Home Blog Page 661

ਯੁੱਧ ਨਸ਼ਿਆਂ ਵਿਰੁੱਧ: ਫਰੀਦਕੋਟ ਦੇ ਅਲਾਸਕਾ ਗਰੈਂਡ ਵਿਖੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ

0

ਫਰੀਦਕੋਟ, 2 ਮਈ :ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ (ਪਿੰਡਾਂ ਦੇ ਪਹਿਰੇਦਾਰ, ਪੇਂਡੂ ਸੁਰੱਖਿਆ ਕਮੇਟੀਆਂ ਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ) 2 ਮਈ, 2025 ਨੂੰ ਅਲਾਸਕਾ ਗਰੈਂਡ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਆਯੋਜਿਤ ਕਰਵਾਇਆ ਜਾ ਰਿਹਾ ਹੈ।

ਪਾਣੀਆਂ ਦੇ ਮੁੱਦੇ ਉੱਤੇ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ, ਲੜਾਂਗੇ – ਹਰਭਜਨ ਸਿੰਘ ਈਟੀਓ

ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅਲਾਸਕਾ ਗਰੈਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਕੈਬਿਨਟ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ, ਕੈਬਿਨਟ ਮੰਤਰੀ ਲਾਲਜੀਤ ਭੁੱਲਰ, ਕੈਬਿਨਟ ਮੰਤਰੀ ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਜਿਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਉਹ ਅੱਗੇ ਆਮ ਲੋਕਾਂ ਨੂੰ ਅਤੇ ਪਿੰਡ ਵਾਸੀਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਹੱਤਵਪੂਰਨ ਯੋਜਨਾਵਾਂ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ, ਪਿੰਡਾਂ ਅਤੇ ਵਾਰਡਾਂ ਦੇ ਹਰ ਇੱਕ ਘਰ ਤੱਕ ਰਾਬਤਾ ਬਣਾ ਕੇ ਜਿੱਥੇ ਵਸਨੀਕਾਂ ਨੂੰ ਨਸ਼ਾ ਰੋਕਣ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕਰੇਗਾ ਉਥੇ ਹੀ ਅਜਿਹੇ ਵਿਅਕਤੀਆਂ ਦੀ ਵੀ ਪਛਾਣ ਕੀਤੀ ਜਾਵੇਗੀ ਜਿਹੜੇ ਕਿਸੇ ਨਾ ਕਿਸੇ ਕਾਰਨ ਨਸ਼ਿਆਂ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਦੇ ਪੁਨਰਵਾਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ ਤਾਂ ਜੋ ਉਹ ਤੰਦਰੁਸਤ ਹੋਣ ਮਗਰੋਂ ਇੱਕ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰ ਸਕਣ ਅਤੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਸਕਣ।

ਅਮਨ ਅਰੋੜਾ ਨੇ ਭਾਜਪਾ ਨੂੰ ਕਿਹਾ: ਪੰਜਾਬ ਚੁਣੋ ਜਾਂ ਵਿਸ਼ਵਾਸਘਾਤ – ਕੋਈ ਵਿਚਕਾਰਲਾ ਰਸਤਾ ਨਹੀਂ

0

– ਆਪ ਨੇ ਪੰਜਾਬ ਦੇ ਪਾਣੀ ਲਈ ਵਜਾਇਆ ਬਿਗਲ – ਭਲਕੇ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ

– ਆਪ ਨੇ ਪੰਜਾਬ ਦੇ ਪਾਣੀ ਦੀ ਹਰ ਬੂੰਦ ਦੀ ਰਾਖੀ ਲਈ ਅਣਥੱਕ ਲੜਾਈ ਦਾ ਲਿਆ ਪ੍ਰਣ

ਚੰਡੀਗੜ੍ਹ, 2 ਮਈ 2025 – ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੀਤੇ ਦਿਨ ਪੰਜਾਬ ਵਿੱਚ ਪਾਣੀਆਂ ਦੇ ਅਧਿਕਾਰਾਂ ਦੇ ਭਖਦੇ ਮੁੱਦੇ ‘ਤੇ ਚਰਚਾ ਕਰਨ ਲਈ ਪਾਰਟੀ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਦੌਰਾਨ ਅਰੋੜਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕੁਦਰਤੀ ਸਰੋਤਾਂ ਨਾਲ ਲਗਾਤਾਰ ਵਿਸ਼ਵਾਸਘਾਤ ਅਤੇ ਸ਼ੋਸ਼ਣ ਦੀ ਨਿੰਦਾ ਕੀਤੀ।

