Home Blog Page 665

ਸੋਨੀਆ ਮਾਨ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਪੱਧਰ ਉੱਤੇ ਕੁਆਰਡੀਨੇਟਰ ਨਿਯੁਕਤ

0

ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਵੀ ਸਰਕਾਰ ਦਾ ਸਾਥ ਦੇਣ ਲਈ ਅੱਗੇ ਆ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਕੁਆਰਡੀਨੇਟਰ ਮੈਡਮ ਸੋਨੀਆ ਮਾਨ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤ਼ਸਰ ਜਿਲ੍ਹੇ ਵਿੱਚ ਹਲਕਾ ਵਾਈਜ ਨਸ਼ਾ ਮੁਕਤੀ ਮੋਰਚੇ ਦੇ ਕੁਆਰਡੀਨੇਟਰ ਨਿਯੁਕਤ ਕੀਤੇ ਗਏ ਹਨ, ਜੋ ਸਹਿਰਾਂ ਅਤੇ ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਨਸ਼ੇ ਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ।

ਹਰਿਆਣਾ ਨੂੰ ਅੱਜ ਤੋਂ ਹੀ ਮਿਲੇਗਾ ਪੂਰਾ ਪਾਣੀ; ਕੇਂਦਰੀ ਮੰਤਰੀ ਖੱਟਰ ਦੇ ਹੁਕਮਾਂ ‘ਤੇ ਮੀਟਿੰਗ ਵਿੱਚ ਫੈਸਲਾ

ਸੋਨੀਆ ਮਾਨ ਨੇ ਦੱਸਿਆ ਕਿ ਹਲਕਾ ਕੇਂਦਰੀ ਤੋਂ ਨਸ਼ਾ ਮੁਕਤੀ ਦੇ ਕੁਆਰਡੀਨੇਟਰ ਵਿਸ਼ਾਲ ਗਿੱਲ, ਉਤਰੀ ਤੋਂ ਰਾਹਿਤ ਸੇਠ, ਪੂਰਬੀ ਤੋਂ ਸਾਹਿਬ ਸਿੰਘ ਗਿੱਲ, ਪੱਛਮੀ ਤੋਂ ਸੁਨੀਲ ਕੁਮਾਰ, ਦੱਖਣੀ ਤੋਂ ਮਨਜੀਤ ਸਿੰਘ ਫੌਜੀ ਅਤੇ ਦਿਹਾਤੀ ਖੇਤਰ ਬਾਬਾ ਬਕਾਲਾ ਸਾਹਿਬ ਤੋਂ ਕੁਲਦੀਪ ਸਿੰਘ, ਹਲਕਾ ਅਟਾਰੀ ਤੋਂ ਗੱਜਣ ਸਿੰਘ, ਅਜਨਾਲਾ ਤੋਂ ਪੰਥ ਜੀਤ ਸਿੰਘ, ਹਲਕਾ ਮਜੀਠਾ ਤੋਂ ਤਰਸੇਮ ਸਿੰਘ, ਹਲਕਾ ਰਾਜਾਸਾਂਸੀ ਤੋਂ ਲਖਵਿੰਦਰ ਸਿੰਘ ਅਤੇ ਹਲਕਾ ਜੰਡਿਆਲਾ ਤੋਂ ਨਸ਼ਾ ਮੁਕਤੀ ਕੁਆਰਡੀਨੇਟਰ ਦਯਾ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।

ਸੋਨੀਆ ਮਾਨ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸਪਸ਼ਟ ਨਿਰਦੇਸ਼ ਹਨ ਕਿ ਨਸ਼ਾ ਵੇਚਣ ਵਾਲਾ ਭਾਵੇਂ ਕਿਸੇ ਵੀ ਆਹੁਦੇ ਤੋਂ ਕਿਉਂ ਨਾ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਜਮੀਨੀ ਪੱਧਰ ਤੇ ਕੰਮ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਨਸ਼ੇ ਨੂੰ ਰੋਕਣ ਲਈ ਡਰੱਗ ਇੰਸਪੈਕਟਰ ਲਗਾਤਾਰ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰ ਰਹੇ ਹਨ ਅਤੇ ਜਿਸ ਕਿਸੇ ਵੀ ਸਟੋਰ ਤੇ ਕੋਈ ਨਸ਼ਾ ਵਾਲੀ ਦਵਾਈ ਪਾਈ ਜਾਂਦੀ ਹੈ ਤਾਂ ਮਾਲਕ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਕਰਵਾਉਣ ਲਈ ਸਾਰੀਆਂ ਸਹੂਲਤਾਂ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸੋਨੀਆ ਮਾਨ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਕੇਵਲ ਨਸ਼ੇ ਨੂੰ ਖਤਮ ਕਰਨ ਲਈ ਝੂਠੀਆਂ ਕਸਮਾਂ ਹੀ ਖਾਂਦੀਆਂ ਹਨ ਜਦ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੂਬੇ ਭਰ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਾਡੀ ਸਰਕਾਰ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਹਰੇਕ ਜਿਲ੍ਹੇ ਵਿੱਚ ਪਹੁੰਚ ਕਰ ਰਹੇ ਹਨ।

