Home Blog Page 659

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ; ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ

0

ਮਲੋਟ, 2 ਮਈ: ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਾਰਚ, 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਲਈ ਰਾਜ ਦੇ ਆਪਣੇ ਹਿੱਸੇ ਵਜੋਂ 242.01 ਕਰੋੜ ਰੁਪਏ ਸਫਲਤਾਪੂਰਵਕ ਜਾਰੀ ਕਰਕੇ ਇਤਿਹਾਸ ਰਚਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਤਰਨਤਾਰਨ ‘ਚ ਬੱਸ ਅਤੇ ਟਿੱਪਰ ਵਿਚਕਾਰ ਆਹਮੋ-ਸਾਹਮਣੇ ਟੱਕਰ; ਅੱਧਾ ਦਰਜਨ ਯਾਤਰੀ ਜ਼ਖਮੀ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਰਾਜ ਸਰਕਾਰ ਦਾ ਹਿੱਸਾ ਅਕਾਦਮਿਕ ਸਾਲ ਦੇ ਅੰਦਰ ਹੀ ਵੰਡਿਆ ਗਿਆ ਹੈ। ਇਸ ਸਰਗਰਮ ਅਤੇ ਵਿਦਿਆਰਥੀ-ਕੇਂਦ੍ਰਿਤ ਪਹਿਲਕਦਮੀ ਦੀ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਕਾਲਰਸ਼ਿਪ ਸਕੀਮ ਨੂੰ ਕੁਸ਼ਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜਿਕ ਬਰਾਬਰੀ ਅਤੇ ਸਾਰਿਆਂ ਲਈ ਸਿੱਖਿਆ ਪ੍ਰਤੀ ਵਚਨਬੱਧਤਾ ਤੋਂ ਸੇਧ ਲੈ ਕੇ ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਵਿਦਿਅਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਇੱਕ ਕੁਸ਼ਲ, ਪਾਰਦਰਸ਼ੀ ਅਤੇ ਵਿਦਿਆਰਥੀ-ਅਨੁਕੂਲ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਵਿੱਤੀ ਰੁਕਾਵਟਾਂ ਤੋਂ ਬਿਨਾਂ ਉੱਚ ਸਿੱਖਿਆ ਪ੍ਰਾਪਤ ਕਰ ਸਕਣ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2024-25 ਲਈ ਰਾਜ ਨੇ ਇਸ ਪ੍ਰਮੁੱਖ ਯੋਜਨਾ ਦੇ ਤਹਿਤ 2,60,000 ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਸੀ। ਜ਼ਿਕਰਯੋਗ ਹੈ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਕੁੱਲ 2,59,685 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 2,36,575 ਵਿਦਿਆਰਥੀਆਂ ਦੀਆਂ ਅਰਜ਼ੀਆਂ ਦੀ ਸਫਲਤਾਪੂਰਵਕ ਤਸਦੀਕ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪਿੱਛਲੇ ਪੰਜ ਸਾਲਾਂ ਵਿੱਚ ਪੰਜਾਬ ਸਰਕਾਰ ਦੁਆਰਾ ਪ੍ਰਾਪਤ ਕੀਤੀ ਗਈ ਤਸਦੀਕ ਦੀ ਸਭ ਤੋਂ ਵੱਧ ਸੰਖਿਆ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਬਾਕੀ ਰਹਿੰਦੇ 13,814 ਪ੍ਰਮਾਣਿਤ ਵਿਦਿਆਰਥੀਆਂ ਲਈ ਰਾਜ ਦਾ ਹਿੱਸਾ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਯੋਗ ਵਿਦਿਆਰਥੀ ਆਪਣੇ ਜਾਂ ਸੰਸਥਾਵਾਂ ਦੇ ਪੱਧਰ ‘ਤੇ ਅਰਜ਼ੀਆਂ ਨੂੰ ਲੌਕ ਨਾ ਕਰਨ ਕਾਰਨ ਸਾਲ 2024-25 ਲਈ ਸਕਾਲਰਸ਼ਿਪ ਦਾ ਲਾਭ ਲੈਣ ਵਿੱਚ ਅਸਮਰੱਥ ਸਨ। ਇਸ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਦੀ ਭਲਾਈ ਦੇ ਹਿੱਤ ਵਿੱਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਹੋਇਆ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ, 2025 ਤੱਕ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਅਜਿਹੇ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਪੂਰੀ ਕਰਨ ਦਾ ਆਖਰੀ ਮੌਕਾ ਮਿਲੇਗਾ।

ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਇਸ ਦ੍ਰਿੜ ਇਰਾਦੇ ਨੂੰ ਦੁਹਰਾਇਆ ਕਿ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਵਿਦਿਅਕ ਸਹਾਇਤਾ ਤੋਂ ਵਾਂਝਾ ਨਾ ਰਹੇ, ਅਤੇ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਇਸ ਵਧੇ ਹੋਏ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

ਪਾਕਿਸਤਾਨ ਨੇ ਐਫਐਮ ‘ਤੇ ਭਾਰਤੀ ਗੀਤਾਂ ‘ਤੇ ਲਾਈ ਪਾਬੰਦੀ: ਭਾਰਤ ਨੇ ਪਾਕਿ ਚੈਨਲਾਂ ਨੂੰ ਕੀਤਾ ਬਲਾਕ