ਅਰੋੜਾ ਨੇ ਕਿਹਾ “ਪੰਜਾਬ ਨੂੰ ਭਾਜਪਾ ਨੇ ਯੋਜਨਾਬੱਧ ਢੰਗ ਨਾਲ ਧੋਖਾ ਦਿੱਤਾ ਹੈ, ਜਿਸ ਨੇ ਸਾਡੇ ਜਾਇਜ਼ ਦਾਅਵਿਆਂ ਦੀ ਉਲੰਘਣਾ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਹੈ। ਨਵੀਨਤਮ ਸਾਜ਼ਿਸ਼ ਵਿੱਚ ਹਰਿਆਣਾ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਪਾਣੀਆਂ ਨੂੰ ਲੁੱਟਣਾ ਸ਼ਾਮਲ ਹੈ, ਭਾਵੇਂ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵੱਧ ਪ੍ਰਾਪਤ ਕਰ ਰਿਹਾ ਹੈ,”।

ਇਹ ਵੀ ਪੜ੍ਹੋ: ਮਸਲਾ ਪਾਣੀਆਂ ਦਾ: ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸੇਸ ਇਜਲਾਸ

ਅਰੋੜਾ ਨੇ ਉਜਾਗਰ ਕੀਤਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ 60% ਹਿੱਸੇ ਵਾਲਾ ਪੰਜਾਬ, ਆਪਣੇ ਪਾਣੀਆਂ ਨੂੰ ਅਨਿਆਂਪੂਰਨ ਢੰਗ ਨਾਲ ਹਰਿਆਣਾ ਵੱਲ ਮੋੜਨ ਦੀਆਂ ਕੋਸ਼ਿਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਹਰਿਆਣਾ, ਜੋ ਪਹਿਲਾਂ ਹੀ ਆਪਣੇ ਨਿਰਧਾਰਿਤ 1,700 ਕਿਊਸਿਕ ਦੇ ਮੁਕਾਬਲੇ 4,700 ਕਿਊਸਿਕ ਪ੍ਰਾਪਤ ਕਰ ਰਿਹਾ ਹੈ, ਹੁਣ ਪੰਜਾਬ ਦੇ ਜਾਇਜ਼ ਹਿੱਸੇ ਦੀ ਵਾਧੂ ਚੋਰੀ ਦਾ ਫ਼ਾਇਦਾ ਉਠਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ “ਇਹ ਪੰਜਾਬ ਦੀ ਜੀਵਨ ਰੇਖਾ ਦੀ ਸਿੱਧੀ ਲੁੱਟ ਹੈ, ਅਤੇ ਅਸੀਂ ਇਸ ਬੇਇਨਸਾਫ਼ੀ ਨੂੰ ਜਾਰੀ ਨਹੀਂ ਰਹਿਣ ਦੇਵਾਂਗੇ,”।

‘ਆਪ’ ਨੇ ਅੱਜ ਸਵੇਰੇ 10 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸ ਮੁੱਦੇ ‘ਤੇ ਸਪੱਸ਼ਟ ਸਟੈਂਡ ਲੈਣ ਦਾ ਸੱਦਾ ਦਿੱਤਾ ਗਿਆ ਹੈ। “ਇਹ ਸਚਾਈ ਦਾ ਪਲ ਹੈ। ਪੰਜਾਬ ਦੇ ਲੋਕ ਦੇਖਣਗੇ ਕਿ ਕੌਣ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕੌਣ ਭਾਜਪਾ ਦੇ ਵਿਸ਼ਵਾਸਘਾਤ ਦਾ ਸਮਰਥਨ ਕਰਦਾ ਹੈ। ਅਰੋੜਾ ਨੇ ਮੰਗ ਕੀਤੀ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਆਗੂਆਂ ਨੂੰ ਇਸ ਨਾਜ਼ੁਕ ਮੁੱਦੇ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ,”।

ਲੜਾਈ ਨੂੰ ਤੇਜ਼ ਕਰਨ ਲਈ, ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਹੈ ਤਾਂ ਜੋ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾ ਸਕਣ।

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਪਾਣੀ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਮੀਨੀ ਪੱਧਰ ‘ਤੇ ਪਾਰਟੀ ਦੇ ਯਤਨਾਂ ਦੀ ਸਰਗਰਮੀ ਨਾਲ ਅਗਵਾਈ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਮਹੱਤਵਪੂਰਨ ਜਲ ਬੁਨਿਆਦੀ ਢਾਂਚੇ ਅਤੇ ਡੈਮਾਂ ਦਾ ਨਿਰੀਖਣ ਕਰ ਚੁੱਕੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਦਾ ਕੋਈ ਹੋਰ ਡਾਇਵਰਜਨ ਨਾ ਹੋਵੇ। ‘ਆਪ’ ਨੇ ਭਾਜਪਾ ਦੀਆਂ ਯੋਜਨਾਵਾਂ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਵੀ ਕੀਤੇ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਪੰਜਾਬੀਆਂ ਦਾ ਭਾਰੀ ਜਨਤਕ ਸਮਰਥਨ ਮਿਲਿਆ ਹੈ।

