇਡਾ ਵਿੱਚ ਕਈ ਹਿੰਸਕ ਘਟਨਾਵਾਂ ਵਿੱਚ ਸ਼ਾਮਲ ਰਿਹਾ ਹੈ ।

ਕਿਸਾਨ ਪੱਖੀ ਨੀਤੀਆਂ ਦੇ ਨਤੀਜੇ ਆ ਰਹੇ ਹਨ ਸਾਹਮਣੇ : ਮਹਿੰਦਰ ਭਗਤ

0
Mahendra Bhagat

ਚੰਡੀਗੜ੍ਹ, 7 ਜੁਲਾਈ 2026 : ਪੰਜਾਬ ਸਰਕਾਰ (Punjab Government) ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ।

ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕੀ ਕੀ ਆਖਿਆ

ਪੰਜਾਬ ਦੇ ਬਾਗਬਾਨੀ ਮੰਤਰੀ (Horticulture Minister) ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ-ਪੱਖੀ ਨੀਤੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ, ਰਾਜ ਵਿੱਚ ਬਾਗਬਾਨੀ ਅਧੀਨ ਰਕਬਾ 5.21 ਲੱਖ ਹੈਕਟੇਅਰ ਹੋ ਗਿਆ ਹੈ, ਜੋ ਕਿ ਬਾਗਬਾਨੀ ਖੇਤਰ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਬਾਗਬਾਨੀ ਵਿਭਾਗ ਕਰ ਰਿਹਾ ਹੈ ਆਧੁਨਿਕ ਖੇਤੀਬਾੜੀ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਦਾਨ

ਕੈਬਨਿਟ ਮੰਤਰੀ ਮਹਿੰਦਰ ਭਗਤ (Mahendra Bhagat) ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਅੱਗੇ ਵਧ ਕੇ ਫਲ, ਸਬਜ਼ੀਆਂ, ਫੁੱਲ ਅਤੇ ਹੋਰ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ । ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧ ਰਹੀ ਹੈ ਸਗੋਂ ਬਾਗਬਾਨੀ ਨੂੰ ਹੋਰ ਲਾਭਦਾਇਕ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ । ਸ੍ਰੀ ਭਗਤ ਨੇ ਅੱਗੇ ਕਿਹਾ ਕਿ ਬਾਗਬਾਨੀ ਵਿਭਾਗ (Horticulture Department) ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਕਿਸਾਨਾਂ ਨੂੰ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ-ਗੁਣਵੱਤਾ ਵਾਲੀ ਲਾਉਣਾ ਸਮੱਗਰੀ ਅਤੇ ਆਧੁਨਿਕ ਖੇਤੀਬਾੜੀ ਤਕਨੀਕਾਂ ਬਾਰੇ ਜਾਣਕਾਰੀ ਪ੍ਰਦਾਨ ਕਰ ਰਿਹਾ ਹੈ ।

ਕੀ ਹਦਾਇਤਾਂ ਕੀਤੀਆਂ ਗਈਆਂ ਹਨ ਵਿਭਾਗੀ ਅਧਿਕਾਰੀਆਂ ਨੂੰ

ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਸਰਕਾਰੀ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ ।

ਧੂਰੀ ਵਿਖੇ ਤੇਜਧਾਰ ਹਥਿਆਰਾਂ ਨਾਲ ਦੋ ਨੌਜਵਾਨਾਂ ਦਾ ਹੋਇਆ ਕਤਲ

0
Dhuri Murder

ਧੂਰੀ, 7 ਜੁਲਾਈ 2026 : ਪੰਜਾਬ ਦੇ ਜਿਲਾ ਸੰਗਰੂਰ ਅਧੀਨ ਆਉਂਦੇ ਸ਼ਹਿਰ ਧੂਰੀ (City Dhuri) ਵਿਖੇ ਦੋ ਨੌਜਵਾਨਾਂ ਦਾ ਪੰਜ ਅਣਪਛਾਤੇ ਨੌਜਵਾਨਾਂ ਨੇ ਤੇਜਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤਾ ਹੈ ।

