Home Blog Page 687

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ ਮਹਿੰਗਾਈ ਭੱਤਾ ਵਧਾਇਆ

0

ਹਰਿਆਣਾ, 23 ਅਪ੍ਰੈਲ : ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਵਿੱਚ 2 ਪ੍ਰਤੀਸ਼ਤ ਵਾਧਾ ਕਰਨ ਦਾ ਐਲਾਨ ਕੀਤਾ। ਇਸ ਨਾਲ ਮਹਿੰਗਾਈ ਭੱਤਾ 53 ਪ੍ਰਤੀਸ਼ਤ ਤੋਂ ਵਧ ਕੇ 55 ਪ੍ਰਤੀਸ਼ਤ ਹੋ ਗਿਆ ਹੈ। ਇਹ 1 ਜਨਵਰੀ ਤੋਂ ਲਾਗੂ ਹੋਵੇਗਾ। ਸਰਕਾਰੀ ਮੁਲਾਜ਼ਮਾਂ ਨੂੰ ਮਈ ਦੇ ਮਹੀਨੇ ਵਿੱਚ ਵਧੀ ਹੋਈ ਤਨਖਾਹ ਅਤੇ ਪੈਨਸ਼ਨ ਮਿਲੇਗੀ। ਇਸ ਨਾਲ ਲਗਭਗ 6 ਲੱਖ ਨਿਯਮਤ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਨ੍ਹਾਂ ਵਿੱਚ ਲਗਭਗ 3 ਲੱਖ ਨਿਯਮਤ ਕਰਮਚਾਰੀ ਅਤੇ 3 ਲੱਖ ਪੈਨਸ਼ਨਰ ਸ਼ਾਮਲ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ 2024 ਵਿੱਚ ਹਰਿਆਣਾ ਸਰਕਾਰ ਨੇ ਡੀਏ ਨੂੰ 50% ਤੋਂ ਵਧਾ ਕੇ 53 ਪ੍ਰਤੀਸ਼ਤ ਕੀਤਾ ਸੀ। ਉਸ ਸਮੇਂ ਸਰਕਾਰ ਨੇ ਇਸ ਵਿੱਚ 3% ਵਾਧਾ ਕੀਤਾ ਸੀ, ਪਰ ਇਸ ਵਾਰ ਇਸ ਵਿੱਚ ਇੱਕ ਪ੍ਰਤੀਸ਼ਤ ਘੱਟ ਵਾਧਾ ਕੀਤਾ ਗਿਆ ਹੈ।

ਇਹ ਵੀ ਪੜੋ : ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਜੰਮੂ-ਕਸ਼ਮੀਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ

ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਜੰਮੂ-ਕਸ਼ਮੀਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ

0

ਨਵੀ ਦਿੱਲੀ, 23 ਅਪ੍ਰੈਲ : ਮੰਗਲਵਾਰ ਦੁਪਹਿਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ। 20 ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬੈਸਰਨ ਘਾਟੀ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਪਹੁੰਚੇ ਹੋਏ ਸਨ। ਮ੍ਰਿਤਕਾਂ ਵਿੱਚ ਯੂਪੀ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਅਤੇ ਓਡੀਸ਼ਾ ਦੇ ਸੈਲਾਨੀ ਸ਼ਾਮਲ ਹਨ। ਇਸ ਤੋਂ ਇਲਾਵਾ ਨੇਪਾਲ ਅਤੇ ਯੂਏਈ ਦੇ ਇੱਕ-ਇੱਕ ਸੈਲਾਨੀ ਅਤੇ ਦੋ ਸਥਾਨਕ ਲੋਕਾਂ ਦੀ ਵੀ ਮੌਤ ਹੋ ਗਈ।ਅੱਤਵਾਦੀ ਹਮਲੇ ਦੇ ਪੀੜਤਾਂ ਲਈ ਜੰਮੂ-ਕਸ਼ਮੀਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ

ਅੱਜ ਦੇ IPL ਮੈਚ ‘ਚ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਚ ਉਤਰਨਗੇ ਖਿਡਾਰੀ; ਨਹੀਂ ਮਨਾਇਆ ਜਾਵੇਗਾ ਕਿਸੇ ਵੀ ਤਰ੍ਹਾਂ ਦਾ ਜਸ਼ਨ

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ, ਗੰਭੀਰ ਜ਼ਖਮੀਆਂ ਲਈ 2-2 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।ਮੁੱਖ ਮੰਤਰੀ ਦਫ਼ਤਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, ‘ਅਸੀਂ ਕੱਲ੍ਹ ਪਹਿਲਗਾਮ ਵਿੱਚ ਹੋਏ ਘਿਨਾਉਣੇ ਅੱਤਵਾਦੀ ਹਮਲੇ ਤੋਂ ਬਹੁਤ ਹੈਰਾਨ ਅਤੇ ਦੁਖੀ ਹਾਂ। ਮਾਸੂਮ ਨਾਗਰਿਕਾਂ ਵਿਰੁੱਧ ਇਸ ਵਹਿਸ਼ੀ ਅਤੇ ਬੇਰਹਿਮੀ ਦੀ ਸਾਡੇ ਸਮਾਜ ਵਿੱਚ ਕੋਈ ਥਾਂ ਨਹੀਂ ਹੈ। ਅਸੀਂ ਇਸਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਕੀਮਤੀ ਜਾਨਾਂ ਦੇ ਗੁਆਉਣ ‘ਤੇ ਸੋਗ ਪ੍ਰਗਟ ਕਰਦੇ ਹਾਂ। ਕੋਈ ਵੀ ਪੈਸਾ ਆਪਣੇ ਅਜ਼ੀਜ਼ਾਂ ਦੇ ਵਿਛੋੜੇ ਦੀ ਭਰਪਾਈ ਨਹੀਂ ਕਰ ਸਕਦਾ। ਪਰ ਸਮਰਥਨ ਅਤੇ ਏਕਤਾ ਦੇ ਪ੍ਰਤੀਕ ਵਜੋਂ, ਜੰਮੂ-ਕਸ਼ਮੀਰ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ, ਗੰਭੀਰ ਜ਼ਖਮੀਆਂ ਲਈ 2-2 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 1-1 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਜਾਂਦਾ ਹੈ।”

ਦੱਸ ਦਈਏ ਕਿ ਜੰਮੂ-ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅਸਾਮ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਮੁਰਮੂ ਨੇ ਵੀਰਵਾਰ ਸ਼ਾਮ ਨੂੰ ਗੁਹਾਟੀ ਵਿੱਚ ਸਰਕਾਰੀ ਸਮਾਗਮਾਂ ਵਿੱਚ ਸ਼ਾਮਲ ਹੋਣਾ ਸੀ। ਅਸਾਮ ਦੇ ਰਾਜਪਾਲ ਸਕੱਤਰੇਤ ਨੇ ਰਾਸ਼ਟਰਪਤੀ ਦੇ ਦੌਰੇ ਦੇ ਮੁਲਤਵੀ ਹੋਣ ਬਾਰੇ ਬਾਰੇ ਜਾਣਕਾਰੀ ਦਿੱਤੀ ਹੈ।

