Home Blog Page 686

ਪਹਿਲਗਾਮ ਹਮਲਾ : ਕੇਂਦਰ ਸਰਕਾਰ ਨੇ ਬੁਲਾਈ ਸਰਬ-ਪਾਰਟੀ ਮੀਟਿੰਗ

0

ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਹਮਲੇ ਸਬੰਧੀ ਅੱਜ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਾਜਨਾਥ ਸਿੰਘ ਮੀਟਿੰਗ ਦੀ ਪ੍ਰਧਾਨਗੀ ਕਰ ਸਕਦੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਨੇ ਕਈ ਪਾਰਟੀਆਂ ਦੇ ਆਗੂਆਂ ਨਾਲ ਇਸ ਬਾਰੇ ਚਰਚਾ ਕੀਤੀ ਹੈ। ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਪਹਿਲਗਾਮ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਦੀ ਮੰਗ ਕੀਤੀ ਸੀ।

ਪਹਿਲਗਾਮ ਅੱਤਵਾਦੀ ਹਮਲਾ: ਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਰਾਜਨਾਥ ਸਿੰਘ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅੱਤਵਾਦੀ ਹਮਲੇ ਬਾਰੇ ਜਾਣਕਾਰੀ ਦੇ ਸਕਦੇ ਹਨ, ਜਿਸ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਸੀ। ਦੱਸ ਦਈਏ ਕਿ ਬੁੱਧਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵੀ ਮੌਜੂਦ ਸਨ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 24-4-2025

0
Breaking

ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਸੁਲਤਾਨਪੁਰ ਲੋਧੀ ਇਲਾਕੇ ਦੇ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ….ਹੋਰ ਪੜੋ

ਪਹਿਲਗਾਮ ਹਮਲੇ ‘ਚ ਮਾਰੇ ਗਏ ਲੈਫਟੀਨੈਂਟ ਵਿਨੈ ਨਰਵਾਲ ਦਾ ਹੋਇਆ ਅੰਤਿਮ ਸਸਕਾਰ, CM ਸੈਣੀ ਸਣੇ ਵੱਡੀ ਗਿਣਤੀ ‘ਚ ਪੁੱਜੇ ਲੋਕ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨੇਵੀ ਲੈਫਟੀਨੈਂਟ ਵਿਨੈ ਨਰਵਾਲ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ ਕਰਨਾਲ ਵਿੱਚ ਕੀਤਾ ਗਿਆ। ਭੈਣ….ਹੋਰ ਪੜੋ

ਪਹਿਲਗਾਮ ਹਮਲਾ: ਪ੍ਰਧਾਨ ਮੰਤਰੀ ਨਿਵਾਸ ਸਥਾਨ ‘ਤੇ CCS ਦੀ ਮੀਟਿੰਗ ਸ਼ੁਰੂ, ਅਮਿਤ ਸ਼ਾਹ ਅਤੇ ਡੋਭਾਲ ਮੌਜੂਦ

ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਿਵਾਸ ‘ਤੇ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਐਸ) ਦੀ ਮੀਟਿੰਗ ਚੱਲ….ਹੋਰ ਪੜੋ

ਪਹਿਲਗਾਮ ਅੱਤਵਾਦੀ ਹਮਲਾ: ਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ. ਜੀ. ਪੀ. ਗੌਰਵ ਯਾਦਵ ਅਤੇ ਪੁਲਸ ਦੇ ਹੋਰ ਉੱਚ ਅਧਿਕਾਰੀਆਂ ਨਾਲ ਹਾਈ….ਹੋਰ ਪੜੋ

ਚੀਨ ਨੇ ਦੁਨੀਆ ਦਾ ਪਹਿਲਾ 10G ਬ੍ਰਾਡਬੈਂਡ ਨੈੱਟਵਰਕ ਕੀਤਾ ਲਾਂਚ: ਸਪੀਡ ਭਾਰਤ ਨਾਲੋਂ 100 ਗੁਣਾ ਤੇਜ਼

ਚੀਨ ਨੇ 20 ਅਪ੍ਰੈਲ, 2025 ਨੂੰ ਹੇਬੇਈ ਸੂਬੇ ਦੇ ਸੁਨਾਨ ਕਾਉਂਟੀ ਵਿੱਚ 10G ਬ੍ਰਾਡਬੈਂਡ ਨੈੱਟਵਰਕ ਲਾਂਚ ਕੀਤਾ ਹੈ। ਇੱਥੇ “G” ਦਾ ਅਰਥ ਗੀਗਾਬਿਟ ਹੈ, ਜਨਰੇਸ਼ਨ….ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 24-4-2025