ਕੌਣ ਹਨ ਦੋਵੇਂ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਧੂਰੀ ਵਿਖੇ ਜੋ ਅੱਜ ਦੁਪਹਿਰ ਵੇਲੇ ਪੰਜ ਦੇ ਕਰੀਬ ਅਣਪਛਾਤੇ ਹਮਲਾਵਰਾਂ (Unknown attackers)  ਵਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋ ਨੌਜਵਾਨਾਂ (Two young people) ਦਾ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਦੇਵ ਕੁਮਾਰ ਅਤੇ ਅਨਿਲ ਕੁਮਾਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਦੋਵੇਂ ਨੌਜਵਾਨ ਹੇਅਰ ਕਟਿੰਗ ਦੀ ਦੁਕਾਨ ਵਿਚ ਬੈਠੇ ਸਨ ਕਿ ਅਚਾਨਕ ਹੀ ਹਮਲਾਵਰਾਂ ਨੇ ਹਮਲਾ ਕਰ ਦਿੱਤਾ ।

ਕੀ ਜਾਣਕਾਰੀ ਦਿੱਤੀ ਡੀ. ਐਸ. ਪੀ. ਨੇ

ਉਪਰੋਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਧੂਰੀ ਦੇ ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਤਕਰੀਬਨ ਡੇਢ ਵਜੇ ਦੇ ਲਗਭਗ ਇੱਕ ਹੇਅਰ ਕਟਿੰਗ ਦੀ ਦੁਕਾਨ ਵਿੱਚ ਬੈਠੇ ਦੋ ਨੌਜਵਾਨ ਜਿਨਾਂ ਦਾ ਨਾਮ ਦੇਵ ਕੁਮਾਰ ਅਤੇ ਅਨਿਲ ਕੁਮਾਰ ਸੀ, ਉਹਨਾਂ ਦੇ ਉੱਪਰ ਆ ਕੇ ਪੰਜ ਦੇ ਲਗਭਗ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ (Sharp weapons) ਦੇ ਨਾਲ ਹਮਲਾ ਕਰ ਦਿੱਤਾ । ਉਹਨਾਂ ਕਿਹਾ ਕਿ ਦੇਵ ਕੁਮਾਰ ਅਤੇ ਅਨਿਲ ਕੁਮਾਰ ਨੂੰ ਹਸਪਤਾਲ ਵਿਖੇ ਭੇਜ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਨਜ਼ਦੀਕੀ ਦੁਕਾਨਾਂ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲ ਰਹੇ ਹਾਂ ਹੁਣ ਤੱਕ ਦੀ ਜਾਣਕਾਰੀ ਮੁਤਾਬਿਕ ਇਹ ਆਪਸੀ ਰੰਜਿਸ਼ ਦਾ ਮਾਮਲਾ ਹੈ। ਦੋਸ਼ੀ ਜਲਦ ਫੜੇ ਜਾਣਗੇ ।

ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀ ਦੱਸਿਆ

ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਡਾਕਟਰ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਸਾਡੇ ਕੋਲੇ ਦੋ ਮਰੀਜ਼ ਆਏ ਸਨ ਜਿਨਾਂ ਦੇ ਵਿੱਚ ਦੇਵ ਕੁਮਾਰ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਅਨਿਲ ਕੁਮਾਰ ਦੀ ਇਲਾਜ ਦੌਰਾਨ ਦੋ ਤਿੰਨ ਮਿੰਟ ਦੇ ਵਿੱਚ ਮੌਤ ਹੋ ਗਈ ਸਾਡੇ ਵੱਲੋਂ ਪੋਸਟਮਾਰਟਮ (Postmortem) ਕਰਕੇ ਬਣਨ ਦੀ ਰਿਪੋਰਟ ਪੁਲਸ ਨੂੰ ਸੌਂਪ ਦਿੱਤੀ ਜਾਵੇਗੀ ।

