Home Blog Page 578

ਮਸ਼ਹੂਰ ਨਿਰਦੇਸ਼ਕ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ, ਇੰਡਸਟਰੀ ‘ਚ ਸੋਗ ਦੀ ਲਹਿਰ

0

ਮਸ਼ਹੂਰ ਤਾਮਿਲ ਫਿਲਮ ਨਿਰਦੇਸ਼ਕ ਵਿਕਰਮ ਸੁਗੁਮਾਰਨ ਦਾ ਐਤਵਾਰ ਨੂੰ 47 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਉਨ੍ਹਾਂ ਦੇ ਕਰੀਬੀ ਦੋਸਤਾਂ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ, ਜਿਸ ਨਾਲ ਤਾਮਿਲ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ। ਵਿਕਰਮ ਸੁਗੁਮਾਰਨ ਨੂੰ ਆਪਣੀ ਫਿਲਮ ‘ਮਧਾ ਯਾਨੈ ਕੂਟਮ’ ਲਈ ਖਾਸ ਪਛਾਣ ਮਿਲੀ। ਇਹ ਫਿਲਮ ਨਾ ਸਿਰਫ਼ ਦਰਸ਼ਕਾਂ ਵਿੱਚ ਹਿੱਟ ਹੋਈ, ਸਗੋਂ ਆਲੋਚਕਾਂ ਤੋਂ ਵੀ ਬਹੁਤ ਪ੍ਰਸ਼ੰਸਾ ਮਿਲੀ।

ਵਿਕਰਮ ਦੀਆਂ ਫਿਲਮਾਂ ਵਿੱਚ ਡੂੰਘਾਈ ਅਤੇ ਇੱਕ ਵੱਖਰੀ ਪਛਾਣ ਸੀ, ਜਿਸ ਕਾਰਨ ਉਹ ਤਾਮਿਲ ਸਿਨੇਮਾ ਦੇ ਮੋਹਰੀ ਨਿਰਦੇਸ਼ਕਾਂ ਵਿੱਚੋਂ ਇੱਕ ਸੀ। ਉਨ੍ਹਾਂ ਦਾ ਅਚਾਨਕ ਦੇਹਾਂਤ ਫਿਲਮ ਇੰਡਸਟਰੀ ਲਈ ਇੱਕ ਵੱਡਾ ਸਦਮਾ ਹੈ ਅਤੇ ਬਹੁਤ ਸਾਰੇ ਕਲਾਕਾਰਾਂ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਰਿਪੋਰਟਾਂ ਅਨੁਸਾਰ, ਵਿਕਰਮ ਸੁਗੁਮਰਨ ਮਦੁਰਾਈ ਤੋਂ ਵਾਪਸ ਆ ਰਿਹਾ ਸੀ ਅਤੇ ਇੱਕ ਬੱਸ ਵਿੱਚ ਯਾਤਰਾ ਕਰ ਰਿਹਾ ਸੀ ਜਦੋਂ ਉਸਨੂੰ ਦਿਲ ਦਾ ਦੌਰਾ ਪਿਆ। ਉਹ ਇੱਕ ਨਿਰਮਾਤਾ ਨੂੰ ਇੱਕ ਨਵੀਂ ਸਕ੍ਰਿਪਟ ਸੁਣਾਉਣ ਤੋਂ ਬਾਅਦ ਬੱਸ ਵਿੱਚ ਬੈਠਾ ਸੀ ਜਦੋਂ ਉਸਨੂੰ ਅਚਾਨਕ ਆਪਣੀ ਛਾਤੀ ਵਿੱਚ ਦਰਦ ਮਹਿਸੂਸ ਹੋਇਆ। ਉਸਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਧਰਮਸ਼ਾਲਾ ਦੇ ਜੰਗਲ ‘ਚ ਲੱਗੀ ਅੱਗ; ਦਰੱਖਤਾਂ ਤੇ ਪੰਛੀਆਂ ਦਾ ਹੋਇਆ ਨੁਕਸਾਨ
ਸੋਸ਼ਲ ਮੀਡੀਆ ‘ਤੇ ਸ਼ੋਕ ਸੰਦੇਸ਼ਾਂ ਦਾ ਮੀਂਹ ਪੈਣ ਲੱਗਾ। ਤਾਮਿਲ ਫਿਲਮ ਇੰਡਸਟਰੀ ਦੇ ਕਲਾਕਾਰਾਂ ਅਤੇ ਦੋਸਤਾਂ ਨੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਉਸਨੂੰ ਇੱਕ ਸਮਰਪਿਤ ਅਤੇ ਮਿਹਨਤੀ ਕਲਾਕਾਰ ਵਜੋਂ ਯਾਦ ਕੀਤਾ ਜਾ ਰਿਹਾ ਹੈ।