0

ਬਿਲਾਵਲੁ ਮਹਲਾ ੫ ॥

ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥

ਵੀਰਵਾਰ, ੧੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੮੦੪)

 

ਪੰਜਾਬੀ ਵਿਆਖਿਆ

ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ—(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ।੧।ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ।੧।ਰਹਾਉ। ਹੇ ਭਾਈ! ਜਗਤ ਮਾਇਆ ਦੀ ਤਿ੍ਰਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ । ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ।੨। ਹੇ ਭਾਈ! ਕੋ੍ਰੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤਿ੍ਰਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ । ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ ।੩। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ ।੪।੫।੧੦।

ਸਿੱਖਿਆ ਮੰਤਰੀ ਵਲੋਂ ਲੁਧਿਆਣਾ ‘ਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵੱਡੇ ਤੋਹਫ਼ੇ ਦਾ ਐਲਾਨ

0
ਲੁਧਿਆਣਾ, 23 ਅਪ੍ਰੈਲ :ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਨਾਲ ਸਕੂਲ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 36 ਕਰੋੜ ਰੁਪਏ ਦੇ ਵੱਡੇ ਤੋਹਫ਼ੇ ਦਾ ਐਲਾਨ ਕੀਤਾ। ਇਹ ਪਹਿਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਦਾ ਇੱਕ ਹਿੱਸਾ ਹੈ ਜਿਸਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਉੱਤਮਤਾ ਅਤੇ ਵਿਦਿਆਰਥੀਆਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨਾ ਹੈ। ਘੋਸ਼ਿਤ ਪ੍ਰੋਜੈਕਟ ਲੁਧਿਆਣਾ ਭਰ ਵਿੱਚ ਵਿਦਿਅਕ ਸਹੂਲਤਾਂ ਨੂੰ ਆਧੁਨਿਕ ਬਣਾਉਣਗੇ ਜਿਸ ਵਿੱਚ ਅਤਿ-ਆਧੁਨਿਕ ਸਿੱਖਣ ਵਾਤਾਵਰਣ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਮੁੱਖ ਪਹਿਲਕਦਮੀਆਂ ਵਿੱਚ ਭਾਰਤ ਨਗਰ ਵਿੱਚ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਕੂਲ ਆਫ਼ ਐਮੀਨੈਂਸ ਦੇ ਵਿਆਪਕ ਅਪਗ੍ਰੇਡ ਲਈ 17 ਕਰੋੜ ਰੁਪਏ ਸ਼ਾਮਲ ਹਨ ਜਿੱਥੇ ਉਸਾਰੀ ਪਹਿਲਾਂ ਹੀ ਚੱਲ ਰਹੀ ਹੈ ਅਤੇ ਜਵਾਹਰ ਨਗਰ ਵਿੱਚ ਸਕੂਲ ਆਫ਼ ਐਮੀਨੈਂਸ ਲਈ 3 ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਗੋਬਿੰਦ ਨਗਰ ਅਤੇ ਕਬਰਸਤਾਨ ਰੋਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਵਿਦਿਆਰਥੀਆਂ ਲਈ ਉੱਨਤ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਸਕੂਲ ਆਫ਼ ਬ੍ਰਿਲੀਐਸ ਵਜੋਂ ਵਿਕਸਤ ਕਰਨ ਲਈ 2 ਕਰੋੜ ਰੁਪਏ ਪ੍ਰਾਪਤ ਹੋਣਗੇ।
