Home Blog Page 666

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦਾ ਉਦੇਸ਼: ਡਿਪਟੀ ਸਪੀਕਰ ਰੌੜੀ

0

ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ 6 ਸਕੂਲਾਂ ਵਿੱਚ 77.71 ਲੱਖ ਰੁਪਏ ਦੀ ਲਾਗਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ; ਦੇਸ਼ਭਰ ‘ਚ ਕਰਵਾਈ ਜਾਵੇਗੀ ਜਾਤੀ ਜਨਗਣਨਾ

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆ ਰਹੀ ਹੈ। ਡਿਪਟੀ ਸਪੀਕਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ ਨਵੇਂ ਕਲਾਸਰੂਮਾਂ ਅਤੇ ਚਾਰਦੀਵਾਰੀ, ਸਰਕਾਰੀ ਐਲੀਮੈਂਟਰੀ ਸਕੂਲ ਸਾਧੋਵਾਲ ਵਿਖੇ ਨਵੇਂ ਕਲਾਸਰੂਮਾਂ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਬਡੇਸਰੋ ਵਿੱਚ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾ, ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਸ਼ੰਕਰ (ਲੜਕੇ) ਵਿੱਚ ਨਵੇਂ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਸ਼ੰਕਰ (ਲੜਕੀਆਂ) ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਅਤੇ ਸਰਕਾਰੀ ਹਾਈ ਸਕੂਲ ਬਸਿਆਲਾ ਵਿੱਚ ਨਵੇਂ ਕਲਾਸਰੂਮ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ।

ਡਿਪਟੀ ਸਪੀਕਰ ਨੇ ਕਿਹਾ ਕਿ ਇਹ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਾਹੌਲ ਪ੍ਰਦਾਨ ਕਰਨਗੇ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਕ੍ਰਾਂਤੀ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰੇਗੀ ਸਗੋਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੀ ਮਦਦ ਕਰੇਗੀ।

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ; ਦੇਸ਼ਭਰ ‘ਚ ਕਰਵਾਈ ਜਾਵੇਗੀ ਜਾਤੀ ਜਨਗਣਨਾ

0

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਾਤੀ ਜਨਗਣਨਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਜਾਤੀ ਜਨਗਣਨਾ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਜਨਗਣਨਾ ਮੁੱਖ ਜਨਗਣਨਾ ਦੇ ਨਾਲ ਹੀ ਕੀਤੀ ਜਾਵੇਗੀ। ਇਹ ਫੈਸਲਾ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਪ੍ਰੈਸ ਬ੍ਰੀਫਿੰਗ ਵਿੱਚ ਦੱਸਿਆ ਕਿ ਜਾਤੀ ਜਨਗਣਨਾ ਨੂੰ ਮੁੱਢਲੀ ਜਨਗਣਨਾ ਵਿੱਚ ਹੀ ਸ਼ਾਮਲ ਕੀਤਾ ਜਾਵੇਗਾ।

ਪਾਣੀ ਰੋਕਣ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿਚਾਲੇ ਵਧਿਆ ਟਕਰਾਅ: ਭਾਖੜਾ ਬੋਰਡ ਦਾ ਕੇਂਦਰ ਨੂੰ ਪੱਤਰ, ਫੈਸਲਾ ਖੱਟਰ ਹੱਥ

ਕੈਬਨਿਟ ਮੀਟਿੰਗ ਤੋਂ ਬਾਅਦ ਕੈਬਨਿਟ ਦੇ ਫੈਸਲਿਆਂ ‘ਤੇ ਬੋਲਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, ‘ਰਾਜਨੀਤਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਫੈਸਲਾ ਕੀਤਾ ਹੈ ਕਿ ਆਉਣ ਵਾਲੀ ਜਨਗਣਨਾ ਵਿੱਚ ਜਾਤੀ ਜਨਗਣਨਾ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।’

ਮੰਨਿਆ ਜਾ ਰਿਹਾ ਹੈ ਕਿ ਜਨਗਣਨਾ ਇਸ ਸਾਲ ਸਤੰਬਰ ਤੋਂ ਸ਼ੁਰੂ ਕਰਵਾਈ ਜਾ ਸਕਦੀ ਹੈ। ਇਸਨੂੰ ਪੂਰਾ ਹੋਣ ਵਿੱਚ ਇੱਕ ਸਾਲ ਲੱਗੇਗਾ। ਅਜਿਹੇ ਹਾਲਾਤ ਵਿੱਚ ਜਨਗਣਨਾ ਦੇ ਅੰਤਿਮ ਅੰਕੜੇ 2026 ਦੇ ਅਖੀਰ ਜਾਂ 2027 ਦੇ ਸ਼ੁਰੂ ਵਿੱਚ ਆਉਣਗੇ। ਹਾਲਾਂਕਿ, ਸਰਕਾਰ ਨੇ ਇਸ ਬਾਰੇ ਕੁਝ ਨਹੀਂ ਕਿਹਾ ਹੈ ਕਿ ਜਨਗਣਨਾ ਕਦੋਂ ਸ਼ੁਰੂ ਹੋਵੇਗੀ। ਜਨਗਣਨਾ ਦੀ ਤਰੀਕ ਦਾ ਅਜੇ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ।

ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਕਰ ਰਹੀ ਵਿਸ਼ੇਸ਼ ਉਪਰਾਲੇ- ਮੁੱਖ ਖੇਤੀਬਾੜੀ ਅਫਸਰ

