Home Blog Page 601

ਫਰੀਦਾਬਾਦ ਵਿਖੇ ਡਾਕਟਰ ਦੇ ਕਮਰੇ ਵਿਚੋਂ ਮਿਲਿਆ ਆਰ. ਡੀ. ਐਕਸ ਅਤੇ ਰਾਈਫਲ

0
Aadil Ahmed

ਫਰੀਦਾਬਾਦ, 10 ਨਵੰਬਰ 2025 : ਹਰਿਆਣਾ ਦੇ ਸ਼ਹਿਰ ਫਰੀਦਾਬਾਦ (Faridabad) ਵਿਖੇ ਜੰਮੂ ਕਸ਼ਮੀਰ ਪੁਲਸ ਨੂੰ ਇਕ ਡਾਕਟਰ ਦੇ ਘਰ ਅੰਦਰੋਂ ਜਿਥੇ 300 ਕਿਲੋ ਆਰ. ਡੀ. ਐਕਸ (R. D. X) ਮਿਲਿਆ ਹੈ, ਉਥੇ ਹੀ ਇਕ ਏ. ਕੇ. 56 ਰਾਈਫਲ (A. K. 56 rifle) ਅਤੇ ਕਾਾਰਤੂਸ ਵੀ ਬਰਾਮਦ ਹੋਈ ਹੈ ।

ਕੌਣ ਹੈ ਇਹ ਡਾਕਟਰ

ਜੰਮੂ ਕਸ਼ਮੀਰ ਪੁਲਸ (Jammu and Kashmir Police) ਵਲੋਂ ਜਿਸ ਡਾਕਟਰ ਦੇ ਫਰੀਦਬਾਦ ਵਿਖੇ ਸਥਿਤ ਘਰ ਵਿਚੋਂ ਉਪਰੋਕਤ ਸਮੱਗਰੀ ਬਰਾਮਦ ਕੀਤੀ ਗਈ ਹੈ ਦਾ ਨਾਮ ਆਦਿਲ ਅਹਿਮਦ ਹੈ ਅਤੇ ਉਸਨੰ 7 ਨਵੰਬਰ ਨੂੰ ਜੰਮੂ ਅਤੇ ਕਸ਼ਮੀਰ ਪੁਲਸ ਵਲੋਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ । ਪੁਲਸ ਵਲੋਂ ਆਦਿਲ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਸ ਨੇ ਫਰੀਦਾਬਾਦ ਵਿੱਚ ਵਿਸਫੋਟਕ ਲਗਾਉਣ ਦੀ ਗੱਲ ਵੀ ਕਬੂਲ ਕੀਤੀ ਹੈ ।

Read More : ਚੋਰ ਦੀ ਨਿਸ਼ਾਨਦੇਹੀ ‘ਤੇ ਮਿਲੀ AK-56 ਰਾਈਫਲ, ਬਰਖਾਸਤ ਇੰਸਪੈਕਟਰ ਦਾ ਨਾਂ ਆਇਆ ਸਾਹਮਣੇ

ਪਟਿਆਲਾ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨ ਵੱਲ ਸਰਕਾਰ ਦਾ ਹੋਰ ਇੱਕ ਕਦਮ

0
health Minister
filter: 0; fileterIntensity: 0.0; filterMask: 0; captureOrientation: 0; algolist: 0; multi-frame: 1; brp_mask:8; brp_del_th:0.0000,0.0000; brp_del_sen:0.0000,0.0000; motionR: 0; delta:1; bokeh:1; module: photo;hw-remosaic: false;touch: (-1.0, -1.0);sceneMode: 2621440;cct_value: 0;AI_Scene: (-1, -1);aec_lux: 181.82918;aec_lux_index: 0;albedo: ;confidence: ;motionLevel: 0;weatherinfo: null;temperature: 40;
ਪਟਿਆਲਾ, 10 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਸਾਧੂ ਬੇਲਾ ਰੋਡ, ਅਰਬਨ ਅਸਟੇਟ ਫੇਜ਼-2, ਪਟਿਆਲਾ ਵਿੱਚ ਵਿਕਾਸ ਕਾਰਜਾਂ (Development works) ਦੀ ਸ਼ੁਰੂਆਤ ਕੀਤੀ । ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੇ ਹਰ ਸ਼ਹਿਰ, ਕਸਬੇ ਤੇ ਪਿੰਡ ਦੀ ਸੰਪੂਰਨ ਵਿਕਾਸ ਯੋਜਨਾ ਤਹਿਤ ਕੰਮ ਕਰ ਰਹੀ ਹੈ ।

ਸਿਹਤ ਮੰਤਰੀ ਵੱਲੋਂ ਸਾਧੂ ਬੇਲਾ ਰੋਡ, ਅਰਬਨ ਅਸਟੇਟ (ਫੇਜ਼-2) ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਇਹ ਵਿਕਾਸ ਕਾਰਜ ਸਥਾਨਕ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੇ ਗਏ ਹਨ । ਇਸ ਪ੍ਰੋਜੈਕਟ ਅਧੀਨ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ, ਡਰੇਨੇਜ ਪ੍ਰਣਾਲੀ ਦੀ ਸੁਧਾਰ ਅਤੇ ਸਫਾਈ ਸਹੂਲਤਾਂ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਪਟਿਆਲਾ ਜਿਹੇ ਇਤਿਹਾਸਕ ਸ਼ਹਿਰ ਨੂੰ ਸੁਚੱਜਾ, ਸੁੰਦਰ ਅਤੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇ ।

ਪਹਿਲਾਂ ਇਹ ਸੜਕ ਕੁਝ ਸਮੇਂ ਬਾਅਦ ਹੀ ਟੁੱਟ ਜਾਂਦੀ ਸੀ, ਪਰ ਹੁਣ ਨਵੇਂ ਮਿਆਰਾਂ ਅਨੁਸਾਰ ਬਣ ਰਹੀ ਇਹ ਸੜਕ ਪੰਜ ਸਾਲਾਂ ਤੋਂ ਵੱਧ ਚੱਲੇਗੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲਾਂ ਇਹ ਸੜਕ ਕੁਝ ਸਮੇਂ ਬਾਅਦ ਹੀ ਟੁੱਟ ਜਾਂਦੀ ਸੀ, ਪਰ ਹੁਣ ਨਵੇਂ ਮਿਆਰਾਂ ਅਨੁਸਾਰ ਬਣ ਰਹੀ ਇਹ ਸੜਕ ਪੰਜ ਸਾਲਾਂ ਤੋਂ ਵੱਧ ਚੱਲੇਗੀ । ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਵਿਕਾਸ ਕਾਰਜ ਦੀ ਗੁਣਵੱਤਾ ਉੱਚ ਦਰਜੇ ਦੀ ਹੋਵੇ, ਤਾਂ ਜੋ ਲੋਕਾਂ ਦੇ ਪੈਸੇ ਦੀ ਪੂਰੀ ਕਦਰ ਹੋ ਸਕੇ । ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇ ਨਾਲ ਨਾਲ ਉਨ੍ਹਾਂ ਦੇ ਆਸ-ਪਾਸ ਦੇ ਵਾਤਾਵਰਣ ਨੂੰ ਵੀ ਸੁਧਾਰਨਾ, ਕਿਉਂਕਿ ਸਾਫ਼-ਸੁਥਰਾ ਇਲਾਕਾ ਹੀ ਚੰਗੀ ਸਿਹਤ ਦੀ ਨੀਂਹ ਹੈ ।

