Home Blog Page 637

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

0
employees and pensioners

ਚੰਡੀਗੜ੍ਹ, 8 ਅਕਤੂਬਰ 2025 : ਪਾਰਦਰਸ਼ਤਾ ਅਤੇ ਆਪਸੀ ਸਹਿਮਤੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ (Employee demands and issues) ਸਬੰਧੀ ਪ੍ਰਸਤਾਵਾਂ ਨੂੰ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਜਾਂ ਕੈਬਨਿਟ ਸਬ-ਕਮੇਟੀ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਉਨ੍ਹਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇ ।

ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਇਹ ਨਿਰਦੇਸ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ, ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਅਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਦੇ ਨੁਮਾਇੰਦਿਆਂ ਨਾਲ ਵਿਆਪਕ ਚਰਚਾ ਦੌਰਾਨ ਦਿੱਤੇ । ਉਨ੍ਹਾਂ ਕਿਹਾ, “ਯੂਨੀਅਨ ਆਗੂਆਂ ਨਾਲ ਸਲਾਹ-ਮਸ਼ਵਰੇ ਦਾ ਇਹ ਕਦਮ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਹ ਯਕੀਨੀ ਬਣਾਉਂਦਾ ਹੈ ਕਿ ਅੰਤਿਮ ਪ੍ਰਸਤਾਵ ਜ਼ਮੀਨੀ ਹਕੀਕਤ ਨੂੰ ਸਹੀ ਢੰਗ ਨਾਲ ਦਰਸਾਉਂਦਿਆਂ ਮੁਲਾਜ਼ਮਾਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਢੁਕਵਾਂ ਹੱਲ ਕਰੇ, ਜਿਸ ਨਾਲ ਭਵਿੱਖ ਵਿੱਚ ਕਿਸੇ ਵੀ ਅਸਪੱਸ਼ਟਤਾ ਜਾਂ ਸ਼ਿਕਾਇਤ ਦੀ ਕੋਈ ਗੁੰਜਾਇਸ਼ ਨਹੀਂ ਰਹਿੰਦੀ ।

ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇੰਨ੍ਹਾਂ ਚਾਰ ਮੁਲਾਜ਼ਮ ਅਤੇ ਪੈਨਸ਼ਨਰਜ਼ ਐਸੋਸੀਏਸ਼ਨਾਂ (Four employees and pensioners associations) ਨਾਲ ਉਸਾਰੂ ਮੀਟਿੰਗਾਂ ਦੀ ਇਸ ਲੜੀ ਦੌਰਾਨ, ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਚਿੰਤਾਵਾਂ ਅਤੇ ਮੰਗਾਂ ਨੂੰ ਹਮਦਰਦੀ ਨਾਲ ਸੁਣਿਆ । ਇਸ ਦੌਰਾਨ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਪਹਿਲਾਂ ਤੋਂ ਹੀ ਵਿਚਾਰਦਿਆਂ ਇੰਨ੍ਹਾਂ ਦਾ ਹੱਲ ਪ੍ਰਕ੍ਰਿਆ ਅਧੀਨ ਹੈ ।

ਇਸ ‘ਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਉਨ੍ਹਾਂ ਵੱਲੋਂ ਹਮਦਰਦੀ ਅਤੇ ਵਿਸਥਾਰਤ ਨਾਲ ਸੁਣਵਾਈ ਕਰਨ ਲਈ ਧੰਨਵਾਦ ਪ੍ਰਗਟ ਕੀਤਾ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੜ ਦੁਹਰਾਇਆ ਕਿ ਕੈਬਨਿਟ ਸਬ-ਕਮੇਟੀ (Cabinet Sub-Committee) ਸਾਰੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਪੱਸ਼ਟ, ਕਾਰਜਯੋਗ ਸਿਫ਼ਾਰਸ਼ਾਂ ਪੇਸ਼ ਕਰਨ ਲਈ ਸਮਰਪਿਤ ਹੈ ।

ਮੀਟਿੰਗ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਜਗਰੂਪ ਸਿੰਘ, ਹਰਜੀਤ ਸਿੰਘ, ਗਗਨਦੀਪ ਸਿੰਘ, ਜਗਸੀਰ ਸਿੰਘ ਭੰਗੂ ਅਤੇ ਜਸਵੀਰ ਸਿੰਘ; ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ ਵੱਲੋਂ ਸਤੀਸ਼ ਰਾਣਾ, ਧਨਵੰਤ ਸਿੰਘ, ਕਰਮ ਸਿੰਘ ਧਨੋਆ, ਸੁਖਦੇਵ ਸਿੰਘ ਸੈਣੀ ਅਤੇ ਬੋਬਿੰਦਰ ਸਿੰਘ; ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਗੁਰਦੀਪ ਸਿੰਘ ਬਾਸੀ, ਵਿਪਨ ਕੁਮਾਰ ਗੋਇਲ, ਗੁਰਦੀਪ ਸਿੰਘ ਸ਼ਰਨਾ ਅਤੇ ਪਰਮਜੀਤ ਸਿੰਘ ਸੋਹੀ ਅਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਵੱਲੋਂ ਗੁਰਦੀਪ ਸਿੰਘ, ਭੁਪਿੰਦਰ ਸਿੰਘ, ਸੂਰਜ ਪ੍ਰਕਾਸ਼ ਅਤੇ ਦਰਬਾਰਾ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