ਅਰੋੜਾ ਨੇ ਸੁਨੀਲ ਜਾਖੜ, ਰਵਨੀਤ ਬਿੱਟੂ, ਤਰੁਣ ਚੁੱਘ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ ਆਗੂਆਂ ਨੂੰ ਸਿੱਧੇ ਤੌਰ ‘ਤੇ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੀ ਭਲਾਈ ਜਾਂ ਭਾਜਪਾ ਪ੍ਰਤੀ ਆਪਣੀ ਵਫ਼ਾਦਾਰੀ ਵਿੱਚੋਂ ਇੱਕ ਦੀ ਚੋਣ ਕਰਨ। ਅਰੋੜਾ ਨੇ ਜ਼ੋਰ ਦੇ ਕੇ ਕਿਹਾ “ਜੇ ਤੁਸੀਂ ਪੰਜਾਬ ਦੇ ਸੱਚੇ ਪੁੱਤ ਹੋ, ਤਾਂ ਆਪਣੇ ਲੋਕਾਂ ਨਾਲ ਖੜ੍ਹੇ ਹੋਵੋ ਅਤੇ ਇਹ ਯਕੀਨੀ ਬਣਾਓ ਕਿ ਪਾਣੀ ਮੋੜਨ ਦੇ ਇਸ ਫ਼ੈਸਲੇ ਨੂੰ ਉਲਟਾਇਆ ਜਾਵੇ। ਜੇ ਨਹੀਂ, ਤਾਂ ਆਪਣੇ ਅਹੁਦਿਆਂ ਤੋਂ ਅਸਤੀਫਾ ਦਿਓ ਅਤੇ ਭਾਜਪਾ ਨਾਲ ਸਬੰਧ ਤੋੜੋ,”।

ਅਰੋੜਾ ਨੇ ਕਿਹਾ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀ ਦੀ ਰਾਖੀ ਲਈ ਅਟੱਲ ਵਚਨਬੱਧਤਾ ਦਾ ਵਾਅਦਾ ਕੀਤਾ ਹੈ। “ਆਪ’ ਸਰਕਾਰ ਇਹ ਯਕੀਨੀ ਬਣਾਉਂਦੀ ਹੈ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਨੂੰ ਸੂਬੇ ਤੋਂ ਬਾਹਰ ਬੇਇਨਸਾਫ਼ੀ ਨਾਲ ਨਹੀਂ ਵਹਿਣ ਦਿੱਤਾ ਜਾਵੇਗਾ,”।

ਅਰੋੜਾ ਨੇ ਕਿਹਾ “ਭਾਜਪਾ ਅਤੇ ਕੇਂਦਰ ਸਰਕਾਰ ਨੂੰ ਆਪਣੀਆਂ ਦੁਰਾਚਾਰੀ ਕੋਸ਼ਿਸ਼ਾਂ ਛੱਡਣੀਆਂ ਚਾਹੀਦੀਆਂ ਹਨ। ਪੰਜਾਬ ਦਾ ਪਾਣੀ ਪੰਜਾਬੀਆਂ ਦਾ ਹੈ ਅਤੇ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਇਹ ਲੜਾਈ ਹਰ ਪੱਧਰ-ਕਾਨੂੰਨੀ, ਸੰਵਿਧਾਨਕ ਅਤੇ ਸੜਕਾਂ ‘ਤੇ ਲੜਾਂਗੇ।”

ਮਸਲਾ ਪਾਣੀਆਂ ਦਾ: ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸੇਸ ਇਜਲਾਸ

0

ਚੰਡੀਗੜ੍ਹ, 2 ਮਈ 2025 – ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੀ ਖੁੱਲ੍ਹੀ ਲੁੱਟ ਅਤੇ ਬੀ.ਬੀ.ਐਮ.ਬੀ. ਦੀ ਦੁਰਵਰਤੋਂ ਵਿਰੁੱਧ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪੰਜਾਬ ਦੇ ਹੱਕਾਂ ਅਤੇ ਵਸੀਲਿਆਂ ਦੀ ਰਾਖੀ ਲਈ ਇਕਜੁਟਤਾ ਦੀ ਲੋੜ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ: ਅਗਲੇ ਮੈਚਾਂ ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਲੱਗਾ ਵੱਡਾ ਝਟਕਾ ! ਸੱਟ ਲੱਗਣ ਕਾਰਨ ਬਾਹਰ ਹੋਇਆ ਇਹ ਖਿਡਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸਟ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਬੂੰਦ ‘ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸੇਸ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ ‘ਤੇ ਪ੍ਰਸਤਾਵ ਲਿਆਂਦਾ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀਬਾਜੀ ਤੋਂ ਉਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇਕਜੁਟ ਹੋਣ ਅਤੇ ਇਸ ਲੜਾਈ ਨੂੰ ਮਜਬੂਤ ਹੋ ਕੇ ਲੜਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਸੂਬੇ ਦੇ ਜਲ ਸਰੋਤਾਂ ਨਾਲ ਸਮਝੌਤਾ ਨਹੀਂ ਕਰੇਗੀ।

