Home Blog Page 595

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ‘ ਚ ਸੜਕ ਸੁਰਖਿਆ ਪ੍ਰਬੰਧਾਂ ਦੀ ਸਮੀਖਿਆ

0
Additional Deputy Commissioner

ਪਟਿਆਲਾ, 13 ਨਵੰਬਰ 2025 : ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (District Road Safety Committee) ਅਤੇ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਦੀ ਮਹੱਤਵਪੂਰਨ ਬੈਠਕ ਦਾ ਆਯੋਜਨ ਅੱਜ ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਨਵਰੀਤ ਕੌਰ ਸੇਖੋਂ ਅਤੇ ਆਰ. ਟੀ. ਓ. ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਦੀ ਸਾਂਝੀ ਬੈਠਕ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਆਰ. ਟੀ. ਓ. ਸਮੇਤ ਪੁਲਿਸ ਵਿਭਾਗ, ਪੀ. ਡਬਲਯੂ. ਡੀ., ਨਗਰ ਨਿਗਮ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਾਜ਼ਰੀ ਭਰੀ ।

ਟੁੱਟੀਆਂ ਸੜਕਾਂ ਡਵਾਈਡਰਾਂ ਦੀ ਮੁਰੰਮਤ ਲਈ ਵਿਭਾਗਾਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼

ਬੈਠਕ ਦੌਰਾਨ ਜ਼ਿਲ੍ਹੇ ਦੇ ਸੜਕ ਸੁਰੱਖਿਆ ਪ੍ਰਬੰਧਾਂ (Road safety arrangements) ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ । ਅਧਿਕਾਰੀਆਂ ਨੇ ਖ਼ਾਸ ਤੌਰ ‘ਤੇ ਸੜਕਾਂ ਉੱਤੇ ਬਣੇ ਡਿਵਾਈਡਰਾਂ ਦੀ ਸਥਿਤੀ, ਟੁੱਟੀਆਂ ਸੜਕਾਂ ਦੀ ਮੁਰੰਮਤ, ਅਵਾਰਾ ਪਸ਼ੂਆਂ ਦੀ ਸਮੱਸਿਆ, ਰੇਹੜੀਆਂ ਤੇ ਗੈਰ-ਕਾਨੂੰਨੀ ਅੜਚਣਾਂ, ਟ੍ਰੈਫ਼ਿਕ ਲਾਈਟਾਂ ਦੀ ਕਾਰਗੁਜ਼ਾਰੀ ਅਤੇ ਹੈਵੀ ਵਾਹਨਾਂ ਦੀ ਆਵਾਜਾਈ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ।

ਅਵਾਰਾ ਪਸ਼ੂ ਕਿਸੇ ਵੀ ਹਾਲਤ ਵਿੱਚ ਸੜਕਾਂ ‘ਤੇ ਨਾ ਦਿਖਣ : ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਅਵਾਰਾ ਪਸ਼ੂ ਕਿਸੇ ਵੀ ਹਾਲਤ ਵਿੱਚ ਸੜਕਾਂ ‘ਤੇ ਨਾ ਦਿਖਣ । ਇਸ ਸਬੰਧੀ ਨਗਰ ਨਿਗਮ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ । ਉਨ੍ਹਾਂ ਨੇ ਕਿਹਾ ਕਿ ਸੜਕਾਂ ਦੇ ਕਿਨਾਰੇ ਮੌਜੂਦ ਖਰਾਬ ਡਿਵਾਈਡਰਾਂ ਨੂੰ ਠੀਕ ਕੀਤਾ ਜਾਵੇ ਅਤੇ ਜਿੱਥੇ ਲੋੜ ਹੋਵੇ, ਉਥੇ ਨਵੇਂ ਡਿਵਾਈਡਰ ਬਣਾਏ ਜਾਣ। ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਪੀ. ਡਬਲਯੂ. ਡੀ. ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ।

ਹੈਵੀ ਵਾਹਨਾਂ ਦੀ ਆਵਾਜਾਈ ਲਈ ਲਾਗੂ ਕੀਤੀ ਜਾਵੇਗੀ ਸਮੇਂ ਦੀ ਪਾਬੰਦੀ

ਟ੍ਰੈਫ਼ਿਕ ਸਿਸਟਮ ਨੂੰ ਸੁਚਾਰੂ (Streamline the traffic system) ਬਣਾਉਣ ਲਈ ਆਰ. ਟੀ. ਓ. ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਹੈਵੀ ਵਾਹਨਾਂ ਦੀ ਆਵਾਜਾਈ ਲਈ ਸਮੇਂ ਦੀ ਪਾਬੰਦੀ ਲਾਗੂ ਕੀਤੀ ਜਾਵੇਗੀ ਤਾਂ ਜੋ ਸਕੂਲ ਸਮੇਂ ਦੌਰਾਨ ਟ੍ਰੈਫ਼ਿਕ ਜਾਮ ਨਾ ਹੋਵੇ । ਬੈਠਕ ਦੌਰਾਨ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਵਾਹਨਾਂ ਦੀ ਜਾਂਚ, ਡਰਾਈਵਰਾਂ ਦੀ ਸੁਰੱਖਿਆ ਸਿਖਲਾਈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ।

