Home Blog Page 627

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 15-5-2025

0
Breaking

ਭਾਰਤ-ਪਾਕਿ ਜੰਗਬੰਦੀ ‘ਤੇ ਚਾਰ ਦਿਨਾਂ ਵਿੱਚ ਟਰੰਪ ਦਾ ਚੌਥਾ ਬਿਆਨ: ਸਾਊਦੀ ‘ਚ ਕਿਹਾ – ਵਪਾਰ ਰਾਹੀਂ ਜੰਗ ਰੋਕੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ਦਾ…. ਹੋਰ ਪੜੋ

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਕਾਂਗੜਾ ਹਵਾਈ ਅੱਡੇ ਤੋਂ ਸ਼ੁਰੂ ਹੋਈਆਂ ਉਡਾਣਾਂ

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਬੁੱਧਵਾਰ ਨੂੰ ਕਾਂਗੜਾ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੇ ਉਡਾਣਾਂ ਭਰੀਆਂ। ਹਵਾਈ ਅੱਡੇ ਦੇ ਡਾਇਰੈਕਟਰ ਧੀਰੇਂਦਰ ਸਿੰਘ ਨੇ….. ਹੋਰ ਪੜੋ

ਦੇਸ਼ ਦੀ ਛੇਵੀਂ ਸੈਮੀਕੰਡਕਟਰ ਯੂਨਿਟ ਨੂੰ ਪ੍ਰਵਾਨਗੀ; ਯੂਪੀ ਦੇ ਜੇਵਰ ‘ਚ ਲੱਗੇਗਾ ਪਲਾਂਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਨਿਵਾਸ ‘ਤੇ ਹੋਈ ਕੈਬਨਿਟ ਮੀਟਿੰਗ ਵਿੱਚ ਦੇਸ਼ ਦੀ ਛੇਵੀਂ ਸੈਮੀਕੰਡਕਟਰ ਯੂਨਿਟ ਨੂੰ ਮਨਜ਼ੂਰੀ…. ਹੋਰ ਪੜੋ

ਪੰਜਾਬ ਲਈ ਵੱਡੀ ਜਿੱਤ; ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ…. ਹੋਰ ਪੜੋ

PSEB ਨੇ ਐਲਾਨਿਆ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ; ਬਰਨਾਲਾ ਦੀ ਧੀ ਬਣੀ ਸਟੇਟ Topper

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦਾ ਨਤੀਜਾ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ। ਪ੍ਰਾਪਤ…. ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15-5-2025

0

ਵੀਰਵਾਰ, ੨ ਜੇਠ (ਸੰਮਤ ੫੫੭ ਨਾਨਕਸ਼ਾਹੀ)

ਸੋਰਠਿ ਮਹਲਾ ੧ ॥

ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

(ਅੰਗ : ੫੯੮)

 

ਪੰਜਾਬੀ ਵਿਆਖਿਆ

(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।

 

ਪੰਜਾਬ ਲਈ ਵੱਡੀ ਜਿੱਤ; ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

0
The case of rape of a girl in Dhadrian Wale's camp reached the High Court, response from SSP Patiala

ਚੰਡੀਗੜ੍ਹ, 14 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ ਹੁਕਮ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ।

ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮੀਤ ਗੋਇਲ ਦੀ ਅਗਵਾਈ ਵਾਲੇ ਹਾਈ ਕੋਰਟ ਦੇ ਬੈਂਚ ਨੇ 20 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਇਰ ਅਰਜ਼ੀ ‘ਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ), ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਤੋਂ ਜਵਾਬ ਮੰਗੇ ਹਨ।

ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਨੇ ਮਾਣਯੋਗ ਅਦਾਲਤ ਵਿੱਚ ਇਹ ਦਲੀਲ ਦਿੰਦਿਆਂ ਕਿ ਕੇਂਦਰੀ ਗ੍ਰਹਿ ਸਕੱਤਰ ਕੋਲ ਬੀ.ਬੀ.ਐਮ.ਬੀ.ਦੇ ਨਿਯਮਾਂ ਅਧੀਨ ਪਾਣੀ ਦੀ ਵੰਡ ਬਾਰੇ ਫੈਸਲਾ ਲੈਣ ਦਾ ਅਧਿਕਾਰ ਖੇਤਰ ਨਹੀਂ ਹੈ, ਕੇਂਦਰ ਸਰਕਾਰ ਵੱਲੋਂ 2 ਮਈ ਨੂੰ ਲਏ ਗਏ ਫੈਸਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਗਿਆ।