ਪਟਿਆਲਾ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਕਈ ਪ੍ਰੋਜੈਕਟਾਂ ‘ਤੇ ਕੰਮ ਜਾਰੀ ਹੈ

ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਪਟਿਆਲਾ ਵਿੱਚ ਸਿਹਤ ਸਹੂਲਤਾਂ (Health facilities) ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਕਈ ਪ੍ਰੋਜੈਕਟਾਂ ‘ਤੇ ਕੰਮ ਜਾਰੀ ਹੈ । ਓਹਨਾ ਕਿਹਾ ਕਿ “ਆਮ ਲੋਕਾਂ ਦੀ ਭਲਾਈ ਸਾਡੀ ਪਹਿਲ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪਟਿਆਲਾ ਨੂੰ ਇੱਕ ਮਾਡਲ ਸ਼ਹਿਰ ਬਣਾਇਆ ਜਾਵੇਗਾ । ਡਾ. ਬਲਬੀਰ ਸਿੰਘ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਭਰੋਸਾ ਦਿਵਾਇਆ ਕਿ ਹਰ ਮੁੱਦੇ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ । ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰੇ ਕੰਮ ਸਮੇਂ ‘ਤੇ ਪੂਰੇ ਕੀਤੇ ਜਾਣ। ਇਸ ਮੌਕੇ ‘ਤੇ ਮੌਜੂਦ ਸਮਾਜ ਸੇਵਕ ਅਤੇ ਇਲਾਕਾ ਵਾਸੀਆਂ ਨੇ ਡਾ. ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਤੋਂ ਮੌਂਟੀ ਘੁੰਮਣ, ਓਮ ਪ੍ਰਕਾਸ਼ ਸ਼ਰਮਾ, ਸੁਰੇਸ਼ ਰਾਏ, ਸੁਰਜੀਤ , ਰਾਜਪਾਲ, ਪ੍ਰੀਤ ਇੰਦਰ ਸਿੰਘ, ਰਣਜੀਤ ਸਿੰਘ, ਨਿਸ਼ਾਦ, ਮੋਹਨ ਸਿੰਘ ਖਾਲਸਾ, ਜਸਵੰਤ ਸਿੰਘ, ਹਰਮੇਸ਼, ਵਰਿੰਦਰ ਸਿੰਘ, ਨੰਦ ਲਾਲ ਪਾਹਵਾ, ਪੀ. ਡੀ. ਏ. ਦਫ਼ਤਰ ਤੋਂ ਚੀਫ਼ ਇੰਜੀਨੀਅਰ ਅਜੇ ਗਰਗ, ਐਸ. ਈ. ਵਰੁਣ ਗਰਗ, ਐਕਸੀਅਨ ਸੰਦੀਪ ਕੁਮਾਰ ਸ਼ਰਮਾ, ਐਸ. ਡੀ. ਓ. ਰਾਜੀਵ ਕੁਮਾਰ, ਜੇ. ਈ. ਅਵਤਾਰ ਸਿੰਘ,  ਪ੍ਰੈਜ਼ੀਡੈਂਟ ਯੁਵਰਾਜ ਸਿੰਘ , ਸਾਗਰ ਤਿਆਗੀ, ਐਸੋਸੀਏਸ਼ਨ ਮੈਂਬਰਜ਼ ਰਣਜੀਤ ਸਿੰਘ, ਜੀਤ ਸਿੰਘ,  ਵੀ. ਕੇ. ਸ਼ਰਮਾ, ਜੇ. ਪੀ. ਸਿੰਘ, ਜਗਰੂਪ ਸਿੰਘ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ ।

ਡਿਪਟੀ ਕਮਿਸ਼ਨਰ ਨੇ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਮੁਹਿੰਮ ਦੀ ਕੀਤੀ ਸ਼ਲਾਘਾ

0
Deputy Commissioner

ਪਟਿਆਲਾ, 10 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਸੜਕਾਂ ਕਿਨਾਰੇ ਸੁੱਟੇ ਗਏ ਪਲਾਸਟਿਕ ਦੇ ਕੂੜੇ ਨੂੰ ਇਕੱਠਾ ਕਰਨ ਲਈ ਆਪਣੀ 19ਵੀਂ ਮੁਹਿੰਮ (19th campaign) ਚਲਾ ਕੇ ਇੱਥੇ ਨਾਭਾ ਰੋਡ ਵਿਖੇ 500 ਕਿਲੋਗ੍ਰਾਮ ਪਲਾਸਟਿਕ ਵੇਸਟ ਸਾਫ਼ ਕਰਨ ਵਾਲੇ ਪਟਿਆਵਲੀਆਂ ਦੀ ਟੀਮ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਦੀ ਸ਼ਲਾਘਾ ਕੀਤੀ ਹੈ ।

ਥਾਪਰ ਯੂਨੀਵਰਸਿਟੀ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਸੜਕ ਨੂੰ ਸਾਫ਼-ਸੁਥਰੀ ਤੇ ਖ਼ੂਬਸੂਰਤ ਮਾਡਲ ਸੜਕ ਬਣਾਉਣ ਦਾ ਪ੍ਰਾਜੈਕਟ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਟੀਮ ਨੂੰ ਸੌਂਪਿਆ