0

ਨਵੀਂ ਦਿੱਲੀ, 2 ਮਈ 2025 – ਭਾਰਤ ਵੱਲੋਂ ਪਾਕਿਸਤਾਨੀ ਕਲਾਕਾਰਾਂ ਅਤੇ ਮਨੋਰੰਜਨ ਚੈਨਲਾਂ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਪਾਕਿਸਤਾਨ ਬੌਖਲਾਹਟ ਵਿੱਚ ਹੈ। ਪਾਕਿਸਤਾਨ ਨੇ ਆਪਣੇ ਐਫਐਮ ਰੇਡੀਓ ਸਟੇਸ਼ਨਾਂ ‘ਤੇ ਭਾਰਤੀ ਗੀਤਾਂ ‘ਤੇ ਪਾਬੰਦੀ ਲਗਾ ਕੇ ਜਵਾਬ ਦਿੱਤਾ ਹੈ। ਇਹ ਫੈਸਲਾ ਪਾਕਿਸਤਾਨ ਬ੍ਰੌਡਕਾਸਟਰਜ਼ ਐਸੋਸੀਏਸ਼ਨ (ਪੀਬੀਏ) ਦੁਆਰਾ ਲਿਆ ਗਿਆ ਹੈ, ਜਿਸਦੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇੱਕ ਰਾਸ਼ਟਰਵਾਦੀ ਕਦਮ ਵਜੋਂ ਸ਼ਲਾਘਾ ਕੀਤੀ ਹੈ।

ਭਾਰਤ ਨੇ ਹਾਲ ਹੀ ਵਿੱਚ ਪਾਕਿਸਤਾਨੀ ਕਲਾਕਾਰਾਂ ਅਤੇ ਪ੍ਰੋਡਕਸ਼ਨਾਂ ਦੀ ਸਮੱਗਰੀ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਪਾਕਿਸਤਾਨ ਨੇ “ਇਕਪਾਸੜ ਅਤੇ ਸੱਭਿਆਚਾਰਕ ਹਮਲਾ” ਦੱਸਿਆ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਪਾਣੀ ਦੇ ਮੁੱਦੇ ‘ਤੇ ਆਲ ਪਾਰਟੀ ਮੀਟਿੰਗ ਸ਼ੁਰੂ: ਸਾਰੀਆਂ ਵੱਡੀਆਂ ਪਾਰਟੀਆਂ ਦੇ ਆਗੂ ਸ਼ਾਮਿਲ

ਪਾਕਿਸਤਾਨ ਸਰਕਾਰ ਦੇ ਅਧਿਕਾਰਤ ਪੱਤਰ (ਨੰਬਰ 3(35)/2025-MIB) ਨੇ ਪੁਸ਼ਟੀ ਕੀਤੀ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੀਬੀਏ ਵੱਲੋਂ ਭਾਰਤੀ ਗੀਤਾਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਰਾਸ਼ਟਰੀ ਏਕਤਾ ਅਤੇ ਪ੍ਰਭੂਸੱਤਾ ਦੇ ਹਿੱਤ ਵਿੱਚ ਹੈ। ਪੱਤਰ ਵਿੱਚ, ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਕਿਹਾ: “ਇਹ ਰਾਸ਼ਟਰ ਦੀਆਂ ਸਮੂਹਿਕ ਭਾਵਨਾਵਾਂ ਦਾ ਪ੍ਰਤੀਕ ਹੈ ਅਤੇ ਮੁਸ਼ਕਲ ਸਮੇਂ ਵਿੱਚ ਸਾਡੀ ਰਾਸ਼ਟਰੀ ਏਕਤਾ ਦਾ ਪ੍ਰਤੀਬਿੰਬ ਹੈ।” ਸਰਕਾਰ ਨੇ ਮੀਡੀਆ ਨੂੰ ਵੀ ਰਾਸ਼ਟਰੀ ਹਿੱਤ ਵਿੱਚ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ।

ਭਾਰਤ ਸਰਕਾਰ ਨੇ ਹਾਲ ਹੀ ਵਿੱਚ ਪਾਕਿਸਤਾਨ ਵਿਰੁੱਧ ਇੱਕ ਸਖ਼ਤ ਕਦਮ ਚੁੱਕਿਆ ਹੈ ਅਤੇ ਭਾਰਤ ਵਿੱਚ ਕਈ ਪਾਕਿਸਤਾਨੀ ਯੂਟਿਊਬ ਚੈਨਲਾਂ ਅਤੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ 22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਲਿਆ ਗਿਆ ਸੀ, ਜਿਸ ਵਿੱਚ 26 ਹਿੰਦੂ ਸੈਲਾਨੀਆਂ ਦੀ ਜਾਨ ਚਲੀ ਗਈ ਸੀ। ਭਾਰਤ ਨੇ ਇਸ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਹੋਰ ਵਧ ਗਿਆ ਹੈ।