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਅਤੇ ਵਧੀਕ ਐਡਵੋਕੇਟ ਜਨਰਲ ਚੰਚਲ ਸਿੰਗਲਾ ਦੇ ਨਾਲ ਪੇਸ਼ ਹੋਏ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਨੇ ਦਲੀਲ ਦਿੱਤੀ ਕਿ ਹਰਿਆਣਾ ਨੂੰ ਵਾਧੂ ਪਾਣੀ ਅਲਾਟ ਕਰਨ ਸਬੰਧੀ ਲਏ ਗਏ ਗੈਰ-ਕਾਨੂੰਨੀ ਹੁਕਮ ਨੂੰ ਲਾਗੂ ਕਰਨ ਦੀ ਕੋਸ਼ਿਸ਼ ਵਿੱਚ ਬੀ.ਬੀ.ਐਮ.ਬੀ. ਨੇ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਹੈ।

ਪੰਜਾਬ ਸਰਕਾਰ ਨੇ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਰੱਖਦਿਆਂ ਕਿਹਾ ਕਿ ਸੰਵਿਧਾਨ ਦੀ ਧਾਰਾ 262 ਅਤੇ ਅੰਤਰ-ਰਾਜੀ ਜਲ ਵਿਵਾਦ ਐਕਟ, 1956 ਤਹਿਤ ਹਰਿਆਣਾ ਨੂੰ ਪੰਜਾਬ ਦੇ ਨਿਰਧਾਰਤ ਹਿੱਸੇ ਤੋਂ ਵੱਧ ਪਾਣੀ ਛੱਡਣ ਲਈ ਪੰਜਾਬ ਦੀ ਸਹਿਮਤੀ ਦੀ ਲੋੜ ਹੈ। ਆਪਣੀ ਦਲੀਲ ਵਿੱਚ ਸਰਕਾਰ ਨੇ ਕਿਹਾ ਕਿ ਉਸ ਵੱਲੋਂ ਪਹਿਲਾਂ ਹੀ ਹਰਿਆਣਾ ਨੂੰ ਰੋਜ਼ਾਨਾ 4,000 ਕਿਊਸਿਕ ਪਾਣੀ ਦੇਣ ਲਈ ਸਹਿਮਤੀ ਦੇ ਦਿੱਤੀ ਗਈ ਹੈ, ਪਰ ਅੱਠ ਦਿਨਾਂ ਲਈ 4,500 ਕਿਊਸਿਕ ਦੀ ਵਾਧੂ ਮੰਗ ‘ਤੇ ਸਾਨੂੰ ਇਤਰਾਜ਼ ਹੈ।

ਅਦਾਲਤ ਨੂੰ ਦੱਸਿਆ ਗਿਆ ਕਿ 28 ਅਪ੍ਰੈਲ ਨੂੰ ਬੀ.ਬੀ.ਐਮ.ਬੀ. ਦੀ ਮੀਟਿੰਗ ਦੌਰਾਨ ਪੰਜਾਬ ਨੇ ਹਰਿਆਣਾ ਵੱਲੋਂ 8,500 ਕਿਊਸਿਕ ਪਾਣੀ ਦੀ ਮੰਗ ‘ਤੇ ਕਈ ਇਤਰਾਜ਼ ਦਾਇਰ ਕੀਤੇ ਸਨ, ਜਿਸ ਵਿੱਚ ਇਸ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ।

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਸੂਬਿਆਂ ਦਰਮਿਆਨ ਪਾਣੀ ਦੇ ਵਿਵਾਦ ਸਬੰਧੀ ਕੋਈ ਵੀ ਫੈਸਲਾ 1956 ਦੇ ਐਕਟ ਅਧੀਨ ਜਲ ਟ੍ਰਿਬਿਊਨਲ ਗਠਿਤ ਕਰਕੇ ਹੀ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ 20 ਮਈ ਨੂੰ ਇਸ ਮਾਮਲੇ ਦੀ ਸੁਣਵਾਈ ਪੰਜਾਬ ਸਰਕਾਰ ਵਿਰੁੱਧ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਦੇ ਕੇਸ ਦੇ ਨਾਲ ਹੀ ਕੀਤੀ ਜਾਵੇਗੀ।