ਡਿਪਟੀ ਕਮਿਸ਼ਨਰ ਨੇ ਇਸ ਕਮਿਉਨਿਟੀ ਮੁਹਿੰਮਨੂੰ ਮਾਨਤਾ ਦਿੰਦਿਆਂ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” (“I will groom my Patiala myself”) ਟੀਮ ਨੂੰ ਥਾਪਰ ਯੂਨੀਵਰਸਿਟੀ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਸੜਕ ਨੂੰ ਸਾਫ਼-ਸੁਥਰੀ ਤੇ ਖ਼ੂਬਸੂਰਤ ਮਾਡਲ ਸੜਕ ਬਣਾਉਣ ਦਾ ਪ੍ਰਾਜੈਕਟ ਵੀ ਸੌਂ‌ਪਿਆ ਹੈ । ਡਾ. ਪ੍ਰੀਤੀ ਯਾਦਵ ਨੇ ਇਸ ਟੀਮ ਦੀ ਪਿੱਠ ਥਾਪੜਦਿਆਂ ਨੇ ਨਾਭਾ ਰੋਡ ਵਿਖੇ ਸਫ਼ਾਈ ਮੁਹਿੰਮ ਚਲਾ ਰਹੇ ਇਨ੍ਹਾਂ ਸਾਰੇ ਟੀਮ ਮੈਂਬਰਾਂ ਨਾਲ ਖ਼ੁਦ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਨਗਰ ਨਿਗਮ ਵੱਲੋਂ ਖੁੱਲ੍ਹੇ ਵਿੱਚ ਕੂੜਾ ਕਰਕਟ ਸੁੱਟਣ ਵਾ‌ਲਿਆਂ ਦੇ ਜਿੱਥੇ ਚਲਾਨ ਕਰਨ ਅਤੇ ਜੁਰਮਾਨੇ ਲਗਾਉਣ ਦੀ ਤਜਵੀਜ ਹੈ, ਉਥੇ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਪਟਿਆਲਾ ਸ਼ਹਿਰ ਵਿੱਚ 21 ਨਵੰਬਰ ਨੂੰ ਪਹੁੰਚ ਰਹੇ ਨਗਰ ਕੀਰਤਨ ਤੋਂ ਪਹਿਲਾਂ-ਪਹਿਲਾਂ ਇੱਕ ਵਿਆਪਕ ਸਫਾਈ ਮੁਹਿੰਮ ਵੀ ਵਿੱਢੀ ਜਾਵੇਗੀ ।

ਖੁੱਲ੍ਹੇ ਵਿੱਚ ਤੇ ਸੜਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਕੱਟਣ ਤੇ ਜੁਰਮਾਨੇ ਲਗਾਉਣ ਦੀ ਤਜਵੀਜ :  ਡਾ. ਪ੍ਰੀਤੀ ਯਾਦਵ

ਇਸੇ ਦੌਰਾਨ ਇਨ੍ਹਾਂ ਸਮੂਹ ਸਫ਼ਾਈ ਕਾਰ ਸੇਵਕਾਂ ਨੇ ਹੋਰ ਸ਼ਹਿਰ ਵਾਸੀਆਂ ਨੂੰ ਵੀ ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਮੁਹਿੰਮ ਨਾਲ ਜੁੜ ਕੇ ਪਟਿਆਲਾ ਨੂੰ ਸਾਫ਼-ਸੁੱਥਰਾ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ । ਇਹ ਸੁਚੇਤ ਪਟਿਆਲਵੀ ਪਿਛਲੇ 2 ਮਹੀਨਿਆਂ ਦੌਰਾਨ 19 ਸਫ਼ਾਈ ਮੁਹਿੰਮਾਂ (19 cleaning campaigns) ਚਲਾ ਕੇ ਸ਼ਹਿਰ ਦੀਆਂ ਸੜਕਾਂ ਕਿਨਾਰੇ ਲੋਕਾਂ ਵੱਲੋਂ ਜਾਣੇ-ਅਣਜਾਣੇ ‘ਚ ਖਿਲਾਰੇ ਪਲਾਟਿਕ ਤੇ ਹੋਰ ਕਚਰੇ ਨੂੰ ਇਕੱਠਾ ਕਰਕੇ ਪਟਿਆਲਾ ਨੂੰ ਕੂੜਾ ਮੁਕਤ ਕਰਨ ਦੇ ਉਪਰਾਲੇ ਨੂੰ ਹੋਰ ਲੋਕਾਂ ਤੱਕ ਪਹੁੰਚਾ ਰਹੇ ਹਨ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਜਗ੍ਹਾ ਪਲਾਸਟਿਕ ਦੇ ਲਿਫਾਫੇ, ਕਚਰਾ ਤੇ ਰੈਪਰ ਆਦਿ ਥਾਂ-ਥਾਂ ਨਾ ਸੁੱਟਣ ਕਿਉਂਕਿ ਪੋਲੀਥੀਨ ਦੇ ਲਿਫ਼ਾਫ਼ਿਆਂ ਦਾ ਕੂੜਾ ਸਾਡੇ ਵਾਤਾਵਰਣ ਨੂੰ ਖਰਾਬ ਕਰਨ ਸਮੇਤ ਸਾਡੇ ਸ਼ਹਿਰ ਨੂੰ ਵੀ ਬਦਸੂਰਤ ਬਣਾ ਰਿਹਾ ਹੈ।ਇਨ੍ਹਾਂ ਸਮਾਜ ਸੇਵੀਆਂ ਨੇ ਵੀ ਸੱਦਾ ਦਿੱਤਾ ਹੈ ਕਿ ਉਹ ਵੀ ਇਸ ਮੁਹਿੰਮ ਨਾਲ ਜੁੜਕੇ ਆਪਣੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਅੱਗੇ ਆਉਣ ।