ਨਸ਼ਾ ਮੁਕਤੀ ਮੋਰਚਾ ਦੇ ਜਿਲ੍ਹਾ ਕੁਆਰਡੀਨੇਟਰ ਦੀਕਸ਼ਤ ਧਵਨ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰੇਕ ਵਰਕਰ ਨਸ਼ੇ ਵਿਰੁੱਧ ਖੜਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵੀ ਨਸ਼ੇ ਨੂੰ ਰੋਕਣ ਲਈ ਪੂਰੀ ਤਰ੍ਹਾਂ ਤੱਤਪਰ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜਿਲ੍ਹਾ ਦਿਹਾਤੀ ਕੁਆਰਡੀਨੇਟਰ ਕੁਲਦੀਪ ਸਿੰਘ ਮੱਤੇਵਾਲ ਨੇ ਸਾਡਾ ਮੁੱਖ ਮਕਸਦ ਇਸ ਸਮੇਂ ਚਿੱਟੇ ਦੀ ਸਪਲਾਈ ਨੂੰ ਰੋਕਣਾ ਹੈ ਅਤੇ ਜਲਦੀ ਹੀ ਚਿੱਟੇ ਦੇ ਦੈਂਤ ਨੂੰ ਪੰਜਾਬ ਵਿੱਚੋਂ ਉਖਾੜ ਕੇ ਬਾਹਰ ਸੁੱਟਾਂਗੇ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਵਿੱਚ ਸਾਡਾ ਸਾਥ ਦੇਣ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਮੋਢੇ ਨਾਲ ਮੋਢਾ ਜੋੜ ਕੇ ਚਿੱਟੇ ਨੂੰ ਖਤਮ ਕਰਨ ਲਈ ਸਾਡਾ ਸਹਿਯੋਗ ਕਰ ਰਹੇ ਹਨ ਅਤੇ ਸਾਡੀ ਇੱਛਾ ਹੈ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਹਰਿਆਣਾ ਨੂੰ ਅੱਜ ਤੋਂ ਹੀ ਮਿਲੇਗਾ ਪੂਰਾ ਪਾਣੀ; ਕੇਂਦਰੀ ਮੰਤਰੀ ਖੱਟਰ ਦੇ ਹੁਕਮਾਂ ‘ਤੇ ਮੀਟਿੰਗ ਵਿੱਚ ਫੈਸਲਾ

0

ਚੰਡੀਗੜ੍ਹ, 1 ਮਈ: ਪੰਜਾਬ-ਹਰਿਆਣਾ ਵਿਵਾਦ ਦੇ ਵਿਚਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਬੁੱਧਵਾਰ ਨੂੰ 5 ਘੰਟੇ ਤੱਕ ਚੱਲੀ ਬੋਰਡ ਮੀਟਿੰਗ ਵਿੱਚ ਲਿਆ ਗਿਆ।