ਮੁਹਾਲੀ `ਚ ਬਣੇਗਾ ਆਧੁਨਿਕ ਬਿਰਧ ਆਸ਼ਰਮ : ਬਲਜੀਤ ਕੌਰ

0
Baljit Kaur

ਮੁਹਾਲੀ, 7 ਜੁਲਾਈ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਡਾ. ਬਲਜੀਤ ਕੌਰ ਨੇ ਦੱਸਿਆ ਹੈ ਕਿ ਮੋਹਾਲੀ ਵਿਖੇ 2. 92 ਏਕੜ ਜ਼ਮੀਨ ‘ਤੇ ਆਧੁਨਿਕ ਬਿਰਧ ਆਸ਼ਰਮ (Modern old age home) ਛੇਤੀ ਹੀ ਬਣੇਗਾ ।

ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਸਤਿਕਾਰ ਲਈ ਵਚਨਬੱਧ : ਕੈਬਨਿਟ ਮੰਤਰੀ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ (Chief Minister) ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਸਰਮਾਇਆ ਅਤੇ ਮਾਰਗਦਰਸ਼ਕ ਹਨ, ਅਤੇ ਜ਼ਿੰਦਗੀ ਦੇ ਇਸ ਪੜਾਅ ‘ਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫ਼ਰਜ਼ ਹੈ ।

ਸਰਕਾਰ ਸਿਰਫ਼ ਇਮਾਰਤ ਨਹੀਂ ਬਲਕਿ ਸੁਰੱਖਿਅਤ ਘਰ ਕਰ ਰਹੀ ਹੈ ਤਿਆਰ

ਸੂਬੇ ਦੇ ਮੁਖੀ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਡਾ. ਬਲਜੀਤ ਕੌਰ (Dr. Baljit Kaur) ਨੇ ਭਾਵੁਕ ਹੋ ਕੇ ਕਿਹਾ ਕਿ ਸਾਡੀ ਸਰਕਾਰ ਸਿਰਫ਼ ਇੱਟ-ਪੱਥਰ ਦੀਆਂ ਇਮਾਰਤਾਂ ਨਹੀਂ ਬਣਾ ਰਹੀ, ਸਗੋਂ ਇੱਕ ਅਜਿਹਾ `ਸੁਰੱਖਿਅਤ ਘਰ`ਤਿਆਰ ਕਰ ਰਹੀ ਹੈ ਜਿੱਥੇ ਬੇਸਹਾਰਾ ਬਜ਼ੁਰਗਾਂ ਨੂੰ ਆਪਣਾਪਨ, ਮਾਣ-ਸਤਿਕਾਰ ਅਤੇ ਪਰਿਵਾਰ ਵਰਗਾ ਨਿੱਘ ਮਿਲ ਸਕੇ । ਮੁੱਖ ਮੰਤਰੀ ਦਾ ਸਪੱਸ਼ਟ ਪ੍ਰਣ ਹੈ ਕਿ ਪੰਜਾਬ ਦੇ ਕਿਸੇ ਵੀ ਬਜ਼ੁਰਗ ਨੂੰ ਉਮਰ ਦੇ ਇਸ ਪੜਾਅ ‘ਤੇ ਇਕੱਲਾਪਣ ਜਾਂ ਲਾਚਾਰੀ ਦੇ ਹੰਝੂ ਨਾ ਬਹਾਉਣੇ ਪੈਣ, ਬਲਕਿ ਉਨ੍ਹਾਂ ਦੇ ਚਿਹਰੇ ‘ਤੇ ਮੁਸਕਾਨ ਲਿਆਉਣਾ ਸਾਡਾ ਮੁੱਖ ਫ਼ਰਜ਼ ਹੈ। ਇਹ ਆਸ਼ਰਮ ਉਨ੍ਹਾਂ ਲਈ ਇੱਕ ਮਜ਼ਬੂਤ ਸਹਾਰਾ ਬਣੇਗਾ ।

