Home Blog Page 592

ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ

0

ਚੰਡੀਗੜ੍ਹ, 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ੀਆਂ ਵਿਰੁੱਧ” ਨੂੰ ਲਗਾਤਾਰ 88ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 126 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।

ਇਸ ਸੂਬਾ ਪੱਧਰੀ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਆਪਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਲਗਭਗ 126 ਰੇਲਵੇ ਸਟੇਸ਼ਨਾਂ ‘ਤੇ ਚਲਾਏ ਗਏ ਇਸ ਆਪਰੇਸ਼ਨ ਦੌਰਾਨ ਲਗਭਗ 1332 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਪੁੱਛਗਿੱਛ ਲਈ 9 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਅੱਜ 530 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 90 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 141 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, 88 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 14099 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 959 ਗ੍ਰਾਮ ਹੈਰੋਇਨ, 2 ਕਿਲੋ ਅਫੀਮ ਅਤੇ 3.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 368 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ 592 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਨਤ ਦੇ ਖਾਤਮੇ ਤੱਕ ਅਜਿਹੇ ਆਪਰੇਸ਼ਨ ਜਾਰੀ ਰਹਿਣਗੇ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

ਸਪੀਕਰ ਸੰਧਵਾਂ ਨੇ ਫ਼ਰੀਦਕੋਟ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ; ਕੈਦੀਆਂ-ਹਵਾਲਾਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

0

ਫ਼ਰੀਦਕੋਟ 28 ਮਈ: ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫ਼ਰੀਦਕੋਟ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਅਤੇ ਪੀਣ ਵਾਲੇ ਠੰਢੇ ਪਾਣੀ ਦੇ ਪਲਾਂਟ ਦਾ ਉਦਘਾਟਨ ਕੀਤਾ । ਸਪੀਕਰ ਸੰਧਵਾਂ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ । ਉਨ੍ਹਾਂ ਬੈਰਕਾਂ ਦਾ ਨਿਰੀਖਨ ਕਰਕੇ ਉਨ੍ਹਾਂ ਦੇ ਰਹਿਣ-ਸਹਿਣ ਅਤੇ ਮਿਲ ਰਹੀ ਸਿਹਤ ਸੁਵਿਧਾਵਾਂ ਸਬੰਧੀ ਜਾਣਕਾਰੀ ਵੀ ਲਈ । ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ ਗਈ ।

ਸਪੀਕਰ ਸੰਧਵਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਨੁਸ਼ਾਸ਼ਨ ਵਿੱਚ ਕਿਸੇ ਵੀ ਤਰ੍ਹਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਲਈ ਬਣਾਏ ਜਾਂਦੇ ਖਾਣੇ ਦਾ ਵੀ ਜਾਇਜ਼ਾ ਲਿਆ । ਉਸ ਉਪਰੰਤ ਉਨ੍ਹਾਂ ਜੇਲ ਵਿੱਚ ਛੋਟੇ ਬੱਚਿਆਂ ਲਈ ਚੱਲ ਰਹੇ ਸਕੂਲ ਦਾ ਵੀ ਨਿਰੀਖਣ ਕੀਤਾ । ਸਪੀਕਰ ਸੰਧਵਾਂ ਨੇ ਜੇਲ ਲਈ 200 ਪੱਖੇ ਆਪਣੇ ਅਖਤਿਆਰੀ ਫੰਡ ਵਿੱਚੋਂ ਦੇਣ ਦਾ ਐਲਾਨ ਕੀਤਾ । ਉਸ ਮੌਕੇ ਕੈਦੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।

ਇਸ ਮੌਕੇ ਕੈਦੀਆਂ, ਹਵਾਲਾਤੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਲਈ ਸ੍ਰੀ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਸਤਨਾਮ ਸਿੰਘ ਚੰਦੜ ਵੱਲੋਂ ਕੁੰਜੀਵੰਤ ਭਾਸ਼ਣ ਦਿੱਤਾ ਗਿਆ ।ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ਤੇ ਕਾਰਵਾਈ ਉਲੀਕੀ ਗਈ ਹੈ । ਉਨ੍ਹਾਂ ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਕਿਹਾ ਕਿ ਉਹ ਆਪ ਵੀ ਨਸ਼ਾ ਨਾ ਕਰਨ ਅਤੇ ਆਪਣੀ ਕੈਦ ਕੱਟ ਕੇ ਬਾਹਰ ਜਾਣ ਉਪਰੰਤ ਆਪ ਵੀ ਇੱਕ ਚੰਗੀ ਜਿੰਦਗੀ ਜਿਊਣ ਅਤੇ ਦੂਜਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ ।