ਮੁਹਿੰਮ ਦਾ ਬੀੜਾ ਉਠਾਉਣ ਵਾਲੇ ਸ਼ਹਿਰ ਦੇ ਸੁਚੇਤ ਨਾਗਰਿਕਾਂ ਵਿਚ ਕੌਣ ਕੌਣ ਹੈ ਸ਼ਾਮਲ

ਇਸ ਮੁਹਿੰਮ ਦਾ ਬੀੜਾ ਉਠਾਉਣ ਵਾਲੇ ਸ਼ਹਿਰ ਦੇ ਸੁਚੇਤ ਨਾਗਰਿਕਾਂ ਵਿਚ ਐਚ. ਪੀ. ਐਸ. ਲਾਂਬਾ, ਕਰਨਲ ਕਰਮਿੰਦਰ ਸਿੰਘ, ਕਰਨਲ ਜੇ. ਵੀ, ਕਰਨਲ ਅਮਨ ਸੰਧੂ, ਐਡਵੋਕੇਟ ਸਰਬਜੀਤ ਸਿੰਘ ਵੜੈਚ, ਰਾਕੇਸ਼ ਕੱਦ, ਰਾਜੀਵ ਚੋਪੜਾ, ਨਾਗੇਸ਼, ਕਰਨਲ ਸਲਵਾਨ, ਏਪੀਆਰਓਜ ਹਰਦੀਪ ਸਿੰਘ ਗਹੀਰ ਤੇ ਦੀਪਕ ਕਪੂਰ, ਨਵਰੀਤ ਸੰਧੂ, ਗਰਿਮਾ, ਵਰੁਣ ਮਲਹੋਤਰਾ, ਗੁਰਮੀਤ ਸਿੰਘ ਸਡਾਣਾ, ਏ ਕੇ ਜਖਮੀ, ਅਜੇਪਾਲ ਗਿੱਲ, ਕਰਨਲ ਭੂਪੀ ਗਰੇਵਾਲ, ਕਰਨਲ ਜਸਵਿੰਦਰ ਦੁਲਟ, ਗੁਰਪ੍ਰੀਤ ਦੁਲਟ, ਸਾਕਸ਼ੀ ਗੋਇਲ, ਪ੍ਰਵੇਸ਼ ਮੰਗਲਾ, ਸੀਐਮ ਕੌੜਾ, ਜਸਵੀਰ ਭੰਗੂ, ਵਰੁਣ ਕੌਸ਼ਲ, ਰਿਸ਼ਭ, ਪ੍ਰੋ. ਅਸ਼ੋਕ ਵਰਮਾ ਤੇ ਰਾਜ ਕੁਮਾਰ ਗੋਇਲ, ਸਵਾਮੀ ਯੋਗੇਸ਼, ਹਰਜੋਤ, ਖੁਸ਼ਦੀਪ, ਪ੍ਰੀਤਇੰਦਰ ਸਿੱਧੂ, ਜਸਵੀਰ ਸਿੰਘ, ਪ੍ਰੋ: ਰਾਜੀਵ ਕਾਂਸਲ, ਉਪਿੰਦਰ ਸ਼ਰਮਾ, ਕੇ.ਐਸ. ਸੇਖੋਂ, ਸਿਮਰਨ ਹਰੀਕਾ, ਅਜੀਪਾਲ ਸਿੰਘ ਗਿੱਲ, ਬਲਜੀਤ ਕੌਰ, ਐਸ. ਸੀ. ਮੱਕੜ, ਗੁਰਭਜਨ ਸਿੰਘ ਗਿੱਲ, ਡਾ. ਅਵਨੀਤ ਰੰਧਾਵਾ, ਆਸ਼ੂ ਕਥੂਰੀਆ, ਨਵਰੀਤ ਸੰਧੂ, ਕੁਲਦੀਪ ਮਿੱਤਲ ਆਦਿ ਨੇ ਕਿਹਾ ਕਿ ਉਹ ਆਪਣੀ ਇਹ ਨਿਰਸਵਾਰਥ ਸੇਵਾ ਹਰ ਹਫ਼ਤੇ ਇਸੇ ਤਰ੍ਹਾਂ ਜਾਰੀ ਰੱਖਣਗੇ ।

Read More : ”ਮੇਰਾ ਪਟਿਆਲਾ ਮੈਂ ਹੀ ਸੰਵਾਰਾਂ” ਮੁਹਿੰਮ ਨਾਲ ਜੁੜੇ 150 ਦੇ ਕਰੀਬ ਸ਼ਹਿਰ ਵਾਸੀ

 

ਮਲੇਸ਼ੀਆ ਤਟ ਵਿਖੇ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ

0
Malaysian coast

ਚੰਡੀਗੜ੍ਹ, 10 ਨਵੰਬਰ 2025 : ਵਿਦੇਸ਼ੀ ਧਰਤੀ ਮਲੇਸ਼ੀਆ (Malaysia) ਵਿਖੇੇ ਸਮੁੰਦਰ ਰਾਹੀਂ 300 ਦੇ ਕਰੀਬ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

300 ਵਿਚੋਂ 10 ਨੂੰ ਗਿਆ ਬਚਾਇਆ ਤੇ ਇਕ ਦੀ ਹੋਈ ਮੌਤ

ਹਿੰਦ ਮਹਾਸਾਗਰ ਵਿਚ ਥਾਈ-ਮਲੇਸ਼ੀਆ ਸਮੁੰਦਰੀ ਸਰਹੱਦ ਨੇੜੇ ਮਿਆਂਮਾਰ ਤੋਂ ਲਗਭਗ 300 ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟਣ ਦੇ ਚਲਦਿਆਂ ਜਿਥੇ ਬਚਾਅ ਕਰਮਚਾਰੀਆਂ ਵਲੋਂ ਹੁਣ ਤੱਕ ਸਿਰਫ਼ 10 ਲੋਕਾਂ ਨੂੰ ਬਚਾਇਆ ਜਾ ਚੁੱਕਿਆ ਹੈ, ਉਥਂੇ ਹੀ ਇਕ ਵਿਅਕਤੀ ਦੀ ਲਾਸ਼ ਸਮੁੰਦਰ ਵਿਚੋਂ ਬਰਾਮਦ ਕੀਤੀ ਗਈ ਹੈ ਜਦੋਂ ਕਿ ਸੈਂਕੜੇ ਹੋਰ ਅਜੇ ਵੀ ਲਾਪਤਾ ਹਨ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਪੁਲਸ ਅਧਿਕਾਰੀ ਦੇ ਦੱਸਣ ਮੁਤਾਬਕ ਬਚਾਏ ਗਏ ਲੋਕਾਂ ਵਿਚੋਂ ਬਹੁਤ ਰੋਹਿੰਗੀਆ ਮੁਸਲਮਾਨ ਹਨ, ਜਿਨ੍ਹਾਂ ਨੇ ਮਿਆਂਮਾਰ ਵਿਚ ਦਹਾਕਿਆਂ ਤੋਂ ਜੁਲਮ ਦਾ ਹੀ ਸਾਹਮਣਾ ਕੀਤਾ ਹੈ । ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਕਿਸ਼ਤੀ ਦੇ ਡੁੱਬਣ (Boat sinking) ਦਾ ਸਹੀ ਸਮਾਂ ਅਤੇ ਜਗ੍ਹਾ ਹਾਲੇ ਸਪੱਸ਼ਟ ਨਹੀ. ਹੈ ਪਰ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹਾਦਸਾ ਥਾਈ ਪਾਣੀਆਂ ਵਿਚ ਵਾਪਰਿਆ ਹੈ। ਮਲੇਸ਼ੀਆ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਖਤਰਨਾਕ ਸਮੁੰਦਰੀ ਰਸਤੇ ਵਰਤ ਰਹੇ ਪ੍ਰਵਾਸੀ ਤਸਕਰੀ ਕਰਨ ਵਾਲੇ ਗਰੋਹ ਤੇਜ਼ੀ ਨਾਲ ਸਰਗਰਮ ਹੋ ਰਹੇ ਹਨ ।

Read More : ਕਿਸ਼ਤੀ ਪਲਟਣ ਕਾਰਨ 4 ਡੁੱਬੇ ਬੱਚਿਆਂ ਵਿਚੋਂ ਇਕ ਦੀ ਮੌਤ

ਗੁ: ਥੜਾ ਸਾਹਿਬ ਪਾ: ਨੌਵੀ ਵਿਖੇ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਇਆ ਗਿਆ

0
Thada Sahib

ਪਟਿਆਲਾ/ਸਮਾਣਾ, 10 ਨਵੰਬਰ 2025 : ਗੁਰਦੁਆਰਾ ਥੜਾ ਸਾਹਿਬ (Gurdwara Thara Sahib) ਪਾ: ਨੌਵੀਂ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਸਮਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦਾ 350 ਸਾਲਾ ਸ਼ਹੀਦੀ ਪੁਰਬ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਨਾਮਵਰ ਰਾਗੀ ਜਥਿਆਂ ਨੇ ਗੁਰਬਾਣੀ ਮਨੋਹਰ ਕੀਰਤਨ ਕੀਤਾ ਅਤੇ ਕਥਾਵਾਚਕਾਂ, ਢਾਡੀਆਂ ਨੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆਂ ।

ਗੁ: ਥੜਾ ਸਾਹਿਬ ਪਾ: ਨੌਵੀ ਵਿਖੇ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਇਆ ਗਿਆ

ਤਿੰਨ ਰੋਜ਼ਾ ਸਮਾਗਮ ਦੀ ਸੰਪੂਰਨਤਾ ਸਮੇਂ ਬੁੱਢਾ ਦਲ ਦੇ ਮੁਖੀ (Head of the Budha Dal) ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਬੋਧਨ ਕਰਦਿਆ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਆਦਰਸ਼ ਜਿੱਥੇ ਮਾਨਵ ਧਰਮ ਦੀ ਸੁਰੱਖਿਆ ਸੀ ਉੱਥੇ ਮਨੁੱਖ ਜਾਤੀ ਦੇ ਵਿਚਾਰ ਵਿਸ਼ਵਾਸ ਦੀ ਸੁਤੰਤਰਤਾ ਅਤੇ ਉਸ ਦੀ ਜ਼ਮੀਰ ਦੀ ਆਜ਼ਾਦੀ ਵਾਲੇ ਬੁਨਿਆਦੀ ਹੱਕਾਂ-ਅਧਿਕਾਰਾਂ ਦੀ ਬਰਕਰਾਰੀ ਸੀ । ਉਨ੍ਹਾਂ ਕਿਹਾ ਕਿ ਉਸ ਸਮੇਂ ਮੁਗ਼ਲ ਸਾਮਰਾਜ ਵੱਲੋਂ ਸਾਰੇ ਹਿੰਦੋਸਤਾਨ ਨੂੰ ਇਸਲਾਮ ਦੇ ਝੰਡੇ ਹੇਠ ਲਿਆਉਣ ਲਈ ਜਬਰੀ ਧਰਮ ਬਦਲਣ ਦੀ ਅਪਣਾਈ ਗਈ ਹਿੰਸਕ ਨੀਤੀ ਨੂੰ ਇਕ ਕਰੜੀ ਵੰਗਾਰ ਸੀ ।

ਗੁਰੂ ਸਾਹਿਬ ਦੀ ਸ਼ਹਾਦਤ ਭਾਰਤ ਲਈ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਲਈ ਚਾਨਣ ਮੁਨਾਰੇ ਦਾ ਕਾਰਜ ਕਰ ਰਹੀ ਹੈ

ਸ਼ਹਾਦਤ ਸੰਕਲਪ ਦੀ ਗੱਲ ਕਰਦਿਆ ਕਿਹਾ ਨੌਵੇਂ ਪਾਤਸ਼ਾਹ ਦੀ ਸ਼ਹਾਦਤ (Martyrdom of the ninth king) ਸਿੱਖ ਇਤਿਹਾਸ ਵਿਚ ਇਕ ਨਵਾਂ ਮੋੜ ਸੀ ਜੋ ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਅਜ਼ਾਦੀ ਦੀ ਖਾਤਿਰ ਹੋਈ । ਉਨ੍ਹਾਂ ਕਿਹਾ ਗੁਰੂ ਸਾਹਿਬ ਦੀ ਸ਼ਹਾਦਤ ਭਾਰਤ ਲਈ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਲਈ ਚਾਨਣ ਮੁਨਾਰੇ ਦਾ ਕਾਰਜ ਕਰ ਰਹੀ ਹੈ । ਸਾਨੂੰ ਵੀ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਕੁਝ ਸਿੱਖਣ ਦੀ ਲੋੜ ਹੈ । ਉਨ੍ਹਾਂ ਕਿਹਾ ਨਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 25 ਨਵੰਬਰ ਜਾਣਗੇ । 23 ਨਵੰਬਰ ਨੂੰ ਇਸ ਛਾਉਣੀ ਵਿੱਚ ਸਰਬ ਧਰਮ ਸੰਮੇਲਨ ਹੋਵੇਗਾ, ਜਿਸ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਸਾਰੇ ਧਰਮਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ ।

ਇਸ ਕੁਰਬਾਣੀ ਨਾਲ ਸਮਾਜ ਨੂੰ ਨਵਾਂ ਦਿਸ਼ਾ ਨਿਰਦੇਸ਼ ਮਿਲਿਆ ਅਤੇ ਲੋਕਾਂ ਵਿੱਚ ਜ਼ਬਰ ਜੁਲਮ ਨਾਲ ਟੱਕਰ ਲੈਣ ਦਾ ਸਾਹਸ ਪੈਦਾ ਹੋਇਆ