ਪ੍ਰਾਜੈਕਟ ਨੇਪਰੇ ਚਾੜ੍ਹਨ ਲਈ ਕੀਤਾ ਹੈ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ

ਕੰਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਐਸਟੇਟ ਅਫਸਰ (ਪਲਾਟਸ), ਗਮਾਡਾ, ਪੂਡਾ ਭਵਨ, ਮੋਹਾਲੀ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ । ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਲਾਗੂ ਨਿਯਮਾਂ ਅਨੁਸਾਰ ਉਕਤ ਸਾਈਟ ਦਾ ਭੌਤਿਕ ਕਬਜ਼ਾ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਹਾਲੀ ਨੂੰ ਸੌਂਪਣ ਲਈ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਨਿਰਮਾਣ ਕਾਰਜ ਤੁਰੰਤ ਸ਼ੁਰੂ ਕੀਤਾ ਜਾ ਸਕੇ ।

ਤੇਜ ਰਫ਼ਤਾਰ ਟਰਾਲੇ ਦੇ ਅਚਾਨਕ ਬ੍ਰੇਕ ਲਗਾਉਣ ਕਾਰਨ ਵਾਪਰਿਆ ਸੜਕ ਹਾਦਸਾ

0
Kharar accident

ਖਰੜ, 7 ਜੁਲਾਈ 2026 : ਪੰਜਾਬ ਦੇ ਖਰੜ (Kharar) ਨੇੜੇ ਲੰਘਦੇ ਭਾਰਤ ਮਾਲਾ ਐਕਸਪ੍ਰੈਸ ਹਾਈਵੇ ਤੇ ਇਕ ਤੇਜ਼ ਰਫ਼ਤਾਰ ਟਰਾਲੇ ਦੇ ਅਚਾਨਕ ਬ੍ਰੇਕ ਲਗਾਉਣ ਕਾਰਨ ਇਕ ਕਾਰ ਹਾਦਸਾਗ੍ਰਸਤ (Car accident) ਹੋ ਗਈ ਹੈ ।

ਸੜਕ ਹਾਦਸੇ ਵਿਚ ਕਿੰਨਿਆਂ ਦੀ ਹੋਈ ਮੌਤ

ਮਿਲੀ ਜਾਣਕਰੀ ਅਨੁਸਾਰ ਖਰੜ ਨੇੜਿਓਂ ਨਿਕਲਦੇ ਭਾਰਤ ਮਾਲਾ ਐਕਸਪ੍ਰੈਸ ਹਾਈਵੇ (Bharat Mala Expressway) ‘ਤੇ ਟੋਲ ਪਲਾਜ਼ਾ ਦੇ ਕੋਲ ਜੋ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ (Road accident) ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਵਿਚ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਕੇੇ ‘ਤੇ ਹੀ ਮੌਤ ਹੋ ਗਈ ਹੈ । ਜਾਣਕਾਰੀ ਮੁਤਾਬਕ ਇਸ ਸੜਕ ਹਾਦਸੇ ਵਿੱਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਇੱਕ ਨਵ-ਵਿਆਹੇ ਪਤੀ-ਪਤਨੀ ਅਤੇ ਇੱਕ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ (Death) ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਤੀ-ਪਤਨੀ ਦਾ ਵਿਆਹ ਅਜੇ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ ।

