Home Blog Page 621

ਹਾਂਗਕਾਂਗ ‘ਚ ਕੋਰੋਨਾ ਦੇ 31 ਮਾਮਲੇ ਆਏ ਸਾਹਮਣੇ, ਸਿੰਗਾਪੁਰ ‘ਚ ਵੀ ਅਲਰਟ ਜਾਰੀ

0

ਹਾਂਗ ਕਾਂਗ ਅਤੇ ਸਿੰਗਾਪੁਰ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। 3 ਮਈ ਤੱਕ, ਹਾਂਗਕਾਂਗ ਵਿੱਚ ਕੋਰੋਨਾ ਇਨਫੈਕਸ਼ਨ ਦੇ 31 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਕਈ ਮੌਤਾਂ ਵੀ ਸ਼ਾਮਲ ਹਨ।

ਚੰਡੀਗੜ੍ਹ: ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸਮੇਂ ‘ਚ ਹੋਇਆ ਬਦਲਾਅ
ਹਾਂਗ ਕਾਂਗ ਨੇ ਇਹ ਵੀ ਨਹੀਂ ਦੱਸਿਆ ਕਿ ਪਹਿਲਾ ਕੇਸ ਕਦੋਂ ਰਿਪੋਰਟ ਹੋਇਆ ਸੀ। ਬੱਸ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ, ਸਿੰਗਾਪੁਰ ਨੇ ਵੀ ਕੋਵਿਡ ਅਲਰਟ ਜਾਰੀ ਕੀਤਾ ਸੀ ਅਤੇ ਇਸ ਸਾਲ ਕੋਰੋਨਾ ਮਾਮਲਿਆਂ ਬਾਰੇ ਆਪਣਾ ਪਹਿਲਾ ਅਪਡੇਟ ਜਾਰੀ ਕੀਤਾ ਸੀ।

ਸਿੰਗਾਪੁਰ ਵਿੱਚ ਅਪ੍ਰੈਲ ਦੇ ਆਖਰੀ ਹਫ਼ਤੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 11,110 ਸੀ, ਜੋ ਮਈ ਦੇ ਪਹਿਲੇ ਹਫ਼ਤੇ ਵਧ ਕੇ 14,200 ਹੋ ਗਈ। ਇੱਥੇ ਮਾਮਲਿਆਂ ਵਿੱਚ 28% ਦਾ ਵਾਧਾ ਹੋਇਆ ਹੈ। ਇਸ ਸਾਲ ਹੁਣ ਤੱਕ ਕੋਰੋਨਾ ਦੇ 14200 ਮਾਮਲੇ ਸਾਹਮਣੇ ਆ ਚੁੱਕੇ ਹਨ।

ਇਸ ਦੇ ਨਾਲ ਹੀ, ਰੋਜ਼ਾਨਾ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ 30% ਦਾ ਵਾਧਾ ਹੋਇਆ ਹੈ।

ਬਾਕੀ ਏਸ਼ੀਆ ਵਿੱਚ ਫੈਲਣ ਦਾ ਖ਼ਤਰਾ

ਸਿਹਤ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਮਹਾਂਮਾਰੀ ਇੱਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਸਕਦੀ ਹੈ ਅਤੇ ਇਸਦਾ ਪ੍ਰਭਾਵ ਏਸ਼ੀਆ ਦੇ ਬਾਕੀ ਹਿੱਸਿਆਂ ਵਿੱਚ ਵੀ ਮਹਿਸੂਸ ਕੀਤਾ ਜਾ ਸਕਦਾ ਹੈ।

ਹਾਂਗ ਕਾਂਗ ਦੇ ਛੂਤ ਦੀਆਂ ਬਿਮਾਰੀਆਂ ਦੇ ਸਿਹਤ ਅਧਿਕਾਰੀ ਐਲਬਰਟ ਆਊ ਦੇ ਅਨੁਸਾਰ, ਕੋਰੋਨਾਵਾਇਰਸ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਸਾਹ ਲੈਣ ਵਿੱਚ ਤਕਲੀਫ਼ ਵਾਲੇ ਮਰੀਜ਼ਾਂ ਦੇ ਕੋਵਿਡ ਪਾਜ਼ੇਟਿਵ ਪਾਏ ਜਾਣ ਦੀ ਸੰਭਾਵਨਾ ਇਸ ਸਾਲ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ।

ਚੀਨ-ਥਾਈਲੈਂਡ ਵੀ ਅਲਰਟ ‘ਤੇ

ਚੀਨ ਅਤੇ ਥਾਈਲੈਂਡ ਦੀਆਂ ਸਰਕਾਰਾਂ ਵੀ ਕੋਵਿਡ ਨੂੰ ਲੈ ਕੇ ਅਲਰਟ ‘ਤੇ ਹਨ। ਚੀਨ ਵਿੱਚ, ਬਿਮਾਰੀ ਦੀ ਜਾਂਚ ਲਈ ਜਾਣ ਵਾਲੇ ਮਰੀਜ਼ਾਂ ਵਿੱਚ ਕੋਵਿਡ ਵਾਇਰਸ ਦੇ ਮਾਮਲੇ ਦੁੱਗਣੇ ਹੋ ਗਏ ਹਨ। ਲੋਕਾਂ ਨੂੰ ਬੂਸਟਰ ਸ਼ਾਟ ਲੈਣ ਦੀ ਸਲਾਹ ਦਿੱਤੀ ਗਈ ਹੈ। ਚਾਈਨੀਜ਼ ਸੈਂਟਰ ਫਾਰ ਡਿਜ਼ੀਜ਼ ਐਂਡ ਪ੍ਰੀਵੈਂਸ਼ਨ ਦੇ ਅੰਕੜਿਆਂ ਅਨੁਸਾਰ, ਕੋਵਿਡ ਲਹਿਰ ਜਲਦੀ ਹੀ ਤੇਜ਼ ਹੋ ਸਕਦੀ ਹੈ।