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 12 ਮਈ ਨੂੰ 6 ਮਈ ਦੇ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰਕਿਰਿਆਤਮਕ ਉਲੰਘਣਾਵਾਂ ਅਤੇ ਗਲਤ ਢੰਗ ਨਾਲ ਤੱਥ ਪੇਸ਼ ਕਰਨ ਦਾ ਦੋਸ਼ ਲਾਇਆ ਗਿਆ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਬੀ.ਬੀ.ਐਮ.ਬੀ. ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਦੇ ਪਾਣੀ ਨੂੰ ਗੈਰ-ਕਾਨੂੰਨੀ ਢੰਗ ਨਾਲ ਹਰਿਆਣਾ ਵੱਲ ਮੋੜਨ ਦੀ ਕੋਸ਼ਿਸ਼ ਕਰ ਰਿਹਾ ਹੈ।

ਸਮੀਖਿਆ ਪਟੀਸ਼ਨ ਦੀਆਂ ਮੁੱਖ ਦਲੀਲਾਂ ਵਿੱਚ 2 ਮਈ ਦੀ ਮੀਟਿੰਗ, ਜਿਸ ਨੂੰ ਰਸਮੀ ਫੈਸਲਾ ਲੈਣ ਲਈ ਇੱਕ ਮੰਚ ਵਜੋਂ ਦਰਸਾਇਆ ਗਿਆ ਸੀ, ਬਾਰੇ ਚਿੰਤਾਵਾਂ ਅਤੇ ਸ਼ੰਕੇ ਸ਼ਾਮਲ ਹਨ, ਜਦੋਂ ਕਿ ਇਸ ਮੀਟਿੰਗ ਵਿੱਚ ਸੂਬੇ ਦੇ ਅਧਿਕਾਰੀਆਂ ਨੂੰ ਅਧਿਕਾਰਤ ਰਿਕਾਰਡ ਪ੍ਰਦਾਨ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਜ਼ੋਰ ਦੇ ਕੇ ਕਿਹਾ ਹੈ ਕਿ 2 ਮਈ ਦੀ ਮੀਟਿੰਗ ਬਾਰੇ ਰਸਮੀ ਰਿਕਾਰਡ ਦੀ ਬਜਾਏ ਸਿਰਫ਼ ਇੱਕ ਪ੍ਰੈਸ ਨੋਟ ਪ੍ਰਸਾਰਿਤ ਕੀਤਾ ਗਿਆ ਸੀ, ਜਿਸਨੂੰ ਲਏ ਗਏ ਫੈਸਲਿਆਂ ਦਾ ਅਧਿਕਾਰਤ ਰਿਕਾਰਡ ਨਹੀਂ ਮੰਨਿਆ ਜਾ ਸਕਦਾ।

ਸਮੀਖਿਆ ਪਟੀਸ਼ਨ ਵਿੱਚ ਅੱਗੇ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਮੀਟਿੰਗ 1974 ਦੇ ਨਿਯਮਾਂ ਦੇ ਰੂਲ 7 ਤਹਿਤ ਨਹੀਂ ਕੀਤੀ ਗਈ ਸੀ ਜਿਵੇਂ ਕਿ ਅਦਾਲਤ ਅੱਗੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਅਤੇ ਸਹੀ ਢੰਗ ਨਾਲ ਪੇਸ਼ ਨਾ ਕੀਤੀ ਗਈ ਇਹ ਜਾਣਕਾਰੀ ਹੀ 6 ਮਈ, 2025 ਦੇ ਵਿਵਾਦਤ ਅਦਾਲਤੀ ਹੁਕਮਾਂ ਦਾ ਆਧਾਰ ਬਣੀ।