ਬੀ.ਬੀ.ਐਮ.ਬੀ. ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ. ਰਾਜ ਕੁਮਾਰ ਚੱਬੇਵਾਲ

0

ਹੁਸ਼ਿਆਰਪੁਰ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪੰਜਾਬ ਸਰਕਾਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਿੱਸੇ ’ਚੋਂ ਗੁਆਂਢੀ ਸੂਬੇ ਹਰਿਆਣਾ ਨੂੰ ਭਾਖੜਾ ਡੈਮ ਤੋਂ ਫੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕਾ ਅਤੇ ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ ਕਰਾਰ ਦਿੱਤਾ ਹੈ।

ਮਿਹਨਤ ਨਾਲ ਡਿਊਟੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ Commendation Disc, ਸਰਟੀਫਿਕੇਟ ਅਤੇ ਇਨਾਮ ਦੇ ਕੇ ਕੀਤਾ ਗਿਆ ਸਨਮਾਨਿਤ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫੈਸਲੇ ਨੂੰ ਪੰਜਾਬ ਦੇ ਪਾਣੀਆਂ ’ਤੇ ਡਾਕਾ ਦੱਸਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਰਾਜ ਦੇ ਹੱਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਇਸ ਗੰਭੀਰ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਭਾਜਪਾ ਨੂੰ ਪੰਜਾਬ ਦੇ ਹਿੱਤ ਲਈ ਖੜ੍ਹਨਾ ਚਾਹੀਦਾ ਹੈ ਤਾਂ ਜੋ ਸੰਘੀ ਢਾਂਚੇ ’ਤੇ ਹਮਲੇ ਦੀ ਇਸ ਕੋਝੀ ਸਾਜਿਸ਼ ਨੂੰ ਨਾਕਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦੇ ਅੰਕੜਿਆਂ ਮੁਤਾਬਕ ਭਾਖੜਾ ਡੈਮ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੇਠਾਂ ਦਰਜ ਕੀਤਾ ਗਿਆ ਜਦਕਿ ਦੂਸਰੇ ਪਾਸੇ ਹਰਿਆਣਾ ਦੀ 8500 ਕਿਊਸਿਕ ਵਾਧੂ ਪਾਣੀ ਦੀ ਮੰਗ ਕਿੱਦਾਂ ਪੂਰੀ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਦਾ ਸੰਕਟ ਹਰ ਸਾਲ ਗਹਿਰਾ ਰਿਹਾ ਹੈ ਅਤੇ ਦੂਸਰੇ ਪਾਸੇ ਦਰਿਆਵਾਂ ਵਿਚ ਪਾਣੀ ਦਾ ਵਹਾਅ ਘੱਟ ਹੋਣ ਕਾਰਨ ਸੂਬੇ ਵਿਚ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਵੀ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹਰਿਆਣਾ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਣੀ ਦੁਆਉਣ ਲਈ ਪੰਜਾਬ ਦੀ ਬਾਂਹ ਮਰੋੜਨੀ ਸੂਬਿਆਂ ਦੇ ਅਖਤਿਆਰ ’ਤੇ ਸਿੱਧਾ ਹਮਲਾ ਹੈ ਜੋ ਕਿ ਨਾ ਸਹਿਣਯੋਗ ਹੈ।

ਆਉਂਦੇ ਝੋਨੇ ਦੇ ਸੀਜ਼ਨ ਦਾ ਹਵਾਲਾ ਦਿੰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਪੰਜਾਬ ਕੋਲ ਆਪਣੀਆ ਜ਼ਰੂਰਤਾਂ ਤੋਂ ਵੀ ਘੱਟ ਪਾਣੀ ਹੈ ਅਤੇ ਹਰਿਆਣਾ, ਜੋ ਹੁਣ ਤੱਕ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਾ ਹੈ, ਨੂੰ ਹੋਰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਲੋਂ ਬੋਰਡ ਦੀ ਮੀਟਿੰਗ ਸੱਦ ਕੇ ਗੈਰ-ਕਾਨੂੰਨੀ ਢੰਗ ਨਾਲ ਮਤਾ ਪਾਸ ਕਰਕੇ ਪੰਜਾਬ ਦੇ ਹੱਕਾਂ ਨੂੰ ਬੁਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਸੂਬੇ ਦਾ ਹੱਕ ਖੋਹਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਸੋੜੇ ਸਿਆਸੀ ਹਿੱਤਾਂ ਨੂੰ ਲਾਂਭੇ ਕਰਦਿਆਂ ਸਾਰੀਆਂ ਪਾਰਟੀਆਂ ਨੂੰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣਾ ਚਾਹੀਦਾ ਹੈ।

ਯੁੱਧ ਨਸ਼ਿਆਂ ਵਿਰੁੱਧ: ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ ਤੇ CM ਮਾਨ; ਖਾਲਸਾ ਕਾਲਜ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧ

0

ਚੰਡੀਗੜ੍ਹ, 2 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਪ੍ਰੋਗਰਾਮ ਖਾਲਸਾ ਕਾਲਜ ਆਫ਼ ਲਾਅ ਤੋਂ ਸ਼ੁਰੂ ਹੋਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਪਿੰਡਾਂ ਵਿੱਚ ਬਣੀਆਂ ਨਸ਼ਾ ਵਿਰੋਧੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਸਿੱਧਾ ਸੰਪਰਕ ਕਰਨਾ ਹੈ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਕਮੇਟੀਆਂ ਦੀ ਭੂਮਿਕਾ, ਸਫਲਤਾ ਅਤੇ ਭਵਿੱਖ ਦੀਆਂ ਰਣਨੀਤੀਆਂ ਬਾਰੇ ਚਰਚਾ ਕਰਨਗੇ।

ਦੱਸ ਦਈਏ ਕਿ ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਆਉਣ ਕਾਰਨ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਖਾਲਸਾ ਕਾਲਜ ਦੇ ਪ੍ਰਵੇਸ਼ ਦੁਆਰ ਆਮ ਲੋਕਾਂ ਲਈ ਬੰਦ ਕਰ ਦਿੱਤੇ ਗਏ ਹਨ। ਸਾਰੇ ਗੇਟਾਂ ਅਤੇ ਸਮਾਗਮ ਸਥਾਨਾਂ ‘ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਦਾ ਪ੍ਰਦਰਸ਼ਨ ਵੀ ਹੋਵੇਗਾ। ਉਸਦਾ ਪ੍ਰੋਗਰਾਮ ਸਵੇਰੇ 10 ਵਜੇ ਸ਼ੁਰੂ ਹੋਵੇਗਾ।

ਪਾਣੀਆਂ ਦੇ ਮੁੱਦੇ ਉੱਤੇ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ, ਲੜਾਂਗੇ – ਹਰਭਜਨ ਸਿੰਘ ਈਟੀਓ

0

ਅੰਮ੍ਰਿਤਸਰ: ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਨਾਲ ਬੇ ਨਿਆਈਂਂ ਕਰ ਰਹੀ ਹੈ ਪਰ ਪੰਜਾਬ ਦੇ ਭਾਜਪਾ ਨੇਤਾ ਮੂਕ ਦਰਸ਼ਕ ਬਣ ਕੇ ਇਹ ਸਭ ਤਮਾਸ਼ਾ ਵੇਖ ਰਹੇ ਹਨ। ਉਹਨਾਂ ਕਿਹਾ ਕਿ ਤਰੁਣ ਚੁੱਗ,ਸੁਨੀਲ ਜਾਖੜ ਵਰਗੇ ਨੇਤਾ ਜੋ ਇਹਨਾਂ ਪੰਜਾਬ ਵਿਰੋਧੀ ਨੀਤੀਆਂ ਉੱਤੇ ਵੀ ਭਾਜਪਾ ਦੇ ਹੱਕ ਵਿੱਚ ਖੜੇ ਹਨ, ਨੂੰ ਹੁਣ ਇਹ ਸਪਸ਼ਟ ਕਰ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਨਹੀਂ ਬਲਕਿ ਦਿੱਲੀ ਅਤੇ ਹਰਿਆਣੇ ਨਾਲ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਉੱਤੇ ਡਾਕਾ ਪੰਜਾਬੀ ਅਤੇ ਪੰਜਾਬ ਦੀ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਲਈ ਸਾਨੂੰ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ ਅਸੀਂ ਲੜਾਂਗੇ।

ਮਿਹਨਤ ਨਾਲ ਡਿਊਟੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ Commendation Disc, ਸਰਟੀਫਿਕੇਟ ਅਤੇ ਇਨਾਮ ਦੇ ਕੇ ਕੀਤਾ ਗਿਆ ਸਨਮਾਨਿਤ

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਇਹ ਮੰਗ ਕਰ ਰਹੇ ਸੀ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇ, ਪਰ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੱਕਾ ਕਰਦੇ ਹੋਏ ਇਸ ਵਿੱਚੋਂ ਵੀ 8500 ਕਿਊਸਿਕ ਪਾਣੀ ਹਰਿਆਣੇ ਨੂੰ ਛੱਡ ਦਿੱਤਾ। ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਜੋ ਕਿ ਖੇਤੀ ਪ੍ਰਧਾਨ ਸੂਬਾ ਹੈ, ਪਹਿਲਾਂ ਹੀ ਜਲ ਸੰਕਟ ਦੀ ਮਾਰ ਹੇਠ ਹੈ। ਉਹਨਾਂ ਕਿਹਾ ਕਿ ਸਾਡਾ ਧਰਤੀ ਹੇਠਲਾ ਪਾਣੀ ਲਗਾਤਾਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੜ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਤੋਂ ਥੋੜਾ ਪ੍ਰੈਸ਼ਰ ਘਟਾਇਆ ਹੈ ਪਰ ਕੇਂਦਰ ਸਰਕਾਰ ਨੇ ਪੰਜਾਬ ਦੇ ਪਾਣੀ ਉੱਤੇ ਡਾਕਾ ਮਾਰ ਕੇ ਪੰਜਾਬੀਆਂ ਨਾਲ ਸਿੱਧਾ ਧੱਕਾ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨੇ ਕੀਤਾ ਜਾ ਸਕਦਾ।