ਵਿਕਰਮ ਸੁਗੁਮਰਨ ਤਾਮਿਲ ਸਿਨੇਮਾ ਵਿੱਚ ਇੱਕ ਮਸ਼ਹੂਰ ਨਿਰਦੇਸ਼ਕ ਸੀ। ਉਸਦਾ ਜਨਮ ਤਾਮਿਲਨਾਡੂ ਦੇ ਰਾਮਨਾਥਪੁਰਮ ਜ਼ਿਲ੍ਹੇ ਦੇ ਪਰਮਾਕੁੜੀ ਵਿੱਚ ਹੋਇਆ ਸੀ। ਉਸਨੇ ਇੱਕ ਅਦਾਕਾਰ ਵਜੋਂ ਆਪਣੀ ਸ਼ੁਰੂਆਤ ਕੀਤੀ ਅਤੇ ‘ਪੋਲਾਧਵਨ’ ਅਤੇ ‘ਕੋਡੀਵੀਰਨ’ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ। ਬਾਅਦ ਵਿੱਚ, ਉਹ ਨਿਰਦੇਸ਼ਨ ਵੱਲ ਮੁੜਿਆ ਅਤੇ 2013 ਵਿੱਚ ਫਿਲਮ ‘ਮਾਧਾ ਯਾਨੇ ਕੂਟਮ’ ਬਣਾਈ, ਜਿਸ ਵਿੱਚ ਪੇਂਡੂ ਜੀਵਨ ਨੂੰ ਬਹੁਤ ਹੀ ਸੰਵੇਦਨਸ਼ੀਲ ਢੰਗ ਨਾਲ ਦਰਸਾਇਆ ਗਿਆ ਸੀ ਅਤੇ ਦਰਸ਼ਕਾਂ ਅਤੇ ਆਲੋਚਕਾਂ ਤੋਂ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ ਗਈ ਸੀ।

ਦੱਸ ਦਈਏ ਕਿ 2023 ਵਿੱਚ, ਉਹ ‘ਰਾਵਣ ਕੋੱਟਮ’ ਨਾਲ ਨਿਰਦੇਸ਼ਨ ਵਿੱਚ ਵਾਪਸ ਆਇਆ, ਹਾਲਾਂਕਿ, ਇਹ ਫਿਲਮ ਬਾਕਸ ਆਫਿਸ ‘ਤੇ ਸਫਲ ਨਹੀਂ ਹੋ ਸਕੀ। ਉਨ੍ਹਾਂ ਦੀ ਆਖਰੀ ਨਿਰਦੇਸ਼ਕ ਫਿਲਮ ‘ਥੀਰਮ ਬੋਰਮ’ ਸੀ, ਜੋ ਕਿ ਪਰਬਤਾਰੋਹਣ ‘ਤੇ ਆਧਾਰਿਤ ਸੀ। ਵਿਕਰਮ ਦੇ ਦੇਹਾਂਤ ਨਾਲ, ਤਾਮਿਲ ਫਿਲਮ ਇੰਡਸਟਰੀ ਨੇ ਇੱਕ ਮਹਾਨ ਨਿਰਦੇਸ਼ਕ ਨੂੰ ਗੁਆ ਦਿੱਤਾ ਹੈ, ਅਤੇ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਰਹਿਣਗੀਆਂ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਤੇ ਨਸ਼ਾ ਤਸਕਰੀ ‘ਤੇ ਤਿੱਖੀ ਨਜ਼ਰ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਤੇ ਵਾਹਨਾਂ ਦੀ ਸਖ਼ਤ ਜਾਂਚ ਜਾਰੀ

0

ਸ੍ਰੀ ਮੁਕਤਸਰ ਸਾਹਿਬ, 02 ਜੂਨ : ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ. ਡਾ. ਅਖਿਲ ਚੌਧਰੀ (IPS) ਵੱਲੋਂ ਸ਼ਹਿਰ ਵਿੱਚ ਰਾਤ ਸਮੇਂ ਨਾਈਟ ਡੋਮੀਨੇਸ਼ਨ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਚੈਕਿੰਗ ਦਾ ਮੁੱਖ ਮਕਸਦ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਤੱਤਾਂ, ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਉੱਤੇ ਨਿਕੇਲ ਕਸਨਾ ਸੀ। ਇਸ ਕਾਰਵਾਈ ਦਾ ਮੁੱਖ ਉਦੇਸ਼ ਲੋਕਾਂ ਦੇ ਜੀਵਨ ਨੂੰ ਸੁਰੱਖਿਅਤ ਬਣਾਉਣਾ ਅਤੇ ਕਾਨੂੰਨ ਨੂੰ ਲਾਗੂ ਕਰਨਾ ਹੈ ਤਾਂ ਜੋ ਜ਼ਿਲ੍ਹਾ ਵਿੱਚ ਸ਼ਾਂਤੀ ਕਾਇਮ ਰਹੇ।

ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਮੁਹਿੰਮ ਦੀ ਅਗਵਾਈ ਰਮਨਪ੍ਰੀਤ ਸਿੰਘ ਡੀ.ਐਸ.ਪੀ (ਡੀ) ਨੇ ਕੀਤੀ ਜੋ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੂੰ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ਤੇ ਲਗਾਤਾਰ ਗਸ਼ਤਾਂ ਤੇ ਨਾਕੇ ਲਗਾ ਕੇ ਚੈਕਿੰਗ ਕਰਨ ਦੇ ਹੁਕਮ ਜਾਰੀ ਕਰਦੇ ਰਹੇ। ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਸ਼ਹਿਰ ਦੇ ਮੁੱਖ ਰੂਟਾਂ ‘ਤੇ ਲਗਾਤਾਰ ਗਸ਼ਤਾਂ ਕਰਦੀਆਂ ਰਹੀਆਂ ਤਾਂ ਜੋ ਕਿਸੇ ਵੀ ਸ਼ੱਕੀ ਹਾਲਾਤ ਨੂੰ ਸਮੇਂ ਤੇ ਪਹਿਚਾਣਿਆ ਜਾ ਸਕੇ, ਜਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਨਾਕੇ ਲਗਾਏ ਗਏ ਅਤੇ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਸੰਘਣੀ ਵਾਲੀਆਂ ਥਾਵਾਂ ‘ਤੇ ਖੜੇ ਪੁਰਾਣੇ, ਲਾਵਾਰਿਸ ਜਾਂ ਸ਼ੱਕੀ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੇ ਡੋਕੂਮੈਂਟ ਦੀ ਜਾਂਚ ਕੀਤੀ ਗਈ।

ਐਸ.ਐਸ.ਪੀ ਨੇ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਹੋਰ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ੍ਹਾਂ ਉੱਤੇ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਪੁਲਿਸ ਹਰ ਸਮੇਂ ਜਾਗਰੂਕ ਰਹੇਗੀ। ਜੇ ਕਿਸੇ ਵੀ ਨਾਗਰਿਕ ਕੋਲ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ।

ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ ਵਿੱਚ ਲਗਾਤਾਰ ਗਸ਼ਤਾਂ ’ਤੇ ਨਾਕੇ ਲਗਾ ਕੇ ਚੈਕਿੰਗ ਕੀਤੀ। ਇਹ ਕਾਰਵਾਈ ਸੜਕਾਂ, ਮੁੱਖ ਮਾਰਗਾਂ ਅਤੇ ਮਾਰਕੀਟ ਵਿੱਚ ਖ਼ਾਸ ਤੌਰ ‘ਤੇ ਕੀਤੀ ਗਈ ਤਾਂ ਜੋ ਕਿਸੇ ਵੀ ਸ਼ੱਕੀ ਹਾਲਾਤ ਜਾਂ ਗਤੀਵਿਧੀ ਨੂੰ ਸਮੇਂ ‘ਤੇ ਪਹਚਾਣਿਆ ਜਾ ਸਕੇ।

ਰਾਤ ਦੇ ਸਮੇਂ ਪੁਲਿਸ ਟੀਮਾਂ ਨੇ ਵੱਖ-ਵੱਖ ਸਥਾਨਾਂ ‘ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ। ਚੈਕਿੰਗ ਦੌਰਾਨ PAIS APP ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦਾ ਪੁਲਿਸ ਕ੍ਰਿਮੀਨਲ ਰਿਕਾਰਡ ਜਾਂ ਸੁਰੱਖਿਆ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਵੇਰੀਫਾਈ ਕੀਤੀ ਗਈ। ਇਸ ਦੇ ਨਾਲ-ਨਾਲ ਵਾਹਨਾਂ ਦੀ ਜਾਂਚ ਵੀ ਵਾਹਨ ਐਪ ਦੀ ਵਰਤੋਂ ਕਰਕੇ ਕੀਤੀ ਗਈ, ਜਿਸ ਵਿੱਚ ਪੁਰਾਣੇ ਸਮੇਂ ਤੋਂ ਖੜੇ ਹੋਏ ਜਾਂ ਲਾਵਾਰਿਸ ਵਾਹਨਾਂ ਦੀ ਨੰਬਰ ਪਲੇਟਾਂ ਅਤੇ ਮਾਲਕਾਨਾ ਦਰਜਿਆ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਤਾਂ ਜੋ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਦਾ ਪਤਾ ਲੱਗ ਸਕੇ।

ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਾਰਤੀ ਅੰਸਰਾਂ ਦੇ ਖਿਲਾਫ ਪੁਲਿਸ ਦਾ ਸਹਿਯੋਗ ਦਿਓ। ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਪ੍ਰਾਪਤ ਹੋਣ ‘ਤੇ ਜਲਦ ਤੋਂ ਜਲਦ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਦਿੱਤੀ ਗਈ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ।