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

0

ਚੰਡੀਗੜ੍ਹ, 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 521 ਗ੍ਰਾਮ ਹੈਰੋਇਨ ਅਤੇ ਸੱਤ ਮੈਗਜ਼ੀਨਾਂ ਤੇ 55 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਅਤਿ-ਆਧੁਨਿਕ .30 ਬੋਰ ਪੀਐਕਸ-5 ਸਟੌਰਮ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਬੱਦੋਵਾਲ ਦੇ ਮਨਿੰਦਰਜੀਤ ਸਿੰਘ (26), ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਦੇ ਪੀਟਰ (22) ਅਤੇ ਲਵਜੀਤ ਸਿੰਘ ਉਰਫ ਰਾਜਾ (21) ਵਜੋਂ ਹੋਈ ਹੈ। ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ ਅਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਏਐਨਟੀਐਫ ਇਸ ਪੂਰੇ ਨੈੱਟਵਰਕ ਦੇ ਖਾਤਮੇ ਅਗਲੇ-ਪਿਛਲੇ ਸਬੰਧਾਂ ਸਬੰਧਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਡੀਜੀਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਨਿਲਾਭ ਕਿਸ਼ੋਰ ਨੇ ਕਿਹਾ ਕਿ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੀ ਟੀਮ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਹਾਸਲ ਕਰਨ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਦੀ ਸ਼ਮੂਲੀਅਤ ਬਾਰੇ ਠੋਸ ਜਾਣਕਾਰੀ ਮਿਲੀ ਸੀ। ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੇ ਸੁਪਰਡੈਂਟ ਪੁਲਿਸ (ਐਸ.ਪੀ.) ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਖੁਫ਼ੀਆ ਆਪਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਅਟਾਰੀ ਰੋਡ ‘ਤੇ ਸ਼ੰਕਰ ਢਾਬੇ ਦੇ ਨੇੜਿਓਂ ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ. ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 141 ਮਿਤੀ 27.05.2025 ਦਰਜ ਕੀਤੀ ਗਈ ਹੈ।

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ; ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਹੋਇਆ ਦਿਹਾਂਤ

0

ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ।

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਸ਼ਾਮ 5 ਵਜੇ ਦੇ ਕਰੀਬ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਸੀ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਸੋਗ ਦੀ ਡੂੰਘੀ ਲਹਿਰ ਹੈ। ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ “ਸੁਖਦੇਵ ਸਿੰਘ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।”

ਜਿੱਥੇ ਪੂਰਾ ਪੰਜਾਬ ਨਸ਼ਿਆਂ ਵਿਰੁੱਧ ਇੱਕਜੁੱਟ, ਉੱਥੇ ਭਾਜਪਾ ਨਸ਼ਾ ਤਸਕਰਾਂ ਨੂੰ ਬਚਾਉਣ ਵਿੱਚ ਲੱਗੀ: ਮਲਵਿੰਦਰ ਕੰਗ

0

ਚੰਡੀਗੜ੍ਹ, 28 ਮਈ: ਪਟਿਆਲਾ ਤੋਂ ਭਾਜਪਾ ਕੌਂਸਲਰ ਅਨੁਜ ਖੋਸਲਾ ਵੱਲੋਂ ਇੱਕ ਡਰੱਗ ਤਸਕਰ ਲਈ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਭਾਜਪਾ ਬੁਰੀ ਤਰ੍ਹਾਂ ਘਿਰ ਗਈ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਅਤੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਅਸਲ ਸਰਪ੍ਰਸਤ ਹੈ। ਇਸ ਦੇ ਆਗੂ ਲਗਾਤਾਰ ਤਸਕਰਾਂ ਦਾ ਬਚਾਅ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰਾਜਨੀਤਿਕ ਸੁਰੱਖਿਆ ਦੇ ਰਹੇ ਹਨ। ਕੰਗ ਨੇ ਮੀਡੀਆ ਨੂੰ ਅਨੁਜ ਖੋਸਲਾ ਦੀ ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨਾਲ ਇੱਕ ਤਸਵੀਰ ਦਿਖਾਈ ਜਿਸ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਖੋਸਲਾ ਕੈਪਟਨ ਅਤੇ ਚੁੱਘ ਦੇ ਕਰੀਬੀ ਹਨ।

