Home Blog Page 647

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

0
Hardeep Mundiyan

ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ (Appointment letters handed over to 15 newly appointed employees) ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ

ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ । ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤਰਸ ਦੇ ਅਧਾਰ ‘ਤੇ ਨੌਕਰੀ ਦੇਣ ਦੀ ਨੀਤੀ ਤਹਿਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਆਸਾਮੀਆਂ ‘ਤੇ ਨਿਯੁਕਤ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ 2 ਜੂਨੀਅਰ ਨਕਸ਼ਾ ਨਵੀਸ, 2 ਕਲਰਕ, 8 ਸੇਵਾਦਾਰ, 1 ਸਫ਼ਾਈ ਸੇਵਕ ਅਤੇ 2 ਹੈਲਪਰ ਟੈਕਨੀਕਲ ਦੀ ਆਸਾਮੀ ‘ਤੇ ਨਿਯੁਕਤ ਕੀਤੇ ਗਏ ਹਨ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੁਣ ਤੱਕ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੁਣ ਤੱਕ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ । ਇਸ ਤੋਂ ਇਲਾਵਾ 2.77 ਲੱਖ ਤੋਂ ਜ਼ਿਆਦਾ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਦਿੱਤੀਆਂ ਜਾ ਚੁੱਕੀਆਂ ਹਨ । ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾ ਦੇਣ ਦੇ ਨਾਲ-ਨਾਲ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਸੂਬੇ ਦੇ ਯੋਗ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਚਨਬੱਧ ਹੈ । ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲ 2022-23 ਤੋਂ ਹੁਣ ਤੱਕ 58 ਜੂਨੀਅਰ ਇੰਜੀਨੀਅਰ, 77 ਜੂਨੀਅਰ ਨਕਸ਼ਾ ਨਵੀਸ, 36 ਕਲਰਕ, 27 ਸਟੈਨੋਟਾਈਪਿਸਟ, 19 ਜੂਨੀਅਰ ਟੈਕਨੀਸ਼ੀਅਨ, 75 ਹੈਲਪਰ (ਟੈਕਨੀਕਲ) ਅਤੇ 45 ਸੇਵਾਦਾਰ ਭਰਤੀ ਕੀਤੇ ਗਏ ਹਨ ।

ਮਾਨ ਸਰਕਾਰ ਵੱਲੋਂ ਚਲਾਈ ਗਈ ਭਰਤੀ ਪ੍ਰਕਿਰਿਆ ਤਹਿਤ ਅੱਜ 15 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਵਿਭਾਗ ਵਿੱਚ ਚਲ ਰਹੇ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਵਿਭਾਗ ਵਿੱਚ ਕਰਮਚਾਰੀਆ ਦੀ ਘਾਟ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਵੱਲੋਂ ਚਲਾਈ ਗਈ ਭਰਤੀ ਪ੍ਰਕਿਰਿਆ ਤਹਿਤ ਅੱਜ 15 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ । ਉਨ੍ਹਾਂ ਕਿਹਾ ਇਨ੍ਹਾਂ ਕਰਮਚਾਰੀਆਂ ਨਾਲ ਜਿੱਥੇ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗੀ ਵਿੱਚ ਪਹਿਲਾਂ ਤੋਂ ਚਲ ਰਹੇ ਅਤੇ ਨਵੇਂ ਉਸਾਰੇ ਜਾ ਰਹੇ ਪ੍ਰਾਜੈਕਟਾ ਦੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਹੋਰ ਬਲ ਮਿਲੇਗਾ । ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵ੍ਹਧ, ਵਿਭਾਗ ਮੁਖੀ ਪੱਲਵੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰ ਵੀ ਹਾਜ਼ਰ ਸਨ ।

Read More : 111 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4585 ਲੋਕ : ਹਰਦੀਪ ਸਿੰਘ ਮੁੰਡੀਆਂ

ਗਰੁੱਪ-ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

0
Punjab Finance Minister

ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Advocate Harpal Singh Cheema) ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ । ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ।

ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿੱਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ ‘ਤੇ 13,37,50,000 ਰੁਪਏ ਖਰਚ ਹੋਏ ।

ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿੱਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ-ਡੀ ਕਰਮਚਾਰੀ (Group-D employees) ਇਸ ਵਿੱਤੀ ਸਾਲ ਵਿੱਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ । ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ਸਾਲ-2025-26 ਲਈ ਇਸ ਉਦੇਸ਼ ਲਈ 20 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਜੇਕਰ ਵਾਧੂ ਖਰਚ ਦੀ ਲੋੜ ਪਈ ਤਾਂ ਇਸ ਵਿੱਤੀ ਸਾਲ ਲਈ ਸੋਧੇ ਹੋਏ ਅਨੁਮਾਨਾਂ ਰਾਹੀਂ ਵਾਧੂ ਅਲਾਟਮੈਂਟ ਪ੍ਰਾਪਤ ਕਰਕੇ ਲੋੜੀਂਦੇ ਫੰਡ ਮੁੱਹਈਆ ਕਰ ਦਿੱਤੇ ਜਾਣਗੇ ।