ਜਦੋਂ ਇਸ ਸਬੰਧੀ ਅਦਾਲਤ ਦੁਆਰਾ ਨਿਰਦੇਸ਼ ਦਿੱਤੇ ਗਏ ਤਾਂ ਕੇਂਦਰ ਸਰਕਾਰ 2 ਮਈ ਦੀ ਮੀਟਿੰਗ ਦਾ ਅਧਿਕਾਰਤ ਰਿਕਾਰਡ ਪੇਸ਼ ਕਰਨ ਵਿੱਚ ਅਸਫਲ ਰਹੀ ਅਤੇ ਜੋ ਪੇਸ਼ ਕੀਤਾ ਗਿਆ ਉਸਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ‘ਚ ਹੋਈ “ਚਰਚਾ ਸਬੰਧੀ ਰਿਕਾਰਡ” ਕਹਿ ਕੇ ਪੇਸ਼ ਕੀਤਾ ਗਿਆ । ਪੰਜਾਬ ਸਰਕਾਰ ਨੇ ਦੱਸਿਆ ਸੀ ਕਿ ਅਦਾਲਤ ਨੂੰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਅਜਿਹੇ ਮਾਮਲਿਆਂ ਵਿੱਚ ਫੈਸਲੇ ਲੈਣ ਲਈ ਨਿਯਮ 7 ਤਹਿਤ ਸਮਰੱਥ ਅਧਿਕਾਰੀ ਗ੍ਰਹਿ ਸਕੱਤਰ ਨਹੀਂ ਸਗੋਂ ਬਿਜਲੀ ਸਕੱਤਰ ਹਨ।

ਢੁਕਵੇਂ ਦਸਤਾਵੇਜ਼ੀ ਰਿਕਾਰਡ ਅਤੇ ਤੱਥਾਂ ਦੀ ਘਾਟ ਦੇ ਬਾਵਜੂਦ ਬੀ.ਬੀ.ਐਮ.ਬੀ. ਨੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੇ ਬਿਨਾਂ ਹਰਿਆਣਾ ਨੂੰ ਪਾਣੀ ਛੱਡਿਆ। ਪੰਜਾਬ ਸਰਕਾਰ ਨੇ ਇਨ੍ਹਾਂ ਗੰਭੀਰ ਪ੍ਰਕਿਰਿਆਤਮਕ ਉਲੰਘਣਾਵਾਂ ਅਤੇ ਤੱਥਾਂ ਦੀ ਗਲਤ ਪੇਸ਼ਕਾਰੀ ਦੇ ਮੱਦੇਨਜ਼ਰ ਅਦਾਲਤ ਤੋਂ ਆਪਣੇ 6 ਮਈ ਦੇ ਹੁਕਮਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

0

ਮਲੋਟ, 14 ਮਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮਲੋਟ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਅਤੇ ਹੋਰ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪੂਰੇ ਸੂਬੇ ਵਿੱਚ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਲਗਾਤਾਰ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੂਰੇ ਪੰਜਾਬ ਵਾਂਗ ਮਲੋਟ ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇੱਕ-ਇੱਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਸੰਜੀਦਗੀ ਨਾਲ ਨੱਥ ਪਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਪੈਸੇ ਜਾਂ ਲੋਕਾਂ ਤੋਂ ਪੈਸੇ ਉਗਰਾਹੁਣ ਦੀ ਕਿਸੇ ਵੀ ਕੀਮਤ ‘ਤੇ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਮਹਿਕਮਿਆਂ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾ ਸਿਰਫ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਸਗੋਂ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਤਹੱਈਆ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ।

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਕਾਂਗੜਾ ਹਵਾਈ ਅੱਡੇ ਤੋਂ ਸ਼ੁਰੂ ਹੋਈਆਂ ਉਡਾਣਾਂ

0
Two flights coming from Sharjah and Qatar were delayed by five hours, many flights are being cancelled, know the reason

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਬੁੱਧਵਾਰ ਨੂੰ ਕਾਂਗੜਾ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੇ ਉਡਾਣਾਂ ਭਰੀਆਂ। ਹਵਾਈ ਅੱਡੇ ਦੇ ਡਾਇਰੈਕਟਰ ਧੀਰੇਂਦਰ ਸਿੰਘ ਨੇ ਕਿਹਾ ਕਿ ਇੰਡੀਗੋ ਅਤੇ ਅਲਾਇੰਸ ਏਅਰ ਨੇ ਦਿੱਲੀ ਅਤੇ ਸ਼ਿਮਲਾ ਰੂਟ ‘ਤੇ ਸੇਵਾਵਾਂ ਪ੍ਰਦਾਨ ਕੀਤੀਆਂ। ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਤਣਾਅ ਕਾਰਨ ਸਾਰੇ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ।