0

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ : ਖੇਤੀਬਾੜੀ ਮੰਤਰੀ ਪੰਜਾਬ ਅਤੇ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ ਵਾਲੇ ਜ਼ਿਲਿਆਂ ਵਿੱਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਬਲਵੰਤ ਸਿੰਘ ਰਾਜੋਆਣਾ ਦੀ ਵਿਗੜੀ ਸਿਹਤ! ਲਿਆਂਦਾ ਗਿਆ ਪਟਿਆਲਾ ਦੇ ਰਾਜਿੰਦਰਾ ਹਸਪਤਾਲ

ਇਸੇ ਸਬੰਧ ਵਿੱਚ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਦੇ ਪਿੰਡ ਬੱਲਮਗੜ੍ਹ ਅਤੇ ਲੰਬੀ ਢਾਬ ਵਿਖੇ ਨਰਮੇਂ ਦੀ ਬਿਜਾਈ ਕਰ ਰਹੇ ਕਿਸਾਨਾਂ ਤੱਕ ਮੌਕੇ ਤੇ ਪਹੁੰਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਨਰਮੇਂ ਦੇ ਬੀ.ਟੀ. ਬੀਜ਼ ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ ਦਿੱਤੀ ਜਾ ਰਹੀ ਹੈ। ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ, 10 ਬੀ.ਟੀ. ਬੀਜ਼ ਦੇ ਪੈਕੇਟਾਂ ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿ਼ਫਾਰਸ਼ ਕੀਤੀਆਂ ਕਿਸਮਾਂ ਤੇ ਹੀ ਮਿਲੇਗੀ।

ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ www.agrimachinerypb.com ਪੋਰਟਲ ਉਪਰ 31 ਮਈ ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਅਗੇਤੇ ਬੀਜ਼ੇ ਗਏ ਨਰਮੇਂ ਦੀ ਫ਼ਸਲ ਤੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਝਾੜ ਵੱਧ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਅਗੇਤੀ ਬਿਜਾਈ ਲਈ 13 ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਲਈ ਨਹਿਰੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਟੇਲ ਐਂਡ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ। ਬਿਜਾਈ ਵਾਲੇ ਇਨ੍ਹਾਂ ਦਿਨਾਂ ਦੌਰਾਨ ਨਰਮੇਂ ਵਾਲੇ ਪਿੰਡਾਂ ਵਿੱਚ ਟਿਊਬਵੈਲਾਂ ਤੇ ਬਿਜਲੀ ਦੀ ਸਪਲਾਈ ਵੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਛਟੀਆਂ ਦੇ ਪ੍ਰਬੰਧਨ ਤੋਂ ਇਲਾਵਾ ਜਿ਼ੰਨਿੰਗ ਅਤੇ ਆਇਲ ਮਿੱਲਾਂ ਵਿੱਚ ਵੀ ਲੋੜੀਂਦੇ ਪ੍ਰਬੰਧਨ ਕਰਵਾਏ ਗਏ ਹਨ। ਨਰਮੇ਼ ਦੀ ਫ਼ਸਲ ਨੂੰ ਚਿੱਟੇ ਮੱਛਰ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਵੀ ਚਲਾਈ ਗਈ ਹੈ। ਅੰਤ ਵਿੱਚ ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਤੂੜੀ ਬਣਾਉਣ ਉਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। ਨਰਮੇਂ ਦੀ ਬਿਜਾਈ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਨਰਮੇਂ ਦੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ, ਜਿ਼ਲ੍ਹੇ ਅੰਦਰ ਸੱਠੀ ਮੂੰਗੀ ਦੀ ਬਿਜਾਈ ਨਾ ਕੀਤੀ ਜਾਵੇ, ਖੇਤਾਂ ਦੁਆਲੇ ਉਘੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਜੇਕਰ ਕਿਸੇ ਕਿਸਾਨ ਨੇ ਅਜੇ ਤੱਕ ਛਟੀਆਂ ਦਾ ਪ੍ਰਬੰਧਨ ਨਹੀਂ ਕੀਤਾ ਤਾਂ ਤੁਰੰਤ ਛਟੀਆਂ ਝਾੜ ਕੇ ਇਸ ਦੀ ਰਹਿੰਦ ਖੂੰਹਦ ਨੂੰ ਨਸ਼ਟ ਕਰ ਦਿੱਤਾ ਜਾਵੇ ਅਤੇ ਕਿਸੇ ਗਲਤ ਪ੍ਰਚਾਰ ਅਧੀਨ ਆ ਕੇ ਗੁਜਰਾਤ ਤੋਂ ਬੀਜ਼ ਲਿਆ ਕੇ ਨਾ ਬੀਜਿ਼ਆ ਜਾਵੇ। ਇਸ ਤੋਂ ਇਲਾਵਾ ਬੀਜ਼, ਖਾਦ ਅਤੇ ਦਵਾਈਆਂ ਖ੍ਰੀਦ ਦੇ ਸਮੇਂ ਪੱਕਾ ਬਿੱਲ ਲਿਆ ਜਾਵੇ ਅਤੇ ਜੇਕਰ ਕੋਈ ਡੀਲਰ ਅਣਚਾਹੀ ਖੇਤੀ ਸਮੱਗਰੀ ਖਰੀਦਣ ਲਈ ਕਿਸਾਨ ਨੂੰ ਮਜ਼ਬੂਰ ਕਰਦਾ ਹੈ ਤਾਂ ਉਸ ਦੀ ਸੂਚਨਾਂ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਦਿੱਤੀ ਜਾਵੇ।