ਇਸ ਰਕਮ ਦੀ ਵੰਡ 17 ਅਕਤੂਬਰ ਤੱਕ ਖਜ਼ਾਨੇ ਵਿੱਚੋਂ ਕਰਵਾ ਦਿੱਤੀ ਜਾਵੇਗੀ

20 ਅਕਤੂਬਰ ਨੂੰ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਇਸ ਰਕਮ ਦੀ ਵੰਡ 17 ਅਕਤੂਬਰ ਤੱਕ ਖਜ਼ਾਨੇ ਵਿੱਚੋਂ ਕਰਵਾ ਦਿੱਤੀ ਜਾਵੇਗੀ । ਇਸ ਵਿਆਜ-ਮੁਕਤ ਐਡਵਾਂਸ ਦੀ ਅਦਾਇਗੀ (Interest-free advance payment) ਸੰਬੰਧਿਤ ਕਰਮਚਾਰੀ ਵੱਲੋਂ ਪੰਜ ਬਰਾਬਰ ਮਾਸਿਕ ਕਿਸ਼ਤਾਂ ਵਿੱਚ ਕੀਤੀ ਜਾਵੇਗੀ, ਜਿਸਦੀ ਕਟੌਤੀ ਪ੍ਰਕਿਰਿਆ ਨਵੰਬਰ 2025 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਹਤ ਮੰਤਰੀ ਪੰਜਾਬ ਨੂੰ ਯੋਨ ਸੋਸ਼ਣ ਮਾਮਲੇ ਵਿਚ ਅਦਾਲਤ ਨੇ ਘੱਲਿਆ ਨੋਟਿਸ

0
Dr. Balbir Singh

ਪਟਿਆਲਾ, 1 ਅਕਤੂਬਰ 2025 : ਪੰਜਾਬ ਦੀ ਰਾਜਨੀਤੀ ਵਿਚ ਅੱਜ ਇਕ ਵੱਡਾ ਭੂਚਾਲ ਉਦੋਂ ਆਇਆ ਜਦੋਂ ਆਮ ਆਦਮੀ ਪਾਰਟੀ (Aam Aadmi Party)  ਦੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ (Cabinet Minister Punjab Dr. Balbir Singh)  ਵਿਰੁੱਧ ਯੋਨ ਸੋਸ਼ਣ ਦੇ ਮਾਮਲੇ ਵਿਚ ਮਾਨਯੋਗ ਅਦਾਲਤ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਆਦਮ ਆਦਮੀ ਪਾਰਟੀ ਦੀ ਪਟਿਆਲਾ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਸ਼ਵੇੇਤਾ ਜਿੰਦਲ ਦੀ ਸਿ਼ਕਾਇਤ ਤੇ ਜਾਰੀ ਕੀਤਾ ਗਿਆ ਹੈ ।

ਸ਼ਵੇਤਾ ਜਿੰਦਲ ਨੇ ਲਗਾਏ ਹਨ ਅਦਾਲਤ ਵਿਚ ਦਾਇਰ ਕੀਤੀ ਸਿ਼ਕਾਇਤ ਵਿਚ ਗੰਭੀਰ ਦੋਸ਼

ਸ਼ਵੇਤਾ ਜਿੰਦਲ (Shweta Jindal) ਨੇ ਅਦਾਲਤ ਵਿਚ ਦਾਇਰ ਕੀਤੀ ਸਿ਼ਕਇਤ ਵਿਚ ਗੰਭੀਰ ਦੋੋਸ਼ ਲਗਾਉਂਦਿਆਂ ਸਿਰਫ਼ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਤੇ ਹੀ ਨਹੀਂ ਬਲਕਿ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਦਫ਼ਤਰ ਇੰਚਾਰਜ ਨੇ ਵੀ ਉਨ੍ਹਾਂ ਨਾਲ ਮਾੜਾ ਵਰਤਾਓ ਕੀਤਾ ਹੈ । ਸ਼ਵੇਤਾ ਜਿੰਦਲ ਦਾ ਆਖਣਾ ਹੈ ਕਿ ਉਨ੍ਹ੍ਹਾਂ ਨੂੰ ਪਾਰਟੀ ਵਿਚ ਕੌਂਸਲਰ ਦੀ ਟਿਕਟ ਦਾ ਲਾਲਚ ਦੇ ਕੇ ਮਾਨਸਿਕ ਅਤੇ ਸਰੀਰਕ ਸੋਸ਼ਣ ਕੀਤਾ ਗਿ ਆ।

ਦਿੱਤੀ ਗਈ ਸਿ਼ਕਾਇਤ ਵਿਚ ਕੀ ਕੀ ਧਾਰਾ ਗਈ ਹੈ ਲਗਾਈ

ਸਿ਼ਕਾਇਤਕਰਤਾ ਸ਼ਵੇਤਾ ਜਿੰਦਲ ਵਲੋਂ ਅਦਾਲਤ ਵਿਚ ਦਿੱਤੀ ਗਈ ਸਿ਼ਕਾਇਤ ਵਿਚ ਜੋ ਧਾਰਾਵਾਂ ਲਗਾਈਆਂ ਗਈਆਂ ਹਨ ਵਿਚ 114, 115 (2), 56, 61, 74, 75 (1), (1), (11), 76, 78, 79, 351 (1), 351 (2), 351 (3), 351 (4), 356 (2) ਅਤੇ 3 (5) ਧਾਰਾਵਾਂ ਦਰਜ ਹਨ। ਅਦਾਲਤ ਨੇ ਕਿਹਾ ਹੈ ਕਿ ਇਸ ਸਿ਼ਕਾਇਤ ਨੂੰ ਰਜਿਸਟਰਡ ਕੀਤਾ ਜਾਵੇ ਅਤੇ ਸੁਣਵਾਈ ਪ੍ਰਕਿਰਿਆ ਪੂੂਰੀ ਕੀਤੀ ਜਾਵੇ ।