ਹਵਾਈ ਅੱਡੇ ਦੇ ਡਾਇਰੈਕਟਰ ਨੇ ਕਿਹਾ ਕਿ ਇੰਡੀਗੋ ਦੀ ਉਡਾਣ IGO768C ਦਿੱਲੀ ਤੋਂ 53 ਯਾਤਰੀਆਂ ਨਾਲ ਧਰਮਸ਼ਾਲਾ ਪਹੁੰਚੀ। ਵਾਪਸੀ ‘ਤੇ 10 ਯਾਤਰੀ IGO7484 ਰਾਹੀਂ ਦਿੱਲੀ ਗਏ। ਅਲਾਇੰਸ ਏਅਰ ਦੀ ਉਡਾਣ LLR823 4 ਯਾਤਰੀਆਂ ਨਾਲ ਸ਼ਿਮਲਾ ਤੋਂ ਧਰਮਸ਼ਾਲਾ ਪਹੁੰਚੀ। ਵਾਪਸੀ ਦੀ ਯਾਤਰਾ ‘ਤੇ, 8 ਯਾਤਰੀ LLR824 ਰਾਹੀਂ ਸ਼ਿਮਲਾ ਗਏ। ਏਅਰਲਾਈਨ ਦੀ ਉਡਾਣ LLR711 ਦਿੱਲੀ ਤੋਂ 33 ਯਾਤਰੀਆਂ ਨੂੰ ਲੈ ਕੇ ਆਈ ਸੀ। ਵਾਪਸੀ ‘ਤੇ, 30 ਯਾਤਰੀ LLR712 ਰਾਹੀਂ ਦਿੱਲੀ ਗਏ।

ਅੰਮ੍ਰਿਤਸਰ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ

0

ਅੰਮ੍ਰਿਤਸਰ -ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਪਿਛਲੇ ਦਿਨਾਂ ਵਿੱਚ ਬੰਦ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਸਨ।

ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਭਲਕੇ 15 ਮਈ 2025 ਤੋਂ ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹਣਗੇ। ਉਨਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਅੰਮ੍ਰਿਤਸਰ ਇਨਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।

ਏ.ਡੀ.ਸੀ ਵੱਲੋਂ ਫਰਮ ਗੁਰੂਕੁਲਮ ਇੰਸਟੀਚਿਊਟ ਦਾ ਲਾਇਸੰਸ ਰੱਦ

0

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫਰਮ ਗੁਰੂਕੁਲਮ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਫਰਮ ਗੁਰੂਕੁਲਮ ਇੰਸਟੀਚਿਊਟ ਪਿਛਲੇ ਪਾਸੇ ਡੀ.ਏ.ਵੀ.ਸਕੂਲ, ਆਸ਼ਿਆਨਾ ਕਾਲੋਨੀ, ਨੇੜੇ ਗੁਲਮੋਹਰ ਸਿਟੀ, ਮਾਧੋਪੁਰ, ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕਣ ਮੀਨਾਕਸ਼ੀ ਪੁੱਤਰੀ ਸਿਵੇਂਦਰ ਵੈਸ਼ਨਵ ਵਾਸੀ ਮਕਾਨ ਨੰ: 990/8 ਹਨੂੰਮਾਨ ਮੰਦਿਰ, ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:359/ਆਈ.ਸੀ, ਮਿਤੀ 15.11.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 14-11-2024 ਨੂੰ ਖਤਮ ਹੋ ਚੁੱਕੀ ਹੈ।

ਉਕਤ ਸਬੰਧ ਵਿੱਚ ਉਪ ਮੰਡਲ ਮੈਜਿਸਟ੍ਰੇਟ, ਡੇਰਾਬਸੀ ਦੀ ਚੈਕਿੰਗ ਰਿਪੋਰਟ ਅਨੁਸਾਰ ਦਫਤਰ ਬੰਦ ਸੀ। ਇਸ ਤੋਂ ਇਲਾਵਾ ਮਹੀਨਾਵਾਰ ਰਿਪੋਰਟ, ਇਸ਼ਤਿਹਾਰ/ਸੈਮੀਨਾਰ ਆਦਿ ਦਾ ਰਿਕਾਰਡ ਅਤੇ ਫਾਇਰ ਸੈਫਟੀ ਸਰਟੀਫਿਕੇਟ ਪੇਸ਼ ਨਾ ਕਰਨ ਕਾਰਨ ਲਾਇਸੰਸੀ ਨੂੰ ਪੱਤਰ ਮਿਤੀ 11.08.2023 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਅਜੇ ਤੱਕ ਰਿਪੋਰਟ ਪ੍ਰਾਪਤ ਨਹੀਂ ਹੋਈ।