ਹੈਬੋਵਾਲ ਕਲਾਂ ਦੇ ਸਰਕਾਰੀ ਹਾਈ ਸਕੂਲ ਨੂੰ 1.5 ਕਰੋੜ ਰੁਪਏ ਮਿਲਣਗੇ ਜਦੋਂ ਕਿ ਸੁਨੇਤ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਅਤੇ ਬਾੜੇਵਾਲ ਅਵਾਣਾ ਦੇ ਸਰਕਾਰੀ ਹਾਈ ਸਕੂਲ ਨੂੰ ਸਹੂਲਤਾਂ ਦੇ ਅਪਗ੍ਰੇਡੇਸ਼ਨ ਲਈ 50 ਲੱਖ ਰੁਪਏ ਮਿਲਣਗੇ। ਵਿਦਿਆਰਥੀਆਂ ਦੀ ਭਲਾਈ ਨੂੰ ਤਰਜੀਹ ਦੇਣ ਲਈ ਸਰਕਾਰੀ ਪ੍ਰਾਇਮਰੀ ਸਕੂਲ (ਪੀ.ਏ.ਯੂ ਕੈਂਪਸ) ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਗੋਬਿੰਦ ਨਗਰ) ਨੂੰ 2 ਕਰੋੜ ਰੁਪਏ ਦੇ ਸੰਯੁਕਤ ਨਿਵੇਸ਼ ਨਾਲ ਸਕੂਲ ਆਫ਼ ਹੈਪੀਨੈਸ ਵਿੱਚ ਬਦਲ ਦਿੱਤਾ ਜਾਵੇਗਾ ਜਿਸ ਨਾਲ ਖੁਸ਼ੀ ਭਰੇ ਅਤੇ ਦਿਲਚਸਪ ਸਿੱਖਣ ਦੇ ਸਥਾਨ ਪੈਦਾ ਹੋਣਗੇ।
ਮੰਤਰੀ ਨੇ ਕਿਹਾ ਕਿ 2022 ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਆਉਣ ਤੋਂ ਬਾਅਦ ਸਿੱਖਿਆ ਅਤੇ ਸਿਹਤ ਸੰਭਾਲ ਪ੍ਰਮੁੱਖ ਤਰਜੀਹਾਂ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 260 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਂਝੀ ਪ੍ਰਵੇਸ਼ ਪ੍ਰੀਖਿਆ (ਜੇ.ਈ.ਈ) ਪਾਸ ਕੀਤੀ ਜੋ ਸਿੱਖਿਆ ਦੀ ਸੁਧਰੀ ਗੁਣਵੱਤਾ ਨੂੰ ਦਰਸਾਉਂਦੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੋਈ ਵੀ ਵਿਦਿਆਰਥੀ ਫਰਸ਼ ‘ਤੇ ਨਹੀਂ ਬੈਠਦਾ ਜਿੱਥੇ ਰਾਜ ਭਰ ਵਿੱਚ ਢੁਕਵਾਂ ਫਰਨੀਚਰ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸਰਕਾਰ ਸਰਕਾਰੀ ਸਕੂਲਾਂ ਨੂੰ ਬਦਲਣ ਲਈ 2,000 ਕਰੋੜ ਰੁਪਏ ਤੋਂ ਵੱਧ ਖਰਚ ਕਰ ਰਹੀ ਹੈ ਜਿਸ ਵਿੱਚ ਪੰਜਾਬ ਦੇ 2025-26 ਦੇ ਬਜਟ ਦਾ 12 ਪ੍ਰਤੀਸ਼ਤ ਸਿੱਖਿਆ ਲਈ ਅਲਾਟ ਕੀਤਾ ਗਿਆ ਹੈ ਜੋ ਕਿ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਪ੍ਰਤੀਸ਼ਤ ਹੈ।
ਮੰਤਰੀ ਬੈਂਸ ਨੇ ਸਿੱਖਿਆ ਖੇਤਰ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ ਅਤੇ ਇੱਕ ਮਜ਼ਬੂਤ ਵਿਦਿਅਕ ਵਾਤਾਵਰਣ ਪ੍ਰਣਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ “ਸਾਡਾ ਦ੍ਰਿਸ਼ਟੀਕੋਣ ਹਰ ਬੱਚੇ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚ ਪ੍ਰਦਾਨ ਕਰਨਾ ਹੈ ਇਹ ਯਕੀਨੀ ਬਣਾਉਣਾ ਕਿ ਉਹ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰ ਸਕਣ।”

ਪਹਿਲਗਾਮ ਹਮਲੇ ‘ਚ ਮਾਰੇ ਗਏ ਲੈਫਟੀਨੈਂਟ ਵਿਨੈ ਨਰਵਾਲ ਦਾ ਹੋਇਆ ਅੰਤਿਮ ਸਸਕਾਰ, CM ਸੈਣੀ ਸਣੇ ਵੱਡੀ ਗਿਣਤੀ ‘ਚ ਪੁੱਜੇ ਲੋਕ

