Home Blog Page 629

ਅੰਮ੍ਰਿਤਸਰ-ਸਹਰਸਾ ਜਾ ਰਹੀ ਗੱਡੀ ਦੇ ਏਸੀ ਕੋਚ ਵਿੱਚ ਅੱਗ ਲੱਗੀ, 1 ਜ਼ਖਮੀ

0
Rail Burn

ਸਰਹਿੰਦ, 18 ਅਕਤੂਬਰ 2025 : ਪੰਜਾਬ ਦੇ ਸਰਹਿੰਦ ਰੇਲਵੇ ਸਟੇਸ਼ਨ (Sirhind Railway Station) ਨੇੜੇ ਰੇੇਲ ਗੱਡੀ ਅੰਮ੍ਰਿਤਸਰ-ਸਹਰਸਾ ਗੱਡੀ ਨੰਬਰ 12204 (Amritsar-Saharsa train number 12204) ਨੂੰ ਸਵੇਰੇ 7.22 ਉਪਰ ਗੰਭੀਰ ਹਾਦਸਾ ਵਾਪਰਿਆ ਜਦੋ ਇਸ ਗੱਡੀ ਦੇ ਬੌਗੀ ਨੰਬਰ ਜੀ-19 ਨੂੰ ਅਚਾਨਕ ਅੱਗ ਲੱਗ ਗਈ । ਰੇਲਵੇ ਵਿਭਾਗ ਦੇ ਸਟਾਫ਼ ਨੇ ਤੁਰੰਤ ਉਪਰਾਲਾ ਕਰਦੇ ਹੋਏ ਸਵਾਰੀਆਂ ਨੂੰ ਦੂਸਰੇ ਡੱਬਿਆਂ ਵਿਚ ਸਿਫ਼ਟ ਕੀਤਾ । ਇਸ ਦੌਰਾਨ ਇਕ ਔਰਤ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ ਜਿਸ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦਸੀ ਜਾ ਰਹੀ ਹੈ ।

ਰੇਲਵੇ ਅਧਿਕਾਰੀਆਂ ਨੇ ਮੁਸਤੈਦੀ ਨਾਲ ਕੰਮ ਲੈਂਦਿਆਂ ਤੁਰੰਤ ਕੀਤੀ ਯਾਤਰੂਆਂ ਦੀ ਡੱਬਿਆਂ ਵਿਚੋਂ ਅਦਲਾ ਬਦਲੀ

ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਸਮੇਤ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਕਾਰਕੁੰਨ ਮੌਕੇ ਤੇ ਪਹੁੰਚ ਗਏ । ਰੇਲਵੇ ਅਧਿਕਾਰੀਆਂ (Railway officials) ਨੇ ਜਿਥੇ ਯਾਤਰੀਆਂ ਨੂੰ ਦੂਸਰੇ ਡੱਬਿਆਂ ਵਿਚ ਭੇਜ ਦਿੱਤਾ ਅਤੇ ਜਲਦੀ ਹੀ ਅੱਗ ਉਪਰ ਕਾਬੂ ਪਾ ਲਿਆ । ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ।

ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸੁਰੂ ਕਰ ਦਿਤੀ ਹੈ ਘਟਨਾ ਦੀ ਜਾਂਚ

ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸੁਰੂ ਕਰ ਦਿਤੀ ਹੈ । ਉਨ੍ਹਾਂ ਕਿਹਾ ਕਿ ਪਟਾਕੇ ਆਦਿ ਨਾਲ ਅੱਗ ਲੱਗਣ ਦੀ ਘਟਨਾ ਨਹੀਂ ਵਾਪਰੀ ਕਿਉਂਕਿ ਕੋਈ ਵੀ ਧਮਾਕਾ ਨਹੀਂ ਹੋਇਆ ਪਰੰਤੂ ਸ਼ਾਰਟ ਸਰਕਟ ਹੋਣ ਕਾਰਣ ਅੱਗ ਲਗਣ ਦੀ ਸੰਭਾਵਨਾ ਹੈ। ਰੇਲਵੇ ਪੁਲਸ ਦੇ ਐੱਸ. ਐੱਚ. ਓ. ਰਤਨ ਲਾਲ ਨੇ ਦੱਸਿਆ ਕਿ ਘਟਨਾ ਦੀ ਜਾਂਚ ਸੁਰੂ ਕਰ ਦਿੱਤੀ ਹੈ ਅਤੇ ਜਲਦ ਇਸ ਦਾ ਮੁੱਖ ਕਾਰਨ ਸਾਹਮਣੇ ਆ ਸਕਦਾ ਹੈ ।

ਰੇਲ ਗੱਡੀ ਦੇ ਅੱਗ ਪ੍ਰਭਾਵਿਤ ਡੱਬੇ ਨੂੰ ਉਥੇ ਹੀ ਰੋਕ ਕੇ ਬਾਅਦ ਵਿਚ ਬਾਕੀ ਸਵਾਰੀਆਂ ਵਾਲੀ ਗੱਡੀ ਕਰ ਦਿਤੀ ਗਈ ਰਵਾਨਾ

ਪ੍ਰਾਪਤ ਜਾਣਕਾਰੀ ਅਨੁਸਾਰ ਰੇਲ ਗੱਡੀ (Train) ਦੇ ਅੱਗ ਪ੍ਰਭਾਵਿਤ ਡੱਬੇ ਨੂੰ ਉਥੇ ਹੀ ਰੋਕ ਕੇ ਬਾਅਦ ਵਿਚ ਬਾਕੀ ਸਵਾਰੀਆਂ ਵਾਲੀ ਗੱਡੀ ਰਵਾਨਾ ਕਰ ਦਿਤੀ ਗਈ । ਜਾਣਕਾਰੀ ਅਨੁਸਾਰ ਇਸ ਰੇਲ ਗੱਡੀ ਦਾ ਸਰਹਿੰਦ ਸਟਾਪੇਜ਼ ਨਹੀਂ ਸੀ ਅਤੇ ਇਸ ਨੇ ਅੰਬਾਲਾ ਕੈਂਟ ਰੁਕਣਾ ਸੀ। ਅੱਗ ਲੱਗਣ ਦੀ ਘਟਨਾ ਸਾਹਮਣੇ ਆਉਣ ਕਾਰਨ ਇਹ ਸਰਹਿੰਦ ਰੇਲਵੇ ਸਟੇਸ਼ਨ ਉਪਰ ਰੁਕੀ ਰਹੀ ਜਿਸ ਕਾਰਣ ਹੋਰ ਗੱਡੀਆਂ ਦੀ ਆਵਾਜਾਈ ਵੀ ਪ੍ਰਭਾਵਿਤ ਰਹੀ ।

Read More : ਸੋਲਨ: ਫੈਕਟਰੀ ‘ਚ ਅੱਗ ਲੱਗਣ ਨਾਲ ਦੋ ਲੋਕਾਂ ਦੀ ਮੌਤ

ਮੁੰਬਈ ਪੁਲਸ ਨੇ ਕੀਤਾ ਦੇਸ਼ ਦੇ ਸਭ ਤੋਂ ਵੱਡੇ ਡਿਜ਼ੀਟਲ ਘੁਟਾਲੇ ਦਾ ਪਰਦਾ ਫਾਸ਼

0
digital scam

ਮੁੰਬਈ, 18 ਅਕਤੂਬਰ 2025 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਮੁੰਬਈ ਪੁਲਸ ਨੇ ਦੇਸ਼ ਦੇ ਸਭ ਤੋਂ ਵੱਡੇ ਡਿਜ਼ੀਟਲ ਘੁਟਾਲੇ ਦਾ ਪਰਦਾ ਫਾਸ਼ ਕੀਤਾ ਹੈ ।

ਕੀ ਕੀਤਾ ਡਿਜ਼ੀਟਲ ਧੋਖਾਧੜੀ ਕਰਨ ਵਾਲਿਆਂ ਨੇ

ਪ੍ਰਾਪਤ ਜਾਣਕਾਰੀ ਅਨੁਸਾਰ ਸਾਈਬਰ ਠੱਗਾਂ (Cyber ​​thugs) ਨੇ ਸੀ. ਬੀ. ਆਈ. ਜਾਂਚ ਦੀ ਆੜ ਹੇਠ ਇਕ 72 ਸਾਲਾ ਹਾਈ-ਪ੍ਰੋਫਾਈਲ ਜੋੜੇ ਨਾਲ 58 ਕਰੋੜ ਰੁਪਏ ਦੀ ਠੱਗੀ ਮਾਰੀ ਜਦੋਂ ਕਿ ਉਕਤ ਜੋੜਾ ਪੜ੍ਹਿਆ-ਲਿਖਿਆ, ਅਮੀਰ ਅਤੇ ਸਮਝਦਾਰ ਜੋੜਿਆਂ ਵਿਚੋਂ ਇਕ ਹੈ ਪਰ ਇਹ ਜੋੜਾ ਵੀ ਡਿਜੀਟਲ ਦੇ ਜਾਲ ਵਿਚ ਫਸ ਕੇ 40 ਦਿਨਾਂ ਤੱਕ ਆਪਣੇ ਘਰ ਵਿਚ ਹੀ ਕੈਦ ਰਿਹਾ ।

ਕਿਵੇਂ ਹੋਈ ਜਾਲ ਬੁਣਨ ਦੀ ਸ਼ੁਰੂਆਤ

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ 19 ਅਗਸਤ ਦੀ ਦੱਸੀ ਜਾ ਰਹੀ ਹੈ । ਉਪਰੋਕਤ ਪੀੜ੍ਹਤ ਜੋੜੇ ਨੂੰ ਇਕ ਵੀਡੀਓ ਕਾਲ ਆਈ ਅਤੇ ਕਾਲ ਕਰਨ ਵਾਲੇ ਨੇ ਆਪਣੀ ਪਛਾਣ ਸੀ. ਬੀ. ਆਈ. ਅਧਿਕਾਰੀ (C. B. I. Officer) ਵਜੋਂ ਦੱਸਦਿਆਂ ਕਿਹਾ ਕਿ ਤਹਾਡੇ ਖਾਤੇ ਨੂੰ ਮਨੀ ਲਾਂਡਰਿੰਗ ਲਈ ਵਰਤਿਆ ਗਿਆ ਹੈ ਅਤੇ ਤੁਹਾਡੇ ਖਾਤੇ ਵਿਚੋਂ 45 ਲੱਖ ਰੁਪਏ ਦੀ ਟ੍ਰਾਂਜੈਕਸ਼ਨ ਫੜੀ ਗਈ ਹੈ ਹੁਣ ਤੁਹਾਡੀ ਸਾਰੀ ਪ੍ਰਾਪਰਟੀ ਸੀਜ ਹੋਵੇਗੀ । ਕਾਲ ’ਤੇ ਮੌਜੂਦ ਠੱਗ ਸੀ. ਬੀ. ਆਈ. ਦੀ ਵਰਦੀ ਵਿਚ ਸੀ ਅਤੇ ਪਿੱਛੇ ਦਿਖਾਇਆ ਗਿਆ ਸੀ. ਬੀ. ਆਈ. ਦਫ਼ਤਰ ਅਤੇ ਕੋਰਟ ਰੂਮ ਜੋ ਅਸਲ ਵਿਚ ਠੱਗਾਂ ਵੱਲੋਂ ਲਗਾਇਆ ਗਿਆ ਫੇਕ ਸੈਟਅਪ ਸੀ ਜੋ ਅਸਲੀ ਲੱਗ ਰਿਹਾ ਸੀ । ਇੰਨਾ ਹੀ ਨਹੀਂ ਕੋਰਟ ਆਰਡਰ ਵੀ ਵਟਸਐਪ ’ਤੇ ਭੇਜੇ ਜਾਂਦੇ ਰਹੇ ਤਾਂ ਕਿ ਪੂਰਾ ਡਰਾਮਾ ਅਸਲੀ ਲੱਗੇ ।

