Home Blog Page 636

ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋਏ – ਡੋਨਾਲਡ ਟਰੰਪ

0

ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਇਹ ਦਾਅਵਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਹੈ। ਡੋਨਾਲਡ ਟਰੰਪ ਨੇ ਕਿਹਾ, ‘ਅਮਰੀਕਾ ਦੀ ਵਿਚੋਲਗੀ ਹੇਠ ਬੀਤੀ ਰਾਤ ਹੋਈ ਲੰਬੀ ਚਰਚਾ ਤੋਂ ਬਾਅਦ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ।’ ਮੈਂ ਦੋਵਾਂ ਦੇਸ਼ਾਂ ਨੂੰ ਇੱਕ ਆਮ ਸਮਝਦਾਰੀ ਵਾਲਾ, ਸਮਝਦਾਰੀ ਵਾਲਾ ਫੈਸਲਾ ਲੈਣ ਲਈ ਵਧਾਈ ਦਿੰਦਾ ਹਾਂ।

ਸਰਹੱਦਾਂ ਦੀ ਰਾਖੀ ਲਈ ਅਸੀਂ ਪੂਰਾ ਸਹਿਯੋਗ ਦੇਵਾਂਗੇ, ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਤਿਆਰ-ਮੁੱਖ ਮੰਤਰੀ

0

ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ।

ਭਾਰਤ – ਪਾਕਿਸਤਾਨ ਤਣਾਅ ਦੌਰਾਨ ਇੰਗਲੈਂਡ ਨੇ IPL ਦੇ ਬਾਕੀ ਮੈਚਾਂ ਦੀ ਮੇਜ਼ਬਾਨੀ ਦੀ  ਕੀਤੀ ਪੇਸ਼ਕਸ਼

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ ‘ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਬਹੁ-ਮੰਤਵੀ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ  ਅਤੇ ਹੋਰ ਉਪਕਰਨ ਸ਼ਾਮਲ ਹਨ।

ਉਪਕਰਨ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਕਰਨ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਵਧਣ ਦੇ ਚਲਦਿਆਂ ਸਰਹੱਦ ‘ਤੇ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਵਿੱਚ ਮਦਦਗਾਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਲਈ ਸਾਰੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮਸ਼ੀਨਰੀ/ਉਪਕਰਨ ਸੰਕਟ ਦੇ ਸਮੇਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਮੇਂ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਹਥਿਆਰਬੰਦ ਸੈਨਾਵਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਜ਼ਿਲ੍ਹਾ ਐਸ.ਏ.ਐਸ. ਨਗਰ “ਨੋ ਫਲਾਇੰਗ ਜ਼ੋਨ” ਘੋਸ਼ਿਤ

0

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਈ 2025:ਇੱਕ ਮਹੱਤਵਪੂਰਨ ਸੁਰੱਖਿਆ ਉਪਾਅ ਵਿੱਚ, ਐਸਏਐਸ ਨਗਰ (ਮੋਹਾਲੀ) ਦੇ ਜ਼ਿਲ੍ਹਾ ਪ੍ਰਸ਼ਾਸਨ ਨੇ 8 ਮਈ, 2025 ਤੋਂ ਅਗਲੇ ਹੁਕਮਾਂ ਤੱਕ ਪੂਰੇ ਜ਼ਿਲ੍ਹੇ ਨੂੰ ਅਣਅਧਿਕਾਰਤ ਡਰੋਨਾਂ ਅਤੇ ਮਨੁੱਖ ਰਹਿਤ ਹਵਾਈ ਵਾਹਨਾਂ (ਯੂਏਵੀ) ਲਈ “ਨੋ ਫਲਾਈਂਗ ਜ਼ੋਨ” ਐਲਾਨਿਆ ਹੈ।

ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੇ ਤਹਿਤ ਜਾਰੀ ਕੀਤੇ ਗਏ ਇਸ ਹੁਕਮ ਦਾ ਉਦੇਸ਼ ਗੈਰ-ਕਾਨੂੰਨੀ ਉਦੇਸ਼ਾਂ ਲਈ ਡਰੋਨਾਂ ਦੀ ਦੁਰਵਰਤੋਂ ਨੂੰ ਰੋਕਣਾ ਹੈ। ਨਿਰਦੇਸ਼ਾਂ ਅਨੁਸਾਰ, ਜ਼ਿਲ੍ਹੇ ਭਰ ਵਿੱਚ ਸਹੀ ਅਧਿਕਾਰ ਤੋਂ ਬਿਨਾਂ ਕੋਈ ਵੀ ਡਰੋਨ ਜਾਂ ਯੂਏਵੀ ਸੰਚਾਲਨ ਸਖ਼ਤੀ ਨਾਲ ਵਰਜਿਤ ਹੈ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਪੁਲਿਸ, ਅਰਧ ਸੈਨਿਕ ਬਲਾਂ, ਭਾਰਤੀ ਹਵਾਈ ਸੈਨਾ, ਵਿਸ਼ੇਸ਼ ਸੁਰੱਖਿਆ ਸਮੂਹ (ਐਸਪੀਜੀ) ਅਤੇ ਹੋਰ ਸਰਕਾਰੀ-ਅਧਿਕਾਰਤ ਸੰਸਥਾਵਾਂ ਦੇ ਕਰਮਚਾਰੀ ਹੀ ਇਸ ਪਾਬੰਦੀ ਤੋਂ ਛੋਟ ਹਨ।

ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਨੋ-ਫਲਾਈ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਅੱਪਡੇਟ ਅਤੇ ਵੇਰਵਿਆਂ ਲਈ, ਜਨਤਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰਤ ਚੈਨਲਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਭਾਰਤ – ਪਾਕਿਸਤਾਨ ਤਣਾਅ ਦੌਰਾਨ ਇੰਗਲੈਂਡ ਨੇ IPL ਦੇ ਬਾਕੀ ਮੈਚਾਂ ਦੀ ਮੇਜ਼ਬਾਨੀ ਦੀ ਕੀਤੀ ਪੇਸ਼ਕਸ਼

0

ਇੰਗਲੈਂਡ ਆਪਣੇ ਦੇਸ਼ ਵਿੱਚ ਆਈਪੀਐਲ-2025 ਦੇ ਬਾਕੀ ਮੈਚਾਂ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਨੇ ਕਿਹਾ ਹੈ ਕਿ ਜੇਕਰ ਬੀਸੀਸੀਆਈ ਉਨ੍ਹਾਂ ਨਾਲ ਗੱਲ ਕਰੇ ਤਾਂ ਉਹ ਆਈਪੀਐਲ ਦੀ ਮੇਜ਼ਬਾਨੀ ਕਰਨ ਲਈ ਤਿਆਰ ਹਨ।

ਚੰਡੀਗੜ੍ਹ ਦੀ ਮਾਇਰਾ ਨੇ IIT ਜਿੱਤਿਆ ਟੈਲੇਂਟ ਹੰਟ
ਇੰਗਲੈਂਡ ਦੇ ਮੀਡੀਆ ਹਾਊਸ ਡੇਲੀ ਮੇਲ ਔਨਲਾਈਨ ਦੇ ਅਨੁਸਾਰ, ਈਸੀਬੀ ਦੇ ਮੁੱਖ ਕਾਰਜਕਾਰੀ ਰਿਚਰਡ ਗੋਲਡ ਨੇ ਕਿਹਾ ਹੈ ਕਿ ਉਹ ਆਈਪੀਐਲ ਦੀ ਮੇਜ਼ਬਾਨੀ ਕਰਕੇ ਬੀਸੀਸੀਆਈ ਦੀ ਮਦਦ ਕਰਨ ਲਈ ਤਿਆਰ ਹਨ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਟਕਰਾਅ ਕਾਰਨ, ਬੀਸੀਸੀਆਈ ਨੇ ਆਈਪੀਐਲ ਨੂੰ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਹੈ । ਬੀਸੀਸੀਆਈ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬੋਰਡ ਨੇ ਕਿਹਾ ਕਿ ਉਸਨੇ ਖਿਡਾਰੀਆਂ ਦੀਆਂ ਚਿੰਤਾਵਾਂ ਅਤੇ ਪ੍ਰਸ਼ੰਸਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ। ਆਈਪੀਐਲ ਦਾ ਨਵਾਂ ਸ਼ਡਿਊਲ ਹਾਲਾਤ ਦੇ ਆਧਾਰ ‘ਤੇ ਜਾਰੀ ਕੀਤਾ ਜਾਵੇਗਾ। ਇਸ ਵੇਲੇ ਆਈਪੀਐਲ ਵਿੱਚ 12 ਲੀਗ ਮੈਚ ਅਤੇ 4 ਪਲੇਆਫ ਮੈਚ ਬਾਕੀ ਹਨ। ਟੂਰਨਾਮੈਂਟ ਦਾ ਫਾਈਨਲ 25 ਮਈ ਨੂੰ ਹੋਣਾ ਸੀ।

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ

0

– ਸਾਰੀਆਂ ਲੋੜੀਂਦੀਆਂ ਜਰੂਰੀ ਵਸਤਾਂ ਦਾ ਸਟਾਕ ਵਾਧੂ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ‘ਚ ਆਕੇ ਬੇਲੋੜੀ ਖ਼ਰੀਦੋ-ਫ਼ਰੋਖਤ ਨਾ ਕਰਨ-ਸਿਹਤ ਮੰਤਰੀ
– ਕਿਹਾ, ਅਫ਼ਵਾਹਾਂ ਤੋਂ ਬਚਕੇ ਲੋਕ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ
– ਪੰਜਾਬ ਭਰ ‘ਚ ਲੋਕਾਂ ਨੂੰ ਹੰਗਾਮੀ ਸਥਿਤੀ ‘ਚ ਬਚਾਓ ਤੇ ਮੁਢਲੀ ਸਹਾਇਤਾ ਦੇਣੀ ਸਿਖਾਈ ਜਾਵੇਗੀ-ਸਿਹਤ ਮੰਤਰੀ
– ਰਾਜ ਭਰ ਦੇ ਹਸਪਤਾਲਾਂ ‘ਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਪੂਰੀ ਤਰ੍ਹਾਂ ਤਿਆਰ, ਦਵਾਈਆਂ ਤੇ ਲੋੜੀਂਦਾ ਸਾਜੋ ਸਮਾਨ ਉਪਲਬੱਧ
– ਡਾ. ਬਲਬੀਰ ਸਿੰਘ ਵੱਲੋਂ ਜਰੂਰੀ ਵਸਤਾਂ ਸਬੰਧੀ ਐਸੋਸੀਏਸ਼ਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਅਹਿਮ ਬੈਠਕ
– ਲੋਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਕਿ ਸਾਡੀ ਸਰਹੱਦਾਂ ‘ਤੇ ਲੜਦੀ ਫ਼ੌਜ ਤੇ ਲੋਕਾਂ ਦੀ ਸੁਰੱਖਿਆ ‘ਚ ਲੱਗੀ ਪੁਲਿਸ ‘ਤੇ ਕੋਈ ਵਾਧੂ ਭਾਰ ਨਾ ਪਵੇ ਤੇ ਉਨ੍ਹਾਂ ਦਾ ਮਨੋਬਲ ਉਚਾ ਰਹੇ