ਨੋਟਿਸ ਕੀ ਕਲੀਅਰ ਗਿਆ ਹੈ ਕੀਤਾ

ਨੋਟਿਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਬੀ. ਐਨ. ਐਸ. 2023 ਦੀ ਧਾਰਾ 223 (1) ਮੁਤਾਬਕ ਵਿਅਕਤੀ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ । ਹਾਲਾਂਕਿ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਹਾਲ ਦੀ ਘੜੀ ਇਹ ਨੋਟਿਸ ਸੰਮੰਨ ਦੇ ਰੂਪ ਵਿਚ ਨਹੀਂ ਮੰਨਿਆ ਜਾਵੇਗਾ। ਸੰਮੰਨ ਹੁਕਮ ਪਾਸ ਹੋਣ ਤੋਂ ਬਾਅਦ ਹੀ ਵਿਅਕਤੀ ਦੀ ਮੌਜੂਦਗੀ ਅਤੇ ਜ਼ਮਾਨਤ ਦਾ ਸਵਾਲ ਉਠੇਗਾ ।

ਅਦਾਲਤ ਨੇ ਅਗਲੀ ਤਾਰੀਕ 23 ਅਕਤੂਬਰ ਕੀਤੀ ਤੈਅ

ਮਾਨਯੋਗ ਅਦਾਲਤ (Honorable Court) ਨੇ ਜੋ ਨੋਟਿਸ ਜਾਰੀ ਕੀਤਾ ਹੈ ਦੇ ਚਲਦਿਆਂ ਸੁਣਵਾਈ ਦੀ ਅਗਲੀ ਤਰੀਕ 23 ਅਕਤੂਬਰ ਤੈਅ ਕੀਤੀ ਗਈ ਹੈ ਅਤੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕਰਨ ਦਾ ਹੁਕਮ ਵੀ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਇਸ ਮਾਾਮਲੇ ਨੇ ਨਾ ਸਿਰਫ਼ ਸੂਬੇ ਦੀ ਰਾਜਨੀਤੀ ਨੂੰੂ ਹਿਲਾ ਕੇ ਰੱਖ ਦਿੱਤਾ ਹੈ ਬਲਕਿ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਅਕਸ ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਰਾਜਨੀਤਕ ਗਲਿਆਰਿਆਂ ਵਿਚ ਇਸ ਖਬਰ ਨੇ ਭੜਥੂ ਪਾ ਦਿੱਤਾ ਹੈ ਤੇ ਵਿਰੋਧੀ ਧਿਰ ਨੇ ਇਸ ਨੂੰ ਇਕ ਵੱਡਾ ਮੁੱਦਾ ਬਣਾ ਲਿਆ ਹੈ ।

Read More : ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਦੋਵੇਂ ਪਾਰਟੀਆਂ ਡਰੀਆਂ ਹੋਈਆਂ ਹਨ, ਦਿੱਲੀ ‘ਚ ਵੀ ਉਹ ਮਿਲ ਕੇ ‘ਆਪ’ ਨੂੰ ਰੋਕਣਾ ਚਾਹੁੰਦੇ ਹਨ – ਹਰਪਾਲ…

ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

0
Chief Agriculture Officer

 ਪਟਿਆਲਾ, 1 ਅਕਤੂਬਰ 2025 : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ (Chief Agriculture Officer Dr. Jaswinder Singh) ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ (Farmers should not harvest their paddy at night.) । ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ, ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ ਰੋਗ ਵਾਲਾ ਪਾਊਡਰ ਨਮੀ ਕਾਰਨ ਝੋਨੇ ਦੇ ਦਾਣਿਆਂ ਨਾਲ ਲੱਗ ਜਾਂਦਾ ਹੈ ਜਿਸ ਕਾਰਨ ਦਾਣਾ ਬਦਰੰਗ ਹੋਣ ਕਾਰਨ ਝੋਨੇ ਨੂੰ ਵਿਕਣ ਵਿੱਚ ਮੁਸ਼ਕਲ ਹੁੰਦੀ ਹੈ ।

ਰਾਤ ਸਮੇਂ ਝੋਨੇ ਦੀ ਕਟਾਈ ਨਾਲ ਦਾਣਾ ਬਦਰੰਗ ਹੋਣ ਕਾਰਨ ਵਿੱਕਣ ‘ਚ ਆਉਂਦੀ ਹੈ ਮੁਸ਼ਕਲ

ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ (Patiala District Administration) ਵੱਲੋਂ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਪਹਿਲਾ ਹੀ ਜਾਰੀ ਕੀਤੇ ਹਨ, ਇਸ ਲਈ ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ ਸਗੋਂ ਧੁੱਪ ਵਿੱਚ ਕਟਾਈ ਕਰਨ ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੀ ਠੀਕ ਰਹਿੰਦੀ ਹੈ ।

ਪਰਾਲੀ ਦੇ ਨਿਪਟਾਰੇ ਲਈ ਕਿਸਾਨ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਡਾ. ਜਸਵਿੰਦਰ ਸਿੰਘ

ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀਆਂ ‘ਚ 12 ਲੱਖ 35 ਹਜ਼ਾਰ ਮੀਟਰਿਕ ਟਨ ਝੋਨਾ (12 lakh 35 thousand metric tons of paddy in the markets) ਆਉਣ ਦਾ ਉਮੀਦ ਹੈ ਅਤੇ ਹਾਲੇ ਤੱਕ ਮੰਡੀਆਂ ਵਿੱਚ 61 ਹਜ਼ਾਰ 771 ਮੀਟਰਿਕ ਟਨ ਆਮਦ ਹੋਈ ਹੈ ਜੋ ਆਉਣ ਵਾਲੇ ਦਿਨ ਵਿੱਚ ਤੇਜ਼ ਹੋਵੇਗੀ । ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਲਈ ਜ਼ਿਲ੍ਹੇ ਵਿੱਚ ਮਸ਼ੀਨਰੀ ਉਪਲਬੱਧ ਹੈ ਅਤੇ ਇਸ ਦੀ ਵਰਤੋਂ ਕਰਕੇ ਕਿਸਾਨ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਨ, ਉਥੇ ਹੀ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ । ਉਨ੍ਹਾਂ ਦੱਸਿਆ ਕਿ ਐਕਸ ਸੀਟੂ ਤਕਨੀਕ ਰਾਹੀਂ ਕਿਸਾਨ ਬੇਲਰ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾਕੇ ਵੀ ਇਸ ਦਾ ਨਿਪਟਾਰਾ ਕਰ ਸਕਦੇ ਹਨ ।

Read More : ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ : ਡੀ. ਐਫ. ਐਸ. ਸੀ. 

ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਮਹੀਨਾਵਾਰ ਮੀਟਿੰਗ ਆਯੋਜਿਤ

0
Punjab Numbardara Association

ਨਾਭਾ, 1 ਅਕਤੂਬਰ 2025 : ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) (Monthly meeting of Punjab Numbardara Association (Ghalib) held) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਬਾਬਾ ਅਜੈਪਾਲ ਸਿੰਘ ਘੋੜਿਆਂਵਾਲਾ ਨਾਭਾ ਵਿਖੇ ਤਹਿਸੀਲ ਪ੍ਰਧਾਨ ਓਂਕਾਰ ਸਿੰਘ ਅਗੇਤਾ ਦੀ ਪ੍ਰਧਾਨਗੀ ਹੇਠ ਅਤੇ ਜਿ਼ਲਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਸੁਰਾਜਪੁਰ ਅਤੇ ਪੰਜਾਬ ਬਾਡੀ ਮੈਂਬਰ ਜਸਦੇਵ ਸਿੰਘ ਅਗੇਤੀ ਦੀ ਦੇਖਰੇਖ ਹੇਠ ਹੋਈ ।

ਮੀਟਿੰਗ ਦੌਰਾਨ ਰੋਜਮਰਰਾ ਦੀ ਜਿ਼ੰਦਗੀ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੁੱਚੇ ਨੰਬਰਦਾਰਾਂ ਨੂੰ ਬੇਨਤੀ ਕੀਤੀ ਗਈ ਕਿ ਆਪੋ-ਆਪਣੇ ਪਿੰਡਾਂ ਵਿਚ ਸਮੁੱਚੇ ਜਿੰਮੀਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਆ ਜਾਵੇ ਤਾਂ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ।

ਮੀਟਿੰਗ ਵਿਚ ਨੰਬਰਦਾਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ (Rightful and legitimate demands) ਜੋ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ । ਜਿਨ੍ਹਾਂ ਵਿਚ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ 5000 ਰੁਪਏ ਮਹੀਨਾ ਕੀਤਾ ਜਾਵੇ, ਨੰਬਰਦਾਰਾਂ ਨੂੰ ਟੋਲ ਟੈਕਸ ਅਤੇ ਬਸ ਕਿਰਾਇਆ ਮੁਆਫ ਕੀਤਾ ਜਾਵੇ, ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ (Tehsil Complex) ਅੰਦਰ ਬੈਠਣ ਲਈ ਕਮਰੇ ਦਾ ਪ੍ਰਬੰਧ ਕੀਤਾ ਜਾਵੇ ਅਤੇ ਜਿ਼ਲਾ ਪੱਧਰ ਤੇ ਬਣਨ ਵਾਲੀਆਂ ਸਿ਼ਕਾਇਤ ਨਿਵਾਰਨ ਕਮੇਟੀਆਂ ਵਿਚ ਨੰਬਰਦਾਰਾਂ ਨੂੰ ਵੀ ਨਾਮਜਦ ਕੀਤਾ ਜਾਵੇ ਆਦਿ ਸ਼ਾਮਲ ਹਨ ।

Read More : ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ

0
inaugurates road construction works

ਪਟਿਆਲਾ, 1 ਅਕਤੂਬਰ 2025 : ਪਟਿਆਲਾ ਦੇ ਵਾਸੀਆਂ ਨੂੰ ਆਧੁਨਿਕ ਸੜਕ ਸੁਵਿਧਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦਿਆਂ, ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮਜੀਠੀਆ ਇਨਕਲੇਵ ਅਤੇ ਯਾਦਵਿੰਦਰਾ ਇਨਕਲੇਵ (Majithia Enclave and Yadvindra Enclave) ਵਿਚ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ।

ਸੁਵਿਧਾਜਨਕ ਆਵਾਜਾਈ ਲਈ 1.5 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਸੜਕਾਂ

ਇਹ ਕੰਮ ਲਗਭਗ 1.5 ਕਰੋੜ ਰੁਪਏ ਦੀ ਲਾਗਤ (Cost of Rs 1.5 crore) ਨਾਲ ਕੀਤਾ ਜਾ ਰਿਹਾ ਹੈ। ਇਹ ਨਿਰਮਾਣ ਕਾਰਜ ਇਲਾਕੇ ਦੇ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜੋ ਹੁਣ ਵਿਧਾਇਕ ਕੋਹਲੀ ਦੀ ਕੋਸ਼ਿਸ਼ਾਂ ਨਾਲ ਪੂਰੀ ਹੋ ਰਹੀ ਹੈ। ਇਸ ਦੌਰਾਨ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ (Mayor Kundan Gogia) ਵੀ ਓਹਨਾਂ ਦੇ ਨਾਲ ਮੌਜੂਦ ਸਨ । ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਵਿਕਾਸ ਕੰਮਾਂ ਦੀ ਗਤੀ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਸਿਰਫ਼ ਆਵਾਜਾਈ ਲਈ ਨਹੀਂ, ਸਗੋਂ ਇਲਾਕੇ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਵੀ ਯੋਗਦਾਨ ਪਾਉਣਗੀਆਂ। ਉਨ੍ਹਾਂ ਵਾਅਦਾ ਕੀਤਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਲੋਕਾਂ ਨੂੰ ਬਿਹਤਰ ਨਿੱਜੀ ਤੇ ਜਨਤਕ ਢਾਂਚਾ ਪ੍ਰਦਾਨ ਕਰਨ ਲਈ ਉਹ ਸੱਚੇ ਦਿਲੋਂ ਲੱਗੇ ਹੋਏ ਹਨ ।