ਮਿਹਨਤ ਨਾਲ ਡਿਊਟੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ Commendation Disc, ਸਰਟੀਫਿਕੇਟ ਅਤੇ ਇਨਾਮ ਦੇ ਕੇ ਕੀਤਾ ਗਿਆ ਸਨਮਾਨਿਤ

0

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆ ਵਿਰੁਧ” ਮੁਹਿੰਮ ਤਹਿਤ ਜਿਹੜੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕਰ ਰਹੇ ਹਨ, ਉਹਨਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ SSP ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਆਈ.ਪੀ.ਐਸ. ਵੱਲੋਂ Commendation Disc, ਸਰਟੀਫਿਕੇਟ ਅਤੇ ਇਨਾਮ ਸਨਮਾਨ ਵਜੋਂ ਦਿੱਤੇ ਗਏ।

SSP SMS ਵੱਲੋਂ ਇਹ ਵੀ ਦੱਸਿਆ ਗਿਆ ਕਿ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਅਤੇ ਜਨਤਾ ਪ੍ਰਤੀ ਬਚਨਬੱਧਤਾ ਕਾਰਨ ਹੀ ਜ਼ਿਲ੍ਹਾ ਵਿੱਚ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਣੀ ਹੋਈ ਹੈ।

ਡਾ. ਅਖਿਲ ਚੌਧਰੀ ਵੱਲੋਂ ਕਿਹਾ ਗਿਆ ਕਿ ਅਜਿਹੀਆਂ ਮਿਹਨਤੀ ਟੀਮਾਂ ਹੀ ਪੁਲਿਸ ਵਿਭਾਗ ਦੀ ਪਛਾਣ ਹੁੰਦੀਆਂ ਹਨ। ਅਜਿਹੀ ਪਹਿਚਾਨ ਨੂੰ ਕਾਇਮ ਰੱਖਣ ਲਈ ਅਸੀਂ ਹਮੇਸ਼ਾ ਆਪਣੀਆਂ ਟੀਮਾਂ ਨੂੰ ਮੋਟੀਵੇਟ ਕਰਦੇ ਰਹਾਂਗੇ। ਇਹ ਪੁਰਸਕਾਰ ਪੁਲਿਸ ਮੁਲਾਜ਼ਮਾਂ ਦੇ ਆਤਮ-ਮਨੋਬਲ ਵਧਾਏਗਾ। ਜਿਹੜੇ ਅਧਿਕਾਰੀ ਦਿਨ-ਰਾਤ ਆਪਣੀ ਡਿਊਟੀ ਨੂੰ ਪਹਿਲ ਦਿੰਦੇ ਹਨ, ਉਹ ਸੱਚੇ ਸਨਮਾਨ ਦੇ ਹਕਦਾਰ ਹਨ।

ਇਸ ਸਮਾਰੋਹ ਵਿੱਚ ਕੁੱਲ 16 Commendation Disc ਵੰਡੀਆਂ ਗਈਆਂ, ਜਿਸ ਵਿੱਚ ਹੇਠ ਲਿਖੇ ਅਧਿਕਾਰੀ ਸ਼ਾਮਲ ਸਨ:
ਮਨਮੀਤ ਸਿੰਘ ਢਿੱਲੋ, ਐਸ.ਪੀ (ਡੀ)
ਰਮਨਪ੍ਰੀਤ ਸਿੰਘ, ਡੀ.ਐਸ.ਪੀ (ਡੀ)
ਇਕਬਾਲ ਸਿੰਘ, ਡੀ.ਐਸ.ਪੀ (ਮਲੋਟ)
ਅਵਤਾਰ ਸਿੰਘ, ਡੀ.ਐਸ.ਪੀ (ਗਿੱਦੜਬਾਹਾ)
ਨਵੀਨ ਕੁਮਾਰ, ਡੀ.ਐਸ.ਪੀ (ਸੀ.ਏ.ਡਬਲਯੂ & ਸੀ)
ਰਸ਼ਪਾਲ ਸਿੰਘ, ਡੀ.ਐਸ.ਪੀ (ਐਨ.ਡੀ.ਪੀ.ਐਸ)