“ਸੜਕ ਸੁਰੱਖਿਆ ਮਿੱਤਰਾ ਸਕੀਮ” ਬਾਰੇ ਵੀ ਹੋਈ ਵਿਸਥਾਰ ਨਾਲ ਚਰਚਾ

ਇਸ ਮੌਕੇ “ਸੜਕ ਸੁਰੱਖਿਆ ਮਿੱਤਰਾ ਸਕੀਮ” (“Road Safety Friend Scheme”) ਬਾਰੇ ਵੀ ਵਿਸਥਾਰ ਨਾਲ ਚਰਚਾ ਹੋਈ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਸਿੱਖਿਆ ਦਿੱਤੀ ਜਾਵੇਗੀ ਤਾਂ ਜੋ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ (Awareness of traffic rules) ਪੈਦਾ ਕੀਤੀ ਜਾ ਸਕੇ । ਅੰਤ ਵਿੱਚ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਸੜਕ ਸੁਰੱਖਿਆ ਨਾਲ ਜੁੜੇ ਕੰਮਾਂ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਪੀ. ਡੀ. ਏ. ਦੇ ਏ. ਸੀ. ਏ. ਜਸ਼ਨਪ੍ਰੀਤ ਕੌਰ ਗਿੱਲ, ਐਸ ਡੀ ਐਮਜ਼  ਇਸਮਤ ਵਿਜੈ ਸਿੰਘ, ਅਸ਼ੋਕ ਕੁਮਾਰ, ਹਰਜੋਤ ਕੌਰ ਸਹਾਇਕ ਕਮਿਸ਼ਨਰ ਰਿਚਾ ਗੋਇਲ, ਪਟਿਆਲਾ ਫਾਊਂਡੇਸ਼ਨ ਤੋਂ ਰਵੀ ਆਹਲੂਵਾਲੀਆ ਸਮੇਤ ਲੋਕ ਨਿਰਮਾਣ ਅਤੇ ਹੋਰ ਵਿਭਾਗਾਂ ਦੇ ਅਧਕਾਰੀ ਹਾਜ਼ਰ ਸਨ ।

Read More : ਸੜਕ ਸੁਰੱਖਿਆ ਸੰਬੰਧੀ 2 ਰੋਜ਼ਾ ਟਰੇਨਿੰਗ ਕੈਂਪ ਸੰਪੰਨ 

ਪੈਨਸ਼ਨਰ ਸੇਵਾ ਮੇਲੇ ਦਾ ਵੱਡੀ ਗਿਣਤੀ ਪੈਨਸ਼ਨਰਾਂ ਨੇ ਮੇਲੇ ਦਾ ਉਠਾਇਆ ਲਾਭ

0
pensioner service fair
ਸੰਗਰੂਰ, 13 ਨਵੰਬਰ 2025 : ਸੰਗਰੂਰ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਲੱਗੇ ਪੈਨਸ਼ਨਰ ਸੇਵਾ ਮੇਲੇ (Pensioner Service Fair) ਦੇ ਪਹਿਲੇ ਦਿਨ ਵੱਡੀ ਗਿਣਤੀ ਪੈਨਸ਼ਨਰਾਂ ਨੇ ਮੇਲੇ ਵਿੱਚ ਪਹੁੰਚ ਕੇ ਆਪਣੀ ਡਿਜੀਟਲ ਪੈਨਸ਼ਨ ਸੇਵਾਵਾਂ Digital pension services) ਲਈ ਈ-ਕੇ. ਵਾਈ. ਸੀ. ਕਰਵਾਈ ।

ਪਹਿਲ ਕਦਮੀ ਦਾ ਉਦੇਸ਼ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਸਹਿਜ ਈ-ਕੇ. ਵਾਈ. ਸੀ. ਦੀ ਸਹੂਲਤ ਦੇਣਾ

ਇਸ ਮੌਕੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ 13 ਨਵੰਬਰ ਤੋਂ 15 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਲੱਗਣ ਵਾਲੇ ’ਪੈਨਸ਼ਨਰ ਸੇਵਾ ਮੇਲੇ’ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇ. ਵਾਈ. ਸੀ. ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ ।

ਸੇਵਾ ਮੁਕਤ ਮੁਲਾਜ਼ਮ ਈ-ਕੇ. ਵਾਈ. ਸੀ. ਕਰਵਾਉਣ ਲਈ 14 ਤੇ 15 ਨਵੰਬਰ ਨੂੰ ਪੈਨਸ਼ਨਰ ਸੇਵਾ ਮੇਲੇ ’ਚ ਕਰ ਸਕਦੇ ਨੇ ਸ਼ਿਰਕਤ : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇ. ਵਾਈ. ਸੀ. (E-K. Y. C.) ਕਰਵਾਉਣਾ ਲਾਜ਼ਮੀ ਹੈ । ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ 14 ਅਤੇ 15 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿੱਚ ਜ਼ਰੂਰ ਆਉਣ ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸਹੂਲਤ ਦਾ ਲਾਭ ਲੈਣ ।