ਨਗਰ ਨਿਗਮ ਵੱਲੋਂ ਸ਼ਹਿਰ ‘ ਚ ਜ਼ਮੀਨੀ ਪੱਧਰ ‘ ਤੇ ਵਿਕਾਸ ਕਾਰਜਾਂ ਨੂੰ ਮਿਲ ਰਹੀ ਹੈ ਤੇਜ ਰਫ਼ਤਾਰ : ਮੇਅਰ

ਮੇਅਰ ਕੁੰਦਨ ਗੋਗੀਆ ਨੇ ਵੀ ਆਪਣੇ ਸੰਬੋਧਨ ਵਿੱਚ ਵਿਧਾਇਕ ਕੋਹਲੀ (MLA Kohli) ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਫਾਈ, ਸੜਕਾਂ, ਪਾਣੀ ਅਤੇ ਬਿਜਲੀ ਵਰਗੀਆਂ ਮੂਲ ਸਹੂਲਤਾਂ ਨੂੰ ਵਧੀਆ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ । ਇਸ ਮੌਕੇ ਵਾਰਡ ਨੰ. 1 ਦੀ ਕੌਂਸਲਰ ਸੋਨੀਆ ਦਾਸ, ਵਾਰਡ ਨੰਬਰ 60 ਦੇ ਇੰਚਾਰਜ ਰੁਪਿੰਦਰ ਸਿੰਘ, ਅਤੇ ਨਗਰ ਨਿਗਮ ਪਟਿਆਲਾ ਅਤੇ ਨਗਰ ਸੁਧਾਰ ਟਰੱਸਟ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ । ਇਸ ਤੋਂ ਇਲਾਵਾ ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨੇ ਸੜਕ ਨਿਰਮਾਣ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਇਹ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ । ਵਿਧਾਇਕ ਕੋਹਲੀ ਨੇ ਸਾਰਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਟਿਆਲਾ ਨੂੰ ਇੱਕ ਆਧੁਨਿਕ ਸ਼ਹਿਰ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ।

Read More : ਸੜਕਾਂ ਦੇ ਨਿਰਮਾਣ ਕਾਰਜ ਨੂੰ ਨਿਸ਼ਚਿਤ ਸਮੇਂ ਚ ਮੁਕੰਮਲ ਕੀਤਾ ਜਾਵੇ : ਕੋਹਲੀ 

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ

0
Special training workshop

ਪਟਿਆਲਾ, 1 ਅਕਤੂਬਰ 2025 : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀ. ਸੀ. ਐੱਸ. ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ (Special training workshop) ਦਾ ਆਯੋਜਨ ਕੀਤਾ ਗਿਆ ।

ਸਕੂਲਾਂ ਦੇ ਸਰਵ-ਪੱਖੀ ਵਿਕਾਸ ਲਈ ਸਕੂਲ ਮੈਨੇਜਮੈਂਟ ਕਮੇਟੀ ਲਈ ਸਿਖਲਾਈ ਲਾਹੇਵੰਦ : ਜ਼ਿਲ੍ਹਾ ਸਿੱਖਿਆ ਅਫ਼ਸਰ

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ (District Education Officer Secondary Education Sanjeev Sharma) ਨੇ ਰਾਜਪੁਰਾ ਅਤੇ ਹੋਰ ਸਿਖਲਾਈ ਕੇਂਦਰਾਂ ਦਾ ਦੌਰਾ ਕੀਤਾ । ਉਹਨਾਂ ਨੇ ਕਿਹਾ ਕਿ ਸਕੂਲਾਂ ਦੇ ਸਰਵ-ਪੱਖੀ ਵਿਕਾਸ ਲਈ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ । ਜੇ ਕਮੇਟੀ ਮੈਂਬਰ ਸਕੂਲਾਂ ਨਾਲ ਜੁੜ ਕੇ ਆਪਣਾ ਬਣਦਾ ਯੋਗਦਾਨ ਪਾਉਣ ਤਾਂ ਨਾ ਸਿਰਫ਼ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਸਗੋਂ ਵਿਦਿਆਰਥੀਆਂ ਨੂੰ ਵੀ ਵਧੀਆ ਸਿੱਖਣ ਵਾਲਾ ਮਾਹੌਲ ਮਿਲੇਗਾ ।

ਸਕੂਲਾਂ ’ਚ ਸਿੱਖਿਆ ਅਨੁਕੂਲ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲਾਂ ’ਚ ਵਧਾਇਆ