ਇਸ ਦੇ ਨਾਲ ਹੀ, ਥਾਈਲੈਂਡ ਦੇ ਦੋ ਵੱਖ-ਵੱਖ ਖੇਤਰਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਥਾਈਲੈਂਡ ਵਿੱਚ ਕਲੱਸਟਰ ਫੈਲਣ ਦੇ ਦੋ ਅਜਿਹੇ ਮਾਮਲੇ ਸਾਹਮਣੇ ਆਏ ਹਨ।

ਚੰਡੀਗੜ੍ਹ: ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸਮੇਂ ‘ਚ ਹੋਇਆ ਬਦਲਾਅ

0

ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਅਤੇ ਸਾਊਥ ਕੈਂਪਸ, ਸੈਕਟਰ-48, ਚੰਡੀਗੜ੍ਹ ਵਿੱਚ 16 ਮਈ, 2025 ਤੋਂ 23 ਜੁਲਾਈ, 2025 ਤੱਕ ਗਰਮੀਆਂ ਦਾ ਸਮਾਂ ਲਾਗੂ ਰਹੇਗਾ ਅਤੇ ਸਮਾਂ ਹੇਠ ਲਿਖੇ ਅਨੁਸਾਰ ਹੋਵੇਗਾ:-

*ਜੀਐੱਮਸੀਐੱਚ-32*
(1) ਓਪੀਡੀ ਰਜਿਸਟ੍ਰੇਸ਼ਨ – ਸਵੇਰੇ 7.00 ਵਜੇ ਤੋਂ ਸਵੇਰੇ 10.00 ਵਜੇ ਤੱਕ
(2) ਓਪੀਡੀ ਸਮਾਂ – ਸਵੇਰੇ 8.00 ਵਜੇ ਤੋਂ ਦੁਪਹਿਰ 2.00 ਵਜੇ ਤੱਕ
(3) ਬਲੱਡ ਕਲੈਕਸ਼ਨ ਸੈਂਟਰ ਦਾ ਸਮਾਂ – ਸਵੇਰੇ 7.00 ਵਜੇ ਤੋਂ ਦੁਪਹਿਰ 12.00 ਵਜੇ ਤੱਕ

*ਜੀਐੱਮਸੀਐੱਚ-48*
(1) ਓਪੀਡੀ ਸਮਾਂ – ਸਵੇਰੇ 9.00 ਵਜੇ ਤੋਂ ਦੁਪਹਿਰ 12.00 ਵਜੇ ਤੱਕ
(2) ਬਲੱਡ ਕਲੈਕਸ਼ਨ ਸੈਂਟਰ ਦਾ ਸਮਾਂ – ਸਵੇਰੇ 9.00 ਵਜੇ ਤੋਂ 11.00 ਵਜੇ ਤੱਕ

ਐਮਰਜੈਂਸੀ ਸਮੇਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ, ਯਾਨੀ 24 ਘੰਟੇ।

ਕਪੂਰਥਲਾ ਵਿੱਚ ਗੈਸ ਸਿਲੰਡਰ ਫਟਿਆ, ਪਰਿਵਾਰ ਨੇ ਭੱਜ ਕੇ ਬਚਾਈ ਜਾਨ

0

ਕਪੂਰਥਲਾ ਜ਼ਿਲ੍ਹੇ ਦੇ ਢਿਲਵਾਂ ਕਸਬੇ ਵਿੱਚ ਬੀਤੀ ਰਾਤ ਇੱਕ ਘਰ ਵਿੱਚ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਇਹ ਘਟਨਾ ਪਿੰਡ ਪੱਤੀ ਰਾਮੂ ਕੀ ਢਿੱਲਵਾਂ ਦੇ ਰਹਿਣ ਵਾਲੇ ਅਮਰਜੀਤ ਸਿੰਘ ਦੇ ਘਰ ਰਾਤ ਕਰੀਬ 1.30 ਵਜੇ ਵਾਪਰੀ।

ਪੰਜਾਬ: 10ਵੀਂ ਬੋਰਡ ਦਾ ਨਤੀਜਾ ਕੀਤਾ ਘੋਸ਼ਿਤ, ਕੁੜੀਆਂ ਨੇ ਮਾਰੀ ਬਾਜ਼ੀ
ਅਮਰਜੀਤ ਸਿੰਘ ਦੀ ਪਤਨੀ ਸੁਰਿੰਦਰ ਕੌਰ ਨੇ ਦੱਸਿਆ ਕਿ ਸਿਲੰਡਰ ਫਟਣ ਕਾਰਨ ਘਰ ਦੀ ਛੱਤ ਉੱਡ ਗਈ। ਬਿਸਤਰੇ ਨੂੰ ਅੱਗ ਲੱਗ ਗਈ। ਚੁੱਲ੍ਹਾ ਅਤੇ ਕੌਫੀ ਦੇ ਪੱਤੇ ਸਮੇਤ ਹੋਰ ਮਹੱਤਵਪੂਰਨ ਘਰੇਲੂ ਸਮਾਨ ਨੂੰ ਵੀ ਨੁਕਸਾਨ ਪਹੁੰਚਿਆ।

ਸੁਰਿੰਦਰ ਕੌਰ ਨੇ ਹੋਸ਼ ਦਿਖਾਉਂਦੇ ਹੋਏ ਤੁਰੰਤ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।