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼

0
District sports competitions

ਪਟਿਆਲਾ , 13 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾ ਖੇਡ ਮੁਕਾਬਲੇ (District sports competitions) ਕਰਵਾਏ ਜਾ ਰਹੇ ਹਨ ।ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਜਿਲ੍ਹਾਂ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ (Boxing competition) ਅੰਡਰ-19 ਪੀ. ਐਮਸ਼ੀ੍ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਨਵੰਬਰ ਤੋਂ 14 ਨਵੰਬਰ ਤੱਕ ਕਰਵਾਏ ਜਾ ਰਹੇ ਹਨ ।

ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ

ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ (State Awardee ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ । ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਵਿਜੇ ਕਪੂਰ, ਮੈਸ. ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਹਰਿੰਦਰ ਸਿੰਘ ਲੰਗ ਡਿਊਟੀ ਨਿਭਾ ਰਹੇ ਹਨ । ਇਸ ਮੌਕੇ ਤੇ ਬਾਕਸਿੰਗ ਦੇ ਅਬਜ਼ਰਵਰ ਰਾਜੇਸ਼ ਕੁਮਾਰ, ਪ੍ਰਿੰਸੀਪਲ ਦਿਆਲ ਸਿੰਘ, ਪ੍ਰਿੰਸੀਪਲ ਰੰਧਾਵਾ ਸਿੰਘ, ਪ੍ਰਿੰਸੀਪਲ ਸਤੀਸ਼ ਕੁਮਾਰ, ਦਿਲਬਾਗ ਸਿੰਘ ਸਿੱਧੂ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਬਿਕਰਮਜੀਤ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ, ਗੌਰਵ ਬਿਰਦੀ, ਗੁਰਪ੍ਰੀਤ ਸਿੰਘ ਝੰਡਾ, ਲਖਵਿੰਦਰ ਸਿੰਘ, ਰਵੀ ਭੱਲਾ,ਰਜਤ ਅਰੋੜਾ, ਸ਼ਿਵ ਕੁਮਾਰ, ਰਕੇਸ਼ ਕੁਮਾਰ ਲਚਕਾਣੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Read More : 69 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕੱਸੀ ਦੇ ਮੁਕਾਬਲੇ ਸ਼ੁਰੂ

ਪਿੰਡ ਸੰਗ ਢੇਸੀਆਂ ਵਿਚ ਬੱਚੇ ਦੇ ਹੱਥ ਵਿਚ ਹੀ ਫਟਿਆ ਮੋਬਾਇਲ

0
Blast Phone

ਚੰਡੀਗੜ੍ਹ, 13 ਨਵੰਬਰ 2025 : ਪੰਜਾਬ ਦੇ ਪਿੰਡ ਸੰਗ ਢੇਸੀਆਂ (Village Sang Dhesian) ਵਿਖੇ 10 ਸਾਲਾ ਬੱਚੇ ਦੇ ਹੱਥ ਵਿਚ ਮੋਬਾਇਲ ਫੋਨ ਫਟ ਗਿਆ ਹੈ।

ਬੱਚਾ ਚਲਾ ਰਿਹਾ ਬਾਥਰੂਮ ਵਿਚ ਬੈਠ ਕੇ ਫੋਨ

ਜਿਸ ਬੱਚੇ ਦੇ ਹੱਥ ਵਿਚ ਹੀ ਮੋਬਾਇਲ ਫੋਨ ਫਟਣ (Mobile phone explosion) ਦਾ ਮਾਮਲਾ ਸਾਹਮਣੇ ਆਇਆ ਹੈ ਇਹ ਮੋਬਾਇਲ ਉਸ ਵੇਲੇ ਫਟਿਆ ਜਦੋਂ ਬੱਚਾ ਬਾਥਰੂਮ ਵਿਚ ਬੈਠ (Sit in the bathroom) ਕੇ ਮੋਬਾਇਲ ਚਲਾ ਰਿਹਾ ਸੀ ਕਿ ਅਚਾਨਕ ਹੀ ਬਲਾਸਟ ਹੋ ਗਿਆ । ਬਲਾਸਟ ਨਾਲ ਬੱਚੇ ਦਾ ਹੱਥ ਗੰਭੀਰ ਤੌਰ `ਤੇ ਜਲ ਗਿਆ ਅਤੇ ਉਹ ਦਰਦ ਨਾਲ ਚੀਕਾਂ ਮਾਰਦਾ ਹੋਇਆ ਬਾਹਰ ਆ ਗਿਆ ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ

ਪਰਿਵਾਰਕ ਮੈਂਬਰ ਛੋਟੂ ਯਾਦਵ ਨੇ ਦੱਸਿਆ ਕਿ ਜਦੋਂ ਮਾਂ ਬਾਥਰੂਮ ਵਿੱਚ ਦਾਖਲ ਹੋਈ, ਤਾਂ ਉੱਥੇ ਫੋਨ ਪੂਰੀ ਤਰ੍ਹਾਂ ਸੜ ਕੇ ਖਾਕ ਬਣ ਚੁੱਕਾ ਸੀ। ਬੱਚੇ ਨੂੰ ਤੁਰੰਤ ਇਲਾਜ ਲਈ ਹਸਪਤਾਲ (Hospital) ਲਿਜਾਇਆ ਗਿਆ । ਬੱਚੇ ਦੇ ਪਿਤਾ ਨੇ ਕਿਹਾ ਕਿ ਇਹ ਘਟਨਾ ਹਰ ਮਾਪੇ ਲਈ ਚੇਤਾਵਨੀ ਹੈ ।