ਮਦਰ ਡੇਅਰੀ ਅਤੇ ਵੇਰਕਾ ਤੋਂ ਬਾਅਦ ਅਮੂਲ ਦੁੱਧ ਵੀ ਹੋਇਆ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਹਾਲਾਂਕਿ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸਦਾ ਸਖ਼ਤ ਵਿਰੋਧ ਕੀਤਾ। ਇਹ ਮੀਟਿੰਗ ਕੇਂਦਰੀ ਬਿਜਲੀ ਮੰਤਰਾਲੇ ਦੇ ਹੁਕਮਾਂ ‘ਤੇ ਹੋਈ ਸੀ ਜਿਸ ਦੇ ਮੰਤਰੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਨ। ਇਸਦੀ ਪ੍ਰਧਾਨਗੀ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਕੀਤੀ। ਬੋਰਡ ਦਾ ਇਹ ਫੈਸਲਾ ਪੰਜਾਬ ਵਿੱਚ ਰਾਜਨੀਤੀ ਨੂੰ ਗਰਮਾ ਸਕਦਾ ਹੈ ਅਤੇ ਸਰਕਾਰ ਅਦਾਲਤ ਦਾ ਦਰਵਾਜ਼ਾ ਵੀ ਖੜਕਾ ਸਕਦੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਬੀਬੀਐਮਬੀ ਦੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਵਿੱਚ ਭਾਰਤ ਸਰਕਾਰ ਦੇ ਨੁਮਾਇੰਦੇ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਸਿੰਧ ਦੇ ਕਮਿਸ਼ਨਰ ਸ਼ਾਮਲ ਸਨ। ਉਨ੍ਹਾਂ ਨੇ ਹਰਿਆਣਾ ਨੂੰ ਘੱਟ ਪਾਣੀ ਦੇਣ ਲਈ ਪੰਜਾਬ ਦੇ ਖਿਲਾਫ ਵੋਟ ਦੀ ਵਰਤੋਂ ਕੀਤੀ।

ਮਦਰ ਡੇਅਰੀ ਅਤੇ ਵੇਰਕਾ ਤੋਂ ਬਾਅਦ ਅਮੂਲ ਦੁੱਧ ਵੀ ਹੋਇਆ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

0

ਮਦਰ ਡੇਅਰੀ ਅਤੇ ਵੇਰਕਾ ਬ੍ਰਾਂਡਾਂ ਤੋਂ ਬਾਅਦ ਅਮੂਲ ਨੇ ਵੀ ਦੇਸ਼ ਭਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਅੱਜ ਯਾਨੀ ਵੀਰਵਾਰ 01 ਮਈ ਤੋਂ ਲਾਗੂ ਹੋਣਗੀਆਂ। ਅਮੂਲ ਸਟੈਂਡਰਡ, ਅਮੂਲ ਬਫੇਲੋ ਮਿਲਕ, ਅਮੂਲ ਗੋਲਡ, ਅਮੂਲ ਸਲਿਮ ਐਂਡ ਟ੍ਰਿਮ, ਅਮੂਲ ਚਾਹ ਮਾਜ਼ਾ, ਅਮੂਲ ਤਾਜ਼ਾ ਅਤੇ ਅਮੂਲ ਗਊ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਦਾ ਵਾਧਾ ਹੋਇਆ ਹੈ।

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਮਦਰ ਡੇਅਰੀ ਅਤੇ ਵੇਰਕਾ ਬ੍ਰਾਂਡਾਂ ਨੇ ਦੇਸ਼ ਭਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਸੀ। ਦੋਵਾਂ ਕੰਪਨੀਆਂ ਦੀਆਂ ਨਵੀਆਂ ਕੀਮਤਾਂ 30 ਅਪ੍ਰੈਲ ਤੋਂ ਲਾਗੂ ਹੋ ਗਈਆਂ ਹਨ। ਇਸ ਵਾਧੇ ਤੋਂ ਬਾਅਦ ਮਦਰ ਡੇਅਰੀ ਦੇ ਫੁੱਲ ਕਰੀਮ ਦੁੱਧ ਦੀ ਕੀਮਤ ₹ 67 ਤੋਂ ਵਧ ਕੇ ₹ 69 ਪ੍ਰਤੀ ਲੀਟਰ ਹੋ ਗਈ ਹੈ ਅਤੇ ਟੋਨਡ ਦੁੱਧ ₹ 54 ਤੋਂ ਵਧ ਕੇ ₹ 56 ਪ੍ਰਤੀ ਲੀਟਰ ਹੋ ਗਿਆ ਹੈ।

ਸੁਨਹਿਰੇ ਭਵਿੱਖ ਲਈ ਵਿਦਿਆਰਥੀਆਂ ਵਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਅਤਿ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਰਕਾਰੀ ਸਕੂਲ-ਈ.ਟੀ.ਓ