ਪੁੰਛ ’ਚ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

0

– ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਦਿੱਤੇ ਚੈੱਕ
– ਕੇਂਦਰ ਸਰਕਾਰ ਜੰਮੂ ਕਸ਼ਮੀਰ ’ਚ ਸਿੱਖਾਂ ਦਾ ਘੱਟ ਗਿਣਤੀ ਦਰਜਾ ਬਹਾਲ ਕਰੇ, ਅਤੇ ਨੌਕਰੀਆਂ ਵਿੱਚ ਵਿਸ਼ੇਸ਼ ਕੋਟਾ ਦੇਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 16 ਮਈ 2025 – ਭਾਰਤ ਪਾਕਿਸਤਾਨ ਵਿੱਚ ਬਣੇ ਤਣਾਅ ਵਾਲੇ ਹਾਲਾਤਾਂ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲਿਆਂ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੰਛ ਪਹੁੰਚੇ ਅਤੇ ਉਨਾਂ ਨੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ। ਉਨ੍ਹਾਂ ਸਮੂਹ ਪੀੜਤ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਹਮਦਰਦੀ ਪ੍ਰਗਟ ਕੀਤੀ ਅਤੇ ਰਾਗੀ ਭਾਈ ਅਮਰੀਕ ਸਿੰਘ ਨਮਿਤ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮਹੰਤ ਮਨਜੀਤ ਸਿੰਘ, ਮੀਤ ਸਕੱਤਰ ਸ ਹਰਭਜਨ ਸਿੰਘ ਵਕਤਾ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਰਣਜੀਤ ਸਿੰਘ, ਰਾਗੀ ਭਾਈ ਅਮਰੀਕ ਸਿੰਘ, ਸਾਬਕਾ ਫੌਜੀ ਸ. ਅਮਰਜੀਤ ਸਿੰਘ ਅਤੇ ਬੀਬੀ ਬਲਵਿੰਦਰ ਕੌਰ (ਚਾਰੇ ਵਾਸੀ ਪੁੰਛ) ਦੀ ਹਮਲਿਆਂ ਦੌਰਾਨ ਮੌਤ ਹੋ ਗਈ ਸੀ।
ਪੁੰਛ ਪੁੱਜੇ ਐਡਵੋਕੇਟ ਧਾਮੀ ਨੇ ਕਿਹਾ ਜੰਗ ਦੇ ਨਤੀਜੇ ਕਦੇ ਵੀ ਮਾਨਵਤਾ ਦੇ ਹੱਕ ਵਿਚ ਨਹੀਂ ਹੋ ਸਕਦੇ ਬਲਕਿ ਇਸ ਤੇ ਮਾਰੂ ਪ੍ਰਭਾਵ ਚਿਰਸਦੀਵ ਮਾਨਵਤਾ ਨੂੰ ਸਹਿਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਜੀ ਤੁਰ ਗਏ ਹਨ ਉਨ੍ਹਾਂ ਦਾ ਦੁੱਖ ਬਹੁਤ ਵੱਡਾ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਨੂੰ ਵੰਡਾਉਣ ਦਾ ਇੱਕ ਨਿਮਾਣਾ ਯਤਨ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਕੋਈ ਅਹਿਸਾਨ ਨਹੀਂ ਹੈ ਸਗੋਂ ਇਹ ਸਿੱਖ ਸੰਸਥਾ ਸਭ ਦੀ ਸਾਂਝੀ ਹੈ ਅਤੇ ਇਸੇ ਭਾਵਨਾ ਨਾਲ ਹੀ ਆਪਣਾ ਫਰਜ਼ ਨਿਭਾ ਰਹੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਜੰਮੂ ਕਸ਼ਮੀਰ ਵਿੱਚ ਸਿੱਖਾਂ ਦੇ ਮਾਮਲਿਆਂ ਪ੍ਰਤੀ ਸੁਹਿਰਦ ਪਹੁੰਚ ਅਪਨਾਏ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਜੰਮੂ ਕਸ਼ਮੀਰ ਵਿੱਚ ਸਿੱਖਾਂ ਨੂੰ ਘੱਟ ਗਿਣਤੀ ਤਹਿਤ ਰਾਖਵਾਂ ਕਰਨ ਮਿਲਦਾ ਸੀ, ਪ੍ਰੰਤੂ ਮੌਜੂਦਾ ਸਮੇਂ ਇਨ੍ਹਾਂ ਨੂੰ ਇਸ ਤੋਂ ਵਿਰਵਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਾਖਵਾਂ ਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ ਵੱਖਰਾ ਕੋਟਾ ਨੀਅਤ ਕਰਨਾ ਸਰਕਾਰ ਦੀ ਜਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਉਹ ਮਾਰੇ ਗਏ ਚਾਰ ਸਿੱਖ ਪਰਿਵਾਰਾਂ ਦੀ ਸਾਰ ਲੈਣ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਉਣ। ਉਨ੍ਹਾਂ ਆਖਿਆ ਕਿ ਇਨ੍ਹਾਂ ਪਰਿਵਾਰਾਂ ਵਿੱਚੋਂ ਇੱਕ ਇੱਕ ਜੀਅ ਨੂੰ ਨੌਕਰੀ ਦੇਣ ਦਾ ਸਰਕਾਰ ਪ੍ਰਬੰਧ ਕਰੇ।

ਇਸੇ ਦੌਰਾਨ ਮਹੰਤ ਮਨਜੀਤ ਸਿੰਘ ਨੇ ਐਲਾਨ ਕੀਤਾ ਕਿ ਉਹ ਪੀੜਿਤ ਸਿੱਖ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ, ਤਾਂ ਜੋ ਇਹਨਾਂ ਦੇ ਬੱਚੇ ਚੰਗੀ ਪੜ੍ਹਾਈ ਕਰਕੇ ਭਵਿੱਖ ਵਿੱਚ ਪਰਿਵਾਰ ਦਾ ਸਹਾਰਾ ਬਣ ਸਕਣ।