ਇਸ ਮੌਕੇ ਵਿਜੈ ਮੈਨਰੋ ਸਿੱਖਿਆ ਕੋਆਰਡੀਨੇਟਰ ਹਲਕਾ ਰਾਜਪੁਰਾ (Vijay Monroe Education Coordinator, Rajpura Constituency) ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕ੍ਰਾਂਤੀ ਦੇ ਕਾਰਨ ਅੱਜ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦਾ ਵਿਸ਼ਵਾਸ ਵਧ ਰਿਹਾ ਹੈ  । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕਾ ਰਾਜਪੁਰਾ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਧੁਨਿਕ ਬੁਨਿਆਦੀ ਢਾਂਚਾ, ਸਮਾਰਟ ਕਲਾਸ ਰੂਮ, ਸਾਫ਼-ਸੁਥਰਾ ਮਾਹੌਲ ਅਤੇ ਵੱਖ-ਵੱਖ ਨਵੀਂਆਂ ਸਿਖਲਾਈ ਮੁਹਿੰਮਾਂ ਕਾਰਨ ਹਜ਼ਾਰਾਂ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।

ਵਰਕਸ਼ਾਪਾਂ ਰਾਹੀਂ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੂੰ ਜਾ ਰਿਹਾ ਹੈ ਜਾਣੂੰ ਕਰਵਾਇਆ

ਡਿਪਟੀ ਡੀ. ਈ. ਓ. ਡਾ. ਰਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਵਰਕਸ਼ਾਪਾਂ ਰਾਹੀਂ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੂੰ ਇਹ ਜਾਣੂੰ ਕਰਵਾਇਆ ਜਾ ਰਿਹਾ ਹੈ ਕਿ ਉਹ ਕਿਵੇਂ ਸਕੂਲ ਦੇ ਵਿਕਾਸ ਯੋਜਨਾਵਾਂ ਵਿੱਚ ਹਿੱਸਾ ਪਾ ਸਕਦੇ ਹਨ, ਵਿਦਿਆਰਥੀਆਂ ਦੇ ਭਲੇ ਲਈ ਫੈਸਲੇ ਲੈ ਸਕਦੇ ਹਨ ਅਤੇ ਪਾਰਦਰਸ਼ੀ ਪ੍ਰਬੰਧਕੀ ਤਰੀਕਿਆਂ ਨਾਲ ਸਿੱਖਿਆ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਲਿਆ ਸਕਦੇ ਹਨ ।

ਬਲਾਕ ਰਿਸੋਰਸ ਪਰਸਨਾਂ ਨੇ ਬੀ. ਪੀ. ਈ. ਓ. ਦੇ ਨਾਲ ਮਿਲ ਕੇ ਅਧਿਆਪਕਾਂ ਅਤੇ ਮਾਪਿਆਂ ਨੂੰ ਕੀਤੀ ਅਪੀਲ

ਇਸ ਮੌਕੇ ਬਲਾਕ ਰਿਸੋਰਸ ਪਰਸਨਾਂ (Block Resource Persons) ਨੇ ਬੀ. ਪੀ. ਈ. ਓ. ਦੇ ਨਾਲ ਮਿਲ ਕੇ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਿੱਖਿਆ ਅਨੁਕੂਲ ਮਾਹੌਲ ਤਿਆਰ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਦਾ ‘ਹਰ ਬੱਚੇ ਲਈ ਗੁਣਵੱਤਾ ਯੁਕਤ ਸਿੱਖਿਆ’ ਦਾ ਸੁਪਨਾ ਪੂਰਾ ਕੀਤਾ ਜਾ ਸਕੇ । ਇਸ ਤੋਂ ਇਲਾਵਾ ਸ਼ਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ, ਸੰਦੀਪ ਨਾਗਰ ਪ੍ਰਿੰਸੀਪਲ ਡਾਇਟ ਨਾਭਾ, ਮਨਵਿੰਦਰ ਕੌਰ ਭੁੱਲਰ ਡਿਪਟੀ ਡੀ. ਈ. ਓ. ਪਟਿਆਲਾ ਅਤੇ ਹੋਰ ਬੀ. ਪੀ. ਈ. ਓ. ਪਟਿਆਲਾ ਨੇ ਵੀ ਸਕੂਲਾਂ ਵਿੱਚ ਵਿਜਟ ਕੀਤੀ ।

ਇਸ ਮੌਕੇ ਕੌਣ ਕੌੌਣ ਸੀ ਮੌਜੂਦ

ਇਸ ਮੌਕੇ ਹੈੱਡ ਮਾਸਟਰ ਰਾਜੀਵ ਕੁਮਾਰ ਡੀ. ਐੱਸ. ਐੱਮ, ਹੈੱਡ ਮਾਸਟਰ ਰਾਜਿੰਦਰ ਸਿੰਘ ਖਹਿਰਾ ਡੀ. ਐੱਸ. ਐੱਮ, ਹੈੱਡ ਮਾਸਟਰ ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ, ਹੈੱਡ ਮਿਸਟ੍ਰੈਸ ਸੁਧਾ ਕੁਮਾਰੀ, ਹੈੱਡ ਮਾਸਟਰ ਨਾਇਬ ਸਿੰਘ, ਮਨਜੀਤ ਕੌਰ ਬੀ. ਪੀ. ਈ. ਓ. ਰਾਜਪੁਰਾ 2, ਹਰਬੰਸ ਸਿੰਘ ਬੀ. ਪੀ. ਈ. ਓ. ਰਾਜਪੁਰਾ-1, ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਮੇਜਰ ਸਿੰਘ ਬੀ. ਆਰ. ਸੀ., ਪ੍ਰਵੀਨ ਕੁਮਾਰ,  ਇੰਦਰਪ੍ਰੀਤ ਸਿੰਘ, ਰਾਕੇਸ਼ ਕੁਮਾਰ, ਹਰਜੀਤ ਕੌਰ, ਸੁਖਵਿੰਦਰ ਸਿੰਘ ਸੁੱਖੀ, ਜੋਤੀ ਪੁਰੀ ਸੀ. ਐਚ. ਟੀ. ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਮੌਜੂਦ ਸਨ ।