ਪਹਿਲਗਾਮ ਅੱਤਵਾਦੀ ਹਮਲਾ: ਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

0

ਚੰਡੀਗੜ੍ਹ, 23 ਅਪ੍ਰੈਲ 2025 – ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ. ਜੀ. ਪੀ. ਗੌਰਵ ਯਾਦਵ ਅਤੇ ਪੁਲਸ ਦੇ ਹੋਰ ਉੱਚ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਮੂ ਕਸ਼ਮੀਰ ਪੁਲਸ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਜੰਮੂ ਕਸ਼ਮੀਰ ਦੇ ਹੋਟਲਾਂ ਵਿਚ ਫਸੇ ਪੰਜਾਬ ਦੇ ਲੋਕਾਂ ਬਾਰੇ ਬਿਊਰੋ ਮੰਗਿਆ ਗਿਆ ਹੈ ਤਾਂ ਪੰਜਾਬ ਪੁਲਸ ਉਨ੍ਹਾਂ ਨੂੰ ਸੁਰੱਖਿਅਤ ਆਪਣੇ ਘਰਾਂ ਤਕ ਪਹੁੰਚਾ ਸਕੇ। ਇਸ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ। ਕੋਈ ਧਰਮ ਅਜਿਹਾ ਨਹੀਂ ਕਰਦਾ, ਪਤਨੀ ਸਾਹਮਣੇ ਪਤੀ ਨੂੰ ਗੋਲੀ ਮਾਰ ਦਿੱਤੀ ਗਈ, ਕੋਈ ਧਰਮ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ। ਅੱਜ ਜੋ ਵੀ ਅੱਤਵਾਦੀਆਂ ਵੱਲੋਂ ਕੀਤਾ ਗਿਆ ਹੈ, ਇਹ ਨਿੰਦਣਯੋਗ ਹੈ।

ਇਹ ਵੀ ਪੜ੍ਹੋ: ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਅੱਗੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਬਣਾਈ ਰੱਖਣਾ ਸਾਡੀ ਪਹਿਲ ਹੈ। ਪੰਜਾਬ ਵਿਚ ਸਰਹੱਦ ਪਾਰੋਂ ਲਗਾਤਾਰ ਸਾਜ਼ਿਸ਼ਾਂ ਹੋ ਰਹੀਆਂ ਹਨ। ਉਹ ਡਰੋਨ ਭੇਜ ਰਹੇ ਹਨ ਗ੍ਰਨੇਡ ਸੁੱਟੇ ਜਾਂਦੇ ਹਨ। ਪੰਜਾਬ ਪੁਲਸ ਡਰੋਨ ਰਿਸੀਵ ਕਰਨ ਵਾਲਿਆਂ ਨੂੰ ਫੜ ਰਹੀ ਹੈ। ਡਰੋਨ ਸੁੱਟਣ ਵਾਲਿਆਂ ਨੂੰ ਪੰਜਾਬ ਪੁਲਸ ਨੇ 24 ਘੰਟਿਆਂ ਦੇ ਅੰਦਰ ਅੰਦਰ ਦਬੋਚ ਲਿਆ। ਕਈਆਂ ਦਾ ਐਨਕਾਊਂਟਰ ਕੀਤਾ ਗਿਆ ਅਤੇ ਕਈਆਂ ਨੂੰ ਗ੍ਰਿਫ਼ਤਾਰ। ਜੇ ਉਨ੍ਹਾਂ ਨੂੰ ਸਮੇਂ ਸਿਰ ਨਾ ਫੜਿਆ ਜਾਂਦਾ ਤਾਂ ਉਨ੍ਹਾਂ ਦੇ ਹੌਂਸਲੇ ਵੱਧਦੇ ਅਤੇ ਉਹ ਹੋਰ ਵਾਰਦਾਤਾਂ ਨੂੰ ਅੰਜਾਮ ਦਿੰਦੇ। ਇਸ ਤੋਂ ਇਲਾਵਾ ਪੰਜਾਬ ਅੰਦਰ ਡਰੋਨ ਦਾ ਸਮਾਨ ਚੁੱਕਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਬੀ. ਐੱਸ. ਐੱਫ. ਨਾਲ ਮਿਲ ਕੇ ਕੰਮ ਕਰ ਰਹੀ ਹੈ।