ਕੀ ਕਾਰਨ ਰਿਹਾ ਸੜਕ ਹਾਦਸੇ ਦਾ

ਪ੍ਰਾਪਤ ਸੂਚਨਾ ਅਨੁਸਾਰ ਹਾਈਵੇ ‘ਤੇ ਜਾ ਰਹੇ ਇੱਕ ਟਰਾਲੇ ਦੇ ਚਾਲਕ ਵੱਲੋਂ ਅਚਾਨਕ ਬਰੇਕ ਲਗਾ ਦਿੱਤੀ ਗਈ । ਟਰਾਲੇ ਦੀ ਸਪੀਡ ਤੇਜ਼ ਹੋਣ ਅਤੇ ਅਚਾਨਕ ਬਰੇਕ ਲੱਗਣ ਕਾਰਨ ਪਿੱਛੇ ਆ ਰਹੀ ਕਾਰ ਬੇਕਾਬੂ ਹੋ ਕੇ ਸਿੱਧੀ ਟਰਾਲੇ ਦੇ ਪਿੱਛੇ ਜਾ ਟਕਰਾਈ । ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਸਵਾਰ ਤਿੰਨਾਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਲਾਸ਼ਾਂ ਕਬਜੇ ਵਿਚ ਲੈ ਪੁਲਸ ਨੇ ਕਰ ਦਿੱਤੀ ਹੈ ਜਾਂਚ ਸ਼ੁਰੂ

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ । ਇਸ ਮਾਮਲੇ ਦੀ ਜਾਂਚ ਘੜੂੰਆਂ ਥਾਣੇ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ । ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ।

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਆਪ ਵਿਚ ਹੋਏ ਸ਼ਾਮਲ

0
MLA

ਬਟਾਲਾ, 7 ਜੁਲਾਈ 2026 : ਪੰਜਾਬ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ (Assembly constituency Sri Hargobindpur Sahib) ਦੇ ਸਾਬਕਾ ਵਿਧਾਇਕ ਵਲੋਂ ਅੱਜ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਲ ਹੋਇਆ ਗਿਆ ਹੈ ।

ਕੌਣ ਹਨ ਇਹ ਸਾਬਕਾ ਵਿਧਾਇਕ

ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਜੋ ਸਾਬਕਾ ਵਿਧਾਇਕ (Former MLA) ਨੇ ਅੱਜ ਆਮ ਆਦਮੀ ਪਾਰਟੀ ਵਿਚ ਆਪਣੀ ਸ਼ਮੂਲੀਅਤ ਕੀਤੀ ਹੈ ਉਹ ਬਲਵਿੰਦਰ ਸਿੰਘ ਲਾਡੀ (Balwinder Singh Ladi) ਹਨ । ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਲਾਡੀ ਜੋ ਕਿ ਪਹਿਲਾਂ ਕਾਂਗਰਸ ਪਾਰਟੀ ਵਿਚ ਸਨ ਫਿਰ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਨੇ ਅੱਜ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ ।

ਕਿਸ ਦੀ ਅਗਵਾਈ ਹੇਠ ਸ਼ਾਮਲ ਹੋਏ ਹਨ ਸਾਬਕਾ ਵਿਧਾਇਕ

ਪ੍ਰਾਪਤ ਸੂਚਨਾ ਮੁਤਾਬਕ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਵਲੋਂ ਅੱਜ ਚੰਡੀਗੜ੍ਹ ਵਿਖੇ ਜੋ ਆਮ ਆਦਮੀ ਪਾਰਟੀ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਇਆ ਗਿਆ ਹੈ ਉਹ ਪੰਜਾਬ ਇੰਚਾਰਜ਼ ਮਨੀਸ਼ ਸਿਸੋਦਿਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸ਼ਾਮਲ ਹੋਇਆ ਗਿਆ ਹੈ ।

ਦੱਸਣਯੋਗ ਹੈ ਕਿ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ ਉਵੇਂ ਹੀ ਰਾਜਨੀਤਕ ਪਾਰਟੀਆਂ (Political parties) ’ਚ ਸਿਆਸੀ ਹਲਚਲ ਜੋਰ ਫੜਦੀ ਜਾ ਰਹੀ ਹੈ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ’ਚ ਸ਼ਾਮਲ ਹੋ ਰਹੇ ਹਨ ।