ਕੰਗ ਨੇ ਕਿਹਾ ਕਿ ਅਨੁਜ ਖੋਸਲਾ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਹਨ। ਉਹ ਆਪਣੇ ਸਾਰੇ ਪ੍ਰੋਗਰਾਮ ਪਟਿਆਲਾ ਵਿੱਚ ਆਯੋਜਿਤ ਕਰ ਰਹੇ ਹਨ। ਉਨ੍ਹਾਂ ਦੇ ਭਾਜਪਾ ਦੇ ਸਾਰੇ ਵੱਡੇ ਆਗੂਆਂ ਨਾਲ ਚੰਗੇ ਸਬੰਧ ਹਨ। ਉਹ ਅਕਸਰ ਭਾਜਪਾ ਦੀਆਂ ਮੀਟਿੰਗਾਂ ਵਿੱਚ ਦਿਖਾਈ ਦਿੰਦੇ ਹਨ। ਦਰਅਸਲ ਭਾਜਪਾ ਕੌਂਸਲਰ ਨੇ 29 ਮਾਰਚ, 2025 ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਐਨਡੀਪੀਐਸ ਅਧੀਨ ਖੁਸ਼ਜੋਤ ਸਿੰਘ ਵਿਰੁੱਧ ਦਰਜ ਐਫਆਈਆਰ ਮਾਮਲੇ ਵਿੱਚ ਜ਼ਮਾਨਤ ਕਰਵਾਉਣ ਲਈ ਭਾਜਪਾ ਕੌਂਸਲਰ ਅਨੁਜ ਖੋਸਲਾ ਨੇ ਜ਼ਮਾਨਤ ਲਈ ਹਲਫ਼ਨਾਮਾ ਦਿੱਤਾ ਸੀ।

ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਨਾਮਕ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਕਾਰਨ ਅੱਜ ਪੂਰਾ ਪੰਜਾਬ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਖੜ੍ਹਾ ਹੈ। ਦੂਜੇ ਪਾਸੇ ਭਾਜਪਾ ਆਗੂ ਨਸ਼ਾ ਤਸਕਰਾਂ ਨੂੰ ਜ਼ਮਾਨਤ ਦਿਵਾਉਣ ਵਿੱਚ ਰੁੱਝੇ ਹੋਏ ਹਨ। ਦਰਅਸਲ, ਭਾਜਪਾ ਨਹੀਂ ਚਾਹੁੰਦੀ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ ਕਿਉਂਕਿ ਇਸਦੇ ਕਈ ਨੇਤਾਵਾਂ ਦੇ ਨਸ਼ਾ ਤਸਕਰਾਂ ਨਾਲ ਡੂੰਘੇ ਸਬੰਧ ਹਨ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਜੋ ਨਸ਼ੇ ਦੀ ਸਮੱਸਿਆ ਹੈ, ਉਸ ਦੇ ਬੀਜ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਬੀਜੇ ਸਨ। ਨਸ਼ਾ ਤਸਕਰਾਂ ਨੂੰ ਸੁਰੱਖਿਆ ਪ੍ਰਦਾਨ ਕਰਕੇ, ਇਨ੍ਹਾਂ ਲੋਕਾਂ ਨੇ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ ਅਤੇ ਹਜ਼ਾਰਾਂ ਘਰ ਤਬਾਹ ਕਰ ਦਿੱਤੇ ਹਨ। ਆਪਣੇ ਆਰਥਿਕ ਫ਼ਾਇਦੇ ਲਈ, ਇਨ੍ਹਾਂ ਲੋਕਾਂ ਨੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਇਆ ਅਤੇ ਮਿਲ ਕੇ ਉਨ੍ਹਾਂ ਨੂੰ ਅੱਗੇ ਵਧਾਇਆ। ਅੱਜ ਪੰਜਾਬ ਉਸ ਦੇ ਨਤੀਜੇ ਭੁਗਤ ਰਿਹਾ ਹੈ।

ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ। ਹਰ ਰੋਜ਼ ਸੈਂਕੜੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਦੋ ਮਹੀਨਿਆਂ ਵਿੱਚ, 10 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਫੜ ਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਹਜ਼ਾਰਾਂ ਕਿੱਲੋਗਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।

ਨਸ਼ੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਹੁਕਮ ਬਹੁਤ ਸਪੱਸ਼ਟ ਹੈ। ਭਾਵੇਂ ਐਸਐਸਪੀ ਅਤੇ ਐਸਐਚਓ ਵਰਗੇ ਸੀਨੀਅਰ ਪੁਲਿਸ ਅਧਿਕਾਰੀ ਹੋਣ ਜਾਂ ਸਿਆਸਤਦਾਨਾਂ ਨਾਲ ਜੁੜੇ ਨਸ਼ਾ ਤਸਕਰ, ਸਾਰਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਾ, ਅਪਰਾਧ ਅਤੇ ਭ੍ਰਿਸ਼ਟਾਚਾਰ ਪ੍ਰਤੀ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਹੈ। ਅਜਿਹੇ ਮਾਮਲਿਆਂ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਕਾਂਗੜਾ ‘ਚ ਭਾਰੀ ਮੀਂਹ ਤੇ ਗੜੇਮਾਰੀ, ਫਸਲਾਂ ਦਾ ਹੋਇਆ ਨੁਕਸਾਨ

0

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਦੁਪਹਿਰ ਵੇਲੇ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋਈ। ਮੀਂਹ ਕਾਰਨ ਸਕੂਲੀ ਬੱਚਿਆਂ ਨੂੰ ਘਰ ਵਾਪਸ ਜਾਣ ਵਿੱਚ ਮੁਸ਼ਕਲ ਆਈ। ਗੜੇਮਾਰੀ ਨੇ ਇਲਾਕੇ ਵਿੱਚ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਮੀਂਹ ਅਤੇ ਗੜੇਮਾਰੀ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਕੱਲ੍ਹ ਹੋਵੇਗੀ ਮੌਕ ਡਰਿੱਲ
ਇਸ ਦੌਰਾਨ, ਮੌਸਮ ਵਿਭਾਗ (IMD) ਨੇ ਕੁੱਲੂ ਅਤੇ ਮੰਡੀ ਦੇ ਕੁਝ ਹਿੱਸਿਆਂ ਵਿੱਚ ਤੂਫਾਨ ਅਤੇ ਗੜੇਮਾਰੀ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਸ਼ਿਮਲਾ ਵਿੱਚ ਵੀ ਅੱਜ ਸਵੇਰ ਤੋਂ ਹੀ ਬੱਦਲਵਾਈ ਹੈ।

ਜ਼ਿਕਰਯੋਗ ਹੈ ਕਿ ਆਈਐਮਡੀ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਰਾਜ ਵਿੱਚ 3 ਜੂਨ ਤੱਕ ਮੌਸਮ ਖਰਾਬ ਰਹੇਗਾ। ਇਸ ਸਮੇਂ ਦੌਰਾਨ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕੁਝ ਇਲਾਕਿਆਂ ਵਿੱਚ ਤੂਫਾਨ ਅਤੇ ਗੜੇਮਾਰੀ ਵੀ ਨੁਕਸਾਨ ਪਹੁੰਚਾ ਸਕਦੀ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ, 30 ਮਈ ਤੋਂ ਸੂਬੇ ਵਿੱਚ ਪੱਛਮੀ ਗੜਬੜੀ ਹੋਰ ਸਰਗਰਮ ਹੋਵੇਗੀ। ਇਸ ਕਾਰਨ 2 ਜੂਨ ਤੱਕ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ, 3 ਜੂਨ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

 

ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਕੱਲ੍ਹ ਹੋਵੇਗੀ ਮੌਕ ਡਰਿੱਲ

0

ਕੇਂਦਰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਕੱਲ੍ਹ (29 ਮਈ ਨੂੰ) ਪੰਜਾਬ ਵਿੱਚ ਦੁਬਾਰਾ ਇੱਕ ਮੌਕ ਡਰਿੱਲ ਕੀਤੀ ਜਾਵੇਗੀ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 6 ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਦੌਰਾਨ ਸਾਇਰਨ ਵਜਾਏ ਜਾਣਗੇ। ਐਮਰਜੈਂਸੀ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ। ਸਿਵਲ ਡਿਫੈਂਸ ਨੇ ਮੌਕ ਡਰਿੱਲ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਮਿਸ ਵਰਲਡ 2025 ਪਹਿਨੇਗੀ 3 ਕਰੋੜ ਰੁਪਏ ਦਾ ਤਾਜ, 1770 ਜੜੇ ਨੇ ਹੀਰੇ
ਜ਼ਿਕਰਯੋਗ ਹੈ ਕਿ ਇਸ ਨਾਲ ਸਬੰਧਤ ਪ੍ਰਸ਼ਾਸਕੀ ਹੁਕਮ ਅਜੇ ਜਾਰੀ ਨਹੀਂ ਕੀਤੇ ਗਏ ਹਨ। ਇਸ ਸਬੰਧੀ ਹੁਕਮ ਸ਼ਾਮ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਅੱਜ ਸ਼ਾਮ ਇਸ ਸਬੰਧੀ ਇੱਕ ਪ੍ਰੈਸ ਕਾਨਫਰੰਸ ਵੀ ਕਰਨ ਜਾ ਰਹੀ ਹੈ।

ਦੱਸ ਦਈਏ ਕਿ ਪੰਜਾਬ ਦੇ 6 ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਵਾਦ ਵਧਿਆ, ਉਦੋਂ ਵੀ ਇਹ 6 ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ। ਹੁਣ ਸਿਵਲ ਡਿਫੈਂਸ ਦੁਬਾਰਾ ਇਨ੍ਹਾਂ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਮੌਕ ਡ੍ਰਿਲ ਕਰੇਗਾ।

ਇਸਤੋਂ ਪਹਿਲਾਂ 7 ਮਈ ਨੂੰ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਹਵਾਈ ਹਮਲਿਆਂ ਤੋਂ ਬਚਣ ਲਈ ਇੱਕ ਮੌਕ ਡ੍ਰਿਲ ਕੀਤੀ ਗਈ ਸੀ। ਇਸ ਦੌਰਾਨ, ਲੋਕਾਂ ਨੂੰ ਹਵਾਈ ਹਮਲਿਆਂ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾ ਕੇ ਸੁਚੇਤ ਕੀਤਾ ਗਿਆ।

ਮਿਸ ਵਰਲਡ 2025 ਪਹਿਨੇਗੀ 3 ਕਰੋੜ ਰੁਪਏ ਦਾ ਤਾਜ, 1770 ਜੜੇ ਹੋਣਗੇ ਹੀਰੇ

0

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਹੋ ਰਹੇ 72ਵੇਂ ਮਿਸ ਵਰਲਡ ਮੁਕਾਬਲੇ ਦਾ ਸਭ ਤੋਂ ਔਖਾ ਅਤੇ ਆਖਰੀ ਦੌਰ, ‘ਇੰਟਰਵਿਊ ਰਾਊਂਡ’, ਅੱਜ ਭਾਵ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਿੱਚ ਦੁਨੀਆ ਭਰ ਤੋਂ ਚੋਟੀ ਦੀਆਂ 40 ਪ੍ਰਤੀਯੋਗੀ ਉਨ੍ਹਾਂ ਸਵਾਲਾਂ ਦੇ ਜਵਾਬ ਦੇਣਗੀਆਂ ਜੋ ਫਾਈਨਲ ਵਿੱਚ ਉਨ੍ਹਾਂ ਦੀ ਕਿਸਮਤ ਬਦਲ ਸਕਦੇ ਹਨ। ਦੈਨਿਕ ਭਾਸਕਰ ਨਾਲ ਗੱਲਬਾਤ ਦੌਰਾਨ, ਮਿਸ ਵਰਲਡ ਦੀ ਸੀਈਓ ਜੂਲੀਆ ਮੋਰਲੇ ਨੇ ਕਿਹਾ ਕਿ ਫਾਈਨਲ ਬਹੁਤ ਖਾਸ ਹੋਵੇਗਾ। ਨਵੀਂ ਮਿਸ ਵਰਲਡ ਲਗਭਗ 3 ਕਰੋੜ ਰੁਪਏ ਦਾ ਤਾਜ ਪਹਿਨੇਗੀ।

ਚੰਡੀਗੜ੍ਹ ’ਚ ਕਰੋਨਾ ਸੰਕ੍ਰਮਿਤ ਵਿਅਕਤੀ ਦੀ ਹੋਈ ਮੌਤ

ਜੂਲੀਆ ਮੋਰਲੇ ਦੇ ਅਨੁਸਾਰ ਤਾਜ ਵਿੱਚ ਨੀਲਮ ਤੋਂ ਇਲਾਵਾ 175.49 ਕੈਰੇਟ ਦੇ 1770 ਛੋਟੇ ਹੀਰੇ ਅਤੇ 18 ਕੈਰੇਟ ਦਾ ਚਿੱਟਾ ਸੋਨਾ ਹੋਵੇਗਾ। ਇਸ ਦਾ ਨੀਲਾ ਰੰਗ ਸ਼ਾਂਤੀ, ਬੁੱਧੀ ਅਤੇ ਵਫ਼ਾਦਾਰੀ ਦਾ ਪ੍ਰਤੀਕ ਹੈ। ਤਾਜ ਦੇ ਨਾਲ, ਮਿਸ ਵਰਲਡ 2025 ਨੂੰ 1.15 ਕਰੋੜ ਰੁਪਏ ਦਾ ਇਨਾਮ ਵੀ ਮਿਲੇਗਾ। ਇਹ ਪਿਛਲੀ ਵਾਰ ਨਾਲੋਂ ਵੱਧ ਹੈ। ਪਰ, ਜੂਲੀਆ ਦਾ ਮੰਨਣਾ ਹੈ ਕਿ ਅਸਲ ਇਨਾਮ ਉਹ ਹੈ ਜਦੋਂ ਜੇਤੂ ਦੁਨੀਆ ਭਰ ਵਿੱਚ ਯਾਤਰਾ ਕਰਦੀ ਹੈ ਅਤੇ ਮਾਨਵਤਾਵਾਦੀ ਪ੍ਰੋਜੈਕਟਾਂ ਦਾ ਹਿੱਸਾ ਬਣਦੀ ਹੈ। ਮਿਸ ਵਰਲਡ ਪ੍ਰੋਗਰਾਮ ਦਾ ਮੁੱਖ ਉਦੇਸ਼ ਇੱਕ ਮਾਨਵਤਾਵਾਦੀ ਪ੍ਰੋਜੈਕਟ ਹੈ।

ਦੱਸ ਦਈਏ ਕਿ ਮਿਸ ਵਰਲਡ 2025 ਵਿੱਚ 4 ਮਹਾਂਦੀਪਾਂ (ਅਮਰੀਕਾ-ਕੈਰੇਬੀਅਨ, ਅਫਰੀਕੀ, ਏਸ਼ੀਆ-ਓਸ਼ੀਆਨਾ ਅਤੇ ਯੂਰਪ) ਦੇ 108 ਦੇਸ਼ਾਂ ਦੇ ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਇਨ੍ਹਾਂ ਸਾਰਿਆਂ ਦੇ ਮੁਕਾਬਲੇ 10 ਮਈ ਤੋਂ ਹੈਦਰਾਬਾਦ ਵਿੱਚ ਸ਼ੁਰੂ ਹੋਏ ਸਨ। ਜਿਸ ਦੇ ਆਧਾਰ ‘ਤੇ ਮਿਸ ਵਰਲਡ ਲਈ 40 ਫਾਈਨਲਿਸਟ ਚੁਣੇ ਗਏ ਹਨ, ਜਿਨ੍ਹਾਂ ਵਿੱਚ ਭਾਰਤ ਦੀ ਨੰਦਿਨੀ ਗੁਪਤਾ ਵੀ ਸ਼ਾਮਲ ਹੈ। ਮਿਸ ਵਰਲਡ ਦੇ ਨਿਯਮਾਂ ਅਨੁਸਾਰ, ਟੌਪ-40 ਵਿੱਚ 4 ਮਹਾਂਦੀਪਾਂ ਦੇ 10-10 ਪ੍ਰਤੀਯੋਗੀ ਸ਼ਾਮਲ ਹੁੰਦੇ ਹਨ।
ਜਾਣਕਾਰੀ ਦਿੰਦਿਆਂ ਮਿਸ ਵਰਲਡ ਦੀ ਸੀਈਓ ਜੂਲੀਆ ਮੋਰਲੇ ਨੇ ਕਿਹਾ ਹੈ ਕਿ ਮਿਸ ਵਰਲਡ ਦਾ ਫਾਈਨਲ 31 ਮਈ ਨੂੰ ਰਾਤ 10 ਵਜੇ ਸ਼ੁਰੂ ਹੋਵੇਗਾ ਅਤੇ ਮਿਸ ਵਰਲਡ 2025 ਦਾ ਐਲਾਨ ਸਵੇਰੇ 1 ਵਜੇ ਤੱਕ ਕੀਤਾ ਜਾਵੇਗਾ। ਇਸ ਦਿਨ ਸਾਰੇ ਚੋਟੀ ਦੇ 40 ਪ੍ਰਤੀਯੋਗੀ ਰੈਂਪ ਵਾਕ ਪਰੇਡ ਅਤੇ ਸੱਭਿਆਚਾਰਕ ਪ੍ਰਦਰਸ਼ਨ ਦੇਣਗੇ। ਇਸ ਤੋਂ ਬਾਅਦ ਟੌਪ-5 ਦਾ ਐਲਾਨ ਕੀਤਾ ਜਾਵੇਗਾ। 5 ਫਾਈਨਲਿਸਟਾਂ ਤੋਂ ਸਟੇਜ ‘ਤੇ ਸਵਾਲ ਪੁੱਛੇ ਜਾਣਗੇ। ਉਨ੍ਹਾਂ ਦੇ ਜਵਾਬਾਂ ਦੇ ਆਧਾਰ ‘ਤੇ ਜਿਊਰੀ ਮੈਂਬਰ ਉਨ੍ਹਾਂ ਨੂੰ ਨੰਬਰ ਦੇਣਗੇ। ਜਿਊਰੀ ਨੂੰ ਜਿਸ ਵੀ ਪ੍ਰਤੀਯੋਗੀ ਦਾ ਜਵਾਬ ਸਭ ਤੋਂ ਵਧੀਆ ਲੱਗੇਗਾ ਉਹ ਖਿਤਾਬ ਜਿੱਤੇਗੀ।

ਸ੍ਰੀ ਮੁਕਤਸਰ ਸਾਹਿਬ ਦੀਆਂ ਟਾਪਰ ਵਿਦਿਆਰਥੀਆਂ ਨੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨਾਲ ਕੀਤੀ ਮੁਲਾਕਾਤ

0

ਸ੍ਰੀ ਮੁਕਤਸਰ ਸਾਹਿਬ, 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਮੋਹਰੀ ਸਥਾਨ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨਾਲ ਪੂਰੇ ਦਿਨ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਇਸ ਅਨੌਖੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨਾ ਸੀ, ਸਗੋਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਨੁਭਵ, ਲੀਡਰਸ਼ਿਪ ਅਤੇ ਪੁਲਿਸ ਸੇਵਾ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣਾ ਵੀ ਸੀ।

ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਵਿਦਿਆਰਥੀਆਂ ਨਾਲ ਜਾਣ-ਪਛਾਣ ਸੈਸ਼ਨ ਵਿਚ ਹਿੱਸਾ ਲਿਆ ਅਤੇ ਆਪਣੀ ਰੋਜ਼ਾਨਾ ਅਨੁਸ਼ਾਸਿਤ ਜੀਵਨ ਸ਼ੈਲੀ ਬਾਰੇ ਦੱਸਿਆ। ਵਿਦਿਆਰਥੀਆਂ ਅਤੇ ਐਸ.ਐਸ.ਪੀ. ਵਿਚਕਾਰ ਇਕ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਐਸ.ਐਸ.ਪੀ. ਤੋਂ ਪ੍ਰੇਰਨਾਦਾਇਕ ਵਿਚਾਰ ਸੁਣੇ। ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਵਿਦਿਆਰਥੀਆਂ ਨੂੰ ਇੱਕ-ਇੱਕ ਪ੍ਰੇਰਨਦਾਇਕ ਕਿਤਾਬ ਅਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।

ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ਼, ਪੁਲਿਸ ਕੰਟਰੋਲ ਰੂਮ, ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ ‘ਤੇ ਦੇਖਣ ਦਾ ਮੌਕਾ ਮਿਲਿਆ।

ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਨਾ ਕੇਵਲ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ਼ ਤੋਂ ਜਾਣੂ ਕਰਵਾਇਆ ਸਗੋਂ ਉਨ੍ਹਾਂ ਵਿੱਚ ਲੀਡਰਸ਼ਿਪ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਵੀ ਭਰੀ। ਉਨ੍ਹਾਂ ਕਿਹਾ ਕਿ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਨਾਲ’ ਵਰਗੇ ਉਪਰਾਲੇ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਇਕ ਮੀਲ ਪੱਥਰ ਸਾਬਤ ਹੋ ਸਕਦੇ ਹਨ।

ਇਸ ਮੌਕੇ ਪੀ.ਐਮ. ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ 12ਵੀਂ ਜਮਾਤ ਦੀਆਂ ਜ਼ਿਲ੍ਹੇ ਦੀਆਂ ਟਾਪਰ ਵਿਦਿਆਰਥਣਾਂ, ਸਾਕਸ਼ੀ (97.80 ਪ੍ਰਤੀਸ਼ਤ), ਰੀਤਿਕਾ (97.60) ਤੇ ਰੂਹਾਨੀ (96.80) ਅਤੇ ਪੀ.ਐਮ. ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ (95.69 ਫੀਸਦ), ਸ.ਸ.ਸ.ਸ. (ਕੁ) ਗਿੱਦੜਬਾਹਾ ਦੀ ਸਕੀਨਾ ਖਾਤੂਨ (95.69 ਫੀਸਦ) ਅਤੇ ਸ.ਸ.ਸ.ਸ. ਤਰਖਾਣ ਵਾਲਾ ਦੀ ਆਸਨਤ (95.54 ਫੀਸਦ) ਨੇ ਅੱਜ ਐਸ.ਐਸ.ਪੀ. ਡਾ. ਅਖਿਲ ਚੌਧਰੀ ਤੋਂ ਭਵਿੱਖ ਵਿੱਚ ਸਫਲਤਾ ਹਾਸਲ ਕਰਨ ਦੇ ਗੁਰ ਸਿੱਖੇ।

ਪੰਜਾਬ ਦੇ ਇਸ ਜ਼ਿਲ੍ਹੇ ‘ਚ 19 ਜੂਨ ਨੂੰ ਛੁੱਟੀ ਦਾ ਐਲਾਨ

0

ਚੰਡੀਗੜ੍ਹ, 28 ਮਈ 2025 – ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਵੋਟਰਾਂ ਦੀ ਸਹੂਲਤ ਲਈ 19 ਜੂਨ ਨੂੰ ਤਨਖ਼ਾਹ ਸਮੇਤ ਛੁੱਟੀ ਐਲਾਨੀ ਗਈ ਹੈ। ਇਹ ਹੁਕਮ ਉਦਯੋਗਿਕ ਅਦਾਰਿਆਂ, ਕਾਰੋਬਾਰਾਂ, ਵਪਾਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ’ਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ’ਤੇ ਲਾਗੂ ਹੁੰਦੇ ਹਨ।

ਇਨ੍ਹਾਂ ’ਚ ਸ਼ਿਫਟ ਦੇ ਆਧਾਰ ’ਤੇ ਕੰਮ ਕਰਨ ਵਾਲੇ ਵੀ ਸ਼ਾਮਲ ਹਨ, ਜੋ ਵੋਟ ਪਾਉਣ ਦੇ ਹੱਕਦਾਰ ਹਨ। ਹਲਕੇ ’ਚ ਵੋਟਰਾਂ ਵਜੋਂ ਰਜਿਸਟਰਡ ਮੁਲਾਜ਼ਮ, ਹਲਕੇ ਤੋਂ ਬਾਹਰ ਕੰਮ ਕਰਨ ਵਾਲੇ ਕਰਮਚਾਰੀ (ਜਿਵੇਂ ਕਿ ਉਦਯੋਗਿਕ ਜਾਂ ਹੋਰ ਅਦਾਰਿਆਂ) ਵੀ ਇਸ ਸਹੂਲਤ ਦੇ ਹੱਕਦਾਰ ਹਨ।

ਇਹ ਵਿਵਸਥਾ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਆਮ ਕਾਮਿਆਂ ’ਤੇ ਵੀ ਲਾਗੂ ਹੁੰਦੀ ਹੈ।