ਇਸ ਦੌਰਾਨ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸੂਬੇ ਦੀ ਸਕਿਓਰਿਟੀ ਬੇਹੱਦ ਟਾਈਟ ਕੀਤੀ ਹੈ। ਅਸੀਂ ਜੇ. ਐਂਡ. ਕੇ ਨਾਲ ਤਾਲਮੇਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਪੂਰੇ ਦੇਸ਼ ਦੀ ਲੜਾਈ ਲੜ ਰਿਹਾ ਹੈ। ਪੰਜਾਬ ਪੁਲਸ ਵੱਲੋਂ ਦੇਸ਼ ਵਿਰੋਧੀ ਤਾਕਤਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। ਪੰਜਾਬ ਨੇ ਹਰ ਨਾਪਾਕ ਕੋਸ਼ਿਸ਼ ਦਾ ਮੂੰਹ ਤੋੜ ਜਵਾਬ ਦਿੱਤਾ। ਪੰਜਾਬ ਬਿਲਕੁਲ ਸੁਰੱਖਿਅਤ ਹੱਥਾਂ ਵਿਚ ਹੈ।

ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

0

ਸੁਲਤਾਨਪੁਰ ਲੋਧੀ 23 ਅਪ੍ਰੈਲ 2025 – ਸੁਲਤਾਨਪੁਰ ਲੋਧੀ ਇਲਾਕੇ ਦੇ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਮਿੰਦਰ ਸਿੰਘ (31) ਸਪੁੱਤਰ ਜਰਨੈਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜ਼ਿਲਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਅਰਾਈਆਂ ਦਾ ਰਹਿਣ ਵਾਲਾ ਸੀ।

ਗੁਰਵਿੰਦਰ ਸਿੰਘ ਉਰਫ ਗੁਰਵਿੰਦਰ ਚੀਮਾ ਸੁਨਹਿਰੀ ਭਵਿੱਖ ਦੀ ਭਾਲ ਚ ਅਤੇ ਰੁਜ਼ਗਾਰ ਲਈ 2018 ਵਿੱਚ ਵਿਦੇਸ਼ ਗਿਆ ਸੀ ਪਰ ਅਚਾਨਕ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਪਿੰਡ ‘ਚ ਮਾਤਮ ਛਾ ਗਿਆ। ਮ੍ਰਿਤਕ ਨੌਜਵਾਨ ਅਜੇ ਕੁਵਾਰਾ ਸੀ ਅਤੇ ਪਰਿਵਾਰ ਉਮਰ ਅਨੁਸਾਰ ਉਸਦੇ ਵਿਆਹ ਕਰਨ ਬਾਰੇ ਸੋਚ ਰਿਹਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਕਿਸ ਨੂੰ ਪਤਾ ਸੀ ਕਿ ਜਿਸ ਉਮਰੇ ਸ਼ਹਿਨਾਈਆਂ ਵੱਜਣੀਆਂ ਸਨ ਉਸ ਉਮਰੇ ਇਸ ਨੌਜਵਾਨ ਦੀ ਮੌਤ ਤੋਂ ਬਾਅਦ ਘਰ ਵਿੱਚ ਸੱਥਰ ਵਿੱਛ ਜਾਵੇਗਾ।

ਇਹ ਵੀ ਪੜ੍ਹੋ: ਤਬਾਦਲਿਆਂ ਵਾਲੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਤੁਰੰਤ ਜੁਆਇਨ ਕਰਨ: ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ: ਮਾਲ ਮੰਤਰੀ