ਧਰਮਸ਼ਾਲਾ ਦੇ ਜੰਗਲ ‘ਚ ਲੱਗੀ ਅੱਗ; ਦਰੱਖਤਾਂ ਤੇ ਪੰਛੀਆਂ ਦਾ ਹੋਇਆ ਨੁਕਸਾਨ

0

ਐਤਵਾਰ ਦੇਰ ਰਾਤ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਵਿੱਚ ਇੰਦਰਨਾਗ ਮੰਦਰ ਨੇੜੇ ਪੈਰਾਗਲਾਈਡਿੰਗ ਸਾਈਟ ਦੇ ਹੇਠਾਂ ਜੰਗਲੀ ਖੇਤਰ ਵਿੱਚ ਅੱਗ ਲੱਗ ਗਈ। ਅੱਗ ਧਰਮਸ਼ਾਲਾ ਅਤੇ ਮੈਕਲਿਓਡਗੰਜ ਦੇ ਵਿਚਕਾਰਲੇ ਜੰਗਲਾਂ ਵਿੱਚ ਫੈਲ ਗਈ। ਇਸ ਕਾਰਨ ਸੈਂਕੜੇ ਚੀਲ ਦੇ ਦਰੱਖਤ ਸੜ ਗਏ।

ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧੇ; 24 ਘੰਟਿਆਂ ‘ਚ ਹੋਈਆਂ 6 ਮੌਤਾਂ
ਗੱਲਬਾਤ ਕਰਦਿਆਂ ਸਥਾਨਕ ਟੂਰਿਸਟ ਗਾਈਡ ਤਰੁਸ਼ ਜਾਮਵਾਲ ਨੇ ਕਿਹਾ ਕਿ ਅੱਗ ਕੁਦਰਤੀ ਨਹੀਂ ਜਾਪਦੀ। ਉਨ੍ਹਾਂ ਦਾ ਮੰਨਣਾ ਹੈ ਕਿ ਕਿਸੇ ਨੇ ਜਾਣਬੁੱਝ ਕੇ ਅੱਗ ਲਗਾਈ ਹੈ। ਅੱਗ ਜੰਗਲ ਦੀਆਂ ਉੱਚੀਆਂ ਪਹਾੜੀਆਂ ਤੋਂ ਸ਼ੁਰੂ ਹੋਈ ਅਤੇ ਫਿਰ ਹੇਠਾਂ ਵੱਲ ਫੈਲ ਗਈ। ਸਥਾਨਕ ਲੋਕਾਂ ਅਨੁਸਾਰ, ਇਲਾਕੇ ਵਿੱਚ ਸੁੱਕੀ ਘਾਹ ਦੀ ਬਹੁਤਾਤ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।

ਫਾਇਰ ਅਫ਼ਸਰ ਕਰਮ ਚੰਦ ਅਨੁਸਾਰ, ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪਰ ਅੱਗ ਬੁਝਾਊ ਗੱਡੀਆਂ ਉੱਚਾਈ ਵਾਲੇ ਖੇਤਰਾਂ ਤੱਕ ਨਹੀਂ ਪਹੁੰਚ ਸਕੀਆਂ। ਅੱਗ ਬੁਝਾਊ ਵਿਭਾਗ ਨੇ ਰਿਹਾਇਸ਼ੀ ਖੇਤਰਾਂ ਨੂੰ ਅੱਗ ਤੋਂ ਬਚਾਉਣ ‘ਤੇ ਧਿਆਨ ਕੇਂਦਰਿਤ ਕੀਤਾ।

ਦੱਸ ਦਈਏ ਕਿ ਅੱਗ ਲੱਗਣ ਦੇ ਕਾਰਨਾਂ ਦੀ ਅਜੇ ਤੱਕ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ, ਪਰ ਜੰਗਲਾਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੰਗਲਾਂ ਵਿੱਚ ਜਾਂਦੇ ਸਮੇਂ ਸਾਵਧਾਨ ਰਹਿਣ ਅਤੇ ਅੱਗ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਭਰੀ ਨਾਮਜ਼ਦਗੀ

0

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ। ਕਾਂਗਰਸ, ਬਸਪਾ ਅਤੇ ‘ਆਪ’ ਪਾਰਟੀਆਂ ਦੇ ਉਮੀਦਵਾਰਾਂ ਤੋਂ ਬਾਅਦ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਗੁਪਤਾ ਨੇ ਸਵੇਰੇ ਭਾਜਪਾ ਦੀ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੁਨੀਲ ਜਾਖੜ ਨੇ ਵਿਸ਼ੇਸ਼ ਤੌਰ ‘ਤੇ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ।

ਦੱਸ ਦਈਏ ਕਿ ਗੁਪਤਾ ਨੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਭਾਜਪਾ ਨੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਮਜ਼ਬੂਤੀ ਦੇਣ ਲਈ ਕੁਝ ਪ੍ਰਮੁੱਖ ਆਗੂਆਂ ਦੀ ਚੋਣ ਵੀ ਕੀਤੀ ਹੈ। ਇਨ੍ਹਾਂ ਸਟਾਰ ਪ੍ਰਚਾਰਕਾਂ ਵਿੱਚ ਸਭ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਹਨ।