ਪਾਬੰਦੀਸ਼ੁਦਾ ਚੈਨਲ ਅਤੇ ਖਾਤੇ
ਭਾਰਤ ਸਰਕਾਰ ਦੁਆਰਾ ਪਾਬੰਦੀਸ਼ੁਦਾ ਪ੍ਰਮੁੱਖ ਪਾਕਿਸਤਾਨੀ ਯੂਟਿਊਬ ਚੈਨਲਾਂ ਵਿੱਚ ਸਾਬਕਾ ਕ੍ਰਿਕਟਰ ਸ਼ੋਏਬ ਅਖਤਰ, ਪੱਤਰਕਾਰ ਆਰਜ਼ੂ ਕਾਜ਼ਮੀ ਅਤੇ ਸਈਅਦ ਮੁਜ਼ਮਿਲ ਸ਼ਾਹ ਸ਼ਾਮਲ ਹਨ। ਇਸ ਤੋਂ ਇਲਾਵਾ, ਕਈ ਫਿਲਮੀ ਹਸਤੀਆਂ ਅਤੇ ਪਾਕਿਸਤਾਨੀ ਸੀਰੀਅਲ ਦਿਖਾਉਣ ਵਾਲੇ ਹਮ ਟੀਵੀ ਨੂੰ ਵੀ ਭਾਰਤ ਵਿੱਚ ਯੂਟਿਊਬ ‘ਤੇ ਰੋਕ ਦਿੱਤਾ ਗਿਆ ਸੀ।

ਇਨ੍ਹਾਂ ਚੈਨਲਾਂ ‘ਤੇ ਭਾਰਤ ਵਿਰੋਧੀ ਪ੍ਰਚਾਰ ਅਤੇ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਹੈ। ਇਸ ਤੋਂ ਇਲਾਵਾ, ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦੇ x (ਪਹਿਲਾਂ ਟਵਿੱਟਰ) ਅਕਾਊਂਟ ਨੂੰ ਵੀ ਭਾਰਤ ਵਿੱਚ ਬਲਾਕ ਕਰ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਪਹਿਲਗਾਮ ਹਮਲੇ ਦੀ ਸਾਜ਼ਿਸ਼ ਭਾਰਤ ਨੇ ਖੁਦ ਰਚੀ ਸੀ।

ਪੰਜਾਬ ਬੋਰਡ ਵੱਲੋਂ 8ਵੀਂ ਤੋਂ 12ਵੀਂ ਦੇ ਦਾਖਲੇ ਦਾ ਸਮਾਂ-ਸਾਰਣੀ ਜਾਰੀ

0

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ ਤੋਂ 12ਵੀਂ ਜਮਾਤ ਦੇ ਰੈਗੂਲਰ ਵਿਦਿਆਰਥੀਆਂ ਲਈ ਦਾਖਲੇ ਦੇ ਸ਼ਡਿਊਲ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਦਾਖਲੇ ਦੀ ਆਖਰੀ ਮਿਤੀ 15 ਜੁਲਾਈ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਸਾਰੇ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਹਿਯੋਗੀ ਸਕੂਲਾਂ ‘ਤੇ ਲਾਗੂ ਹੋਵੇਗਾ।

ਟਰੰਪ ਨੇ ਮਾਈਕ ਵਾਲਟਜ਼ ਨੂੰ ਸੰਯੁਕਤ ਰਾਸ਼ਟਰ ਦੇ ਰਾਜਦੂਤ ਵਜੋਂ ਕੀਤਾ ਨਿਯੁਕਤ
ਬੋਰਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਕੂਲਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਦਾਖਲਾ ਦੇਣਾ ਪਵੇਗਾ, ਨਹੀਂ ਤਾਂ ਬੋਰਡ ਵੱਲੋਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ, PSEB ਨੇ CBSE ਅਤੇ ICSE ਵਾਂਗ ਆਪਣਾ ਅਕਾਦਮਿਕ ਕੈਲੰਡਰ ਤਿਆਰ ਕੀਤਾ ਹੈ।

ਦਾਖਲੇ ਤੋਂ ਲੈ ਕੇ ਪ੍ਰੀਖਿਆਵਾਂ ਕਰਵਾਉਣ ਤੱਕ ਦੀ ਸਾਰੀ ਪ੍ਰਕਿਰਿਆ ਉਸੇ ਅਨੁਸਾਰ ਕੀਤੀ ਜਾਂਦੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਾਅਦ ਵਿੱਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਗੱਲ ਕਰੀਏ ਤਾਂ ਪੰਜਾਬ ਭਰ ਵਿੱਚ ਹਰ ਸਾਲ ਲਗਭਗ 7 ਲੱਖ ਵਿਦਿਆਰਥੀ ਇਨ੍ਹਾਂ ਕਲਾਸਾਂ ਵਿੱਚ ਬੈਠਦੇ ਹਨ।

10ਵੀਂ ਅਤੇ 12ਵੀਂ ਦੇ ਨਤੀਜੇ ਅਗਲੇ ਹਫ਼ਤੇ ਐਲਾਨੇ ਜਾਣਗੇ

ਪੀਐਸਈਬੀ ਵੱਲੋਂ ਅਜੇ ਤੱਕ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨੇ ਨਹੀਂ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਬੋਰਡ ਇਸ ਮਹੀਨੇ ਅਗਲੇ ਹਫ਼ਤੇ ਨਤੀਜਾ ਐਲਾਨ ਦੇਵੇਗਾ। ਹਾਲਾਂਕਿ, ਇਹ ਪਤਾ ਲੱਗਾ ਹੈ ਕਿ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਮੀਦ ਹੈ ਕਿ ਇਸ ਵਾਰ ਦੋਵਾਂ ਜਮਾਤਾਂ ਦੇ ਨਤੀਜੇ ਇੱਕੋ ਦਿਨ ਆ ਸਕਦੇ ਹਨ। ਬੋਰਡ ਵੱਲੋਂ ਪੇਪਰਾਂ ਆਦਿ ਦੀ ਜਾਂਚ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ

ਟਰੰਪ ਨੇ ਮਾਈਕ ਵਾਲਟਜ਼ ਨੂੰ ਸੰਯੁਕਤ ਰਾਸ਼ਟਰ ਦੇ ਰਾਜਦੂਤ ਵਜੋਂ ਕੀਤਾ ਨਿਯੁਕਤ

0

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਐਲਾਨ ਕੀਤਾ ਕਿ ਉਹ ਮਾਈਕ ਵਾਲਟਜ਼ ਨੂੰ ਸੰਯੁਕਤ ਰਾਸ਼ਟਰ ਦੇ ਨਵੇਂ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕਰ ਰਹੇ ਹਨ। ਮਾਈਕ ਵਾਲਟਜ਼ ਅਜੇ ਵੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਸੀ। ਇਸ ਦੇ ਨਾਲ ਹੀ ਟਰੰਪ ਨੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੌਂਪੀ ਹੈ।

ਪਾਣੀਆਂ ‘ਤੇ ਆਲ ਪਾਰਟੀ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

0

ਚੰਡੀਗੜ੍ਹ, 2 ਮਈ 2025 – ਪੰਜਾਬ ‘ਚ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਆਲ ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਦੇ ਸਿਆਸੀ ਨੁਮਾਇੰਦੇ ਮੌਜੂਦ ਰਹੇ। ਮੀਟਿੰਗ ਖ਼ਤਮ ਹੋਣ ਮਗਰੋਂ ਪ੍ਰੈੱਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਪਾਣੀਆਂ ਦੇ ਮੁੱਦੇ ‘ਤੇ ਹਰ ਪਾਰਟੀ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਹਿਮਤੀ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਅਸੀਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਇਸ ਮੌਕੇ ‘ਤੇ ਸਾਰੇ ਆਗੂ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਨਾਲ ਖੜ੍ਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾ ਕੋਈ ਸਿਆਸੀ ਲਾਹਾ ਲੈਣ ਦਾ ਨਹੀਂ, ਸਗੋਂ ਪੰਜਾਬ ਦੀ ਲਾਈਫਲਾਈਨ ਪਾਣੀਆਂ ਬਾਰੇ ਹੈ। ਉਨ੍ਹਾਂ ਨੇ ਸਾਰੀਆਂ ਪਾਰਟੀਆਂ ਦੇ ਨੁਮਾਇੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਇਕ ਦਿਨ ਦਾ ਵਿਸ਼ੇਸ਼ ਇਜਲਾਸ ਪਾਣੀਆਂ ਦੇ ਮੁੱਦੇ ‘ਤੇ ਸੱਦਿਆ ਗਿਆ ਹੈ ਅਤੇ ਇਸ ਸਬੰਧੀ ਰਾਜਪਾਲ ਵਲੋਂ ਮਨਜ਼ੂਰੀ ਮਿਲ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਕਾਫੀ ਵਿਸਥਾਰ ਪੂਰਵਕ ਪੰਜਾਬ ਦੇ ਹੱਕ ਦੀਆਂ ਗੱਲਾਂ ਹੋਈਆਂ। ਉਨ੍ਹਾਂ ਦੱਸਿਆ ਕਿ ਇਹ ਵੀ ਸੁਝਾਅ ਆਏ ਹਨ ਕਿ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਅੱਗ ਲੱਗਣ ਦੀਆਂ ਘਟਨਾਵਾਂ ਤੋਂ ਜੰਗਲਾਤ ਵਿਭਾਗ ਅਲਰਟ: ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਆਗੂ ਸੁਨੀਲ ਜਾਖੜ ਨੇ ਵੀ ਸਹਿਮਤੀ ਜਤਾਈ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਤੱਕ ਗੱਲ ਪਹੁੰਚਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਭਾਈ ਘੱਨ੍ਹਈਆ ਜੀ ਦੇ ਵਾਰਸ ਹਾਂ ਅਤੇ ਸਭ ਨੂੰ ਪਾਣੀ ਪਿਆਉਣ ਵਾਲੇ ਹਾਂ ਪਰ ਸਾਡੇ ਕੋਲ ਵਾਧੂ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬੀ ਧੱਕਾ ਬਰਦਾਸ਼ਤ ਨਹੀਂ ਕਰਦੇ, ਭਾਵੇਂ ਪਿਆਰ ਨਾਲ ਕੁੱਝ ਵੀ ਲੈ ਲਓ। ਜਿਸ ਤਰੀਕੇ ਨਾਲ ਇਸ ਮੁੱਦੇ ਨੂੰ ਰੱਖਿਆ ਗਿਆ, ਅਸੀਂ ਅਜਿਹਾ ਧੱਕਾ ਨਹੀਂ ਸਹਾਂਗੇ। ਸੁਨੀਲ ਜਾਖੜ ਨੇ ਇਸ ਮਸਲੇ ਨੂੰ ਦਿੱਲੀ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਆਸਤ ਤੋਂ ਦੂਰ ਪੰਜਾਬ ਦੀ ਬਿਹਤਰੀ ਲਈ ਅੱਜ ਅਸੀਂ ਸਾਰੇ ਇਕੱਠੇ ਹੋਏ ਹਾਂ ਅਤੇ ਉਹ ਹਮੇਸ਼ਾ ਪੰਜਾਬ ਨਾਲ ਖੜ੍ਹੇ ਹਨ।

 

ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ

0

– ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਕੀਤਾ ਜਾਵੇਗਾ ਪ੍ਰਾਪਤ

– ਬੀ.ਐਲ.ਓ. ਨੂੰ ਜਾਰੀ ਕੀਤੇ ਜਾਣਗੇ ਫੋਟੋ ਪਛਾਣ ਪੱਤਰ
– ਵੋਟਰ ਜਾਣਕਾਰੀ ਸਲਿੱਪ ਨੂੰ ਵਧੇਰੇ ਵੋਟਰ ਪੱਖੀ ਬਣਾਇਆ ਜਾਵੇਗਾ

ਚੰਡੀਗੜ੍ਹ, 2 ਮਈ 2025 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਬਿਹਤਰ ਬਣਾਉਣ ਅਤੇ ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਵਧੇਰੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀਆਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਇਸ ਸਾਲ ਮਾਰਚ ਵਿੱਚ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓ.) ਦੀ ਕਾਨਫਰੰਸ ਦੌਰਾਨ ਵਿਚਾਰ ਕੀਤੇ ਉਪਰਾਲਿਆਂ ਦੇ ਅਨੁਸਾਰ ਹਨ।

ਕਮਿਸ਼ਨ ਵੱਲੋਂ ਹੁਣ ਰਜਿਸਟ੍ਰੇਸ਼ਨ ਆਫ਼ ਇਲੈਕਟਰਜ਼ ਰੂਲਜ਼, 1960 ਦੇ ਨਿਯਮ 9 ਅਤੇ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਐਕਟ, 1969 (2023 ਵਿੱਚ ਕੀਤੀ ਸੋਧੇ ਮੁਤਾਬਕ) ਦੀ ਧਾਰਾ 3(5)(ਬੀ) ਅਨੁਸਾਰ, ਭਾਰਤ ਦੇ ਰਜਿਸਟਰਾਰ ਜਨਰਲ ਤੋਂ ਇਲੈਕਟ੍ਰਾਨਿਕ ਤੌਰ ‘ਤੇ ਮੌਤ ਰਜਿਸਟ੍ਰੇਸ਼ਨ ਸਬੰਧੀ ਡੇਟਾ ਪ੍ਰਾਪਤ ਕੀਤਾ ਜਾਵੇਗਾ। ਇਸ ਨਾਲ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ) ਰਜਿਸਟਰਡ ਮੌਤਾਂ ਬਾਰੇ ਸਮੇਂ ਸਿਰ ਜਾਣਕਾਰੀ ਪ੍ਰਾਪਤ ਕਰ ਸਕਣਗੇ ਅਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਫਾਰਮ 7 ਤਹਿਤ ਰਸਮੀ ਬੇਨਤੀ ਦੀ ਉਡੀਕ ਕੀਤੇ ਬਿਨਾਂ, ਫੀਲਡ ਵਿਜ਼ਿਟ ਰਾਹੀਂ ਜਾਣਕਾਰੀ ਦੀ ਮੁੜ ਪੁਸ਼ਟੀ ਕਰਨ ਦੇ ਯੋਗ ਹੋ ਜਾਣਗੇ।

ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼: ਬਰਾਮਦ ਹੋਇਆ ਇਹ ਸਾਮਾਨ

ਵੋਟਰ ਸੂਚਨਾ ਸਲਿੱਪ (ਵੀ.ਆਈ.ਐਸ.) ਨੂੰ ਹੋਰ ਵੋਟਰ-ਪੱਖੀ ਬਣਾਉਣ ਲਈ, ਕਮਿਸ਼ਨ ਨੇ ਇਸਦੇ ਡਿਜ਼ਾਈਨ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਵੋਟਰ ਦਾ ਸੀਰੀਅਲ ਨੰਬਰ ਅਤੇ ਭਾਗ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ ਅਤੇ ਅੱਖਰਾਂ ਦੇ ਆਕਾਰ ਵਿੱਚ ਵਾਧਾ ਕੀਤਾ ਜਾਵੇਗਾ ਜਿਸ ਨਾਲ ਵੋਟਰ ਆਸਾਨੀ ਨਾਲ ਆਪਣੇ ਪੋਲਿੰਗ ਸਟੇਸ਼ਨ ਦੀ ਪਛਾਣ ਕਰ ਸਕਣਗੇ ਅਤੇ ਪੋਲਿੰਗ ਅਧਿਕਾਰੀ ਵੋਟਰ ਸੂਚੀ ਵਿੱਚ ਵੋਟਰਾਂ ਦੇ ਨਾਮ ਕੁਸ਼ਲਤਾ ਨਾਲ ਲੱਭ ਸਕਣਗੇ।