ਜਾਣਕਾਰੀ ਅਨੁਸਾਰ ਨੌਜਵਾਨ ਅਮਰੀਕਾ ਦੇ ਰੀਡਲੇ ਸ਼ਹਿਰ ਸ਼ਾਮ ਸਮੇਂ ਸੈਰ ਕਰ ਰਿਹਾ ਸੀ, ਇਸ ਦੌਰਾਨ ਪਿੱਛੋਂ ਆ ਰਹੀਆਂ ਦੋ ਗੱਡੀਆਂ ਵੱਲੋਂ ਲਾਪਰਵਾਹੀ ਕਰਦਿਆਂ ਉਸਨੂੰ ਦਰੜ ਦਿੱਤਾ ਗਿਆ। ਜਿਸ ਕਾਰਨ ਗੁਰਮਿੰਦਰ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਹਾਲਾਂਕਿ ਐਬੂਲੈਂਸ ਦੀ ਮਦਦ ਦੇ ਨਾਲ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰੰਤੂ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਮੌਕੇ ਤੇ ਇਲਾਕੇ ਦੀਆਂ ਮੁੱਖ ਸ਼ਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਅੱਜ ਦੇ IPL ਮੈਚ ‘ਚ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਚ ਉਤਰਨਗੇ ਖਿਡਾਰੀ; ਨਹੀਂ ਮਨਾਇਆ ਜਾਵੇਗਾ ਕਿਸੇ ਵੀ ਤਰ੍ਹਾਂ ਦਾ ਜਸ਼ਨ

0

ਨਵੀ ਦਿੱਲੀ, 23 ਅਪ੍ਰੈਲ : ਆਈਪੀਐਲ ‘ਚ ਅੱਜ ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਖੇਡੇ ਜਾਣ ਵਾਲੇ ਮੈਚ ਦੌਰਾਨ ਖਿਡਾਰੀ ਅਤੇ ਅੰਪਾਇਰ ਕਾਲੀਆਂ ਬਾਹਾਂ ‘ਤੇ ਪੱਟੀਆਂ ਬੰਨ੍ਹ ਕੇ ਮੈਦਾਨ ‘ਤੇ ਉਤਰਨਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਹ ਫੈਸਲਾ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ 28 ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਲਿਆ ਹੈ।

ਪੰਜਾਬ ਸਰਕਾਰ ਵੱਲੋਂ 6 IAS ਤੇ 1 PCS ਅਧਿਕਾਰੀ ਦਾ ਤਬਾਦਲਾ; ਦੇਖੋ ਸੂਚੀ

ਮੰਗਲਵਾਰ ਨੂੰ ਹੋਏ ਇਸ ਹਮਲੇ ਵਿੱਚ ਦੋ ਵਿਦੇਸ਼ੀ ਨਾਗਰਿਕਾਂ ਸਮੇਤ 28 ਲੋਕ ਮਾਰੇ ਗਏ ਸਨ। ਅੱਜ ਦੇ ਮੈਚ ਦੌਰਾਨ ਮੈਦਾਨ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਜਸ਼ਨ ਨਹੀਂ ਹੋਵੇਗਾ ਅਤੇ ਪੂਰਾ ਮੈਚ ਸ਼ਾਂਤੀਪੂਰਵਕ ਖੇਡਿਆ ਜਾਵੇਗਾ। ਇਸ ਦੇ ਨਾਲ ਹੀ, ਇਸ ਮੈਚ ਦੌਰਾਨ ਚੀਅਰਲੀਡਰਾਂ ਦਾ ਡਾਂਸ ਵੀ ਨਹੀਂ ਨਜ਼ਰ ਆਵੇਗਾ । ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਇਸ ਘਟਨਾ ਤੋਂ ਬਹੁਤ ਦੁਖੀ ਹੈ ਅਤੇ ਬੁੱਧਵਾਰ ਨੂੰ ਹੈਦਰਾਬਾਦ ਅਤੇ ਮੁੰਬਈ ਵਿਚਾਲੇ ਹੋਣ ਵਾਲੇ ਮੈਚ ਦੌਰਾਨ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਮੈਚ ਦੌਰਾਨ ਜਿਥੇ ਦੋਵਾਂ ਟੀਮਾਂ ਦੇ ਖਿਡਾਰੀ ਅਤੇ ਅੰਪਾਇਰ ਕਾਲੀਆਂ ਪੱਟੀਆਂ ਬੰਨ੍ਹਣਗੇ ਓਥੇ ਹੀ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਮਿੰਟ ਦਾ ਮੌਨ ਵੀ ਰੱਖਿਆ ਜਾਵੇਗਾ। ਖੇਡ ਜਗਤ ਦੇ ਲੋਕਾਂ ਨੇ ਪਹਿਲਗਾਮ ਅੱਤਵਾਦੀ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸ ਅੱਤਵਾਦੀ ਹਮਲੇ ਤੋਂ ਬਾਅਦ, ਕਈ ਸਾਬਕਾ ਖਿਡਾਰੀਆਂ ਨੇ ਸੋਸ਼ਲ ਮੀਡੀਆ ‘ਤੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਸਚਿਨ ਤੇਂਦੁਲਕਰ ਨੇ ਲਿਖਿਆ, ਪ੍ਰਭਾਵਿਤ ਪਰਿਵਾਰ ਕਲਪਨਾ ਤੋਂ ਬਾਹਰ ਦੇ ਦਰਦ ਵਿੱਚੋਂ ਗੁਜ਼ਰ ਰਹੇ ਹੋਣਗੇ। ਇਸ ਸਥਿਤੀ ਵਿੱਚ ਭਾਰਤ ਅਤੇ ਦੁਨੀਆ ਉਨ੍ਹਾਂ ਦੇ ਨਾਲ ਇੱਕਜੁੱਟ ਹਨ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਰੇ ਲੋਕਾਂ ਨੂੰ ਇਨਸਾਫ਼ ਮਿਲੇ