ਹਾਊਸਫੁੱਲ 5 ਦੇ ਪ੍ਰਮੋਸ਼ਨਲ ਈਵੈਂਟ ‘ਤੇ ਭੀੜ ਹੋਈ ਬੇਕਾਬੂ, ਅਕਸ਼ੈ ਕੁਮਾਰ ਨੇ ਕਹੀ ਆਹ ਗੱਲ

0

ਪੁਣੇ ਦੇ ਇੱਕ ਮਾਲ ਵਿੱਚ ਫਿਲਮ ਹਾਊਸਫੁੱਲ 5 ਦਾ ਇੱਕ ਪ੍ਰਮੋਸ਼ਨਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿੱਥੇ ਫਿਲਮ ਦੀ ਸਟਾਰ ਕਾਸਟ ਅਕਸ਼ੈ ਕੁਮਾਰ, ਜੈਕਲੀਨ ਫਰਨਾਂਡੀਜ਼, ਨਾਨਾ ਪਾਟੇਕਰ, ਨਰਗਿਸ ਫਾਖਰੀ ਅਤੇ ਹੋਰ ਬਹੁਤ ਸਾਰੇ ਕਲਾਕਾਰ ਪਹੁੰਚੇ ਸਨ। ਬਾਲੀਵੁੱਡ ਹਸਤੀਆਂ ਨੂੰ ਦੇਖਣ ਲਈ ਭੀੜ ਇੰਨੀ ਬੇਕਾਬੂ ਹੋ ਗਈ ਕਿ ਅਕਸ਼ੈ ਕੁਮਾਰ ਨੂੰ ਧੱਕਾ-ਮੁੱਕੀ ਨੂੰ ਕੰਟਰੋਲ ਕਰਨ ਲਈ ਆਪਣੇ ਹੱਥ ਜੋੜਨੇ ਪਏ।

ਦੱਸ ਦਈਏ ਕਿ ਇਸ ਪ੍ਰਮੋਸ਼ਨਲ ਪ੍ਰੋਗਰਾਮ ਦੀਆਂ ਕਈ ਵੀਡੀਓਜ਼ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਭੀੜ ਸਟੇਜ ਦੇ ਨੇੜੇ ਜਾਣ ਲਈ ਇੰਨੀ ਬੇਚੈਨ ਹੋ ਗਈ ਕਿ ਉਨ੍ਹਾਂ ਨੇ ਚੀਕਣਾ-ਪਿੱਟਣਾ ਸ਼ੁਰੂ ਕਰ ਦਿੱਤਾ। ਭੀੜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਨੂੰ ਕੁਚਲਿਆ ਹੋਇਆ ਦੇਖ ਕੇ, ਅਕਸ਼ੈ ਕੁਮਾਰ ਨੇ ਤੁਰੰਤ ਆਪਣੇ ਹੱਥ ਜੋੜ ਲਏ ਅਤੇ ਮਾਈਕ ‘ਤੇ ਕਿਹਾ, ਸਾਨੂੰ ਜਾਣਾ ਪਵੇਗਾ। ਧੱਕਾ ਨਾ ਕਰੋ। ਮੈਂ ਤੁਹਾਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ, ਇੱਥੇ ਔਰਤਾਂ ਅਤੇ ਬੱਚੇ ਹਨ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ
ਇਸ ਘਟਨਾ ਦੀਆਂ ਕਈ ਵੀਡੀਓਜ਼ ਸਾਹਮਣੇ ਆਈਆਂ ਹਨ ਜਿਸ ਵਿੱਚ ਜਾਂ ਤਾਂ ਬੱਚੇ ਬੈਰੀਕੇਡਾਂ ਦੇ ਪਿੱਛੇ ਫਸਣ ਤੋਂ ਬਾਅਦ ਦਰਦ ਨਾਲ ਕਰਾਹਦੇ ਦਿਖਾਈ ਦੇ ਰਹੇ ਹਨ ਜਾਂ ਇੱਕ ਬੱਚਾ ਸੁਰੱਖਿਆ ਟੀਮ ਨੂੰ ਇਹ ਦੱਸਦਾ ਦਿਖਾਈ ਦੇ ਰਿਹਾ ਹੈ ਕਿ ਉਸਦੇ ਚਾਚੇ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਉਹ ਭੀੜ ਵਿੱਚ ਫਸਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਲੰਬੀ ਜੱਦੋ-ਜਹਿਦ ਤੋਂ ਬਾਅਦ, ਸਟਾਰ ਕਾਸਟ ਦੀ ਸੁਰੱਖਿਆ ਟੀਮ ਨੇ ਸਥਿਤੀ ਨੂੰ ਕਾਬੂ ਕੀਤਾ, ਜਿਸ ਤੋਂ ਬਾਅਦ ਫਿਲਮ ਦੀ ਸਟਾਰ ਕਾਸਟ ਨੇ ਸਟੇਜ ‘ਤੇ ਬਹੁਤ ਮਸਤੀ ਕੀਤੀ। ਕਈ ਵਾਰ ਅਕਸ਼ੈ ਕੁਮਾਰ ਨਾਨਾ ਪਾਟੇਕਰ ਨਾਲ ਘੁੰਮਦੇ ਨਜ਼ਰ ਆਏ ਅਤੇ ਕਈ ਵਾਰ ਪੂਰੀ ਟੀਮ ਨੇ ਇਕੱਠੇ ਬਹੁਤ ਮਸਤੀ ਕੀਤੀ।