ਕਮਿਸ਼ਨ ਨੇ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 13ਬੀ(2) ਤਹਿਤ ਈ.ਆਰ.ਓਜ਼ ਵੱਲੋਂ ਨਿਯੁਕਤ ਕੀਤੇ ਗਏ ਸਾਰੇ ਬੀ.ਐਲ.ਓਜ਼ ਨੂੰ ਮਿਆਰੀ ਫੋਟੋ ਪਛਾਣ ਪੱਤਰ ਜਾਰੀ ਕੀਤੇ ਜਾਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕ ਵੋਟਰ ਤਸਦੀਕ ਅਤੇ ਰਜਿਸਟ੍ਰੇਸ਼ਨ ਮੁਹਿੰਮ ਦੌਰਾਨ ਬੀ.ਐਲ.ਓਜ਼ ਦੀ ਪਛਾਣ ਕਰ ਸਕਣ ਅਤੇ ਉਨ੍ਹਾਂ ਨਾਲ ਵਿਸ਼ਵਾਸ ਨਾਲ ਗੱਲਬਾਤ ਕਰ ਸਕਣ। ਚੋਣ ਨਾਲ ਸਬੰਧਤ ਡਿਊਟੀਆਂ ਨਿਭਾਉਣ ਸਮੇਂ ਵੋਟਰਾਂ ਅਤੇ ਚੋਣ ਕਮਿਸ਼ਨ ਵਿਚਕਾਰ ਪਹਿਲੇ ਇੰਟਰਫੇਸ ਦੇ ਰੂਪ ਵਿੱਚ, ਇਹ ਮਹੱਤਵਪੂਰਨ ਹੈ ਕਿ ਘਰ-ਘਰ ਦੌਰੇ ਕਰਦੇ ਸਮੇਂ ਲੋਕਾਂ ਵੱਲੋਂ ਬੀ.ਐਲ.ਓਜ਼ ਦੀ ਆਸਾਨੀ ਨਾਲ ਪਛਾਣ ਕੀਤੀ ਜਾ ਸਕੇ।

ਸ਼ਿਮਲਾ ਵਿੱਚ ਦਰੱਖਤ ਡਿੱਗਣ ਕਾਰਨ 3 ਵਾਹਨ ਦਾ ਹੋਇਆ ਨੁਕਸਾਨ, ਆਹ ਸੜਕ ਹੋਈ ਬੰਦ

0

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਵਿੱਚ ਆਈਐਸਬੀਟੀ ਅਤੇ ਤੂਤੀ ਕੰਢੀ ਵੰਡ ਵਿਖੇ ਆਈਪੀਐਚ ਦਫਤਰ ਦੇ ਨੇੜੇ ਅੱਜ ਇੱਕ ਵੱਡਾ ਦਰੱਖਤ ਸੜਕ ‘ਤੇ ਡਿੱਗ ਗਿਆ। ਇਸ ਕਾਰਨ ਸੜਕ ਕਿਨਾਰੇ ਖੜ੍ਹੇ ਤਿੰਨ ਵਾਹਨ ਨੁਕਸਾਨੇ ਗਏ।

ਚਰਖੀ ਦਾਦਰੀ ‘ਚ ਗੋਲਡ ਲੋਨ ਸ਼ਾਖਾ ਵਿੱਚ ਚੋਰੀ, 14 ਲੱਖ ਰੁਪਏ ਨਕਦ ਤੇ 6 ਕਿਲੋ ਸੋਨਾ ਗਾਇਬ
ਖੁਸ਼ਕਿਸਮਤੀ ਨਾਲ, ਉਸ ਸਮੇਂ ਕੋਈ ਵੀ ਰਾਹਗੀਰ ਅਤੇ ਯਾਤਰੀਆਂ ਨੂੰ ਲੈ ਕੇ ਜਾਣ ਵਾਲਾ ਕੋਈ ਬੱਸ ਜਾਂ ਹੋਰ ਵਾਹਨ ਇਸ ਦੀ ਲਪੇਟ ਵਿੱਚ ਨਹੀਂ ਆਇਆ। ਪਰ ਸੜਕ ਕਿਨਾਰੇ ਖੜ੍ਹੇ ਵਾਹਨਾਂ ਨੂੰ ਬਹੁਤ ਨੁਕਸਾਨ ਹੋਇਆ ਹੈ।

ਦਰੱਖਤ ਡਿੱਗਣ ਤੋਂ ਬਾਅਦ, ਹਾਈਵੇਅ ਵਾਹਨਾਂ ਲਈ ਪੂਰੀ ਤਰ੍ਹਾਂ ਬੰਦ ਹੋ ਗਿਆ। ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਕੂਲੀ ਬੱਚੇ ਆਪਣੇ ਘਰਾਂ ਨੂੰ ਪੈਦਲ ਜਾ ਰਹੇ ਹਨ।

ਦੂਜੇ ਰਾਜਾਂ ਅਤੇ ਰਾਜ ਦੇ ਹੋਰ ਖੇਤਰਾਂ ਨੂੰ ਜਾਣ ਵਾਲੀਆਂ ਬੱਸਾਂ ਲੇਟ

ਸੜਕ ‘ਤੇ ਦਰੱਖਤ ਡਿੱਗਣ ਕਾਰਨ ਲੱਗੇ ਜਾਮ ਕਾਰਨ ਆਈਐਸਬੀਟੀ ਤੋਂ ਦੂਜੇ ਰਾਜਾਂ ਅਤੇ ਰਾਜ ਦੇ ਹੋਰ ਖੇਤਰਾਂ ਨੂੰ ਜਾਣ ਵਾਲੀਆਂ ਬਹੁਤ ਸਾਰੀਆਂ ਬੱਸਾਂ ਵੀ ਦੇਰੀ ਨਾਲ ਚੱਲੀਆਂ। ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਦਰੱਖਤ ਨੂੰ ਹਟਾਉਣ ਵਿੱਚ ਰੁੱਝਿਆ ਹੋਇਆ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਖੇਤੀਬਾੜੀ ਵਿਭਾਗ ਨੇ ਚਲਾਇਆ ਈ ਕੇ ਵਾਈ ਸੀ ਅਭਿਆਨ