ਬਲਵੰਤ ਸਿੰਘ ਰਾਜੋਆਣਾ ਦੀ ਵਿਗੜੀ ਸਿਹਤ! ਲਿਆਂਦਾ ਗਿਆ ਪਟਿਆਲਾ ਦੇ ਰਾਜਿੰਦਰਾ ਹਸਪਤਾਲ

0

ਚੰਡੀਗੜ੍ਹ,30 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਮੈਡੀਕਲ ਜਾਂਚ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ, ਉਨਾਂ ਦੀ ਲਗਭਗ ਇੱਕ ਘੰਟੇ ਤੱਕ ਜਾਂਚ ਕੀਤੀ ਗਈ।

ਇਹ ਵੀ ਪੜੋ : ਨਵਜੋਤ ਸਿੰਘ ਸਿੱਧੂ ਨੇ ਯੂਟਿਊਬ ਚੈਨਲ ਕੀਤਾ ਲਾਂਚ

ਪ੍ਰਾਪਤ ਜਾਣਕਾਰੀ ਅਨੁਸਾਰ ਉਨਾਂ ਨੇ ਕਿਹਾ ਕਿ ਉਹ 30 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ 18 ਸਾਲਾਂ ਤੋਂ ਫਾਂਸੀ ਦੀ ਚੱਕੀ ਚ ਬੰਦ ਹਨ। ਇਸ ਸਬੰਧੀ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਲੈਣਾ ਚਾਹੀਦਾ ਹੈ। ਫੈਸਲੇ ਵਿੱਚ ਦੇਰੀ ਵੀ ਬੇਇਨਸਾਫ਼ੀ ਹੈ। ਇਸ ਤੋਂ ਇਲਾਵਾ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਅਕਾਲੀ ਸਨ ਅਤੇ ਅਕਾਲੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਕੀਤਾ ਤਹੱਈਆ-ਵਿਧਾਇਕ ਸ਼ੈਰੀ ਕਲਸੀ

0

ਬਟਾਲਾ, 30 ਅਪ੍ਰੈਲ: ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ‘ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ ਅਤੇ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਰਣਨੀਤੀ ਉਲੀਕਦਿਆਂ 31 ਮਈ ਤੱਕ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ।

ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਇੱਕ ਹੋਰ ਮਾਮਲਾ ਦਰਜ

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਨਸ਼ੇ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਹੈ ਅਤੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕੀਤਾ ਜਾਵੇਗਾ, ਜਿਸ ਲਈ ਸਰਕਾਰ ਵਚਨਬੱਧ ਹੈ।

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲੋਕ ਹਿੱਤ ਫੈਸਲਿਆਂ ਦਾ ਜ਼ਿਕਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜੇਕਰ ਬਿਜਲੀ ਦੀ ਗੱਲ ਕਰੀਏ ਤਾਂ ਸਰਕਾਰ ਵਲੋਂ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਅਤੇ ਕਰੀਬ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ ਅਤੇ ਸਕੂਲਾਂ ਵਿੱਚ ਕਰਵਾਏ ਵੱਖ-ਵੱਖ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, ਜਿਥੇ ਰੋਜ਼ਾਨਾ ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ।

ਨਵਜੋਤ ਸਿੰਘ ਸਿੱਧੂ ਨੇ ਯੂਟਿਊਬ ਚੈਨਲ ਕੀਤਾ ਲਾਂਚ

0

– ਕਿਹਾ-ਮੇਰੀ ਜ਼ਿੰਦਗੀ ਇੱਕ ਸਤਰੰਗੀ ਪੀਂਘ ਹੈ, ਜ਼ਿੰਦਗੀ ਬਾਰੇ ਗੱਲਾਂ ਹੋਣਗੀਆਂ, ਰਾਜਨੀਤੀ ਬਾਰੇ ਨਹੀਂ
– ਧੀ ਨੇ ਕਿਹਾ- ਪਾਪਾ ਨੂੰ ਕੱਪੜੇ ਚੁਣਨ ਵਿੱਚ 3 ਘੰਟੇ ਲੱਗਦੇ ਹਨ

ਚੰਡੀਗੜ੍ਹ, 30 ਅਪ੍ਰੈਲ 2025 – ਸਾਬਕਾ ਭਾਰਤੀ ਕ੍ਰਿਕਟਰ ਅਤੇ ਸੀਨੀਅਰ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ, ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ, ਨੇ ਇੱਕ ਨਵੀਂ ਸ਼ੁਰੂਆਤ ਦਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸਾਬਕਾ ਕ੍ਰਿਕਟਰ ਹੁਣ ਇੱਕ ਯੂਟਿਊਬ ਚੈਨਲ ਚਲਾਏਗਾ ਅਤੇ ਲੋਕਾਂ ਨੂੰ ਸਮੱਗਰੀ ਪੇਸ਼ ਕਰੇਗਾ।

ਚੈਨਲ ਦਾ ਨਾਮ ਨਵਜੋਤ ਸਿੱਧੂ ਆਫੀਸ਼ੀਅਲ ਹੋਵੇਗਾ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਅੱਜ ਯਾਨੀ ਬੁੱਧਵਾਰ ਨੂੰ ਆਪਣੇ ਅੰਮ੍ਰਿਤਸਰ ਸਥਿਤ ਘਰ ‘ਤੇ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ NDA ਲਿਖਤੀ ਪ੍ਰੀਖਿਆ ਕੀਤੀ ਪਾਸ