ਇਸ ਤੋਂ ਇਲਾਵਾ 10 ਐਨਜੀਓ ਅਤੇ ਓਆਰ ਰੈਂਕ ਦੇ ਕਰਮਚਾਰੀਆ ਨੂੰ ਵੀ ਆਪਣੀ ਡਿਊਟੀ ਦੌਰਾਨ ਸ਼ਲਾਗਾਯੋਗ ਕੰਮ ਕਰਨ ਲਈ Commendation Disc ਨਾਲ ਨਵਾਜਿਆ ਗਿਆ। ਇਸ ਤੋਂ ਇਲਾਵਾ 60 ਮੁਲਾਜ਼ਮਾਂ ਨੂੰ Commendation ਸਰਟੀਫਿਕੇਟ ਦਿੱਤੇ ਗਏ।

ਇਸ ਮੌਕੇ SSP ਡਾ. ਅਖਿਲ ਚੌਧਰੀ ਵੱਲੋਂ ਸਾਰੇ ਸਨਮਾਨਿਤ ਅਧਿਕਾਰੀਆਂ/ਕਰਮਚਾਰੀਆਂ ਨਾਲ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ। ਉਨ੍ਹਾਂ ਹਰੇਕ ਨਾਲ ਵਿਅਕਤਿਗਤ ਤੌਰ ‘ਤੇ ਗੱਲਬਾਤ ਕੀਤੀ ਅਤੇ ਉਹਨਾਂ ਦੀ ਡਿਊਟੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ। SSP ਵੱਲੋਂ ਇਹ ਯਕੀਨ ਦਿਵਾਇਆ ਗਿਆ ਕਿ ਜੋ ਵੀ ਮੁਲਾਜ਼ਮ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਡਿਊਟੀ ਕਰਦਾ ਹੈ ਤਾ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਮਿਹਨਤ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।

 

 

 

ਬੀਤੇ ਦਿਨ 1 ਮਈ ਦੀਆਂ ਚੋਣਵੀਆਂ ਖ਼ਬਰਾਂ 2-5-2025

0
Breaking

ਪੀਐਮ ਮੋਦੀ ਨੇ ਵੇਵਜ਼ 2025 ਦਾ ਕੀਤਾ ਉਦਘਾਟਨ, ਕਈ ਸਿਤਾਰੇ ਹੋਏ ਸ਼ਾਮਲ

ਵੇਵਜ਼ 2025′ ਕਾਨਫਰੰਸ ਦਾ ਆਯੋਜਨ ਭਾਰਤ ਦੇ ਮੀਡੀਆ ਅਤੇ ਮਨੋਰੰਜਨ ਉਦਯੋਗ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਇਹ ਚਾਰ….ਹੋਰ ਪੜੋ

ਪਾਣੀ ਵਿਵਾਦ ਦੌਰਾਨ ‘ਆਪ’ ਸਰਕਾਰ ਨੇ ਭਲਕੇ ਸਰਬ ਪਾਰਟੀ ਮੀਟਿੰਗ ਬੁਲਾਈ

ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਵੱਡਾ ਝਗੜਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਨੇ ਨੰਗਲ ਵਿੱਚ ਭਾਖੜਾ ਡੈਮ ਦੇ ਆਲੇ-ਦੁਆਲੇ ਪੁਲਿਸ…ਹੋਰ ਪੜੋ 

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਅਕਾਲੀ ਦਲ ਲਾਏਗਾ ਮੋਰਚਾ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ….ਹੋਰ ਪੜੋ

ਅਮਰੀਕਾ ਅਤੇ ਯੂਕਰੇਨ ਵਿਚਕਾਰ ਹੋਇਆ ਖਣਿਜ ਸਮਝੌਤਾ; ਕਈ ਮਹੀਨਿਆਂ ਦੀ ਗੱਲਬਾਤ ਤੋਂ ਬਾਅਦ ਹੋਈ Deal

ਯੂਕਰੇਨ ਅਤੇ ਅਮਰੀਕਾ ਨੇ ਆਖਰਕਾਰ ਬੁੱਧਵਾਰ ਨੂੰ ਇੱਕ ਖਣਿਜ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸੌਦੇ ਦੇ ਤਹਿਤ, ਅਮਰੀਕਾ ਨੂੰ ਯੂਕਰੇਨ ਦੇ ਨਵੇਂ ਖਣਿਜ ਪ੍ਰੋਜੈਕਟਾਂ ਤੱਕ ਵਿਸ਼ੇਸ਼ …….ਹੋਰ ਪੜੋ

ਅਜਮੇਰ ਦੇ ਹੋਟਲ ‘ਚ ਲੱਗੀ ਭਿਆਨਕ ਅੱਗ, ਚਾਰ ਲੋਕ ਜ਼ਿੰਦਾ ਸੜੇ, ਕਈਆਂ ਨੇ ਜਾਨ ਬਚਾਉਣ ਲਈ ਖਿੜਕੀਆਂ ‘ਚੋ ਮਾਰੀ ਛਾਲ