ਬੀਤੇ ਦਿਨ 30 ਅਪ੍ਰੈਲ ਦੀਆਂ ਚੋਣਵੀਆਂ ਖ਼ਬਰਾਂ 1-5-2025

0
Breaking

ਰੂਸ ਨਹੀਂ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਪੁਤਿਨ ਦੇ ਸੱਦੇ ‘ਤੇ ਵਿਕਟਰੀ ਡੇ ਪਰੇਡ ‘ਚ ਹੋਣਾ ਸੀ ਸ਼ਾਮਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਰੂਸ ਦੌਰਾ ਰੱਦ ਕਰ ਦਿੱਤਾ ਹੈ। ਉਹ ਹੁਣ 9 ਮਈ ਨੂੰ…. ਹੋਰ ਪੜੋ

ਭ੍ਰਿਸ਼ਟਾਚਾਰ ਮਾਮਲੇ ਵਿੱਚ ਅਡਾਨੀ ਨੂੰ ਕਲੀਨ ਚਿੱਟ: ਅਮਰੀਕੀ ਜਾਂਚ ਵਿੱਚ ਨਹੀਂ ਮਿਲਿਆ ਕੋਈ ਸਬੂਤ

ਅਮਰੀਕੀ ਨਿਆਂ ਵਿਭਾਗ ਵੱਲੋਂ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਅਤੇ ਭਤੀਜੇ ਸਾਗਰ ਅਡਾਨੀ ਵਿਰੁੱਧ ਭ੍ਰਿਸ਼ਟਾਚਾਰ…ਹੋਰ ਪੜੋ

ਪੰਜਾਬ -ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਗਰਮਾਇਆ; CM ਮਾਨ ਨੇ ਨਾਇਬ ਸੈਣੀ ਨੂੰ ਲਿਖਿਆ ਪੱਤਰ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਗਰਮਾਇਆ ਹੋਇਆ ਹੈ। ਪੰਜਾਬ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਰਿਆਣਾ ਨੇ ਆਪਣੇ…. ਹੋਰ ਪੜੋ

ਬਲਵੰਤ ਸਿੰਘ ਰਾਜੋਆਣਾ ਦੀ ਵਿਗੜੀ ਸਿਹਤ! ਲਿਆਂਦਾ ਗਿਆ ਪਟਿਆਲਾ ਦੇ ਰਾਜਿੰਦਰਾ ਹਸਪਤਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ…. ਹੋਰ ਪੜੋ

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ; ਦੇਸ਼ਭਰ ‘ਚ ਕਰਵਾਈ ਜਾਵੇਗੀ ਜਾਤੀ ਜਨਗਣਨਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਾਤੀ ਜਨਗਣਨਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਜਾਤੀ ਜਨਗਣਨਾ ਕਰਵਾਉਣ ਦਾ… ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 1-5-2025

0

ਵੀਰਵਾਰ, ੧੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

(ਅੰਗ: ੬੯੨)

ਪੰਜਾਬੀ ਵਿਆਖਿਆ

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

ਸੁਨਹਿਰੇ ਭਵਿੱਖ ਲਈ ਵਿਦਿਆਰਥੀਆਂ ਵਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਅਤਿ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਰਕਾਰੀ ਸਕੂਲ-ਈ.ਟੀ.ਓ

0

ਅੰਮ੍ਰਿਤਸਰ 30 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਕਦਰ ਸਮਰੱਥ ਤੇ ਵਿਕਸਤ ਬਣਾ ਦਿੱਤਾ ਗਿਆ ਹੈ ਕਿ ਹੁਣ ਸਾਡੇ ਸਰਕਾਰੀ ਸਕੂਲ ਵਿਦਿਆਰਥੀਆਂ ਵੱਲੋਂ ਲਏ ਗਏ ਸੁਨਹਿਰੇ ਭਵਿੱਖ ਦੇ ਸੁਪਨੇ ਸਾਕਾਰ ਕਰਨ ਲਈ ਰਾਹ ਦਸੇਰੇ ਸਾਬਤ ਹੋਣਗੇ । ਇਨ੍ਹਾਂ ਵਿਚਾਰਾਂ ਦਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜੰਡਿਆਲਾ ਗੁਰੂ ਹਲਕੇ ਦੇ 07 ਸਰਕਾਰੀ ਸਕੂਲਾਂ ਵਿਖੇ 84 ਲੱਖ 7 ਹਜਾਰ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ।

ਪੰਜਾਬ -ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਗਰਮਾਇਆ; CM ਮਾਨ ਨੇ ਨਾਇਬ ਸੈਣੀ ਨੂੰ ਲਿਖਿਆ ਪੱਤਰ

ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਦਾ ਸੱਤਾ ਸੰਭਾਲਣ ਤੋ ਹੀ ਮੁੱਖ ਤਰਜੀਹ ਸੂਬੇ ਵਿਚ ਸਰਕਾਰੀ ਹਸਪਤਾਲਾਂ ਦਾ ਕਾਇਆ ਕਲਪ ਕਰਨਾ ਅਤੇ ਲੋਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨੂੰ ਲੈ ਕੇ ਸਾਡੀ ਸਰਕਾਰ ਨੇ ਆਮ ਆਦਮੀ ਕਲੀਨਿਕ,ਸਕੂਲ ਆਫ ਐਮੀਨੈਸ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਗੁਣਵਤਾ ਭਰਪੂਰ ਸਿੱਖਿਆ ਮਿਲ ਸਕੇ।

ਉਨ੍ਹਾਂ ਅੱਜ ਸਰਕਾਰੀ ਐਲੀਮੈਟਰੀ ਸਕੂਲ ਗਿਲ, ਸਰਕਾਰੀ ਐਲੀਮੈਟਰੀ ਸਕੂਲ ਤੀਰਥਪੁਰ, ਸਰਕਾਰੀ ਐਲੀਮੈਟਰੀ ਸਕੂਲ ਛੀਨਾ, ਸਰਕਾਰੀ ਐਲੀਮੈਟਰੀ ਸਕੂਲ ਮੱਖਣਵਿੰਡੀ,ਸਰਕਾਰੀ ਹਾਈ ਸਕੂਲ ਮੱਖਣਵਿੰਡੀ,ਸਰਕਾਰੀ ਐਲੀਮੈਟਰੀ ਸਕੂਲ ਡੇਰਾ ਬਾਜੀਗਰ ਅਤੇ ਸਰਕਾਰੀ ਐਲੀਮੈਟਰੀ ਸਕੂਲ ਨਿਜਾਮਪੁਰ ਵਿਖੇ ਨਵੇਂ ਕਲਾਸ ਰੂਮ, ਚਾਰਦੀਵਾਰੀ, ਆਂਗਨਵਾੜੀ ਕਮਰੇ, ਕਮਰਿਆਂ ਦਾ ਨਵੀਂਨੀਕਰਨ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਉਨ੍ਹਾਂ ਮਾਪਿਆਂ ਅਤੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਅਵਾਮ ਦੀਆਂ ਮੁਢਲੀ ਜਰੂਰਤਾ ਵਲੋਂ ਕਦੇ ਵੀ ਧਿਆਨ ਸੀ ਨਹੀਂ ਦਿੱਤਾ ਸਗੋਂ ਪੰਜਾਬੀਆਂ ਨੂੰ ਕਿਸੇ ਨਾ ਕਿਸੇ ਮੁੱਦੇ ਤੇ ਗੁਮਰਾਹ ਹੀ ਕਰਦੀਆਂ ਰਹੀਆਂ ਹਨ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਰਾਜ ‘ਚ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ‘ਸਾਨੂੰ ਰਾਜਨੀਤੀ ਨਹੀਂ ਬਲਕਿ ਸਕੂਲ ਤੇ ਹਸਪਤਾਲ ਬਣਾਉਣੇ ਆਉਂਦੇ ਹਨ ਅਤੇ ਸਿਹਤ ਤੇ ਸਿੱਖਿਆ ਸਾਡੀ ਪਹਿਲੀ ਤਰਜੀਹ ਹੈ।’

ਉਨ੍ਹਾਂ ਵਿਦਿਆਰਥੀਆਂ, ਮਾਪਿਆਂ ,ਅਧਿਆਪਕਾਂ ਅਤੇ ਹਲਕੇ ਦੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਲਿਆ ਕੇ ਰਾਜ ਦੇ ਸਰਕਾਰੀ ਸਕੂਲਾਂ ਨੂੰ ਅਜਿਹੀ ਸਿੱਖਿਆ ਦੇਣ ਦੇ ਕਾਬਲ ਬਣਾਇਆ ਹੈ ਕਿ ਹੁਣ ਸਾਡੇ ਨੌਜਵਾਨ ਡਾਕਟਰ, ਇੰਜੀਨੀਅਰ ਤੇ ਅਧਿਆਪਕ ਬਣਨਗੇ।ਉਨ੍ਹਾਂ ਕਿਹਾ ਕਿ, ‘ਅਸੀਂ, ਇਕੱਲੇ-ਇਕੱਲੇ ਪਿੰਡ ਵਿੱਚ ਦਵਾਈ ਤੇ ਪੜ੍ਹਾਈ ਪਹੁੰਚਾ ਰਹੇ ਹਾਂ ਪਰੰਤੂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।’ ਉਨ੍ਹਾਂ ਲੋਕ ਨੂੰ ਨਸ਼ਿਆਂ ਤੇ ਠੱਲ ਪਾਉਂਣ ਲਈ ਆਰੰਭੀ ਮੁਹਿੰਮ ਚ ਸਾਥ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ ।

ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ

0

ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫ਼ਰੀਦਕੋਟ ਜ਼ਿਲ੍ਹੇ ‘ਚ ਹੁਣ ਤੱਕ 442473 ਮੀਟਰਿਕ ਟਨ ਕਣਕ ਦੀ ਹੋਈ ਖਰੀਦ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ .32 ਬੋਰ ਦੇਸੀ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਜੀਵਨ ਫੌਜੀ, ਜੋ ਕਿ ਵਿਦੇਸ਼ ਤੋਂ ਸੰਚਾਲਨ ਕਰ ਰਿਹਾ ਹੈ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਮਦਦ ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਤਵਾਦੀ ਮਾਡਿਊਲ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭਰਤੀ ਕੀਤਾ ਗਿਆ ਸੀ ਅਤੇ ਕੱਟੜਪੰਥੀ ਬਣਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਮੋਟਰਸਾਈਕਲ ਮੁਹੱਈਆ ਕਰਵਾਏ ਗਏ ਸਨ ਅਤੇ ਅਜਨਾਲਾ ਸੈਕਟਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗ੍ਰਨੇਡਾਂ ਨਾਲ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ, ਦੋਸ਼ੀ ਅਜੈ ਕੁਮਾਰ ਨੇ ਪੁਲਿਸ ਟੀਮ ਕੋਲੋਂ ਸਰਵਿਸ ਹਥਿਆਰ ਖੋਹ ਕੇ ਅਤੇ ਗੋਲੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਹ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਮਾਹਲ ਪਿੰਡ ਵਿੱਚ ਕਰਿਆਨਾ ਸਟੋਰ ਦੇ ਮਾਲਕ ‘ਤੇ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਐਕਟਿਵਾ ਸਕੂਟਰ ਵੀ ਮੁਹੱਈਆ ਕਰਵਾਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅੱਤਵਾਦੀ ਨੈੱਟਵਰਕ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 103 ਮਿਤੀ 30/04/2025 ਨੂੰ ਭਾਰਤੀ ਨਿਆ ਸੰਹਿਤਾ ਦੀ ਧਾਰਾ 109 ਤਹਿਤ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਹੈ।

ਰੂਸ ਨਹੀਂ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਪੁਤਿਨ ਦੇ ਸੱਦੇ ‘ਤੇ ਵਿਕਟਰੀ ਡੇ ਪਰੇਡ ‘ਚ ਹੋਣਾ ਸੀ ਸ਼ਾਮਲ

0

ਨਵੀ ਦਿੱਲੀ, 30 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਰੂਸ ਦੌਰਾ ਰੱਦ ਕਰ ਦਿੱਤਾ ਹੈ। ਉਹ ਹੁਣ 9 ਮਈ ਨੂੰ ਮਾਸਕੋ ਵਿੱਚ ਹੋਣ ਵਾਲੀ ਵਿਕਟਰੀ ਡੇ ਪਰੇਡ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੱਦਾ ਦਿੱਤਾ ਸੀ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਇਸਦੀ ਪੁਸ਼ਟੀ ਕੀਤੀ ਹੈ।

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ; ਦੇਸ਼ਭਰ ‘ਚ ਕਰਵਾਈ ਜਾਵੇਗੀ ਜਾਤੀ ਜਨਗਣਨਾ

ਹਾਲਾਂਕਿ, ਇਸ ਰੱਦ ਕਰਨ ਦਾ ਕੋਈ ਅਧਿਕਾਰਤ ਕਾਰਨ ਫਿਲਹਾਲ ਨਹੀਂ ਦੱਸਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵਿੱਚ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਰਿਪੋਰਟਾਂ ਅਨੁਸਾਰ, ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਪ੍ਰਧਾਨ ਮੰਤਰੀ ਮੋਦੀ ਦੀ ਥਾਂ ਪ੍ਰਤੀਨਿਧਤਾ ਕਰ ਸਕਦੇ ਹਨ।

ਦੱਸ ਦਈਏ ਕਿ ਰੂਸ ਹਰ ਸਾਲ 9 ਮਈ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਜਰਮਨੀ ਉੱਤੇ ਜਿੱਤ ਦਾ ਜਸ਼ਨ ਮਨਾਉਂਦਾ ਹੈ। ਇਸ ਸਾਲ ਰੂਸ ਨੇ ਕਈ ਦੋਸਤਾਨਾ ਦੇਸ਼ਾਂ ਦੇ ਨੇਤਾਵਾਂ ਨੂੰ ਵਿਕਟਰੀ ਡੇ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਇਸ ਪਰੇਡ ਵਿੱਚ ਸ਼ਾਮਲ ਹੋਣਗੇ।

ਫ਼ਰੀਦਕੋਟ ਜ਼ਿਲ੍ਹੇ ‘ਚ ਹੁਣ ਤੱਕ 442473 ਮੀਟਰਿਕ ਟਨ ਕਣਕ ਦੀ ਹੋਈ ਖਰੀਦ

0

ਫ਼ਰੀਦਕੋਟ 30 ਅਪ੍ਰੈਲ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 98.55% ਦੇ ਕਰੀਬ ਖਰੀਦੀ ਕਣਕ ਦੀ ਕਿਸਾਨਾਂ ਨੂੰ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 444251 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ 442473 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।

ਪੰਜਾਬ -ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਗਰਮਾਇਆ; CM ਮਾਨ ਨੇ ਨਾਇਬ ਸੈਣੀ ਨੂੰ ਲਿਖਿਆ ਪੱਤਰ

ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 93100 ਮੀਟਰਕ ਟਨ, ਮਾਰਕਫੈੱਡ ਵਲੋਂ 95389 ਮੀਟਰਕ ਟਨ, ਪਨਸਪ ਵੱਲੋਂ 90400 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 54217 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 109367 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ 182969 ਮੀਟਰਕ ਟਨ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਪੰਜਾਬ -ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਗਰਮਾਇਆ; CM ਮਾਨ ਨੇ ਨਾਇਬ ਸੈਣੀ ਨੂੰ ਲਿਖਿਆ ਪੱਤਰ

0

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਗਰਮਾਇਆ ਹੋਇਆ ਹੈ। ਪੰਜਾਬ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਰਿਆਣਾ ਨੇ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਲਈ ਹੈ। ਅਤੇ ਹੁਣ ਇਹ ਵਾਧੂ ਪਾਣੀ ਦੀ ਮੰਗ ਕਰ ਰਿਹਾ ਹੈ। ਜਦੋਂ ਕਿ ਹਰਿਆਣਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਉਸ ਨੂੰ ਪਾਣੀ ਦੀ ਸਪਲਾਈ ਘਟਾ ਦਿੱਤੀ ਹੈ। ਪਹਿਲਾਂ ਰੋਜ਼ਾਨਾ ਸਾਢੇ ਅੱਠ ਹਜ਼ਾਰ ਕਿਊਸਿਕ ਪਾਣੀ ਮਿਲਦਾ ਸੀ, ਜਦੋਂ ਕਿ ਹੁਣ ਸਿਰਫ਼ ਚਾਰ ਹਜ਼ਾਰ ਕਿਊਸਿਕ ਪਾਣੀ ਹੀ ਦਿੱਤਾ ਜਾ ਰਿਹਾ ਹੈ।

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦਾ ਉਦੇਸ਼: ਡਿਪਟੀ ਸਪੀਕਰ ਰੌੜੀ

ਇਸ ਵਿਵਾਦ ਵਿਚ ਹੁਣ ਇੱਕ ਨਵਾਂ ਮੋੜ ਆਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ “ਉਨ੍ਹਾਂ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਭਾਜਪਾ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ। ਨਾਲ ਹੀ ਇਹ ਪੰਜਾਬੀਆਂ ਵਿਰੁੱਧ ਸਾਜ਼ਿਸ਼ ਰਚ ਰਿਹਾ ਹੈ। ਭਾਜਪਾ ਪੰਜਾਬ ਦੇ ਪਾਣੀ ਨੂੰ ਜ਼ਬਰਦਸਤੀ ਲੁੱਟਣਾ ਚਾਹੁੰਦੀ ਹੈ। ਮੈਂ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿਆਂਗਾ।”