Home Blog Page 570

ਐਸ. ਡੀ. ਐਮ. ਵੱਲੋਂ ਪਿੰਡ ਗੁੱਥਮੜਾ ਦਾ ਦੌਰਾ ਕਰਕੇ ਆਮ ਲੋਕਾਂ ਨਾਲ ਬੈਠਕ

0
SDM

ਦੂਧਨਸਾਧਾਂ, 9 ਅਗਸਤ 2025 : ਦੂਧਨਸਾਧਾਂ ਦੇ ਐਸ. ਡੀ. ਐਮ. (S. D. M.) ਕਿਰਪਾਲ ਵੀਰ ਸਿੰਘ ਨੇ ਸਬ ਡਵੀਜ਼ਨ ਵਿੱਚ ਨਿਵੇਕਲੀ ਪਹਿਲਕਦਮੀ ਕਰਦਿਆਂ ਪਿੰਡ ਗੁੱਥਮੜਾ (Village Guthmara) ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ।

ਐਸ. ਡੀ. ਐਮ. ਖ਼ੁਦ ਕਰਨਗੇ ਆਪਣੀ ਸਬ ਡਵੀਜਨ ਦੇ ਹਰ ਪਿੰਡ ਦਾ ਖ਼ੁਦ ਦੌਰਾ

ਉਨ੍ਹਾਂ ਕਿਹਾ ਕਿ ਉਹ ਆਪਣੀ ਸਬ ਡਵੀਜਨ ਦੇ ਹਰ ਪਿੰਡ ਦਾ ਖ਼ੁਦ ਦੌਰਾ ਕਰਨਗੇ ਅਤੇ ਬਜ਼ੁਰਗਾਂ ਤੇ ਬੱਚਿਆਂ ਦੇ ਮਸਲੇ ਪਿੰਡ ਪੱਧਰ ਉਤੇ ਜਾ ਕੇ ਹੱਲ ਕਰਨਗੇ । ਬੈਠਕ ਦੌਰਾਨ ਕਿਰਪਾਲਵੀਰ ਸਿੰਘ ਨੇ ਪਿੰਡ ਵਾਸੀਆਂ ਨਾਲ ਉਨ੍ਹਾਂ ਦੇ ਕੋਲ ਬੈਠਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕਿਸੇ ਵੀ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕੂਟਰ/ਮੋਟਰ ਸਾਈਕਲ/ਕਾਰ ਆਦਿ ਚਲਾਉਣ ਲਈ ਨਾ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਘੱਟ ਉਮਰ ਦੇ ਬੱਚਿਆਂ ਵੱਲੋਂ ਵਹੀਕਲ ਚਲਾਉਣ ਕਰਕੇ ਹੁੰਦੇ ਹਾਦਸੇ ਅਤੇ ਬਿਨ੍ਹਾਂ ਲਾਇਸੈਂਸ ਵਹੀਕਲ ਚਲਾਉਣ ਦੇ ਨੁਕਸਾਨ ਬਾਬਤ ਲੋਕਾਂ ਨੂੰ ਜਾਣੂ ਕਰਵਾਇਆ ।

ਪਿੰਡ ਦੇ ਇੱਕਠ ਵਿੱਚ ਹਾਜਰ ਸਮੂਹ ਬਜੁਰਗਾਂ ਨੂੰ ਵੀ ਉਨ੍ਹਾਂ ਦੀਆਂ ਮੁ਼ਸ਼ਕਿਲਾਂ ਬਾਬਤ ਪੁਛਿਆਂ

ਐਸ. ਡੀ. ਐਮ. ਨੇ ਇਸ ਮੌਕੇ ਝੋਨੇ ਦੀ ਵਾਢੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਮੂਹ ਪਿੰਡ ਵਾਸੀਆਂ ਤੇ ਖਾਸ ਕਰਕੇ ਕਿਸਾਨਾਂ ਨੂੰ ਆਪਣੀ ਫਸਲ ਦੀ ਰਹਿਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਵੀ ਪ੍ਰੇਰਤ ਕੀਤਾ । ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਦਿਆਂ ਲੋਕਾਂ ਤੋਂ ਪ੍ਰਣ ਕਰਵਾਇਆ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣਗੇ ।

ਇਸ ਮੌਕੇ ਕਿਰਪਾਲਵੀਰ ਸਿੰਘ (Kirpalveer Singh) ਨੇ ਵੈਲਫੇਅਰ ਆਫ ਪੈਰੇਂਟਸ ਐਡ ਸੀਨੀਅਰ ਸਿਟੀਜਨ ਐਕਟ 2007 ਦੀ ਪਾਲਣਾ ਹਿੱਤ ਪਿੰਡ ਦੇ ਇੱਕਠ ਵਿੱਚ ਹਾਜਰ ਸਮੂਹ ਬਜੁਰਗਾਂ ਨੂੰ ਵੀ ਉਨ੍ਹਾਂ ਦੀਆਂ ਮੁ਼ਸ਼ਕਿਲਾਂ ਬਾਬਤ ਪੁਛਿਆ ਕਿ ਕੀ ਬਜ਼ੁਰਗਾਂ ਨੂੰ ਉਨ੍ਹਾਂ ਦੇ ਬੱਚੇ ਤੇ ਵਾਰਸ ਸਹੀ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ ਜਾਂ ਨਹੀਂ ਅਤੇ ਕੀ ਉਨ੍ਹਾਂ ਨੂੰ ਸਹੀ ਸਮੇਂ ਉਤੇ ਸਹੀ ਖੁਰਾਕ ਵੀ ਮਿਲ ਰਹੀ ਹੈ ਜਾਂ ਨਹੀਂ ।

ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ (Keep the surroundings clean.) ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਹਰਿਆ-ਭਰਿਆ ਕਰਨ ਦੀ ਵੀ ਅਪੀਲ ਕੀਤੀ। ਐਸ. ਡੀ. ਐਮ. ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸੇ ਤਰ੍ਹਾਂ ਹਰ ਪਿੰਡ ਦਾ ਦੌਰਾ ਕੀਤਾ ਜਾਵੇਗਾ ਅਤੇ ਬੱਚਿਆਂ ਅਤੇ ਬਜੁਰਗਾਂ ਨਾਲ ਸਬੰਧਤ ਮੁੱਦੇ ਹੁਣ ਉਨ੍ਹਾਂ ਵੱਲੋਂ ਪਿੰਡ ਪੱਧਰ ਉਤੇ ਜਾ ਕੇ ਹੱਲ ਕੀਤੇ ਜਾਣਗੇ ।

Read More : ਐਸ. ਡੀ. ਐਮ. ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਪ੍ਰਧਾਨ ਮੰਤਰੀ ਐਮ. ਐਸ. ਪੀ. ਦੀ ਕਨੂੰਨੀ ਗਰੰਟੀ ਲਾਗੂ ਕਰਨ : ਪ੍ਰੋ. ਬਡੂੰਗਰ

0
Proffesar Badungar

ਪਟਿਆਲਾ, 9 ਅਗਸਤ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਯਤਨ ਕਰ ਰਹੀ ਹੈ, ਉਨ੍ਹਾਂ ਨੂੰ ਹਰ ਸਾਲ ਥੌੜੀ ਬਹੁਤ ਆਰਥਿਕ ਸਹਾਇਤਾ ਵੀ ਦਿਤੀ ਜਾਂਦੀ ਹੈ ਪਰ ਇਸ ਤਰੀਕੇ ਨਾਲ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੋ ਸਕੇਗਾ।

ਕਿਸਾਨ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਪਣਾ ਸ਼ਾਂਤਮਈ ਸੰਘਰਸ਼ ਰੱਖਣਗੇ ਜਾਰੀ

ਪ੍ਰੋ. ਬਡੂੰਗਰ (Prof. Badungar) ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੇ ਕਿਸਾਨਾਂ ਨੂੰ ਐਮ. ਐਸ. ਪੀ. ਦੀ ਕਨੂੰਨੀ ਗਰੰਟੀ (Legal guarantee of M. S. P.) ਅਤੇ ਝੋਨੇ, ਕਣਕ ਦੇ ਬਦਲ ਵਜੋਂ ਮੱਕੀ ਅਤੇ ਦਾਲਾਂ ਦੀ ਖੇਤੀ ਨੂੰ ਉਤਸ਼ਾਹ ਕਰਕੇ ਉਨ੍ਹਾਂ ਦੀ ਪੂਰੀ ਕੀਮਤ ਅਤੇ ਵਧੀਆ ਮੰਡੀਕਰਨ ਯਕੀਨੀ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਕਿਸਾਨ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਣਗੇ ।

ਕਿਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਝੁਕਣਾ ਪਿਆ

ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਦੇਸ ਦੇ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਪੂਰੀਆਂ ਕਰਕੇ ਉਹਨਾਂ ਨੂੰ ਸੰਘਰਸ਼ ਦੇ ਰਾਹ ਤੋਂ ਮੋੜ ਕੇ ਕਿਸਾਨੀ ਲਈ ਪ੍ਰੇਰਿਤ ਕਰਨ । ਪਹਿਲਾਂ ਕਿਸਾਨਾਂ ਵੱਲੋਂ ਚਲਾਏ ਗਏ ਲੰਬੇ ਸੰਘਰਸ਼ ਦੌਰਾਨ ਕਈ ਕਿਸਾਨਾਂ ਨੂੰ ਆਪਣੀਆਂ ਜਾਨਾਂ ਗਵਾਈਆਂ ਤੇ ਕਿਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਝੁਕਣਾ ਪਿਆ ।

Read More : ਕੇਂਦਰ ਸਰਕਾਰ ਬੇਅਦਬੀਆਂ ਨੂੰ ਰੋਕਣ ਲਈ ਸਖਤ ਤੋਂ ਸਖਤ ਕਾਨੂੰਨ ਬਣਾਵੇ : ਪ੍ਰੋ. ਬਡੂੰਗਰ

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

0
Indian Army soldier

ਚੰਡੀਗੜ੍ਹ/ਗੁਰਦਾਸਪੁਰ, 8 ਅਗਸਤ 2025 : ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ. ਐੱਲ. ਡੀ. (Indian Army soldier A. L. D.) ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਉਚੇਚੇ ਤੌਰ ‘ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਹੀਦ ਏ. ਐੱਲ. ਡੀ. ਦਲਜੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ. ਐੱਲ. ਡੀ. ਦਲਜੀਤ ਸਿੰਘ (Daljit Singh) ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਪਣੇ ਮਹਾਨ ਸਪੂਤ ਸ਼ਹੀਦ ਦਲਜੀਤ ਸਿੰਘ ਉੱਪਰ ਮਾਣ ਹੈ । ਉਨ੍ਹਾਂ ਕਿਹਾ ਕਿ ਏ. ਐੱਲ. ਡੀ. ਦਲਜੀਤ ਸਿੰਘ ਨੇ ਲਦਾਖ਼ ਵਰਗੇ ਇਲਾਕੇ ਵਿੱਚ ਕਠਿਨ ਸਥਿਤੀਆਂ ਵਿੱਚ ਵੀ ਆਪਣੇ ਦੇਸ਼ ਦੀ ਰਾਖੀ ਲਈ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਭਾਰਤ ਮਾਂ ਦਾ ਇਹ ਸਪੂਤ ਆਪਣੇ ਦੇਸ਼ ਦੀ ਰਾਖੀ ਕਰਦਾ ਹੋਇਆ ਦੇਸ਼ ਤੋਂ ਕੁਰਬਾਨ ਹੋ ਗਿਆ ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ. ਐੱਲ. ਡੀ. ਦਲਜੀਤ ਸਿੰਘ ਦੇ ਪਰਿਵਾਰ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਤਹਿਤ 1 ਕਰੋੜ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ, ਜਿਸ ਵਿੱਚੋਂ 6 ਲੱਖ ਰੁਪਏ ਦਾ ਚੈੱਕ ਅੱਜ ਪਰਿਵਾਰ ਨੂੰ ਦੇ ਦਿੱਤਾ ਗਿਆ ਹੈ ਅਤੇ ਬਾਕੀ ਦੇ 94 ਲੱਖ ਰੁਪਏ ਬਹੁਤ ਜਲਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਉੱਪਰ ਪਰਿਵਾਰ ਨੂੰ ਦੇ ਦਿੱਤੇ ਜਾਣਗੇ ।

ਉਨ੍ਹਾਂ ਕਿਹਾ ਕਿ ਸ਼ਹੀਦ ਦਲਜੀਤ ਸਿੰਘ ਦੇ ਭਰਾ ਨੂੰ ਸਰਕਾਰੀ ਨੌਂਕਰੀ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਕੀਤਾ ਜਾਵੇਗਾ ਅਤੇ ਪਿੰਡ ਦੀ ਐਂਟਰੀ ਉੱਪਰ ਇੱਕ ਯਾਦਗਾਰੀ ਗੇਟ ਦੀ ਉਸਾਰੀ ਵੀ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਹਮੇਸ਼ਾਂ ਹੀ ਵਚਨਬੱਧ ਹੈ ਅਤੇ ਇਹ ਸਾਰੇ ਪਰਿਵਾਰ ਦੇਸ਼ ਤੇ ਕੌਮ ਦਾ ਬੇਸ਼ਕੀਮਤੀ ਸਰਮਾਇਆ ਹਨ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਗੁਲਜ਼ਾਰ ਸਿੰਘ ਨੂੰ ਸਨਮਾਨਿਤ ਵੀ ਕੀਤਾ । ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਏ. ਐੱਲ. ਡੀ. ਦਲਜੀਤ ਸਿੰਘ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ ।

Read More : ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਹੋਣਗੇ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ

 

ਪੀ. ਆਰ. ਟੀ. ਸੀ. ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ : ਜੀ. ਐਮ.

0
PRTC

ਪਟਿਆਲਾ, 8 ਅਗਸਤ 2025 : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (Pepsu Road Transport Corporation) ਪਟਿਆਲਾ ਦੇ ਬੁਲਾਰ ਅਤੇ ਜਨਰਲ ਮੈਨੈਜਰ ਜਤਿੰਦਰਪਾਲ ਸਿੰਘ ਗਰੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਪੀ. ਆਰ. ਟੀ. ਸੀ. ਦੀ ਬੱਸ ਸੇਵਾ ਬੇਰੋਕ ਜਾਰੀ ਰਹੇਗੀ ।

9 ਅਗਸਤ ਨੂੰ ਬੱਸ ਸੇਵਾ ਰਹੇਗੀ ਨਿਰਵਿਘਨ ਤੇ ਬੇਰੋਕ ਜਾਰੀ

ਅੱਜ ਸ਼ਾਮ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਜਤਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪੀ. ਆਰ. ਟੀ. ਸੀ. ਦੇ ਚੇਅਰਮੈਨ (Chairman of P. R. T. C.)  ਰਣਜੋਧ ਸਿੰਘ ਹਡਾਣਾ ਤੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਧਿਆਨ ਵਿੱਚ ਆਇਆ ਹੈ ਕਿ ਵੱਖ-ਵੱਖ ਮੀਡੀਆ ਮੰਚਾਂ ਰਾਹੀਂ ਰੱਖੜੀ ਦੇ ਤਿਉਹਾਰ ਦੌਰਾਨ ਪੀ. ਆਰ. ਟੀ. ਸੀ. ਦੀ ਬੱਸ ਸਰਵਿਸ ਬੰਦ ਹੋਣ ਜਾਂ ਕਿਸੇ ਹੜਤਾਲ ਹੋਣ ਸਬੰਧੀ ਰਿਪੋਰਟਾਂ/ਖ਼ਬਰਾਂ ਆ ਰਹੀਆਂ ਸਨ, ਜਿਨ੍ਹਾਂ ਨੂੰ ਮੈਨੇਜਮੈਂਟ ਵੱਲੋਂ ਖੰਡਨ ਕਰਦਿਆਂ ਸੂਬੇ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਜਾਂਦਾ ਹੈ ਕਿ 9 ਅਗਸਤ (August 9) ਨੂੰ ਰੱਖੜੀ ਦੇ ਤਿਉਹਾਰ ਮੌਕੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ ਦੀ ਬੱਸ ਸੇਵਾ ਨਿਰਵਿਘਨ ਤੇ ਬੇਰੋਕ ਜਾਰੀ ਰਹੇਗੀ ।

Read More : ਕਾਂਗਰਸ ਸਰਕਾਰ ਰੋਡਵੇਜ਼-ਪਨਬਸ ਨੂੰ ਤਬਾਹ ਕਰਕੇ ਟਰਾਂਸਪੋਰਟ ਮਾਫੀਆ ਦੀ ਮਦਦ ਕਰ ਰਹੀ ਹੈ : ਹਰਪਾਲ ਚੀਮਾ

ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ 24 ਕਮੇਟੀਆਂ ਦੀ ਸ਼ੁਰੂਆਤ

0
Arvind Kejriwal
ਚੰਡੀਗੜ੍ਹ, 8 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ (24 committees launched) ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ ।

ਪੰਜਾਬ ਦੇ ਉਦਯੋਗਿਕ ਭਵਿੱਖ ਦਾ ਨਕਸ਼ਾ ਪੰਜਾਬ ਦੇ ਉਦਯੋਗਪਤੀ ਘੜਨਗੇ-ਕੇਜਰੀਵਾਲ

ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਇਸ ਸ਼ੁਰੂਆਤ ਨੂੰ ਪੰਜਾਬ ਲਈ ਇਤਿਹਾਸਕ ਦਿਨ ਦੱਸਿਆ । ਉਨ੍ਹਾਂ ਕਿਹਾ ਕਿ ਸਾਲ 2022 ਤੋਂ ਪਹਿਲਾਂ ਪੰਜਾਬ ਵਿੱਚ ਜਬਰੀ ਵਸੂਲੀ ਦਾ ਦੌਰ ਸੀ ਜਦੋਂ ਸਿਆਸੀ ਲੀਡਰਾਂ ਵੱਲੋਂ ਕਾਰੋਬਾਰ ਵਿੱਚ ਹਿੱਸਾ ਪਾਉਣ ਲਈ ਉਦਯੋਗਪਤੀਆਂ ਦੀ ਬਾਂਹ ਮਰੋੜੀ ਜਾਂਦੀ ਸੀ।

ਪੰਜਾਬ ਵਿੱਚ ਪਾਈਆਂ ਜਾ ਰਹੀਆਂ ਹਨ ਨਵੀਆਂ ਪਿਰਤਾਂ

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਨਵੀਆਂ ਪਿਰਤਾਂ ਪਾਈਆਂ ਜਾ ਰਹੀਆਂ ਹਨ ਜਿੱਥੇ ਸਰਕਾਰ ਉਦਯੋਗ ਨੂੰ ਹੁਕਮ ਨਹੀਂ ਚਾੜ੍ਹੇਗੀ ਸਗੋਂ ਸੈਕਟਰ ਅਧਾਰਿਤ ਕਮੇਟੀਆਂ ਰਾਹੀਂ ਉਦਯੋਗਪਤੀਆਂ ਦੇ ਫੈਸਲਿਆਂ ਨੂੰ ਲਾਗੂ ਕਰੇਗੀ । ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਦੂਜੇ ਸੂਬਿਆਂ ਦੇ ਉਦਯੋਗਿਕ ਖੇਤਰ ਦਾ ਅਧਿਐਨ ਕੀਤਾ ਜਾਵੇਗਾ ਅਤੇ ਇਸ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਉਦਯੋਗ ਹੋਰ ਤਰੱਕੀ ਕਰ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ 99 ਫੀਸਦੀ ਫੈਸਲੇ ਅਮਲ ਵਿੱਚ ਲਿਆਂਦੇ ਜਾਣਗੇ ।

ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਪਹਿਲਾਂ ਹੀ ਕੌਮੀ ਪੱਧਰ ’ਤੇ ਅਗਵਾਈ ਕਰ ਰਿਹਾ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਪਹਿਲਾਂ ਹੀ ਕੌਮੀ ਪੱਧਰ ’ਤੇ ਅਗਵਾਈ ਕਰ ਰਿਹਾ ਹੈ ਅਤੇ ਛੇਤੀ ਹੀ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰੇਗਾ। ਸਤੰਬਰ-2023 ਵਿੱਚ ਸਰਕਾਰ-ਉਦਯੋਗ ਮਿਲਣੀਆਂ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਿਲਣੀਆਂ ਦਰਮਿਆਨ ਹੋਏ ਵਿਚਾਰ-ਵਟਾਂਦਰੇ ਤੋਂ ਸੈਕਟਰ ਅਧਾਰਿਤ 24 ਕਮੇਟੀਆਂ ਦੇ ਵਿਚਾਰ ਦਾ ਜਨਮ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਮੇਟੀਆਂ ਹਰੇਕ ਉਦਯੋਗਿਕ ਸੈਕਟਰ ਲਈ ਵਿਸਥਾਰਤ ਰਣਨੀਤੀਆਂ ਤਿਆਰ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੀਆਂ ।

ਸਮਾਗਮ ਵਿੱਚ ਮੌਜੂਦ ਜ਼ਿਆਦਾਤਰ ਸਨਅਤਕਾਰ ਇਨ੍ਹਾਂ ਕਮੇਟੀਆਂ ਮੈਂਬਰ ਵੀ ਹਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਮੌਜੂਦ ਜ਼ਿਆਦਾਤਰ ਸਨਅਤਕਾਰ ਇਨ੍ਹਾਂ ਕਮੇਟੀਆਂ ਮੈਂਬਰ ਵੀ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਸਮੂਹ ਪੰਜਾਬ ਦੇ ਉਦਯੋਗਿਕ ਭਵਿੱਖ ਲਈ ਰੂਪ-ਰੇਖਾ ਤਿਆਰ ਕਰਨਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਿਆਰ ਕਰਦੇ ਸਮੇਂ ਇਹ ਕਮੇਟੀਆਂ ਉਦਯੋਗਿਕ ਭਾਈਵਾਲਾਂ ਤੋਂ ਬਰਾਬਰ ਹਿੱਸੇਦਾਰੀ ਨੂੰ ਯਕੀਨੀ ਬਣਾਉਣਗੀਆਂ। ਭਗਵੰਤ ਸਿੰਘ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਉਦਯੋਗ-ਪੱਖੀ ਨੀਤੀਆਂ ਬਣਾਉਣ ਵਿੱਚ ਸਰਗਰਮੀ ਨਾਲ ਆਪਣੇ ਕੀਮਤੀ ਵਿਚਾਰ ਅਤੇ ਸੁਝਾਅ ਸਾਂਝੇ ਕਰਨ ।

ਪੰਜਾਬ ਵਿੱਚ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਹਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਅਸੀਂ ਇਕ ਫੈਸਲਾਕੁਨ ਮੋੜ ‘ਤੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਸਮਰਥਨ ਨਾਲ ਸੂਬਾ ਦੂਰਅੰਦੇਸ਼ੀ ਅਤੇ ਵਿਸ਼ਵ ਪੱਧਰੀ ਈਕੋ-ਸਿਸਟਮ ਬਣਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਪਸੰਦੀਦਾ ਉਦਯੋਗਿਕ ਅਤੇ ਬਰਾਮਦ ਕੇਂਦਰ ਬਣਾਉਣ ਲਈ ਉਦਯੋਗਪਤੀਆਂ ਨੂੰ ਬਰਾਬਰ ਦੇ ਭਾਈਵਾਲ ਵਜੋਂ ਅੱਗੇ ਵਧਣ ਦਾ ਸੱਦਾ ਦਿੱਤਾ ।

ਸੂਬਾ ਸਰਕਾਰ ਜਲਦ ਹੀ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰੇਗੀ

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਜਲਦ ਹੀ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰੇਗੀ । ਉਦਯੋਗਿਕ ਦਿੱਗਜ਼ਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਪਹਿਲਾਂ ਹੀ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਮੋਹਰੀ ਹੈ। ਭਗਵੰਤ ਸਿੰਘ ਮਾਨ ਨੇ ਮਾਣ ਨਾਲ ਦੱਸਿਆ ਕਿ ਮਾਰਚ 2022 ਤੋਂ ਪੰਜਾਬ ਨੂੰ 1.14 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਰੋਜ਼ਗਾਰ ਦੇ 4.5 ਲੱਖ ਤੋਂ ਵੱਧ ਮੌਕੇ ਪੈਦਾ ਹੋਏ ਹਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਸ਼ਵਵਿਆਪੀ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਗਿਆ ਹੈ, ਜਿਸ ਵਿੱਚ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਦੁਬਈ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਸਪੇਨ ਵਰਗੇ ਦੇਸ਼ ਸੂਬੇ ਵਿੱਚ ਨਿਵੇਸ਼ ਲਈ ਡੂੰਘੀ ਦਿਲਚਸਪੀ ਦਿਖਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ-ਪੱਖੀ ਨੀਤੀਆਂ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਸਾਜ਼ਗਾਰ ਨਿਵੇਸ਼ ਮਾਹੌਲ ਕਾਰਨ ਹੀ ਇਹ ਸਭ ਸੰਭਵ ਹੋਇਆ ਹੈ ।

ਸਰਕਾਰ ਉਦਯੋਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਉਦਯੋਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਸ ਲਈ ਨਿਵੇਸ਼ਕਾਂ ਅਤੇ ਮੁੱਖ ਭਾਈਵਾਲਾਂ ਨੂੰ ਨੀਤੀ ਨਿਰਮਾਣ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਬਿਲਕੁਲ ਉਲਟ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਦੌਰਾਨ ਉੱਦਮੀਆਂ ‘ਤੇ ਦਬਾਅ ਪਾਇਆ ਜਾਂਦਾ ਸੀ ਅਤੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਸੀ । ਉਨ੍ਹਾਂ ਕਿਹਾ ਕਿ ਪਿਛਲੇ ਸ਼ਾਸਕਾਂ ਨੇ ਸੂਬੇ ਦੇ ਲੋਕਾਂ ਨੂੰ ਸਿਰਫ਼ ਲੁੱਟਿਆ ਹੀ ਹੈ ਅਤੇ ਉਨ੍ਹਾਂ ਦੇ ਹੱਥ ਪੰਜਾਬ ਦੇ ਖੂਨ ਨਾਲ ਰੰਗੇ ਹੋਏ ਸਨ ।

ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ, ਜੋ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਮੌਜੂਦਾ ਪ੍ਰਸ਼ਾਸਨ ਉਦਯੋਗਪਤੀਆਂ ਨੂੰ ਪਰੇਸ਼ਾਨ ਨਹੀਂ ਕਰ ਰਿਹਾ ਹੈ ਬਲਕਿ ਉਦਯੋਗ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਅਤੇ ਵਧਣ-ਫੁੱਲਣ ਵਿੱਚ ਮਦਦ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਹੁਣ ਸਾਡੇ ਯਤਨਾਂ ਨੂੰ ਹੋਰ ਮਜ਼ਬੂਤ ਕਰਨਗੀਆਂ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਰਿਹਾ ਹੈ ।

ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

0
NDPS Act

ਨਾਭਾ, 8 ਅਗਸਤ 2025 : ਥਾਣਾ ਕੋਤਵਾਲੀ ਨਾਭਾ (Police Station Nabha) ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 11 ਹਜ਼ਾਰ 740 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਨਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ, ਪ੍ਰਤਾਪ ਸਿੰਘ ਪੁੱਤਰ ਅਮਰ ਸਿੰਘ ਵਾਸੀਆਨ ਮਕਾਨ ਨੰ. 167 ਪਾਂਡੂਸਰ ਮੁਹੱਲਾ ਨਾਭਾ ਸ਼ਾਮਲ ਹੈ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਨੂੰ ਸੂੁਚਨਾ ਮਿਲੀ ਕਿ ਬੱਤਰਾ ਮੈਡੀਕਲ ਸਟੋਰ ਨੇੜੇ ਸਿ਼ਆਮ ਸਵੀਟਸ ਅਲੌਹਰਾਂ ਗੇਟ ਨਾਭਾ ਦਾ ਮਾਲਕ ਮਨਪ੍ਰੀਤ ਸਿੰਘ ਆਪਣੀ ਦੁਕਾਨ ਤੇ ਨਸ਼ੀਲੀਆਂ ਗੋਲੀਆ ਵੇਚਣ ਦਾ ਧੰਮਾ ਕਰਦਾ ਹੈ ਤੇ ਜਦੋਂ ਰੇਡ ਕੀਤੀ ਗਈ ਤਾਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋ ਸਕਦੀਆਂ ਹਨ, ਜਿਸ ਤੇ ਡਰੱਗ ਕੰਟਰੋਲ ਅਫਸਰ ਮਨਦੀਪ ਸਿੰਘ ਨੂੰ ਸ਼ਾਮਲ ਪੁਲਸ ਪਾਰਟੀ ਕਰਕੇ ਉਪਰੋਕਤ ਵਿਅਕਤੀਆਂ ਦੇ ਦੁਕਾਨ ਤੇ ਰੇਡ ਕਰਕੇ ਵੱਖ-ਵੱਖ ਮਾਰਕੇ ਦੀਆਂ 11 ਹਜ਼ਾਰ 740 ਨਸ਼ੀਲੀਆਂ ਗੋਲੀਆਂ (11,740 narcotic pills) ਬ੍ਰਾਮਦ ਹੋਈਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 210 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ

ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਕੈਫੇ ਤੇ ਸਲਮਾਨ ਨੂੰ ਸੱਦਾ ਦੇਣ `ਤੇ ਗੋਲੀਬਾਰੀ ਕੀਤੀ

0
Salman Khan

ਨਵੀਂ ਦਿੱਲੀ, 8 ਅਗਸਤ 2025 : ਭਾਰਤ ਦੇਸ਼ ਦੇ ਸੁਪਰ ਕਾਮੇਡੀ ਕਿੰਗ (Comedy King) ਮੰਨੇ ਜਾਂਦੇ ਕਪਿਲ ਸ਼ਰਮਾ ਦੇ ਕੈਫੇ ਤੇ   ਲਾਰੈਂਸ ਬਿਸ਼ਨੋਈ ਗੈਂਗ ਵਲੋਂ ਅੱਜ ਗੋਲੀਆਂ ਚਲਾਈਆਂ ਗਈਆਂ ਹਨ ਕਿਉਂਕਿ ਕਪਿਲ ਸ਼ਰਮਾ ਵਲੋਂ ਸਲਮਾਨ ਖਾਨ ਨੂੰ ਕੈਫੇ ਦੇ ਉਦਘਾਟਨ ਦਾ ਸੱਦਾ ਦਿੱਤਾ ਹੈ । ਦੱਸਣਯੋਗ ਹੈ ਕਿ ਉਕਤ ਕੈਫੇ ਕੈਨੇਡਾ ਵਿਖੇ ਖੋਲ੍ਹਿਆ ਜਾਣਾ ਹੈ ।

ਲਾਰੈਂਸ ਬਿਸ਼ਨੋਈ ਗੈਂਗ ਦੀ ਆਡੀਓ ਹੋਈ ਜਾਰੀ

ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਦੀ ਇੱਕ ਆਡੀਓ ਰਿਕਾਰਡਿੰਗ (Audio recording) ਸਾਹਮਣੇ ਆਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਉਦਘਾਟਨ ਲਈ ਅਭਿਨੇਤਾ ਸਲਮਾਨ ਖਾਨ ਨੂੰ ਸੱਦਾ ਦੇਣ `ਤੇ ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ (Kapil Sharma) ਦੇ ਰੈਸਟੋਰੈਂਟ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇੰਡੀਆ ਟੂਡੇ ਦੁਆਰਾ ਵਿਸ਼ੇਸ਼ ਤੌਰ `ਤੇ ਐਕਸੈਸ ਕੀਤੀ ਗਈ ਆਡੀਓ ਕਲਿੱਪ, ਬਿਸ਼ਨੋਈ ਸਮੂਹ ਦੇ ਗੈਂਗਸਟਰ ਹੈਰੀ ਬਾਕਸਰ ਦੁਆਰਾ ਰਿਕਾਰਡ ਕੀਤੀ ਗਈ ਸੀ, ਜੋ ਚੇਤਾਵਨੀ ਦਿੰਦਾ ਹੈ ਕਿ ਸਲਮਾਨ ਨਾਲ ਕੰਮ ਕਰਨ ਵਾਲੇ ਕਿਸੇ ਵੀ ਨਿਰਦੇਸ਼ਕ, ਨਿਰਮਾਤਾ ਜਾਂ ਕਲਾਕਾਰ ਨੂੰ ਛਾਤੀ ਵਿੱਚ ਗੋਲੀ ਮਾਰ ਦਿੱਤੀ ਜਾਵੇਗੀ ।

ਕਪਿਲ ਸ਼ਰਮਾ ਦੇ ਰੈਸਟੋਰੈਂਟ ਤੇ ਪਹਿਲੀ ਅਤੇ ਹੁਣ ਦੂਸਰੀ ਵਾਰ ਹੋਈ ਹੈ ਗੋਲੀਬਾਰੀ

ਬਿਸ਼ਨੋਈ ਗੈਂਗਸਟਰ ਨੇ ਆਡੀਓ ਵਿਚ ਆਖਿਆ ਹੈ ਕਿ ਕਪਿਲ ਸ਼ਰਮਾ ਦੇ ਰੈਸਟੋਰੈਂਟ `ਤੇ ਪਹਿਲੀ ਅਤੇ ਹੁਣ ਦੂਜੀ ਗੋਲੀਬਾਰੀ (Shooting) ਇਸ ਲਈ ਹੋਈ ਕਿਉਂਕਿ ਉਸਨੇ ਸਲਮਾਨ ਖਾਨ ਨੂੰ ਨੈੱਟਫਲਿਕਸ ਸ਼ੋਅ ਦੇ ਉਦਘਾਟਨ ਲਈ ਸੱਦਾ ਦਿੱਤਾ ਸੀ। ਸਲਮਾਨ ਖਾਨ `ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ` ਦੇ ਸੀਜ਼ਨ 3 ਦੇ ਪਹਿਲੇ ਐਪੀਸੋਡ ਵਿੱਚ ਨਜ਼ਰ ਆਏ, ਜਿਸਦਾ ਪ੍ਰੀਮੀਅਰ 21 ਜੂਨ ਨੂੰ ਨੈੱਟਫਲਿਕਸ `ਤੇ ਹੋਇਆ ਸੀ ।

Read More : ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਚੱਲੀ ਗੋਲੀਬਾਰੀ

6 ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ

0
Case Rejistered

ਪਟਿਆਲਾ, 8 ਅਗਸਤ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ 6 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 351 (3) ਬੀ. ਐਨ. ਐਸ. ਤਹਿਤ ਘਰ ਅੰਦਰ ਦਾਖਲ ਹੋ ਕੇ ਰੱਸੀ ਨਾਲ ਬੰਨ੍ਹ ਕੇ ਕਾਰ ਵਿਚ ਸੁੱਟ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੀਮਾ ਰਾਣੀ ਪੁੱਤਰੀ ਰਜਿੰਦਰ ਸਿੰਘ ਵਾਸੀ ਲੋਗੋਂਵਾਲ ਜਿਲਾ ਸੰਗਰੂਰ, ਬਲਜਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਬਰਨਾਲਾ, ਗੁਰਪ੍ਰੀਤ ਸਿੰਘ ਪੁੱਤਰ ਗੁਲਜਾਰਾ ਸਿੰਘ ਵਾਸੀ ਪਿੰਡ ਲੋਹਾ ਖੇੜਾ, ਸਵਰਾਜ ਸਿੰਘ ਵਾਸੀ ਪਿੰਡ ਸ਼ੇਰੋ ਜਿਲਾ ਸੰਗਰੂਰ, ਸੁਖਵਿੰਦਰ ਸਿੰਘ, ਕਮਲਪ੍ਰੀਤ ਸਿੰਘ ਪੁੱਤਰਾਨ ਸੀਮਾ ਰਾਣੀ ਵਾਸੀ ਪਿੰਡ ਲੋੋਗੋਂਵਾਲ ਜਿਲਾ ਸੰਗਰੂਰ ਸ਼ਾਮਲ ਹਨ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਕੁਲਦੀਪ ਸਿੰਘ ਪੁੱਤਰ ਰਾਮ ਸਰੂਪ ਵਾਸੀ ਲਾਲ ਕੁਆਟਰ ਅਰਬਨ ਅਸਟੇਟ ਪਟਿ. ਹਾਲ ਮਕਾਨ ਨੰ. 7-ਐਨ ਤੇਜ ਬਾਗ ਕਲੋਨੀ ਪਟਿਆਲਾ ਨੇ ਦੱਸਿਆ ਕਿ 1 ਜੁਲਾਈ ਨੂੰ ਉਸਦੇ ਅਰਬਨ ਵਾਲੇ ਘਰ ਅੰਦਰ ਦਾਖਲ ਹੋ ਕੇ ਉਪਰੋਕਤ ਵਿਅਕਤੀਆਂ ਨੇ ਉਸਨੂੰ ਰੱਸੀ ਨਾਲ ਬੰਨ੍ਹ ਕੇ ਕਾਰ ਵਿੱਚ ਸੁੱਟ ਕੇ ਉਸਦੀ ਕੁੱਟਮਾਰ (Beating) ਕੀਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ (Death threats) ਦਿੱਤੀਆਂ । ਜਿਸ ਤੇ ਮੁਕੱਦਮਾ ਪੱਤਰ ਨੰ ਸੀ. ਐਨ. ਆਰ. ਨੰਬਰ ਪੀ. ਬੀ. ਪੀ. ਟੀ. 03-3001006-2025 ਸੀ. ਆਈ. ਐਸ. ਨੰਬਰ ਸੀ. ਆਰ. ਐਮ.-210-2025-7 ਜੁਲਾਈ 2025 ਵਲੋਂ ਗੁਰਪ੍ਰੀਤ ਸਿੰਘ ਫਸਟ ਕਲਾਸ ਜੁਡੀਸ਼ੀਅਲ ਮੈਜਿਸਟ੍ਰੇਟ ਦਰਜ ਕੀਤਾ ਗਿਆ ਹੈ ।