ਸਿੱਧੂ ਨੇ ਕਿਹਾ- ਮੇਰੀ ਜ਼ਿੰਦਗੀ ਇੱਕ ਸਤਰੰਗੀ ਪੀਂਘ ਹੈ, ਜਿਸਨੂੰ ਮੈਂ ਚੈਨਲ ‘ਤੇ ਸਾਂਝਾ ਕਰਾਂਗਾ
ਨਵਜੋਤ ਸਿੰਘ ਸਿੱਧੂ ਨੇ ਕਿਹਾ- ਬਚਪਨ ਤੋਂ ਲੈ ਕੇ ਅੱਜ ਤੱਕ, ਮੈਂ ਹਰ ਰੋਜ਼ ਸਵੇਰੇ ਉੱਠਦੇ ਹੀ ਪ੍ਰਾਰਥਨਾ ਕਰਦਾ ਹਾਂ। ਮੇਰੇ ਮਾਪਿਆਂ ਨੇ ਮੈਨੂੰ ਇਹ ਸਿਖਾਇਆ। ਜਿਸ ਵਿੱਚ ਮੈਂ ਕਹਿੰਦਾ ਹਾਂ ਕਿ ਹੇ ਪ੍ਰਭੂ, ਮੈਨੂੰ ਸਦਭਾਵਨਾ ਦਾ ਸਾਧਨ ਬਣਾ, ਜੇ ਮੈਂ ਕਿਸੇ ਦਾ ਭਲਾ ਕਰਾਂਗਾ ਤਾਂ ਮੈਂ ਖੁਸ਼ ਹੋਵਾਂਗਾ। ਕੋਈ ਸ਼ਾਰਟਕੱਟ ਨਹੀਂ ਹੈ, ਮੈਂ ਬਹੁਤ ਸੰਘਰਸ਼ ਕੀਤਾ ਹੈ।

ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ- ਸਾਰੀ ਦੁਨੀਆ ਮੇਰਾ ਪਰਿਵਾਰ ਹੈ, ਸਾਰੇ ਮਨੁੱਖ ਮੇਰੇ ਭਰਾ ਹਨ, ਖੁਸ਼ੀਆਂ ਫੈਲਾਉਣਾ ਅਤੇ ਚੰਗਾ ਕਰਨਾ ਮੇਰਾ ਧਰਮ ਹੈ। ਮੇਰੀ ਜ਼ਿੰਦਗੀ ਦੇ ਕੁਝ ਪਹਿਲੂ ਹਨ, ਇੱਕ ਸਤਰੰਗੀ ਪੀਂਘ ਹੈ, ਮੈਂ ਇਸਨੂੰ ਆਪਣੇ ਯੂਟਿਊਬ ਚੈਨਲ ਨਵਜੋਤ ਸਿੰਘ ਆਫੀਸ਼ੀਅਲ ‘ਤੇ ਸਾਂਝਾ ਕਰਾਂਗਾ।

ਸਿੱਧੂ ਦੀ ਧੀ ਨੇ ਕਿਹਾ- ਪਿਤਾ ਨੂੰ ਕੱਪੜੇ ਚੁਣਨ ਲਈ 3 ਘੰਟੇ ਲਾਉਂਦੇ ਹਨ
ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਇਹ ਇੱਕ ਅਜਿਹੀ ਜਗ੍ਹਾ ਹੋਵੇਗੀ ਜਿੱਥੇ ਮੈਂ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਕੁਝ ਨਹੀਂ ਕਰਾਂਗਾ, ਮੈਂ ਇਸ ‘ਤੇ ਸਿਰਫ਼ ਆਪਣੀ ਜ਼ਿੰਦਗੀ ਨਾਲ ਜੁੜੀਆਂ ਚੀਜ਼ਾਂ ਪੋਸਟ ਕਰਾਂਗਾ। ਲੱਖਾਂ ਲੋਕਾਂ ਨੇ ਮੈਨੂੰ ਮੈਸੇਜ ਕੀਤੇ ਕਿ ਮੇਰਾ ਭਾਰ ਕਿਵੇਂ ਘਟਿਆ।

ਵੀਡੀਓ ਵਿੱਚ ਹੀ, ਸਿੱਧੂ ਦੀ ਧੀ ਰਾਬੀਆ ਨੇ ਆਪਣੇ ਪਿਤਾ ਨੂੰ ਰੋਕਿਆ ਅਤੇ ਕਿਹਾ ਕਿ ਉਸਦੇ ਪਿਤਾ ਵੀ ਉਸਦੇ ਕੱਪੜਿਆਂ ਦੇ ਰੰਗ ਚੰਗੀ ਤਰ੍ਹਾਂ ਚੁਣਦੇ ਹਨ। ਪਿਤਾ ਨੂੰ ਕੱਪੜੇ ਚੁਣਨ ਲਈ ਤਿੰਨ ਘੰਟੇ ਤੋਂ ਵੱਧ ਸਮਾਂ ਲੱਗਦਾ ਹੈ। ਅਜਿਹੀ ਸਥਿਤੀ ਵਿੱਚ, ਅਸੀਂ ਆਪਣੇ ਚੈਨਲ ‘ਤੇ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਰੱਖਾਂਗੇ, ਜਿਨ੍ਹਾਂ ਤੋਂ ਲੋਕਾਂ ਨੂੰ ਕੁਝ ਸਿੱਖਣ ਨੂੰ ਮਿਲੇਗਾ।

ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਇੱਕ ਹੋਰ ਮਾਮਲਾ ਦਰਜ

0

ਨਵੀ ਦਿੱਲੀ, 30 ਅਪ੍ਰੈਲ: ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਿੱਲੀ ਵਿੱਚ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਲੋਕ ਨਿਰਮਾਣ ਮੰਤਰੀ ਸਤੇਂਦਰ ਜੈਨ ਵਿਰੁੱਧ ਕਲਾਸਰੂਮਾਂ ਦੀ ਉਸਾਰੀ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ NDA ਲਿਖਤੀ ਪ੍ਰੀਖਿਆ ਕੀਤੀ ਪਾਸ

ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏ.ਸੀ.ਬੀ.) ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ‘ਆਪ’ ਦੇ ਕਾਰਜਕਾਲ ਦੌਰਾਨ 12,748 ਕਲਾਸਰੂਮਾਂ/ਇਮਾਰਤਾਂ ਦੀ ਉਸਾਰੀ ਵਿੱਚ 2,000 ਕਰੋੜ ਰੁਪਏ ਦਾ ਵੱਡਾ ਘੁਟਾਲਾ ਹੋਇਆ ਸੀ। ਕਲਾਸਰੂਮਾਂ/ਇਮਾਰਤਾਂ ਦੀ ਉਸਾਰੀ ਦੀ ਲਾਗਤ ਵਿੱਚ ਕਾਫ਼ੀ ਵਾਧਾ ਹੋਇਆ ਦਿਖਾਇਆ ਗਿਆ ਹੈ।

ਇਸ ਤੋਂ ਇਲਾਵਾ, ਇੱਕ ਵੀ ਕੰਮ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਨਹੀਂ ਹੋਇਆ। ਉਸਾਰੀ ਕਾਰਜ ਲਈ ਸਲਾਹਕਾਰਾਂ ਅਤੇ ਆਰਕੀਟੈਕਟਾਂ ਦੀ ਨਿਯੁਕਤੀ ਵੀ ਮਨਮਾਨੇ ਢੰਗ ਨਾਲ ਕੀਤੀ ਗਈ ਸੀ। ਇਨ੍ਹਾਂ ਰਾਹੀਂ ਉਸਾਰੀ ਦੀ ਲਾਗਤ ਵਧ ਗਈ। ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਕਿਹਾ ਕਿ ਇਹ ਮਾਮਲਾ ਧਾਰਾ 17-ਏ ਪੀਓਸੀ ਐਕਟ ਤਹਿਤ ਦਰਜ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ‘ਆਪ’ ਸਰਕਾਰ ਦੇ ਰਾਜ ਦੌਰਾਨ 12,748 ਕਲਾਸਰੂਮਾਂ ਅਤੇ ਇਮਾਰਤਾਂ ਦੇ ਨਿਰਮਾਣ ਵਿੱਚ 2,000 ਕਰੋੜ ਰੁਪਏ ਦਾ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਇਹ ਪ੍ਰੋਜੈਕਟ ਕਥਿਤ ਤੌਰ ‘ਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਠੇਕੇਦਾਰਾਂ ਨੂੰ ਦਿੱਤਾ ਗਿਆ ਸੀ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ NDA ਲਿਖਤੀ ਪ੍ਰੀਖਿਆ ਕੀਤੀ ਪਾਸ

0

• ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 30 ਅਪ੍ਰੈਲ 2025 – ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ. ਵੱਲੋਂ ਕੱਲ੍ਹ ਸ਼ਾਮ ਨੂੰ ਨਤੀਜਾ ਐਲਾਨਿਆ ਗਿਆ ਸੀ। ਇਹ ਕੋਰਸ ਦਸੰਬਰ 2025 ਵਿੱਚ ਸ਼ੁਰੂ ਹੋਵੇਗਾ। ਇਸ ਸੰਸਥਾ ਦੇ 34 ਕੈਡਿਟਾਂ ਨੇ ਐਨ.ਡੀ.ਏ. 1 ਲਿਖਤੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 26 ਕੈਡਿਟਾਂ ਨੇ ਸਫਲਤਾਪੂਰਵਕ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਅੱਠ ਕੈਡਿਟ ਪਹਿਲਾਂ ਹੀ ਐਨ.ਡੀ.ਏ.-154 ਕੋਰਸ ਲਈ ਮੈਰਿਟ ਸੂਚੀ ਵਿੱਚ ਹਨ ਅਤੇ ਆਪਣੇ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ: ਬਠਿੰਡਾ ਤੋਂ ਗ੍ਰਿਫ਼ਤਾਰ ਮੋਚੀ 34 ਦਿਨ ਪਾਕਿ ਖੁਫੀਆ ਏਜੰਟ ਦੇ ਸੰਪਰਕ ਵਿੱਚ ਰਿਹਾ, 2 ਮੋਬਾਈਲ ਨੰਬਰ ਵਰਤੇ

ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ 26 ਕੈਡਿਟਾਂ ਵਿੱਚ ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਖੁਸ਼ਪ੍ਰੀਤ ਸਿੰਘ, ਮਾਨਵ ਗੋਇਲ, ਸਮਰਥ, ਭਾਸਕਰ ਜੈਨ, ਲਵਿਸ਼, ਹਿਰਦੇਸ਼ ਅਰੋੜਾ, ਅਰਨਵ ਸ਼ਰਮਾ, ਹਰਕੰਵਲ ਸਿੰਘ, ਉਦੈਬੀਰ ਸਿੰਘ ਨੰਦਾ, ਮਨਨੂਰਪ੍ਰੀਤ ਸਿੰਘ, ਗੁਰਨੂਰ ਸਿੰਘ, ਗੁਰਕੀਰਤ ਸਿੰਘ, ਅਨਹਦ ਸਿੰਘ ਖਟੂਮਰੀਆ, ਪ੍ਰਜਵੀਰ ਸਿੰਘ, ਦਿਵਾਂਸ਼ੂ ਸੰਧੂ, ਨਿਰਬਿਖ ਸਿੰਘ ਭਰਾਰਾ, ਰਿਤਿਸ਼ ਅਰੋੜਾ, ਇਸ਼ਮੀਤ ਸਿੰਘ, ਰੇਹਾਨ ਯਾਦਵ, ਹੁਸਨਪ੍ਰੀਤ ਸਿੰਘ ਅਤੇ ਹਿਮਾਂਸ਼ੂ ਰਿਸ਼ੀ ਸ਼ਾਮਲ ਹਨ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੈਂ ਉਨ੍ਹਾਂ ਨੂੰ ਆਉਣ ਵਾਲੇ ਐਸ.ਐਸ.ਬੀ. ਇੰਟਰਵਿਊ ਅਤੇ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”

ਐਨਡੀਏ ਪ੍ਰੀਖਿਆ ਦੇ ਨਤੀਜਿਆਂ ‘ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਕਿਹਾ ਕਿ ਇਹ ਕੈਡਿਟ ਜਲਦ ਹੀ ਆਪਣਾ ਐਸ.ਐਸ.ਬੀ. ਇੰਟਰਵਿਊ ਦੇਣਗੇ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 11 ਕੈਡਿਟ ਮਈ ਦੇ ਅੰਤ ਵਿੱਚ ਐਨ.ਡੀ.ਏ. ਤੋਂ ਗ੍ਰੈਜੂਏਟ ਹੋ ਜਾਣਗੇ, ਜਦੋਂਕਿ ਸਿਖਲਾਈ ਅਧੀਨ ਅੱਠ ਕੈਡਿਟ ਮਈ ਦੇ ਅੰਤ ਵਿੱਚ/ਜੂਨ 2025 ਦੇ ਸ਼ੁਰੂ ਵਿੱਚ ਕਮਿਸ਼ਨ ਹੋਣਗੇ। ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 170 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

ਹਰਭਜਨ ਸਿੰਘ ਈਟੀਓ ਵਲੋਂ ਕੱਕਾ ਕੰਡਿਆਲਾ ਰੇਲਵੇ ਲਾਈਨ ਤਰਨ ਤਾਰਨ ‘ਤੇ ਬਣ ਰਹੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਦਾ ਕੰਮ ਦਸੰਬਰ ਤੱਕ ਮੁਕੰਮਲ ਕਰਨ ਦੇ ਹੁਕਮ

0

ਤਰਨ ਤਾਰਨ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਤਰਨ ਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਦਾ ਕੰਮ ਦਸੰਬਰ 2025 ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਨ ਤਾਰਨ ਵਿਖੇ ਏ-25 ਰੇਲਵੇ ਲਾਈਨ ਕੱਕਾ ਕੰਡਿਆਲਾ ਰੇਲਵੇ ਲਾਈਨ ਦੀ ਚੱਲ ਰਹੀ ਉਸਾਰੀ ਦਾ ਜਾਇਜ਼ਾ ਲਿਆ।

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵੇਰਵਾ

ਇਸ ਸਬੰਧੀ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਓਵਰਬ੍ਰਿਜ ਦੀ ਉਸਾਰੀ ਦਾ ਕੰੰਮ 31 ਫੀਸਦੀ ਤੱਕ ਹੋ ਮੁਕੰਮਲ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਇਸ ਪੁਲ ਦੀ ਉਸਾਰੀ ਨੂੰ ਜੂਨ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਸੀ, ਪਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦੀ ਉਸਾਰੀ ਦਾ ਕੰਮ ਲੱਗਭੱਗ 6 ਮਹੀਨੇ ਪਹਿਲਾ ਹੀ, ਦਸੰਬਰ, 2025 ਤੱਕ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ‘ਤੇ ਲੱਗਭੱਗ 82.88 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਸੀ, ਪਰ ਇਸ ਨੂੰ ਲੱਗਭੱਗ 70 ਕਰੋੜ ਰੁਪਏ ਵਿੱਚ ਮੁਕੰਮਲ ਕੀਤਾ ਜਾਵੇਗਾ, ਜਿਸ ਨਾਲ ਸਰਕਾਰ ਨੂੰ ਲੱਗਭੱਗ 13 ਕਰੋੜ ਰੁਪਏ ਦੀ ਬੱਚਤ ਹੋਵੇਗੀ।ਉਹਨਾਂ ਦੱਸਿਆ ਕਿ ਇਹ ਓਵਰ ਬ੍ਰਿਜ 770 ਮੀਟਰ ਲੰਬਾ ਤੇ 22 ਮੀਟਰ ਚੌੜਾ ਹੋਵੇਗਾ।