ਕੀ ਆਖਿਆ ਠੱਗਾਂ ਦੇ ਜੋੜੇ ਨੇ

ਭਰੋਸੇਯੋਗ ਸੂਤਰਾਂ ਮੁਤਾਬਕ ਠੱਗਾਂ ਨੇ ਜੋੜੇ ਨੂੰ ਕਿਹਾ ਕਿ ਹੁਣ ਉਹ ਡਿਜੀਟਲ ਅਰੈਸਟ (Digital arrest) ’ਚ ਹਨ, ਜਿਸ ਦਾ ਮਤਲਬ ਨਾ ਤਾਂ ਉਹ ਘਰ ਤੋਂ ਬਾਹਰ ਜਾ ਸਕਦੇ ਹਨ ਅਤੇ ਨਾ ਹੀ ਕਿਸੇ ਨਾਲ ਕੋਈ ਗੱਲ ਕਰ ਸਕਦੇ ਹਨ । ਵੀਡੀਓ ਕਾਲ ਹਰ ਸਮੇਂ ਆਨ ਰੱਖਣਾ ਹੋਵੇਗਾ ਅਤੇ ਹਰ ਘੰਟੇ ਬਾਅਦ ਰਿਪੋਰਟ ਦੇਣੀ ਹੋਵੇਗੀ । ਜੋੜੇ ਨੇ ਡਰ ਕਾਰਨ ਆਪਣੇ ਸਾਰੇ ਬੈਂਕ ਅਕਾਊਂਟ, ਮਿਊਚਲ ਫੰਡ, ਇਨਵੈਸਟਮੈਂਟ ਡਿਟੇਲ ਠੱਗਾਂ ਨੂੰ ਦੱਸ ਦਿੱਤੀ ।

ਹਰ ਦਿਨ ਦਬਾਅ ਵਧਦਾ ਗਿਆ ਅਤੇ ਹੌਲੀ-ਹੌਲੀ 58 ਕਰੋੜ ਰੁਪਏ ਠੱਗਾਂ ਦੇ ਅਕਾਊਂਟ ’ਚ ਟ੍ਰਾਂਸਫਰ ਹੋ ਗਏ

ਹਰ ਦਿਨ ਦਬਾਅ ਵਧਦਾ ਗਿਆ ਅਤੇ ਹੌਲੀ-ਹੌਲੀ 58 ਕਰੋੜ ਰੁਪਏ ਠੱਗਾਂ ਦੇ ਅਕਾਊਂਟ ’ਚ ਟ੍ਰਾਂਸਫਰ ਹੋ ਗਏ । ਇਹ ਸਾਰੀ ਖੇਡ 19 ਅਗਸਤ ਤੋਂ 29 ਤੱਕ ਚੱਲੀ ਜਦੋਂ ਖਾਤੇ ਖਾਲੀ ਹੋ ਗਏ, ਉਦੋਂ ਜੋੜੇ ਨੇ ਇਕ ਦੋਸਤ ਨੂੰ ਦੱਸਿਆ, ਜਿਸ ਤੋਂ ਬਾਅਦ ਜੋੜੇ ਨੂੰ ਸਮਝ ਆਇਆ ਕਿ ਉਹ ਠੱਗੇ ਜਾ ਚੁੱਕੇ ਹਨ। 11 ਦਿਨਾਂ ਬਾਅਦ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ 10 ਅਕਤੂਬਰ ਨੂੰ ਐਫ. ਆਈ. ਆਰ. ਦਰਜ ਹੋਈ ਅਤੇ ਮਹਾਰਾਸ਼ਟਰ ਨੇ ਸਾਈਬਰ ਪੁਲਿਸ ਨੇ ਕਮਾਂਡ ਸੰਭਾਲੀ ।

ਪੁਲਸ ਨੇ ਕੀਤਾ ਹੈ 7 ਨੂੰ ਹੁਣ ਤੱਕ ਗ੍ਰਿਫ਼ਤਾਰ

ਪੁਲਸ ਨੇ ਇਸ ਮਾਮਲੇ ’ਚ ਹੁਣ ਤੱਕ 7 ਵਿਅਕਤੀਆਂ ਨੂੰ ਗ੍ਰਿਫ਼ਤਾਰ (7 people arrested) ਕੀਤਾ ਹੈ । ਠੱਗਾਂ ਨੇ ਆਪਣੀ ਪਹਿਚਾਣ ਛੁਪਾਉਣ ਲਈ ਵੀ. ਪੀ. ਐਨ. ਫਰਜੀ ਅਕਾਊਂਟ ਅਤੇ ਸ਼ੇਲ ਕੰਪਨੀਆਂ ਦਾ ਇਸਤੇਮਾਲ ਕੀਤਾ। ਠੱਗਾਂ ਵੱਲੋਂ ਕਈ ਰਕਮਾਂ ਵਿਦੇਸ਼ਾਂ ਵਿਚ ਵੀ ਟ੍ਰਾਂਸਫਰ ਕੀਤੀਆਂ ਜਿਨ੍ਹਾਂ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ । ਪੁਲਸ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ’ਚ ਇਸ ਮਾਮਲੇ ’ਚ ਕਈ ਹੋਰ ਵੀ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ । ਏ. ਡੀ. ਜੀ. ਯਸ਼ਵੀ ਯਾਦਵ ਨੇ ਕਿਹਾ ਕਿ ਜਦੋਂ ਤੱਕ ਬੈਂਕ ਸਿਸਟਮ ਸਖਤ ਨਹੀਂ ਹੁੰਦਾ ਉਦੋਂ ਤੱਕ ਅਜਿਹੇ ਅਜਿਹੇ ਘੁਟਾਲੇ ਹੁੰਦੇ ਰਹਿਣਗੇ ।

Read More : ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

ਰਾਸ਼ਟਰੀ ਮਹਿਲਾ ਕਮਿਸ਼ਨ ਦੇ ਮੈਂਬਰ ਵੱਲੋਂ ਪਟਿਆਲਾ ‘ਚ ਮਹਿਲਾਜਨ ਸੁਣਵਾਈ

0
National Commission
ਪਟਿਆਲਾ, 18 ਅਕਤੂਬਰ 2025 : ਰਾਸ਼ਟਰੀ ਮਹਿਲਾ ਕਮਿਸ਼ਨ (National Commission for Women) ਦੀ ਦੇਸ਼ ਵਿਆਪੀ ਪਹੁੰਚ ਪਹਿਲਕਦਮੀ ‘ਮਹਿਲਾ ਆਯੋਗ ਆਪਕੇ ਦੁਆਰ’ (‘Women’s Commission at your doorstep’) ਦੇ ਹਿੱਸੇ ਵਜੋਂ, ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਨੇ ਸ਼ੁੱਕਰਵਾਰ ਨੂੰ ਪੁਲਿਸ ਲਾਈਨਜ਼, ਪਟਿਆਲਾ ਦੇ ਕਾਨਫਰੰਸ ਹਾਲ ਵਿਖੇ ਮਹਿਲਾ ਜਨ ਸੁਣਵਾਈ (ਮਹਿਲਾ ਜਨਤਕ ਸੁਣਵਾਈ) ਕੀਤੀ ।

ਔਰਤਾਂ ਨੂੰ ਨਿਆਂ ਪ੍ਰਦਾਨ ਕਰਨ ‘ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਮਤਾ ਕੁਮਾਰੀ

ਇਸ ਦੌਰਾਨ, ਲਗਭਗ 40 ਮਹਿਲਾ ਸ਼ਿਕਾਇਤਕਰਤਾਵਾਂ (40 female complainants) ਕਮਿਸ਼ਨ ਦੇ ਸਾਹਮਣੇ ਪੇਸ਼ ਹੋਈਆਂ ਅਤੇ ਘਰੇਲੂ ਹਿੰਸਾ, ਉਤਪੀੜਨ, ਦਾਜ ਅਤੇ ਹੋਰ ਲਿੰਗਕ ਸੰਬੰਧੀ ਮੁੱਦਿਆਂ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਪੇਸ਼ ਕੀਤੀਆਂ । ਮਮਤਾ ਕੁਮਾਰੀ ਨੇ ਹਰੇਕ ਮਾਮਲੇ ਦੀ ਸਹਿਜਤਾ ਨਾਲ ਸੁਣਵਾਈ ਕੀਤੀ ਅਤੇ ਜ਼ਿਲ੍ਹਾ ਪੁਲਸ ਅਧਿਕਾਰੀਆਂ ਨੂੰ ਨਿਰਪੱਖ ਅਤੇ ਸਮਾਂਬੱਧ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ । ਮਹਿਲਾ ਕਮਿਸ਼ਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ “ਔਰਤਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

ਦੇਸ਼ ਭਰ ਵਿੱਚ ਮਹਿਲਾ ਜਨ ਸੁਨਵਾਈ ਕੈਂਪਾਂ ਨੂੰ ਆਯੋਜਿਤ ਕਰਨ ਦਾ ਕਮਿਸ਼ਨ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਔਰਤਾਂ ਨੂੰ ਨਿਆਂ ਪ੍ਰਦਾਨ ਕਰਨਾ ਹੈ