0

ਖਡੂਰ ਸਾਹਿਬ, 02 ਮਈ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਈ ਕੇ ਵਾਈ ਸੀ ਕੈਂਪ ਲਗਾਏ ਜਾ ਰਹੇ ਹਨ। ਅੱਜ ਪਿੰਡ ਜਲਾਲਾਬਾਦ ਵਿਖੇ ਡਾ:ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖੇਤੀਬਾੜੀ ਵਿਭਾਗ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨਾਂ ਨੂੰ ਮੌਕੇ ਤੇ ਹੱਲ ਕੀਤਾ ।

ਪ੍ਰਧਾਨ ਮੰਤਰੀ ਮੋਦੀ ਨੇ ਕੇਰਲ ਨੂੰ ਦਿੱਤੀ 8900 ਕਰੋੜ ਦੀ ਵੱਡੀ ਸੌਗਾਤ

ਇਹ ਈ ਕੇ ਵਾਈ ਸੀ ਕੈਂਪ ਬਲਾਕ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੀ ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦੇਸ਼ ਦੇ ਕਰੋੜਾਂ ਕਿਸਾਨਾਂ ਦੀਆਂ ਖਾਦ-ਪਾਣੀ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਮਹੱਤਵਪੂਰਨ ਵਿੱਤੀ ਸਾਧਨ ਹੈ। ਇਸ ਰਾਹੀਂ ਸਰਕਾਰ ਕਿਸਾਨਾਂ ਨੂੰ ਕੁੱਲ 6 ਹਜ਼ਾਰ ਰੁਪਏ ਤਿੰਨ ਕਿਸ਼ਤਾਂ ’ਚ ਦਿੰਦੀ ਹੈ, ਯਾਨੀ ਹਰ ਕਿਸ਼ਤ ਵਿਚ 2-2 ਹਜ਼ਾਰ ਰੁਪਏ । ਹੁਣ ਤੱਕ ਦੇਸ਼ ਦੇ 13 ਕਰੋੜ ਤੋਂ ਵੱਧ ਕਿਸਾਨ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ।

ਓਨਾ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀਆਂ ਹੁਣ ਤੱਕ 19 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19 ਵੀਂ ਕਿਸ਼ਤ ਫਰਵਰੀ 2025 ’ਚ ਜਾਰੀ ਕੀਤੀ ਗਈ ਸੀ । ਉਹਨਾਂ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਖਾਤੇ ਲਈ ਈ-ਕੇ ਵਾਈ ਸੀ ਕਰਵਾਉਣ ਲਈ ਕਿਹਾ ਸੀ, ਪਰ ਬਹੁਤ ਸਾਰੇ ਕਿਸਾਨਾਂ ਨੇ ਅਜੇ ਤੱਕ ਈ-ਕੇ ਵਾਈ ਸੀ ਨਹੀਂ ਕਰਵਾਈ ਹੈ। ਅਗਲੀ ਕਿਸ਼ਤ ਤੋਂ ਪਹਿਲਾਂ ਈ-ਕੇ ਵਾਈ ਸੀ ਨਾ ਕਰਵਾਉਣ ਵਾਲੇ ਕਿਸਾਨਾਂ ਦੇ ਅਗਲੀ ਕਿਸ਼ਤ ਦੇ ਪੈਸੇ ਫਸ ਸਕਦੇ ਹਨ। ਅਜਿਹੀ ਸਥਿਤੀ ਵਿਚ ਤੁਹਾਨੂੰ ਜਲਦੀ ਤੋਂ ਜਲਦੀ ਈ-ਕੇਵਾਈਸੀ ਕਰਵਾਉਣੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ।

ਚਰਖੀ ਦਾਦਰੀ ‘ਚ ਗੋਲਡ ਲੋਨ ਸ਼ਾਖਾ ਵਿੱਚ ਚੋਰੀ, 14 ਲੱਖ ਰੁਪਏ ਨਕਦ ਤੇ 6 ਕਿਲੋ ਸੋਨਾ ਗਾਇਬ

0

ਚਰਖੀ ਦਾਦਰੀ ਮਨੀਪੁਰਮ ਗੋਲਡ ਲੋਨ ਬ੍ਰਾਂਚ ਤੋਂ 14 ਲੱਖ ਰੁਪਏ ਨਕਦ ਅਤੇ 6 ਕਿਲੋ ਸੋਨਾ ਚੋਰੀ ਹੋ ਗਿਆ। ਮੁਲਜ਼ਮ ਸ਼ਾਖਾ ਦੇ ਗੇਟ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋਏ ਅਤੇ ਚੋਰੀ ਕਰਨ ਤੋਂ ਬਾਅਦ ਫਰਾਰ ਹੋ ਗਏ।