ਲਾਇਸੰਸੀ ਵੱਲੋਂ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਰਿਪੋਰਟ ਅਤੇ ਨਾ ਹੀ ਛਿਮਾਹੀ ਰਿਪੋਰਟ ਭੇਜਣ ਬਾਰੇ ਅਤੇ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਾ ਕਰਨ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 29.11.2024 ਰਾਹੀਂ ਨੋਟਿਸ ਜਾਰੀ ਕਰਕੇ ਹੋਏ ਤਹਿਸੀਲਦਾਰ ਡੇਰਾਬਸੀ ਤੋਂ ਤਮੀਲੀ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਲਾਇਸੰਸੀ ਵੱਲੋਂ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾ ਵਾਰ ਰਿਪੋਰਟ ਜਮ੍ਹਾਂ ਨਾ ਕਰਨ ਕਰਕੇ, ਦਫਤਰ ਬੰਦ ਹੋਣ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਗੁਰੂਕੁਲਮ ਇੰਸਟੀਚਿਊਟ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 359/ਆਈ.ਸੀ. ਮਿਤੀ 15.11.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ 16 ਮਈ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ: ਡਿਪਟੀ ਕਮਿਸ਼ਨਰ

0

ਗੁਰਦਾਸਪੁਰ, 14 ਮਈ – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਿੱਚ ਹੁਣ ਸਰਕਾਰ ਵੱਲੋਂ 16 ਮਈ ਤੋਂ ਪਿੰਡ ਪੱਧਰ ਅਤੇ ਵਾਰਡ ਪੱਧਰ `ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।

ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀ ਵਿਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਅਦਿੱਤਯ ਗੁਪਤਾ, ਵਧੀਕ ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਪ੍ਰਭਜੋਤ ਸਿੰਘ ਕਲਸੀ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਨਸ਼ਾ ਮੁਕਤੀ ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਇਹ ਯਾਤਰਾ 16 ਮਈ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਹਰ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਰੋਜ਼ਾਨਾਂ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਮਈ ਨੂੰ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡਾਂ ਲਖੋਰਾ ਵਿਖੇ ਸ਼ਾਮ 4 ਵਜੇ, ਦੀਵਾਨੀਵਾਲ ਕਲਾਂ ਵਿਖੇ ਸ਼ਾਮ 5 ਵਜੇ ਅਤੇ ਦੀਵਾਨੀਵਾਲ ਖ਼ੁਰਦ ਸ਼ਾਮ 6 ਵਜੇ ਨਸ਼ਾ ਮੁਕਤੀ ਯਾਤਰਾ ਹੋਵੇਗੀ ਜਿਸ ਦੀ ਅਗਵਾਈ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਕਰਨਗੇ। ਉਨ੍ਹਾਂ ਦੱਸਿਆ ਕਿ ਏਸੇ ਤਰਾਂ 16 ਮਈ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਵੱਡਾ ਰੰਗੜ ਨੰਗਲ ਵਿਖੇ ਸ਼ਾਮ 4 ਵਜੇ, ਜੈਤੋਸਰਜਾ ਵਿਖੇ ਸ਼ਾਮ 5 ਵਜੇ ਅਤੇ ਪਿੰਡ ਜਾਹਦਪੁਰ ਵਿਖੇ ਵਿਖੇ ਸ਼ਾਮ 6 ਵਜੇ ਵਿਧਾਇਕ ਸ. ਅਮਰਪਾਲ ਸਿੰਘ ਦੀ ਅਗਵਾਈ ਹੇਠ ਯਾਤਰਾ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਮਈ ਨੂੰ ਹੀ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਹਰਦੋਵਾਲ ਖ਼ੁਰਦ ਵਿਖੇ ਸ਼ਾਮ 4 ਵਜੇ, ਹਰਦੋਵਾਲ ਕਲਾਂ ਵਿਖੇ ਸ਼ਾਮ 5 ਵਜੇ ਅਤੇ ਸਮਰਾਏ ਵਿਖੇ ਸ਼ਾਮ 6 ਵਜੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਨਗੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਵੀ 16 ਮਈ ਤੋਂ ਸ਼ੁਰੂ ਹੋਵੇਗੀ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਗੁਰਦਾਸਪੁਰ ਸ਼ਹਿਰ ਦੇ ਵਾਰਡ ਨੰਬਰ 4 ਵਿਖੇ ਸ਼ਾਮ 4 ਵਜੇ, ਵਾਰਡ ਨੰਬਰ 6 ਵਿਖੇ ਸ਼ਾਮ 5 ਵਜੇ ਅਤੇ ਵਾਰਡ ਨੰਬਰ 3 ਵਿਖੇ ਸ਼ਾਮ 4 ਵਜੇ ਇਸ ਯਾਤਰਾ ਦੀ ਅਗਵਾਈ ਕਰਨਗੇ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਗੇ ਦੱਸਿਆ ਕਿ 16 ਮਈ ਨੂੰ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਵਿੱਚ ਪਨਸਪ ਦੇ ਚੇਅਰਮੈਨ ਸ੍ਰੀ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ ਵੀਲਾ ਤੇਜਾ ਵਿਖੇ ਸ਼ਾਮ 4 ਵਜੇ, ਡੋਗਰ ਵਿਖੇ ਸ਼ਾਮ 5 ਵਜੇ ਅਤੇ ਬੱਦੋਵਾਲ ਕਲਾਂ ਵਿਖੇ ਸ਼ਾਮ 6 ਵਜੇ ਵਿਖੇ ਨਸ਼ਾ ਮੁਕਤੀ ਯਾਤਰਾ ਹੋਵੇਗੀ।