ਮਮਤਾ ਕੁਮਾਰੀ ਨੇ ਜ਼ੋਰ ਦਿੱਤਾ ਕਿ ਦੇਸ਼ ਭਰ ਵਿੱਚ ਇਨ੍ਹਾਂ ਮਹਿਲਾ ਜਨ ਸੁਨਵਾਈ ਕੈਂਪਾਂ ਨੂੰ ਆਯੋਜਿਤ ਕਰਨ ਦਾ ਕਮਿਸ਼ਨ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਔਰਤਾਂ ਨੂੰ ਨਿਆਂ ਪ੍ਰਦਾਨ ਕਰਨਾ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣਾ ਅਤੇ ਔਰਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਲਾਪਰਵਾਹੀ ਲਈ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣਾ ਹੈ । ਕੌਮੀ ਮਹਿਲਾ ਮੈਂਬਰ ਨੇ ਕਈ ਮਾਮਲਿਆਂ ਵਿੱਚ ਮੌਕੇ ‘ਤੇ ਨਿਰਦੇਸ਼ ਵੀ ਜਾਰੀ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਵਿਸਤ੍ਰਿਤ ਜਾਂਚ ਲਈ ਜਾਂਚ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ, ਅਤੇ ਕੁਝ ਮਾਮਲਿਆਂ ਵਿੱਚ ਪੁਲਿਸ ਅਧਿਕਾਰੀਆਂ ਤੋਂ ਵਾਧੂ ਰਿਪੋਰਟਾਂ ਵੀ ਮੰਗੀਆਂ ।

ਮਮਤਾ ਕੁਮਾਰੀ ਨੇ ਕੀਤੀ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕਰਨ ਦੌਰਾਨ ਮਹਿਲਾ ਕੈਦੀਆਂ ਨਾਲ ਗੱਲਬਾਤ

ਆਪਣੇ ਇਸ ਦੌਰੇ ਦੇ ਹਿੱਸੇ ਵਜੋਂ ਮਮਤਾ ਕੁਮਾਰੀ ਨੇ ਕੇਂਦਰੀ ਜੇਲ੍ਹ ਪਟਿਆਲਾ (Central Jail Patiala) ਦਾ ਵੀ ਨਿਰੀਖਣ ਕੀਤਾ, ਮਹਿਲਾ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਥਿਤੀ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਮਹਿਲਾ ਬੰਦੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਕਾਨੂੰਨੀ ਸਹਾਇਤਾ, ਸਿਹਤ ਸਹੂਲਤਾਂ ਅਤੇ ਪੁਨਰਵਾਸ ਸਹਾਇਤਾ ਤੱਕ ਪਹੁੰਚ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ । ਇਸ ਤੋਂ ਇਲਾਵਾ ਮਮਤਾ ਕੁਮਾਰੀ ਨੇ ਮਾਤਾ ਕੌਸ਼ਲਿਆ ਹਸਪਤਾਲ, ਸਖੀ ਵਨ ਸਟਾਪ ਸੈਂਟਰ ਅਤੇ ਮਾਤਾ ਖੀਵੀ ਬਿਰਧ ਆਸ਼ਰਮ ਦਾ ਵੀ ਦੌਰਾ ਕੀਤਾ ਅਤੇ ਇੱਥੇ ਔਰਤਾਂ ਅਤੇ ਬਜ਼ੁਰਗ ਨਾਗਰਿਕਾਂ ਲਈ ਉਪਲਬਧ ਸਹੂਲਤਾਂ ਦੀ ਸਮੀਖਿਆ ਕੀਤੀ ।

ਮਮਤਾ ਕੁਮਾਰੀ ਨੇ ਕੀਤੀ ਔਰਤਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ

ਮਮਤਾ ਕੁਮਾਰੀ ਨੇ ਔਰਤਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਔਰਤਾਂ ਦੇ ਨਿਆਂ, ਸੁਰੱਖਿਆ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿਭਾਗਾਂ ਦਰਮਿਆਨ ਵਧੇਰੇ ਤਾਲਮੇਲ ‘ਤੇ ਜ਼ੋਰ ਦਿੱਤਾ । ਮੈਂਬਰ ਮਮਤਾ ਕੁਮਾਰੀ ਨੇ ਕਿਹਾ, “ਕੌਮੀ ਮਹਿਲਾ ਕਮਿਸ਼ਨ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਨੂੰ ਵਿਆਹ ਤੋਂ ਪਹਿਲਾਂ ਚੰਗਾ ਫੈਸਲੇ ਲੈਣ ਲਈ ਸਲਾਹ ਅਤੇ ਮਾਰਗਦਰਸ਼ਨ ਕਰਨ ਲਈ ‘ਤੇਰੇ ਮੇਰੇ ਸਪਨੇ’ ਕੇਂਦਰ ਖੋਲ੍ਹੇਗਾ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਇੱਕ ਬਿਹਤਰ ਭਵਿੱਖ ਬਣਾਉਣ ਅਤੇ ਇੱਕ ਸਦਭਾਵਨਾਪੂਰਨ ਵਿਆਹੁਤਾ ਜੀਵਨ ਜੀਉਣ ਵਿੱਚ ਮਦਦ ਕਰਨਾ ਹੈ ।

ਸ਼ਿਕਾਇਤਕਰਤਾਵਾਂ ਨੂੰ ਕਾਨੂੰਨੀ ਉਪਚਾਰਾਂ ਅਤੇ ਪ੍ਰਕਿਰਿਆਵਾਂ ਬਾਰੇ ਮਾਰਗਦਰਸ਼ਨ ਕੀਤਾ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ. ਪੀ. (ਹੈੱਡਕੁਆਰਟਰ) ਵੈਭਵ ਚੌਧਰੀ, ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ, ਐਸ. ਡੀ. ਐਮ. ਹਰਜੋਤ ਕੌਰ, ਡੀ. ਐਸ. ਪੀ. ਨੇਹਾ ਅਗਰਵਾਲ, ਡੀ. ਪੀ. ਓ. ਪ੍ਰਦੀਪ ਸਿੰਘ ਗਿੱਲ ਅਤੇ ਸਿਵਲ ਸਰਜਨ ਡਾ. ਜਗਪਾਲਿੰਦਰ ਸਿੰਘ ਮੌਜੂਦ ਰਹੇ ਅਤੇ ਜ਼ਿਲ੍ਹੇ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕਮਿਸ਼ਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਮਹਿਲਾ ਜਨ ਸੁਣਵਾਈ ਦੌਰਾਨ ਕਾਨੂੰਨੀ ਮਾਹਿਰ ਐਡਵੋਕੇਟ ਲੱਕੀ ਸ਼ਰਮਾ, ਐਡਵੋਕੇਟ ਜਿਤੇਂਦਰ ਭਾਟੀਆ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥੋਰਿਟੀ ਤੋਂ ਸਹਾਇਕ ਐਲ. ਏ. ਡੀ. ਸੀ. ਐਡਵੋਕੇਟ ਜਸਮੀਤ ਸਿੰਘ, ਸਰਬਦੀਪ ਸਿੰਘ ਅਤੇ ਪੈਨਲ ਐਡਵੋਕੇਟ ਗੁਰਵਿੰਦਰ ਕੌਰ ਕੰਬੋਜ ਨੇ ਵੀ ਹਿੱਸਾ ਲਿਆ ਅਤੇ ਸ਼ਿਕਾਇਤਕਰਤਾਵਾਂ ਨੂੰ ਕਾਨੂੰਨੀ ਉਪਚਾਰਾਂ ਅਤੇ ਪ੍ਰਕਿਰਿਆਵਾਂ ਬਾਰੇ ਮਾਰਗਦਰਸ਼ਨ ਕੀਤਾ ।

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਯੋਗਾ ਮੁਕਾਬਲੇ ਹੋਏ

0
District School Games
ਪਟਿਆਲਾ, 18 ਅਕਤੂਬਰ 2025 : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਯੋਗਾ ਦੇ ਮੁਕਾਬਲੇ (Inter-district yoga competition) ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ ।

ਜਿਲਾ ਸਪੋਰਟਸ ਕੋਆਰਡੀਨੇਟਰ ਨੇ ਦਿੱਤੀ ਲੜਕੀਆਂ ਦੇ ਯੋਗਾ ਮੁੁਕਾਬਲਿਆਂ ਸਬੰਧੀ ਜਾਣਕਾਰੀ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਅੰਤਰ ਜਿਲਾ ਲੜਕੀਆਂ ਯੋਗਾ ਦੇ ਮੁਕਾਬਲੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ  ਸਰਕਾਰੀ ਮਾਡਲ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਪਟਿਆਲਾ ਕਰਵਾਏ ਜਾ ਰਹੇ ਹਨ ।

ਖੇਡ ਮੁਕਾਬਲਿਆਂ ਵਿਚ ਕੌਣ ਕੌਣ ਨਿਭਾ ਰਿਹੈ ਡਿਊਟੀ

ਖੇਡ ਇੰਚਾਰਜ ਰਾਜੇਸ਼ ਮੋਦੀ ਪ੍ਰਿੰਸੀਪਲ ਮਾੜੂ, ਯੋਗਾ ਖੇਡ ਇੰਚਾਰਜ ਸੀਮਾ ਉੱਪਲ ਪ੍ਰਿੰਸੀਪਲ ਸਿਵਲ ਲਾਈਨ, ਟੂਰਨਾਮੈਂਟ ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ, ਜਗਤਾਰ ਸਿੰਘ ਟਿਵਾਣਾ ਹੈਡਮਾਸਟਰ, ਸੰਜਨਾ ਗਰਗ ਪ੍ਰਿੰਸੀਪਲ ਮਸ਼ੀਗਣ, ਲਲਿਤ ਸਿੰਗਲਾ ਹੈਡਮਾਸਟਰ ਡਿਊਟੀ ਨਿਭਾ ਰਹੇ ਹਨ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਯੋਗਾ ਟੂਰਨਾਮੈਂਟ ਅਬਜ਼ਰਵਰ ਸੰਯੋਗਿਤਾ, ਕਨਵੀਨਰ ਮੀਨਾ ਸੂਦ, ਗੰਗਾ ਰਾਣੀ, ਰੁਪਿੰਦਰ ਕੌਰ, ਸੁਭਾਸ਼ ਚੰਦ, ਪਰਮਜੀਤ ਸਿੰਘ ਸੋਹੀ, ਜਗਤਾਰ ਸਿੰਘ, ਗੌਰਵ ਵਿਰਦੀ, ਰਾਜਿੰਦਰ ਸਿੰਘ, ਹਰਜੀਤ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਕੌਰ, ਗੁਰਪ੍ਰੀਤ ਸਿੰਘ ਝੰਡਾ, ਮਨਜੀਤ ਸਿੰਘ, ਸੁਸ਼ਮਾ ਰਾਣੀ, ਗੁਰਪਿਆਰ ਸਿੰਘ, ਰਕੇਸ਼ ਲਚਕਾਣੀ, ਸਤਵਿੰਦਰ ਸਿੰਘ ਚੀਮਾ, ਪ੍ਰੇਮ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ ।

ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ : ਗੋਇਲ

0
mining policy

ਚੰਡੀਗੜ੍ਹ, 18 ਅਕਤੂਬਰ 2025 : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਕਾਨੂੰਨੀ ਖਣਨ ਗਤੀਵਿਧੀ ਨੂੰ ਮਜ਼ਬੂਤ ਕੀਤਾ ਗਿਆ ਹੈ, ਰੇਤ ਅਤੇ ਬਜਰੀ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ ਅਤੇ ਪਾਰਦਰਸ਼ਤਾ ਰਾਹੀਂ ਸੂਬੇ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ ।

ਐਲ. ਐਮ. ਐਸ. ਅਤੇ ਸੀ. ਆਰ. ਐਮ. ਐਸ. ਨੀਤੀ ਸਦਕਾ ਕਾਨੂੰਨੀ ਖਣਨ, ਮਾਲੀਆ ਜੁਟਾਉਣ ਅਤੇ ਕੱਚੇ ਮਾਲ ਦੀ ਸਪਲਾਈ ਵਿੱਚ ਹੋਇਆ ਵਾਧਾ

ਕੈਬਨਿਟ ਮੰਤਰੀ ਨੇ ਕਿਹਾ ਕਿ ਲੈਂਡਓਨਰ ਮਾਈਨਿੰਗ ਸਾਈਟਸ (ਐਲ. ਐਮ. ਐਸ.) ਅਤੇ ਕਰੱਸ਼ਰ ਮਾਈਨਿੰਗ ਸਾਈਟਸ (ਸੀ. ਆਰ. ਐਮ. ਐਸ.) ਦੀ ਸ਼ੁਰੂਆਤ ਨੇ ਜ਼ਮੀਨ ਮਾਲਕਾਂ ਅਤੇ ਕਰੱਸ਼ਰ ਅਪਰੇਟਰਾਂ ਨੂੰ ਸਮਰੱਥ ਬਣਾ ਕੇ ਮਾਈਨਿੰਗ ਸੈਕਟਰ ਵਿੱਚ ਬਦਲਾਅ ਲਿਆ ਦਿੱਤਾ ਹੈ । ਇਸ ਦੇ ਨਾਲ ਹੀ ਸੂਬੇ ਦੀ ਦੂਜੇ ਸੂਬਿਆਂ ਤੋਂ ਕੱਚੇ ਮਾਲ ‘ਤੇ ਨਿਰਭਰਤਾ ਵਿੱਚ ਕਮੀ ਆਈ ਹੈ । ਇਸ ਪਹਿਲਕਦਮੀ ਨੇ ਹੋਰ ਹਿੱਸੇਦਾਰਾਂ ਨੂੰ ਕਾਨੂੰਨੀ ਦਾਇਰੇ ਵਿੱਚ ਸ਼ਾਮਲ ਕਰ ਕੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ ।

ਨਵੀਆਂ ਨਿਲਾਮੀ ਪ੍ਰਕਿਰਿਆਵਾਂ ਪਾਰਦਰਸ਼ਤਾ ਅਤੇ ਨਿਰਪੱਖ ਮੁਕਾਬਲੇ ਨੂੰ ਦੇਣਗੀਆਂ ਮਜ਼ਬੂਤੀ

ਉਨ੍ਹਾਂ ਦੱਸਿਆ ਕਿ ਸੋਧੀ ਹੋਈ ਨੀਤੀ ਲਾਗੂ ਹੋਣ ਮਗਰੋਂ ਵਿਭਾਗ ਨੂੰ ਸੀ.ਆਰ.ਐਮ.ਐਸ. ਲਈ 240 ਤੋਂ ਵੱਧ ਅਰਜ਼ੀਆਂ ਅਤੇ ਐਲ. ਐਮ. ਐਸ. ਲਈ 95 ਅਰਜ਼ੀਆਂ ਪ੍ਰਾਪਤ ਹੋਈਆਂ ਹਨ । ਇਨ੍ਹਾਂ ਵਿੱਚੋਂ 23 ਸੀ. ਆਰ. ਐਮ. ਐਸ. ਅਤੇ 4 ਐਲ. ਐਮ. ਐਸ. ਲਈ ਸਹਿਮਤੀ ਪੱਤਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਅਰਜ਼ੀਆਂ ਨੂੰ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਵਾਤਾਵਰਣ ਸਬੰਧੀ ਪ੍ਰਵਾਨਗੀਆਂ ਮੁਕੰਮਲ ਹੋਣ ਮਗਰੋਂ ਦਸੰਬਰ 2025 ਅਤੇ ਮਾਰਚ 2026 ਦੇ ਵਿਚਕਾਰ ਇਨ੍ਹਾਂ ਸਾਈਟਾਂ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ ।

ਐਲ. ਐਮ. ਐਸ. ਅਤੇ ਸੀ. ਆਰ. ਐਮ. ਐਸ. ਦੇ ਲਾਗੂ ਹੋਣ ਨਾਲ ਬਾਜ਼ਾਰ ਵਿੱਚ ਕੱਚੇ ਮਾਲ ਦੀ ਉਪਲਬਧਤਾ ਵਿੱਚ ਵਾਧਾ ਹੋਇਆ ਹੈ

ਗੋਇਲ ਨੇ ਕਿਹਾ ਕਿ ਐਲ. ਐਮ. ਐਸ. ਅਤੇ ਸੀ. ਆਰ. ਐਮ. ਐਸ. ਦੇ ਲਾਗੂ ਹੋਣ ਨਾਲ ਬਾਜ਼ਾਰ ਵਿੱਚ ਕੱਚੇ ਮਾਲ ਦੀ ਉਪਲਬਧਤਾ ਵਿੱਚ ਵਾਧਾ ਹੋਇਆ ਹੈ, ਜਿਸ ਨਾਲ ਉਸਾਰੀ ਅਤੇ ਵਿਕਾਸ ਪ੍ਰਾਜੈਕਟਾਂ ਲਈ ਲਗਾਤਾਰ ਸਪਲਾਈ ਯਕੀਨੀ ਬਣੀ ਹੈ। ਇਸ ਕਦਮ ਨਾਲ ਸਥਾਨਕ ਪੱਧਰ ‘ਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਣ ਦੇ ਨਾਲ-ਨਾਲ ਸੂਬੇ ਦੀ ਰਾਇਲਟੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ।

ਪੰਜਾਬ ਸਰਕਾਰ ਵੱਲੋਂ 11.58 ਕਰੋੜ ਘਣ ਫੁੱਟ ਕੱਚੇ ਮਾਲ ਵਾਲੀਆਂ 29 ਵਪਾਰਕ ਖਣਨ ਸਾਈਟਾਂ ਲਈ ਤਾਜ਼ਾ ਆਨਲਾਈਨ ਨਿਲਾਮੀਆਂ ਸ਼ੁਰੂ ਕੀਤੀਆਂ ਗਈਆਂ ਹਨ

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 11.58 ਕਰੋੜ ਘਣ ਫੁੱਟ ਕੱਚੇ ਮਾਲ ਵਾਲੀਆਂ 29 ਵਪਾਰਕ ਖਣਨ ਸਾਈਟਾਂ ਲਈ ਤਾਜ਼ਾ ਆਨਲਾਈਨ ਨਿਲਾਮੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜੋ ਪਿਛਲੇ ਤਿੰਨ ਸਾਲਾਂ ਵਿੱਚ ਕੀਤੀ ਗਈ ਪਹਿਲੀ ਨਿਲਾਮੀ ਪ੍ਰਕਿਰਿਆ ਹੈ। ਇਸ ਪ੍ਰਕਿਰਿਆ ਨੂੰ ਆਨ-ਲਾਈਨ ਬੋਲੀ ਰਾਹੀਂ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਂਦਿਆਂ ਅਖ਼ਤਿਆਰੀ ਅਲਾਟਮੈਂਟਾਂ ਨੂੰ ਖ਼ਤਮ ਕੀਤਾ ਗਿਆ ਹੈ ਅਤੇ ਸਾਰੇ ਅਸਲ ਭਾਗੀਦਾਰਾਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਗਏ ਹਨ ।

ਹੁਣ ਬੋਲੀਕਾਰ ਵਾਤਾਵਰਨ ਸਬੰਧੀ ਪ੍ਰਵਾਨਗੀ ਹਾਸਲ ਕਰਨ ਲਈ ਖ਼ੁਦ ਜ਼ਿੰਮੇਵਾਰ ਹਨ

ਉਨ੍ਹਾਂ ਕਿਹਾ ਕਿ ਕੀਮਤ-ਆਧਾਰਤ ਬੋਲੀ, ਐਡਵਾਂਸ ਰਾਇਲਟੀ ਭੁਗਤਾਨ ਅਤੇ ਵਧੇ ਹੋਏ ਲੀਜ਼ ਪੀਰੀਅਡ ਦੀ ਸ਼ੁਰੂਆਤ ਨਾਲ ਨਿਲਾਮੀ ਪ੍ਰਕਿਰਿਆ ਨੂੰ ਆਧੁਨਿਕ ਬਣਾਉਣ ਦੇ ਨਾਲ-ਨਾਲ ਇਸ ਦੀ ਸੰਚਾਲਨ ਕੁਸ਼ਲਤਾ ਵਿੱਚ ਸੁਧਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਹੁਣ ਬੋਲੀਕਾਰ ਵਾਤਾਵਰਨ ਸਬੰਧੀ ਪ੍ਰਵਾਨਗੀ ਹਾਸਲ ਕਰਨ ਲਈ ਖ਼ੁਦ ਜ਼ਿੰਮੇਵਾਰ ਹਨ, ਜਿਸ ਨਾਲ ਪ੍ਰਾਜੈਕਟ ਦੇ ਤੇਜ਼ੀ ਨਾਲ ਲਾਗੂਕਰਨ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਰਹੀ ਹੈ ।

ਨੀਤੀਗਤ ਸੁਧਾਰਾਂ ਦਾ ਉਦੇਸ਼ ਪੰਜਾਬ ਦੇ ਖਣਨ ਕਾਰਜਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਉਣਾ ਹੈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਨੂੰਨੀ ਢੰਗ ਨਾਲ ਕੱਚੇ ਮਾਲ ਦੀ ਸਪਲਾਈ ਨੂੰ ਹੋਰ ਵਧਾਉਣ ਅਤੇ ਮਾਈਨਿੰਗ ਈਕੋ-ਸਿਸਟਮ ਨੂੰ ਮਜ਼ਬੂਤ ਕਰਨ ਲਈ ਪੜਾਅਵਾਰ ਲਗਪਗ 100 ਵਾਧੂ ਥਾਵਾਂ ਦੀ ਨਿਲਾਮੀ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਗਤ ਸੁਧਾਰਾਂ ਦਾ ਉਦੇਸ਼ ਪੰਜਾਬ ਦੇ ਖਣਨ ਕਾਰਜਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਉਣਾ ਹੈ ।

ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਰਪੱਖ ਅਤੇ ਟਿਕਾਊ ਸਰੋਤ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ

ਗੋਇਲ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਰਪੱਖ ਅਤੇ ਟਿਕਾਊ ਸਰੋਤ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ । ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਾਡੇ ਯਤਨ ਇੱਕ ਪਾਰਦਰਸ਼ੀ ਪ੍ਰਣਾਲੀ ਬਣਾਉਣ ‘ਤੇ ਕੇਂਦ੍ਰਿਤ ਹਨ, ਜੋ ਕਾਨੂੰਨੀ ਢੰਗ ਨਾਲ ਖਣਨ ਕਾਰਜਾਂ ਨੂੰ ਉਤਸ਼ਾਹਿਤ ਕਰਦਿਆਂ ਮਾਲੀਆ ਵਧਾਉਣ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ।

ਪਹਿਲਾਂ ਪੰਜਾਬ ਵਿੱਚ ਬੱਜਰੀ ਦੀ ਮਾਈਨਿੰਗ, ਵਿਭਾਗ ਦੁਆਰਾ ਅਲਾਟ ਕੀਤੀਆਂ ਗਈਆਂ ਵਪਾਰਕ ਮਾਈਨਿੰਗ ਸਾਈਟਾਂ ਤੋਂ ਮੁੱਖ ਤੌਰ ‘ਤੇ ਡਰਾਅ ਤੱਕ ਸੀਮਤ ਸੀ

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਬੱਜਰੀ ਦੀ ਮਾਈਨਿੰਗ, ਵਿਭਾਗ ਦੁਆਰਾ ਅਲਾਟ ਕੀਤੀਆਂ ਗਈਆਂ ਵਪਾਰਕ ਮਾਈਨਿੰਗ ਸਾਈਟਾਂ ਤੋਂ ਮੁੱਖ ਤੌਰ ‘ਤੇ ਡਰਾਅ ਤੱਕ ਸੀਮਤ ਸੀ । ਕਰੱਸ਼ਰ ਮਾਲਕ ਇਨ੍ਹਾਂ ਸੀਮਤ ਵਪਾਰਕ ਮਾਈਨਿੰਗ ਸਾਈਟਾਂ ‘ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਸਨ ਜਾਂ ਦੂਜੇ ਰਾਜਾਂ ਤੋਂ ਕੱਚਾ ਮਾਲ ਮੰਗਵਾਉਂਦੇ ਸਨ, ਜਿਸ ਕਾਰਨ ਇਸ ਦੀ ਘਾਟ ਦੇ ਨਾਲ-ਨਾਲ ਲਾਗਤਾਂ ਵੱਧ ਸਨ। ਬਹੁਤ ਸਾਰੇ ਕਰੱਸ਼ਰ ਮਾਲਕਾਂ ਕੋਲ ਬਜਰੀ ਦੀ ਢੁਕਵੀਂ ਉਪਲਬਧਤਾ ਵਾਲੀ ਜ਼ਮੀਨ ਹੋਣ ਦੇ ਬਾਵਜੂਦ, ਉਹ ਪਾਬੰਦੀ ਦੀਆਂ ਸ਼ਰਤਾਂ ਕਰਕੇ ਇਸ ਦੀ ਵਰਤੋਂ ਕਰਨ ਵਿੱਚ ਅਸਮਰੱਥ ਸਨ ਕਿਉਂਕਿ ਆਪਣੀ ਜ਼ਮੀਨ ‘ਚੋਂ ਬੱਜਰੀ ਕੱਢਣ ਦੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਲਟਕਦੀ ਰਹੀ, ਜਿਸ ਨਾਲ ਪੰਜਾਬ ਦੇ ਬੱਜਰੀ ਭੰਡਾਰਾਂ ਦਾ ਵੱਡਾ ਹਿੱਸਾ ਅਣਵਰਤਿਆ ਰਹਿ ਗਿਆ ।

ਹੁਣ ਪੰਜਾਬ ਸਰਕਾਰ ਵੱਲੋਂ ਕਰੱਸ਼ਰ ਮਾਈਨਿੰਗ ਸਾਈਟਾਂ ਸਬੰਧੀ ਮੁੱਖ ਸੋਧਾਂ ਨੂੰ ਮਨਜ਼ੂਰੀ ਦੇਣ ਨਾਲ ਬੱਜਰੀ ਦੀ ਖੁਦਾਈ ਸਬੰਧੀ ਕਾਰਜਾਂ ਵਿੱਚ ਸੁਧਾਰ ਹੋਇਆ ਹੈ

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਕਰੱਸ਼ਰ ਮਾਈਨਿੰਗ ਸਾਈਟਾਂ ਸਬੰਧੀ ਮੁੱਖ ਸੋਧਾਂ ਨੂੰ ਮਨਜ਼ੂਰੀ ਦੇਣ ਨਾਲ ਬੱਜਰੀ ਦੀ ਖੁਦਾਈ ਸਬੰਧੀ ਕਾਰਜਾਂ ਵਿੱਚ ਸੁਧਾਰ ਹੋਇਆ ਹੈ । ਬੱਜਰੀ ਵਾਲੀ ਜ਼ਮੀਨ ਵਾਲੇ ਕਰੱਸ਼ਰ ਮਾਲਕ ਹੁਣ ਮਾਈਨਿੰਗ ਲੀਜ਼ ਲਈ ਅਰਜ਼ੀ ਦੇ ਸਕਦੇ ਹਨ, ਜਿਸ ਨਾਲ ਦੂਜੇ ਰਾਜਾਂ ‘ਤੇ ਨਿਰਭਰਤਾ ਘਟੇਗੀ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ‘ਤੇ ਲਗਾਮ ਲੱਗੇਗੀ । ਇਸ ਕਦਮ ਨਾਲ ਵਿਕਾਸ ਪ੍ਰਾਜੈਕਟਾਂ ਲਈ ਬਰੇਤੀ ਅਤੇ ਬੱਜਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਵਿੱਚ ਕਾਰੋਬਾਰੀ ਮੌਕਿਆਂ ਅਤੇ ਰੋਜ਼ਗਾਰ ਨੂੰ ਵਧਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਸਪਲਾਈ ਚੇਨ ਦੇ ਵਿਸਥਾਰ ਨਾਲ ਸੰਭਾਵਤ ਤੌਰ ‘ਤੇ ਇਸ ਦੀਆਂ ਬਾਜ਼ਾਰੀ ਕੀਮਤਾਂ ਸਥਿਰ ਹੋਣਗੀਆਂ ਅਤੇ ਸੂਬੇ ਦਾ ਮਾਲੀਆ ਵਧੇਗਾ ।

ਰੇਤ ਮਾਈਨਿੰਗ ਕਾਰਜ ਵਪਾਰਕ ਮਾਈਨਿੰਗ ਸਾਈਟਾਂ ਅਤੇ ਜਨਤਕ ਮਾਈਨਿੰਗ ਸਾਈਟਾਂ ਤੱਕ ਸੀਮਿਤ ਸਨ

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਰੇਤ ਮਾਈਨਿੰਗ ਕਾਰਜ ਵਪਾਰਕ ਮਾਈਨਿੰਗ ਸਾਈਟਾਂ ਅਤੇ ਜਨਤਕ ਮਾਈਨਿੰਗ ਸਾਈਟਾਂ ਤੱਕ ਸੀਮਿਤ ਸਨ । ਇਸ ਪਾਬੰਦੀਸ਼ੁਦਾ ਮਾਡਲ ਨੇ ਮੰਗ ਅਤੇ ਸਪਲਾਈ ਵਿੱਚ ਇੱਕ ਨਿਰੰਤਰ ਪਾੜਾ ਪੈਦਾ ਕੀਤਾ ਕਿਉਂਕਿ ਜ਼ਿਆਦਾਤਰ ਜ਼ਮੀਨ ਮਾਲਕ ਬਾਹਰੀ ਧਿਰਾਂ ਨੂੰ ਆਪਣੀ ਜ਼ਮੀਨ ‘ਤੇ ਮਾਈਨਿੰਗ ਲਈ ਸਹਿਮਤੀ ਦੇਣ ਤੋਂ ਝਿਜਕਦੇ ਸਨ । ਸਰਕਾਰ ਨੂੰ ਅਕਸਰ ਇਨ੍ਹਾਂ ਜ਼ਮੀਨ ਮਾਲਕਾਂ ਤੋਂ ਆਪਣੀਆਂ ਜ਼ਮੀਨਾਂ ‘ਤੇ ਖੁਦਾਈ ਕਰਨ ਦੇ ਅਧਿਕਾਰ ਦੇਣ ਦੀ ਮੰਗ ਕਰਨ ਸਬੰਧੀ ਅਰਜ਼ੀਆਂ ਪ੍ਰਾਪਤ ਹੁੰਦੀਆਂ ਸਨ, ਜਿਸ ਨਾਲ ਨੀਤੀ ਵਿੱਚ ਸੋਧ ਦੀ ਠੋਸ ਲੋੜ ਮਹਿਸੂਸ ਹੋਈ ।

ਲੈਂਡ ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ ਦੁਆਰਾ ਪੰਜਾਬ ਸਰਕਾਰ ਨੇ ਰੇਤ ਮਾਈਨਿੰਗ ਵਿੱਚ ਨਵੀਆਂ ਸੰਭਾਵਨਾਵਾਂ ਉਜਾਗਰ ਕੀਤੀਆਂ ਹਨ

ਉਨ੍ਹਾਂ ਕਿਹਾ ਕਿ ਲੈਂਡ ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ ਦੁਆਰਾ ਪੰਜਾਬ ਸਰਕਾਰ ਨੇ ਰੇਤ ਮਾਈਨਿੰਗ ਵਿੱਚ ਨਵੀਆਂ ਸੰਭਾਵਨਾਵਾਂ ਉਜਾਗਰ ਕੀਤੀਆਂ ਹਨ । ਜ਼ਮੀਨ ਮਾਲਕ ਹੁਣ ਰਾਜ ਨੂੰ ਸਿਰਫ਼ ਨਿਰਧਾਰਤ ਰਾਇਲਟੀ ਦਾ ਭੁਗਤਾਨ ਕਰ ਕੇ ਆਪਣੀ ਜ਼ਮੀਨ ‘ਤੇ ਖੁਦਾਈ ਕਰ ਸਕਦੇ ਹਨ ਜਾਂ ਕਿਸੇ ਨੂੰ ਅਜਿਹਾ ਕਰਨ ਲਈ ਅਧਿਕਾਰਤ ਕਰ ਸਕਦੇ ਹਨ । ਇਹ ਸੋਧ ਨਾਲ ਸਾਈਟਾਂ ਦੀ ਗਿਣਤੀ ਅਤੇ ਰੇਤ ਦੀ ਉਪਲਬਧਤਾ ਵਧੇਗੀ, ਨਵੇਂ ਰੋਜ਼ਗਾਰ ਪੈਦਾ ਹੋਣਗੇ ਅਤੇ ਇਹ ਮੁਕਾਬਲੇ ਵਾਲੀਆਂ ਬਾਜ਼ਾਰੀ ਕੀਮਤਾਂ ਨੂੰ ਯਕੀਨੀ ਬਣਾਏਗਾ । ਲੈਂਡਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ ਇਸ ਖੇਤਰ ਵਿੱਚ ਏਕਾਧਿਕਾਰ ਨੂੰ ਖ਼ਤਮ ਕਰਨ ਨਾਲ-ਨਾਲ ਨਿਰਪੱਖ ਭਾਗੀਦਾਰੀ ਨੂੰ ਉਤਸ਼ਾਹਿਤ ਕਰੇਗੀ ਅਤੇ ਹੁਣ ਹਰ ਯੋਗ ਜ਼ਮੀਨ ਮਾਲਕ ਲਈ ਮਾਈਨਿੰਗ ਅਧਿਕਾਰ ਯਕੀਨੀ ਬਣੇਗਾ ।

Read More : ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਪਿਤਾ ਨੇ ਹੀ ਲੁੱਟ ਲਈ ਅਪਣੀ ਹੀ ਧੀ ਦੀ ਇਜ਼ੱਤ

0
Raape

ਲੁਧਿਆਣਾ, 18 ਅਕਤੂਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਥਾਣਾ ਮੇਹਰਬਾਨ (Ludhiana Police Station Meherban) ਦੇ ਇਲਾਕੇ ਵਿਚ ਇਕ ਪਿਤਾ ਵਲੋਂ ਅਪਣੀ ਹੀ ਧੀ ਨਾਲ ਜਬਰ ਜਨਾਹ (Rape) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।

ਪੀੜ੍ਹਤ ਲੜਕੀ ਦੀ ਮਕਾਨ ਮਾਲਕਣ ਨੇ ਦੱਸੀ ਸਾਰੀ ਹਕੀਕਤ

ਪੀੜਤ ਲੜਕੀ ਦੀ ਮਕਾਨ ਮਾਲਕਣ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਪੀੜਤ ਲੜਕੀ (Victim girl) ਤੇ ਉਸ ਦਾ ਪਿਤਾ ਸਾਡੇ ਕਿਰਾਏਦਾਰ ਸਨ ਤੇ ਪੀੜਤ ਲੜਕੀ ਨੇ ਮੈਨੂੰ ਦਸਿਆ ਕਿ ਤਕਰੀਬਨ ਡੇਢ ਮਹੀਨਾ ਪਹਿਲਾਂ ਮੇਰੇ ਪਿਉ ਨੇ ਰਾਤ ਨੂੰ ਮੇਰੇ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ।

ਲੜਕੀ ਦੇ ਪਿਤਾ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ

ਇਸ ਤੋਂ ਬਾਅਦ ਕੁਝ ਦਿਨ ਪਹਿਲਾਂ ਵੀ ਮੇਰੇ ਪਿਉ ਨੇ ਫਿਰ ਰਾਤ ਨੂੰ ਮੇਰੇ ਨਾਲ ਜਬਰਦਸਤੀ ਕੀਤੀ ਅਤੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਿਆ । ਗਵਾਹ ਦੇ ਬਿਆਨ ਦੇ ਆਧਾਰ ’ਤੇ ਥਾਣਾ ਮੇਹਰਬਾਨ ਵਿਚ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ । ਮੁਲਜ਼ਮ ਦੀ ਪਹਿਚਾਣ ਰਾਮ ਚੰਦਰ ਪੁੱਤਰ ਬਿਰਜੂ ਵਾਸੀ ਪਿੰਡ ਹਰਸਿੰਘਪੁਰ ਮਜਰਾ ਪਰਸਪੁਰ ਆਰੋਰੀ ਜ਼ਿਲ੍ਹਾ ਹਰਦੋਈ ਉੱਤਰ ਪ੍ਰਦੇਸ਼ ਦੇ ਰੂਪ ਵਿਚ ਹੋਈ ਹੈ ।

Read More : ਚਲਦੀ ਕਾਰ ਵਿਚ ਨਾਬਾਲਗਾ ਨਾਲ ਜਬਰ ਜਨਾਹ

ਹਾਈਕੋਰਟ ਤੋਂ ਸਿ਼ਕਾਇਤਕਰਤਾ ਨੇ ਕੀਤੀ ਸੁਰੱਖਿਆ ਦੀ ਮੰਗ

0
High Court

ਚੰਡੀਗੜ੍ਹ, 17 ਅਕਤੂੂਬਰ 2025 : ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (Central Bureau of Investigation) (ਸੀ. ਬੀ. ਆਈ.) ਵਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਸਿ਼ਕਾਇਤ ਸੀ. ਬੀ. ਆਈ. ਨੂੰ ਕਰਨ ਵਾਲੇ ਸਿ਼ਕਾਇਤਕਰਤਾ ਆਕਾਸ਼ ਬੱਤਾ (Complainant Akash Batta) ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ ।

ਕੀ ਆਖਿਆ ਆਕਾਸ਼ ਬੱਤਾ ਨੇ ਪਟੀਸ਼ਨ ਵਿਚ

ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ (Demand for security) ਕਰਨ ਵਾਲੇ ਪਟੀਸ਼ਨਕਰਤਾ ਆਕਾਸ਼ ਬੱਤਾ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਡੀ. ਆਈ. ਜੀ. ਭੁੱਲਰ (D. I. G. Bhullar) ਅਤੇ ਉਸਦੇ ਸਾਥੀਆਂ ਤੋਂ ਗੰਭੀਰ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦੇ ਚਲਦਿਆਂ ਹੋਇਆਂ ਹੀ ਉਸ ਨੇ ਅਦਾਲਤ ਨੂੰ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ ।

Read More : ਰੋਪੜ ਰੇਂਜ ਦੇ ਡੀ. ਆਈ. ਜੀ. ਭੁੱਲਰ ਘਰੋਂ ਕੀ ਕੀ ਮਿਲਿਆ ਸੀ. ਬੀ. ਆਈ. ਨੂੰ 

 

ਬੇਕਰੀ ਅਤੇ ਕਨਫੈਕਸ਼ਨਰੀ ਵਿੱਚ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

0
bakery and confectionery
 ਸੰਗਰੂਰ, 17 ਅਕਤੂਬਰ 2025 : ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਡਾਇਰੈਕਟਰ, ਆਈ. ਸੀ. ਏ. ਆਰ.-ਅਟਾਰੀ, ਜ਼ੋਨ 1, ਲੁਧਿਆਣਾ ਦੀ ਅਗਵਾਈ ਹੇਠ 13 ਤੋਂ 17 ਅਕਤੂਬਰ ਤੱਕ “ਬੇਕਰੀ ਅਤੇ ਕਨਫੈਕਸ਼ਨਰੀ” ਵਿੱਚ ਹੁਨਰ ਵਿਕਾਸ ਸਬੰਧੀ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੀਆਂ 20 ਕਿਸਾਨ ਬੀਬੀਆਂ ਅਤੇ ਨੌਜਵਾਨ ਕਿਸਾਨਾਂ ਨੇ ਭਾਗ ਲਿਆ ।
ਸਿਖਿਆਰਥੀਆਂ ਨੂੰ ਸਵੈ-ਸਹਾਇਤਾ ਸਮੂਹ ਬਣਾਉਣ ਅਤੇ ਵਪਾਰਕ ਉੱਦਮ ਦੇ ਮੌਕਿਆਂ ਦੀ ਭਾਲ ਕਰਨ ਲਈ ਉਤਸ਼ਾਹਿਤ ਕੀਤਾ
ਡਾ. ਮਨਦੀਪ ਸਿੰਘ ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਸਿਖਿਆਰਥੀਆਂ ਨੂੰ ਸਵੈ-ਸਹਾਇਤਾ ਸਮੂਹ ਬਣਾਉਣ ਅਤੇ ਵਪਾਰਕ ਉੱਦਮ ਦੇ ਮੌਕਿਆਂ ਦੀ ਭਾਲ ਕਰਨ ਲਈ ਉਤਸ਼ਾਹਿਤ ਕੀਤਾ । ਡਾ. ਮਨਦੀਪ ਸਿੰਘ ਨੇ ਸਿਖਿਆਰਥੀਆਂ ਨੂੰ  ਉੱਚ-ਗੁਣਵੱਤਾ ਵਾਲੇ ਉਤਪਾਦਾਂ ਦੇ ਉਤਪਾਦਨ ਅਤੇ ਨੈਤਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ।

ਉਤਪਾਦਾਂ ਨੂੰ ਮੁੱਲਵਾਨ ਬਨਾਉਣ ਲਈ ਡੈਕੋਰੇਟ ਕਰਨ ਦੀਆਂ ਤਕਨੀਕਾਂ ‘ਤੇ ਵੀ ਚਾਨਣਾ ਪਾਇਆ

ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਸਿਖਲਾਈ ਪ੍ਰੋਗਰਾਮ ਦੇ ਕੋਰਸ ਕੋਆਰਡੀਨੇਟਰ ਨੇ ਕੇਕ, ਬਿਸਕੁਟ, ਕੁਕੀਜ਼ ਅਤੇ ਚਾਕਲੇਟਾਂ ਸਮੇਤ ਵੱਖ-ਵੱਖ ਬੇਕਰੀ ਉਤਪਾਦਾਂ ਨੂੰ ਤਿਆਰ ਕਰਨ ਦੀ ਸਿਖਲਾਈ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਨੇ ਉਤਪਾਦਾਂ ਨੂੰ ਮੁੱਲਵਾਨ ਬਨਾਉਣ ਲਈ ਡੈਕੋਰੇਟ ਕਰਨ ਦੀਆਂ ਤਕਨੀਕਾਂ ‘ਤੇ ਵੀ ਚਾਨਣਾ ਪਾਇਆ । ਉਨ੍ਹਾਂ ਨੇ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਤੋਂ ਪ੍ਰਾਪਤ ਗਿਆਨ ਵਰਤ ਕੇ ਸਵੈ-ਰੁਜ਼ਗਾਰ ਵੱਲ ਵਧਣ ਦੀ ਸ਼ੁਰੂਆਤ ਕਰਨ ।

ਸਿਖਿਆਰਥੀਆਂ ਨੇ ਕਈ ਤਰ੍ਹਾਂ ਦੇ ਸੁਆਦੀ ਬੇਕਡ ਉਤਪਾਦ ਤਿਆਰ ਕਰਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ

ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀਆਂ ਸਾਬਕਾ ਸਿਖਲਾਈ ਪ੍ਰਾਪਤ ਵਿਦਿਆਰਥਣਾਂ ਸ਼੍ਰੀਮਤੀ ਜਸਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਇੱਕ ਸਫਲ ਉੱਦਮੀ ਬਣਨ ਦੇ ਆਪਣੇ ਸਫ਼ਰ ਨੂੰ ਸਾਂਝਾ ਕੀਤਾ ਅਤੇ ਕੇਕ ਬੇਕਿੰਗ ਵਿੱਚ ਮਾਸਟਰ ਟ੍ਰੇਨਰ ਵੱਜੋਂ ਹੱਥੀਂ ਸਿਖਲਾਈ ਦਿੱਤੀ । ਸਮਾਪਤੀ ਵਾਲੇ ਦਿਨ, ਇੱਕ ਬੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ । ਜਿੱਥੇ ਸਿਖਿਆਰਥੀਆਂ ਨੇ ਕਈ ਤਰ੍ਹਾਂ ਦੇ ਸੁਆਦੀ ਬੇਕਡ ਉਤਪਾਦ ਤਿਆਰ ਕਰਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਅਤੇ ਆਮਦਨ ਪੈਦਾ ਕਰਨ ਲਈ ਆਪਣੇ ਹੁਨਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ  । ਪ੍ਰੋਗਰਾਮ ਦੇ ਅਖੀਰ ਵਿੱਚ ਬੇਕਰੀ ਪਕਵਾਨਾਂ ਨੂੰ ਬਣਾਉਣ ਦੀ ਵਿਧੀ ਬਾਬਤ ਪੀਏਯੂ ਸਾਹਿਤ ਵੀ ਵੰਡਿਆ ਗਿਆ ।

ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਸਬੰਧੀ ਕੈਂਪ ਲਗਾਇਆ

0
Camp on paddy straw management

ਲੋਂਗੋਵਾਲ, 17 ਅਕਤੂਬਰ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (Punjab Agricultural University Ludhiana) ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਟੂਹਾ ਖੁਰਦ (Village Batuha Khurd) ਵਿਖੇ ਝੋਨੇ ਦੀ ਪਰਾਲੀ ਨੂੰ ਬਗੈਰ ਅੱਗ ਲਗਾਏ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ।

ਕੈਂਪ ਵਿੱਚ ਲਿਆ ਪਿੰਡ ਦੇ ਅਗਾਂਹਵਧੂ 50 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ

ਕੈਂਪ ਵਿੱਚ ਪਿੰਡ ਦੇ ਅਗਾਂਹਵਧੂ 50 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ । ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ (Dr. Ashok Kumar) ਗਰਗ, ਜ਼ਿਲ੍ਹਾ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਅਤੇ ਇੰਚਾਰਜ ਨੇ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਹੈਪੀਸੀਡਰ, ਸੁਪਰ ਸੀਡਰ, ਪੀ. ਏ. ਯੂ. ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਨ ਬਾਰੇ ਵਿਸਥਾਰਪੂਰਵਕ ਦੱਸਿਆ ।

ਉਹਨਾਂ ਕਿਹਾ ਕਿ ਇਕ ਟਨ ਝੋਨੇ ਦੀ ਪਰਾਲੀ (One ton of rice straw) ਨੂੰ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਗੰਧਕ ਤੱਤ ਨਸ਼ਟ ਹੋ ਜਾਂਦੇ ਹਨ । ਪਰਾਲੀ ਨੂੰ ਸਾੜਨ ਨਾਲ ਪੌਸ਼ਟਿਕ ਤੱਤਾਂ ਦਾ ਪੂਰੀ ਤਰ੍ਹਾਂ ਨੁਕਸਾਨ ਹੋਣ ਦੇ ਨਾਲ ਨਾਲ ਹਾਨੀਕਾਰਕ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ ਅਤੇ ਨਾਈਟ੍ਰਿਕ ਆਕਸਾਈਡ ਦਾ ਵੀ ਵਾਤਾਣਰਣ ਵਿੱਚ ਚਲੀਆਂ ਜਾਦੀਆਂ ਹਨ । ਇਸ ਦੇ ਨਾਲ-ਨਾਲ ਸੜਕ ਦੁਰਘਟਨਾਵਾਂ ਦਾ ਵਧਣਾ, ਮਨੁੱਖਾਂ ਅਤੇ ਜਾਨਵਰਾਂ ਦੀ ਸਿਹਤ ਦਾ ਵਿਗੜਨਾ, ਪੰਛੀਆਂ ਦਾ ਮਰਨਾ ਆਦਿ ਵੀ ਹੋ ਸਕਦਾ ਹੈ ।

ਸਾਉਣੀ ਦੀ ਫਸਲ ਦੀ ਵਾਢੀ ਤੋਂ ਬਾਅਦ ਆਪਣੇ ਖੇਤ ਦੀ ਮਿੱਟੀ ਚੈੱਕ ਕਰਾਉਣ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਢੰਗ ਬਾਰੇ ਵੀ ਵਿਸਥਾਰ ਪੂਰਵਕ ਸਾਂਝੀ ਕੀਤੀ ਜਾਣਕਾਰੀ

ਉਹਨਾਂ ਕਿਸਾਨਾਂ ਨੂੰ ਸਾਉਣੀ ਦੀ ਫਸਲ (Kharif cropKharif crop) ਦੀ ਵਾਢੀ ਤੋਂ ਬਾਅਦ ਆਪਣੇ ਖੇਤ ਦੀ ਮਿੱਟੀ ਚੈੱਕ ਕਰਾਉਣ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਢੰਗ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਲਈ ਅਗਲੀ ਹਾੜ੍ਹੀ ਵਿੱਚ ਬੀਜੀ ਜਾਣ ਵਾਲੀ ਕਣਕ ਨੂੰ ਲੱਗਣ ਵਾਲੇ ਜੈਵਿਕ ਟੀਕੇ (ਕੰਨਸ਼ੋਰਸ਼ੀਅਮ) ਦੇ ਫਾਇਦਿਆਂ ਬਾਰੇ ਦੱਸਿਆ।ਹਾੜ੍ਹੀ ਦੀਆਂ ਮੁੱਖ ਫਸਲਾਂ ਵਿੱਚ ਸੁਚੱਜੇ ਖੁਰਾਕ ਪ੍ਰਬੰਧਨ ਬਾਰੇ ਵਿਚਾਰ ਸਾਂਝੇ ਕੀਤੇ ।

ਪੀ. ਏ. ਯੂ. ਲੁਧਿਆਣਾ ਵਲੋਂ ਕੀਤੀ ਗਈ ਸਿਫ਼ਾਰਸ਼

ਪੀ. ਏ. ਯੂ. ਲੁਧਿਆਣਾ (P. A. U. Ludhiana) ਵਲੋਂ ਸਿਫ਼ਾਰਸ਼ ਕੀਤੀ ਕਣਕ ਦੀ ਨਵੀਂ ਕਿਸਮ ਪੀ. ਬੀ. ਡਬਲਯੂ 872 ਅਤੇ ਕਣਕ ਦੀਆਂ ਹੋਰ ਸਿਫ਼ਾਰਸ਼ ਕੀਤੀਆਂ ਕਿਸਮਾਂ ਬਾਰੇ ਅਤੇ ਇਸ ਦੀ ਵਿੱਕਰੀ ਲਈ ਕੇਂਦਰ ‘ਤੇ ਉਪਲਬਧਤਾ ਜਾਣਕਾਰੀ ਸਾਂਝੀ ਕੀਤੀ ਗਈ । ਇਸ ਤੋਂ ਇਲਾਵਾ ਪਸ਼ੂਆਂ ਦੀ ਚੰਗੀ ਸਿਹਤ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ, ਬਾਈਪਾਸ ਫੈਟ, ਪ੍ਰੀ-ਮਿਕਸ, ਪੀ. ਏ. ਯੂ. ਸਾਹਿਤ ਦੇ ਨਾਲ-ਨਾਲ ਸਬਜ਼ੀਆਂ ਦੀਆਂ ਕਿੱਟਾਂ, ਮਟਰ ਅਤੇ ਛੋਲੇ ਦੇ ਬੀਜ ਵੀ ਵੇਚੇ ਗਏ ।

ਪੀ. ਏ. ਯੂ. ਸਾਹਿਤ ਦੀ ਪ੍ਰਦਰਸ਼ਨੀ ਅਤੇ ਸੇਲ ਵੀ ਕੀਤੀ ਗਈ

ਅੰਤ ਵਿੱਚ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਜਿਵੇਂ ਕਿ ਕਣਕ ਵਿੱਚ ਮੈਂਗਨੀਜ਼ ਦੀ ਘਾਟ ਦਾ ਪ੍ਰਬੰਧਨ, ਚੂਨੇ ਦੇ ਪਾਣੀ ਦੀ ਲੋੜ, ਮਿੱਟੀ ਪਰਖ ਰਿਪੋਰਟ ਦੀ ਵਿਆਖਿਆ, ਨੈਨੋ ਯੂਰੀਆ ਨਾ ਵਰਤਣ ਤੇ ਜੋਰ, ਆਦਿ ਦੇ ਜਵਾਬ ਦਿੱਤੇ ਗਏ । ਘਰੇਲੂ ਬਗੀਚੀ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਹਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀ ਦੀਆਂ ਕਿੱਟਾਂ ਬਾਰੇ ਚਾਨਣਾ ਪਾਇਆ ਅਤੇ ਸੇਲ ਵਾਸਤੇ ਵੀ ਉਪਲਬਧ ਕਰਵਾਇਆ ਗਿਆ । ਇਸ ਮੌਕੇ ਪੀ. ਏ. ਯੂ. ਸਾਹਿਤ ਦੀ ਪ੍ਰਦਰਸ਼ਨੀ ਅਤੇ ਸੇਲ ਵੀ ਕੀਤੀ ਗਈ ।