ਪਟਿਆਲਾ, 10 ਮਈ 2025 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਦੇ ਮੱਦੇਨਜ਼ਰ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦਾ ਡਰੋਨ, ਮਿਜਾਇਲ ਜਾਂ ਬੰਬ ਵਰਗੀ ਵਸਤੂ ਦੇ ਨੇੜੇ ਨਾ ਜਾਣ ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਕਿ ਕੋਈ ਅਣਸੁਖਾਵੀਂ ਘਟਨਾ ਵਾਪਰੇ ਕਿਉਂਕਿ ਅਜਿਹੀਆਂ ਵਸਤਾਂ ਨਾਲ ਨਜਿੱਠਣਾ ਫ਼ੌਜ ਤੇ ਪੁਲਿਸ ਜਾਂ ਫਾਇਰ ਬ੍ਰਿਗੇਡ ਦਸਤਿਆਂ ਦਾ ਕੰਮ ਹੈ।

ਅੱਜ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਤੇ ਜਰੂਰੀ ਵਸਤਾਂ ਸਬੰਧੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਸਿਹਤ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਲੋੜੀਂਦੀਆਂ ਸਾਰੀਆਂ ਵਸਤੂਆਂ ਦਾ ਵਾਧੂ ਸਟਾਕ ਉਪਲਬੱਧ ਹੈ, ਇਸ ਲਈ ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਆਕੇ ਬੇਲੋੜੀ ਖ਼ਰੀਦੋ-ਫ਼ਰੋਖ਼ਤ ਤੋਂ ਗੁਰੇਜ਼ ਕਰਨ। ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਕਰਨ ਤੋਂ ਪਹਿਲਾਂ ਇੱਕ ਵਾਰ ਪੁਸ਼ਟੀ ਕਰ ਲਈ ਜਾਵੇ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।

ਸਿਹਤ ਮੰਤਰੀ ਨੇ ਐਲ.ਪੀ.ਜੀ., ਪੈਟਰੋਲ-ਡੀਜ਼ਲ, ਫ਼ਲ, ਸਬਜ਼ੀਆਂ, ਕਰਿਆਨੇ ਦੀਆਂ ਵਸਤਾਂ, ਦਵਾਈਆਂ ਤੇ ਹੋਰ ਜਰੂਰੀ ਵਸਤਾਂ ਨਾਲ ਸਬੰਧਤ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਬੇਲੋੜੀ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਬਚਿਆ ਜਾਵੇ ਅਤੇ ਲੋਕਾਂ ਨੂੰ ਸਮਝਾਇਆ ਜਾਵੇ ਕਿ ਕਿਸੇ ਵੀ ਵਸਤੂ ਦੀ ਕੋਈ ਤੋਟ ਨਹੀਂ ਹੈ, ਇਸ ਲਈ ਕਈ-ਕਈ ਮਹੀਨਿਆਂ ਲਈ ਸਮਾਨ ਦੀ ਵਾਧੂ ਖ਼ਰੀਦਦਾਰੀ ਨਾਹ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਅਤੇ ਲਾਇਫ਼ ਸਪੋਰਟ ਸਾਜੋ-ਸਮਾਨ ਨਾਲ ਲੈਸ ਐਂਬੂਲੈਂਸਾਂ ਵੀ ਤਿਆਰ-ਬਰ-ਤਿਆਰ ਹਨ, ਜਿਸ ਲਈ ਲੋਕਾਂ ਨੂੰ ਕੋਈ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ।