ਪੰਜਾਬ ਸਰਕਾਰ ਵੱਲੋਂ 6 IAS ਤੇ 1 PCS ਅਧਿਕਾਰੀ ਦਾ ਤਬਾਦਲਾ; ਦੇਖੋ ਸੂਚੀ

0

ਚੰਡੀਗੜ੍ਹ,23 ਅਪ੍ਰੈਲ : ਪੰਜਾਬ ਸਰਕਾਰ ਨੇ 6 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਰਾਜੀਵ ਪਰਾਸ਼ਰ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ

CM ਮਾਨ ਵੱਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹਾਈ ਲੈਵਲ ਸਕਿਓਰਿਟੀ ਮੀਟਿੰਗ; ਸੈਰ-ਸਪਾਟਾ ਥਾਵਾਂ ‘ਤੇ ਵਧਾਈ ਗਈ ਸੁਰੱਖਿਆ

 

 

 

CM ਮਾਨ ਵੱਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹਾਈ ਲੈਵਲ ਸਕਿਓਰਿਟੀ ਮੀਟਿੰਗ; ਸੈਰ-ਸਪਾਟਾ ਥਾਵਾਂ ‘ਤੇ ਵਧਾਈ ਗਈ ਸੁਰੱਖਿਆ

0

ਚੰਡੀਗੜ੍ਹ: ਬੀਤੇ ਮੰਗਲਵਾਰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਇੱਕ ਉੱਚ ਪੱਧਰੀ ਸੁਰੱਖਿਆ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਕਈ ਅਹਿਮ ਬਿੰਦੂਆਂ ‘ਤੇ ਚਰਚਾ ਹੋਈ। ਪੰਜਾਬ ਪੁਲਿਸ ਅਲਰਟ ਮੋਡ ‘ਤੇ ਹੈ। ਸਾਰੇ ਸੈਰ-ਸਪਾਟਾ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉੱਥੇ ਸਿਵਲ ਅਤੇ ਵਰਦੀਧਾਰੀ ਪੁਲਿਸ ਵਾਲੇ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ, ਪੰਜਾਬ ਤੋਂ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਸੈਰ-ਸਪਾਟੇ ਲਈ ਉੱਥੇ ਗਏ ਸਨ ਅਤੇ ਉੱਥੇ ਫਸ ਗਏ ਸਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ ਕਿ ” ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹਾਈ-ਲੈਵਲ ਸਕਿਓਰਿਟੀ ਮੀਟਿੰਗ ਕੀਤੀ। ਸੂਬੇ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਸੀਂ ਰਾਸ਼ਟਰੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦਿਆਂਗੇ। ਸੂਬੇ ਦੇ ਸਾਰੇ ਧਾਰਮਿਕ ਸਥਾਨਾਂ ਅਤੇ ਜਨਤਕ ਸਥਾਨਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਦਿੱਤੇ ਹਨ। ਵਿਦਿਅਕ ਸੰਸਥਾਵਾਂ ਵਿੱਚ ਸੁਰੱਖਿਆ ਬਲਾਂ ਦੀ ਗਿਣਤੀ ਵਧਾ ਦਿੱਤੀ ਹੈ। ਜੋ ਪੰਜਾਬੀ ਜੰਮੂ ਕਸ਼ਮੀਰ ਵਿੱਚ ਫਸੇ ਹਨ, ਉਹਨਾਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਲਗਾਤਾਰ ਜੰਮੂ ਕਸ਼ਮੀਰ ਪੁਲਿਸ ਨਾਲ ਸੰਪਰਕ ਵਿੱਚ ਹਾਂ। ਪੰਜਾਬ ਦੇ ਲੋਕਾਂ ਦੀ ਸੁਰੱਖਿਆ ਸਾਡੀ ਮੁੱਖ ਤਰਜ਼ੀਹ ਹੈ।”