ਮੋਬਾਇਲ ਦੀ ਬੇਲੋੜੀ ਵਰਤੋਂ ਤੋਂ ਬੱਚਿਆਂ ਨੂੰ ਚਾਹੀਦਾ ਹੈ ਬਚਾਉਣਾ

ਮੋਬਾਇਲ ਬੱਚਿਆਂ ਲਈ ਖਿਡੌਣਾ ਨਹੀਂ ਇਸ ਲਈ ਉਨ੍ਹਾਂ ਨੂੰ ਇਸਦੀ ਵਰਤੋਂ ਤੋਂ ਬਚਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ । ਇਹ ਮਾਮਲਾ ਸਪਸ਼ਟ ਕਰਦਾ ਹੈ ਕਿ ਸਿਰਫ਼ ਸਹੂਲਤ ਜਾਂ ਚੁੱਪੀ ਲਈ ਬੱਚਿਆਂ ਨੂੰ ਮੋਬਾਈਲ ਦੇਣਾ ਖਤਰਨਾਕ ਹੋ ਸਕਦਾ ਹੈ । ਮਾਪਿਆਂ ਲਈ ਇਹ ਇੱਕ ਵੱਡੀ ਸਿੱਖ ਹੈ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੋਣੀ ਚਾਹੀਦੀ ਹੈ ।

Read More : ਬੱਚਾ ਮੋਬਾਈਲ ਫੋਨ ‘ਤੇ ਖੇਡ ਰਿਹਾ ਸੀ ਗੇਮ, ਅਚਾਨਕ ਹੋ ਗਿਆ ਧਮਾਕਾ

ਚਾਰ ਨੌਜਵਾਨ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਤਾਕ ਵਿਚ ਘੁੰਮਣ ਤੇ ਗ੍ਰਿਫ਼ਤਾਰ

0
Petrol Bomb

ਮੋਗਾ, 13 ਨਵੰਬਰ 2025 : ਪੈਟਰੋਲ ਬੰਬ (Petrol bomb) ਨਾਲ ਹਮਲਾ ਕਰਨ ਦੀ ਤਾਕ ਵਿਚ ਘੁੰਮ ਰਹੇ ਚਾਰ ਨੌਜਵਾਨਾਂ ਨੂੰ ਪੰਜਾਬ ਦੇ ਜਿ਼ਲਾ ਮੋਗਾ (Moga) ਵਿਖੇ ਬਾਘਾਪੁਰਾਣਾ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕਿਥੋਂ ਦੇ ਰਹਿਣ ਵਾਲੇ ਸਨ ਨੌਜਵਾਨ

ਪੰਜਾਬ ਪੁਲਸ ਨੇ ਜਿਨ੍ਹਾਂ ਚਾਰ ਨੌਜਵਾਨਾਂ ਨੂੰ ਪੈਟਰੋਲ ਬੰਬ ਲੈ ਕੇ ਘੰੁਮਣ ਤੇ ਗ੍ਰਿਫਤਾਰ (Arrested) ਕੀਤਾ ਹੈ ਕੋਲੋਂ ਦੋ ਮੋਟਰਸਾਈਕਲ (Two motorcycles) ਵੀ ਬਰਾਮਦ ਕੀਤੇ ਹਨ । ਪੁਲਸ ਦੀ ਇਸ ਕਾਰਵਾਈ ਨਾਲ ਇਕ ਵੱਡੀ ਘਟਨਾ (Big event) ਨੂੰ ਰੋਕਿਆ ਜਾ ਸਕਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਰਹਿਣ ਵਾਲੇ ਹਨ ਤੇ ਇਸ ਤੋਂ ਪਹਿਲਾਂ ਬਾਘਾਪੁਰਾਣਾ ਦੇ ਪਿੰਡ ਮੱਡੀ ਮੁਸਤਫਾ ਵਿਚ ਵੀ ਇਕ ਸਾਈਕਲ ਦੀ ਦੁਕਾਨ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿਚ ਸ਼ਾਮਲ ਹਨ । ਜਿਨ੍ਹਾਂ ਬੋਤਲਾਂ ਵਿਚ ਪੈਟਰੋਲ ਭਰਿਆ ਹੋਇਆ ਸੀ ਉਹ ਤਿੰਨ ਬੋਤਲਾਂ (Three bottles) ਹਨ ਤੇ ਉਹ ਬੀਅਰ ਵਾਲੀਆਂ ਬੋਤਲਾਂ ਹਨ।ਪੁਲਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ ।

Read More : ਗਾਂਧੀ ਨਗਰ ਵਿਖੇ ਬਣੇ ਘਰ ਵਿਚ ਬਦਮਾਸ਼ਾਂ ਨੇ ਸੁੱਟੇ ਪੈਟਰੋਲ ਬੰਬ

ਸਰਕਾਰੀ ਦਫ਼ਤਰਾਂ ਵਿੱਚ ਸਹੂਲਤਾਂ ਮੁਹਈਆ ਬਾਰੇ ਕੀਤਾ ਗਿਆ ਵਿਚਾਰ ਵਟਾਂਦਰਾ

0
District Level Committee

ਸੰਗਰੂਰ, 13 ਨਵੰਬਰ 2025 : ਸਹਾਇਕ ਕਮਿਸ਼ਨਰ (ਜ) ਲਵਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜਨ/ਬਜ਼ੁਰਗਾਂ ਦੀ ਦੇਖਭਾਲ (Senior Citizen/Elderly Care) ਅਤੇ ਭਲਾਈ ਨਿਯਮ-2012 ਅਧੀਨ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ (District Level Committee) ਦੀ ਮੀਟਿੰਗ ਕਰਵਾਈ ਗਈ, ਜਿਸ ਵਿੱਚ ਕਮੇਟੀ ਦੇ ਮੈਂਬਰ ਵਜੋਂ ਵੱਖ ਵੱਖ ਵਿਭਾਗਾਂ ਨੇ ਅਤੇ ਸੀਨੀਅਰ ਸਿਟੀਜਨ ਮੈਂਬਰਾਂ ਰਾਜਕੁਮਾਰ ਅਰੋੜਾ, ਮੋਹਨ ਲਾਲ ਸ਼ਰਮਾ, ਸ਼੍ਰੀਮਤੀ ਸੁਮਨ ਜਖਮੀ ਅਤੇ ਸ਼੍ਰੀਮਤੀ ਚੰਚਲ ਨੇ ਭਾਗ ਲਿਆ ।

ਸਰਕਾਰੀ ਦਫ਼ਤਰਾਂ ਵਿੱਚ ਸਹੂਲਤਾਂ ਮੁਹਈਆ ਬਾਰੇ ਕੀਤਾ ਗਿਆ ਵਿਚਾਰ ਵਟਾਂਦਰਾ

ਮੀਟਿੰਗ ਵਿੱਚ ਬਜ਼ੁਰਗਾਂ ਨੂੰ ਹਸਪਤਾਲਾਂ ਵਿੱਚ ਸਹੂਲਤਾਂ (Facilities for the elderly in hospitals) ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਦੇਸ਼ ਦਿੱਤੇ ਗਏ ਕਿ ਜਿਸ ਤਰ੍ਹਾਂ ਹਸਪਤਾਲਾਂ ਵਿੱਚ ਪਰਚੀ ਲਈ ਵੱਖ ਲਾਈਨ ਉਪਲਬਧ ਹੈ ਉਸੇ ਤਰ੍ਹਾਂ ਮਰੀਜ਼ ਦੇਖਣ ਸਮੇਂ ਵੀ ਦੋ ਲਾਈਨਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਇੱਕ ਲਾਈਨ ਜਨਰਲ ਪਬਲਿਕ ਅਤੇ ਦੂਸਰੀ ਲਾਈਨ ਬਜ਼ੁਰਗਾਂ ਲਈ ਵਰਤੀ ਜਾ ਸਕੇ । ਬੈਂਕਾਂ ਵਿੱਚ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ਉਤੇ ਡੀਲ ਕੀਤੇ ਜਾਣ ਬਾਰੇ ਹਦਾਇਤਾਂ ਕੀਤੀਆਂ ਗਈਆਂ । ਉਹਨਾਂ ਕਿਹਾ ਕਿ ਜੇਕਰ ਕੋਈ ਬਜ਼ੁਰਗ ਪੈਨਸ਼ਨ ਜਾਂ ਲਾਈਫ ਸਰਟੀਫਿਕੇਟ ਲਈ ਬੈਂਕ ਵਿੱਚ ਆਉਂਦਾ ਹੈ ਤਾਂ ਬੈਂਕ ਦੇ ਕਿਸੇ ਮੁਲਾਜ਼ਮ ਦੀ ਡਿਊਟੀ ਉਹਨਾਂ ਨੂੰ ਅਸਿਸਟ ਕਰਨ ਲਈ ਲਗਾਈ ਜਾਵੇ ।

ਨੈਸ਼ਨਲ ਐਲਡਰ ਹੈਲਪਲਾਈਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਹੈ ਲੋੜ

ਨੈਸ਼ਨਲ ਐਲਡਰ ਹੈਲਪਲਾਈਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਇਸ ਨੰਬਰ ਉਤੇ ਫੋਨ ਕਰਕੇ ਬਜ਼ੁਰਗ ਆਪਣੀ ਪੈਨਸ਼ਨ ਜਾਂ ਕਿਸੇ ਹੋਰ ਸਬੰਧੀ ਜਾਣਕਾਰੀ ਲੈ ਸਕਦੇ ਹਨ । ਜ਼ਿਲ੍ਹੇ ਵਿੱਚ ਚਾਰ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ ਉਹਨਾਂ ਦੀ ਸਿਹਤ ਦਾ ਖਿਆਲ ਰੱਖਣ ਲਈ ਸਮੇਂ-ਸਮੇਂ ਤੇ ਮੈਡੀਕਲ ਚੈਕਅਪ ਕਰਵਾਉਣਾ ਜਰੂਰੀ ਹੈ ਸਬੰਧੀ ਸਿਵਲ ਸਰਜਨ ਦਫਤਰ ਨੂੰ ਆਦੇਸ਼ ਦਿੱਤੇ ਗਏ ਕਿ ਡਾਕਟਰਾਂ ਦੇ ਵਿਜਿਟ ਸਬੰਧੀ ਲੋੜੀਂਦੇ ਪ੍ਰਬੰਧ ਤੁਰੰਤ ਕੀਤੇ ਜਾਣ ।