Read More : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਵੰਡੇ ਨਿਯੁਕਤੀ ਪੱਤਰ

ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ

0
Help desk

ਪਟਿਆਲਾ, 1 ਅਕਤੂਬਰ 2025 : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (District Defence Services Welfare Officer) ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਜੰਗੀ ਵਿਧਵਾਵਾਂ, ਵੀਰ ਨਾਰੀਆਂ, ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸਹੂਲਤ ਲਈ ਕਾਨੂੰਨੀ ਸਹਾਇਤਾ ਲਈ ਹੈਲਪ ਡੈਸਕ ਖੋਲ੍ਹਿਆ ਗਿਆ ਹੈ, ਜਿਸ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ।

ਸਾਬਕਾ ਸੈਨਿਕ ਤੇ ਉਨ੍ਹਾਂ ਦੇ ਆਸ਼ਰਿਤ ਲੈ ਸਕਦੇ ਨੇ ਮੁਫ਼ਤ ਕਾਨੂੰਨੀ ਸਹਾਇਤਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ ਤੇ ਵਿਧਵਾਵਾਂ (Veterans and widows) ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਕਿਸੇ ਵੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸਹਾਇਤਾ ਕਲੀਨਿਕ (Support Clinic) ਵਿਖੇ ਪਹੁੰਚ ਕਰਦੇ ਹੋਏ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ ।

Read More : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ

ਡੀ. ਜੀ. ਪੀ. ਪੰਜਾਬ ਨੇ ਕੀਤੇ ਪੁਲਸ ਵਿੱਚ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਦੇ ਹੁਕਮ

0
D. G. P. Punjab

ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਪੁਲਸ ਦੇ ਮੁਖੀ ਡਾਇਰੈਕਟਰ ਜਨਰਲ ਆਫ ਪੰਜਾਬ ਗੌਰਵ ਯਾਦਵ (Punjab Police Chief Director General of Punjab Gaurav Yadav) ਨੇ ਪੰਜਾਬ ਪੁਲਸ ਵਿਭਾਗ ਵਿੱਚ ਅਗਲੇ ਸਾਲ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ।

ਸਟਾਫ਼ ਦੀ ਘਾਟ ਨੂੰ ਦੇਖਦਿਆਂ ਸਰਕਾਰ ਨੇ ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਹੈ

ਡੀ. ਜੀ. ਪੀ. ਨੇ ਇਸ ਭਰਤੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ । ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਪੁਲਸ ਕਮਿਸ਼ਨਰ, ਐੱਸ. ਐੱਸ. ਪੀ. ਅਤੇ ਐੱਸ. ਐੱਚ. ਓ. ਰੈਂਕ (S. H. O. Rank) ਤੱਕ ਦੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਭਵਿੱਖ ਦੀ ਯੋਜਨਾ ਬਾਰੇ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਸਟਾਫ਼ ਦੀ ਘਾਟ ਨੂੰ ਦੇਖਦਿਆਂ ਸਰਕਾਰ ਨੇ ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਹੈ । ਜਿਸ ਤਹਿਤ ਏ. ਐੱਸ. ਆਈ. ਤੋਂ ਇੰਸਪੈਕਟਰ ਰੈਂਕ ਤੱਕ 1600 ਅਸਾਮੀਆਂ ਬਣਾਈਆਂ ਗਈਆਂ ਹਨ, ਜਿਸ ਵਿੱਚ 150 ਇੰਸਪੈਕਟਰ, 450 ਐੱਸ. ਆਈ. ਅਤੇ 1000 ਏ. ਐੱਸ. ਆਈਜ. (A. S. Eyes.) ਦੀ ਤਰੱਕੀ ਰਾਹੀਂ ਭਰਤੀ ਕੀਤੀ ਜਾਵੇਗੀ । ਇਸ ਦੇ ਨਾਲ ਹੀ ਜਿਲ੍ਹਾ ਕਾਡਰਾਂ ਵਿੱਚ 4500 ਹੋਰ ਅਸਾਮੀਆਂ ਨੂੰ ਪੜਾਅਵਾਰ ਭਰਨ ਦੇ ਹੁਕਮ ਦਿੱਤੇ ਗਏ ਹਨ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

 

ਬ੍ਰਿਟਿਸ਼ ਕੋ-ਐਡ ਸਕੂਲ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਹਾਸਲ ਕੀਤਾ ਪਹਿਲਾ ਸਥਾਨ

0
football tournament

ਪਟਿਆਲਾ, 1 ਅਕਤੂਬਰ 2025 : ਪ੍ਰਾਇਮਰੀ ਸਕੂਲ ਖੇਡਾਂ (Primary school sports) ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਵਿਕਟੋਰੀਆ ਕਲੱਸਟਰ ਦੀਆਂ ਕਲੱਸਟਰ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ । ਇਹਨਾਂ ਖੇਡਾਂ ਵਿੱਚ ਫੁੱਟਬਾਲ ਅੰਡਰ-11 ਲੜਕਿਆਂ ਦਾ ਕਲੱਸਟਰ ਪੱਧਰੀ ਟੂਰਨਾਮੈਂਟ ਅਨਿਲ ਕੁਮਾਰ, ਮਨਪ੍ਰੀਤ ਸਿੰਘ, ਮਿਸ. ਸੰਦੀਪ ਕੌਰ, ਮਿਸ. ਕਿਰਨਜੋਤ ਕੌਰ, ਸ੍ਰੀਮਤੀ ਨੈਨਸੀ ਅਤੇ ਵਾਨੀ ਦੀ ਅਗਵਾਈ ਵਿੱਚ ਬ੍ਰਿਟਿਸ਼ ਕੋ-ਐਡ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ ।

