Home Blog Page 645

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 8-5-2025

0

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਵੀਰਵਾਰ, ੨੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੭੧)

 

ਪੰਜਾਬੀ ਵਿਆਖਿਆ

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।

ਲੁਧਿਆਣਾ : ਵੇਰਕਾ ਮਿਲਕ ਪਲਾਂਟ ਵਿਖੇ ਆਫ਼ਤ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਹੋਈ ਮੌਕ ਡਰਿੱਲ

0

ਲੁਧਿਆਣਾ, 7 ਮਈ : ਸੰਭਾਵੀ ਐਮਰਜੈਂਸੀ ਲਈ ਤਿਆਰੀ ਨੂੰ ਮਜ਼ਬੂਤ ਕਰਨ ਲਈ ਬੁੱਧਵਾਰ ਨੂੰ ਵੇਰਕਾ ਮਿਲਕ ਪਲਾਂਟ, ਫਿਰੋਜ਼ਪੁਰ ਰੋਡ ਵਿਖੇ ਅੱਗ ਸੁਰੱਖਿਆ ਅਤੇ ਬਚਾਅ ਕਾਰਜਾਂ ‘ਤੇ ਕੇਂਦ੍ਰਿਤ ਇੱਕ ਵਿਆਪਕ ਮੌਕ ਡਰਿੱਲ ਆਯੋਜਿਤ ਕੀਤੀ ਗਈ। ਇਸ ਅਭਿਆਸ ਦਾ ਉਦੇਸ਼ ਜਨਤਾ ਅਤੇ ਅਧਿਕਾਰੀਆਂ ਨੂੰ ਸੰਕਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਦੇ ਹੁਨਰਾਂ ਨਾਲ ਲੈਸ ਕਰਨਾ ਸੀ।

ਤਰਨ ਤਾਰਨ ਦੇ ਸਮੂਹ ਵਿੱਦਿਅਕ ਅਦਾਰੇ 11 ਮਈ ਤੱਕ ਰਹਿਣਗੇ ਬੰਦ

ਇਹ ਅਭਿਆਸ ਸ਼ਾਮ 4 ਵਜੇ ਇੱਕ ਅਲਾਰਮ ਨਾਲ ਸ਼ੁਰੂ ਹੋਇਆ ਜਿਸ ਨਾਲ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ), ਫਾਇਰ ਬ੍ਰਿਗੇਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ (ਐਮ.ਸੀ), ਪੁਲਿਸ, ਸਿਹਤ ਵਿਭਾਗ, ਸਿਵਲ ਡਿਫੈਂਸ ਅਤੇ ਐਨ.ਸੀ.ਸੀ ਸਮੇਤ ਕਈ ਏਜੰਸੀਆਂ ਵਿੱਚ ਤੇਜ਼ੀ ਨਾਲ ਤਾਲਮੇਲ ਪੈਦਾ ਹੋਇਆ। ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਰੱਖਿਆ ਅਧਿਕਾਰੀਆਂ ਦੇ ਸਹਿਯੋਗ ਨਾਲ ਆਯੋਜਿਤ ਇਹ ਅਭਿਆਸ ਇੱਕ ਅਸਲ-ਸਮੇਂ ਦੀ ਐਮਰਜੈਂਸੀ ਪ੍ਰਤੀਕਿਰਿਆ ਦੀ ਨਕਲ ਕਰਦਾ ਸੀ।