ਰਾਜਸਥਾਨ ਦੇ ਅਜਮੇਰ ‘ਚ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ ਇਸ ਘਟਨਾ ਵਿੱਚ ਚਾਰ ਸਾਲ ਦੇ ਬੱਚੇ ਸਮੇਤ ਚਾਰ ਲੋਕ ਜ਼ਿੰਦਾ ਸੜ ਗਏ। ਇਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਡੇਢ ਸਾਲ ਦੇ ਬੱਚੇ ਸਮੇਤ…ਹੋਰ ਪੜੋ

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 2-5-2025

0

ਸ਼ੁੱਕਰਵਾਰ, ੨੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

(ਅੰਗ: ੬੬੬)

ਪੰਜਾਬੀ ਵਿਆਖਿਆ

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

ਨਵਾਂਸ਼ਹਿਰ ਦੀ ਪੇਪਰ ਮਿੱਲ ਵਿੱਚ ਹਾਦਸਾ: ਕੰਮ ਕਰਦੇ ਸਮੇਂ ਨੌਜਵਾਨ ਸੜਿਆ

0

ਨਵਾਂਸ਼ਹਿਰ ਵਿੱਚ ਇੱਕ ਪੇਪਰ ਮਿੱਲ ਵਿੱਚ ਕੰਮ ਕਰਦੇ ਸਮੇਂ ਇੱਕ ਨੌਜਵਾਨ ਅੱਗ ਲੱਗ ਗਈ। ਇਹ ਹਾਦਸਾ ਕਾਠਗੜ੍ਹ ਕਸਬੇ ਵਿੱਚ ਸਥਿਤ ਸ਼੍ਰੇਆਂਸ ਪੇਪਰ ਮਿੱਲ ਟੌਂਸਾ ਵਿਖੇ ਵਾਪਰਿਆ। ਜ਼ਖਮੀ ਦੀ ਪਛਾਣ ਵਿਨੇ ਕੁਮਾਰ ਵਜੋਂ ਹੋਈ ਹੈ। ਵਿਨੈ ਕੁਮਾਰ ਪਿੰਡ ਝੰਡੀ ਦਾ ਵਸਨੀਕ ਹੈ ਅਤੇ ਬਲਾਚੌਰ ਤਹਿਸੀਲ ਅਧੀਨ ਆਉਂਦਾ ਹੈ। ਨੌਜਵਾਨ ਬਾਇਲਰ ਵਿੱਚ ਫਸ ਗਿਆ।

ਪਾਣੀ ਵਿਵਾਦ ਦੌਰਾਨ ‘ਆਪ’ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ
ਫੈਕਟਰੀ ਪ੍ਰਬੰਧਨ ਨੇ ਵਿਨੈ ਨੂੰ ਰੋਪੜ ਦੇ ਇੱਕ ਹਸਪਤਾਲ ਦੇ ਜਨਰਲ ਵਾਰਡ ਵਿੱਚ ਦਾਖਲ ਕਰਵਾਇਆ। ਸਮਾਜ ਸੇਵੀ ਦੁਰਗੇਸ਼ ਝਾਂਡੀ ਪੀੜਤਾ ਨੂੰ ਮਿਲੇ। ਉਸਨੇ ਦੱਸਿਆ ਕਿ ਵਿਨੈ ਦਾ ਹੱਥ ਅਤੇ ਚਿਹਰਾ ਬੁਰੀ ਤਰ੍ਹਾਂ ਸੜ ਗਿਆ ਸੀ। ਵਿਨੈ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਹੈ ਅਤੇ ਇਲਾਜ ਦਾ ਖਰਚਾ ਚੁੱਕਣ ਤੋਂ ਅਸਮਰੱਥ ਹੈ।

ਦੁਰਗੇਸ਼ ਜੰਡੀ ਨੇ ਜਸਵੀਰ ਸਿੰਘ ਗੜ੍ਹੀ, ਚੇਅਰਮੈਨ ਐਸ.ਸੀ ਕਮਿਸ਼ਨ ਪੰਜਾਬ ਨਾਲ ਸੰਪਰਕ ਕੀਤਾ। ਚੇਅਰਮੈਨ ਤੁਰੰਤ ਪੀੜਤ ਦੇ ਘਰ ਪਹੁੰਚ ਗਿਆ। ਉਨ੍ਹਾਂ ਫੈਕਟਰੀ ਪ੍ਰਬੰਧਨ ‘ਤੇ ਮਜ਼ਦੂਰਾਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਜਸਵੀਰ ਸਿੰਘ ਨੇ ਫੈਕਟਰੀ ਮਾਲਕਾਂ ਤੋਂ ਸੁਰੱਖਿਆ ਕਿੱਟਾਂ, ਹੈਲਮੇਟ ਅਤੇ ਹੋਰ ਜ਼ਰੂਰੀ ਉਪਕਰਣ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕਾਮੇ ਇਨ੍ਹਾਂ ਸੁਰੱਖਿਆ ਉਪਕਰਨਾਂ ਦੀ ਵਰਤੋਂ ਕਰਕੇ ਕੰਮ ਕਰਨ। ਇਸ ਨਾਲ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇਗਾ।