Home Blog Page 612

ਅੱਜ ਤੋਂ ਅਟਾਰੀ ਸਮੇਤ ਤਿੰਨੋਂ ਸਰਹੱਦਾਂ ‘ਤੇ ਰਿਟਰੀਟ ਸੈਰੇਮਨੀ ਦੁਬਾਰਾ ਹੋਵੇਗੀ ਸ਼ੁਰੂ

0

ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ਆਮ ਹੋਣ ਤੋਂ ਬਾਅਦ ਮੰਗਲਵਾਰ ਸ਼ਾਮ 6.30 ਵਜੇ ਬੀਐਸਐਫ ਜਵਾਨਾਂ ਅਤੇ ਪਾਕਿਸਤਾਨੀ ਰੇਂਜਰਾਂ ਵਿਚਕਾਰ ਰਿਟਰੀਟ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਲਈ ਵੀ ਗੇਟ ਖੋਲ੍ਹ ਦਿੱਤੇ ਜਾਣਗੇ ਤਾਂ ਜੋ ਉਹ ਤਾਰ ਦੇ ਪਾਰ ਜ਼ਮੀਨ ਦੀ ਖੇਤੀ ਕਰ ਸਕਣ। ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਕਾਰਨ, ਦੋਵਾਂ ਦੇਸ਼ਾਂ ਵਿਚਕਾਰ ਰਿਟਰੀਟ ਸਮਾਰੋਹ ਤੇ ਗੇਟ ਵੀ ਬੰਦ ਕਰ ਦਿੱਤੇ ਗਏ ਸਨ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਬੀਐਸਐਫ ਜਵਾਨਾਂ ਅਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਰਿਟਰੀਟ ਸਮਾਰੋਹ ਮੰਗਲਵਾਰ ਸ਼ਾਮ 6:30 ਵਜੇ ਅਟਾਰੀ, ਹੁਸੈਨੀਵਾਲਾ ਅਤੇ ਸਾਦਕੀ ਸਰਹੱਦਾਂ ‘ਤੇ ਸ਼ੁਰੂ ਹੋਵੇਗਾ। ਹੁਣ ਆਮ ਜਨਤਾ ਵੀ ਸਮਾਰੋਹ ਦੇਖਣ ਲਈ ਆ ਸਕੇਗੀ। ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਸਰਕਾਰ ਨੇ ਸਖ਼ਤ ਫੈਸਲਾ ਲੈਂਦੇ ਹੋਏ ਸਰਹੱਦੀ ਗੇਟ ਬੰਦ ਕਰ ਦਿੱਤੇ ਸਨ ਅਤੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਹੋਈ ਜੰਗ ਦੌਰਾਨ 6 ਮਈ ਤੋਂ ਤਿੰਨੋਂ ਸਰਹੱਦਾਂ ‘ਤੇ ਰਿਟਰੀਟ ਸੈਰੇਮਨੀ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਗਿਆ ਸੀ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 20-5-2025

0

ਸਲੋਕੁ ਮਃ ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਮੰਗਲਵਾਰ, ੭ ਜੇਠ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੪੫)

 

ਪੰਜਾਬੀ ਵਿਆਖਿਆ

ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

ਹਰਭਜਨ ਸਿੰਘ ਈਟੀਓ ਵੱਲੋਂ ਖਰੜ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ

0

 

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ।

ਐਸ.ਡੀ.ਓ. ਖਰੜ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਭ੍ਰਿਸ਼ਟਾਚਾਰ ਕਰਨ ਸਬੰਧੀ ਪੱਤਰਕਾਰਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਾਮਲੇ ‘ਤੇ ਤਰੁੰਤ ਕਾਰਵਾਈ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਖਰੜ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਉਥੇ ਵੱਖ-ਵੱਖ ਕੰਮਾਂ ਸਬੰਧੀ ਆਏ ਹੋਏ ਖਪਤਕਾਰਾਂ ਤੋਂ ਬਿਜਲੀ ਦਫ਼ਤਰ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ।

ਆਪਣੇ ਇਸ ਅਚਨਚੇਤੀ ਦੌਰੇ ਦੌਰਾਨ ਉਹਨਾਂ ਦਫ਼ਤਰੀ ਰਿਕਾਰਡ ਦੀ ਵੀ ਜਾਂਚ ਕੀਤੀ ਜਿਸ ਦੌਰਾਨ ਕੁਝ ਊਣਤਾਈਆਂ ਸਾਹਮਣੇ ਆਉਣ ‘ਤੇ ਉਹਨਾਂ ਨੇ ਜੇ.ਈ. ਖਰੜ ਜਤਿੰਦਰ ਸਿੰਘ ਦੀ ਬਦਲੀ ਦੇ ਨਾਲ-ਨਾਲ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ। ਇਸਦੇ ਨਾਲ ਹੀ ਉਹਨਾਂ ਨੇ ਐਸ.ਡੀ.ਓ. ਖਰੜ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਬਿਜਲੀ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਵਿਭਾਗ ਨਾਲ ਸਬੰਧਤ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਵਟਸਐਪ ਨੰ. 9501200200 ‘ਤੇ ਦਰਜ ਕਰ ਸਕਦੇ ਹਨ।

ਉਹਨਾਂ ਕਿਹਾ ਕਿ ਜੇਕਰ ਕੋਈ ਸੂਬਾ ਵਾਸੀ ਮੈਨੂੰ ਬਿਜਲੀ ਵਿਭਾਗ ਦੇ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਭੇਜੇਗਾ ਤਾਂ ਉਸ ਵਿੱਚ ਮੈਂ 24 ਘੰਟਿਆਂ ਵਿੱਚ ਕਾਰਵਾਈ ਨੂੰ ਯਕੀਨੀ ਬਣਵਾਵਾਂਗਾ।

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 79 ਦਿਨਾਂ ਵਿੱਚ 500 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਨੇ ਸਿਰਫ 79 ਦਿਨਾਂ ਵਿੱਚ 515 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਹੁਣ ਤੱਕ 7128 ਐਫਆਈਆਰ ਦਰਜ ਕੀਤੀਆਂ ਹਨ ਅਤੇ 11954 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਨਸ਼ਾ ਮੁਕਤ ਪੰਜਾਬ ਪ੍ਰਤੀ ਪੁਲਿਸ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਸਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕਰ ਰਹੀ ਹੈ ਜਿਸ ਵਿੱਚ ਸੂਬੇ ਭਰ ‘ਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ, ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਅਤੇ ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ ਸ਼ਾਮਲ ਹੈ।
ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਆਫ਼ ਪੁਲਿਸ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ 515 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਨੇ 224 ਕਿਲੋਗ੍ਰਾਮ ਅਫੀਮ, 124 ਕੁਇੰਟਲ ਭੁੱਕੀ, 8 ਕਿਲੋਗ੍ਰਾਮ ਚਰਸ, 150 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸੀਈ, 24.22 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, ਅਤੇ 9.70 ਕਰੋੜ ਰੁਪਏ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 515 ਕਿਲੋ ਹੈਰੋਇਨ ਦੀ ਬਰਾਮਦਗੀ ਪੰਜਾਬ ਪੁਲਿਸ ਦੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ ਦਾ ਪ੍ਰਮਾਣ ਹੈ।

79ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 84 ਕਿਲੋ ਭੁੱਕੀ, 73000 ਰੁਪਏ ਅਤੇ 1.22 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਪੁਲਿਸ ਟੀਮਾਂ ਨੇ ਰਾਜ ਭਰ ‘ਚ 505 ਥਾਵਾਂ ‘ਤੇ ਛਾਪੇਮਾਰੀ ਕੀਤੀ

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 505 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 109 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 692 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 49 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

-ਵਿਜੀਲੈਂਸ ਬਿਊਰੋ ਨੇ ਤਲਾਸ਼ੀ ਦੌਰਾਨ 1.34 ਲੱਖ ਰੁਪਏ ਦੀ ਨਕਦੀ ਕੀਤੀ ਬਰਾਮਦ

0

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।

ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

0

ਚੰਡੀਗੜ੍ਹ, 19 ਮਈ – ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ…

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਵਾਹੀਯੋਗ ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ’ਤੇ ਕਾਰਵਾਈ ਕਰਨ ਬਦਲੇ 25,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ‘ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ

ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ‘ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ ‘ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਦੇ ਨਾਲ-ਨਾਲ ਰਾਜ ਭਰ ਵਿੱਚ ਵਿਸ਼ਵ ਸ਼ਾਂਤੀ ਸੰਮੇਲਨ ਅਤੇ ਵਿਸ਼ਵ ਅੰਤਰ-ਧਰਮ ਸੰਮੇਲਨ ਕਰਵਾਉਣ ਦੀ ਵੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਕੁਰਬਾਨੀ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ, ਨੂੰ ਸਿਜਦਾ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੈਮੀਨਾਰ ਵੀ ਕਰਵਾਏ ਜਾਣਗੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ-ਨਾਲ ਰਾਜ ਭਰ ਵਿੱਚ ਹੋਰ ਲੜੀਵਾਰ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਗੁਰੂ ਸਾਹਿਬ ਦੀਆਂ ਚਰਨ-ਛੋਹ ਪ੍ਰਾਪਤ ਥਾਵਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਖੇਡ, ਉਚੇਰੀ ਸਿੱਖਿਆ, ਸੈਰ-ਸਪਾਟਾ ਅਤੇ ਸੱਭਿਆਚਾਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਸੈਮੀਨਾਰ, ਕਾਨਫਰੰਸਾਂ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਕਿਤਾਬਾਂ ਪ੍ਰਕਾਸ਼ਿਤ ਕਰਨ ਅਤੇ ਹੋਰ ਬਹੁਤ ਸਾਰੇ ਪ੍ਰੋਗਰਾਮ ਉਤਸ਼ਾਹ ਨਾਲ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਜੋ ਵਿਸ਼ਵ ਭਰ ਵਿੱਚ ਮਨੁੱਖੀ ਅਧਿਕਾਰਾਂ ਦੇ ਪਹਿਲੇ ਸਮਰਥਕ ਸਨ, ਦੀ ਸ਼ਾਨਾਮੱਤੀ ਵਿਰਾਸਤ ਨੂੰ ਸਦੀਵੀ ਰੱਖਣ ਲਈ ਜੰਮੂ ਤੋਂ ਦਿੱਲੀ ਵਾਇਆ ਬਾਬਾ ਬਕਾਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੱਕ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰੂਪਨਗਰ, ਮਾਨਸਾ, ਬਠਿੰਡਾ, ਪਟਿਆਲਾ, ਜਲੰਧਰ, ਸੰਗਰੂਰ, ਐਸਬੀਐਸ ਨਗਰ, ਤਰਨਤਾਰਨ, ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਐਸ.ਏ.ਐਸ.ਨਗਰ ਸਮੇਤ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 63 ਥਾਵਾਂ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ।

ਸੂਬਾ ਸਰਕਾਰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸਫੇ ‘ਤੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਕਰੇਗੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸਥਾਨਾਂ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਦਿਆਂ ਬਾਖੂਬੀ ਢੰਗ ਨਾਲ ਸਜਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸਫੇ ‘ਤੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਵੀ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਜੀ, ਜਿਨ੍ਹਾਂ ਨੂੰ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਧਰਮ ਦੇ ਰਖਵਾਲੇ ਅਤੇ ਧਾਰਮਿਕ ਆਜ਼ਾਦੀ ਦੇ ਯੋਧੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਲੋਕਾਈ ਲਈ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਬੇਹੱਦ ਜ਼ਰੂਰੀ ਹੈ, ਜਿਸ ਨਾਲ ਫਿਰਕੂ ਸਦਭਾਵਨਾ, ਸ਼ਾਂਤੀ, ਕੌਮੀ ਏਕਤਾ ਅਤੇ ਆਪਸੀ ਸਹਿਯੋਗ ਦੇ ਬੰਧਨ ਮਜ਼ਬੂਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਮੁਗਲਾਂ ਦੇ ਜ਼ੁਲਮ ਤੋਂ ਬਚਾਉਣ ਲਈ ਧਰਮ ਦੀ ਰੱਖਿਆ ਵਾਸਤੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅਨਿਆਂ, ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਲੜਦਿਆਂ ਗੁਰੂ ਸਾਹਿਬ ਵੱਲੋਂ ਦਿੱਤੀ ਮਹਾਨ ਕੁਰਬਾਨੀ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੀ ਹੈ।

ਪੰਜਾਬ ਦੇ 31 ਵਿਭਾਗਾਂ ਵਿੱਚ ਚੇਅਰਮੈਨ ਅਤੇ ਡਾਇਰੈਕਟਰ ਨਿਯੁਕਤ, ਹੁਕਮ ਜਾਰੀ

0
CM Bhagwant Mann will come to Jalandhar today, he will listen to people's problems in Janata Darbar

ਪੰਜਾਬ ਸਰਕਾਰ ਨੇ ਹੁਣ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਸੋਮਵਾਰ ਨੂੰ ਕਈ ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। 31 ਲੋਕਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਤੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਸਨੇ ਇਹ ਵੀ ਕਿਹਾ, “‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ ਹੈ।” ਸਾਨੂੰ ਉਮੀਦ ਹੈ ਕਿ ਹਰ ਕੋਈ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਏਗਾ। ਆਉਣ ਵਾਲੇ ਦਿਨਾਂ ਵਿੱਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ। ਪਿਆਰ ਅਤੇ ਵਿਸ਼ਵਾਸ ਬਣਾਈ ਰੱਖੋ। ਜਦੋਂ ਕਿ ਵਿਰੋਧੀ ਪਾਰਟੀਆਂ ਨੇ ਇਨ੍ਹਾਂ ਨਿਯੁਕਤੀਆਂ ਦੇ ਬਹਾਨੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕਈ ਅਹੁਦਿਆਂ ਦੀ ਜ਼ਿੰਮੇਵਾਰੀ ਗੈਰ-ਪੰਜਾਬੀਆਂ ਨੂੰ ਦਿੱਤੀ ਗਈ ਹੈ।

ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

0

ਚੰਡੀਗੜ੍ਹ/ਗੁਰਦਾਸਪੁਰ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਹਿਰਦ ਸੋਚ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਰਮਿਆਨ, ਜਾਸੂਸੀ-ਵਿਰੋਧੀ ਵੱਡੀ ਕਾਰਵਾਈ ਤਹਿਤ, ਗੁਰਦਾਸਪੁਰ ਪੁਲਿਸ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਤੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨੂੰ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਬੰਗਲਾਦੇਸ਼ੀ ਅਦਾਕਾਰਾ ਨੁਸਰਤ ਫਾਰੀਆ ਗ੍ਰਿਫ਼ਤਾਰ, ਇੱਥੇ ਪੜ੍ਹੋ ਪੂਰਾ ਮਾਮਲਾ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਆਦੀਆਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਅਤੇ ਗੁਰਦਾਸਪੁਰ ਦੇ ਚੰਦੂ ਵਡਾਲਾ ਦੇ ਰਹਿਣ ਵਾਲੇ ਕਰਨਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਚੋਂ ਤਿੰਨ ਮੋਬਾਈਲ ਫੋਨ ਅਤੇ .30 ਬੋਰ ਦੇ ਅੱਠ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ , ‘ਆਪ੍ਰੇਸ਼ਨ ਸਿੰਦੂਰ’ –ਜਿਸ ਵਿੱਚ  ਹਥਿਆਰਬੰਦ ਸੇਨਾਵਾਂ ਦੀਆਂ ਗਤੀਵਿਧੀਆਂ, ਅਤੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਰਣਨੀਤੀਕ ਥਾਵਾਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ, ਆਪਣੇ ਆਈਐਸਆਈ ਹੈਂਡਲਰਾਂ ਨੂੰ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਉਹਨਾਂ ਦੱਸਿਆ  ਕਿ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਕੋਝੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਦੋਵੇਂ ਦੋਸ਼ੀ ਆਈਐਸਆਈ ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸਨ

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪੁਸ਼ਟੀ ਹੋਈ ਹੈ ਕਿ ਦੋਵੇਂ ਦੋਸ਼ੀ ਆਈਐਸਆਈ ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੇ ਆਈਐਸਆਈ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਮੁਹੱਈਆ ਕੀਤੀ ਸੀ।

ਇਹ ਦੁਹਰਾਉਂਦਿਆਂ ਕਿ ਪੰਜਾਬ ਪੁਲਿਸ ਭਾਰਤੀ ਫੌਜ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ, ਡੀਜੀਪੀ ਨੇ ਕਿਹਾ ਕਿ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਸੁਰੱਖਿਆ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਮੂੰਹ-ਤੋੜਵਾਂ ਅਤੇ ਤੁਰੰਤ ਜਵਾਬ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਡੂੰਘਾਈ ਨਾਲ ਚੱਲ ਰਹੀ  ਤਫ਼ਤੀਸ਼ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ 15 ਮਈ, 2025 ਨੂੰ, ਭਰੋਸੇਯੋਗ ਸੂਤਰਾਂ ਦੀ ਖੁਫੀਆ ਇਤਲਾਹ ਤੋਂ ਪਤਾ ਲੱਗਿਆ ਸੀ ਕਿ ਸ਼ੱਕੀ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਆਈਐਸਆਈ ਹੈਂਡਲਰਾਂ ਨਾਲ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਵੇਰਵੇ ਸਾਂਝੇ ਕਰਨ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੋਵਾਂ ਸ਼ੱਕੀਆਂ ਨੂੰ ਨਿਗਰਾਨੀ ਹੇਠ ਰੱਖਿਆ ਅਤੇ ਗ਼ਿ੍ਰਫਤਾਰ ਕਰ ਲਿਆ।

ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਤੋਂ ਖੁਫੀਆ ਜਾਣਕਾਰੀ ਸਾਂਝੀ ਕਰਨ ਦੀ ਪੁਸ਼ਟੀ ਹੋਈ

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਤੋਂ ਖੁਫੀਆ ਜਾਣਕਾਰੀ ਸਾਂਝੀ ਕਰਨ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਿੱਤੀ ਲਾਭਾਂ ਦੇ ਬਦਲੇ ਫੌਜਾਂ ਦੀ ਗੁਪਤ ਜਾਣਕਾਰੀ ਅੱਗੇ ਭੇਜ ਰਹੇ ਸਨ।

ਐਸਐਸਪੀ ਨੇ ਕਿਹਾ, ‘‘ਜਾਂਚ ਦੌਰਾਨ, ਇਹ ਵੀ ਪਤਾ ਲੱਗਾ ਕਿ ਉਹ ਪਹਿਲਾਂ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ, ਜਿਸ ਰਾਹੀਂ ਉਹ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਆਏ । ਉਨ੍ਹਾਂ ਦੇ ਵਿੱਤੀ ਲੈਣ-ਦੇਣ, ਜਿਸ ਵਿੱਚ ਔਨਲਾਈਨ ਅਤੇ ਨਕਦੀ ਲੈਣ-ਦੇਣ ਸ਼ਾਮਲ ਹਨ, ਦੀ ਵੀ ਜਾਂਚ ਕੀਤੀ ਜਾ ਰਹੀ ਹੈ,’’ ।

ਪੁਲਿਸ ਥਾਣਾ ਦੋਰੰਗਲਾ ਵਿਖੇ ਐਫਆਈਆਰ ਨੰਬਰ 45 ਮਿਤੀ 15-5-25 ਨੂੰ ਅਧਿਕਾਰਤ ਭੇਦ ਐਕਟ ਦੀ ਧਾਰਾ 3, ਬੀਐਨਐਸ ਦੀ ਧਾਰਾ 152 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਬੰਗਲਾਦੇਸ਼ੀ ਅਦਾਕਾਰਾ ਨੁਸਰਤ ਫਾਰੀਆ ਗ੍ਰਿਫ਼ਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

0

ਸ਼ੇਖ ਮੁਜੀਬੁਰ ਰਹਿਮਾਨ ਦੀ ਬਾਇਓਪਿਕ ‘ਮੁਜੀਬ: ਦਿ ਮੇਕਿੰਗ ਆਫ ਏ ਨੇਸ਼ਨ’ ਵਿੱਚ ਸ਼ੇਖ ਹਸੀਨਾ ਦੀ ਭੂਮਿਕਾ ਨਿਭਾਉਣ ਵਾਲੀ ਬੰਗਲਾਦੇਸ਼ੀ ਅਦਾਕਾਰਾ ਨੁਸਰਤ ਫਾਰੀਆ ਨੂੰ ਐਤਵਾਰ ਸ਼ਾਮ ਨੂੰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਅਦਾਕਾਰਾ ਦਾ ਨਾਮ ਕਤਲ ਦੀ ਕੋਸ਼ਿਸ਼ ਦੇ ਇੱਕ ਮਾਮਲੇ ਵਿੱਚ ਸਾਹਮਣੇ ਆਇਆ ਹੈ।