 

ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧੇ; 24 ਘੰਟਿਆਂ ‘ਚ ਹੋਈਆਂ 6 ਮੌਤਾਂ

0

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਰਗਰਮ ਮਾਮਲਿਆਂ ਦੀ ਗਿਣਤੀ 3976 ਤੱਕ ਪਹੁੰਚ ਗਈ। ਸਿਹਤ ਵਿਭਾਗ ਦੀ ਵੈੱਬਸਾਈਟ ਦੇ ਅਨੁਸਾਰ, 10 ਦਿਨਾਂ ਵਿੱਚ ਕੇਸ 15 ਗੁਣਾ ਵਧੇ ਹਨ। ਕੇਰਲ ਵਿੱਚ ਸਭ ਤੋਂ ਵੱਧ 1435 ਮਾਮਲੇ ਹਨ। ਸਰਗਰਮ ਮਾਮਲਿਆਂ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੂਜੇ ਸਥਾਨ ‘ਤੇ ਹੈ। ਇੱਥੇ 506 ਮਰੀਜ਼ ਹਨ।

ਲੁਧਿਆਣਾ ਉਪ ਚੋਣ ਨਾਮਜ਼ਦਗੀ ਦਾ ਅੱਜ ਆਖਰੀ ਦਿਨ

ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 34 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ 6 ਮੌਤਾਂ ਹੋਈਆਂ ਹਨ। ਸੋਮਵਾਰ ਨੂੰ ਅਹਿਮਦਾਬਾਦ ਵਿੱਚ ਇੱਕ 18 ਸਾਲਾ ਗਰਭਵਤੀ ਕੁੜੀ ਅਤੇ ਇੱਕ 47 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ ਐਤਵਾਰ ਨੂੰ ਦਿੱਲੀ ਵਿੱਚ ਇੱਕ 22 ਸਾਲਾ ਕੁੜੀ ਅਤੇ ਤਾਮਿਲਨਾਡੂ ਵਿੱਚ ਇੱਕ 25 ਸਾਲਾ ਮੁੰਡੇ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ।

ਇਸਤੋਂ ਇਲਾਵਾ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਕਰਨਾਟਕ ਸਰਕਾਰ ਨੇ ਇੱਕ ਜਨਤਕ ਸਲਾਹ ਜਾਰੀ ਕੀਤੀ ਹੈ। ਇਸ ਵਿੱਚ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ, ਸਰੀਰਕ ਦੂਰੀ ਬਣਾਈ ਰੱਖਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ ਦੀ ਅਪੀਲ ਕੀਤੀ ਗਈ। ਬੁਖਾਰ, ਖੰਘ, ਛਾਤੀ ਵਿੱਚ ਦਰਦ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸੂਰਤ ਵਿੱਚ, ਲੋਕਾਂ ਨੂੰ ਤੁਰੰਤ ਟੈਸਟ ਕਰਵਾਉਣ ਲਈ ਕਿਹਾ।
ਦੱਸ ਦਈਏ ਕਿ ਕੇਦਰੀ ਸਿਹਤ ਅਤੇ ਆਯੂਸ਼ ਰਾਜ ਮੰਤਰੀ ਪ੍ਰਤਾਪਰਾਓ ਜਾਧਵ ਨੇ ਕਿਹਾ – ਸਿਹਤ ਵਿਭਾਗ ਅਤੇ ਆਯੂਸ਼ ਮੰਤਰਾਲਾ ਪੂਰੀ ਤਰ੍ਹਾਂ ਚੌਕਸ ਹੈ। ਅਸੀਂ ਸਾਰੇ ਰਾਜਾਂ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਅਸੀਂ ਸਬੰਧਤ ਸਕੱਤਰਾਂ ਅਤੇ ਮੰਤਰੀਆਂ ਨਾਲ ਗੱਲ ਕੀਤੀ ਹੈ।