ਪੰਜਾਬ ਪੁਲਿਸ ਦੀ ਸਾਂਝੀ ਪਹਿਲ ਵੈੱਬਸਾਈਟ 3 ਦਿਨਾਂ ਤੋਂ ਬੰਦ, ਲੋਕ ਪ੍ਰੇਸ਼ਾਨ
ਇਹ ਘਟਨਾ ਰੋਹਤਕ ਚੌਕ ‘ਤੇ ਵਾਪਰੀ। ਇਹ ਸ਼ਾਖਾ ਇੱਥੇ 2019 ਤੋਂ ਚਲਾਈ ਜਾ ਰਹੀ ਹੈ ਅਤੇ ਇਸਦਾ ਸਟਾਫ਼ 5 ਮੈਂਬਰਾਂ ਦਾ ਹੈ। ਜਿਸ ਵਿੱਚ ਇੱਕ ਸੀਨੀਅਰ ਮੈਨੇਜਰ, ਦੋ ਸਟਾਫ਼, ਇੱਕ ਸੁਰੱਖਿਆ ਗਾਰਡ ਅਤੇ ਇੱਕ ਚੌਥਾ ਦਰਜਾ ਕਰਮਚਾਰੀ ਤਾਇਨਾਤ ਹੈ। ਜਦੋਂ ਸੁਰੱਖਿਆ ਗਾਰਡ ਸਵੇਰੇ ਸ਼ਿਵਾ ਸ਼ਾਖਾ ਪਹੁੰਚਿਆ ਤਾਂ ਉਸਨੇ ਗੇਟ ਦਾ ਤਾਲਾ ਟੁੱਟਿਆ ਹੋਇਆ ਪਾਇਆ।

ਪੁਲੀਸ ਮਾਮਲੇ ਦੀ ਜਾਂਚ ਵਿੱਚ ਰੁੱਝੀ

ਇਸ ਤੋਂ ਬਾਅਦ, ਉਸਨੇ ਬ੍ਰਾਂਚ ਦੇ ਸੀਨੀਅਰ ਮੈਨੇਜਰ ਪ੍ਰਯਾਸ ਖੱਤਰੀ ਨੂੰ ਫ਼ੋਨ ਕਰਕੇ ਘਟਨਾ ਬਾਰੇ ਜਾਣਕਾਰੀ ਦਿੱਤੀ। ਬਾਅਦ ਵਿੱਚ ਪੁਲਿਸ ਅਤੇ ਫਿੰਗਰਪ੍ਰਿੰਟ ਮਾਹਿਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕੇਰਲ ਨੂੰ ਦਿੱਤੀ 8900 ਕਰੋੜ ਦੀ ਵੱਡੀ ਸੌਗਾਤ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕੇਰਲ ਦੇ ਲੋਕਾਂ ਨੂੰ 8,900 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਇਸ ਦੌਰਾਨ, ਉਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ‘ਵਿਝਿੰਜਮ ਇੰਟਰਨੈਸ਼ਨਲ ਡੀਪਵਾਟਰ ਮਲਟੀਪਰਪਜ਼ ਸੀਪੋਰਟ’ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਪਿਨਾਰਾਈ ਵਿਜਯਨ ਵੀ ਮੌਜੂਦ ਸਨ।

ਦਿੱਲੀ ਹਵਾਈ ਅੱਡੇ ‘ਤੇ ਵੀ ਦਿਖਿਆ ਖਰਾਬ ਮੌਸਮ ਦਾ ਅਸਰ, 3 ਫਲਾਈਟਾਂ ਰੱਦ, 100 ਤੋਂ ਵੱਧ ਉਡਾਣਾਂ ਵਿੱਚ ਦੇਰੀ

ਕੇਰਲ ਸਰਕਾਰ ਦੇ ਇਸ ਮਹੱਤਵਾਕਾਂਖੀ ਪ੍ਰੋਜੈਕਟ ਨੂੰ ਅਡਾਨੀ ਪੋਰਟਸ ਐਂਡ ਸਪੈਸ਼ਲ ਇਕਨਾਮਿਕ ਜ਼ੋਨ ਲਿਮਟਿਡ (APSEZ) ਦੁਆਰਾ ਜਨਤਕ-ਨਿੱਜੀ ਭਾਈਵਾਲੀ ਦੇ ਤਹਿਤ ਵਿਕਸਤ ਕੀਤਾ ਗਿਆ ਹੈ। ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪੀਐਮ ਮੋਦੀ ਨੇ ਕਿਹਾ ਕਿ ਦੁਨੀਆ ਦੇ ਵੱਡੇ ਕਾਰਗੋ ਜਹਾਜ਼ ਇੱਥੇ ਆਸਾਨੀ ਨਾਲ ਆ ਸਕਣਗੇ। ਹੁਣ ਤੱਕ ਭਾਰਤ ਦੀ 75% ਟ੍ਰਾਂਸਸ਼ਿਪਮੈਂਟ ਦੇਸ਼ ਤੋਂ ਬਾਹਰ ਦੀਆਂ ਬੰਦਰਗਾਹਾਂ ‘ਤੇ ਹੁੰਦੀ ਸੀ, ਇਸ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਹ ਸਥਿਤੀ ਹੁਣ ਬਦਲਣ ਵਾਲੀ ਹੈ। ਹੁਣ ਦੇਸ਼ ਦਾ ਪੈਸਾ ਦੇਸ਼ ਲਈ ਕੰਮ ਆਵੇਗਾ। ਜੋ ਪੈਸਾ ਪਹਿਲਾਂ ਵਿਦੇਸ਼ ਜਾਂਦਾ ਸੀ, ਉਹ ਹੁਣ ਕੇਰਲ ਅਤੇ ਵਿਝਿੰਜਮ ਦੇ ਲੋਕਾਂ ਲਈ ਨਵੇਂ ਮੌਕੇ ਲੈ ਕੇ ਆਵੇਗਾ।