0
Tarunpreet Singh Saund

ਚੰਡੀਗੜ੍ਹ, 8 ਅਕਤੂਬਰ 2025 : ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Saund) ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ (Death) ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ

ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ । ਜਵੰਦਾ ਨੇ ਆਪਣੇ ਗੀਤਾਂ ਅਤੇ ਸੁਰੀਲੀ ਆਵਾਜ਼ ਰਾਹੀਂ ਪੰਜਾਬੀ ਗੀਤ ਸੰਗੀਤ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਵਾਈ। ਉਨ੍ਹਾਂ ਦੇ ਗੀਤਾਂ ਨੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਮਿੱਟੀ, ਰਿਸ਼ਤਿਆ, ਵਿਰਸੇ ਅਤੇ ਜਜ਼ਬਾਤਾਂ ਨਾਲ ਜੋੜ ਕੇ ਰੱਖਿਆ ।

ਰਾਜਵੀਰ ਜਵੰਦਾ ਦਾ ਦੇਹਾਂਤ ਪੰਜਾਬੀ ਸੰਗੀਤ ਜਗਤ ਲਈ ਵੱਡਾ ਘਾਟਾ ਹੈ

ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ (Rajveer Jawanda) ਦਾ ਦੇਹਾਂਤ ਪੰਜਾਬੀ ਸੰਗੀਤ ਜਗਤ ਲਈ ਵੱਡਾ ਘਾਟਾ ਹੈ, ਜਿਸ ਦੀ ਭਰਪਾਈ ਕਰਨੀ ਮੁਸ਼ਕਲ ਹੈ। ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਬਖ਼ਸ਼ੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਹ ਘੜੀ ਸਹਿਣ ਦੀ ਤਾਕਤ ਦੇਵੇ ।

Read More : ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਕਰ ਗਏ ਅਕਾਲ ਚਲਾਣਾ

ਸਪੀਕਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ

0
kultar sandhwa

ਚੰਡੀਗੜ੍ਹ, 8 ਅਕਤੂਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ (Sri Guru Ramdas Ji) ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਨ । ਮਨੁੱਖਤਾ ਪ੍ਰਤੀ ਗੁਰੂ ਸਾਹਿਬ ਦੀ ਨਿਰਸਵਾਰਥ ਸੇਵਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ । ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਅਧਿਆਤਮਿਕਤਾ ਅਤੇ ਸਚਾਈ ਦੇ ਰਾਹ ‘ਤੇ ਚੱਲਣਾ ਚਾਹੀਦਾ ਹੈ ।

Read More : ਕੁਲਤਾਰ ਸਿੰਘ ਸੰਧਵਾਂ ਨੇ ਗਵਰਨਰ ਦੇ ਨੋਟੀਫਿਕੇਸ਼ਨ ਨੂੰ ਲੈ ਕੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ 

ਪੰਜਾਬ ਪੁੁਲਸ ਅਧਿਕਾਰੀਆਂ ਦੇ ਹੋਏ ਤਬਾਦਲੇ

0
Punjab Police officers

ਚੰਡੀਗੜ੍ਹ੍, 7 ਅਕਤੂਬਰ 2025 : ਪੰਜਾਬ ਪੁਲਸ (Punjab Police) ਵਿਚ ਅੱਜ ਵੱਡੇ ਪੱਧਰ ਤੇ ਏ. ਐਸ. ਪੀ. ਤੇ ਡੀ. ਐਸ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਦੱਸਣਯੋਗ ਹੈ ਕਿ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ (Transfers) ਕੀਤੇ ਗਏ ਹਨ ਵਿਚ 133 ਸ਼ਾਮਲ ਹਨ ।

Read More : ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀ ਤਰੱਕੀ ਤੇ ਤਬਾਦਲੇ ਕਰਕੇ ਇੱਧਰੋ ਉਧਰ

ਮੈਸਰਜ਼ ਕਰਮਜੀਤ ਇੰਟਰਪ੍ਰਾਈਜ਼ਜ਼ ਕੰਪਨੀ ਵੱਲੋਂ ਪਲੇਸਮੈਂਟ ਕੈਂਪ 9 ਅਕਤੂਬਰ ਨੂੰ 

0
Placement camp
ਸੰਗਰੂਰ, 8 ਅਕਤੂਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau) (ਸੰਗਰੂਰ) ਵੱਲੋਂ ਮੈਸਰਜ਼ ਕਰਮਜੀਤ ਇੰਟਰਪ੍ਰਾਈਜ਼ਜ਼ (ਫ਼ਾਰ ਪੁਖਰਾਜ ਹੈਲਥ ਕੇਅਰ) ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 9 ਅਕਤੂਬਰ ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ ।