*ਡਿਸਟਿੰਗੁਇਸ਼ਡ ਜੈਂਟਲਮੈਨਜ਼ ਰਾਈਡ ਨੇ ਪੁਰਸ਼ਾਂ ਦੀ ਮਾਨਸਿਕ ਸਿਹਤ ਲਈ ਦਿੱਤਾ ਸੁਨੇਹਾ
ਢਾਕਾ ਟ੍ਰਿਬਿਊਨ ਦੀ ਰਿਪੋਰਟ ਦੇ ਅਨੁਸਾਰ, ਨੁਸਰਤ ਨੂੰ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਨੂੰ ਵਾਟਰ ਪੁਲਿਸ ਸਟੇਸ਼ਨ ਲਿਜਾਇਆ ਗਿਆ, ਜਿਸ ਤੋਂ ਬਾਅਦ ਉਸਨੂੰ ਢਾਕਾ ਮੈਟਰੋਪੋਲੀਟਨ ਪੁਲਿਸ ਦੀ ਜਾਸੂਸ ਸ਼ਾਖਾ ਦੇ ਹਵਾਲੇ ਕਰ ਦਿੱਤਾ ਗਿਆ।
ਨੁਸਰਤ ਫਾਰੀਆ ਢਾਕਾ ਤੋਂ ਥਾਈਲੈਂਡ ਲਈ ਰਵਾਨਾ ਹੋਣ ਵਾਲੀ ਸੀ ਜਦੋਂ ਉਸਨੂੰ ਹਵਾਈ ਅੱਡੇ ਦੇ ਇਮੀਗ੍ਰੇਸ਼ਨ ਚੈੱਕ ਪੁਆਇੰਟ ‘ਤੇ ਰੋਕਿਆ ਗਿਆ ਅਤੇ ਫਿਰ ਪੁਲਿਸ ਨੂੰ ਸੂਚਿਤ ਕੀਤਾ ਗਿਆ। ਅਦਾਕਾਰਾ ਵਿਰੁੱਧ ਲੰਬੇ ਸਮੇਂ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੈ।

ਬੰਗਲਾਦੇਸ਼ ਵਿੱਚ ਸਰਕਾਰ ਵਿਰੁੱਧ ਪ੍ਰਦਰਸ਼ਨ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਦੀ ਕੋਸ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਅਦਾਕਾਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨੁਸਰਤ ਫਾਰੀਆ ਸਮੇਤ 17 ਲੋਕਾਂ ਵਿਰੁੱਧ 2024 ਵਿੱਚ ਸ਼ਿਕਾਇਤ ਦਰਜ ਕੀਤੀ ਗਈ

ਪਿਛਲੇ ਸਾਲ, ਬੰਗਲਾਦੇਸ਼ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ, ਵਤਾਰਾ ਖੇਤਰ ਵਿੱਚ ਇੱਕ ਵਿਦਿਆਰਥੀ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਾਮਲੇ ਵਿੱਚ, ਨੁਸਰਤ ਫਾਰੀਆ ਸਮੇਤ 17 ਲੋਕਾਂ ਵਿਰੁੱਧ 2024 ਵਿੱਚ ਸ਼ਿਕਾਇਤ ਦਰਜ ਕੀਤੀ ਗਈ ਹੈ।

ਦੱਸ ਦਈਏ ਕਿ ਇਹ ਘਟਨਾ ਉਸ ਸਮੇਂ ਦੀ ਹੈ ਜਦੋਂ ਬੰਗਲਾਦੇਸ਼ ਵਿੱਚ ਸ਼ੇਖ ਹਸੀਨਾ ਵਿਰੁੱਧ ਭਾਰੀ ਵਿਰੋਧ ਪ੍ਰਦਰਸ਼ਨ ਹੋਇਆ ਸੀ। ਹਿੰਸਾ ਇੰਨੀ ਭਿਆਨਕ ਹੋ ਗਈ ਸੀ ਕਿ ਉਸਨੂੰ ਆਪਣੀ ਜਾਨ ਬਚਾਉਣ ਲਈ ਅਸਤੀਫਾ ਦੇਣਾ ਪਿਆ ਅਤੇ ਬੰਗਲਾਦੇਸ਼ ਤੋਂ ਭੱਜਣਾ ਪਿਆ। ਜਿਵੇਂ ਹੀ ਉਹ ਦੇਸ਼ ਛੱਡ ਕੇ ਗਿਆ, ਹਿੰਸਾ ਵਧ ਗਈ ਅਤੇ ਪ੍ਰਦਰਸ਼ਨਕਾਰੀ ਉਸਦੇ ਘਰ ਵਿੱਚ ਦਾਖਲ ਹੋ ਗਏ ਅਤੇ ਉਸਦਾ ਸਾਰਾ ਸਮਾਨ ਲੁੱਟ ਲਿਆ।