ਪਤਨੀ ਨੇ ਪਤੀ ਦੀ ਡਰਿੱਪ ’ਚ ਟਾਇਲਟ ਕਲੀਨਰ ਪਾ ਕੇ ਕੀਤੀ ਪਤੀ ਦੀ ਹੱਤਿਆ

0
Telangana Murder

ਨਿਜ਼ਾਮਾਬਾਦ, 7 ਜੁਲਾਈ 2026 : ਭਾਰਤ ਦੇਸ ਦੇ ਸੂਬੇ ਤੇਲੰਗਾਨਾ (Telangana) ਦੇ ਮੋਪਾਲ ਮੰਡਲ ਦੇ ਨਿਆਲਾਕਲ ਪਿੰਡ ਵਿਖੇ ਇਕ ਪਤਨੀ ਨੇ ਪਤੀ ਨੂੰ ਡਰਿਪ ਵਿਚ ਟੁਆਇਲਟ ਕਲੀਨਰ (Toilet cleaner) ਪਾ ਕੇ ਮਾਰ ਦਿੱਤਾ ਹੈ ।

ਕੀ ਕਾਰਨ ਰਿਹਾ ਪਤਨੀ ਵਲੋਂ ਆਪਣੇ ਪਤੀ ਨਾਲ ਅਜਿਹਾ ਕਰਨ ਦਾ

ਮਿਲੀ ਜਾਣਕਾਰੀ ਮੁਤਾਬਕ ਤੇਲੰਗਾਨਾ ਦੇ ਜਿਲਾ ਨਿਜਾਮਾਬਾਦ (District Nizamabad) ਦੇ ਮੋਪਾਲ ਮੰਡਲ ਦੇ ਪਿੰਡ ਨਿਆਲਾਕਲ ਪਿੰਡ ਦੀ ਜੋ ਕਿ ਇਕ ਨਰਸ ਪਤਨੀ ਵਲੋਂ ਆਪਣੀ ਪਤੀ ਦੀ ਡਰਿਪ ਵਿਚ ਹੀ ਟੁਆਇਲਟ ਕਲੀਨਰ ਇੰਜੈਕਟ ਕਰਕੇ ਮੌਤ (Death) ਦੇ ਘਾਟ ਉਤਾਰ ਦਿੱਤਾ ਗਿਆ ਹੈ ਦਾ ਮੁੱਖ ਕਾਰਨ ਪਤਨੀ ਦਾ ਕਿਸੇ ਨਾਲ ਪ੍ਰੇਮ ਸਬੰਧ ਹੋਣਾ ਹੈ ।

ਕੀ ਸਾਹਮਣੇ ਆਇਆ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ

ਪੁਲਸ ਵਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਕਿ ਮਹਿਲਾ ਨੇ ਪਹਿਲਾਂ 30 ਜੂਨ ਨੂੰ ਆਪਣੇ ਪਤੀ ਨੂੰ ਜਾਨੋਂ ਮਾਰਨ ਦੀ ਕੋਸਿ਼ਸ਼ ਕਰਨ ਤਹਿਤ ਛੱਤ ਤੋਂ ਧੱਕਾ ਦੇ ਦਿੱਤਾ ਸੀ ਤੇ ਜਦੋਂ ਉਹ ਬਚ ਗਿਆ ਤਾਂ ਫਿਰ ਉਸਨੂੰ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਨਸ ਵਿੱਚ ਲੱਗੀ ਡ੍ਰਿਪ ਵਿੱਚ ਟੁਆਇਲਟ ਕਲੀਨਰ ਇੰਜੈਕਟ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ ।