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਾਡੇ ਵੱਲੋਂ ਜਲਦੀ ਹੀ ਐਂਟੀ-ਡਰੋਨ ਸਿਸਟਮ ਸ਼ੁਰੂ ਕੀਤਾ ਜਾਵੇਗਾ। ਕਿਉਂਕਿ ਹੁਣ ਸਰਹੱਦ ਪਾਰ ਬੈਠੇ ਲੋਕਾਂ ਕੋਲ ਇੱਥੇ ਦਹਿਸ਼ਤ ਫੈਲਾਉਣ ਦਾ ਇੱਕੋ ਇੱਕ ਤਰੀਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਅੱਤਵਾਦੀ, ਗੈਂਗਸਟਰ ਅਤੇ ਤਸਕਰ ਆਪਸ ਚ ਮਿਲ ਚੁੱਕੇ ਹਨ। ਪਰ ਹਾਲ ਹੀ ਦੇ ਸਮੇਂ ਵਿੱਚ, ਨਸ਼ਿਆਂ ਵਿਰੁੱਧ ਜੰਗ ਨੇ ਨਸ਼ਾ ਤਸਕਰੀ ਨੂੰ ਨੂੰ ਕਾਫ਼ੀ ਘਟਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤੇਜ਼ ਰਫ਼ਤਾਰ ਨਾਲ ਚੱਲੇਗੀ। ਇਸ ਵਿੱਚ ਜੋ ਵੀ ਸ਼ਾਮਲ ਹੋਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਅਜਿਹੇ ਲੋਕਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਇਜਾਜ਼ਤ ਲੈਣ ਤੋਂ ਬਾਅਦ, ਅਜਿਹੇ ਲੋਕਾਂ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

0

ਅੰਮ੍ਰਿਤਸਰ, 23 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ।

ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਦੱਸ ਦਈਏ ਕਿ ਮੰਗਲਵਾਰ ਦੁਪਹਿਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ। 20 ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬੈਸਰਨ ਘਾਟੀ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਪਹੁੰਚੇ ਹੋਏ ਸਨ। ਮ੍ਰਿਤਕਾਂ ਵਿੱਚ ਯੂਪੀ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਅਤੇ ਓਡੀਸ਼ਾ ਦੇ ਸੈਲਾਨੀ ਸ਼ਾਮਲ ਹਨ। ਇਸ ਤੋਂ ਇਲਾਵਾ ਨੇਪਾਲ ਅਤੇ ਯੂਏਈ ਦੇ ਇੱਕ-ਇੱਕ ਸੈਲਾਨੀ ਅਤੇ ਦੋ ਸਥਾਨਕ ਲੋਕਾਂ ਦੀ ਵੀ ਮੌਤ ਹੋ ਗਈ।