ਬਾਬਾ ਬਲਬੀਰ ਸਿੰਘ ਅਕਾਲੀ (Baba Balbir Singh Akali) ਨੇ ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਮਨਾਉਣ, ਇਲਾਕਾ ਨਿਵਾਸੀਆਂ ਅਤੇ ਸਮਾਣਾ ਸ਼ਹਿਰ ਦੇ ਗੁਰਦੁਆਰਿਆਂ ਦੇ ਪ੍ਰਬੰਧਕ, ਸਕੂਲ ਦੇ ਸਟਾਫ ਤੇ ਵਿਦਿਆਰਥੀਆਂ, ਸੁਖਮਨੀ ਸੇਵਾ ਸੁਸਾਇਟੀਆਂ ਦਾ ਧੰਨਵਾਦ ਕੀਤਾ । ਇਸ ਮੌਕੇ ਪੰਜਾਬ ਸਰਕਾਰ ਦੇ ਸੇਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਭ ਧਰਮਾਂ ਦੇ ਪੈਰੋਕਾਰਾਂ ਨੂੰ ਰੋਸ਼ਨੀ ਮਾਰਗ ਬਖਸ਼ਦੀ ਹੈ । ਇਸ ਕੁਰਬਾਣੀ ਨਾਲ ਸਮਾਜ ਨੂੰ ਨਵਾਂ ਦਿਸ਼ਾ ਨਿਰਦੇਸ਼ ਮਿਲਿਆ ਅਤੇ ਲੋਕਾਂ ਵਿੱਚ ਜ਼ਬਰ ਜੁਲਮ ਨਾਲ ਟੱਕਰ ਲੈਣ ਦਾ ਸਾਹਸ ਪੈਦਾ ਹੋਇਆ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਭਾਈ ਜਸਬੀਰ ਸਿੰਘ ਖਾਲਸਾ ਜਥਾ ਸ੍ਰੀ ਹਰਿਮੰਦਰ ਸਾਹਿਬ, ਸੰਤ ਮਨਮੋਹਨ ਸਿੰਘ ਬਾਰਨਵਾਲੇ, ਭਾਈ ਰਣਜੋਧ ਸਿੰਘ ਫਤਿਹਪੁਰ ਵਾਲੇ, ਬਾਬਾ ਹਰੀ ਸਿੰਘ ਰੰਧਾਵਾ, ਗਿਆਨੀ ਸੁਖਜੀਤ ਸਿੰਘ ਕਨੱਈਆ ਸਿੰਘ ਕਥਾਵਾਚਕ, ਭਾਈ ਅਮਨਬੀਰ ਸਿੰਘ ਕਵੀਸ਼ਰੀ ਜਥਾ ਹਰੀਆਂ ਬੇਲਾਂ ਨੇ ਵੀ ਗੁਰਮਤਿ ਵਿਚਾਰ ਰਾਹੀਂ ਹਾਜ਼ਰੀ ਭਰੀ । ਇਸ ਮੌਕੇ ਬਾਬਾ ਵਿਸ਼ਵਪ੍ਰਤਾਪ ਸਿੰਘ ਨੂੰ ਸ਼ਹੀਦੀ ਪੁਰਬ ਮਨਾਉਣ ਸਮੇਂ, ਨਗਰ ਕੀਰਤਨ ਤੇ ਕੀਰਤਨ ਦਰਬਾਰ ਲਈ ਪੂਰਨ ਸਹਿਯੋਗ ਦੇਣ ਵਾਲੀਆਂ ਧਾਰਮਿਕ ਸਭਾ ਸੁਸਾਇਟੀਆਂ ਨੂੰ ਸਨਮਾਨਿਤ ਕੀਤਾ । ਇਸ ਸਮੇਂ ਬਾਬਾ ਜੱਸਾ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਗੁਰਮਖ ਸਿੰਘ ਆਦਿ ਹਾਜ਼ਰ ਸਨ ।

ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ

0
Guru Tegh Bahadur Ji

ਪਟਿਆਲਾ, 10 ਨਵੰਬਰ 2025 : ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ (Jagat Guru Nanak Dev Punjab State Open University) ਪਟਿਆਲਾ ਦੇ ਮਾਣਯੋਗ ਵਾਈਸ- ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ (Seminar) ਕਰਵਾਇਆ ਗਿਆ ।

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਅਤੇ ਬੇਮਿਸਾਲ ਘਟਨਾ ਹੈ  : ਰਜਿਸਟਰਾਰ

ਇਸ ਮੌਕੇ ਪ੍ਰੋ. (ਡਾ.) ਰਤਨ ਸਿੰਘ, ਵਾਈਸ ਚਾਂਸਲਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਅਤੁੱਲ ਯੋਗਦਾਨ ਦੀ ਪ੍ਰਤੀਕ ਹੈ। ਪ੍ਰੋ. (ਡਾ.) ਬਲਜੀਤ ਸਿੰਘ ਖਹਿਰਾ ਰਜਿਸਟਰਾਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਅਤੇ ਬੇਮਿਸਾਲ ਘਟਨਾ ਹੈ, ਜੋ ਜ਼ੁਲਮ ਅਤੇ ਬੇਇਨਸਾਫੀ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਹੈ । ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ (Guru Nanak Sahib) ਦੇ ਘਰ ਦਾ ਸਿਧਾਂਤ ਸਿਰਫ਼ ਆਪਣੇ ਲਈ ਨਹੀਂ, ਸਗੋਂ ਦੂਸਰਿਆਂ ਦੇ ਧਰਮ ਤੇ ਆਜ਼ਾਦੀ ਦੀ ਰੱਖਿਆ ਲਈ ਕੁਰਬਾਨੀ ਦੇਣਾ ਵੀ ਸਿਖਾਉਂਦਾ ਹੈ। ਪ੍ਰੋ. (ਡਾ.) ਕੰਵਲਵੀਰ ਸਿੰਘ ਢੀਂਡਸਾ, ਕੰਟਰੋਲਰ ਪ੍ਰੀਖਿਆਵਾਂ ਨੇ ਗੁਰੂ ਸਾਹਿਬ ਦੀ ਜ਼ਿੰਦਗੀ, ਉਨ੍ਹਾਂ ਦੇ ਆਦਰਸ਼ ਅਤੇ ਬਲਿਦਾਨ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ ।

ਸਮਾਗਮ ਦੌਰਾਨ ਕਿਸ ਕਿਸ ਨੂੰ ਕੀਤਾ ਗਿਆ ਸਨਮਾਨਤ

‘ਯੂਨੀਵਰਸਿਟੀ ਦੇ ਲਰਨਰ ਸਪੋਰਟ ਸੈਂਟਰਾਂ (‘University Learner Support Centers’) ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦਿਆਂ ਹੋਇਆ ਉਹਨਾਂ ਦਾ ਸਨਮਾਨ ਕੀਤਾ ਗਿਆ । ਪ੍ਰੋ. (ਡਾ.) ਰਤਨ ਸਿੰਘ ਵਾਈਸ-ਚਾਂਸਲਰ ਨੇ ਕਿਹਾ ਕਿ ਇਹ ਲਰਨਰ ਸਪੋਰਟ ਸੈਂਟਰ ਓਪਨ ਐਜੂਕੇਸ਼ਨ ਦੇ ਪ੍ਰਸਾਰ ਲਈ ਸ਼ਲਾਘਾਯੋਗ ਯਤਨ ਕਰ ਰਹੇ ਹਨ ।