ਤਿੰਨ ਵਿਅਕਤੀਆਂ ਕੀਤਾ ਹੈ ਪੁਲਸ ਨੇ ਗ੍ਰਿਫ਼ਤਾਰ

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਵਾਰਦਾਤ ਨੂੰ ਅੰਜਾਮ ਦੇਣ ‘ਤੇ ਘਟਨਾਕ੍ਰਮ ਵਿਚ ਸ਼ਾਮਲ ਪਾਏ ਜਾਣ ‘ਤੇ ਤੇਲੰਗਾਨਾ ਪੁਲਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਮਹਿਲਾ 32 ਸਾਲਾ ਸੰਧਿਆ, ਉਸ ਦੇ ਪ੍ਰੇਮੀ ਅਨਿਲ ਅਤੇ ਉਸ ਦੇ ਦੋਸਤ ਵੈਂਕਟ ਸਾਈਂ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ ।

ਸੋਸ਼ਲ ਮੀਡੀਆ ਪ੍ਰਭਾਵਕ ਰਣਜੀਤ ਕੌਰ ਭਾਬੀ ਤੇ ਉਸਦੇ ਪਤੀ ਜਿੰਦਾ ਵਿਰੁੱਧ ਕੇਸ ਦਰਜ

0
Ranjeet Kaur

ਲੁਧਿਆਣਾ, 7 ਜੁਲਾਈ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਸੋਸ਼ਲ ਮੀਡੀਆ ਪ੍ਰਭਾਵਕ ਰਣਜੀਤ ਕੌਰ ਭਾਬੀ ਤੇ ਉਸਦੇ ਪਤੀ ਜਿੰਦਾ ਹੰਸ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ।

ਕਿਸ ਨੇ ਕਰਵਾਇਆ ਹੈ ਕੇਸ ਦਰਜ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਰਣਜੀਤ ਕੌਰ ਭਾਬੀ ਚੁੰਮੇਵਾਰੀ ਅਤੇ ਉਸਦੇ ਪਤੀ ਜਿੰਦਾ ਵਿਰੁੱਧ ਐਫ. ਆਈ. ਆਰ. ਦਰਜ ਕੀਤੀ ਗਈ ਹੈ ਉਸ ਸਬੰਧੀ ਸਿ਼ਕਾਇਤ ਨਿਹੰਗ ਮਨਪ੍ਰੀਤ ਸਿੰਘ ਖਾਲਸਾ ਵਲੋਂ ਪੁਲਸ ਨੂੰ ਦਿੱਤੀ ਗਈ ਸੀ । ਜਿਸ ਵਿਚ ਨਿਹੰਗ ਮਨਪ੍ਰੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਰਣਜੀਤ ਕੌਰ ਸੋਸ਼ਲ ਮੀਡੀਆ ‘ਤੇ ਅਸ਼ਲੀਲ ਸਮੱਗਰੀ (Pornographic content) ਅਪਲੋਡ ਕਰਦੀ ਹੈ, ਜਿਸਦਾ ਸਮਾਜ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ।

ਕੀ ਦੱਸਿਆ ਥਾਣਾ ਮੁਖੀ ਨੇ

ਨਿਹੰਗ ਮਨਪ੍ਰੀਤ ਖਾਲਸਾ ਦੀ ਸਿਕਾਇਤ ‘ਤੇ ਜੋ ਸਿ਼ਕਾਇਤ ਰਣਜੀਤ ਕੌਰ ਭਾਬੀ (Ranjit Kaur Bhabhi) ਤੇ ਉਸਦੇ ਪਤੀ ਜਿੰਦਾ (Jinda) ਵਿਰੁੱਧ ਦਰਜ ਕੀਤੀ ਗਈ ਹੈ ਉਹ ਆਈ. ਟੀ. ਐਕਟ (I. T. Act) ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਹੈ । ਇਸ ਸਬੰਧੀ ਮੋਤੀ ਨਗਰ ਥਾਣੇ ਦੇ ਐਸ. ਐਚ. ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਐਫ. ਆਈ. ਆਰ. ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ ।