Home Blog Page 571

ਐਸ ਏ ਐਸ ਨਗਰ ਦੇ ਪਿੰਡ ਚਟੌਲੀ ਕਲਾਂ ‘ਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ

0

ਖਰੜ (ਐਸ ਏ ਐਸ ਨਗਰ): ਨਸ਼ਾ ਤਸਕਰਾਂ ‘ਤੇ ਕਾਰਵਾਈ ਨੂੰ ਤੇਜ਼ ਕਰਨ ਅਤੇ ਮਿਸਾਲੀ ਬਣਾਉਣ ਲਈ ਚੱਲ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਹਿੱਸੇ ਵਜੋਂ, ਐਸ ਏ ਐਸ ਨਗਰ ਪੁਲਿਸ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਾਲਮੇਲ ਨਾਲ, ਥਾਣਾ ਸਦਰ ਕੁਰਾਲੀ ਦੇ ਅਧਿਕਾਰ ਖੇਤਰ ਅਧੀਨ ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੁਣ ਦੀ ਮੁਹਿੰਮ ਚਲਾਈ।

ਬੁੱਧਵਾਰ ਨੂੰ ਕੀਤੀ ਗਈ ਇਹ ਕਾਰਵਾਈ ਐਸ ਐਸ ਪੀ ਐਸ ਏ ਐਸ ਨਗਰ, ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਡੀ ਐਸ ਪੀ ਮੁੱਲਾਂਪੁਰ ਮੋਹਿਤ ਅਗਰਵਾਲ ਅਤੇ ਐਸ ਐਚ ਓ ਗੌਰਵਬੰਸ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਡੀ ਐਸ ਪੀ ਅਗਰਵਾਲ ਨੇ ਦੱਸਿਆ ਕਿ ਢਾਹਿਆ ਗਿਆ ਢਾਂਚਾ ਪਿੰਡ ਦੀ ਫਿਰਨੀ (ਪੰਚਾਇਤ ਜ਼ਮੀਨ) ‘ਤੇ ਪਿੰਡ ਦੇ ਹੀ ਵਸਨੀਕ ਇੱਕ ਨਸ਼ਾ ਤਸਕਰ, ਦਿਲਪ੍ਰੀਤ ਸਿੰਘ, ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਬਣਾਇਆ ਗਿਆ ਸੀ, ਜੋ ਇਸ ਸਮੇਂ ਐਨ ਡੀ ਪੀ ਐਸ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਿਰਾਸਤ ਵਿੱਚ ਹੈ। ਦੋਸ਼ੀ ਛੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਵਿੱਚ ਚਾਰ ਐਨ ਡੀ ਪੀ ਐਸ ਐਕਟ ਅਧੀਨ ਹਨ, ਜੋ ਰੋਪੜ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਰਜ ਹਨ।

ਸਭ ਤੋਂ ਗੰਭੀਰ ਦੋਸ਼ਾਂ ਵਿੱਚੋਂ ਇੱਕ ਵਿੱਚ, ਦਿਲਪ੍ਰੀਤ ਸਿੰਘ ‘ਤੇ 29 ਮਈ, 2022 ਨੂੰ ਸਦਰ ਕੁਰਾਲੀ ਪੁਲਿਸ ਸਟੇਸ਼ਨ ਵਿੱਚ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਚ 445 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਡੀ ਐਸ ਪੀ ਅਗਰਵਾਲ ਨੇ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰੀ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਉਜਾਗਰ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਢਾਹੁਣ ਦੀ ਕਾਰਵਾਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਲਈ ਇੱਕ ਸਖ਼ਤ ਸੰਦੇਸ਼ ਹੈ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਦੁਆਰਾ ਅਗਵਾਈ ਕੀਤੀ ਗਈ ਵੱਡੀ ਨਸ਼ਾ ਵਿਰੋਧੀ ਪਹਿਲਕਦਮੀ ਦਾ ਹਿੱਸਾ ਹੈ, ਜਿਸਦਾ ਉਦੇਸ਼ ਰਾਜ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਨਾ ਹੈ।

ਐਸ ਐਸ ਪੀ ਹਰਮਨਦੀਪ ਸਿੰਘ ਹੰਸ ਨੇ ਵੀ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਜਾਰੀ ਕਰਦਿਆਂ, ਉਨ੍ਹਾਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ ਜਾਂ ਇਸੇ ਤਰ੍ਹਾਂ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਨਸ਼ਾ ਤਸਕਰੀ ਨੂੰ ਖਤਮ ਕਰਨ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਰਾਜ ਤੇ ਜ਼ਿਲ੍ਹਾ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਸਥਾਨਕ ਨਿਵਾਸੀਆਂ ਅਤੇ ਸਰਪੰਚ ਗੁਰਪ੍ਰੀਤ ਸਿੰਘ ਦੁਆਰਾ ਇਸ ਕਾਰਵਾਈ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਗਈ ਤੇ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਨਿਰੰਤਰ ਯਤਨਾਂ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਡੀ ਐਸ ਪੀ ਅਗਰਵਾਲ ਨੇ ਅੱਗੇ ਦੱਸਿਆ ਕਿ, ਹਾਲ ਹੀ ਦੇ ਮਹੀਨਿਆਂ ਵਿੱਚ, ਮੁੱਲਾਂਪੁਰ ਪੁਲਿਸ ਸਬ-ਡਵੀਜ਼ਨ ਨੇ 40 ਐਫ ਆਈ ਆਰਜ਼ ਦੇ ਸਬੰਧ ਵਿੱਚ 70 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਕਈ ਦੋਸ਼ੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਭੇਜਿਆ ਗਿਆ ਹੈ।

ਇਸ ਤੋਂ ਇਲਾਵਾ, ਪੁਲਿਸ ਨੇ ਐਨ ਡੀ ਪੀ ਐਸ ਐਕਟ ਦੀ ਧਾਰਾ 68-ਐਫ ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਵਾਹਨ ਕੁਰਕ/ਫ੍ਰੀਜ਼ ਕਰਨ ਦੇ ਦੋ ਮਾਮਲੇ ਅਤੇ ਜਾਇਦਾਦ ਨਾਲ ਸਬੰਧਤ ਇੱਕ ਮਾਮਲਾ ਮਨਜੂਰੀ ਲਈ ਸਮਰੱਥ ਅਥਾਰਟੀ ਨੂੰ ਭੇਜਿਆ ਗਿਆ ਹੈ। ਇਹ ਸਾਰੀ ਚਲ ਅਤੇ ਅਚਲ ਜਾਇਦਾਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕਮਾਈ ਵਜੋਂ ਸ਼ਨਾਖਤ ਕੀਤੀ ਗਈ ਹੈ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 5-6-2025

0

ਸਲੋਕੁ ਮਃ ੩ ॥

ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ॥ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

ਵੀਰਵਾਰ, ੨੩ ਜੇਠ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੫੯੨)

 

ਪੰਜਾਬੀ ਵਿਆਖਿਆ

ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤਿ੍ਰਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ । ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨। ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ੍ਰਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੭।

RCB ਦੀ ਵਿਕਟਰੀ ਪਰੇਡ ਦੌਰਾਨ ਭਗਦੜ: ਪ੍ਰਧਾਨ ਮੰਤਰੀ ਨੇ ਹਾਦਸੇ ’ਤੇ ਜਤਾਇਆ ਦੁੱਖ

0

ਬੈਂਗਲੁਰੂ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਦੀ ਵਿਕਟਰੀ ਪਰੇਡ ਦੌਰਾਨ ਭਗਦੜ ਮਚ ਗਈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਭਗਦੜ ਦੌਰਾਨ 11 ਲੋਕਾਂ ਦੀ ਮੌਤ ਹੋ ਗਈ। 33 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਭਗਦੜ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।

ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ, “ਜਦੋਂ ਆਰਸੀਬੀ ਟੀਮ ਵਿਧਾਨ ਸਭਾ ਪਹੁੰਚੀ, ਤਾਂ ਵਿਧਾਨ ਸਭਾ ਦੇ ਬਾਹਰ ਇੱਕ ਲੱਖ ਲੋਕ ਇਕੱਠੇ ਹੋ ਗਏ ਸਨ। ਵਿਧਾਨ ਸਭਾ ਵਿੱਚ ਜਸ਼ਨ ਚੱਲ ਰਿਹਾ ਸੀ, ਪਰ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ ਮਚ ਗਈ। ਸਟੇਡੀਅਮ ਦੇ ਬਾਹਰ 3 ਲੱਖ ਲੋਕ ਇਕੱਠੇ ਹੋਏ ਸਨ। ਸਾਨੂੰ ਇੰਨੀ ਵੱਡੀ ਭੀੜ ਦੀ ਉਮੀਦ ਨਹੀਂ ਸੀ। ਕਿਸੇ ਨੇ ਵੀ ਇਸਦੀ ਉਮੀਦ ਨਹੀਂ ਕੀਤੀ ਸੀ। ਅਸੀਂ ਇਸ ਲਈ ਤਿਆਰ ਨਹੀਂ ਸੀ। ਇਸ ਹਾਦਸੇ ਨੇ ਜਿੱਤ ਦੀ ਖੁਸ਼ੀ ਨੂੰ ਬਰਬਾਦ ਕਰ ਦਿੱਤਾ। “

ਲੁਧਿਆਣਾ ਉਪ ਚੋਣ: ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

0

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਕਾਂਗਰਸ ਵੱਲੋਂ ਐਲਾਨੀ ਗਈ ਇਸ ਸੂਚੀ ਵਿੱਚ ਕੁੱਲ 40 ਸਟਾਰ ਪ੍ਰਚਾਰਕ ਸ਼ਾਮਲ ਹਨ। ਪਰ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਨਾਮ ਇਸ ਸੂਚੀ ਵਿੱਚ ਸ਼ਾਮਲ ਨਹੀਂ ਹੈ।

ਹਿਨਾ ਖਾਨ ਨੇ ਬੁਆਏਫ੍ਰੈਂਡ ਰੌਕੀ ਜੈਸਵਾਲ ਨਾਲ ਕਰਵਾਇਆ ਵਿਆਹ, ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

0

ਟੀਵੀ ਅਦਾਕਾਰਾ ਹਿਨਾ ਖਾਨ ਨੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਰੌਕੀ ਜੈਸਵਾਲ ਨਾਲ ਵਿਆਹ ਕਰਵਾ ਲਿਆ ਹੈ। ਹਿਨਾ ਨੇ ਇੰਸਟਾਗ੍ਰਾਮ ‘ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਵਿਆਹ ਸਮਾਗਮ ਦੌਰਾਨ ਹਿਨਾ ਅਤੇ ਰੌਕੀ ਦੋਵੇਂ ਬਹੁਤ ਸੁੰਦਰ ਲੱਗ ਰਹੇ ਸਨ।

ਹਿਨਾ ਨੇ ਆਪਣੇ ਖਾਸ ਦਿਨ ਲਈ ਬਹੁਤ ਹੀ ਸੁੰਦਰ ਸਾੜੀ ਪਹਿਨੀ। ਰੌਕੀ ਨੇ ਵੀ ਹਿਨਾ ਦੀ ਸਾੜੀ ਨਾਲ ਮੇਲ ਖਾਂਦੀ ਆਫ-ਵਾਈਟ ਰੰਗ ਦੀ ਸ਼ੇਰਵਾਨੀ ਵਿੱਚ ਪਾਈ। ਹਿਨਾ ਨੇ ਇੰਸਟਾਗ੍ਰਾਮ ਤੇ ਵਿਆਹ ਦੀਆਂ ਕਈ ਫੋਟੋਆਂ ਸਾਂਝੀਆਂ ਕੀਤੀਆਂ ਅਤੇ ਇੱਕ ਪਿਆਰਾ ਕੈਪਸ਼ਨ ਲਿਖਿਆ।

ਉਸਨੇ ਲਿਖਿਆ, ‘ਦੋ ਵੱਖ-ਵੱਖ ਦੁਨੀਆ ਤੋਂ, ਅਸੀਂ ਪਿਆਰ ਦਾ ਇੱਕ ਬ੍ਰਹਿਮੰਡ ਬਣਾਇਆ। ਸਾਡੇ ਮਤਭੇਦ ਖਤਮ ਹੋ ਗਏ, ਸਾਡੇ ਦਿਲ ਜੁੜੇ, ਜੀਵਨ ਭਰ ਦਾ ਬੰਧਨ ਬਣਾਇਆ। ਅਸੀਂ ਆਪਣਾ ਘਰ, ਰੋਸ਼ਨੀ, ਉਮੀਦ ਹਾਂ ਅਤੇ ਇਕੱਠੇ ਅਸੀਂ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੇ ਹਾਂ। ਅੱਜ, ਸਾਡਾ ਮੇਲ ਪਿਆਰ ਅਤੇ ਕਾਨੂੰਨ ਵਿੱਚ ਹਮੇਸ਼ਾ ਲਈ ਸੀਲ ਹੋ ਗਿਆ ਹੈ। ਅਸੀਂ ਪਤਨੀ ਅਤੇ ਪਤੀ ਦੇ ਰੂਪ ਵਿੱਚ ਤੁਹਾਡੇ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਚਾਹੁੰਦੇ ਹਾਂ।”

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

0

ਚੰਡੀਗੜ੍ਹ/ਜਲੰਧਰ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕੀਤਾ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤਾ।

ਉਨ੍ਹਾਂ ਕਿਹਾ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਦੋ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਨਸ਼ਾ ਸਪਲਾਇਰਾਂ/ਤਸਕਰਾਂ ਨੂੰ ਨਸ਼ਾ ਪੀੜਤਾਂ ਤੋਂ ਵੱਖ ਕੀਤਾ ਜਾ ਰਿਹਾ ਹੈ ਜਿਸ ਤਹਿਤ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਸਾਡਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਅਸਲ ਡੀਲਰਾਂ ਨੂੰ ਅਲੱਗ ਕਰਕੇ ਅਤੇ ਸਖ਼ਤ ਸਜ਼ਾ ਦੇ ਕੇ ਸਪਲਾਈ ਲੜੀ ਨੂੰ ਤੋੜਨਾ ਹੈ, ਜਦੋਂ ਕਿ ਨਸ਼ਾ ਪੀੜਤਾਂ ਦੀ ਰਿਕਵਰੀ ਲਈ ਹਮਦਰਦੀ ਭਰਿਆ ਰਵੱਈਆ ਅਪਣਾਉਣਾ ਹੈ।” ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀਲਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਤੇ ਨਸ਼ਾ ਪੀੜਤਾਂ ਦੇ ਪੁਨਰਵਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਡੀਜੀਪੀ ਪੀਏਪੀ ਕੰਪਲੈਕਸ ਜਲੰਧਰ ਵਿਖੇ ਸੂਬੇ ਵਿੱਚ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸੂਬੇ ਦੀ ਕਾਨੂੰਨ ਵਿਵਸਥਾ ਅਤੇ ਅੰਦਰੂਨੀ ਸੁਰੱਖਿਆ ਸਥਿਤੀ ਸਬੰਧੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਸਪੈਸ਼ਲ ਡੀਜੀਪੀ ਐਂਟੀ-ਨਾਰਕੋਟਿਕਸ ਫੋਰਸ (ਏਐਨਟੀਐਫ) ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ। ਇਸ ਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀਜ਼), ਕਮਿਸ਼ਨਰ ਆਫ ਪੁਲਿਸ (ਸੀਪੀਜ਼), ਅਤੇ ਰੇਂਜ ਆਈਜੀਜ਼/ਡੀਆਈਜੀਜ਼ ਵੀ ਮੌਜੂਦ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਚੀ-ਅਧਾਰਤ ਲਾਗੂਕਰਨ ਤੋਂ ਆਪਣਾ ਧਿਆਨ ਸੂਚਨਾ-ਅਧਾਰਤ ਲਾਗੂਕਰਨ ਵੱਲ ਕੇਂਦਰਿਤ ਕੀਤਾ ਹੈ ਤਾਂ ਜੋ ਸੇਫ਼ ਪੰਜਾਬ ਚੈਟਬੋਟ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ, “ਸਾਡਾ ਮੁੱਖ ਧਿਆਨ ਸੇਫ਼ ਪੰਜਾਬ ਚੈਟਬੋਟ ਨੂੰ ਹੋਰ ਉਤਸ਼ਾਹਿਤ ਕਰਨਾ ਹੈ ਤਾਂ ਜੋ ਜਨਤਾ ਤੋਂ ਪ੍ਰਾਪਤ ਜਾਣਕਾਰੀ ਦੀ ਵਰਤੋਂ ਕਰਕੇ ਨਸ਼ਿਆਂ ਦੀ ਵਿਕਰੀ ਦੇ ਪੱਧਰ ‘ਤੇ ਕਾਰਵਾਈ ਕੀਤੀ ਜਾ ਸਕੇ।” ਉਨ੍ਹਾਂ ਲੋਕਾਂ ਨੂੰ ਸੇਫ਼ ਪੰਜਾਬ ਚੈਟਬੋਟ: 9779100200 ‘ਤੇ ਗੁਪਤ ਰੂਪ ਵਿੱਚ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਆਪਣੀ ਰਣਨੀਤੀ ਦੇ ਹਮਦਰਦੀ ਵਾਲੇ ਪਹਿਲੂ ਨੂੰ ਉਜਾਗਰ ਕਰਦਿਆਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਥੋੜ੍ਹੀ ਮਾਤਰਾ ਨਾਲ ਫੜੇ ਗਏ 1,121 ਨਸ਼ਾ ਪੀੜਤਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, ਪੁਲਿਸ ਨੇ 5,786 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ ਅਤੇ ਹੋਰ 6,483 ਨਸ਼ਾ ਪੀੜਤਾਂ ਨੂੰ ਓਓਏਟੀ ਕਲੀਨਿਕਾਂ ਵਿੱਚ ਇਲਾਜ ਪ੍ਰਾਪਤ ਕਰਨ ਲਈ ਪ੍ਰੇਰਿਆ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9087 ਐਫਆਈਆਰ ਦਰਜ ਕੀਤੀਆਂ ਹਨ ਅਤੇ 15,495 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਸ 607 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 263 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੀਨ, 26.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜ਼ਮਾਨਤ ‘ਤੇ ਰਿਹਾਅ ਹੋਏ ਵੱਡੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਨਿਗਰਾਨੀ ਲਈ ਜੀਪੀਐਸ ਐਂਕਲੇਟਸ ਦੀ ਵਰਤੋਂ ਕਰਨ ਦੀ ਵੀ ਪੜਚੋਲ ਕਰ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਂਕਲੇਟਸ ਰਾਹੀਂ ਜ਼ਮਾਨਤ ‘ਤੇ ਰਿਹਾਅ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਕਰਨ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਜਾਂਚ ਕਰ ਰਹੇ ਹਾਂ।”

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਮੈਪਿੰਗ ਕਰਨ ਲਈ ਇੱਕ ਏਆਈ-ਸੰਚਾਲਿਤ ਲੜੀਵਾਰ ਡੇਟਾਬੇਸ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਹਰੇਕ ਗ੍ਰਿਫ਼ਤਾਰੀ ਵਿੱਚ ਦੋ ਪੱਧਰਾਂ ਤੱਕ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇਗਾ। ਇਸ ਦੌਰਾਨ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ, ਜਿਸ ਉਪਰੰਤ ਮੀਟਿੰਗ ਦੌਰਾਨ ਸਬੰਧਤ ਸੀਪੀਜ਼/ਐਸਐਸਪੀਜ਼ ਵੱਲੋਂ ਜ਼ਿਲ੍ਹਾ ਪੱਧਰੀ ਅਪਡੇਟਸ ਸਾਂਝੇ ਕੀਤੇ ਗਏ।

 

ਏ.ਡੀ.ਸੀ ਵੱਲੋਂ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਦਾ ਲਾਇਸੰਸ ਰੱਦ

0

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਐਸ.ਸੀ.ਓ. ਨੰਬਰ 22, ਸੈਕਟਰ 125, ਬੈਕਸਾਈਡ ਗੋਪਾਲ ਸਵੀਟਸ, ਨਿਊ ਸੰਨੀ ਇੰਨਕਲੇਵ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਰੋਹਿਤ ਕੌਸਲ ਪੁੱਤਰ ਸ੍ਰੀ ਓਮ ਪ੍ਰਕਾਸ਼ ਕੌਸਲ ਮਕਾਨ ਨੰ: 122 ਰੈਜੀਡੈਂਸੀ ਵਿਹਾਰ, ਨੇੜੇ ਸੁਦਾਮਾ ਵਿਹਾਰ, ਖੁਰਲਾ ਕਿੰਗਰਾ, ਜਲੰਧਰ ਹੁਣ ਮਕਾਨ ਨੰ: 7166 ਨਿਊ ਸੰਨੀ ਇੰਨਕਲੇਵ, ਸੈਕਟਰ 125, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:316/ਆਈ.ਸੀ. ਮਿਤੀ 25.06.2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 24.06.2024 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ ਨੰ: 316/ਆਈ.ਸੀ. ਮਿਤੀ 25.06.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਤਰਨ ਤਾਰਨ DC ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ

0

ਹਰੀਕੇ, ਪੱਟੀ (ਤਰਨ ਤਾਰਨ), 04 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਆਈ. ਏ. ਐੱਸ. ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਐੱਸ. ਡੀ. ਐੱਮ. ਪੱਟੀ ਡਾ. ਕਰਨਬੀਰ ਸਿੰਘ (ਵਾਧੂ ਚਾਰਜ), ਐਕਸੀਅਨ ਡਰੇਨਜ਼ ਸ੍ਰੀ ਵਿਸ਼ਾਲ ਮਹਿਤਾ ਅਤੇ ਐੱਸ. ਡੀ. ਓ. ਸਿਮਰਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਹਰੀਕੇ ਹਥਾੜ ਏਰੀਏ ਦੇ ਪਿੰਡ ਘੜੂੰਮ, ਕੁੱਤੀਵਾਲ, ਭਾਓਵਾਲ, ਸਭਰਾ, ਰਾਦਲਕੇ, ਰਾਮ ਸਿੰਘ ਵਾਲਾ, ਜੱਲੋ ਕੇ, ਸੀਤੋ ਨੌਂ ਆਬਾਦ, ਕੋਟ ਬੁੱਢਾ ਅਤੇ ਮੁੱਠਿਆਵਾਲੀ ਆਦਿ ਪਿੰਡਾਂ ਨੂੰ ਲੱਗਦੇ ਦਰਿਆ ਸਤਲੁਜ ਦਾ ਕੰਢਾ ਵੇਖਿਆ ਅਤੇ ਦਰਿਆ ਵੱਲੋਂ ਨਾਲ ਲੱਗਦੇ ਖੇਤਾਂ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲਿਆ।

ਇਸ ਮੌਕੇ ਉਹਨਾਂ ਇਲਾਕੇ ਦੇ ਲੋਕਾਂ ਤੋਂ ਹੜ੍ਹਾਂ ਦੌਰਾਨ ਆਉਂਦੀਆਂ ਮੁਸ਼ਕਿਲਾਂ ਦੀ ਵੀ ਜਾਣਕਾਰੀ ਲਈ ਅਤੇ ਭਰੋਸਾ ਦਿਵਾਇਆ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਪਿੰਡ ਘੜੂੰਮ, ਕੁੱਤੀਵਾਲ, ਭਾਓਵਾਲ ਅਤੇ ਸਭਰਾ ਵਿਖੇ ਧੁੱਸੀ ਬੰਨ੍ਹ ਨੂੰ 2 ਤੋਂ 3 ਫੁੱਟ ਤੱਕ ਉੱਚਾ ਕਰਨ ਲਈ ਸਰਕਾਰ ਨੂੰ ਪ੍ਰਸਤਾਵ ਵੀ ਭੇਜਿਆ ਗਿਆ ਹੈ। ਇਸ ਮੌਕੇ ਉਹਨਾਂ ਐਕਸੀਅਨ ਡਰਨੇਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ ਅਤੇ ਦਰਿਆ ਸਤਲੁਜ ਨਾਲ ਲੱਗਦੇ ਨਾਜ਼ੁਕ ਸਥਾਨਾਂ ‘ਤੇ ਹੜ ਰੋਕੂ ਕੰਮਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਨਾਂ ਦਰਿਆ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ-ਸਫਾਈ ਤੇ ਪੱਕੇ ਕਰਨ ਦੇ ਹੁਕਮ ਵੀ ਦਿੱਤੇ, ਤਾਂ ਜੋ ਹੰਗਾਮੀ ਹਾਲਤ ਵਿਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਂਹ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ-ਪਹਿਲਾਂ ਜਿੱਥੇ ਦਰਿਆ ਜ਼ਿਆਦਾ ਕੰਢੇ ਵੱਲ ਵੱਧ ਰਿਹਾ ਹੈ, ਉੱਥੇ ਡਰੇਨਜ਼ ਵਿਭਾਗ ਵੱਲੋਂ ਲੋੜੀਂਦੇ ਕੰਮ ਕਰਵਾਏ ਜਾਣਗੇ, ਤਾਂ ਜੋ ਜ਼ਿਆਦਾ ਮੀਂਹ ਆਉਣ ਨਾਲ ਕੰਢੇ ਨੂੰ ਖੋਰਾ ਲੱਗਣ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਉਹਨਾਂ ਸਬੰਧਿਤ ਵਿਭਾਗਾਂ ਨੂੰ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦੇ ਵੀ ਆਦੇਸ਼ ਦਿੱਤੇ।

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

0

ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ ਪੈਦਾ ਕਰਨ ਵਾਲੇ ਜਾਸੂਸੀ ਨੈੱਟਵਰਕਾਂ ਵਿਰੁੱਧ ਮਹੱਤਵਪੂਰਨ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸ.ਏ.ਐਸ. ਨਗਰ, ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਯੂਟਿਊਬ ਇਨਫਲੂਐਂਸਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਉਰਫ਼ ਜਾਨ ਮਾਹਲ (41) ਵਾਸੀ ਪਿੰਡ ਮਾਹਲਾਂ ਰੂਪਨਗਰ ਵਜੋਂ ਹੋਈ ਹੈ। ਉਕਤ ਦੋਸ਼ੀ 11 ਲੱਖ ਤੋਂ ਵੱਧ ਸਬਸਕ੍ਰਾਈਬਰਾਂ ਵਾਲਾ ਇੱਕ ਸੋਸ਼ਲ ਮੀਡੀਆ ਇਨਫਲੂਐਂਸਰ ਹੈ, ਜੋ ‘‘ਜਾਨ ਮਾਹਲ ਵੀਡੀਓ’’ ਨਾਮ ਦਾ ਯੂਟਿਊਬ ਚੈਨਲ ਚਲਾ ਰਿਹਾ ਸੀ , ਜਿਥੇ ਸਫਰਨਾਮਿਆਂ ਅਤੇ ਖਾਣਾ ਪਕਾਉਣ ਸਬੰਧੀ ਵਲੌਗ ਪੋਸਟ ਕੀਤੇ ਜਾਂਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਜਸਬੀਰ ਸਿੰਘ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵ (ਪੀਆਈਓ) ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਹੋਇਆ ਹੈ, ਜੋ ਕਿ ਇੱਕ ਅੱਤਵਾਦੀ-ਸਮਰਥਿਤ ਜਾਸੂਸੀ ਨੈੱਟਵਰਕ ਦਾ ਹਿੱਸਾ ਹੈ। ਉਸ ਦੇ ਹਰਿਆਣਾ ਸਥਿਤ ਯੂਟਿਊਬਰ ਜੋਤੀ ਮਲਹੋਤਰਾ — ਜਿਸਨੂੰ ਹਰਿਆਣਾ ਪੁਲਿਸ ਨੇ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਤੋਂ ਇਲਾਵਾ ਪਾਕਿਸਤਾਨੀ ਨਾਗਰਿਕ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਸਿੱਧੇ ਸੰਪਰਕ ਸਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦਾਨਿਸ਼ ਦੇ ਸੱਦੇ ’ਤੇ ਦੋਸ਼ੀ ਜਸਬੀਰ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਾਮਲ ਹੋਇਆ ਸੀ, ਜਿੱਥੇ ਉਹ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਵਲੌਗਰਾਂ ਨੂੰ ਮਿਲਿਆ ਸੀ। ਦੋਸ਼ੀ 2020, 2021 ਅਤੇ 2024 ਤਿੰਨ ਵਾਰ ਪਾਕਿਸਤਾਨ ਵੀ ਗਿਆ , ਅਤੇ ਆਈਐਸਆਈ ਅਧਿਕਾਰੀਆਂ ਦੇ ਸਿੱਧੇ ਸੰਪਰਕ ਵਿੱਚ ਆਇਆ ਸੀ, ਜਿਨ੍ਹਾਂ ਨੇ ਬਾਅਦ ਵਿੱਚ ਉਸਨੂੰ ਭਾਰਤ ਵਿੱਚ ਜਾਸੂਸੀ ਗਤੀਵਿਧੀਆਂ ਕਰਨ ਲਈ ਭਰਤੀ ਕੀਤਾ।

ਡੀਜੀਪੀ ਨੇ ਕਿਹਾ ਕਿ ਜੋਤੀ ਮਲਹੋਤਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ, ਦੋਸ਼ੀ ਜਸਬੀਰ ਨੇ ਫੜੇ ਜਾਣ ਤੋਂ ਬਚਣ ਲਈ ਇਨ੍ਹਾਂ ਪੀਆਈਓਜ਼ ਨਾਲ ਆਪਣੇ ਸੰਚਾਰ ਦੇ ਸਾਰੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਜਾਸੂਸੀ-ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਅਤੇ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਐਸਐਸਓਸੀ ਐਸਏਐਸ ਨਗਰ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਇਤਲਾਹ ਮਿਲੀ ਸੀ ਕਿ ਜਸਬੀਰ ਸਿੰਘ ਉਰਫ਼ ਜਾਨ ਮਾਹਲ, ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟਾਂ ਸਮੇਤ ਕਈ ਪਾਕਿਸਤਾਨੀ ਸੰਸਥਾਵਾਂ ਦੇ ਸੰਪਰਕ ਵਿੱਚ ਹੈ ਅਤੇ ਭਾਰਤੀ ਫੌਜ ਦੀ ਤਾਇਨਾਤੀ ਅਤੇ ਦੇਸ਼ ਦੀਆਂ ਹੋਰ ਅੰਦਰੂਨੀ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਨੂੰ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਐਸ.ਐਸ.ਓ.ਸੀ. ਐਸਏਐਸ ਨਗਰ ਦੀਆਂ ਟੀਮਾਂ ਨੇ ਇੰਟੈਲੀਜੈਂਸ-ਅਧਾਰਤ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਸ਼ੱਕੀ ਨੂੰ ਉਸਦੇ ਮੋਬਾਈਲ ਡਿਵਾਈਸ ਸਮੇਤ ਗ੍ਰਿਫਤਾਰ ਕਰ ਲਿਆ ।

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਮੋਬਾਈਲ ਫੋਨ ਦੀ ਸ਼ੁਰੂਆਤੀ ਫੋਰੈਂਸਿਕ ਜਾਂਚ ਤੋਂ ਲਗਭਗ 150 ਪਾਕਿਸਤਾਨੀ ਸੰਪਰਕ ਮਿਲੇ ਹਨ, ਜਿਨ੍ਹਾਂ ਵਿੱਚ ਪਾਕਿਸਤਾਨੀ ਆਈਐਸਆਈ ਏਜੰਟਾਂ, ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਹੋਰ ਪਾਕਿਸਤਾਨੀ ਸੰਸਥਾਵਾਂ ਦੇ ਮੋਬਾਈਲ ਨੰਬਰ ਸ਼ਾਮਲ ਹਨ।

ਏਆਈਜੀ ਨੇ ਕਿਹਾ ਕਿ ਆਪਣੇ ਬਾਰੇ ਜਾਣਕਾਰੀ ਨੂੰ ਛੁਪਾਉਣ ਦੀ ਕੋਸ਼ਿਸ਼ ਵਿੱਚ, ਦੋਸ਼ੀ ਨੇ ਆਪਣੇ ਮੋਬਾਈਲ ਫੋਨ ਤੋਂ ਚੈਟ, ਸੰਪਰਕ ਰਿਕਾਰਡ ਅਤੇ ਪਾਕਿਸਤਾਨੀ ਖੁਫੀਆ ਹੈਂਡਲਰਾਂ ਨਾਲ ਆਦਾਨ-ਪ੍ਰਦਾਨ ਕੀਤੇ ਗਏ ਦਸਤਾਵੇਜ਼ਾਂ ਸਮੇਤ ਮਹੱਤਵਪੂਰਨ ਡਿਜੀਟਲ ਸਬੂਤ ਮਿਟਾ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਉਸ ਵੱਲੋਂ ਮਿਟਾਇਆ ਗਿਆ ਡੇਟਾ ਅਤੇ ਲੀਕ ਕੀਤੀ ਜਾਣਕਾਰੀ ਨੂੰ ਮੁੜ ਪ੍ਰਾਪਤ ਕਰਨ ਲਈ ਤਕਨੀਕੀ ਰਿਕਵਰੀ ਅਤੇ ਫੋਰੈਂਸਿਕ ਜਾਂਚ ਜਾਰੀ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਜਸਬੀਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਭਾਰਤੀ ਫੌਜ ਦੀਆਂ ਗਤੀਵਿਧੀਆਂ ਅਤੇ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਹੈਂਡਲਰਾਂ ਨਾਲ ਸਾਂਝੀ ਕਰਨ ਲਈ ਕੀਤੀ ਸੀ।

ਏ.ਆਈ.ਜੀ. ਨੇ ਕਿਹਾ ਕਿ ਦੋਸ਼ੀ ਜਸਬੀਰ ਦੀ, ਸਾਲ 2024 ਵਿੱਚ ਪਾਕਿਸਤਾਨ ਦੂਤਾਵਾਸ ਵੱਲੋਂ ਕਰਵਾਏ ਇੱਕ ਸਮਾਗਮ ਵਿੱਚ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਰਾਹੀਂ ਜੋਤੀ ਮਲਹੋਤਰਾ ਨਾਲ ਜਾਣ-ਪਛਾਣ ਹੋਈ ਸੀ। ਜਸਬੀਰ ਅਤੇ ਜੋਤੀ ਦੋਵੇਂ ਇਕੱਠੇ ਪਾਕਿਸਤਾਨ ਵੀ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਸਾਥੀਆਂ, ਡਿਜੀਟਲ ਸੰਚਾਰ ਵਿਧੀਆਂ ਅਤੇ ਵਿਦੇਸ਼ੀ ਸਬੰਧਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਜਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 152 ਅਤੇ 61(2) ਅਤੇ ਆਫੀਸ਼ੀਅਲ ਸੀਕਰਟ ਐਕਟ ਦੀ ਧਾਰਾ 3, 4 ਅਤੇ 5 ਦੇ ਤਹਿਤ 03/06/2025 ਨੂੰ ਕੇਸ ਦਰਜ ਕੀਤਾ ਗਿਆ ਹੈ।

ਗੁਰੂਗ੍ਰਾਮ ‘ਚ 98 ਕਰੋੜ ਵਿੱਚ ਵਿਕਿਆ ਸ਼ਰਾਬ ਦਾ ਠੇਕਾ, ਹਰਿਆਣਾ ਦੀ ਸਭ ਤੋਂ ਮਹਿੰਗੀ ਬੋਲੀ

0

ਗੁਰੂਗ੍ਰਾਮ ਦੇ ਸਭ ਤੋਂ ਅਮੀਰ ਖੇਤਰ ਗੋਲਫ ਕੋਰਸ ਰੋਡ ‘ਚ ਠੇਕੇ ਦੀ ਨਿਲਾਮੀ 98.6 ਕਰੋੜ ਵਿੱਚ ਹੋਈ। ਆਬਕਾਰੀ ਵਿਭਾਗ ਦੇ ਅਨੁਸਾਰ, ਇਹ ਹਰਿਆਣਾ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਬੋਲੀ ਹੈ।

ਹਰਿਆਣਾ ਕਾਂਗਰਸ ਦੀ ਮੀਟਿੰਗ ਖਤਮ, ਰਾਹੁਲ ਗਾਂਧੀ ਹਵਾਈ ਅੱਡੇ ਲਈ ਹੋਏ ਰਵਾਨਾ
ਬੋਲੀ ਲਗਾਉਣ ਵਾਲੀ ਕੰਪਨੀ ਜੀ ਟਾਊਨ ਵਾਈਨਜ਼ ਹੈ। ਗੋਲਫ ਕੋਰਸ ਰੋਡ ‘ਤੇ ਬ੍ਰਿਸਟਲ ਚੌਕ ਦਾ ਇਹ ਠੇਕਾ ਪਿਛਲੇ ਸਾਲ ਵੀ ਇਸੇ ਕੰਪਨੀ ਕੋਲ ਸੀ। ਪਿਛਲੇ ਸਾਲ ਇਸਦੀ ਬੋਲੀ ਲਗਭਗ 49 ਕਰੋੜ ਰੁਪਏ ਸੀ ਜੋ ਇਸ ਵਾਰ ਦੁੱਗਣੀ ਹੈ।

ਦੱਸ ਦਈਏ ਕਿ ਗੁਰੂਗ੍ਰਾਮ ਵਿੱਚ, ਜੋ ਕਿ ਸਸਤੀ ਸ਼ਰਾਬ ਅਤੇ ਆਲੀਸ਼ਾਨ ਸ਼ਰਾਬ ਦੇ ਠੇਕਿਆਂ ਲਈ ਜਾਣਿਆ ਜਾਂਦਾ ਹੈ, ਦੂਜੀ ਸਭ ਤੋਂ ਵੱਡੀ ਬੋਲੀ DLF-3 ਦੇ ਠੇਕੇ ਲਈ 63 ਕਰੋੜ ਰੁਪਏ ਦੀ ਸੀ, ਜੋ ਕਿ ਰਿਜ਼ਰਵ ਕੀਮਤ ਤੋਂ 3 ਕਰੋੜ ਰੁਪਏ ਵੱਧ ਹੈ। ਸ਼ੰਕਰ ਚੌਕ ਦਾ ਠੇਕਾ 62 ਕਰੋੜ ਰੁਪਏ ਵਿੱਚ ਨਿਲਾਮ ਕੀਤਾ ਗਿਆ ਸੀ ਅਤੇ ਹੋਰਾਈਜ਼ਨ ਪਲਾਜ਼ਾ ਦਾ ਠੇਕਾ 46.2 ਕਰੋੜ ਰੁਪਏ ਵਿੱਚ ਨਿਲਾਮ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਗੁਰੂਗ੍ਰਾਮ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ। ਜੀ ਟਾਊਨ ਵਾਈਨਜ਼ ਕੰਪਨੀ ਨੂੰ ਬ੍ਰਿਸਟਲ ਚੌਕ ਦਾ ਠੇਕਾ 98.6 ਕਰੋੜ ਰੁਪਏ ਵਿੱਚ ਮਿਲਿਆ। ਪਿਛਲੀ ਵਾਰ ਇਹ ਠੇਕਾ ਉਸੇ ਕੰਪਨੀ ਨੇ 49.3 ਕਰੋੜ ਰੁਪਏ ਵਿੱਚ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇੱਥੇ ਆਮਦਨ ਸਰਕਾਰ ਨੂੰ ਦਿੱਤੇ ਗਏ ਮਾਲੀਏ ਨਾਲੋਂ ਚਾਰ ਤੋਂ ਪੰਜ ਗੁਣਾ ਜ਼ਿਆਦਾ ਹੈ। ਇਸੇ ਕਰਕੇ ਸਰਕਾਰ ਨੇ ਆਪਣੀ ਰਿਜ਼ਰਵ ਕੀਮਤ ਲਗਭਗ ਦੁੱਗਣੀ ਕਰਕੇ 94.6 ਕਰੋੜ ਰੁਪਏ ਕਰ ਦਿੱਤੀ।

ਇਸਦਾ ਕਾਰਨ ਇਹ ਹੈ ਕਿ ਇਸ ਵਾਰ ਇਹ ਠੇਕਾ 22 ਮਹੀਨਿਆਂ ਲਈ ਦਿੱਤਾ ਜਾਣਾ ਹੈ, ਜਦੋਂ ਕਿ ਪਹਿਲਾਂ ਇਹ 12 ਮਹੀਨਿਆਂ ਲਈ ਦਿੱਤਾ ਗਿਆ ਸੀ। ਜੀ ਟਾਊਨ ਵਾਈਨਜ਼ ਨੂੰ ਇਹ ਠੇਕਾ ਇੱਕ ਬੋਲੀ ਵਿੱਚ ₹98.6 ਕਰੋੜ ਦਾ ਭੁਗਤਾਨ ਕਰਕੇ ਮਿਲਿਆ ਹੈ। ਇਸ ਜ਼ੋਨ ਵਿੱਚ ਵੱਧ ਤੋਂ ਵੱਧ ਦੋ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੋਵੇਗੀ।
ਡਿਪਟੀ ਆਬਕਾਰੀ ਅਤੇ ਟੈਕਸ ਕਮਿਸ਼ਨਰ ਅਮਿਤ ਭਾਟੀਆ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ 2025-27 ਨੂੰ ਵਪਾਰੀਆਂ ਵੱਲੋਂ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਇਸ ਤਹਿਤ ਗੁਰੂਗ੍ਰਾਮ ਪੂਰਬ ਦੇ 50 ਠੇਕਿਆਂ ਨੇ 1270.40 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ। ਡੀਐਲਐਫ ਫੇਜ਼-3 ਦਾ ਠੇਕਾ 64 ਕਰੋੜ ਵਿੱਚ ਵੇਚਿਆ ਗਿਆ। ਇਸ ਵੇਲੇ ਗੁਰੂਗ੍ਰਾਮ ਪੱਛਮੀ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਅੰਤਿਮ ਬੋਲੀ 5 ਜੂਨ ਨੂੰ ਲਗਾਈ ਜਾਵੇਗੀ।

ਗੁਰੂਗ੍ਰਾਮ (ਪੂਰਬ) ਦੇ 79 ਵਿੱਚੋਂ 50 ਜ਼ੋਨਾਂ ਲਈ ਬੋਲੀ ਦਾ ਅੰਤਿਮ ਦੌਰ ਕੱਲ੍ਹ ਹੋਇਆ। ਸਰਕਾਰ ਨੂੰ 1270.40 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ, ਜੋ ਕਿ ਇਨ੍ਹਾਂ ਜ਼ੋਨਾਂ ਲਈ ਨਿਰਧਾਰਤ 1198.90 ਕਰੋੜ ਰੁਪਏ ਦੀ ਰਾਖਵੀਂ ਕੀਮਤ ਨਾਲੋਂ 5.96 ਪ੍ਰਤੀਸ਼ਤ ਵੱਧ ਹੈ। ਪੂਰਬ ਦੇ ਬਾਕੀ 29 ਜ਼ੋਨਾਂ ਲਈ ਟੈਂਡਰ 5 ਜੂਨ, 2025 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਮੰਗੇ ਜਾਣਗੇ ਅਤੇ ਉਸੇ ਦਿਨ ਸ਼ਾਮ 5 ਵਜੇ ਮੁਲਾਂਕਣ ਕੀਤਾ ਜਾਵੇਗਾ। ਬਾਕੀ ਜ਼ੋਨਾਂ ਦੀ ਰਾਖਵੀਂ ਕੀਮਤ 1021 ਕਰੋੜ ਰੁਪਏ ਰੱਖੀ ਗਈ ਹੈ।