ਜੰਮੂ ਕਸ਼ਮੀਰ ਪਹੁੰਚੇ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਸ ਹਰਭਜਨ ਸਿੰਘ ਵਕਤਾ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਮਹੰਤ ਮਨਜੀਤ ਸਿੰਘ ਮੁਖੀ ਸ਼੍ਰੋਮਣੀ ਡੇਰਾ ਨੰਗਲੀ ਸਾਹਿਬ ਪੁੰਛ, ਭਾਈ ਹਰਭਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ, ਭਾਈ ਜਗਤਾਰ ਸਿੰਘ ਸਲਾਹਕਾਰ/ਕੋਆਰਡੀਨੇਟਰ (ਜੰਮੂ ਕਸ਼ਮੀਰ) ਧਰਮ ਪ੍ਰਚਾਰ ਕਮੇਟੀ, ਸ. ਪਰਵਿੰਦਰ ਸਿੰਘ ਚੇਅਰਮੈਨ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ (ਜੰਮੂ ਕਸ਼ਮੀਰ), ਸ. ਨਰਿੰਦਰ ਸਿੰਘ ਪ੍ਰਧਾਨ ਡਿਸਟ੍ਰਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੰਛ, ਸ. ਰਣਜੀਤ ਸਿੰਘ ਟੌਹੜਾ ਪ੍ਰਧਾਨ ਜੰਮੂ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਹਰਚਰਨ ਸਿੰਘ ਖ਼ਾਲਸਾ, ਸ. ਹਰਦਿਆਲ ਸਿੰਘ, ਸ. ਚਰਨਜੀਤ ਸਿੰਘ ਖਾਲਸਾ ਸਾਬਕਾ ਐਮਐਲਸੀ ਅਤੇ ਹੋਰ ਮੌਜੂਦ ਸਨ।

ਹਾਈ ਕੋਰਟ ਦੀ ਵਕੀਲ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਸਾਰੇ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ

0

ਲੁਧਿਆਣਾ 16 ਮਈ 2025 – ਰੇਤ ਮਾਫੀਆਂ ਖਿਲਾਫ ਲੜਾਈ ਲੜ੍ਹਦਿਆਂ 17 ਅਪ੍ਰੈਲ ਨੂੰ ਸਹਿਯੋਗੀਆਂ ਸਮੇਤ ਉਨ੍ਹਾਂ ਦੇ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਈ ਹਾਈ ਕੋਰਟ ਦੀ ਵਕੀਲ ਸਿਮਰਨ ਕੌਰ ਗਿੱਲ ਅਤੇ ਉਨ੍ਹਾਂ ਦੇ ਵਕੀਲ ਹਰਕਮਲ ਸਿੰਘ ਮੇਘੋਵਾਲ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਬੀਤੇ ਦਿਨੀਂ ਸਿਮਰਨ ਕੌਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਜਾਨਲੇਵਾ ਕਰਨ ਵਾਲੇ ਸਾਰੇ ਦੋਸ਼ੀਆਂ ਦੀਆਂ ਸ਼ੈਸ਼ਨ ਕੋਰਟ ਵਿੱਚੋਂ ਜਮਾਨਤਾਂ ਰੱਦ ਹੋ ਗਈਆਂ ਹਨ ਅਤੇ ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਕਿਸੇ ਵੀ ਦੋਸ਼ੀ ਨੂੰ ਬਚਣ ਦਾ ਮੌਕਾ ਨਹੀਂ ਦੇਵਾਂਗੇ। ਬਾ-ਦਲੀਲ ਜਿਵੇਂ ਸ਼ੈਸ਼ਨ ਕੋਰਟ ਚੋਂ ਸਾਰਿਆਂ ਦੀਆਂ ਜਮਾਨਤਾਂ ਰੱਦ ਕਰਵਾਈਆਂ ਹਨ ਸਿਮਰਨ ਕੌਰ ਗਿੱਲ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਜਮਾਨਤਾਂ ਰੱਦ ਹੋਈਆਂ ਹਨ ਤਾਂ ਉਹ ਏਹ ਸਾਬਿਤ ਕਰਨ ਲਈ ਕਾਫੀ ਹੈ ਕਿ ਮਾਮਲਾ ਕਿਨ੍ਹਾਂ ਗੰਭੀਰ ਹੈ ਅਤੇ ਪੁਲਿਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰੇ ਜੋ ਸ਼ਰੇਆਮ ਘੁੰਮ ਕੇ ਦਹਿਸ਼ਤ ਫੈਲਾ ਰਹੇ ਹਨ ਜਿਨ੍ਹਾਂ ਤੋਂ ਮੈਨੂੰ ਅਤੇ ਪਿੰਡ ਗੌਂਸਗੜ੍ਹ ਤੋਂ ਰੇਤ ਮਾਫੀਆਂ ਖਿਲਾਫ ਸੰਘਰਸ਼ ਲੜ੍ਹ ਰਹੇ ਸਾਡੇ ਸਹਿਯੋਗੀਆਂ ਨੂੰ ਜਾਨ ਦਾ ਖਤਰਾ ਹੈ।