ਪ੍ਰਾਰਥੀ ਦੀ ਵਿਦਿੱਅਕ ਯੋਗਤਾ 12ਵੀਂ, ਗਰੈਜੂਏਟ ਪਾਸ ਹੋਣੀ ਚਾਹੀਦੀ ਹੈ

ਇਸ ਸਬੰਧੀ ਕੰਪਨੀ ਵੱਲੋਂ ਵੈਲਨੇਸ ਅਡਵਾਈਜਰ, ਟ੍ਰੇਨਰ, ਮੈਨੇਜਰ (ਲੜਕੇ ਅਤੇ ਲੜਕੀਆਂ ਦੋਵਾਂ ਲਈ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ । ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 12ਵੀਂ, ਗਰੈਜੂਏਟ ਪਾਸ ਹੋਣੀ ਚਾਹੀਦੀ ਹੈ । ਇਸ ਤੋਂ ਇਲਾਵਾ ਉਮਰ 18 ਸਾਲ ਤੋਂ 24 ਸਾਲ ਤੱਕ ਹੋਣੀ ਚਾਹੀਦੀ ਹੈ ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਲੈ ਸਕਦੇ ਹਨ ਭਾਗ

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।

ਵਿਧਾਇਕ ਦੇਵ ਮਾਨ ਨੇ ਬਿਜਲੀ ਵਿਭਾਗ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ 

0
MLA Dev Mann

ਨਾਭਾ, 8 ਅਕਤੂਬਰ 2025 : ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਸੂਬੇ ਭਰ ਵਿੱਚ ਬਿਜਲੀ ਦੇ ਕੱਟਾਂ ਤੋਂ ਮਿਲੇਗੀ ਰਾਹਤ । ਨਾਭਾ ਦੇ 66 ਕੇ. ਵੀ. ਗਰਿਡ (66 KV Grid)  ਵਿੱਚ 9 ਕਰੋੜ 18 ਲੱਖ ਦੀ ਲਾਗਤ ਨਾਲ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (Constituency MLA Gurdev Singh Dev Mann) ਵੱਲੋਂ ਬਰੇਕਰਾਂ ਦਾ ਉਦਘਾਟਨ ਕੀਤਾ ਗਿਆ ।

ਲੋਕਾਂ ਨੂੰ ਬਿਜਲੀ ਕੱਟਾਂ ਤੋ ਮਿਲੇਗੀ ਰਾਹਤ

ਦੇਵਮਾਨ ਨੇ ਕਿਹਾ ਕਿ ਅਜੇ ਤੱਕ ਕਿਸੇ ਸਰਕਾਰ ਵੱਲੋਂ ਬਿਜਲੀ ਨੇ ਕੱਟਾਂ ਬਾਰੇ ਨਹੀਂ ਸੋਚਿਆ ਸੀ ਪਰ ਮਾਨ ਸਰਕਾਰ ਵੱਲੋਂ ਪਹਿਲ ਕਰਨੀ ਕਰਦੇ ਹੋਏ ਸੂਬੇ ਭਰ ਵਿੱਚ ਲੋਕਾਂ ਨੂੰ ਬਿਜਲੀ ਦੇ ਕੱਟਾਂ ਤੋਂ ਰਾਹਤ ਮਿਲੇਗੀ । ਕਿਉਂਕਿ ਜਦੋਂ ਵੀ ਹਨੇਰੀ ਝੱਖੜ ਆ ਜਾਂਦੇ ਸੀ ਤਾਂ ਲੋਕ ਪਰੇਸ਼ਾਨ ਹੁੰਦੇ ਸੀ ਅਤੇ ਉਹਨਾਂ ਨੂੰ ਹਨੇਰੇ ਵਿੱਚ ਬੈਠਣਾ ਪੈਂਦਾ ਸੀ ਪਰ ਹੁਣ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਅੱਜ ਗੋਬਿੰਦਗੜ੍ਹ ਛੰਨਾਂ ਬਰੇਕਰ ਜਿਸ ਦੀ ਲਾਗਤ 40 ਲੱਖ ਅਤੇ ਮਾਡਰਨ ਸਿਟੀ ਬਰੇਕਰ (40 lakhs and Modern City Breaker) ਜਿਸ ਦੀ ਲਾਗਤ ਤਕਰੀਬਨ 27 ਲੱਖ ਹੈ ਜਿੰਨਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ ।