ਪਲਾਂਟ ਦੇ ਅੰਦਰ ਇੱਕ ਘਟਨਾ ਕਮਾਂਡ ਪੋਸਟ ਤੁਰੰਤ ਸਥਾਪਿਤ ਕੀਤੀ ਗਈ ਜਿੱਥੇ ਭਾਗੀਦਾਰ ਵਿਭਾਗਾਂ ਦੇ ਨੋਡਲ ਅਫਸਰ ਬੁਲਾਏ ਗਏ। ਫਾਇਰ ਬ੍ਰਿਗੇਡ ਅਤੇ ਐਨ.ਡੀ.ਆਰ.ਐਫ ਨੇ ਆਫ਼ਤ ਪ੍ਰਬੰਧਨ ਤਕਨੀਕਾਂ ‘ਤੇ ਪ੍ਰਦਰਸ਼ਨ ਕੀਤੇ ਜਦੋਂ ਕਿ ਹੋਰ ਟੀਮਾਂ ਨੇ ਐਮਰਜੈਂਸੀ ਦੌਰਾਨ ਵਿਅਕਤੀਆਂ ਨੂੰ ਬਚਾਉਣ ਅਤੇ ਇਲਾਜ ਕਰਨ ਦੇ ਤਰੀਕਿਆਂ ਦਾ ਪ੍ਰਦਰਸ਼ਨ ਕੀਤਾ ਅਤੇ ਜੀਵਨ ਬਚਾਉਣ ਵਾਲੇ ਪ੍ਰੋਟੋਕੋਲ ‘ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਅਭਿਆਸ ਜਨਤਕ ਜਾਗਰੂਕਤਾ ਵਧਾਉਣ ਅਤੇ ਕਿਸੇ ਵੀ ਜ਼ਿਲ੍ਹਾ ਪੱਧਰੀ ਐਮਰਜੈਂਸੀ ਲਈ ਤਿਆਰੀ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਸੀ। ਉਨ੍ਹਾਂ ਨੇ ਵਸਨੀਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੇ ਅਭਿਆਸ ਸੁਰੱਖਿਆ ਅਤੇ ਤਿਆਰੀ ਨੂੰ ਵਧਾਉਣ ਲਈ ਸਰਗਰਮ ਉਪਾਅ ਹਨ।

ਤਰਨ ਤਾਰਨ ਦੇ ਸਮੂਹ ਵਿੱਦਿਅਕ ਅਦਾਰੇ 11 ਮਈ ਤੱਕ ਰਹਿਣਗੇ ਬੰਦ

0

ਤਾਰਨ ਤਾਰਨ, 07 ਮਈ : ਭਾਰਤ-ਪਾਕਿ ਤਣਾਅ ਦੌਰਾਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਏਡਿਡ, ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ 8 ਤੋਂ 11 ਮਈ ਤੱਕ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸੋਮਵਾਰ ਨੂੰ ਸਕੂਲ ਖੁੱਲਣ ਬਾਰੇ ਸਥਿਤੀ ਨੂੰ ਮੁੜ ਵਿਚਾਰਨ ਮਗਰੋਂ ਹਦਾਇਤਾਂ ਐਤਵਾਰ ਨੂੰ ਜਾਰੀ ਕੀਤੀਆਂ ਜਾਣਗੀਆਂ। ਹਾਲਾਂਕਿ ਇਸ ਦੌਰਾਨ ਸਟਾਫ ਆਮ ਦੀ ਤਰ੍ਹਾਂ ਹਾਜ਼ਰ ਰਹੇਗਾ।

ਅਗਾਊਂ ਸਕੰਟ ਨਾਲ ਨਜਿੱਠਣ ਲਈ ਕੋਟਕਪੂਰਾ ਵਿਖੇ ਹੋਈ ਮੋਕ ਡਰਿੱਲ; ਸੰਕਟ ਦੀ ਸਥਿਤੀ ਵਿੱਚ ਬਚਾਅ ਬਾਰੇ ਦਿੱਤੀ ਜਾਣਕਾਰੀ

ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ ਜ਼ਰੂਰੀ ਵਸਤਾਂ, ਜਿੰਨ੍ਹਾ ਵਿੱਚ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਆਦਿ ਦੀ ਕੋਈ ਘਾਟ ਨਹੀਂ ਹੈ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ।

ਡਿਪਟੀ ਕਮਿਸ਼ਨਰ ਨੇ ਜ਼ਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ, ਉਸ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ਜ਼ਰੀਏ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਦਿੱਤੀਆਂ ਜਾ ਰਹੀਆਂ ਗੈਰ ਜ਼ਰੂਰੀ ਸਲਾਹਾਂ ਉੱਤੇ ਅਮਲ ਨਾ ਕਰਨ। ਉਹਨਾਂ ਕਿਹਾ ਕਿ ਹਰੇਕ ਸੂਚਨਾ, ਖ਼ਬਰ ਜਾਂ ਸਲਾਹ ਦੀ ਪੁਸ਼ਟੀ ਕਰਕੇ ਹੀ ਉਸ ਉੱਤੇ ਅਮਲ ਕੀਤਾ ਜਾਵੇ ਅਤੇ ਉਸ ਨੂੰ ਤਾਂ ਹੀ ਅੱਗੇ ਸ਼ੇਅਰ ਕੀਤਾ ਜਾਵੇ। ਉਹਨਾਂ ਕਿਹਾ ਕਿ ਬਿਨਾਂ ਸੋਚੇ ਅਜਿਹੀਆਂ ਖਬਰਾਂ ਜਾਂ ਸਲਾਹਾਂ ਨੂੰ ਸ਼ੇਅਰ ਕਰਕੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਨਾ ਪੈਦਾ ਕੀਤਾ ਜਾਵੇ।