0

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨੇਵੀ ਲੈਫਟੀਨੈਂਟ ਵਿਨੈ ਨਰਵਾਲ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ ਕਰਨਾਲ ਵਿੱਚ ਕੀਤਾ ਗਿਆ। ਭੈਣ ਸ੍ਰਿਸ਼ਟੀ ਅਤੇ ਚਚੇਰੇ ਭਰਾ ਨੇ ਚਿਖਾ ਨੂੰ ਅਗਨੀ ਦਿੱਤੀ। ਇਸ ਤੋਂ ਪਹਿਲਾਂ ਭੈਣ ਨੇ ਅਰਥੀ ਨੂੰ ਮੋਢਾ ਵੀ ਦਿੱਤਾ। ਸੀਐਮ ਨਾਇਬ ਸੈਣੀ ਅਤੇ ਸਾਬਕਾ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਵੀ ਸ਼ਰਧਾਂਜਲੀ ਦੇਣ ਪਹੁੰਚੇ। ਲੈਫਟੀਨੈਂਟ ਦੇ ਅੰਤਿਮ ਸਸਕਾਰ ਲਈ ਬਹੁਤ ਵੱਡੀ ਗਿਣਤੀ ‘ਚ ਲੋਕਾਂ ਦਾ ਇਕੱਠ ਹੋਇਆ। ਲੋਕਾਂ ਨੇ ਵਿਨੈ ਨਰਵਾਲ ਅਮਰ ਰਹੇ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਾਏ।

ਇਹ ਵੀ ਪੜੋ : ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ

ਸੀਐਮ ਸੈਣੀ ਨੇ ਜੀਂਦ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਰੱਦ ਕਰ ਦਿੱਤਾ ਜਿੱਥੇ ਉਹ ਇੱਕ ਸਾਈਕਲੋਥਨ ਯਾਤਰਾ ਨੂੰ ਹਰੀ ਝੰਡੀ ਦਿਖਾਉਣ ਵਾਲੇ ਸਨ। ਉਨ੍ਹਾਂ ਨੇ ਲੈਫਟੀਨੈਂਟ ਨਰਵਾਲ ਦੇ ਦਾਦਾ ਜੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ। ਦੱਸ ਦਈਏ ਕਿ ਲੈਫਟੀਨੈਂਟ ਨਰਵਾਲ ਦੀ ਲਾਸ਼ ਨੂੰ ਪਹਿਲਗਾਮ ਤੋਂ ਸ਼ਾਮ 4 ਵਜੇ ਪਹਿਲਾਂ ਦਿੱਲੀ ਅਤੇ ਫਿਰ ਕਰਨਾਲ ਲਿਆਂਦਾ ਗਿਆ। ਸੋਮਵਾਰ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਅੱਤਵਾਦੀਆਂ ਨੇ ਲੈਫਟੀਨੈਂਟ ਨਰਵਾਲ ਨੂੰ ਗੋਲੀ ਮਾਰ ਦਿੱਤੀ ਸੀ।

ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ

0

ਚੰਡੀਗੜ੍ਹ, 23 ਅਪ੍ਰੈਲ- ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਪਹਿਲਗਾਮ ਹਮਲਾ: ਪ੍ਰਧਾਨ ਮੰਤਰੀ ਨਿਵਾਸ ਸਥਾਨ ‘ਤੇ CCS ਦੀ ਮੀਟਿੰਗ ਸ਼ੁਰੂ, ਅਮਿਤ ਸ਼ਾਹ ਅਤੇ ਡੋਭਾਲ ਮੌਜੂਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਿੰਡ ਦੇਹੜਕਾ, ਸਬ-ਡਵੀਜ਼ਨ ਜਗਰਾਉਂ ਦੇ ਇੱਕ ਸ਼ਿਕਾਇਤਕਰਤਾ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਜੇਈ ਨੇ ਉਸਦੇ ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਇੱਕ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ -1, ਥਾਣਾ ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਪਹਿਲਗਾਮ ਹਮਲਾ: ਪ੍ਰਧਾਨ ਮੰਤਰੀ ਨਿਵਾਸ ਸਥਾਨ ‘ਤੇ CCS ਦੀ ਮੀਟਿੰਗ ਸ਼ੁਰੂ, ਅਮਿਤ ਸ਼ਾਹ ਅਤੇ ਡੋਭਾਲ ਮੌਜੂਦ

0

ਨਵੀ ਦਿੱਲੀ : ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਿਵਾਸ ‘ਤੇ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਐਸ) ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਮੌਜੂਦ ਹਨ।