ਨਾਭੇ ਹਲਕੇ ਵਿੱਚ ਬਿਜਲੀ ਦੇ ਕੱਟਾਂ ਤੋਂ ਮਿਲੇਗੀ ਰਾਹਤ : ਐਕਸੀਅਨ

ਇਸ ਮੌਕੇ ਬਿਜਲੀ ਬੋਰਡ ਦੇ ਐਕਸੀਅਨ (Electricity Board’s AXION) ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਤੋਂ ਨਾਭੇ ਹਲਕੇ ਵਿੱਚ ਬਿਜਲੀ ਦੇ ਕੱਟਾਂ ਤੋਂ ਰਾਹਤ ਮਿਲੇਗੀ, ਕਿਉਂਕਿ ਬਿਜਲੀ ਦੇ ਨਵੇਂ ਉਪਕਰਨ ਲਗਾਏ ਜਾ ਰਹੇ ਹਨ ਅਤੇ ਜਦੋਂ ਵੀ ਹਨੇਰੀ ਝੱਖੜ ਆਉਂਦਾ ਸੀ ਤਾਂ ਲਾਈਟ ਚਲੀ ਜਾਂਦੀ ਸੀ ਅਤੇ ਹੁਣ ਹੋਰ ਗਰਿਡ ਤੋਂ ਬਿਜਲੀ ਲੈ ਕੇ ਅੱਗੇ ਸਪਲਾਈ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਉਨਾਂ ਦੇ ਨਾਲ ਇੰਜ. ਸੁਰਜੀਤ ਸਿੰਘ ਐਸ. ਡੀ. ਓ. ਦਿਹਾਤੀ, ਇੰਜ ਬਲਕਾਰ ਸਿੰਘ ਸਹਾਇਕ ਇੰਜੀਨੀਅਰ ਢੀਗੀ , ਇੰਜ ਪ੍ਰਿਤਪਾਲ ਸਿੰਘ ਐਸ. ਡੀ. ਓ. ਘਮਰੋਦਾ, ਨਵਜੀਤ ਸਿੰਘ ਐਸ. ਡੀ. ਓ. ਅਮਰਗੜ, ਇੰਜ. ਗੁਰਜੀਤ ਸਿੰਘ, ਇੰਜ. ਅਮਨਦੀਪ ਸਿੰਘ , ਇੰਜ ਰਘਵੀਰ ਪੁਰੀ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਜਸਵੀਰ ਸਿੰਘ ਵਜੀਦਪੁਰ, ਭੁਪਿੰਦਰ ਸਿੰਘ ਕੱਲਰ ਮਾਜਰੀ, ਰਣਜੀਤ ਸਿੰਘ ਜੱਜ ਸਰਪੰਚ, ਸਰਵਰਿੰਦਰ ਸਿੰਘ ਪਹਾੜਪੁਰ, ਕੁਲਵੰਤ ਸਿੰਘ ਅਟਵਾਲ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਹੋਰ ਅਹੁਦੇਦਾਰਾਂ ਸਨ ।

Read More : ਦੋ ਸੌ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲ ਛੱਡ ਕੇ ਭਾਦਸੋਂ ਦਾ ਐਮੀਨੈਂਸ ਸਕੂਲ ਅਪਣਾਇਆ: ਵਿਧਾਇਕ ਦੇਵ ਮਾਨ

ਬਿਜ਼ਨਸ ਬਲਾਟਸਰਜ਼ ਬਲਾਕ ਨੋਡਲ ਤੇ ਮਾਸਟਰ ਟ੍ਰੇਨਰ ਸਨਮਾਨਿਤ 

0
Business Blotters

ਪਟਿਆਲਾ, 8 ਅਕਤੂਬਰ 2025 : ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਿਖੇ ਜ਼ਿਲਾ ਸਿੱਖਿਆ ਅਫ਼ਸਰ (ਸ) ਸੰਜੀਵ ਸ਼ਰਮਾ ਤੇ ਉਪ ਜ਼ਿਲਾ ਸਿੱਖਿਆ ਅਫ਼ਸਰ (ਸ) ਰਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਿਜ਼ਨੈੱਸ ਬਲਾਸਟਰਜ਼ ਟੀਮ (District Business Blasters Team) ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਦਾ ਸੰਚਾਲਨ ਪਰਮਜੀਤ ਸਿੰਘ ਜ਼ਿਲਾ ਨੋਡਲ ਅਫ਼ਸਰ ਵੱਲੋਂ ਕੀਤਾ ਗਿਆ । ਮੀਟਿੰਗ ਵਿੱਚ ਸਟੇਟ ਉਦਯਮ ਟੀਮ ਤੋਂ ਮਨਿੰਦਰ ਕੌਰ ਨੇ ਹਿੱਸਾ ਲਿਆ ਅਤੇ ਸਟੇਟ ਬਿਜ਼ਨਸ ਬਲਾਸਟਰਜ਼ ਅਤੇ ਇੰਟਰਪਨਿਓਰਸ਼ਿਪ ਵਿਸ਼ੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।