ਉਨ੍ਹਾਂ ਮੇਘੋਵਾਲ ਦੀ ਤਾਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਦਲੀਲਾਂ ਅੱਗੇ ਰੇਤ ਮਾਫੀਆ ਦਾ ਝੂਠ ਬੋਨਾ ਪੈ ਗਿਆ ਤੇ ਸੁਖਦੇਵ ਸਿੰਘ ਬਿੱਲਾ ਪੁੱਤਰ ਅਵਤਾਰ ਸਿੰਘ ਵਾਸੀ ਸਸਰਾਲੀ ਕਲੋਨੀ, ਅਵਤਾਰ ਸਿੰਘ ਪੁੱਤਰ ਹਜਾਰਾ ਸਿੰਘ ਵਾਸੀ ਸਸਰਾਲੀ ਕਲੋਨੀ, ਸੁਖਬੀਰ ਸਿੰਘ ਪੁੱਤਰ ਹਜਾਰਾ ਸਿੰਘ ਵਾਸੀ ਸਸਰਾਲੀ ਕਲੋਨੀ, ਪਰਮਜੀਤ ਸਿੰਘ ਪੰਮਾ ਪੁੱਤਰ ਸੁਖਵੀਰ ਸਿੰਘ ਵਾਸੀ ਸਸਰਾਲੀ ਕਲੋਨੀ, ਗੁਰਦੀਪ ਸਿੰਘ ਠੰਡੂ ਪੁੱਤਰ ਸੁਖਵੀਰ ਸਿੰਘ ਵਾਸੀ ਸਸਰਾਲੀ ਕਲੋਨੀ, ਗੁਰਮੁੱਖ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਰੌੜ, ਦਿਲਬਾਗ ਸਿੰਘ ਸੋਨੀ ਪੁੱਤਰ ਅਜਮੇਰ ਸਿੰਘ ਵਾਸੀ ਬੂਥਗੜ੍ਹ ਅਤੇ ਇੱਕ ਨਾਮਾਲੂਮ ਔਰਤ ਦੀਆਂ ਜਮਾਨਤਾਂ ਰੱਦ ਹੋ ਗਈਆਂ ਹਨ। ਐਡਵੋਕੇਟ ਮੇਘੋਵਾਲ ਨੇ ਕਿਹਾ ਕਿ ਪਹਿਲਾਂ ਦਰਜ ਹੋਈ ਰਿਪੋਰਟ ‘ਚ ਧਾਰਾਵਾਂ ਦਾ ਹੋਰ ਵਾਧਾ ਹੋਣਾ ਅਤੇ ਹੁਣ ਸਾਰੇ ਅਰੋਪੀਆਂ ਦੀਆਂ ਜਮਾਨਤਾਂ ਰੱਦ ਹੋਣਾ ਰੇਤ ਮਾਫੀਆ ਖਿਲਾਫ ਸੰਘਰਸ਼ ਲੜ੍ਹ ਰਹੇ ਲੋਕਾਂ ਦੀ ਜਿੱਤ ਹੈ। ਇਸ ਮੌਕੇ ਸੁਖਵਿੰਦਰ ਸਿੰਘ ਗਿੱਲ, ਸਰਪੰਚ ਪੁੱਤਰ ਜਸਪ੍ਰੀਤ ਸਿੰਘ ਜੱਸੀ, ਅਮਨਦੀਪ ਸਿੰਘ ਗਿੱਲ ਅਤੇ ਹੋਰ ਹਪ੍ਰੈਸ ਕਾਨਫਰੰਸ ਦੀ ਸੂਚਨਾ ਜਿਉਂ ਹੀ ਪੁਲਿਸ ਅਧਿਕਾਰੀਆਂ ਤੱਕ ਪੁੱਜੀ ਤਾਂ ਉਨ੍ਹਾਂ ਵੱਲੋਂ ਮੁੱਖ ਦੋਸੀ ਸੁਖਦੇਵ ਸਿੰਘ ਬਿੱਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਜਿਕਰਯੋਗ ਹੈ ਕਿ 17 ਅਪ੍ਰੈਲ 2025 ਨੂੰ ਸਿਮਰਨ ਕੌਰ ਗਿੱਲ ਉੱਤੇ ਰੇਤ ਮਾਫੀਆ ਨੇ ਜਾਨਲੇਵਾ ਹਮਲਾ ਕੀਤਾ ਸੀ ਜਿਸ ਵਿੱਚ ਸਿਮਰਨ ਕੌਰ ਗਿੱਲ, ਅਮਨਦੀਪ ਸਿੰਘ ਅਤੇ ਬਲਰਾਜ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਸਨ ਤੇ ਕਈ ਹੋਰ ਸਹਿਯੋਗੀ ਮਾਮੂਲੀ ਜਖਮੀਂ ਹੋਏ ਸਨ। ਕਾਫੀ ਜੱਦੋ ਜਹਿਦ ਅਤੇ ਮਾਨਯੋਗ ਗਵਰਨਰ ਪੰਜਾਬ ਦੇ ਦਖਲ ਤੋਂ ਬਾਅਦ ਥਾਣਾ ਮੇਹਰਬਾਨ ‘ਚ ਮੁੱਕਦਮਾ ਨੰਬਰ 43 ਦਰਜ ਹੋਇਆ ਸੀ ਤੇ ਅਰੋਪੀਆਂ ਉੱਤੇ ਸਿਮਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਮੁਕੱਦਮੇਂ ਦੀਆਂ ਪਹਿਲੀਆਂ ਧਾਰਾਵਾਂ 118(1), 115(2), 74, 351(2), 191(3) ਅਤੇ 190 ਬੀਐਨਐਸ ਵਿੱਚ ਧਾਰਾ 61(2), 126(2), 189(1), 118(2) ਬੀਐਨਐਸ ਦਾ ਹੋਰ ਵਾਧਾ ਹੋ ਗਿਆ ਸੀ।