ਤਬਾਦਲਿਆਂ ਵਾਲੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਤੁਰੰਤ ਜੁਆਇਨ ਕਰਨ: ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ: ਮਾਲ ਮੰਤਰੀ

0

– ਮਾਲ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਲ ਮੰਤਰੀ

ਚੰਡੀਗੜ੍ਹ, 23 ਅਪਰੈਲ 2025 – ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਦੇ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁੰਡੀਆਂ ਨੇ ਕਿਹਾ ਕਿ ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ ਪ੍ਰੰਤੂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਅਧਿਕਾਰੀਆਂ ਨੇ ਹਾਲੇ ਆਪਣੀ ਡਿਊਟੀ ਜੁਆਇਨ ਨਹੀਂ ਕੀਤੀ। ਉਨ੍ਹਾਂ ਤਬਾਦਲਿਆਂ ਵਾਲੇ ਸਾਰੇ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਨਵੀਂ ਤਾਇਨਾਤੀ ਉੱਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ‘ਯੁੱਧ ਨਸ਼ਿਆਂ ਵਿਰੁੱਧ’: 53ਵੇਂ ਦਿਨ 76 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮਾਲ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਭਲਕ ਤੋਂ ਕਿਸੇ ਵੀ ਮਾਲ ਦਫ਼ਤਰ ਦੀ ਚੈਕਿੰਗ ਕਰ ਸਕਦੇ ਹਨ ਅਤੇ ਜੇਕਰ ਇਸ ਅਚਨਚੇਤ ਚੈਕਿੰਗ ਦੌਰਾਨ ਕੋਈ ਵੀ ਡਿਊਟੀ ’ਤੇ ਗੈਰ ਹਾਜ਼ਰ ਪਾਇਆ ਗਿਆ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੁਸਾਸ਼ਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

‘ਯੁੱਧ ਨਸ਼ਿਆਂ ਵਿਰੁੱਧ’: 53ਵੇਂ ਦਿਨ 76 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

0

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
— ਪੁਲਿਸ ਟੀਮਾਂ ਨੇ ਛੇ ਜ਼ਿਲਿ੍ਹਆਂ ਵਿੱਚ ਜੇਲ੍ਹਾਂ ਦੀ ਤਲਾਸ਼ੀ ਵੀ ਕੀਤੀ
— 75 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 150 ਤੋਂ ਵੱਧ ਪੁਲਿਸ ਟੀਮਾਂ ਨੇ 374 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 23 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਛੇੜੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 53ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ 22 ਅਪ੍ਰੈਲ ਨੂੰ 76 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਇਨ੍ਹਾਂ ਦੇ ਕਬਜ਼ੇ ਚੋਂ 3.5 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 1.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਸ ਨਾਲ, ਮਹਿਜ਼ 53 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 7036 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ ਸੀ।

ਇਹ ਵੀ ਪੜ੍ਹੋ: ਪਹਿਲਗਾਮ ਅੱਤਵਾਦੀ ਹਮਲੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਅਮਿਤ ਸ਼ਾਹ ਨੇ ਭੇਟ ਕੀਤੀ ਸ਼ਰਧਾਂਜਲੀ, ਮ੍ਰਿਤਕਾਂ ਦੀ ਪੂਰੀ ਸੂਚੀ ਜਾਰੀ, ਪੜ੍ਹੋ ਲਿਸਟ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 345 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੇ ਨਤੀਜੇ ਵਜੋਂ ਹਨ ਰਾਜ ਭਰ ਵਿੱਚ 49 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 374 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਵਾਸਤੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਛੇ ਜ਼ਿਲਿ੍ਹਆਂ – ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ – ਵਿੱਚ ਵੱਖ-ਵੱਖ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨਿਆਂ ਸਮੇਤ ਹਰ ਕੋਨੇ ਅਤੇ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਹੈ।’’