ਨਾਲ਼ ਹੀ ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਕੋਵਿਡ ਲਹਿਰਾਂ ਦੌਰਾਨ ਬਣਾਏ ਗਏ ਆਕਸੀਜਨ ਪਲਾਂਟ, ਆਈਸੀਯੂ ਬੈੱਡ ਆਦਿ ਦੀ ਸਮੀਖਿਆ ਕੀਤੀ ਗਈ ਹੈ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਲੁਧਿਆਣਾ ਉਪ ਚੋਣ ਨਾਮਜ਼ਦਗੀ ਦਾ ਅੱਜ ਆਖਰੀ ਦਿਨ

0
22 IAS Observer posted in Punjab, today is the last day for nominations for civic elections

ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੈ। ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ। ਹੁਣ ਤੱਕ, ਕਾਂਗਰਸ, ਬਸਪਾ ਅਤੇ ‘ਆਪ’ ਵਰਗੀਆਂ ਵੱਡੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਅੱਜ ਭਾਜਪਾ ਉਮੀਦਵਾਰ ਜੀਵਨ ਗੁਪਤਾ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਪੰਜਾਬ ‘ਚ ਗਰਮੀ ਤੋਂ ਰਹੇਗੀ ਰਾਹਤ; ਇਹਨਾਂ 16 ਜ਼ਿਲ੍ਹਿਆਂ ‘ਚ ਅੱਜ ਮੀਂਹ – ਤੂਫ਼ਾਨ ਦੀ ਚੇਤਾਵਨੀ ਜਾਰੀ
ਦਸਣਯੋਗ ਹੈ ਕਿ ਗੁਪਤਾ ਆਪਣੀ ਨਾਮਜ਼ਦਗੀ ਦਾਖਲ ਕਰਨ ਲਈ ਸੂਬਾ ਭਾਜਪਾ ਹਾਈ ਕਮਾਂਡ ਦੇ ਨਾਲ ਸਵੇਰੇ ਲਗਭਗ 10.30 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣਗੇ। ਦੱਸ ਦਈਏ ਕਿ ਗੁਪਤਾ ਨੇ ਚੋਣ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਮਜ਼ਬੂਤੀ ਦੇਣ ਲਈ ਕੁਝ ਪ੍ਰਮੁੱਖ ਆਗੂਆਂ ਦੀ ਚੋਣ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਸਟਾਰ ਪ੍ਰਚਾਰਕਾਂ ਵਿੱਚ ਸਭ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਹਨ।

ਟਿਕਟ ਦਾ ਐਲਾਨ ਹੋਣ ਤੋਂ ਬਾਅਦ ਗੁਪਤਾ ਨੇ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਸੋਮਵਾਰ ਤੋਂ ਉਹ ਕਲੋਨੀਆਂ ਅਤੇ ਚੋਣ ਮੀਟਿੰਗਾਂ ਵਿੱਚ ਵੀ ਮੌਜੂਦਾ ਸਰਕਾਰ ਅਤੇ ਹੋਰ ਪਾਰਟੀਆਂ ਨੂੰ ਨਿਸ਼ਾਨਾ ਬਣਾਉਣਗੇ।

ਪੰਜਾਬ ‘ਚ ਗਰਮੀ ਤੋਂ ਰਹੇਗੀ ਰਾਹਤ; ਇਹਨਾਂ 16 ਜ਼ਿਲ੍ਹਿਆਂ ‘ਚ ਅੱਜ ਮੀਂਹ – ਤੂਫ਼ਾਨ ਦੀ ਚੇਤਾਵਨੀ ਜਾਰੀ

0
The train went astray, the driver came to his senses after half an hour!

ਅੱਜ ਨੌਤਪਾ ਦਾ ਆਖਰੀ ਦਿਨ ਹੈ। ਇਹ ਦਿਨ, ਜਿਨ੍ਹਾਂ ਨੂੰ ਸਾਲ ਦੇ ਸਭ ਤੋਂ ਗਰਮ ਦਿਨ ਮੰਨਿਆ ਜਾਂਦਾ ਹੈ, 25 ਮਈ ਤੋਂ ਸ਼ੁਰੂ ਹੋਏ ਸਨ। ਪਰ ਪੰਜਾਬ ਵਿੱਚ ਨੌਤ,ਪਾ ਦੇ ਆਖਰੀ ਦਿਨ ਵੀ ਗਰਮੀ ਦੀ ਲਹਿਰ ਦਾ ਕੋਈ ਖਾਸ ਪ੍ਰਭਾਵ ਨਹੀਂ ਪਿਆ।
6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੱਜ ਬਾਬਾ ਹਰਨਾਮ ਸਿੰਘ ਨਾਲ ਕਰੇਗਾ ਮੁਲਾਕਾਤ
ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ,