ਪੁਲਸ ਮਹਿਕਮੇ ਅਧੀਨ ਕਮਿਊਨਿਟੀ ਪੁਲਿਸ ਅਫਸਰਾਂ ਨੂੰ ਬਜ਼ੁਰਗਾਂ ਦੀ ਸਮੱਸਿਆਵਾਂ ਦਾ ਹੱਲ ਕਰਨ ਲਈ ਨੋਡਲ ਅਫਸਰ ਕੀਤਾ ਗਿਆ ਹੈ ਨਿਯੁਕਤ

ਪੁਲਸ ਮਹਿਕਮੇ ਅਧੀਨ ਕਮਿਊਨਿਟੀ ਪੁਲਿਸ ਅਫਸਰਾਂ ਨੂੰ ਬਜ਼ੁਰਗਾਂ ਦੀ ਸਮੱਸਿਆਵਾਂ (Problems of the elderly) ਦਾ ਹੱਲ ਕਰਨ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ । ਇਸ ਨਾਲ ਬਜ਼ੁਰਗਾਂ ਦੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਸੁਖਾਲਾ ਹੋ ਜਾਵੇਗਾ । ਮੀਟਿੰਗ ਵਿੱਚ ਮੌਜੂਦ ਮੈਂਬਰਾਂ ਦੀ ਮੰਗ ਅਨੁਸਾਰ ਫੈਸਲਾ ਲਿਆ ਗਿਆ ਕਿ ਲਾਈਫ ਸਰਟੀਫਿਕੇਟ ਅਤੇ ਸੀਨੀਅਰ ਸਿਟੀਜਨ ਕਾਰਡ ਬਣਵਾਉਣ ਲਈ ਸੇਵਾ ਕੇਂਦਰ ਰਾਹੀਂ ਕੈਂਪ ਦਾ ਆਯੋਜਨ ਜਲਦ ਹੀ ਕੀਤਾ ਜਾਵੇਗਾ। ਬਜ਼ੁਰਗਾਂ ਪ੍ਰਤੀ ਨਵੀਂ ਪੀੜੀ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਹਦਾਇਤਾਂ ਕੀਤੀਆਂ ਗਈਆਂ ਕਿ ਇਸ ਸਬੰਧੀ ਸਕੂਲਾਂ ਦੀ ਇਕੱਠ ਹੁੰਦਾ ਸਵੇਰ ਦੀ ਅਸੈਂਬਲੀ ਵਿੱਚ ਸੰਦੇਸ਼ ਦਿੱਤੇ ਜਾਣੇ ਯਕੀਨੀ ਬਣਾਏ ਜਾਣ ।

Read More : ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਹੋਈ ਉੱਚ ਪੱਧਰੀ ਮੀਟਿੰਗ

ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਮਾਗਮ ਆਯੋਜਿਤ

0
Gurdwara Manji Sahib

ਪਟਿਆਲਾ, ਬਹਾਦਰਗੜ੍ਹ, 13 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Sri Guru Tegh Bahadur Sahib Ji) ਦੇ ਚਰਨ ਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ (Gurmat ceremony) ਕਰਵਾਇਆ ਗਿਆ ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਇਸ ਸਮਾਗਮ ਵਿੱਚ ਪੀ. ਆਰ. ਟੀ. ਸੀ. ਦੇ ਰਣਜੋਧ ਸਿੰਘ ਹਡਾਣਾ (Ranjodh Singh Hadana of P. R. T. C.) ਅਤੇ ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ, ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਬੀ. ਡੀ. ਪੀ. ਓ. ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ । ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ (Gurbani Kirtan) ਕੀਤਾ ਗਿਆ, ਜਿਸ ਨਾਲ ਸਾਰਾ ਦਰਬਾਰ ਸਾਹਿਬ ਗੁਰੂ ਜੀ ਦੇ ਨਾਮ ਨਾਲ ਗੂੰਜ ਉਠਿਆ । ਸੰਗਤਾਂ ਨੇ ਪੂਰਨ ਸ਼ਰਧਾ ਅਤੇ ਭਾਵਨਾ ਨਾਲ ਗੁਰੂ ਸਾਹਿਬ ਦੀ ਬਾਣੀ ਦਾ ਆਨੰਦ ਮਾਣਿਆ । ਇਸ ਮੌਕੇ ਹਡਾਣਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਬਲਿਦਾਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਕਿਸੇ ਦੂਸਰੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ।

ਸਮੂਹ ਸੰਗਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸ਼ਤਾਬਦੀ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰੇ : ਹਡਾਣਾ

ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ (Guru Sahib’s teachings) ‘ਤੇ ਚੱਲ ਕੇ ਸੱਚਾਈ, ਨਿਮਰਤਾ ਅਤੇ ਏਕਤਾ ਦੇ ਰਾਹ ‘ਤੇ ਤੁਰਨਾ ਚਾਹੀਦਾ ਹੈ । ਚੇਅਰਮੈਨ ਹਡਾਣਾ ਨੇ ਦੱਸਿਆ ਕਿ ਪਟਿਆਲਾ ਵਿਖੇ 18 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (Gurdwara Sri Guru Singh Sabha) ਵਿਖੇ ਕੀਰਤਨ ਦਰਬਾਰ ਕਰਵਾਉਣ ਸਮੇਤ 21 ਨਵੰਬਰ ਨੂੰ ਨਗਰ ਕੀਰਤਨ ਪਟਿਆਲਾ ਪੁੱਜੇਗਾ, ਇਸ ਲਈ ਸਮੂਹ ਸੰਗਤ ਨੂੰ ਹੁੰਮ-ਹੁੰਮਾ ਕੇ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਹੈ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ, ਸਥਾਨਕ ਸੰਗਤ, ਪੰਚਾਂ, ਸਰਪੰਚ ਅਤੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਨੇ ਵੱਡੀ ਗਿਣਤੀ ਵਿੱਚ ਹਾਜਰੀ ਭਰੀ ।

Read More : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ

 

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

0
Case Rejistered

ਪਟਿਆਲਾ, 13 ਨਵੰਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀ ਵਿਰੁੱਧ ਕੇੇਸ ਦਰਜ ਕੀਤਾ ਗਿਆ ਹੈ ਵਿਚ ਬਲੀਮ ਪੈਲਸ ਦਾ ਮਾਲਕ ਕਰਮਜੀਤ ਖਾਨ ਵਾਸੀ ਮੁਲੇਪੁਰ ਜਿਲਾ ਫਤਿਹਗੜ੍ਹ ਸਾਹਿਬ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਿਰਨਜੀਤ ਕੋਰ (Complainant Kiranjit Kaur) ਪਤਨੀ ਜਗਦੇਵ ਸਿੰਘ ਵਾਸੀ ਮਕਾਨ ਨੰ. 90 ਮੈਪਲ ਕਲੋਨੀ ਸਰਹੰਦ ਰੋਡ ਪਟਿਆਲਾ ਨੇ ਦੱਸਿਆ ਕਿ ਉਸਦੀ ਜਾਣਕਾਰ ਨੇ ਉਪਰੋਕਤ ਵਿਅਕਤੀ ਅਤੇ ਆਪਣੇ ਪਤੀ ਵਿਰੁੱਧ ਦਰਖਾਸਤਾਂ ਦਿੱਤੀਆਂ ਹੋਈਆਂ ਸਨ, ਜਿਸ ਦੇ ਸਬੰਧ ਵਿਚ ਉਕਤ ਵਿਅਕਤੀ ਉਸਦੇ ਘਰ ਆਇਆ ਅਤੇ ਉਸਨੂੰ ਘਰ ਤੋਂ ਬਾਹਰ ਬੁਲਾ ਕੇ ਆਪਣਾ ਬਿਆਨ ਬਦਲਣ ਲਈ ਕਿਹਾ ਤਾਂ ਉਸਦੇ ਨਾ ਕਰਨ ਤੇ ਉਪਰੋਕਤ ਵਿਅਕਤੀ ਕਰਮਜੀਤ ਖਾਨ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Death threats) ਦਿੱਤੀਆਂ।  ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਛੇ ਜਣਿਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ

0
punjab-cabinet-meeting

ਚੰਡੀਗੜ੍ਹ, 13 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਯੋਗ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਦਿਨ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਇਸੇ ਦਿਨ ਤਰਨਤਾਰਨ ਜਿਮਨੀ ਚੋਣ ਦਾ ਨਤੀਜਾ ਵੀ ਆੳਣਾ ਹੈ ।

ਮੀਟਿੰਗ ਵਿਚ ਸਮੁੱਚੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਗਿਆ ਹੈ ਆਖਿਆ

ਮੰਤਰੀ ਮੰਡਲ ਮਾਮਲੇ ਸ਼ਾਖਾ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਦੀ ਜੋ ਮੀਟਿੰਗ (Punjab Cabinet Meeting) ਮੁੱਖ ਮੰਤਰੀ ਰਿਹਾਇਸ਼ ’ਤੇ 14 ਨਵੰਬਰ ਨੂੰ ਚਾਰ ਵਜੇ ਸੱਦੀ ਗਈ ਹੈ ਦਾ ਬੇਸ਼ਕ ਹਾਲੇ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਮੀਟਿੰਗ ਵਿਚ ਸਮੁੱਚੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਆਖਿਆ ਗਿਆ ਹੈ ।

Read More : ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ‌ਦਿਹਾੜਾ

0
Village Magar Sahib

ਦੇਵੀਗੜ੍ਹ, 13 ਨਵੰਬਰ 2025 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ (The ninth Guru, Sri Guru Tegh Bahadur Ji) ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ (Village Magar Sahib) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ (Kirtan event) ਕਰਵਾਇਆ ਗਿਆ । ਇਸ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਐਸ. ਡੀ. ਐਮ. ਦੂਧਨਸਾਧਾਂ ਕਿਰਪਾਲ ਵੀਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ ।