ADC ਵੱਲੋਂ ਫਰਮ ਏਮ ਸਟੱਡੀ ਅਬਰੋਡ ਕੰਸਲਟੈਂਟਸ ਦਾ ਲਾਇਸੰਸ ਰੱਦ

0
Cancelled stamp.

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਮਈ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੋਨਮ ਚੌਧਰੀ ਵੱਲੋਂ ਫਰਮ ਏਮ ਸਟੱਡੀ ਅਬੋਰਡ ਕੰਸਲਟੈਂਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਏਮ ਸਟੱਡੀ ਅਬੋਰਡ ਕੰਸਲਟੈਂਟਸ ਐਸ.ਸੀ.ਓ. ਨੰਬਰ 133, ਦੂਜੀ ਮੰਜਿਲ, ਫੇਜ-7, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਜਸਵਿੰਦਰ ਸਿੰਘ (ਪ੍ਰੋਪਰਾਈਟਰ) ਪੁੱਤਰ ਲੇਟ ਸ੍ਰੀ ਰਣਜੀਤ ਸਿੰਘ ਵਾਸੀ ਮਕਾਨ ਨੰ:13, ਤਾਰਾ ਸਿੰਘ ਐਵੇਨਿਊ, ਰਾਜਾ ਗਾਰਡਨ ਐਕਸ਼ਟੈਂਸਨ, ਜਲੰਧਰ ਸਿਟੀ, ਜਲੰਧਰ ਹਾਲ ਵਾਸੀ ਮਕਾਨ ਨੰ: 965, ਸੈਕਟਰ-78, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:358/ਆਈ.ਸੀ. ਮਿਤੀ 15.11.2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 14.11.2024 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਕਿ ਦਫਤਰੀ ਪਤਾ ਤਬਦੀਲ ਕਰਨ ਬਾਰੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਐਕਟ/ਰੂਲਜ਼/ ਸੋਧਾਂ ਵਿੱਚ ਅਜਿਹੇ ਕੇਸਾਂ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਕੋਈ ਜਿਕਰ ਨਹੀਂ ਪਾਇਆ ਗਿਆ ਹੈ। ਇਸ ਲਈ ਦਫਤਰੀ ਪਤਾ ਤਬਦੀਲ ਕਰਨ ਸਬੰਧੀ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਪੜਤਾਲ ਰਿਪੋਰਟ ਲਈ ਪੱਤਰ ਜਾਰੀ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਨੇ ਪੱਤਰ ਰਾਹੀਂ ਸਬੰਧੀ ਨੁਕਤਾਵਾਰ ਪੜਤਾਲ ਮੁਕਾਮੀ ਪੁਲਿਸ ਪਾਸੋਂ ਕਰਾਈ ਗਈ ਹੈ, ਜਿਸਦਾ ਨੁਕਤਾ ਵਾਰ ਵੇਰਵਾ ਭੇਜਿਆ ਗਿਆ ਸੀ, ਜਿਸ ਅਨੁਸਾਰ ਪ੍ਰਾਰਥੀ ਵੱਲੋਂ ਉਕਤ ਦਫਤਰੀ ਪਤਾ ਜਨਵਰੀ/2022 ਨੂੰ ਨਵੇਂ ਪਤੇ ਤੇ ਸ਼ਿਫਟ ਕੀਤਾ ਗਿਆ ਹੈ, ਪ੍ਰੰਤੂ ਪ੍ਰਾਰਥੀ ਨੇ ਦਫਤਰੀ ਪਤਾ ਤਬਦੀਲ ਕਰਨ ਦੀ ਮਨਜੂਰੀ ਹਾਸਲ ਕਰਨ ਤੋਂ ਪਹਿਲਾਂ ਹੀ ਦਫਤਰੀ ਪਤਾ ਤਬਦੀਲ ਕਰਕੇ ਪੰਜਾਬ ਟਰੈਵਲ ਰੈਗੂਲੇਸ਼ਨ ਐਕਟ ਦੀ ਉਲੰਘਣਾ ਕੀਤੀ ਹੈ, ਜਿਸ ਕਰਕੇ ਯੋਗ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ।

ਉਕਤ ਰਿਪੋਰਟ ਨੂੰ ਮੁੱਖ ਰੱਖਦੇ ਹੋਏ ਲਾਇਸੰਸੀ ਦੇ ਰਿਹਾਇਸ਼ੀ ਪਤੇ ਤੇ ਸਪਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ ਮੰਗੇ ਗਏ ਸੀ ਜੋ ਕਿ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ। ਤਹਿਸੀਲਦਾਰ ਮੋਹਾਲੀ ਵੱਲੋਂ ਲਾਇਸੰਸੀ ਨੂੰ ਇਹ ਪੱਤਰ ਤਮੀਲ ਵੀ ਕਰਵਾਇਆ ਗਿਆ ਹੈ। ਪ੍ਰੰਤੂ ਲਾਇਸੰਸੀ ਪਾਸੋਂ ਕੋਈ ਜਵਾਬ/ਸਪਸ਼ਟੀਕਰਨ ਪ੍ਰਾਪਤ ਨਹੀਂ ਹੋਇਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਏਮ ਸਟੱਡੀ ਅਬਰੋਡ ਕੰਸਲਟੈਂਟਸ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ ਨੰ:358/ਆਈ.ਸੀ. ਮਿਤੀ 15.11.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

0

– ਲਾਲਜੀਤ ਸਿੰਘ ਭੁੱਲਰ ਨੇ ਕਾਰਵਾਈ ਤੇਜ਼ ਕਰਨ ਦੇ ਦਿੱਤੇ ਹੁਕਮ
– ਬਿਹਤਰ ਕਾਰਜਪ੍ਰਣਾਲੀ ਨਾਲ ਸਰਕਾਰੀ ਬੱਸਾਂ ਦਾ ਪ੍ਰਤੀ ਕਿਲੋਮੀਟਰ ਮੁਨਾਫ਼ਾ ਵਧਿਆ: ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 16 ਮਈ 2025 – ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ 1262 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।

ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨਾਲ ਨਵੀਂਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਦਾ ਮੁਲਾਂਕਣ ਕਰਨ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਬੱਸ ਸੇਵਾ ਮੁੱਹਈਆ ਕਰਵਾਉਣ ਦੀ ਦਿਸ਼ਾ ਵਿਚ ਕੀਤੇ ਗਏ ਕੰਮ ਸਦਕਾ ਸੂਬੇ ਦੇ ਲੋਕਾਂ ਦਾ ਸਰਕਾਰੀ ਬੱਸ ਸੇਵਾ ਵਿਚ ਮੁੜ ਭਰੋਸਾ ਬਹਾਲ ਹੋਇਆ ਹੈ ਜਿਸ ਸਦਕਾ ਸਰਕਾਰੀ ਬੱਸਾਂ ਦੀ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮਦਨ ਵਿੱਚ ਵਾਧਾ ਦਰਜ ਹੋਇਆ ਹੈ।