ਅਗਾਊਂ ਸਕੰਟ ਨਾਲ ਨਜਿੱਠਣ ਲਈ ਕੋਟਕਪੂਰਾ ਵਿਖੇ ਹੋਈ ਮੋਕ ਡਰਿੱਲ; ਸੰਕਟ ਦੀ ਸਥਿਤੀ ਵਿੱਚ ਬਚਾਅ ਬਾਰੇ ਦਿੱਤੀ ਜਾਣਕਾਰੀ

0

ਕੋਟਕਪੂਰਾ 7 ਮਈ : ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਸੰਕਟ ਦੀ ਸਥਿਤੀ ਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਸਬੰਧੀ ਸੁਚੇਤ ਕਰਨ ਦੇ ਉਦੇਸ਼ ਵਜੋਂ ਅੱਜ ਕੋਟਕਪੂਰਾ ਵਿਖੇ ਜਿਲ੍ਹਾ ਪੱਧਰੀ ਮੋਕ ਡਰਿੱਲ ਦਾ ਸਫਲ ਆਯੋਜਨ ਹੋਇਆ।

ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 56 PCS / IAS ਅਧਿਕਾਰੀਆਂ ਦੇ ਤਬਾਦਲੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਏ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਅਣਸੁਖਾਵੀਂ ਘਟਨਾ ਜਾਂ ਸੰਕਟ ਵਿੱਚ ਬਚਾਅ ਸਬੰਧੀ ਸਿਖਲਾਈ ਦੇਣ ਲਈ ਅੱਜ ਕੋਟਕਪੂਰਾ ਵਿਖੇ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਦਾ ਆਯੋਜਨ ਕਰਕੇ ਨਾਗਰਿਕਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਅਭਿਆਸ ਪ੍ਰਕਿਰਿਆ ਹੈ ਜੋ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜਰੂਰਤ ਨਹੀਂ ਹੈ।

ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਵਰਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੋਟਕਪੂਰਾ ਵਿਖੇ ਸੰਕਟਕਾਲ ਨਾਲ ਕਿਵੇਂ ਨਜਿੱਠਣਾ ਹੈ, ਇਸ ਸਬੰਧੀ ਸਿਵਲ ਡਿਫੈਂਸ, ਮੈਡੀਕਲ ਟੀਮਾਂ, ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੋਕ ਡਰਿੱਲ ਕਰਵਾ ਕੇ ਟਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੰਕਟ ਆਉਂਦਾ ਹੈ ਤਾਂ ਲਈ ਕਿਸੇ ਕਿਸਮ ਦੀ ਘਬਰਾਉਣ ਦੀ ਜਰੂਰਤ ਨਹੀਂ।

ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਜਾਂ ਖੁੱਲੇ ਦੇ ਵਿੱਚ ਲੰਮੇ ਪੈ ਜਾਣ । ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ।

ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 56 PCS / IAS ਅਧਿਕਾਰੀਆਂ ਦੇ ਤਬਾਦਲੇ

0

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕਰਦਿਆਂ 56 PCS / IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ
ਪੜੋ ਸੂਚੀ:

 

 

ਬਟਾਲਾ ਅਤੇ ਗੁਰਦਾਸਪੁਰ ‘ਚ ਅੱਜ ਰਾਤ 9:00 ਵਜੇ ਤੋਂ 9:30 ਵਜੇ ਤੱਕ ਹੋਵੇਗਾ ਬਲੈਕ ਆਊਟ

0

ਬਟਾਲਾ, 7 ਮਈ: ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅੱਜ 7 ਮਈ ਨੂੰ ਰਾਤ 9:00 ਵਜੇ ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰਾਂ ਵਿੱਚ ਬਲੈਕ ਆਉਟ ਦਾ ਅਭਿਆਸ ਕੀਤਾ ਜਾਵੇਗਾ।

ਪਾਕਿਸਤਾਨ ਵੱਲੋਂ ਪੁੰਛ ਦੇ ਗੁਰਦੁਆਰਾ ਸਾਹਿਬ ‘ਤੇ ਹਮਲਾ; CM ਮਾਨ ਨੇ ਘਟਨਾ ‘ਤੇ ਜਤਾਇਆ ਡੂੰਘਾ ਦੁੱਖ

ਉਹਨਾਂ ਦੱਸਿਆ ਕਿ ਅੱਜ ਰਾਤ 9:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿੱਚ ਸਾਇਰਨ ਵਜੇਗਾ ਅਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੀ ਸਮਾਪਤੀ ਅੱਧੇ ਘੰਟੇ ਬਾਅਦ ਰਾਤ 9:30 ਸਾਇਰਨ ਵੱਜਣ ਨਾਲ ਹੋਵੇਗੀ। ਉਨਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਰਹੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਪਰ ਆਵਾਜਾਈ ਤੋ ਵੀ ਪਰਹੇਜ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ਼ ਇੱਕ ਅਭਿਆਸ ਹੈ। ਉਨ੍ਹਾਂ ਜਨਤਾ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਟਾਲਾ ਅਤੇ ਗੁਰਦਾਸਪੁਰ ਸ਼ਹਿਰਾਂ ਵਿੱਚ ਅੱਜ ਹੋਣ ਵਾਲੇ ਬਲੈਕ ਆਊਟ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਵੀ ਅੱਜ ਰਾਤ 9:00 ਵਜੇ ਤੋਂ 9:30 ਵਜੇ ਤੱਕ ਬਲੈਕ ਆਊਟ ਦਾ ਇੱਕ ਸੁਰੱਖਿਆ ਅਭਿਆਸ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਪਿੰਡ ਵਾਸੀ ਆਪਣੇ ਆਪ ਹੀ ਸਾਰੀ ਲਾਈਟ ਬੰਦ ਰੱਖਣ। ਘਰਾਂ ਦੀਆਂ ਬੱਤੀਆਂ, ਗਲੀਆਂ ਦੀਆਂ ਲਾਈਟਾਂ ਅਤੇ ਹੋਰ ਚਮਕਦਾਰ ਚੀਜ਼ਾਂ ਨੂੰ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਅਭਿਆਸ ਸਿਰਫ਼ ਸੁਰੱਖਿਆ ਤਿਆਰੀ ਦੀ ਜਾਂਚ ਲਈ ਹੈ, ਇਸ ਲਈ ਕੋਈ ਘਬਰਾਉਣ ਵਾਲੀ ਗੱਲ ਨਹੀਂ ਹੈ।

ਪਾਕਿਸਤਾਨ ਵੱਲੋਂ ਪੁੰਛ ਦੇ ਗੁਰਦੁਆਰਾ ਸਾਹਿਬ ‘ਤੇ ਹਮਲਾ; CM ਮਾਨ ਨੇ ਘਟਨਾ ‘ਤੇ ਜਤਾਇਆ ਡੂੰਘਾ ਦੁੱਖ

0

ਪਾਕਿਸਤਾਨ ਵੱਲੋਂ ਪੁੰਛ ਇਲਾਕੇ ‘ਚ ਅੱਜ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ‘ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਜਿੱਥੇ ਨੁਕਸਾਨ ਪਹੁੰਚਿਆ ਹੈ ਤਾਂ ਉੱਥੇ ਹੀ 4 ਸਿੱਖਾਂ ਦੀ ਵੀ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਮਰਨ ਵਾਲਿਆਂ ਦੀ ਪਹਿਚਾਣ ਭਾਈ ਅਮਰੀਕ ਸਿੰਘ (ਰਾਗੀ), ਅਮਰਜੀਤ ਸਿੰਘ (ਸਾਬਕਾ ਫੌਜੀ) ਅਤੇ ਰਣਜੀਤ ਸਿੰਘ (ਦੁਕਾਨਦਾਰ) ਵਜੋਂ ਹੋਈ ਹੈ।

ਪਾਕਿਸਤਾਨ ‘ਤੇ ਹਵਾਈ ਹਮਲੇ ਤੋਂ ਬਾਅਦ ਦੇਸ਼ ਭਰ ਦੇ 18 ਹਵਾਈ ਅੱਡਿਆਂ ‘ਤੇ ਉਡਾਣ ਸੰਚਾਲਨ ਬੰਦ; ਸੈਂਕੜੇ ਉਡਾਣਾਂ ਰੱਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੰਦਭਾਗੀ ਘਟਨਾ ‘ਤੇ ਡੂੰਘਾ ਦੁੱਖ ਜਤਾਇਆ ਹੈ। “ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਸਥਿਤ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਹਮਲਾ ਕੀਤੇ ਜਾਣ ਦੀ ਖ਼ਬਰ ਮਿਲੀ। ਜਿਸ ਵਿੱਚ ਇੱਕ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਮਾਰੇ ਗਏ ਹਨ। ਜਿੱਥੇ ਸਰਬੱਤ ਦਾ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉੱਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਗਲਤ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।”

ਪਾਕਿਸਤਾਨ ‘ਤੇ ਹਵਾਈ ਹਮਲੇ ਤੋਂ ਬਾਅਦ ਦੇਸ਼ ਭਰ ਦੇ 18 ਹਵਾਈ ਅੱਡਿਆਂ ‘ਤੇ ਉਡਾਣ ਸੰਚਾਲਨ ਬੰਦ; ਸੈਂਕੜੇ ਉਡਾਣਾਂ ਰੱਦ

0

ਪਾਕਿਸਤਾਨ ‘ਤੇ ਹਵਾਈ ਹਮਲੇ ਤੋਂ ਬਾਅਦ, ਭਾਰਤ ਨੇ 7 ਰਾਜਾਂ ਦੇ 18 ਹਵਾਈ ਅੱਡਿਆਂ ‘ਤੇ ਉਡਾਣ ਸੰਚਾਲਨ ਬੰਦ ਕਰ ਦਿੱਤਾ ਹੈ। ਇਹਨਾਂ ਵਿੱਚ ਪ੍ਰਮੁੱਖ ਹਵਾਈ ਅੱਡੇ ਸ਼੍ਰੀਨਗਰ, ਜੰਮੂ, ਲੇਹ, ਚੰਡੀਗੜ੍ਹ, ਜੈਸਲਮੇਰ, ਜੋਧਪੁਰ, ਰਾਜਕੋਟ, ਧਰਮਸ਼ਾਲਾ, ਅੰਮ੍ਰਿਤਸਰ, ਭੁਜ ਅਤੇ ਜਾਮਨਗਰ ਹਨ।ਏਅਰ ਇੰਡੀਆ, ਇੰਡੀਗੋ, ਸਪਾਈਸਜੈੱਟ, ਏਅਰ ਇੰਡੀਆ ਐਕਸਪ੍ਰੈਸ, ਅਕਾਸਾ ਏਅਰ ਅਤੇ ਕੁਝ ਵਿਦੇਸ਼ੀ ਏਅਰਲਾਈਨਾਂ ਨੇ ਲਗਭਗ 200 ਉਡਾਣਾਂ ਰੱਦ ਕਰ ਦਿੱਤੀਆਂ ਹਨ।

ਪੁੰਛ ‘ਚ ਗੁਰਦੁਆਰਾ ਸਾਹਿਬ ‘ਤੇ ਪਾਕਿ ਵੱਲੋਂ ਹਮਲਾ: SGPC ਪ੍ਰਧਾਨ ਵੱਲੋਂ ਦੁੱਖ ਪ੍ਰਗਟ

ਭਾਰਤ ਦੀਆਂ ਤਿੰਨਾਂ ਫੌਜਾਂ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਹਵਾਈ ਅੱਡਿਆਂ ਦੇ ਬੰਦ ਹੋਣ ਕਾਰਨ ਬਹੁਤ ਸਾਰੀਆਂ ਉਡਾਣਾਂ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਈਆਂ। ਫਲਾਈਟਰਾਡਾਰ-24 ਦੇ ਅਨੁਸਾਰ, ਹੁਣ ਤੱਕ ਲਗਭਗ 430 ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਉਡਾਣਾਂ ਰੱਦ ਕਰਨ ਦੇ ਮਾਮਲੇ ਵਿੱਚ ਇੰਡੀਗੋ ਏਅਰਲਾਈਨਜ਼ ਸਭ ਤੋਂ ਅੱਗੇ ਸੀ ਅਤੇ ਇਸਦੀਆਂ ਲਗਭਗ 160 ਉਡਾਣਾਂ ਰੱਦ ਕੀਤੀਆਂ ਗਈਆਂ ਸਨ।

ਦੱਸ ਦਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ, ਭਾਰਤ ਨੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਅਤੇ 6-7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ।

ਪੁੰਛ ‘ਚ ਗੁਰਦੁਆਰਾ ਸਾਹਿਬ ‘ਤੇ ਪਾਕਿ ਵੱਲੋਂ ਹਮਲਾ: SGPC ਪ੍ਰਧਾਨ ਵੱਲੋਂ ਦੁੱਖ ਪ੍ਰਗਟ

0

– SGPC ਪ੍ਰਧਾਨ ਨੇ ਕਸ਼ਮੀਰ ਦੇ ਪੂੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ
– ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 7 ਮਈ 2025 – ਭਾਰਤ ਪਾਕਿਸਤਾਨ ਵਿਚਕਾਰ ਸਥਿਤੀ ਲਗਾਤਾਰ ਚਿੰਤਾਜਨਕ ਹੁੰਦੀ ਜਾ ਰਹੀ ਹੈ। ਦੋਵਾਂ ਦੇਸ਼ਾਂ ਦਰਮਿਆਨ ਲਗਾਤਾਰ ਗੋਲੀਬਾਰੀ ਹੋ ਰਹੀ ਹੈ । ਇਸ ਤਣਾਅ ਦੌਰਾਨ ਭਾਰਤ ਤੋਂ ਬਾਅਦ ਹੁਣ ਪਾਕਿਸਤਾਨ ਵੱਲੋਂ ਪੁੰਛ ਇਲਾਕੇ ‘ਚ ਗੋਲੀਬਾਰੀ ਕੀਤੀ ਗਈ ਹੈ। ਇਸ ਗੋਲੀਬਾਰੀ ‘ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਜਿੱਥੇ ਨੁਕਸਾਨ ਪਹੁੰਚਿਆ ਹੈ ਤਾਂ ਉੱਥੇ ਹੀ 4 ਸਿੱਖਾਂ ਦੀ ਵੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਮਰਨ ਵਾਲਿਆਂ ਦੀ ਪਹਿਚਾਣ ਭਾਈ ਅਮਰੀਕ ਸਿੰਘ (ਰਾਗੀ), ਅਮਰਜੀਤ ਸਿੰਘ (ਸਾਬਕਾ ਫੌਜੀ) ਅਤੇ ਰਣਜੀਤ ਸਿੰਘ (ਦੁਕਾਨਦਾਰ) ਵਜੋਂ ਹੋਈ ਹੈ। ਇਸ ਤੋਂ ਇਲਾਵਾ ਇੱਕ ਹੋਰ ਸਿੱਖ ਦੀ ਵੀ ਮੌਤ ਹੋ ਗਈ ਹੈ ਅਤੇ ਹੋਰ ਵੀ ਕਾਫੀ ਨੁਕਸਾਨ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ LOC ‘ਤੇ ਭਾਰੀ ਗੋਲੀਬਾਰੀ ਹੋਈ ਹੈ। ਜਾਣਕਾਰੀ ਮੁਤਾਬਿਕ ਪਾਕਿਸਤਾਨੀ ਫੌਜ ਵੱਲੋਂ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅੰਨ੍ਹੇਵਾਹ ਗੋਲੀਬਾਰੀ ਵਿੱਚ ਤਿੰਨ ਮਾਸੂਮ ਨਾਗਰਿਕਾਂ ਦੀ ਜਾਨ ਚਲੀ ਗਈ। ਭਾਰਤੀ ਫੌਜ ਵੀ ਢੁਕਵਾਂ ਜਵਾਬ ਦੇ ਰਹੀ ਹੈ।

ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਪ੍ਰਤੀ ਵੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਪੀੜਾਮਈ ਘਟਨਾ ਨੇ ਸਿੱਖ ਜਗਤ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਸਮੇਂ ’ਚ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੀ ਹੈ।

ਐਮਪੀ ਅਰੋੜਾ ਨੇ ਚੋਣ ਪ੍ਰਚਾਰ ਰੋਕਿਆ: “ਆਪ੍ਰੇਸ਼ਨ ਸਿੰਦੂਰ” ਦੇ ਮੱਦੇਨਜ਼ਰ ਹਥਿਆਰਬੰਦ ਬਲਾਂ ਨਾਲ ਇਕਜੁੱਟਤਾ ਦਾ ਕੀਤਾ ਪ੍ਰਗਟਾਵਾ

0

ਲੁਧਿਆਣਾ, 7 ਮਈ, 2025: ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਦੇਸ਼ ਭਗਤੀ ਅਤੇ ਏਕਤਾ ਦਾ ਭਾਵਪੂਰਨ ਪ੍ਰਦਰਸ਼ਨ ਕਰਦਿਆਂ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਕੀਤੇ ਗਏ ਸਫਲ “ਆਪ੍ਰੇਸ਼ਨ ਸਿੰਦੂਰ” ਦੇ ਮੱਦੇਨਜ਼ਰ ਇੱਕ ਸ਼ਕਤੀਸ਼ਾਲੀ ਬਿਆਨ ਜਾਰੀ ਕੀਤਾ ਹੈ।

ਪੰਜਾਬ ਦੇ CM ਮਾਨ ਅਤੇ ਕੇਜਰੀਵਾਲ ਦੇ ਸਾਰੇ ਪ੍ਰੋਗਰਾਮ ਰੱਦ: ਪਾਕਿਸਤਾਨ ਵਿਰੁੱਧ ਕਾਰਵਾਈ ਤੋਂ ਬਾਅਦ ਸੂਬਾ ਸਰਕਾਰ ਨੇ ਲਿਆ ਫੈਸਲਾ

ਇਸ ਕਾਰਵਾਈ ਨੂੰ ਹਾਲ ਹੀ ਵਿੱਚ ਹੋਏ ਪਹਿਲਗਾਮ ਨਰਸੰਹਾਰ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸੱਚੀ ਸ਼ਰਧਾਂਜਲੀ ਦੱਸਦਿਆਂ, ਐਮਪੀ ਅਰੋੜਾ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਹਿੰਮਤ ਅਤੇ ਸਟੀਕਤਾ ਦੀ ਪ੍ਰਸ਼ੰਸਾ ਕੀਤੀ। “ਇਹ ਸਾਰੇ ਭਾਰਤੀਆਂ ਲਈ ਇਕਜੁੱਟ ਖੜ੍ਹੇ ਹੋਣ ਦਾ ਪਲ ਹੈ,” ਉਨ੍ਹਾਂ ਕਿਹਾ, “ਅਸੀਂ ਆਪਣੇ ਹਥਿਆਰਬੰਦ ਬਲਾਂ ਦੇ ਹਮੇਸ਼ਾ ਧੰਨਵਾਦੀ ਰਹਾਂਗੇ ਜਿਨ੍ਹਾਂ ਨੇ ਨਾ ਸਿਰਫ਼ ਤਾਕਤ ਨਾਲ ਜਵਾਬ ਦਿੱਤਾ, ਸਗੋਂ ਨਿਆਂ ਅਤੇ ਮਾਣ ਦੀ ਸਾਡੀ ਸਮੂਹਿਕ ਭਾਵਨਾ ਨੂੰ ਵੀ ਬਹਾਲ ਕੀਤਾ।”

ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰੀ ਹਿੱਤ ਸਾਰੇ ਰਾਜਨੀਤਿਕ ਜਾਂ ਚੋਣ ਵਿਚਾਰਾਂ ਤੋਂ ਉੱਪਰ ਹੋਣਾ ਚਾਹੀਦਾ ਹੈ। ਰਾਸ਼ਟਰ ਦੀਆਂ ਗੰਭੀਰ ਭਾਵਨਾਵਾਂ ਨੂੰ ਸਮਝਦੇ ਹੋਏ, ਅਰੋੜਾ ਨੇ ਲੁਧਿਆਣਾ (ਪੱਛਮੀ) ਹਲਕੇ ਵਿੱਚ ਆਪਣੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਸਾਰੀਆਂ ਰਾਜਨੀਤਿਕ ਪ੍ਰਚਾਰ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ”ਅਸੀਂ ਰਾਸ਼ਟਰ ਅਤੇ ਆਪਣੀਆਂ ਹਥਿਆਰਬੰਦ ਫੌਜਾਂ ਨਾਲ ਇੱਕਜੁੱਟ ਖੜ੍ਹੇ ਹਾਂ,” ਉਨ੍ਹਾਂ ਕਿਹਾ। ਉਨ੍ਹਾਂ ਕਿਹਾ, “ਇਹ ਰੈਲੀਆਂ ਜਾਂ ਭਾਸ਼ਣਾਂ ਦਾ ਸਮਾਂ ਨਹੀਂ ਹੈ, ਸਗੋਂ ਚਿੰਤਨ ਅਤੇ ਏਕਤਾ ਦਾ ਸਮਾਂ ਹੈ। ਹਰ ਭਾਰਤੀ ਦਾ ਦਿਲ ‘ਆਪ੍ਰੇਸ਼ਨ ਸਿੰਦੂਰ’ ਵਿੱਚ ਦਿਖਾਈ ਗਈ ਬਹਾਦਰੀ ਨਾਲ ਧੜਕਦਾ ਹੈ। ਅੱਜ, ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਚੋਣ ਮੁਹਿੰਮਾਂ ਨਾਲੋਂ ਦੇਸ਼ ਨੂੰ ਤਰਜੀਹ ਦੇਈਏ।”

ਚੋਣ ਪ੍ਰਚਾਰ ਮੁਅੱਤਲ ਕਰਨ ਦਾ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਪੰਜਾਬ ਅਤੇ ਪੂਰੇ ਭਾਰਤ ਵਿੱਚ ਰਾਜਨੀਤਿਕ ਮਾਹੌਲ ਸਰਹੱਦ ਪਾਰ ਅੱਤਵਾਦ ਪ੍ਰਤੀ ਭਾਰਤ ਦੇ ਤੇਜ਼ ਅਤੇ ਦਲੇਰਾਨਾ ਜਵਾਬ ਦੀਆਂ ਖ਼ਬਰਾਂ ਨਾਲ ਭਰਿਆ ਹੋਇਆ ਹੈ। ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਰਾਸ਼ਟਰ ਨਾਲ ਏਕਤਾ ਦਿਖਾਉਣ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਦਾ ਰਾਜਨੀਤੀਕਰਨ ਕਰਨ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ। ਐਮਪੀ ਅਰੋੜਾ ਦੇ ਦ੍ਰਿੜ ਰੁਖ਼ ਨੂੰ ਵਿਆਪਕ ਸਮਰਥਨ ਮਿਲਿਆ ਹੈ, ਨਾਗਰਿਕਾਂ ਅਤੇ ਦਿੱਗਜਾਂ ਨੇ ਉਨ੍ਹਾਂ ਦੇ ਸਨਮਾਨ ਅਤੇ ਦੇਸ਼ ਭਗਤੀ ਦੀ ਭਾਵਨਾ ਦੀ ਪ੍ਰਸ਼ੰਸਾ ਕੀਤੀ ਹੈ। ਆਪਣੇ ਸੰਦੇਸ਼ ਨੂੰ ਹਾਰਦਿਕ ਸਲਾਮ ਨਾਲ ਸਮਾਪਤ ਕਰਦੇ ਹੋਏ, ਅਰੋੜਾ ਨੇ ਕਿਹਾ, “ਰਾਸ਼ਟਰ ਪਹਿਲਾਂ! ਜੈ ਹਿੰਦ!” ਇਹ ਫੈਸਲਾ ਪੰਜਾਬ ਦੇ ਰਾਜਨੀਤਿਕ ਦ੍ਰਿਸ਼ਟੀਕੋਣ ਵਿੱਚ ਇੱਕ ਮਹੱਤਵਪੂਰਨ ਪਲ ਹੈ, ਜੋ ਇਸ ਗੱਲ ਨੂੰ ਉਜਾਗਰ ਕਰਦਾ ਹੈ ਕਿ, ਸਭ ਤੋਂ ਵੱਧ ਕੇ, ਜਦੋਂ ਸਭ ਤੋਂ ਵੱਧ ਲੋੜ ਹੁੰਦੀ ਹੈ, ਭਾਰਤ ਇੱਕਜੁੱਟ ਰਹਿੰਦਾ ਹੈ।