ਪਿੰਡ ਵਾਸੀਆਂ ਨੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਰਾਗੀ ਸਿੰਘਾਂ ਨੂੰ ਸਿਰੋਪਾਏ ਬਖ਼ਸ਼ੇ ਗਏ

ਗ੍ਰਾਮ ਪੰਚਾਇਤ ਮਗਰ ਸਾਹਿਬ (Gram Panchayat) ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਖਵਿੰਦਰਸ ਸਿੰਘ, ਰਾਗੀ ਭਾਈ ਹਰਪ੍ਰੀਤ ਸਿੰਘ ਪਟਿਆਲਾ ਤੇ ਪੰਜਾਬੀ ਯੂਨੀਵਰਸਿਟੀ ਤੋਂ ਭਾਈ ਹਰਲਾਲ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ । ਪਿੰਡ ਵਾਸੀਆਂ ਨੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਰਾਗੀ ਸਿੰਘਾਂ ਨੂੰ ਸਿਰੋਪਾਏ ਬਖ਼ਸ਼ੇ ਗਏ ।

ਗੁਰੂ ਤੇਗ ਬਹਾਦਰ ਜੀ ਨੇ ਦੂਸਰੇ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ

ਚੇਅਰਮੈਨ ਰਣਜੋਧ ਸਿੰਘ ਹਡਾਣਾ (Chairman Ranjodh Singh Hadana) ਨੇ ਦੱਸਿਆ ਕਿ ਹਲਕਾ ਸਨੌਰ ਵਿੱਚ ਜਿਹੜੇ ਅਸਥਾਨਾਂ ਨੂੰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਉਨ੍ਹਾਂ ਸਾਰੇ ਸਥਾਨਾਂ ਤੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੂਸਰੇ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਅੱਜ ਵੀ ਉਨ੍ਹਾਂ ਦੀ ਸਿੱਖਿਆ ਸਾਨੂੰ ਪ੍ਰੇਰਨਾ ਦਿੰਦੀ ਹੈ । ਚੇਅਰਮੈਨ ਹਡਾਣਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕਦਾ ਹੈ ।

ਅਜਿਹੇ ਪ੍ਰੋਗਰਾਮ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ : ਐਸ. ਡੀ. ਐਮ.

ਐਸ. ਡੀ. ਐਮ. ਕਿਰਪਾਲਵੀਰ ਸਿੰਘ (S. D. M. Kirpalveer Singh) ਨੇ ਦੱਸਿਆ ਕਿ ਗ੍ਰਾਮ ਪੰਚਾਇਤ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ । ਐਸ. ਡੀ. ਐਮ. ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ । ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਸਰਪੰਚ ਸ਼ਿੰਦਰ ਸਿੰਘ, ਪੀ. ਏ. ਲਾਲੀ ਰਹਿਲ, ਤਰਲੋਚਨ ਸਿੰਘ ਭੋਲਾ, ਸਰਪੰਚ ਮਨਪ੍ਰੀਤ ਕੌਰ ਕਛਵਾ, ਐਸ ਡੀ ਐਮ ਦਫਤਰ ਤੋਂ ਗੁਰਸੇਵਕ ਸਿੰਘ, ਬੀ. ਡੀ. ਓ. ਸੰਦੀਪ ਸਿੰਘ, ਪਟਵਾਰੀ ਗੁਰਦੀਪ ਸਿੰਘ, ਪੰਚਾਇਤ ਸਕੱਤਰ ਪ੍ਰਭਜੋਤ ਸਿੰਘ, ਨੰਬਰਦਾਰ ਕਰਮਜੀਤ ਸਿੰਘ, ਨੰਬਰਦਾਰ ਗੁਰਦੀਪ ਸਿੰਘ ਫਰਾਂਸ ਵਾਲਾ, ਸੁਰਿੰਦਰ ਸਿੰਘ ਤਾਲਬ, ਸਵਰਨ ਸਿੰਘ ਕਛਵਾ, ਨੰਬਰਦਾਰ ਪ੍ਰਕਾਸ਼ ਸਿੰਘ, ਸੇਵਾਦਾਰ ਸਤਨਾਮ ਸਿੰਘ ਚੁੰਹਟ, ਗੁਰਮੇਲ ਸਿੰਘ, ਮਹਿੰਦਰਪਾਲ ਸਿੰਘ ਸਰਪੰਚ, ਮਾਸਟਰ ਮਸਤਾਨ ਸਿੰਘ, ਗਿਆਨੀ ਲਖਵੰਤ ਸਿੰਘ, ਭੁਪਿੰਦਰ ਸਿੰਘ ਕਛਵਾ ਆਦਿ ਹਾਜ਼ਰ ਸਨ ।

Read More : 350 ਸਾਲਾ ਸ਼ਹੀਦੀ ਸ਼ਤਾਬਦੀ ਬਾਬਤ ਕੀਰਤਨ ਤੇ ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