ਸਮਾਰੋਹ ਦੌਰਾਨ ਹਾਜ਼ਰ ਰਹੇ ਲਰਨਰ ਸਪੋਰਟ ਸੈਂਟਰਾਂ ਸੰਤ ਕਬੀਰ ਕਾਲਜ, ਜ਼ੀਰਾ, ਫਿਰੋਜ਼ਪੁਰ; ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ, ਬਰਨਾਲਾ; ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਸਰਹਾਲੀ, ਤਰਨਤਾਰਨ ਆਰੀਆਭੱਟ ਕਾਲਜ, ਬਰਨਾਲਾ; ਯੂਨੀਵਰਸਲ ਕਾਲਜ, ਪਾਤੜਾਂ, ਪਟਿਆਲਾ; ਮਾਤਾ ਸੀਤੋ ਦੇਵੀ ਕਾਲਜ ਆਫ਼ ਐਜੂਕੇਸ਼ਨ, ਕੋਟ ਧਰਮੂ, ਮਾਨਸਾ; ਪਾਈਨ ਗਰੋਵ ਗਰੁੱਪ ਆਫ਼ ਇੰਸਟੀਚਿਊਟ, ਬੱਸੀ ਪਠਾਣਾ, ਫਤਿਹਗੜ੍ਹ ਸਾਹਿਬ; ਮਦਰ ਇੰਡੀਆ ਕਾਲਜ ਆਫ਼ ਐਜੂਕੇਸ਼ਨ, ਨਿਆਲ ਪਾਤੜਾਂ, ਪਟਿਆਲਾ; ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ, ਬੁਢਲਾਡਾ, ਮਾਨਸਾ; ਪੰਜਾਬ ਡਿਗਰੀ ਕਾਲਜ, ਮਹਿਮੂਆਣਾ, ਫਰੀਦਕੋਟ, ਸੰਤ ਸਿਪਾਹੀ ਕਾਲਜ, ਜਲੰਧਰ ਨੂੰ ਸਨਮਾਨਿਤ ਕੀਤਾ ਗਿਆ ।

Read More : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ

ਸਾਫਟਬਾਲ ‘ਚ ਅੰਡਰ 17 ਪਟਿਆਲਾ ਦੇ ਲੜਕਿਆਂ ਨੇ ਜਿੱਤਿਆ ਸਿਲਵਰ ਮੈਡਲ

0
softball
ਪਟਿਆਲਾ, 10 ਨਵੰਬਰ 2025 :  ਜ਼ਿਲਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਅੰਡਰ 17 ਲੜਕਿਆਂ ਦੀ ਟੀਮ ਨੇ 69ਵੀਂਆਂ ਅੰਤਰ ਜਿਲਾ ਸਕੂਲ ਖੇਡਾਂ (69th Inter-District School Games)  ਜਿਹੜੀਆਂ ਕਿ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਵਿੱਚ ਹੋਈਆਂ, ਪਟਿਆਲਾ ਜ਼ਿਲ੍ਹੇ ਦੀ ਲੜਕਿਆਂ ਦੀ ਨੇ ਸਾਫਟਬਾਲ ਦੇ ਵਿੱਚ ਸ਼ਾਨਦਾਰ ਪ੍ਦਰਸ਼ਨ ਕਰਕੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ । ਇਸ ਮੈਚ ਵਿੱਚ ਬੈਸਟ ਕੈਚਰ ਅਰਮਾਨ ਸਿੰਘ ਤੇ ਬੈਸਟ ਆਲਰਾਉਂਡਰ ਟੀਮ ਦੇ ਕੈਪਟਨ ਮਨਿੰੰਦਰ ਸਿੰਘ ਰਹੇ ।
ਦੋਵਾਂ ਖਿਡਾਰੀਆਂ ਨੂੰ ਕੀਤਾ ਗਿਆ ਡਿਸਟਰਿਕਟ ਸਾਫਟਬਾਲ ਐਸੋਸੀਏਸ਼ਨ ਸੰਗਰੂਰ ਵੱਲੋਂ 1100 ਨਗਦ ਇਨਾਮ ਦੇ ਕੇ ਵੀ ਸਨਮਾਨਤ
ਇਹਨਾਂ ਦੋਵਾਂ ਖਿਡਾਰੀਆਂ ਨੂੰ ਡਿਸਟਰਿਕਟ ਸਾਫਟਬਾਲ ਐਸੋਸੀਏਸ਼ਨ ਸੰਗਰੂਰ (District Softball Association Sangrur) ਵੱਲੋਂ 1100 ਨਗਦ ਇਨਾਮ ਦੇ ਕੇ ਵੀ ਸਨਮਾਨਿਤ ਕੀਤਾ ਗਿਆ । ਇਸ ਟੀਮ ਦੇ ਪਵਿੱਤਰ ਸਿੰਘ ਕੋਚ, ਟੀਮ ਦੇ ਮੈਨੇਜਰ ਹਰੀਸ਼ ਸਿੰਘ ਰਾਵਤ ਨੇ ਸਾਰੀ ਟੀਮ ਦੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਤੇ ਵਰਿੰਦਰ ਸਿੰਘ,ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ, ਹਰਦੀਪ ਸਿੰਘ,ਹਰਪ੍ਰੀਤ ਕੌਰ, ਗੌਰਵ ਵਿਰਦੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

0
Chief Minister

ਬਟਾਲਾ (ਗੁਰਦਾਸਪੁਰ), 9 ਨਵੰਬਰ 2025 : ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ (Tehsil Complex) ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ ।

ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ । ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ । ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤਹਿਸੀਲ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ।

ਇਸ ਤਰ੍ਹਾਂ ਛੇ ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਛੇ ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ । ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਦਾ ਨੀਂਹ ਪੱਥਰ 4 ਜਨਵਰੀ, 2024 ਨੂੰ ਰੱਖਿਆ ਗਿਆ ਸੀ ਅਤੇ ਇਹ ਇੱਕ ਏਕੜ ਤੇ ਸਾਢੇ ਪੰਜ ਕਨਾਲ ਦੇ ਖੇਤਰ ਵਿੱਚ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿੱਚ ਐਸਡੀਐਮ, ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਦੇ ਦਫ਼ਤਰਾਂ ਦੇ ਨਾਲ ਇੱਕ ਨਾਗਰਿਕ ਸੇਵਾ ਕੇਂਦਰ ਵੀ ਹੈ ।

ਇਸ ਕੰਪਲੈਕਸ ਵਿੱਚ ਇੱਕ ਅਤਿ-ਆਧੁਨਿਕ ਈ-ਰਜਿਸਟਰੀ ਦਫ਼ਤਰ ਵੀ ਹੈ ਅਤੇ ਜਨਤਕ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਇੱਕ ਅਤਿ-ਆਧੁਨਿਕ ਈ-ਰਜਿਸਟਰੀ ਦਫ਼ਤਰ (State-of-the-art e-registry office) ਵੀ ਹੈ ਅਤੇ ਜਨਤਕ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ । ਉਨ੍ਹਾਂ ਕਿਹਾ ਕਿ ਇਸ ਸਹੂਲਤ ਵਿੱਚ ਬੈਠਣ ਲਈ ਆਰਾਮਦਾਇਕ ਪ੍ਰਬੰਧ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ ਇੱਕ ਸ਼ਾਨਦਾਰ ਵੇਟਿੰਗ ਰੂਮ ਵੀ ਬਣਿਆ ਹੋਇਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ ਜੁਡੀਸ਼ੀਅਲ ਕੰਪਲੈਕਸ ਅਤੇ ਪੁਲਿਸ ਲਾਈਨ ਦੇ ਨੇੜੇ ਸਥਿਤ ਹੈ, ਜਿਸ ਨਾਲ ਵਸਨੀਕਾਂ ਲਈ ਪ੍ਰਸ਼ਾਸਨਿਕ ਕੰਮ ਆਸਾਨ ਹੋ ਜਾਵੇਗਾ।

ਐਨ. ਡੀ. ਏ. ਸਰਕਾਰ ਕਰ ਰਹੀ ਹੈ ਪੰਜਾਬ ਯੂਨੀਵਰਸਿਟੀ ‘ਚ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ. ਡੀ. ਏ. ਸਰਕਾਰ ਪੰਜਾਬ ਯੂਨੀਵਰਸਿਟੀ ‘ਚ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸ਼ੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ । ਭਗਵੰਤ ਸਿੰਘ ਮਾਨ (Bhagwant Singh Mann) ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਜੂਦ ਨੂੰ ਬਦਲਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ।

ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ । ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਝਾਕੀਆਂ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੰਦੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬੀ. ਬੀ. ਐਮ. ਬੀ., ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ ।

ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਕਰਵਾਈ ਜਾ ਰਹੀ ਹੈ

ਇੱਕ ਹੋਰ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (350th Martyrdom Anniversary of Sri Guru Tegh Bahadur Ji) ਨੂੰ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਚਰਨ ਛੋਹ ਪ੍ਰਾਪਤ ਲਗਭਗ 140 ਕਸਬਿਆਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 70 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ 23-25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਸਮੇਤ ਵੱਡੇ ਸਮਾਗਮ ਉਲੀਕੇ ਗਏ ਹਨ ।

ਜੇਕਰ ਕੋਈ ਰਾਜਨੀਤਿਕ ਪਾਰਟੀ ਈ. ਵੀ. ਐਮ. ਅਤੇ ਵੋਟ ਚੋਰੀ ‘ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ

ਮੁੱਖ ਮੰਤਰੀ ਨੇ ਇਸ ਗੱਲ ‘ਤੇ ਚਿੰਤਾ ਪ੍ਰਗਟ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਘਾਤਕ ਸਾਬਤ ਹੋ ਸਕਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਈ. ਵੀ. ਐਮ. ਅਤੇ ਵੋਟ ਚੋਰੀ ‘ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਚੋਣ ਕਮਿਸ਼ਨ ਇਸ ਪ੍ਰਤੀ ਚੁੱਪ ਹੈ ਜਦੋਂ ਕਿ ਭਾਜਪਾ ਇਸ ਦੇ ਬੁਲਾਰੇ ਵਜੋਂ ਕੰਮ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ ।

ਨਾ ਸਿਰਫ਼ ਸੂਬਾ ਕਾਂਗਰਸ ਮੁਖੀ ਸਗੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਰਜਵਾੜਾਸ਼ਾਹੀ ਦੀ ਮਾਨਸਿਕਤਾ ਤੋਂ ਪੀੜਤ ਹੈ

ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਸੂਬਾ ਕਾਂਗਰਸ ਮੁਖੀ ਸਗੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਰਜਵਾੜਾਸ਼ਾਹੀ ਦੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਆਮ ਲੋਕਾਂ ਵਿਰੁੱਧ ਭੱਦੀ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ । ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਵੜਿੰਗ ਨੇ ਅਜਿਹਾ ਬੇਬੁਨਿਆਦ ਬਿਆਨ ਦਿੱਤਾ ਹੈ ਜਦੋਂ ਕਿ ਇਹ ਸ਼ੁਰੂ ਤੋਂ ਹੀ ਇਨ੍ਹਾਂ ਹੰਕਾਰੀ ਆਗੂਆਂ ਦੀ ਆਦਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ (ਹੁਣ ਭਾਜਪਾ ਵਿੱਚ) ਵਰਗੇ ਅਤੇ ਹੋਰਾਂ ਆਗੂਆਂ ਨੇ ਆਪਣੀ ਹੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਵਿਰੁੱਧ ਵੀ ਅਜਿਹੀ ਭਾਸ਼ਾ ਹੀ ਵਰਤੀ ਸੀ ।

ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਸੜਕ ਸੁਰਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਸਦਕਾ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ 48 ਫੀਸਦ ਤੱਕ ਘਟੀ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ । ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ ।

ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇ. ਈ. ਈ. ਐਡਵਾਂਸਡ ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1000 ਨੂੰ ਪਾਰ ਕਰ ਜਾਵੇਗੀ । ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ ਲਗਭਗ 2 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਪ੍ਰਦਾਨ ਕੀਤੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਭਰ ਦੇ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ।  ਉਨ੍ਹਾਂ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਰੋਜ਼ਾਨਾ 67 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ । ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਮੌਜੂਦ ਸਨ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਲੁਧਿਆਣਾ, ਡਿਜੀਟਲ ਸਿੱਖਿਆ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਮਾਰਨ ਕਰਕੇ ਮੌਤ ਹੋ ਜਾਣ ਤੇ ਕੇਸ ਦਰਜ

0
reckless driving

ਪਾਤੜਾਂ, 9 ਨਵੰਬਰ 2025 :  ਥਾਣਾ ਪਾਤੜਾਂ ਪੁਲਸ (Police Station Patran) ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਜੀਤ ਕੋਰ (Complainant Kuljit Kaur) ਪਤਨੀ ਲਖਵੀਰ ਸਿੰਘ ਵਾਸੀ ਪਿੰਡ ਗੁਲਹਾੜ ਥਾਣਾ ਪਾਤੜਾਂ ਨੇ ਦੱਸਿਆ ਕਿ 7 ਨਵੰਬਰ 2025 ਨੂੰ ਜਦੋ ਉਹ ਆਪਣੇ ਪਤੀ ਨਾਲ ਸਕੂਟਰੀ ਤੇ ਸਵਾਰ ਹੋ ਕੇ ਪਿੰਡ ਗੁਲਾਹੜ ਕੋਲ ਜਾ ਰਹੀ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ (Unknown driver of the car) ਨੇ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਤੀ ਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ : ਕਟਾਰੂਚੱਕ

0
Kataruchak

ਚੰਡੀਗੜ੍ਹ, 9 ਨਵੰਬਰ 2025 : ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ (Markets of Punjab) ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ । ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ ।

ਮੰਡੀਆਂ ਵਿੱਚ ਕੀਤੇ ਗਏ ਹਨ ਲੋੜੀਂਦੇ ਪ੍ਰਬੰਧ

ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ ।

ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ

ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖਰੀਦ ਦਾ ਸਬੰਧ ਹੈ, ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ । ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 32000ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ ।

Read More : ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਦੇਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