ਬਿਜ਼ਨਸ ਬਲਾਸਟਰ ਪ੍ਰੋਗਰਾਮ ਤੇ ਇੰਟਰਪਨਿਓਰਸ਼ਿਪ ਵਿਸ਼ੇ ਨੂੰ ਸਕੂਲਾਂ ਵਿੱਚ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ

ਜ਼ਿਲਾ ਸਿੱਖਿਆ ਅਫਸਰ ਸੰਜੀਵ ਸ਼ਰਮਾ ਵੱਲੋਂ ਵੱਖ-ਵੱਖ ਬਲਾਕਾਂ ਦੇ ਮਾਸਟਰ ਟਰੇਨਰਾਂ ਕੋਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਜਿਸਟਰੇਸ਼ਨ ਅਤੇ ਟੀਮ ਫੋਰਮੇਸ਼ਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤੇ ਇੰਟਰਪਨਿਓਰਸ਼ਿਪ (Business Blaster Program and Entrepreneurship)  ਵਿਸ਼ੇ ਨੂੰ ਸਕੂਲਾਂ ਵਿੱਚ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ।

ਇਸ ਮੌਕੇ ਕਿਸ ਕਿਸ ਨੂੰ ਕੀਤਾ ਗਿਆ ਸਨਮਾਨਤ

ਇਸ ਮੌਕੇ ਜਿਲਾ ਸਿੱਖਿਆ ਅਫਸਰ ਅਤੇ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਵੱਖ-ਵੱਖ ਬਲਾਕ ਨੋਡਲ ਅਤੇ ਮਾਸਟਰ ਟ੍ਰੇਨਰਾਂ ਨੂੰ ਉਹਨਾਂ ਦੀ ਸਰਾਹਣਯੋਗ ਕਾਰਗੁਜ਼ਾਰੀ ਲਈ ਜ਼ਿਲਾ ਪੱਧਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਯਾਦਵਿੰਦਰ ਕੁਮਾਰ, ਸੰਜੀਵ ਕੁਮਾਰ, ਰਕੇਸ਼ ਕੁਮਾਰ, ਨਤਾਲਿਆ ਸੂਦ, ਅਰਪਣਜੋਤ ਕੌਰ, ਬਹਾਦਰ ਸ਼ਾਹ, ਗੁਰਪ੍ਰੀਤ ਕੌਰ, ਸਿਮਰਪ੍ਰੀਤ ਕੌਰ, ਸੋਨੀਆ ਰਾਣੀ ਗੋਇਲ, ਗੁਰਲਾਲ ਸਿੰਘ, ਗੁਰਪਿਆਰ ਸਿੰਘ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ l

Read More : ਸਿੱਖਿਆ ਕ੍ਰਾਂਤੀ: ਜ਼ਿਲ੍ਹਾ ਬਰਨਾਲਾ ਦੇ 6 ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਅੱਜ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਐਥਲੈਟਿਕਸ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

0
69th District School Games

ਪਟਿਆਲਾ , 8 ਅਕਤੂਬਰ 2025 : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਪਟਿਆਲਾ ਤੇ ਡਾ. ਰਵਿੰਦਰਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ (69th District School Games) ਕਰਵਾਈਆਂ ਜਾ ਰਹੀਆਂ ਹਨ ।

8 ਤੋਂ 10 ਅਕਤੂਬਰ ਤੱਕ ਲੜਕੇ ਤੇ ਲੜਕੀਆਂ ਦੇ ਐਥਲੈਟਿਕਸ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਕਰਵਾਏ ਜਾ ਰਹੇ ਹਨ ਪੋਲੋ ਗਰਾਉਂਡ ਪਟਿਆਲਾ ਵਿਖੇ