ਓਨਾ ਕਿਹਾ ਕਿ ਇਤਿਹਾਸਿਕ ਸ਼ਹਿਰ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਹੈ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਆਉਂਦੇ-ਜਾਂਦੇ ਹਨ। ਪਰ ਟਰੈਫਿਕ ਸਮੱਸਿਆ ਦੇ ਕਾਰਨ ਲੋਕਾਂ ਨੂੰ ਆਉਣ-ਜਾਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਇਸ ਚਹੁੰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ।
ਉਹਨਾਂ ਕਿਹਾ ਕਿ ਪੀ. ਡਬਲਯੂ ਵਿਭਾਗ ਵੱਲੋਂ ਲੈਵਲ ਕਰਾਸਿੰਗ ਨੰਬਰ ਏ-25 ਉਪਰ ਨਵੇਂ ਰੇਲਵੇ ਓਵਰ ਬ੍ਰਿਜ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਰੇਲਵੇ ਕਰਾਸਿੰਗ ਕਾਰਨ ਰੇਲਵੇ ਫਾਟਕ ਬੰਦ ਹੋਣ ‘ਤੇ ਇਸ ਜਗਾ ਤੇ ਟ੍ਰੈਫਿਕ ਦੀਆਂ ਲੰਬੀਆਂ ਕਤਾਰਾਂ ਲੱਗ ਜਾਦੀਆਂ ਸਨ ਅਤੇ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।ਉਹਨਾਂ ਕਿਹਾ ਕਿ ਇਹ ਰੇਲਵੇ ਓਵਰ ਬ੍ਰਿਜ ਆਮ ਜਨਤਾ ਨੂੰ ਟਰੈਫਿਕ ਸਮੱਸਿਆ ਦੀ ਭਾਰੀ ਦਿੱਕਤ ਤੋਂ ਨਿਜਾਤ ਦਵਾਉਣ ਵਿੱਚ ਸਹਾਈ ਹੋਵੇਗਾ।
ਜ਼ਿਕਰਯੋਗ ਹੈ ਕਿ ਤਰਨ ਤਰਨ ਸ਼ਹਿਰ ਵਿਖੇ ਵੱਧ ਰਹੀ ਟਰੈਫਿਕ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਵੱਲੋਂ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਸਤੰਬਰ, 2024 ਵਿੱਚ ਰੱਖਿਆ ਗਿਆ ਸੀ।

 

ਬਠਿੰਡਾ ਤੋਂ ਗ੍ਰਿਫ਼ਤਾਰ ਮੋਚੀ 34 ਦਿਨ ਪਾਕਿ ਖੁਫੀਆ ਏਜੰਟ ਦੇ ਸੰਪਰਕ ਵਿੱਚ ਰਿਹਾ, 2 ਮੋਬਾਈਲ ਨੰਬਰ ਵਰਤੇ

0

– ਪੈਸੇ ਵੀ ਮੰਗੇ

ਬਠਿੰਡਾ, 30 ਅਪ੍ਰੈਲ 2025 – ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪੁਲਿਸ ਨੇ ਪੰਜਾਬ ਦੇ ਬਠਿੰਡਾ ਕੈਂਟ ਵਿੱਚ ਇੱਕ ਮੋਚੀ ਸੁਨੀਲ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੂੰ ਦੇਸ਼ ਦੀ ਖੁਫੀਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੋਮਵਾਰ ਰਾਤ ਨੂੰ ਕੈਂਟ ਪੁਲਿਸ ਸਟੇਸ਼ਨ ਵਿੱਚ ਬੀਐਨਐਸ ਦੀ ਧਾਰਾ 152 (ਦੇਸ਼ਧ੍ਰੋਹ) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ।

ਪੁਲਿਸ ਨੇ ਆਰਮੀ ਕੈਪਟਨ ਪ੍ਰਸ਼ਾਂਤ ਦੀ ਸ਼ਿਕਾਇਤ ‘ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਸਦੇ ਮੋਬਾਈਲ ਫੋਨ ਦੀ ਜਾਂਚ ਤੋਂ ਪਤਾ ਲੱਗਾ ਕਿ ਉਹ ਇੱਕ ਪਾਕਿਸਤਾਨੀ ਖੁਫੀਆ ਸੰਚਾਲਕ ਦੇ ਸੰਪਰਕ ਵਿੱਚ ਸੀ। ਦੋਸ਼ੀ ਨੇ 9 ਮਈ ਤੋਂ 13 ਜੂਨ, 2023 (34 ਦਿਨ) ਦੇ ਵਿਚਕਾਰ ਪਾਕਿਸਤਾਨੀ ਏਜੰਟ ਨਾਲ ਸੰਪਰਕ ਕੀਤਾ ਸੀ। ਇਸ ਸਮੇਂ ਦੌਰਾਨ ਉਸਨੇ ਦੋ ਨੰਬਰਾਂ ਦੀ ਵਰਤੋਂ ਕੀਤੀ। ਐਫਆਈਆਰ 0063 ਵਿੱਚ, ਪੁਲਿਸ ਨੇ ਪੈਸੇ ਮੰਗਣ ਬਾਰੇ ਵੀ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਮੁਲਜ਼ਮ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਹੈ ਅਤੇ ਇਸਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵੇਰਵਾ

ਇਸ ਮਾਮਲੇ ਦੀ ਜਾਂਚ ਲਈ ਅਧਿਕਾਰੀ ਪੱਧਰ ਦੇ ਅਧਿਕਾਰੀਆਂ ਦਾ ਇੱਕ ਵਿਸ਼ੇਸ਼ ਬੋਰਡ ਬਣਾਇਆ ਗਿਆ ਹੈ। ਪੁਲਿਸ ਫੋਰੈਂਸਿਕ ਲੈਬ ਦੀ ਜਾਂਚ ਰਿਪੋਰਟ ਦੀ ਉਡੀਕ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਬਠਿੰਡਾ ਦੇ ਐਸਪੀ (ਸਿਟੀ) ਨਰਿੰਦਰ ਸਿੰਘ ਨੇ ਕਿਹਾ – ਸੋਸ਼ਲ ਮੀਡੀਆ ‘ਤੇ ਖ਼ਬਰਾਂ ਚੱਲ ਰਹੀਆਂ ਹਨ ਕਿ ਬਠਿੰਡਾ ਪੁਲਿਸ ਨੇ ਇੱਕ ਜਾਸੂਸ ਫੜਿਆ ਹੈ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸਾਨੂੰ ਕੈਂਟ ਪੁਲਿਸ ਸਟੇਸ਼ਨ ਤੋਂ ਮੁੱਢਲੀ ਜਾਣਕਾਰੀ ਮਿਲੀ ਸੀ ਕਿ ਸੁਨੀਲ ਕੁਮਾਰ ਦੇ ਮੋਬਾਈਲ ਫੋਨ ‘ਤੇ ਹਨੀ ਟ੍ਰੈਪ ਵਰਗੀਆਂ ਸ਼ੱਕੀ ਚੀਜ਼ਾਂ ਮਿਲੀਆਂ ਹਨ, ਜੋ ਕਿ ਪਿਛਲੇ 7-8 ਸਾਲਾਂ ਤੋਂ ਕੈਂਟ ਵਿੱਚ ਮੋਚੀ ਦਾ ਕੰਮ ਕਰ ਰਿਹਾ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਇਸਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਨਰਿੰਦਰ ਸਿੰਘ ਨੇ ਕਿਹਾ ਕਿ ਇਸ ਪੜਾਅ ‘ਤੇ, ਤੱਥਾਂ ਦੇ ਅਨੁਸਾਰ, ਜਾਸੂਸ ਦਾ ਮੁੱਦਾ ਅਜੇ ਸਾਹਮਣੇ ਨਹੀਂ ਆਇਆ ਹੈ। ਅਸੀਂ ਜਾਂਚ ਕਰ ਰਹੇ ਹਾਂ ਕਿ ਉਹ ਕੁੜੀ ਦੇ ਸੰਪਰਕ ਵਿੱਚ ਕਿਵੇਂ ਆਇਆ। ਉਸਨੇ ਉਸ ਨਾਲ ਕਿਹੜੀ ਜਾਣਕਾਰੀ ਸਾਂਝੀ ਕੀਤੀ ? ਉਸਦੇ ਮੋਬਾਈਲ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ। ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਅਸੀਂ ਅੱਗੇ ਦੀ ਕਾਰਵਾਈ ਕਰਾਂਗੇ।

ਮੋਚੀ ਦੇ ਪਾਕਿਸਤਾਨ ਨਾਲ ਸਬੰਧ ਦੇ ਸਵਾਲ ‘ਤੇ ਐਸਪੀ ਨੇ ਕਿਹਾ- ਮੋਬਾਈਲ ‘ਤੇ ਸਾਈਬਰ ਧੋਖਾਧੜੀ ਦੀਆਂ ਕਈ ਕਾਲਾਂ ਆਉਂਦੀਆਂ ਹਨ। ਉਸਨੇ ਮੋਚੀ ਨਾਲ ਗੱਲ ਕੀਤੀ, ਉਸਨੂੰ ਕੁੜੀ ਦਾ ਨਾਮ ਦੱਸਿਆ। ਇਹ ਸੰਭਵ ਹੈ ਕਿ ਉਹ ਕੁੜੀ ਹੀ ਨਾ ਹੋਵੇ। ਮੋਚੀ ਉਸ ਨਾਲ ਭਾਵਨਾਤਮਕ ਤੌਰ ‘ਤੇ ਜੁੜ ਗਿਆ। ਇਸ ਤੋਂ ਬਾਅਦ ਇਹ ਉਸ ਨਾਲ ਗੱਲਾਂ ਕਰਨ ਲੱਗ ਪਿਆ।

ਐਸਪੀ ਨੇ ਅੱਗੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਉਸਨੇ ਕਿਹੜੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵੇਲੇ, ਉਸਨੂੰ ਜਾਸੂਸ ਕਹਿਣਾ ਗਲਤ ਹੋਵੇਗਾ। ਅਸੀਂ ਉਸਨੂੰ ਕਲੀਨ ਚਿੱਟ ਵੀ ਨਹੀਂ ਦਿੱਤੀ ਹੈ। ਉਹ 2017 ਤੋਂ ਮੋਚੀ ਦਾ ਕੰਮ ਕਰ ਰਿਹਾ ਹੈ। 12-13 ਸਾਲਾਂ ਤੋਂ 25 ਗਜ, ਧੋਬੀਆਣਾ ਬਸਤੀ ਵਿੱਚ ਰਹਿ ਰਿਹਾ ਸੀ। ਉਸਦਾ ਭਰਾ ਅਤੇ ਮਾਮਾ ਵੀ ਬਠਿੰਡਾ ਛਾਉਣੀ ਵਿੱਚ ਮੋਚੀ ਦਾ ਕੰਮ ਕਰਦੇ ਸਨ। ਫਿਲਹਾਲ ਸੁਨੀਲ ਵਿਰੁੱਧ ਬੀਐਨਐਸ ਦੀ ਧਾਰਾ 52 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।