ਮੀਟਿੰਗ ਮੌਕੇ ਡਾਕਟਰਾਂ ਵਾਲਾ ਐਪਰਨ ਪਾ ਕੇ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਲੋਕ ਹਿੱਤ ‘ਚ ਫੈਸਲਾ ਕੀਤਾ ਹੈ ਕਿ ਜੰਗ ਦੀ ਸੂਰਤ ਤੇ ਕਿਸੇ ਵੀ ਤਰ੍ਹਾਂ ਦੀ ਆਫ਼ਤ ਦੇ ਸ਼ਿਕਾਰ ਲੋਕਾਂ ਦਾ ਇਲਾਜ ਵੀ ਸਾਰੇ ਹਸਤਾਲਾਂ ਵਿੱਚ ਫ਼ਰਿਸਤੇ ਸਕੀਮ ਤਹਿਤ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਭਰ ‘ਚ ਖੂਨਦਾਨੀਆਂ ਦੀ ਸੂਚੀ ਤਿਆਰ ਕਰਨ ਸਮੇਤ ਹਰ ਤਰ੍ਹਾਂ ਦੀ ਮੈਡੀਕਲ ਸਥਿਤੀ ਨਾਲ ਨਜਿੱਠਣ ਲਈ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਪੂਰੀ ਤਰ੍ਹਾਂ ਤਿਆਰ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਪਟਿਆਲਾ ਸਮੇਤ ਪੂਰੇ ਰਾਜ ਭਰ ‘ਚ ਨਰਸਿੰਗ, ਇੰਟਰਨਸ, ਪੈਰਾਮੈਡਿਕਸ, ਸਿਵਲ ਡਿਫੈਂਸ ਵਲੰਟੀਅਰਾਂ ਤੇ ਆਮ ਲੋਕਾਂ ਨੂੰ ਵੀ ਜੰਗ ਤੇ ਆਫ਼ਤ ਦੇ ਸਮੇਂ ਮੁਢਲੀ ਸਹਾਇਤਾ, ਤੇ ਇਮਾਰਤਾਂ ‘ਚ ਫਸਿਆਂ ਨੂੰ ਕੱਢਣਾ, ਅੱਗ ਲੱਗਣ ਤੇ ਹੋਰ ਆਪਾਤਕਾਲੀਨ ਸਥਿਤੀ ‘ਚ ਆਪਣੀ ਤੇ ਦੂਸਰਿਆਂ ਦੀ ਕਿਸ ਤਰ੍ਹਾਂ ਮਦਦ ਕਰਨੀ ਹੈ, ਬਾਰੇ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਨੇ ਇਸ ਬਾਰੇ ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਪਟਿਆਲਾ ਤੇ ਸਿਵਲ ਸਰਜਨ ਨੂੰ ਐਸ.ਓ.ਪੀ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਜੰਗ ਦੀ ਸੂਰਤ ‘ਚ ਅਸੀਂ ਸਰਹੱਦਾਂ ‘ਤੇ ਲੜਦੀ ਫ਼ੌਜ ਤੇ ਸਾਡੀ ਸੁਰੱਖਿਆ ਕਰਦੀ ਪੁਲਿਸ ਦਾ ਦਬਾਅ ਘਟਾ ਸਕੀਏ ਅਤੇ ਉਨ੍ਹਾਂ ਦਾ ਮਨੋਬਲ ਉਚਾ ਰਹੇ।

ਮੀਟਿੰਗ ‘ਚ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਏ.ਡੀ.ਸੀ. ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਐਮਰਜੈਂਸੀ ਸਥਿਤੀ ਨਾਨ ਸਿੱਝਣ ਲਈ ਸਾਰੀਆਂ ਟੀਮਾਂ ਤਿਆਰ ਬਰ ਤਿਆਰ ਹਨ। ਮੀਟਿੰਗ ਮੌਕੇ ਸਾਰੀਆਂ ਲੋੜੀਂਦੀਆਂ ਵਸਤਾਂ ਨਾਲ ਸਬੰਧਤ ਐਸੋਸੀਏਸ਼ਨਾਂ ਦੇ ਨੁਮਾਇੰਦੇ, ਸਾਰੇ ਐਸ.ਡੀ.ਐਮਜ, ਸਿਹਤ ਤੇ ਮੈਡੀਕਲ ਸਿੱਖਿਆ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਚੰਡੀਗੜ੍ਹ ਦੀ ਮਾਇਰਾ ਨੇ ਜਿੱਤਿਆ IIT ਟੈਲੇਂਟ ਹੰਟ

0

ਚੰਡੀਗੜ੍ਹ ਦੀ 13 ਸਾਲਾ ਪ੍ਰਤਿਭਾਸ਼ਾਲੀ ਵਿਦਿਆਰਥਣ, ਮਾਇਰਾ ਖੱਟਰ ਨੇ ਆਈਆਈਟੀ ਮੁੰਬਈ ਦੁਆਰਾ ਆਯੋਜਿਤ ਅੰਡਰ-17 ਪ੍ਰਤਿਭਾ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਮਾਇਰਾ ਨੇ 12 ਵਿਦੇਸ਼ੀ ਲਹਿਜ਼ੇ ਵਿੱਚ ਚੰਗੀ ਤਰ੍ਹਾਂ ਬੋਲ ਕੇ ਆਪਣੀ ਸ਼ਾਨਦਾਰ ਭਾਸ਼ਾਈ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।

ਜੇਕਰ ਭਾਰਤ ਹਮਲੇ ਬੰਦ ਕਰ ਦੇਵੇ ਤਾਂ ਸ਼ਾਂਤੀ ਲਈ ਤਿਆਰ: ਪਕਿਸਤਾਨ ਉਪ ਪ੍ਰਧਾਨ ਮੰਤਰੀ
ਮਾਇਰਾ ਦੀ ਬਹੁਭਾਸ਼ਾਈ ਯੋਗਤਾ ਨੇ ਉਸਨੂੰ ਆਈਆਈਟੀ ਮੁੰਬਈ ਦੇ ਇਸ ਵੱਕਾਰੀ ਮੁਕਾਬਲੇ ਵਿੱਚ ਬਾਕੀ ਸਾਰੇ ਭਾਗੀਦਾਰਾਂ ਤੋਂ ਵੱਖਰਾ ਬਣਾਇਆ। ਜੱਜਾਂ ਨੇ ਉਸਦੇ ਪ੍ਰਦਰਸ਼ਨ ਨੂੰ ‘ਅਸਾਧਾਰਨ ਅਤੇ ਪ੍ਰੇਰਨਾਦਾਇਕ’ ਦੱਸਿਆ।