ਸਰਪੰਚ ਜਗਰਾਜ ਸਿੰਘ ਨੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਦੇ ਇੰਚਾਰਜ ਡਾ. ਅਸ਼ੋਕ ਕੁਮਾਰ ਗਰਗ ਦਾ ਧੰਨਵਾਦ ਕੀਤਾ

ਇਸ ਮੌਕੇ ਪਿੰਡ ਦੇ ਸਰਪੰਚ ਜਗਰਾਜ ਸਿੰਘ ਨੇ ਕੈਂਪ ਲਗਾਉਣ ਵਿੱਚ ਪੂਰਾ ਸਹਿਯੋਗ ਦਿੱਤਾ ਅਤੇ ਨਾਲ ਹੀ ਕਮਲਜੀਤ ਸਿੰਘ, ਨਿਹਾਲ ਸਿੰਘ, ਰਜਿੰਦਰ ਸਿੰਘ ਅਤੇ ਹੋਰ ਵੀ ਕੈਂਪ ਵਿੱਚ ਮੌਜੂਦ ਰਹੇ । ਅੰਤ ਵਿੱਚ ਸਰਪੰਚ ਜਗਰਾਜ ਸਿੰਘ ਨੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਦੇ ਇੰਚਾਰਜ ਡਾ. ਅਸ਼ੋਕ ਕੁਮਾਰ ਗਰਗ ਦਾ ਧੰਨਵਾਦ ਕੀਤਾ ।

Read More : PAU ਲੁਧਿਆਣਾ ‘ਚ ਅੱਜ ਮਹਾਡਿਬੇਟ ਦਾ ਅਹਿਮ ਦਿਨ

8ਵਾਂ ਪੋਸ਼ਣ ਮਾਹ ਮਨਾਇਆ ਗਿਆ

0
Poshan Mah

ਸੰਗਰੂਰ, 17 ਅਕਤੂਬਰ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (Department of Social Security and Women and Child Development) ਪੰਜਾਬ ਵੱਲੋਂ ਸਤੰਬਰ 2025 ਤੋਂ ਅਕਤੂਬਰ 2025 ਤੱਕ ਰਾਸ਼ਟਰੀ ਪੋਸ਼ਣ ਮਾਹ ਮਨਾਇਆ ਗਿਆ ਹੈ । ਇਸ ਦੌਰਾਨ ਵਿਭਾਗ ਨੇ “ਸਵਸਥ ਨਾਰੀ, ਸਸ਼ਕਤ ਪਰਿਵਾਰ” (“Healthy Women, Strong Families”) ਦੀ ਥੀਮ ‘ਤੇ ਜ਼ੋਰ ਦਿੱਤਾ, ਜਿਸਦਾ ਮਕਸਦ ਮਹਿਲਾਵਾਂ ਨੂੰ ਸਹੀ ਪੋਸ਼ਣ ਅਤੇ ਸਿਹਤ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਾ ਅਤੇ ਪਰਿਵਾਰਕ ਸਹਿਯੋਗ ਵਧਾਉਣਾ ਹੈ ।

ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਨੂੰ ਮਨਾਇਆ ਜਾਂਦਾ ਹੈ ਰਾਸ਼ਟਰੀ ਪੋਸ਼ਣ ਮਾਹ ਵਜੋਂ

ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਨੂੰ ਰਾਸ਼ਟਰੀ ਪੋਸ਼ਣ ਮਾਹ (National Nutrition Month) ਵਜੋਂ ਮਨਾਇਆ ਜਾਂਦਾ ਹੈ । ਇਸ ਵਾਰ 8ਵਾਂ ਰਾਸ਼ਟਰੀ ਪੋਸ਼ਣ ਮਾਹ 17 ਸਤੰਬਰ ਤੋਂ 16 ਅਕਤੂਬਰ 2025 ਤੱਕ ਮਿਸ਼ਨ ਸਸ਼ਕਤ ਆਂਗਣਵਾੜੀ ਅਤੇ ਪੋਸ਼ਣ 2.0 ਦੇ ਤਹਿਤ ਦੇਸ਼ ਭਰ ਵਿੱਚ ਮਨਾਇਆ ਗਿਆ । ਇਸ ਮੁਹਿੰਮ ਦਾ ਮੁੱਖ ਉਦੇਸ਼ ਮਹਿਲਾਵਾਂ, ਬੱਚਿਆਂ ਅਤੇ ਕਿਸ਼ੋਰੀਆਂ ਵਿੱਚ ਪੋਸ਼ਣ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਕੂਪੋਸ਼ਣ ਦੇ ਖ਼ਿਲਾਫ਼ ਜਨ ਅੰਦੋਲਨ ਚਲਾਉਣਾ ਹੈ । ਇਸ ਵਾਰ ਦੇ ਪੋਸ਼ਣ ਮਾਹ 2025 ਦੀਆਂ ਮੁੱਖ ਥੀਮ ਵਿੱਚ ਮੋਟਾਪਾ ਘਟਾਉਣਾ, ਸ਼ੁਰੂਆਤੀ ਬਚਪਨ ਦੀ ਸੰਭਾਲ ਅਤੇ ਸਿੱਖਿਆ, ਇੱਕ ਪੇੜ ਮਾਂ ਦੇ ਨਾਮ, ਸ਼ਿਸ਼ੂ ਅਤੇ ਨੌਜਵਾਨ ਬੱਚਿਆਂ ਦੀ ਖੁਰਾਕ, ਪੁਰਸ਼ਾਂ ਨੂੰ ਪੋਸ਼ਣ ਜਾਗਰੂਕਤਾ ਅਤੇ ਸੇਵਾ ਵਿੱਚ ਸ਼ਾਮਲ ਕਰਨਾ ਸ਼ਾਮਿਲ ਸੀ ।

ਬਾਲ ਰੱਖਸ਼ਾ ਭਾਰਤ ਵੱਲੋਂ ਸਰਕਾਰ ਨਾਲ ਮਿਲ ਕੇ ਪੋਸ਼ਣ ਮਾਹ ਦੌਰਾਨ ਚਲਾਏ ਗਏ ਕਈ ਵਿਸ਼ੇਸ਼ ਪ੍ਰੋਗਰਾਮ

ਇਸ ਮੌਕੇ ਪੋਸ਼ਣ ਅਭਿਆਨ ਤਹਿਤ ਵਿਭਿੰਨ ਗਤੀਵਿਧੀਆਂ ਜਿਵੇਂ ਕਿ ਸਿਰਫ਼ ਮਾਂ ਦੇ ਦੁੱਧ ਨਾਲ ਪਾਲਣ ਬਾਰੇ ਜਾਗਰੂਕਤਾ )(Awareness about breastfeeding) , ਸਹਾਇਕ ਖੁਰਾਕ ਬਾਰੇ ਸਿਖਲਾਈ, ਸਿਹਤ ਮੁਕਾਬਲੇ, ਆਂਗਣਵਾੜੀ ਪੱਧਰ ’ਤੇ ਜਾਗਰੂਕਤਾ ਰੈਲੀਆਂ, ਪੋਸ਼ਣ ਪ੍ਰਦਰਸ਼ਨੀਆਂ ਅਤੇ ਘਰੇਲੂ ਦੌਰੇ ਆਦਿ ਕਰਵਾਏ ਗਏ । ਬਾਲ ਰੱਖਸ਼ਾ ਭਾਰਤ (ਸੇਵ ਦ ਚਿਲਡਰਨ ਇੰਡੀਆ) ਵੱਲੋਂ ਸਰਕਾਰ ਨਾਲ ਮਿਲ ਕੇ ਪੋਸ਼ਣ ਮਾਹ ਦੌਰਾਨ ਕਈ ਵਿਸ਼ੇਸ਼ ਪ੍ਰੋਗਰਾਮ ਚਲਾਏ ਗਏ । ਇਸ ਵਿੱਚ ਅਨੀਮੀਆ ਨੂੰ ਘਟਾਉਣ, ਗ੍ਰੋਥ ਮਾਨੀਟਰਿੰਗ, ਮਾਤਾ ਤੇ ਬੱਚੇ ਦੀ ਸਿਹਤ, ਅਤੇ ਪੋਸ਼ਣ ਸੇਵਾਵਾਂ ਦੀ ਮਜ਼ਬੂਤੀ ’ਤੇ ਖ਼ਾਸ ਧਿਆਨ ਦਿੱਤਾ ਗਿਆ ।

ਜ਼ਿਲ੍ਹਾ ਸੰਗਰੂਰ ਦੇ ਸਾਰੇ ਬਲਾਕਾਂ ਵਿੱਚ ਪੋਸ਼ਣ ਮਾਹ 2025 ਬੜੇ ਉਤਸ਼ਾਹ ਅਤੇ ਸਮਰਪਣ ਨਾਲ ਮਨਾਇਆ ਗਿਆ

ਜ਼ਿਲ੍ਹਾ ਪ੍ਰੋਗਰਾਮ ਅਫਸਰ (District Program Officer) ਮੈਡਮ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਦੇ ਸਾਰੇ ਬਲਾਕਾਂ ਵਿੱਚ ਪੋਸ਼ਣ ਮਾਹ 2025 ਬੜੇ ਉਤਸ਼ਾਹ ਅਤੇ ਸਮਰਪਣ ਨਾਲ ਮਨਾਇਆ ਗਿਆ । ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਰਾਹੀਂ ਹਰ ਪੱਧਰ ’ਤੇ ਪੋਸ਼ਣ ਬਾਰੇ ਜਾਗਰੂਕਤਾ ਫੈਲਾਈ ਗਈ ਅਤੇ ਬੱਚਿਆਂ ਤੇ ਮਹਿਲਾਵਾਂ ਦੀ ਸਿਹਤ ਸੁਧਾਰ ਵੱਲ ਮਹੱਤਵਪੂਰਨ ਕਦਮ ਚੁੱਕੇ ਗਏ ।

Read More : ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ 593.14 ਕਰੋੜ ਜਾਰੀ : ਡਾ. ਬਲਜੀਤ ਕੌਰ