ਜੋ ਕਿ ਆਮ ਵਾਂਗ ਰਿਹਾ। ਇਸ ਦੌਰਾਨ ਬਠਿੰਡਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੱਸ ਦਈਏ ਕਿ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 38°C ਤੋਂ 41°C ਦੇ ਵਿਚਕਾਰ ਰਿਹਾ, ਜਿਸ ਕਾਰਨ ਗਰਮੀ ਬਣੀ ਰਹੀ ਪਰ ਗਰਮੀ ਦੀ ਲਹਿਰ ਵਰਗੀ ਕੋਈ ਸਥਿਤੀ ਨਹੀਂ ਸੀ।

ਚੇਤਾਵਨੀਆਂ ਅਤੇ ਮੀਂਹ ਦੀ ਭਵਿੱਖਬਾਣੀ  ਦਾ ਵੇਰਵਾ

ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ।

2 ਜੂਨ (ਸੋਮਵਾਰ): 16 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਫਿਰੋਜ਼ਪੁਰ ਵਿੱਚ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ।

3 ਜੂਨ (ਮੰਗਲਵਾਰ) : ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਜਲੰਧਰ, ਪਟਿਆਲਾ, ਬਠਿੰਡਾ, ਸੰਗਰੂਰ, ਮਾਨਸਾ, ਮੋਹਾਲੀ, ਹੁਸ਼ਿਆਰਪੁਰ, ਗੁਰਦਾਸਪੁਰ ਆਦਿ ਵਿੱਚ ਭਾਰੀ ਮੀਂਹ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

4 ਜੂਨ ਅਤੇ 5 ਜੂਨ: ਪੰਜਾਬ ਭਰ ਵਿੱਚ ‘ਕੋਈ ਚੇਤਾਵਨੀ’ ਜਾਰੀ ਨਹੀਂ ਕੀਤੀ ਗਈ। ਮੌਸਮ ਆਮ ਰਹਿਣ ਦੀ ਉਮੀਦ ਹੈ।

6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੱਜ ਬਾਬਾ ਹਰਨਾਮ ਸਿੰਘ ਨਾਲ ਕਰੇਗਾ ਮੁਲਾਕਾਤ

0

ਅੰਮ੍ਰਿਤਸਰ, 2 ਜੂਨ – ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਅੱਜ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਜਾਵੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ। ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੀ ਸੰਵੇਦਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਹਰ ਸਾਲ ਸਿੱਖ ਕੌਮ ਸ਼ਹੀਦੀ ਸਮਾਗਮ ਕਰਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਗੁਰਪੁਰਬ ਮਨਾ ਰਹੀਆਂ ਸੈਂਕੜੇ ਬੇਦੋਸ਼ੀਆਂ ਸੰਗਤਾਂ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਸਭ ਨੂੰ ਇੱਕ ਕਦਮ ਅੱਗੇ ਵਧਾਉਣਾ ਪਵੇਗਾ ਅਤੇ ਕੌਮੀ ਹਿਤਾਂ ਨੂੰ ਪਹਿਲ ਦੇਣੀ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹੁੰਦਿਆਂ ਮੌਜੂਦਾ ਬਣੇ ਹਾਲਾਤਾਂ ਤੋਂ ਉਹ ਚਿੰਤਤ ਤਾਂ ਜਰੂਰ ਹਨ, ਪਰ ਇਸ ਦਾ ਸਾਥਰਿਕ ਰਾਹ ਲੱਭ ਜਾਣ ਲਈ ਪੂਰਨ ਤੌਰ ਉਤੇ ਆਸਵੰਦ ਵੀ ਹਨ।
ਸ਼੍ਰ ਮਣੀ ਕਮੇਟੀ ਪ੍ਰਧਾਨ ਨੇ ਪੂਰੀ ਕੌਮ ਨੂੰ ਅਪੀਲ ਕੀਤੀ ਕਿ ਜੇਕਰ ਸਾਡੀਆਂ ਕੌਮੀ ਤਰਜੀਹਾਂ ਸੂਝ ਸਿਆਣਪ ਨਾਲ ਕੌਮ ਦੀ ਚੜ੍ਹਦੀ ਕਲਾ ਵੱਲ ਸੇਧਤ ਹੋਣ ਤਾਂ ਦੁਨੀਆਂ ਅੰਦਰ ਸਿੱਖੀ ਦੀ ਬੁਲੰਦੀ ਨੂੰ ਕੋਈ ਰੋਕ ਨਹੀਂ ਸਕਦਾ।

CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

0

ਚੰਡੀਗੜ੍ਹ :ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਕੁਝ ਦਿਨ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਹ ਮੀਟਿੰਗ ਅੱਜ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਹਰ ਵਰਗ ਦੇ ਲੋਕਾਂ ਦੀਆਂ ਨਜ਼ਰਾਂ ਕੈਬਨਿਟ ਮੀਟਿੰਗ ਵਿੱਚ ਲਏ ਜਾਣ ਵਾਲੇ ਫ਼ੈਸਲਿਆਂ ’ਤੇ ਟਿਕੀਆਂ ਹੋਈਆਂ ਹਨ।