ਮਾਇਰਾ ਸਿਰਫ਼ ਭਾਸ਼ਾਵਾਂ ਹੀ ਨਹੀਂ, ਸਗੋਂ ਕਈ ਖੇਤਰਾਂ ਵਿੱਚ ਬੇਮਿਸਾਲ ਹੈ। ਉਹ ਭਾਰਤ ਦੇ ਸਭ ਤੋਂ ਘੱਟ ਉਮਰ ਦੇ ਖੋਜਕਰਤਾਵਾਂ ਵਿੱਚੋਂ ਇੱਕ ਹੈ, ਇੱਕ ਪ੍ਰਕਾਸ਼ਿਤ ਲੇਖਕ ਹੈ ਅਤੇ ਇੱਕ ਰਾਸ਼ਟਰੀ ਪੱਧਰ ਦੀ ਯੋਗਾ ਚੈਂਪੀਅਨ ਵੀ ਹੈ। ਉਸਦੀ ਬਹੁਪੱਖੀ ਪ੍ਰਤਿਭਾ ਨੂੰ ਪਛਾਣਦੇ ਹੋਏ, ਮਾਈਕ੍ਰੋਸਾਫਟ ਨੇ ਉਸਨੂੰ ਰਸਮੀ ਤੌਰ ‘ਤੇ ਸਨਮਾਨਿਤ ਵੀ ਕੀਤਾ ਹੈ।

ਮਾਇਰਾ ਦਾ ਆਤਮਵਿਸ਼ਵਾਸ ਉਸਦੀ ਤਾਕਤ ਬਣਿਆ

ਇਸ ਪ੍ਰਾਪਤੀ ਬਾਰੇ ਬੋਲਦਿਆਂ, ਮਾਇਰਾ ਨੇ ਕਿਹਾ, “ਮੈਂ ਹਮੇਸ਼ਾ ਆਪਣੇ ਆਪ ਵਿੱਚ ਅਤੇ ਉਸ ਉੱਚ ਸ਼ਕਤੀ ਵਿੱਚ ਵਿਸ਼ਵਾਸ ਕਰਦੀ ਹਾਂ ਜੋ ਮੈਨੂੰ ਮਾਰਗਦਰਸ਼ਨ ਕਰਦੀ ਹੈ। ਹਰ ਦਿਨ ਮੇਰੇ ਲਈ ਇੱਕ ਨਵਾਂ ਅਨੁਭਵ ਹੁੰਦਾ ਹੈ – ਮਿਹਨਤ, ਵਿਕਾਸ ਅਤੇ ਸ਼ੁਕਰਗੁਜ਼ਾਰੀ ਨਾਲ ਭਰਪੂਰ।”

ਮਾਇਰਾ ਦੀ ਇਹ ਪ੍ਰਾਪਤੀ ਨਾ ਸਿਰਫ਼ ਚੰਡੀਗੜ੍ਹ ਸਗੋਂ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਸ ਦੇ ਮਾਪਿਆਂ, ਸਕੂਲ ਅਤੇ ਟ੍ਰੇਨਰਾਂ ਨੇ ਵੀ ਇਸ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਮਾਇਰਾ ਬਚਪਨ ਤੋਂ ਹੀ ਕੁਝ ਵੱਖਰਾ ਕਰਨਾ ਚਾਹੁੰਦੀ ਸੀ ਅਤੇ ਹਰ ਰੋਜ਼ ਕੁਝ ਨਵਾਂ ਸਿੱਖਣ ਦਾ ਜਨੂੰਨ ਰੱਖਦੀ ਹੈ।

ਚਾਰ ਧਾਮ ਯਾਤਰਾ ਲਈ ਹੈਲੀਕਾਪਟਰ ਸੇਵਾ ਰਹੇਗੀ ਜਾਰੀ; CM ਧਾਮੀ ਨੇ ਕੀਤਾ ਸਪਸ਼ਟ

0

ਭਾਰਤ-ਪਾਕਿਸਤਾਨ ਤਣਾਅ ਤੋਂ ਬਾਅਦ 32 ਹਵਾਈ ਅੱਡੇ 15 ਮਈ ਤੱਕ ਬੰਦ ਕਰ ਦਿੱਤੇ ਗਏ ਹਨ। ਜਿਨ੍ਹਾਂ ਰਾਜਾਂ ਵਿੱਚ ਇਹ ਹਵਾਈ ਅੱਡੇ ਸਥਿਤ ਹਨ ਉਨ੍ਹਾਂ ਵਿੱਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਸ਼ਾਮਲ ਹਨ। ਇਸ ਵਿਚਾਲੇ ਹੀ ਖਬਰ ਆਈ ਹੈ ਕਿ ਉੱਤਰਾਖੰਡ ਵਿੱਚ ਚਾਰ ਧਾਮ ਯਾਤਰਾ ਲਈ ਹੈਲੀਕਾਪਟਰ ਸੇਵਾ ਜਾਰੀ ਹੈ।

ਦੱਸ ਦਈਏ ਕਿ ਪਹਿਲਾਂ ਕਈ ਮੀਡੀਆ ਰਿਪੋਰਟਾਂ ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਇਹ ਸੇਵਾ ਬੰਦ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ “ਸੂਬੇ ਵਿੱਚ ਚਾਰਧਾਮ ਯਾਤਰਾ ਬਿਨਾਂ ਕਿਸੇ ਰੁਕਾਵਟ ਦੇ ਚਲਾਈ ਜਾ ਰਹੀ ਹੈ। ਹੁਣ ਤੱਕ 4 ਲੱਖ ਤੋਂ ਵੱਧ ਸ਼ਰਧਾਲੂ ਧਾਮਾਂ ਦੇ ਦਰਸ਼ਨ ਕਰ ਚੁੱਕੇ ਹਨ। ਕੇਦਾਰਨਾਥ ਧਾਮ ਲਈ ਹੈਲੀ ਸੇਵਾਵਾਂ ਵੀ ਪੂਰੀ ਤਰ੍ਹਾਂ ਚਾਲੂ ਹਨ। ਤੁਹਾਨੂੰ ਬੇਨਤੀ ਹੈ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦਿਓ।”

ਭਾਰਤ-ਪਾਕਿਸਤਾਨ ‘ਚ ਤਣਾਅ ਦੇ ਚਲਦਿਆਂ ਪੰਜਾਬ ਸਰਕਾਰ ਹਾਈ ਅਲਰਟ ‘ਤੇ: ਸਟਾਫ਼ ਦੀਆਂ ਛੁੱਟੀਆਂ ਰੱਦ, ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ

0

– ਪੰਜਾਬ ਸਰਕਾਰ ਹਾਈ ਅਲਰਟ ‘ਤੇ; ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ
– ਸਟਾਫ਼ ਦੀਆਂ ਛੁੱਟੀਆਂ ਰੱਦ, ਅਧਿਕਾਰੀਆਂ ਨੂੰ ਅਲਰਟ ਰਹਿਣ ਲਈ ਕਿਹਾ, ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ
– ਕੈਬਨਿਟ ਮੰਤਰੀ ਫਾਇਰ ਬ੍ਰਿਗੇਡ ਦਫ਼ਤਰਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ

ਚੰਡੀਗੜ੍ਹ, 10 ਮਈ 2025 – ਭਾਰਤ ਅਤੇ ਪਾਕਿਸਤਾਨ ਦਰਮਿਆਨ ਮੌਜੂਦਾ ਤਣਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ-ਬਰ-ਤਿਆਰ ਰੱਖਣ ਲਈ ਫੌਰੀ ਕਦਮ ਚੁੱਕੇ ਹਨ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਫਾਇਰ ਬ੍ਰਿਗੇਡ ਸਟਾਫ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੰਜਾਬ ਭਰ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਉਨ੍ਹਾਂ ਨੂੰ 24 ਘੰਟੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ। ਉਨ•ਾਂ ਕਿਹਾ ਕਿ ਜੰਗ ਇੱਕ ਵੱਡੀ ਐਮਰਜੈਂਸੀ ਹੈ ਅਤੇ ਫਾਇਰ ਬ੍ਰਿਗੇਡ ਅਜਿਹੀਆਂ ਸਥਿਤੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ•ਾਂ ਅਧਿਕਾਰੀਆਂ ਨੂੰ ਮੌਕ ਡ੍ਰਿਲ ਕਰਨ, ਇਹ ਯਕੀਨੀ ਬਣਾਉਣ ਕਿ ਸਾਰੇ ਉਪਕਰਣ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੇਜ਼ ਪ੍ਰਤੀਕਿਰਿਆ ਲਈ ਫੌਜ ਦੇ ਅਧਿਕਾਰੀਆਂ ਨਾਲ ਨਿਰੰਤਰ ਸੰਚਾਰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਹਰ ਸਮੇਂ ਆਪਣੇ ਮੋਬਾਈਲ ਫੋਨ ਚਲਦੇ ਰੱਖਣਾ ਯਕੀਨੀ ਬਣਾਉਂਦਿਆਂ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਸਰੋਤ ਜੁਟਾਏ ਗਏ ਹਨ।

ਤੇਜੀ ਨਾਲ ਪ੍ਰਤੀਕਿਰਿਆ (ਰਿਸਪਾਂਸ) ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਨੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਸੰਵੇਦਨਸ਼ੀਲ ਸਥਾਨਾਂ ‘ਤੇ ਰਣਨੀਤਕ ਤੌਰ ‘ਤੇ ਫਾਇਰ ਟੈਂਡਰ ( ਅੱਗ-ਬੁਝਾਊ ਜਾਂ ਐਮਰਜੈਂਸੀ ਵਹੀਕਲ) ਤਾਇਨਾਤ ਕਰਨ ਲਈ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਤਿਆਰੀਆਂ ਦੀ ਸਮੀਖਿਆ ਲਈ ਨਿਯਮਤ ਮੀਟਿੰਗਾਂ ਕਰਨ ਦੇ ਨਾਲ-ਨਾਲ ਫੌਰੀ ਢੰਗ ਨਾਲ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕੀਤੇ ਜਾਣ।