Read More : ਕੁੱਟਮਾਰ ਕਰਨ ਤੇ ਐਸ. ਐਚ. ਓ. ਖਿਲਾਫ਼ ਕੇਸ ਦਰਜ

ਜਲੰਧਰ ਵਿੱਚ ਚੱਲੀਆਂ ਨਸ਼ਾ ਤਸਕਰਾਂ ਅਤੇ ਏ. ਐਨ. ਟੀ. ਐਫ. ਵਿਚਾਲੇ ਗੋਲੀਆਂ

0
DGP

ਜਲੰਧਰ, 8 ਅਗਸਤ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ (Jalandhar) ਵਿਚ ਪੰਜਾਬ ਪੁਲਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐਨ. ਟੀ. ਐਫ.) ਨੇ ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਸਵੇਰੇ ਜਲੰਧਰ ਵਿੱਚ ਇੱਕ ਨਸ਼ਾ ਤਸਕਰੀ ਦੇ ਟਿਕਾਣੇ `ਤੇ ਜਦੋਂ ਛਾਪਾ ਮਾਰਿਆ (Raided) ਤਾਂ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਸਿੱਧਾ ਮੁਕਾਬਲਾ ਹੋਇਆ। ਜਿਸ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ ।

ਏ. ਐਨ. ਟੀ. ਐਫ. ਟੀਮ ਨੂੰ ਮਿਲੀ ਸੀ ਸੂਚਨਾ

ਏ. ਐਨ. ਟੀ. ਐਫ. ਟੀਮ ਨੂੰ ਸੂਚਨਾ ਮਿਲੀ ਸੀ ਕਿ ਨਕੋਦਰ ਨੇੜੇ ਪਿੰਡ ਗੋਰਸੀਆ ਵਿੱਚ ਬਦਨਾਮ ਨਸ਼ਾ ਤਸਕਰ ਸੰਨੀ ਸਿੰਘ ਆਪਣੇ ਸਾਥੀਆਂ ਨਾਲ ਸਰਗਰਮ ਹੈ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ (Drug trafficking) ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ `ਤੇ, ਪੁਲਿਸ ਟੀਮ ਨੇ ਪਿੰਡ ਵਿੱਚ ਛਾਪੇਮਾਰੀ ਦੀ ਯੋਜਨਾ ਬਣਾਈ ਤੇ ਜਿਵੇਂ ਹੀ ਪੁਲਿਸ ਟੀਮ ਮੌਕੇ `ਤੇ ਪਹੁੰਚੀ, ਮੁਲਜ਼ਮਾਂ ਨੇ ਅਚਾਨਕ ਪੁਲਿਸ `ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ।

ਸੰਨੀ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੁਲਿਸ ਟੀਮ `ਤੇ ਜਾਨਲੇਵਾ ਹਮਲਾ ਕਰ ਦਿੱਤਾ

ਸੰਨੀ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੁਲਿਸ ਟੀਮ `ਤੇ ਜਾਨਲੇਵਾ ਹਮਲਾ ਕਰ ਦਿੱਤਾ । ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ । ਇਸ ਮੁਕਾਬਲੇ ਵਿੱਚ ਸੰਨੀ ਸਿੰਘ ਦਾ ਸਾਥੀ ਦਵਿੰਦਰ ਸਿੰਘ ਗੋਲੀਆਂ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ । ਦਵਿੰਦਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਦੌਰਾਨ ਮੁੱਖ ਦੋਸ਼ੀ ਸੰਨੀ ਸਿੰਘ ਅਤੇ ਉਸ ਦਾ ਇੱਕ ਹੋਰ ਸਾਥੀ ਮੌਕੇ ਤੋਂ ਭੱਜ ਗਏ । ਪੁਲਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ । ਏ. ਐਨ. ਟੀ. ਐਫ. (A. N. T. F.) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਡਰੱਗ ਮਾਫੀਆ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਹਿੱਸੇ ਵਜੋਂ ਕੀਤੀ ਗਈ ਹੈ ।

ਪੁਲਸ ਅਨੁਸਾਰ ਸੰਨੀ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਨਸ਼ੀਲੇ ਪਦਾਰਥਾਂ (Drugs) ਦੀ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਰੱਖਣ ਵਰਗੇ ਗੰਭੀਰ ਦੋਸ਼ ਸ਼ਾਮਲ ਹਨ । ਪੁਲਸ ਦੇ ਇਸ ਦਲੇਰਾਨਾ ਆਪ੍ਰੇਸ਼ਨ ਦੌਰਾਨ ਕੋਈ ਵੀ ਜਵਾਨ ਜ਼ਖ਼ਮੀ ਨਹੀਂ ਹੋਇਆ । ਫ਼ਰਾਰ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ ਕਈ ਪੁਲਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Read More : ਗੋਲੀਆਂ ਮਾਰ ਮਾਰ ਕੇ ਕੀਤਾ ਫਾਈਨਾਂਸਰ ਦਾ ਕ. ਤ. ਲ

ਪੰਜਾਬ ਸਰਕਾਰ ਨੇ ਕੀਤੇ ਬੋਰਡ ਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ ਤੇ ਮੈਂਬਰ ਕੀਤੇ ਨਿਯੁਕਤ

0
appoints

ਚੰਡੀਗੜ੍ਹ, 8 ਅਗਸਤ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ (Chief Minister Punjab) ਨੇ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ (Boards and corporations) ਵਿਚ ਚੇਅਰਮੈਨਾਂ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਜਿਨ੍ਹਾਂ ਵਿਚ :

 

appoints appoints appoints