ਵਿਧਾਇਕ ਸ਼ੈਰੀ ਕਲਸੀ ਵਲੋਂ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਇਸ ਤੋਂ ਪਹਿਲਾ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਟਵੀਟ ਕੀਤਾ ਕਿ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਗੱਲਬਾਤ ਕੀਤੀ ਅਤੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਨੇਪਾਲੀ ਨਾਗਰਿਕ ਦੀ ਮੌਤ ‘ਤੇ ਉਨ੍ਹਾਂ ਵੱਲੋਂ ਦਿਲੋਂ ਸੰਵੇਦਨਾ ਲਈ ਧੰਨਵਾਦੀ ਹਾਂ।

ਦੱਸ ਦਈਏ ਕਿ ਮੰਗਲਵਾਰ ਦੁਪਹਿਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ ਸਨ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬੈਸਰਨ ਘਾਟੀ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਮੌਜੂਦ ਸਨ। ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੇ ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ ਹਨ। ਉਨ੍ਹਾਂ ਦੇ ਨਾਮ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਦੱਸੇ ਗਏ ਹਨ। ਇਸ ਦੇ ਨਾਲ ਹੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੀ ਜਾਂਚ ਲਈ ਪਹਿਲਗਾਮ ਪਹੁੰਚ ਗਈ ਹੈ।

ਵਿਧਾਇਕ ਸ਼ੈਰੀ ਕਲਸੀ ਵਲੋਂ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

0

ਬਟਾਲਾ, 23 ਅਪ੍ਰੈਲ – ਸ੍ਰੀਨਗਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਪ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਬਹੁਤ ਹੀ ਕਾਇਰਤਾ ਪੂਰਨ ਹੈ। ਅੱਤਵਾਦੀਆਂ ਨੇ ਮਾਸੂਮ ਅਤੇ ਬੇਦੋਸ਼ੇ ਲੋਕਾਂ ਦੀ ਜਿਸ ਬੇਰਹਿਮੀ ਨਾਲ ਹੱਤਿਆ ਕੀਤੀ ਹੈ,ਉਸ ਦੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਸਖਤ ਸ਼ਬਦਾਂ ਵਿਚ ਅਲੋਚਨਾ ਕਰਦੀ ਹੈ।

ਦਿੱਲੀ ਏਅਰਪੋਰਟ ਪਹੁੰਚੀ ਲੇਫ਼ਟੀਨੈਂਟ ਵਿਨੈ ਨਰਵਾਲ ਦੀ ਮ੍ਰਿਤਕ ਦੇਹ; ਅੰਤਿਮ ਸਸਕਾਰ ‘ਚ ਸ਼ਾਮਿਲ ਹੋਣਗੇ CM ਸੈਣੀ

ਕਾਰਜਕਾਰੀ ਪ੍ਰਧਾਨ, ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕੇਂਦਰ ਅਤੇ ਜੰਮੂ ਕਸ਼ਮੀਰ ਦੀ ਸਰਕਾਰ ਬੇਦੋਸ਼ੇ ਲੋਕਾਂ ਦੀ ਹੱਤਿਆ ਕਰਨ ਵਾਲੇ ਅੱਤਵਾਦੀਆਂ ਵਿਰੁੱਧ ਸਖਤ ਕਾਰਵਾਈ ਕਰੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਹਮਲੇ ਵਿਚ ਮਾਰੇ ਗਏ ਪੀੜਤ ਪਰਿਵਾਰਾਂ ਨਾਲ ਪੂਰੀ ਹਮਦਰਦੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਰ ਸਾਲ ਲੱਖਾਂ ਹੀ ਸੈਲਾਨੀ ਸ੍ਰੀਨਗਰ ਘੁੰਮਣ ਜਾਂਦੇ ਹਨ ਕੱਲ ਹੋਈ ਘਟਨਾ ਨੇ ਜਿੱਥੇ ਦੇਸ਼ ਦੇ ਹਰ ਨਾਗਰਿਕ ਨੂੰ ਚਿੰਤਾ ਵਿਚ ਪਾਇਆ ਹੈ। ਉਥੇ ਹੀ ਸ੍ਰੀਨਗਰ ਇਕ ਵਾਰ ਫਿਰ ਲਹੂੂ ਲੁਹਾਣ ਹੋਇਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਸ ਹਮਲੇ ਦਾ ਮੂੰਹ ਤੋੜਵਾਂ ਜਵਾਬ ਦੇਵੇ ਅਤੇ ਇਸ ਹਮਲੇ ਦੀ ਸਾਜਿਸ਼ ਰਚਣ ਵਾਲੇ ਲੋਕਾਂ ਨੂੰ ਬੇਨਕਾਬ ਕੀਤਾ ਜਾਵੇ।