ਡਾ. ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ। ਉਨ•ਾਂ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਦੇ ਮੈਨੂਅਲ ਨੂੰ ਪੜ•ਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਲੋੜ ਪੈਣ ‘ਤੇ ਰਾਤ ਦੇ ਸਮੇਂ ਐਮਰਜੈਂਸੀ ਰੱਖ-ਰਖਾਅ ਸੇਵਾਵਾਂ ਪ੍ਰਦਾਨ ਕਰਨ ਲਈ ਸਥਾਨਕ ਵਾਹਨ ਮੁਰੰਮਤ ਵਰਕਸ਼ਾਪਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।

ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਕਿ ਕੈਬਨਿਟ ਮੰਤਰੀ ਤਿਆਰੀ ਦਾ ਮੁਲਾਂਕਣ ਕਰਨ ਲਈ ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਸਹੂਲਤਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕਰਨਗੇ।

ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਤੇਜਵੀਰ ਸਿੰਘ ਨੇ ਵਿਭਾਗ ਦੀ ਜ਼ਿੰਮੇਵਾਰੀ ਨੂੰ ਉਜਾਗਰ ਕਰਦਿਆਂ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸਮੂਹ ਸਟਾਫ਼ ਤੋਂ ਪੇਸ਼ੇਵਰ ਵਚਨਬੱਧਤਾ ਦੀ ਮੰਗ ਕੀਤੀ। ਉਨ•ਾਂ ਪੁਸ਼ਟੀ ਕੀਤੀ ਕਿ ਵਿਭਾਗ, ਆਧੁਨਿਕ ਅੱਗ ਬੁਝਾਊ ਯੰਤਰਾਂ ਨਾਲ ਲੈਸ ਹੈ ਅਤੇ ਨਾਲ ਹੀ ਅਧਿਕਾਰੀਆਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕਿਸੇ ਵੀ ਵਾਧੂ ਜ਼ਰੂਰਤ ਸਬੰਧੀ ਤੁਰੰਤ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਸਮੂਹ ਸਟਾਫ਼ ਲਈ ਜਵਾਬਦੇਹੀ ਨੂੰ ਯਕੀਨੀ ਬਣਾਉਣ ਵਾਸਤੇ ਡਿਊਟੀ ਰੋਸਟਰ ਵੀ ਮੇਨਟੇਂਨ ਕੀਤਾ ਜਾਵੇ।

ਫਾਇਰ ਬ੍ਰਿਗੇਡ ਵਿਭਾਗ ਵੱਲੋਂ ਐਮਰਜੈਂਸੀ ਸੰਪਰਕ ਨੰਬਰ ਜਾਰੀ

ਪੰਜਾਬ ਫਾਇਰ ਬ੍ਰਿਗੇਡ ਵਿਭਾਗ ਨੇ ਐਮਰਜੈਂਸੀ ਦੌਰਾਨ ਤੁਰੰਤ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ 112 ਸੰਪਰਕ ਨੰਬਰ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ। ਇਸਦੇ ਨਾਲ ਹੀ ਵਿਭਾਗ ਨੇ ਆਪਣੇ ਜ਼ਿਲ•ਾ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ। ਲੋੜ ਪੈਣ ‘ਤੇ ਨਾਗਰਿਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

ਜੇਕਰ ਭਾਰਤ ਹਮਲੇ ਬੰਦ ਕਰ ਦੇਵੇ ਤਾਂ ਸ਼ਾਂਤੀ ਲਈ ਤਿਆਰ: ਪਕਿਸਤਾਨ ਉਪ ਪ੍ਰਧਾਨ ਮੰਤਰੀ

0

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸ਼ਾਕ ਕ ਡਾਰ ਨੇ ਸ਼ਨੀਵਾਰ ਨੂੰ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਭਾਰਤ ਆਪਣੀ ਕਾਰਵਾਈ ਰੋਕਦਾ ਹੈ ਤਾਂ ਪਾਕਿਸਤਾਨ ਵੀ ਅਜਿਹਾ ਹੀ ਕਰੇਗਾ। ਇਸ ਦੌਰਾਨ, ਭਾਰਤ ਨਾਲ ਵਧਦੇ ਤਣਾਅ ਦੇ ਵਿਚਕਾਰ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਨ ਦਾ ਫੈਸਲਾ ਕੀਤਾ ਹੈ। ਰਿਪੋਰਟਾਂ ਅਨੁਸਾਰ, ਉਹ ਅੱਜ ਸ਼ਾਮ ਟੀਵੀ ‘ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ।

ਦੁਖਦਾਇਕ ਖ਼ਬਰ: ਪਾਕਿਸਤਾਨੀ ਗੋਲੀਬਾਰੀ ਵਿੱਚ ਹਿਮਾਚਲ ਦਾ ਇੱਕ ਜਵਾਨ ਸ਼ਹੀਦ
ਪਾਕਿਸਤਾਨੀ ਫੌਜ ਨੇ ਅੱਜ ਸਵੇਰੇ ਦਾਅਵਾ ਕੀਤਾ ਕਿ ਭਾਰਤ ਨੇ ਸ਼ੋਰਕੋਟ ਵਿੱਚ ਰਫੀਕੀ ਏਅਰਬੇਸ, ਚਕਵਾਲ ਵਿੱਚ ਮੁਰੀਦ ਏਅਰਬੇਸ ਅਤੇ ਰਾਵਲਪਿੰਡੀ ਵਿੱਚ ਚਕਲਾਲਾ ਕੈਂਟ ‘ਤੇ ਵੱਡੇ ਹਮਲੇ ਕੀਤੇ ਹਨ। ਜਵਾਬ ਵਿੱਚ, ਉਨ੍ਹਾਂ ਨੇ ਭਾਰਤ ਵਿੱਚ 10 ਥਾਵਾਂ ‘ਤੇ ਹਮਲਾ ਕਰਨ ਦਾ ਦਾਅਵਾ ਕੀਤਾ। ਇਸ ਵਿੱਚ ਪੰਜਾਬ ਵਿੱਚ ਬ੍ਰਹਮੋਸ ਮਿਜ਼ਾਈਲ ਸਟੋਰੇਜ ਸਹੂਲਤ, ਉੜੀ ਸਪਲਾਈ ਡਿਪੂ, ਰਾਜਸਥਾਨ ਵਿੱਚ ਸੂਰਤਗੜ੍ਹ ਏਅਰਫੀਲਡ, ਆਦਮਪੁਰ ਵਿੱਚ ਐਸ-400 ਸਿਸਟਮ, ਦੇਹਰਾਂਗਿਆਰੀ ਅਤੇ ਪਠਾਨਕੋਟ ਏਅਰਫੀਲਡ ਵਿੱਚ ਤੋਪਖਾਨੇ ਦੀਆਂ ਥਾਵਾਂ ਸ਼ਾਮਲ ਹਨ।

ਵਿਜੀਲੈਂਸ ਦੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ: ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

0
vigilance

ਚੰਡੀਗੜ੍ਹ, 10 ਮਈ, 2025: ਹਰ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਅਣਥੱਕ ਵਚਨਬੱਧਤਾ ਦੇ ਹਿੱਸੇ ਵਜੋਂ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 22 ਕੇਸਾਂ ਵਿੱਚ 23 ਸਰਕਾਰੀ ਮੁਲਾਜ਼ਮਾਂ ਅਤੇ 11 ਆਮ ਵਿਅਕਤੀਆਂ ਸਮੇਤ 34 ਵਿਅਕਤੀਆਂ ਨੂੰ ਜਾਲ ਵਿਛਾ ਕੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਕੰਮ ਕਰਦਿਆਂ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ•ੋਂ ਪੁੱਟਣ ਲਈ ਬਿਨਾਂ ਕਿਸੇ ਢਿੱਲ ਦੇ ਸਰਗਰਮ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਕਾਰਵਾਈ ਤੱਕ ਹੀ ਸੀਮਤ ਨਹੀਂ, ਸਗੋਂ ਭ੍ਰਿਸ਼ਟ ਗਤੀਵਿਧੀਆਂ ਵਿਰੁੱਧ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕਰਨਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਮਿਆਦ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਅਦਾਲਤਾਂ ਵਿੱਚ 12 ਚਲਾਣ ਦਾਇਰ ਕੀਤੇ ਅਤੇ 34 ਮੁਲਜ਼ਮਾਂ ਖਿਲਾਫ਼ 20 ਅਪਰਾਧਿਕ ਮਾਮਲੇ ਦਰਜ ਕੀਤੇ ਹਨ ਜਿਨ੍ਹਾਂ ਵਿੱਚ 18 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਵੱਖਰੇ ਕੇਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਪੜਤਾਲ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਵਿਜੀਲੈਂਸ ਬਿਊਰੋ ਦੀਆਂ ਕਾਨੂੰਨੀ ਸਫ਼ਲਤਾਵਾਂ ਨੂੰ ਉਜਾਗਰ ਕਰਦਿਆਂ ਉਨ•ਾਂ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਲੜੇ ਗਏ ਰਿਸ਼ਵਤਖੋਰੀ ਦੇ ਤਿੰਨ ਕੇਸਾਂ ਵਿੱਚ ਵੱਖ-ਵੱਖ ਅਦਾਲਤਾਂ ਵੱਲੋਂ ਤਿੰਨ ਮੁਲਜ਼ਮਾਂ ਨੂੰ ਚਾਰ ਤੋਂ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਦੇ ਨਾਲ ਨਾਲ 10,000 ਤੋਂ 35,000 ਰੁਪਏ ਤੱਕ ਦੇ ਜੁਰਮਾਨੇ ਵੀ ਲਾਏ ਗਏ।

ਬੁਲਾਰੇ ਨੇ ਸਰਕਾਰੀ ਤੰਤਰ ਨੂੰ ਹਰ ਪਾਸੋਂ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਵਿਜੀਲੈਂਸ ਬਿਊਰੋ ਦੇ ਦ੍ਰਿੜ ਇਰਾਦੇ ਨੂੰ ਦੁਹਰਾਇਆ ਅਤੇ ਨਾਗਰਿਕਾਂ ਨੂੰ ਇਸ ਮਿਸ਼ਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਜਾਂ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਸੂਚਨਾ ਦੇਣ ਲਈ ਲੋਕਾਂ ਨੂੰ 95012-00200 ‘ਤੇ ਵਟਸਐਪ ਰਾਹੀਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸਿੱਧੇ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਜਨਤਾ ਨੂੰ ਸ਼ਾਸਨ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਸਰਗਰਮ ਭਾਈਵਾਲ਼ ਬਣਨ ਦਾ ਅਧਿਕਾਰ ਦਿੰਦੀ ਹੈ।