ਉਨ੍ਹਾਂ ਦੱਸਿਆ ਕਿ 16 ਮਈ ਨੂੰ ਦੀਨਾਨਗਰ ਹਲਕੇ ਦੇ ਪਿੰਡ ਅੱਲੜ ਪਿੰਡੀ ਵਿਖੇ ਸ਼ਾਮ 4 ਵਜੇ, ਬਾਊਪੁਰ ਅਫ਼ਗ਼ਾਨਾਂ ਵਿਖੇ ਸ਼ਾਮ 5 ਵਜੇ ਅਤੇ ਪਿੰਡ ਆਧੀ ਵਿਖੇ ਵਿਖੇ ਸ਼ਾਮ 6 ਵਜੇ ਨਸ਼ਾ ਮੁਕਤੀ ਯਾਤਰਾ ਹੋਵੇਗੀ। ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਇਨ੍ਹਾਂ ਯਾਤਰਾਵਾਂ ਵਿੱਚ ਸ਼ਮੂਲੀਅਤ ਕਰਨਗੇ। 16 ਮਈ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਸੰਤੋਖ ਰਾਏ ਵਿਖੇ ਸ਼ਾਮ 4 ਵਜੇ, ਪਿੰਡ ਥੇਹ ਤਿੱਖਾ ਵਿਖੇ ਸ਼ਾਮ 5 ਵਜੇ ਅਤੇ ਪਿੰਡ ਛੋਟੇਪੁਰ ਵਿਖੇ ਸ਼ਾਮ 6 ਵਜੇ ਨਸ਼ਾ ਮੁਕਤੀ ਯਾਤਰਾ ਹੋਵੇਗੀ, ਜਿਸ ਦੀ ਅਗਵਾਈ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਰੋਜ਼ਾਨਾਂ ਸ਼ਾਮ ਨੂੰ ਜਨਤਕ ਇਕੱਠ ਹੋਣਗੇ, ਜਿਸਦੀ ਸਾਰਣੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕਰ ਲਈ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਆਪੋ ਆਪਣੇ ਪਿੰਡ ਨੀਯਤ ਮਿਤੀ ਨੂੰ ਹੋਣ ਵਾਲੀ ਯਾਤਰਾ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਜੇਕਰ ਨਸ਼ਿਆਂ ਖ਼ਿਲਾਫ਼ ਅਸੀਂ ਜ਼ਮੀਨੀ ਪੱਧਰ ਤੇ ਇੱਕਜੁੱਟ ਨਾ ਹੋਏ ਤਾਂ ਇਸ ਦਾ ਨੁਕਸਾਨ ਸਾਡੀ ਨੌਜਵਾਨ ਪੀੜ੍ਹੀ ਨੂੰ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਾਡਾ ਕਰਤੱਵ ਬਣ ਜਾਂਦਾ ਹੈ ਕਿ ਅਸੀਂ ਵੀ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਡਟ ਕੇ ਸਾਥ ਦੇਈਏ।

ਦੇਸ਼ ਦੀ ਛੇਵੀਂ ਸੈਮੀਕੰਡਕਟਰ ਯੂਨਿਟ ਨੂੰ ਪ੍ਰਵਾਨਗੀ; ਯੂਪੀ ਦੇ ਜੇਵਰ ‘ਚ ਲੱਗੇਗਾ ਪਲਾਂਟ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਨਿਵਾਸ ‘ਤੇ ਹੋਈ ਕੈਬਨਿਟ ਮੀਟਿੰਗ ਵਿੱਚ ਦੇਸ਼ ਦੀ ਛੇਵੀਂ ਸੈਮੀਕੰਡਕਟਰ ਯੂਨਿਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਯੂਨਿਟ ਉੱਤਰ ਪ੍ਰਦੇਸ਼ ਦੇ ਜੇਵਰ ਵਿੱਚ 3706 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾਵੇਗਾ।

ਐਚਸੀਐਲ ਅਤੇ ਫੌਕਸਕੌਨ ਸਾਂਝੇ ਤੌਰ ‘ਤੇ ਇਸ ਯੂਨਿਟ ਦਾ ਨਿਰਮਾਣ ਕਰਨਗੇ। ਇਹ ਪਲਾਂਟ ਮੋਬਾਈਲ ਫੋਨਾਂ, ਲੈਪਟਾਪਾਂ, ਆਟੋਮੋਬਾਈਲਜ਼, ਨਿੱਜੀ ਕੰਪਿਊਟਰਾਂ ਅਤੇ ਹੋਰ ਡਿਸਪਲੇ ਡਿਵਾਈਸਾਂ ਲਈ ਡਿਸਪਲੇ ਡਰਾਈਵਰ ਚਿਪਸ ਦਾ ਨਿਰਮਾਣ ਕਰੇਗਾ। ਹਰ ਮਹੀਨੇ 3.6 ਕਰੋੜ ਚਿਪਸ ਬਣਾਈਆਂ ਜਾਣਗੀਆਂ। ਦੱਸ ਦਈਏ ਕਿ ਇੰਡੀਆ ਸੈਮੀਕੰਡਕਟਰ ਮਿਸ਼ਨ 2022 ਵਿੱਚ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ ਇਸ ਤਹਿਤ 6 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਸਾਰੀ ਦਾ ਕੰਮ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ। 270 ਅਕਾਦਮਿਕ ਸੰਸਥਾਵਾਂ ਅਤੇ 70 ਸਟਾਰਟਅੱਪਸ ਦੇ ਵਿਦਿਆਰਥੀ ਨਵੀਨਤਮ ਸਾਧਨਾਂ ਦੀ ਵਰਤੋਂ ਕਰਕੇ ਸੈਮੀਕੰਡਕਟਰ ਤਕਨਾਲੋਜੀ ਸਿੱਖ ਰਹੇ ਹਨ।

PSEB ਨੇ ਐਲਾਨਿਆ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ; ਬਰਨਾਲਾ ਦੀ ਧੀ ਬਣੀ ਸਟੇਟ Topper

0

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦਾ ਨਤੀਜਾ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 91 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਬਰਨਾਲਾ ਦੀ ਹਰਸੀਰਤ ਕੌਰ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਸਟੇਟ ਟਾਪਰ ਬਣੀ ਹੈ। ਇਸ ਵਾਰ ਵੀ ਨਤੀਜਿਆਂ ਵਿੱਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 94.32 ਪ੍ਰਤੀਸ਼ਤ ਰਹੀ। ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕੀਤਾ ਹੈ।

ਵਿਦਿਆਰਥੀ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਇਸ ਵਾਰ ਪੰਜਾਬ ਭਰ ਵਿੱਚ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਨਤੀਜਾ ਘੋਸ਼ਿਤ ਹੋਣ ਤੋਂ ਬਾਅਦ, ਆਪਣਾ ਨਤੀਜਾ ਦੇਖਣ ਲਈ, ਵਿਦਿਆਰਥੀਆਂ ਨੂੰ ਵੈੱਬਸਾਈਟ ਤੇ ਆਪਣਾ ਰੋਲ ਨੰਬਰ ਅਤੇ ਹੋਰ ਵੇਰਵੇ ਦਰਜ ਕਰਨੇ ਪੈਣਗੇ।