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਅਜਨਾਲਾ ਹਲਕੇ ‘ਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ

0

ਅੰਮ੍ਰਿਤਸਰ, 23 ਅਪ੍ਰੈਲ- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਦੇ ਹੋਏ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿੱਤਾ ਕਿ ਸਰਕਾਰ ਕਣਕ ਦੀ ਖਰੀਦ ਵੇਲੇ ਕਿਸਾਨਾਂ,ਆੜਤੀਆਂ, ਮਜ਼ਦੂਰਾਂ ਜਾਂ ਕਿਸੇ ਵੀ ਹੋਰ ਧਿਰ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਦੇਵੇਗੀ। ਅੱਜ ਉਹਨਾਂ ਨੇ ਖਤਰਾਏ ਕਲਾਂ ਗੱਗੋਮਾਹਲ, ਚੱਕ ਸਿਕੰਦਰ ਅਤੇ ਸੰਗਤਪੁਰਾ ਮੰਡੀਆਂ ਦਾ ਦੌਰਾ ਕੀਤਾ, ਜਿੱਥੇ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ ਉੱਤੇ ਚੱਲ ਰਹੀ ਹੈ। ਸ ਧਾਲੀਵਾਲ ਨੇ ਦੱਸਿਆ ਕਿ ਹੁਣ ਤੱਕ ਜਿਲੇ ਦੀਆਂ ਮੰਡੀਆਂ ਵਿੱਚ 2 ਲੱਖ ਮੀਟਰਕ ਟਨ ਦੇ ਕਰੀਬ ਕਣਕ ਪਹੁੰਚੀ ਹੈ ਜੋ ਕਿ ਅੰਦਾਜ਼ਨ ਕਣਕ ਦਾ ਇੱਕ ਚੌਥਾਈ ਹਿੱਸਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਥੋੜੇ ਦਿਨਾਂ ਵਿੱਚ ਹੀ ਕਣਕ ਦੀ ਸਾਰੀ ਕਟਾਈ ਕਰਨ ਲਈ ਜਾਵੇਗੀ।

ਦਿੱਲੀ ਏਅਰਪੋਰਟ ਪਹੁੰਚੀ ਲੇਫ਼ਟੀਨੈਂਟ ਵਿਨੈ ਨਰਵਾਲ ਦੀ ਮ੍ਰਿਤਕ ਦੇਹ; ਅੰਤਿਮ ਸਸਕਾਰ ‘ਚ ਸ਼ਾਮਿਲ ਹੋਣਗੇ CM ਸੈਣੀ

ਉਹਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਫਸਲ ਮੰਡੀਆਂ ਵਿੱਚ ਲਿਆਉਣ ਲਈ ਕਾਹਲੀ ਨਾ ਕਰਨ ਅਤੇ ਨਮੀ ਵਾਲੀ ਕਣਕ ਨਾ ਲੈ ਕੇ ਆਉਣ, ਤਾਂ ਜੋ ਉਹਨਾਂ ਦੀ ਫਸਲ ਦੀ ਖਰੀਦ ਨਾਲੋ ਨਾਲ ਹੋ ਸਕੇ। ਉਹਨਾਂ ਨੇ ਕਿਹਾ ਕਿ ਸਾਡੇ ਵੱਲੋਂ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਕਿਸੇ ਵੀ ਧਿਰ ਨੂੰ ਕੋਈ ਸਮੱਸਿਆ ਜੇਕਰ ਆਉਂਦੀ ਹੈ ਤਾਂ ਉਹ ਮੇਰੇ ਧਿਆਨ ਵਿੱਚ ਲਿਆਉਣ, ਤਾਂ ਜੋ ਉਸੇ ਵੇਲੇ ਉਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

ਦਿੱਲੀ ਏਅਰਪੋਰਟ ਪਹੁੰਚੀ ਲੇਫ਼ਟੀਨੈਂਟ ਵਿਨੈ ਨਰਵਾਲ ਦੀ ਮ੍ਰਿਤਕ ਦੇਹ; ਅੰਤਿਮ ਸਸਕਾਰ ‘ਚ ਸ਼ਾਮਿਲ ਹੋਣਗੇ CM ਸੈਣੀ