ਫੁੱਟਬਾਲ ਅੰਡਰ-11 ਲੜਕਿਆਂ ਦੇ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਲਿਆ ਭਾਗ

ਫੁੱਟਬਾਲ ਅੰਡਰ-11 ਲੜਕਿਆਂ ਦੇ ਟੂਰਨਾਮੈਂਟ (Football Under-11 Boys Tournament) ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ । ਫੁੱਟਬਾਲ ਅੰਡਰ-11 ਲੜਕਿਆਂ ਦਾ ਫਾਈਨਲ ਮੁਕਾਬਲਾ ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਅਤੇ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪਟਿਆਲਾ ਵਿਚਕਾਰ ਹੋਇਆ । ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਦੀ ਟੀਮ ਨੇ ਫਾਈਨਲ ਮੈਚ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੂੰ 2-1 ਦੇ ਅੰਤਰ ਨਾਲ ਹਰਾਇਆ ।

ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਦੀ ਟੀਮ ਵਿੱਚ ਕੌਣ ਕੌਣ ਸੀ ਸ਼ਾਮਲ

ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਦੀ ਟੀਮ (British Co-Ed School Patiala team) ਵਿੱਚ ਉਦੇਵੀਰ ਸਿੰਘ ਪੁੱਤਰ ਜਸਕਰਨ ਸਿੰਘ, ਜਪਤੇਸ ਸਿੰਘ ਪੁੱਤਰ ਜਸਪ੍ਰੀਤ ਸਿੰਘ, ਮਨਕੀਰਤ ਸਿੰਘ ਮੱਲਣ ਪੁੱਤਰ ਮਨਪ੍ਰੀਤ ਸਿੰਘ, ਨਵਨਿਧਨੂਰ ਸਿੰਘ ਪੁੱਤਰ ਜੈਤਸ਼ਾਹੂਦੀਪ ਸਿੰਘ, ਪਾਹੁਲਬੀਰ ਸਿੰਘ ਧਾਲੀਵਾਲ ਪੁੱਤਰ ਗੁਰਦਰਸ਼ਨ ਸਿੰਘ, ਗੁਰਵੰਸ਼ ਸਿੰਘ ਮਾਟਾ ਪੁੱਤਰ ਹਰਜੀਤ ਸਿੰਘ ਮਾਟਾ, ਸੂਰਜ ਸਿੰਘ ਸਿੱਧੂ ਪੁੱਤਰ ਰਣਜੀਤ ਸਿੰਘ, ਰੁਦਰ ਸ਼ਰਮਾ ਪੁੱਤਰ ਮਨਦੀਪ ਚੰਦ, ਪ੍ਰਭਰੀਤ ਸਿੰਘ ਪੁੱਤਰ ਸ਼ਪ੍ਰੀਤ ਸਿੰਘ ਗਿੱਲ, ਗੁਰਨਿਵਾਜ ਸਿੰਘ ਪੁੱਤਰ ਗੁਰਜੋਤ ਸਿੰਘ, ਅਦਵਿਕ ਗੋਇਲ ਪੁੱਤਰ ਨਿਸ਼ਤ ਕੁਮਾਰ ਗੋਇਲ, ਜੈਕਸ ਅਗਰਵਾਲ ਪੁੱਤਰ ਮਨੀਸ਼ ਅਗਰਵਾਲ, ਅੰਸ਼ ਸਿੰਗਲਾ ਪੁੱਤਰ ਅਸ਼ੀਸ ਸਿੰਗਲਾ, ਰਿਤਿਸ਼ ਪੁੱਤਰ ਮਨੀਸ਼ ਕੁਮਾਰ ਅਤੇ ਲਵਰਾਜ ਪੁੱਤਰ ਸ਼ਿਵ ਕੁਮਾਰ ਸ਼ਾਮਲ ਸਨ ।

ਟੂਰਨਾਮੈਂਟ ਦੌਰਾਨ ਮਮਤਾ ਰਾਣੀ ਅਤੇ ਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ

ਟੂਰਨਾਮੈਂਟ ਦੌਰਾਨ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਅਤੇ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ, ਸ. ਸ. ਸ. ਸ. ਸ਼ੇਰਮਾਜਰਾ, ਪਟਿਆਲਾ) ਵਿਸ਼ੇਸ਼ ਤੌਰ ਤੇ ਪਹੁੰਚੇ । ਮਮਤਾ ਰਾਣੀ ਨੇ ਖਿਡਾਰੀਆਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਜਿੰਦਗੀ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਮਨੁੱਖ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ । ਸ੍ਰੀਮਤੀ ਮਮਤਾ ਰਾਣੀ ਨੇ ਅਗੇ ਕਿਹਾ ਕਿ ਫੁੱਟਬਾਲ ਵਰਗੀਆਂ ਟੀਮ ਖੇਡਾਂ ਬੱਚਿਆਂ ਵਿੱਚ ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਇੱਕਜੁੱਟਤਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ । ਇਸ ਮੌਕੇ ਟੂਰਨਾਮੈਂਟ ਵਿੱਚ ਆਈਆਂ ਟੀਮਾਂ ਦੇ ਕੋਚ ਸਾਹਿਬਾਨ ਵੀ ਮੌਜੂਦ ਸਨ ।

Read More : ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਫੁੱਟਬਾਲ ਦੇ ਮੁਕਾਬਲੇ ਹੋਏ