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ 8 ਅਕਤੂਬਰ ਤੋਂ 10 ਅਕਤੂਬਰ ਤੱਕ ਲੜਕੇ ਤੇ ਲੜਕੀਆਂ ਦੇ ਐਥਲੈਟਿਕਸ ਦੇ ਮੁਕਾਬਲੇ (Boys and girls athletics competitions) ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ । ਟਰੈਕ ਇਵੈਂਟ ਡਿਊਟੀ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਫੀਲਡ ਥਰੋ ਵਿੱਚ ਡਿਊਟੀ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਮੰਡੋਰ, ਫੀਲਡ ਜੰਪ ਵਿੱਚ ਡਿਊਟੀ ਜਗਤਾਰ ਸਿੰਘ ਟਿਵਾਣਾ ਹੈਡ ਮਾਸਟਰ ਨੈਣ ਕਲਾਂ ਨੇ ਨਿਭਾਈ। ਸਟੇਜ ਦਾ ਸੰਚਾਲਨ ਰਾਜਿੰਦਰ ਸਿੰਘ ਹੈਪੀ ਨੇ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਸਾਰੇ ਹੀ ਜੋਨਲ ਸਕੱਤਰ ਅਮਨਿੰਦਰ ਸਿੰਘ ਬਾਬਾ ਪਟਿ 1, ਬਲਵਿੰਦਰ ਸਿੰਘ ਜੱਸਲ ਪਟਿ 2, ਸ਼ਸ਼ੀ ਮਾਨ ਪਟਿ 3, ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ ਘਨੌਰ,ਦਵਿੰਦਰ ਸਿੰਘ ਪਾਤੜਾਂ, ਰਜਿੰਦਰ ਸੈਣੀ ਰਾਜਪੁਰਾ, ਗੁਰਪ੍ਰੀਤ ਸਿੰਘ ਟਿਵਾਣਾ ਭਾਦਸੋਂ, ਬਲਜੀਤ ਸਿੰਘ ਧਾਰੋਕੀਂ ਨਾਭਾ,ਤਰਸੇਮ ਸਿੰਘ ਭੁੰਨਰਹੇੜੀ,ਭਰਪੂਰ ਸਿੰਘ ਸਮਾਣਾ, ਪਵਿੱਤਰ ਸਿੰਘ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਰਾਜੇਸ਼ ਕਾਲੀ,ਰਾਕੇਸ਼ ਲਚਕਾਣੀ, ਰੁਪਿੰਦਰ ਕੌਰ,ਵਿਨੋਦ ਕੁਮਾਰ,ਚਮਕੌਰ ਸਿੰਘ, ਕੁਲਦੀਪ ਕੌਰ, ਪੂਨਮ ਰਾਣੀ, ਸਰਬਜੀਤ ਸਿੰਘ ਡਕਾਲਾ, ਸਤਵਿੰਦਰ ਸਿੰਘ ਚੀਮਾ, ਬਲਕਾਰ ਸਿੰਘ, ਲਖਵਿੰਦਰ ਸਿੰਘ ਤੇ ਪਬਲੀਸਿਟੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Read More : 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਗਰੀਕੋ ਰੋਮਨ ਕੁਸ਼ਤੀਆਂ ਤੇ ਜੂਡੋ ਦੇ ਮੁਕਾਬਲੇ ਹੋਏ

245 ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਦਾ ਡਾ. ਬਲਬੀਰ ਸਿੰਘ ਵਲੋਂ ਸ਼ੁਭ ਆਰੰਭ

0
Dr. Balbir Singh

ਪਟਿਆਲਾ , 8 ਅਕਤੂਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਜਿਲਾ ਪਟਿਆਲਾ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ 245 ਕਰੋੜ ਰੁਪਏ ਦੇ ਪ੍ਰੋਜੈਕਟਾਂ (Projects worth Rs 245 crore) ਦਾ ਵਿਧੀਵਤ ਉਦਘਾਟਨ ਕੀਤਾ । ਇਸ ਮੌਕੇ ਉਹਨਾਂ  ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਸੈਕਟਰ ਵਿੱਚ ਵੱਡੇ ਬਦਲਾਅ ਲਿਆਂਦੇ ਜਾ ਰਹੇ ਹਨ ਤਾਂ ਜੋ ਹਰ ਘਰ, ਹਰ ਖੇਤ ਅਤੇ ਹਰ ਉਦਯੋਗ ਨੂੰ ਨਿਰੰਤਰ ਤੇ ਉੱਚ-ਗੁਣਵੱਤਾ ਵਾਲੀ ਬਿਜਲੀ ਉਪਲਬਧ ਹੋ ਸਕੇ ।

ਪੰਜਾਬ ਵਿਚ ਸਿਹਤ ਕ੍ਰਾਂਤੀ ਅਤੇ ਸਿੱਖਿਆ ਕ੍ਰਾਂਤੀ ਤੋਂ ਬਾਅਦ ਹੁਣ ਬਿਜਲੀ ਕ੍ਰਾਂਤੀ ਦੀ ਸ਼ੁਰੂਆਤ : ਡਾ. ਬਲਬੀਰ ਸਿੰਘ

ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ, ਹੁਣ ਉਸੇ ਤਰ੍ਹਾਂ ਬਿਜਲੀ ਖੇਤਰ ਵਿੱਚ “ਬਿਜਲੀ ਕ੍ਰਾਂਤੀ” ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਇਆ ਜਾ ਰਿਹਾ ਹੈ । ਉਹਨਾਂ ਜ਼ੋਰ ਦੇ ਕੇ ਕਿਹਾ ਕਿ ਬਿਜਲੀ ਤੋਂ ਬਿਨਾਂ ਨਾ ਘਰ ਚਲਦਾ ਹੈ, ਨਾ ਖੇਤੀ, ਅਤੇ ਨਾ ਹੀ ਉਦਯੋਗ । ਸਮਾਜ ਅਤੇ ਅਰਥਵਿਵਸਥਾ ਦੇ ਹਰੇਕ ਪੱਖ ਨੂੰ ਚਲਾਉਣ ਲਈ ਬਿਜਲੀ ਸਭ ਤੋਂ ਮਹੱਤਵਪੂਰਨ ਸਰੋਤ ਹੈ ।

ਕਿਹਾ, ਨਵੀਆਂ ਬਿਜਲੀ ਲਾਈਨਾਂ ਅਤੇ ਉੱਚ ਸਮਰਥਾ ਵਾਲੇ ਟਰਾਂਸਫਾਰਮਰ ਨਾਲ ਪਾਵਰ ਢਾਂਚਾ ਹੋਵੇਗਾ ਮਜ਼ਬੂਤ

ਉਹਨਾਂ ਕਿਹਾ ਕਿ 245 ਕਰੋੜ ਰੁਪਏ ਦੇ ਇਹਨਾਂ ਪ੍ਰੋਜੈਕਟਾਂ ਦੇ ਤਹਿਤ ਜਿਲਾ ਪਟਿਆਲਾ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਅੱਪਗ੍ਰੇਡ ਕੀਤਾ ਜਾਵੇਗਾ । ਇਸ ਵਿੱਚ ਪੁਰਾਣੀਆਂ ਤੇ ਜ਼ਰਜਰ ਬਿਜਲੀ ਲਾਈਨਾਂ ਦੀ ਮੁਰੰਮਤ, ਨਵੀਆਂ ਲਾਈਨਾਂ ਦੀ ਉਸਾਰੀ, ਉੱਚ ਸਮਰੱਥਾ ਵਾਲੇ ਨਵੇਂ ਟਰਾਂਸਫਾਰਮਰ ਲਗਾਉਣਾ ਸ਼ਾਮਲ ਹੈ । ਇਸ ਨਾਲ ਨਾ ਸਿਰਫ ਪਾਵਰ ਕੱਟ ਖ਼ਤਮ ਹੋਣਗੇ, ਸਗੋਂ ਵੋਲਟੇਜ ਫਲਕਚੂਏਸ਼ਨ ਤੋਂ ਵੀ ਮੁਕਤੀ ਮਿਲੇਗੀ ।

ਪੰਜਾਬ ਸਰਕਾਰ ਬਿਜਲੀ ਨੂੰ ਆਮ ਜਨਤਾ ਦੀ ਮੁੱਢਲੀ ਲੋੜ ਸਮਝਦੀ ਹੈ

ਓਹਨਾ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਨੂੰ ਆਮ ਜਨਤਾ ਦੀ ਮੁੱਢਲੀ ਲੋੜ ਸਮਝਦੀ ਹੈ ਅਤੇ ਇਸਨੂੰ ਸਧਾਰਨ ਤੇ ਸਸਤੀ ਦਰਾਂ ‘ਤੇ ਮੁਹਈਆ ਕਰਵਾਉਣ ਲਈ ਵਚਨਬੱਧ ਹੈ । ਉਹਨਾਂ ਜੋੜਿਆ ਕਿ ਉਦਯੋਗਿਕ ਵਿਕਾਸ ਤੋਂ ਲੈ ਕੇ ਆਧੁਨਿਕ ਖੇਤੀ ਤੱਕ, ਹਰ ਖੇਤਰ ਵਿੱਚ ਭਰੋਸੇਯੋਗ ਬਿਜਲੀ ਸਪਲਾਈ ਲਾਜ਼ਮੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਂਦੀ ਹੈ ਕਿ ਪੰਜਾਬ ਦੇ ਕਿਸੇ ਵੀ ਵਸਨੀਕ ਨੂੰ ਬਿਜਲੀ ਦੀ ਘਾਟ ਕਾਰਨ ਕੋਈ ਮੁਸ਼ਕਲ ਨਾ ਆਵੇ ।

ਪੰਜਾਬ ਦੇ ਵਿਕਾਸ ਵਿੱਚ ਨਿਵੇਸ਼ ਹੈ ਜੋ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ

ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਸਿਰਫ ਵਰਤਮਾਨ ਦੀਆਂ ਲੋੜਾਂ ਹੀ ਪੂਰੀਆਂ ਨਹੀਂ ਹੋਣਗੀਆਂ, ਸਗੋਂ ਆਗਾਮੀ ਦਹਾਕਿਆਂ ਲਈ ਵੀ ਇੱਕ ਮਜ਼ਬੂਤ ਢਾਂਚਾ ਖੜ੍ਹਾ ਹੋਵੇਗਾ । ਇਹ ਪੰਜਾਬ ਦੇ ਵਿਕਾਸ ਵਿੱਚ ਨਿਵੇਸ਼ ਹੈ ਜੋ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ ਅਤੇ ਲੋਕਾਂ ਦੀ ਜੀਵਨ ਗੁਣਵੱਤਾ ਨੂੰ ਬਿਹਤਰ ਬਣਾਏਗਾ । ਇਸ ਮੌਕੇ ਮੌਜੂਦ ਬਿਜਲੀ ਅਧਿਕਾਰੀਆਂ ਨੇ ਦੱਸਿਆ ਕਿ ਕੰਮਾਂ ਦੀ ਗਤੀ ਤੇਜ਼ ਰੱਖੀ ਜਾਵੇਗੀ ਤਾਂ ਜੋ ਨਤੀਜੇ ਜਲਦੀ ਸਾਹਮਣੇ ਆ ਸਕਣ । ਇਸ ਮੌਕੇ ਉਹਨਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ , ਜਸਬੀਰ ਗਾਂਧੀ ਤੋਂ ਇਲਾਵਾ ਬਿਜਲੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਦੌਰਾ 

ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਕਰ ਗਏ ਅਕਾਲ ਚਲਾਣਾ

0
Rajveer Jawanda

ਚੰਡੀਗੜ੍ਹ, 8 ਅਕਤੂਬਰ 2025 : ਬੱਦੀ ਵਿਖੇ ਇਕ ਸੜਕੀ ਹਾਦਸੇ (A road accident in Baddi ) ਵਿਚ ਜ਼ਖ਼ਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ (Rajveer Jawanda) ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ 11 ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ ਦੇਹਾਂਤ ਹੋ ਗਿਆ ਹੈ । 35 ਸਾਲਾ ਪੰਜਾਬੀ ਗਾਇਕ ਨੂੰ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਮੋਟਰਸਾਈਕਲ ਹਾਦਸੇ ਵਿੱਚ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ ।

ਹਾਦਸੇ ਤੋਂ ਬਾਅਦ ਰੱਖਿਆ ਗਿਆ ਸੀ ਹਾਲਾਤਾਂ ਦੇ ਮੱਦੇਨਜ਼ਰ ਵੈਂਟੀਲੇਟਰ ਤੇ

ਦੱਸਣਯੋਗ ਹੈ ਕਿ ਫੋਰਟਿਸ ਹਸਪਤਾਲ (Fortis Hospital) ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਸ਼ਿਮਲਾ ਜਾਂਦੇ ਸਮੇਂ ਬੱਦੀ ਖੇਤਰ ਵਿੱਚ ਆਪਣੇ ਮੋਟਰਸਾਈਕਲ ਤੋਂ ਕੰਟਰੋਲ ਗੁਆਉਣ ਤੋਂ ਬਾਅਦ ਜਵੰਦਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ “ਬਹੁਤ ਹੀ ਨਾਜ਼ੁਕ” (“Very delicate”)  ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸਦੀਆਂ ਸੱਟਾਂ ਦੀ ਗੰਭੀਰਤਾ ਦੇ ਕਾਰਨ ਉਸਨੂੰ ਤੁਰੰਤ ਵੈਂਟੀਲੇਟਰ ਸਹਾਇਤਾ `ਤੇ ਰੱਖਿਆ ਗਿਆ ਸੀ।

ਜਵੰਦਾ ਦੇ ਅੰਗਾਂ ਵਿਚ ਆ ਗਈ ਸੀ ਡੂੰਘੀ ਕਮਜ਼ੋਰੀ

ਡਾਕਟਰਾਂ ਨੇ ਪਹਿਲਾਂ ਉਸਦੀ ਹਾਲਤ ਨੂੰ ਨਾਜ਼ੁਕ ਅਤੇ ਵੱਡੇ ਪੱਧਰ `ਤੇ ਬਦਲਿਆ ਨਹੀਂ ਦੱਸਿਆ ਸੀ। ਦਿਮਾਗ ਦੇ ਐਮਆਰਆਈ ਵਿੱਚ ਹਾਈਪੋਕਸਿਕ ਨੁਕਸਾਨ ਦਿਖਾਇਆ ਗਿਆ ਸੀ, ਜਿਸਦਾ ਕਾਰਨ ਉਨ੍ਹਾਂ ਨੇ ਸ਼ੁਰੂਆਤੀ ਇਲਾਜ ਕੇਂਦਰ ਵਿੱਚ ਦਿੱਤੇ ਗਏ ਸੀਪੀਆਰ ਨੂੰ ਦੱਸਿਆ। ਵਾਧੂ ਸਕੈਨਾਂ ਵਿੱਚ ਸਰਵਾਈਕਲ ਅਤੇ ਡੋਰਸਲ ਰੀੜ੍ਹ ਦੀ ਹੱਡੀ ਦੋਵਾਂ ਵਿੱਚ ਵਿਆਪਕ ਸੱਟਾਂ ਦਾ ਖੁਲਾਸਾ ਹੋਇਆ, ਜਿਸ ਨਾਲ ਉਸਨੂੰ ਚਾਰੇ ਅੰਗਾਂ ਵਿੱਚ ਡੂੰਘੀ ਕਮਜ਼ੋਰੀ ਹੋ ਗਈ ।

Read More : ਸੜਕੀ ਹਾਦਸੇ ਦੇ ਸਿ਼ਕਾਰ ਰਾਜਵੀਰ ਜਵੰਦਾ ਦਾ ਇਲਾਜ ਜਾਰੀ