0

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਦੀਆਂ ਗੋਲੀਆਂ ਨਾਲ ਮਾਰੇ ਗਏ ਕਰਨਾਲ ਦੇ ਲੈਫਟੀਨੈਂਟ ਵਿਨੈ ਨਰਵਾਲ ਦੀ ਮ੍ਰਿਤਕ ਦੇਹ ਨੂੰ ਕਰਨਾਲ ਲਿਆਉਣ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ‘ਤੇ ਲਿਆਂਦਾ ਗਿਆ। ਜਿਥੇ ਲੈਫਟੀਨੈਂਟ ਵਿਨੈ ਦੀ ਨਵ-ਵਿਆਹੀ ਪਤਨੀ ਉਸਦੀ ਦੀ ਮ੍ਰਿਤਕ ਦੇਹ ਨੂੰ ਜੱਫੀ ਪਾ ਕੇ ਰੋਈ। ਗੁਰੂਗ੍ਰਾਮ ਦੀ ਰਹਿਣ ਵਾਲੀ ਪਤਨੀ ਹਿਮਾਂਸ਼ੀ ਨੇ ਵਿਨੈ ਲਈ ਕਿਹਾ – ਮੈਨੂੰ ਤੁਹਾਡੇ ‘ਤੇ ਮਾਣ ਹੈ। ਹਿਮਾਂਸ਼ੀ ਨੇ ਵਿਨੈ ਨੂੰ ਸਲਾਮ ਕੀਤਾ ਅਤੇ ਜੈ ਹਿੰਦ ਕਿਹਾ।

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ ਮਹਿੰਗਾਈ ਭੱਤਾ ਵਧਾਇਆ

ਵਿਨੈ ਦੀ ਮ੍ਰਿਤਕ ਦੇਹ ਹੁਣ ਦਿੱਲੀ ਤੋਂ ਕਰਨਾਲ ਲਿਆਂਦੀ ਜਾ ਰਹੀ ਹੈ। ਦੱਸ ਦੇਈਏ ਕਿ ਕੱਲ੍ਹ (22 ਅਪ੍ਰੈਲ) ਨੂੰ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਨੇਵੀ ਲੈਫਟੀਨੈਂਟ ਵਿਨੈ ਨਰਵਾਲ (26) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਵਿਨੈ ਨਰਵਾਲ ਦਾ 7 ਦਿਨ ਪਹਿਲਾਂ ਹੀ ਗੁਰੂਗ੍ਰਾਮ ਦੀ ਹਿਮਾਂਸ਼ੀ ਨਰਵਾਲ ਨਾਲ ਵਿਆਹ ਹੋਇਆ ਸੀ। ਦੋਵੇਂ 21 ਅਪ੍ਰੈਲ ਨੂੰ ਹਨੀਮੂਨ ਲਈ ਪਹਿਲਗਾਮ ਗਏ ਸਨ।

ਵਿਨੈ ਦੀ ਮੌਤ ਦੀ ਖ਼ਬਰ ਮਿਲਦੇ ਹੀ ਉਸਦੇ ਪਿਤਾ, ਭੈਣ ਅਤੇ ਸਹੁਰਾ ਉਸੇ ਰਾਤ ਕਸ਼ਮੀਰ ਲਈ ਰਵਾਨਾ ਹੋ ਗਏ। ਵਿਨੈ ਦਾ ਪੋਸਟਮਾਰਟਮ ਬੁੱਧਵਾਰ ਸਵੇਰੇ ਉੱਥੇ ਕੀਤਾ ਗਿਆ। ਜਿਸ ਤੋਂ ਬਾਅਦ ਮ੍ਰਿਤਕ ਦੇਹ ਹਵਾਈ ਰਸਤੇ ਦਿੱਲੀ ਪਹੁੰਚੀ। ਵਿਨੈ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਕਰਨਾਲ ਦੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਜਿਸ ਵਿੱਚ ਸੀਐਮ ਨਾਇਬ ਸੈਣੀ ਵੀ ਆਉਣਗੇ। ਵਿਨੈ ਦੇ ਦਾਦਾ ਜੀ ਨਾਲ ਵੀਡੀਓ ਕਾਲ ‘ਤੇ ਗੱਲ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।