ਭੁੱਲਰ ਨੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲਾਂ ਤੋਂ ਚੱਲ ਰਹੀਆਂ ਬੱਸਾਂ ਕੰਡਮ ਹੋਣ ਤੋਂ ਪਹਿਲਾਂ ਨਵੀਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਮੁਕੰਮਲ ਕਰ ਲਈ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਪੀ. ਆਰ. ਟੀ. ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਸ੍ਰੀ ਰਾਜੀਵ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਪੰਜਾਬ: 10ਵੀਂ ਬੋਰਡ ਦਾ ਨਤੀਜਾ ਕੀਤਾ ਘੋਸ਼ਿਤ, ਕੁੜੀਆਂ ਨੇ ਮਾਰੀ ਬਾਜ਼ੀ

0
PSEB announces results dates for 10th and 12th class examinations

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਸ਼ੁੱਕਰਵਾਰ (16 ਮਈ) ਨੂੰ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਜਿਸ ਵਿੱਚ 95 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਕੁੱਲ 2,77,746 ਵਿਦਿਆਰਥੀਆਂ ਵਿੱਚੋਂ 2,65,548 ਪਾਸ ਹੋਏ। ਸੂਬੇ ਵਿੱਚੋਂ ਟਾਪ ਕਰਨ ਵਾਲੀਆਂ ਤਿੰਨੋਂ ਕੁੜੀਆਂ ਹਨ।

ਜੇਮਸ ਬਾਂਡ ਫਿਲਮ ਦੇ ਅਦਾਕਾਰ ਜੋਅ ਡੌਨ ਬੇਕਰ ਦਾ ਹੋਇਆ ਦੇਹਾਂਤ

ਕੁੜੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕੀਤਾ, 96.85% ਪਾਸ ਪ੍ਰਤੀਸ਼ਤਤਾ ਨਾਲ ਮੁੰਡਿਆਂ (94.50%) ਨੂੰ ਪਛਾੜ ਦਿੱਤਾ। ਸ਼ਹਿਰੀ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 94.71% ਅਤੇ ਪੇਂਡੂ ਖੇਤਰਾਂ ਵਿੱਚ 96.09% ਰਹੀ, ਜੋ ਕਿ ਪੇਂਡੂ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਸ਼ਹਿਰੀ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 94.71% ਅਤੇ ਪੇਂਡੂ ਖੇਤਰਾਂ ਵਿੱਚ 96.09% ਰਹੀ।

ਸਰਕਾਰੀ ਸਕੂਲਾਂ ਦੇ 95.47% ਵਿਦਿਆਰਥੀ ਅਤੇ ਪ੍ਰਾਈਵੇਟ ਸਕੂਲਾਂ ਦੇ 96.96% ਵਿਦਿਆਰਥੀ ਪਾਸ ਹੋਏ ਹਨ। ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.72% ਰਹੀ। ਟਰਾਂਸਜੈਂਡਰ ਸ਼੍ਰੇਣੀ ਦੇ 4 ਵਿਦਿਆਰਥੀਆਂ ਵਿੱਚੋਂ ਸਿਰਫ਼ 2 ਹੀ ਪਾਸ ਹੋਏ ਹਨ।

ਭਾਜਪਾ ਦੀ ਤਿਰੰਗਾ ਯਾਤਰਾ ਦੌਰਾਨ ਕਿਰਨ ਚੌਧਰੀ ਦੀ ਵਿਗੜੀ ਤਬੀਅਤ; ਬੇਹੋਸ਼ ਹੋ ਕੇ ਡਿੱਗੇ

0

ਹਰਿਆਣਾ : ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਬਾਅਦ ਅੱਜ ਭਾਜਪਾ ਵੱਲੋਂ ਹਿਸਾਰ ਵਿੱਚ ਤਿਰੰਗਾ ਯਾਤਰਾ ਕੱਢੀ ਗਈ। ਇਸ ਦੌਰਾਨ ਯਾਤਰਾ ਦੀ ਸੰਯੋਜਕ ਰਾਜ ਸਭਾ ਮੈਂਬਰ ਕਿਰਨ ਚੌਧਰੀ ਬੇਹੋਸ਼ ਹੋ ਕੇ ਡਿੱਗ ਪਈ। ਮੌਕੇ ‘ਤੇ ਮੌਜੂਦ ਪਾਰਟੀ ਆਗੂਆਂ ਨੇ ਉਸਨੂੰ ਸੰਭਾਲਿਆ ਅਤੇ ਉਸਨੂੰ ਪਾਣੀ ਪਿਲਾਇਆ। ਉਸਦੀ ਸਿਹਤ ਵਿੱਚ ਥੋੜ੍ਹੀ ਦੇਰ ਸੁਧਾਰ ਹੋਣ ਤੋਂ ਬਾਅਦ, ਉਹ ਆਪਣੀ ਕਾਰ ਵਿੱਚ ਬੈਠ ਕੇ ਰਵਾਨਾ ਹੋ ਗਈ।

ਯਾਤਰਾ ਤੋਂ ਬਾਅਦ ਕਿਰਨ ਚੌਧਰੀ ਨੇ ਸਮਾਜਵਾਦੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਮ ਗੋਪਾਲ ਯਾਦਵ ਵੱਲੋਂ ਵਿੰਗ ਕਮਾਂਡਰ ਵਿਓਮਿਕਾ ਸਿੰਘ ਅਤੇ ਏਅਰ ਮਾਰਸ਼ਲ ਏਕੇ ਭਾਰਤੀ ‘ਤੇ ਦਿੱਤੇ ਗਏ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ, “ਜਿਹੜੇ ਲੋਕ ਅਜਿਹੀਆਂ ਘਟੀਆ ਗੱਲਾਂ ਕਰਦੇ ਹਨ, ਉਹ ਦੇਸ਼ਧ੍ਰੋਹੀ ਹਨ। ਉਨ੍ਹਾਂ ਨੂੰ ਦੇਸ਼ ਪ੍ਰਤੀ ਕੋਈ ਸਤਿਕਾਰ ਨਹੀਂ ਹੈ। ਇਹ ਰਾਸ਼ਟਰੀ ਹਿੱਤ ਵਿੱਚ ਨਹੀਂ ਹੈ।”

ਜੇਮਸ ਬਾਂਡ ਫਿਲਮ ਦੇ ਅਦਾਕਾਰ ਜੋਅ ਡੌਨ ਬੇਕਰ ਦਾ ਹੋਇਆ ਦੇਹਾਂਤ

0

ਹਾਲੀਵੁੱਡ ਦੇ ਦਿੱਗਜ ਅਦਾਕਾਰ ਜੋਅ ਡੌਨ ਬੇਕਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ 7 ਮਈ ਨੂੰ ਆਖਰੀ ਸਾਹ ਲਿਆ। ਹਾਲਾਂਕਿ, ਉਸਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਸ਼ਨ ਹਿਲਜ਼, ਕੈਲੀਫੋਰਨੀਆ ਵਿੱਚ ਕੀਤਾ ਜਾਵੇਗਾ।

ਹਰਿਆਣਾ MBBS ਪ੍ਰੀਖਿਆ ਦਾ ਪੇਪਰ 3 ਵਾਰ ਹੋਇਆ ਲੀਕ

ਜੋਅ ਡੌਨ ਬੇਕਰ ਨੂੰ 1973 ਦੀ ਫਿਲਮ ਵਾਕਿੰਗ ਟਾਲ ਵਿੱਚ ਸ਼ੈਰਿਫ਼ ਬੁਫੋਰਡ ਪੁਸਰ ਦੀ ਭੂਮਿਕਾ ਲਈ ਵੱਡੀ ਪਛਾਣ ਮਿਲੀ। ਇਸ ਤੋਂ ਇਲਾਵਾ, ਉਹ ਤਿੰਨ ਜੇਮਸ ਬਾਂਡ ਫਿਲਮਾਂ ਵਿੱਚ ਵੀ ਨਜ਼ਰ ਆਏ।

ਟੈਕਸਾਸ ਵਿੱਚ ਜਨਮੇ ਜੋਅ ਡੌਨ ਬੇਕਰ ਦਾ ਜਨਮ 12 ਫਰਵਰੀ, 1936 ਨੂੰ ਗ੍ਰੋਸਬੇਕ, ਟੈਕਸਾਸ ਵਿੱਚ ਹੋਇਆ ਸੀ। ਉਸਦੀ ਮਾਂ ਦੀ ਮੌਤ ਤੋਂ ਬਾਅਦ, ਉਸਨੂੰ ਉਸਦੀ ਮਾਸੀ ਨੇ ਪਾਲਿਆ। ਆਪਣੇ ਸਕੂਲ ਦੇ ਦਿਨਾਂ ਦੌਰਾਨ, ਉਹ ਇੱਕ ਸ਼ਾਨਦਾਰ ਫੁੱਟਬਾਲ ਅਤੇ ਬਾਸਕਟਬਾਲ ਖਿਡਾਰੀ ਸੀ। ਉਸਨੇ ਨੌਰਥ ਟੈਕਸਾਸ ਸਟੇਟ ਕਾਲਜ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੀ ਪੜ੍ਹਾਈ ਕੀਤੀ। ਇਸ ਤੋਂ ਬਾਅਦ, ਉਸਨੇ ਦੋ ਸਾਲ ਅਮਰੀਕੀ ਫੌਜ ਵਿੱਚ ਵੀ ਸੇਵਾ ਨਿਭਾਈ।

ਬੇਕਰ ਨੇ ਆਪਣਾ ਪਹਿਲਾ ਟੀਵੀ ਸ਼ੋਅ 1965 ਵਿੱਚ ਕੀਤਾ

ਫੌਜ ਤੋਂ ਵਾਪਸ ਆਉਣ ਤੋਂ ਬਾਅਦ ਬੇਕਰ ਇੱਕ ਅਦਾਕਾਰ ਬਣਨ ਲਈ ਨਿਊਯਾਰਕ ਚਲਾ ਗਿਆ । ਉੱਥੇ ਉਸਨੇ ਮਸ਼ਹੂਰ ਐਕਟਰਜ਼ ਸਟੂਡੀਓ ਤੋਂ ਅਦਾਕਾਰੀ ਦੀ ਸਿਖਲਾਈ ਲਈ। ਇੱਥੋਂ ਹੀ ਉਨ੍ਹਾਂ ਦਾ ਅਦਾਕਾਰੀ ਕਰੀਅਰ ਸ਼ੁਰੂ ਹੋਇਆ।

ਬੇਕਰ ਨੇ ਆਪਣਾ ਪਹਿਲਾ ਟੀਵੀ ਸ਼ੋਅ 1965 ਵਿੱਚ ਕੀਤਾ। ਉਸਨੇ 1965 ਵਿੱਚ ਟੀਵੀ ਸ਼ੋਅ ਹਨੀ ਵੈਸਟ ਨਾਲ ਅਦਾਕਾਰੀ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ। 1967 ਵਿੱਚ ਕੂਲ ਹੈਂਡ ਲੂਕ ਵਿੱਚ ਇੱਕ ਛੋਟੀ ਜਿਹੀ ਭੂਮਿਕਾ ਤੋਂ ਬਾਅਦ ਉਸਨੂੰ ਹੌਲੀ-ਹੌਲੀ ਪਛਾਣ ਮਿਲਣੀ ਸ਼ੁਰੂ ਹੋ ਗਈ।